[{"id":1,"verses":[{"id":1,"translation":"ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":2,"translation":"ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। [1]","footnotes":"[1] ‘ਰਬ’ ਅੱਲਾਹ ਦੇ ਸਿਫ਼ਾਤੀ (ਗੁਣਵਾਨ) ਨਾਵਾਂ ਵਿਚੋਂ ਹੇ। ਇਸ ਦਾ ਅਰਥ ਹੈ ਸਾਰੀ ਸਰਿਸ਼ਟੀ ਭਾਵ ਦੁਨੀਆਂ ਜਹਾਨ ਦਾ ਪਾਲਣਹਾਰ, ਸਿਰਜਣਹਾਰ, ਹਾਕਮ, ਸਰਿਸ਼ਟੀ ਦੀ ਦੇਖਭਾਲ, ਸ਼ਾਸਨ ਚਲਾਉਣ ਵਾਲਾ ਅਤੇ ਦਾਤਾ ਆਦਿ।"},{"id":3,"translation":"ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":4,"translation":"ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।"},{"id":5,"translation":"ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।"},{"id":6,"translation":"(ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। [2]","footnotes":"[2] ਭਾਵ ਹਿਦਾਇਤ ਬਖ਼ਸ਼ਦੇ। ਹਿਦਾਇਤ ਦੋ ਤਰ੍ਹਾਂ ਦੀ ਹੈ, ਇਕ ਉਹ ਜਿਹੜੀ ਅੱਲਾਹ ਵਲੋਂ ਬਖ਼ਸ਼ੀ ਜਾਂਦੀ ਹੈ ਅਤੇ ਦੂਜੀ ਉਹ ਜਿਹੜੀਆਂ ਪੈਗ਼ੰਬਰਾਂ ਅਤੇ ਅੱਲਾਹ ਦੇ ਨੇਕ ਬੰਦਿਆਂ ਦੀ ਸਿੱਖਿਆ ਤੇ ਤਬਲੀਗ਼ ਦੁਆਰਾ ਮਿਲਦੀ ਹੈ। ਇਸ ਥਾਂ ਹਿਦਾਇਤ ਤੋਂ ਭਾਵ ਅੱਲਾਹ ਤਆਲਾ ਤੋਂ ਸਿੱਧੀ ਰਾਹ ’ਤੇ ਤੁਰਨ ਅਤੇ ਉਸ ਉੱਤੇ ਜਮੇ ਰਹਿਣ ਦੀ ਦੁਆ ਹੈ।"},{"id":7,"translation":"ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,[3] ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। [4]","footnotes":"[3] ਭਾਵ ਨਬੀਆਂ, ਸੱਚੇ ਲੋਕਾਂ, ਸ਼ਹੀਦਾਂ ਵਾਲੀ ਰਾਹ ਜਿਵੇਂ ਕਿ ਸੂਰਤ ਨਿਸਾ ਦੀ 69ਵੀਂ ਆਇਤ ਵਿਚ ਵਿਸਥਾਰ ਨਾਲ ਦੱਸਿਆ ਗਿਆ ਹੈ।\n[4] ਨਬੀ ਕਰੀਮ (ਸ:) ਦਾ ਫ਼ਰਮਾਨ ਹੈ ਕਿ ਜਦੋਂ ਇਮਾਮ ‘ਗ਼ੈਰਿਲ ਮਗ਼ਜ਼ੂਬੇ ਅਲੈਹਿਮ ਵਲੱਜ਼-ਜ਼ਾਲੀਨ’ ਕਹੇ ਤਾਂ ਪਿੱਛੇ ਨਮਾਜ਼ ਪੜ੍ਹਣ ਵਾਲੇ ‘ਆਮੀਨ’ ਆਖਣ। ਜਿਸ ਕਿਸੇ ਦੀ ਆਮੀਨ ਫ਼ਰਿਸ਼ਤਿਆਂ ਦੀ ਆਮੀਨ ਨਾਲ ਇਕ ਹੋ ਗਈ ਉਸ ਦੇ ਪਿਛਲੇ ਗੁਨਾਹ ਬਖ਼ਸ਼ ਦਿੱਤੇ ਜਾਣਗੇ। (ਸਹੀ ਬੁਖ਼ਾਰੀ, ਵਿਸ਼ਾ ਅਜ਼ਾਨ 113, ਹਦੀਸ: 782)"}]},{"id":2,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ [1] (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।","footnotes":"[1] ਮੁੱਤਕੀਨ ਤੋਂ ਭਾਵ ਉਹ ਲੋਕ ਹਨ ਜਿਹੜੇ ਕੇਵਲ ਰੱਬ ਤੋਂ ਡਰਦੇ ਹੋਏ ਉਹਨਾਂ ਸਾਰੇ ਕੰਮਾਂ ਤੋਂ ਬਾਜ਼ ਰਹਿੰਦੇ ਹਨ ਜਿਨਾਂ ਤੋਂ ਰੱਬ ਨੇ ਰੋਕਿਆ ਹੈ। ਉਂਜ ਤਾਂ ਇਹ ਕੁਰਆਨ ਸਾਰੇ ਮਨੁੱਖਾਂ ਦੀ ਭਲਾਈ ਲਈ ਹੀ ਨਾਜ਼ਿਲ ਹੋਇਆ ਹੈ ਪਰ ਇਸ ਤੋਂ ਲਾਭ ਉਹੀਓ ਉਠਾ ਸਕਦੇ ਹਨ, ਜਿਨਾਂ ਦੇ ਦਿਲਾਂ ਵਿਚ ਰੱਬ ਦਾ ਡਰ-ਭੈ ਹੁੰਦਾ ਹੈ, ਜਿਸ ਮਨੁੱਖ ਦੇ ਦਿਲ ਵਿਚ ਮਰਨ ਤੋਂ ਬਾਅਦ ਕਿਸੇ ਪ੍ਰਕਾਰ ਦੇ ਸਵਾਲ ਜਵਾਬ ਦਾ ਡਰ ਨਹੀਂ, ਉਸ ਦੇ ਅੰਦਰ ਹਿਦਾਇਤ ਪ੍ਰਾਪਤ ਕਰਨ ਦੀ ਇੱਛਾ ਜਾਂ ਬੁਰਾਈ ਤੇ ਗੁਮਰਾਹੀ ਤੋਂ ਬਚਣ ਦੀ ਕੋਈ ਚਿੰਤਾ ਵੀ ਨਹੀਂ ਹੁੰਦੀ ਫਿਰ ਉਸ ਨੂੰ ਹਿਦਾਇਤ ਕਿਵੇਂ ਮਿਲ ਸਕਦੀ ਹੇ?"},{"id":3,"translation":"ਉਹ, ਜਿਹੜੇ ਗ਼ੈਬੁ [2] ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼ [3] ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।[4]","footnotes":"[2] ‘ਗ਼ੈਬ’ ਦਾ ਅਰਥ ਹੈ ਅਣਦੇਖਾ। ਇਸ ਸ਼ਬਦ ਵਿਚ ਉਹ ਸਾਰੀਆਂ ਚੀਜ਼ਾਂ ਦਾਖ਼ਿਲ ਹਨ ਜਿਨਾਂ ਦਾ ਅਹਿਸਾਸ ਇਸ ਦੁਨੀਆਂ ਵਿਚ ਨਾ ਅਕਲ-ਸਮਝ ਤੋਂ ਹੋ ਸਕਦਾ ਰੁ ਅਤੇ ਨਾ ਹੀ ਮਹਸੂਸ ਕੀਤਾ ਜਾ ਸਕਦਾ ਹੈ, ਜਿਵੇਂ ਅੱਲਾਹ ਤਆਲਾ ਦਾ ਵਜੂਦ, ਫ਼ਰਿਸ਼ਤੇ, ਮਰਨ ਤੋਂ ਬਾਅਦ ਦਾ ਜੀਵਨ ਆਦਿ ‘ਈਮਾਨ ਬਿਲਗ਼ੈਬ’ ਤੋਂ ਭਾਵ ਅੱਲਾਹ ਅਤੇ ਉਸ ਦੇ ਰਸੂਲ ਮੁਹੰਮਦ (ਸ:) ਦੀਆਂ ਦੱਸੀਆਂ ਹੋਈਆਂ ਉਹਨਾਂ ਗੱਲਾਂ ਉੱਤੇ ਵਿਸ਼ਵਾਸ ਕਰਨਾ ਹੈ ਜਿਹੜੀਆਂ ਅਕਲ ਤੋਂ ਪਰੇ ਹਨ ਜਿਵੇਂ ਅੱਲਾਹ, ਫ਼ਰਿਸ਼ਤੀਆਂ, ਅਕਾਸ਼ੀ ਕਿਤਾਬਾਂ ਅਤੇ ਰਸੂਲਾਂ ਉੱਤੇ ਈਮਾਨ ਰੱਖਣਾ। ਇਸੇ ਤਰ੍ਹਾਂ ਅੱਲਾਹ ਅਤੇ ਰਸੂਲ ਵੱਲੋਂ ਬੀਤੇ ਸਮੇਂ ਵਿਚ ਵਾਪਰੀਆਂ ਹੋਈਆਂ ਘਟਨਾਵਾਂ ਜਾਂ ਆਉਣ ਵਾਲੇ ਸਮੇਂ ਲਈ ਦਿ=ਤੀਆਂ ਹੋਇਆਂ ਸੂਚਨਾਵਾਂ ਉੱਤੇ ਈਮਾਨ ਰਖਣਾ ਵੀ ‘ਈਮਾਨ ਬਿਲਗ਼ੈਬ’ ਦਾ ਇਕ ਅਹਿਮ ਭਾਗ ਹੈ। \n[3] “ਨਮਾਜ਼ ਕਾਇਮ ਕਰਨ” ਤੋਂ ਭਾਵ ਹੈ ਕਿ ਹਰੇਕ ਮੁਸਲਮਾਨ (ਮਰਦ ਤੇ ਔੌਰਤ) ਲਈ ਦਿਨ ਭਰ ਦੀਆਂ ਪੰਜ ਨਮਾਜ਼ਾਂ ਉਹਨਾਂ ਦੇ ਨਿਯਤ ਸਮੇਂ ਤੇ ਅਦਾ ਕਰਨੀਆਂ ਲਾਜ਼ਮੀ ਹਨ। ਨਮਾਜ਼ ` ਮਸੀਤ ਵਿਚ ਜਮਾਅਤ ਨਾਲ ਅਦਾ ਕਰਨਾ ਚਾਹੀਦਾ ਹੈ ਪਰ ਔੌਰਤਾਂ ਲਈ ਘਰ ਨਮਾਜ਼ ਪੜ੍ਹਣਾ ਵਧੇਰੇ ਚੰਗਾ ਹੈ। ਨਬੀ ਕਰੀਮ (ਸ:) ਨੇ ਇਹ ਵੀ ਫ਼ਰਮਾਇਆ ਹੈ ਕਿ ਨਮਾਜ਼ ਐਵੇਂ ਪੜ੍ਹੋ ਜਿੱਦਾਂ ਤੁਸੀਂ ਮੈਨੂੰ ਨਮਾਜ਼ ਪੜ੍ਹਦੇ ਹੋਏ ਵੇਖਿਆ ਹੈ। (ਸਹੀ ਬੁਖ਼ਾਰੀ, ਹਦੀਸ: 631) \n[4] ਅੱਲਾਹ ਦੀ ਰਾਹ ਵਿਚ ਖ਼ਰਚ ਕਰਨ ਤੋਂ ਭਾਵ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਾਲੀ ਸਹਾਇਤਾ ਕਰਨਾ ਹੈ। ਇਸ ਦੇ ਨਾਲ ਹੀ ਅੱਲਾਹ ਦੇ ਦੀਨ ਇਸਲਾਮ ` ਚੜ੍ਹਦੀ ਕਲਾ ਵਿਚ ਰੱਖਣ ਲਈ ਮਾਲ ਖ਼ਰਚ ਕਰਨਾ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰਨਾ ਹੈ।1"},{"id":4,"translation":"ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ [5] ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।","footnotes":"[5] ਈਮਾਨ ਦਾ ਆਧਾਰ ਮੁੱਢਲੀਆਂ ਪੰਜ ਚੀਜ਼ਾਂ ’ਤੇ ਹੈ। ਜਿਵੇਂ ਹਦੀਸ ਵਿਚ ਹੈ (1) ਇਸ ਗੱਲ ਦੀ ਗਵਾਹੀ ਦੇਣਾ ਕਿ ਅੱਲਾਹ ਤੋਂ ਛੁੱਟ ਕੋਈ ਇਸ਼ਟ ਨਹੀਂ ਅਤੇ ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ। (2) ਨਮਾਜ਼ ਕਾਇਮ ਕਰਨਾ। (3) ਜ਼ਕਾਤ ਅਦਾ ਕਰਨਾ। (4) ਹੱਜ ਕਰਨਾ ਅਤੇ (5) ਰਮਜ਼ਾਨ ਦੇ ਰੋਜ਼ੇ ਰੱਖਣਾ। (ਸਹੀ ਬੁਖ਼ਾਰੀ, ਹਦੀਸ: 8)"},{"id":5,"translation":"ਇਹੋ ਲੋਕ (ਰੱਬ ਵੱਲੋਂ) ਸਿੱਧੇ ਰਾਹ ਉੱਤੇ ਹਨ ਅਤੇ ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।"},{"id":6,"translation":"ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।"},{"id":7,"translation":"ਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।"},{"id":8,"translation":"ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।"},{"id":9,"translation":"ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।"},{"id":10,"translation":"ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।"},{"id":11,"translation":"ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।"},{"id":12,"translation":"ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!"},{"id":13,"translation":"ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।"},{"id":14,"translation":"ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ।"},{"id":15,"translation":"(ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।"},{"id":16,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।"},{"id":17,"translation":"ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਸ ਨੇ ਅ=ਗ ਬਾਲੀ ਅਤੇ ਜਦੋਂ ਉਸ (ਅੱਗ) ਨੇ ਉਸ ਦੇ ਆਲੇ-ਦੁਆਲੇ ਚਾਨਣ ਕਰ ਦਿੱਤਾ ਤਾਂ ਅੱਲਾਹ ਨੇ ਉਹਨਾਂ ਦੀ (ਅੱਖਾਂ ਦੀ) ਰੋਸ਼ਨੀ ਨੂੰ ਖੋਹ ਲਿਆ ਅਤੇ ਉਹਨਾਂ ਨੂੰ ਹਨੇਰਿਆਂ ਵਿਚ ਭਟਕਣ ਲਈ ਛੱਡ ਦਿੱਤਾ, ਜਿੱਥੇ ਉਹ ਕੁੱਝ ਵੇਖ ਵੀ ਨਹੀਂ ਸਕਦੇ।"},{"id":18,"translation":"ਇਹ (ਕਾਫ਼ਿਰ ਲੋਕ) ਗੂੰਗੇ, ਬੋਲੇ ਅਤੇ ਅੰਨ੍ਹੇ ਹਨ, ਹੁਣ ਇਹ (ਈਮਾਨ ਵੱਲ) ਨਹੀਂ ਪਰਤਣਗੇਂ।"},{"id":19,"translation":"ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।"},{"id":20,"translation":"ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।"},{"id":21,"translation":"ਹੇ ਲੋਕੋ! ਤੁਸੀਂ ਆਪਣੇ ਉਸ ਰੱਬ ਦੀ ਇਬਾਦਤ ਕਰੋ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਉਹਨਾਂ ਲੋਕਾਂ ਨੂੰ ਵੀ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚਣ ਵਾਲੇ ਬਣ ਸਕੋ।"},{"id":22,"translation":"ਉਹ (ਰਬ) ਜਿਸਨੇ ਤੁਹਾਡੇ ਲਈ ਧਰਤੀ ਦਾ ਫ਼ਰਸ਼ ਵਿਛਾਇਆ ਅਤੇ ਅਕਾਸ਼ ਦੀ ਛ=ਤ ਬਣਾਈ ਅਤੇ ਉਸੇ ਅਕਾਸ਼ ਤੋਂ ਪਾਣੀ (ਮੀਂਹ) ਉਤਾਰਿਆ, ਉਸੇ ਰਾਹੀਂ (ਧਰਤੀ ਵਿ=ਚੋਂ ਅਨੇਕਾਂ ਪ੍ਰਕਾਰ ਦੀ) ਉਪਜ ਕ=ਢ ਕੇ ਤੁਹਾਡੇ ਲਈ ਰੋਜ਼ੀ ਦਾ ਪ੍ਰਬੰਧ ਕੀਤਾ ਸੋ ਤੁਸੀਂ ਕਿਸੇ ਹੋਰ ` ਅੱਲਾਹ ਦਾ ਸ਼ਰੀਕੁ[6]॥ (ਸਾਂਝੀ) ਨਾ ਬਣਾਉ ਜਦ ਕਿ ਤੁਸੀਂ ਇਸ ਗ=ਲ ` ਭਲੀ-ਭਾਂਤ ਜਾਣਦੇ ਵੀ ਹੋ।","footnotes":"[6]॥ ਹਜ਼ਰਤ ਅਬਦੁ=ਲਾ ਇਬਨੇ ਮਸਊਦ ਦਾ ਕਹਿਣਾ ਹੈ ਕਿ ਮੈਨੇ ਨਬੀ ਕਰੀਮ (ਸ:) ਤੋਂ ਪੁੱਛਿਆ ਕਿ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਡਾ ਗੁਨਾਹ ਕਿਹੜਾ ਹੈ ? ਤਾਂ ਆਪ (ਸ:) ਨੇ ਫ਼ਰਮਾਇਆ ਕਿ ਉਹ ਇਹ ਹੈ ਕਿ ਤੂੰ ਅੱਲਾਹ ਦਾ ਕੋਈ ਸਾਂਝੀ ਬਣਾਵੇਂ ਜਦ ਕਿ ਉਸੇ ਨੇ ਹੀ ਤੁਹਾਨੂੰ ਪੈਦਾ ਕੀਤਾ ਹੈ। ਇਸ ’ਤੇ ਮੈਨੇ ਕਿਹਾ ਕਿ ਬੇਸ਼ੱਕ ਇਹ ਵੱਡਾ ਗੁਨਾਹ ਹੈ। ਮੈਨੇ ਪੁੱਛਿਆ ਕਿ ਇਸ ਤੋਂ ਬਾਅਦ ਵੱਡਾ ਗੁਨਾਹ ਕਿਹੜਾ ਹੈ। ਤਾਂ ਆਪ (ਸ:) ਨੇ ਫ਼ਰਮਾਇਆ ਕਿ ਤੂੰ ਆਪਣੀ ਔਲਾਦ ਨੂੰ ਇਸ ਡਰ ਕਾਰਨ ਮਾਰ ਦੇਵੇ ਕਿ ਉਸ ਨੂੰ ਖਿਲਾਉਣਾ ਪਵੇਗਾ। ਮੈਨੇ ਪੁੱਛਿਆ ਕਿ ਇਸ ਤੋਂ ਬਾਅਦ ਕਿਹੜਾ ਗੁਨਾਹ ਵੱਡਾ ਦਰਜਾ ਰੱਖਦਾ ਹੈ ਤਾਂ ਆਪ (ਸ:) ਨੇ ਫ਼ਰਮਾਇਆ ਕਿ ਤੂੰ ਪੜੌਸੀ ਦੀ ਪਤਨੀ ਨਾਲ ਜ਼ਨਾਂ ਕਰੇਂ। (ਸਹੀ ਬੁਖ਼ਾਰੀ, ਹਦੀਸ: 4477)"},{"id":23,"translation":"ਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ ਹੈ ਜਿਹੜਾ ਅਸੀਂ (ਅੱਲਾਹ) ਨੇ ਆਪਣੇ ਬੰਦੇ (ਮੁਹੰਮਦ) ’ਤੇ ਉਤਾਰਿਆ ਹੈ ਤਾਂ ਤੁਸੀਂ ਇਹੋ ਜਿਹੀ ਇਕ ਸੂਰਤ ਬਣਾ ਲਿਆਓ ਅਤੇ ਛੁਟ ਅੱਲਾਹ ਤੋਂ ਆਪਣੇ ਸਾਥੀਆਂ ਨੂੰ ਸਹਾਇਤਾ ਲਈ ਸੱਦ ਲਵੋ, ਜੇ ਤੁਸੀਂ ਸੱਚੇ ਹੋ (ਤਾਂ ਕਰਕੇ ਵਿਖਾਓ)।"},{"id":24,"translation":"ਜੇ ਤੁਸੀਂ (ਇਹ ਕੰਮ) ਨਾ ਕਰ ਸਕੇ, ਅਤੇ ਤੁਸੀਂ ਕਰ ਵੀ ਨਹੀਂ ਸਕਦੇ, ਤਾਂ ਉਸ ਅੱਗ ਤੋਂ ਬਚੋ ਜਿਸ ਦਾ ਬਾਲਣ ਮਨੁੱਖ ਤੇ ਪੱਥਰ ਹਨ ਅਤੇ ਉਹ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੈ।"},{"id":25,"translation":"(ਹੇ ਨਬੀ!) ਉਹਨਾਂ ਲੋਕਾਂ ਨੂੰ ਖ਼ੁਸ਼ਖ਼ਬਰੀ ਸੁਣਾ ਦਿਓ ਜਿਹੜੇ ਈਮਾਨ ਲਿਆਏ ਅਤੇ ਨੇਕ ਕੰਮ ਵੀ ਕਰਦੇ ਹਨ ਕਿ ਬੇਸ਼=ਕ ਉਹਨਾਂ ਲਈ ਅਜਿਹੇ ਬਾਗ਼ ਹਨ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਜਦੋਂ ਵੀ ਉਨਾਂ ਨੂੰ ੳੱਥੇ ਕੋਈ ਫਲ ਖਾਣ ਲਈ ਦਿੱਤਾ ਜਾਵੇਗਾ ਤਾਂ (ਜੰਨਤੀ) ਆਖਣਗੇ ਕਿ ਇਹ ਤਾਂ ਓਹੀਓ (ਫਲ) ਹੈ ਜਿਹੜਾ ਇਸ ਤੋਂ ਪਹਿਲਾਂ ਸਾਨੂੰ (ਸੰਸਾਰ ਵਿਚ) ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਉਸ ਨਾਲ ਰਲਦਾ-ਮਿਲਦਾ ਹੀ ਫਲ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਉੱਥੇ (ਸਵਰਗ ਵਿਚ) ਪਵਿੱਤਰ ਪਤਨੀਆਂ ਹੋਣਗੀਆਂ[7] ਅਤੇ ਉਹ (ਸਭ) ਉਨ੍ਹਾਂ ਬਾਗ਼ਾਂ ਵਿਚ ਸਦਾ ਲਈ ਰਹਿਣਗੇ।","footnotes":"[7] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਹੈ ਕਿ ਜੰਨਤ ਵਿਚ ਦਾਖ਼ਲ ਹੋਣ ਵਾਲੇ ਪਹਿਲੇ ਜੱਥੇ ਵਾਲਿਆਂ ਦੇ ਚੇਹਰੇ ਚੌਦਵੀਂ ਦੇ ਚੰਨ ਵਾਂਗ ਚਮਕਦੇ ਹੋਣਗੇ, ਉਹ ਥੱਕ, ਸੀਂਡ, ਪੱਦ ਆਦਿ ਤੋਂ ਮੁਕਤ ਹੋਣਗੇ ਉਹਨਾਂ ਦੇ ਭਾਂਡੇ ਸੋਨੇ ਦੇ ਅਤੇ ਕੰਘੀਆਂ ਵੀ ਸੋਨੇ ਚਾਂਦੀ ਦੀਆਂ ਹੋਣਗੀਆਂ, ਅੰਗੀਠੀਆਂ ਵਿਚ ਓਦ ਦੀ ਖ਼ੂਸ਼ਬੂਦਾਰ ਲੱਕੜ ਦੀ ਵਰਤੋਂ ਹੋਵੇਗੀ ਉਹਨਾਂ ਦੇ ਪਸੀਨਿਆਂ ਵਿੱਚੋਂ ਮੁਸ਼ਕ ਦੀ ਖੁਸ਼ਬੂ ਆਵੇਗੀ, ਹਰੇਕ ਦੀਆਂ ਦੋ-ਦੋ ਪਤਨੀਆਂ ਹੋਣਗੀਆਂ, ਜਿਨ੍ਹਾਂ ਦੀ ਖ਼ੂਬਸੂਰਤੀ ਤੇ ਨਜ਼ਾਕਤ ਇੰਨੀ ਹੋਵੇਗੀ ਕਿ ਉਹਨਾਂ ਦੀਆਂ ਪਿੰਡਲੀਆਂ ਦਾ ਗੁੱਦਾ ਵੀ ਬਾਹਰ ਵਿਖਾਈ ਦੇਵੇਗਾ ਜੇ ਕੋਈ ਆਪਸੀ ਮਤਭੇਦ ਜਾਂ ਗੁੱਸਾ ਆਦਿ ਹੋਵੇਗਾ ਉਸ ਤੋਂ ਪਾਕ ਹੋ ਜਾਣਗੇ ਅਤੇ ਉਹਨਾਂ ਸਭ ਦੇ ਦਿਲ ਆਪੋ ਵਿਚ ਇਕ ਹੋ ਜਾਣਗੇ ਅਤੇ ਸਵੇਰੇ ਸ਼ਾਮ ਅੱਲਾਹ ਦੀ ਪਾਕੀ ਬਿਆਨ ਕਰਣਗੇ। (ਸਹੀ ਬੁਖ਼ਾਰੀ, ਹਦੀਸ: 3245)"},{"id":26,"translation":"ਬੇਸ਼ੱਕ ਅੱਲਾਹ ਇਸ ਗੱਲ ਤੋਂ ਉੱਕਾ ਹੀ ਨਹੀਂ ਸੰਗਦਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਦਾਹਰਨ ਬਿਆਨ ਕਰੇ ਭਾਵੇਂ ਉਹ ਮੱਛਰ ਦੀ ਹੋਵੇ ਜਾਂ ਇਸ ਤੋਂ ਵੀ ਵਧ ਕਿਸੇ ਤੁੱਛ ਚੀਜ਼ ਦੀ ਹੋਵੇ। ਜਿਹੜੇ ਲੋਕੀ ਈਮਾਨ ਲਿਆਏ ਉਹ ਜਾਣਦੇ ਹਨ ਕਿ ਬੇਸ਼ੱਕ ਇਹ (ਉਦਾਹਰਣਾਂ) ਉਹਨਾਂ ਦੇ ਰੱਬ ਵੱਲੋਂ ਹੱਕ ’ਤੇ ਅਧਾਰਿਤ ਹਨ, ਪਰ ਜਿਹੜੇ ਇਨਕਾਰੀ ਹਨ ਉਹ ਆਖਦੇ ਹਨ ਕਿ ਇਨ੍ਹਾਂ ਉਦਾਹਰਣਾਂ ਤੋਂ ਅੱਲਾਹ ਦਾ ਕੀ ਭਾਵ ਹੈ? (ਜਦ ਕਿ) ਅੱਲਾਹ ਇਹਨਾਂ (ਉਦਾਹਰਣਾਂ ਰਾਹੀਂ) ਉਹਨਾਂ ’ਚੋਂ ਕਈਆਂ ਨੂੰ ਕੁਰਾਹੇ ਪਾ ਦਿੰਦਾ ਹੈ ਅਤੇ ਕਈਆਂ ਨੂੰ ਸਿੱਧੀ ਰਾਹ ਵਿਖਾਉਂਦਾ ਹੈ ਅਤੇ ਉਹ (ਅੱਲਾਹ) ਇਹਨਾਂ ਉਲੰਘਣਾਕਾਰੀਆਂ ਤੋਂ ਛੁੱਟ ਹੋਰ ਕਿਸੇ ਨੂੰ ਕੁਰਾਹੇ ਨਹੀਂ ਪਾਉਂਦਾ।"},{"id":27,"translation":"ਜਿਹੜੇ ਲੋਕ ਅੱਲਾਹ ਨਾਲ ਇਕਰਾਰ ਕਰਨ ਪਿੱਛੋਂ ਉਸ ਨੂੰ ਤੋੜਦੇ ਹਨ ਅਤੇ ਜਿਨ੍ਹਾਂ (ਰਿਸ਼ਤਿਆਂ) ਨੂੰ ਅੱਲਾਹ ਨੇ ਜੋੜੀ ਰੱਖਣ ਦਾ ਹੁਕਮ ਦਿੱਤਾ ਹੈ ਉਹਨਾਂ ਨੂੰ ਤੋੜਦੇ ਹਨ[8] ਅਤੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ ਉਹੀਓ ਲੋਕ ਘਾਟੇ ਵਿਚ ਰਹਿਣ ਵਾਲੇ ਹਨ।","footnotes":"[8] ਇਸ ਤੋਂ ਭਾਵ ਰਿਸ਼ਤਿਆਂ ਨੂੰ ਤੋੜਨਾਂ ਹੈ ਅਤੇ ਰਿਸ਼ਤੇਦਾਰਾਂ ਨਾਲ ਬਦਸਲੂਕੀ ਤੇ ਭੈੜਾ ਵਰਤਾਓ ਕਰਨਾ ਹੈ ਇਸ ਦੀ ਹਦੀਸਾਂ ਵਿਚ ਕਰੜੀ ਸਜ਼ਾ ਦੱਸੀ ਗਈ ਹੈ। ਨਬੀ ਕਰੀਮ (ਸ:) ਨੇ ਫ਼ਰਮਾਇਆ ਹੈ ਕਿ ਰਿਸ਼ਤਿਆਂ ਨੂੰ ਤੋੜਣ ਵਾਲਾ ਜੰਨਤ ਵਿਚ ਨਹੀਂ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 5984) ਰਿਸ਼ਤਿਆਂ ਨੂੰ ਤੋੜਣ ਦੇ ਮੁਕਾਬਲੇ ਵਿਚ ਰਿਸ਼ਤਿਆਂ ਨੂੰ ਜੋੜਣਾ ਅਤੇ ਉਹਨਾਂ ਨਾਲ ਵਧੀਆ ਵਿਵਹਾਰ ਕਰਨ ਲਈ ਵਿਸ਼ੇਸ਼ ਹੁਕਮ ਦਿੱਤਾ ਹੈ ਇਸ ਦੀ ਬਹੁਤ ਵੱਡੀ ਮਹੱਤਤਾ ਹੈ ।"},{"id":28,"translation":"ਤੁਸੀਂ ਅੱਲਾਹ (ਦੀ ਹਸਤੀ) ਤੋਂ ਕਿਵੇਂ ਇਨਕਾਰ ਕਰਦੇ ਹੋ ? ਜਦ ਕਿ ਤੁਸੀਂ ਬੇਜਾਨ ਸੀ ਉਸ ਨੇ ਤੁਹਾ ਨੂੰ ਜੀਵਨ ਦਿੱਤਾ ਫਿਰ ਉਹੀ ਤੁਹਾਨੂੰ ਮੌਤ ਦੇਵੇਗਾ ਫਿਰ ਉਹੀ ਤੁਹਾਨੂੰ ਮੁੜ ਜਿਉਂਦਾ ਕਰੇਗਾ (ਅਤੇ) ਤੁਸੀਂ ਉਸੇ ਵੱਲ ਮੁੜ ਕੇ ਜਾਉਗੇ।"},{"id":29,"translation":"ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ ਸਭ ਕੁੱਝ ਪੈਦਾ ਕੀਤਾ ਜਿਹੜਾ ਕੁਝ ਧਰਤੀ ਵਿਚ ਹੈ। ਫਿਰ ਉਸ ਨੇ ਅਕਾਸ਼ ਵੱਲ ਧਿਆਨ ਦਿੱਤਾ ਅਤੇ ਠੀਕ ਸੰਵਾਰ ਕੇ ਸੱਤ ਅਕਾਸ਼ ਬਣਾਏ ਅਤੇ ਉਹ (ਅੱਲਾਹ) ਹਰ ਚੀਜ਼ ਨੂੰ ਭਲੀ-ਭਾਂਤ ਜਾਣਨ ਵਾਲਾ ਹੈ।"},{"id":30,"translation":"ਅਤੇ (ਯਾਦ ਕਰੋ ਉਸ ਸਮੇਂ ਨੂੰ ) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਧਰਤੀ ਉੱਤੇ ਇਕ ਖ਼ਲੀਫ਼ਾ (ਪ੍ਰਤੀਨਿਧੀ) ਬਣਾਉਣ ਵਾਲਾ ਹਾਂ ਤਾਂ ਉਹਨਾਂ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੁਸੀਂ ਧਰਤੀ ਦਾ (ਖ਼ਲੀਫ਼ਾ) ਉਸ ਨੂੰ ਬਣਾਉਗੇ ਜਿਹੜਾ ਇਸ ਵਿਚ ਫ਼ਸਾਦ ਅਤੇ ਖ਼ੂਨ ਖ਼ਰਾਬਾ ਕਰੇਗਾ ? ਅਸੀਂ ਤੁਹਾਡੀ ਸ਼ਲਾਘਾ ਸਹਿਤ ਉਸਤਤ ਕਰਦੇ ਹੋਏ ਤੁਹਾਡੀ ਪਵਿੱਤਰਤਾ ਦੇ ਗੁਨਗਾਣ ਬਿਆਨ ਕਰਦੇ ਹਾਂ। ਅੱਲਾਹ ਨੇ ਆਖਿਆ ਕਿ ਬੇਸ਼ੱਕ ਮੈਂ ਉਹ ਸਭ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।"},{"id":31,"translation":"ਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।"},{"id":32,"translation":"ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।"},{"id":33,"translation":"ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।"},{"id":34,"translation":"ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।"},{"id":35,"translation":"ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।"},{"id":36,"translation":"ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।"},{"id":37,"translation":"ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।[9] ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।","footnotes":"[9] ਇਸ ਤੋਂ ਭਾਵ ਉਹ ਤੌਬਾ ਦੇ ਸ਼ਬਦ ਹਨ ਜਿਸ ਦੁਆਰਾ ਹਜ਼ਰਤ ਆਦਮ ਨੇ ਦੁਆ ਕੀਤੀ ਸੀ। ਇਹ ਤੌਬਾ ਦੇ ਸ਼ਬਦ ਆਰਾਫ਼ ਸੂਰਤ ਦੀ ਆਇਤ 23 ਵਿਚ ਦਰਜ ਹਨ।"},{"id":38,"translation":"ਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।"},{"id":39,"translation":"ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।"},{"id":40,"translation":"ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।"},{"id":41,"translation":"ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।"},{"id":42,"translation":"ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। [10]","footnotes":"[10] ਇਸ ਤੋਂ ਭਾਵ ਨਬੀ ਕਰੀਮ ਸ: ਦੀਆਂ ਉਹ ਖ਼ੂਬੀਆਂ ਹਨ ਜਿਹੜੀਆਂ ਤੌਰੈਤ ਤੇ ਇੰਜੀਲ ਵਿਚ ਲਿਖੀਆਂ ਹੋਈਆਂ ਹਨ ਜਿਵੇਂ ‘ਹੇ ਨਬੀ ਸਾਨੇ ਤੁਹਾਨੂੰ ਹੱਕ ਦਾ ਪ੍ਰਗਟਾਵਾ, ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ (ਬਣਾ ਕੇ ਭੇਜਿਆ ਹੈ) ਅਤੇ ਉੱਮੀਆਂ (ਅਰਬਾਂ) ਨੂੰ (ਆਖ਼ਿਰਤ ਦੇ ਅਜ਼ਾਬ ਤੋਂ) ਬਚਾਉਣ ਵਾਲਾ ਤੂੰ ਮੇਰਾ ਬੰਦਾ ਅਤੇ ਮੇਰਾ ਰਸੂਲ ਹੈ। ਮੈਂ ਤੇਰਾ ਨਾਂ ਮੁਤਵਕੱਲ ਰੱਖਿਆ ਹੈ। ਉਹ ਨਾ ਤਾਂ ਅਸ਼ਲੀਲ ਭਾਸ਼ਾ ਬੋਲਦਾ ਹੈ ਅਤੇ ਨਾ ਹੀ ਕਠੋਰ ਦਿਲ ਹੈ, ਨਾ ਹੀ ਬਜ਼ਾਰਾਂ ਵਿਚ ਰੌਲਾ ਰੱਪਾ ਪਾਉਣ ਵਾਲਾ ਹੈ ਅਤੇ ਨਾ ਹੀ ਬੁਰਾਈ ਦਾ ਬਦਲਾ ਬੁਰਾਈ ਵਿਚ ਦਿੰਦਾ ਹੈ, ਸਗੋਂ ਅਣਦੇਖੀ ਕਰਨ ਵਾਲਾ ਅਤੇ ਮੁਆਫ਼ ਕਰਨ ਵਾਲਾ ਹੈ। ਅੱਲਾਹ ਉਸ ਨੂੰ ਉਸ ਸਮੇਂ ਤਕ ਨਹੀਂ ਉਠਾਵੇਗਾ ਜਦੋਂ ਤਕ ਉਹ ਉਸ ਵਿਗੜੀ ਹੋਈ ਕੌਮ ਨੂੰ ਸਿੱਧਾ ਨਾ ਕਰ ਦੇਵੇ ਭਾਵ ਇਹ ਲੋਕ (ਲਾ ਇਲਾਹਾ ਇਲੱਲ ਲਾਹ) ਨਾ ਆਖਣ ਲੱਗਣ ਅਤੇ ਉਸ ਦੀ ਬਰਕਤ ਨਾਲ ਅੰਨ੍ਹੀਆਂ ਅੱਖਾਂ, ਬੋਲੇ ਕੰਨ ਅਤੇ ਗ਼ਲਾਫ਼ਾ ਵਿਚ ਚੜ੍ਹੇ ਹੋਏ ਦਿਲ ਨਾ ਖੁੱਲ੍ਹ ਜਾਣ। (ਸਹੀ ਬੁਖ਼ਾਰੀ, ਹਦੀਸ: 2125)"},{"id":43,"translation":"ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਰੁਕੂਅ ਕਰਨ ਵਾਲਿਆਂ ਨਾਲ ਰੁਕੂਅ ਕਰੋ।"},{"id":44,"translation":"ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ [11] ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?","footnotes":"[11]- ਹਦੀਸ ਅਨੁਸਾਰ ਕਿਆਮਤ ਵਾਲੇ ਦਿਨ ਇਕ ਵਿਅਕਤੀ ਨੂੰ ਵਿਚ ਸੁੱਟ ਦਿਤਾ ਜਾਵੇਗਾ ਉਹ ਇਸ ਵਿਚ ਇੰਜ ਚੱਕਰ ਖਾਂਦਾ ਰਹੇਗਾ ਜਿਵੇਂ ਚੱਕੀ ਦੇ ਪਾਟ ਘਮਾਉਣ ਵਾਲਾ ਖੋਤਾ ਚੱਕਰ ਖਾਂਦਾ ਹੈ। ਨਰਕ ਦੇ ਵਾਸੀ ਉਸ ਦੇ ਆਲੇ-ਦੁਆਲੇ ਜਮ੍ਹਾਂ ਹੋਕੇ ਪੁੱਛਣਗੇ ਕੀ ਤੂੰ ਉਹੀਓ ਰੁਂ ਜਿਹੜਾ ਸੰਸਾਰ ਵਿਚ ਨੇਕੀ ਦਾ ਹੁਕਮ ਦਿੰਦਾ ਸੀ ਅਤੇ ਬੁਰਾਈ ਤੋਂ ਰੋਕਦਾ ਸੀ ?ਉਹ ਜਵਾਬ ਵਿਚ ਕਹੇਗਾ “ਮੈਂ ਭਲਾਈ ਦਾ ਹੁਕਮ ਤਾਂ ਦਿੰਦਾ ਸੀ ਪਰ ਆਪ ਉਸ ’ਤੇ ਅਮਲ ਨਹੀਂ ਸੀ ਕਰਦਾ ਅਤੇ ਬੁਰਾਈ ਤੋਂ ਰੋਕਦਾ ਸੀ ਪਰ ਆਪ ਬੁਰੇ ਕੰਮ ਕਰਦਾ ਸੀ।” (ਸਹੀ ਬੁਖ਼ਾਰੀ, ਹਦੀਸ: 7098)"},{"id":45,"translation":"ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।"},{"id":46,"translation":"(ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।"},{"id":47,"translation":"ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।"},{"id":48,"translation":"ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।"},{"id":49,"translation":"ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।"},{"id":50,"translation":"(ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।"},{"id":51,"translation":"(ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।"},{"id":52,"translation":"ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਤਾਂ ਜੋ ਤੁਸੀਂ ਧੰਨਵਾਦੀ ਬਣ ਜਾਓ।"},{"id":53,"translation":"ਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।"},{"id":54,"translation":"ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਤੁਸੀਂ ਆਪਣੇ ਉੱਤੇ ਆਪ ਹੀ ਜ਼ੁਲਮ ਕੀਤਾ ਰੁ (ਕਿਉਂ ਜੋ ਤੁਸੀਂ) ਵੱਛੇ ਨੂੰ ਇਸ਼ਟ ਬਣਾਇਆ ਹੈ, ਇਸ ਲਈ ਹੁਣ ਤੁਸੀਂ ਆਪਣੇ ਪੈਦਾ ਕਰਨ ਵਾਲੇ ਦੀ ਹਜ਼ੂਰੀ ਵਿਚ ਤੌਬਾ ਕਰੋ ਅਤੇ ਆਪਣੇ ਆਪ ਨੂੰ ਕਤਲ ਕਰੋ ਇਸ ਵਿਚ ਹੀ ਤੁਹਾਡੇ ਪੈਦਾ ਕਰਨ ਵਾਲੇ ਦੀਆਂ ਨਜ਼ਰਾਂ ਵਿਚ ਤੁਹਾਡੀ ਭਲਾਈ ਹੈ ਫਿਰ ਉਸ (ਅੱਲਾਹ) ਨੇ ਤੁਹਾਡੇ ਵੱਲ ਧਿਆਨ ਦਿੱਤਾ। ਬੇਸ਼ੱਕ ਓਹੀਓ ਤੌਬਾ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।"},{"id":55,"translation":"(ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਖਿਆ, ਕਿ ਹੇ ਮੂਸਾ! ਅਸੀਂ ਕਦੇ ਵੀ ਤੁਹਾਡੇ ਉੱਤੇ ਈਮਾਨ ਨਹੀਂ ਲਿਆਵਾਂਗੇ ਜਦੋਂ ਤਕ ਕਿ ਅਸੀਂ ਅੱਲਾਹ ਨੂੰ ਆਪਣੇ ਸਾਹਮਣੇ (ਅਖੀਂ) ਨਾ ਵੇਖ ਲਈਏ। ਤੁਹਾਨ (ਉਸੇ ਸਮੇਂ) ਬਿਜਲੀ ਨੇ ਆ ਨੱਪਿਆ ਅਤੇ ਤੁਸੀਂ ਇਹ ਸਭ ਵੇਖ ਰਹੇ ਸੀ।"},{"id":56,"translation":"ਫਿਰ ਅਸੀਂ ਤੁਹਾਡੀ ਮੌਤ ਮਗਰੋਂ ਤੁਹਾਨੂੰ ਮੁੜ ਜਿਉਂਦਾ ਕੀਤਾ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਅਦਾ ਕਰੋ।"},{"id":57,"translation":"ਅਸੀਂ ਤੁਹਾਡੇ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਤੁਹਾਡੇ ਖਾਣ ਲਈ ਮੰਨ ਅਤੇ ਸਲਵਾ [12] ਉਤਾਰੇ ਅਤੇ ਕਿਹਾ ਕਿ ਇਹਨਾਂ ਪਵਿੱਤਰ ਚੀਜ਼ਾਂ ਵਿੱਚੋਂ ਖਾਓ ਜੋ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ। ਉਨ੍ਹਾਂ ਨੇ ਸਾਡਾ (ਕਹਿਣਾ ਨਾ ਮੰਨ ਕੇ) ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ।","footnotes":"[12] ਮੁਜਾਹਿਦ (ਰ:ਅ:) ਨੇ ਕਿਹਾ ਕਿ ‘ਮੰਨ’ ਇਕ ਤਰ੍ਹਾਂ ਦੀ ਮਿੱਠੀ ਗੂੰਦ ਹੈ ਅਤੇ ਸਲਵਾ ਬਟੇਰ ਵਾਂਗ ਇਕ ਜਾਨਵਰ ਹੈ। ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਖੁੰਬਾਂ ਵੀ ਮਨ ਦੀ ਹੀ ਇਕ ਕਿਸਮ ਹੈ ਕਿਓਂ ਜੋ ਉਹ ਵੀ ਬਿਨਾਂ ਮਿਹਨਤ ਮਿਲਦੀਆਂ ਹਨ ਅਤੇ ਇਸ ਵਿਚ ਅੱਖਾਂ ’ਚੋਂ ਪਾਣੀ ਨਿਕਲਣ ਦੇ ਰੋਗ ਦੀ ਦਵਾ ਹੈ। (ਸਹੀ ਬੁਖ਼ਾਰੀ, ਹਦੀਸ: 4478)"},{"id":58,"translation":"ਜਦੋਂ ਅਸੀਂ (ਬਨੀ ਇਸਰਾਈਲ ਨੂੰ) ਕਿਹਾ ਕਿ ਤੁਸੀਂ ਇਸ ਬਸਤੀ ਵਿਚ ਦਾਖ਼ਲ ਹੋ ਜਾਓ ਅਤੇ ਇਸ ਵਿਚ ਜਿੱਥੋਂ ਵੀ ਤੁਸੀਂ ਚਾਹੋ ਜੀ ਭਰ ਕੇ ਖਾਓ ਪਰ ਤੁਸੀਂ ਬਸਤੀ ਦੇ ਦਰਵਾਜ਼ੇ ਵਿਚ ਸਿਜਦਾ ਕਰਦੇ ਹੋਏ ਦਾਖ਼ਲ ਹੋਣਾ ਅਤੇ ਕਹਿਣਾ ਕਿ ਹੇ ਅੱਲਾਹ! ਸਾਨੂੰ ਬਖ਼ਸ਼ ਦੇ, ਤਾਂ ਅਸੀਂ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵਾਂਗੇ। ਅਸੀਂ ਛੇਤੀ ਹੀ ਨੇਕੀਆਂ ਕਰਨ ਵਾਲਿਆਂ ਨੂੰ ਹੋਰ ਵਧੇਰੇ (ਰਿਜ਼ਕ ਨਾਲ) ਨਿਵਾਜ਼ਾਂਗੇ।"},{"id":59,"translation":"ਪਰ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ (ਭਾਵ ਕਹਿਣਾ ਨਹੀਂ ਮੰਨਿਆ) ਉਹਨਾਂ ਨੇ ਉਹ ਗੱਲ ਹੀ ਬਦਲ ਦਿੱਤੀ ਜਿਹੜੀ ਉਹਨਾਂ ਨੂੰ ਕਹੀ ਗਈ ਸੀ ਫਿਰ ਅਸੀਂ ਉਹਨਾਂ ਜ਼ਾਲਮਾਂ ਉੱਤੇ ਅਕਾਸ਼ ਤੋਂ ਅਜ਼ਾਬ ਨਾਜ਼ਿਲ ਕੀਤਾ [13]ਕਿਉਂ ਜੋ ਉਹ ਹੁਕਮਾਂ ਦੀ ਉਲੰਘਣਾ ਕਰਦੇ ਸਨ।","footnotes":"[13] ਇਸ ਤੋਂ ਭਾਵ ਚੇਚਕ ਦੀ ਬੀਮਾਰੀ ਹੈ। ਹਦੀਸ ਅਨੁਸਾਰ ਚੇਚਕ ਇਕ ਤਰ੍ਹਾਂ ਦਾ ਅਜ਼ਾਬ ਹੈ ਜਿਹੜਾ ਸਭ ਤੋਂ ਪਹਿਲਾਂ ਬਨੀ ਇਸਰਾਈਲ ਦੀ ਇਕ ਜਮਾਅਤ ਉੱਤੇ ਨਾਜ਼ਿਲ ਹੋਇਆ ਸੀ। ਫਿਰ ਜੇ ਕਿਸੇ ਥਾਂ ਚੇਚਕ ਦੀ ਬੀਮਾਰੀ ਹੋਵੇ ਤਾਂ ਉੱਥੇ ਨਾ ਜਾਓ ਜੇਕਰ ਉਸੇ ਥਾਂ ਹੋਵੇ ਤਾਂ ਉੱਥਿਓਂ ਬਾਹਰ ਨਾ ਆਉ। (ਸਹੀ ਬੁਖ਼ਾਰੀ, ਹਦੀਸ: 3473)"},{"id":60,"translation":"ਅਤੇ ਜਦੋਂ ਮੂਸਾ ਨੇ ਆਪਣੀ ਕੌਮ ਲਈ (ਰੱਬ ਤੋਂ) ਪਾਣੀ ਮੰਗਿਆ ਤਾਂ ਅਸੀਂ (ਮੂਸਾ ਨੂੰ) ਕਿਹਾ ਕਿ ਆਪਣੀ ਸੋਟੀ ਪੱਥਰ ’ਤੇ ਮਾਰ ਸੋ ਇਸ (ਪੱਥਰ) ਵਿਚੋਂ ਬਾਰਾਂ ਚਸ਼ਮੇ ਨਿਕਲੇ, ਹਰ ਕਬੀਲੇ ਨੇ ਆਪਣਾ ਆਪਣਾ ਚਸ਼ਮਾ ਪਛਾਣ ਲਿਆ (ਅਤੇ ਕਿਹਾ ਕਿ) ਅੱਲਾਹ ਦੇ ਬਖ਼ਸ਼ੇ ਹੋਏ ਰਿਜ਼ਕ ਵਿੱਚੋਂ ਖਾਓ ਪਿਓ ਪਰ ਤੁਸੀਂ ਧਰਤੀ ਉੱਤੇ ਫ਼ਸਾਦ ਨਾ ਫੈਲਾਉਂਦੇ ਫਿਰੋ।"},{"id":61,"translation":"(ਯਾਦ ਕਰੋ) ਜਦੋਂ ਤੁਸੀਂ (ਬਨੀ ਇਸਰਾਈਲ ਨੇ) ਕਿਹਾ ਕਿ ਹੇ ਮੂਸਾ! ਅਸੀਂ ਇੱਕੋ ਭਾਂਤ ਦੇ ਭੋਜਨ ਉੱਤੇ ਸਬਰ ਨਹੀਂ ਕਰ ਸਕਦੇ ਇਸ ਲਈ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਕਿ ਉਹ ਸਾਡੇ ਖਾਣ ਲਈ ਉਹ ਚੀਜ਼ਾਂ ਦੇਵੇ ਜਿਹੜੀਆਂ ਧਰਤੀ ’ਚੋਂ ਨਿਕਲਦੀਆਂ ਹਨ, ਜਿਵੇਂ ਤਰਕਾਰੀ, ਕੱਕੜੀ, ਕਣਕ, ਮਸਰ ਤੇ ਗੰਢੇ। ਮੂਸਾ ਨੇ ਕਿਹਾ, ਕੀ ਤੁਸੀਂ ਵਧੀਆ ਚੀਜ਼ ਦੀ ਥਾਂ ਘਟੀਆ ਚੀਜ਼ਾਂ ਨੂੰ ਪਸੰਦ ਕਰਦੇ ਹੋ ? ਸੋ ਕਿਸੇ ਸ਼ਹਿਰ ਵਿਚ ਚਲੇ ਜਾਓ ਉੱਥੇ ਉਹ ਸਭ ਕੁੱਝ ਹੈ ਜਿਸ ਦੀ ਤੁਸੀਂ ਮੰਗ ਕਰਦੇ ਹੋ ਅਤੇ (ਇਹਨਾਂ ਗੱਲਾਂ ਕਾਰਨ) ਉਹਨਾਂ ’ਤੇ ਹੀਣਤਾ ਤੇ ਕੰਗਾਲਪੁਣਾ ਛਾ ਗਿਆ ਅਤੇ (ਸ਼ਹਿਰੋਂ) ਉਹ ਅੱਲਾਹ ਦੀ ਨਾਰਾਜ਼ਗੀ ਸਹਿਤ ਵਾਪਸ ਆਏ। ਇਹ ਸਭ ਇਸ ਲਈ ਹੋਇਆ ਕਿ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਸਨ ਇਹ ਸਭ ਉਹਨਾਂ ਦੀਆਂ ਨਾ-ਫ਼ਰਮਾਨੀਆਂ ਅਤੇ ਹਦਾਂ ਟੱਪ ਜਾਣ ਦੇ ਕਾਰਨ ਸੀ।"},{"id":62,"translation":"ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਜੋ ਯਹੂਦੀ, ਈਸਾਈ ਅਤੇ ਸਾਬੀ [14](ਬੇ-ਦੀਨ) ਹਨ ਇਹਨਾਂ ਵਿੱਚੋਂ ਜਿਹੜਾ ਵੀ ਕੋਈ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਵੇਗਾ ਅਤੇ ਨੇਕ ਕੰਮ ਕਰੇਗਾ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੈ [15] ਨਾ ਤਾਂ ਉਹਨਾਂ ਨੂੰ (ਨਰਕ ਦਾ) ਭੈ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।","footnotes":"[14] “ਸਾਬੀ” ਇਰਾਕ ਦੇ ਵਾਸੀ ਸਨ ਅਤੇ ਜ਼ਬੂਰ ਪੜ੍ਹਿਆ ਕਰਦੇ ਸਨ। ਉਹ ਕੌੌਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸੀ।\n[15] ਇਸ ਆਇਤ ਅਤੇ ਸੂਰਤ ਮਾਏਦਾਹ ਦੀ ਆਇਤ 69 ਤੋਂ ਕੁੱਝ ਲੋਕਾਂ ਨੇ ਸਾਰੇ ਧਰਮਾਂ ਦੇ ਇਕ ਹੋਣ ਦਾ ਅਰਥ ਕੱਢਿਆ ਹੈ, ਭਾਵ ਸਾਰੇ ਧਰਮ ਸ=ਚੇ ਹਨ ਜਦ ਕਿ ਇਹ ਠੀਕ ਨਹੀਂ ਆਇਤ ਤੋਂ ਉੱਕਾ ਹੀ ਇਹ ਅਰਥ ਨਹੀਂ ਨਿਕਲਦਾ ਇਹ ਗੱਲ ਕੁਰਆਨ ਤੇ ਹਦੀਸ ਦੇ ਵਿਰੁੱਧ ਹੈ। ਨਬੀ ਕਰੀਮ (ਸ:) ਦਾ ਫ਼ਰਮਾਨ ਹੈ ਕਿ ਮੇਰੇ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ ਕਿਤਾਬੁਲ ਈਮਾਨ, ਹਦੀਸ: 153)"},{"id":63,"translation":"ਅਤੇ (ਯਾਦ ਕਰੋ) ਜਦੋਂ ਅਸੀਂ ਤੁਹਾਡੇ ਸਿਰਾਂ ’ਤੇ ਤੂਰ ਪਹਾੜ ਝੁਕਾ ਦਿੱਤਾ ਸੀ ਅਤੇ ਤੁਹਾਥੋਂ (ਬਨੀ ਇਸਰਾਈਲ ਕੌਮ ਤੋਂ) ਪੱਕਾ ਬਚਨ ਲਿਆ ਸੀ ਅਤੇ ਅਸੀਂ ਆਖਿਆ ਸੀ ਕਿ ਜੋ ਵੀ ਤੁਹਾਨੂੰ (ਆਦੇਸ਼) ਦਿੱਤੇ ਗਏ ਹਨ ਉਹਨਾਂ ਨੂੰ ਕਰੜਾਈ ਨਾਲ ਫੜਨਾ ਅਤੇ ਜੋ ਇਸ (ਕਿਤਾਬ ਤੌਰੈਤ) ਵਿਚ ਲਿਿਖਆ ਹੋਇਆ ਹੈ ਉਸ ਨੂੰ ਯਾਦ ਰੱਖਣਾ ਤਾਂ ਜੋ ਤੁਸੀਂ (ਅੱਲਾਹ ਦੇ ਕਰੋਪ ਤੋਂ) ਬਚਣ ਵਾਲੇ ਬਣ ਜਾਓ।"},{"id":64,"translation":"ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।"},{"id":65,"translation":"ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।"},{"id":66,"translation":"ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।"},{"id":67,"translation":"ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।"},{"id":68,"translation":"ਉਹਨਾਂ (ਕੋਮ) ਨੇ ਆਖਿਆ ਕਿ (ਹੇ ਮੂਸਾ) ਤੂੰ ਸਾਡੇ ਲਈ ਆਪਣੇ ਰੱਬ ਤੋਂ ਪੁੱਛ ਕੇ ਦੱਸ ਕਿ ਉਹ ਗਊ ਕਿਹੋ ਜਿਹੀ ਹੋਵੇ ?ਮੂਸਾ ਨੇ ਆਖਿਆ ਕਿ ਅੱਲਾਹ ਕਹਿੰਦਾ ਹੈ ਕਿ ਉਹ ਗਊ ਨਾ ਬੁੱਢੀ ਹੋਵੇ ਤੇ ਨਾ ਹੀ ਵੱਛੀ ਹੋਵੇ ਸਗੋਂ ਵਿਚਲੀ ਉਮਰ ਦੀ ਹੋਵੇ, ਹੁਣ ਤੁਸੀਂ ਉਸੇ ਹੁਕਮ ਦੀ ਪਾਲਣਾ ਕਰੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ।"},{"id":69,"translation":"ਫਿਰ ਉਹਨਾਂ (ਕੌਮ) ਨੇ ਆਖਿਆ ਕਿ ਤੂੰ ਸਾਡੇ ਲਈ ਆਪਣੇ ਰੱਬ ਤੋਂ ਇਹ ਪੁੱਛ ਕਿ ਉਹ ਦੱਸੇ ਕਿ ਉਹ ਗਊ ਕਿਹੜੇ ਰੰਗ ਦੀ ਹੋਵੇ ਹੈ ਮੂਸਾ ਨੇ ਜਵਾਬ ਦਿੱਤਾ ਕਿ ਉਹ ਗਊ ਪੀਲੇ ਰੰਗ ਦੀ ਹੋਵੇ ਉਸ ਦਾ ਰੰਗ ਚੰਗੀ ਤਰ੍ਹਾਂ ਗੂੜਾ ਪੀਲਾ ਹੋਣਾ ਚਾਹੀਦਾ ਹੈ, ਜਿਹੜੀ ਵੇਖਣ ਵਾਲਿਆਂ ਨੂੰ ਖ਼ੁਸ਼ ਕਰ ਦੇਵੇ।"},{"id":70,"translation":"ਉਹਨਾਂ (ਕੌਮ) ਨੇ ਫਿਰ ਕਿਹਾ ਕਿ ਸਾਡੇ ਲਈ ਰੱਬ ਤੋਂ ਪੁੱਛ ਕਿ ਉਹ ਸਾਨੂੰ ਦਸੇ ਕਿ ਉਹ ਗਊ ਕਿਹੋ ਜਿਹੀ ਹੋਵੇ ? ਸਾਨ ਗਊ ਪ੍ਰਤੀ ਸ਼ੰਕਾ ਹੋ ਗਈ ਹੈ ਜੇ ਅੱਲਾਹ ਨੇ ਚਾਹਿਆ ਤਾਂ ਅਸੀਂ ਜ਼ਰੂਰ (ਰਬ ਦੀ ਇਛਾ) ਸਮਝ ਜਾਵਾਂਗੇ।"},{"id":71,"translation":"ਮੂਸਾ ਨੇ ਆਖਿਆ ਕਿ ਅੱਲਾਹ ਦਾ ਕਹਿਣਾ ਰੁ ਕਿ ਉਹ ਗਊ ਕੰਮ ਕਰਨ ਵਾਲੀ ਨਾ ਹੋਵੇ, ਨਾ ਉਹ ਧਰਤੀ ’ਤੇ ਹਲ ਚਲਾਉਂਦੀ ਹੋਵੇ ਅਤੇ ਨਾ ਹੀ ਖੇਤਾਂ ਨੂੰ ਪਾਣੀ ਦਿੰਦੀ ਹੋਵੇ, ਉਸ ਵਿਚ ਕਿਸੇ ਪ੍ਰਕਾਰ ਦਾ ਕੋਈ ਐਬ ਨਹੀਂ ਹੋਣਾ ਚਾਹੀਦਾ ਨਾ ਹੀ ਕੋਈ ਦਾਗ਼ ਧੱਬਾ ਹੋਵੇ। ਉਹਨਾਂ (ਕੌਮ) ਨੇ ਆਖਿਆ ਕਿ ਹੁਣ ਤੁਸੀਂ ਹੱਕ ਦੀ ਗੱਲ ਕੀਤੀ ਹੈ। ਫਿਰ ਉਹਨਾਂ ਨੇ ਉਸ (ਗਾਂ) ਨੂੰ ਜ਼ਿਬਹ (ਕੁਰਬਾਨ) ਕੀਤਾ ਲੱਗਦਾ ਨਹੀਂ ਸੀ ਕਿ ਉਹ ਇਹ ਕੰਮ ਕਰਣਗੇ।"},{"id":72,"translation":"(ਯਾਦ ਕਰੋ) ਜਦੋਂ ਤੁਸੀਂ ਇਕ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਫਿਰ ਤੁਸੀਂ ਉਸ ਲਈ ਝਗੜਾ ਕੀਤਾ (ਕਿ ਇਸ ਨੂੰ ਕਿਸ ਨੇ ਕਤਲ ਕੀਤਾ ਹੈ) ਅਤੇ ਅੱਲਾਹ ਉਸ (ਕਤਲ) ਸਪਸ਼ਟ ਕਰਨ ਵਾਲਾ ਸੀ ਜਿਸ ਨੂੰ ਤੁਸੀਂ ਗੁੱਪਤ ਰੱਖਦੇ ਸੀ।"},{"id":73,"translation":"ਫਿਰ ਅਸਾਂ ਹੁਕਮ ਦਿੱਤਾ ਕਿ ਤੁਸੀਂ ਇਸ (ਜ਼ਿਬਹ ਕੀਤੀ ਗਊ ਦੇ ਮਾਸ) ਦੇ ਇਕ ਟੋਟੇ ਨਾਲ ਮਰੇ ਹੋਏ ਵਿਅਕਤੀ ਦੀ ਲੋਥ ’ਤੇ ਸੱਟ ਮਾਰੋ, ਉਹ ਜਿਉਂਦਾ ਹੋ ਜਾਵੇਗਾ। ਅੱਲਾਹ ਇਸੇ ਤਰ੍ਹਾਂ ਮੁਰਦਿਆਂ ਨੂੰ (ਕਿਆਮਤ ਦਿਹਾੜੇ) ਜਿਊਂਦਾ ਕਰੇਗਾ ਅਤੇ ਉਹ ਤੁਹਾ` ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਰੁ ਤਾਂ ਜੋ ਤੁਸੀਂ ਸਮਝ ਸਕੋ।"},{"id":74,"translation":"ਇਸ (ਘਟਨਾ) ਤੋਂ ਬਾਅਦ ਤੁਹਾਡੇ ਦਿਲ ਕਠੋਰ ਹੋ ਗਏ। ਪੱਥਰਾਂ ਵਾਂਗ ਕਠੋਰ ਸਗੋਂ ਉਹਨਾਂ ਤੋਂ ਵੀ ਵੱਧ ਕਠੋਰ। ਬੇਸ਼ੱਕ ਕੁੱਝ ਪੱਥਰ ਉਹ ਵੀ ਹਨ ਜਿਨ੍ਹਾਂ ਤੋਂ ਨਹਿਰਾਂ ਵਗਦੀਆਂ ਹਨ ਅਤੇ ਕੁੱਝ ਉਹ ਵੀ ਹਨ ਜਿਹੜੇ ਜਦੋਂ ਫਟ ਜਾਂਦੇ ਹਨ ਤਾਂ ਉਹਨਾਂ ਵਿੱਚੋਂ ਪਾਣੀ ਨਿਕਲਦਾ ਅਤੇ ਇਹਨਾਂ ਵਿਚੋਂ ਕੁੱਝ ਉਹ ਵੀ (ਪੱਥਰ) ਹਨ ਜਿਹੜੇ ਰੱਬ ਤੋਂ ਡਰਦੇ ਹੋਏ ਕੰਬ ਕੇ (ਸਿਜਦੇ ਵਿਚ) ਡਿਗ ਵੀ ਪੈਂਦੇ ਹਨ। ਅੱਲਾਹ ਤੁਹਾਡੀਆਂ ਜ਼ਾਲਮਾਨਾ ਕਰਤੂਤਾਂ ਤੋਂ ਬੇਖ਼ਬਰ ਨਹੀਂ।"},{"id":75,"translation":"(ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।"},{"id":76,"translation":"ਜਦੋਂ ਇਹ (ਮੁਨਾਫ਼ਿਕ) ਲੋਕ ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਵੀ ਈਮਾਨ ਵਾਲੇ ਹਾਂ ਅਤੇ ਜਦੋਂ ਇਹ ਲੋਕ ਇਕ ਦੂਜੇ ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਤੁਸੀਂ ਮੁਸਲਮਾਨਾਂ ਨੂੰ ਉਹ ਗੱਲਾਂ ਕਿਉਂ ਦੱਸਦੇ ਹੋ ਜਿਹੜੀਆਂ ਅੱਲਾਹ ਨੇ ਤੁਹਾਨੂੰ ਦੱਸੀਆਂ ਹਨ ? ਕੀ ਇਸ ਲਈ ਦੱਸਦੇ ਹੋ ਤਾਂ ਜੋ ਉਹਨਾਂ ਨੂੰ ਤੁਹਾਡੇ ਰੱਬ ਦੇ ਹਜ਼ੂਰ ਤੁਹਾਡੇ ਵਿਰੁੱਧ ਦਲੀਲ ਵਜੋਂ ਪੇਸ਼ ਕਰਨ? ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ?"},{"id":77,"translation":"ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।"},{"id":78,"translation":"ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।"},{"id":79,"translation":"ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।"},{"id":80,"translation":"ਅਤੇ ਇਹਨਾਂ (ਯਹੂਦੀਆਂ) ਦਾ ਕਹਿਣਾ ਰੁ ਕਿ ਗਿਣਤੀ ਦੇ ਥੋੜ੍ਹੇ ਦਿਨਾਂ ਤੋਂ ਛੁੱਟ (ਨਰਕ ਦੀ) ਅੱਗ ਸਾਨੂੰ ਕਦੇ ਵੀ ਨਹੀਂ ਛੂਹੇਗੀ। ਇਹਨਾਂ ਨੂੰ ਪੁੱਛੋ, ਕੀ ਤੁਸੀਂ ਅੱਲਾਹ ਤੋਂ ਇਸ ਦਾ ਕੋਈ ਬਚਨ ਲਿਆ ਹੋਇਆ ਹੈ ?(ਜੇ ਹੈ) ਫਿਰ ਅੱਲਾਹ ਕਦੇ ਵੀ ਆਪਣੇ ਬਚਨਾਂ ਦੀ ਉਲੰਘਣਾ ਨਹੀਂ ਕਰਦਾ। ਕੀ ਤੁਸੀਂ ਅੱਲਾਹ ਦੇ ਸੰਬੰਧ ਵਿਚ ਉਹ ਗੱਲਾਂ ਕਰਦੇ ਹੋ ਜਿਸ ਦਾ ਤੁਹਾ` ਉੱਕਾ ਹੀ ਪਤਾ ਨਹੀਂ ?"},{"id":81,"translation":"ਜਿਸ ਨੇ ਵੀ ਕੋਈ ਬੁਰਾਈ ਕਮਾਈ ਅਤੇ ਉਸੇ ਬੁਰਾਈ ਵਿਚ ਉਹ ਘਿਰਿਆ ਰਿਹਾ ਉਹੀ ਤਾਂ ਨਰਕ ਵਿਚ ਜਾਵੇਗਾ ਅਤੇ ਸਦਾ ਉਸੇ ਵਿਚ ਹੀ ਰਹੇਗਾ।"},{"id":82,"translation":"ਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ ਜੰਨਤੀ ਹਨ ਅਤੇ ਉਹ ਜੰਨਤ ਵਿਚ ਸਦਾ ਲਈ ਰਹਿਣਗੇ।"},{"id":83,"translation":"ਅਤੇ ਜਦੋਂ ਅਸੀਂ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰਨਾ ਅਤੇ ਮਾਂ, ਬਾਪ, ਰਿਸ਼ਤੇਦਾਰਾਂ, ਯਤੀਮਾਂ ਅਤੇ ਮਿਸਕੀਨਾਂ [16]ਨਾਲ ਨੇਕ ਅਤੇ ਸੋਹਣਾ ਵਿਵਹਾਰ ਕਰਨਾ ਅਤੇ ਲੋਕਾਂ ਨੂੰ ਚੰਗੀਆਂ ਗੱਲਾਂ ਆਖਣਾ, ਨਮਾਜ਼ ਕਾਇਮ ਕਰਨਾ ਅਤੇ ਜ਼ਕਾਤ ਅਦਾ ਕਰਨਾ, ਪਰ ਤੁਸੀਂ ਇਹਨਾਂ (ਬਚਨਾਂ) ਤੋਂ ਫਿਰ ਗਏ ਤੁਹਾਡੇ ਵਿੱਚੋਂ ਥੋੜ੍ਹੇ ਲੋਕ ਹੀ (ਆਪਣੇ ਬਚਨਾਂ ਦੇ) ਪਾਬੰਦ ਰਹੇ। ਤੁਸੀਂ ਬਚਨਾਂ ਤੋਂ ਫਿਰ ਜਾਣ ਵਾਲੇ ਹੀ ਹੋ।","footnotes":"[16] ਹਦੀਸ ਅਨੁਸਾਰ ਮਸਕੀਨ ਉਹ ਨਹੀਂ ਜਿਹੜਾ ਲੋਕਾਂ ਦੇ ਘਰਾਂ ਦੇ ਚੱਕਰ ਲਗਾਉਂਦਾ ਰਹਿੰਦਾ ਹੈ ਇਕ ਬੁਰਕੀ ਦੋ ਬੁਰਕੀਆਂ ਅਤੇ ਇਕ ਖਜੂਰ ਤੇ ਦੋ ਖਜੂਰਾਂ ਦੀ ਚਾਹਤ ਉਸ ਨੂੰ ਘਰੋਂ-ਘਰ ਫੇਰਦੀ ਹੈ, ਸਗੋਂ ਮਸਕੀਨ ਉਹ ਹੈ ਜਿਸ ਦੇ ਕੋਲ ਇੰਨਾਂ ਮਾਲ ਵੀ ਨਾ ਹੋਵੇ ਜਿਸ ਵਿਚ ਉਸ ਦਾ ਗੁਜ਼ਾਰਾ ਹੋ ਜਾਵੇ ਅਤੇ ਕੋਈ ਉਸ ਦਾ ਹਾਲ ਵੀ ਨਾ ਜਾਣਦਾ ਹੋਵੇ ਕਿ ਉਸ ਨੂੰ ਖ਼ੈਰਾਤ ਦੇਵੇ ਅਤੇ ਨਾ ਹੀ ਉਹ ਆਪ ਲੋਕਾਂ ਤੋਂ ਸਵਾਲ ਕਰੇ। (ਸਹੀ ਬੁਖ਼ਾਰੀ, ਹਦੀਸ: 1479)"},{"id":84,"translation":"ਅਤੇ ਜਦੋਂ ਅਸੀਂ ਤੁਹਾਥੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਆਪਸ ਵਿਚ ਇਕ ਦੂਜੇ ਦਾ ਖ਼ੂਨ ਨਹੀਂ ਬਹਾਉਗੇ ਅਤੇ ਨਾ ਹੀ ਘਰਾਂ ਤੋਂ ਬੇਘਰ ਕਰੋਗੇ ਫਿਰ ਤੁਸੀਂ ਇਸ ਦਾ ਇਕਰਾਰ ਵੀ ਕੀਤਾ ਸੀ ਜਿਸ ਦੇ ਤੁਸੀਂ ਆਪ ਹੀ ਗਵਾਹ ਹੋ।"},{"id":85,"translation":"ਤੁਸੀਂ ਹੀ ਉਹ ਲੋਕ ਹੋ ਜੋ ਆਪਣਿਆਂ ਨੂੰ ਹੀ ਕਤਲ ਕਰਦੇ ਹੋ ਅਤੇ ਆਪਣਿਆਂ ਹੀ ਘਰਾਂ ਤੋਂ ਬੇਘਰ ਕਰਦੇ ਹੋ ਅਤੇ ਤੁਸੀਂ ਉਹਨਾਂ ਦੇ ਵਿਰੁੱਧ ਗੁਨਾਹ ਅਤੇ ਜ਼ਾਲਮਾਨਾ ਕੰਮਾਂ ਵਿਚ ਦੂਜਿਆਂ ਦਾ ਸਾਥ ਦਿੰਦੇ ਹੋ। ਜੇ ਉਹ ਤੁਹਾਡੇ ਕੋਲ ਕੈਦੀ ਬਣਕੇ ਆਉਣ ਤਾਂ ਤੁਸੀਂ ਉਹਨਾਂ ਦੀ ਰਿਹਾਈ ਲਈ ਫ਼ਿਿਦਯਾ (ਫ਼ਰੌਤੀ) ਲੈਂਦੇ ਹੋ ਜਦ ਕਿ ਤੁਹਾਡੇ ਲਈ ਉਹਨਾਂ ਦਾ (ਘਰੋਂ) ਕੱਢ ਦੇਣਾ ਹੀ ਹਰਾਮ ਕਰ ਦਿੱਤਾ ਗਿਆ ਸੀ। ਕੀ ਤੁਸੀਂਂ ਕਿਤਾਬ ਦੇ ਇਕ ਭਾਗ ’ਤੇ ਈਮਾਨ ਰੱਖਦੇ ਹੋ ਅਤੇ ਕੁੱਝ ਭਾਗ (ਆਦੇਸ਼ਾਂ) ਦਾ ਇਨਕਾਰ ਕਰਦੇ ਹੋ ? ਤੁਹਾਡੇ ਵਿੱਚੋਂ ਜਿਹੜਾ ਵਿਅਕਤੀ ਵੀ ਇਹ (ਹਰਾਮ ਕੀਤੇ ਹੋਏ) ਕੰਮ ਕਰੇਗਾ ਉਸ ਦੀ ਸਜ਼ਾ ਇਸ ਤੋਂ ਛੁੱਟ ਕੋਈ ਨਹੀਂ ਕਿ ਸੰਸਾਰਿਕ ਜੀਵਨ ਵਿਚ ਉਹਨਾਂ ਦੀ ਰੁਸਵਾਈ ਹੋਵੇ ਅਤੇ ਕਿਆਮਤ ਵਾਲੇ ਦਿਨ ਉਹ ਕਰੜੀ ਸਜ਼ਾ (ਨਰਕ) ਵੱਲ ਧੱਕੇ ਜਾਣ। ਤੁਸੀਂ ਜੋ ਵੀ ਕਰਤੂਤਾਂ ਕਰਦੇ ਹੋ ਅੱਲਾਹ ਉਹਨਾਂ ਤੋਂ ਬੇਖ਼ਬਰ ਨਹੀਂ।"},{"id":86,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ ਸੰਸਾਰਿਕ ਜੀਵਨ ਆਖ਼ਿਰਤ ਦੇ ਬਦਲੇ ਵਿਚ ਖ਼ਰੀਦ ਲਿਆ ਹੈ, ਸੋ ਨਾ ਤਾਂ (ਕਿਆਮਤ ਦਿਹਾੜੇ) ਉਨ੍ਹਾਂ ਦੇ ਅਜ਼ਾਬ (ਸਜ਼ਾ) ਵਿਚ ਕੋਈ ਕਮੀ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਮਦਦ ਹੀ ਕੀਤੀ ਜਾਵੇਗੀ।"},{"id":87,"translation":"ਅਤੇ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਅਤੇ ਉਸ ਤੋਂ ਮਗਰੋਂ ਉਸ ਦੇ ਉੱਪਰੋਥੱਲੀ ਰਸੂਲ ਭੇਜੇ ਅਤੇ ਅਸੀਂ ਮਰੀਅਮ ਦੇ ਪੁੱਤਰ ਈਸਾ ਸਾਫ਼-ਸਾਫ਼ ਦਲੀਲਾਂ ਦਿੱਤੀਆਂ ਅਤੇ ਉਸ (ਈਸਾ) ਦੀ ਪਵਿੱਤਰ ਰੂਹ (ਜਿਬਰਾਈਲ) ਦੇ ਨਾਲ ਮਦਦ ਕੀਤੀ। ਫੇਰ ਜਦ ਵੀ ਤੁਹਾਡੇ ਕੋਲ ਕੋਈ ਪੈਗ਼ੰਬਰ ਉਹ ਚੀਜ਼ (ਆਦੇਸ਼) ਲੈ ਕੇ ਆਇਆ ਜਿਸ ਨੂੰ ਤੁਹਾਡੇ ਦਿਲ ਪਸੰਦ ਨਹੀਂ ਸੀ ਕਰਦੇ ਤਾਂ ਤੁਸੀਂ ਘਮੰਡ ਵਿਚ ਆਕੇ ਕੁੱਝ (ਰਸੂਲਾਂ) ` ਝੁਠਲਾਇਆ ਅਤੇ ਕੁੱਝ ਨੂੰ ਕਤਲ ਕਰ ਸੁੱਟਿਆ।"},{"id":88,"translation":"ਅਤੇ ਉਹ ਆਖਦੇ ਹਨ ਕਿ ਸਾਡੇ ਦਿਲਾਂ ’ਤੇ (ਇਨ੍ਹਾਂ ਗੱਲਾਂ ਤੋਂ ਸੁਰੱਖਿਅਤ ਹੋਣ ਲਈ) ਗ਼ਲਾਫ਼ ਚੜ੍ਹੇ ਹੋਏ ਹਨ। ਨਹੀਂ, ਸਗੋਂ ਇਨ੍ਹਾਂ ਦੇ ਇਨਕਾਰੀ ਹੋਣ ਕਾਰਨ ਅੱਲਾਹ ਨੇ ਇਨ੍ਹਾਂ ’ਤੇ ਫਿਟਕਾਰ ਪਾਈ ਹੋਈ ਹੈ। ਇਸ ਲਈ ਥੋੜ੍ਹੇ ਲੋਕ ਹੀ (ਰਸੂਲਾਂ ਉੱਤੇ) ਈਮਾਨ ਲਿਆਏ।"},{"id":89,"translation":"ਫਿਰ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਉਹ ਕਿਤਾਬ (.ਕੁਰਆਨ) ਆ ਗਈ ਜਿਹੜੀ ਉਸ ਕਿਤਾਬ (ਤੌਰੈਤ) ਦੀ ਪੁਸ਼ਟੀ ਕਰਦੀ ਰੁ ਜਿਹੜੀ ਉਹਨਾਂ ਦੇ ਕੋਲ ਹੈ। ਜਦ ਕਿ ਇਸ ਤੋਂ ਪਹਿਲਾਂ ਉਹ ਆਪ ਇਹਨਾਂ (ਕਾਫ਼ਰਾਂ) ਦੇ ਵਿਰੁੱਧ ਫ਼ਤਿਹ (ਦੀਆਂ ਦੁਆਵਾਂ) ਮੰਗਿਆ ਕਰਦੇ ਸਨ ਪਰ ਜਦੋਂ ਉਹ (ਹੱਕ) ਉਹਨਾਂ ਕੋਲ ਆ ਗਿਆ ਜਿਸ ਨੂੰ ਉਹਨਾਂ ਨੇ ਪਛਾਣ ਵੀ ਲਿਆ ਸੀ ਫਿਰ ਵੀ ਉਹਨਾਂ ਨੇ ਉਸ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ। ਅੱਲਾਹ ਦੀ ਇਹਨਾਂ (ਕਾਫ਼ਰਾਂ) ’ਤੇ ਫਿਟਕਾਰ ਹੈ।"},{"id":90,"translation":"ਬਹੁਤ ਹੀ ਭੈੜੀ ਹੈ ਉਹ ਚੀਜ਼ ਜਿਸ ਦੇ ਬਦਲੇ ਉਹਨਾਂ ਨੇ ਆਪਣੇ ਆਪ ਨੂੰ ਵੇਚ ਸੁੱਟਿਆ ਹੈ। ਇਹ ਉਸ ਚੀਜ਼ ਦਾ ਇਨਕਾਰ ਕਰਦੇ ਹਨ ਜਿਹੜੀ ਅੱਲਾਹ ਵੱਲੋਂ ਨਾਜ਼ਿਲ ਹੋਈ ਹੈ ਕੇਵਲ ਇਸ ਈਰਖਾ ਕਾਰਣ ਕਿ ਅੱਲਾਹ ਨੇ ਆਪਣੇ ਜਿਸ ਬੰਦੇ ਨੂੰ ਚਾਹਿਆ ਉਸ ਨੂੰ (ਪੈਗ਼ੰਬਰੀ ਨਾਲ) ਨਿਵਾਜ਼ ਦਿੱਤਾ। ਇਸ ਲਈ ਉਹ ਉੱਪਰੋਥਲੀ ਕਰੋਪੀ ਦੇ ਭਾਗੀ ਬਣ ਗਏ ਹਨ। ਅਜਿਹੇ ਕਾਫ਼ਰਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ।"},{"id":91,"translation":"ਜਦੋਂ ਉਹਨਾਂ (ਕਾਫ਼ਰਾਂ) ਨੂੰ ਕਿਹਾ ਜਾਂਦਾ ਹੈ ਕਿ ਅੱਲਾਹ ਵੱਲੋਂ ਉਤਾਰੀ ਹੋਈ ਕਿਤਾਬ (.ਕੁਰਆਨ) ਉੱਤੇ ਈਮਾਨ ਲਿਆਓ ਤਾਂ ਆਖਦੇ ਹਨ ਕਿ ਅਸੀਂ ਤਾਂ ਉਸ ’ਤੇ ਹੀ ਈਮਾਨ ਲਿਆਏ ਹਾਂ ਜਿਹੜੀ ਸਾਡੇ ਲਈ (ਤੌਰੈਤ) ਨਾਜ਼ਿਲ ਹੋਈ ਰੁ ਅਤੇ ਉਹ ਇਸ ਤੋਂ ਛੁੱਟ ਹੋਰ ਸਾਰੀਆਂ (ਕਿਤਾਬਾਂ) ਦਾ ਇਨਕਾਰ ਕਰਦੇ ਹਨ। ਜਦ ਕਿ ਇਹ (.ਕੁਰਆਨ) ਹੱਕ ਹੈ ਅਤੇ ਉਸ ਕਿਤਾਬ ਦੀ ਪੁਸ਼ਟੀ ਕਰਦਾ ਰੁ ਜਿਹੜੀ ਉਹਨਾਂ ਦੇ ਕੋਲ ਰੁ। (ਹੇ ਨਬੀ ਸ:!) ਇਹਨਾਂ ਪੁੱਛੋ ਕਿ ਜੇ ਤੁਸੀਂ ਈਮਾਨ ਵਾਲੇ ਹੋ ਤਾਂ ਇਸ ਤੋਂ ਪਹਿਲਾਂ ਤੁਸੀਂ ਅੱਲਾਹ ਦੇ ਨਬੀਆਂ ਕਤਲ ਕਿਉਂ ਕਰਦੇ ਰਹੇ ਹੋ ?"},{"id":92,"translation":"ਬੇਸ਼ੱਕ ਮੂਸਾ ਤੁਹਾਡੇ ਕੋਲ ਸਪਸ਼ਟ ਮੋਅਜਜ਼ੇ (ਰਬੀ ਚਮਤਕਾਰ) ਲੈ ਕੇ ਆਇਆ ਪਰ ਤੁਸੀਂ ਉਸ ਦੇ (ਤੂਰ ਪਹਾੜ ਉੱਤੇ) ਜਾਣ ਤੋਂ ਬਾਅਦ ਵੱਛੇ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ। ਅਸਲ ਵਿਚ ਤੁਸੀਂ ਤਾਂ ਹੋ ਹੀ ਜ਼ਾਲਮ।"},{"id":93,"translation":"ਅਤੇ (ਰਤਾ ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੂਰ ਪਹਾੜ ਨੂੰ ਤੁਹਾਡੇ ਉੱਤੇ ਚੁੱਕ ਕੇ ਅਸਾਂ ਤੁਹਾਥੋਂ ਪੱਕਾ ਪ੍ਰਣ ਲਿਆ ਸੀ ਅਤੇ ਹੁਕਮ ਦਿੱਤਾ ਸੀ ਕਿ ਜੋ ਵੀ (ਆਦੇਸ਼) ਤੁਹਾਨੂੰ ਦਿੱਤੇ ਗਏ ਹਨ ਉਹਨਾਂ ਦੀ ਸਖ਼ਤੀ ਨਾਲ ਪਾਲਣਾ ਕਰੋ ਅਤੇ (ਹੁਕਮਾਂ ਨੂੰ ਧਿਆਨ ਨਾਲ) ਸੁਣੋ! ਉਹਨਾਂ (ਕੌਮ) ਨੇ ਆਖਿਆ ਕਿ ਅਸੀਂ (ਸਭ) ਸੁਣ ਲਿਆ ਹੈ ਪਰ ਅਸੀਂ (ਫ਼ੇਰ ਵੀ ਹੁਕਮਾਂ ਦੀ) ਪਾਲਣਾ ਨਹੀਂ ਕਰਾਂਗੇ। ਉਹਨਾਂ ਦੇ ਇਸੇ ਇਨਕਾਰ ਕਾਰਨ ਉਹਨਾਂ ਦੇ ਮਨਾਂ ਵਿਚ ਵਛੇ ਦੀ ਮੁਹੱਬਤ ਪਾ ਦਿੱਤੀ ਗਈ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇ ਤੁਸੀਂ ਮੋਮਿਨ ਹੋ ਤਾਂ (ਸਮਝ ਲਵੋ) ਕਿ ਉਹ ਕੰਮ ਸਾਰੇ ਹੀ ਬੁਰੇ ਹਨ ਜਿਨ੍ਹਾਂ ਲਈ ਤੁਹਾਡਾ ਈਮਾਨ (ਧਰਮ) ਤੁਹਾਨੂੰ ਹੁਕਮ ਦਿੰਦਾ ਹੈ।"},{"id":94,"translation":"(ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।"},{"id":95,"translation":"ਉਹ ਆਪਣੇ ਉਹਨਾਂ ਗੁਨਾਹਾਂ ਕਾਰਨ ਜਿਹੜੇ ਉਹ ਆਪਣੇ ਹੱਥੀ ਕਮਾ ਕੇ ਅੱਗੇ ਭੇਜ ਚੁੱਕੇ ਹਨ, ਕਦੇ ਵੀ ਇਸ (ਮੌਤ) ਦੀ ਕਾਮਨਾ ਨਹੀਂ ਕਰਨਗੇ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":96,"translation":"ਤੁਸੀਂ ਇਹਨਾਂ (ਯਹੂਦੀਆਂ) ਨੂੰ ਸਭ ਤੋਂ ਵਧ ਕੇ ਜਿਉਣ ਦੇ ਲਾਲਚੀ ਵੇਖੋਗੇ ਉਹਨਾਂ ਤੋਂ ਵੀ ਵੱਧ ਜਿਹੜੇ ਸ਼ਿਰਕ ਕਰਦੇ ਹਨ। ਇਹਨਾਂ ਵਿਚ ਹਰੇਕ ਵਿਅਕਤੀ ਇਹੋ ਚਾਹੁੰਦਾ ਹੈ ਕਿ ਕਾਸ਼ ਉਸ ਨੂੰ ਇਕ ਹਜ਼ਾਰ ਸਾਲ ਦੀ ਉਮਰ ਮਿਲ ਜਾਵੇ ਜਦ ਕਿ ਇਹ ਲੰਮੀਆਂ ਉਮਰਾਂ ਵੀ ਉਹਨਾਂ ਨੂੰ ਅਜ਼ਾਬ ਤੋਂ ਬਚਾਉਣ ਵਾਲੀਆਂ ਨਹੀਂ। ਜਿਹੜੇ ਇਹ ਕੰਮ ਕਰਦੇ ਹਨ ਅੱਲਾਹ ਉਹਨਾਂ ਨੂੰ ਭਲੀ-ਭਾਂਤ ਜਾਣਦਾ ਹੈ।"},{"id":97,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜਾ ਵੀ ਕੋਈ ਜਿਬਰਾਈਲ ਦਾ ਵੈਰੀ ਹੈ (ਉਸ ਨੂੰ ਪਤਾ ਹੋਣਾ ਚਾਹੀਦਾ ਹੈ) ਕਿ ਉਹਨੇ ਹੀ ਇਸ .ਕੁਰਆਨ ਨੂੰ ਅੱਲਾਹ ਦੇ ਹੁਕਮਾਂ ਅਨੁਸਾਰ ਆਪ (ਮੁਹੰਮਦ) ਦੇ ਦਿਲ ’ਤੇ ਨਾਜ਼ਿਲ ਕੀਤਾ ਹੈ। ਇਹ (.ਕੁਰਆਨ) ਉਸ (ਤੌਰੈਤ) ਦੀ ਵੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦਾ ਹੈ ਜਿਹੜੀ ਇਸ (.ਕੁਰਆਨ) ਤੋਂ ਪਹਿਲਾਂ ਨਾਜ਼ਿਲ ਹੋਈ ਸੀ ਅਤੇ (ਇਸ ਵਿਚ) ਈਮਾਨ ਵਾਲਿਆਂ ਲਈ ਹਿਦਾਇਤਾਂ ਅਤੇ ਖ਼ੁਸ਼ਖ਼ਬਰੀਆਂ ਹਨ।"},{"id":98,"translation":"ਜਿਹੜਾ ਵੀ ਕੋਈ ਅੱਲਾਹ ਦਾ, ਉਸ ਦੇ ਫ਼ਰਿਸ਼ਤਿਆਂ ਦਾ, ਰਸੂਲਾਂ ਦਾ, ਜਿਬਰਾਈਲ ਤੇ ਮੀਕਾਈਲ (ਫ਼ਰਿਸ਼ਤਿਆਂ) ਦਾ ਵੈਰੀ ਹੈ ਤਾਂ ਅੱਲਾਹ ਵੀ (ਉਹਨਾਂ) ਕਾਫ਼ਰਾਂ ਦਾ ਵੈਰੀ ਹੈ।"},{"id":99,"translation":"(ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।"},{"id":100,"translation":"ਕੀ ਇਸ ਤਰ੍ਹਾਂ ਨਹੀਂ ਹੁੰਦਾ ਰਿਹਾ ਕਿ ਜਦੋਂ ਵੀ ਉਹਨਾਂ (ਯਹੂਦੀਆਂ) ਨੇ ਕੋਈ ਪ੍ਰਣ ਕੀਤਾ ਤਾਂ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਉਸ ਨੂੰ ਤੋੜ ਸੁੱਟਿਆ। ਇਹਨਾਂ ਵਿੱਚੋਂ ਬਥੇਰੇ ਲੋਕ ਈਮਾਨ ਲਿਆਉਂਦੇ ਹੀ ਨਹੀਂ।"},{"id":101,"translation":"ਜਦੋਂ ਵੀ ਅੱਲਾਹ ਵੱਲੋਂ ਇਹਨਾਂ ਕੋਲ ਕੋਈ ਨਬੀ ਆਇਆ ਜਿਹੜਾ ਇਹਨਾਂ ਕੋਲ ਮੌਜੂਦ (ਅੱਲਾਹ ਵੱਲੋਂ ਆਈਆਂ) ਕਿਤਾਬਾਂ ਦੀ ਪੁਸ਼ਟੀ ਕਰਦਾ ਸੀ। ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਅੱਲਾਹ ਦੀ ਕਿਤਾਬ ਨੂੰ ਇਸ ਤਰ੍ਹਾਂ ਪਿਠ ਪਿਛੇ ਸੁੱਟ ਦਿੱਤਾ ਜਿਵੇਂ ਕਿ ਉਹ ਕੁੱਝ ਜਾਣਦੇ ਹੀ ਨਹੀਂ।"},{"id":102,"translation":"ਸਗੋਂ ਉਹਨਾਂ ਨੇ ਉਸ ਦੀ ਪੈਰਵੀ ਕੀਤੀ ਜਿਸ ਨੂੰ ਸ਼ੈਤਾਨ ਸੁਲੇਮਾਨ ਦੀ ਹਕੂਮਤ ਵਿਚ ਪੜ੍ਹਿਆ ਕਰਦੇ ਸਨ। ਸੁਲੇਮਾਨ ਨੇ ਕੁਫ਼ਰ ਨਹੀਂ ਸੀ ਕੀਤਾ ਸਗੋਂ ਸ਼ੈਤਾਨਾਂ ਨੇ ਹੀ ਕੁਫ਼ਰ ਕੀਤਾ ਸੀ। ਉਹ ਲੋਕਾਂ ਨੂੰ ਜਾਦੂ ਦੀ ਸਿੱਖਿਆ ਦਿੰਦੇ ਸਨ। ਉਹਨਾਂ ਨੇ ਉਸ ਦੀ ਪੈਰਵੀ ਕੀਤੀ ਜੋ ਬਾਬੁਲ ਵਿਖੇ ਹਾਰੂਤ ਤੇ ਮਾਰੂਤ (ਨਾਂ ਦੇ) ਦੋ ਫ਼ਰਿਸ਼ਤਿਆਂ ਉੱਤੇ ਨਾਜ਼ਿਲ ਕੀਤਾ ਗਿਆ ਸੀ। ਉਹ ਦੋਵੇਂ ਫ਼ਰਿਸ਼ਤੇ ਲੋਕਾਂ ਨੂੰ ਜਾਦੂ ਸਿਖਾਉਣ ਤੋਂ ਪਹਿਲਾਂ ਕਹਿ ਦਿੰਦੇ ਸਨ ਕਿ ਅਸੀਂ ਤਾਂ ਕੇਵਲ (ਤੁਹਾਡੀ) ਅਜ਼ਮਾਇਸ਼ (ਲਈ ਆਏ) ਹਾਂ, ਸੋ ਤੁਸੀਂ ਕੁਫ਼ਰ ਨਾ ਕਰੋ। ਪਰ ਲੋਕੀ ਉਹਨਾਂ ਦੋਵਾਂ (ਫ਼ਰਿਸ਼ਤਿਆਂ) ਤੋਂ ਉਹ ਜਾਦੂ ਸਿਖਦੇ ਜਿਸ ਨਾਲ ਉਹ ਪਤੀ ਪਤਨੀ ਵਿਚ ਜੁਦਾਈ ਪਾ ਦੇਣ ਜਦ ਕਿ ਉਹ ਜਾਦੂ ਰਾਹੀਂ ਛੁੱਟ ਅੱਲਾਹ ਦੇ ਹੁਕਮਾਂ ਤੋਂ ਕਿਸੇ ਨੂੰ ਕੋਈ ਹਾਨੀ ਨਹੀਂ ਪਹੁੰਚਾ ਸਕਦੇ ਸੀ ਅਤੇ ਲੋਕ ਵੀ ਉਹਨਾਂ (ਫ਼ਰਿਸ਼ਤਿਆਂ) ਤੋਂ ਉਹ ਗਿਆਨ ਸਿਖਦੇ ਸੀ ਜਿਹੜਾ ਉਹਨਾਂ ਨੂੰ ਨੁਕਸਾਨ ਪਹੁੰਚਾਉਂਦਾ ਸੀ, ਨਾ ਕਿ ਕੋਈ ਲਾਭ। ਜਦ ਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਜਿਸ ਨੇ ਵੀ ਇਸ (ਜਾਦੂ) ਨੂੰ ਖ਼ਰੀਦਿਆ (ਸਿੱਖਿਆ) ਆਖ਼ਿਰਤ ਵਿਚ ਉਸ ਦਾ ਕੁੱਝ ਵੀ ਹਿੱਸਾ ਨਹੀਂ। ਜਿਸ ਚੀਜ਼ (ਜਾਦੂ) ਦੇ ਬਦਲੇ ਵਿਚ ਉਹਨਾਂ ਨੇ ਆਪਣੀਆਂ ਜਾਨਾਂ ਦਾ ਸੌਦਾ ਕੀਤਾ ਸੀ ਉਹ ਬਹੁਤ ਹੀ ਭੈੜੀ ਚੀਜ਼ ਸੀ। ਕਾਸ਼! ਉਹ ਜਾਣਦੇ (ਕਿ ਉਹ ਕੀ ਕਰ ਰਹੇ ਹਨ)।"},{"id":103,"translation":"ਜੇ ਉਹ ਈਮਾਨ ਲਿਆਉਂਦੇ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚੇ ਰਹਿੰਦੇ ਤਾਂ ਅੱਲਾਹ ਦੇ ਕੋਲ ਬੇਸ਼ੱਕ ਉਹਨਾਂ ਨੂੰ ਇਸ ਦਾ ਬਹੁਤ ਹੀ ਵਧੀਆ ਬਦਲਾ ਮਿਲਦਾ। ! ਜੇ ਉਹ ਜਾਣਦੇ।"},{"id":104,"translation":"ਹੇ ਈਮਾਨ ਵਾਲਿਓ! (ਜਦੋਂ ਤੁਸੀਂ ਨਬੀ (ਸ:) ਨੂੰ ਸੰਬੋਧਿਤ ਕਰੋ ਤਾਂ) ‘ਰਾਇਨਾ’ [17] ਨਾ ਆਖੋ ਸਗੋਂ ‘ਉਨਜ਼ੁਰਨਾ’ ਆਖੋ ਅਤੇ ਤੁਸੀਂ (ਨਬੀ ਦੀ ਗੱਲ ਨੂੰ ) ਧਿਆਨ ਨਾਲ ਸੁਣੋ। ਇਨਕਾਰੀਆਂ ਲਈ ਤਾਂ ਬਹੁਤ ਹੀ ਦੁਖਦਾਈ ਅਜ਼ਾਬ ਹੈ।","footnotes":"[17] “ਰਾਇਨਾ” ਤੋਂ ਭਾਵ ਹੈ ਸਾਡੇ ਵੱਲ ਧਿਆਨ ਦਿਓ ਪਰ ਯਹੂਦੀ ਇਸ ਸ਼ਬਦ ਨੂੰ ਵਿਗੜ ਕੇ “ਰਾਈਨਾ” ਆਖਦੇ ਸਨ ਜਿਸਦਾ ਅਰਥ ਹੈ ਮੂਰਖ। ਇੰਜ ਉਹ ਨਬੀ ਕਰੀਮ (ਸ:) ਦਾ ਨਿਰਾਦਰ ਕਰਦੇ ਸਨ। ਮੁਸਲਮਾਨਾਂ ਨੂੰ ਇਹ ਸ਼ਬਦ ਬੋਲਣ ਤੋਂ ਰੋਕ ਦਿੱਤਾ ਗਿਆ ਅਤੇ ਲੋੜ ਪੈਣ ’ਤੇ ਉਨਜ਼ੁਰਨਾ ਕਹਿਣ ਦਾ ਹੁਕਮ ਦਿੱਤਾ ਗਿਆ ਜਿਸ ਦਾ ਅਰਥ ਹੈ ਸਾਡੇ ਵੱਲ ਧਿਆਨ ਦੇਓ।"},{"id":105,"translation":"ਹੇ ਨਬੀ! ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਵਿੱਚੋਂ ਜਿਨ੍ਹਾਂ ਨੇ ਵੀ ਕੁਫ਼ਰ ਕੀਤਾ ਉਹ ਨਹੀਂ ਚਾਹੁੰਦੇ ਅਤੇ ਨਾ ਹੀ ਮੁਸ਼ਰਿਕ ਚਾਹੁੰਦੇ ਹਨ ਕਿ ਤੁਹਾਡੇ ’ਤੇ ਤੁਹਾਡੇ ਰੱਬ ਵੱਲੋਂ ਕੋਈ ਭਲਾਈ (ਪੈਗ਼ੰਬਰੀ) ਨਾਜ਼ਿਲ ਹੋਵੇ ਪਰ ਅੱਲਾਹ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਆਪਣੀਆਂ ਮਿਹਰਾਂ ਲਈ ਚੁਣ ਲੈਂਦਾ । ਅੱਲਾਹ ਹੀ ਵੱਡੇ ਫ਼ਜਲਾਂ ਦਾ ਮਾਲਿਕ ਹੈ।"},{"id":106,"translation":"ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?"},{"id":107,"translation":"ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।"},{"id":108,"translation":"(ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।"},{"id":109,"translation":"ਅਹਲੇ ਕਿਤਾਬ ਵਿਚੋਂ ਬਹੁਤੇ ਲੋਕ ਇਹ ਚਾਹੁੰਦੇ ਹਨ ਕਿ ਕਾਸ਼ ਉਹ ਤੁਹਾਡੇ ਈਮਾਨ ਲਿਆਉਣ ਤੋਂ ਬਾਅਦ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣ। ਉਹ ਆਪਣੇ ਦਿਲਾਂ ਵਿਚ (ਤੁਹਾਡੇ ਪ੍ਰਤੀ) ਈਰਖਾ ਰੱਖਦੇ ਹਨ ਜਦ ਕਿ ਉਹਨਾਂ ਦੇ ਸਾਹਮਣੇ ਹੱਕ ਵੀ ਸਪਸ਼ਟ ਹੋ ਗਿਆ ਹੈ। ਸੋ ਤੁਸੀਂ ਉਹਨਾਂ ਨੂੰ ਖ਼ਿਮਾ ਕਰ ਦਿਓ ਅਤੇ ਉਹਨਾਂ ਦੇ ਹਾਲ ’ਤੇ ਛੱਡ ਦਿਓ ਇੱਥੋਂ ਤਕ ਕਿ ਅੱਲਾਹ ਉਹਨਾਂ ਲਈ ਆਪਣਾ ਕੋਈ ਵਿਸ਼ੇਸ਼ ਹੁਕਮ ਲਾਗੂ ਕਰ ਦੇਵੇ। ਬੇਸ਼ਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰਖਦਾ ਹੈ।"},{"id":110,"translation":"ਹੇ ਮੁਸਲਮਾਨੋ! ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ। ਤੁਸੀਂ ਆਪਣੇ ਲਈ ਜਿਹੜੀ ਵੀ ਭਲਾਈ ਅੱਗੇ ਭੇਜੋਗੇ ਉਸ ਨੂੰ ਅੱਲਾਹ ਕੋਲ ਹਾਜ਼ਿਰ ਪਾਓਗੇ। ਬੇਸ਼ੱਕ ਤੁਸੀਂ ਜੋ ਵੀ ਅਮਲ ਕਰਦੇ ਹੋ ਅੱਲਾਹ ਉਹਨਾਂ ਸਭ ਨੂੰ ਵੇਖਦਾ ਹੈ।"},{"id":111,"translation":"ਇਹ (ਅਹਲੇ ਕਿਤਾਬ) ਕਹਿੰਦੇ ਹਨ ਕਿ ਜੰਨਤ ਵਿਚ ਤਾਂ ਕੇਵਲ ਯਹੂਦੀ ਤੇ ਨਸਰਾਨੀ (ਈਸਾਈ) ਹੀ ਜਾਣਗੇ (ਜਦ ਕਿ) ਇਹ ਸਭ ਉਹਨਾਂ ਦੀਆਂ (ਝੂਠੀਆਂ) ਆਸਾਂ ਹਨ (ਹੇ ਨਬੀ) ਤੁਸੀਂ ਆਖ ਦਿਓ ਕਿ ਜੇ ਤੁਸੀਂ ਇਸ ਗੱਲ ਵਿਚ ਸੱਚੇ ਹੋ ਤਾਂ ਕੋਈ ਦਲੀਲ ਪੇਸ਼ ਕਰੋ।"},{"id":112,"translation":"ਕਿਉਂ ਨਹੀਂ ਉਹ (ਜੰਨਤ ਵਿਚ ਜਾਵੇਗਾ) ਜਿਸ ਨੇ ਆਪਣੇ ਚਿਹਰੇ (ਸੀਸ) ਨੂੰ ਅੱਲਾਹ ਅਗੇ ਝੁਕਾ ਦਿੱਤਾ ਹੈ, ਜਦ ਕਿ ਉਹ ਨੇਕੀ ਵੀ ਕਰਨ ਵਾਲਾ । ਉਸ ਦਾ ਬਦਲਾ ਉਸ ਦੇ ਰੱਬ ਕੋਲ ਹੈ। ਨਾ ਹੀ ਉਹਨਾਂ ਨੂੰ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।"},{"id":113,"translation":"ਯਹੂਦੀ ਆਖਦੇ ਹਨ ਕਿ ਈਸਾਈਆਂ ਦਾ ਕੋਈ ਅਧਾਰ ਨਹੀਂ ਅਤੇ ਈਸਾਈ ਆਖਦੇ ਹਨ ਕਿ ਯਹੂਦੀਆਂ ਦਾ ਕੋਈ ਅਧਾਰ ਨਹੀਂ ਜਦ ਕਿ ਉਹ ਦੋਵੇਂ ਕਿਤਾਬ (ਤੌਰੈਤ ਅਤੇ ਇੰਜੀਲ) ਪੜ੍ਹਦੇ ਹਨ। ਇਸੇ ਤਰ੍ਹਾਂ ਜੋ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ ਉਹ ਵੀ ਇਸੇ ਤਰ੍ਹਾਂ ਦੀਆਂ ਮਿਲਦੀਆਂ ਜੁਲਦੀਆਂ ਗਲਾਂ ਕਰਦੇ ਹਨ। ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਦੇ ਵਿਚਕਾਰ ਦੇ ਸਾਰੇ ਮੱਤਭੇਦਾਂ ਦਾ ਫ਼ੈਸਲਾ ਕਰ ਦੇਵੇਗਾ।"},{"id":114,"translation":"ਇਸ ਤੋਂ ਵਧ ਕੇ ਜ਼ਾਲਮ ਕੋਣ ਹੋਵੇਗਾ ਜਿਹੜਾ ਲੋਕਾਂ ਨੂੰ ਮਸੀਤਾਂ ਵਿ ਅੱਲਾਹ ਦਾ ਜ਼ਿਕਰ (ਇਬਾਦਤ) ਕਰਨ ਤੋਂ ਰੋਕਦਾ ਹੈ ਅਤੇ ਉਹਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕਰਦਾ ਹੈ। ਜਦ ਕਿ ਉਹਨਾਂ ਨੂੰ ਚਾਹੀਦਾ ਸੀ ਕਿ (ਰੱਬ ਤੋਂ) ਡਰਦੇ ਹੋਏ (ਮਸੀਤਾਂ) ਵਿਚ ਜਾਣ, ਅਜਿਹੇ ਵਿਅਕਤੀਆਂ ਲਈ ਦੁਨੀਆਂ ਵਿਚ ਵੀ ਰੁਸਵਾਈ ਹੈ ਅਤੇ ਆਖ਼ਿਰਤ ਵਿਚ ਕਰੜੇ ਅਜ਼ਾਬ (ਸਜ਼ਾਵਾਂ) ਹਨ।"},{"id":115,"translation":"ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।"},{"id":116,"translation":"ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ [18] ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।","footnotes":"[18]ਹਦੀਸੇ ਕੁਦਸੀ ਹੈ ਕਿ ਆਦਮ ਦੇ ਪੁੱਤਰ ਨੇ ਮੈਨੂੰ (ਅੱਲਾਹ ਨੂੰ) ਝੁਠਲਾਇਆ ਹਾਲਾਂ ਕਿ ਇਹ ਉਸ ਦਾ ਹੱਕ ਨਹੀਂ ਸੀ ਉਹ ਮੈਨੂੰ ਗਾਲਾਂ ਕੱਢਦਾ ਹੈ ਜਦ ਕਿ ਇਹ ਉਸ ਨੂੰ ਹੱਕ ਨਹੀਂ ਪਹੁੰਚਦਾ ਉਸ ਦਾ ਝੁਠਲਾਉਣਾ ਇਹ ਹੈ ਕਿ ਉਹ ਇਹ ਦਾਅਵਾ ਕਰਦਾ ਹੈ ਕਿ ਮੈਂ ਉਸ ਨੂੰ ਪਹਿਲਾਂ ਵਾਂਗ ਮੁੜ ਜਿਉਂਦਾ ਕਰਨ ਦੀ ਕੁਦਰਤ ਨਹੀਂ ਰੱਖਦਾ ਅਤੇ ਉਸ ਦੀਆਂ ਗਾਲਾਂ ਇਹ ਹਨ ਕਿ ਉਹ ਆਖਦਾ ਹੈ ਕਿ ਮੇਰੀ ਵੀ ਔਲਾਦ ਹੈ ਹਾਲਾਂ ਕਿ ਮੈਂ ਇਹਨਾਂ ਸਾਰੀਆਂ ਗੱਲਾਂ ਤੋਂ ਪਾਕ ਹਾਂ ਕਿ ਮੇਰੀ ਪਤਨੀ ਜਾਂ ਔਲਾਦ ਹੋਵੇ। (ਸਹੀ ਬੁਖ਼ਾਰੀ, ਹਦੀਸ: 4482)"},{"id":117,"translation":"ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।"},{"id":118,"translation":"ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।"},{"id":119,"translation":"ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ [19] ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।","footnotes":"[19] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":120,"translation":"ਯਹੂਦੀ ਤੇ ਈਸਾਈ ਤੁਹਾਥੋਂ ਕਦੇ ਵੀ ਰਾਜ਼ੀ ਨਹੀਂ ਹੋਣਗੇ ਜਦ ਤੀਕ ਕਿ ਤੁਸੀਂ ਉਹਨਾਂ ਦੇ ਧਰਮ ਦੇ ਪੈਰੋਕਾਰ ਨਹੀਂ ਬਣ ਜਾਂਦੇ। (ਹੇ ਨਬੀ!) ਆਖ ਦਿਓ ਕਿ ਬੇਸ਼ੱਕ ਅੱਲਾਹ ਦੀ ਹਿਦਾਇਤ ਹੀ ਅਸਲੀ ਹਿਦਾਇਤ ਹੈ। ਤੁਹਾਡੇ ਕੋਲ ਜਿਹੜਾ ਗਿਆਨ ਆਇਆ ਹੈ ਜੇ ਤੁਸੀਂ ਇਸ ਤੋਂ ਬਾਅਦ ਵੀ ਇਹਨਾਂ (ਯਹੂਦੀਆਂ) ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਤਾਂ ਤੁਹਾਨੂੰ ਅੱਲਾਹ ਦੀ ਪਕੜ ਤੋਂ ਬਚਾਉਣ ਵਾਲਾ ਨਾ ਤੁਹਾਡਾ ਕੋਈ ਹਿਮਾਇਤੀ ਹੋਵੇਗਾ ਨਾ ਹੀ ਕੋਈ ਮਦਦਗਾਰ ਹੋਵੇਗਾ।"},{"id":121,"translation":"ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (.ਕੁਰਆਨ) ਦਿੱਤੀ ਹੈ ਉਹ ਇਸ ਨੂੰ ਇੰਜ ਪੜ੍ਹਦੇ ਹਨ ਜਿਵੇਂ ਇਸ ਨੂੰ ਪੜ੍ਹਣ ਦਾ ਹੱਕ ਹੈ ਉਹੀਓ ਲੋਕ ਇਸ ’ਤੇ ਈਮਾਨ ਲਿਆਉਂਦੇ ਹਨ ਅਤੇ ਜਿਹੜਾ ਇਸਦਾ ਇਨਕਾਰ ਕਰਦਾ ਹੈ ਉਹੀਓ (ਆਖ਼ਿਰਤ ਵਿਚ) ਘਾਟੇ ਵਿਚ ਰਹੇਗਾ।"},{"id":122,"translation":"ਹੇ ਬਨੀ ਇਸਰਾਈਲ ! ਤੁਸੀਂ ਰਤਾ ਮੇਰੀਆਂ ਉਹਨਾਂ ਨਿਅਮਤਾਂ ਨੂੰ ਤਾਂ ਯਾਦ ਕਰੋ ਜਿਹੜੀਆਂ ਮੈਂ ਤੁਹਾਨੂੰ ਬਖ਼ਸ਼ੀਆਂ ਸੀ ਅਤੇ ਮੈਂ ਤੁਹਾਨੂੰ ਕੁੱਲ ਜਹਾਨ (ਦੀਆਂ ਕੌਮਾਂ) ਉੱਤੇ ਵਡਿਆਈ (ਸਰਦਾਰੀ) ਬਖ਼ਸ਼ੀ ਸੀ।"},{"id":123,"translation":"ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ ਦੂਜੇ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਕੋਈ ਚੀਜ਼ (ਸਜ਼ਾ ਦੇ) ਬਦਲੇ ਵਿਚ ਕਬੂਲ ਕੀਤੀ ਜਾਵੇਗੀ ਅਤੇ ਨਾ ਹੀ ਉਸ (ਅਪਰਾਧੀ) ਨੂੰ ਕੋਈ ਸਫ਼ਾਰਸ਼ ਹੀ ਲਾਭ ਦੇਵੇਗੀ ਅਤੇ ਨਾ ਹੀ ਉਸ ਦੀ ਕੋਈ ਮਦਦ ਹੀ ਕੀਤੀ ਜਾਵੇਗੀ।"},{"id":124,"translation":"ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਕੁੱਝ ਗੱਲਾਂ ਨਾਲ ਅਜ਼ਮਾਇਆ ਅਤੇ ਉਹ ਉਹਨਾਂ ਵਿਚ ਖਰਾ ਉੱਤਰਿਆ ਤਾਂ ਅੱਲਾਹ ਨੇ ਆਖਿਆ ਕਿ ਮੈਂ ਤੁਹਾਨੂੰ ਲੋਕਾਂ ਦਾ ਇਮਾਮ (ਆਗੂ) ਬਣਾਉਣ ਵਾਲਾ ਹਾਂ। ਉਹਨਾਂ (ਇਬਰਾਹੀਮ ਨੇ) ਕਿਹਾ, ਕੀ ਮੇਰੀ ਔਲਾਦ ਵਿੱਚੋਂ ਵੀ ਕੋਈ (ਇਮਾਮ) ਹੋਵੇਗਾ ? ਅੱਲਾਹ ਨੇ ਕਿਹਾ ਕਿ ਮੇਰਾ ਵਾਅਦਾ ਜ਼ਾਲਮਾਂ ਨਾਲ ਨਹੀਂ।"},{"id":125,"translation":"ਅਤੇ ਜਦੋਂ ਅਸੀਂ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਨੂੰ ਲੋਕਾਂ ਲਈ ਮੁੜ-ਮੁੜ ਆਉਣ ਵਾਲੀ ਥਾਂ ਅਤੇ ਅਮਨ ਦਾ ਕੇਂਦਰ ਬਣਾਇਆ ਅਤੇ (ਹੁਕਮ ਦਿੱਤਾ ਕਿ) ਤੁਸੀਂ ਮਕਾਮੇ ਇਬਰਾਹੀਮ ਨੂੰ ਨਮਾਜ਼ ਪੜ੍ਹਨ ਵਾਲੀ ਥਾਂ ਬਣਾਓ ਅਤੇ ਅਸਾਂ ਇਬਰਾਹੀਮ ਤੇ ਇਸਮਾਈਲ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਮੇਰੇ ਘਰ ਨੂੰ ਤਵਾਫ਼ (ਪਰਕਰਮਾ) ਐਤਕਾਫ਼ (ਠਹਿਰਣ ਲਈ), ਰੁਕੂਅ ਅਤੇ ਸਿਜਦਾ (ਨਮਾਜ਼ ਅਦਾ) ਕਰਨ ਵਾਲਿਆਂ ਲਈ ਪਾਕ ਸਾਫ਼ ਖੋ।"},{"id":126,"translation":"ਜਦੋਂ ਇਬਰਾਹੀਮ ਨੇ ਕਿਹਾ ਕਿ ਹੇ ਮੇਰੇ ਰੱਬਾ! ਇਸ (ਮੱਕੇ) ਨੂੰ ਅਮਨ ਦਾ ਸ਼ਹਿਰ ਬਣਾ ਦੇ ਅਤੇ ਇਸਦੇ ਵਾਸੀਆਂ ਵਿੱਚੋਂ ਜਿਹੜੇ ਅੱਲਾਹ ਅਤੇ ਆਖ਼ਿਰਤ ’ਤੇ ਈਮਾਨ ਲਿਆਉਣ ਉਹਨਾਂ ਨੂੰ ਫਲਾਂ ਦਾ ਰਿਜ਼ਕ (ਰੋਜ਼ੀਆਂ) ਪ੍ਰਦਾਨ ਕਰ। ਅੱਲਾਹ ਨੇ ਕਿਹਾ ਕਿ ਜਿਹੜਾ ਇਨਕਾਰ ਕਰੇਗਾ ਉਸ ਨੂੰ ਮੈਂ ਸੰਸਾਰ ਵਿਚ ਹੀ ਥੋੜ੍ਹਾ ਜਿਹਾ ਲਾਭ ਦਿਆਂਗਾ ਫਿਰ ਮੈਂ ਉਸ ਨੂੰ ਅੱਗ ਦਾ ਅਜ਼ਾਬ ਲੈਣ ਲਈ ਮਜਬੂਰ ਕਰ ਦਿਆਂਗਾ ਅਤੇ ਉਹ ਬਹੁਤ ਹੀ ਭੈੜੀ ਥਾਂ ਹੈ।"},{"id":127,"translation":"ਅਤੇ (ਯਾਦ ਕਰੋ) ਜਦੋਂ ਇਬਰਾਹੀਮ ਅਤੇ ਇਸਮਾਈਲ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦੀਆਂ ਕੰਧਾਂ ਉਚੀਆਂ ਕਰ ਰਹੇ ਸਨ (ਅਤੇ ਦੁਆ ਕਰ ਰਹੇ ਸਨ ਕਿ) ਹੇ ਸਾਡੇ ਰੱਬ ਤੂੰ ਸਾਥੋਂ (ਇਹ ਨੇਕੀ) ਕਬੂਲ ਫ਼ਰਮਾ ਬੇਸ਼ੱਕ ਤੂੰ ਹੀ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":128,"translation":"(ਇਹ ਵੀ ਦੁਆ ਕੀਤੀ ਕਿ) ਹੇ ਸਾਡੇ ਰੱਬ ! ਸਾਨੂੰ ਦੋਹਾਂ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਡੀ ਔਲਾਦ ਵਿੱਚੋਂ ਵੀ ਇਕ ਜਮਾਅਤ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਨੂੰ ਇਬਾਦਤ ਕਰਨ ਦੇ ਢੰਗ ਵੀ ਸਿਖਾ ਅਤੇ ਸਾਡੇ ਵੱਲ ਧਿਆਨ ਦੇ, ਬੇਸ਼ੱਕ ਤੂੰ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।"},{"id":129,"translation":"ਹੇ ਸਾਡੇ ਮਾਲਿਕ! ਇਹਨਾਂ ਲੋਕਾਂ ਵਿੱਚੋਂ ਹੀ ਇਹਨਾਂ ਲਈ ਵੀ ਇਕ ਰਸੂਲ ਭੇਜ ਜਿਹੜਾ ਇਹਨਾਂ ਦੇ ਸਾਹਮਣੇ ਤੇਰੀਆਂ ਆਇਤਾਂ (ਅਦੇਸ਼ਾਂ) ਨੂੰ ਪੜ੍ਹੇ ਅਤੇ ਇਹਨਾਂ ਨੂੰ ਕਿਤਾਬ ਅਤੇ ਹਿਕਮਤ (ਸਮਝ ਬੂਝ) ਦੀ ਸਿੱਖਿਆ ਦੇਵੇ ਅਤੇ ਇਨ੍ਹਾਂ ਨੂੰ (ਬੁਰਾਈਆਂ ਤੋਂ) ਪਾਕ ਕਰ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਾਰ ਅਤੇ ਹਿਕਮਤ ਵਾਲਾ ਹੈ।"},{"id":130,"translation":"ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।"},{"id":131,"translation":"ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।"},{"id":132,"translation":"ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।"},{"id":133,"translation":"ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।"},{"id":134,"translation":"ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।"},{"id":135,"translation":"(ਹੇ ਨਬੀ) ਉਹ (ਅਹਲੇ ਕਿਤਾਬ) ਆਖਦੇ ਹਨ ਕਿ ਤੁਸੀਂ ਯਹੂਦੀ ਜਾਂ ਈਸਾਈ ਬਣ ਜਾਉ ਤਾਂ ਹਿਦਾਇਤ ਮਿਲੇਗੀ। ਤੁਸੀਂ ਆਖ ਦਿਉ ਕਿ ਅਸੀਂ ਤਾਂ ਇਬਰਾਹੀਮ ਦੇ ਧਰਮ ਦੀ ਪੈਰਵੀ ਕਰਦੇ ਹਾਂ ਜਿਹੜਾ ਹੱਕ ਸੱਚ ਅੱਗੇ ਝੁਕਣ ਵਾਲਾ ਸੀ ਅਤੇ ਉਹ ਮੁਸ਼ਰਿਕਾਂ [20] ਵਿੱਚੋਂ ਵੀ ਨਹੀਂ ਸੀ।","footnotes":"[20] ਹਜ਼ਰਤ ਮੁਹੰਮਦ(ਸ:) ਦੇ ਨਬੀ ਹੋਣ ਤੋਂ ਪਹਿਲਾਂ ਬਹੁਤੇ ਲੋਕ ਸ਼ਿਰਕ ਵਿਚ ਫਸੇ ਹੋਏ ਸਨ, ਬਹੁਤ ਹੀ ਘੱਟ ਲੋਕ ਤੌਹੀਦ (ਰੱਬ ਇਕ ਹੋਣ) ਤੋਂ ਜਾਣੂ ਸਨ। ਹਜ਼ਰਤ ਅਬਦੁੱਲਾ ਬਿਨ ਉਮਰ ਦਾ ਫ਼ਰਮਾਨ ਹੈ ਕਿ ਵਹੀ ਦੇ ਆਉਣ ਤੋਂ ਪਹਿਲਾਂ ਦਾ ਸਮਾਂ ਸੀ ਕਿ ਬਲਦਾਹ ਬਸਤੀ ਵਿਚ ਨਬੀ (ਸ:) ਦਾ ਸਾਹਮਣਾ ਜ਼ੈਦ ਬਿਨ ਉਮਰ ਬਿਨ ਨਫ਼ੀਲ ਨਾਲ ਹੋਇਆ ਉੱਥੇ ਆਪ (ਸ:) ਨੂੰ ਭੋਜਨ ਪਰੋਸਿਆ ਗਿਆ ਤਾਂ ਆਪ (ਸ:) ਨੇ ਉਸ ਦਾ ਸਾਥ ਦੇਣ ਤੋਂ ਇਨਕਾਰ ਕਰ ਦਿੱਤਾ, ਫਿਰ ਜ਼ੈਦ ਨੂੰ ਕਿਹਾ ਕਿ ਮੈਂ ਅਜਿਹੀ ਕੋਈ ਵੀ ਚੀਜ਼ ਨਹੀਂ ਖਾਂਦਾ ਜੋ ਤੁਸੀਂ ਆਪਣੇ ਬੁਤਾਂ ਆਦਿ ਦੇ ਥਾਣ ’ਤੇ ਜ਼ਿਬਹ ਕਰਦੇ ਹੋ। ਜ਼ੈਦ ਬਿਨ ਉਮਰ ਕੁਰੈਸ਼ ਨੂੰ ਕਿਹਾ ਕਰਦੇ ਸੀ ਕਿ ਅੱਲਾਹ ਹੀ ਤਾਂ ਹੈ ਜਿਸ ਨੇ ਜਾਨਵਰਾਂ ਨੂੰ ਪੈਦਾ ਕੀਤਾ ਅਕਾਸ਼ ਤੋਂ ਪਾਣੀ ਉਤਾਰਿਆ ਅਤੇ ਧਰਤੀ ਵਿੱਚੋਂ ਚਾਰਾਹ ਉਗਾਇਆ ਫਿਰ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੇ ਨਾਂ ’ਤੇ ਜਾਨਵਰ ਕਿਓਂ ਜ਼ਿਬਹ ਕਰਦੇ ਹੋ। (ਸਹੀ ਬੁਖ਼ਾਰੀ, ਹਦੀਸ: 3826)"},{"id":136,"translation":"(ਹੇ ਮੁਸਲਮਾਨੋ!) ਤੁਸੀਂ ਆਖੋ ਕਿ ਅਸੀਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਉਸ ’ਤੇ ਵੀ ਜੋ ਸਾਡੇ ਵਲ (.ਕੁਰਆਨ) ਉਤਾਰਿਆ ਗਿਆ ਹੈ। ਅਤੇ ਜਿਹੜਾ ਵੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ਲਈ (ਰੱਬੀ ਫ਼ਰਮਾਨ) ਉਤਾਰਿਆ ਗਿਆ ਰੁ ਅਤੇ ਜੋ ਮੂਸਾ, ਅਤੇ ਈਸਾ ਨੂੰ (ਕਿਤਾਬਾਂ) ਦਿੱਤੀਆਂ ਛਗਈਆਂ ਹਨ ਅਤੇ ਜੋ ਦੂਜੇ ਸਾਰੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ (ਆਦੇਸ਼) ਦਿੱਤੇ ਗਏ ਸਨ (ਸਾਡਾ ਉਹਨਾਂ ਸਭ ’ਤੇ ਈਮਾਨ ਹੈ) ਅਸੀਂ ਉਹਨਾਂ (ਨਬੀਆਂ) ਵਿਚਕਾਰ ਕੋਈ ਭੇਦ ਭਾਵ ਨਹੀਂ ਕਰਦੇ ਅਤੇ ਅਸੀਂ ਸਾਰੇ ਉਸ (ਅੱਲਾਹ) ਦੇ ਆਗਿਆਕਾਰੀ ਹਾਂ।"},{"id":137,"translation":"ਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ ਈਮਾਨ ਲਿਆਉਣ ਜਿਨ੍ਹਾਂ ’ਤੇ ਤੁਸੀਂ ਈਮਾਨ ਲਿਆਏ ਹੋ ਤਾਂ ਉਹ ਵੀ ਹਿਦਾਇਤ ਵਾਲੇ ਬਣ ਜਾਣਗੇ। ਜੇ ਉਹ ਈਮਾਨ ਲਿਆਉਣ ਤੋਂ ਮੂੰਹ ਮੋੜਨ ਤਾਂ ਉਹ ਤੁਹਾਡੇ ਵਿਰੋਧੀ ਹਨ ਸੋ ਉਹਨਾਂ ਦੇ ਮੁਕਾਬਲੇ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਭਲੀ-ਭਾਂਤ ਸੁਣਨ ਤੇ ਜਾਣਨ ਵਾਲਾ ਹੈ।"},{"id":138,"translation":"(ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।"},{"id":139,"translation":"(ਹੇ ਨਬੀ! ਤੁਸੀਂ) ਆਖੋ, ਕੀ ਤੁਸੀਂ ਸਾਡੇ ਨਾਲ ਅੱਲਾਹ ਬਾਰੇ ਝਗੜਦੇ ਹੋ ? ਜਦੋਂ ਕਿ ਉਹ ਸਾਡਾ ਵੀ ਰੱਬ ਹੈ ਅਤੇ ਤੁਹਾਡਾ ਵੀ ਉਹੀਓ ਰੱਬ ਹੈ ਅਤੇ ਸਾਡੇ ਲਈ ਸਾਡੇ ਕਰਮ ਹਨ ਅਤੇ ਤੁਹਾਡੇ ਲਈ ਤੁਹਾਡੇ ਕਰਮ ਹਨ ਅਤੇ ਅਸੀਂ ਸਾਰੇ (ਕਰਮ) ਖ਼ਾਲਸ ਉਸੇ (ਅੱਲਾਹ ਦੀ ਰਜ਼ਾ) ਲਈ ਕਰਦੇ ਹਾਂ। [21]","footnotes":"[21]ਇਸ ਵਿਚ ਦੱਸਿਆਂ ਗਿਆ ਹੈ ਕਿ ਜਿਹੜਾ ਵੀ ਕੰਮ ਕੇਵਲ ਅੱਲਾਹ ਦੀ ਰਜ਼ਾ ਲਈ ਕੀਤਾ ਜਾਂਦਾ ਹੈ ਉਹੀਓ ਅਮਲ ਮੁਕਤੀ ਦਾ ਕਾਰਨ ਬਣਦਾ ਹੈ ਅਤੇ ਇਸ ਵਿਚ ਇਖ਼ਲਾਸ ਦੀ ਮਹੱਤਤਾ ਵੀ ਦੱਸੀ ਗਈ ਹੈ (1) ਅੱਲਾਹ ਦੇ ਰਸੂਲ (ਸ:) ਰਾਤ ਨੂੰ ਇੰਨੀ ਲੰਮੀ ਨਮਾਜ਼ ਪੜ੍ਹਿਆ ਕਰਦੇ ਸੀ ਕਿ ਪੈਰਾਂ ’ਤੇ ਸੋਜਾ ਆ ਜਾਂਦਾ। ਜਦੋਂ ਆਪ ਜੀ ਨੂੰ ਕਿਹਾ ਜਾਂਦਾ ਕਿ ਤੁਸੀਂ ਇੰਨਾ ਕਸ਼ਟ ਕਿਓਂ ਉਠਾਉਂਦੇ ਹੋ ਤਾਂ ਆਖਦੇ “ਕੀ ਮੈਂ ਅੱਲਾਹ ਦਾ ਧੰਨਵਾਦੀ ਨਾ ਬਣਾ? ” (ਸਹੀ ਬੁਖ਼ਾਰੀ, ਹਦੀਸ: 6471) * ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਭਲੇ ਕੰਮ ਸਹੀ ਤਰੀਕੇ ਨਾਲ, ਇਖ਼ਲਾਸ ਨਾਲ ਕਰਦੇ ਰਹੋ ਅਤੇ ਹੋਂਦ ਨਾ ਵਧੋ ਸਗੋਂ ਵਿਚਕਾਰ ਵਾਲੀ ਰਾਹ ਅਪਣਾਓ ਅਤੇ ਖ਼ੁਸ਼ ਰਹੋ (ਅੱਲਾਹ ਦੀ ਰਹਿਮਤ ਤੋਂ ਬੇ-ਆਸ ਨਾ ਹੋਵੋ) ਕਿਉਂ ਜੋ ਕੇਵਲ ਨੇਕ ਕੰਮ ਹੀ ਕਿਸੇ ਨੂੰ ਜੰਨਤ ਵਿਚ ਨਹੀਂ ਲੈਕੇ ਜਾਣਗੇ। ਆਪ ਜੀ (ਸ:) ਤੋਂ ਪੁੱਛਿਆ ਗਿਆ ਕਿ ਕੀ ਤੁਸੀਂ ਵੀ ਅਮਲਾਂ ਦੇ ਸਦਕੇ ਜੰਨਤ ਵਿਚ ਨਹੀਂ ਜਾਓਗੇ? ਆਪ ਨੇ ਫ਼ਰਮਾਇਆ ਹਾਂ ਮੈਂ ਵੀ ਪਰ ਇਹ ਗੱਲ ਵੀ ਹੈ ਕਿ ਅੱਲਾਹ ਮੈਨੂੰ ਆਪਣੀ ਬਖ਼ਸ਼ਿਸ਼ ਅਤੇ ਮਿਹਰਾਂ ਦੀ ਛਤਰ-ਛਾਇਆ ਹੇਠ ਵੀ ਲੈ ਲਵੇ। (ਸਹੀ ਬੁਖ਼ਾਰੀ, ਹਦੀਸ: 6467) * ਹਦੀਸ ਵਿੱਚ ਹੈ ਕਿ ਨਬੀ (ਸ:) ਨੇ ਫ਼ਰਮਾਇਆ ਕਿ ਜੇ ਮੇਰੇ ਕੋਲ ੳਹਦ ਦੇ ਪਹਾੜ ਜਿੰਨਾ ਸੋਨਾ ਹੁੰਦਾ ਫਿਰ ਵੀ ਮੈਂ ਇਸ ਗਲ ’ਤੇ ਖ਼ੁਸ਼ ਹੋਵਾਂਗਾ ਕਿ ਲਗਾਤਾਰ ਤਿੰਨ ਰਾਤਾਂ ਬੀਤਣ ਤੋਂ ਪਹਿਲਾਂ ਇਕ ਕਣ ਵੀ ਮੇਰੇ ਕੋਲ ਨਾ ਰਹੇ। ਹਾਂ! ਜੇ ਕਿਸੇ ਦਾ ਕਰਜ਼ ਅਦਾ ਕਰਨ ਲਈ ਰੱਖ ਲਵਾਂ ਤਾਂ ਵੱਖਰੀ ਗੱਲ ਹੈ। (ਸਹੀ ਬੁਖ਼ਾਰੀ, ਹਦੀਸ: 6445)\n* ਅੱਲਾਹ ਦੇ ਰਸੂਲ ਨੇ ਫ਼ਰਮਾਇਆ ਇਕ ਪਿਆਸਾ ਕੁੱਤਾ ਖੂਹ ਦੇ ਆਲੇ-ਦੁਆਲੇ ਚੱਕਰ ਲਗਾ ਰਿਹਾ ਸੀ ਪਿਆਸ ਕਾਰਨ ਉਸ ਦਾ ਦਮ ਨਿਕਲਣ ਵਾਲਾ ਹੀ ਸੀ ਕਿ ਬਨੀ ਇਸਰਾਈਲ ਦੀ ਇਕ ਬਦਕਾਰ ਔੌਰਤ ਦੀ ਉਸ ’ਤੇ ਨਿਗਾਹ ਪੈ ਗਈ ਤਾਂ ਉਸ ਨੇ ਆਪਣੀ ਜੁਤੀ ਉਤਾਰੀ ਅਤੇ ਉਸ ਵਿਚ ਪਾਣੀ ਭਰ ਕੇ ਕੁੱਤੇ ਨੂੰ ਪਿਆ ਦਿੱਤਾ ਅੱਲਾਹ ਨੇ ਇਸੇ ਕਾਰਨ ਉਸ ਦੀ ਬਖ਼ਸ਼ਿਸ਼ ਕਰ ਦਿੱਤੀ। (ਸਹੀ ਬੁਖ਼ਾਰੀ, ਹਦੀਸ: 3467)"},{"id":140,"translation":"ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।"},{"id":141,"translation":"(ਇਹ) ਇਕ ਜਮਾਅਤ ਸੀ ਜਿਹੜੀ ਬੀਤ ਚੁੱਕੀ ਹੈ ਜੋ ਉਹਨਾਂ ਨੇ ਕਮਾਇਆ ਉਹਨਾਂ ਲਈ ਸੀ ਅਤੇ ਤੁਹਾਡੇ ਲਈ ਉਹੀ ਹੈ ਜੋ ਤੁਸੀਂ ਕਮਾਇਆ। ਤੁਹਾਥੋਂ ਨਹੀਂ ਪੁੱਛਿਆ ਜਾਵੇਗਾ ਜੋ ਕੁੱਝ ਉਹ ਕਰਦੇ ਸਨ।"},{"id":142,"translation":"ਛੇਤੀ ਹੀ ਇਹ ਮੂਰਖ ਲੋਕ ਆਖਣਗੇ ਕਿ ਇਹਨਾਂ (ਮੁਸਲਮਾਨਾਂ) ਦੇ ਕਿਬਲੇ (ਦਿਸ਼ਾ) ਨੂੰ ਕਿਸ ਨੇ ਬਦਲਿਆ ਹੈ ਜਿਸ ਵੱਲ (ਮੂੰਹ ਕਰਕੇ ਇਹ ਨਮਾਜ਼ ਪੜ੍ਹਿਆ ਕਰਦੇ) ਸਨ ? (ਹੇ ਨਬੀ! ਤੁਸੀਂ) ਆਖ ਦਿਓ ਕਿ ਪੂਰਬ ਤੇ ਪੱਛਮ ਅੱਲਾਹ ਦੇ ਹਨ ਉਹ ਜਿਸ ਨੂੰ ਚਾਹੁੰਦਾ ਹੈ ਸਿੱਧੀ ਰਾਹ ਦੀ ਹਿਦਾਇਤ ਦਿੰਦਾ ਹੈ।"},{"id":143,"translation":"ਐਵੇਂ ਹੀ ਅਸਾਂ (ਅੱਲਾਹ ਨੇ ਮੁਸਲਮਾਨੋ) ਤੁਹਾਨੂੰ ਵੀ ਉੱਤਮ ਦਰਜੇ ਦੀ (ਜਮਾਅਤ) ਬਣਾਇਆ ਹੈ ਤਾਂ ਜੋ ਤੁਸੀਂ ਲੋਕਾਂ ’ਤੇ ਗਵਾਹ ਬਣੋ ਅਤੇ ਰਸੂਲ ਤੁਹਾਡੇ ਲਈ ਗਵਾਹੀ ਦੇਣ। [22] (ਹੇ ਨਬੀ) ਜਿਸ ਦਿਸ਼ਾ (ਬੈਤਲ ਮਕੱਦਸ) ਵੱਲ ਤੁਸੀਂ ਪਹਿਲਾਂ ਸੀ ਉਸ ਨੂੰ ਕੇਵਲ ਇਸ ਲਈ ਨਿਯਤ ਕੀਤਾ ਗਿਆ ਸੀ ਕਿ (ਪਤਾ ਲੱਗੇ) ਕਿ ਕੋਣ ਰਸੂਲ (ਮੁਹੰਮਦ) ਦੀ ਪੈਰਵੀ ਕਰਦਾ ਹੈ, ਅਤੇ ਕਿਹੜਾ ਆਪਣੇ ਪੈਰ ਪਿਛਾਂਹ ਖਿੱਚਦਾ ਹੈ। ਬੇਸ਼ੱਕ ਇਹ (ਦਿਸ਼ਾ ਦਾ ਬਦਲਾਓ) ਹੈ ਤਾਂ ਬਹੁਤ ਔਖਾ ਪਰ ਉਹਨਾਂ ਲੋਕਾਂ ਲਈ ਔਖਾ ਨਹੀਂ ਜਿਨ੍ਹਾਂ ਨੂੰ ਅੱਲਾਹ ਨੇ ਹਿਦਾਇਤ ਬਖ਼ਸ਼ੀ ਹੈ। ਇੰਜ ਵੀ ਨਹੀਂ ਕਿ ਅੱਲਾਹ ਤੁਹਾਡੇ ਈਮਾਨ ਨੂੰ ਬਰਬਾਦ ਹੀ ਕਰ ਦੇਵੇ। ਬੇਸ਼ੱਕ ਅੱਲਾਹ ਲੋਕਾਂ ਨਾਲ ਨਰਮੀ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।","footnotes":"[22]- ਇਸ ਦੀ ਵਿਆਖਿਆ ਹਦੀਸ ਵਿਚ ਰੁ ਕਿ ਕਿਆਮਤ ਵਾਲੇ ਦਿਨ ਹਜ਼ਰਤ ਨੂਹ ਨੂੰ ਬੁਲਾਇਆ ਜਾਵੇਗਾ ਤਾਂ ਉਹ ਆਖਣਗੇ ਕਿ ਮੈਂ ਹਾਜ਼ਰ ਹਾਂ ਹੇ ਮੇਰੇ ਪਾਲਣਹਾਰ ਮੈਂ ਤੇਰਾ ਆਗਿਆਕਾਰੀ ਹਾਂ। ਅੱਲਾਹ ਤਆਲਾ ਉਹਨਾਂ ਤੋਂ ਪੁੱਛੇਗਾ ਕੀ ਤੂੰ ਸਾਡਾ ਪੈਗ਼ਾਮ ਲੋਕਾਂ ਤਕ ਪਹੁੰਚਾ ਦਿੱਤਾ ਸੀ ? ਉੱਤਰ ਵਿਚ ਹਜ਼ਰਤ ਨੂਹ ਆਖਣਗੇ ਕਿ ਹਾਂ ਮੇਰੇ ਰੱਬ। ਫਿਰ ਉਹਨਾਂ ਦੀ ਕੌਮ ਤੋਂ ਪੁੱਛਿਆ ਜਾਵੇਗਾ ਕਿ ਨੂਹ ਨੇ ਸਾਡਾ ਪੈਗ਼ਾਮ ਤੁਹਾਨੂੰ ਦੇ ਦਿੱਤਾ ਸੀ? ਉਹ ਉੱਤਰ ਵਿਚ ਆਖਣਗੇ ਕਿ ਸਾਡੇ ਕੋਲ ਤਾਂ ਕੋਈ ਵੀ ਡਰਾਉਣ ਵਾਲਾ ਨਹੀਂ ਆਇਆ ਸੀ। ਇਸ ’ਤੇ ਅੱਲਾਹ ਨੂਹ ਨੂੰ ਫ਼ਰਮਾਏਗਾ, ਕੀ ਤੇਰੇ ਹੱਕ ਵਿਚ ਕੋਈ ਗਵਾਹੀ ਦੇਣ ਵਾਲਾ ਵੀ ਹੈ ? ਹਜ਼ਰਤ ਨੂਹ ਆਖਣਗੇ ਕਿ ਹਜ਼ਰਤ ਮੁਹੰਮਦ (ਸ:) ਅਤੇ ਉਹਨਾਂ ਦੀ ਉੱਮਤ ਹੈ ਫਿਰ ਉੱਮਤੇ ਮੁਹੱਮਦਿਆ ਗਵਾਹੀ ਦੇਵੇਗੀ ਕਿ ਹਜ਼ਰਤ ਨੂਹ ਨੇ ਇਹ ਪੈਗ਼ਾਮ ਆਪਣੀ ਕੌਮ ਤਕ ਪਹੁੰਚਾ ਦਿੱਤਾ ਸੀ ਅਤੇ ਹੇ ਉੱਮਤੇ ਮੁਹੱਮਦਿਆ! ਰਸੂਲ (ਸ:) ਤੁਹਾਡੇ ਉੱਤੇ ਗਵਾਹ ਹੋਣਗੇ ਅਤੇ ਇਹੋ ਅਰਥ ਹੈ ਅੱਲਾਹ ਤਆਲਾ ਦੇ ਇਸ ਫ਼ਰਮਾਨ ਦਾ ਕਿ ਅਸੀਂ ਤੁਹਾਨੂੰ ਸਭ ਤੋਂ ਵੱਧ ਵਡਿਆਈ ਵਾਲੀ ਉੱਮਤ ਬਣਾਇਆ ਹੈ ਤਾਂ ਜੋ ਤੁਸੀਂ ਲੋਕਾਂ ਉੱਤੇ ਗਵਾਹ ਬਣ ਜਾਉ ਅਤੇ ਰਸੂਲ (ਸ:) ਤੁਹਾਡੇ ਉੱਤੇ ਗਵਾਹ ਬਣ ਜਾਣ। (ਸਹੀ ਬੁਖ਼ਾਰੀ, ਹਦੀਸ: 4487)"},{"id":144,"translation":"(ਹੇ ਨਬੀ ਸ:!) ਅਸੀਂ (ਅੱਲਾਹ) ਤੁਹਾਡੇ ਚਿਹਰੇ ਨੂੰ ਮੁੜ ਮੁੜ ਅਕਾਸ਼ ਵੱਲ ਉਠਦਾ ਵੇਖ ਰਹੇ ਹਾਂ ਅਸੀਂ ਤੁਹਾ` ਉਸੇ ਕਿਬਲੇ (ਦਿਸ਼ਾ) ਵੱਲ ਮੋੜ ਦਿਆਂਗੇ ਜਿਹੜਾ ਤੁਹਾ` ਪਸੰਦ ਹੈ, ਸੋ ਤੁਸੀਂ ਆਪਣਾ ਮੂੰਹ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵਲ ਫੇਰ ਲਵੋ ਅਤੇ ਤੁਸੀਂ ਜਿੱਥੇ ਕੀਤੇ ਵੀ (ਨਮਾਜ਼ ਪੜ੍ਹਦੇ) ਹੋਵੋ ਆਪਣਾ ਮੂੰਹ ਉਸੇ ਵੱਲ ਫੇਰ ਲਿਆ ਕਰੋ। ਜਿਨ੍ਹਾਂ ਨੂੰ ਕਿਤਾਬ (ਤੌਰੈਤ ਅਤੇ ਇੰਜੀਲ) ਦਿੱਤੀ ਗਈ ਹੈ ਉਹ ਅਵੱਸ਼ ਹੀ (ਖ਼ਾਨਾ-ਕਾਅਬਾ ਦੀ ਮਹੱਤਤਾ ਨੂੰ) ਜਾਣਦੇ ਹਨ ਕਿ ਬੇਸ਼ੱਕ ਇਹ ਉਹਨਾਂ ਦੇ ਰੱਬ ਵੱਲੋਂ ਹੱਕ (ਵਾਲਾ ਫ਼ੈਸਲਾ) ਹੈ ਅਤੇ ਅੱਲਾਹ ਉਹਨਾਂ (ਦੀਆਂ ਕਰਤੂਤਾਂ) ਤੋਂ ਉੱਕਾ ਹੀ ਬੇਖ਼ਬਰ ਨਹੀਂ ਜੋ ਉਹ (ਅਹਲੇ ਕਿਤਾਬ) ਕਰਦੇ ਹਨ।"},{"id":145,"translation":"ਹੇ ਨਬੀ! ਤੁਸੀਂ ਉਹਨਾਂ ਲੋਕਾਂ ਦੇ ਕੋਲ ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਕਿੰਨੀਆਂ ਹੀ ਦਲੀਲਾਂ ਕਿਉਂ ਨਾ ਲੈ ਆਓ ਤਾਂ ਵੀ ਉਹ ਤੁਹਾਡੇ ਕਿਬਲੇ ਦੀ ਪੈਰਵੀ ਨਹੀਂ ਕਰਨਗੇ ਅਤੇ ਨਾ ਹੀ ਤੁਸੀਂ ਹੁਣ ਉਹਨਾਂ ਦੇ ਕਿਬਲੇ (ਬੈਤੁਲ-ਮੁਕੱਦਸ) ਦੀ ਪੈਰਵੀ ਕਰਨ ਵਾਲੇ ਹੋ ਅਤੇ ਇਹਨਾਂ (ਯਹੂਦੀ ਅਤੇ ਈਸਾਈਆਂ) ਵਿੱਚੋਂ ਕੋਈ ਵੀ ਧੜਾ ਦੂਜੇ ਧੜੇ ਦੇ ਕਿਬਲੇ ਦੀ ਪੈਰਵੀ ਕਰਨ ਵਾਲਾ ਨਹੀਂ (ਹੇ ਨਬੀ!) ਜੇ ਤੁਸੀਂ ਵੀ ਉਹਨਾਂ ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਜਦ ਕਿ ਤੁਹਾਡੇ ਕੋਲ (ਰੱਬੀ) ਗਿਆਨ ਆ ਚੁੱਕਿਆ ਹੈ ਤਾਂ ਤੁਸੀਂ ਵੀ ਜ਼ਾਲਮਾਂ ਵਿਚ ਗਿਣੇ ਜਾਵੋਗੇ।"},{"id":146,"translation":"ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।"},{"id":147,"translation":"ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ, ਸੋ ਤੁਸੀਂ ਇਸ ਬਾਰੇ ਕਿਸੇ ਸੰਦੇਹ ਵਿਚ ਨਾ ਪੁਓ।"},{"id":148,"translation":"ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।"},{"id":149,"translation":"(ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।"},{"id":150,"translation":"(ਹੇ ਨਬੀ) ਤੁਸੀਂ ਜਿੱਥੇ ਵੀ ਹੋ ਕੇ ਲੰਘੋ ਅਪਣਾ ਮੂੰਹ ਮਸਜਿਦੇ ਹਰਾਮ ਵੱਲ (ਨਮਾਜ਼ ਵੇਲੇ) ਕਰ ਲਿਆ ਕਰੋ ਅਤੇ (ਹੇ ਮੁਸਲਮਾਨੋ) ਤੁਸੀਂ ਵੀ ਜਿੱਥੇ ਵੀ ਹੋਵੋ ਆਪਣਾ ਮੂੰਹ (ਨਮਾਜ਼ ਵੇਲੇ) ਉਸੇ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਤਾਂ ਜੋ ਲੋਕਾਂ ਨੂੰ ਤੁਹਾਡੇ ਵਿਰੁੱਧ (ਬੋਲਣ ਲਈ) ਕੋਈ ਦਲੀਲ ਨਾ ਮਿਲੇ। ਹਾਂ! ਇਹਨਾਂ ਵਿੱਚੋਂ ਜਿਹੜੇ ਜ਼ਾਲਿਮ ਹਨ (ਉਹ ਬੋਲਦੇ ਰਹਿਣਗੇ) ਤੁਸੀਂ ਉਹਨਾਂ ਤੋਂ ਨਾ ਡਰੋ ਕੇਵਲ ਮੈਥੋਂ ਹੀ ਡਰੋ ਤਾਂ ਜੋ ਮੈਂ ਤੁਹਾਡੇ ’ਤੇ ਆਪਣੀਆਂ ਸਾਰੀਆਂ ਨਿਅਮਤਾਂ ਪੂਰੀਆਂ ਕਰ ਦੇਵਾਂ ਤਾਂ ਜੋ ਤੁਸੀਂ ਸਿੱਧੀ ਰਾਹ ਪ੍ਰਾਪਤ ਕਰ ਸਕੋ।"},{"id":151,"translation":"ਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ।"},{"id":152,"translation":"ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।[23] ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।","footnotes":"[23] ਅੱਲਾਹ ਦੇ ਰਸੂਲ (ਸ:) ਦਾ ਇਰਸ਼ਾਦ ਰੁ ਕਿ ਅੱਲਾਹ ਦਾ ਕਹਿਣਾ ਹੈ ਕਿ ਮੇਰਾ ਬੰਦਾ ਮੇਰੇ ਪ੍ਰਤੀ ਜਿਹੜੀ ਸੋਚ ਹੈ ਖਦਾ ਮੈਂ ਉਸੇ ਦੇ ਅਨੁਸਾਰ ਹੋ ਜਾਂਦਾ ਹਾਂ ਜਦੋਂ ਉਹ ਮੈਨੂੰ ਯਾਦ ਕਰਦਾ ਹੈ ਤਾਂ ਮੈਂ ਉਸ ਦੇ ਕੋਲ ਹੁੰਦਾ ਹਾਂ ਜੇ ਉਹ ਮੈਨੂੰ ਦਿਲ ਵਿਚ ਯਾਦ ਕਰਦਾ ਹੈ ਤਾਂ ਮੈਂ ਵੀ ਉਸ ਨੂੰ ਦਿਲ ਵਿਚ ਯਾਦ ਕਰਦਾ ਹਾਂ ਜੇ ਉਹ ਮੈਨੂੰ ਕਿਸੇ ਸਭਾ ਵਿਚ ਯਾਦ ਕਰਦਾ ਹੈ ਤਾਂ ਮੈਂ ਵੀ ਉਸ ਨੂੰ ਉਸ ਤੋਂ ਵਧੀਆ ਫ਼ਰਿਸ਼ਤਿਆਂ ਦੀ ਸਭਾ ਵਿਚ ਯਾਦ ਕਰਦਾ ਹਾਂ ਜੇ ਉਹ ਮੇਰੇ ਵੱਲ ਇਕ ਉਂਗਲ ਵਧਦਾ ਹੈ ਤਾਂ ਮੈਂ ਇਕ ਹੱਥ ਜਿੰਨਾ ਉਸ ਦੇ ਨੇੜੇ ਆਉਂਦਾ ਹਾਂ ਜੇ ਉਹ ਮੇਰੇ ਵੱਲ ਇਕ ਹੱਥ ਵਧਦਾ ਹੈ ਤਾਂ ਮੈਂ ਦੋਵੇਂ ਹੱਥਾਂ ਜਿੰਨਾ ਉਸ ਦੇ ਨੇੜੇ ਆਉਂਦਾ ਹਾਂ ਜੇ ਉਹ ਮੇਰੇ ਕੋਲ ਤੁਰ ਕੇ ਆਉਂਦਾ ਹੈ ਤਾਂ ਮੈਂ ਉਸ ਵੱਲ ਨੱਸ ਕੇ ਆਉਂਦਾ ਹਾਂ। (ਸਹੀ ਬੁਖ਼ਾਰੀ, ਹਦੀਸ: 7405)"},{"id":153,"translation":"ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।"},{"id":154,"translation":"ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।"},{"id":155,"translation":"(ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।"},{"id":156,"translation":"ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।"},{"id":157,"translation":"ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ਾਂ ਤੇ ਮਿਹਰਾਂ ਹਨ ਅਤੇ ਹਿਦਾਇਤ ਵਾਲੇ ਵੀ ਇਹੋ ਲੋਕ ਹਨ।"},{"id":158,"translation":"ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।"},{"id":159,"translation":"ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।"},{"id":160,"translation":"ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।"},{"id":161,"translation":"ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।"},{"id":162,"translation":"ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।"},{"id":163,"translation":"ਤੁਹਾਡਾ ਸਭ ਦਾ ਇਸ਼ਟ ਇਕ (ਅੱਲਾਹ) ਹੀ ਹੇ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਉਹ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":164,"translation":"ਬੇਸ਼ੱਕ ਅਕਾਸ਼ਾਂ ਅਤੇ ਧਰਤੀ ਦੇ ਪੈਦਾ ਕਰਨ ਵਿਚ, ਰਾਤ ਅਤੇ ਦਿਨ ਦੇ ਫੇਰ ਬਦਲ ਵਿਚ ਅਤੇ ਸਮੁੰਦਰ ਵਿਚ ਚੱਲਣ ਵਾਲੀਆਂ ਉਹਨਾਂ ਕਿਸ਼ਤੀਆਂ ਵਿਚ, ਜਿਹੜੀਆਂ ਲੋਕਾਂ ਲਈ ਲਾਭਦਾਇਕ ਵਸਤੂਆਂ ਲੈਕੇ ਚਲਦੀਆਂ ਹਨ ਅਤੇ ਅੱਲਾਹ ਵੱਲੋਂ ਅਕਾਸ਼ੋਂ ਉਤਾਰੇ ਹੋਏ ਪਾਣੀ ਵਿਚ ਜਿਸ ਰਾਹੀਂ ਜਿਹੜੀ ਧਰਤੀ ਮੁਰਦਾ (ਬੰਜਰ) ਹੋ ਚੁਕੀ ਸੀ ਉਸ ਨੂੰ ਜਿਉਂਦਾ (ਉਪਜਾਉ) ਬਣਾਇਆ ਅਤੇ ਹਰ ਤਰ੍ਹਾਂ ਦੇ ਜਾਨਵਰ ਜਿਹੜੇ ਉਸ ਨੇ ਧਰਤੀ ’ਤੇ ਫੈਲਾਏ ਹਨ ਅਤੇ ਹਵਾਵਾਂ ਦੇ ਰੁਖ ਬਦਲਣ ਵਿਚ ਅਤੇ ਉਹਨਾਂ ਬ=ਦਲਾਂ ਵਿਚ ਜਿਹੜੇ ਅਕਾਸ਼ਾਂ ਤੇ ਧਰਤੀ ਵਿਚਾਲੇ ਰੱਬੀ ਹੁਕਮ ਦੇ ਪਾਬੰਦ ਹਨ ਇਹਨਾਂ ਸਾਰਿਆਂ ਵਿਚ (ਅੱਲਾਹ ਦੀ ਹੋਂਦ ਦੀਆਂ) ਬੁੱਧੀਜੀਵੀਆਂ ਲਈ ਨਿਸ਼ਾਨੀਆਂ ਹਨ।"},{"id":165,"translation":"ਅਤੇ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ (ਰੱਬ ਦਾ) ਸ਼ਰੀਕ ਬਣਾਉਂਦੇ ਹਨ [24] ਉਹ ਉਹਨਾਂ ਨਾਲ ਇੰਜ ਮੁਹੱਬਤ ਕਰਦੇ ਹਨ ਜਿਵੇਂ ਅੱਲਾਹ ਨਾਲ ਮੁਹੱਬਤ ਹੋਣੀ ਚਾਹੀਦੀ ਸੀ, ਜਦ ਕਿ ਈਮਾਨ ਵਾਲੇ ਸਭ ਤੋਂ ਵੱਧ ਅੱਲਾਹ ਨਾਲ ਮੁਹੱਬਤ ਕਰਦੇ ਹਨ। ਜਿਨ੍ਹਾਂ ਲੋਕਾਂ ਨੇ (ਰੱਬ ਦਾ ਸ਼ਰੀਕ ਬਣਾ ਕੇ) ਜ਼ੁਲਮ ਕਮਾਇਆ ਹੇ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਉਹ ਸਮਝ ਲੈਣਗੇ ਕਿ ਬੇਸ਼ੱਕ ਸਾਰੀਆਂ ਸ਼ਕਤੀਆਂ ਅੱਲਾਹ ਲਈ ਹੀ ਹਨ ਅਤੇ ਅੱਲਾਹ (ਕਿਆਮਤ ਦਿਹਾੜੇ ’ਤੇ) ਬਹੁਤ ਹੀ ਸਖ਼ਤ ਸਜ਼ਾ ਦੇਣ ਵਾਲਾ ਹੇ।","footnotes":"[24] ਹਜ਼ਰਤ ਇਬਨੇ ਮਸਊਦ (ਰ:ਅ:) ਤੋਂ ਪਤਾ ਲੱਗਦਾ ਹੇ ਕਿ ਨਬੀ ਕਰੀਮ (ਸ:) ਨੇ ਇਕ ਗੱਲ ਕਹੀ ਅਤੇ ਮੈਨੇ ਦੂਜੀ ਗੱਲ ਕਹੀ। ਆਪ (ਸ:) ਨੇ ਇਰਸ਼ਾਦ ਫ਼ਰਮਾਇਆ ਕਿ ਜਿਹੜਾ ਵਿਅਕਤੀ ਇਸ ਹਾਲਤ ਵਿਚ ਮਰ ਗਿਆ ਕਿ ਉਹ ਕਿਸੇ ਹੋਰ ਨੂੂੰ ਅੱਲਾਹ ਦਾ ਸ਼ਰੀਕ ਸਮਝਦਾ ਸੀ ਤਾਂ ਉਹ ਨਰਕ ਵਿਚ ਜਾਵੇਗਾ ਅਤੇ ਮੈਂ ਭਾਵ ਅਬਦੁੱਲਾ ਬਿਨ ਮਸਊਦ ਇਸ ਹਦੀਸ ਦੀ ਵਿਆਖਿਆ ਵਿਚ ਇਹ ਕਹਿੰਦਾ ਹਾਂ ਕਿ ਜਿਹੜਾ ਵਿਅਕਤੀ ਇਸ ਹਾਲ ਵਿਚ ਹੀ ਮਰ ਗਿਆ ਕਿ ਉਸ ਨੇ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਨਹੀਂ ਬਣਾਇਆ ਉਹ ਜੰਨਤ ਵਿਚ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 4497)"},{"id":166,"translation":"(ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।"},{"id":167,"translation":"ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।"},{"id":168,"translation":"ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।"},{"id":169,"translation":"ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।"},{"id":170,"translation":"ਜਦੋਂ ਉਹਨਾਂ (ਸ਼ੈਤਾਨ ਦੇ ਚੇਲਿਆਂ) ਨੂੰ ਕਿਹਾ ਕਿ ਤੁਸੀਂ ਇਸ (.ਕੁਰਆਨ) ਦੀ ਪੈਰਵੀ ਕਰੋ ਜਿਹੜਾ ਅੱਲਾਹ ਵੱਲੋਂ (ਤੁਹਾਡੀ ਹਿਦਾਇਤ ਲਈ) ਉਤਾਰਿਆ ਗਿਆ ਹੇ ਤਾਂ ਕਹਿੰਦੇ ਹਨ ਕਿ (ਨਹੀਂ) ਅਸੀਂ ਤਾਂ ਉਸੇ ਰਾਹ ਤੁਰਾਂਗੇ ਜਿਸ ’ਤੇ ਅਸੀਂ ਆਪਣੇ ਪਿਓ ਦਾਦਿਆਂ ਨੂੰ ਤੁਰਦਿਆਂ ਵੇਖਿਆ ਹੇ। ਕੀ ਉਹ ਵੀ ਉਹੀਓ ਕਰਨਗੇ ? ਜਦ ਕਿ ਉਹਨਾਂ ਦੇ ਬਾਪ ਦਾਦਾ ਕੁੱਝ ਵੀ ਸਮਝ ਨਹੀਂ ਸੀ (ਰੱਖਦੇ) ਅਤੇ ਨਾ ਹੀ ਉਹ ਸਿੱਧੀ ਰਾਹ ’ਤੇ ਸਨ।"},{"id":171,"translation":"ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।"},{"id":172,"translation":"ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਪਾਕ ਚੀਜ਼ਾਂ ਨੂੰ ਹੀ ਖਾਓੁ [25] ਜਿਹੜੀਆਂ ਅਸੀਂ ਤੁਹਾਨੂੰ ਖਾਣ ਲਈ ਬਖ਼ਸ਼ੀਆਂ ਹਨ (ਇਹਨਾਂ ਚੀਜ਼ਾਂ ਲਈ) ਅੱਲਾਹ ਦਾ ਧੰਨਵਾਦ ਕਰੋ ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ।","footnotes":"[25] ਹਦੀਸ ਅਨੁਸਾਰ ਹਲਾਲ ਤੇ ਹਰਾਮ ਦੋਵੇਂ ਸਪਸ਼ਟ ਹਨ ਅਤੇ ਇਹਨਾਂ ਦੋਵਾਂ ਦੇ ਵਿਚਕਾਰ ਕੁੱਝ ਚੀਜ਼ਾਂ ਸ਼ੱਕ ਵਿਚ ਪਾਉਣ ਵਾਲੀਆਂ ਹਨ ਜਿਨ੍ਹਾਂ ਨੂੰ ਕਿੰਨੇ ਹੀ ਲੋਕ ਨਹੀਂ ਜਾਣਦੇ। ਸੋ ਜਿਹੜਾ ਵਿਅਕਤੀ ਸ਼ੱਕੀ ਚੀਜ਼ਾਂ ਖਾਣ ਤੋਂ ਬਚ ਗਿਆ ਉਸ ਨੇ ਆਪਣੇ ਦੀਨ ਅਤੇ ਆਪਣੀ ਇੱਜ਼ਤ ਨੂੰ ਬਚਾ ਲਿਆ, ਜਿਹੜਾ ਨਾ ਬਚਿਆ ਤਾਂ ਉਹ ਉਸ ਚਰਵਾਹੇ ਵਾਂਗ ਹੇ ਜਿਸ ਨੇ ਆਪਣੇ ਜਾਨਵਰਾਂ ਨੂੰ ਉਸ ਚਰਾਗਾਹ ਵਿਚ ਚਰਨ ਲਈ ਛੱਡ ਦਿੱਤਾ ਜਿਹੜੀ ਕਿਸੇ ਹੋਰ ਦੀ ਹੇ। ਖ਼ਬਰਦਾਰ ਹਰ ਬਾਦਸ਼ਾਹ ਦਾ ਇਕ ਉਹ ਇਲਾਕਾ ਹੁੰਦਾ ਹੇ ਜਿੱਥੇ ਕੋਈ ਵੀ ਨਹੀਂ ਜਾ ਸਕਦਾ ਤਾਂ ਜਾਣ ਲਓ ਕਿ ਅੱਲਾਹ ਦੀ ਉਹ ਨਾ ਜਾਣ ਵਾਲੀ ਥਾਂ ਉਸ ਦੀਆਂ ਹਰਾਮ ਕੀਤੀਆਂ ਹੋਇਆ ਚੀਜ਼ਾਂ ਹਨ ਅਤੇ ਜਾਣ ਲਵੋ ਕਿ ਸ਼ਰੀਰ ਵਿਚ ਗੋਸ਼ਤ ਦਾ ਇਕ ਟੁੱਕੜਾ ਹੇ ਜੇ ਉਹ ਠੀਕ ਹੋ ਜਾਵੇ ਤਾਂ ਸ਼ਰੀਰ ਠੀਕ ਰੁ ਜੇ ਉਹ ਵਿਗੜ ਜਾਵੇ ਤਾਂ ਸ਼ਰੀਰ ਵਿਗੜ ਜਾਂਦਾ ਹੇ ਅਤੇ ਉਹ ਟੁਕੜਾ ਮਨੁੱਖ ਦਾ ਦਿਲ ਹੇ। (ਸਹੀ ਬੁਖ਼ਾਰੀ, ਹਦੀਸ: 52)"},{"id":173,"translation":"ਅੱਲਾਹ ਨੇ ਤੁਹਾਡੇ ਲਈ ਖ਼ੂਨ, ਮੁਰਦਾਰ, ਸੂਰ ਦਾ ਮਾਸ ਅਤੇ ਉਹ ਸਾਰੀਆਂ ਚੀਜ਼ਾਂ ਹਰਾਮ (ਖਾਣ ਤੋਂ ਮਨ੍ਹਾ) ਕੀਤੀਆਂ ਹਨ ਅਤੇ (ਉਹ ਵੀ) ਜਿਨ੍ਹਾਂ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ (ਦੇਵੀ ਦੇਵਤਾ ਜਾਂ ਨਬੀ, ਬੁਜ਼ਰਗ ਆਦਿ) ਦਾ ਨਾਂ ਲਿਆ ਗਿਆ ਹੋਵੇ। ਪਰ ਜਿਹੜਾ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਜਦੋਂ ਕਿ ਉਹ ਨਾ ਹੀ (ਰੱਬ ਦਾ) ਬਾਗ਼ੀ ਹੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੇ ਤਾਂ ਉਸ ਲਈ (ਹਰਾਮ ਖਾਣ ਵਿਚ) ਕੋਈ ਗੁਨਾਹ ਨਹੀਂ। ਬੇਸ਼ੱਕ ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":174,"translation":"ਬੇਸ਼ੱਕ ਜਿਹੜੇ ਲੋਕ ਅੱਲਾਹ ਵੱਲੋਂ ਉਤਾਰੀ ਗਈ ਕਿਤਾਬ (.ਕੁਰਆਨ) ਦੀਆਂ ਕੁੱਝ ਗੱਲਾਂ (ਹੁਕਮਾਂ) ਨੂੰ ਛੁਪਾਉਂਦੇ ਹਨ ਅਤੇ ਥੋੜ੍ਹੇ ਜਿਹੇ (ਸੰਸਾਰਿਕ) ਲਾਭ ਲਈ ਵੇਚ ਸੁਟਦੇ ਹਨ, ਉਹ ਆਪਣੇ ਢਿੱਡਾਂ ਵਿਚ ਅੱਗ ਤੋਂ ਛੁੱਟ ਹੋਰ ਕੁੱਝ ਨਹੀਂ ਭਰਦੇ। ਕਿਆਮਤ ਦਿਹਾੜੇ ਅੱਲਾਹ ਉਹਨਾਂ ਨਾਲ ਗੱਲ ਵੀ ਨਹੀਂ ਕਰੇਗਾ ਅਤੇ ਨਾ ਹੀ ਉਹਨਾਂ ਨੂੰ (ਗੁਨਾਹਾਂ ਤੋਂ) ਪਾਕ ਕਰੇਗਾ। ਉਹਨਾਂ ਲਈ ਤਾਂ ਬਹੁਤ ਹੀ ਦਰਦ ਭਰਿਆ ਅਜ਼ਾਬ ਹੇ।"},{"id":175,"translation":"ਇਹ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੇ ਬਦਲੇ ਗੁਮਰਾਹੀ ਅਤੇ ਬਖ਼ਸ਼ਿਸ਼ ਦੇ ਬਦਲੇ ਅਜ਼ਾਬ ਖ਼ਰੀਦ ਲਿਆ ਹੇ। ਇਹ ਲੋਕ ਅੱਗ (ਦੀ ਸਜ਼ਾ) ਨੂੰ ਕਿੰਨਾ ਸਹਿਣ ਕਰਨ ਵਾਲੇ ਹਨ?"},{"id":176,"translation":"ਇਹ ਸਭ ਇਸ ਲਈ ਹੇ ਕਿ ਅੱਲਾਹ ਨੇ ਤਾਂ ਹੱਕ ਸੱਚ ਦੇ ਨਾਲ ਹੀ ਇਹ ਕਿਤਾਬ (ਕੁਰਆਨ) ਉਤਾਰੀ ਹੇ ਪਰ ਜਿਨ੍ਹਾਂ ਲੋਕਾਂ ਨੇ ਇਸ ਕਿਤਾਬ ਵਿਚ ਮਤਭੇਦ ਕੀਤੇ, ਉਹ ਵਿਰੋਧ ਕਰਦੇ ਹੋਏ (ਸੱਚਾਈ ਤੋਂ) ਬਹੁਤ ਦੂਰ ਨਿਕਲ ਗਏ।"},{"id":177,"translation":"ਨੇਕੀ ਇਹ ਨਹੀਂ ਕਿ ਤੁਸੀਂ ਆਪਣਾ ਮੂੰਹ ਪੂਰਬ ਜਾਂ ਪੱਛਮ ਵੱਲ ਕਰ ਲਓ ਅਸਲ ਵਿਚ ਨੇਕੀ ਤਾਂ ਉਸ ਵਿਅਕਤੀ ਦੀ ਹੇ ਜਿਹੜਾ ਅੱਲਾਹ, ਆਖ਼ਿਰਤ ਦੇ ਦਿਨ, ਫ਼ਰਿਸ਼ਤਿਆਂ, (ਅਕਾਸ਼ੀ) ਕਿਤਾਬਾਂ ਅਤੇ ਨਬੀਆਂ ’ਤੇ ਈਮਾਨ ਲਿਆਵੇ ਅਤੇ ਮਾਲ ਦੀ ਮਹੁੱਬਤ ਰੱਖਦੇ ਹੋਏ ਵੀ ਉਸ ਨੂੰ ਰਿਸ਼ਤੇਦਾਰਾਂ, ਯਤੀਮਾਂ, ਮਸਕੀਨਾਂ, ਮੁਸਾਫ਼ਰਾਂ, ਮੰਗਣ ਵਾਲਿਆਂ ਅਤੇ ਗ਼ੁਲਾਮਾਂ ਨੂੰ ਅਜ਼ਾਦ ਕਰਵਾਉਣ ਲਈ ਖ਼ਰਚ ਕਰੇ ਅਤੇ ਨਮਾਜ਼ ਕਾਇਮ ਕਰੇ, ਜ਼ਕਾਤ ਅਦਾ ਕਰੇ, ਜਦੋਂ ਕੋਈ ਵਾਅਦਾ ਕਰੇ ਤਾਂ ਪੂਰਾ ਕਰੇ, ਤੰਗੀ ਅਤੇ ਤਕਲੀਫ਼ ਵਿਚ ਅਤੇ ਲੜਾਈ ਦੇ ਸਮੇਂ ਸਬਰ ਤੋਂ ਕੰਮ ਲਵੇ, ਇਹੋ ਲੋਕ ਸੱਚੇ ਹਨ ਅਤੇ ਇਹੋ ਬੁਰਾਈ ਤੋਂ ਬਚਣ ਵਾਲੇ ਹਨ।"},{"id":178,"translation":"ਹੇ ਈਮਾਨ ਵਾਲਿਓ! ਤੁਹਾਡੇ ਲਈ ਕਸਾਸ (ਬਰਾਬਰ ਦਾ ਬਦਲਾ ਲੈਣਾ) ਫ਼ਰਜ਼ ਕੀਤਾ ਗਿਆ ਹੇ। ਆਜ਼ਾਦ ਵਿਅਕਤੀ ਦੇ ਕਤਲ ਦਾ ਬਦਲਾ ਉਸੇ ਆਜ਼ਾਦ ਵਿਅਕਤੀ ਦਾ, ਗ਼ੁਲਾਮ ਦੇ ਬਦਲੇ ਵਿਚ ਉਸੇ ਗ਼ੁਲਾਮ ਦਾ ਔਰਤ ਦੇ ਬਦਲੇ ਵਿਚ ਉਸੇ ਔਰਤ ਦਾ ਕਤਲ ਹੇ। ਫਿਰ ਜੇ (ਕਾਤਲ ਨੂੰ) ਮਕਤੂਲ ਦਾ ਭਰਾ ਬਦਲਾ ਲੈਣ ਵਿਚ ਨਰਮੀ ਵਰਤਦਾ ਹੋਇਆ ਮੁਆਫ਼ ਕਰ ਦੇਵੇ ਅਤੇ ਤਰੀਕੇ ਅਨੁਸਾਰ ਦੈਤ (ਭਾਵ ਪੈਸੇ) ਦੀ ਮੰਗ ਹੋਵੇ ਤਾਂ ਉਸ ਦੀ ਅਦਾਇਗੀ ਵੀ ਸੋਹਣੇ ਤਰੀਕੇ ਨਾਲ ਕੀਤੀ ਜਾਵੇ। ਇਹ ਤੁਹਾਡੇ ਰੱਬ ਵੱਲੋਂ ਛੂਟ ਹੇ ਅਤੇ ਅਹਿਸਾਨ ਵੀ ਹੇ। ਫਿਰ ਵੀ ਜੇ ਕੋਈ ਵਿਅਕਤੀ ਧੱਕਾ ਕਰਦਾ ਹੇ ਤਾਂ ਉਸ ਲਈ ਦਰਦਨਾਕ ਅਜ਼ਾਬ ਹੇ।"},{"id":179,"translation":"ਹੇ ਅਕਲ ਵਾਲਿਓ! ਕਸਾਸ (ਬਦਲਾ) ਲੈਣ ਵਿਚ ਤੁਹਾਡਾ (ਸਮਾਜਿਕ) ਜੀਵਨ (ਸੁਰੱਖਿਅਤ) ਹੇ ਤਾਂ ਜੋ ਤੁਸੀਂ (ਵਧੀਕੀਆਂ ਤੋਂ) ਬਚੇ ਰਹੋ।"},{"id":180,"translation":"ਤੁਹਾਡੇ ਲਈ ਇਹ ਫ਼ਰਜ਼ ਕਰ ਦਿੱਤਾ ਗਿਆ ਹੇ ਕਿ ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ (ਦਾ ਵੇਲਾ) ਆਵੇ ਜੇ ਉਹ ਮਾਲ (ਧੰਨ ਸੰਪਤੀ ਆਦਿ) ਛੱਡ ਕੇ (ਸੰਸਾਰ ਤੋਂ) ਜਾ ਰਿਹਾ ਹੇ ਤਾਂ ਮਾਪਿਆ ਅਤੇ ਸਾਕ-ਸੰਬੰਧੀਆਂ ਲਈ ਇਨਸਾਫ਼ ਨਾਲ ਵਸੀਅਤ ਕਰੇ। ਰੱਬ ਤੋਂ ਡਰਨ ਵਾਲਿਆਂ ਲਈ (ਇੰਜ ਕਰਨਾ) ਹੋਰ ਵੀ ਜ਼ਰੂਰੀ ਹੇ।"},{"id":181,"translation":"ਫਿਰ ਜਿਹੜਾ ਕੋਈ ਇਸ (ਵਸੀਅਤ) ਨੂੰ ਸੁਣਨ ਤੋਂ ਬਾਅਦ ਵੀ ਕੋਈ ਬਦਲਾਓ ਕਰਦਾ ਹੇ ਤਾਂ ਇਸ ਦਾ ਦੋਸ਼ ਉਹਨਾਂ ਲੋਕਾਂ ’ਤੇ ਹੀ ਹੋਵੇਗਾ ਜਿਹੜੇ ਉਸ ਨੂੰ ਬਦਲਣਗੇ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।"},{"id":182,"translation":"ਫਿਰ ਜੇ ਕਿਸੇ ਵਸੀਅਤ ਨੂੰ ਕਰਨ ਵਾਲੇ ਵੱਲੋਂ ਕਿਸੇ ਦਾ ਹੱਕ ਮਾਰਨ ਜਾਂ ਕਿਸੇ ਗੁਨਾਹ ਹੋਣ ਦਾ ਡਰ ਹੋਵੇ ਅਤੇ ਉਹ (ਹੱਕਦਾਰਾਂ ਵਿਚਾਲੇ) ਸਮਝੌਤਾ ਕਰਾ ਦੇਵੇ ਤਾਂ ਇਸ ਵਿਚ ਕੋਈ ਹਰਜ ਨਹੀਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਅਤਿ ਰਹਿਮ ਕਰਨ ਵਾਲਾ ਹੇ।"},{"id":183,"translation":"ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਹਾਡੇ ’ਤੇ ਸੌਮ[26] (ਰੋਜ਼ੇ ਰਖਣਾ) ਉਸੇ ਤਰ੍ਹਾਂ ਫ਼ਰਜ਼ ਕੀਤੇ ਗਏ ਹਨ ਜਿਵੇਂ ਉਹਨਾਂ ਲੋਕਾਂ ਉੱਤੇ ਫ਼ਰਜ਼ ਕੀਤੇ ਗਏ ਸੀ ਜਿਹੜੇ ਤੁਹਾਥੋਂ ਪਹਿਲਾਂ (ਨਬੀਆਂ ਦੇ ਪੈਰੋਕਾਰ) ਗੁਜ਼ਰ ਚੁੱਕੇ ਹਨ ਤਾਂ ਜੋ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਵੋ।","footnotes":"[26] “ਸੌਮ” ਦਾ ਅਰਥ ਹੇ ਰੁਕਣਾ। ਸ਼ਰੀਅਤ ਅਨੁਸਾਰ ਇਸ ਦਾ ਅਰਥ ਪਹੁ ਫਟਨ ਤੋਂ ਲੈਕੇ ਸੂਰਜ ਡੁੱਬਣ ਤਕ ਖਾਣ-ਪੀਣ ਅਤੇ ਸੰਭੋਗ ਤੋਂ ਰੁਕੇ ਰਹਿਣਾ ਹੇ। ਇਸ ਨੂੰ ਹੀ ਰੋਜ਼ਾ ਕਿਹਾ ਜਾਂਦਾ ਹੇ।"},{"id":184,"translation":"ਇਹ (ਰੋਜ਼ੇ) ਗਿਣਤੀ ਦੇ ਕੁੱਝ ਦਿਨਾਂ ਲਈ ਹਨ। ਜੇ ਤੁਹਾਡੇ ਵਿੱਚੋਂ ਕੋਈ ਬੀਮਾਰ ਹੋਵੇ ਜਾਂ ਸਫ਼ਰ ’ਤੇ ਹੋਵੇ ਤਾਂ ਉਹ (ਛੱਡੇ ਹੋਏ) ਰੋਜ਼ਿਆਂ ਦੀ ਗਿਣਤੀ ਨੂੰ ਦੂਜੇ ਦਿਨਾਂ ਵਿਚ ਪੂਰੀ ਕਰ ਲਵੇ ਜੇ ਕੋਈ ਰੋਜ਼ੇ ਰੱਖਣ ਦੀ ਤਾਕਤ ਰੱਖਦਾ ਹੋਵੇ (ਫਿਰ ਵੀ ਰੋਜ਼ਾ ਨਾ ਰੱਖੇ) ਤਾਂ ਫ਼ਿਦਿਯਾ [27] ਅਦਾ ਕਰੇ (ਭਾਵ ਬਦਲੇ ਵਿਚ ਇਕ ਮੁਥਾਜ ਨੂੰ ਭੋਜਨ ਕਰਵਾਉਣਾ ਹੇ) ਜੇ ਕੋਈ ਆਪਣੀ ਖ਼ੁਸ਼ੀ ਨਾਲ (ਵੱਧ) ਨੇਕੀ ਕਰੇ ਤਾਂ ਇਹ ਉਸ ਲਈ ਵਧੀਆ ਹੇ। ਜੇ ਤੁਸੀਂ ਸੱਚ ਜਾਣੋ ਤਾਂ ਰੋਜ਼ਾ ਰੱਖਣਾ ਤੁਹਾਡੇ ਲਈ ਵਧੇਰੇ ਵਧੀਆ ਹੇ।","footnotes":"[27] ਇਹ ਹੁਕਮ ਇਸ ਤੋਂ ਅਗਲੀ ਆਇਤ 185 ਰਾਹੀਂ ਰੱਦ ਕਰ ਦਿੱਤਾ ਗਿਆ।"},{"id":185,"translation":"ਰਮਜ਼ਾਨ ਉਹ ਮਹੀਨਾਂ ਹੇ ਜਿਸ ਵਿਚ .ਕੁਰਆਨ ਨਾਜ਼ਿਲ ਕੀਤਾ ਗਿਆ ਜਿਹੜਾ ਲੋਕਾਂ ਲਈ ਹਿਦਾਇਤ ਹੇ ਅਤੇ ਇਸ ਵਿਚ ਸਪਸ਼ਟ ਅਤੇ ਸੱਚ ਨੂੰ ਝੂਠ ਤੋਂ ਵੱਖ ਵੱਖ ਕਰਨ ਵਾਲੀਆਂ ਦਲੀਲਾਂ ਹਨ। ਜਿਹੜਾ ਵੀ ਤੁਹਾਡੇ ਵਿੱਚੋਂ ਇਸ ਮਹੀਨੇ ਨੂੰ ਪਾਵੇ ਤਾਂ ਉਸ ਨੂੰ ਇਸ ਮਹੀਨੇ ਦੇ ਰੋਜ਼ੇ ਰੱਖਣੇ ਚਾਹੀਦੇ ਹਨ।[28] ਜੇ ਕੋਈ ਬਿਮਾਰ ਹੋਵੇ ਜਾਂ ਸਫ਼ਰ ’ਤੇ ਹੋਵੇ ਤਾਂ ਉਹ (ਛੱਡੇ ਹੋਏ ਰੋਜ਼ਿਆਂ ਦੀ) ਗਿਣਤੀ ਦੂਜੇ ਦਿਨਾਂ ਵਿਚ ਪੂਰੀ ਕਰ ਲਵੇ। ਅੱਲਾਹ ਤੁਹਾਡੇ ਲਈ ਆਸਾਨੀ ਚਾਹੁੰਦਾ ਹੇ, ਉਹ ਤੁਹਾਡੇ ਲਈ ਤੰਗੀ ਨਹੀਂ ਚਾਹੁੰਦਾ। ਜਦੋਂ ਤੁਸੀਂ ਰੋਜ਼ਿਆਂ ਦੀ ਗਿਣਤੀ ਪੂਰੀ ਕਰ ਲਵੋ ਤਾਂ ਇਸ ਲਈ ਰੱਬ ਦੀ ਵਡਿਆਈ ਬਿਆਨ ਕਰੋ ਕਿ ਉਸ ਨੇ ਤੁਹਾ` ਹਿਦਾਇਤ ਦਿੱਤੀ ਤਾਂ ਜੋ ਤੁਸੀਂ ਉਸ ਦਾ ਧੰਨਵਾਦ ਕਰੋ।","footnotes":"[28] ਇਕ ਮੁਸਲਮਾਨ ਨੇ ਨਬੀ ਕਰੀਮ (ਸ:) ਤੋਂ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ! ਮੈਨੂੰ ਦੱਸੋ ਕਿ ਮੇਰੇ ਲਈ ਕਿੰਨੀਆਂ ਨਮਾਜ਼ਾਂ ਪੜ੍ਹਣੀਆਂ ਫ਼ਰਜ਼ ਹਨ? ਆਪ (ਸ:) ਨੇ ਫ਼ਰਮਾਇਆ ਪੰਜ, ਜੇ ਇਸ ਤੋਂ ਵੱਧ ਪੜ੍ਹਣਾ ਚਾਹੋ ਤਾਂ ਤੇਰੇ ਮਰਜ਼ੀ। ਉਸ ਨੇ ਪੁੱਛਿਆ ਕਿ ਅੱਲਾਹ ਨੇ ਮੇਰੇ ਲਈ ਕਿੰਨੇ ਰੋਜ਼ੇ ਫ਼ਰਜ਼ ਕੀਤੇ ਹਨ, ਆਪ (ਸ:) ਨੇ ਫ਼ਰਮਾਇਆ ਕਿ ਪੂਰੇ ਰਮਜ਼ਾਨ ਮਹੀਨੇ ਦੇ ਜੇ ਤੂੰ ਨਫ਼ਲੀ ਰੋਜ਼ੇ ਰੱਖੇਂ ਤਾਂ ਤੇਰੀ ਮਰਜ਼ੀ ਹੇ ਉਸ ਨੇ ਫਿਰ ਪੁੱਛਿਆ ਕਿ ਮੇਰੇ ’ਤੇ ਜ਼ਕਾਤ ਕਿੰਨੀ ਫ਼ਰਜ਼ ਹੇ ਦੱਸਣ ਵਾਲੇ ਦਾ ਕਹਿਣਾ ਹੇ ਕਿ ਨਬੀ ਕਰੀਮ (ਸ:) ਨੇ ਉਸ ਨੂੰ ਇਸਲਾਮ ਦੇ ਅਸੂਲ ਦੱਸ ਦਿੱਤੇ ਤਾਂ ਉਸ ਵਿਅਕਤੀ ਨੇ ਆਖਿਆ, ਉਸੇ ਅੱਲਾਹ ਦੀ ਕਸਮ ਜਿਸ ਨੇ ਤੁਹਾਨੂੰ ਮਾਨ ਬਖ਼ਸ਼ਿਆ ਹੇ, ਨਾਂ ਤਾਂ ਮੈਂ ਕੋਈ ਵਾਧੂ (ਨਫ਼ਲੀ) ਇਬਾਦਤ ਕਰਾਂਗਾ ਅਤੇ ਨਾ ਹੀ ਫ਼ਰਜ਼ਾਂ ਵਿਚ ਕੋਈ ਕਟੌੌਤੀ ਕਰਾਂਗਾ ਇਹ ਸੁਣ ਕੇ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਜੇ ਇਹ ਆਪਣੀ ਕਥਣੀ ਵਿਚ ਸੱਚਾ ਹੇ ਤਾਂ ਉਹ ਆਪਣੀ ਮੁਰਾਦ ਪਾ ਗਿਆ ਜਾਂ ਜੰਨਤ ਵਿਚ ਚਲਾ ਗਿਆ। (ਸਹੀ ਬੁਖ਼ਾਰੀ, ਹਦੀਸ: 1891)"},{"id":186,"translation":"(ਹੇ ਨਬੀ!) ਜਦੋਂ ਮੇਰੇ ਬੰਦੇ ਤੁਹਾਥੋਂ ਮੇਰੇ ਬਾਰੇ ਪੁੱਛਣ (ਕਿ ਮੈਂ ਕਿੱਥੇ ਹਾਂ) ਤਾਂ ਆਖ ਦਿਓ ਕਿ ਮੈਂ ਉਹਨਾਂ ਦੇ ਅੰਗ-ਸੰਗ ਹੀ ਹਾਂ [29] ਜਦੋਂ ਵੀ ਉਹ ਮੈਂਥੋਂ ਦੁਆਵਾਂ ਕਰਦੇ ਹਨ ਤਾਂ ਮੈਂ ਉਹਨਾਂ ਦੀਆਂ ਦੁਆਵਾਂ ਨੂੰ ਕਬੂਲ ਕਰਦਾ ਹਾਂ ਸੋ ਉਹਨਾਂ ਨੂ ਚਾਹੀਦਾ ਹੇ ਕਿ ਮੇਰੇ ਹੁਕਮਾਂ ਦੀ ਪਾਲਣਾ ਕਰਨ ਅਤੇ ਮੇਰੇ ਉੱਤੇ ਹੀ ਈਮਾਨ ਲਿਆਉਣ ਤਾਂ ਜੋ ਉਹ ਹਿਦਾਇਤ ਪ੍ਰਾਪਤ ਕਰ ਸਕਣ।","footnotes":"[29] ਇਹ ਹੁਕਮ ਇਸ ਤੋਂ ਅਗਲੀ ਆਇਤ 185 ਰਾਹੀਂ ਰੱਦ ਕਰ ਦਿੱਤਾ ਗਿਆ।\n1 ਇਕ ਮੁਸਲਮਾਨ ਨੇ ਨਬੀ ਕਰੀਮ (ਸ:) ਤੋਂ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ! ਮੈਨੂੰ ਦੱਸੋ ਕਿ ਮੇਰੇ ਲਈ ਕਿੰਨੀਆਂ ਨਮਾਜ਼ਾਂ ਪੜ੍ਹਣੀਆਂ ਫ਼ਰਜ਼ ਹਨ? ਆਪ (ਸ:) ਨੇ ਫ਼ਰਮਾਇਆ ਪੰਜ, ਜੇ ਇਸ ਤੋਂ ਵੱਧ ਪੜ੍ਹਣਾ ਚਾਹੋ ਤਾਂ ਤੇਰੇ ਮਰਜ਼ੀ। ਉਸ ਨੇ ਪੁੱਛਿਆ ਕਿ ਅੱਲਾਹ ਨੇ ਮੇਰੇ ਲਈ ਕਿੰਨੇ ਰੋਜ਼ੇ ਫ਼ਰਜ਼ ਕੀਤੇ ਹਨ, ਆਪ (ਸ:) ਨੇ ਫ਼ਰਮਾਇਆ ਕਿ ਪੂਰੇ ਰਮਜ਼ਾਨ ਮਹੀਨੇ ਦੇ ਜੇ ਤੂੰ ਨਫ਼ਲੀ ਰੋਜ਼ੇ ਰੱਖੇਂ ਤਾਂ ਤੇਰੀ ਮਰਜ਼ੀ ਹੇ ਉਸ ਨੇ ਫਿਰ ਪੁੱਛਿਆ ਕਿ ਮੇਰੇ ’ਤੇ ਜ਼ਕਾਤ ਕਿੰਨੀ ਫ਼ਰਜ਼ ਹੇ ਦੱਸਣ ਵਾਲੇ ਦਾ ਕਹਿਣਾ ਹੇ ਕਿ ਨਬੀ ਕਰੀਮ (ਸ:) ਨੇ ਉਸ ਨੂੰ ਇਸਲਾਮ ਦੇ ਅਸੂਲ ਦੱਸ ਦਿੱਤੇ ਤਾਂ ਉਸ ਵਿਅਕਤੀ ਨੇ ਆਖਿਆ, ਉਸੇ ਅੱਲਾਹ ਦੀ ਕਸਮ ਜਿਸ ਨੇ ਤੁਹਾ` ਮਾਨ ਬਖ਼ਸ਼ਿਆ ਹੇ, ਨਾਂ ਤਾਂ ਮੈਂ ਕੋਈ ਵਾਧੂ (ਨਫ਼ਲੀ) ਇਬਾਦਤ ਕਰਾਂਗਾ ਅਤੇ ਨਾ ਹੀ ਫ਼ਰਜ਼ਾਂ ਵਿਚ ਕੋਈ ਕਟੌੌਤੀ ਕਰਾਂਗਾ ਇਹ ਸੁਣ ਕੇ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਜੇ ਇਹ ਆਪਣੀ ਕਥਣੀ ਵਿਚ ਸੱਚਾ ਹੇ ਤਾਂ ਉਹ ਆਪਣੀ ਮੁਰਾਦ ਪਾ ਗਿਆ ਜਾਂ ਜੰਨਤ ਵਿਚ ਚਲਾ ਗਿਆ। (ਸਹੀ ਬੁਖ਼ਾਰੀ, ਹਦੀਸ: 1891)\n* ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਰੋਜ਼ਾ ਢਾਲ ਨੂੰ, ਸੋ ਰੋਜ਼ੇਦਾਰ ਨੂੰ ਚਾਹੀਦਾ ਹੇ ਕਿ ਉਹ ਨਾ ਤਾਂ ਕੋਈ ਭੈੜੇ ਕੰਮ ਕਰੇ ਅਤੇ ਨਾ ਜਾਹਲਾਂ ਵਰਗੀਆਂ ਗੱਲਾਂ ਕਰੇ ਜੇ ਕੋਈ ਉਸ ਨਾਲ ਲੜਾਈ ਝਗੜਾ ਕਰੇ ਜਾਂ ਗਾਲਾਂ ਦੇਵੇ ਤਾਂ ਉਸ ਨੂੰ ਦੋ ਵਾਰ ਆਖੇ ਕਿ ਉਸ ਦਾ ਰੋਜ਼ਾ ਹੇ ਫਿਰ ਨਬੀ (ਸ:) ਨੇ ਫ਼ਰਮਾਇਆ ਕਿ ਕਸਮ ਹੇ ਉਸ ਹਸਤੀ ਦੀ ਜਿਸ ਦੇ ਹੱਥ ਵਿਚ ਮੇਰੀ ਜਾਨ ਹੇ ਰੋਜ਼ੇਦਾਰ ਦੇ ਮੂੰਹ ਦੀ ਗੰਧ ਅੱਲਾਹ ਦੀਆਂ ਨਜ਼ਰਾਂ ਵਿਚ ਮੁਸ਼ਕ ਦੀ ਖ਼ੁਸ਼ਬੂ ਤੋਂ ਵੀ ਵਧੀਆ ਹੇ ਕਿਉਂ ਜੋ ਉਹ ਮੇਰੇ ਲਈ ਆਪਣਾ ਖਾਣਾ ਪੀਣਾ ਛਡਦਾ ਹੇ ਆਪਣੀਆਂ ਇੱਛਾਵਾਂ ਨੂੰ ਮਾਰਦਾ ਹੇ, ਸੋ ਰੋਜ਼ਾ ਵਿਸ਼ੇਸ਼ ਕਰ ਮੇਰੇ ਹੀ ਲਈ ਹੇ ਅਤੇ ਮੈਂ ਹੀ ਇਸ ਦਾ ਬਦਲਾ ਦੇਵਾਂਗਾ ਅਤੇ ਇਕ ਨੇਕੀ ਦਾ ਬਦਲਾ ਦਸ ਗੁਣਾ ਸਵਾਬ ਹੇ। (ਸਹੀ ਬੁਖ਼ਾਰੀ, ਹਦੀਸ: 1894)\n* ਜਿਹੜਾ ਵਿਅਕਤੀ ਰੋਜ਼ੇ ਦੀ ਹਾਲਤ ਵਿਚ ਵੀ ਝੂਠ ਬੋਲਣ ਤੋਂ ਨਹੀਂ ਰੁਕਦਾ ਤਾਂ ਅੱਲਾਹ ਨੂੰ ਉੱਕਾ ਹੀ ਲੋੜ ਨਹੀਂ ਕਿ ਉਹ ਖਾਣਾ ਪੀਣਾ ਛੱਡੇ ਭਾਵ ਉਸ ਦਾ ਰੋਜ਼ਾ ਕਬੂਲ ਨਹੀਂ ਕੀਤਾ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 1903) 1 ਇਸ ਤੋਂ ਭਾਵ ਉਹ ਫ਼ਰਜ਼ ਇਬਾਦਤ ਹੇ ਜਿਹੜੀ ਅੱਲਾਹ ਵੱਲੋਂ ਮਨੁੱਖਾਂ ਨੂੰ ਅਦਾ ਕਰਨੀ ਜ਼ਰੂਰੀ ਹੇ। ਹਦੀਸ ਵਿਚ ਹੇਕਿ ਅੱਲਾਹ ਦਾ ਫ਼ਰਮਾਨ ਹੇ ਕਿ ਜਿਹੜਾ ਵਿਅਕਤੀ ਮੇਰੇ ਕਿਸੇ ਮਿੱਤਰ (ਵਲੀ) ਨਾਲ ਵੈਰ ਰੱਖਦਾਹੇ ਤਾਂ ਉਹ ਸੁਣ ਲਵੇ ਕਿ ਮੈਂ ਉਸ ਦੇ ਵਿਰੁੱਧ ਜੰਗ ਦਾ ਐਲਾਨ ਕਰਦਾ ਹਾਂ ਅਤੇ ਮੇਰਾ ਬੰਦਾ ਜਿਹੜੀਆਂ ਇਬਾਦਤਾਂ ਰਾਹੀਂ ਮੇਰੀ ਨੇੜਤਾ ਪ੍ਰਾਪਤ ਕਰਦਾ ਹੇ ਉਹਨਾਂ ਵਿੱਚੋਂ ਮੈ` ਕੋਈ ਵੀ ਇਬਾਦਤ ਇਸ ਤੋਂ ਵੱਧ ਪਸੰਦ ਨਹੀਂ ਜਿਹੜੀ ਮੈਂ ਉਸ ਲਈ ਫ਼ਰਜ਼ ਕੀਤੀ ਹੇ ਅਤੇ ਮੇਰਾ ਬੰਦਾ ਨਫ਼ਲੀ ਇਬਾਦਤ ਕਰਕੇ ਮੇਰੇ ਇੰਨਾ ਨੇੜੇ ਹੋ ਜਾਂਦਾ ਹੇ ਕਿ ਮੈਂ ਉਸ ਨਾਲ ਮੁਹੱਬਤ ਕਰਨ ਲੱਗ ਜਾਂਦਾ ਹਾਂ, ਸੋ ਮੈਂ ਉਸ ਦਾ ਕੰਨ ਬਣ ਜਾਂਦਾ ਹਾਂ ਜਿਸ ਤੋਂ ਉਹ ਸੁਣਦਾ ਹੇ, ਮੈਂ ਉਸ ਦੀ ਅੱਖ ਬਣ ਜਾਂਦਾ ਹਾਂ ਜਿਸ ਤੋਂ ਉਹ ਵੇਖਦਾ ਹੇ, ਮੈਂ ਹੱਥ ਬਣ ਜਾਂਦਾ ਹਾਂ ਜਿਸ ਤੋਂ ਉਹ ਫੜਦਾ ਹੇ, ਮੈਂ ਉਸਦਾ ਪੈਰ ਬਣ ਜਾਂਦਾ ਹਾਂ ਜਿਸ ਤੋਂ ਉਹ ਤੁਰਦਾ ਹੇ, ਜਦੋਂ ਉਹ ਮੈਥੋਂ ਕੁੱਝ ਮੰਗਦਾ ਹੇ ਤਾਂ ਮੈਂ ਉਸ ਨੂੰ ਦਿੰਦਾ ਹਾਂ, ਜੇ ਉਹ ਮੇਰੀ ਪਨਾਹ ਚਾਹੁੰਦਾ ਹੇ ਤਾਂ ਮੈਂ ਉਸ ਨੂੰ ਪਨਾਹ ਦਿੰਦਾ ਹਾਂ, ਮੈਂ` ਕਿਸੇ ਕੰਮ ਕਰਨ ਵਿਚ ਇੰਨੀ ਦੁਵਿਧਾ ਨਹੀਂ ਹੁੰਦੀ ਜਿੰਨੀ ਜਦ ਮੈਂ ਕਿਸੇ ਮੋਮਿਨ ਦੀ ਜਾਨ ਲੈਂਦਾ ਹਾਂ, ਉਸ ਸਮੇਂ ਹੁੰਦੀ ਹੇ। ਕਿਉਂ ਜੋ ਸਰੀਰਿਕ ਕਸ਼ਟ ਉਸ ਨੂੰ ਚੰਗਾ ਨਹੀਂ ਲੱਗਦਾ ਅਤੇ ਮੈ` ਆਪ ਵੀ ਉਸ ਨੂੰ ਕਸ਼ਟ ਦੇਣਾ ਪਸੰਦ ਨਹੀਂ। (ਸਹੀ ਬੁਖ਼ਾਰੀ, ਹਦੀਸ: 6502)"},{"id":187,"translation":"ਤੁਹਾਡੇ ਲਈ ਰੋਜ਼ਿਆਂ ਦੀਆਂ ਰਾਤਾਂ ਨੂੰ ਆਪਣੀ ਪਤਨੀ ਨਾਲ ਸੰਭੋਗ ਕਰਨਾ ਹਲਾਲ (ਜਾਇਜ਼) ਕੀਤਾ ਗਿਆ ਹੇ, ਉਹ ਤੁਹਾਡੇ ਲਈ ਲਿਬਾਸ ਹਨ ਅਤੇ ਤੁਸੀਂ ਉਹਨਾਂ (ਪਤਨੀਆਂ) ਦੇ ਲਿਬਾਸ (ਵਾਂਗ) ਹੋ। ਅੱਲਾਹ ਤੁਹਾਡੀਆਂ ਲੋੜਾਂ ਨੂੰ ਜਾਣਦਾ ਹੇ ਕਿ ਤੁਸੀਂ ਆਪਣੇ ਆਪ ਨਾਲ ਖ਼ਿਆਨਤਾਂ (ਚੋਰੀ ਤੋਂ ਸੰਭੋਗ) ਕਰਦੇ ਸੀ। ਸੋ ਉਸ ਨੇ ਤੁਹਾਡੇ ਵੱਲ ਧਿਆਨ ਦਿੱਤਾ ਅਤੇ ਤੁਹਾਨੂੰ ਮੁਆਫ਼ ਕਰ ਦਿੱਤਾ ਹੁਣ ਤੁਸੀਂ (ਰਮਜ਼ਾਨ ਦੀਆਂ ਰਾਤਾਂ ਵਿਚ) ਹਮ-ਬਿਸਤਰੀ (ਸੰਭੋਗ) ਕਰ ਸਕਦੇ ਹੋ ਅਤੇ ਅੱਲਾਹ ਨੇ ਤੁਹਾਡੇ ਲਈ ਜੋ (ਔਲਾਦ) ਲਿਖ ਛੱਡੀ ਹੇ ਉਸ ਨੂੰ (ਸੰਭੋਗ ਰਾਹੀਂ) ਤਲਾਸ਼ ਕਰੋ। (ਰਮਜ਼ਾਨ ਦੀਆਂ ਰਾਤਾਂ ਵਿਚ) ਖਾਓ ਪਿਓ ਇੱਥੋਂ ਤਕ ਕਿ ਪਹੁ ਫਟਣ ਵੇਲੇ ਸਫ਼ੇਦ ਧਾਰੀ ਕਾਲੀ ਧਾਰੀ ਤੋਂ ਸਪਸ਼ਟ ਹੋ ਜਾਵੇ ਫਿਰ ਤੁਸੀਂ (ਖਾਣ ਪੀਣ ਤੇ ਸੰਭੋਗ ਤੋਂ ਰੁੱਕ ਜਾਓ) ਰੋਜ਼ੇ ਨੂੰ (ਸੂਰਜ ਡੂਬਣ) ਤਕ ਪੂਰਾ ਕਰੋ। ਜਦੋਂ ਤੁਸੀਂ ਮਸੀਤਾਂ ਵਿਚ ਐਤਕਾਫ਼ (ਰਮਜ਼ਾਨ ਦੇ ਆਖ਼ਰੀ ਦਸ ਦਿਨ ਇਬਾਦਤ) ਲਈ ਬੈਠੋ ਤਾਂ ਆਪਣੀਆਂ ਪਤਨੀਆਂ ਨਾਲ ਸੰਭੋਗ ਨਾ ਕਰੋ। ਇਹ ਅੱਲਾਹ ਦੀਆਂ ਹੱਦਾਂ ਹਨ, ਤੁਸੀਂ ਉਹਨਾਂ ਦੇ ਨੇੜੇ ਵੀ ਨਾ ਜਾਓ। ਅੱਲਾਹ ਲੋਕਾਂ ਲਈ ਆਪਣੀਆਂ ਆਇਤਾਂ (ਹੁਕਮ) ਇੰਜ ਹੀ ਖੋਲ੍ਹ ਖੋਲ੍ਹ ਕੇ ਬਿਆਨ ਕਰਦਾ ਹੇ, ਤਾਂ ਜੋ ਉਹ ਬੁਰਾਈਆਂ ਤੋਂ ਬਚੇ ਰਹਿਣ।"},{"id":188,"translation":"ਤੁਸੀਂ ਇਕ ਦੂਜੇ ਦੇ ਮਾਲ ਨਾਜਾਇਜ਼ ਤਰੀਕਿਆਂ ਨਾਲ ਨਾ ਖਾਓ ਅਤੇ ਉਹਨਾਂ ਨੂੰ ਹਾਕਮਾਂ ਅੱਗੇ (ਰਿਸ਼ਵਤ ਵਜੋਂ) ਪੇਸ਼ ਨਾ ਕਰੋ ਕਿ ਤੁਸੀਂ ਦੂਜਿਆਂ ਦੇ ਮਾਲ ਦਾ ਕੁੱਝ ਹਿੱਸਾ ਨਾ ਜਾਇਜ਼ ਤਰੀਕੇ ਨਾਲ ਖਾ ਜਾਓ ਹਾਲਾਂ ਕਿ ਤੁਸੀਂ ਜਾਣਦੇ ਹੋ।"},{"id":189,"translation":"ਹੇ ਨਬੀ (ਸ:)! ਤੁਹਾਥੋਂ (ਲੋਕੀ) ਚੰਨ ਦੇ (ਘਟਣ ਵਧਣ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਲੋਕਾਂ ਲਈ (ਮਿਤੀਆਂ ਨਿਰਧਾਰਤ ਕਰਨ) ਅਤੇ ਹੱਜ ਲਈ ਨਿਯਤ ਸਮਾਂ ਦੱਸਣ ਲਈ ਹੇ। ਨੇਕੀ ਇਹ ਨਹੀਂ ਕਿ ਤੁਸੀਂ (ਹੱਜ ਦੇ ਦਿਨਾਂ ਵਿਚ) ਆਪਣੇ ਘਰ ਦੇ ਪਿੱਛਿਓ ਆਓ ਸਗੋਂ ਨੇਕੀ ਤਾਂ ਇਹ ਹੇ ਕਿ ਆਦਮੀ ਬੁਰਾਈ ਤੋਂ ਬਚਿਆ ਰਹੇ। ਤੁਸੀਂ ਆਪਣੇ ਘਰਾਂ ਵਿਚ ਉਹਨਾਂ ਦੇ ਬੂਹਿਆਂ ਰਾਹੀਂ ਹੀ ਆਓ ਅਤੇ ਅੱਲਾਹ ਤੋਂ ਡਰਦੇ ਰਹੋ ਤਾਂ ਜੋ ਤੁਸੀਂ ਸਫ਼ਲਤਾ ਪ੍ਰਾਪਤ ਕਰੋ।"},{"id":190,"translation":"ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ।[30] ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ।","footnotes":"[30] “ਜਿਹਾਦ” ਦਾ ਅਰਥ ਕੋਸ਼ਿਸ਼ ਕਰਨਾ ਹੇ। ਸ਼ਰੀਅਤ ਅਨੁਸਾਰ ਅੱਲਾਹ ਦੀ ਰਾਹ ਵਿਚ ਜੰਗ ਕਰਨ ਨੂੰ ਜਿਹਾਦ ਕਿਹਾ ਜਾਂਦਾ ਹੇ ਹਦੀਸ ਵਿਚ ਹੇ ਕਿ ਜਿਹੜਾ ਵਿਅਕਤੀ ਇਸ ਗੱਲ ਵਿਚ ਹੀ ਸੰਸਾਰ ਤੋਂ ਚਲਾ ਗਿਆ ਕਿ ਨਾ ਤਾਂ ਉਸ ਨੇ ਕੋਈ ਜਿਹਾਦ ਕੀਤਾ ਅਤੇ ਨਾ ਉਸ ਦੇ ਦਿਲ ਵਿਚ ਕਦੇ ਇਸ ਦਾ ਵਿਚਾਰ ਹੀ ਆਇਆ ਇੰਜ ਸਮਝੋ ਜਿਵੇਂ ਉਹ ਝੂਠੇ ਦੀ ਮੌਤ ਮਰ ਗਿਆ। (ਸਹੀ ਮੁਸਲਿਮ, ਹਦੀਸ: 1910) * ਹਜ਼ਰਤ ਇਬਨੇ ਮਸਊਦ ਨੇ ਅੱਲਾਹ ਦੇ ਰਸੂਲ ਨੂੰ ਪੁੱਛਿਆ ਹੇ ਕਿ ਅੱਲਾਹ ਦੇ ਰਸੂਲ! ਸਭ ਤੋਂ ਵਧੀਆ ਕਿਹੜਾ ਅਮਲ ਹੇ ? ਆਪ ਨੇ ਫ਼ਰਮਾਇਆ ਕਿ ਨਮਾਜ਼ਾਂ ਨੂੰ ਉਹਨਾਂ ਦੇ ਨਿਯਤ ਸਮੇਂ ’ਤੇ ਅਦਾ ਕਰਨਾ। ਉਹਨਾਂ ਪੁੱਛਿਆ ਕਿ ਇਸ ਤੋਂ ਬਾਅਦ, ਫ਼ਰਮਾਇਆ ਮਾਪਿਆਂ ਨਾਲ ਵਧੀਆ ਵਰਤਾਓ ਕਰਨਾ। ਉਹਨਾਂ ਪੁੱਛਿਆ ਕਿ ਇਸ ਤੋਂ ਬਾਅਦ, ਆਪ (ਸ:) ਨੇ ਫ਼ਰਮਾਇਆ ਕਿ ਅੱਲਾਹ ਦੀ ਰਾਹ ਵਿਚ ਜਿਹਾਦ ਕਰਨਾ। (ਸਹੀ ਬੁਖ਼ਾਰੀ, ਹਦੀਸ: 2782)"},{"id":191,"translation":"ਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ [31] ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ।","footnotes":"[31] “ਫ਼ਿਤਨਾ” ਦਾ ਅਰਥ ਰੁ ਫ਼ਸਾਦ ਅਤੇ ਵਿਗਾੜ ਪੈਦਾ ਕਰਨਾ।.ਕੁਰਆਨ ਵਿਚ ਇਸ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਆਈ ਰੁ ਇਸ ਨੂੰ ਕਤਲ ਤੋਂ ਵੀ ਵੱਧ ਖ਼ਤਰਨਾਕ ਦੱਸਿਆ ਗਿਆ ਹੇ। ਫਿਤਨੇ ਦੀ ਸ਼ਕਲ ਇਕ ਇਹ ਵੀ ਹੇ ਕਿ ਅੱਲਾਹ ’ਤੇ ਈਮਾਨ ਲਿਆਉਣ ਤੋਂ ਬਾਅਦ ਉਸਦਾ ਇਨਕਾਰ ਕਰਨਾ"},{"id":192,"translation":"ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੇ ਅਤੇ ਰਹਿਮ ਫ਼ਰਮਾਉਣ ਵਾਲਾ ਹੇ"},{"id":193,"translation":"ਉਹਨਾਂ ਨਾਲ ਓਦੋਂ ਤਕ ਜੰਗ ਕਰੋ ਜਦੋਂ ਤਕ ਕਿ ਉਪਦਰ (ਫ਼ਿਤਨਾ) ਖ਼ਤਮ ਨਾ ਹੋ ਜਾਵੇ ਅਤੇ ਦੀਨ ਕੇਵਲ ਅੱਲਾਹ ਲਈ ਹੀ (ਖ਼ਾਸ) ਹੋ ਜਾਵੇ। [32] ਜੇ ਉਹ ਬਾਜ਼ ਆ ਜਾਣ ਤਾਂ ਛੁੱਟ ਜ਼ਾਲਮਾਂ ਤੋਂ ਕਿਸੇ ਨਾਲ ਧੱਕਾ ਕਰਨਾ ਜਾਇਜ਼ ਨਹੀਂ।","footnotes":"[32] ਨਬੀ ਕਰੀਮ (ਸ:) ਦਾ ਇਰਸ਼ਾਦ ਹੇ ਕਿ ਮੈਨੂੰ ਅੱਲਾਹ ਵੱਲੋਂ ਹੁਕਮ ਹੋਇਆ ਹੇ ਕਿ ਮੈਂ ਲੋਕਾਂ ਨਾਲ ਜਿਹਾਦ ਕਰਾਂ ਇੱਥੋਂ ਤਕ ਕਿ ਉਹ ਗਵਾਹੀ ਦੇਣ ਕਿ ਛੁੱਟ ਅੱਲਾਹ ਤੋਂ ਕੋਈ ਇਸ਼ਟ ਨਹੀਂ, ਮੁਹੰਮਦ(ਸ:) ਅੱਲਾਹ ਦੇ ਰਸੂਲ ਹਨ, ਨਮਾਜ਼ ਕਾਇਮ ਕਰਨ, ਜ਼ਕਾਤ ਅਦਾ ਕਰਨ, ਜੇ ਉਹ ਐਵੇਂ ਕਰਨਗੇ ਤਾਂ ਉਹਨਾਂ ਨੇ ਆਪਣੀਆਂ ਜਾਨਾਂ ਤੇ ਮਾਲਾਂ ਨੂੰ ਮੈਥੋਂ ਬਚਾ ਲਿਆ, ਪਰ ਇਸਲਾਮ ਦਾ ਹੱਕ ਪੂਰਾ ਨਹੀਂ ਹੋਇਆ। ਜਿਵੇਂ ਨਾ-ਹੱਕਾ ਕਤਲ ਦੇ ਬਦਲੇ ਵਿਚ ਕਤਲ ਜਾਂ ਜ਼ਕਾਤ ਨਾ ਦੇਣ ਵਾਲੇ ਦਾ ਕਤਲ ਆਦਿ ਅਤੇ ਇਹਨਾਂ ਦੇ ਦਿਲ ਦੀਆਂ ਗੱਲਾਂ ਦਾ ਹਿਸਾਬ ਲੈਣਾ ਅੱਲਾਹ ਦੇ ਜ਼ਿੰਮੇਂ ਹੇ। (ਸਹੀ ਬੁਖ਼ਾਰੀ, ਹਦੀਸ: 25)"},{"id":194,"translation":"(ਤੁਹਾਡੇ ਲਈ) ਸਤਿਕਾਰਯੋਗ ਮਹੀਨਿਆਂ ਦੀ ਪਾਬੰਦੀ ਉਹਨਾਂ (ਜ਼ਾਲਮਾਂ) ਵੱਲੋਂ ਸਤਿਕਾਰਯੋਗ ਮਹੀਨੇ ਦੀ ਪਾਬੰਦੀ ਦੇ ਬਦਲੇ ਵਿਚ ਹੇ ਅਤੇ ਸਤਿਕਾਰਯੋਗ ਚੀਜ਼ਾਂ ਦਾ ਲਿਹਾਜ਼ ਬਰਾਬਰੀ ਵਾਲਾ ਹੋਵੇਗਾ। ਸੋ ਜਿਹੜਾ ਕੋਈ ਤੁਹਾਡੇ ਨਾਲ (ਧੱਕਾ) ਕਰਦਾ ਹੇ ਤੁਸੀਂ ਵੀ ਉਸ ਦੇ ਨਾਲ ਉੱਨਾ ਹੀ ਧੱਕਾ ਕਰੋ ਜਿੱਨਾ ਧੱਕਾ ਉਸਨੇ ਤੁਹਾਡੇ ਨਾਲ ਕੀਤਾ ਹੇ। ਅੱਲਾਹ ਤੋਂ ਡਰੋ ਅਤੇ ਜਾਣ ਲਓ ਕਿ ਬੇਸ਼ੱਕ ਅੱਲਾਹ ਪਰਹੇਜ਼ਗਾਰਾਂ ਦਾ ਹੀ ਸਾਥੀ ਹੇ।"},{"id":195,"translation":"ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ ਅਤੇ ਆਪਣੇ ਹੱਥੀਂ ਆਪਣੀ ਬਰਬਾਦੀ ਨਾ ਕਰੋ। ਤੁਸੀਂ ਨੇਕੀਆਂ ਕਰੋ ਬੇਸ਼ੱਕ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।"},{"id":196,"translation":"ਜਦੋਂ ਤੁਸੀਂ ਹੱਜ ਤੇ ਉਮਰਾ (ਅੱਲਾਹ ਦੀ ਰਜ਼ਾ ਲਈ) ਪੂਰੀ ਤਰ੍ਹਾਂ ਕਰ ਲਵੋ [33] ਅਤੇ ਜੇ ਕੀਤੇ ਤੁਹਾਨੂੰ ਰਾਹ ਵਿਚ ਰੋਕ ਲਿਆ ਜਾਵੇ ਤਾਂ ਤੁਹਾਨੂੰ ਕੁਰਬਾਨੀ ਲਈ ਜੋ ਵੀ (ਜਾਨਵਰ) ਮਿਲੇ ਸਕੇ (ਉਸ ਨੂੰ ਰੱਬ ਦੀ ਰਾਹ ਵਿਚ ਕੁਰਬਾਨ ਕਰ ਦਿਓ) ਅਤੇ ਜਦੋਂ ਤਕ ਕੁਰਬਾਨੀ ਆਪਣੇ ਹਲਾਲ ਹੋਣ ਵਾਲੀ ਥਾਂ ਨਾ ਪਹੁੰਚ ਜਾਵੇ ਆਪਣੇ ਸਿਰ ਨਾ ਮੁਨਵਾਓ। ਪਰ ਜੇ ਕੋਈ ਵਿਅਕਤੀ ਬੀਮਾਰ ਹੇ ਜਾਂ ਉਸ ਦੇ ਸਿਰ ਵਿਚ ਕੋਈ ਤਕਲੀਫ਼ ਹੇ (ਜੇ ਉਹ ਕੁਰਬਾਨੀ ਤੋਂ ਪਹਿਲਾਂ ਸਿਰ ਮੁਨਵਾ ਲੈਂਦਾ ਹੇ) ਤਾਂ ਉਹ ਫ਼ਿਦੀਯੇ (ਬਦਲੇ) ਵਿਚ ਰੋਜ਼ੇ ਰੱਖੇ ਜਾਂ ਸਦਕਾ (ਪੁੱਨ ਦਾਨ) ਕਰੇ ਜਾਂ ਕੁਰਬਾਨੀ ਕਰੇ। ਜਦੋਂ ਤੁਹਾਨੂੰ ਅਮਨ ਮਿਲ ਜਾਵੇ (ਅਤੇ ਹੱਜ ਤੋਂ ਪਹਿਲਾਂ ਮੱਕੇ ਪਹੁੰਚ ਜਾਵੋ) ਤਾਂ ਤੁਹਾਡੇ ਵਿੱਚੋਂ ਜਿਸ ਕਿਸੇ ਨੇ ਵੀ ਹੱਜ (ਦੇ ਅਹਿਰਾਮ) ਨਾਲ ਉਮਰਾ ਕਰਨ ਦਾ ਲਾਭ ਉਠਾਇਆ ਹੇ ਉਸ ਨੂੰ (ਅਹਿਰਾਮ ਖੋਲ੍ਹਣ ਤੋਂ ਬਾਅਦ) ਜਿਹੜਾ ਵੀ (ਜਾਨਵਰ) ਮਿਲੇ ਕੁਰਬਾਨੀ ਕਰ ਦੇਵੇ ਅਤੇ ਜਿਸ ਨੂੰ (ਕੁਰਬਾਨੀ ਲਈ ਜਾਨਵਰ) ਨਾ ਮਿਲੇ ਤਾਂ ਉਹ ਤਿੰਨ ਰੋਜ਼ੇ ਹੱਜ ਦੇ ਦਿਨਾਂ ਵਿਚ ਰੱਖੇ ਅਤੇ ਸੱਤ ਰੋਜ਼ੇ ਜਦੋਂ ਉਹ ਘਰ ਮੁੜ ਆਵੇ ਇਹ ਪੂਰੇ ਦਸ (ਰੋਜ਼ੇ) ਹਨ। ਇਹ ਹੁਕਮ ਉਸ ਵਿਅਕਤੀ ਲਈ ਹੇ ਜਿਸ ਦੇ ਘਰ ਵਾਲੇ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ ਨਾ ਰਹਿੰਦੇ ਹੋਣ। ਤੁਸੀਂ ਅੱਲਾਹ ਤੋਂ ਡਰਦੇ ਰਹੋ ਅਤੇ ਇਹ ਜਾਣ ਲਵੋ ਕਿ ਬੇਸ਼ੱਕ ਅੱਲਾਹ ਬਹੁਤ ਹੀ ਕਰੜੀ ਸਜ਼ਾ ਦੇਣ ਵਾਲਾ ਹੇ।","footnotes":"[33] ਹਦੀਸਾਂ ਵਿਚ ਹੱਜ ਤੇ ਉਮਰੇ ਦੀ ਬਹੁਤ ਮਹੱਤਤਾਂ ਦੱਸੀ ਗਈ ਹੇ, ਜਿਵੇਂ ਇਸਲਾਮ ਕਬੂਲ ਕਰਦੇ ਹੀ ਸਾਰੇ ਪਿਛਲੇ ਗੁਨਾਹ ਖ਼ਤਮ ਹੋ ਜਾਂਦੇ ਹਨ ਐਵੇਂ ਹੀ ਅੱਲਾਹ ਦੀ ਰਾਹ ਵਿਚ ਹਿਜਰਤ ਅਤੇ ਹੱਜ ਦੀ ਵੀ ਇਹੋ ਵਿਸ਼ੇਸ਼ਤਾ ਹੇ। ਅਬਦੁੱਲਾ ਬਿਨ ਉਮਰ ਦਾ ਫ਼ਰਮਾਨ ਹੇ ਕਿ ਹੱਜ ਤੇ ਉਮਰਾ ਹਰ ਮੁਸਲਮਾਨ ਲਈ ਕਰਨਾ ਜ਼ਰੂਰੀ ਹੇ। ਹਜ਼ਰਤ ਅਬਦੁੱਲਾ ਬਿਨ ਅੱਬਾਸ ਦਾ ਫ਼ਰਮਾਨ ਹੇ ਕਿ ਇਸ ਆਇਤ ਵਿਚ ਉਮਰੇ ਦਾ ਬਿਆਨ ਹੱਜ ਦੇ ਸੰਬੰਧ ਵਿਚ ਆਇਆ ਹੇ। ਅੱਲਾਹ ਦੇ ਰਸੂਲ ਨੇ ਫ਼ਰਮਾਇਆ, ਇਕ ਉਮਰੇ ਤੋਂ ਦੂਜੇ ਉਮਰੇ ਤਕ ਬੰਦੇ ਤੋਂ ਜਿੰਨੇ ਵੀ ਗੁਨਾਹ ਹੋ ਜਾਂਦੇ ਹਨ ਉਮਰਾ ਉਹਨਾਂ ਸਭ ਨੂੰ ਢਕ ਲੈਂਦਾ ਹੇ ਅਤੇ ਜਿਸ ਦੇ ਹੱਜ ਨੂੰ ਰੱਬ ਨੇ ਕਬੂਲ ਕਰ ਲਿਆ ਉਸ ਦਾ ਬਦਲਾ ਜੰਨਤ ਹੇ। (ਬੁਖ਼ਾਰੀ, ਹਦੀਸ: 1773)"},{"id":197,"translation":"ਹੱਜ ਦੇ ਨਿਯਤ ਮਹੀਨਿਆਂ ਨੂੰ ਸਾਰੇ ਜਾਣਦੇ ਹਨ, ਸੋ ਜਿਸ ਵਿਅਕਤੀ ਨੇ ਇਹਨਾਂ (ਮਹੀਨਿਆਂ) ਵਿਚ ਹਜ ਕਰਨਾ ਆਪਣੇ ’ਤੇ ਲਾਜ਼ਮ ਕਰ ਲਿਆ ਤਾਂ ਉਹ ਹੱਜ ਦੇ ਦਿਨਾਂ ਵਿਚ ਕਾਮਵਾਸਨਾ ਵਾਲੀਆਂ ਗੱਲਾਂ ਨਾ ਕਰੇ, ਨਾ ਹੀ ਅੱਲਾਹ ਦੇ ਹੁਕਮਾਂ ਦੀ ਉਲੰਘਣਾ ਕਰੇ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਕਰੇ। ਜਿਹੜੇ ਨੇਕ ਕੰਮ ਤੁਸੀਂ ਕਰਦੇ ਹੋ ਅੱਲਾਹ ਉਹਨਾਂ ਨੂੰ ਜਾਣਦਾ ਹੇ। (ਹੱਜ ਨੂੰ ਜਾਂਦੇ ਹੋਏ) ਵਰਤਣ ਵਾਲਾ ਸਾਮਾਨ ਨਾਲ ਲੈ ਲਿਆ ਕਰੋ ਅਤੇ ਸਭ ਤੋਂ ਵਧੀਆ ਸਫ਼ਰ ਖ਼ਰਚ ਰ=ਬ ਦਾ ਡਰ ਰੁ। ਸੋ ਹੇ ਅਕਲ ਵਾਲਿਓ! ਮੈਥੋਂ ਹੀ ਡਰਿਆ ਕਰੋ।[34]","footnotes":"[34] ਹਜ ਕਰਨ ਦੇ ਤਿਨ ਤਰੀਕੇ ਹਨ (1) ‘ਹੱਜੇ ਤਮੱਤਾਅ’ ਜੇ ਕੁਰਬਾਨੀ ਦਾ ਜਾਨਵਰ ਨਾਲ ਨਹੀਂ ਹੇ ਤਾਂ ਕੇਵਲ ੳਮਰੇ ਲਈ ਇਹਰਾਮ ਬੰਨੋ, ਉਮਰੇ ਤੋਂ ਵਿਹਲੇ ਹੋ ਕੇ ਇਹਰਾਮ ਖੋਲੋ ਅਤੇ ਮੱਕਾ ਜਾਕੇ ਨਵਾਂ ਇਹਰਾਮ ਬੰਨਿਆ ਜਾਵੇਗਾ। (2) ‘ਹੱਜੇ ਇਫ਼ਰਾਦ’ ਇਸ ਹੱਜ ਲਈ ਕੇਵਲ ਨਿੱਯਤ ਕੀਤੀ ਜਾਂਦੀ ਹੇ ਉਮਰਾ ਨਹੀਂ ਅਤੇ ਨਾ ਕੁਰਬਾਨੀ ਕੀਤੀ ਜਾਂਦੀ ਹੇ। ਮੱਕੇ ਦੇ ਵਸਨੀਕ ਹੱਜੇ ਇਫ਼ਰਾਦ ਹੀ ਕਰਦੇ ਹਨ। (3) ‘ਹੱਜੇ ਕਿਰਾਨ’ ਇਕ ਹੀ ਇਹਰਾਮ ਵਿਚ ਉਮਰਾ ਅਤੇ ਹੱਜ ਕੀਤਾ ਜਾਂਦਾ ਹੇ, ਨਾਲ ਕੁਰਬਾਨੀ ਦਾ ਜਾਨਵਰ ਵੀ ਹੁੰਦਾ ਹੇ।"},{"id":198,"translation":"ਜੇ ਤੁਸੀਂ (ਹੱਜ ਦੇ ਦਿਨਾਂ ਵਿਚ) ਅੱਲਾਹ ਦਾ ਫ਼ਜ਼ਲ (ਰੋਟੀ ਰੋਜ਼ੀ) ਤਲਾਸ਼ (ਕਰਨ ਲਈ ਮਿਹਨਤ ਮਜ਼ਦੂਰੀ ਜਾਂ ਵਪਾਰ) ਕਰੋ ਤਾਂ ਤੁਹਾਡੇ ਲਈ ਕੋਈ ਗੁਨਾਹ ਵਾਲੀ ਗੱਲ ਨਹੀਂ। ਜਦੋਂ ਤੁਸੀਂ ‘ਅਰਫ਼ਾਤ’ [35] ਤੋਂ ਪਰਤੋ ਤਾਂ ਮਸ਼ਅਰੇ ਹਰਾਮ [36] (ਮੁਜ਼ਦਲਫ਼ਾ) ਜਾ ਕੇ ਅੱਲਾਹ ਨੂੰ ਯਾਦ ਕਰੋ। ਤੁਸੀਂ (ਅੱਲਾਹ ਨੂੰ) ਇੰਜ ਯਾਦ ਕਰੋ ਜਿਵੇਂ ਅੱਲਾਹ ਨੇ ਤੁਹਾ` ਹਿਦਾਇਤ ਦਿੱਤੀ ਹੇ ਜਦ ਕਿ ਇਸ (ਹਿਦਾਇਤ) ਤੋਂ ਪਹਿਲਾਂ ਤੁਸੀਂ ਕੁਰਾਹੇ ਪਏ ਹੋਏ ਸੀ।","footnotes":"[35] ਅਰਫ਼ਾਤ” ਮੱਕੇ ਤੋਂ ਕੁੱਝ ਹੀ ਦੂਰੀ ’ਤੇ ਇਕ ਮੈਦਾਨ ਹੇ ਜਿੱਥੇ 9 ਜ਼ਿਲਹੱਜ ਨੂੰ ਸੂਰਜ ਦੇ ਢਲਣ ਤੋਂ ਲੈਕੇ ਸੂਰਜ ਦੇ ਡੁੱਬਣ ਤਕ ਠਹਿਰਣਾ ਜ਼ਰੂਰੀ ਹੇ।\n[36] “ਮਸ਼ਅਰੇ ਹਰਾਮ” ਇਸ ਨੂੰ ਮੁਜ਼ਦਲਫ਼ਾ ਵੀ ਕਿਹਾ ਜਾਂਦਾ ਹੇ। ਮੁਜ਼ਦਲਫ਼ਾ ਮੱਕੇ ਦੇ ਨੇੜੇ ਇਕ ਪ੍ਰਸਿੱਧ ਥਾਂ ਹੇ ਜਿੱਥੇ ਨੋਵੀਂ ਤੇ ਦਸਵੀਂ ਜ਼ਿਲਹੱਜ ਦੀ ਵਿਚਕਾਰ ਵਾਲੀ ਰਾਤ ਹਾਜੀ ਗੁਜ਼ਾਰਦੇ ਹਨ।"},{"id":199,"translation":"ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ।"},{"id":200,"translation":"ਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।"},{"id":201,"translation":"ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।"},{"id":202,"translation":"ਅਜਿਹੇ ਲੋਕਾਂ ਨੂੰ ਉਹਨਾਂ ਦੀ ਕਮਾਈ ਅਨੁਸਾਰ ਹੀ (ਆਖ਼ਿਰਤ ਵਿਚ) ਹਿੱਸਾ ਮਿਲੇਗਾ। ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।"},{"id":203,"translation":"(ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ।[37] ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।","footnotes":"[37] ਅਰਫ਼ਾਤ ਤੋਂ ਮਿਨਾ ਦੀ ਵਾਪਸੀ ਤੇ ਜ਼ਿਲਹੱਜ ਦੀ ਗਿਆਰ੍ਹਵੀਂ ਬਾਰ੍ਹਵੀਂ ਤੇ ਤੇਰ੍ਹਵੀਂ ਤਾਰੀਖ਼ਾਂ ਵਿਚ ਅੱਲਾਹ ਦਾ ਜ਼ਿਕਰ ਅਤੇ ਤਕਬੀਰਾਂ ਪੜ੍ਹਣ ਦਾ ਹੁਕਮ ਹੇ। ਇਹਨਾਂ ਦਿਨਾਂ ਨੂੰ ‘ਅੱਯਾਮੇ ਮਾਅਦੂਦਾਤ’ ਜਾਂ ‘ਅੱਯਾਮੇ ਤਸ਼ਰੀਕ’ ਵੀ ਕਿਹਾ ਜਾਂਦਾ ਹੇ।"},{"id":204,"translation":"(ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । [38]","footnotes":"[38] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵ=ਧ ਭੈੜਾ ਉਹ ਵਿਅਕਤੀ ਰੁ ਜਿਹੜਾ ਝਗੜਾਲੂ ਰੁ। (ਸਹੀ ਬੁਖ਼ਾਰੀ, ਹਦੀਸ: 4523)"},{"id":205,"translation":"ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।"},{"id":206,"translation":"ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।"},{"id":207,"translation":"ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।"},{"id":208,"translation":"ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।"},{"id":209,"translation":"ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।"},{"id":210,"translation":"ਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।"},{"id":211,"translation":"ਬਨੀ ਇਸਰਾਈਲ ਤੋਂ ਪੁੱਛੋ ਕਿ ਅਸੀਂ ਉਹਨਾਂ ਨੂੰ ਸਪਸ਼ਟ ਰੂਪ ਵਿਚ ਕਿੰਨੀਆਂ ਨਿਸ਼ਾਨੀਆਂ ਦਿੱਤੀਆਂ ਸਨ। ਫਿਰ ਜਿਹੜਾ ਕੋਈ ਅੱਲਾਹ ਦੀਆਂ ਨਿਅਮਤਾਂ ਮਿਲ ਜਾਣ ਤੋਂ ਬਾਅਦ ਉਸ ਨੂੰ ਬਦਲ ਦੇਵੇ ਤਾਂ ਬੇਸ਼ੱਕ ਅੱਲਾਹ (ਅਜਿਹੇ ਵਿਅਕਤੀ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।"},{"id":212,"translation":"ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਲਈ ਸੰਸਾਰਿਕ ਜੀਵਨ ਨੂੰ ਸਜਾ ਸੰਵਾਰ ਦਿੱਤਾ ਗਿਆ ਹੇ। ਇਹ ਲੋਕ ਈਮਾਨ ਵਾਲਿਆਂ ਨਾਲ ਮਖੌਲ ਕਰਦੇ ਹਨ ਅਤੇ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਉਹ ਕਿਆਮਤ ਦਿਹਾੜੇ ਉਹਨਾਂ (ਕਾਫ਼ਰਾਂ) ਤੋਂ ਉੱਚੇ ਦਰਜਿਆਂ ਵਿਚ ਹੋਣਗੇ। ਅੱਲਾਹ ਜਿਸ ਨੂੰ ਚਾਹੁੰਦਾ ਹੇ ਬੇਹਿਸਾਬ ਰਿਜ਼ਕ (ਨਿਅਮਤਾਂ) ਦਿੰਦਾ ਹੇ।"},{"id":213,"translation":"(ਅਰੰਭ ਵਿਚ) ਸਾਰੇ ਹੀ ਲੋਕ ਇਕ ਹੀ ਉਮੱਤ (ਜਮਾਅਤ) ਸਨ (ਜਦੋਂ ਇਹਨਾਂ ਵਿਚ ਮਤਭੇਦ ਹੋਣ ਲੱਗੇ) ਫਿਰ ਅੱਲਾਹ ਨੇ ਨਬੀ ਭੇਜੇ (ਜਿਹੜੇ ਨੇਕ ਕਰਮਾਂ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਦੇਣ ਵਾਲੇ ਅਤੇ (ਭੈੜੇ ਕਰਮਾਂ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲੇ ਸਨ ਅਤੇ ਉਨ੍ਹਾਂ ਨਾਲ ਉਸ ਨੇ ਸੱਚੀਆਂ ਕਿਤਾਬਾਂ ਵੀ ਉਤਾਰੀਆਂ ਤਾਂ ਜੋ ਜਿਨ੍ਹਾਂ ਗੱਲਾਂ ਵਿਚ ਲੋਕੀ ਮਤਭੇਦ ਕਰਦੇ ਸਨ ਉਹਨਾਂ ਵਿਚਕਾਰ ਫ਼ੈਸਲਾ ਕਰ ਸਕਣ। ਇਹ ਮਤਭੇਦ ਉਹਨਾਂ ਲੋਕਾਂ ਵਿਚਾਲੇ ਹਟਧਰਮੀ ਕਾਰਨ ਹੀ ਹੋਏ ਸਨ, ਹਾਲਾਂ ਕਿ ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ, ਉਨ੍ਹਾਂ ਕੋਲ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਸਨ। ਪਰ ਜਿਹੜੇ ਈਮਾਨ ਲੈ ਆਏ ਉਨ੍ਹਾਂ ਨੂੰ ਅੱਲਾਹ ਨੇ ਆਪਣੇ ਹੁਕਮ ਨਾਲ (ਉਹਨਾਂ ਕਿਤਾਬਾਂ ਦੁਆਰਾ) ਹੱਕ ਸੱਚ ਦਾ ਉਹ ਰਾਹ ਵਿਖਾਇਆ ਜਿਸ ਵਿਚ ਲੋਕਾਂ ਨੇ ਮਤਭੇਦ ਕੀਤੇ ਸੀ। ਅੱਲਾਹ ਜਿਸ ਨੂੰ ਚਾਹੁੰਦਾ ਹੇ ਸਿੱਧੀ ਰਾਹ ਵਿਖਾ ਦਿੰਦਾ ਹੇ।"},{"id":214,"translation":"ਕੀ ਤੁਸੀਂ ਇਸੇ ਗੁਮਾਨ ਵਿਚ (ਮਸਤ) ਹੋ ਕਿ ਜੰਨਤ ਵਿਚ ਤੁਸੀਂ ਐਵੇਂ ਹੀ ਦਾਖ਼ਲ ਹੋ ਜਾਓਗੇ? ਜੱਦ ਕਿ ਹਾਲਾਂ ਤੁਹਾਨੂੰ ਉਹਨਾਂ ਲੋਕਾਂ ਵਾਂਗ (ਮੁਸ਼ਕਲਾਂ ਤੇ ਮੁਸੀਬਤਾਂ) ਦਾ ਸਾਹਮਣਾ ਨਹੀਂ ਕਰਨਾ ਪਿਆ ਜਿਹੜੀਆਂ ਕਠਿਨਾਈਆਂ ਅਤੇ ਮੁਸੀਬਤਾਂ ਵਿੱਚੋਂ ਤੁਹਾਥੋਂ ਪਹਿਲਾਂ (ਈਮਾਨ ਵਾਲਿਆਂ ਨੂੰ) ਲੰਘਣਾ ਪਿਆ ਸੀ ਅਤੇ ਉਹ ਹਲੂਣ ਸੁੱਟੇ ਗਏ ਸਨ ਇੱਥੋਂ ਤਕ ਕਿ ਸਮੇਂ ਦੇ ਰਸੂਲ ਅਤੇ ਈਮਾਨ ਲਿਆਉਣ ਵਾਲੇ ਲੋਕ (ਕੁਰਲਾ ਕੇ) ਆਖਣ ਲੱਗੇ ਕਿ ਅੱਲਾਹ ਦੀ ਮਦਦ ਕਦੋਂ ਆਵੇਗੀ ? ਜਾਣ ਲਓ ਕਿ ਬੇਸ਼ੱਕ ਅੱਲਾਹ ਦੀ ਮਦਦ ਮੋਮਿਨਾਂ ਦੇ ਨੇੜੇ ਹੀ ਹੇ।"},{"id":215,"translation":"(ਹੇ ਨਬੀ!) ਲੋਕੀ ਤੁਹਾਥੋਂ ਪੁੱਛਦੇ ਹਨ ਕਿ ਉਹ (ਰੱਬ ਦੀ ਰਾਹ ਵਿਚ) ਕੀ ਖ਼ਰਚ ਕਰਨ ? ਤੁਸੀਂ ਆਖ ਦਿਓ ਕਿ ਤੁਸੀਂ ਆਪਣੇ ਮਾਲ ਵਿੱਚੋਂ ਜਿਹੜਾ ਵੀ ਖ਼ਰਚ ਕਰੋ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਿਰਾਂ ਉੱਤੇ ਖ਼ਰਚ ਕਰੋ। ਤੁਸੀਂ ਜੋ ਵੀ ਭਲਾਈ ਕਰੋਗੇ ਬੇਸ਼ੱਕ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਨੂੰ।"},{"id":216,"translation":"(ਹੇ ਮੋਮਿਨੋ!) ਤੁਹਾਡੇ ’ਤੇ ਜਿਹਾਦ [39] ਕਰਨਾ ਫ਼ਰਜ਼ ਕੀਤਾ ਗਿਆ ਹੇ ਭਾਵੇਂ ਕਿ ਇਹ ਤੁਹਾ` ਬੁਰਾ ਲਗਦਾ ਰੁ। ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਨਾ ਕਰੋ ਅਤੇ ਉਹੀਓ ਤੁਹਾਡੇ ਲਈ ਵਧੀਆ ਹੋਵੇ ਅਤੇ ਇਹ ਵੀ ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਕਰਦੇ ਹੋਵੋ ਅਤੇ ਉਹੀਓ ਤੁਹਾਡੇ ਲਈ ਭੈੜੀ (ਸਿੱਧ) ਹੋਵੇ। ਅੱਲਾਹ ਹੀ (ਚੰਗਾ ਜਾਂ ਬੁਰਾ) ਜਾਣਦਾ ਹੇ ਤੁਸੀਂ ਨਹੀਂ ਜਾਣਦੇ।","footnotes":"[39] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 190 \\\\ 2"},{"id":217,"translation":"(ਹੇ ਨਬੀ!) ਲੋਕੀ ਤੁਹਾਥੋਂ ਹੁਰਮਤ (ਆਦਰਮਾਨ) ਵਾਲੇ ਮਹੀਨਿਆਂ ਬਾਰੇ ਪੁੱਛਦੇ ਹਨ ਕਿ ਇਹਨਾਂ ਵਿਚ ਲੜਨਾ ਕਿਵੇਂ ਹੇ ? ਤੁਸੀਂ ਆਖ ਦਿਓ ਕਿ ਇਹਨਾਂ (ਮਹੀਨਿਆਂ) ਵਿਚ ਲੜਨਾ ਬਹੁਤ ਵੱਡਾ ਗੁਨਾਹ ਹੇ ਪਰ ਲੋਕਾਂ ਨੂੰ ਅੱਲਾਹ ਦੇ ਰਾਹ ਚੱਲਣ ਤੋਂ ਰੋਕਣਾ, ਅੱਲਾਹ ਦੇ ਨਾਲ ਕੁਫ਼ਰ ਕਰਨਾ, ਮਸਜਿਦ-ਏ -ਹਰਾਮ (ਖ਼ਾਨਾ-ਕਾਅਬਾ) ਜਾਣ ਤੋਂ ਰੋਕਣਾ ਅਤੇ ਹਰਮ ਦੇ ਰਹਿਣ ਵਾਲਿਆਂ ਨੂੰ ਓਥੋਂ ਕਢਣਾ ਅੱਲਾਹ ਦੀਆਂ ਨਜ਼ਰਾਂ ਵਿਚ ਇਸ (ਲੜਾਈ) ਤੋਂ ਵੀ ਵੱਡਾ ਪਾਪ ਹੇ ਅਤੇ ਫ਼ਿਤਨਾ [40] ਭੜਕਾਉਣਾ (ਈਮਾਨ ਤੋਂ ਬਿਚਲਾਉਣਾ) ਕਤਲ ਨਾਲੋਂ ਵੀ ਵੱਡਾ ਗੁਨਾਹ ਹੇ। ਇਹ ਕਾਫ਼ਿਰ ਤਾਂ ਤੁਹਾਡੇ ਨਾਲ ਲੜਦੇ ਹੀ ਰਹਿਣਗੇ। ਜੇ ਉਹਨਾਂ ਦਾ ਵਸ ਚੱਲੇ ਤਾਂ ਉਹ ਤੁਹਾਨੂੰ ਤੁਹਾਡੇ ਦੀਨ (ਧਰਮ) ਤੋਂ ਵੀ ਫੇਰ ਦੇਣ। ਤੁਹਾਡੇ ਵਿੱਚੋਂ ਜੇ ਕੋਈ ਆਪਣੇ ਦੀਨ (ਇਸਲਾਮ) ਤੋਂ ਫਿਰ ਜਾਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਵੇ ਤਾਂ ਉਹਨਾਂ ਲੋਕਾਂ ਵੱਲੋਂ ਕੀਤੇ ਕਰਮ ਦੁਨੀਆਂ ਤੇ ਆਖ਼ਿਰਤ ਵਿਚ ਬਰਬਾਦ ਹੋਣਗੇ ਅਤੇ ਅਜਿਹੇ ਸਭ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।","footnotes":"[40] “ਫ਼ਿਤਨਾ” ਦਾ ਅਰਥ ਸ਼ਿਰਕ ਹੇ, ਭਾਵ ਅੱਲਾਹ ਦਾ ਦੂਜਿਆਂ ਨੂੰ ਸਾਂਝੀ ਬਣਾਉਣਾ ਅਤੇ ਈਮਾਨ ਲਿਆਉਣ ਤੋਂ ਬਾਅਦ ਉਸ ਦਾ ਇਨਕਾਰ ਕਰਨਾ। ਜਿਹੜੀਆਂ ਮੁਸੀਬਤਾਂ ਜਾਂ ਪਰੇਸ਼ਾਨੀਆਂ ਅੱਲਾਹ ਵੱਲੋਂ ਅਜ਼ਮਾਇਸ਼ ਲਈ ਹੁੰਦੀਆਂ ਹਨ ਉਸ ਨੂੰ ਵੀ ਫ਼ਿਤਨਾ ਕਿਹਾ ਜਾਂਦਾ ਹੇ।"},{"id":218,"translation":"ਜਿਹੜੇ ਲੋਕ ਈਮਾਨ ਲਿਆਏ, ਹਿਜਰਤ ਕੀਤੀ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ ਵੀ ਕੀਤਾ ਉਹ ਲੋਕ ਹੀ ਅੱਲਾਹ ਦੀਆਂ ਮਿਹਰਾਂ ਦੀ ਆਸ ਰੱਖਦੇ ਹਨ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":219,"translation":"(ਹੇ ਨਬੀ!) ਲੋਕੀ ਤੁਹਾਥੋਂ ਸ਼ਰਾਬ ਅਤੇ ਜੂਅੇ ਬਾਰੇ ਪੁੱਛਦੇ ਹਨ, ਆਖ ਦਿਓ ਕਿ ਇਹਨਾਂ ਦੋਵਾਂ ਵਿਚ ਬਹੁਤ ਵੱਡਾ ਗੁਨਾਹ ਹੇ ਭਾਵੇ ਲੋਕਾਂ ਲਈ ਕੁੱਝ ਲਾਭ ਵੀ ਹਨ ਪਰੰਤੂ ਦੋਹਾਂ ਦਾ ਗੁਨਾਹ ਇਹਨਾਂ ਦੇ ਲਾਭ ਨਾਲੋਂ ਕੀਤੇ ਵੱਧਕੇ ਹੇ। ਉਹ ਇਹ ਵੀ ਪੁੱਛਦੇ ਹਨ ਕਿ (ਰੱਬ ਦੀ ਰਾਹ ਵਿਚ) ਕੀ ਖ਼ਰਚ ਕਰੀਏ ? ਆਖ ਦਿਓ ਕਿ ਜੋ ਵੀ ਤੁਹਾਡੀ ਲੋੜ ਤੋਂ ਵੱਧ ਹੇ (ਖ਼ਰਚ ਕਰੋ), ਤੁਹਾਡੇ (ਸਮਝਾਉਣ ਲਈ) ਅੱਲਾਹ ਆਪਣੇ ਹੁਕਮਾਂ ਨੇ ਇਸੇ ਤਰ੍ਹਾਂ ਸਪਸ਼ਟ ਕਰਦਾ ਹੇ ਤਾਂ ਜੋ ਤੁਸੀਂ ਸੋਚ ਵਿਚਾਰ ਕਰੋ।[41]","footnotes":"[41] ਇਸ ਆਇਤ ਵਿਚ ਜੂਆ ਤੇ ਸ਼ਰਾਬ ਦੇ ਨੁਕਸਾਨਾਂ ਦੀ ਵਿਆਖਿਆ ਕੀਤੀ ਗਈ ਹੇ। ਇਹ ਇਸ ਸੰਬੰਧ ਵਿਚ ਮੁੱਢਲਾ ਹੁਕਮ ਸੀ ਪਰ ਬਾਅਦ ਵਿਚ ਮਾਇਦਾ ਸੂਰਤ ਦੀ ਨੱਵੇਵੀਂ (90) ਆਇਤ ਵਿਚ ਸਪਸ਼ਟ ਸ਼ਬਦਾਂ ਵਿਚ ਇਹਨਾਂ ਦੀ ਮਨਾਹੀ ਕਰ ਦਿੱਤੀ। ਹੁਣ ਸ਼ਰਾਬ ਤੇ ਜੂਆ ਦੋਵੇਂ ਹਰਾਮ ਹਨ ਹਦੀਸ ਵਿਚ ਇਨ੍ਹਾਂ ਦੇ ਹਰਾਮ ਹੋਣ ਦੀ ਵਿਸਥਾਰ ਨਾਲ ਵਿਆਖਿਆ ਕੀਤੀ ਗਈ ਰੁ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਜਿਸ ਨੇ ਭੁਲ ਕੇ ਵੀ (ਲਾਤ ਤੇ ਉਜ਼ਾ ਦੇਵੀਆਂ ਦੀ ਸੋਂਹ ਖਾਦੀ ਉਸ ਨੂੰ ਚਾਹੀਦਾ ਹੇ ਕਿ ਲਾ ਇਲਾਹ ਇਲੱਲਾਹ ਕਹੇ (ਤਾਂ ਜੋ ਨਵੇਂ ਸਿਰਿਓ ਈਮਾਨ ਵਿਚ ਆ ਜਾਵੇ) ਅਤੇ ਜਿਸ ਨੇ ਆਪਣੇ ਸਾਥੀ ਨੂੰ ਕਿਹਾ ਕਿ ਆਓ! ਆਪਾਂ ਜੂਆ ਖੇਡੀਏ ਤਾਂ ਉਸ ਨੂੰ ਕੱਫ਼ਾਰੇ ਵਜੋਂ ਭਾਵ ਗੁਨਾਹ ਕਰਨ ਦੇ ਬਦਲੇ ਵਿਚ ਖ਼ੈਰਾਤ ਕਰਨੀ ਚਾਹੀਦੀ ਹੇ। (ਸਹੀ ਬੁਖ਼ਾਰੀ, ਹਦੀਸ: 4860)\n* ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਜਿਸ ਨੇ ਦੁਨੀਆਂ ਵਿਚ ਸ਼ਰਾਬ ਪੀ ਲਈ ਅਤੇ (ਮਰਦੇ ਹੋਏ ਵੀ) ਤੌਬਾ ਨਹੀਂ ਕੀਤੀ ਤਾਂ ਉਹ ਜੰਨਤ ਦੀ ਸ਼ਰਾਬ ਤੋਂ ਵਾਂਝਾ ਰਹੇਗਾ। (ਸਹੀ ਬੁਖ਼ਾਰੀ, ਹਦੀਸ: 5575)\n* ਹਦੀਸ ਅਨੁਸਾਰ ਕਿਆਮਤ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਇਹ ਵੀ ਹੇ ਕਿ ਜਹਾਲਤ ਫੈਲ ਜਾਵੇਗੀ ਅਤੇ ਧਾਰਮਿਕ ਗਿਆਨ ਘੱਟ ਜਾਵੇਗਾ ਅਤੇ ਜ਼ਨਾਖ਼ੋਰੀ ਆਮ ਹੋ ਜਾਵੇਗੀ ਅਤੇ ਸ਼ਰਾਬ ਵੀ ਸ਼ਰੇਆਮ ਪੀਤੀ ਜਾਵੇਗੀ ਪੁਰਸ਼ਾਂ ਦੀ ਘਾਟ ਹੋ ਜਾਵੇਗੀ ਅਤੇ ਔੌਰਤਾਂ ਦੀ ਗਿਣਤੀ ਵੱਧ ਜਾਵੇਗੀ ਐਥੋਂ ਤਕ ਕਿ ਪੰਜਾਹ ਔੌਰਤਾਂ ਦੀ ਰਖਵਾਲੀ ਇਕ ਪੁਰਸ਼ ਕਰੇਗਾ। (ਸਹੀ ਬੁਖ਼ਾਰੀ, ਹਦੀਸ: 5577)"},{"id":220,"translation":"(ਹੇ ਨਬੀ) ਲੋਕੀ ਤੁਹਾਥੋਂ ਅਨਾਥਾਂ ਦੇ ਸੰਬੰਧ ਵਿਚ ਪੁੱਛਦੇ ਹਨ। ਆਖ ਦਿਓ ਕਿ ਉਹਨਾਂ ਦੀ ਭਲਾਈ ਲਈ ਕੰਮ ਕਰਨਾ ਵਧੇਰੇ ਚੰਗਾ ਹੇ। ਜੇ ਤੁਸੀਂ ਉਹਨਾਂ (ਅਨਾਥਾਂ) ਦਾ ਅਤੇ ਆਪਣਾ ਖ਼ਰਚਾ ਤੇ ਰਹਿਣੀ ਸਹਿਣੀ ਸਾਂਝੀ ਰੱਖੋ (ਤਾਂ ਵੀ ਕੋਈ ਹਰਜ ਨਹੀਂ) ਕਿਉਂ ਜੋ ਉਹ ਤੁਹਾਡੇ ਭਰਾ ਹੀ ਤਾਂ ਹਨ। ਅੱਲਾਹ ਜਾਣਦਾ ਹੇ ਕਿ ਵਿਗਾੜਣ ਵਾਲਾ ਕੋਣ ਹੇ ਅਤੇ ਸੁਆਰਨ ਵਾਲਾ ਕੋਣ ਹੇ ? ਜੇ ਅੱਲਾਹ ਚਾਹੁੰਦਾ ਤਾਂ ਤੁਹਾਡੇ ’ਤੇ ਸਖ਼ਤੀ ਕਰਦਾ। ਬੇਸ਼ੱਕ ਅੱਲਾਹ ਜ਼ੋਰਾਵਾਰ ਹੇ ਅਤੇ ਦਾਨਾਈ ਵਾਲਾ (ਸੂਝਵਾਨ) ਹੇ।"},{"id":221,"translation":"(ਹੇ ਮੁਸਲਮਾਨੋ!) ਤੁਸੀਂ ਮੁਸ਼ਰਿਕੁ[42] ਔਰਤਾਂ ਨਾਲ ਉਦੋਂ ਤਕ ਨਿਕਾਹ ਨਾ ਕਰੋ ਜਦੋਂ ਤਕ ਕਿ ਉਹ ਈਮਾਨ ਨਾ ਲੈ ਆਉਣ। ਇਕ ਈਮਾਨ ਵਾਲੀ ਗੋਲੀ ਔਰਤ ਮੁਸ਼ਰਿਕ ਔਰਤ ਤੋਂ ਕਿਤੇ ਵਧੀਆ ਹੇ ਭਾਵੇਂ ਉਹ (ਮੁਸ਼ਰਿਕਾ) ਤੁਹਾਨੂੰ ਕਿੰਨੀ ਹੀ ਭਾਂਉਂਦੀ ਹੋਵੇ ਅਤੇ ਤੁਸੀਂ (ਮੁਸਲਮਾਨ ਔਰਤੋਂ) ਮੁਸ਼ਰਿਕ ਮਰਦਾਂ ਨਾਲ ਨਿਕਾਹ ਨਾ ਕਰੋ ਜਦੋਂ ਤਕ ਕਿ ਉਹ ਈਮਾਨ ਨਾ ਲੈ ਆਉਣ। ਇਕ ਮੋਮਿਨ ਗ਼ੁਲਾਮ ਮੁਸ਼ਰਿਕ ਤੋਂ ਕਿਤੇ ਵਧੀਆ ਹੇ ਭਾਵੇਂ ਕਿ ਉਹ (ਮੁਸ਼ਰਿਕ) ਤੁਹਾਨੂੰ ਕਿੰਨਾ ਹੀ ਪਸੰਦ ਹੇ। ਇਹ (ਮੁਸ਼ਰਿਕ) ਤਾਂ ਨਰਕ ਵੱਲ ਬੁਲਾਉਂਦੇ ਹਨ ਅਤੇ ਅੱਲਾਹ ਆਪਣੇ ਹੁਕਮਾਂ ਨਾਲ ਤੁਹਾਨੂੰ ਜੰਨਤ ਤੇ ਬਖ਼ਸ਼ਿਸ਼ ਵੱਲ ਬੁਲਾਉਂਦਾ ਹੇ। (ਇਸੇ ਲਈ) ਉਹ ਲੋਕਾਂ ਨੂੰ ਆਪਣੀਆਂ ਆਇਤਾਂ (ਫ਼ਰਮਾਨ) ਖੋਲ ਖੋਲ ਕੇ ਬਿਆਨ ਕਰਦਾ ਹੇ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰਨ।","footnotes":"[42] “ਮੁਸ਼ਰਿਕ” ਤੋਂ ਭਾਵ ਕਾਫ਼ਰ ਤੇ ਬੁਤ ਪੂਜਣ ਵਾਲੇ ਅਤੇ ਜਿਹੜੇ ਅੱਲਾਹ ਦੇ ਇਕ ਹੋਣ ਅਤੇ ਮੁਹੰਮਦ (ਸ:) ਦੀ ਪੈਗ਼ੰਬਰੀ ਦੇ ਇਨਕਾਰੀ ਹਨ।"},{"id":222,"translation":"(ਹੇ ਨਬੀ!) ਲੋਕੀ ਤੁਹਾਥੋਂ ਰੁਜ਼ (ਮਾਸਿਕ ਧਰਮ) ਬਾਰੇ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹ ਇਕ ਗੰਦਗੀ ਦੀ ਹਾਲਤ ਹੇ ਸੋ ਤੁਸੀਂ ਰੁਜ਼ (ਦੀ ਹਾਲਤ) ਵਿਚ ਔਰਤਾਂ ਤੋਂ ਪਰਾਂ ਰਹੋ (ਭਾਵ ਸੰਭੋਗ ਨਾ ਕਰੋ) ਜਦੋਂ ਤਕ ਕਿ ਉਹ ਪਾਕ ਸਾਫ਼ ਨਾ ਹੋ ਜਾਣ। ਜਦੋਂ ਉਹ ਪਾਕ ਸਾਫ਼ ਹੋ ਜਾਣ ਤਾਂ ਉਹਨਾਂ ਦੇ ਕੋਲ ਉਸੇ ਤਰ੍ਹਾਂ ਜਾਓ ਜਿਵੇਂ ਅੱਲਾਹ ਨੇ ਤੁਹਾਨੂੰ ਹੁਕਮ ਦਿੱਤਾ ਹੇ। ਬੇਸ਼ੱਕ ਅੱਲਾਹ ਤੌਬਾ ਕਰਨ ਵਾਲਿਆਂ ਨੂੰ ਅਤੇ ਪਾਕ ਸਾਫ਼ ਰਹਿਣ ਵਾਲਿਆਂ ਨੂੰ ਪਸੰਦ ਕਰਦਾ ਹੇ।"},{"id":223,"translation":"ਤੁਹਾਡੀਆਂ ਪਤਨੀਆਂ ਤੁਹਾਡੀਆਂ ਖੇਤੀਆਂ (ਵਾਂਗ) ਹਨ ਜਿਵੇਂ ਚਾਹੋ ਆਪਣੀਆਂ ਖੇਤੀਆਂ ਵਿਚ ਆਓ ਜਾਓ। ਆਪਣੇ ਲਈ (ਚੰਗੇ ਕਰਮ) ਅੱਗੇ (ਆਖ਼ਿਰਤ ਲਈ) ਭੇਜੋ ਅਤੇ ਅੱਲਾਹ ਤੋਂ ਡਰਦੇ ਰਹੋ। ਯਾਦ ਰੱਖੋ ਕਿ (ਇਕ ਦਿਨ) ਤੁਸੀਂ ਸਾਰੇ (ਅੱਲਾਹ) ਨੂੰ ਮਿਲਣ ਵਾਲੇ ਹੋ ਅਤੇ ਇਹ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।"},{"id":224,"translation":"ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ [43] ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।","footnotes":"[43] ਸੁੰਹ ਦੇ ਸੰਬੰਧ ਵਿਚ ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 89 \\\\ 5"},{"id":225,"translation":"ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।"},{"id":226,"translation":"ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ [44] ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। [45] ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।","footnotes":"[44] ਇਸ ਨੂੰ “ਈਲਾ” ਕਿਹਾ ਜਾਂਦਾ ਹੇ, ਜਿਸ ਦਾ ਅਰਥ ਹੇ ਪਤਨੀ ਨਾਲ ਸੰਬੰਧ ਨਾ ਰੱਖਣ ਦੀ ਸੁੰਹ ਖਾਣਾ। * ਹਜ਼ਰਤ ਅਬਦੁੱਲਾ ਬਿਨ ਉਮਰ ਫ਼ਰਮਾਉਂਦੇ ਹਨ ਕਿ ਇਹ ‘ਈਲਾ’ ਜਿਸ ਦੀ ਚਰਚਾ .ਕੁਰਆਨ ਵਿਚ ਕੀਤੀ ਗਈ ਹੇ ਕਿਸੇ ਵਿਅਕਤੀ ਲਈ ਇਸ ਤੋਂ ਛੁੱਟ ਕੁੱਝ ਹੋਰ ਜਾਇਜ਼ ਹੀ ਨਹੀਂ ਕਿ ਉਹ ਨਿਸ਼ਚਿਤ ਸਮਾਂ ਬੀਤ ਜਾਣ ਤੋਂ ਬਾਅਦ ਜਾਂ ਤਾਂ ਪਤਨੀ ਨੂੰ ਇਸਲਾਮੀ ਸਿਧਾਂਤ ਅਨੁਸਾਰ ਘਰ ਵਿਚ ਹੀ ਰੱਖੇ ਜਾਂ ਉਸ ਨੂੰ ਤਲਾਕ ਦੇ ਦੇਵੇ ਜਿਵੇਂ ਕਿ ਅੱਲਾਹ ਦਾ ਹੁਕਮ ਹੇ। (ਸਹੀ ਬੁਖ਼ਾਰੀ, ਹਦੀਸ: 5290)\n[45] ਹਜ਼ਰਤ ਇਬਨੇ ਉੱਮਰ ਦਾ ਕਹਿਣਾ ਹੇ ਕਿ ਜਦੋਂ ਚਾਰ ਮਹੀਨੇ ਬੀਤ ਜਾਣ ਤਾਂ ਪੁਰਸ਼ ਨੂੰ ਮਜਬੂਰ ਕੀਤਾ ਜਾਵੇ ਕਿ ਜਾਂ ਤਾਂ ਆਪਣੇ ਸੁੰਹ ’ਤੇ ਮੁੜ ਵਿਚਾਰ ਕਰੇ ਜਾਂ ਪਤਨੀ ਨੂੰ ਤਲਾਕ ਦੇ ਦੇਵੇ ਅਤੇ ਜਦੋਂ ਤਕ ਪਤੀ ਸਪਸ਼ਟ ਸ਼ਬਦਾਂ ਵਿਚ ਤਲਾਕ ਨਾ ਦੇਵੇ ਤਲਾਕ ਨਹੀਂ ਹੁੰਦੀ। (ਸਹੀ ਬੁਖ਼ਾਰੀ, ਹਦੀਸ: 5291)"},{"id":227,"translation":"ਪਰ ਜੇ ਤਲਾਕ ਦੇਣ ਦਾ ਹੀ ਇਰਾਦਾ ਕਰ ਲੈਣ (ਤਾਂ ਜਾਣ ਲੈਣ ਕਿ) ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।"},{"id":228,"translation":"ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੋਵੇ ਉਹ ਤਿੰਨ ਰੁਜ਼ (ਮਾਸਿਕ ਧਰਮ) ਤਕ ਉਡੀਕ ਕਰਨ। ਉਹਨਾਂ ਲਈ ਇਹ ਗੱਲ ਠੀਕ ਨਹੀਂ ਕਿ ਅੱਲਾਹ ਨੇ ਜੋ ਵੀ ਉਹਨਾਂ ਦੇ ਗਰਭ ਵਿਚ ਰਖਿਆ ਹੇ ਉਸ ਨੂੰ ਲੁਕਾਉਣ। ਜੇ ਉਹਨਾਂ ਦਾ ਅੱਲਾਹ ਤੇ ਆਖ਼ਿਰਤ ਦੇ ਦਿਨ ’ਤੇ ਈਮਾਨ ਹੇ (ਤਾਂ ਉਹ ਕਦੇ ਵੀ ਰੱਬੀ ਹੁਕਮਾਂ ਦੀ ਉਲੰਘਣਾ ਨਹੀਂ ਕਰਨਗੀਆਂ) ਅਤੇ ਜੇ ਉਹਨਾਂ ਦੇ ਪਤੀ ਮੁੜ (ਸਬੰਧਾਂ ਵਿਚ) ਸੁਧਾਰ ਕਰਨਾ ਚਾਹੁਣ ਤਾਂ ਇਹ ਉਹਨਾਂ ਦਾ ਹੱਕ ਹੇ ਕਿ ਉਹ ਇਸ ਨਿਯਤ ਸਮੇਂ ਵਿਚ (ਸੁਧਾਰ ਵੱਲ) ਪਰਤ ਆਉਣ। (ਕੁਰਆਨੀ) ਸੰਵਿਧਾਨ ਅਨੁਸਾਰ ਔਰਤਾਂ ਨੂੰ ਮਰਦਾਂ ’ਤੇ ਉਹੀਓ ਅਧਿਕਾਰ ਪ੍ਰਾਪਤ ਹਨ ਜਿਹੜੇ ਮਰਦਾਂ ਨੂੰ ਔਰਤਾਂ ਦੇ ਸੰਬੰਧ ਵਿਚ ਪ੍ਰਾਪਤ ਹਨ ਪਰ ਮਰਦਾਂ ਨੂੰ ਔਰਤਾਂ ਨਾਲੋਂ ਇਕ ਦਰਜਾ ਵੱਧ ਪ੍ਰਾਪਤ ਹੇ। (ਇਹ ਨਿਯਮ ਬਣਾਉਣ ਵਾਲਾ) ਅੱਲਾਹ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੇ।"},{"id":229,"translation":"(ਪਰਤਣ ਵਾਲਾ) ਤਲਾਕ ਦੋ ਵਾਰ ਹੇ, ਫਿਰ ਜਾਂ ਤਾਂ (ਔਰਤ ਨੂੰ) ਭਲੇ ਤਰੀਕੇ ਨਾਲ (ਮੁੜ ਨਿਕਾਹ ਕਰਕੇ) ਰੋਕ ਲਿਆ ਜਾਵੇ ਜਾਂ ਭਲੇ ਤਰੀਕੇ ਨਾਲ ਛੱਡ ਦਿੱਤਾ ਜਾਵੇ ਅਤੇ ਤੁਹਾਡੇ ਲਈ ਇਹ ਜਾਇਜ਼ ਨਹੀਂ ਕਿ ਤੁਸੀਂ ਜੋ ਕੁੱਝ ਉਹਨਾਂ ਨੂੰ (ਮਹਿਰ ਆਦਿ) ਦੇ ਚੁੱਕੇ ਹੋ ਉਸ ਵਿੱਚੋਂ ਵਾਪਸ ਲਵੋ। ਜੇਕਰ ਦੋਹਾਂ ਨੂੰ ਡਰ ਹੋਵੇ ਕਿ ਉਹ ਅੱਲਾਹ ਦੀਆਂ ਨਿਯਤ ਕੀਤੀਆਂ ਗਈਆਂ ਹੱਦਾਂ ਨੂੰ ਕਾਇਮ ਨਹੀਂ ਰੱਖ ਸਕਣਗੇ ਜਾਂ ਜੇ ਤੁਸੀਂ ਇਸ ਗੱਲ ਤੋਂ ਡਰਦੇ ਹੋ ਕਿ ਉਹ ਦੋਵੇਂ ਅੱਲਾਹ ਦੀਆਂ ਨਿਯਤ ਕੀਤੀਆਂ ਹੱਦਾਂ ਦੀ ਰਾਖੀ ਨਹੀਂ ਕਰ ਸਕਦੇ ਤਾਂ ਇਹਨਾਂ ਦੋਹਾਂ ’ਤੇ ਇਸ ਗੱਲ ਦਾ ਕੋਈ ਗੁਨਾਹ ਨਹੀਂ ਜੇ ਔਰਤ ਫ਼ਿਦੀਯੇ (ਬਦਲੇ) ਵਿਚ ਧੰਨ ਦੇ ਕੇ ਛੁਟਕਾਰਾ ਹਾਸਿਲ ਕਰ ਲਵੇ। [46] ਇਹ ਅੱਲਾਹ ਦੀਆਂ ਹੱਦਾਂ ਹਨ, ਸੋ ਤੁਸੀਂ ਇਹਨਾਂ ਤੋਂ ਅੱਗੇ ਨਾ ਵਧੋ। ਜਿਹੜੇ ਲੋਕ ਅੱਲਾਹ ਦੀਆਂ ਹੱਦਾਂ ਦੀ ੳਲੰਘਣਾ ਕਰਦੇ ਹਨ ਉਹ ਜ਼ਾਲਮ ਹਨ।","footnotes":"[46] “ਖ਼ੁਲਾਅ” ਭਾਵ ਜੇ ਔੌਰਤ ਆਪਣੇ ਪਤੀ ਤੋਂ ਅੱਡ ਹੋਣਾ ਚਾਹੁੰਦੀ ਹੇ ਤਾਂ ਕੁੱਝ ਸ਼ਰਤਾਂ ਨਾਲ ਮਹਿਰ ਵਾਪਸ ਕਰਕੇ ਤਲਾਕ ਲੈ ਸਕਦੀ ਹੇ ਜਿਵੇਂ ਕਿ ਹਜ਼ਰਤ ਇਬਨੇ ਅੱਬਾਸ ਤੋਂ ਪਤਾ ਲਗਦਾ ਹੇ ਕਿ ਸਾਬਿਤ ਬਿਨ ਕੈਸ (ਰ:ਅ:) ਦੀ ਪਤਨੀ ਰਸੂਲ (ਸ:) ਦੀ ਸੇਵਾ ਵਿਖੇ ਹਾਜ਼ਰ ਹੋਈ ਅਤੇ ਬੇਨਤੀ ਕੀਤੀ ਕਿ ਹੇ ਅੱਲਾਹ ਦੇ ਰਸੂਲ (ਸ:) ਮੈਂ ਸਾਬਿਤ ਬਿਨ ਕੈਸ ਦੀ ਦੀਨਦਾਰੀ ਅਤੇ ਸਦਾਚਾਰ ਪੱਖੋ ਕੋਈ ਦੋਸ਼ ਨਹੀਂ ਲਗਾਉਂਦੀ ਕਿ ਮੈਂ ਮੁਸਲਮਾਨ ਹੁੰਦੇ ਹੋਏ ਪਤੀ ਦੀ ਨਾ-ਸ਼ੁਕਰੀ ਕਰਨ ਦਾ ਗੁਨਾਂਹ ਖੱਟਾਂ। ਨਬੀ (ਸ:) ਨੇ ਫ਼ਰਮਾਇਆ “ਚੰਗਾ ਕੀ ਤੂੰ ਸਾਬਿਤ ਵੱਲੋਂ ਮਹਿਰ ਵਿਚ ਦਿੱਤੇ ਗਏ ਬਾਗ਼ ਨੂੰ ਵਾਪਸ ਕਰਦੀ ਹੇ ? ” ਉਹਨੇ ਕਿਹਾ “ਜੀ ਹਾਂ” ਫਿਰ ਆਪ (ਸ:) ਨੇ ਸਾਬਿਤ ਨੂੰ ਆਖਿਆ ਕਿ ਤੂੰ ਆਪਣੇ ਬਾਗ਼ ਵਾਪਸ ਲੈ ਅਤੇ ਇਸ ਨੂੰ ਤਲਾਕ ਦੇ। (ਸਹੀ ਬੁਖ਼ਾਰੀ, ਹਦੀਸ: 5273)\n* ਸ਼ਰੀਅਤ ਵਿਚ ਇਸ ਨੂੰ “ਖ਼ੁਲਾਅ” ਕਿਹਾ ਜਾਂਦਾ ਹੇ, ਭਾਵ ਔੌਰਤ ਆਪਣੀ ਇੱਛਾ ਅਤੇ ਕੋਸ਼ਿਸ਼ ਨਾਲ ਤਲਾਕ ਲੈਂਦੀ ਹੇ। ਅਣ-ਬਣ ਹੋਣ ਦੀ ਹਾਲਤ ਵਿਚ ਤਲਾਕ ਜਾਂ ਖ਼ੁਲਾਅ ਰਾਹੀਂ ਜੁਦਾਈ ਵਧੀਆ ਗੱਲ ਹੇ।"},{"id":230,"translation":"ਫਿਰ ਜੇ ਉਹ (ਪਤੀ) ਤੀਜਾ ਤਲਾਕ ਦੇ ਦੇਵੇ ਤਾਂ ਉਸ ਤੋਂ ਬਾਅਦ ਉਹ (ਔਰਤ) ਉਸ ਪਤੀ ਦੇ ਲਈ ਹਲਾਲ (ਜਾਇਜ਼) ਨਹੀਂ ਜਦੋਂ ਤਕ ਉਹ (ਔਰਤ) ਛੁੱਟ ਇਸ (ਪਹਿਲੇ ਪਤੀ) ਤੋਂ ਕਿਸੇ ਦੂਜੇ (ਵਿਅਕਤੀ) ਨਾਲ ਨਿਕਾਹ ਨਾ ਕਰ ਲਵੇ। ਜੇ ਉਹ ਵੀ ਤਲਾਕ ਦੇ ਦਵੇ ਤਾਂ ਇਹਨਾਂ ਦੋਹਾਂ (ਪਹਿਲੇ ਪਤੀ ਪਤਨੀ) ਦੇ ਮੁੜ ਮਿਲਣ ’ਤੇ ਕੋਈ ਗੁਨਾਹ ਨਹੀਂ, (ਉਹ ਵੀ ਉਸ ਸਮੇਂ) ਜੇ ਦੋਵੇਂ ਅੱਲਾਹ ਵੱਲੋਂ ਨਿਯਤ ਕੀਤੀਆਂ ਹੋਈਆਂ ਹੱਦਾਂ ਦਾ ਖ਼ਿਆਲ ਰੱਖ ਸਕਣ। ਇਹ ਅੱਲਾਹ ਦੀਆਂ (ਤਲਾਕ ਦੇ ਸੰਬੰਧ ਵਿਚ) ਹੱਦਾਂ ਹਨ, ਜਿਹੜੀਆਂ ਉਹਨਾਂ ਨੂੰ ਦੱਸੀਆਂ ਜਾ ਰਹੀਆਂ ਹਨ ਜਿਹੜੇ (ਇਹਨਾਂ ਦੀ ਮਹੱਤਤਾ ਦਾ) ਗਿਆਨ ਰੱਖਦੇ ਹਨ।"},{"id":231,"translation":"ਜਦੋਂ ਤੁਸੀਂ ਔਰਤਾਂ ਨੂੰ (ਪਹਿਲੀ ਜਾਂ ਦੂਜੀ) ਤਲਾਕ ਦੇ ਦੇਵੋ ਫਿਰ ਜਾਂ ਤਾਂ ਉਹਨਾਂ ਨੂੰ ਇੱਦਤ (ਤਲਾਕ ਦੇਣ ਤੋਂ ਬਾਆਦ ਉਡੀਕ ਦਾ ਇਕ ਨਿਯਤ ਸਮਾਂ) ਪੂਰੀ ਹੋਣ ਤੋਂ ਪਹਿਲਾਂ ਪਹਿਲਾਂ ਭਲੇ ਤਰੀਕੇ ਨਾਲ ਰੋਕ ਲਵੋ ਜਾਂ ਉਹਨਾਂ ਨੂੰ ਛਡ ਦਿਓ। ਉਹਨਾਂ ਨੂੰ ਤੰਗ ਕਰਨ ਲਈ ਨਾ ਰੋਕੋ ਕਿ ਤੁਸੀਂ ਉਹਨਾਂ ਨਾਲ ਵਧੀਕੀਆਂ ਕਰ ਸਕੋ। ਜਿਹੜਾ ਵੀ ਇੰਜ ਕਰੇਗਾ ਅਵੱਸ਼ ਹੀ ਉਹ ਆਪ ਆਪਣੇ ਨਾਲ ਹੀ ਜ਼ੁਲਮ (ਵਧੀਕੀ) ਕਰੇਗਾ। (ਹੇ ਮੁਸਲਮਾਨੋ!) ਤੁਸੀਂ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਮਖੌਲ ਨਾ ਉਡਾਉ। ਅੱਲਾਹ ਵੱਲੋਂ ਜਿਹੜੇ ਇਨਾਮ ਤੁਹਾਨੂੰ ਬਖ਼ਸ਼ੇ ਗਏ ਹਨ ਉਹਨਾਂ ਨੂੰ ਯਾਦ ਰੱਖੋ ਅਤੇ ਉਸ ਕਿਤਾਬ (.ਕੁਰਆਨ) ਅਤੇ ਹਿਕਮਤ (ਹਦੀਸ) ਨੂੰ ਵੀ ਯਾਦ ਰੱਖੋ ਜਿਹੜੀ ਉਸ ਨੇ ਤੁਹਾਡੇ ’ਤੇ ਉਤਾਰੀ ਹੇ। ਉਹ (ਅੱਲਾਹ) ਤੁਹਾਨੂੰ ਨਸੀਹਤ ਕਰਦਾ ਹੇ ਕਿ ਅੱਲਾਹ ਤੋਂ ਡਰੋ ਅਤੇ ਯਾਦ ਰੱਖੋ ਕਿ ਬੇਸ਼ੱਕ ਉਹ ਹਰ ਚੀਜ਼ ਨੂੰ ਜਾਣਦਾ ਹੇ।"},{"id":232,"translation":"ਜਦੋਂ ਤੁਸੀਂ ਆਪਣੀਆਂ ਔਰਤਾਂ ਨੂੰ ਤਲਾਕ ਦੇ ਦੇਵੋ ਅੇਤ ਉਹ ਆਪਣੀ ਇੱਦਤ ਪੂਰੀ ਕਰ ਲੈਣ ਤਾਂ ਤੁਸੀਂ ਉਹਨਾਂ ਨੂੰ ਆਪਣੇ (ਪਹਿਲੇ) ਪਤੀ ਨਾਲ ਨਿਕਾਹ ਕਰਨ ਤੋਂ ਨਾ ਰੋਕੋ, ਜੱਦ ਕਿ ਉਹ ਆਪਸ ਵਿਚ (ਮੁੜ ਨਿਕਾਹ ਦੇ) ਚਾਹਵਾਨ ਹਨ। ਇਹ ਨਸੀਹਤ ਉਸ ਵਿਅਕਤੀ ਲਈ ਹੇ ਜਿਹੜਾ ਅੱਲਾਹ ਅਤੇ ਆਖ਼ਿਰਤ ਵਾਲੇ ਦਿਨ ’ਤੇ ਈਮਾਨ ਰੱਖਦਾ ਹੇ। ਇਹੋ ਤਰੀਕਾ ਤੁਹਾਡੇ ਲਈ ਭਲਾਈ ਵਾਲਾ ਅਤੇ ਪਵਿੱਤਰਤਾ ਵਾਲਾ ਹੇ, (ਜਿਸ ਨੂੰ) ਅੱਲਾਹ ਜਾਣਦਾ ਹੇ ਤੁਸੀਂ ਨਹੀਂ ਜਾਣਦੇ।"},{"id":233,"translation":"ਮਾਵਾਂ ਆਪਣੇ ਬੱਚਿਆਂ ਨੂੰ ਪੂਰੇ ਦੋ ਸਾਲ ਦੁੱਧ ਪਿਆਉਣ, ਇਹ (ਹੁਕਮ) ਉਸਲਈ ਹੇ ਜਿਹੜਾ ਦੁੱਧ ਪਿਆਉਣ ਦੀ ਮੁੱਦਤ ਪੂਰੀ ਕਰਨਾ ਚਾਹੁੰਦਾ ਹੇ। (ਅਜਿਹੀ ਹਾਲਤ ਵਿਚ) ਪਿਓ ਦੀ ਜ਼ਿੰਮੇਵਾਰੀ ਹੇ ਕਿ ਉਹਨਾਂ (ਮਾਵਾਂ) ਲਈ ਪ੍ਰਚਲਿਤ ਢੰਗ ਅਨੁਸਾਰ ਖਾਣ ਪਾਣ ਤੇ ਕੱਪੜ੍ਹਿਆਂ ਦਾ ਪ੍ਰਬੰਧ ਕਰੇ। ਪਰ ਕਿਸੇ ’ਤੇ ਵੀ ਉਸ ਦੀ ਹਿੱਮਤ ਤੋਂ ਵੱਧ ਬੋਝ ਨਾ ਪਾਇਆ ਜਾਵੇ ਅਤੇ ਨਾ ਹੀ ਮਾਂ ਨੂੰ ਉਸ ਦੇ ਬੱਚੇ ਕਰਕੇ ਕੋਈ ਤਕਲੀਫ਼ ਦਿੱਤੀ ਜਾਵੇ ਅਤੇ ਨਾ ਹੀ ਬਾਪ ਨੂੰ ਉਸ ਦੇ ਬੱਚੇ ਕਾਰਨ (ਤੰਗ ਕੀਤਾ ਜਾਵੇ)। (ਜੇ ਬਾਪ ਮਰ ਜਾਵੇ ਤਾਂ) ਉਸ ਦੇ ਵਾਰਸਾਂ ਦੀ ਇਹੋ ਜ਼ਿੰਮੇਵਾਰੀ ਹੇ। ਜੇ ਦੋਵੇਂ (ਮਾਂ-ਪਿਓ) ਆਪਸੀ ਸਹਿਮਤੀ ਅਤੇ ਸਲਾਹ ਮਸ਼ਵਰੇ ਨਾਲ (ਬੱਚੇ ਦਾ) ਦੁੱਧ ਪਹਿਲਾਂ ਛੁਡਾ ਦੇਣ ਤਾਂ ਦੋਵਾਂ ਲਈ ਕੋਈ ਹਰਜ ਨਹੀਂ, ਜੇ ਤੁਸੀਂ ਆਪਣੀ ਸੰਤਾਨ ਨੂੰ ਕਿਸੇ ਦੂਜੀ ਔਰਤ ਤੋਂ ਦੁੱਧ ਪਿਆਉਣਾ ਚਾਹੋ ਤਾਂ ਵੀ ਕੋਈ ਹਰਜ ਨਹੀਂ ਜਦ ਕਿ ਤੁਸੀਂ ਰਿਵਾਜ ਅਨੁਸਾਰ ਜੋ ਵੀ ਦੇਣਾ ਤੈਅ ਕੀਤਾ ਹੇ ਅਦਾ ਕਰ ਦੇਵੋ। ਤੁਸੀਂ ਅੱਲਾਹ ਤੋਂ ਡਰੋ ਅਤੇ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਤੁਹਾਡੇ ਸਾਰੇ ਅਮਲਾਂ ਨੂੰ ਜੋ ਵੀ ਤੁਸੀਂ ਕਰਦੇ ਹੋ ਵੇਖਦਾ ਹੇ।"},{"id":234,"translation":"ਤੁਹਾਡੇ ਵਿੱਚੋਂ ਜਿਹੜੇ ਲੋਕ ਮਰ ਜਾਣ ਅਤੇ ਆਪਣੇ ਪਿੱਛੇ ਪਤਨੀਆਂ ਛੱਡ ਜਾਣ ਤਾਂ ਉਹ (ਵਿਧਵਾ) ਆਪਣੇ ਆਪ ਨੂੰ ਚਾਰ ਮਹੀਨੇ ਦਸ ਦਿਨ ਤਕ (ਘਰੋਂ ਬਾਹਰ ਜਾਣ ਤੇ ਬਣਾਓ ਸ਼ਿਗਾਰ ਤੋਂ) ਰੋਕੀ ਰੱਖਣ। ਜਦੋਂ ਉਹਨਾਂ ਦੀ ਇੱਦਤ ਪੂਰੀ ਹੋ ਜਾਵੇ ਤਾਂ (ਜੇ ਉਹ ਘਰੋਂ ਬਾਹਰ ਜਾਣ ਤੇ ਬਣਾਓ ਸ਼ਿੰਗਾਰ ਕਰਨ) ਤੁਹਾਡੇ ਸਿਰ ਕੋਈ ਗੁਨਾਹ ਨਹੀਂ, ਉਹ (ਵਿਧਵਾ) ਆਪਣੇ ਲਈ (ਇਸਲਾਮੀ) ਦਸਤੂਰ ਅਨੁਸਾਰ ਜੋ ਵੀ ਚਾਹੁਣ (ਵਿਆਹ ਕਰਨ ਦਾ ਜਾਂ ਨਾ ਕਰਨ ਦਾ) ਫ਼ੈਸਲਾ ਕਰ ਸਕਦੀਆਂ ਹਨ। ਅੱਲਾਹ ਤੁਹਾਡੇ ਹਰ ਅਮਲ ਨੂੰ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣਦਾ ਹੇ।"},{"id":235,"translation":"ਇਸ ਗੱਲ ਵਿਚ ਵੀ ਕੋਈ ਹਰਜ ਨਹੀਂ ਕਿ ਜੇ ਤੁਸੀਂ ਔਰਤਾਂ ਨੂੰ ਉਹਨਾਂ ਦੀ ਇੱਦਤ ਦੇ ਸਮੇਂ ਵਿਚ ਹੀ ਇਸ਼ਾਰਿਆਂ ਰਾਹੀਂ ਨਿਕਾਹ ਦਾ ਸੁਨੇਹਾ ਘੱਲ ਦਿਓ ਜਾਂ ਆਪਣੀ ਇੱਛਾਂ ਨੂੰ ਮਨ ਵਿਚ ਲੁਕਾਈ ਰੱਖੋਂ। ਅੱਲਾਹ ਜਾਣਦਾ ਹੇ ਕਿ ਤੁਸੀਂ ਇਹਨਾਂ ਔਰਤਾਂ ਦੀ ਚਰਚਾ (ਦਿਲ ਵਿਚ ਜਾਂ ਘਰ ਵਾਲਿਆਂ ਨਾਲ) ਅਵੱਸ਼ ਹੀ ਕਰੋਗੇ। ਇਹਨਾਂ ਨਾਲ ਨਿਕਾਹ ਲਈ ਗੁਪਤੀ ਵਾਅਦੇ ਨਾ ਕਰੋ ਸਗੋਂ ਇਹੋ ਗੱਲ ਦਸਤੂਰ (ਇਸਲਾਮੀ ਸ਼ਰੀਅਤ) ਅਨੁਸਾਰ ਹੀ ਕਰੋ। ਜਦੋਂ ਤਕ ਇੱਦਤ ਪੂਰੀ ਨਾ ਹੋ ਜਾਵੇ ਨਿਕਾਹ ਦੀ ਗੱਲ ਪੱਕੀ ਨਾ ਕਰੋ। ਖ਼ਬਰਦਾਰ ਤੁਹਾਡੇ ਦਿਲਾਂ ਵਿਚ ਜੋ ਵੀ ਹੇ ਉਹਨਾਂ ਸਭ ਨੂੰ ਅੱਲਾਹ ਜਾਣਦਾ ਹੇ । ਤੁਸੀਂ ਸਾਰੇ ਉਸ ਤੋਂ ਹੀ ਡਰੋ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਹੇ ਅਤੇ ਬਹੁਤ ਹੀ ਸਹਿਣਸ਼ੀਲ ਹੇ।"},{"id":236,"translation":"ਜੇਕਰ ਤੁਸੀਂ ਆਪਣੀਆਂ ਪਤਨੀਆਂ ਨੂੰ ਹੱਥ ਲਾਉਣ ਜਾਂ ਮਹਿਰ ਨਿਯਤ ਕਰਨ ਤੋਂ ਪਹਿਲਾਂ ਤਲਾਕ ਦੇ ਦਿਓ ਤਾਂ ਤੁਹਾਡੇ ਸਿਰ ਕੋਈ ਗੁਨਾਹ ਨਹੀਂ ਫਿਰ ਵੀ ਉਹਨਾਂ ਨੂੰ ਕੁੱਝ ਮਾਲ ਅਵੱਸ਼ ਹੀ ਦੇ ਦੇਣਾ ਚਾਹੀਦਾ ਹੇ। ਖੁਸ਼ਹਾਲ ਵਿਅਕਤੀ ਲਈ ਉਸ ਦੀ ਪਹੁੰਚ ਅਨੁਸਾਰ ਅਤੇ ਗਰੀਬ ਨੂੰ ਉਸ ਦੀ ਪਹੁੰਚ ਅਨੁਸਾਰ ਭਲੇ ਤਰੀਕੇ ਨਾਲ ਦੇਣਾ ਚਾਹੀਦਾ ਹੇ। ਨੇਕੀ ਕਰਨ ਵਾਲਿਆ ਲਈ ਇੰਜ ਕਰਨਾ ਲਾਜ਼ਮੀ ਹੇ।"},{"id":237,"translation":"ਜੇ ਤੁਸੀਂ ਉਹਨਾਂ ਨੂੰ ਹੱਥ ਲਾਉਣ ਤੋਂ ਪਹਿਲਾਂ ਤਲਾਕ ਦੇ ਦਿਓ ਜਦੋਂ ਕਿ ਮਹਿਰ ਨਿਯਤ ਹੋ ਗਿਆ ਹੋਵੇ ਤਾਂ ਇਸ ਮਹਿਰ ਦਾ ਅੱਧਾ ਹਿੱਸਾ ਅਦਾ ਕਰਨਾ ਹੋਵੇਗਾ। ਹਾਂ! ਜੇ ਉਹ ਔਰਤ ਚਾਹਵੇ ਤਾਂ (ਮਹਿਰ) ਮੁਆਫ਼ ਵੀ ਕਰ ਸਕਦੀ ਹੇ ਜਾਂ ਉਹ ਵਿਅਕਤੀ ਮੁਆਫ਼ ਕਰ ਸਕਦਾ ਹੇ ਜਿਸ ਦੇ ਹੱਥ ਵਿਚ ਨਿਕਾਹ ਕਰਨ ਦਾ ਇਖ਼ਤਿਆਰ ਹੇ। ਜੇ ਤੁਸੀਂ ਮੁਆਫ਼ ਕਰ ਦੇਵੋ ਤਾਂ ਇਹ ਨੇਕੀ ਦੇ ਵੱਧ ਨੇੜੇ ਹੇ। ਤੁਸੀਂ ਆਪੋ ਵਿਚਾਲੇ ਭਲਾਈ ਤੇ ਅਹਿਸਾਨ ਵਾਲਾ ਵਰਤਾਓ ਕਰਨਾ ਨਾ ਭੁ=ਲੋ। ਬੇਸ਼ੱਕ ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਹਨਾਂ ਸਭ ਦੀ ਖ਼ਬਰ ਰੱਖਦਾ ਹੇ।"},{"id":238,"translation":"ਤੁਸੀਂ ਆਪਣੀਆਂ ਨਮਾਜ਼ਾਂ ਦੀ ਵਿਸ਼ੇਸ਼ ਕਰ ਵਿਚਕਾਰ ਵਾਲੀ ਨਮਾਜ਼ (ਅਸਰ)[47] ਦੀ ਰਾਖੀ ਕਰੋ ਅਤੇ ਅੱਲਾਹ ਦੇ ਅੱਗੇ ਨਿਮਾਣੇ ਜਿਹੇ ਬਣ ਕੇ ਖੜੇ ਹੋ ਜਾਓ।","footnotes":"[47] “ਸਲਾਤੇ ਵੁਸਤਾ” ਵਿਚਕਾਰ ਵਾਲੀ ਨਮਾਜ਼ ਤੋਂ ਭਾਵ ਅਸਰ ਦੀ ਨਮਾਜ਼ ਹੇ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਿਸ ਨੇ ਅਸਰ ਦੀ ਨਮਾਜ਼ ਨਹੀਂ ਪੜ੍ਹੀ ਤਾਂ ਇੰਜ ਸਮਝੋ ਜਿਵੇਂ ਕਿ ਉਸ ਦੇ ਘਰ ਦਾ ਸਾਰਾ ਸਾਮਾਨ ਲੁੱਟ ਲਿਆ ਗਿਆ ਹੋਵੇ। (ਸਹੀ ਬੁਖ਼ਾਰੀ, ਹਦੀਸ: 552)"},{"id":239,"translation":"ਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ [48] ਪੈਦਲ ਹੋਵੋ ਜਾਂ ਸਵਾਰ (ਨਮਾਜ਼ ਪੜ੍ਹ ਲਿਆ ਕਰੋ) ਜਦ ਅਮਨ ਹੋ ਜਾਵੇ ਤਾਂ ਉਸ ਤਰ੍ਹਾਂ ਅੱਲਾਹ ਨੂੰ ਯਾਦ ਕਰੋ (ਭਾਵ ਨਮਾਜ਼ ਪੜ੍ਹੋ) ਜਿਵੇਂ ਤੁਹਾਨੂੰ ਉਸ (ਅੱਲਾਹ) ਨੇ ਉਹ ਸਭ ਸਿਖਾਇਆ ਹੇ ਜਿਸ ਨੂੰ ਤੁਸੀਂ ਪਹਿਲਾਂ ਜਾਣਦੇ ਨਹੀਂ ਸੀ।","footnotes":"[48] ਇਸ ਆਇਤ ਵਿਚ ਸਲਾਤੇ ਖ਼ੌਫ਼ ਭਾਵ ਡਰ ਵੇਲੇ ਦੀ ਨਮਾਜ਼ ਦਾ ਹੁਕਮ ਹੇ ਜਿਹੜੀ ਲੋੜ ਪੈਣ ’ਤੇ ਪੈਦਲ ਜਾ ਸਵਾਰ ਦੋਵੇਂ ਹਾਲਤਾਂ ਵਿਚ ਪੜ੍ਹੀ ਜਾ ਸਕਦੀ ਹੇ। ਸਹੀ ਹਦੀਸਾਂ ਅਨੁਸਾਰ ਇਸ ਨਮਾਜ਼ ਦੀ ਗਿਣਤੀ ਚਾਰ, ਦੋ ਅਤੇ ਇਕ ਰਕਾਅਤ ਪੜ੍ਹਣ ਦੀ ਪੁਸ਼ਟੀ ਵੀ ਹੁੰਦੀ ਹੇ। ਹਦੀਸ ਵਿਚ ਇਸ ਦੀਆਂ ਵਖੋ-ਵੱਖ ਮਿਸਾਲਾਂ ਹਨ। ਹਦੀਸ ਵਿਚ ਹੇ ਕਿ ਨਬੀ (ਸ:) ਨੇ ਇਕ ਟੋਲੀ ਨੂੰ ਦੋ ਰਕਾਅਤ ਨਮਾਜ਼ ਪੜ੍ਹਾਈ। ਜਦ ਕਿ ਦੂਜੀ ਟੋਲੀ ਦੁਸ਼ਮਨਾਂ ਦਾ ਮੁਕਾਬਲਾ ਕਰ ਰਹੀ ਸੀ। ਫਿਰ ਪਹਿਲੀ ਟੋਲੀ ਹਟ ਗਈ ਤੇ ਦੁਸ਼ਮਨ ਦਾ ਮੁਕਾਬਲਾ ਕਰਨ ਲੱਗ ਪਈ ਅਤੇ ਦੂਜੀ ਟੋਲੀ ਨੂੰ ਵੀ ਦੋ ਰਕਾਅਤ ਨਮਾਜ਼ ਪੜ੍ਹਾਈ ਤਾਂ ਇੰਜ ਨਬੀ (ਸ:) ਦੀਆਂ ਚਾਰ ਰਕਾਅਤਾਂ ਹੌਈਆਂ ਅਤੇ ਦੂਜੇ ਲੋਕਾਂ ਦੀਆਂ ਦੋ-ਦੋ ਰਕਾਅਤਾਂ। (ਸਹੀ ਮੁਸਲਿਮ, ਹਦੀਸ: 843)"},{"id":240,"translation":"ਜਿਹੜੇ ਵਿਅਕਤੀ (ਤੁਹਾਡੇ ਵਿਚੋਂ) ਮਰ ਜਾਣ ਅਤੇ ਪਿੱਛੇ ਪਤਨੀਆਂ ਵੀ ਛੱਡ ਜਾਣ ਉਹਨਾਂ ਲਈ ਆਪਣੀਆਂ ਪਤਨੀਆਂ ਦੇ ਹੱਕ ਵਿਚ ਵਸੀਅਤ ਕਰਨਾ ਲਾਜ਼ਮੀ ਹੋ ਜਾਂਦਾ ਹੇ ਕਿ ਉਹਨਾਂ (ਦੀਆਂ ਵਿਧਵਾਵਾਂ) ਨੂੰ ਖ਼ਰਚਾ ਦਿੱਤਾ ਜਾਵੇ ਅਤੇ ਇਕ ਸਾਲ ਤਕ ਉਹਨਾਂ ਨੂੰ (ਪਤੀ ਦੇ ਘਰੋਂ) ਨਾ ਕੱਢਿਆ ਜਾਵੇ। ਫਿਰ ਜੇ ਉਹ ਆਪੇ ਘਰੋਂ ਚਲੀਆਂ ਜਾਣ ਤਾਂ ਆਪਣੇ ਬਾਰੇ ਸੋਹਣੇ ਢੰਗ ਨਾਲ ਉਹ ਜੋ ਕੁੱਝ ਵੀ ਕਰਨ ਉਸ ਵਿਚ ਤੁਹਾਡਾ (ਘਰ ਵਾਲਿਆਂ ਦਾ) ਕੋਈ ਦੋਸ਼ ਨਹੀਂ। ਅੱਲਾਹ ਹੀ ਜ਼ੋਰਾਵਰ ਤੇ ਦਾਨਾਈ ਵਾਲਾ ਹੇ।"},{"id":241,"translation":"ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।"},{"id":242,"translation":"ਇੰਜ ਹੀ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦਾ ਹੇ ਤਾਂ ਜੋਂ ਤੁਸੀਂ (ਚੰਗੀ ਤਰ੍ਹਾਂ) ਸਮਝ ਸਕੋ।"},{"id":243,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਹੜੇ ਹਜ਼ਾਰਾਂ ਦੀ ਗਿਣਤੀ ਵਿਚ ਸਨ ਅਤੇ ਮੌਤ ਤੋਂ ਡਰਦੇ ਹੋਏ ਆਪਣੇ ਘਰਾਂ ਤੋਂ ਨਿਕਲੇ ਸਨ। ਅੱਲਾਹ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਮਰ ਜਾਓ (ਉਹ ਸਭ ਮਰ ਗਏ) ਫਿਰ ਉਸ ਨੇ ਉਹਨਾਂ ਨੂੰ ਮੁੜ ਜਿਊਂਦਾ ਕੀਤਾ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਵੱਡੀਆਂ-ਵੱਡੀਆਂ ਮਿਹਰਾਂ ਫ਼ਰਮਾਉਣ ਵਾਲਾ ਹੇ ਪਰ (ਫ਼ੇਰ ਵੀ) ਬਹੁਤੇ ਲੋਕ ਸ਼ੁਕਰ ਨਹੀ ਕਰਦੇ।"},{"id":244,"translation":"(ਹੇ ਮੁਸਲਮਾਨੋ!) ਤੁਸੀਂ ਅੱਲਾਹ ਦੀ ਰਾਹ ਵਿਚ ਲੜੋ ਅਤੇ ਇਹ ਯਾਦ ਰੱਖੋ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।"},{"id":245,"translation":"ਕੋਣ ਹੇ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ਾ ਦੇਵੇ ਤਾਂ ਜੋ ਅੱਲਾਹ ਵੀ ਉਸ ਦੇ ਮਾਲ ਵਿਚ ਕਈ ਗੁਣਾ ਵਧਾ ਕੇ ਮੋੜ ਦੇਵੇ? ਕਿਉਂ ਜੋ ਘਟਾਉਣਾ ਤੇ ਵਧਾਉਣਾ (ਤੰਗੀ ਤੇ ਖ਼ੁਸ਼ਹਾਲੀ) ਅੱਲਾਹ ਦੇ ਹੀ ਵੱਸ ਵਿਚ ਹੇ ਅਤੇ ਤੁਸੀਂ ਸਾਰੇ ਉਸੇ ਵੱਲ ਪਰਤੋਗੇ।"},{"id":246,"translation":"(ਹੇ ਨਬੀ!) ਕੀ ਤੁਸੀਂ ਮੂਸਾ ਤੋਂ ਬਾਅਦ ਬਨੀ ਇਸਰਾਈਲ ਦੀ ਇਕ (ਉਹ) ਜਮਾਅਤ ਨਹੀਂ ਵੇਖੀ ਜਦੋਂ ਉਹਨਾਂ ਨੇ ਆਪਣੇ ਨਬੀ ਨੂੰ ਕਿਹਾ ਸੀ ਕਿ ਸਾਡੇ ਲਈ ਇਕ ਬਾਦਸ਼ਾਹ ਨਿਯੁਕਤ ਕਰ ਦਿਓ ਤਾਂ ਜੋ ਅਸੀਂ ਵੀ ਅੱਲਾਹ ਦੀ ਰਾਹ ਵਿਚ ਲੜਾਈ ਕਰੀਏ। ਉਸ (ਨਬੀ) ਨੇ ਆਖਿਆ ਕਿ ਹੋ ਸਕਦਾ ਹੇ ਕਿ ਜੇ ਤੁਹਾਡੇ ’ਤੇ ਜਿਹਾਦ ਫ਼ਰਜ਼ ਕਰ ਦਿੱਤਾ ਜਾਵੇ ਤਾਂ ਤੁਸੀਂ ਜਿਹਾਦ ਨਾ ਕਰੋ। ਉਹਨਾਂ (ਕੌਮ) ਨੇ ਕਿਹਾ ਕਿ ਭਲਾ ਸਾਨੂੰ ਕੀ ਹੋਇਆ ਹੇ ਕਿ ਅਸੀਂ ਅੱਲਾਹ ਦੀ ਰਾਹ ਵਿਚ ਨਹੀਂ ਲੜਾਂਗੇ ਜਦ ਕਿ ਸਾਨੂੰ ਆਪਣੇ ਘਰਾਂ ਤੋਂ ਬੇਘਰ ਅਤੇ ਆਪਣੀ ਔਲਾਦ ਤੋਂ ਦੂਰ ਕਰ ਦਿੱਤਾ ਗਿਆ ਹੇ। ਜਦੋਂ ਉਹਨਾਂ ’ਤੇ ਲੜਣਾ ਫ਼ਰਜ਼ ਕਰ ਦਿੱਤਾ ਗਿਆ ਤਾਂ ਕੁੱਝ ਲੋਕਾਂ ਨੂੰ ਛਡ ਕੇ ਸਾਰੇ (ਆਪਣੀਆਂ ਗੱਲਾਂ ਤੋਂ) ਫਿਰ (ਮੁਕਰ) ਗਏ ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":247,"translation":"ਉਹਨਾਂ ਦੇ ਨਬੀ (ਸਮੋਈਲ) ਨੇ ਆਖਿਆ ਕਿ ਅੱਲਾਹ ਨੇ ਤੁਹਾਡੇ ਲਈ ਤਾਲੂਤ ਨੂੰ ਬਾਦਸ਼ਾਹ ਨਿਯੁਕਤ ਕੀਤਾ ਹੇ। ਉਹਨਾਂ (ਕੌਮ) ਨੇ ਕਿਹਾ ਕਿ ਉਹ ਸਾਡੇ ’ਤੇ ਹਕੂਮਤ ਕਿਵੇਂ ਕਰ ਸਕਦਾ ਹੇ, ਜਦ ਕਿ ਅਸੀਂ ਉਸ ਤੋਂ ਵੱਧ ਬਾਦਸ਼ਾਹਤ ਦੇ ਹੱਕਦਾਰ ਹਾਂ? ਉਸ ਦੇ ਕੋਲ ਤਾਂ ਧੰਨ ਦੋਲਤ ਦੀ ਫ਼ਰਾਖੀ ਵੀ ਨਹੀਂ। ਉਸ (ਨਬੀ) ਨੇ ਕਿਹਾ ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਉਸੇ (ਤਾਲੂਤ) ਦੀ ਚੋਣ ਕੀਤੀ ਹੇ ਅਤੇ ਉਸ ਨੂੰ ਗਿਆਨ ਅਤੇ ਸ਼ਰੀਰਿਕ ਸ਼ਕਤੀ ਪੱਖੋਂ ਬਹੁਤ ਖੁੱਲ੍ਹ ਦਿੱਤੀ ਹੇ। ਅੱਲਾਹ ਜਿਸ ਨੂੰ ਵੀ ਚਾਹੁੰਦਾ ਹੇ ਰਾਜਪਾਟ ਬਖ਼ਸ਼ ਦਿੰਦਾ ਅਤੇ ਅੱਲਾਹ ਹੀ ਵੱਡੀ ਫ਼ਰਾਖੀ ਵਾਲਾ ਅਤੇ ਸਭ ਕੁੱਝ ਜਾਣਨ ਵਾਲਾ ਹੇ।"},{"id":248,"translation":"ਉਹਨਾਂ (ਕੌਮ) ਦੇ ਨਬੀ (ਸਮੋਈਲ) ਨੇ ਉਹਨਾਂ ਨੂੰ (ਬਾਦਸ਼ਾਹ ਦੀ ਨਿਸ਼ਾਨੀ ਪੁੱਛਣ ’ਤੇ) ਕਿਹਾ ਕਿ ਉਸ ਦੀ ਬਾਦਸ਼ਾਹਤ ਦੀ ਨਿਸ਼ਾਨੀ ਇਹ ਹੇ ਕਿ ਤੁਹਾਡੇ ਕੋਲ ਉਹ ਸੰਦੂਕ ਆਵੇਗਾ ਜਿਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੇ (ਦਿਲਾਂ ਦੀ) ਤਸੱਲੀ [49] ਲਈ ਉਹ ਸਾਰੀਆਂ ਚੀਜ਼ਾਂ ਹੋਣਗੀਆਂ ਜਿਹੜੀਆਂ ਮੂਸਾ ਤੇ ਹਾਰੂਨ ਦੀਆਂ ਔਲਾਦਾਂ ਛੱਡ ਗਈਆਂ ਸਨ ਅਤੇ ਇਸ (ਸੰਦੂਕ) ਨੂੰ ਫ਼ਰਿਸ਼ਤੇ ਚੁੱਕ ਕੇ ਲਿਆਉਣਗੇ। ਬੇਸ਼ੱਕ ਇਸ ਵਿਚ ਤੁਹਾਡੇ ਲਈ ਇਕ ਵੱਡੀ ਨਿਸ਼ਾਨੀ ਹੇ ਜੇ ਤੁਸੀਂ ਈਮਾਨ ਵਾਲੇ ਹੋ।","footnotes":"[49] ਇਹ ਉਹ ਸਕੀਨਤ ਭਾਵ ਤਸੱਲੀ ਵਾਲਾ ਸਾਮਾਨ ਹੇ ਜਿਸ ਦੀ ਚਰਚਾ ਹਦੀਸ ਵਿਚ ਕੀਤੀ ਗਈ ਹੇ। ਹਜ਼ਰਤ ਬਰਾ ਬਿਨ ਆਜ਼ਿਬ (ਰ:ਅ:) ਤੋਂ ਪਤਾ ਚਲਦਾ ਹੇ ਕਿ ਹਜ਼ਰਤ ਉਸੈਦ ਬਿਨ ਉਜ਼ੈਰ (ਰ:ਅ:) ਕਹਫ਼ ਸੂਰਤ ਪੜ੍ਹ ਰਹੇ ਸੀ ਅਤੇ ਉਹਨਾਂ ਦੇ ਲਾਗੇ ਇਕ ਘੋੜਾ ਰੱਸੀਆਂ ਨਾਲ ਬੰਨ੍ਹਿਆਂ ਖੜਾ ਸੀ ਕਿ ਇਕ ਬੱਦਲੀ ਹੇਠ ਨੂੰ ਆਉਣ ਲੱਗੀ, ਜਿਹੜੀ ਉਹਨਾਂ ਦੇ ਨੇੜੇ ਆ ਰਹੀ ਸੀ। ਇੱਥੋਂ ਤਕ ਕਿ ਘੋੜਾ ਉਸ ਬੱਦਲੀ ਨੂੰ ਵੇਖ ਕੇ ਟੱਪਣ ਲੱਗ ਪਿਆ। ਜਦੋਂ ਸਵੇਰ ਹੋਣ ’ਤੇ ਮੈਂ ਇਹ ਘਟਨਾ ਰਸੂਲ (ਸ:) ਨੂੰ ਦੱਸੀ ਤਾਂ ਆਪ (ਸ:) ਨੇ ਫ਼ਰਮਾਇਆ, ਇਹ ਸਕੀਨਤ ਹੇ, ਭਾਵ ਮਨ ਦੀ ਸ਼ਾਂਤੀ ਸੀ ਜਿਹੜੀ .ਕੁਰਆਨ ਪੜ੍ਹਣ ਕਾਰਨ ਨਾਜ਼ਿਲ ਹੋਈ ਸੀ। (ਸਹੀ ਬੁਖ਼ਾਰੀ, ਹਦੀਸ: 5011)"},{"id":249,"translation":"ਜਦੋਂ ਤਾਲੂਤ ਆਪਣੀਆਂ ਫ਼ੋਜਾਂ ਲੈਕੇ (ਲੜਣ ਲਈ) ਨਿਕਲਿਆ ਤਾਂ ਉਸ ਨੇ ਕਿਹਾ ਕਿ ਹੇ ਫ਼ੌਜਿਓ! ਅੱਲਾਹ ਤੁਹਾਨੂੰ ਇਕ ਨਹਿਰ ਉੱਤੇ ਪਰਖੇਗਾ, ਜਿਸ ਨੇ ਵੀ ਉਸ ਨਹਿਰ ਤੋਂ (ਰੱਜ ਕੇ) ਪਾਣੀ ਪੀ ਲਿਆ ਉਸ ਦਾ ਸੰਬੰਧ ਮੇਰੇ ਨਾਲ ਨਹੀਂ ਰਹੇਗਾ ਅਤੇ ਜਿਹੜਾ ਉਸ ਪਾਣੀ ਦਾ ਸੁਆਦ ਵੀ ਨਹੀਂ ਚਖੇਗਾ ਉਹ ਮੇਰਾ (ਸਾਥੀ) ਹੇ। ਹਾਂ! ਜੇ ਕੋਈ ਆਪਣੇ ਹੱਥ ਵਿਚ ਇਕ ਅੱਧੀ ਪਾਣੀ ਦੀ ਚੁੱਲੀ ਲੈ ਲੇਵੇ ਤਾਂ ਵੀ ਕੋਈ ਗੱਲ ਨਹੀਂ। ਪਰ ਉਹਨਾਂ (ਫ਼ੌਜੀਆਂ) ਵਿਚ ਥੋੜ੍ਹੇ ਜਿਹਾ ਨੂੰ ਛੱਡ ਕੇ ਸਭ ਨੇ ਉਸ (ਨਹਿਰ) ਦਾ ਪਾਣੀ ਪੀ ਲਿਆ। ਜਦੋਂ ਤਾਲੂਤ ਨੇ ਅਤੇ ਉਸ ਦੇ ਸਾਥੀਆਂ ਨੇ, ਜਿਹੜੇ ਉਸ ’ਤੇ ਈਮਾਨ ਲਿਆਏ ਸਨ, ਉਸ ਨਹਿਰ ਨੂੰ ਪਾਰ ਕਰ ਲਿਆ ਤਾਂ ਉਹਨਾਂ (ਫ਼ੌਜੀਆਂ) ਨੇ ਆਪਸ ਵਿਚ ਕਿਹਾ ਕਿ ਅੱਜ ਸਾਡੇ ’ਚ ਜਾਲੂਤ ਅਤੇ ਉਹਦੀਆਂ ਫ਼ੌਜਾਂ ਨਾਲ ਲੜਣ ਦੀ ਹਿੰਮਤ ਨਹੀਂ ਪਰ ਉਹ ਲੋਕ ਜਿਹੜੇ ਇਸ ਗੱਲ ’ਤੇ ਵਿਸ਼ਵਾਸ ਰੱਖਦੇ ਸਨ ਕਿ ਬੇਸ਼ੱਕ ਉਹ ਇਕ ਦਿਨ ਅੱਲਾਹ ਨੂੰ ਮਿਲਣ ਵਾਲੇ ਹਨ, ਉਹਨਾਂ ਨੇ ਕਿਹਾ ਕਿ ਕਈ ਵਾਰ ਇਕ ਛੋਟੀ ਜਿਹੀ ਟੋਲੀ ਵੀ ਅੱਲਾਹ ਦੇ ਹੁਕਮ ਨਾਲ ਵੱਡੀ ਟੋਲੀ ’ਤੇ ਭਾਰੂ ਹੋ ਜਾਂਦੀ ਹੇ ਅਤੇ ਅੱਲਾਹ ਸਬਰ ਕਰਨ (ਮੈਦਾਨ ਵਿਚ ਡਟੇ ਰਹਿਣ) ਵਾਲਿਆਂ ਦਾ ਸਾਥ ਦਿੰਦਾ ਹੇ।"},{"id":250,"translation":"ਜਦੋਂ ਉਹ (ਤਾਲੂਤ ਦੇ ਫ਼ੌਜੀ) ਜਾਲੂਤ ਅਤੇ ਉਸ ਦੀਆਂ ਫ਼ੌਜਾਂ ਦੇ ਮੁਕਾਬਲੇ ਲਈ ਨਿਕਲੇ ਤਾਂ ਉਹਨਾਂ ਨੇ ਦੁਆ ਕੀਤੀ ਕਿ ਹੇ ਸਾਡੇ ਮਾਲਿਕ! ਸਾਨੂੰ ਸਬਰ ਦੇ ਅਤੇ (ਜੰਗ ਵਿਚ) ਸਾਡੇ ਪੈਰ ਜਮਾਈਂ ਰੱਖ ਅਤੇ ਕਾਫ਼ਰਾਂ ਦੇ ਵਿਰੁੱਧ ਸਾਡੀ ਮਦਦ ਕਰ।"},{"id":251,"translation":"ਅੰਤ ਮੋਮਿਨਾਂ ਨੇ ਅੱਲਾਹ ਦੇ ਹੁਕਮ ਨਾਲ ਕਾਫ਼ਰਾਂ ਨੂੰ ਹਰਾ ਦਿੱਤਾ ਅਤੇ ਦਾਊਦ ਨੇ ਜਾਲੂਤ ਨੂੰ ਕਤਲ ਕਰ ਦਿੱਤਾ। ਅੱਲਾਹ ਨੇ ਦਾਊਦ ਨੂੰ ਬਾਦਸ਼ਾਹਤ ਅਤੇ ਸਮਝ ਬੂਝ (ਪੈਗ਼ੰਬਰੀ) ਬਖ਼ਸ਼ੀ ਅਤੇ ਜੋ ਚਾਹਿਆ ਉਸ ਨੂੰ ਉਹੀਓ ਗਿਆਨ ਸਿੱਖਿਆਇਆ। ਜੇ ਅੱਲਾਹ ਲੋਕਾਂ ਦੀ ਇਕ ਜਮਾਅਤ ਨੂੰ ਦੂਜੀ ਜਮਾਅਤ ਰਾਹੀਂ ਹਟਾਉਂਦਾ ਨਾ ਰਹਿੰਦਾ ਤਾਂ ਧਰਤੀ ਦੀ ਸਾਰੀ ਵਿਵਸਥਾ ਹੀ ਵਿਗੜ ਜਾਂਦੀ ਅਤੇ ਅੱਲਾਹ ਤਾਂ ਕੁਲ ਜਹਾਨ ’ਤੇ ਆਪਣੀ ਮਿਹਰਬਾਨੀਆਂ ਫ਼ਰਮਾਉਣ ਵਾਲਾ ਹੇ।"},{"id":252,"translation":"(ਹੇ ਨਬੀ!) ਇਹ ਸਾਡੀਆਂ ਆਇਤਾਂ (ਆਦੇਸ਼ਾ) ਹਨ। ਅਸੀਂ (ਅੱਲਾਹ) ਪੂਰੀ ਸੱਚਾਈ ਨਾਲ ਉਹਨਾਂ ਨੂੰ ਤੁਹਾਡੇ ਲਈ ਵਰਣਨ ਕਰਦੇ ਹਾਂ। ਬੇਸ਼ੱਕ ਤੁਸੀਂ ਰਸੂਲਾਂ ਵਿੱਚੋਂ ਹੀ ਹੋ। [50]","footnotes":"[50] ਇਸ ਆਇਤ ਵਿਚ ਅੱਲਾਹ ਦੇ ਰਸੂਲ (ਸ:) ਦੀ ਪੈਗ਼ੰਬਰੀ ਦੀ ਪੁਸ਼ਟੀ ਹੁੰਦੀ ਹੇ ਕਿ ਆਪ (ਸ:) ਦੀ ਪੈਗ਼ੰਬਰੀ ਕਿਆਮਤ ਤਕ ਦੇ ਆਉਣ ਵਾਲੇ ਮਨੁੱਖਾਂ ਲਈ ਹੇ। ਆਪ ਜੀ (ਸ:) ਅੱਲਾਹ ਦੇ ਆਖ਼ਰੀ ਪੈਗ਼ੰਬਰ ਸੀ ਹੁਣ ਹੋਰ ਕੋਈ ਰਸੂਲ ਨਹੀਂ ਆਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਵਿਸਥਾਰ ਸਹਿਤ ਵੇਰਵਾ ਵੇਖੋ। (ਸਹੀ ਬੁਖ਼ਾਰੀ, ਹਦੀਸ: 335, 3535)"},{"id":253,"translation":"ਇਹ ਸਾਰੇ ਹੀ ਰਸੂਲ ਹਨ, ਅਸੀਂ ਇਹਨਾਂ ਨੂੰ ਇਕ ਦੂਜੇ (ਰਸੂਲ) ਨਾਲੋ ਵੱਧ ਕੇ ਮਰਾਤਬੇ (ਵਡਿਆਈ) ਬਖ਼ਸ਼ੇ, ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਨ੍ਹਾਂ ਨਾਲ ਅੱਲਾਹ ਨੇ ਆਪ ਗੱਲਾਂ ਕੀਤੀਆਂ ਅਤੇ ਇਹਨਾਂ ਵਿੱਚੋਂ ਹੀ ਕੁੱਝ ਦੇ ਮਰਤਬੇ (ਕੁੱਝ ਹੋਰ ਪੱਖੋਂ) ਉੱਚੇ ਕੀਤੇ। ਅਸੀਂ ਮਰੀਅਮ ਦੇ ਪੁੱਤਰ ਈਸਾ ਨੂੰ (ਨਬੀ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਬਖ਼ਸ਼ੀਆਂ ਅਤੇ ਪਵਿੱਤਰ ਰੂਹ (ਜਿਬਰਾਈਲ) ਰਾਹੀਂ ਉਹਨਾਂ ਦੀ ਮਦਦ ਕੀਤੀ। ਜੇ ਅੱਲਾਹ ਚਾਹੁੰਦਾ ਤਾਂ ਉਹਨਾਂ ਰਸੂਲਾਂ ਦੇ ਆਉਣ ਤੋਂ ਬਾਅਦ ਵਿਚ ਆਉਣ ਵਾਲੇ ਲੋਕ ਆਪੋ ਵਿਚ ਨਾ ਲੜਦੇ ਜਦੋਂ ਕਿ ਉਹਨਾਂ ਕੋਲ (ਨਬੀ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਆ ਚੁੱਕੀਆਂ ਸਨ। ਪਰ ਫਿਰ ਵੀ ਉਹਨਾਂ ਨੇ (ਆਪਸ ਵਿਚ) ਮਤਭੇਦ ਕੀਤਾ। ਸੋ ਉਹਨਾਂ ਵਿੱਚੋਂ ਹੀ ਕੁੱਝ ਉਹ ਹਨ ਜਿਹੜੇ (ਈਸਾ ’ਤੇ) ਈਮਾਨ ਲਿਆਏ ਅਤੇ ਕੁੱਝ ਨੇ ਇਨਕਾਰ ਕਰ ਦਿੱਤਾ। ਜੇ ਅੱਲਾਹ ਚਾਹੁੰਦਾ ਤਾਂ ਉਹ ਉੱਕਾ ਹੀ ਨਾ ਲੜਦੇ ਪਰ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।"},{"id":254,"translation":"ਹੇ ਈਮਾਨ ਵਾਲਿਓ! ਅਸੀਂ ਜੋ ਵੀ ਤੁਹਾਨੂੰ (ਮਾਲ) ਦਿੱਤਾ ਹੇ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਇਸ ਤੋਂ ਪਹਿਲਾਂ ਕਿ ਉਹ ਦਿਨ (ਕਿਆਮਤ ਦਾ) ਆ ਜਾਵੇ ਜਿਸ ਵਿਚ ਨਾ ਕੋਈ ਲੈਣ-ਦੇਣ ਹੋਵੇਗਾ ਅਤੇ ਨਾ ਹੀ ਕੋਈ ਦੋਸਤੀ ਜਾਂ ਸਫ਼ਾਰਸ਼ ਹੀ ਕੰਮ ਆਵੇਗੀ। ਇਹਨਾਂ ਗੱਲਾਂ ਦਾ ਇਨਕਾਰ ਕਰਨ ਵਾਲੇ ਹੀ ਜ਼ਾਲਿਮ ਹਨ।"},{"id":255,"translation":"ਉਹ ਅੱਲਾਹ ਹੇ ਉਸ ਤੋਂ ਛੁੱਟ ਕੋਈ ਵੀ (ਸੱਚਾ) ਇਸ਼ਟ ਨਹੀਂ (ਸਦਾ ਲਈ) ਜਿਉਂਦਾ ਹੇ, ਸਮੁੱਚੀ (ਸ਼੍ਰਿਸ਼ਟੀ) ਨੂੰ ਸੰਭਾਲਿਆ ਹੋਇਆ ਹੇ, ਨਾ ਹੀ ਉਸ ਨੂੰ ਉਂਘ ਆਉਂਦੀ ਹੇ ਅਤੇ ਨਾ ਹੀ ਉਹ ਸੋਂਦਾ ਹੇ। ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਉਸੇ ਦਾ ਹੇ। ਉਹ ਕਿਹੜਾ ਹੇ ਜਿਹੜਾ ਉਸ ਦੇ ਅੱਗੇ ਬਿਨਾਂ ਉਸ ਦੀ ਆਗਿਆ ਤੋਂ ਕਿਸੇ ਦੀ ਸਫ਼ਾਰਸ਼ ਕਰ ਸਕੇ? ਉਹੀਓ ਜਾਣਦਾ ਹੇ ਜੋ ਲੋਕਾਂ (ਦੀਆਂ ਅੱਖਾਂ ਦੇ) ਸਾਹਮਣੇ ਨੂੰ ਅਤੇ ਜੋ ਉਹਨਾਂ ਦੇ ਓਹਲੇ ਰੁ। ਲੋਕੀ ਉਸ ਦੇ ਗਿਆਨ ’ਚੋਂ ਕੁੱਝ ਵੀ ਆਪਣੇ ਅਧੀਨ ਨਹੀਂ ਕਰ ਸਕਦੇ, ਛੁੱਟ ਉਸ ਗੱਲ ਤੋਂ (ਜਿਸ ਦੀ ਜਾਣਕਾਰੀ) ਉਹ ਆਪ ਹੀ ਦੇਣਾ ਚਾਹੇ। ਉਸ ਦੀ ਕੁਰਸੀ [51] (ਬਾਦਸ਼ਾਹੀ ਤਖ਼ਤ) ਨੇ ਅਕਾਸ਼ਾਂ ਤੇ ਧਰਤੀ (ਦੀ ਹਰ ਚੀਜ਼)ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਨੂੰ ਅਤੇ ਉਹ (ਅੱਲਾਹ) ਉਹਨਾਂ ਸਭ ਦੀ ਰਾਖੀ ਕਰਦਾ ਹੋਇਆ ਥੱਕਦਾ ਨਹੀਂ। ਉਹ ਇਕ ਮਹਾਨ ਅਤੇ ਸਰਬ-ਉੱਚ ਵਡਿਆਈ ਵਾਲੀ ਹਸਤੀ ਹੇ।","footnotes":"[51] ਨਬੀ ਕਰੀਮ (ਸ:) ਦਾ ਫ਼ਰਮਾਨ ਹੇ ਕਿ ਸੱਤ ਅਕਾਸ਼ਾਂ ਦੀ ਮਹੱਤਤਾਂ ਕੁਰਸੀ ਦੇ ਮੁਕਾਬਲੇ ਵਿਚ ਕੇਵਲ ਇੰਨੀ ਹੇ ਜਿੰਨੀ ਕਿਸੇ ਖ਼ਾਲੀ ਥਾਂ ’ਤੇ ਕੋਈ ਮੁੰਦਰ ਪਈ ਹੋਵੇ ਜਦ ਕਿ ਅਰਸ਼ ਦੀ ਮਹੱਤਤਾ ਕੁਰਸੀ ਦੇ ਮੁਕਾਬਲੇ ਵਿਚ ਐਵੇਂ ਹੇ ਜਿਵੇਂ ਖ਼ਾਲੀ ਪਈ ਧਰਤੀ ਦੀ ਮਹੱਤਤਾ ਇਸ ਮੁੰਦਰੀ ਉੱਤੇ ਹੋਵੇ (ਵੇਖੋ ਸਹੀ ਹਦੀਸਾਂ ਦੀ ਲੜੀ, ਹਦੀਸ: 109)। ਹਕੀਕਤ ਵਿਚ ਅੱਲਾਹ, ਜਿਹੜਾ ਅਰਸ਼ ਅਤੇ ਕੁਰਸੀ ਦਾ ਪੈਦਾ ਕਰਨ ਵਾਲਾ ਹੇ, ਸਭ ਤੋਂ ਵੱਡੀ ਹਸਤੀ ਹੇ। (ਸ਼ੇਖ਼ੁਲ ਇਸਲਾਮ ਇਬਨੇ ਤੈਅਮੀਆ ਫ਼ਰਮਾਉਂਦੇ ਹਨ ਕਿ ਇਸ ਤੋਂ ਸਿੱਧ ਹੁੰਦਾ ਹੇ ਕਿ ਕੁਰਸੀ ਦੇ ਨਾਲ ਈਮਾਨ ਲਿਆਉਣਾ ਅਤੇ ਅਰਸ਼ ਦੇ ਨਾਲ ਈਮਾਨ ਲਿਆਉਣਾ ਅਤਿ ਜ਼ਰੂਰੀ ਹੇ ਉਹਨਾਂ ਦਾ ਇਹ ਵੀ ਕਹਿਣਾ ਹੇ ਕਿ ਸਾਰੇ ਹੀ ਅਹਲੇ ਸੁੰਨਤ ਦਾ ਇਹੋ ਵਿਸ਼ਵਾਸ ਹੇ ਕਿ ਕੁਰਸੀ ਅਰਸ਼ ਦੇ ਸਾਹਮਣੇ ਹੇ ਅਤੇ ਇਹ ਪੈਰਾਂ ਦੀ ਥਾਂ ਹੇ।) (ਇਬਨੇ ਤੈਅਮੀਆ ਦੇ ਫ਼ਤਵੇ)\n* ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਨਬੀ ਕਰੀਮ (ਸ:) ਨੇ ਮੈਨੂੰ ਰਮਜ਼ਾਨ ਦੀ ਜ਼ਕਾਅਤ (ਸਦਕਾਏ ਫ਼ਿਤਰ) ਦੀ ਰਾਖੀ ਲਈ ਨਿਯੁਕਤ ਕਰ ਦਿੱਤਾ ਤਾਂ ਮੇਰੇ ਕੋਲ ਇਕ ਵਿਅਕਤੀ ਆਇਆ ਅਤੇ ਆਉਂਦੇ ਹੀ ਅਨਾਜ ਦੀ ਮੁੱਠੀ ਭਰ ਲਈ ਤਾਂ ਮੈਨੂੰ ਉਸ ਨੂੰ ਫੜ ਲਿਆ ਅਤੇ ਕਿਹਾ ਕਿ ਮੈਂ ਤੈ` ਅੱਲਾਹ ਦੇ ਰਸੂਲ ਦੇ ਕੋਲ ਲੈਕੇ ਜਾਵਾਂਗਾਂ ਮੈਂ ਤੈਨੂੰ ਛੱਡਦਾ ਨਹੀਂ ਫਿਰ ਪੂਰਾ ਕਿੱਸਾ ਬਿਆਨ ਕੀਤਾ ਤਾਂ ਉਹਨੇ ਕਿਹਾ ਕਿ (ਹੇ ਅਬੂ-ਹੁਰੈਰਾ) ਜਦੋਂ ਤੂੰ ਸੋਣ ਲਈ ਬਿਸਤਰੇ ’ਤੇ ਜਾਵੇਂ ਤਾਂ ਆਇਤਲ ਕੁਰਸੀ ਪੜ੍ਹ ਲਿਆ ਕਰੀਂ ਤਾਂ ਸਵੇਰ ਹੋਣ ਤਕ ਅੱਲਾਹ ਤਆਲਾ ਵੱਲੋਂ ਇਕ ਫ਼ਰਿਸ਼ਤਾ ਤੇਰੀ ਨਿਗਰਾਨੀ ਕਰੇਗਾ ਅਤੇ ਜਿਹੜਾ ਤੇਰੀ ਸੁਰੱਖਿਆ ਕਰੇਗਾ ਅਤੇ ਸਵੇਰੇ ਤਕ ਸ਼ੈਤਾਨ ਤੇਰੇ ਨੇੜੇ ਵੀ ਨਹੀਂ ਆਵੇਗਾ। ਨਬੀ (ਸ:) ਨੇ ਫ਼ਰਮਾਇਆ, ਹੇ ਤਾਂ ਉਹ ਝੂਠਾ ਪਰ ਇਹ ਗੱਲ ਉਸ ਨੇ ਸੱਚੀ ਆਖੀ ਹੇ, ਉਹ ਸ਼ੈਤਾਨ ਸੀ। (ਸਹੀ ਬੁਖ਼ਾਰੀ, ਹਦੀਸ: 5010)"},{"id":256,"translation":"ਧਰਮ ਦੇ ਸੰਬੰਧ ਵਿਚ ਕੋਈ ਜ਼ੋਰ ਜ਼ਬਰਦਸਤੀ ਨਹੀਂ, ਕਿਉਂ ਜੋ ਹਿਦਾਇਤ (ਸੱਚਾ ਧਰਮ) ਗੁਮਰਾਹੀ (ਝੂਠੇ ਧਰਮਾਂ) ਤੋਂ ਸਪਸ਼ਟ ਹੋ ਚੁੱਕੀ ਹੇ। ਸੋ ਜਿਹੜਾ ਕੋਈ ਤਾਗ਼ੂਤ (ਅੱਲਾਹ ਤੋਂ ਛੁੱਟ ਦੂਜੇ ਇਸ਼ਟ) ਦਾ ਇਨਕਾਰ ਕਰੇ ਅਤੇ ਅੱਲਾਹ ’ਤੇ ਈਮਾਨ ਲੈ ਆਵੇ ਉਸ ਵਿਅਕਤੀ ਨੇ ਇਕ ਮਜ਼ਬੂਤ ਸਹਾਰੇ ਨੂੰ ਫੜ ਲਿਆ ਨੂੰ ਜਿਹੜਾ ਟੂਟਣ ਵਾਲਾ ਨਹੀਂ। ਅੱਲਾਹ (ਹਰ ਗੱਲ ਨੂੰ) ਭਲੀ-ਭਾਂਤ ਜਾਣਨ ਵਾਲਾ ਅਤੇ ਸੁਣਨ ਵਾਲਾ ਹੇ।"},{"id":257,"translation":"ਅੱਲਾਹ ਉਹਨਾਂ ਦਾ ਹੀ ਦੋਸਤ ਹੇ ਜਿਹੜੇ ਈਮਾਨ ਲਿਆਉਣ ਵਾਲੇ ਹਨ, ਉਹ ਉਹਨਾਂ ਨੂੰ (ਕੁਫ਼ਰ ਦੇ) ਹਨੇਰਿਆਂ ’ਚੋਂ ਕੱਢ ਕੇ (ਈਮਾਨ ਦੀ) ਰੋਸ਼ਨੀ ਵਿਚ ਲਿਆਉਂਦਾ ਹੇ ਅਤੇ ਉਹ ਲੋਕ ਜਿਨ੍ਹਾਂ ਨੇ ਕੁਫ਼ਰ ਕੀਤਾ ਉਹਨਾਂ ਦਾ ਦੋਸਤ ‘ਤਾਗ਼ੂਤ’ [52] ਹਨ, ਉਹ ਉਹਨਾਂ ਨੂੰ ਹਿਦਾਇਤ ਦੀ ਰੋਸ਼ਨੀ ’ਚੋਂ ਕੱਢ ਕੇ (ਜਹਾਲਤ ਦੇ) ਹਨੇਰਿਆਂ ਵੱਲ ਲੈ ਜਾਂਦੇ ਹਨ (ਅਜਿਹੇ ਲੋਕ ਹੀ ਨਰਕ ਵਿਚ ਜਾਣਗੇ) ਜਿੱਥੇ ਉਹ ਸਦਾ ਲਈ ਰਹਿਣਗੇ।","footnotes":"[52] ਸ਼ਬਦ “ਤਾਗ਼ੂਤ” ਤੋਂ ਭਾਵ ਹਰ ਉਹ ਚੀਜ਼ ਰੁ ਜਿਸ ਦੀ ਪੂਜਾ ਅਸਲੀ ਇਸ਼ਟ, ਅੱਲਾਹ ਨੂੰ ਛੱਡ ਕੇ ਕੀਤੀ ਜਾਵੇ ਜਿਵੇਂ ਪੱਥਰ, ਰੁੱਖ਼, ਕਬਰ, ਜਿਉਂਦੇ ਜਾਂ ਮੁਰਦੇ ਮਨੁੱਖ, ਜਾਨਵਰ, ਮੂਰਤੀ, ਚੰਨ, ਸੂਰਜ, ਤਾਰੇ ਆਦਿ) ਇੰਜ ਹੀ ਹਜ਼ਰਤ ਈਸਾ ਅਤੇ ਉਹਨਾਂ ਦੀ ਮਾਤਾ ਮਰੀਅਮ ਅਤੇ ਦੂਜੇ ਨਬੀ ਤੇ ਰਸੂਲ ਅਤੇ ਜਿਹੜੇ ਵੀ ਅੱਲਾਹ ਨੂੰ ਛੱਡ ਕੇ ਦੂਜੇ ਸਾਰੇ ਇਸ਼ਟ ਜਿਨਾਂ ਦੀ ਵੀ ਪੂਜਾ ਕੀਤੀ ਜਾਂਦੀ ਹੇ ਉਹ ਸਾਰੇ ਤਾਗ਼ੂਤ ਅਖਵਾਉਣਗੇ। ਹਜ਼ਰਤ ਉਮਰ (ਰ:ਅ:) ਨੇ ਫ਼ਰਮਾਇਆ ਇਕ ਅਮੀਰ ਵਿਅਕਤੀ ਦੀ ਉਦਾਹਰਨ ਹੇ ਜਿਹੜਾ ਅੱਲਾਹ ਦੀ ਬੰਦਗੀ ਵਿਚ ਨੇਕ ਅਮਲ ਵੀ ਕਰਦਾ ਰਹਿੰਦਾ ਹੇ ਫਿਰ ਅੱਲਾਹ ਉਸ ਨੂੰ ਪਰਖਣ ਲਈ ਸ਼ੈਤਾਨ ਨੂੰ ਭੇਜ ਦਿੰਦਾ ਹੇ ਜਿਸ ਕਾਰਨ ਉਹ ਬੁਰੇ ਕੰਮ ਕਰਨ ਲੱਗ ਪੈਂਦਾ ਹੇ ਇੱਥੋਂ ਤਕ ਕਿ ਉਸ ਦੇ ਚੰਗੇ ਕਰਮ ਵੀ ਬਰਬਾਦ ਹੋ ਜਾਂਦੇ ਹਨ। (ਸਹੀ ਬੁਖ਼ਾਰੀ, ਹਦੀਸ: 4538)"},{"id":258,"translation":"ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੇ ਜਿਸ ਨੇ ਇਬਰਾਹੀਮ ਨਾਲ ਕੇਵਲ ਇਸ ਲਈ ਝਗੜਾ ਕੀਤਾ ਸੀ ਕਿ ਅੱਲਾਹ ਨੇ ਉਸ (ਨਮਰੂਦ) ਨੂੰ ਬਾਦਸ਼ਾਹਤ ਦੇ ਛੱਡੀ ਸੀ? ਜਦ ਇਬਰਾਹੀਮ ਨੇ ਕਿਹਾ ਕਿ ਮੇਰਾ ਰੱਬ ਤਾਂ ਉਹ ਹੇ ਜਿਹੜਾ ਜੀਵਨ ਵੀ ਦਿੰਦਾ ਹੇ ਅਤੇ ਮੌਤ ਵੀ ਦਿੰਦਾ ਹੇ ਤਾਂ ਉਸ (ਨਮਰੂਦ ਬਾਦਸ਼ਾਹ) ਨੇ ਕਿਹਾ ਕਿ ਮੈਂ ਵੀ ਜੀਵਨ ਅਤੇ ਮੌਤ ਦਿੰਦਾ ਹਾਂ। ਇਬਰਾਹੀਮ ਨੇ ਕਿਹਾ ਕਿ ਅੱਲਾਹ ਤਾਂ ਸੂਰਜ ਨੂੰ ਪੂਰਬ ’ਚੋਂ ਕੱਢਦਾ ਹੇ ਤੂੰ ਇਸ ਨੂੰ ਪੱਛਮ ’ਚੋਂ ਕੱਢ ਕੇ ਵਿਖਾ। ਇਹ ਸੁਣ ਕੇ ਉਹ ਹੱਕਾ ਬੱਕਾ (ਲਾ ਜਵਾਬ) ਹੋ ਕੇ ਰਹਿ ਗਿਆ। ਉਹ (ਅੱਲਾਹ ਦੀਆਂ ਸ਼ਕਤੀਆਂ ਦਾ) ਇਨਕਾਰੀ ਸੀ। ਅੱਲਾਹ ਉਹਨਾਂ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ ਜਿਹੜੇ ਜ਼ੁਲਮ ਕਰਦੇ ਹਨ।"},{"id":259,"translation":"ਜਾਂ ਇਸੇ ਤਰ੍ਹਾਂ ਤੁਸੀਂ ਉਸ ਨੂੰ ਵੀ ਨਹੀਂ ਵੇਖਿਆ ਜਿਹੜਾ ਇਕ ਬਸਤੀ ਕੋਲ ਦੀ ਲੰਘਇਆ ਜਿਸ ਦੀਆਂ ਛੱਤਾਂ ਡਿੱਗੀਆਂ ਹੋਈਆਂ ਸਨ? ਉਸ ਨੇ ਆਖਿਆ ਕਿ ਇਸ ਬਸਤੀ (ਦੇ ਵਾਸੀਆਂ) ਦੀ ਮੌਤ ਤੋਂ ਬਾਅਦ ਅੱਲਾਹ ਕਿਵੇਂ ਇਸ ਨੂੰ ਮੁੜ ਜੀਵਤ ਕਰੇਗਾ? ਤਾਂ ਅੱਲਾਹ ਨੇ ਉਸ (ਪੁੱਛਣ ਵਾਲੇ) ਵਿਅਕਤੀ ਨੂੰ ਸੌ ਸਾਲ ਲਈ ਮੌਤ ਦੇ ਦਿੱਤੀ ਫਿਰ ਉਸ ਨੂੰ ਜਿਊਂਦਾ ਕੀਤਾ। ਅੱਲਾਹ ਨੇ (ਉਸ ਤੋਂ) ਪੁੱਛਿਆ ਕਿ ਤੂੰ ਕਿੰਨੀ ਦੇਰ ਇੰਜ (ਮੁਰਦਾ) ਰਿਹਾ? ਉਸ ਨੇ ਕਿਹਾ ਕਿ ਇਕ ਦਿਨ ਲਈ ਜਾਂ ਦਿਨ ਦਾ ਵੀ ਇਕ ਭਾਗ। ਅੱਲਾਹ ਨੇ ਫ਼ਰਮਾਇਆ, ਨਹੀਂ ਤੂੰ ਤਾਂ ਮੌਤ ਦੀ ਹਾਲਤ ਵਿਚ ਸੌ ਸਾਲ ਰਿਹਾ ਹੇ, ਤੂੰ ਆਪਣੇ ਖਾਣ ਪੀਣ (ਦੇ ਸਾਮਾਨ) ਵੱਲ ਵੇਖ ਉਹ ਵੀ ਸੜ੍ਹਿਆ ਨਹੀਂ ਅੇਤ ਆਪਣੇ (ਮਰੇ ਹੋਏ) ਖੋਤੇ ਵੱਲ ਵੇਖ। ਅਸੀਂ ਲੋਕਾਂ ਲਈ ਤੇਨੂੰ (ਇਕ ਨਿਸ਼ਾਨੀ ਬਣਾ ਦੇਣਾ) ਚਾਹੁੰਦੇ ਹਾਂ, ਸੋ ਤੂੰ ਖੋਤੇ ਦੀਆਂ ਹੱਡੀਆਂ ਵੱਲ ਵੇਖ ਕਿ ਅਸੀਂ ਇਹਨਾਂ ਨੂੰ ਕਿੱਦਾਂ ਜੋੜਦੇ ਹਾਂ ਫਿਰ ਇਹਨਾਂ ’ਤੇ ਮਾਸ ਬੋਟੀ ਚੜ੍ਹਾਉਂਦੇ ਹਾਂ। ਜਦੋਂ ਉਸ ਨੇ ਇਹ ਸਭ ਵੇਖ ਲਿਆ ਤਾਂ ਉਸ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਬੇਸ਼ੱਕ ਅੱਲਾਹ ਹਰ ਕੰਮ ਕਰਨ ਦੀ ਕੁਦਰਤ ਰਖਦਾ ਹੇ।"},{"id":260,"translation":"ਜਦੋਂ ਇਬਰਾਹੀਮ ਨੇ ਕਿਹਾ ਕਿ ਹੇ ਮੇਰੇ ਰੱਬਾ! ਮੈਨੂੰ ਵਿਖਾ ਕਿ ਤੂੰ ਮੁਰਦਿਆਂ ਨੂੰ ਕਿਵੇਂ ਜਿਊਂਦਾ ਕਰੇਂਗਾ? ਅੱਲਾਹ ਨੇ ਪੁੱਛਿਆ ਕੀ ਤੈਨੂੰ ਇਸ (ਮੇਰੀ ਸ਼ਕਤੀ) ’ਤੇ ਵਿਸ਼ਵਾਸ ਨਹੀਂ? ਇਬਰਾਹੀਮ ਨੇ ਆਖਿਆ, ਕਿਉਂ ਨਹੀਂ! ਮੈਂ ਤਾਂ ਕੇਵਲ ਮਨ ਦੀ ਤਸੱਲੀ ਚਾਹੁੰਦਾ ਹਾਂ? ਅੱਲਾਹ ਨੇ ਕਿਹਾ ਕਿ ਤੂੰ ਚਾਰ ਪੰਛੀਆਂ ? ਲੈ ਅਤੇ ਉਹਨਾਂ ਨਾਲ ਸਨੇਹ ਪੈਦਾ ਕਰ ਲੈ, ਫਿਰ ਉਹਨਾਂ ਨੂੰ ਮਾਰ ਕੇ ਉਹਨਾਂ ਦਾ ਇਕ-ਇਕ ਟੋਟਾ ਵੱਖ-ਵੱਖ ਪਹਾੜਾਂ ਉੱਤੇ ਜਾ ਧਰ ਫਿਰ ਉਹਨਾਂ ਨੂੰ ਬੁਲਾਈਂ, ਉਹ (ਪੰਛੀ) ਤੇਰੇ ਕੋਲ ਨੱਸੇ ਆਉਣਗੇ ਅਤੇ ਯਾਦ ਰੱਖ ਕਿ ਅੱਲਾਹ ਜ਼ੋਰਾਵਰ ਅਤੇ ਦਾਨਾਈ ਵਾਲਾ ਹੇ।"},{"id":261,"translation":"ਉਹਨਾਂ ਲੋਕਾਂ ਦੀ ਮਿਸਾਲ ਜਿਹੜੇ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਉਸ ਦਾਣੇ ਵਾਂਗ ਹੇ ਜਿਸ (ਦਾਣੇ ਦੇ ਬੀਜਣ ’ਤੇ) ਸੱਤ ਬੱਲੀਆਂ ਨਿਕਲਣ ਅਤੇ ਹਰ ਬੱਲੀ ਵਿੱਚੋਂ ਸੌ ਦਾਣੇ ਹੋਣ (ਇਸੇ ਤਰ੍ਹਾਂ) ਅੱਲਾਹ ਜਿਸ ਨੂੰ ਚਾਹੁੰਦਾ ਹੇ ਵਧਾ ਕੇ ਦਿੰਦਾ ਹੇ ਉਹ ਵੱਡੀ ਗੁੰਜਾਇਸ਼ ਵਾਲਾ ਹੇ (ਕੋਣ ਖ਼ਰਚ ਸਕਦਾ ਹੇ) ਉਹ ਚੰਗੀ ਤਰ੍ਹਾਂ ਜਾਣਦਾ ਹੇ।"},{"id":262,"translation":"ਜਿਹੜੇ ਲੋਕ ਆਪਣਾ ਮਾਲ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਅਤੇ ਖ਼ਰਚ ਕਰਕੇ ਕੋਈ ਅਹਿਸਾਨ ਦਾ ਪ੍ਰਗਟਾਵਾ ਵੀ ਨਹੀਂ ਕਰਦੇ ਅਤੇ ਨਾ ਹੀ ਦੁੱਖ ਦਿੰਦੇ ਹਨ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, (ਕਿਆਮਤ ਦਿਹਾੜੇ) ਨਾ ਤਾਂ ਉਹਨਾਂ ਨੂੰ ਕੋਈ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।"},{"id":263,"translation":"ਭਲੀ ਗੱਲ ਕਰਨਾ ਅਤੇ ਮੁਆਫ਼ ਕਰ ਦੇਣਾ ਉਸ (ਪੁੰਨ-ਦਾਨ) ਤੋਂ ਵਧੀਆ ਹੇ ਜਿਸ ਦੇ ਪਿੱਛੋ (ਅਹਿਸਾਨ ਜਤਾ ਕੇ) ਦੁਖ ਦਿੱਤਾ ਜਾਵੇ, ਜਦ ਕਿ ਅੱਲਾਹ (ਇਹਨਾਂ ਗੱਲਾਂ ਦੀ) ਪਰਵਾਹ ਨਹੀਂ ਕਰਦਾ ਅਤੇ (ਨਾ ਸ਼ੁਕਰਿਆਂ ਨੂੰ) ਬਰਦਾਸ਼ਤ ਕਰਨ ਵਾਲਾ ਹੇ।"},{"id":264,"translation":"ਹੇ ਈਮਾਨ ਲਿਆਉਣ ਵਾਲਿਓ! ਆਪਣੀ ਖ਼ੈਰਾਤ ਨੂੰ ਅਹਿਸਾਨ ਜਤਾ ਕੇ ਅਤੇ ਦੁੱਖ ਦੇ ਕੇ ਉਸ ਵਿਅਕਤੀ ਵਾਂਗ ਬਰਬਾਦ ਨਾ ਕਰੋ ਜਿਹੜਾ ਆਪਣਾ ਮਾਲ ਵਿਖਾਵੇ ਲਈ ਖ਼ਰਚ ਕਰਦਾ ਹੇ। ਉਹ ਨਾ ਤਾਂ ਅੱਲਾਹ ’ਤੇ ਅਤੇ ਨਾ ਹੀ ਕਿਆਮਤ ਵਾਲੇ ਦਿਨ ’ਤੇ ਈਮਾਨ ਰੱਖਦਾ ਹੇ ਉਸ ਦੀ ਉਦਾਹਰਨ ਉਸ ਚਿਕਨੇ ਪੱਥਰ ਵਾਂਗ ਹੇ ਜਿਸ ਉੱਤੇ ਮਿੱਟੀ ਪਈ ਹੋਵੇ ਫਿਰ ਉਸ ਉੱਤੇ ਜ਼ੋਰ ਦਾ ਮੀਂਹ ਪੈ ਜਵੇ (ਤਾਂ ਸਾਰੀ ਮਿੱਟੀ ਰੁੜ ਜਾਵੇਗੀ) ਅਤੇ ਸਾਫ਼ ਪੱਥਰ ਰਹਿ ਜਾਵੇ। ਉਹ ਲੋਕ ਜੋ ਵਿਖਾਵੇ ਲਈ ਨੇਕੀ ਕਰਦੇ ਹਨ ਉਹਨਾਂ ਦੇ ਹੱਥ ਕੁੱਝ ਵੀ ਨਹੀਂ ਆਉਂਦਾ। ਅੱਲਾਹ ਕਾਫ਼ਰਾਂ ਦੀ ਅਗਵਾਈ ਨਹੀਂ ਕਰਦਾ।"},{"id":265,"translation":"ਉਹਨਾਂ ਲੋਕਾਂ ਦੀ ਉਦਾਹਰਨ ਜਿਹੜੇ ਅੱਲਾਹ ਨੂੰ ਰਾਜ਼ੀ ਕਰਨ ਲਈ ਅਤੇ ਖ਼ੁਸ਼ਦਿਲੀ ਨਾਲ ਆਪਣਾ ਮਾਲ ਖ਼ਰਚ ਕਰਦੇ ਹਨ, ਉਸ ਬਾਗ਼ ਵਾਂਗ ਹੇ ਜਿਹੜਾ ਕਿਸੇ ਉੱਚੀ ਥਾਂ ਹੋਵੇ ਉਸ ’ਤੇ ਜ਼ੋਰਾਂ ਦਾ ਮੀਂਹ ਪੈ ਜਾਵੇ ਤਾਂ ਉਸ ਵਿਚ ਦੁਗਣਾ ਫਲ ਹੋਵੇਗਾ ਜੇ ਮੀਂਹ ਜ਼ੋਰਦਾਰ ਨਾ ਵੀ ਹੋਵੇ ਤਾਂ ਇਕ ਫ਼ੁਆਰ (ਮੀਂਹ ਦਾ ਛਿੱਟਾ) ਹੀ ਬਥੇਰਾ ਹੇ। ਤੁਸੀਂ ਜੋ ਵੀ (ਖ਼ਰਚ) ਕਰਦੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਵੇਖਦਾ ਹੇ।"},{"id":266,"translation":"ਕੀ ਤੁਹਾਡੇ ਵਿੱਚੋਂ ਕੋਈ ਇਹ ਗੱਲ ਪਸੰਦ ਕਰਦਾ ਹੇ ਕਿ ਉਸ ਦਾ ਆਪਣਾ ਇਕ ਖਜੂਰਾਂ ਅਤੇ ਅੰਗੂਰਾਂ ਦਾ ਬਾਗ਼ ਹੋਵੇ ਉਸ ਦੇ ਥੱਲੇ ਨਹਿਰਾਂ ਵਗਦੀਆਂ ਹੋਣ। ਉਸ ਬਾਗ਼ ਵਿਚ ਉਸ ਲਈ ਹਰ ਤਰ੍ਹਾਂ ਦੇ ਫਲ ਹੋਣ ਉਹ ਵਿਅਕਤੀ ਆਪ ਤਾਂ ਬੁੱਢਾ ਹੋ ਜਾਵੇ ਜਦ ਕਿ ਉਸ ਦੀ ਸੰਤਾਨ ਅਜਿਹੇ ਕਮਜ਼ੋਰ (ਛੋਟੀ) ਹੋਵੇ ਅਤੇ ਅਚਾਨਕ ਹੀ ਉਸ ਬਾਗ਼ ’ਤੇ ਇਕ ਵਾਰ-ਵਰੋਲਾ ਆ ਜਾਵੇ ਜਿਸ ਵਿਚ ਅੱਗ ਹੋਵੇ ਅਤੇ ਉਹ ਇਸ (ਬਾਗ਼) ਨੂੰ ਸਾੜ ਕੇ ਰੱਖ ਦੇਵੇ। ਇਸੇ ਤਰ੍ਹਾਂ ਅੱਲਾਹ ਤੁਹਾਡੇ (ਸਮਝਾਉਣ) ਲਈ ਆਇਤਾਂ ਖੋਲ ਖੋਲ ਕੇ ਬਿਆਨ ਕਰਦਾ ਹੇ ਤਾਂ ਜੋ ਤੁਸੀਂ ਸੋਚ ਵਿਚਾਰ ਕਰ ਸਕੋ।"},{"id":267,"translation":"ਹੇ ਈਮਾਨ ਵਾਲਿਓ! ਤੁਸੀਂ ਆਪਣੀ ਪਾਕ ਕਮਾਈ ਵਿੱਚੋਂ ਹੀ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਅਤੇ ਉਸ ਵਿੱਚੋਂ ਵੀ ਜੋ ਅਸੀਂ ਤੁਹਾਡੇ ਲਈ ਧਰਤੀ ’ਚੋਂ ਕੱਢਿਆ ਹੇ। ਅੱਲਾਹ ਦੀ ਰਾਹ ਵਿਚ ਮਾੜੀਆਂ ਤੇ ਬੇਕਾਰ ਚੀਜ਼ਾਂ ਨੂੰ ਖ਼ਰਚ ਕਰਨ ਦਾ ਜਤਨ ਨਾ ਕਰੋ, ਜਦ ਕਿ ਤੁਸੀਂ ਆਪ ਉਸ ਚੀਜ਼ ਨੂੰ ਲੈਣਾ ਪਸੰਦ ਨਹੀਂ ਕਰਦੇ ਛੁੱਟ ਉਸ ਤੋਂ ਕਿ ਤੁਸੀਂ ਇਸ ਸੰਬੰਧ ਵਿਚ ਅਣਦੇਖੀ ਕਰ ਜਾਓ। ਯਾਦ ਰੱਖੋ ਕਿ ਅੱਲਾਹ (ਹਰ ਚੀਜ਼ ਤੋਂ) ਬੇ-ਪਰਵਾਹ ਹੇ ਅਤੇ ਸ਼ਲਾਘਾਯੋਗ ਹੇ।"},{"id":268,"translation":"ਸ਼ੈਤਾਨ ਤੁਹਾਨੂੰ ਤੰਗਦਸਤੀ (ਗ਼ਰੀਬੀ) ਤੋਂ ਡਰਾਉਂਦਾ ਹੇ ਅਤੇ ਬੇ-ਹਯਾਈ (ਅਸ਼ਲੀਲਤਾ) ਦਾ ਹੁਕਮ ਦਿੰਦਾ ਹੇ ਜਦ ਕਿ ਅੱਲਾਹ ਤੁਹਾਡੇ ਨਾਲ ਆਪਣੀ ਬਖ਼ਸ਼ਿਸ਼ ਅਤੇ ਮਿਹਰਾਂ ਦਾ ਵਾਅਦਾ ਕਰਦਾ ਹੇ। ਅੱਲਾਹ ਫ਼ਰਾਖ਼ੀ ਵਾਲਾ (ਭਾਵ ਖੁੱਲ੍ਹਾ ਡੁੱਲਾ ਦੇਣ ਵਾਲਾ) ਅਤੇ ਚੰਗੀ ਤਰ੍ਹਾਂ ਜਾਣਨ ਵਾਲਾ ਹੇ।"},{"id":269,"translation":"ਅੱਲਾਹ ਜਿਸ ਨੂੰ ਚਾਹੁੰਦਾ ਹੇ ਹਿਕਮਤ [53] (ਦਾਨਾਈ) ਨਾਲ ਨਿਵਾਜ਼ਦਾ ਹੇ ਅਤੇ ਜਿਸ ਵਿਅਕਤੀ ਨੂੰ ਸਿਆਣਪ (ਦਾਨਾਈ) ਮਿਲ ਗਈ ਉਸ ਨੂੰ ਸਾਰੀਆਂ ਹੀ ਭਲਾਈਆਂ ਮਿਲ ਗਈਆਂ (ਇਹਨਾਂ ਗੱਲਾਂ ਤੋਂ) ਸਿੱਖਿਆ ਤਾਂ ਸੂਝਵਾਨ ਹੀ ਪ੍ਰਾਪਤ ਕਰਦੇ ਹਨ।","footnotes":"[53] “ਹਿਕਮਤ” ਦਾ ਅਰਥ ਦਾਨਾਈ ਹੇ। ਪਰ ਇਸ ਥਾਂ ਇਸ ਸ਼ਬਦ ਤੋਂ ਭਾਵ .ਕੁਰਆਨ ਤੇ ਸੰਨਤ ਜਾਂ ਹਦੀਸ ਹੇ। ਜਿਸ ਨੂੰ .ਕੁਰਆਨ ਤੇ ਹਦੀਸ ਦਾ ਗਿਆਨ ਹੋ ਜਾਂਦਾ ਹੇ ਫਿਰ ਉਸ ਨੂੰ ਅਮਲ ਕਰਨਾ ਵੀ ਆਸਾਨ ਹੋ ਜਾਂਦਾ ਹੇ।"},{"id":270,"translation":"ਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ ਸੁੱਖੋਂ ਅੱਲਾਹ ਉਹਨਾਂ ਸਭ ਨੂੰ ਜਾਣਦਾ ਹੇ ਅਤੇ ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ ਹੁੰਦਾ।"},{"id":271,"translation":"ਜੇ ਤੁਸੀਂ ਵਿਖਾ ਕੇ ਖ਼ੈਰਾਤ ਦੇਵੋ ਤਾਂ ਵੀ ਠੀਕ ਹੇ ਪਰ ਜੇ ਤੁਸੀਂ ਫ਼ਕੀਰਾਂ ਨੂੰ ਗੁਪਤ ਦਾਨ ਦੇਵੋ ਤਾਂ ਇਹ ਤੁਹਾਡੇ ਲਈ ਵਧੇਰੇ ਚੰਗਾ ਹੇ। ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ (ਪੁੰਨ-ਦਾਨ ਰਾਹੀਂ) ਦੂਰ ਕਰ ਦੇਵੇਗਾ। ਤੁਸੀਂ ਜੋ ਵੀ ਕੰਮ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":272,"translation":"(ਹੇ ਨਬੀ!) ਲੋਕਾਂ ਨੂੰ ਹਿਦਾਇਤ ਦੇਣਾ ਤੁਹਾਡੇ ਜ਼ਿੰਮੇ ਨਹੀਂ ਅੱਲਾਹ ਜਿਸ ਨੂੰ ਚਾਹੁੰਦਾ ਹੇ ਹਿਦਾਇਤ ਬਖ਼ਸ਼ ਦਿੰਦਾ ਹੇ। ਤੁਸੀਂ ਆਪਣੇ ਮਾਲ ’ਚੋਂ ਜੋ ਵੀ ਖ਼ਰਚ ਕਰਦੇ ਹੋ ਉਹ ਤੁਹਾਡੇ ਆਪਣੇ ਲਾਭ ਲਈ ਹੇ ਅਤੇ ਤੁਸੀਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਨੂੰ ਰਾਜ਼ੀ ਕਰਨ ਲਈ ਹੀ ਖ਼ਰਚ ਕਰਦੇ ਹੋ ਅੇਤ ਤੁਸੀਂ ਜੋ ਵੀ ਖ਼ਰਚ ਕਰੋਗੇ ਤੁਹਾਨੂੰ ਉਸ ਦਾ ਪੂਰਾ-ਪੂਰਾ ਬਦਲਾ ਮਿਲੇਗਾ ਤੁਹਾਡੇ ’ਤੇ ਜ਼ੁਲਮ ਨਹੀਂ ਕੀਤਾ ਜਾਵੇਗਾ।"},{"id":273,"translation":"(ਖ਼ੈਰਾਤ ਤਾਂ) ਉਹਨਾਂ ਲੋੜਵੰਦਾਂ ਲਈ ਹੇ ਜਿਹੜੇ ਅੱਲਾਹ ਦੇ ਕੰਮਾਂ ਵਿਚ ਇੰਜ ਰੁਝੇ ਰਹਿੰਦੇ ਹਨ ਕਿ (ਆਪਣੀ ਰੋਜ਼ੀ ਕਮਾਉਣ ਲਈ) ਧਰਤੀ ’ਤੇ ਭੱਜ-ਨੱਠ ਨਹੀਂ ਕਰ ਸਕਦੇ। ਅਣਜਾਣ ਲੋਕ ਉਹਨਾਂ ਦਾ ਆਤਮ ਸਨਮਾਨ ਵੇਖ ਕੇ ਉਹਨਾਂ ਨੂੰ ਖ਼ੁਸ਼ਹਾਲ ਸਮਝਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਸਕਦੇ ਹੋ ਉਹ ਲੋਕਾਂ ਦੇ ਪਿੱਛੇ ਪੈ ਕੇ ਸਵਾਲ ਨਹੀਂ ਕਰਦੇ।[54] ਤੁਸੀਂ ਆਪਣੇ ਮਾਲ ਵਿ=ਚੋਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਉਸ ` ਚੰਗੀ ਤਰ੍ਹਾਂ ਜਾਣਦਾ ਰੁ।","footnotes":"[54] .ਕੁਰਆਨ ਵਿਚ ‘ਇਲਹਾਫ਼ਨ’ ਸ਼ਬਦ ਦੀ ਵਰਤੋਂ ਕੀਤੀ ਗਈ ਹੇ ਜਿਸ ਦਾ ਅਰਥ ਹੇ ਚਿੰਬੜ ਕੇ ਜਾਂ ਪਿੱਛੇ ਪੈਕੇ ਸਵਾਲ ਕਰਨਾ, ਪਰ ਇਮਾਮ ਤਿਬਰੀ ਅਤੇ ਦੂਜੇ ਵਿਆਖਿਆਕਾਰ ਇਸ ਦਾ ਅਰਥ ਦੱਸਦੇ ਹਨ ਕਿ ਜਿਹੜੇ ਉੱਕਾ ਹੀ ਸਵਾਲ ਨਹੀਂ ਕਰਦੇ।"},{"id":274,"translation":"ਜਿਹੜੇ ਲੋਕ ਆਪਣੇ ਮਾਲ ਨੂੰ ਰਾਤ ਦਿਨ ਗੁਪਤ ਤੇ ਖੁੱਲ੍ਹੇ ਆਮ ਖ਼ਰਚ ਕਰਦੇ ਹਨ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ ਨਾਂ ਤਾਂ (ਕਿਆਮਤ ਵਾਲੇ ਦਿਨ) ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਦਾਸ ਹੋਣਗੇ । [55]","footnotes":"[55] ਨਬੀ ਕਰੀਮ (ਸ:) ਨੇ ਫ਼ਰਮਾਇਆ, ਸੱਤ ਵਿਅਕਤੀ ਅਜਿਹੇ ਹਨ ਜਿਨ੍ਹਾਂ ਨੂੰ ਅੱਲਾਹ ਤਆਲਾ ਉਸ ਦਿਨ ਆਪਣੀ ਛਤਰ ਛਾਇਆ ਹੇਠ ਰੱਖੇਗਾ ਜਿਸ ਦਿਨ ਛੁੱਟ ਉਸ ਦੀ ਛਾਇਆ ਤੋਂ ਹੋਰ ਕੋਈ ਛਾਇਆ ਨਹੀਂ ਹੋਵੇਗਾ (1) ਆਦਿਲ ਭਾਵ ਇਨਸਾਫ਼ ਪਸੰਦ ਬਾਦਸ਼ਾਹ (2) ਉਹ ਨੌਜਵਾਨ ਜਿਹੜਾ ਅੱਲਾਹ ਦੀ ਇਬਾਦਤ ਕਰਦੇ ਹੋਏ ਜਵਾਨ ਹੋਇਆ (3) ਅਜਿਹਾ ਵਿਅਕਤੀ ਜਿਸ ਦਾ ਮਨ ਮਸੀਤ ਵਿਚ ਹੀ ਅਟਕਿਆ ਰਹਿੰਦਾ ਹੇ (4) ਉਹ ਦੋ ਵਿਅਕਤੀ ਜਿਹੜੇ ਕੇਵਲ ਅੱਲਾਹ ਲਈ ਮੁਹੱਬਤ (ਦੋਸਤੀ) ਕਰਦੇ ਹਨ (5) ਉਹ ਵਿਅਕਤੀ ਜਿਸ ਨੂੰ ਕੋਈ ਖ਼ੂਬਸੂਰਤ ਔਰਤ ਅਸ਼ਲੀਲਤਾ ਵੱਲ ਬੁਲਾਵੇ ਪਰ ਉਹ ਆਖੇ ਕਿ ਮੈਂ ਅੱਲਾਹ ਤੋਂ ਡਰਦਾ ਹਾਂ (6) ਉਹ ਵਿਅਕਤੀ ਜਿਹੜਾ ਕੋਈ ਦਾਨ ਪੁੰਨ ਕਰੇ ਪਰ ਉਸ ਨੂੰ ਇੰਜ ਗੁਪਤ ਰੱਖੇ ਕਿ ਉਹਦੇ ਖੱਬੇ ਹੱਥ ਨੂੰ ਇਸ ਦਾ ਗਿਆਨ ਨਾ ਹੋਵੇ ਕਿ ਉਸ ਦੇ ਸੱਜੇ ਹੱਥ ਨੇ ਕੀ ਖ਼ੈਰਾਤ ਕੀਤੀ ਹੇ (7) ਉਹ ਵਿਅਕਤੀ ਜਿਹੜਾ ਇਕਾਂਤ ਵਿਚ ਅੱਲਾਹ ਨੂੰ ਯਾਦ ਕਰਦਾ ਹੇ ਅਤੇ ਅੱਲਾਹ ਦੇ ਡਰ-ਭੈਅ ਦੇ ਨਾਲ ਉਸ ਦੀਆਂ ਅੱਖਾਂ ਵਿਚ ਹੰਝੂ ਆ ਜਾਣ। (ਸਹੀ ਬੁਖ਼ਾਰੀ, ਹਦੀਸ: 1423)"},{"id":275,"translation":"ਜਿਹੜੇ ਲੋਕ ਸੂਦ[56] ਖਾਂਦੇ ਹਨ ਉਹ (ਕਿਆਮਤ ਦਿਹਾੜੇ) ਉਸ ਵਿਅਕਤੀ ਵਾਂਗ ਖੜੇ ਹੋਣਗੇ ਜਿਸ ਨੂੰ ਸ਼ੈਤਾਨ ਨੇ ਛੂ ਕੇ ਪਾਗਲ ਬਣਾ ਦਿੱਤਾ ਹੋਵੇ। ਉਹਨਾਂ ਨੂੰ ਇਹ ਸਜ਼ਾ ਇਸ ਲਈ ਮਿਲੇਗੀ ਕਿ ਉਹ ਕਿਹਾ ਕਰਦੇ ਸਨ ਕਿ ਵਪਾਰ ਵੀ ਤਾਂ ਵਿਆਜ ਵਾਂਗ ਹੀ ਹੇ ਜਦ ਕਿ ਵਪਾਰ ਨੂੰ ਅੱਲਾਹ ਨੇ ਹਲਾਲ (ਜਾਇਜ਼) ਆਖਿਆ ਹੇ ਅਤੇ ਵਿਆਜ ਨੂੰ ਹਰਾਮ (ਨਾਜਾਇਜ਼)। ਫਿਰ ਜਿਸ ਵਿਅਕਤੀ ਕੋਲ ਉਸ ਦੇ ਰੱਬ ਵੱਲੋਂ ਨਸੀਹਤ ਆ ਜਾਵੇ ਅਤੇ ਉਹ (ਵਿਆਜ ਖਾਣ ਤੋਂ) ਰੁਕ ਜਾਵੇ ਤਾਂ ਜਿਹੜਾ ਵਿਆਜ ਉਹ ਪਹਿਲਾਂ ਖਾ ਚੁੱਕਿਆ ਹੇ ਸੋ ਖਾ ਚੁੱਕਿਆ, ਉਸ ਦਾ ਮੁਆਮਲਾ ਅੱਲਾਹ ਕੋਲ ਹੇ ਪਰ ਜਿਹੜਾ ਵਿਅਕਤੀ ਫਿਰ ਮੁੜ (ਵਿਆਜੂ ਧੰਦਾ) ਕਰੇਗਾ ਤਾਂ ਅਜਿਹੇ ਲੋਕ ਹੀ ਨਰਕ ਵਿਚ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ।","footnotes":"[56] ਸੂਦ ਮੁੱਖ ਕਰਕੇ ਦੋ ਪ੍ਰਕਾਰ ਦਾ ਹੁੰਦਾ ਹੇ। ਇਕ ਇਹ ਕਿ ਕੁੱਝ ਸਮੇਂ ਲਈ ਕਿਸੇ ਨੂੰ ਸੌ ਰੁਪਏ ਇਸ ਸ਼ਰਤ ’ਤੇ ਦੇਣਾ ਕਿ ਵਾਪਸ ਕਰਦੇ ਹੋਏ ਇਕ ਸੌ ਪੰਜਾਹ ਜਾਂ ਇਕ ਸੌ ਪੱਚੀ ਦੇਣੇ ਹੋਣਗੇ। ਇਹ ਪੱਚੀ ਜਾ ਪੰਜਾਹ ਉਸ ਸਮੇਂ ਦੇ ਬਦਲੇ ਵਿਚ ਹੇ ਜਿਸ ਵਿਚ ਸੌ ਰੁਪਆ ਵਰਤਿਆ ਗਿਆ ਹੇ। ਦੂਜਾ ਸੂਦ ਉਹ ਹੇ ਜਿਹੜਾ ਛੇ ਚੀਜ਼ਾਂ ਵਿਚ ਘਟਣ ਵਧਣ ਜਾਂ ਨਕਦ ਤੇ ਉਧਾਰ ਕਾਰਨ ਹੁੰਦਾ ਹੇ। ਜਿਵੇਂ ਅਨਾਜ ਦੇ ਬਦਲੇ ਵਿਚ ਅਨਾਜ ਲੈਣ ਹੁੰਦਾ ਹੇ ਜੇਕਰ ਹੱਥੋ-ਹੱਥੀ ਬਰਾਬਰ ਬਰਾਬਰ ਹੋਵੇ ਤਾਂ ਠੀਕ ਹੇ ਜੇ ਇਸ ਵਿਚ ਘਟਣ ਵਧਣ ਜਾਂ ਇਕ ਨਕਦ ਹੋਵੇ ਤੇ ਦੂਜੀ ਉਧਾਰ ਹੋਵੇ ਜਾਂ ਦੋਵੇਂ ਹੀ ਉਧਾਰ ਹੋਣ ਉਹ ਵੀ ਸੂਦ ਹੇ। (ਅਹਸਨੁਲ ਬਿਆਨ)"},{"id":276,"translation":"ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ ਵਧਾਉਂਦਾ ਹੇ। ਅੱਲਾਹ ਕਿਸੇ ਨਾ-ਸ਼ੁਕਰੇ ਗੁਨਾਹਗਾਰ ਵਿਅਕਤੀ ਨੂੰ ਪਸੰਦ ਨਹੀਂ ਕਰਦਾ।"},{"id":277,"translation":"ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।"},{"id":278,"translation":"ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,[57] ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।","footnotes":"[57] ਹਦੀਸਾਂ ਵਿਚ ਸੂਦ ਦੀ ਹਰਾਮ ਕਮਾਈ ਤੋਂ ਰੋਕਿਆ ਗਿਆ ਹੇ ਜਿਵੇਂ ਨਬੀ (ਸ:) ਨੇ ਕੁੱਤੇ ਤੇ ਖ਼ੂਨ ਕੱਢਣ ਦੀ ਕੀਮਤ (ਲੈਣ-ਦੇਣ) ਤੋਂ ਮਨ੍ਹਾਂ ਕੀਤਾ ਹੇ, ਇੰਜ ਹੀ ਖੁਣਨ ਤੇ ਖੁਣਨ ਵਾਲੀਆਂ, ਸੂਦ ਖਾਣ ਅਤੇ ਖਲਾਉਣ ਵਾਲੇ ਅਤੇ ਤਸਵੀਰ ਬਣਾਉਣ ਵਾਲੇ ਉੱਤੇ ਲਾਅਨਤ ਭੇਜੀ ਹੇ, ਇੰਜ ਹੀ ਬਦਕਾਰ ਔੌਰਤ ਦੀ ਕਮਾਈ ਤੋਂ ਵੀ ਰੋਕਿਆ ਹੇ। (ਸਹੀ ਬੁਖ਼ਾਰੀ, ਹਦੀਸ: 2086, 5962) * ਅਬੂ-ਸਈਦ ਦਾ ਆਖਣਾ ਹੇ ਕਿ ਇਕ ਵਾਰ ਬਿਲਾਲ (ਰ:ਅ:) ਬਰਨੀ ਇਕ ਵਧੀਆ ਖਜੂਰ ਨਬੀ (ਸ:) ਦੀ ਸੇਵਾ ਵਿਖੇ ਲਿਆਏ ਆਪ (ਸ:) ਨੇ ਪੁੱਛਿਆ ਇਹ ਕਿਥੋਂ ਲਿਆਏ ਹੋ? ਬਿਲਾਲ ਨੇ ਕਿਹਾ ਕਿ ਮੇਰੇ ਕੋਲ ਇਕ ਘਟਿਆ ਕਿਸਮ ਦੀ ਖਜੂਰ ਸੀ ਤਾਂ ਮੈਂ ਇਸ ਘਟਿਆ ਕਿਸਮ ਦੀ ਖਜੂਰ ਦੇ ਦੋ ਤੋਲ ਦੇ ਕੇ ਇਕ ਤੋਲ ਵਧੀਆ ਖਜੂਰਾਂ ਦਾ ਲੈ ਲਿਆ ਤਾਂ ਜੋ ਤੁਹਾਡੀ ਸੇਵਾਂ ਵਿਚ ਪੇਸ਼ ਕਰ ਸਕਾਂ। ਤਾਂ ਆਪ (ਸ:) ਨੇ ਫ਼ਰਮਾਇਆ, ਅਫ਼ਸੋਸ ਹੇ ਅਫ਼ਸੋਸ! ਇਹ ਤਾਂ ਉੱਕਾ ਹੀ ਸੂਦ ਹੇ, ਇੰਜ ਨਾ ਕਰੋ, ਜੇ ਤੁਸੀਂ ਖਜੂਰ ਖਰੀਦਣੀ ਹੋਵੇ ਤਾਂ ਪਹਿਲਾਂ ਆਪਣੀ ਖਜੂਰ ਵੇਚੋ ਫਿਰ ਵਧੀਆ ਖਜੂਰਾਂ ਖਰੀਦੋ। (ਸਹੀ ਬੁਖ਼ਾਰੀ, ਹਦੀਸ: 2312)"},{"id":279,"translation":"ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।"},{"id":280,"translation":"ਜੇ (ਤੁਹਾਡੇ ਕਰਜ਼ਦਾਰ ਦਾ) ਹੱਥ ਤੰਗ ਹੋਵੇ ਤਾਂ ਉਸ ਨੂੰ ਹੱਥ ਖੁੱਲ੍ਹਣ ਤਕ ਮੋਹਲਤ ਦਿਓ ਅਤੇ ਤੁਹਾਡੇ ਲਈ ਬਹੁਤ ਹੀ ਵਧੀਆ ਹੇ ਜੇ ਤੁਸੀਂ (ਕਰਜ਼ ਨੂੰ) ਸਦਕਾ [58] (ਭਾਵ ਮੁਆਫ਼) ਕਰ ਦੇਵੋ, ਜੇ ਤੁਹਾਨੂੰ ਇਸ ਦਾ ਗਿਆਨ ਹੇ।","footnotes":"[58] ਇਸ ਥਾਂ ਸਦਕੇ ਤੋਂ ਭਾਵ ਮੁਆਫ਼ ਕਰ ਦੇਣਾ ਹੇ। ਨਬੀ (ਸ:) ਨੇ ਫ਼ਰਮਾਇਆ ਕਿ ਇਕ ਵਿਅਕਤੀ ਲੋਕਾਂ ਨੂੰ ਉਧਾਰ ਦਿਆ ਕਰਦਾ ਸੀ ਅਤੇ ਆਪਣੇ ਨੌਕਰ ਨੂੰ ਆਖਦਾ ਸੀ ਕਿ ਜੇ ਤੂੰ ਉਧਾਰ ਵਾਪਸ ਲੈਣ ਲਈ ਕਿਸੇ ਹੱਥ ਤੰਗ ਵਾਲੇ ਕੋਲ ਜਾਵੇ ਤਾਂ ਉਸ ਨਾਲ ਨਰਮੀ ਦਾ ਵਰਤਾਓ ਕਰੀਂ ਹੋ ਸਕਦਾ ਹੇ ਕਿ ਅੱਲਾਹ ਸਾਡੇ ਨਾਲ ਨਰਮੀ ਵਰਤੇ ਤਾਂ ਆਪ (ਸ:) ਨੇ ਫ਼ਰਮਾਇਆ ਜਦੋਂ ਅੱਲਾਹ ਨਾਲ ਉਸ ਦੀ ਮਿਲਣੀ ਹੋਵੇਗੀ ਤਾਂ ਅੱਲਾਹ ਉਸ ਨੂੰ ਮੁਆਫ਼ ਕਰ ਦੇਵੇਗਾ। (ਸਹੀ ਬੁਖ਼ਾਰੀ, ਹਦੀਸ: 3480)"},{"id":281,"translation":"ਉਸ ਦਿਨ ਤੋਂ ਡਰੋ ਜਦੋਂ ਤੁਸੀਂ ਸਾਰੇ ਅੱਲਾਹ ਵੱਲ ਪਰਤਾਏ ਜਾਉਗੇ ਅਤੇ ਹਰੇਕ ਵਿਅਕਤੀ ਨੇ (ਸੰਸਾਰ ਵਿਚ) ਜੋ ਵੀ (ਅਮਲ ਕੀਤਾ) ਹੋਵੇਗਾ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕੋਈ ਵਧੀਕੀ ਨਹੀਂ ਹੋਵੇਗੀ।"},{"id":282,"translation":"ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਜਦੋਂ ਤੁਸੀਂ ਆਪੋ ਵਿਚ ਇਕ ਨਿਸ਼ਚਿਤ ਸਮੇਂ ਲਈ ਉਧਾਰ ਦਾ ਲੈਣ-ਦੇਣ ਕਰੋ ਤਾਂ ਉਸ ਨੂੰ ਲਿਖ ਲਿਆ ਕਰੋ ਅਤੇ ਲਿਖਣ ਵਾਲੇ ਨੂੰ ਚਾਹੀਦਾ ਹੇ ਕਿ ਤੁਹਾਡੇ ਵਿਚਕਾਰ (ਲੈਣ-ਦੇਣ ਨੂੰ) ਇਨਸਾਫ਼ ਨਾਲ ਲਿਖੇ ਅਤੇ ਲਿਖਣਯੋਗ ਵਿਅਕਤੀ ਲਿਖਣ ਤੋਂ ਇਨਕਾਰ ਨਾ ਕਰੇ। ਜਿਸ ਨੂੰ ਅੱਲਾਹ ਨੇ ਲਿਖਣਾ ਸਿਖਾਇਆ ਹੇ ਉਸ ਨੂੰ ਲਿਖਣਾ ਚਾਹੀਦਾ ਹੇ। ਜਿਸ ਦੇ ਜ਼ਿੰਮੇ ਕਰਜ਼ ਹੋਵੇ ਉਹੀ ਵਿਅਕਤੀ ਲਿਖਵਾਏਗਾ ਅਤੇ ਕਰਜ਼ਦਾਰ ਨੂੰ (ਲਿਖਵਾਉਂਦੇ ਹੋਏ) ਆਪਣੇ ਰੱਬ ਤੋਂ ਡਰਨਾ ਚਾਹੀਦਾ ਹੇ ਅਤੇ ਇਹ (ਲਿਖਵਾਉਂਦੇ ਹੋਏ) ਕਿਸੇ ਚੀਜ਼ ਨੂੰ ਘੱਟਾ ਨਾ ਦੇਵੇ। ਜੇ ਕਰਜ਼ਦਾਰ ਨਾ ਸਮਝ ਰੁ ਜਾਂ ਕਮਜ਼ੋਰ ਰੁ ਜਾਂ ਲਿਖਵਾ ਨਹੀਂ ਸਕਦਾ ਤਾਂ ਉਸ ਦੇ ਮੁਖ਼ਤਿਆਰ ਨੂੰ ਚਾਹੀਦਾ ਹੇ ਕਿ ਉਹ ਇਨਸਾਫ਼ ਨਾਲ ਲਿਖਵਾ ਦੇਵੇ ਫਿਰ ਤੁਸੀਂ ਆਪਣੇ ਮੁਸਲਮਾਨ ਮਰਦਾਂ ਵਿੱਚੋਂ ਦੋ ਗਵਾਹ ਬਣਾਓ ਜੇ ਦੋ ਮਰਦ ਨਾ ਹੋਣ ਤਾਂ ਇਕ ਮਰਦ ਤੇ ਦੋ ਔਰਤਾਂ, ਜਿਨ੍ਹਾਂ ਨੂੰ ਤੁਸੀਂ (ਗਵਾਹੀ ਲਈ) ਪਸੰਦ ਕਰਦੇ ਹੋ, ਗਵਾਹ ਬਣਾ ਲਵੋ। (ਇਹ ਇਸ ਲਈ) ਕਿ ਜੇਕਰ ਇਕ ਔਰਤ ਭੁੱਲ ਜਾਵੇ ਤਾਂ ਦੂਜੀ ਉਸ ਨੂੰ ਯਾਦ ਕਰਵਾ ਦਵੇ। ਜਦੋਂ ਗਵਾਹਾਂ ਨੂੰ ਬੁਲਾਇਆ ਜਾਵੇ ਤਾਂ ਉਹ ਇਨਕਾਰ ਨਾ ਕਰਣ। ਮੁਆਮਲਾ ਭਾਵੇਂ ਨਿੱਕਾ ਹੋਵੇ ਜਾਂ ਵੱਡਾ ਉਸ ਨੂੰ ਨਿਯਤ ਸਮੇਂ ਨਾਲ ਲਿਖਵਾਉਣ ਵਿਚ ਘੌਲ ਨਾ ਕਰੋ, ਅੱਲਾਹ ਦੀਆਂ ਨਜ਼ਰਾਂ ਵਿਚ ਇਹੋ ਇਨਸਾਫ਼ ਵਾਲੀ ਗੱਲ ਹੇ ਅਤੇ ਗਵਾਹੀ ਲਈ ਵਧੀਆ ਤਰੀਕਾ ਹੇ। ਇਸ ਤਰ੍ਹਾਂ ਸ਼ੰਕਾਵਾਂ ਦੀ ਸੰਭਾਵਨਾ ਵੀ ਘੱਟ ਜਾਂਦੀ ਹੇ। ਹਾਂ! ਜਿਹੜਾ ਕਾਰੋਬਾਰੀ ਲੈਣ-ਦੇਣ ਤੁਸੀਂ ਹੱਥੋਂ-ਹੱਥ ਕਰਦੇ ਹੋ ਉਸ ਦੇ ਨਾ ਲਿਖਣ ਵਿਚ ਕੋਈ ਹਰਜ ਨਹੀਂ। ਜਦੋਂ ਤੁਸੀਂ ਆਪਸ ਵਿਚ ਕੋਈ ਸੌਦਾ ਕਰੋ ਤਾਂ ਗਵਾਹ ਬਣਾ ਲਿਆ ਕਰੋ। ਲਿਖਣ ਵਾਲੇ ਨੂੰ ਅਤੇ ਗਵਾਹ ਨੂੰ ਤੰਗ ਨਾ ਕੀਤਾ ਜਾਵੇ ਜੇ ਤੁਸੀਂ (ਤੰਗ) ਕਰੋਗੇ ਤਾਂ ਇਹ ਤੁਹਾਡੇ ਵੱਲੋਂ (ਰੱਬ ਦੇ ਹੁਕਮਾਂ ਦੀ) ਉਲੰਘਣਾ ਹੋਵੇਗੀ। ਅੱਲਾਹ ਤੋਂ ਡਰਦੇ ਰਹੋ ਅਤੇ ਇਹ ਸਾਰੀਆਂ (ਗੱਲਾਂ) ਤੁਹਾਨੂੰ ਅੱਲਾਹ ਹੀ ਸਿਖਾਉਂਦਾ ਹੇ। ਅੱਲਾਹ ਹਰੇਕ ਗੱਲ ਨੂੰ ਭਲੀ-ਭਾਂਤ ਜਾਣਨ ਵਾਲਾ ਹੇ।"},{"id":283,"translation":"ਜੇ ਤੁਸੀਂ ਸਫ਼ਰ ਵਿਚ ਹੋਵੋ ਅਤੇ ਤੁਹਾਨੂੰ ਕੋਈ ਲਿਖਣ ਵਾਲਾ ਨਾ ਮਿਲੇ ਤਾਂ ਕਿਸੇ ਚੀਜ਼ ਨੂੰ ਗਿਰਵੀ ਰੱਖ ਦਿਓ।[59] ਜੇ ਤੁਹਾਡੇ ਵਿੱਚੋਂ ਕੋਈ ਕਿਸੇ ’ਤੇ ਭਰੋਸਾ ਕਰੇ ਜਿਸ ਵਿਅਕਤੀ ’ਤੇ ਭਰੋਸਾ ਕੀਤਾ ਗਿਆ ਹੇ ਉਸ ਨੂ ਚਾਹੀਦਾ ਹੇ ਕਿ ਅਮਾਨਤ ਵਾਪਸ ਕਰੇ ਅਤੇ ਆਪਣੇ ਰੱਬ ਤੋਂ ਡਰਦਾ ਰਹੇ। ਤੁਹਾਡੇ ਵਿੱਚੋਂ ਕੋਈ ਗਵਾਹੀ ਨੂੰ ਨਾ ਲੁਕੋਵੇ, ਜਿਹੜਾ ਕੋਈ ਗਵਾਹੀ ਨੂੰ ਲਕੋਵੇਗਾ ਉਸ ਦਾ ਮਨ ਪਾਪੀ ਹੇ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਭਲੀ-ਭਾਂਤ ਜਾਣਦਾ ਹੇ।","footnotes":"[59] ਕਿਸੇ ਚੀਜ਼ ਦਾ ਗਿਰਵੀ ਰੱਖਣਾ ਹਦੀਸ ਤੋਂ ਸਿੱਧ ਹੁੰਦਾ ਹੇ ਹਜ਼ਰਤ ਆਇਸ਼ਾ (ਰ:ਅ:) ਫ਼ਰਮਾਉਂਦੀਆਂ ਹਨ, ਨਬੀ ਕਰੀਮ (ਸ:) ਨੇ ਇਕ ਯਹੂਦੀ ਤੋਂ ਇਕ ਨਿਯਤ ਸਮੇਂ ਲਈ ਅਨਾਜ ਖ਼ਰੀਦਿਆ ਅਤੇ ਆਪਣੀ ਜ਼ੱਰਾਹ ਉਸ ਦੇ ਕੋਲ ਗਿਰਵੀ ਰੱਖੀ। (ਸਹੀ ਬੁਖ਼ਾਰੀ, ਹਦੀਸ: 2509)"},{"id":284,"translation":"ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਤੁਹਾਡੇ ਦਿਲਾਂ ਵਿਚ ਜੋ ਵੀ ਹੇ ਤੁਸੀਂ ਭਾਵੇਂ ਉਸ ਨੂੰ ਪ੍ਰਗਟ ਕਰੋ ਜਾਂ ਗੁਪਤ ਰੱਖੋ ਅੱਲਾਹ ਤੁਹਾਥੋਂ ਉਹਨਾਂ ਸਭ ਦਾ ਹਿਸਾਬ ਲਵੇਗਾ ਫਿਰ ਇਹ ਉਸ ਦੀ ਮਰਜ਼ੀ ਹੇ ਕਿ ਜਿਸ ਨੂੰ ਚਾਹੇ ਬਖ਼ਸ਼ ਦੇਵੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਹਰ ਗੱਲ ਦੀ ਸਮਰਥਾ ਰੱਖਦਾ ਹੇ।"},{"id":285,"translation":"ਰਸੂਲ (ਮਹੁੰਮਦ) ਅਤੇ ਸਾਰੇ ਮੋਮਿਨ ਵੀ ਉਸੇ ਹਿਦਾਇਤ (.ਕੁਰਆਨ) ’ਤੇ ਈਮਾਨ ਲਿਆਏ ਹਨ ਜਿਹੜੀ ਉਹਨਾਂ ’ਤੇ ਉਹਨਾਂ ਦੇ ਰੱਬ ਵੱਲੋਂ ਉਤਾਰੀ ਗਈ ਹੇ। ਇਹ ਸਾਰੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ, ਉਸ ਦੀਆਂ ਕਿਤਾਬਾਂ, ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ ਅਤੇ ਆਖਦੇ ਹਨ ਕਿ ਅਸੀਂ ਉਸ (ਅੱਲਾਹ) ਦੇ ਰਸੂਲਾਂ ਵਿਚ (ਵਡਿਆਈ ਪੱਖੋਂ) ਕੋਈ ਅੰਤਰ ਨਹੀਂ ਰਖਦੇ ਅਤੇ ਆਖਦੇ ਹਨ ਕਿ ਅਸਾਂ ਹੁਕਮ ਸੁਣਿਆ ਅਤੇ ਇਸ ਦੀ ਪੈਰਵੀ ਕੀਤੀ। ਹੇ ਰੱਬਾ! ਅਸੀਂ ਤੇਰੀ ਹੀ ਬਖ਼ਸ਼ਿਸ਼ ਚਾਹੁੰਦੇ ਹਾਂ ਅਤੇ ਅਸਾਂ ਤੇਰੇ ਵੱਲ ਹੀ ਮੁੜ ਆਉਣਾ ਹੇ।"},{"id":286,"translation":"ਅੱਲਾਹ ਕਿਸੇ ਨੂੰ ਵੀ ਉਸ ਦੀ ਸਹਿਣ ਸ਼ਕਤੀ ਤੋਂ ਵੱਧ ਤਕਲੀਫ਼ ਨਹੀਂ ਦਿੰਦਾ। ਹਰੇਕ ਵਿਅਕਤੀ ਨੇ ਜੋ ਵੀ ਨੇਕ ਕਮਾਈ ਕੀਤੀ ਹੇ ਉਸ ਦਾ ਫਲ (ਬਦਲਾ) ਉਸੇ ਲਈ ਹੇ ਜੋ ਉਸ ਨੇ ਬੁਰਾਈ ਕੀਤੀ ਹੇ ਉਸ ਦਾ ਬੋਝ ਭਾਰ ਵੀ ਉਸੇ ਦੇ ਸਿਰ ਹੇ। (ਈਮਾਨ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬਾਂ! ਜੇ ਸਾਥੋਂ ਕੋਈ ਭੁੱਲ ਚੁੱਕ ਹੋ ਗਈ ਹੋਵੇ ਤਾਂ ਸਾਡੀ ਪਕੜ ਨਾ ਕਰੀਂ। ਹੇ ਸਾਡੇ ਰੱਬ! ਸਾਡੇ ’ਤੇ ਅਜਿਹਾ ਬੋਝ ਨਾ ਪਾਈਂ ਜਿਹੜੇ ਤੂੰ ਸਾਥੋਂ ਪਹਿਲਾਂ ਦੇ ਲੋਕਾਂ ’ਤੇ ਪਾਏ ਸਨ (ਹੇ ਸਾਡੇ ਰੱਬ) ਸਾਡੇ ’ਚ ਜਿਸ ਬੋਝ ਨੂੰ ਚੁੱਕਣ ਦੀ ਹਿੱਮਤ ਹੀ ਨਹੀਂ ਉਹ ਸਾਥੋਂ ਨਾ ਚੁਕਵਾਈਂ। ਸਾਡੀਆਂ ਭੁੱਲਾਂ ਦੀ ਅਣਦੇਖੀ ਕਰ, ਸਾਨੂੰ ਬਖ਼ਸ਼ ਦੇ ਅਤੇ ਸਾਡੇ ’ਤੇ ਰਹਿਮ ਫ਼ਰਮਾ। ਤੂੰ ਹੀ ਸਾਡੇ ਕੰਮ ਸੰਵਾਰਨ ਵਾਲਾ ਹੇ, ਸੋ ਤੂੰ ਕਾਫ਼ਰਾਂ ਦੇ ਮੁਕਾਬਲੇ ਵਿਚ ਸਾਡੀ ਮਦਦ ਫ਼ਰਮਾ।[60] (ਆਮੀਨ!)","footnotes":"[60] ਹਜ਼ਰਤ ਅਬੁ ਮਸਊਦ ਅਲ ਬਦਰੀ (ਰ:ਅ:) ਤੋਂ ਪਤਾ ਲੱਗਦਾ ਹੇ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਜਿਸ ਨੇ ਬਕਰਹ ਸੂਰਤ ਦੀਆਂ ਆਖ਼ਰੀ ਦੋ ਆਇਤਾਂ ਰਾਤ ਨੂੰ ਸੋਣ ਲੱਗੇ ਪੜ੍ਹ ਲਈਆਂ ਤਾਂ ਉਹ ਉਸ ਲਈ ਰਾਤ ਦੀ ਇਬਾਦਤ ਲਈ ਬਥੇਰੀ ਹੇ। (ਸਹੀ ਬੁਖ਼ਾਰੀ, ਹਦੀਸ: 4008)"}]},{"id":3,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਉਹ ਅੱਲਾਹ ਹੇ, ਉਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ (ਸਦਾ ਤੋਂ ਅਤੇ ਸਦਾ ਲਈ) ਜਿਉਂਦਾ ਹੇ ਅਤੇ (ਸ੍ਰਿਸ਼ਟੀ ਦੀ ਵਿਵਸਥਾ ਨੂੰ) ਸਾਂਭਣ ਵਾਲਾ ਹੇ।"},{"id":3,"translation":"(ਹੇ ਨਬੀ!) ਉਸੇ ਨੇ ਤੁਹਾਡੇ ’ਤੇ ਹੱਕ ਸੱਚ ਦੇ ਨਾਲ ਕਿਤਾਬ (.ਕੁਰਆਨ) ਉਤਾਰੀ ਜਿਹੜੀ ਆਪਣੇ ਤੋਂ ਪਹਿਲੀਆਂ (ਰੱਬ ਵੱਲੋਂ ਨਾਜ਼ਿਲ ਹੋਣ ਵਾਲੀਆਂ) ਕਿਤਾਬਾਂ ਦੀ ਪੁਸ਼ਟੀ ਕਰਦੀ ਹੇ। ਉਸੇ (ਅੱਲਾਹ) ਨੇ ਤੌਰੈਤ ਅਤੇ ਇੰਜੀਲ ਨੂੰ ਨਾਜ਼ਿਲ ਕੀਤਾ।"},{"id":4,"translation":"ਉਸੇ ਨੇ ਪਹਿਲੇ ਲੋਕਾਂ ਦੀ ਹਿਦਾਇਤ ਲਈ (ਕਿਤਾਬਾਂ ਭੇਜੀਆਂ) ਅਤੇ ਉਸੇ ਨੇ ਫ਼ੁਰਕਾਨ (.ਕੁਰਆਨ) ਨਾਜ਼ਿਲ ਕੀਤਾ ਹੇ। ਬੇਸ਼ੱਕ ਉਹ ਲੋਕ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕੀਤਾ ਉਹਨਾਂ ਲਈ ਕਰੜਾ ਅਜ਼ਾਬ ਹੇ। ਅੱਲਾਹ ਜ਼ੋਰਾਵਰ ਹੇ (ਇਨਕਾਰੀਆਂ ਤੋਂ) ਬਦਲਾ ਲੈਣ ਵਾਲਾ ਹੇ।"},{"id":5,"translation":"ਬੇਸ਼ੱਕ ਅੱਲਾਹ ਤੋਂ ਧਰਤੀ ਤੇ ਅਕਾਸ਼ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ।"},{"id":6,"translation":"ਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ।"},{"id":7,"translation":"(ਹੇ ਮੁਹੰਮਦ!) ਤੁਹਾਡੇ ’ਤੇ ਉਹੀ ਹੇ ਜਿਸ ਨੇ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਿਸ ਵਿਚ ਕੁੱਝ ਆਇਤਾਂ ਮੁਹਕਮਾਤ (ਅਟਲ ਤੇ ਸਪਸ਼ਟ) ਹਨ ਜਿਹੜੀਆਂ ਇਸ ਕਿਤਾਬ ਦਾ ਮੂਲ ਆਧਾਰ ਹਨ ਅਤੇ ਕੁੱਝ ਮੁਤਾਸ਼ਾਬਿਹਾਤ (ਅਸਪਸ਼ਟ, ਗੁੰਝਲਦਾਰ) ਹਨ। ਜਿਹੜੇ ਲੋਕਾਂ ਦੇ ਮਨਾਂ ਵਿਚ ਵਿੰਗ ਹੇ ਉਹ ਉਹਨਾਂ ਮੁਤਾਸ਼ਾਬਿਹਾਤ ਆਇਤਾਂ ਦੇ ਪਿੱਛੇ ਲੱਗੇ ਰਹਿੰਦੇ ਹਨ। ਉਹਨਾਂ ਦਾ ਉਦੇਸ਼ ਕੇਵਲ ਫ਼ਿਤਨਾ (ਸ਼ੱਕ) ਫੈਲਾਉਣਾ ਅਤੇ (.ਕੁਰਆਨ ਤੋਂ ਦੂਰ ਕਰਨ ਲਈ) ਦਲੀਲਾਂ ਦੀ ਭਾਲ ਕਰਨਾ ਹੇ ਜਦ ਕਿ ਅੱਲਾਹ ਤੋਂ ਛੁੱਟ ਕੋਈ ਵੀ ਇਹਨਾਂ (ਅਸਪਸ਼ਟ) ਆਇਤਾਂ ਦੀ ਹਕੀਕਤ ਨੂੰ ਨਹੀਂ ਜਾਣਦਾ। ਜਿਹੜੇ ਲੋਕ ਆਪਣੇ ਗਿਆਨ (ਈਮਾਨ) ਵਿਚ ਪੱਕੇ ਹਨ ਉਹ ਆਖਦੇ ਹਨ ਕਿ ਸਾਡਾ ਤਾਂ ਇਹਨਾਂ (ਅਸਪਸ਼ਟ ਆਇਤਾਂ) ’ਤੇ ਈਮਾਨ ਹੇ। ਇਹ ਸਭ ਸਾਡੇ ਰੱਬ ਵੱਲੋਂ ਹੀ ਹੇ। ਨਸੀਹਤ ਤਾਂ ਕੇਵਲ ਅਕਲ ਵਾਲੇ ਹੀ ਗ੍ਰਹਿਣ ਕਰਦੇ ਹਨ।"},{"id":8,"translation":"(ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ।"},{"id":9,"translation":"ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ।"},{"id":10,"translation":"ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।"},{"id":11,"translation":"(ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।"},{"id":12,"translation":"(ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ।"},{"id":13,"translation":"ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ।"},{"id":14,"translation":"ਲੋਕਾਂ ਲਈ ਮਨ ਭਾਂਉਂਦੀਆਂ ਚੀਜ਼ਾਂ ਡਾਢੀਆਂ ਸੋਹਣੀਆਂ ਬਣਾ ਛੱਡੀਆਂ ਹਨ ਜਿਵੇਂ ਪਤਨੀਆਂ, ਪੁੱਤਰ, ਸੋਨੇ ਚਾਂਦੀ ਦੇ ਭੰਡਾਰ, ਚੋਣਵੇ ਘੋੜੇ, (ਪਾਲਤੂ) ਜਾਨਵਰ ਅਤੇ (ਹਰੀ ਭਰੀ) ਖੇਤੀ, ਜਦ ਕਿ ਇਹ ਸਭ ਸੰਸਾਰਿਕ ਜੀਵਨ ਦੀ ਹੀ ਸਮੱਗਰੀ ਹੇ, ਪਰ ਵਧੀਆ ਟਿਕਾਣਾ ਅੱਲਾਹ ਦੇ ਕੋਲ ਹੀ ਹੇ।"},{"id":15,"translation":"(ਹੇ ਨਬੀ!) ਤੁਸੀਂ ਆਖ ਦਿਓ ਕੀ ਮੈਂ ਤੁਹਾ` ਇਹਨਾਂ ਚੀਜ਼ਾਂ ਤੋਂ ਵਧੀਆ ਚੀਜ਼ਾਂ ਦੱਸਾਂ? (ਉਹ ਇਹ) ਕਿ ਪਰਹੇਜ਼ਗਾਰਾਂ ਲਈ (ਭਾਵ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਨ) ਵਾਲਿਆਂ ਲਈ ਰੱਬ ਦੇ ਕੋਲ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ ਅਤੇ ਅੱਲਾਹ ਦੀ ਰਜ਼ਾ ਵੀ ਪ੍ਰਾਪਤ ਹੋਵੇਗੀ ਅੱਲਾਹ ਆਪਣੇ ਬੰਦਿਆਂ (ਦੇ ਅਮਲਾਂ) ਨੂੰ ਚੰਗੀ ਤਰ੍ਹਾਂ ਵੇਖਦਾ ਹੇ।"},{"id":16,"translation":"ਜਿਹੜੇ ਲੋਕ ਦੁਆ ਕਰਦੇ ਹਨ ਕਿ ਹੇ ਸਾਡੇ ਰੱਬ! ਬੇਸ਼ੱਕ ਅਸੀਂ ਈਮਾਨ ਲਿਆਏ ਹਾਂ, ਤੂੰ ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਨੂੰ ਅੱਗ ਦੇ ਅਜ਼ਾਬ ਤੋਂ ਸੁਰੱਖਿਅਤ ਰੱਖ।"},{"id":17,"translation":"ਇਹ ਲੋਕ ਉਹ ਹਨ ਜਿਹੜੇ ਸਬਰ ਕਰਦੇ ਹਨ, ਸੱਚ ਬੋਲਦੇ ਹਨ, ਰੱਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ, (ਰੱਬ ਦੀ ਰਾਹ ਵਿਚ) ਖ਼ਰਚ ਕਰਦੇ ਹਨ ਅਤੇ ਸਰਘੀ ਵੇਲੇ ਆਪਣੇ ਲਈ ਬਖ਼ਸ਼ਿਸ਼ ਦੀਆਂ ਦੁਆਵਾਂ ਕਰਦੇ ਹਨ।"},{"id":18,"translation":"ਅੱਲਾਹ ਨੇ ਗਵਾਹੀ ਦਿੱਤੀ ਹੇ ਕਿ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ (ਇਹੋ ਗਵਾਹੀ) ਫ਼ਰਿਸ਼ਤੇ ਅਤੇ ਗਿਆਨਵਾਨ ਲੋਕ ਵੀ ਦੇ ਰਹੇ ਹਨ ਕਿ ਉਸੇ ਸਾਰੀ ਸ੍ਰਿਸ਼ਟੀ ਨੂੰ ਇਨਸਾਫ਼ ਦੇ ਆਧਾਰ ’ਤੇ ਕਾਇਮ ਕਰ ਰੱਖਿਆ ਹੇ। ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਉਹੀਓ ਜ਼ੋਰਾਵਰ ਦਾਨਾਈ ਵਾਲਾ ਹੇ।"},{"id":19,"translation":"ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਕੇਵਲ ਇਸਲਾਮ ਹੀ (ਸੱਚਾ) ਧਰਮ ਹੇ ਅਤੇ ਅਹਲੇ ਕਿਤਾਬ (ਭਾਵ ਯਹੂਦੀ ਤੇ ਈਸਾਈ) ਨੇ (ਰੱਬੀ) ਗਿਆਨ ਆਉਣ ਤੋਂ ਬਾਅਦ ਕੇਵਲ ਇਸ ਲਈ ਇਸਦਾ ਵਿਰੋਧ ਕੀਤਾ ਕਿਉਂ ਜੋ ਉਹ ਆਪਸ ਵਿਚ ਹਟਧਰਮੀ ਅਤੇ ਈਰਖਾ ਵਾਲਾ ਵਤੀਰਾ ਰਖਦੇ ਸਨ। ਜਿਹੜਾ ਵੀ ਕੋਈ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰੇਗਾ ਅੱਲਾਹ ਛੇਤੀ ਹੀ (ਉਸ ਤੋਂ) ਹਿਸਾਬ ਲੈਣ ਵਾਲਾ ਹੇ।"},{"id":20,"translation":"(ਹੇ ਮੁਹੰਮਦ!) ਜੇ ਉਹ (ਅਹਲੇ ਕਿਤਾਬ) ਤੁਹਾਡੇ ਨਾਲ ਝਗੜਾ ਕਰਨ ਤਾਂ ਆਖ ਦਿਓ ਕਿ ਮੈਂ ਅਤੇ ਮੇਰੇ ਪੈਰੋਕਾਰਾਂ ਨੇ ਵੀ ਆਪਣਾ ਸੀਸ ਅੱਲਾਹ ਦੇ ਅੱਗੇ ਝੁਕਾ ਦਿੱਤਾ ਹੇ। ਤੁਸੀਂ ਅਹਲੇ ਕਿਤਾਬ (ਯਹੂਦੀ ਅਤੇ ਈਸਾਈ) ਅਤੇ ਅਣਪੜ੍ਹ (ਕਾਫ਼ਿਰ ਅਤੇ ਮੁਸ਼ਰਿਕ) ਲੋਕਾਂ ਨੂੰ ਪੁੱਛੋ ਕੀ ਤੁਸੀਂ ਇਸਲਾਮ ਕਬੂਲ ਕਰਦੇ ਹੋ? ਜੇ ਉਹ ਇਸਲਾਮ ਕਬੂਲ ਕਰ ਲੈਣ ਤਾਂ ਉਹਨਾਂ ਨੂੰ ਹਿਦਾਇਤ ਮਿਲ ਜਾਵੇਗੀ। ਜੇ ਉਹ ਮੂੰਹ ਮੋੜਣਗੇ ਤਾਂ (ਕੋਈ ਗੱਲ ਨਹੀਂ) ਤੁਹਾਡੇ ਜ਼ਿੰਮੇਂ ਤਾਂ ਕੇਵਲ ਰੱਬੀ ਪੈਗ਼ਾਮ ਪਹੁੰਚਾਉਣ ਦੀ ਹੀ ਜ਼ਿੰਮੇਵਾਰੀ ਹੇ। ਅੱਲਾਹ ਆਪਣੇ ਬੰਦਿਆਂ ਨੂੰ ਚੰਗੀ ਤਰ੍ਹਾਂ ਵੇਖਦਾ ਹੇ।"},{"id":21,"translation":"ਬੇਸ਼ੱਕ ਜਿਹੜੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰਦੇ ਹਨ, ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਹਨ ਅਤੇ ਉਹਨਾਂ ਲੋਕਾਂ ਨੂੰ ਵੀ (ਨਾ-ਹੱਕਾ) ਕਤਲ ਕਰਦੇ ਹਨ ਜਿਹੜੇ ਹੱਕ ਇਨਸਾਫ਼ ਦੀਆਂ ਗੱਲਾਂ ਕਰਦੇ ਹਨ ਤਾਂ ਤੁਸੀਂ (ਹੇ ਨਬੀ!) ਉਹਨਾਂ (ਜ਼ਾਲਮਾਂ) ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।"},{"id":22,"translation":"ਇਹ ਉਹ ਲੋਕ ਹਨ ਜਿਨ੍ਹਾਂ ਦੇ ਅਮਲ ਦੁਨੀਆਂ ਤੇ ਆਖ਼ਿਰਤ ਵਿਚ ਬਰਬਾਦ ਹੋ ਗਏ ਅਤੇ ਉਹਨਾਂ ਦੀ ਕੋਈ ਮਦਦ ਕਰਨ ਵਾਲਾ ਵੀ ਨਹੀਂ ਹੇ।"},{"id":23,"translation":"ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ, ਜਿਨ੍ਹਾਂ ਨੂੰ ਕਿਤਾਬ ਦੇ ਗਿਆਣ ਵਿੱਚੋਂ ਕੁੱਝ ਭਾਗ ਮਿਲਿਆ ਸੀ। ਉਹਨਾਂ ਨੂੰ ਕਿਤਾਬ ਵੱਲ ਬੁਲਾਇਆ ਜਾਂਦਾ ਹੇ ਤਾਂ ਜੋਂ ਉਹਨਾਂ ਦੇ ਵਿਚਾਲੇ (ਮਤਭੇਦਾਂ ਦਾ) ਫ਼ੈਸਲਾ ਕੀਤਾ ਜਾ ਸਕੇ ਤਾਂ ਇਕ ਧਿਰ ਇਸ ਤੋਂ ਕੰਨੀ ਕਤਰ੍ਹਾਂਉਂਦਾ ਹੇ, ਉਹ ਸੱਚਾਈ ਤੋਂ ਮੂੰਹ ਮੋੜ ਲੈਂਦੇ ਹਨ।"},{"id":24,"translation":"ਇਸ ਦਾ ਕਾਰਨ ਇਹ ਹੇ ਕਿ ਉਹਨਾਂ ਦਾ ਇਹ ਕਹਿਣਾ ਹੇ ਕਿ (ਜੇਕਰ ਸਾਨੂੰ ਨਰਕ ਵਿਚ ਜਾਣਾ ਵੀ ਪਿਆ ਤਾਂ) ਸਾਨੂੰ ਨਰਕ ਦੀ ਅੱਗ ਕੁੱਝ ਦਿਨ ਹੀ ਛੂਹੇਗੀ। ਉਹਨਾਂ ਦੀਆਂ ਇਹੋ ਮਨਘੜ ਗੱਲਾਂ ਨੇ ਉਹਨਾਂ ਨੂੰ ਆਪਣੇ ਧਰਮ ਪ੍ਰਤੀ ਬਹੁਤ ਭੁਲੇਖਿਆਂ ਵਿਚ ਪਾ ਸੁੱਟਿਆ ਹੇ।"},{"id":25,"translation":"ਫੇਰ ਕੀ ਹਾਲ ਹੋਵੇਗਾ ਜਦੋਂ ਉਹਨਾਂ ਨੂੰ ਉਸ (ਕਿਆਮਤ ਵਾਲੇ) ਦਿਨ ਇਕੱਠਾ ਕਰਾਂਗੇ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ (ਉਸ ਦਿਨ) ਹਰ ਵਿਅਕਤੀ ਨੂੰ ਉਹ ਦੇ ਕੀਤੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਹਨਾਂ ’ਤੇ ਉੱਕਾ ਹੀ ਵਧੀਕੀ ਨਹੀਂ ਕੀਤੀ ਜਾਵੇਗੀ।"},{"id":26,"translation":"ਹੇ ਨਬੀ! ਤੁਸੀਂ ਆਖੋ ਕਿ ਹੇ ਮੇਰੇ ਰੱਬਾ! ਤੂੰ ਜਿਸ ਨੂੰ ਚਾਹੇ ਬਾਦਸ਼ਾਹੀ ਦਿੰਦਾ ਹੇ ਅਤੇ ਜਿਸ ਤੋਂ ਚਾਹੇ ਖੋਹ ਲੈਂਦਾ ਹੇ ਅਤੇ ਤੂੰ ਜਿਸ ਨੂੰ ਚਾਹੇ ਇੱਜ਼ਤ ਦਿੰਦਾ ਹੇ ਅਤੇ ਜਿਸ ਨੂੰ ਚਾਹੇ ਰੁਸਵਾ ਕਰ ਦਿੰਦਾ ਹੇ। ਸਭ ਤਰ੍ਹਾਂ ਦੀਆਂ ਭਲਾਈਆਂ ਤੇਰੇ ਹੀ ਹੱਥ ਵਿਚ ਹਨ, ਬੇਸ਼ੱਕ ਹਰ ਚੀਜ਼ ਤੇਰੇ ਹੀ ਕਬਜ਼ੇ ਵਿਚ ਹੇ।"},{"id":27,"translation":"ਤੂੰ ਹੀ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੇ, ਤੂੰ ਹੀ ਬੇਜਾਨ ਚੀਜ਼ਾਂ ਵਿੱਚੋਂ ਜਾਨਦਾਰ ਚੀਜ਼ਾਂ ਨੂੰ ਅਤੇ ਜਾਨਦਾਰ ਚੀਜ਼ਾਂ ਵਿੱਚੋਂ ਬੇਜਾਨ ਚੀਜ਼ਾਂ ਕੱਢਦਾ ਹੇ। ਤੂੰ ਜਿਸ ਨੂੰ ਚਾਹੁੰਦਾ ਹੇ ਬੇ ਹਿਸਾਬ ਰਿਜ਼ਕ (ਧੰਨ ਦੋਲਤ, ਇੱਜ਼ਤ, ਆਬਰੂ, ਸੰਤਾਨ ਆਦਿ) ਦਿੰਦਾ ਹੇ।"},{"id":28,"translation":"ਮੋਮਿਨਾਂ ਨੂੰ ਚਾਹੀਦਾ ਹੇ ਕਿ ਈਮਾਨ ਵਾਲਿਆਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ (ਰਾਜ਼ਦਾਰ) ਨਾ ਬਣਾਉਣ ਅਤੇ ਜੋ ਵੀ ਇੰਜ ਕਰੇਗਾ ਫੇਰ ਅੱਲਾਹ ਦਾ ਉਸ ਨਾਲ ਕੋਈ ਸੰਬੰਧ ਨਹੀਂ। ਹਾਂ! ਉਸ ਸਮੇਂ ਮੁਆਫ਼ੀ ਹੇ ਜਦੋਂ ਤੁਹਾਨੂੰ ਉਹਨਾਂ ਦੀਆਂ ਸ਼ਰਾਰਤਾਂ ਤੋਂ ਬਚਾਓ ਕਰਨਾ ਹੋਵੇ (ਤਾਂ ਦੋਸਤੀ ਕਰ ਸਕਦੇ ਹੋ) ਅੱਲਾਹ ਤੁਹਾ` ਆਪਣੀ ਜ਼ਾਤ ਤੋਂ ਡਰਾ ਰਿਹਾ ਹੇ[1] ਅਤੇ ਤੁਸੀਂ ਪਰਤ ਕੇ ਅੱਲਾਹ ਵੱਲ ਹੀ ਜਾਣਾ ਹੇ।","footnotes":"[1] ਅਤੇ ਅੱਲਾਹ ਦਾ ਇਹ ਬਿਆਨ ਹੇ ਕਿ ਉਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾਉਂਦਾ ਹੇ ਭਾਵ ਆਪਣੀ ਸਜ਼ਾ ਤੋਂ, ਨਬੀ ਕਰੀਮ ਸ: ਨੇ ਫ਼ਰਮਾਇਆ ਅੱਲਾਹ ਤੋਂ ਵੱਧ ਕੇ ਕੋਈ ਗ਼ੈਰਤਮੰਦ ਨਹੀਂ ਹੇ ਇਸੇ ਲਈ ਉਸ ਨੇ ਅਸ਼ਲੀਲਤਾ ਵਾਲੇ ਸਾਰੇ ਕੰਮਾਂ ਨੂੰ ਹਰਾਮ ਕਿਹਾ ਹੇ ਅਤੇ ਅੱਲਾਹ ਤੋਂ ਵੱਧ ਕੇ ਕੋਈ ਅਜਿਹਾਂ ਵੀ ਨਹੀਂ ਜਿਹੜਾ ਇਹ ਪਸੰਦ ਕਰਦਾ ਹੋਵੇ ਕਿ ਉਸ ਦੀ ਸ਼ਲਾਘਾਂ ਕੀਤੀ ਜਾਵੇ ਭਾਵ ਅੱਲਾਹ ਇਸ ਨੂੰ ਬਹੁਤ ਪਸੰਦ ਕਰਦਾ ਹੇ ਕਿ ਵੱਧ ਤੋਂ ਵੱਧ ਉਸ ਦੀ ਪ੍ਰਸ਼ੰਸ਼ਾ ਕੀਤੀ ਜਾਵੇ। (ਸਹੀ ਬੁਖ਼ਾਰੀ, ਹਦੀਸ: 7403)"},{"id":29,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਤੁਸੀਂ ਆਪਣੇ ਦਿਲ ਦੀ ਗੱਲ ਨੂੰ ਲੁਕਾਵੋ ਭਾਵੇਂ ਜ਼ਾਹਰ ਕਰੋ, ਅੱਲਾਹ ਸਭ ਕੁੱਝ ਜਾਣਦਾ ਹੇ। ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਉਹ ਉਸ ਨੂੰ ਵੀ ਜਾਣਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਕਾਬੂ ਵਿਚ ਹੇ।"},{"id":30,"translation":"ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।"},{"id":31,"translation":"(ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।"},{"id":32,"translation":"(ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।"},{"id":33,"translation":"ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।"},{"id":34,"translation":"ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।"},{"id":35,"translation":"(ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।"},{"id":36,"translation":"ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ [2] ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ।","footnotes":"[2] ਮਰੀਅਮ ਦਾ ਸਹੀ ਅਰਥ ਹੇ ਅੱਲਾਹ ਦੀ ਬੰਦੀ ਅਤੇ ਉਸ ਦੀ ਸੇਵਾਦਾਰ ਹੇ।"},{"id":37,"translation":"ਉਸ (ਲੜਕੀ) ਨੂੰ ਉਸ ਦੇ ਪਾਲਣਹਾਰ ਨੇ ਖ਼ੁਸ਼ੀ ਨਾਲ ਕਬੂਲ ਕਰ ਲਿਆ ਅਤੇ ਚੰਗੀ ਤਰ੍ਹਾਂ ਉਸ ਦਾ ਪਾਲਣ-ਪੋਸ਼ਣ ਕੀਤਾ ਅਤੇ ਉਸ ਦਾ ਸਰਪ੍ਰਸਤ ਜ਼ਕਰੀਆ ਨੂੰ ਬਣਾਇਆ। ਜਦੋਂ ਕਦੇ ਜ਼ਕਰੀਆ ਉਸ ਦੇ ਕਮਰੇ ਵਿਚ ਜਾਂਦਾ ਤਾਂ ਉਸ ਦੇ ਕੋਲ ਖਾਣ ਪੀਣ ਦੀਆਂ ਚੀਜ਼ਾਂ ਵੇਖਦਾ। ਉਹ ਪੁੱਛਦਾ ਕਿ ਹੇ ਮਰੀਅਮ! ਇਹ ਰੋਜ਼ੀ ਤੇਰੇ ਕੋਲ ਕਿਥੋਂ ਆਉਂਦੀ ਹੇ, ਉਹ ਜਵਾਬ ਦਿੰਦੀ ਕਿ ਇਹ ਰੱਬ ਵੱਲੋਂ ਆਉਂਦੀ ਹੇੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਬੇਹਿਸਾਬ ਰੋਜ਼ੀ ਦਿੰਦਾ ਹੇ।"},{"id":38,"translation":"ਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।"},{"id":39,"translation":"ਜਦੋਂ ਉਹ (ਜ਼ਕਰੀਆ) ਕਮਰੇ ਵਿਚ ਖੜ੍ਹਾ ਨਮਾਜ਼ ਪੜ੍ਹ ਰਿਹਾ ਸੀ ਤਾਂ ਫਰਿਸ਼ਤਿਆਂ ਨੇ ਉਸ ਨੂੰ ਆਵਾਜ਼ ਦਿੱਤੀ ਕਿ ਅੱਲਾਹ ਤੁਹਾਨੂੰ ਯਾਹੀਯਾ (ਨਾਂ ਦੇ ਪੁੱਤਰ) ਦੀ ਖ਼ੁਸ਼ਖ਼ਬਰੀ ਦਿੰਦਾ ਹੇ ਜੋ ਅੱਲਾਹ ਦੇ ਕਲਮੇ (ਈਸਾ) ਦੀ ਪੁਸ਼ਟੀ ਕਰੇਗਾ, ਉਸ ਵਿਚ ਸਰਦਾਰੀ ਹੋਵੇਗੀ, ਸੰਪੂਰਨ ਸੰਜਮ ਹੋਵੇਗਾ, ਅਤੇ ਨੇਕ ਲੋਕਾਂ ਵਿੱਚੋਂ ਹੋਵੇਗਾ।"},{"id":40,"translation":"ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।"},{"id":41,"translation":"ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।"},{"id":42,"translation":"ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।"},{"id":43,"translation":"ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।"},{"id":44,"translation":"(ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।"},{"id":45,"translation":"ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।"},{"id":46,"translation":"ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ [3] ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।","footnotes":"[3] ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਬਨੀ ਇਸਰਾਈਲ ਵਿੱਚੋਂ ਮਾਂ ਦੀ ਕੁੱਖ ਵਿਚ ਕੇਵਲ ਤਿੰਨ ਬੱਚਿਆਂ ਨੇ ਗੱਲਾਂ ਕੀਤੀਆਂ (1) ਹਜ਼ਰਤ ਈਸਾ, ਬਨੀ ਇਸਰਾਈਲ ਦਾ ਜਰੀਜ ਨਾਂ ਦਾ ਇਕ ਵਿਅਕਤੀ ਜਦੋਂ ਉਹ ਨਮਾਜ਼ ਪੜ੍ਹ ਰਿਹਾ ਸੀ ਤਾਂ ਉਸ ਦੀ ਮਾਂ ਨੇ ਉਸ ਨੂੰ ਬੁਲਾਇਆ ਤਾਂ ਉਸ ਨੇ ਮਨ ਵਿਚ ਸੋਚਿਆ ਕਿ ਮੈਂ ਆਪਣੀ ਮਾਂ ਦਾ ਜਵਾਬ ਦਵਾਂ ਜਾਂ ਨਮਾਜ਼ ਪੂਰੀ ਕਰਾਂ ਉਸ ਨੇ ਨਮਾਜ਼ ਜਾਰੀ ਰੱਖੀ ਅਤੇ ਮਾਂ ਨੂੰ ਉੱਤਰ ਨਹੀਂ ਦਿੱਤਾ ਤਾਂ ਉਸ ਦੀ ਮਾਂ ਨੇ ਉਸ ਨੂੰ ਬੱਦ-ਦੁਆ ਦਿੱਤੀ ਕਿ ਹੇ ਅੱਲਾਹ! ਜਦੋਂ ਤੀਕ ਉਹ ਕਿਸੇ ਬਦਕਾਰ ਔੌਰਤ ਦਾ ਮੂੰਹ ਨਾ ਵੇਖ ਲਵੇ ਉਸ ਨੂੰ ਮੌਤ ਨਾ ਦਈਂ। ਇਕ ਦਿਨ ਜਰੀਜ ਆਪਣੇ ਇਬਾਦਤਖ਼ਾਨੇ ਵਿਚ ਸੀ ਕਿ ਬਦਕਾਰ ਔੌਰਤ ਨੇ ਉਸ ਨੂੰ ਬਦਕਾਰੀ ਲਈ ਬੁਲਾਇਆ ਪਰ ਜਰੀਜ ਨੇ ਇਨਕਾਰ ਕਰ ਦਿੱਤਾ ਉਹ ਔੌਰਤ ਇਕ ਚਰਵਾਹੇ ਕੋਲ ਗਈ ਅਤੇ ਉਸ ਤੋਂ ਭੈੜਾ ਕੰਮ ਕਰਵਾਇਆ ਜਿਸ ਤੋਂ ਇਕ ਬੱਚਾ ਪੈਦਾ ਹੋਇਆ ਲੋਕਾਂ ਦੇ ਪੁੱਛਣ ’ਤੇ ਔੌਰਤ ਨੇ ਕਿਹਾ ਕਿ ਇਹ ਜਰੀਜ ਦਾ ਪੁੱਤਰ ਹੇ ਲੋਕ ਇਹ ਸੁਣ ਕੇ ਜਰੀਜ ਨੂੰ ਗਾਲਾਂ ਦੇਣ ਲੱਗ ਪਏ ਉਸ ਦਾ ਇਬਾਦਖ਼ਾਨਾ ਤੋੜ ਦਿੱਤਾ ਇਸ ਮੁਸੀਬਤ ਦੇ ਸਮੇਂ ਜਰੀਜ ਨੇ ਵਜ਼ੂ ਕੀਤਾ ਅਤੇ ਨਮਾਜ਼ ਅਦਾ ਕੀਤੀ ਅਤੇ ਬੱਚੇ ਨੂੰ ਆਕੇ ਪੁੱਛਿਆ ਕਿ × ਤੇਰਾ ਬਾਪ ਕੌਣ ਹੇ ਬੱਚਾ ਬੋਲਿਆ ਕਿ ਫਲਾਂ ਚਰਵਾਹਾ ਹੇ ਤਾਂ ਲੋਕ ਸ਼ਰਮਿੰਦਾ ਹੋਏ ਅਤੇ ਕਿਹਾ ਕਿ ਅਸੀਂ ਤੇਰੀ ਇਬਾਦਤਗਾਹ ਨੂੰ ਸੋਨੇ ਦੀ ਬਣਾਵਾਂਗੇ ਤਾਂ ਜਰੀਜ ਨੇ ਕਿਹਾ ਕਿ ਨਹੀਂ ਬਸ ਮਿੱਟੀ ਦੀ ਹੀ ਹੋਵੇ। ਤੀਜਾ ਉਹ ਬੱਚਾ ਜਿਸ ਨੂੰ ਇਕ ਜ਼ਨਾਨੀ ਅਪਣਾ ਦੁੱਧ ਪਿਲਾ ਰਹੀ ਸੀ ਕਿ ਇਕ ਸੋਹਣਾ ਮਨੁੱਖ ਸਵਾਰ ਲੰਘਿਆ, ਜ਼ਨਾਨੀ ਨੇ ਉਸ ਨੂੰ ਵੇਖ ਕੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੇਰੇ ਪੁੱਤਰ ਨੂੰ ਵੀ ਅਜਿਹਾ ਬਣਾ ਦੇ। ਬੱਚੇ ਨੇ ਦੁੱਧ ਪੀਣਾ ਛੱਡ ਕੇ ਸਵਾਰ ਵੱਲ ਵੇਖਿਆ ਅਤੇ ਕਿਹਾ ਕਿ ਹੇ ਅੱਲਾਹ! ਮੈਨੂੰ ਅਜਿਹਾ ਨਾ ਬਣਾਉਣਾ ਅਤੇ ਫੇਰ ਦੁੱਧ ਪੀਣ ਲੱਗ ਪਿਆ। ਇਹ ਕਿੱਸਾ ਦੱਸਣ ਵਾਲੇ ਹਜ਼ਰਤ ਅਬੂ-ਹੁਰੈਰਾ ਬਿਆਨ ਕਰਦੇ ਹਨ ਕਿ ਆਪ ਸ: ਨੇ ਉਸ ਬੱਚੇ ਵਾਂਗ ਆਪਣੀਆਂ ਉਂਗਲੀਆਂ ਚੂਸ ਕੇ ਵਿਖਾਈਆਂ ਫੇਰ ਉਸ ਜ਼ਨਾਨੀ ਕੋਲ ਤੋਂ ਇਕ ਗੋਲੀ (ਗ਼ੁਲਾਮ ਔੌਰਤ) ਦਾ ਗੁਜ਼ਰ ਹੋਇਆ ਜਿਸ ਨੂੰ ਲੋਕੀ ਮਾਰ ਕੁਟ ਰਹੇ ਸੀ ਤਾਂ ਮਾਂ ਨੇ ਦੁਆ ਕੀਤੀ ਕਿ ਹੇ ਅੱਲਾਹ! ਮੇਰੇ ਪੁੱਤਰ ਨੂੰ ਅਜਿਹਾ ਨਾ ਬਣਾਉਣਾ। ਬੱਚੇ ਨੇ ਫੇਰ ਉਸ ਦੀ ਛਾਤੀ ਤੋਂ ਮੂੰਹ ਪਰਾਂ ਕਰਦੇ ਹੋਏ ਕਿਹਾ ਕਿ ਹੇ ਅੱਲਾਹ! ਮੈਨੂੰ ਅਜਿਹਾ ਹੀ ਬਣਾਉਣਾ ਤਾਂ ਮਾਂ ਨੇ ਰੁਰਾਨੀ ਨਾਲ ਪੁੱਛਿਆ ਕਿ ਅਜਿਹਾ ਕਿਓ ?ਕਿ ਤੂੰ ਉਸ ਸਵਾਰ ਦੀ ਥਾਂ ਇਸ ਜ਼ਲੀਲ ਔੌਰਤ ਵਾਂਗ ਬਣਨਾ ਪਸੰਦ ਕਰਦਾ ਹੇ ਤਾਂ ਬੱਚੇ ਨੇ ਜਵਾਬ ਵਿਚ ਕਿਹਾ ਕਿ ਉਹ ਸਵਾਰ ਤਾਂ ਜ਼ਾਲਮਾਂ ਵਿੱਚੋਂ ਇਕ ਵੱਡਾ ਜ਼ਾਲਮ ਸੀ ਅਤੇ ਇਹ ਗੋਲੀ ਬੇਚਾਰੀ ਨਿਰਦੋਸ਼ ਹੇ ਲੋਕੀ ਇਸ ’ਤੇ ਅਲਜ਼ਾਮ ਲਾ ਰਹੇ ਹਨ ਕਿ ਤੈਂ ਚੋਰੀ ਕੀਤੀ ਹੇ ਅਤੇ ਜ਼ਨਾ ਕੀਤਾ ਹੇ ਜਦ ਕਿ ਉਸ ਨੇ ਕੁੱਝ ਵੀ ਨਹੀਂ ਸੀ ਕੀਤਾ। (ਸਹੀ ਬੁਖ਼ਾਰੀ, ਹਦੀਸ: 3436)"},{"id":47,"translation":"(ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ।"},{"id":48,"translation":"ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ।"},{"id":49,"translation":"ਅਤੇ ਉਸ ਨੂੰ ਬਨੀ ਇਸਰਾਈਲ ਵੱਲ ਰਸੂਲ ਬਣਾਕੇ ਭੇਜੇਗਾ ਅਤੇ (ਉਹ) ਆਖੇਗਾ ਕਿ ਮੈਂ ਤੁਹਾਡੇ ਕੋਲ ਤੁਹਾਡੇ ਰੱਬ ਦੀਆਂ ਨਿਸ਼ਾਨੀਆਂ ਲਿਆਇਆ ਹਾਂ। ਮੈਂ ਤੁਹਾਡੇ ਸਾਮ੍ਹਣੇ ਪੰਛੀ ਦੀ ਸ਼ਕਲ ਵਾਂਗ ਮਿੱਟੀ ਦੀ ਇਕ ਮੂਰਤ ਬਣਾਉਂਦਾ ਹਾਂ ਫੇਰ ਉਸ ਵਿਚ ਇਕ ਫੂਂਕ ਮਾਰਦਾ ਹਾਂ ਤਾਂ ਅੱਲਾਹ ਦੇ ਹੁਕਮ ਨਾਲ ਉਹ (ਅਸਲੀ) ਪੰਛੀ ਬਣ ਜਾਂਦਾ ਹੇ ਅਤੇ ਮੈਂ ਅੱਲਾਹ ਦੇ ਹੁਕਮ ਨਾਲ ਜਮਾਂਦਰੂ ਅੱਨ੍ਹੇ ਤੇ ਕੋੜ੍ਹੀ ਨੂੰ ਚੰਗਾ ਭਲਾ ਕਰ ਦਿੰਦਾ ਹਾਂ ਅਤੇ ਮੁਰਦੇ ਨੂੰ ਜਿਉਂਦਾ ਕਰਦਾ ਹਾਂ ਅਤੇ ਜੋ ਕੁੱਝ ਤੁਸੀਂ ਖਾਂਦੇ ਹੋ ਅਤੇ ਜੋ ਤੁਸੀਂ ਆਪਣੇ ਘਰਾਂ ਵਿਚ ਭੰਡਾਰ ਕਰਕੇ ਰਖਦੇ ਹੋ ਮੈਂ ਤੁਹਾ` ਉਹ ਸਭ ਦੱਸਦਾ ਹਾਂ। ਇਸ ਵਿਚ ਤੁਹਾਡੇ ਲਈ ਵਧੇਰੇ ਨਿਸ਼ਾਨੀਆਂ ਹਨ, ਜੇ ਤੁਸੀਂ ਈਮਾਨ ਵਾਲੇ ਹੋ।"},{"id":50,"translation":"ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।"},{"id":51,"translation":"ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।"},{"id":52,"translation":"ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ।"},{"id":53,"translation":"ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।"},{"id":54,"translation":"ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ।"},{"id":55,"translation":"(ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ [4]ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।","footnotes":"[4] ਇਸ ਆਇਤ ਵਿਚ ਹਜ਼ਰਤ ਈਸਾ ਨੂੰ ਜਿਉਂਦਾ ਜੀ ਅਕਾਸ਼ ਵੱਲ ਉਠਾਉਣ ਦਾ ਜ਼ਿਕਰ ਕੀਤਾ ਗਿਆ ਹੇ। ਹਦੀਸ ਤੋਂ ਸਿੱਧ ਹੁੰਦਾ ਹੇ ਕਿ ਕਿਆਮਤ ਦੇ ਨੇੜੇ ਆਪ ਨੂੰ ਅਕਾਸ਼ ਤੋਂ ਮੁੜ ਧਰਤੀ ’ਤੇ ਉਤਾਰਿਆ ਜਾਵੇਗਾ। ਇਕ ਹਦੀਸ ਵਿਚ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਉਸ ਅੱਲਾਹ ਦੀ ਕਸਮ ਜਿਸ ਦੇ ਹੱਥ ਵਿਚ ਮੇਰੀ ਜਾਨ ਹੇ ਉਹ ਸਮਾਂ ਨੇੜੇ ਹੀ ਹੇ ਜਦੋਂ ਮਰੀਅਮ ਦਾ ਪੁੱਤਰ ਈਸਾ ਤੁਹਾਡੇ ਲੋਕਾਂ ਵਿਚਕਾਰ ਇਕ ਇਨਸਾਫ਼ ਪਸੰਦ ਹਾਕਮ ਬਣ ਕੇ ਉਤਰੇਗਾ ਉਹ ਸਲੀਬ ਨੂੰ ਤੋੜੇਗਾ, ਸੂਰ ਦਾ ਅੰਤ ਕਰੇਗਾ, ਜਜ਼ੀਆ ਲੈਣਾ ਮੁਆਫ਼ ਕਰੇਗਾ ਕਿ ਉਂਜ ਉਸ ਦੇ ਕੋਲ ਇਨਾਂ ਮਾਲ ਹੋਵੇਗਾ ਕਿ ਉਸ ਨੂੰ ਕਬੂਲ ਕਰਨ ਵਾਲਾ ਕੋਈ ਨਹੀਂ ਹੋਵੇਗਾ ਅਤੇ ਇਕ ਸਿਜਦਾ ਦੁਨੀਆਂ ਦੀਆਂ ਸਾਰੀਆਂ ਚੀਜ਼ਾਂ ਤੋਂ ਵੱਧ ਕੀਮਤੀ ਹੋਵੇਗਾ। (ਸਹੀ ਬੁਖ਼ਾਰੀ, ਹਦੀਸ: 3448)\n* ਇਕ ਹਦੀਸ ਵਿਚ ਆਪ ਸ: ਨੇ ਫ਼ਰਮਾਇਆ ਕਿ ਉਸ ਸਮੇਂ ਤੁਹਾਡਾ ਕੀ ਹਾਲ ਹੋਵੇਗਾ ਜਦੋਂ ਮਰੀਅਮ ਦਾ ਪੁੱਤਰ ਈਸਾ ਤੁਹਾਡੇ ਵਿਚਕਾਰ ਉਤਾਰੇ ਜਾਣਗੇ ਅਤੇ ਤੁਹਾਡਾ ਆਗੂ ਤੁਹਾਡੀ ਕੌਮ ਵਿੱਚੋਂ ਹੀ ਹੋਵੇਗਾ? (ਸਹੀ ਬੁਖ਼ਾਰੀ, ਹਦੀਸ: 3449)"},{"id":56,"translation":"ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।"},{"id":57,"translation":"ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।"},{"id":58,"translation":"(ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।"},{"id":59,"translation":"ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।"},{"id":60,"translation":"ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।"},{"id":61,"translation":"ਹੇ ਨਬੀ! ਇਸ ਜਾਣਕਾਰੀ ਮਿਲ ਜਾਣ ਤੋਂ ਬਾਅਦ ਵੀ ਜੇ ਕੋਈ ਈਸਾ ਦੇ ਸੰਬੰਧ ਵਿਚ ਤੁਹਾਡੇ ਨਾਲ ਕੋਈ ਵਾਦ ਵਿਵਾਦ ਕਰੇ ਤਾਂ ਤੁਸੀਂਂ ਉਸ ਨੂੰ ਆਖ ਦਿਓ ਕਿ ਆਓ ਅਸੀਂ ਤੇ ਤੁਸੀਂ ਆਪੋ ਆਪਣੇ ਪੁਤਰ੍ਹਾਂ ਨੂੰ, ਆਪਣੀਆਂ ਔਰਤਾਂ ਨੂੰ ਬੁਲਾਈਏ ਅਤੇ ਆਪ ਖ਼ੁਦ ਵੀ ਆਈਏ ਫੇਰ ਅਸੀਂ ਮਿਲਕੇ ਦੁਆ ਕਰੀਏ ਕਿ ਝੂਠੀਆਂ ’ਤੇ ਅੱਲਾਹ ਦੀ ਲਾਅਨਤ ਹੋਵੇ।"},{"id":62,"translation":"ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ ਅਤੇ ਛੁੱਟ ਅੱਲਾਹ ਤੋਂ ਹੋਰ ਕੋਈ ਇਸ਼ਟ ਨਹੀਂ ਅਤੇ ਬੇਸ਼ੱਕ ਅੱਲਾਹ ਹੀ ਸ਼ਕਤੀਸ਼ਾਲੀ ਅਤੇ ਦਾਨਾਈ ਵਾਲਾ ਹੇ।"},{"id":63,"translation":"ਫੇਰ ਵੀ ਜੇ ਉਹ (ਇਹਨਾਂ ਗੱਲਾਂ ਨੂੰ) ਨਹੀਂ ਕਬੂਲਦੇ ਤਾਂ ਅੱਲਾਹ ਵੀ ਇਹਨਾਂ ਫ਼ਸਾਦੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":64,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਕਿਤਾਬ ਵਾਲਿਓ! ਆਓ ਇਕ ਅਜਿਹੀ ਗੱਲ ਵੱਲ ਜਿਹੜੀ ਤੁਹਾਡੇ ਤੇ ਸਾਡੇ ਵਿਚਾਲੇ ਸਾਂਝੀ ਹੇ ਕਿ ਅਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੀਏ, ਨਾ ਉਸ ਦਾ ਕਿਸੇ ਨੂੰ ਸ਼ਰੀਕ ਬਣਾਈਏ ਅਤੇ ਨਾ ਅੱਲਾਹ ਨੂੰ ਛੱਡ ਕੇ ਕਿਸੇ ਨੂੰ ਆਪਣਾ ਰੱਬ ਬਣਾਈਏ (ਭਾਵ ਰੱਬ ਦੇ ਆਗਿਆਕਾਰੀ ਹਾਂ) ਫੇਰ ਵੀ ਜੇ ਉਹ ਮੂੰਹ ਮੋੜਦੇ ਹਨ ਤਾਂ ਤੁਸੀਂ ਆਖ ਦਿਓ ਕਿ ਗਵਾਹ ਰਹੋ ਕਿ ਅਸੀਂ ਤਾਂ ਮੁਸਲਮਾਨ (ਆਗਿਆਕਾਰੀ) ਹਾਂ। [5]","footnotes":"[5] ਇਸ ਆਇਤ ’ਤੇ ਅਮਲ ਕਰਦੇ ਹੋਏ ਨਬੀ (ਸ) ਨੇ ਈਸਾਈ ਹਾਕਮਾਂ ਨੂੰ ਪੱਤਰ੍ਹਾਂ ਦੁਆਰਾ ਇਸਲਾਮ ਕਬੂਲ ਕਰਨ ਦੀ ਦਾਅਵਤ ਦਿੱਤੀ ਜਿਵੇਂ ਕਿ ਹਦੀਸ ਵਿਚ ਹੇ (ਹਜ਼ਰਤ ਅੱਬਾਸ ਰ:ਅ:) ਜਾਣਕਾਰੀ ਦਿੰਦੇ ਹਨ ਕਿ ਅਬੂ-ਸੁਫ਼ਿਆਨ ਨੇ ਮੇਰੇ ਸਾਹਮਣੇ ਕਿਹਾ ਉਸ ਸਮੇਂ ਜਦੋਂ ਮੇਰੇ ਅਤੇ ਨਬੀ ਕਰੀਮ ਸ: ਦੇ ਵਿਚਾਲੇ ਸੁਲਾਹ (ਹੁਦੈਬੀਆ) ਸੀ ਮੈਂ ਸ਼ਾਮ ਵਿਚ ਸੀ ਕਿ ਪਤਾ ਚੱਲਿਆ ਕਿ ਹਰਕਲ (ਰੂਸੀ ਬਾਦਸ਼ਾਹ) ਨੂੰ ਨਬੀ (ਸ:) ਦਾ ਇਕ ਪੱਤਰ ਆਇਆ ਹੇ ਅਤੇ ਇਹ ਪੱਤਰ ਹਜ਼ਰਤ ਦਹੀਯਾ ਕਲਬੀ ਲੈ ਕੇ ਆਏ ਸੀ ਉਹਨਾਂ ਨੇ ਇਸ ਪੱਤਰ ਨੂੰ ਬਸਰਾ ਦੇ ਹਾਕਮ ਦੇ ਹਵਾਲੇ ਕਰ ਦਿੱਤਾ ਤਾਂ ਉਸ ਨੂੰ ਅੱਗੇ ਰੂਸ ਦੇ ਬਾਦਸ਼ਾਹ ਨੂੰ ਘੱਲ ਦਿੱਤਾ ਅਬੂ-ਸੁਫ਼ਿਆਨ (ਰ:ਅ:) ਕਹਿੰਦੇ ਹਨ ਕਿ ਹਰਕਲ ਨੇ ਮੈਨੂੰ ਬੁਲਾ ਕੇ ਕੁੱਝ ਸਵਾਲ ਕਰਕੇ ਨਬੀ ਕਰੀਮ ਸ: ਦੀ ਨਬੁੱਵਤ ਅਤੇ ਦੂਜੇ ਹਾਲਾਤ ਦੇ ਸੰਬੰਧ ਵਿਚ ਜਾਣਕਾਰੀ ਲਈ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਇਆ। (ਸਹੀ ਬੁਖ਼ਾਰੀ, ਹਦੀਸ: 4553)"},{"id":65,"translation":"ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?"},{"id":66,"translation":"ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।"},{"id":67,"translation":"ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।"},{"id":68,"translation":"ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।"},{"id":69,"translation":"(ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ ਕੁਰਾਹੇ ਪਾਉਣਾ ਚਾਹੁੰਦਾ ਹੇ ਜਦ ਕਿ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾ ਰਹੇ ਹਨ ਅਤੇ ਇਸ ਗੱਲ ਨੂੰ ਉਹ ਸਮਝਦੇ ਵੀ ਨਹੀਂ।"},{"id":70,"translation":"ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।"},{"id":71,"translation":"ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?"},{"id":72,"translation":"ਕਿਤਾਬ ਵਾਲਿਆਂ ਵਿੱਚੋਂ ਇਕ ਧੜੇ ਨੇ (ਆਪਣੇ ਲੋਕਾਂ ਨੂੰ) ਕਿਹਾ ਕਿ ਜੋ ਕੁੱਛ ਵੀ ਮੁਸਲਮਾਨਾਂ ਉੱਤੇ (ਭਾਵ .ਕੁਰਆਨ) ਉਤਾਰਿਆ ਗਿਆ ਹੇ, ਤੁਸੀਂ ਉਸ ’ਤੇ ਸਵੇਰੇ ਈਮਾਨ ਲਿਆਓ ਅਤੇ ਸ਼ਾਮ ਨੂੰ ਉਸ ਤੋਂ ਇਨਕਾਰ ਕਰ ਦਿਓ। ਤਾਂ ਜੋ ਇਹ ਲੋਕ ਵੀ ਈਮਾਨ ਤੋਂ ਫਿਰ ਜਾਣ।"},{"id":73,"translation":"ਤੁਸੀਂ ਆਪਣੇ ਦੀਨ (ਯਹੂਦੀ) ’ਤੇ ਚੱਲਣ ਵਾਲਿਆਂ ਦਾ ਹੀ ਵਿਸ਼ਵਾਸ ਕਰੋ। (ਹੇ ਨਬੀ!) ਤੁਸੀਂ ਆਖ ਦਿਓ ਕਿ ਹਿਦਾਇਤ ਤਾਂ ਇਹੋ ਹੇ ਜਿਹੜੀ ਅੱਲਾਹ ਵੱਲੋਂ ਹੇ। (ਕਿਤਾਬ ਵਾਲੇ) ਇਹ ਵੀ ਕਹਿੰਦੇ ਹਨ (ਕਿ ਇਸ ਗੱਲ ’ਤੇ ਵੀ ਯਕੀਨ ਨਾ ਕਰੋ) ਕਿ ਕਿਸੇ ਹੋਰ ਨੂੰ ਵੀ ਉਹ ਚੀਜ਼ ਦਿੱਤੀ ਜਾ ਸਕਦੀ ਹੇ ਜਿਹੜੀ ਤੁਹਾਨੂੰ ਦਿੱਤੀ ਗਈ ਹੇ ਜਾਂ ਜਿਸ ਰਾਹੀਂ ਇਹ ਤੁਹਾਡੇ ਰੱਬ ਕੋਲ ਜਾ ਕੇ ਤੁਹਾਡੇ ਵਿਰੁੱਧ ਕੋਈ ਦਲੀਲ ਪੇਸ਼ ਕਰ ਸਕਣ ਹੇ ਨਬੀ! ਤੁਸੀਂ ਕਹਿ ਦਿਓ ਕਿ ਫ਼ਜ਼ਲ ਤਾਂ ਸਾਰੇ ਹੀ ਅੱਲਾਹ ਦੇ ਹੱਥ ਵਿਚ ਹਨ।[6] ਉਹ ਜਿਸ ਨੂੰ ਜੋ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ। ਅੱਲਾਹ ਬਖ਼ਸ਼ਣ ਵਿਚ ਬਹੁਤ ਖੁੱਲ੍ਹਾ ਹੇ ਅਤੇ ਹਰ ਤਰ੍ਹਾਂ ਦਾ ਗਿਆਨ ਰੱਖਣ ਵਾਲਾ ਹੇ।","footnotes":"[6] .ਕੁਰਆਨ ਮਜੀਦ ਵਿਚ ਅੱਲਾਹ ਤਆਲਾ ਦੀਆਂ ਜਿਨ੍ਹਾਂ ਸਿਫ਼ਤਾਂ ਦੀ ਗੱਲ ਕੀਤੀ ਗਈ ਹੇ ਜਿਵੇਂ ਮੂੰਹ, ਅੱਖਾਂ ਹੱਥ, ਪਿੰਡਲੀ ਉਸ ਦਾ ਵਿਖਾਈ ਦੇਣ ਵਾਲੇ ਆਸਾਮਾਨ ’ਤੇ ਆਉਣਾ ਅਤੇ ਅਰਸ਼ ’ਤੇ ਬਰਾਜਮਾਨ ਹੋਣਾ ਆਦਿ ਭਾਵ ਜੋ ਵੀ ਅੱਲਾਹ ਨੇ ਆਪਣੇ ਸੰਬੰਧ ਵਿਚ ਦੱਸਿਆ ਹੇ ਅਤੇ ਜੋ ਹਦੀਸਾਂ ਵਿਚ ਹੇ ਉਹਨਾਂ ਸਭ ਤੇ ਅਹਲੇ ਸੁੰਨਤ ਦਾ ਇਕ ਮੱਤ ਹੋਣਾ ਹੇ ਕਿ ਉਹ ਅੱਲਾਹ ਤਆਲਾ ਦੀਆਂ ਇਹਨਾਂ ਸਿਫ਼ਤਾਂ ਤੇ ਖ਼ੂਬੀਆਂ ਉੱਤੇ ਬਿਨਾਂ ਕਿਸੇ ਦਲੀਲ ਈਮਾਨ ਲਿਆਉਂਦੇ ਹਨ। ਇਹ ਉਹ ਖ਼ੂਬੀਆਂ ਹਨ ਜਿਹੜੀਆਂ ਕੇਵਲ ਅੱਲਾਹ ਲਈ ਖ਼ਾਸ ਹਨ ਅਤੇ ਇਹਨਾਂ ਨੂੰ ਕਿਸੇ ਵਿਅਕਤੀ ਦੀਆਂ ਖ਼ੂਬੀਆਂ ਨਾਲ ਨਹੀਂ ਜੋੜ੍ਹਿਆ ਜਾ ਸਕਦਾ ਜਿਵੇਂ ਅੱਲਾਹ ਨੇ ਕੁਰਆਨ ਪਾਕ ਵਿਚ ਫ਼ਰਮਾਇਆ ਹੇ ਕਿ ਉਸ ਜਹਿ ਕੋਈ ਚੀਜ਼ ਨਹੀਂ (ਸੂਰਤ ਸ਼ੂਰਾ ਆਇਤ11) ਅਤੇ ਸੂਰਤ ਇਖ਼ਲਾਸ ਵਿਚ ਹੇ ਕਿ ਉਸ ਜਿਹਾ ਹੋਰ ਕੋਈ ਵੀ ਨਹੀਂ।"},{"id":74,"translation":"ਉਹ (ਅੱਲਾਹ) ਆਪਣੀਆਂ ਮਿਹਰਾਂ ਲਈ ਜਿਸ ਨੂੰ ਚਾਹੁੰਦਾ ਹੇ ਵਿਸ਼ੇਸ਼ ਕਰ ਲੈਂਦਾ ਹੇ। ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੇ।"},{"id":75,"translation":"ਕਿਤਾਬ ਵਾਲਿਆਂ ਵਿੱਚੋਂ ਕੁੱਝ (ਯਹੂਦੀ) ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਨੂੰ ਮਾਲ ਦੌਲਤ ਦਾ ਇਕ ਢੇਰ ਵੀ (ਅਮਾਨਤ ਵਜੋਂ) ਸੰਭਾਲ ਦਿਓ ਤਾਂ ਵੀ ਉਹ ਤੁਹਾਨੂੰ ਮੁੜ ਅਦਾ ਕਰ ਦੇਣਗੇ ਪਰ ਉਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਕੋਲ ਇਕ ਦੀਨਾਰ ਵੀ ਅਮਾਨਤ ਵਜੋਂ ਰੱਖ ਦਿਓ ਤਾਂ ਵੀ ਅਦਾ ਨਹੀਂਂ ਕਰਨਗੇ, ਹਾਂ ਇਹ ਗੱਲ ਹੋਰ ਹੇ ਕਿ ਤੁਸੀਂ (ਆਪਣੀ ਅਮਾਨਤ ਲੈਣ ਲਈ) ਉਹਨਾਂ ਦੇ ਸਿਰ ’ਤੇ ਹੀ ਸਵਾਰ ਹੋ ਜਾਓ। ਉਹ ਇਹ ਵਤੀਰਾ ਇਸ ਲਈ ਕਰਦੇ ਹਨ ਕਿ ਉਹ ਆਖਦੇ ਹਨ ਕਿ ਸਾਡੇ ਉੱਤੇ ਇਹਨਾਂ ਉੱਮੀਆਂ (ਗ਼ੈਰ ਯਹੂਦੀ) ਦਾ ਹੱਕ ਮਾਰਨ ’ਤੇ ਕੋਈ ਗੁਨਾਹ ਨਹੀਂ। ਉਹ (ਯਹੂਦੀ) ਲੋਕ ਸਭ ਕੁੱਝ ਜਾਣਦੇ ਹੋਏ ਵੀ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।"},{"id":76,"translation":"ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ।"},{"id":77,"translation":"ਬੇਸ਼ੱਕ ਜੋ ਲੋਕ ਅੱਲਾਹ ਦੇ ਨਾਲ ਕੀਤੇ ਬਚਨਾਂ ਨੂੰ ਅਤੇ ਆਪਣੀਆਂ ਸਹੁੰਆਂ ਨੂੰ ਘੱਟ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁਟਦੇ ਹਨ ਉਹਨਾਂ ਦਾ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। ਕਿਆਮਤ ਵਾਲੇ ਦਿਨ ਅੱਲਾਹ ਨਾ ਉਹਨਾਂ ਨਾਲ ਗੱਲ ਕਰੇਗਾ, ਨਾ ਹੀ ਉਹਨਾਂ ਵੱਲ ਵੇਖੇਗਾ ਅਤੇ ਨਾ ਹੀ ਉਹਨਾਂ ਨੂੰ ਪਾਕ (ਭਾਵ ਮੁਆਫ਼) ਕਰੇਗਾ। ਉਹਨਾਂ ਲਈ ਤਾਂ ਬੜਾ ਹੀ ਦੁਖਦਾਈ ਅਜ਼ਾਬ ਹੇ।"},{"id":78,"translation":"ਉਹਨਾਂ ਵਿਚ ਇਕ ਟੋਲਾ ਕਿਤਾਬ ਪੜ੍ਹਦੇ ਹੋਏ ਇਸ ਤਰ੍ਹਾਂ ਜ਼ਬਾਨ ਨੂੰ ਵਲ ਦਿੰਦਾ ਹੇ ਕਿ ਤੁਸੀਂ ਉਸੇ ਨੂੰ ਹੀ ਕਿਤਾਬ ਦਾ ਹਿੱਸਾ ਸਮਝੋ, ਜੱਦ ਕਿ ਉਹ ਕਿਤਾਬ ਵਿੱਚੋਂ ਨਹੀਂ ਹੁੰਦਾ ਅਤੇ ਇਹ ਵੀ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੀ ਹੇ, ਜੱਦ ਕਿ ਇਹ ਅੱਲਾਹ ਵੱਲੋਂ ਨਹੀਂ, ਉਹ ਤਾਂ ਜਾਣਦੇ ਬੁਝਦੇ ਹੋਏ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।"},{"id":79,"translation":"ਕਿਸੇ ਵੀ ਅਜਿਹੇ ਵਿਅਕਤੀ ਨੂੰ ਜਿਸ ਨੂੰ ਅੱਲਾਹ ਹਿਕਮਤ ਅਤੇ ਪੈਗ਼ੰਬਰੀ ਬਖ਼ਸ਼ੇ ਉਸ ਲਈ ਇਹ ਉਚਿਤ ਨਹੀਂ ਕਿ ਫੇਰ ਵੀ ਉਹ ਲੋਕਾਂ ਨੂੰ ਆਖੇ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਮੇਰੇ ਗ਼ੁਲਾਮ ਬਣ ਜਾਓ, ਸਗੋਂ ਉਹ ਤਾਂ ਇਹੋ ਕਹਿਣਗੇ ਕਿ ਤੁਸੀਂ ਸਾਰੇ ਰੱਬ ਦੇ ਗ਼ੁਲਾਮ ਬਣ ਜਾਓ ਜਿਵੇਂ ਕਿ ਉਹ ਕਿਤਾਬ ਤੁਹਾਨੂੰ ਇਹੋ ਸਿੱਖਿਆ ਦਿੰਦੀ ਹੇ ਜਿਸ ਨੂੰ ਤੁਸੀਂ ਪੜ੍ਹਦੇ ਹੋ।"},{"id":80,"translation":"ਉਹ ਤੁਹਾਨੂੰ ਇਹ ਵੀ ਨਹੀਂ ਆਖੇਗਾ ਕਿ ਫ਼ਰਿਸ਼ਤਿਆਂ ਅਤੇ ਨਬੀਆਂ ਨੂੰ ਆਪਣਾ ਰੱਬ ਬਣਾ ਲਓ।[7] ਕੀ ਉਹ ਨਬੀ ਤੁਹਾਨੂੰ ਕੁਫ਼ਰ ਕਰਨ ਦਾ ਹੁਕਮ ਦੇਵੇਗਾ, ਜਦ ਕਿ ਤੁਸੀਂ ਮੁਸਲਮਾਨ ਹੋ?","footnotes":"[7] ਭਾਵ ਪੈਗ਼ੰਬਰ ਲੋਕਾਂ ਨੂੰ ਕੇਵਲ ਅੱਲਾਹ ਵੱਲ ਹੀ ਬੁਲਾਉਂਦੇ ਹਨ ਇਸੇ ਲਈ ਆਪਣੀ ਪ੍ਰਸ਼ੰਸਾ ਵਿਚ ਵਾਧੂ ਗੱਲਾਂ ਕਹਿਣ ਤੋਂ ਰੋਕਦੇ ਹਨ ਤਾਂ ਜੋ ਲੋਕੀਂ ਉਹਨਾਂ ਨੂੰ ਵੀ ਰੱਬੀ ਸਿਫ਼ਤਾਂ ਵਿਚ ਸਾਂਝੀ ਨਾ ਸਮਝ ਲੈਣ। ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਮੇਰੀ ਪ੍ਰਸ਼ੰਸਾ ਇਨੀ ਨਾ ਕਰੋ ਜਿਵੇਂ ਈਸਾਈਆਂ ਨੇ ਮਰੀਅਮ ਦੇ ਪੁੱਤਰ ਈਸਾ ਦੀ ਕੀਤੀ ਸੀ ਮੈਂ ਤਾਂ ਬਸ ਅੱਲਾਹ ਦਾ ਬੰਦਾ ਹਾਂ ਤਾਂ ਤੁਸੀਂ ਇਹ ਕਹੋ ਕਿ ਅੱਲਾਹ ਦਾ ਬੰਦਾ ਅਤੇ ਉਸ ਦਾ ਰਸੂਲ। (ਸਹੀ ਬੁਖਾਰੀ, ਹਦੀਸ: 3445)"},{"id":81,"translation":"ਉਹ ਵੇਲਾ ਯਾਦ ਕਰੋ ਜਦੋਂ ਅੱਲਾਹ ਨੇ ਸਾਰੇ ਨਬੀਆਂ ਤੋਂ ਇਹ ਬਚਨ ਲਿਆ ਸੀ ਕਿ ਜਦੋਂ ਮੈਂ ਤੁਹਾਨੂੰ ਕਿਤਾਬ ਅਤੇ ਦਾਨਾਈ ਨਾਲ ਨਵਾਜ਼ਾਂ ਅਤੇ ਫੇਰ ਤੁਹਾਡੇ ਕੋਲ ਕੋਈ ਰਸੂਲ ਆਵੇ ਜਿਹੜ੍ਹਾ ਇਸ ਕਿਤਾਬ ਦੀ ਪੁਸ਼ਟੀ ਕਰਦਾ ਹੋਵੇ ਜਿਹੜੀ ਤੁਹਾਡੇ ਕੋਲ ਹੇ ਤਾਂ ਤੁਹਾਨੂੰ ਉਸ ’ਤੇ ਈਮਾਨ ਲਿਆਉਣਾ ਹੋਵੇਗਾ ਤੇ ਉਸ ਦੀ ਮਦਦ ਕਰਨੀ ਹੋਵੇਗੀ। ਅੱਲਾਹ ਨੇ ਫ਼ਰਮਾਇਆ, ਕੀ ਤੁਸੀਂ ਇਕਰਾਰ ਕਰਦੇ ਹੋ ਅਤੇ ਇਸ ਉੱਤੇ ਮੇਰੇ ਵੱਲੋਂ ਵਚਨ ਦੀ ਜ਼ਿੰਮੇਵਾਰੀ ਚੁੱਕਦੇ ਹੋ ? ਉਹਨਾਂ ਨੇ ਕਿਹਾ ਕਿ ਹਾਂ! ਅਸੀਂ ਇਕਰਾਰ ਕਰਦੇ ਹਾਂ। ਅੱਲਾਹ ਨੇ ਫ਼ਰਮਾਇਆ, ਕਿ ਤੁਸੀਂ ਗਵਾਹ ਰਹਿਣਾ ਅਤੇ ਮੈਂ ਵੀ ਤੁਹਾਡੇ (ਇਕਰਾਰ) ਦੀ ਗਵਾਹੀ ਦਿੰਦਾ ਹਾਂ।"},{"id":82,"translation":"ਹੁਣ ਇਸ ਪਿੱਛੋਂ ਜਿਹੜਾ ਵੀ (ਆਪਣੇ ਇਕਰਾਰ ਤੋਂ) ਫਿਰ ਜਾਵੇ ਉਹੀਓ ਨਾ-ਫ਼ਰਮਾਨ ਹੇ।"},{"id":83,"translation":"ਕੀ ਉਹ ਲੋਕ ਅੱਲਾਹ ਦੇ ਦੀਨ ਨੂੰ ਛੱਡ ਕੇ ਕਿਸੇ ਹੋਰ ਦੀਨ ਦੀ ਭਾਲ ਵਿਚ ਹਨ ਜਦੋਂ ਕਿ ਸਾਰੇ ਹੀ ਧਰਤੀ ਵਾਲੇ ਤੇ ਅਕਾਸ਼ਾਂ ਵਾਲੇ ਚਾਹੁੰਦਿਆਂ ਅਤੇ ਨਾ ਚਾਹੁੰਦਿਆਂ ਵੀ ਅੱਲਾਹ ਦੇ ਤਾਬੇਦਾਰ ਹਨ। ਸਭ ਨੂੰ ਉਸੇ ਵੱਲ ਹੀ ਪਰਤ ਕੇ ਜਾਣਾ ਹੇ।"},{"id":84,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਅਸੀਂ ਅੱਲਾਹ ’ਤੇ ਅਤੇ ਉਸ ’ਤੇ ਵੀ, ਜੋ ਸਾਡੇ ’ਤੇ ਨਾਜ਼ਿਲ (.ਕੁਰਆਨ) ਕੀਤਾ ਗਿਆ, ਈਮਾਨ ਲਿਆਏ ਹਾਂ ਅਤੇ ਜੋ ਇਬਰਾਹੀਮ ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ’ਤੇ ਉਤਾਰਿਆ ਅਤੇ ਉਹਨਾਂ ਕਿਤਾਬਾਂ ’ਤੇ ਵੀ ਜਿਹੜੀਆਂ ਮੂਸਾ, ਈਸਾ, ਅਤੇ ਦੂਜੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ ਦਿੱਤੀਆਂ ਗਈਆਂ ਉਹਨਾਂ ਸਭ ’ਤੇ ਵੀ (ਈਮਾਨ ਲਿਆਏ ਹਾਂ)। ਅਸੀਂ ਇਹਨਾਂ ਵਿਚਾਲੇ ਕੋਈ ਵੀ ਵਿਤਕਰਾ ਨਹੀਂ ਕਰਦੇ, ਅਸੀਂ ਤਾਂ ਅੱਲਾਹ ਦੇ ਫ਼ਰਮਾਬਰਦਾਰ ਹਾਂ।"},{"id":85,"translation":"ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,[8] ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।","footnotes":"[8] ਇਸ ਤੋਂ ਪਤਾ ਲੱਗਦਾ ਹੇ ਕਿ ਨਬੀ ਕਰੀਮ ਸ: ਦੀ ਰਸਾਲਤ ’ਤੇ ਈਮਾਨ ਲਿਆਉਣ ਫਰਜ਼ ਹੇ ਆਪਜੀ ਨੇ ਫ਼ਰਮਾਇਆ ਉਸ ਅੱਲਾਹ ਦੀ ਕਸਮ ਜਿਸ ਦੇ ਹੱਥ ਵਿਚ ਮੁਹੰਮਦ ਦੀ ਜਾਨ ਹੇ ਇਸ ਉੱਮਤ ਦੇ ਯਹੂਦੀ ਤੇ ਈਸਾਈਆਂ ਵਿੱਚੋਂ ਜਿਹੜਾ ਵੀ ਮੇਰੇ ਬਾਰੇ ਸੁਣੇ ਅਤੇ ਫੇਰ ਵੀ ਮੇਰੇ ਲਿਆਏ ਹੋਏ ਸੁਨੇਹੇ ’ਤੇ ਈਮਾਨ ਲਿਆਏ ਬਿਨਾਂ ਮਰ ਜਾਵੇ ਤਾਂ ਉਹ ਸਦਾ ਲਈ ਨਰਕ ਵਿਚ ਰਹੇਗਾ। (ਸਹੀ ਬੁਖ਼ਾਰੀ, ਹਦੀਸ: 153)"},{"id":86,"translation":"ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।"},{"id":87,"translation":"ਉਹਨਾਂ ਦੀ ਸਜ਼ਾ ਤਾਂ ਇਹੋ ਹੇ ਕਿ ਉਹਨਾਂ ’ਤੇ ਅੱਲਾਹ ਦੀ, ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਵੱਲੋਂ ਫ਼ਿਟਕਾਰ ਹੇ।"},{"id":88,"translation":"ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।"},{"id":89,"translation":"ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।"},{"id":90,"translation":"ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।"},{"id":91,"translation":"ਜਿਹੜੇ ਲੋਕਾਂ ਨੇ ਇਨਕਾਰ ਕੀਤਾ ਅਤੇ ਇਨਕਾਰ ਦੀ ਹਾਲਤ ਵਿਚ ਹੀ ਮਰ ਜਾਣ ਉਹਨਾਂ ਵਿੱਚੋਂ ਜੇ ਕੋਈ (ਕਿਆਮਤ ਦੇ ਦਿਨ) ਆਪਣੇ ਆਪ ਨੂੰ ਨਰਕ ਤੋਂ ਬਚਾਉਣ ਲਈ ਬਦਲੇ ਵਿਚ ਧਰਤੀ ਜਿੱਨਾ ਸੋਨਾਂ ਵੀ ਦੇਵੇ ਤਾਂ ਵੀ ਕਬੂਲਿਆ ਨਹੀਂ ਜਾਵੇਗਾ।[9] ਇਹ ਉਹ ਲੋਕ ਹਨ ਜਿਨ੍ਹਾਂ ਲਈ ਦਰਦਨਾਕ ਅਜ਼ਾਬ ਹੇ ਅਤੇ ਜਿਨ੍ਹਾਂ ਦਾ ਕੋਈ ਸਹਾਈ ਨਹੀਂ ਹੋਵੇਗਾ।","footnotes":"[9] ਨਬੀ ਕਰੀਮ ਸ: ਨੇ ਫ਼ਰਮਾਇਆ ਕਿਆਮਤ ਦੇ ਦਿਨ ਕਾਫ਼ਰਾਂ ਨੂੰ ਜਦੋਂ ਲਿਆਇਆ ਜਾਵੇਗਾ ਤਾਂ ਕਿਹਾ ਜਾਵੇਗਾ ਭਲਾਂ ਦੱਸ ਤਾਂ ਸਹੀ ਕਿ ਜੇ ਤੇਰੇ ਕੋਲ ਇਸ ਸਮੇਂ ਧਰਤੀ ਜਿੱਨਾ ਸੋਨਾ ਹੋਵੇ ਤਾਂ ਕੀ ਤੂੰ ਆਪਣੇ ਆਪ ਨੂੰ ਨਰਕ ਦੀ ਅੱਗ ਤੋਂ ਬਚਾਉਣ ਲਈ ਬਦਲੇ ਵਿਚ ਦੇ ਦੇਵੇਗਾ ? ਤਾਂ ਉਹ ਆਖੇਗਾ ਹਾਂ ਤਾਂ ਫ਼ੇਰ ਉਸ ਨੂੰ ਕਿਹਾ ਜਾਵੇਗਾ ਕਿ ਦੁਨੀਆਂ ਵਿਚ ਇਸ ਤੋਂ ਆਸਾਨ ਗੱਲ ਕੇਵਲ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ ਸੀ ਪਰ ਤੁਹਾਡੇ ’ਤੇ ਬੇ-ਭਾਗੀ ਭਾਰੂ ਆ ਗਈ ਅਤੇ ਤੁਸੀਂ ਇਨਕਾਰ ਕਰ ਦਿੱਤਾ। (ਸਹੀ ਬੁਖ਼ਾਰੀ, ਹਦੀਸ: 6538)"},{"id":92,"translation":"ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।"},{"id":93,"translation":"ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।"},{"id":94,"translation":"ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।"},{"id":95,"translation":"(ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ [10] ਵਿੱਚੋਂ ਨਹੀਂ ਸੀ।","footnotes":"[10] ਮੁਸ਼ਰਕੀਨ ਤੋਂ ਭਾਵ ਉਹ ਲੋਕ ਜਿਹੜੇ ਅੱਲਾਹ ਦੇ ਨਾਲ ਕਿਸੇ ਦੂਜੇ ਨੂੰ ਉਸ ਦੀਆਂ ਖ਼ੂਬੀਆਂ ਤੇ ਸ਼ਕਤੀਆਂ ਵਿਚ ਸ਼ਰੀਕ ਕਰਦੇ ਹਨ।"},{"id":96,"translation":"ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।"},{"id":97,"translation":"ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।"},{"id":98,"translation":"(ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।"},{"id":99,"translation":"ਇਹਨਾਂ ਕਿਤਾਬ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਅੱਲਾਹ ਦੇ ਰਸਤੇ ’ਤੇ ਚੱਲਣ ਤੋਂ ਮੋਮਿਨਾਂ ਨੂੰ ਕਿਉਂ ਰੋਕਦੇ ਹੋ। ਤੁਸੀਂ ਚਾਹੁੰਦੇ ਹੋ ਕਿ ਉਹ ਵਿੰਗੇ ਟੇਢੇ ਰਸਤਿਆਂ ’ਤੇ ਹੀ ਤੁਰਦੇ ਰਹਿਣ ਜਦੋਂ ਕਿ ਤੁਸੀਂ ਆਪ ਉਸ ਦੀ ਸਿੱਧੀ ਰਾਹ ਹੋਣ ਉੱਤੇ ਗਵਾਹ ਹੋ। ਅੱਲਾਹ ਤੁਹਾਡੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।"},{"id":100,"translation":"ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।"},{"id":101,"translation":"ਤੁਸੀਂ ਕਿਵੇਂ ਕੁਫ਼ਰ ਵੱਲ ਜਾ ਸਕਦੇ ਹੋ ਜਦੋਂ ਕਿ ਤੁਹਾਨੂੰ ਅੱਲਾਹ ਦੀਆਂ ਆਇਤਾਂ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਅਤੇ ਤੁਹਾਡੇ ਵਿਚਾਲੇ ਉਸ ਦਾ ਰਸੂਲ (ਮਹੰਮਦ) ਮੌਜੂਦ ਹੇ ? ਜਿਹੜਾ ਵਿਅਕਤੀ ਅੱਲਾਹ ਦੇ ਦੀਨ (ਇਸਲਾਮ) ਨੂੰ ਦ੍ਰਿੜਤਾ ਨਾਲ ਫੜ ਲਵੇ (ਭਾਵ ਅਮਲ ਕਰੇ) ਉਸ ਨੂੰ ਸਿੱਧੀ ਰਾਹ ਜਾਣ ਵਾਲੀ ਹਿਦਾਇਤ ਮਿਲ ਜਾਂਦੀ ਹੇ।"},{"id":102,"translation":"ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।"},{"id":103,"translation":"ਅੱਲਾਹ ਦੀ ਰੱਸੀ (.ਕੁਰਆਨ) ਨੂੰ ਸਾਰੇ ਮਿਲਕੇ ਦ੍ਰਿੜ੍ਹਤਾ ਨਾਲ ਫੜ ਲਓ ਅਤੇ (ਆਪਣੇ ਵਿਚਾਲੇ) ਫੁਟ ਨਾ ਪਾਓੁ [11] ਅਤੇ ਅੱਲਾਹ ਦੇ ਉਸ ਅਹਿਸਾਨ ਨੂੰ ਚੇਤੇ ਰੱਖੋ ਜਦੋਂ ਤੁਸੀਂ ਇਕ ਦੂਜੇ ਦੇ ਦੁਸ਼ਮਨ ਸੀ ਤਾਂ ਉਸੇ ਨੇ ਤੁਹਾਡੇ ਦਿਲਾਂ ਵਿਚ ਇਕ ਦੂਜੇ ਲਈ ਮੁਹੱਬਤ ਪਾਈ ਸੀ ਅਤੇ ਤੁਸੀਂ ਉਸੇ ਦੀਆਂ ਮਿਹਰਾਂ ਸਦਕੇ ਹੀ ਭਰਾ-ਭਰਾ ਬਣ ਗਏ, ਤੁਸੀਂ (ਗੁਮਰਾਹੀ ਕਾਰਨ) ਅੱਗ ਨਾਲ ਭਰੇ ਹੋਏ ਟੋਏ ਦੇ ਕੰਢੇ ਤੀਕ ਪਹੁੰਚ ਚੁੱਕੇ ਕਿ ਉਸਨੇ ਤੁਹਾਨੂੰ ਉਸ ਵਿਚ ਡਿਗਣ ਤੋਂ ਬਚਾ ਲਿਆ। ਅੱਲਾਹ ਇਸੇ ਪ੍ਰਕਾਰ ਆਪਣੀਆਂ ਨਿਸ਼ਾਨੀਆਂ ਪ੍ਰਗਟ ਕਰਦਾ ਹੇ ਤਾਂ ਜੋ ਤੁਸੀਂ ਹਿਦਾਇਤ ਵਾਲੇ ਬਣ ਜਾਓ।","footnotes":"[11] ਇਸ ਆਇਤ ਦੁਆਰਾ ਮੁਸਲਮਾਨਾਂ ਨੂੰ ਧੜ੍ਹੇ ਬੰਦੀ ਤੋਂ ਰੋਕਿਆ ਗਿਆ ਹੇ ਪਰ ਇਸਦੇ ਉਲਟ ਮੁਲਮਾਨਾਂ ਵਿਚ ਇਹ ਧੜ੍ਹਾ ਬੰਦੀ ਖ਼ਤਮ ਹੋਣ ਦੀ ਥਾਂ ਵਧਦੀ ਹੀ ਜਾਂਦੀ ਹੇ, ਨਬੀ (ਸ:) ਨੇ ਇਸ ਸੰਬੰਧ ਵਿਚ ਭਵਿੱਖ ਬਾਰੇ ਦੱਸਦੇ ਹੋਏ ਮੁਸਲਮਾਨਾਂ ਨੂੰ ਇਹਨਾਂ ਫ਼ਿਤਨਿਆਂ ਤੋਂ ਖ਼ਬਰਦਾਰ ਕਰਦੇ ਹੋਏ ਫ਼ਰਮਾਇਆ ਕਿ ਯਹੂਦੀ ਤੇ ਈਸਾਈ 72 ਧੜ੍ਹਿਆਂ ਵਿਚ ਵੰਡੇ ਜਾਣਗੇ ਅਤੇ ਇਹ ਸਾਰੇ ਧੜੇ ਨਰਕੀ ਹੋਣਗੇ ਛੁੱਟ ਇਕ ਧਿਰ ਤੋਂ ਪੁੱਛਿਆ ਕਿ ਉਹ ਧਿਰ ਕਿਹੜੀ ਹੋਵੇਗੀ ? ਆਪ ਸ: ਨੇ ਫ਼ਰਮਾਇਆ ਇਹ ਉਹ ਹੇ ਜਿਹੜਾ ਮੇਰੇ ਅਤੇ ਮੇਰੇ ਸਹਾਬਾਂ ਦੇ ਤਰੀਕੇ ਤੋਂ ਭਾਵ ਕੁਰਆਨ ਤੇ ਸੁੰਨਤ ’ਤੇ ਅਮਲ ਕਰਦਾ ਹੋਵੇਗਾ। (ਸਹੀ ਤਿਰਮਜ਼ੀ, ਹਦੀਸ: 2641; ਸਹੀ ਇਬਨੇ ਮਾਜਹ, ਹਦੀਸ: 3992-3993)"},{"id":104,"translation":"ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।"},{"id":105,"translation":"ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।"},{"id":106,"translation":"ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।"},{"id":107,"translation":"ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।"},{"id":108,"translation":"ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।"},{"id":109,"translation":"ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ ਮਾਲਿਕ ਅੱਲਾਹ ਹੀ ਹੇ ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਫੇਰੇ ਜਾਣਗੇ।"},{"id":110,"translation":"(ਹੇ ਮੁਸਲਮਾਨੋ!) ਤੁਸੀਂ ਹੀ ਸਭ ਤੋਂ ਵਧੀਆ ਉੱਮਤ [12] (ਸਮੁਦਾਇ) ਹੋ ਜਿਹੜੀ ਲੋਕਾਂ ਦੀ ਭਲਾਈ ਲਈ ਪੈਦਾ ਕੀਤੀ ਗਈ ਹੇ ਕਿਉਂ ਜੋ ਤੁਸੀਂ ਨੇਕੀ ਦਾ ਹੁਕਮ ਦਿੰਦੇ ਹੋ ਬੁਰਾਈਆਂ ਤੋਂ ਰੋਕਦੇ ਹੋ (ਇਸ ਦੇ ਨਾਲ ਹੀ) ਅੱਲਾਹ ’ਤੇ ਈਮਾਨ ਰੱਖਦੇ ਹੋ। ਜੇਕਰ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਵੀ ਈਮਾਨ ਲਿਆਉਂਦੇ ਤਾਂ ਉਹਨਾਂ ਲਈ ਵਧੀਆ ਗੱਲ ਸੀ, ਇਹਨਾਂ (ਕਿਤਾਬ ਵਾਲਿਆਂ) ਵਿਚ ਕੁੱਝ ਈਮਾਨ ਵਾਲੇ ਵੀ ਹਨ ਪਰ ਬਹੁਤੇ ਲੋਕ ਨਾ-ਫ਼ਰਮਾਨ ਹਨ।","footnotes":"[12] ਹਜ਼ਰਤ ਅਬੂ-ਹੁਰੈਰਾ ਰ:ਅ: ਇਸ ਆਇਤ ਦੀ ਵਿਆਖਿਆ ਵਿਚ ਕਹਿੰਦੇ ਹਨ ਕਿ ਸਭ ਤੋਂ ਵਧੀਆ ਉਹ ਲੋਕ ਹਨ ਜਿਹੜੇ ਲੋਕਾਂ ਲਈ ਵਧੀਆ ਹੋਣ ਤੁਸੀਂ ਉਹਨਾਂ ਨੂੰ ਜ਼ੰਜੀਰਾਂ ਵਿਚੋ ਕੈਦੀ ਬਣਾ ਕੇ ਲਿਆਉਂਦੇ ਹੋ ਅਤੇ ਉਹ ਇਸਲਾਮ ਵਿਚ ਦਾਖ਼ਿਲ ਹੋ ਜਾਂਦੇ ਹਨ ਇਸ ਤਰ੍ਹਾਂ ਤੁਸੀਂ ਉਹਨਾਂ ਨੂੰ ਨਰਕ ਦੀ ਸਦੀਵੀਂ ਅੱਗ ਤੋਂ ਬਚਾ ਕੇ ਜੰਨਤ ਵਿਚ ਦਾਖ਼ਿਲ ਹੋਣ ਵਾਲੇ ਬਣ ਜਾਂਦੇ ਹੋ। (ਸਹੀ ਬੁਖ਼ਾਰੀ, ਹਦੀਸ: 4557)"},{"id":111,"translation":"(ਹੇ ਮੁਹੰਮਦ ਸ:!) ਇਹ (ਕਿਤਾਬ ਵਾਲੇ) ਤੁਹਾਨੂੰ ਤੰਗ ਕਰਨ ਤੋਂ ਛੁੱਟ ਹੋਰ ਤੁਹਾਡਾ ਕੁੱਝ ਨਹੀਂ ਵਿਗਾੜ ਸਕਦੇ। ਜੇਕਰ (ਤੁਹਾਡੇ ਨਾਲ) ਲੜ੍ਹਣ ਤਾਂ ਇਹ ਪਿੱਠ ਵਿਖਾ ਕੇ ਭੱਜ ਜਾਣਗੇ ਅਤੇ ਨਾ ਹੀ ਇਹਨਾਂ ਦੀ ਕਿਸੇ ਪਾਸਿਓ ਸਹਾਇਤਾ ਕੀਤੀ ਜਾਵੇਗੀ।"},{"id":112,"translation":"ਹਰ ਥਾਂ ’ਤੇ ਉਹਨਾਂ ਨੂੰ ਅਪਮਾਨ ਦੀ ਮਾਰ ਸਹਿਣੀ ਪਈ ਇਹ ਵੱਖਰੀ ਗੱਲ ਹੇ ਕਿ ਕਿਤੇ ਅੱਲਾਹ ਦੇ ਨਾਂ ’ਤੇ ਜਾਂ ਲੋਕਾਂ ਦੀ ਸ਼ਰਨ ਵਿਚ ਆ ਕੇ ਬਚ ਜਾਣ। ਇਹ (ਕਿਤਾਬ ਵਾਲੇ) ਤਾਂ ਅੱਲਾਹ ਵੱਲੋਂ ਅਜ਼ਾਬ (ਸਜ਼ਾ) ਦੇ ਹੱਕਦਾਰ ਹੋ ਗਏ ਹਨ ਇਸ ਲਈ ਇਹਨਾਂ ਉੱਤੇ ਮੁਥਾਜਪੁਣਾ ਤੇ ਅਧੀਨਗੀ ਮੜ੍ਹ ਦਿੱਤੀ ਗਈ ਹੇ, ਇਸ ਦਾ ਕਾਰਨ ਇਹ ਹੇ ਕਿ ਇਹ ਲੋਕੀ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਸਨ ਅਤੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਸਨ ਇਸ ਲਈ ਇਹ ਸਜ਼ਾ ਉਹਨਾਂ ਦੀਆਂ ਨਾਫਰਮਾਨੀਆਂ ਤੇ ਵਧੀਕੀਆਂ ਦਾ ਬਦਲਾ ਹੇ।"},{"id":113,"translation":"ਇਹ ਸਾਰੇ ਹੀ ਇੱਕੋ-ਜਿਹੇ ਨਹੀਂ ਹਨ ਸਗੋਂ ਇਹਨਾਂ ਕਿਤਾਬ ਵਾਲਿਆਂ (ਯਹੂਦੀਆਂ) ਵਿੱਚੋਂ ਇਕ ਗਰੋਹ ਅਜਿਹਾ ਵੀ ਹੇ ਜਿਹੜਾ ਹੱਕ ’ਤੇ ਖੜ੍ਹਣ ਵਾਲਾ ਹੇ, ਉਹ ਰਾਤਾਂ ਨੂੰ ਅੱਲਾਹ ਦੀਆਂ ਆਇਤਾਂ (ਕੁਰਆਨ) ਨੂੰ ਪੜ੍ਹਦਾ ਹੇ ਅਤੇ (ਆਪਣੇ ਪਾਲਣਹਾਰ ਦੇ ਅੱਗੇ) ਸਿਜਦਾ ਵੀ ਕਰਦਾ ਹੇ।"},{"id":114,"translation":"ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ।"},{"id":115,"translation":"ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।"},{"id":116,"translation":"ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।"},{"id":117,"translation":"ਇਹ ਕਾਫ਼ਿਰ ਇਸ ਸੰਸਾਰ ਵਿਚ ਜੋ ਖ਼ਰਚ ਕਰਦੇ ਹਨ ਉਸ ਦੀ ਮਿਸਾਲ ਤਾਂ ਉਸ ਹਨੇਰੀ ਵਾਂਗ ਹੇ ਜਿਸ ਵਿਚ ਪਾਲਾ ਹੋਵੇ ਅਤੇ ਉਹ ਉਨ੍ਹਾਂ ਦੀ ਖੇਤੀ ਉੱਤੇ ਚੱਲੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ’ਤੇ ਆਪ ਜ਼ੁਲਮ ਕੀਤਾ ਹੇ, ਉਸ ਦਾ ਸਤਿਆਨਾਸ਼ ਕਰ ਦੇਵੇ। ਅੱਲਾਹ ਨੇ ਇਹਨਾਂ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਇਹਨਾਂ ਕਾਫ਼ਿਰਾਂ ਨੇ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਹੇ।"},{"id":118,"translation":"ਹੇ ਈਮਾਨ ਵਾਲਿਓ! ਤੁਸੀਂ ਆਪਣੇ (ਈਮਾਨ ਵਾਲਿਆਂ) ਲੋਕਾਂ ਤੋਂ ਛੁੱਟ ਕਿਸੇ ਹੋਰ ਨੂੰ ਆਪਣਾ ਦੋਸਤ ਨਾ ਬਣਾਓ, ਦੂਜੇ ਲੋਕ (ਯਹੂਦੀ) ਤੁਹਾਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ, ਉਹ ਤਾਂ ਇਹੋ ਚਾਹੁੰਦੇ ਹਨ ਕਿ ਤੁਸੀਂ ਮੁਸੀਬਤਾਂ ਵਿਚ ਹੀ ਘਿਰੇ ਰਹੋ ਉਹਨਾਂ ਦੀ ਦੁਸ਼ਮਨੀ ਤਾਂ ਉਹਨਾਂ ਦੀਆਂ ਗੱਲਾਂ ਤੋਂ ਹੀ ਪ੍ਰਗਟ ਹੋ ਚੱਕੀ ਹੇ ਅਤੇ ਜੋ (ਈਰਖਾ) ਉਹਨਾਂ ਦੇ ਮਨਾਂ ਵਿਚ ਲੁਕੀ ਹੋਈ ਹੇ ਉਹ ਹੋਰ ਵੀ ਵਧਕੇ ਹੇ। ਅਸੀਂ ਤਾਂ ਤੁਹਾਨੂੰ (ਸਾਫ਼-ਸਾਫ਼) ਹਿਦਾਇਤਾਂ ਦੇ ਛੱਡੀਆਂ ਹਨ। ਜੇ ਤੁਸੀਂ ਅਕਲ ਵਾਲੇ ਹੋ ਤਾਂ ਤੁਸੀਂ ਉਹਨਾਂ ਤੋਂ ਬਚਕੇ ਰਹੋ।"},{"id":119,"translation":"ਤੁਸੀਂ ਤਾਂ ਉਹਨਾਂ ਨਾਲ ਸਬੰਧ ਰਖਣਾ ਚਾਹੁੰਦੇ ਹੋ ਪਰ ਉਹ ਤੁਹਾਡੇ ਨਾਲ ਪ੍ਰੇਮ ਨਹੀਂ ਕਰਦੇ, ਤੁਸੀਂ ਸਾਰੀਆਂ ਅਕਾਸ਼ੀ ਕਿਤਾਬਾਂ ਨੂੰ ਮੰਨਦੇ ਹੋ (ਉਹ ਨਹੀਂ ਮੰਨਦੇ ਫੇਰ ਇਹ ਪ੍ਰੇਮ ਕਿਹੋ ਜਿਹਾ ਹੇ) ਇਹ ਲੋਕ (ਯਹੂਦੀ) ਤੁਹਾਡੇ ਸਾਹਮਣੇ ਤਾਂ (ਤੁਹਾਡੇ ਰਸੂਲ ਮੁਹੰਮਦ ਸ) ਅਤੇ .ਕੁਰਆਨ ਨੂੰ ਮੰਨਦੇ ਹਨ ਪ੍ਰੰਤੂ ਜਦੋਂ ਇਕੱਲੇ ਹੁੰਦੇ ਹਨ ਤਾਂ ਕਰੋਧ ਵਿਚ ਆ ਕੇ ਆਪਣੇ ਉਂਗਲਾਂ ਚੱਬਣ ਲੱਗ ਜਾਂਦੇ ਹਨ। ਕਹਿ ਦਿਓ! ਕਿ ਤੁਸੀਂ ਆਪਣੇ ਕਰੋਧ ਵਿਚ ਆਪ ਹੀ ਸੜ ਮਰੋ, ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ।"},{"id":120,"translation":"ਜੇ ਤੁਹਾਡਾ (ਈਮਾਨ ਵਾਲਿਆਂ ਦਾ) ਕੋਈ ਭਲਾ ਹੁੰਦਾ ਹੇ ਤਾਂ ਉਹਨਾਂ ਨੂੰ ਭੈੜਾ ਲੱਗਦਾ ਹੇ ਜੇ ਕੋਈ ਬਿਪਤਾ ਆ ਜਾਵੇ ਤਾਂ ਉਹ ਖ਼ੁਸ਼ ਹੁੰਦੇ ਹਨ। ਜੇ ਤੁਸੀਂ ਸਬਰ ਕਰੋ ਅਤੇ ਰੱਬ ਤੋਂ ਡਰਦੇ ਰਹੋ ਤਾਂ ਉਹਨਾਂ ਦਾ ਕੋਈ ਵੀ ਦਾਅ ਤੁਹਾਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੇ।"},{"id":121,"translation":"(ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਸਵੇਰੇ ਸਵੇਰੇ ਆਪਣੇ ਘਰੋਂ ਨਿਕਲੇ ਸੀ ਅਤੇ ਮੁਸਲਮਾਨਾਂ ਨੂੰ ਓਹਦ ਦੀ ਲੜਾਈ ਦੇ ਮੈਦਾਨ ਵਿਚ ਮੋਰਚਿਆਂ ’ਤੇ ਬਿਠਾ ਰਹੇ ਸੀ। ਅੱਲਾਹ ਸਾਰੀਆਂ ਗੱਲਾਂ ਜਾਣਦਾ ਹੇ ਅਤੇ ਸਭ ਕੁੱਝ ਸੁਣਨ ਵਾਲਾ ਹੇ।"},{"id":122,"translation":"ਯਾਦ ਕਰੋ! ਜਦੋਂ ਤੁਹਾਡੇ ਵਿੱਚੋਂ ਦੋ ਟੋਲੀਆਂ ਤਾਂ ਹਿੰਮਤ ਵੀ ਹਾਰ ਚੁੱਕੀਆਂ ਸਨ ਜੱਦੋਂ ਕਿ ਅੱਲਾਹ ਉਹਨਾਂ ਦਾ ਮਦਦ ਕਰਨ ਵਾਲਾ ਮੌਜੂਦ ਸੀ। ਸੋ ਈਮਾਨ ਵਾਲਿਆਂ ਨੂੰ ਉਸੇ ਅੱਲਾਹ ਦੀ ਪਾਕ ਜ਼ਾਤ ’ਤੇ ਭਰੋਸਾ ਰੱਖਣਾ ਚਾਹੀਦਾ ਹੇ।"},{"id":123,"translation":"ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।"},{"id":124,"translation":"(ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?"},{"id":125,"translation":"(ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।"},{"id":126,"translation":"ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।"},{"id":127,"translation":"(ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।"},{"id":128,"translation":"ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।"},{"id":129,"translation":"ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।"},{"id":130,"translation":"ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।"},{"id":131,"translation":"ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।[13]","footnotes":"[13] ਅੱਲਾਹ ਦੇ ਨਬੀ ਸ: ਨੇ ਫ਼ਰਮਾਇਆ ਕਿ ਸੱਤ ਬਰਬਾਦ ਕਰਨ ਵਾਲੇ ਗੁਨਾਹਾਂ ਤੋਂ ਬਚੋ। ਸਹਾਬਾਂ ਨੇ ਪੁੱਛਿਆ ਕਿ ਉਹ ਕਿਹੜੇ ਗੁਨਾਹ ਹਨ ਤਾਂ ਆਪ (ਸ:) ਨੇ ਫ਼ਰਮਾਇਆ ਕਿ (1) ਅੱਲਾਹ ਦਾ ਸ਼ਰੀਕ ਬਣਾਉਣਾ (2) ਜਾਦੂ ਕਰਨਾਂ (3) ਨਾ ਹੱਕ ਕਤਲ ਕਰਨਾ (4) ਸੂਦ ਖਾਣਾ (5) ਯਤੀਮ ਦਾ ਮਾਲ ਹੜੱਪ ਕਰ ਜਾਣਾ (6) ਜਿਹਾਦ ਵਿਚ ਪਿਠ ਵਿਖਾਣਾ (7) ਭੋਲੀ ਭਾਲੀ ਪਾਕੀਜ਼ਾ ਔਰਤਾਂ ’ਤੇ ਤੁਹੱਮਤ ਅਤੇ ਅਲਜ਼ਾਮ ਲਗਾਉਣਾ। (ਸਹੀ ਬੁਖ਼ਾਰੀ, ਹਦੀਸ: 2766)"},{"id":132,"translation":"ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।[14]","footnotes":"[14] ਇਸ ਤੋਂ ਭਾਵ ਇਸਲਾਮ ਧਰਮ ਕਬੂਲ ਕਰਨ ਦੀ ਪ੍ਰੇਰਨਾ ਕੀਤੀ ਜਾਂਦੀ ਹੇੇ ਕਿਉਂ ਜੋ ਇਸ ਤੋਂ ਬਿਨਾਂ ਕਿਆਮਤ ਦੇ ਦਿਨ ਅੱਲਾਹ ਦੀ ਰਹਿਮਤ ਦਾ ਹੱਕਦਾਰ ਨਹੀਂ ਹੋਵੇਗਾ।"},{"id":133,"translation":"ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।"},{"id":134,"translation":"ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । [15]","footnotes":"[15] ਇਹ ਅਤੇ ਇਸ ਤੋਂ ਬਾਅਦ ਵਾਲੀ ਆਇਤ ਵਿਚ ਅੱਲਾਹ ਦੇ ਨੇਕ ਬੰਦਿਆਂ ਦੀਆਂ ਕੁੱਝ ਵਿਸ਼ੇਸ਼ਤਾਵਾਂ ਦੀ ਚਰਚਾ ਕੀਤੀ ਗਈ ਹੇ ਜਿਵੇਂ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਮਨੁੱਖੀ ਸਰੀਰ ਦੇ ਹਰ ਜੋੜ ਦਾ ਰੋਜ਼ਾਨਾ ਸਦਕਾ ਦੇਣਾ ਲਾਜ਼ਮੀ ਹੇ ਜੇ ਕੋਈ ਕਿਸੇ ਦੀ ਮਦਦ ਕਰੇ ਉਸ ਨੂੰ ਜਾਨਵਰ ’ਤੇ ਸਵਾਰ ਕਰਾ ਦੇਵੇ ਜਾਂ ਉਸ ਦਾ ਸਾਮਾਨ ਲਦਵਾ ਦੇਵੇ ਤਾਂ ਇਹ ਸਭ ਸਦਕਾ ਹੇ ਭਲੀ ਗੱਲ ਕਹਿਣਾ ਅਤੇ ਨਮਾਜ਼ ਲਈ ਇਕ-ਇਕ ਕਦਮ ਜਿਹੜਾ ਵੀ ਚੁੱਕਿਆ ਜਾਵੇਗਾ, ਇਹ ਵੀ ਸਦਕਾ ਹੇ ਅਤੇ ਕਿਸੇ ਨੂੰ ਰਾਹ ਦੱਸਣਾ ਵੀ ਸਦਕਾ ਹੇ। (ਸਹੀ ਬੁਖ਼ਾਰੀ, ਹਦੀਸ: 2891)\n* ਹਦੀਸ ਵਿਚ ਹੇ ਕਿ ਪਹਿਲਵਾਨ ਉਹ ਨਹੀਂ ਜਿਹੜਾ ਕਿਸੇ ਨੂੰ ਚਿੱਤ ਕਰ ਦੇਵੇ, ਸਗੋਂ ਪਹਿਲਵਾਨ ਉਹ ਹੇ ਜਿਹੜਾ ਗੱਸੇ ਦੀ ਹਾਲਤ ਵਿਚ ਆਪਣੇ ਆਪ ਨੂੰ ਕਾਬੂ ਵਿਚ ਰੱਖੇ। (ਸਹੀ ਬੁਖ਼ਾਰੀ, ਹਦੀਸ: 6114)"},{"id":135,"translation":"ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।"},{"id":136,"translation":"ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।"},{"id":137,"translation":"ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।"},{"id":138,"translation":"ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।"},{"id":139,"translation":"ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।"},{"id":140,"translation":"ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ ਤਾਂ ਅਜਿਹੇ ਜ਼ਖ਼ਮ (ਬਦਰ ਦੀ ਜੰਗ ਵਿਚ) ਕਾਫ਼ਿਰਾਂ ਨੂੰ ਵੀ ਲੱਗ ਚੁੱਕੇ ਹਨ। ਅਸੀਂ (ਅੱਲਾਹ) ਲੋਕਾਂ ਵਿਚਾਲੇ ਦਿਨਾਂ ਨੂੰ ਬਦਲਦੇ ਰਹਿੰਦੇ ਹਾਂ। ਤੁਹਾਨੂੰ ਇਹ ਜ਼ਖ਼ਮ ਇਸ ਲਈ ਲੱਗੇ ਸਨ ਕਿ ਅੱਲਾਹ ਇਹ ਵੇਖਣਾ ਚਾਹੁੰਦਾ ਸੀ ਕਿ ਤੁਹਾਡੇ ਵਿੱਚੋਂ ਈਮਾਨ ਵਾਲਾ ਕੌਣ ਹੇ ? ਉਹ (ਅੱਲਾਹ) ਤੁਹਾਡੇ ਵਿੱਚੋਂ ਕੁੱਝ ਨੂੰ ਸ਼ਹਾਦਤ ਦੀ ਉੱਚੀ ਪਦਵੀ ਦੇਣਾ ਚਾਹੁੰਦਾ ਸੀ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।"},{"id":141,"translation":"(ਇਹ ਕਾਰਨ ਵੀ ਸੀ) ਕਿ ਅੱਲਾਹ ਈਮਾਨ ਵਾਲਿਆਂ ਨੂੰ ਪਾਕ ਸਾਫ਼ ਕਰਨਾ ਅਤੇ ਕਾਫ਼ਿਰਾਂ ਨੂੰ ਖ਼ਤਮ ਕਰਨਾ ਚਾਹੁੰਦਾ ਸੀ।"},{"id":142,"translation":"(ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।"},{"id":143,"translation":"ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।"},{"id":144,"translation":"ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਹੋ ਚੁੱਕੇ ਹਨ। ਜੇ ਇਹਨਾਂ (ਮੁਹੰਮਦ ਸ:) ਦਾ ਦਿਹਾਂਤ ਹੋ ਜਾਵੇ ਜਾਂ ਇਹ ਸ਼ਹੀਦ ਹੋ ਜਾਣ ਤਾਂ ਕੀ ਤੁਸੀਂ ਇਸਲਾਮ ਤੋਂ ਆਪਣੇ ਪੈਰ ਪਿੱਛੇ ਖਿੱਚ ਲਵੋਗੇ ? ਜਿਹੜਾ (ਇਸਲਾਮ ਤੋਂ) ਪਿਛਲੇ ਪੈਰੀਂ ਫਿਰੇਗਾ ਤਾਂ ਉਹ ਅੱਲਾਹ ਦਾ ਉੱਕਾ ਹੀ ਕੁੱਝ ਨਹੀਂ ਵਿਗਾੜ ਸਕੇਗਾ। ਅੱਲਾਹ (ਛੇਤੀ ਹੀ ਹਰ ਹਾਲ ਵਿਚ ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਵਧੀਆ ਬਦਲਾ ਦੇਵੇਗਾ।"},{"id":145,"translation":"ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਜੀਵ ਮਰ ਨਹੀਂ ਸਕਦਾ ਉਸ ਨੇ (ਸਭ ਦੀ) ਮੌਤ ਦਾ ਸਮਾਂ ਲਿਖਿਆ ਹੋਇਆ ਹੇ। ਸੰਸਾਰ ਦੀ ਇੱਛਾ ਰੱਖਣ ਵਾਲਿਆਂ ਨੂੰ ਅਸੀਂ ਦੁਨੀਆਂ ਵਿਚ ਹੀ ਕੁੱਝ ਦੇ ਦਿੰਦੇ ਹਾਂ ਅਤੇ ਜਿਹੜੇ ਆਖ਼ਿਰਤ ਵਿਚ ਬਦਲਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਆਖ਼ਿਰਤ ਵਿਚ ਦੇ ਦਿੰਦੇ ਹਾਂ ਅਤੇ (ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਅਸੀਂ ਚੰਗਾ ਬਦਲਾ ਦੇਵਾਂਗੇ।"},{"id":146,"translation":"ਕਿੰਨੇ ਹੀ ਨਬੀ ਅਜਿਹੇ ਹੋ ਚੁੱਕੇ ਹਨ ਜਿਨ੍ਹਾਂ ਨਾਲ ਮਿਲਕੇ ਬਹੁਤ ਸਾਰੇ ਅੱਲਾਹ ਵਾਲਿਆਂ ਨੇ ਜਿਹਾਦ ਕੀਤਾ ਰੁੈ, ਉਹਨਾਂ ਨੂੰ ਵੀ ਅੱਲਾਹ ਦੀ ਰਾਹ ਵਿਚ ਮੁਸੀਬਤਾਂ ਦਾ ਸਾਹਮਣਾ ਕਰਨਾਂ ਪਿਆ ਪ੍ਰੰਤੂ ਨਾ ਤਾਂ ਉਹਨਾਂ ਨੇ ਹਿੱਮਤ ਹੀ ਹਾਰੀ, ਨਾ ਹੀ ਕੰਮਜ਼ੋਰੀ ਵਿਖਾਈ ਅਤੇ ਨਾ ਹੀ ਕਾਫ਼ਿਰਾਂ ਅੱਗੇ ਨੀਵੇਂ ਹੋਏ। ਅੱਲਾਹ (ਅਜਿਹੇ) ਸਬਰ ਕਰਨ ਵਾਲਿਆਂ ਨੂੰ ਹੀ ਪਸੰਦ ਕਰਦਾ ਹੇ।"},{"id":147,"translation":"ਇਹ (ਨੇਕ ਲੋਕ) ਤਾਂ ਇਹੋ ਕਹਿੰਦੇ ਹਨ ਕਿ ਹੇ ਸਾਡੇ ਪਾਲਣਹਾਰ! ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਥੋਂ ਸਾਡੇ ਕੰਮਾਂ ਵਿਚ ਜੋ ਤੇਰੇ ਹੁਕਮਾਂ ਦੀ ਉਲੰਘਣਾ ਹੋਈ ਰੁ ਉਸ ਨੂੰ ਵੀ ਮੁਆਫ਼ ਕਰਦੇ ਅਤੇ ਸਾਡੇ ਪੈਰਾਂ ਨੂੰ (ਜਿਹਾਦ ਕਰਨ ਵੇਲੇ) ਜਮਾ ਦੇ ਅਤੇ ਕਾਫ਼ਿਰਾਂ ਦੇ ਮੁਕਾਬਲੇ ਸਾਡੀ ਮਦਦ ਫ਼ਰਮਾ।"},{"id":148,"translation":"ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।"},{"id":149,"translation":"ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ [16] (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।","footnotes":"[16] ਭਾਵ ਜਿਸ ਥਾਂ ਸ਼ਿਰਕ ਹੋ ਰਿਹਾ ਹੋਵੇ ਉਸ ਥਾਂ ਵੱਸਣਾ ਨਹੀਂ ਚਾਹੀਦਾ ਨਬੀ ਕਰੀਮ ਸ: ਨੇ ਫ਼ਰਮਾਇਆ ਜਿਹੜਾ ਵਿਅਕਤੀ ਮੁਸ਼ਰਿਕ ਦੇ ਨਾਲ ਰਹੇਗਾ ਉਹ ਉਸੇ ਜਿਹਾ ਹੀ ਹੇ। (ਸੁਣਨ ਅਬੁ ਦਾਊਦ, ਹਦੀਸ: 2787)\n* ਇਸ ਹਦੀਸ ਤੋਂ ਇਹ ਸਿੱਖਿਆ ਮਿਲਦੀ ਹੇ ਕਿ ਜੇ ਕਿਸੇ ਗੈਰ ਮੁਸਲਿਮ ਦੇਸ਼ ਵਿਚ ਕੋਈ ਰਹਿੰਦਾ ਹੇ ਤਾਂ ਉਸ ਲਈ ਜ਼ਰੂਰੀ ਹੇ ਕਿ ਦੀਨ ਦੀ ਤਬਲੀਗ ਕਰੇ।"},{"id":150,"translation":"ਹਕੀਕਤ ਵਿਚ ਅੱਲਾਹ ਹੀ ਤੁਹਾਡਾ ਹਮਾਇਤੀ ਹੇ ਅਤੇ ਉਹੀਓ ਸਭ ਤੋਂ ਵਧੀਆ ਮਦਦ ਕਰਨ ਵਾਲਾ ਹੇ।"},{"id":151,"translation":"ਅਸੀਂ (ਅੱਲਾਹ ਛੇਤੀ ਹੀ) ਕਾਫ਼ਿਰਾਂ ਦੇ ਮਨਾਂ ਵਿਚ ਤੁਹਾਡਾ ਰੋਅਬ ਬਿਠਾਂ ਦੇਵਾਂਗੇ ਇਸ ਲਈ ਕਿ ਇਹ ਲੋਕੀ ਅੱਲਾਹ ਦੇ ਨਾਲ ਉਹਨਾਂ ਨੂੰ ਵੀ (ਰੱਬ ਦੀ ਖ਼ੁਦਾਈ ਵਿਚ) ਸ਼ਰੀਕ ਕਰਦੇ ਹਨ ਜਿਸ ਦੀ ਕੋਈ ਵੀ ਦਲੀਲ ਰੱਬ ਵੱਲੋਂ ਨਹੀਂ ਉਤਾਰੀ ਗਈ। ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਇਹ ਇਹਨਾਂ (ਸ਼ਿਰਕ ਕਰਨ ਵਾਲੇ) ਜ਼ਾਲਮਾਂ ਲਈ ਭੈੜੀ ਜਗ੍ਹਾ ਹੇ।"},{"id":152,"translation":"ਹੇ ਨਬੀ! ਬੇਸ਼ੱਕ ਅੱਲਾਹ ਨੇ ਤੁਹਾਡੇ ਨਾਲ (ਮਦਦ ਕਰਨ ਦਾ) ਕੀਤਾ ਹੋਇਆ ਬਚਨ ਪੂਰੀ ਤਰ੍ਹਾਂ ਨਿਭਾਇਆ ਜਦੋਂ ਤੁਸੀਂ (ਉਹਦ ਵਿਚ) ਉਸ ਦੇ ਹੁਕਮ ਨਾਲ ਕਾਫ਼ਿਰਾਂ ਨੂੰ ਕਤਲ ਕਰ ਰਹੇ ਸੀ, ਪਰ ਜਦੋਂ ਤੁਸੀਂ ਕੰਮਜ਼ੋਰੀ ਵਿਖਾਈ ਅਤੇ ਆਪਣੇ ਕੰਮਾਂ ਵਿਚ ਇਕ ਦੂਜੇ ਨਾਲ ਮਤਭੇਦ ਕੀਤਾ ਅਤੇ ਜਿਵੇਂ ਹੀ ਅੱਲਾਹ ਨੇ ਤੁਹਾਨੂੰ (ਗ਼ਨੀਮਤ ਦੇ ਮਾਲ ਦੀ ਝਲਕ) ਵਿਖਾਈ ਜਿਸ ਨਾਲ ਤੁਸੀਂ ਮੁਹੱਬਤ ਕਰਦੇ ਸੀ ਤਾਂ ਤੁਸੀਂ (ਰਸੂਲ ਦੀ) ਨਾ-ਫ਼ਰਮਾਨੀ ਕੀਤੀ। ਇਹ ਇਸ ਲਈ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਦੁਨੀਆਂ ਨੂੰ ਚਾਹੁੰਦੇ ਸੀ ਅਤੇ ਕੁੱਝ ਆਖ਼ਿਰਤ ਦੇ ਹੀ ਇਛੁੱਕ ਸਨ। ਫੇਰ ਅੱਲਾਹ ਨੇ ਤੁਹਾਨੂੰ ਕਾਫ਼ਿਰਾਂ ਦੇ ਮੁਕਾਬਲੇ ਵਿਚ ਪਰਾਜਿਤ ਕਰ ਦਿੱਤਾ ਤਾਂ ਜੋ ਤੁਹਾਡੀ ਅਜ਼ਮਾਇਸ਼ ਕਰੇ। ਫੇਰ ਵੀ ਅੱਲਾਹ ਨੇ ਤੁਹਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦਿੱਤਾ। ਅੱਲਾਹ ਈਮਾਨ ਵਾਲਿਆਂ ’ਤੇ ਬਹੁਤ ਹੀ ਵੱਡੀ ਮਿਹਰ ਕਰਦਾ ਹੇ।"},{"id":153,"translation":"ਯਾਦ ਕਰੋ ਜਦੋਂ ਤੁਸੀਂ (ਹਾਰ ਦੇ ਕਾਰਨ ਮੈਦਾਨ ਵਿੱਚੋਂ) ਭੱਜੇ ਜਾ ਰਹੇ ਸੀ ਅਤੇ ਕਿਸੇ ਵੱਲ ਮੁੜ ਕੇ ਵੇਖਦੇ ਵੀ ਨਹੀਂ ਸੀ ਅਤੇ ਰਸੂਲ (ਹਜ਼ਰਤ ਮਹੁੰਮਦ) ਤੁਹਾਡੇ ਪਿੱਛੇ ਤੁਹਾਨੂੰ ਸੱਦ ਰਹੇ ਸੀ। ਫੇਰ ਅੱਲਾਹ ਨੇ ਤੁਹਾਨੂੰ ਉੱਪਰ ਥੱਲੇ ਦੁੱਖ ਇਸ ਲਈ ਦਿੱਤੇ ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ ਕਿ ਜੋ ਵੀ ਤੁਹਾਡੇ ਹੱਥੋਂ ਖੁੱਸ ਜਾਵੇ ਜਾਂ ਤੁਹਾਡੇ ’ਤੇ ਕੋਈ ਮੁਸੀਬਤ ਆ ਜਾਵੇ ਉਸ ਉੱਤੇ ਤੁਹਾਨੂੰ ਉਦਾਸ ਹੋਣ ਦੀ ਕੋਈ ਲੋੜ ਨਹੀਂ। ਅੱਲਾਹ ਤੁਹਾਡੇ ਅਮਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੇ।"},{"id":154,"translation":"ਫੇਰ ਉਸ (ਅੱਲਾਹ ਨੇ ਕਸ਼ਟ ਮਗਰੋਂ) ਤੁਹਾਡੇ ’ਤੇ ਸੰਤੋਖ ਨਾਜ਼ਿਲ ਕੀਤਾ ਅਤੇ ਤੁਹਾਡੇ ਵਿੱਚੋਂ ਇਕ ਟੋਲੇ ਨੂੰ ਉਂਘ ਆਉਣ ਲੱਗ ਪਈ, ਹਾਂ ਇਹਨਾਂ ਵਿੱਚੋਂ ਕੁੱਝ ਅਜਿਹੇ ਲੋਕ ਵੀ ਸਨ ਜਿਨ੍ਹਾਂ ਨੂੰ ਆਪਣੀਆਂ ਜਾਨਾਂ ਦੀ ਚਿੰਤਾ ਲੱਗੀ ਹੋਈ ਸੀ, ਇਹ ਲੋਕ ਅੱਲਾਹ ਪ੍ਰਤੀ ਤਰ੍ਹਾਂ -ਤਰ੍ਹਾਂ ਦੀਆਂ ਅਗਿਆਨਤਾ ਭਰੀਆਂ ਗੱਲਾਂ ਕਰ ਰਹੇ ਸਨ ਕਿ ਸਾਨੂੰ ਵੀ ਰੱਬ ਨੇ ਕੋਈ ਅਧਿਕਾਰ ਦਿੱਤਾ ਹੇ ? (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੇ ਕੰਮ ਅੱਲਾਹ ਦੇ ਹੀ ਅਧਿਕਾਰ ਵਿਚ ਹਨ। ਉਹ ਲੋਕ ਆਪਣੇ ਦਿਲਾਂ ਦੀਆਂ ਗੱਲਾਂ ਤੁਹਾਨੂੰ ਨਹੀਂ ਦੱਸਦੇ। ਕਹਿੰਦੇ ਹਨ, ਕੀ ਜੇਕਰ ਸਾਨੂੰ ਵੀ ਕੱਝ ਅਧਿਕਾਰ ਹੁੰਦਾ ਤਾਂ ਅਸੀਂ ਇਸ ਥਾਂ ’ਤੇ ਕਤਲ ਨਾ ਕੀਤੇ ਜਾਂਦੇ। (ਹੇ ਨਬੀ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਆਪਣੇ ਘਰਾਂ ਵਿਚ ਹੁੰਦੇ ਫੇਰ ਵੀ ਜਿਨ੍ਹਾਂ ਦੀ ਤਕਦੀਰ ਵਿਚ ਕਤਲ ਹੋਣਾ ਸੀ ਉਹ ਆਪਣੇ ਮਰਨ ਟਿਕਾਣਿਆਂ ਵੱਲ ਆਪ ਹੀ ਨਿਕਲ ਆਉਂਦੇ। ਇਹ ਸਭ ਕੁੱਝ ਇਸ ਲਈ ਹੋਇਆ ਸੀ ਕਿ ਜੋ ਕੁੱਝ ਵੀ ਤੁਹਾਡੇ ਮਨਾਂ ਵਿਚ ਹੇ (ਅੱਲਾਹ) ਉਸ ਨੂੰ ਪਰਖੇ ਅਤੇ ਜੋ ਵੀ ਤੁਹਾਡੇ ਮਨਾਂ ਵਿਚ ਖੋਟ ਹੇ ਉਸ ਨੂੰ ਪਾਕ ਕਰੇ। ਅੱਲਾਹ ਮਨਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ।"},{"id":155,"translation":"ਬੇਸ਼ੱਕ ਜਦੋਂ ਦੋਵਾਂ ਧੜ੍ਹਿਆਂ ਦੀ ਓਹਦ ਵਿਚ ਟੱਕਰ ਹੋਈ ਸੀ ਉਦੋਂ ਤੁਹਾਡੇ (ਮੁਸਲਮਾਨਾਂ) ਵਿੱਚੋਂ ਜਿਨ੍ਹਾਂ ਨੇ ਪਿੱਠ ਵਿਖਾਈ ਸੀ ਉਹ ਲੋਕ ਆਪਣੀਆਂ ਕੁੱਝ ਕਮਜ਼ੋਰੀਆਂ ਕਾਰਨ ਸ਼ੈਤਾਨ ਦੇ ਬਹਿਕਾਵੇ ਵਿਚ ਆ ਗਏ ਪ੍ਰੰਤੂ ਫੇਰ ਅੱਲਾਹ ਨੇ ਉਹਨਾਂ ਨੂੰ ਮੁਆਫ਼ ਕਰ ਦਿੱਤਾ। ਬੇਸ਼ੱਕ ਅੱਲਾਹ ਡਾਢਾ ਬਖ਼ਸ਼ਣਹਾਰ ਅਤੇ ਵੱਡਾ ਸ਼ਹਿਣਸ਼ੀਲ ਹੇ।"},{"id":156,"translation":"ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾਂ ਹੋ ਜਾਣਾ ਜਿਨ੍ਹਾਂ ਨੇ ਕੁਫ਼ਰ ਕੀਤਾ ਸੀ ਅਤੇ ਆਪਣੇ ਮੁਸਲਮਾਨ ਭਰਾਵਾਂ ਲਈ, ਜਦੋਂ ਉਹ ਸਫ਼ਰ ਲਈ ਜਾਂ ਜਿਹਾਦ ਲਈ ਨਿਕਲਦੇ, ਹਮਦਰਦੀ ਵਜੋਂ ਆਖਦੇ ਕਿ ਜੇ ਇਹ ਸਾਡੇ ਕੋਲ ਹੁੰਦੇ ਤਾਂ ਨਾ ਉਹ ਕਿਸੇ ਨੂੰ ਮਾਰਦੇ ਨਾ ਹੀ ਆਪ ਮਰਦੇ। ਇੰਜ ਅੱਲਾਹ ਨੇ ਉਹਨਾਂ ਦੀਆਂ ਗੱਲਾਂ ਨੂੰ ਉਹਨਾਂ ਦੇ ਦਿਲਾਂ ਦੇ ਪਛਤਾਵੇ ਦਾ ਕਾਰਨ ਬਣਾ ਛੱਡਿਆ ਹੇ। ਅੱਲਾਹ ਹੀ ਜਿਉਂਦਾ ਰੱਖਣ ਵਾਲਾ ਅਤੇ ਮਾਰਨ ਵਾਲਾ ਹੇ ਅਤੇ ਅੱਲਾਹ ਤੁਹਾਡੇ ਸਾਰੇ ਅਮਲਾਂ ਨੂੰ ਵੇਖ ਰਿਹਾ ਹੇ।"},{"id":157,"translation":"ਜੇ ਤੁਸੀਂ ਅੱਲਾਹ ਦੀ ਰਾਹ ਵਿਚ ਮਾਰੇ ਜਾਓ ਜਾਂ ਮਰ ਜਾਓ ਤਾਂ ਬੇਸ਼ੱਕ ਅੱਲਾਹ ਦੀ ਬਖ਼ਸ਼ਿਸ਼ ਅਤੇ ਮਿਹਰਾਂ ਇਹਨਾਂ ਸੰਸਾਰਿਕ ਵਸਤੂਆਂ ਤੋਂ ਕੀਤੇ ਵਧੀਆ ਹਨ ਜਿਹੜੀਆਂ ਇਹ ਲੋਕ ਜੋੜਦੇ ਹਨ।"},{"id":158,"translation":"ਭਾਵੇਂ ਤੁਸੀਂ (ਆਪਣੀ ਮੌਤ) ਆਪ ਮਰੋ ਜਾਂ ਤੁਸੀਂ ਮਾਰੇ ਜਾਓ, ਤੁਸਾਂ ਇਕੱਠੇ ਤਾਂ ਅੱਲਾਹ ਕੋਲ ਹੀ ਕੀਤੇ ਜਾਓਗੇ।"},{"id":159,"translation":"(ਹੇ ਮੁਹੰਮਦ ਸ!) ਅੱਲਾਹ ਦੀ ਮਿਹਰ ਸਦਕਾ ਤੁਸੀਂ ਇਹਨਾਂ ਲੋਕਾਂ ਪ੍ਰਤੀ ਨਰਮ ਸੁਭਾਅ ਵਾਲੇ ਹੋ, ਜੇਕਰ ਤੁਸੀਂ ਕੌੜੀ ਜ਼ੁਬਾਨ ਅਤੇ ਕਠੋਰ ਦਿਲ ਵਾਲੇ ਹੁੰਦੇ ਤਾਂ ਇਹ ਸਾਰੇ ਲੋਕ ਤੁਹਾਡੇ ਆਲੇ-ਦੁਆਲੇ ਤੋਂ ਖਿੰਡ ਜਾਂਦੇ। ਸੋ ਤੁਸੀਂ ਇਹਨਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰ ਦੇਵੋ ਅਤੇ ਇਹਨਾਂ ਲਈ (ਰੱਬ ਤੋਂ) ਮੁਆਫ਼ੀ ਦੀ ਅਰਦਾਸ ਕਰੋ ਅਤੇ ਇਹਨਾਂ ਤੋਂ ਸਲਾਹ ਮਸ਼ਵਰਾ ਲੈ ਲਿਆ ਕਰੋ, ਫੇਰ ਜਦੋਂ ਤੁਹਾਡਾ ਇਰਾਦਾ (ਮਸ਼ਵਰੇ ਤੋਂ ਮਗਰੋਂ) ਕਿਸੇ ਸੁਝਾਓ ’ਤੇ ਪੱਕਾ ਹੋ ਜਾਵੇ ਤਾਂ ਫੇਰ (ਉਸ ’ਤੇ ਅਮਲ ਕਰਦੇ ਹੋਏ) ਅੱਲਾਹ ਉੱਤੇ ਭਰੋਸਾ ਕਰੋ। ਬੇਸ਼ੱਕ ਅੱਲਾਹ ਭਰੋਸਾ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।"},{"id":160,"translation":"ਜੇ ਅੱਲਾਹ ਤੁਹਾਡੀ ਸਹਾਇਤਾ ’ਤੇ ਆ ਜਾਵੇ ਤਾਂ ਤੁਹਾਡੇ ’ਤੇ ਕੋਈ ਵੀ ਭਾਰੂ ਨਹੀਂ ਹੋ ਸਕਦਾ, ਜੇ ਉਹੀਓ ਤੁਹਾਨੂੰ (ਇਕੱਲਾ) ਛੱਡ ਦੇਵੇ ਤਾਂ ਉਸ ਪਿੱਛੋਂ ਕੋਣ ਹੇ ਜਿਹੜਾ ਤੁਹਾਡੀ ਸਹਾਇਤਾ ਕਰ ਸਕਦਾ ਹੇ ? ਈਮਾਨ ਵਾਲਿਆਂ ? ਤਾਂ ਅੱਲਾਹ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੇ।"},{"id":161,"translation":"ਅਸੰਭਵ ਹੇ ਕਿ ਕਿਸੇ ਨਬੀ ਤੋਂ ਕਿਸੇ ਪ੍ਰਕਾਰ ਦੀ ਖ਼ਿਆਨਤ [17] (ਹੇਰਾ-ਫੇਰੀ) ਹੋਵੇ ਅਤੇ ਜੇ ਕੋਈ ਖ਼ਿਆਨਤ ਕਰੇਗਾ ਤਾਂ ਉਹ ਆਪਣੀ ਹੇਰਾ-ਫੇਰੀ ਨੂੰ ਲੈਕੇ ਕਿਆਮਤ ਦਿਹਾੜੇ (ਰੱਬ ਦੇ ਹਜ਼ੂਰ) ਹਾਜ਼ਿਰ ਹੋਵੇਗਾ, ਜਿੱਥੇ ਹਰ ਵਿਅਕਤੀ ਨੂੰ ਉਸ ਵੱਲੋਂ ਕੀਤੇ ਕੰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਵੇਗਾ।","footnotes":"[17] ਹਜ਼ਰਤ ਅਬੂ-ਹੁਰੈਰਾ ਨੇ ਕਿਹਾ ਕਿ ਨਬੀ ਕਰੀਮ ਸ: ਨੇ ਖੜੇ ਹੋ ਕੇ ਸਾ` ਸੰਬੋਧਨ ਕੀਤਾ ਅਤੇ ਆਪ ਸ: ਨੇ ਲੁਟ ਮਾਰ ਦੇ ਮਾਲ ਵਿੱਚੋਂ ਚੌਰੀ ਕਰਨ ਦੇ ਸੰਬੰਧ ਵਿਚ ਫ਼ਰਮਾਇਆ ਅਤੇ ਇਸ ਨੂੰ ਬਹੁਤ ਵੱਡਾ ਪਾਪ ਦੱਸਿਆ ਅਤੇ ਇਸ ਲਈ ਸਖ਼ਤ ਸਜ਼ਾ ਮਿਲਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਵੇਖੋ ਇੰਜ ਨਾ ਹੋਵੇ ਕਿ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਕਿਆਮਤ ਦਿਹਾੜੇ ਆਪਣੀ ਗਰਦਨ ’ਤੇ ਬਕਰੀ ਲੱਦੀ ਹੋਈ ਵੇਖਾਂ।"},{"id":162,"translation":"ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?"},{"id":163,"translation":"ਅੱਲਾਹ ਕੋਲ ਉਨਾਂ (ਦੋਵੇਂ ਤਰ੍ਹਾਂ ਦੇ) ਲੋਕਾਂ ਲਈ (ਵੱਖਰੇ ਵੱਖਰੇ) ਦਰਜੇ ਹਨ ਅਤੇ ਉਹਨਾਂ ਸਭ ਦੇ ਅਮਲਾਂ ਨੂੰ ਅੱਲਾਹ ਵੇਖ ਰਿਹਾ ਹੇ।"},{"id":164,"translation":"ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ ਹੇ ਕਿ ਉਹਨਾਂ ਵਿਚ ਖ਼ੁਦ ਉਹਨਾਂ ਲਈ ਇਕ ਰਸੂਲ ਭੇਜਿਆ ਜੋ ਉਹਨਾਂ ਨੂੰ ਇਸ (.ਕੁਰਆਨ) ਦੀਆਂ ਆਇਤਾਂ ਪੜ੍ਹਕੇ ਸੁਣਾਉਂਦਾ ਹੇ ਤੇ ਉਹਨਾਂ ਨੂੰ (ਸ਼ਿਰਕ ਤੋਂ) ਪਾਕ ਕਰਦਾ ਹੇ ਅਤੇ ਉਹਨਾਂ ਨੂੰ ਕਿਤਾਬ (.ਕੁਰਆਨ) ਤੇ ਹਿਕਮਤ (ਹਦੀਸ) ਦੀਆਂ ਗੱਲਾਂ ਸਿਖਾਉਂਦਾ ਹੇ। [18] ਜਦੋਂ ਕਿ ਇਸ (ਨਬੀ) ਤੋਂ ਪਹਿਲਾਂ ਇਹ ਲੋਕ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।","footnotes":"[18] ਇਸ ਤੋਂ ਸਿੱਧ ਹੰਦਾ ਹੇ ਕਿ ਹਿਦਾਇਤ ਅਤੇ ਮਨ ਦੀ ਪਵਿਤੱਰਤਾ ਲਈ ਅੱਲਾਹ ਦੇ ਰਸੂਲ ਸ: ਦੀਆਂ ਸੁੱਨਤਾਂ ਦੀ ਪੈਰਵੀ ਕਰਨਾ ਅਤਿ ਜ਼ਰੂਰੀ ਹੇ ਅੱਲਾਹ ਨੇ ਸੂਰਤ ਫ਼ੁਰਕਾਨ ਵਿਚ ਫ਼ਰਮਾਇਆ ਹੇ ਕਿ ਹੇ ਰੱਬਾ! ਸਾਨੂੰ ਪਰਹੇਜ਼ਗਾਰਾਂ ਦਾ ਆਗੂ ਬਣਾ ਦੇ। ਮੁਜਾਹਿਦ ਰ:ਅ; ਨੇ ਆਖਿਆ ਕਿ ਇਸ ਤੋਂ ਭਾਵ ਹੇ ਕਿ ਅਸੀਂ ਬੀਤ ਚੁੱਕੇ ਲੋਕਾਂ ਦੀ ਪੈਰਵੀ ਕਰਈਏ ਅਤੇ ਸਾਥੋਂ ਮਗਰੋਂ ਆਉਣ ਵਾਲੇ ਸਾਡੀ ਪੈਰਵੀ ਕਰਨ ਅਤੇ ਇਬਨੇ ਔਨ ਰ:ਅ: ਦਾ ਕਹਿਣਾ ਹੇ ਕਿ ਤਿੰਨ ਗੱਲਾਂ ਅਜਿਹਾ ਹਨ ਜਿਹੜੀਆਂ ਮੈਂ ਆਪਣੇ ਲਈ ਵੀ ਪਸੰਦ ਕਰਦਾ ਹਾਂ ਅਤੇ ਅਪਣੇ ਭਰਾਵਾਂ ਲਈ ਵੀ ਪਸੰਦ ਕਰਦਾ ਹਾਂ (1) ਮੁਸਲਮਾਨਾਂ ਨੂੰ ਚਾਹੀਦਾ ਹੇ ਕਿ ਰਸੂਲ ਸ: ਦੀਆਂ ਹਦੀਸਾਂ ਸਿੱਖਣ ਅਤੇ ਹਦੀਸ ਦੇ ਗਿਆਨੀਆਂ ਤੋਂ ਇਹਨਾਂ ਦੇ ਸੰਬੰਧ ਵਿਚ ਪੁੱਛਦੇ ਰਹਿਣ। (2) ਪਵਿੱਤਰ ਕੁਰਆਨ ’ਤੇ ਸੋਚ ਵਿਚਾਰ ਕਰਨ ਅਤੇ ਇਸ ਦੀ ਸਮਝ ਵਿਚ ਨਾ ਆਉਣ ਵਾਲੀਆਂ ਗੱਲਾਂ ਬਾਰੇ ਗਿਆਨੀਆਂ ਤੋਂ ਪੁੱਛਦੇ ਰਹਿਣ (3) ਛੁੱਟ ਭਲਾਈ ਦੀਆਂ ਗੱਲਾਂ ਤੋਂ ਕਿਸੇ ਦੇ ਮੁਆਮਲੇ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ ਅਤੇ ਨਾ ਕਿਸੇ ਦੀ ਚੁਗ਼ਲੀ ਕਰਨੀ ਚਾਹੀਦੀ ਹੇ ਅਤੇ ਭਲਾਈ ਦੇ ਉਦੇਸ਼ ਨਾਲ ਨਸੀਹਤਾ ਕਰਦੇ ਰਹੋ (ਸਹੀ ਬੁਖ਼ਾਰੀ, ਅਲ ਅੇਤਸਾਮ ਬਾਬ 2) ਇਕ ਹਦੀਸ ਵਿਚ ਨਬੀ ਕਰੀਮ ਸ: ਨੇ ਫ਼ਰਮਾਇਆ ਮੇਰੀ ਸਾਰੀ ਉੱਮਤ ਭਾਵੇਂ ਉਹ ਗੁਨਾਹਗਾਰ ਹੋਵੇ ਇਕ ਨਾ ਇਕ ਦਿਨ ਜੰਨਤ ਵਿਚ ਜ਼ਰੂਰ ਜਾਵੇਗਾ ਪਰ ਉਹ ਨਹੀਂ ਜਿਹੜਾ ਜੰਨਤ ਵਿਚ ਜਾਣ ਤੋਂ ਨਾ ਕਰਦਾ ਹੇ ਤਾਂ ਸੁਹਾਬਾ ਨੇ ਪੁੱਛਿਆ ਹੇ ਅੱਲਾਹ ਦੇ ਰਸੂਲ! ਉਹ ਕੋਣ ਹੇ ਜਿਹੜਾ ਜੰਨਤ ਵਿਚ ਜਾਣ ਤੋਂ ਨਾ ਕਰਦਾ ਹੇ ਤਾਂ ਆਪ ਸ: ਨੇ ਫ਼ਰਮਾਇਆ ਜਿਹੜਾ ਮੇਰੀ ਪੈਰਵੀ ਕਰਦਾ ਹੇ ਉਹ ਜੰਨਤ ਵਿਚ ਜਾਵੇਗਾ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰਦਾ ਹੇ ਉਹ ਇਨਕਾਰ ਕਰਦਾ ਹੇ। (ਸਹੀ ਬੁਖ਼ਾਰੀ, ਹਦੀਸ: 7280)"},{"id":165,"translation":"ਉਸ ਸਮੇਂ ਤੁਹਾਡਾ ਕੀ ਹਾਲ ਸੀ ਜਦੋਂ ਤੁਹਾਡੇ ਉੱਤੇ (ਉਹਦ ਦੇ ਮੈਦਾਨ ਵਿਚ) ਇਕ ਮੁਸੀਬਤ ਆ ਪਈ ਤਾਂ ਤੁਸੀਂ ਕਹਿਣ ਲੱਗੇ ਕਿ ਇਹ ਮੁਸੀਬਤ ਕਿੱਥੋਂ ਆਈ ਹੇ? ਜਦੋਂ ਕਿ ਇਸ ਤੋਂ ਪਹਿਲਾਂ ਬਦਰ ਦੇ ਮੈਦਾਨ ਵਿਚ ਤੁਸੀਂ ਇਹਨਾਂ ਕਾਫ਼ਰਾਂ ਨੂੰ ਦੂਣੀ ਮੁਸੀਬਤ ਦੇ ਚੁੱਕੇ ਹੋ। ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਸਾਰੀਆਂ ਮੁਸੀਬਤਾਂ ਤੁਹਾਡੀਆਂ ਆਪਣੀਆਂ ਸਹੇੜੀਆਂ ਹੋਈਆ ਹਨ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੇ।"},{"id":166,"translation":"(ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ।"},{"id":167,"translation":"ਅਤੇ ਅੱਲਾਹ ਇਹ ਵੀ ਜਾਣਦਾ ਹੇ ਕਿ ਮਨਾਫ਼ਿਕ ਕੋਣ ਹਨ। ਜਦੋਂ ਉਹਨਾਂ (ਮੁਨਾਫ਼ਿਕਾਂ) ਨੂੰ ਕਿਹਾ ਗਿਆ ਕਿ ਆਓ ਅੱਲਾਹ ਦੀ ਰਾਹ ਵਿਚ ਲੜੀਏ ਜਾਂ ਸ਼ਹਿਰ ਦਾ ਬਚਾਉ ਕਰੀਏ ਤਾਂ ਉਹ (ਮੁਨਾਫ਼ਿਕ) ਕਹਿਣ ਲੱਗੇ ਕਿ ਜੇਕਰ ਅਸੀਂ ਜਾਣਦੇ ਹੁੰਦੇ ਕਿ ਅੱਜ ਜੰਗ ਹੋਵੇਗੀ ਤਾਂ ਅਸੀਂ ਤੁਹਾਡੇ ਨਾਲ ਜ਼ਰੂਰ ਜਾਂਦੇ। ਉਸ ਦਿਨ ਉਹ ਈਮਾਨ ਨਾਲੋਂ ਕੁਫ਼ਰ ਦੇ ਵਧੇਰੇ ਨੇੜੇ ਸਨ। ਇਹ (ਮੁਨਾਫ਼ਿਕ) ਲੋਕ ਆਪਣੇ ਮੂਹੋਂ ਉਹ ਗੱਲਾਂ ਆਖਦੇ ਹਨ ਜਿਹੜੀਆਂ ਉਹਨਾਂ ਦੇ ਮਨਾਂ ਵਿਚ ਨਹੀਂ ਹੁੰਦੀਆਂ (ਜਦ ਕਿ) ਅੱਲਾਹ ਉਹ ਸਭ ਜਾਣਦਾ ਹੇ ਜਿਨ੍ਹਾਂ (ਗੱਲਾਂ) ਨੂੰ ਦਿਲਾਂ ਵਿਚ ਲੁਕਾਉਂਦੇ ਹਨ।"},{"id":168,"translation":"ਇਹ ਉਹ ਲੋਕ ਹਨ ਜੋ ਆਪ ਤਾਂ ਬੈਠੇ ਹੀ ਰਹੇ ਅਤੇ ਆਪਣੇ ਭਰਾਵਾਂ ਬਾਰੇ (ਜਿਹੜੇ ਜੰਗ ਵਿਚ ਗਏ ਸੀ) ਕਹਿਣ ਲੱਗੇ, ਕਿ ਜੇ ਉਹ ਸਾਡਾ ਕਹਿਣਾ ਮੰਨ ਲੈਂਦੇ ਤਾਂ ਮਾਰੇ ਨਾ ਜਾਂਦੇ। (ਹੇ ਨਬੀ!) ਇਹਨਾਂ ਨੂੰ ਆਖ ਦਿਓ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਆਪਣੀਆਂ ਜਾਨਾਂ ਤੋਂ ਮੌਤ ਨੂੰ ਟਾਲ ਕੇ ਵਿਖਾਓ।"},{"id":169,"translation":"ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ, ਉਹਨਾਂ ਨੂੰ ਮੁਰਦਾ ਨਾ ਕਹੋ, ਉਹ ਤਾਂ ਜਿਉਂਦੇ ਹਨ, ਆਪਣੇ ਰੱਬ ਵੱਲੋਂ ਉਹਨਾਂ ਨੂੰ ਰਿਜ਼ਕ ਦਿੱਤਾ ਜਾਂਦਾ ਹੇ।"},{"id":170,"translation":"ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ ਹੇ ਉਸ ਤੋਂ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ (ਮੋਮਿਨਾਂ) ਪ੍ਰਤੀ ਵੀ ਖ਼ੁਸ਼ੀਆਂ ਮਨਾ ਰਹੇ ਹਨ, ਜਿਹੜੇ ਅਜੇ ਤੀਕ ਉਹਨਾਂ ਨਾਲ ਨਹੀਂ ਮਿਲੇ। ਅਤੇ ਉਹਨਾਂ ਦੇ ਪਿੱਛੇ (ਅੱਲਾਹ ਦੀ ਰਾਹ ਵਿਚ ਲੜਨ ਲਈ) ਰਹਿ ਗਏ ਹਨ। ਨਾ ਤਾਂ ਉਹਨਾਂ ਨੂੰ (ਮਰਨ ਦਾ) ਕੋਈ ਡਰ ਹੇ ਅਤੇ ਨਾ ਹੀ (ਮਰਨ ਮਗਰੋਂ) ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ।"},{"id":171,"translation":"ਉਹ ਅੱਲਾਹ ਦੇ ਇਨਾਮ ਅਤੇ ਉਸ ਦੇ ਫਜ਼ਲਾਂ ਤੋਂ ਬਹੁਤ ਖ਼ੁਸ਼ ਹਨ (ਅਤੇ ਇਸ ਗੱਲ ’ਤੇ ਵੀ ਸੰਤੁਸ਼ਟ ਹਨ ਕਿ) ਅੱਲਾਹ ਈਮਾਨ ਵਾਲਿਆਂ ਦੇ ਨੇਕ ਕੰਮਾਂ ਨੂੰ ਆਜਾਈਂ ਨਹੀਂ ਕਰੇਗਾ।"},{"id":172,"translation":"ਜਿਹੜੇ ਲੋਕਾਂ ਨੇ ਅੱਲਾਹ ਅਤੇ ਰਸੂਲ ਦੇ ਹੁਕਮਾਂ ਨੂੰ ਪਰਵਾਨ ਕੀਤਾ ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਚੁੱਕੇ ਸਨ, ਉਹਨਾਂ ਵਿੱਚੋਂ ਜਿਨ੍ਹਾਂ ਨੇ ਭਲੇ ਕੰਮ ਕੀਤੇ ਅਤੇ ਬੁਰਾਈ ਤੋਂ ਪਰਹੇਜ਼ ਕੀਤਾ ਉਹਨਾਂ ਲਈ ਬੜਾ ਵੱਡਾ ਬਦਲਾ ਹੇ।"},{"id":173,"translation":"ਉਹ ਲੋਕ ਕਿ ਜਦੋਂ ਉਹਨਾਂ ਨੂੰ ਲੋਕਾਂ ਨੇ ਕਿਹਾ ਕਿ (ਕਾਫ਼ਿਰਾਂ ਨੇ ਤਾਂ) ਤੁਹਾਡੇ ਵਿਰੁੱਧ ਇਕ ਵੱਡੀ ਫ਼ੌਜ ਇਕੱਤਰ ਕੀਤੀ ਹੋਈ ਹੇ, ਤੁਸੀਂ ਉਹਨਾਂ (ਨਾਲ ਲੜਾਈ ਕਰਨ) ਤੋਂ ਡਰੋ, ਪ੍ਰੰਤੂ ਇਸ ਗੱਲ ਨੇ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੱਤਾ ਅਤੇ ਆਖਣ ਲੱਗੇ “ਹਸਬੁਨੱਲਾਹੁ ਵ ਨਿਅਮਲ ਵਕੀਲ”[19] ਭਾਵ ਸਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੇ, ਉਹੀਓ ਸਾਰੇ ਕੰਮ ਸੰਵਾਰਣ ਵਾਲਾ ਹੇ।","footnotes":"[19] ਹਜ਼ਰਤ ਇਬਨੇ ਅੱਬਾਸ ਦਾ ਕਹਿਣਾ ਹੇ ਕਿ “ਹਸਬੁਨੱਲਾਹੋ ਵਾ ਨਿਅਮਲ ਵਕੀਲ” ਹਜ਼ਰਤ ਇਬਰਾਹੀਮ ਨੇ ਉਸ ਵੇਲੇ ਕਿਹਾ ਸੀ ਜਦੋਂ ਉਹਨਾਂ ਨੂੰ ਅੱਗ ਵਿਚ ਸੁੱਟਿਆ ਗਿਆ ਸੀ ਅਤੇ ਹਜ਼ਰਤ ਮੁਹੰਮਦ ਸ: ਨੇ ਇਹੋ ਬੋਲ ਬੋਲੇ ਸੀ ਜਦੋਂ ਲੋਕਾਂ ਨੂੰ ਉਹਨਾਂ ਨੂੰ ਆਖਿਆ ਸੀ ਕੁਰੈਸ਼ ਦੇ ਕਾਫ਼ਰਾਂ ਨੇ ਤੁਹਾਡੇ ਨਾਲ ਲੜਨ ਲਈ ਇਕ ਫ਼ੌਜ ਜਮਾਂ ਕੀਤੀ ਹੇ ਤੁਸੀਂ ਉਸ ਤੋਂ ਡਰੋ ਇਹ ਸੁਣ ਕੇ ਸੁਹਾਬਾਂ ਦਾ ਈਮਾਨ ਹੋਰ ਵੀ ਵੱਧ ਗਿਆ ਅਤੇ ਉਹਨਾਂ ਨੇ ਕਿਹਾ ਹਸਬੂਨਲਾਹ ਵਾ ਨਿਅਮਲ ਵਕੀਲ ਭਾਵ ਕਿ ਸਾਡੇ ਲਈ ਅੱਲਾਹ ਹੀ ਬਥੇਰਾ ਹੇ ਅਤੇ ਉਹ ਸਭ ਤੋਂ ਵਧੀਆ ਕੰਮ ਸਵਾਰਨ ਵਾਲਾ ਹੇ। (ਸਹੀ ਬੁਖ਼ਾਰੀ, ਹਦੀਸ: 4563)"},{"id":174,"translation":"ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।"},{"id":175,"translation":"ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।"},{"id":176,"translation":"(ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।"},{"id":177,"translation":"ਕੁਫ਼ਰ ਨੂੰ ਈਮਾਨ ਦੇ ਬਦਲੇ ਖ਼ਰੀਦਣ ਵਾਲੇ ਕਦੇ ਵੀ ਅੱਲਾਹ ਦਾ ਕੁੱਝ ਵੀ ਨਹੀਂ ਵਿਗਾੜ ਸਕਦੇ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੇ।"},{"id":178,"translation":"ਕਾਫ਼ਿਰ ਲੋਕ ਸਾਡੇ (ਅੱਲਾਹ) ਵੱਲੋਂ (ਸੰਸਾਰ ਵਿਚ) ਦਿੱਤੀ ਹੋਈ ਢਿੱਲ ਨੂੰ ਆਪਣੇ ਹੱਕ ਵਿਚ ਚੰਗਾ ਨਾ ਸਮਝਣ। ਇਹ ਢਿੱਲ ਤਾਂ ਅਸੀਂ ਇਸ ਲਈ ਦਿੱਤੀ ਹੇ ਕਿ ਉਹ ਆਪਣੇ ਪਾਪਾਂ ਵਿਚ ਹੋਰ ਵਾਧਾ ਕਰ ਲੈਣ। ਇਹਨਾਂ (ਕਾਫ਼ਿਰਾਂ) ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।"},{"id":179,"translation":"(ਹੇ ਮਸਮਿਨੋ!) ਜਿਸ ਹਾਲ ਵਿਚ ਅੱਜ ਤੁਸੀਂ ਹੋ ਅੱਲਾਹ ਈਮਾਨ ਵਾਲਿਆਂ ਨੂੰ ਇਸ ਹਾਲ ਵਿਚ ਕਦੇ ਵੀ ਨਹੀਂ ਰਹਿਣ ਦੇਵੇਗਾ, ਜਦੋਂ ਤਕ ਕਿ ਉਹ ਪਵਿੱਤਰ ਲੋਕਾਂ ਨੂੰ ਅਪਵਿੱਤਰ ਲੋਕਾਂ ਤੋਂ ਵੱਖਰਾ ਨਾ ਕਰ ਦੇਵੇ ਅਤੇ ਨਾ ਹੀ ਅੱਲਾਹ ਦਾ ਇਹ ਤਰੀਕਾ ਹੇ ਕਿ ਤੁਹਾਨੂੰ ਪਰੋਖ ਤੋਂ ਜਾਣੂ ਕਰਾਵੇ, ਪਰ ਅੱਲਾਹ ਆਪਣੇ ਰਸੂਲਾਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ (ਗ਼ੈਬ ਦੀ ਜਾਣਕਾਰੀ ਦੇਣ ਲਈ) ਚੁਣ ਲੈਂਦਾ ਹੇ। ਇਸ ਲਈ ਤੁਸੀਂ ਅੱਲਾਹ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਰੱਖੋ ਜੇਕਰ ਤੁਸੀਂ (ਸੱਚੇ) ਈਮਾਨ ਵਾਲੇ ਹੋ! ਅੱਲਾਹ ਤੋਂ ਡਰੋ ਫ਼ੇਰ ਤੁਹਾਨੂੰ ਬਹੁਤ ਵੱਡਾ ਬਦਲਾ ਮਿਲੇਗਾ।"},{"id":180,"translation":"ਜਿਨ੍ਹਾਂ ਲੋਕਾਂ ਨੂੰ ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਨਵਾਜ਼ਿਆ ਹੋਇਆ ਹੇ ਫੇਰ ਉਹ ਇਸ ਵਿਚ ਕੰਜੂਸੀ ਕਰਦੇ ਹਨ ਉਹ ਆਪਣੀ ਇਸ ਕੰਜੂਸੀ ਨੂੰ ਆਪਣੇ ਲਈ ਵਧੀਆ ਨਾ ਸਮਝਣ ਸਗੋਂ ਇਹ (ਕੰਜੂਸੀ) ਉਹਨਾਂ ਲਈ ਬਹੁਤ ਹੀ ਭੈੜੀ ਸਿੱਧ ਹੋਵੇਗੀ। ਛੇਤੀ ਹੀ ਕਿਆਮਤ ਵਾਲੇ ਦਿਨ ਇਹ (ਕੰਜੂਸੀ ਨਾਲ ਇਕਤੱਰ ਕੀਤੀ ਹੋਈ ਮਾਯਾ) ਉਹਨਾਂ ਦੇ ਗਲ ਦਾ ਤੌਕ (ਹਾਰ) ਬਣ ਜਾਵੇਗੀ।[20] ਅਕਾਸ਼ ਤੇ ਧਰਤੀ (ਦੀ ਹਰ ਚੀਜ਼) ਦਾ ਵਾਰਸ ਅੱਲਾਹ ਹੀ ਹੇ ਅਤੇ ਜੋ ਕੁੱਝ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ (ਭਲੀ ਭਾਂਤ) ਜਾਣੂ ਹੇ।","footnotes":"[20] ਇਸ ਆਇਤ ਵਿਚ ਜ਼ਕਾਤ ਨਾ ਦੇਣ ਵਾਲਿਆਂ ਲਈ ਕਰੜੀ ਚਿਤਾਵਨੀ ਹੇ। ਹਦੀਸ ਅਨੁਸਾਰ ਜਿਸ ਵਿਅਕਤੀ ਨੂੰ ਅੱਲਾਹ ਦੌਲਤ ਬਖ਼ਸ਼ੇ ਅਤੇ ਉਹ ਜ਼ਕਾਤ ਅਦਾ ਨਾ ਕਰੇ ਤਾਂ ਕਿਆਮਤ ਦਿਹਾੜੇ ਉਸ ਦੀ ਦੌਲਤ ਇਕ ਗੰਜੇ ਸੱਪ ਜਿਸ ਦੀਆਂ ਅੱਖਾਂ ’ਤੇ ਦੋ ਕਾਲੇ ਨਿਸ਼ਾਨ ਹੋਣਗੇ ਦੀ ਸ਼ਕਲ ਬਣ ਕੇ ਉਸ ਦੇ ਗਲ ਦਾ ਹਾਰ ਬਣ ਜਾਵੇਗੀ ਅਤੇ ਉਸ ਦੀਆਂ ਦੋਵੇਂ ਬਾਛਾਂ ਫਾੜ ਕੇ ਆਖੇਗਾ ਕਿ ਮੈਨੂੰ ਪੁੱਛਦਾਂ ਨਹੀਂ ਮੈਂ ਤੇਰੀ ਦੌਲਤ ਹਾਂ ਮੈਂ ਤੇਰਾ ਖ਼ਜ਼ਾਨਾ ਹਾਂ, ਫੇਰ ਆਪ ਨੇ ਇਹੋ ਆਇਤ ਪੜ੍ਹੀ। (ਸਹੀ ਬੁਖ਼ਾਰੀ, ਹਦੀਸ: 4565)"},{"id":181,"translation":"ਅੱਲਾਹ ਨੇ ਉਹਨਾਂ ਲੋਕਾਂ ਦਾ ਕਥਨ ਵੀ ਸੁਣਿਆ ਹੇ ਜੋ ਆਖਦੇ ਹਨ ਕਿ ਅੱਲਾਹ ਤਾਂ ਫ਼ਕੀਰ ਹੇ ਅਤੇ ਅਸੀਂ ਧਨਵਾਨ ਹਾਂ। ਉਹਨਾਂ ਦੇ ਇਸ ਕਥਨ ਨੂੰ ਅਸੀਂ ਲਿੱਖ ਛੱਡਾਂਗੇ ਅਤੇ ਉਹ ਵੀ (ਲਿਖਿਆ ਹੋਇਆ ਹੇ) ਜੋ ਉਹ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਰਹੇ ਹਨ। ਅਸੀਂ (ਅੱਲਾਹ) ਇਹਨਾਂ (ਕਾਫ਼ਿਰਾਂ) ਨੂੰ ਆਖਾਂਗੇ ਕਿ ਹੁਣ ਸਾੜਣ ਵਾਲੇ ਅਜ਼ਾਬ (ਨਰਕ ਦੀ ਅੱਗ) ਦਾ ਸਵਾਦ ਲਵੋ।"},{"id":182,"translation":"ਅਤੇ (ਉਹਨਾਂ ਨੂੰ ਕਿਹਾ ਜਾਵੇਗਾ) ਕਿ ਇਹ ਸਭ ਤੁਹਾਡੇ ਹੱਥਾਂ ਦੀ ਕਮਾਈ ਦਾ ਬਦਲਾ ਹੇ। ਅੱਲਾਹ ਆਪਣੇ ਬੰਦਿਆਂ ਉੱਤੇ ਕੋਈ ਵੀ ਜ਼ੁਲਮ ਨਹੀਂ ਕਰਦਾ।"},{"id":183,"translation":"ਇਹ ਉਹ ਲੋਕ ਹਨ ਜਿਹੜੇ ਕਹਿੰਦੇ ਹਨ ਕਿ ਅੱਲਾਹ ਵੱਲੋਂ ਸਾਨੂੰ ਹੁਕਮ ਹੋਇਆ ਹੇ ਕਿ ਤੁਸੀਂ ਕਿਸੇ ਰਸੂਲ ਨੂੰ ਉਦੋਂ ਤਕ ਨਾ ਮੰਨੋ ਜਦੋਂ ਤਕ ਕਿ ਉਹ (ਰਸੂਲ) ਸਾਡੇ ਸਾਹਮਣੇ ਅਜਿਹੀ ਕੁਰਬਾਨੀ ਨਾ ਕਰੇ ਜਿਸ ਨੂੰ ਗ਼ੈਬੋਂ ਆ ਕੇ ਅੱਗ ਖਾ ਜਾਵੇ। (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਕਾਫ਼ਿਰੋ!) ਜੇ ਤੁਸੀਂ ਸੱਚੇ ਹੋ ਤਾਂ ਮੈਥੋਂ ਪਹਿਲਾਂ ਤੁਹਾਡੇ ਕੋਲ ਜਿਹੜੇ ਵੀ ਰਸੂਲ ਆਏ ਜਿਹੜੇ ਹੋਰ ਬਹੁਤ ਸਾਰੇ ਸਪਸ਼ਟ ਮੋਅਜਜ਼ਿਆਂ (ਚਮਤਕਾਰਾਂ) ਨਾਲ ਇਹ (ਨਿਸ਼ਾਨੀ) ਵੀ ਲਿਆਏ ਸਨ ਜੋ ਤੁਸੀਂ ਕਹਿ ਰਹੇ ਹੋ, ਫੇਰ ਤੁਸੀਂ ਉਹਨਾਂ (ਰਸੂਲਾਂ)ਨੂੰ ਕਿਉਂ ਕਤਲ ਕੀਤਾ ਸੀ? (ਜਵਾਬ ਦਿਓ) ਜੇ ਤੁਸੀਂ ਸੱਚੇ ਹੋ?"},{"id":184,"translation":"(ਹੇ ਮੁਹੰਮਦ!) ਜੇ ਇਹ ਲੋਕ ਤੁਹਾਨੂੰ ਨਹੀਂ ਮੰਨਦੇ (ਤਾਂ ਕੀ ਹੋਇਆ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਉਹਨਾਂ ਰਸੂਲਾਂ ਨੂੰ ਝੁਠਲਾ ਚੁੱਕੇ ਹਨ ਜਿਹੜੇ ਸਪਸ਼ਟ ਨਿਸ਼ਾਨੀਆਂ, ਸਹੀਫ਼ੇ (ਛੋਟੀਆਂ ਛੋਟੀਆਂ ਪੋਥੀਆਂ) ਅਤੇ ਚਾਨਣ ਫ਼ੈਲਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।"},{"id":185,"translation":"(ਹੇ ਲੋਕੋ!) ਅੰਤ ਨੂੰ ਹਰ ਜੀਵ ਨੇ ਮੌਤ ਦਾ ਸੁਆਦ ਚਖਣਾ ਹੇ (ਭਾਵ ਮਰ ਜਾਣਾ ਹੇ) ਕਿਆਮਤ ਵਾਲੇ ਦਿਨ ਤੁਹਾਨੂੰ (ਆਪਣੇ ਕੀਤੇ ਕੰਮਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਹਾਂ! ਜਿਹੜੇ ਵਿਅਕਤੀ ਨੂੰ ਅੱਗ ਤੋਂ ਬਚਾ ਲਿਆ ਜਾਵੇ ਅਤੇ ਸਵਰਗ ਵਿਚ ਦਾਖ਼ਲ ਕਰ ਦਿੱਤਾ ਜਾਵੇ ਉਹੀਓ ਵਿਅਕਤੀ ਅਸਲ ਵਿਚ ਕਾਮਯਾਬ ਹੋਵੇਗਾ। ਸੰਸਾਰਿਕ ਜੀਵਨ ਤਾਂ ਕੇਵਲ ਇਕ ਭੁਲੇਖਾ ਹੀ ਹੇ (ਅਸਲ ਜੀਵਨ ਪ੍ਰਲੋਕ ਦਾ ਜੀਵਨ ਹੇ)।"},{"id":186,"translation":"(ਹੇ ਮੁਸਲਮਾਨੋ!) ਤੁਹਾਡੇ ਮਾਲ ਅਤੇ ਤੁਹਾਡੀਆਂ ਜਾਨਾਂ ਰਾਹੀਂ ਤੁਹਾਨੂੰ ਅਵੱਸ਼ ਅਜ਼ਮਾਇਆ ਜਾਵੇਗਾ। ਤੁਸੀਂ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬ ਦਿੱਤੀ ਗਈ ਅਤੇ ਉਹਨਾਂ ਲੋਕਾਂ ਤੋਂ, ਜਿਹੜੇ ਮੁਸ਼ਰਿਕ ਹਨ, ਜ਼ਰੂਰ ਹੀ ਦੁਖਦਾਈ ਗੱਲਾਂ ਸੁਣੋਗੇ, ਜੇ ਤੁਸੀਂ ਸਬਰ ਕਰੋ ਤੇ ਪਰਹੇਜ਼ਗਾਰੀ ਵਾਲਾ ਵਤੀਰਾ ਅਪਣਾਓਗੇ ਤਾਂ ਇਹ ਬਹੁਤ ਵੱਡੀ ਹਿੱਮਤ ਦਾ ਕੰਮ ਹੇ।"},{"id":187,"translation":"ਜਦੋਂ ਅੱਲਾਹ ਨੇ ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਤੋਂ ਇਹ ਵਚਨ ਲਿਆ ਸੀ ਕਿ ਤੁਸੀਂ ਉਹਨਾਂ (ਕਿਤਾਬਾਂ ਦੇ ਹੁਕਮਾਂ) ਨੂੰ ਸਾਰੇ ਲੋਕਾਂ ਦੇ ਸਾਹਮਣੇ ਲਾਜ਼ਮੀ ਬਿਆਨ ਕਰੋਗੇ ਅਤੇ ਇਸ ਦੇ (ਹੁਕਮਾਂ ਨੂੰ) ਲੁਕਾ ਕੇ ਨਹੀਂ ਰੱਖੋਗੇ ਪਰ ਉਹਨਾਂ ਨੇ ਇਸ ਬਚਨ ਨੂੰ ਪਿੱਠ ਪਿੱਛੇ ਸੁੱਟ ਛੱਡਿਆ ਅਤੇ ਇਸ (ਕਿਤਾਬ) ਨੂੰ ਬਹੁਤ ਹੀ ਥੋੜ੍ਹੇ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁੱਟਿਆ ਹੇ, ਇਹਨਾਂ ਦਾ ਇਹ ਵਪਾਰ ਕਿੰਨਾ ਭੈੜਾ ਘਾਟੇ ਵਾਲਾ ਹੇ।"},{"id":188,"translation":"ਇਹ ਲੋਕ ਆਪਣੀਆਂ ਕਰਤੂਤਾਂ ’ਤੇ ਬਹੁਤ ਖ਼ੁਸ਼ ਹਨ ਅਤੇ ਚਾਹੁੰਦੇ ਹਨ ਕਿ ਜਿਹੜੇ ਕੰਮ ਉਹਨਾਂ ਨੇ ਕੀਤੇ ਵੀ ਨਹੀਂ ਉਹਨਾਂ ਦੀ ਵੀ ਪ੍ਰਸ਼ੰਸਾ ਕੀਤੀ ਜਾਵੇ। ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਦੇ) ਅਜ਼ਾਬ ਤੋਂ ਸੁਰੱਖਿਅਤ ਨਾ ਸਮਝੋ ਉਹਨਾਂ ਲਈ ਤਾਂ ਬੜੀ ਹੀ ਦਰਦਨਾਕ ਸਜ਼ਾ ਹੇ।"},{"id":189,"translation":"ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ ਹਰ ਚੀਜ਼ ਅੱਲਾਹ ਦੇ ਵੱਸ ਵਿਚ ਹੇ।"},{"id":190,"translation":"ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।"},{"id":191,"translation":"ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।"},{"id":192,"translation":"ਹੇ ਸਾਡੇ ਪਾਲਣਹਾਰ! ਤੂੰ ਜਿਸ ਨੂੰ ਵੀ ਨਰਕ ਵਿਚ ਸੁੱਟਿਆ, ਹਕੀਕਤ ਵਿਚ ਉਸ ਨੂੰ ਤੂੰ ਜ਼ਲੀਲ ਕੀਤਾ ਹੇ ਅਤੇ (ਆਖ਼ਿਰਤ ਵਿਚ) ਜ਼ਾਲਮਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।"},{"id":193,"translation":"ਹੇ ਸਾਡੇ ਪਾਲਣਹਾਰ! ਬੇਸ਼ੱਕ ਅਸੀਂ ਸੁਣਿਆ ਕਿ ਮੁਨਾਦੀ ਕਰਨ ਵਾਲਾ ਉੱਚੀ ਅਵਾਜ਼ ਨਾਲ (ਲੋਕਾਂ ਨੂੰ) ਈਮਾਨ ਵੱਲ ਸੱਦ ਰਿਹਾ ਹੇ ਕਿ ਹੇ ਲੋਕੋ! ਆਪਣੇ ਰੱਬ ’ਤੇ ਈਮਾਨ ਲੇ ਆਓ। ਸੋ ਅਸੀਂ ਉਸ ਦੀ ਗੱਲ ਮੰਨਦ ਹੋਏ) ਈਮਾਨ ਲੈ ਆਏ। ਹੇ ਰੱਬਾ! ਹੁਣ ਤੂੰ ਸਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇ ਅਤੇ ਸਾਡੀਆਂ ਬੁਰਾਈਆਂ ਨੂੰ ਸਾਥੋਂ ਦੂਰ ਕਰਦੇ ਅਤੇ ਜਦੋਂ ਸਾਡੀ ਮੌਤ ਆਵੇ ਤਾਂ ਅਸੀਂ ਨੇਕ ਲੋਕਾਂ ਦੇ ਨਾਲ ਹੋਈਏ।"},{"id":194,"translation":"ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।"},{"id":195,"translation":"ਉਹਨਾਂ ਦੇ ਰੱਬ ਨੇ ਉਹਨਾਂ ਦੀ ਦੁਆ ਨੂੰ ਕਬੂਲ ਕਰ ਲਿਆ (ਅਤੇ ਆਖਿਆ ਕਿ) ਤੁਹਾਡੇ ਵਿੱਚੋਂ ਕਿਸੇ ਦਾ ਵੀ ਨੇਕ ਅਮਲ, ਭਾਵੇਂ ਉਹ ਪੁਰਸ਼ ਹੋਵੇ ਜਾਂ ਇਸਤਰੀ, ਐਵੇਂ ਹੀ ਬਰਬਾਦ ਨਹੀਂ ਕਰਾਂਗਾ। ਤੁਸੀਂ ਸਾਰੇ ਆਪਸ ਵਿਚ ਇੱਕੋ ਹੀ ਹੋ, ਇਸ ਲਈ ਉਹ ਲੋਕ ਜਿਨ੍ਹਾਂ ਨੇ ਹਿਜਰਤ ਕੀਤੀ ਅਤੇ ਆਪਣੇ ਘਰਾਂ ਵਿੱਚੋਂ ਕੱਢ ਦਿੱਤੇ ਗਏ ਅਤੇ ਜਿਨ੍ਹਾਂ ਨੂੰ ਮੇਰੇ ਰਸਤੇ ਚੱਲਣ ਕਾਰਨ ਤਕਲੀਫ਼ਾ ਦਿੱਤੀਆਂ ਗਈਆਂ। ਜਿਨ੍ਹਾਂ ਨੇ ਰੱਬ ਲਈ ਲੜਾਈ ਲੜੀ ਅਤੇ ਮਾਰੇ ਗਏ, ਮੈਂ ਜ਼ਰੂਰ ਹੀ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਵੇਗਾਂ ਅਤੇ ਉਹਨਾਂ ਨੂੰ ਉਹਨਾਂ ਜੰਨਤਾਂ ਵਿਚ ਦਾਖਿਲ ਕਰਾਗਾਂ ਜਿੱਥੇ ਉਹ ਸਦਾ ਰਹਿਣਗੇ। ਜਿਸ ਦੇ ਹੇਠ ਨਹਿਰਾਂ ਵੱਗ ਰਹੀਆਂ ਹਨ, ਇਹ ਉਹਨਾਂ ਦਾ ਬਦਲਾ ਅੱਲਾਹ ਵੱਲੋਂ ਹੇ ਅਤੇ ਅੱਲਾਹ ਕੋਲ ਹੀ ਸਭ ਤੋਂ ਵਧੀਆ ਬਦਲਾ ਹੇ।"},{"id":196,"translation":"ਹੇ ਨਬੀ! ਰੱਬ ਦੇ ਇਨਕਾਰੀਆਂ ਦੀ ਸੰਸਾਰ ਵਿਚ ਚਲਤ ਫਿਰਤ (ਖ਼ੁਸ਼ਹਾਲੀ) ਤੁਹਾਨੂੰ ਧੋਖੇ ਵਿਚ ਨਾ ਪਾ ਦੇਵੇ।"},{"id":197,"translation":"ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।"},{"id":198,"translation":"ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।"},{"id":199,"translation":"ਬੇਸ਼ੱਕ! ਕਿਤਾਬ ਵਾਲਿਆਂ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਅੱਲਾਹ ’ਤੇ ਈਮਾਨ ਰਖਦੇ ਹਨ ਅਤੇ ਤੁਹਾਡੇ ਉੱਤੇ (ਹੇ ਮੁਹੰਮਦ!) ਜਿਹੜਾ (.ਕੁਰਆਨ) ਨਾਜ਼ਲ ਹੋਇਆ ਹੇ ਅਤੇ ਉਹਨਾਂ ਲਈ ਜੋ (ਤੌਰੈਤ ਤੇ ਇੰਜੀਲ) ਨਾਜ਼ਲ ਕੀਤਾ ਗਿਆ ਹੇ ਉਸ ’ਤੇ ਵੀ (ਈਮਾਨ ਰੱਖਦੇ ਹਨ), ਅੱਲਾਹ ਤੋਂ ਡਰਦੇ ਹਨ ਅਤੇ ਅੱਲਾਹ ਦੀਆਂ ਆਇਤਾਂ (.ਕੁਰਆਨ) ਨੂੰ ਥੋੜ੍ਹੇ ਜਿਹੇ (ਸੰਸਰਾਕਿ ਲਾਭ) ਮੁੱਲ ’ਤੇ ਵੇਚ ਨਹੀਂ ਸੁੱਟਦੇ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਦੇ ਕੋਲ ਹੇ ਅਤੇ ਅੱਲਾਹ ਬਹੁਤ ਛੇਤੀ ਹਿਸਾਬ ਲੈਣ ਵਾਲਾ ਹੇ।"},{"id":200,"translation":"ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।"}]},{"id":4,"verses":[{"id":1,"translation":"ਹੇ ਲੋਕੋ! ਆਪਣੇ ਉਸ ਪਾਲਣਹਾਰ ਤੋਂ ਡਰੋ ਜਿਸ ਨੇ ਤੁਹਾਨੂੰ ਸਭ ਨੂੰ ਇਕ ਜਾਨ (ਹਜ਼ਰਤ ਆਦਮ) ਤੋਂ ਪੈਦਾ ਕੀਤਾ ਤੇ ਉਸੇ (ਜਾਨ) ਤੋਂ ਉਹਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਹਨਾਂ ਦੋਵਾਂ ਤੋਂ ਬਹੁਤ ਸਾਰੇ ਮਰਦ ਤੇ ਔਰਤਾਂ (ਦੁਨੀਆਂ ਵਿਚ) ਖਿਲਾਰ ਦਿੱਤੇ। ਉਸ ਅੱਲਾਹ ਤੋਂ ਡਰੋ ਜਿਸ ਦਾ ਵਾਸਤਾ ਪਾਕੇ ਤੁਸੀਂ ਇਕ ਦੂਜੇ ਕੋਲੋਂ (ਰਿਸ਼ਤੇ) ਮੰਗਦੇ ਹੋ, ਅਤੇ ਰਿਸ਼ਤੇ ਨਾਤੇ ਤੋੜਣ ਤੋਂ ਬਚੋ।[1] ਬੇਸ਼ੱਕ ਅੱਲਾਹ ਤੁਹਾਡੀ ਨਿਗਰਾਨੀ ਕਰ ਰਿਹਾ ਹੇ।","footnotes":"[1] ਰਿਸ਼ਤੇ ਤੋੜਣਾ ਬਹੁਤ ਵੱਡਾ ਗੁਨਾਹ ਹੇ। ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਰਿਸ਼ਤੇ ਤੋੜਣ ਵਾਲਾ ਜੰਨਤ ਵਿਚ ਨਹੀਂ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 5984)"},{"id":2,"translation":"ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ।"},{"id":3,"translation":"ਜੇ ਤੁਹਾਨੂੰ ਡਰ ਹੋਵੇ ਕਿ ਤੁਸੀਂ ਯਤੀਮ ਲੜਕੀਆਂ ਨਾਲ (ਨਿਕਾਹ ਕਰਕੇ) ਇਨਸਾਫ਼ ਨਹੀਂ ਕਰ ਸਕੋਗੇ ਤਾਂ ਜਿਹੜੀਆਂ ਇਸਤਰੀਆਂ ਤੁਹਾਨੂੰ ਪਸੰਦ ਹੋਣ ਤੁਸੀਂ ਉਹਨਾਂ ਵਿੱਚੋਂ ਦੋ-ਦੋ, ਤਿੰਨ-ਤਿੰਨ ਅਤੇ ਚਾਰ-ਚਾਰ (ਇਸਤਰੀਆਂ ਨਾਲ ਨਿਕਾਹ) ਕਰ ਸਕਦੇ ਹੋ, ਪਰ ਜੇ ਤੁਹਾਨੂੰ ਇਸ ਗੱਲ ਦਾ ਡਰ ਹੇ ਕਿ ਤੁਸੀਂ ਉਹਨਾਂ ਨਾਲ ਨਿਆ ਨਹੀਂ ਕਰ ਸਕਦੇ ਤਾਂ ਇੱਕ ਹੀ ਔਰਤ ਨਾਲ ਨਿਕਾਹ ਕਰੋ ਜਾਂ ਉਹਨਾਂ ਗੋਲੀਆਂ ਨੂੰ ਪਤਨੀ ਬਣਾ ਲਓ ਜੋ ਤੁਹਾਡੇ ਕਬਜ਼ੇ ’ਚ ਆਈਆਂ ਹਨ। ਤੁਹਾਡੇ ਲਈ ਇਹੋ ਉਚਿਤ ਹੇ। ਇੰਜ ਕਰਕੇ ਤੁਸੀਂ ਨਾ ਇਨਸਾਫ਼ੀ ਤੋਂ ਬਚ ਜਾਵੋਗੇ।"},{"id":4,"translation":"ਪਤਨੀਆਂ ਨੂੰ ਉਹਨਾਂ ਦੇ ਮਹਿਰ ਖ਼ੁਸ਼ੀ-ਖ਼ੁਸ਼ੀ ਅਦਾ ਕਰੋ,[2] ਹਾਂ ਜੇ ਉਹ ਆਪੇ ਆਪਣੀ ਇੱਛਾ ਨਾਲ ਤੁਹਾਨੂੰ ਮਹਿਰ ਦਾ ਕੁੱਝ ਹਿੱਸਾ ਮੁਆਫ਼ ਕਰ ਦੇਣ ਤਾਂ ਤੁਸੀਂ ਉਸ ਨੂੰ ਸ਼ੌਕ ਨਾਲ ਖਾ ਸਕਦੇ ਹੋ।","footnotes":"[2] ਮਹਿਰ ਔਰਤ ਦਾ ਉਹ ਹੱਕ ਹੇ ਜਿਸ ਨੂੰ ਨਾ ਦੇਣਾ ਸਖ਼ਤ ਗੁਨਾਹ ਹੇ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਅੱਲਾਹ ਤਆਲਾ ਨੇ ਤੁਹਾਡੇ ਲਈ ਮਾਵਾਂ ਦੀ ਨਾ-ਫ਼ਰਮਾਨੀ, ਧੀਆਂ ਨੂੰ ਜਿਉਂਦਾ ਗੱਡ ਦੇਣਾ ਆਪਣੇ ’ਤੇ ਕਿਸੇ ਦਾ ਹੱਕ ਹੋਵੇ ਉਸ ਨੂੰ ਨਾ ਅਦਾ ਕਰਨਾ ਅਤੇ ਦੂਜਿਆਂ ਤੋਂ ਆਪਣਾ ਹੱਕ ਮੰਗਣਾ ਹਰਾਮ ਕਰ ਦਿੱਤਾ ਹੇ ਅਤੇ ਆਪ ਸ: ਨੇ ਬੇਕਾਰ ਗੱਲਾਂ ਕਰਨ, ਅਤੇ ਬਹੁਤੇ ਸਵਾਲ ਕਰਨ, ਅਤੇ ਮਾਲ ਬਰਬਾਦ ਕਰਨ ਨੂੰ ਨਾ ਪਸੰਦ ਕੀਤਾ ਹੇ। (ਸਹੀ ਬੁਖ਼ਾਰੀ, ਹਦੀਸ: 2408)"},{"id":5,"translation":"ਜਿਸ ਮਾਲ ਨੂੰ ਅੱਲਾਹ ਨੇ ਤੁਹਾਡੇ ਲਈ ਜੀਵਨ ਗੁਜ਼ਾਰਨ ਦਾ ਇਕ ਸਾਧਨ ਬਣਾਇਆ ਹੇ ਉਸ ਮਾਲ ਨੂੰ ਬੇ-ਸਮਝ ਲੋਕਾਂ ਦੇ ਹਵਾਲੇ ਨਾ ਕਰੋ। ਹਾਂ! ਉਹਨਾਂ (ਬੇ-ਅਕਲਾਂ) ਨੂੰ ਉਸ ਮਾਲ ’ਚੋਂ ਖਾਣ ਪਾਣ ਕਰਾਓ ਤੇ ਕੱਪੜਾ ਲੱਤਾ ਪਵਾਓ ਅਤੇ ਉਹਨਾਂ ਨਾਲ ਨਰਮ ਸੁਭਾਅ ਨਾਲ ਗੱਲਬਾਤ ਕਰੋ।"},{"id":6,"translation":"ਤੁਸੀਂ ਯਤੀਮਾਂ ਦੀ (ਸੂਝ-ਬੂਝ ਦੀ) ਪਰਖ ਕਰਦੇ ਰਹੋ, ਇੱਥੋਂ ਤਕ ਕਿ ਉਹ ਨਿਕਾਹ ਦੀ ਉਮਰ ਨੂੰ ਪੁੱਜ ਜਾਣ। ਫੇਰ ਜੇ ਤੁਸੀਂ ਉਹਨਾਂ ਵਿਚ ਸਮਝਦਾਰੀ ਤੇ ਯੋਗਤਾ ਪਾਓ ਤਾਂ ਉਹਨਾਂ ਦੇ ਮਾਲ ਉਹਨਾਂ ਦੇ ਹਵਾਲੇ ਕਰ ਦਿਓ। ਤੁਸੀਂ ਉਹਨਾਂ ਦੀ ਦੌਲਤ ਨੂੰ ਲੋੜ ਤੋਂ ਵੱਧ ਅਤੇ ਛੇਤੀ-ਛੇਤੀ ਇਸ ਕਰਕੇ ਨਾ ਖਾਓ ਕਿ ਉਹ ਵੱਡੇ ਹੋ ਕੇ ਤੁਹਾਥੋਂ ਆਪਣਾ ਹੱਕ ਮੰਗਣਗੇ। ਜੇ (ਸਰਪ੍ਰਸਤ) ਅਮੀਰ ਹੋਵੇ ਤਾਂ ਉਸ ਨੂੰ ਚਾਹੀਦਾ ਹੇ ਕਿ ਅਨਾਥਾਂ ਦੇ ਮਾਲ ਖਾਣ ਤੋਂ ਬਚੋ, ਪਰ ਜੇ ਉਹ ਗਰੀਬ ਹੇ ਤਾਂ ਲੋੜ ਅਨੁਸਾਰ ਖਾ ਸਕਦਾ ਹੇ। ਜਦੋਂ ਤੁਸੀਂ ਉਹਨਾਂ (ਅਨਾਥਾਂ) ਦੇ ਮਾਲ ਉਹਨਾਂ ਦੇ ਹਵਾਲੇ ਕਰੋ ਤਾਂ ਇਸ ’ਤੇ ਕਿਸੇ ਹੇ ਗਵਾਹ ਬਣਾ ਲਵੋ। ਅਤੇ ਅੱਲਾਹ ਹਿਸਾਬ ਲੈਣ ਲਈ ਆਪ ਹੀ ਬਥੇਰਾ ਹੇ।"},{"id":7,"translation":"ਮਾਤਾ ਪਿਤਾ ਤੇ ਸਾਕ-ਸੰਬੰਧੀ ਦੇ ਛੱਡੇ ਹੋਏ ਮਾਲ ਵਿਚ ਮਰਦਾਂ ਦਾ ਵੀ ਹਿੱਸਾ ਹੇ ਤੇ ਔਰਤਾਂ ਦਾ ਵੀ (ਹਿੱਸਾ ਹੇ) ਮਾਲ ਭਾਵੇਂ ਘੱਟ ਹੋਵੇ ਜਾਂ ਵੱਧ ਹੋਵੇ ਇਹ ਦੇ ਹਿੱਸੇ (ਅੱਲਾਹ ਵੱਲੋਂ) ਨਿਯਤ ਕੀਤੇ ਗਏ ਹਨ।"},{"id":8,"translation":"ਜੇ ਵੰਡ ਵੇਲੇ ਰਿਸ਼ਤੇਦਾਰ, ਯਤੀਮ ਅਤੇ ਮੁਥਾਜ ਆ ਜਾਣ ਤਾਂ ਤੁਸੀਂ ਉਸ (ਵਿਰਾਸਤ ਦੇ) ਮਾਲ ਵਿੱਚੋਂ ਉਹਨਾਂ ਨੂੰ ਵੀ ਕੁੱਝ ਦੇ ਦੇਵੋ ਅਤੇ ਉਹਨਾਂ ਨਾਲ ਨਰਮੀ ਨਾਲ ਬੋਲੋ।"},{"id":9,"translation":"ਲੋਕਾਂ ਨੂੰ ਇਸ ਗੱਲ ਤੋਂ ਡਰਨਾ ਚਾਹੀਦਾ ਹੇ ਕਿ ਜੇ ਉਹ ਆਪਣੇ ਪਿੱਛੇ (ਛੋਟੇ-ਛੋਟੇ) ਬੇਵਸ ਬੱਚੇ ਛੱਡ ਜਾਣ ਤਾਂ ਉਹਨਾਂ ਨੂੰ ਆਪਣੇ ਬੱਚਿਆਂ ਪ੍ਰਤੀ ਕਿੰਨੀ ਚਿੰਤਾ ਹੋਵੇਗੀ। ਸੋ ਉਹਨਾਂ ਨੂੰ ਰੱਬ ਤੋਂ ਡਰਦੇ ਹੋਏ ਠੀਕ ਤੇ ਸਹੀ ਗੱਲ ਕਹਿਣੀ ਚਾਹੀਦੀ ਹੇ।"},{"id":10,"translation":"ਜਿਹੜੇ ਲੋਕ ਯਤੀਮਾਂ ਦਾ ਮਾਲ ਜ਼ੁਲਮ ਨਾਲ ਖਾਂਦੇ ਹਨ ਉਹ ਆਪਣੇ ਢਿੱਡ ਅੱਗ ਨਾਲ ਹੀ ਭਰਦੇ ਹਨ ਅਤੇ ਉਹ ਛੇਤੀ ਹੀ (ਕਿਆਮਤ ਵਾਲੇ ਦਿਨ) ਨਰਕ ਦੀ ਅੱਗ ਵਿਚ ਸੁਟੇ ਜਾਣਗੇ।"},{"id":11,"translation":"ਅੱਲਾਹ ਤੁਹਾਨੂੰ ਤੁਹਾਡੀ ਸੰਤਾਨ ਬਾਰੇ ਹੁਕਮ ਦਿੰਦਾ ਹੇ ਕਿ ਪੁੱਤਰ ਦਾ ਹਿੱਸਾ ਦੋ ਧੀਆਂ ਦੇ ਬਰਾਬਰ ਹੇ। ਜੇਕਰ ਕੇਵਲ ਧੀਆਂ ਦੋ ਜਾਂ ਦੋ ਤੋਂ ਵੱਧ ਹੋਣ ਤਾਂ ਉਹਨਾਂ ਨੂੰ ਵਿਰਸੇ ਦਾ ਦੋ ਤਿਹਾਈ ਹਿੱਸਾ ਮਿਲੇਗਾ ਅਤੇ ਜੇ ਇਕ ਹੀ (ਧੀ) ਹੋਵੇ ਤਾਂ ਉਸ ਲਈ ਅੱਧਾ ਵਿਰਸਾ ਹੇ। ਜੇ ਮ੍ਰਿਤਕ ਦੇ ਸੰਤਾਨ ਹੇ ਤਾਂ ਉਸ ਦੇ ਮਾਤਾ ਪਿਤਾ ਵਿੱਚੋਂ ਹਰ ਇਕ ਨੂੰ ਵਿਰਸੇ ਦਾ ਛੇਵਾਂ ਹਿੱਸਾ ਮਿਲੇਗਾ ਅਤੇ ਜੇ ਸੰਤਾਨ ਨਾ ਹੋਵੇ ਅਤੇ ਮਾ ਬਾਪ ਹੀ ਵਾਰਿਸ ਹੋਣ ਤਾਂ ਉਸ ਦੀ ਮਾਂ ਦਾ ਤੀਜਾ ਹਿੱਸਾ ਹੇ। ਜੇ ਮ੍ਰਿਤਕ ਦੇ ਕਈ ਭਰਾ ਹੋਣ ਤਾਂ ਫੇਰ ਉਸ ਦੀ ਮਾਂ ਦਾ ਛੇਵਾਂ ਹਿੱਸਾ ਵਰਾਸਤ ਵਿਚ ਹੋਵੇਗਾ। ਇਹ ਸਾਰੇ ਹਿੱਸਿਆਂ ਦੀ ਵੰਡ ਮ੍ਰਿਤਕ ਦੀ ਵਸੀਅਤ ਪੂਰੀ ਕਰਨ ਅਤੇ ਉਸ ਦੇ ਸਿਰ ਜਿਹੜਾ ਕਰਜ਼ਾ ਹੋਵੇ ਉਸ ਨੂੰ ਉਤਾਰਨ ਮਗਰੋਂ ਹੋਵੇਗੀ। ਤੁਹਾਡੇ ਮਾਂ ਬਾਪ ਹੋਣ ਜਾਂ ਤੁਹਾਡੀ ਸੰਤਾਨ ਹੋਵੇ ਤੁਹਾਨੂੰ ਨਹੀਂ ਪਤਾ ਕਿ ਇਹਨਾਂ ਵਿੱਚੋਂ ਕੋਣ ਤੁਹਾਨੂੰ ਲਾਭ ਪਹੁੰਚਾ ਸਕਦਾ ਹੇ। ਇਹ ਸਾਰੇ ਹਿੱਸੇ ਅੱਲਾਹ ਵੱਲੋਂ ਨਿਯਤ ਕੀਤੇ ਹੋਏ ਹਨ। ਬੇਸ਼ੱਕ ਅੱਲਾਹ ਸਾਰੀਆਂ ਹਕੀਕਤਾਂ ਅਤੇ ਸਾਰੀਆਂ ਹਿਕਮਤਾਂ ਦਾ ਜਾਣਨ ਵਾਲਾ ਹੇ।"},{"id":12,"translation":"ਜੇ ਤੁਹਾਡੀਆਂ ਪਤਨੀਆਂ ਬੇ-ਔਲਾਦ ਹੋਣ ਤਾਂ ਉਹਨਾਂ ਦੇ ਛੱਡੇ ਹੋਏ ਮਾਲ ਵਿੱਚੋਂ ਤੁਹਾਡਾ (ਪਤੀ ਦਾ) ਅੱਧਾ ਹਿੱਸਾ ਹੋਵੇਗਾ ਜੇ ਉਸ ਦੀ ਸੰਤਾਨ ਹੇ ਤਾਂ ਉਹਨਾਂ ਦੇ ਛੱਡੇ ਹੋਏ ਮਾਲ ਵਿੱਚੋਂ ਤੁਹਾਡਾ ਚੋਥਾ ਹਿੱਸਾ ਹੋਵੇਗਾ। ਇਹ ਵੰਡ ਉਹਨਾਂ ਪਤਨੀਆਂ ਦੀ ਵਸੀਅਤ ਪੂਰੀ ਕਰਨ ਅਤੇ ਕਰਜ਼ਾਂ ਅਦਾ ਕਰਨ ਤੋਂ ਬਾਅਦ ਹੀ ਹੋਵੇਗੀ। ਜੇ ਤੁਹਾਡੀ (ਮਰਦਾਂ ਦੀ) ਸੰਤਾਨ ਨਹੀਂ ਤਾਂ ਤੁਹਾਡੇ ਵੱਲੋਂ ਛੱਡੇ ਹੋਏ ਮਾਲ ’ਚੋਂ ਤੁਹਾਡੀ ਪਤਨੀਆਂ ਦਾ ਚੌਥਾ ਹਿੱਸਾ ਹੇ ਜੇ ਤੁਹਾਡੀ ਔਲਾਦ ਹੇ ਤਾਂ ਤੁਹਾਡੇ ਛੱਡੇ ਹੋਏ ਮਾਲ ’ਚੋਂ ਉਹਨਾਂ (ਤੁਹਾਡੀਆਂ ਪਤਨੀਆਂ) ਦਾ ਅੱਠਵਾਂ ਹਿੱਸਾ ਹੇ ਇਹ ਵੰਡ ਵੀ ਤੁਹਾਡੇ ਵੱਲੋਂ ਕੀਤੀ ਹੋਈ ਵਸੀਅਤ ਦੀ ਪੂਰਤੀ ਅਤੇ ਤੁਹਾਡਾ ਕਰਜ਼ ਅਦਾ ਕਰਨ ਉਪਰੰਤ ਹੋਵੇਗੀ। ਜੇਕਰ ਉਹ ਵਿਅਕਤੀ ਜਿਸ ਦਾ ਵਿਰਸਾ ਵੰਡਿਆ ਜਾ ਰਿਹਾ ਹੇ ਨਾ ਕੋਈ ਉਸਦਾ ਪੁੱਤਰ ਹੇ ਅਤੇ ਨਾ ਹੀ ਉਸ ਦਾ ਪਿਓ (ਜਿਓਦਾਂ) ਹੇ ਜਾਂ ਇੰਜ ਹੀ ਕੋਈ ਔਰਤ ਹੋਵੇ ਜੇ ਉਸ ਦਾ ਇਕ ਭਰਾ ਜਾਂ ਇਕ ਭੈਣ ਹੋਵੇ ਤਾਂ ਇਹਨਾਂ ਦੋਵਾਂ ਵਿੱਚੋਂ ਹਰੇਕ ਦਾ ਛੇਵਾਂ ਹਿੱਸਾ ਹੋਵੇਗਾ, ਜੇ ਉਹ ਵੱਧ ਗਿਣਤੀ ਵਿਚ ਹਨ ਤਾਂ ਉਹ ਸਾਰੇ ਇਕ ਤਿਹਾਈ ਦੇ ਭਾਗੀਦਾਰ ਹੋਣਗੇ, ਇਹ (ਵੰਡ) ਉਸ (ਮਰਨ ਵਾਲੇ ਦੀ) ਵਸੀਅਤ ’ਤੇ ਅਮਲ ਹੋਣ ਤੋਂ ਬਾਅਦ ਜਾਂ ਉਸ ਦੇ ਜ਼ਿੰਮੇ ਕਰਜ਼ੇ ਦੀ ਅਦਾਏਗੀ ਤੋਂ ਬਾਅਦ ਹੋਵੇਗੀ, ਪਰ ਇਸ ਤੋਂ ਕਿਸੇ ਨੂੰ ਕੋਈ ਹਾਨੀ ਨਹੀ ਹੋਣੀ ਚਾਹੀਦੀ। ਇਹ ਹੁਕਮ ਅੱਲਾਹ ਵੱਲੋਂ ਹੇ ਅਤੇ ਅੱਲਾਹ ਹੀ ਜਾਣਨ ਵਾਲਾ ਸਹਿਣਸ਼ੀਲ ਹੇ।"},{"id":13,"translation":"ਇਹ (ਵਰਾਸਤ ਦੀਆਂ ਵੰਡਾਂ) ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ ਅਤੇ ਜਿਹੜਾ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੇਗਾ ਉਸ ਨੂੰ ਅੱਲਾਹ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿਨ੍ਹਾਂ ਵਿਚ ਉਹ (ਆਗਿਆਕਾਰੀ ਲੋਕ) ਸਦਾ ਰਹਿਣਗੇ ਅਤੇ ਇਹੋ ਵੱਡੀ ਕਾਮਯਾਬੀ ਹੇ।"},{"id":14,"translation":"ਜੋ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਅਤੇ ਉਸ (ਅੱਲਾਹ) ਦੀਆਂ ਹੱਦਾਂ ਦੀ ਉਲੰਘਣਾ ਕਰੇਗਾ, ਉਸ (ਨਾ-ਫ਼ਰਮਾਨ) ਨੂੰ (ਅੱਲਾਹ) ਨਰਕ ਵਿਚ ਸੁੱਟ ਦੇਵੇਗਾ ਜਿੱਥੇ ਉਹ ਹਮੇਸ਼ਾਂ ਲਈ ਰਹਿਣਗੇ ਅਜਿਹੇ ਲੋਕਾਂ ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।"},{"id":15,"translation":"ਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ (ਜ਼ਨਾ) ਕਰ ਬੈਠਣ ਉਹਨਾਂ ਉੱਤੇ ਆਪਣੇ ਵਿੱਚੋਂ ਹੀ ਚਾਰ ਪੁਰਸ਼ਾਂ ਦੀ ਗਵਾਹੀ ਲਓ, ਜੇ ਇਹ ਚਾਰੋ ਗਵਾਹੀ ਦੇਣ ਤਾਂ ਉਹਨਾਂ ਔਰਤਾਂ ਨੂੰ ਘਰਾਂ ਵਿਚ ਬੰਦ (ਕੈਦ) ਕਰ ਦਿਓ, ਇੱਥੋਂ ਤਕ ਕਿ ਉਨ੍ਹਾਂ ਦੀ ਮੋਤ ਆ ਜਾਵੇ ਜਾਂ ਅੱਲਾਹ ਉਹਨਾਂ ਲਈ ਕੋਈ ਹੋਰ ਰਾਹ ਕੱਢ ਦੇਵੇ।"},{"id":16,"translation":"ਤੁਹਾਡੇ ’ਚੋਂ ਜਿਹੜੇ ਵੀ ਦੋ ਪੁਰਸ਼ ਬਦਕਾਰੀ (ਸਮਲਿੰਗਤਾ) ਕਰਨ ਉਹਨਾਂ ਨੂੰ ਸਜ਼ਾ ਦਿਓ ਜੇ ਉਹ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ ਤਾਂ ਉਹਨਾਂ ਨੂੰ ਮੁਆਫ਼ ਕਰ ਦਿਓ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਹੇ ਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":17,"translation":"ਅੱਲਾਹ ਕੇਵਲ ਉਹਨਾਂ ਲੋਕਾਂ ਦੀ ਹੀ ਤੌਬਾ ਕਬੂਲ ਕਰਦਾ ਹੇ ਜਿਹੜੇ ਨਾਦਾਨੀ (ਅਣਜਾਣਪੁਨੇ) ਵਿਚ ਕੋਈ ਗੁਨਾਹ ਕਰ ਬੈਠਦੇ ਹਨ ਪਰ ਛੇਤੀ ਹੀ (ਉਸ ਗੁਨਾਹ ਤੋਂ) ਤੌਬਾ ਕਰ ਲੈਣ ਤਾਂ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰਦਾ ਹੇ। ਅੱਲਾਹ (ਸਭ ਦਿਲਾਂ ਦੀ) ਜਾਣਕਾਰੀ ਰੱਖਣ ਵਾਲਾ ਹੇ ਅਤੇ ਹਿਕਮਤ ਵਾਲਾ ਹੇ।"},{"id":18,"translation":"ਉਹਨਾਂ ਲੋਕਾਂ ਦੀ ਤੌਬਾ ਕਬੂਲ ਨਹੀਂ ਹੁੰਦੀ ਜਿਹੜੇ ਭੈੜੇ ਕੰਮ ਕਰਦੇ ਰਹਿੰਦੇ ਹਨ ਇੱਥੋਂ ਤੀਕ ਕਿ ਜਦੋਂ ਉਹਨਾਂ ਵਿੱਚੋਂ ਕਿਸੇ ਦੀ ਮੌਤ ਦਾ ਵੇਲਾ ਆ ਪੁੱਜਦਾ ਹੇ ਉਸ ਸਮੇਂ ਆਖਦਾ ਹੇ ਕਿ “ਹੁਣ ਮੈਂ ਤੌਬਾ ਕਰਦਾ ਹਾਂ” ਇਸੇ ਤਰ੍ਹਾਂ ਉਹਨਾਂ ਦੀ ਤੌਬਾ ਵੀ ਕਬੂਲ ਨਹੀਂ ਹੁੰਦੀ ਜਿਹੜੇ ਕਾਫ਼ਿਰ ਹੁੰਦੇ ਹੋਏ ਹੀ ਮਰ ਜਾਣ। ਇਹੋ ਉਹ ਲੋਕ ਹਨ ਜਿਨ੍ਹਾਂ ਲਈ ਅਸਾਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ।"},{"id":19,"translation":"ਹੇ ਈਮਾਨ ਵਾਲਿਓ! ਤੁਹਾਡੇ ਲਈ ਇਹ ਜਾਇਜ਼ ਨਹੀਂ ਕਿ ਤੁਸੀਂ ਜ਼ੋਰ ਜ਼ਬਰਦਸਤੀ (ਵਿਧਵਾ) ਇਸਤਰੀਆਂ ਦੇ ਵਾਰਸ ਬਣ ਬੈਠੋ (ਹੁਣ ਉਹ ਅਜ਼ਾਦ ਹੇ ਜਿੱਥੇ ਚਾਹੇ ਨਿਕਾਹ ਕਰਵਾ ਸਕਦੀ ਹੇ) ਅਤੇ ਨਾ ਹੀ ਉਹਨਾਂ ਨੂੰ ਇਸ ਲਈ (ਤਲਾਕ ਦੇਣ ਮਗਰੋਂ) ਰੋਕ ਕੇ ਰੱਖੋ ਕਿ ਜੋ ਤੁਸੀਂ ਉਹਨਾਂ ਨੂੰ ਮਹਿਰ ਦਿੱਤਾ ਹੋਇਆ ਹੇ ਉਸ ਵਿੱਚੋਂ ਕੁੱਝ ਵਾਪਸ ਲੈ ਲਵੋ [3] ਹਾਂ ਜੇ ਉਹ ਕੋਈ ਸਪਸ਼ਟ ਬਦਕਾਰੀ ਤੇ ਬੇ-ਹਿਆਈ ਦੇ ਕੰਮ ਕਰ ਬੈਠਣ ਤਾਂ ਉਹਨਾਂ ਨੂੰ ਰੋਕਣਾ ਜਾਇਜ਼ ਹੇ। ਤੁਸੀਂ ਉਹਨਾਂ (ਆਪਣੀਆਂ ਪਤਨੀਆਂ) ਨਾਲ ਸੁਚੱਜੇ ਢੰਗ ਨਾਲ ਜੀਵਨ ਗੁਜ਼ਾਰੋ ਜੇ ਤੁਸੀਂ ਉਹਨਾਂ ਨੂੰ ਨਾ ਪਸੰਦ ਕਰੋ ਤਾਂ ਹੋ ਸਕਦਾ ਹੇ ਕਿ ਤੁਹਾਨੂੰ ਇਕ ਚੀਜ਼ ਪਸੰਦ ਨਾ ਹੋਵੇ ਪਰ ਅੱਲਾਹ ਨੇ ਉਸੇ ਵਿਚ ਕੋਈ ਭਲਾਈ ਰੱਖ ਛੱਡੀ ਹੋਵੇ।","footnotes":"[3] ਇਸ ਤੋਂ ਭਾਵ ਮਹਿਰ ਹੇ, ਇਸ ਵਿਚ ਹਰ ਉਹ ਚੀਜ਼ ਹੇ, ਜਿਹੜੀ ਪਤੀ ਵੱਲੋਂ ਪਤਨੀ ਨੂੰ ਨਿਕਾਹ ਦੇ ਬਦਲੇ ਦਿੱਤੀ ਜਾਂਦੀ ਹੇ (ਸੋਨਾ ਚਾਂਦੀ ਮਾਲ ਦੌਲਤ ਆਦਿ) ਲੋਕਾਂ ਵਿਚ ਆਮ ਕਰਕੇ 32/- ਰੁਪਏ ਸ਼ਰਈ ਮਹਿਰ ਦਾ ਰਿਵਾਜ ਹੇ। ਜਦ ਕਿ ਇਹ ਸਭ ਗ਼ਲਤ ਗੱਲਾਂ ਹਨ। ਮਹਿਰ ਲੜਕੇ ਦੀ ਵਿੱਤੀ ਯੋਗਤਾ ਅਨੁਸਾਰ ਹੋਣਾ ਚਾਹੀਦਾ ਹੇ, ਨਾ ਦੇਣ ਦੇ ਇਰਾਦੇ ਨਾਲ ਵਧ ਤੋਂ ਵਧ ਮਹਿਰ ਨਿਯਤ ਕਰਨਾ ਠੀਕ ਨਹੀਂ ਅਤੇ ਨਾ ਹੀ ਲੜਕੇ ਦੀ ਹਿੰਮਤ ਤੋਂ ਵੱਧ ਕੇ ਮਹਿਰ ਹੋਣਾ ਚਾਹੀਦਾ ਹੇ ਅਤੇ ਇਸ ਨੂੰ ਦੇਣਾ ਵੀ ਜ਼ਰੂਰੀ ਹੇ।"},{"id":20,"translation":"ਜੇ ਤੁਸੀਂ ਇਕ ਪਤਨੀ ਦੀ ਥਾਂ ਦੂਜੀ ਪਤਨੀ ਲਿਆਉਣਾ ਚਾਹੁੰਦੇ ਹੋ ਤਾਂ ਭਾਵੇਂ ਤੁਸੀਂ ਉਹਨਾਂ (ਛੱਡਣ ਵਾਲੀਆਂ ਪਤਨੀਆਂ) ਵਿੱਚੋਂ ਕਿਸੇ ਨੂੰ ਖ਼ਜ਼ਾਨਾਂ ਵੀ ਦੇ ਰੱਖਿਆ ਹੇ ਤਾਂ ਵੀ ਉਸ ਵਿੱਚੋਂ ਕੁੱਝ ਵੀ ਵਾਪਸ ਨਾ ਲਵੋ। ਕੀ ਤੁਸੀਂ ਉਸ ’ਤੇ ਇਲਜ਼ਾਮ ਲਾ ਕੇ ਅਤੇ ਖੁੱਲ੍ਹਾ ਪਾਪ ਕਰਦੇ ਹੋਏ ਵਾਪਸ ਲਵੋਗੇ ?"},{"id":21,"translation":"ਤੁਸੀਂ (ਦਿੱਤੇ ਹੋਏ) ਮਹਿਰ ਵਿੱਚੋਂ ਕਿੱਦਾਂ ਵਾਪਸ ਲਵੋਗੇ ਜਦੋਂ ਕਿ ਤੁਸੀਂ ਇਕ ਦੂਜੇ ਨਾਲ ਸਰੀਰਿਕ ਮਿਲਣ ਕਰ ਚੁੱਕੇ ਹੋ ਅਤੇ ਉਹ ਔਰਤਾਂ ਤੁਹਾਥੋਂ ਪੱਕਾ ਪ੍ਰਣ ਲੈ ਚੁੱਕੀਆਂ ਹਨ (ਭਾਵ ਨਿਕਾਹ ਕੀਤਾ ਹੇ)।"},{"id":22,"translation":"ਉਹਨਾਂ ਇਸਤਰੀਆਂ ਨਾਲ ਨਿਕਾਹ ਨਾ ਕਰੋ ਜਿਨ੍ਹਾਂ (ਔਰਤਾਂ) ਨਾਲ ਤੁਹਾਡੇ ਪਿਓ ਨਿਕਾਹ ਕਰ ਚੱਕੇ ਹਨ ਪਰ ਜੋ ਪਹਿਲਾਂ ਹੋ ਚੁੱਕਾ ਸੋ ਹੋ ਚੁੱਕਾ। ਬੇਸ਼ੱਕ ਇਹ ਇਕ ਅਸ਼ਲੀਲ ਕੰਮ ਹੇ ਅਤੇ ਨਾ ਪਸੰਦੀਦਾ ਤੇ ਭੈੜਾ ਰਵਾਜ ਹੇ।"},{"id":23,"translation":"ਤੁਹਾਡੇ ’ਤੇ ਹਰਾਮ ਕੀਤੀਆਂ ਗਈਆਂ ਹਨ (ਭਾਵ ਜਿਨ੍ਹਾਂ ਨਾਲ ਤੁਸੀਂ ਨਿਕਾਹ ਨਹੀਂ ਕਰ ਸਕਦੇ) ਤੁਹਾਡੀਆਂ (ਸਕੀਆਂ ਤੇ ਮਤੇਰੀਆਂ) ਮਾਵਾਂ, ਤੁਹਾਡੀਆਂ ਧੀਆਂ (ਪੋਤੀ ਤੇ ਦੋਹਤੀ ਸਮੇਤ), ਭੈਣਾਂ (ਸਕੀ ਮਾਂ ਜਾਂ ਬਾਪ ਵੱਲੋਂ), ਭੂਆ, ਮਾਸੀਆਂ, ਭਤੀਜੀਆਂ, ਭਾਣਜੀਆਂ, ਤੁਹਾਡੀਆਂ ਉਹ ਮਾਵਾਂ ਜਿਨ੍ਹਾਂ ਦਾ ਤੁਸੀਂ ਦੁੱਧ ਪੀਤਾ ਹੇ ਅਤੇ ਤੁਹਾਡੀਆਂ ਦੁੱਧ ਵਿਚ ਸਾਂਝੀਵਾਲ ਭੈਣਾਂ, ਤੁਹਾਡੀਆਂ ਸੱਸਾਂ ਅਤੇ ਤੁਹਾਡੀਆਂ ਪਤਨੀਆਂ ਦੀਆਂ ਧੀਆਂ, ਜਿਹੜੀਆਂ ਤੁਹਾਡੀ ਗੋਦੀ ਵਿਚ ਪਲੀਆਂ ਹਨ, ਉਹਨਾਂ ਔਰਤਾਂ ਦੀਆਂ ਧੀਆਂ ਜਿਨ੍ਹਾਂ ਨਾਲ ਤੁਸੀਂ (ਪਤੀ ਪਤਨੀ ਵਾਲਾ) ਮੇਲ ਮਿਲਾਪ ਕਰ ਚੁੱਕੇ ਹੋ, ਪਰ ਜੇ ਤੁਸੀਂ ਉਹਨਾਂ ਨਾਲ ਪਤੀ ਪਤਨੀ ਵਾਂਗ ਮਿਲਾਪ ਨਹੀਂ ਸੀ ਕੀਤਾ (ਕੇਵਲ ਨਿਕਾਹ ਹੀ ਹੋਇਆ ਹੇ) ਤਾਂ ਫੇਰ ਤੁਹਾਡੇ ’ਤੇ ਕੋਈ ਦੋਸ਼ ਨਹੀਂ ਤੁਹਾਡੇ ਲਈ ਜਾਇਜ਼ ਹੇ (ਤੁਸੀਂ ਨਿਕਾਹ ਕਰ ਸਕਦੇ ਹੋ) ਅਤੇ ਤੁਹਾਡੇ ਵੀਰਜ ਤੋਂ ਪੈਦਾ ਹੋਏ ਪੁੱਤਰਾਂ ਦੀਆਂ ਪਤਨੀਆਂ ਅਤੇ ਦੋ ਸਕੀਆਂ ਭੈਣਾਂ ਨੂੰ ਇਕੋ ਵੇਲੇ ਇਕੱਠਾ ਰੱਖਣਾ (ਵੀ ਹਰਾਮ ਹੇ) ਹਾਂ ਜੋ ਵੀ (ਇਹਨਾਂ ਹੁਕਮਾਂ ਤੋਂ) ਪਹਿਲਾਂ ਹੋ ਚੁੱਕਿਆ ਸੋ ਹੋ ਚੁੱਕਿਆ। ਅੱਲਾਹ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":24,"translation":"ਤੁਹਾਡੇ ਲਈ ਵਿਵਾਹਿਤ ਔਰਤਾਂ ਵੀ ਹਰਾਮ ਹਨ ਪ੍ਰੰਤੂ ਜਿਹੜੀਆਂ ਔਰਤਾਂ ਜੰਗ ਵਿਚ ਤੁਹਾਡੇ ਕਬਜ਼ੇ ਵਿਚ ਆ ਜਾਣ ਉਹ ਜਾਇਜ਼ ਹਨ। ਅੱਲਾਹ ਨੇ ਇਹਨਾਂ ਹਿਦਾਇਤਾਂ ਨੂੰ ਤੁਹਾਡੇ ਲਈ ਲਿੱਖ ਛੱਡਿਆ ਹੇ। ਇਹਨਾਂ ਇਸਤਰੀਆਂ ਤੋਂ ਛੁੱਟ ਬਾਕੀ ਸਾਰੀਆਂ ਔਰਤਾਂ ਤੁਹਾਡੇ ਲਈ ਹਲਾਲ (ਜਾਇਜ਼) ਹਨ। ਤੁਸੀਂ ਆਪਣੇ ਮਾਲ (ਮਹਿਰ) ਦੇ ਕੇ ਉਹਨਾਂ ਨਾਲ ਨਿਕਾਹ ਕਰ ਸਕਦੇ ਹੋ। ਤੁਹਾਡਾ ਇਰਾਦਾ ਬਦਕਾਰੀ ਲਈ ਨਹੀਂ ਹੋਣਾ ਚਾਹੀਦਾ। ਇਸ ਲਈ ਜਿਨ੍ਹਾਂ ਨਾਲ ਤੁਸੀਂ ਨਿਕਾਹ ਕਰੋ ਉਹਨਾਂ ਨੂੰ ਉਹਨਾਂ ਦਾ ਨਿਯਤ ਕੀਤਾ ਹੋਇਆ ਮਹਿਰ ਅਦਾ ਕਰੋ। ਮਹਿਰ ਨਿਯਤ ਹੋਣ ਤੋਂ ਮਗਰੋਂ ਜੇਕਰ ਆਪਸੀ ਰਜ਼ਾਮੰਦੀ ਨਾਲ ਇਸ ਵਿਚ (ਘੱਟ ਜਾਂ ਵੱਧ) ਨਿਯਤ ਕਰ ਲਵੋ ਤਾਂ ਤੁਹਾਡੇ ’ਤੇ ਕੋਈ ਦੋਸ਼ ਨਹੀਂ। ਬੇਸ਼ੱਕ ਅੱਲਾਹ ਜਾਣਨ ਵਾਲਾ, ਸਿਆਣਾ ਤੇ ਦਾਨਾ ਹੇ।"},{"id":25,"translation":"ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਆਜ਼ਾਦ ਮੁਸਲਮਾਨ ਇਸਤਰੀ ਨਾਲ ਨਿਕਾਹ ਕਰਨ ਦੀ ਸਮਰਥਾ ਨਾ ਰੱਖਦਾ ਹੋਵੇ ਤਾਂ ਉਹ ਮੁਸਲਮਾਨ ਬਾਂਦੀਆਂ ਨਾਲ, ਜਿਨ੍ਹਾਂ ਦੇ ਤੁਸੀਂ ਆਪ ਮਾਲਿਕ ਹੋ, ਨਿਕਾਹ ਕਰ ਸਕਦਾ ਹੇ। ਅੱਲਾਹ ਤੁਹਾਡੇ ਈਮਾਨ ਦੀ ਹਾਲਤ ਨੂੰ ਭਲੀ-ਭਾਂਤ ਜਾਣਦਾ ਹੇ। ਤੁਸੀਂ ਸਾਰੇ ਇਕ (ਆਦਮ ਦੀ ਔਲਾਦ) ਹੋ, ਇਸ ਲਈ ਬਾਂਦੀਆਂ ਦੇ ਮਾਲਿਕਾਂ ਤੋਂ ਇਜਾਜ਼ਤ ਲੈ ਕੇ ਉਹਨਾਂ ਨਾਲ ਨਿਕਾਹ ਕਰ ਲਵੋ ਅਤੇ ਰਵਾਜ ਅਨੁਸਾਰ ਉਹਨਾਂ (ਬਾਂਦੀਆਂ) ਦੇ ਮਹਿਰ ਉਹਨਾਂ ਨੂੰ ਦੇਵੋਂ। ਉਹ (ਬਾਂਦੀਆਂ) ਨੇਕ ਤੇ ਭਲੀਆਂ ਹੋਣ ਬਦਕਾਰੀ ਕਰਨ ਵਾਲੀਆਂ ਨਾ ਹੋਣ ਅਤੇ ਨਾ ਹੀ ਚੋਰੀ ਛੁਪੇ ਯਾਰੀਆਂ ਲਾਉਣ, ਜਦੋਂ ਉਹ ਬਾਂਦੀਆਂ (ਤੁਹਾਡੇ) ਨਿਕਾਹ ਵਿਚ ਆ ਜਾਣ ਜੇ ਫੇਰ ਵੀ ਉਹ ਬਦਕਾਰੀ ਕਰਨ ਤਾਂ ਉਹਨਾਂ ਦੀ ਸਜ਼ਾਂ ਆਜ਼ਾਦ ਇਸਤਰੀਆਂ ਦੀ ਸਜ਼ਾ ਤੋਂ ਅੱਧੀ (ਭਾਵ 50 ਕੋੜੇ) ਹੋਵੇਗੀ।[4] ਬਾਂਦੀਆਂ (ਗੋਲੀਆਂ) ਨਾਲ ਨਿਕਾਹ ਕਰਨ ਦੀ ਇਜਾਜ਼ਤ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਹੇ ਜਿਨ੍ਹਾਂ ਨੂੰ ਗੁਨਾਹ ਭਰੀ ਰਾਹ ਤੁਰ ਪੈਣ ਦਾ ਡਰ ਹੇ। ਜੇ ਤੁਸੀਂ ਸਬਰ ਕਰ ਸਕੋ ਤਾਂ ਇਹ ਤੁਹਾਡੇ ਲਈ ਵਧੇਰੇ ਚੰਗਾ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੇ।","footnotes":"[4] ਗ਼ੁਲਾਮ ਮਰਦ ਜਾਂ ਔਰਤ ਭਾਵੇਂ ਉਹ ਵਿਵਾਹਿਤ ਹਨ ਜਾਂ ਨਹੀਂ ਜੇ ਉਹਨਾਂ ਵਿੱਚੋਂ ਕੋਈ ਜ਼ਨਾਂ ਕਰੇਗਾ ਤਾਂ ਉਹਨਾਂ ਨੂੰ ਪੰਜਾਹ ਕੋੜ੍ਹਿਆਂ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਉਹਨਾਂ ਲਈ ਰਜਮ (ਪੱਥਰ ਮਾਰਨ) ਦੀ ਸਜ਼ਾ ਲਾਗੂ ਨਹੀਂ ਹੋਵੇਗੀ।"},{"id":26,"translation":"ਅੱਲਾਹ ਇਹ ਚਾਹੁੰਦਾ ਹੇ ਕਿ ਸਾਰੇ ਹੁਕਮਾਂ ਨੂੰ ਵਿਸਥਾਰ ਨਾਲ ਬਿਆਨ ਕਰੇ ਅਤੇ ਤੁਹਾਨੂੰ ਤੁਹਾਥੋਂ ਪਹਿਲਾਂ ਦੇ ਨੇਕ ਲੋਕਾਂ ਦੀ ਰਾਹ ’ਤੇ ਚਲਾਵੇ, ਉਹ ਤੁਹਾਡੇ ਵੱਲ ਧਿਆਨ ਦੇਣਾ ਚਾਹੁੰਦਾ ਹੇ। ਅੱਲਾਹ ਜਾਣਨਹਾਰ ਤੇ ਸਿਆਣਾ ਹੇ।"},{"id":27,"translation":"ਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।"},{"id":28,"translation":"ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।"},{"id":29,"translation":"ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,[5] ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।","footnotes":"[5] ਆਤਮ ਹੱਤਿਆ ਦੀ ਹਦੀਸ ਅਨੁਸਾਰ ਕਰੜੀ ਸਜ਼ਾ ਹੇ। ਜਿਸ ਵਿਅਕਤੀ ਨੇ ਇਸਲਾਮ ਤੋਂ ਛੁੱਟ ਕਿਸੇ ਹੋਰ ਧਰਮ ਦੀ ਜਾਣ ਬੁਝ ਕੇ ਝੂਠੀ ਕਸਮ ਖਾਧੀ ਤਾਂ ਉਹ ਅਜਿਹਾ ਹੇ ਜਿਵੇਂ ਉਹ ਕਹਿੰਦਾ ਹੇ ਜੇ ਉਸ ਨੇ ਕਿਹਾ ਕਿ ਜੇ ਉਹ ਗੱਲ ਇੰਜ ਨਾ ਹੋਵੋ ਤਾਂ ਮੈਂ ਯਹੂਦੀ ਹਾਂ ਤਾਂ ਉਹ ਹਕੀਕਤ ਵਿਚ ਯਹੂਦੀ ਹੀ ਹੇ ਜੇ ਉਹ ਆਪਣੀ ਗੱਲ ਵਿਚ ਝੂਠਾ ਹੇ ਅਤੇ ਜਿਸ ਵਿਅਕਤੀ ਨੇ ਆਪਣੇ ਆਪ ਨੂੰ ਤੇਜ਼ ਹਥਿਆਰ ਨਾਲ ਮਾਰ ਲਿਆ ਤਾਂ ਉਸੇ ਹਥਿਆਰ ਨਾਲ ਨਰਕ ਵਿਚ ਅਜ਼ਾਬ ਹੁੰਦਾ ਰਹੇਗਾ। ਨਬੀ ਕਰੀਮ ਸ: ਦਾ ਫ਼ਰਮਾਨ ਹੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਉਸ ਨੇ ਤੰਗ ਆ ਕੇ ਆਤਮ ਹੱਤਿਆ ਕਰ ਲਈ ਤਾਂ ਅੱਲਾਹ ਨੇ ਫ਼ਰਮਾਇਆ ਕਿ ਮੇਰੇ ਬੰਦੇ ਨੇ ਮਰਨ ਵਿਚ ਛੇਤੀ ਕੀਤੀ ਭਾਵ ਉਹ ਸਬਰ ਨਹੀਂ ਕਰ ਸਕਿਆ ਕਿ ਮੈਂ ਉਸ ਦੀ ਜਾਨ ਕੱਢਦਾ ਅਤੇ ਉਸ ਦੀ ਮੌਤ ਹੰਦੀ ਸਗੋਂ ਉਸ ਨੇ ਖ਼ੁਦਕੁਸ਼ੀ (ਆਤਮ ਹੱਤਿਆ) ਕਰ ਲਈ ਮੈਂ ਉਸ ਲਈ ਜੰਨਤ ਨੂੰ ਹਰਾਮ ਕਰ ਦਿੱਤਾ ਹੇ। (ਸਹੀ ਬੁਖ਼ਾਰੀ, ਹਦੀਸ: 1363-1364)\n* ਆਪ ਸ: ਨੇ ਫ਼ਰਮਾਇਆ ਕਿ ਜੋ ਵਿਅਕਤੀ ਆਪਣਾ ਗਲਾ ਘੁੱਟ ਕੇ ਆਪਣੇ ਆਪ ਨੂੰ ਮਾਰਦਾ ਹੇ ਉਹ ਸਦਾ ਲਈ ਨਰਕ ਵਿਚ ਆਪਣਾ ਗਲਾ ਘੁੱਟਦਾ ਰਹੇਗਾ ਅਤੇ ਜਿਹੜਾ ਕੋਈ ਆਪਣੇ ਆਪ ਨੂੰ ਕਿਸੇ ਹਥਿਆਰ ਦੀਆਂ ਸੱਟਾਂ ਨਾਲ ਕਤਲ ਕਰੇਗਾ, ਉਹ ਨਰਕ ਵਿਚ ਆਪਣੇ ਆਪ ਨੂੰ ਸਦਾ ਸੱਟਾਂ ਮਾਰਦਾ ਰਹੇਗਾ। (ਸਹੀ ਬੁਖ਼ਾਰੀ, ਹਦੀਸ: 1365)"},{"id":30,"translation":"ਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।"},{"id":31,"translation":"ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ [6] ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।","footnotes":"[6] ਇਸ ਆਇਤ ਵਿਚ ਗੁਨਾਹੇ ਕਬੀਰਾ (ਮਹਾਂ ਪਾਪ) ਤੋਂ ਬਚਨ ਦੀ ਹਿਦਾਇਤ ਕੀਤੀ ਗਈ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130\\\\ 3"},{"id":32,"translation":"ਤੁਸੀਂ ਉਹਨਾਂ ਚੀਜ਼ਾਂ ਦੀ ਕਾਮਨਾ ਨਾ ਕਰੋ ਜਿਨ੍ਹਾਂ ਕਾਰਨ ਅੱਲਾਹ ਨੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਦੇ ਮੁਕਾਬਲੇ ਵਿਚ ਵਧੇਰੇ ਦਿੱਤਾ ਹੋਇਆ ਹੇ। ਜੋ ਪੁਰਸ਼ਾਂ ਨੇ ਕਮਾਇਆ ਹੇ ਉਸ ਕਮਾਈ ਵਿਚ ਉਹਨਾਂ ਦਾ ਹਿੱਸਾ ਹੇ (ਭਾਵ ਉਹੀ ਹੱਕਦਾਰ ਹਨ) ਅਤੇ ਔਰਤਾਂ ਦਾ ਹੱਕ ਉਸ ਕਮਾਈ ਵਿਚ ਹੇ ਜੋ ਉਹਨਾਂ ਨੇ ਕਮਾਇਆ ਹੇ। ਤੁਸੀਂ ਅੱਲਾਹ ਤੋਂ ਹੀ ਉਸ ਦੇ ਫ਼ਜ਼ਲਾਂ ਲਈ ਦੁਆਵਾਂ ਮੰਗਦੇ ਰਹੋ। ਬੇਸ਼ੱਕ ਅੱਲਾਹ ਹਰ (ਵਿਅਕਤੀ ਦੀ ਲੋੜ ਦੀਆਂ) ਚੀਜ਼ਾਂ ਨੂੰ ਜਾਣਨ ਵਾਲਾ ਹੇ।"},{"id":33,"translation":"ਮਾਤਾ ਪਿਤਾ ਜਾਂ ਨੇੜਲੇ ਰਿਸ਼ਤੇਦਾਰ ਜੋ ਵੀ ਮਾਲ ਛੱਡ ਜਾਣ ਉਸ ਵਿਰਸੇ ਵਿਚ ਅਸੀਂ (ਅੱਲਾਹ ਨੇ ਰਿਸ਼ਤੇ ਅਨੁਸਾਰ) ਹਰੇਕ ਨੂੰ ਵਾਰਸ ਬਣਾਇਆ ਹੇ। ਜਿਨ੍ਹਾਂ ਨਾਲ ਤੁਸੀਂ ਇਕਰਾਰ ਕੀਤਾ ਹੋਇਆ ਹੇ, ਉਹਨਾਂ ਨੂੰ ਉਹਨਾਂ ਦਾ ਹਿੱਸਾ ਦਿਓ। ਬੇਸ਼ੱਕ ਅੱਲਾਹ ਹਰ ਗੱਲ ਦਾ ਗਵਾਹ ਹੇ।"},{"id":34,"translation":"ਮਰਦਾਂ ਨੂੰ ਔਰਤਾਂ ’ਤੇ ਹੁਕਮ ਚਲਾਉਣ ਦਾ ਇਸ ਲਈ ਅਧੀਕਾਰ ਹੇ ਕਿ ਅੱਲਾਹ ਨੇ ਉਹਨਾਂ ਵਿੱਚੋਂ ਇਕ ਨੂੰ ਦੂਜੇ ਦੇ ਮੁਕਾਬਲੇ ਅੱਗੇ ਰੱਖਿਆ ਹੇ। ਉਹ ਇਸ ਲਈ ਕਿ ਉਹ (ਮਰਦ) ਆਪਣੇ ਮਾਲ ਵਿੱਚੋਂ ਉਹਨਾਂ ’ਤੇ ਖ਼ਰਚ ਕਰਦੇ ਹਨ। ਜੋ ਪਤਨੀਆਂ ਨੇਕ ਤੇ ਆਗਿਆਕਾਰੀ ਹੁੰਦੀਆਂ ਹਨ ਉਹ ਆਪਣੇ ਪਤੀ ਦੇ ਪਿੱਠ ਪਿੱਛੇ ਅੱਲਾਹ ਦੀ ਨਿਗਰਾਨੀ ਹੇਠ ਉਹਨਾਂ ਦੀ (ਹਰ ਪੱਖੋ) ਰਾਖੀ ਕਰਦੀਆਂ ਹਨ। ਅਤੇ ਜਿਨ੍ਹਾਂ ਪਤਨੀਆਂ ਦੀ ਨਾ-ਫ਼ਰਮਾਨੀ ਜਾਂ ਸਰਕਸ਼ੀ ਦਾ ਤੁਹਾਨੂ ਡਰ ਹੋਵੇ ਤੁਸੀਂ ਉਹਨਾਂ ਨੂੰ ਸਮਝਾਓ (ਜੇ ਨਾ ਸਮਝਣ ਤਾਂ) ਉਹਨਾਂ ਦਾ ਪੈਣਾ ਸੋਣਾ ਵੱਖ ਕਰ ਦਿਓ (ਜੇ ਫੇਰ ਵੀ ਨਾ ਸਮਝਣ) ਉਹਨਾਂ ਨੂੰ ਹਲਕੀ ਸਜ਼ਾ ਦੇਵੋ। (ਪ੍ਰੰਤੂ ਮੂੰਹ ’ਤੇ ਨਾ ਮਾਰੋ) ਜੇ ਉਹ ਆਗਿਆਕਾਰੀ ਬਣ ਜਾਣ ਤਾਂ ਉਹਨਾਂ ਨੂੰ ਤੰਗ ਕਰਨ ਦੇ ਬਹਾਨੇ ਨਾ ਲੱਭੋ। ਬੇਸ਼ੱਕ ਅੱਲਾਹ ਵੱਡੀ ਵਡਿਆਈ ਵਾਲਾ ਤੇ ਸਰਵ-ਉੱਚ ਹੇ।"},{"id":35,"translation":"ਜੇਕਰ ਤੁਹਾਨੂੰ (ਰਿਸ਼ਤੇਦਾਰਾਂ ਨੂੰ) ਪਤੀ ਪਤਨੀ ਦੇ ਆਪਸੀ ਸੰਬੰਧਾ ਵਿਚ ਕਿਸੇ ਅਣਬਣ ਹੋਣ ਦਾ ਡਰ ਹੋਵੇ ਤਾਂ ਇਕ ਮੁਨਸਿਫ਼ (ਪੰਚ) ਪਤੀ ਵੱਲੋਂ ਤੇ ਇਕ ਮੁਨਸਿਫ਼ ਪਤਨੀ ਦੇ ਰਿਸ਼ਤੇਦਾਰਾਂ ਵੱਲੋਂ ਨਿਯਤ ਕਰੋ, ਜੇ ਉਹ ਦੋਵੇਂ ਸੁਲਾਹ ਕਰਵਾਉਣਾ ਚਾਹੁੰਦੇ ਹਨ ਤਾਂ ਅੱਲਾਹ ਦੋਵਾਂ (ਪਤੀ-ਪਤਨੀ) ਦਾ ਮਿਲਾਪ ਕਰਾ ਦੇਵੇਗਾ। ਬੇਸ਼ੱਕ ਅੱਲਾਹ (ਹਰ ਪ੍ਰਕਾਰ ਦਾ) ਗਿਆਨ ਰੱਖਣ ਵਾਲਾ ਤੇ (ਹਾਲਾਤ ਤੋਂ) ਬਾ-ਖ਼ਬਰ ਹੇ।"},{"id":36,"translation":"ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਨਾ ਬਣਾਓ, ਮਾਂ ਬਾਪ ਨਾਲ ਨੇਕੀ ਵਾਲਾ ਵਰਤਾਓ ਕਰੋ, ਰਿਸ਼ਤੇਦਾਰਾਂ, ਯਤੀਮਾਂ, ਮੁਥਾਜਾਂ, ਨੇੜੇ ਦੇ ਸਾਥੀ (ਦੋਸਤਾਂ), ਗੁਆਂਡੀ ਅਤੇ ਓਪਰੇ ਗੁਵਾਂਡੀ, ਨੇੜੇ ਦੇ ਸਾਥੀ, ਰਾਹੀਂ-ਮੁਸਾਫ਼ਰ ਅਤੇ ਜਿਹੜੇ ਤੁਹਾਡੇ ਗ਼ੁਲਾਮ ਤੇ ਬਾਂਦੀਆਂ (ਅਤੇ ਘਰੇਲੂ ਨੋਕਰ) ਹਨ ਉਹਨਾਂ ਸਭ ਨਾਲ ਨੇਕੀ ਕਰੋ। ਬੇਸ਼ੱਕ ਅੱਲਾਹ ਸੇਖ਼ੀ ਖੋਰ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।"},{"id":37,"translation":"ਉਹ ਲੋਕ ਵੀ ਅੱਲਾਹ ਨੂੰ ਨਹੀਂ ਭਾਉਂਦੇ ਜਿਹੜੇ ਲੋਕ ਆਪ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਆਖਦੇ ਹਨ, ਜੋ ਕੁੱਝ ਅੱਲਾਹ ਨੇ ਉਹਨਾਂ ਨੂੰ ਆਪਣੇ ਫ਼ਜ਼ਲਾਂ (ਮਾਲ ਦੋਲਤ) ਨਾਲ ਨਵਾਜ਼ਿਆ ਹੋਇਆ ਹੇ ਉਸ ਨੂੰ ਲਕੋ ਲੈਂਦੇ ਹਨ। ਅਸੀਂ ਉਹਨਾਂ ਕਾਫ਼ਿਰਾਂ (ਨਾ-ਸ਼ੁਕਰੇ) ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਰੱਖਿਆ ਹੇ ।[7]","footnotes":"[7] ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਕੋਈ ਵੀ ਅਜਿਹਾ ਦਿਨ ਨਹੀਂ ਜਦੋਂ ਦੋ ਫ਼ਰਿਸ਼ਤੇ ਧਰਤੀ ’ਤੇ ਉੱਤਰ ਕੇ ਇਹ ਦੁਆ ਨਾ ਕਰਦੇ ਹੋਣ ਕਿ ਹੇ ਅੱਲਾਹ! ਤੇਰੇ ਰਾਹ ਵਿਚ ਖ਼ਰਚ ਕਰਨ ਵਾਲੇ ਨੂੰ ਉਸ ਦਾ ਬਦਲਾ ਦੇ ਅਤੇ ਦੂਜਾ ਦੁਆ ਕਰਦਾ ਹੇ ਕਿ ਹੇ ਅੱਲਾਹ! ਕੰਜੂਸੀ ਕਰਨ ਵਾਲੇ ਦਾ ਮਾਲ ਬਰਬਾਦ ਕਰ। (ਸਹੀ ਬੁਖ਼ਾਰੀ, ਹਦੀਸ: 1442)"},{"id":38,"translation":"ਉਹ ਲੋਕ ਵੀ ਅੱਲਾਹ ਨੂੰ ਨਾ-ਪਸੰਦ ਹਨ ਜਿਹੜੇ ਲੋਕ ਆਪਣਾ ਮਾਲ ਲੋਕ-ਵਿਖਾਵੇ ਲਈ ਖ਼ਰਚ ਕਰਦੇ ਹਨ ਅਤੇ ਉਹ ਅੱਲਾਹ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਨਹੀਂ ਰੱਖਦੇ। ਉਹਨਾਂ ਦਾ ਸਾਥੀ ਸ਼ੈਤਾਨ ਹੇ ਅਤੇ ਇਹ ਸਭ ਤੋਂ ਭੈੜਾ ਸਾਥੀ ਹੇ।"},{"id":39,"translation":"ਭਲਾ ਉਹਨਾਂ ਲੋਕਾਂ ਦਾ ਕੀ ਵਿਗੜ ਜਾਂਦਾ, ਜੇ ਉਹ ਅੱਲਾਹ ਅਤੇ ਕਿਆਮਤ ਦੇ ਦਿਨ ਉੱਤੇ ਈਮਾਨ ਲੈ ਆਉਂਦੇ ? ਅਤੇ ਜੋ ਮਾਲ ਅੱਲਾਹ ਨੇ ਉਹਨਾਂ ਨੂੰ ਦਿੱਤਾ ਹੇ, ਉਸ ਵਿਚੋ ਖ਼ਰਚ ਕਰਦੇ ਅਲਾੱਹ ਉਹਨਾਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":40,"translation":"ਬੇਸ਼ੱਕ ਅੱਲਾਹ ਕਿਸੇ ’ਤੇ ਵੀ ਭੋਰਾ ਭਰ ਜ਼ੁਲਮ ਨਹੀਂ ਕਰਦਾ [8] ਅਤੇ ਜੇ ਕਿਸੇ ਨੇ ਕੋਈ ਇਕ ਨੇਕੀ ਕੀਤੀ ਹੋਵੇ ਤਾਂ ਉਸ ਨੂੰ ਦੂਣਾ ਕਰ ਦਿੰਦਾ ਹੇ ਅਤੇ ਆਪਣੇ ਵੱਲੋਂ ਵਿਸ਼ੇਸ਼ ਬਦਲਾ ਪ੍ਰਦਾਨ ਕਰਦਾ ਹੇ।","footnotes":"[8] ਭਾਵ ਹਰ ਵਿਅਕਤੀ ਨੂੰ ਉਸੇ ਕੰਮ ਦਾ ਬਦਲਾ ਮਿਲੇਗਾ ਜਿਹੜਾ ਉਸ ਨੇ ਕੀਤਾ ਹੋਵੇਗਾ ਜਿਵੇਂ ਇਕ ਹਦੀਸ ਤੋਂ ਸਪਸ਼ਟ ਹੁੰਦਾ ਹੇ। ਹਜ਼ਰਤ ਅਬੂ-ਸਈਦ ਰ:ਅ: ਦੱਸਦੇ ਹਨ ਕਿ ਨਬੀ ਕਰੀਮ ਸ: ਦੀ ਸੇਵਾ ਵਿਚ ਕੁੱਝ ਲੋਕ ਹਾਜ਼ਰ ਹੋਏ ਅਤੇ ਪੁੱਛਿਆ, ਹੇ ਅੱਲਾਹ ਦੇ ਰਸੂਲ! ਕੀ ਕਿਆਮਤ ਦਿਹਾੜੇ ਅਸੀਂ ਆਪਣੇ ਰੱਬ ਨੂੰ ਵੇਖਾਂਗੇ? ਨਬੀ ਸ: ਨੇ ਫ਼ਰਮਾਇਆ ਹਾਂ! ਬੇਸ਼ੱਕ ਵੇਖੋਗੇ। ਕੀ ਤੁਹਾਨੂੰ ਦੁਪਹਿਰ ਵੇਲੇ ਜਦੋਂ ਅਕਾਸ਼ ਦੀ ਰੋਸ਼ਨੀ ਸਾਫ਼ ਹੁੰਦੀ ਹੇ ਬੱਦਲ ਨਾ ਹੋਣ ਤਾਂ ਕੀ ਸੂਰਜ ਵੇਖਣ ਵਿਚ ਕੋਈ ਤਕਲੀਫ਼ ਹੁੰਦੀ ਹੇ? ਉਹਨਾਂ ਨੇ ਕਿਹਾ ਕਿ ਨਹੀਂ, ਫੇਰ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਚੌਦਵੀਂ ਦੀ ਰਾਤ ਨੂੰ ਜਦੋਂ ਅਕਾਸ਼ ਦੀ ਰੌਸ਼ਨੀ ਸਾਫ਼ ਹੋਵੇ, ਬੱਦਲ ਨਾ ਹੋਣ ਤਾਂ ਕੀ ਚੰਨ ਵੇਖਣ ਵਿਚ ਕੋਈ ਤਕਲੀਫ਼ ਹੰਦੀ ਹੇ? ਤਾਂ ਉਹਨਾਂ ਨੇ ਕਿਹਾ ਨਹੀਂ, ਫੇਰ ਨਬੀ ਸ: ਨੇ ਫ਼ਰਮਾਇਆ ਇਸੇ ਤਰ੍ਹਾਂ ਤੁਹਾਨੂੰ ਕਿਆਮਤ ਦੇ ਦਿਨ ਆਪਣੇ ਅੱਲਾਹ ਨੂੰ ਵੇਖਣ ਵਿਚ ਵੀ ਕੋਈ ਅੜੀਕਾ ਨਹੀਂ ਲੱਗੇਗਾ ਜਿਵੇਂ ਸੂਰਜ ਜਾਂ ਚੰਨ ਦੇ ਵੇਖਣ ਵਿਚ ਨਹੀਂ ਹੁੰਦੀ। ਫ਼ੇਰ ਫ਼ਰਮਾਇਆ ਕਿ ਕਿਆਮਤ ਦੇ ਦਿਨ ਇਕ ਹੋਕੇ ਲਾਉਣ ਵਾਲਾ ਬੁਲਾਵੇਗਾ ਕਿ ਹੇ ਲੋਕੋ! ਜਿਹੜਾ ਜਿਸ ਦੀ ਪੂਜਾ ਕਰਦਾ ਸੀ ਉਸੇ ਦੇ ਨਾਲ ਚਲਾ ਜਾਵੇ। ਫੇਰ ਅੱਲਾਹ ਤੋਂ ਛੁੱਟ ਦੂਜੇ ਇਸ਼ਟਾਂ ਨੂੰ ਪੂਜਣ ਵਾਲਿਆਂ ਵਿੱਚੋਂ ਕੋਈ ਨਹੀਂ ਰਹੇਗਾ। ਉਹ ਸਾਰੇ ਆਪਣੇ ਇਸ਼ਟਾਂ ਨਾਲ ਨਰਕ ਵਿਚ ਚਲੇ ਜਾਣਗੇ। = = ਅੱਲਾਹ ਨੂੰ ਪੂਜਣ ਵਾਲੇ ਹੀ ਰਹਿ ਜਾਣਗੇ ਇਹਨਾਂ ਵਿਚ ਚੰਗੇ ਮਾੜੇ ਸਭ ਤਰ੍ਹਾਂ ਦੇ ਮੁਸਲਮਾਨ ਹੋਣਗੇ ਅਤੇ ਅਹਲੇ ਕਿਤਾਬ ਦੇ ਕੁੱਝ ਲੋਕ ਰਹਿ ਜਾਣਗੇ। ਅਹਲੇ ਕਿਤਾਬ ਵਿਚ ਪਹਿਲਾਂ ਯਹੂਦੀਆਂ ਨੂੰ ਬੁਲਾਇਆ ਜਾਵੇਗਾ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਤੁਸੀਂ ਕਿਸ ਚੀਜ਼ ਦੀ ਇਬਾਦਤ ਕਰਦੇ ਸੀ? ਉਹ ਜਵਾਬ ਦੇਣਗੇ ਕਿ ਅਸੀਂ ਹਜ਼ਰਤ ਉਜ਼ੈਰ ਜੋ ਕਿ ਅੱਲਾਹ ਦੇ ਪੁੱਤਰ ਸੀ ਉਹਨਾਂ ਦੀ ਪੂਜਾ ਕਰਦੇ ਸੀ, ਤਾਂ ਉਹਨਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਝੂਠ ਬੋਲਦੇ ਹੋ ਕਿਉਂ ਜੋ ਨਾ ਤਾਂ ਅੱਲਾਹ ਦੀ ਕੋਈ ਪਤਨੀ ਹੇ ਅਤੇ ਨਾ ਹੀ ਕੋਈ ਪੁੱਤਰ ਹੇ, ਫੇਰ ਉਹਨਾਂ ਨੂੰ ਪੁਛਿਆ ਜਾਵੇਗਾ ਕਿ ਹੁਣ ਤੁਸੀਂ ਕੀ ਚਾਹੁੰਦੇ ਹੋ? ਤਾਂ ਉਹ ਆਖਣਗੇ ਕਿ ਹੇ ਪਾਲਣਹਾਰ! ਸਾਡਾ ਪਿਆਸ ਨਾਲ ਬੁਰਾ ਹਾਲ ਹੇ ਸਾਨੂੰ ਕੁੱਝ ਪੀਣ ਲਈ ਦਿੱਤਾ ਜਾਵੇ ਤਾਂ ਉਹਨਾਂ ਨੂੰ ਇਸ਼ਾਰਾ ਕੀਤਾ ਜਾਵੇਗਾ ਕਿ ਉਸ ਘਾਟ ’ਤੇ ਜਾ ਕੇ ਪਿਆਸ ਬੁਝਾ ਲਵੋਂ ਜਦੋਂ ਕਿ ਉਹ ਅਸਲ ਵਿਚ ਅੱਗ ਵੱਲ ਧੱਕੇ ਜਾਣਗੇ ਅਤੇ ਉਹ ਅੱਗ ਇੰਜ ਦਿਖਾਈ ਦੇਵੇਗੀ ਜਿਸ ਤਰ੍ਹਾਂ ਮਾਰੂਥਲ ਜਿਸ ਨੂੰ ਦੁਪਹਿਰ ਵੇਲੇ ਦੂਰ ਤੋਂ ਵੇਖਿਆ ਜਾਵੇ ਤਾਂ ਪਾਣੀ ਵਾਂਗ ਲੱਗਦਾ ਹੇ ਅਤੇ ਜਿਸ ਦਾ ਕੁੱਝ ਭਾਗ ਹੀ ਕੁੱਝ ਨੂੰ ਕੁਚਲ ਰਿਹਾ ਹੋਵੇ ਤਾਂ ਉਹ ਉਸ ਅੱਗ ਵਿਚ ਹੀ ਗਿਰ ਜਾਣਗੇ। ਯਹੂਦੀਆਂ ਤੋਂ ਬਾਅਦ ਈਸਾਈਆਂ ਨੂੰ ਬੁਲਾਇਆ ਜਾਵੇਗਾ ਅਤੇ ਉਹਨਾਂ ਨੂੰ ਪੁ੍ਛਿੱਆ ਜਾਵੇਗਾ ਕਿ ਤੁਸੀਂ ਕਿਸ ਦੀ ਪੂਜਾ ਕਰਦੇ ਸੀ? ਤਾਂ ਉਹ ਆਖਣਗੇ ਕਿ ਹਜ਼ਰਤ ਈਸਾ ਦੀ ਜੋਕਿ ਅੱਲਾਹ ਦੇ ਪੁੱਤਰ ਸੀ ਤਾਂ ਉਹਨਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਝੂਠ ਬੋਲਦੇ ਹੋ ਅੱਲਾਹ ਤਆਲਾ ਦੀ ਕੋਈ ਪਤਨੀ ਹੇ ਹੀ ਨਹੀਂ। ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਤੁਸੀਂ ਕੀ ਚਾਹੰਦੇ ਹੋ? ਤਾਂ ਉਹ ਵੀ ਉਹੀਓ ਕਹਿਣਗੇ ਜੋ ਯਹੂਦੀਆਂ ਨੇ ਕਿਹਾ ਸੀ ਅਤੇ ਉਹ ਵੀ ਐਵੇਂ ਹੀ ਨਰਕ ਵਿਚ ਸੁੱਟੇ ਜਾਣਗੇ ਹੁਣ ਮੈਦਾਨ ਵਿਚ ਕੇਵਲ ਉਹੀਓ ਲੋਕ ਰਹਿ ਜਾਣਗੇ ਜਿਹੜੇ ਕੇਵਲ ਰੱਬ ਦੀ ਹੀ ਇਬਾਦਤ ਕਰਿਆ ਕਰਦੇ ਸਨ। ਇਹਨਾਂ ਵਿਚ ਚੰਗੇ ਮਾੜੇ ਸਾਰੇ ਹੀ ਹੋਣਗੇ ਉਸ ਸਮੇਂ ਅੱਲਾਹ ਇਕ ਸ਼ਕਲ ਵਿਚ ਪ੍ਰਗਟ ਹੋਵੇਗਾ ਜਿਹੜੀ ਉਸ ਪਹਿਲੀ ਸ਼ਕਲ ਵਾਂਗ ਹੋਵੇਗੀ ਜਿਹੜੀ ਉਹ ਪਹਿਲਾਂ ਵੇਖ ਚੁੱਕੇ ਸਨ ਉਹਨਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਕਿਸ ਦੀ ਉਡੀਕ ਕਰ ਰਹੇ ਹੋ? ਹਰ ਟੋਲਾ ਆਪਣੇ ਇਸ਼ਟ ਨਾਲ ਚਲਾ ਜਾਵੇਗਾ ਜਿਸ ਦੀ ਉਹ ਇਬਾਦਤ ਕਰਦੇ ਸਨ ਤਾਂ ਉਹ ਆਖਣਗੇ ਕਿ ਸੰਸਾਰ ਵਿਚ ਅਸੀਂ ਇਹਨਾਂ ਕੁਰਾਹੇ ਪਏ ਲੋਕਾਂ ਤੋਂ ਅਲੱਗ ਰਹੇ ਅਸੀਂ ਇਹਨਾਂ ਦਾ ਸਾਥ ਨਹੀਂ ਦਿੱਤਾ ਅਸੀਂ ਤਾਂ ਆਪਣੇ ਸੱਚੇ ਇਸ਼ਟ ਦੀ ਉਡੀਕ ਕਰ ਰਹੇ ਹਾਂ ਜਿਸ ਦੀ ਅਸੀਂ ਇਬਾਦਤ ਕਰਿਆ ਕਰਦੇ ਸਨ। ਉਸ ਸਮੇਂ ਪਾਲਣਹਾਰਾ ਫ਼ਰਮਾਏਗਾ ਮੈਂ ਹੀ ਤੁਹਾਡਾ ਰੱਬ ਹਾਂ ਤਾਂ ਉਹ ਇੰਜ ਤਿੰਨ ਵਾਰ ਆਖਣਗੇ ਕਿ ਅਸੀਂ ਅੱਲਾਹ ਦੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਬਣਾਉਂਦੇ। (ਸਹੀ ਬੁਖ਼ਾਰੀ, ਹਦੀਸ: 4581)"},{"id":41,"translation":"ਉਸ ਸਮੇਂ ਉਹਨਾਂ (ਕਾਫ਼ਿਰਾਂ) ਦਾ ਹਾਲ ਕੀ ਹੋਵੇਗਾ ? ਜਦੋਂ ਹਰੇਕ ਉੱਮਤ ਵਿੱਚੋਂ ਇਕ ਗਵਾਹ ਲਿਆਵਾਂਗੇ ਅਤੇ ਇਸ ਉੱਮਤ ਉੱਤੇ ਤੁਹਾਨੂੰ (ਮੁਹੰਮਦ ਸ:) ਨੂੰ ਗਵਾਹ ਬਣਾਵਾਂਗੇ।"},{"id":42,"translation":"ਉਸ ਦਿਨ (ਕਿਆਮਤ ਵੇਲੇ) (ਰੱਬ ਦੇ) ਇਨਕਾਰੀ ਅਤੇ ਰਸੂਲ ਦੇ ਨਾ-ਫ਼ਰਮਾਨ ਇਹ ਇੱਛਾ ਕਰਨਗੇ ਕਿ ਕਾਸ਼! ਉਹਨਾਂ ਨੂੰ ਧਰਤੀ ਦੇ ਬਰਾਬਰ ਹੀ ਪੱਧਰ ਕਰ ਦਿੱਤਾ ਜਾਂਦਾ (ਭਾਵ ਪੁੱਛ-ਗਿੱਛ ਨਾ ਹੁੰਦੀ) ਅਤੇ ਉਹ (ਉਸ ਦਿਨ) ਅੱਲਾਹ ਤੋਂ ਕੋਈ ਵੀ ਗੱਲ ਲੁਕਾ ਨਹੀਂ ਸਕਣਗੇ।"},{"id":43,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਨਸ਼ੇ ਦੀ ਹਾਲਤ ਵਿਚ ਹੋਵੋ ਤਾਂ ਨਮਾਜ਼ ਦੇ ਨੇੜੇ ਵੀ ਨਾ ਜਾਓ ਜਦੋਂ ਤਕ ਕਿ ਤੁਸੀਂ ਆਪਣੀ (ਕਹੀ ਹੋਈ) ਗੱਲ ਨੂ ਨਾ ਸਮਝੋ (ਨਮਾਜ਼ ਨਾ ਪੜ੍ਹੋ) ਅਤੇ ਨਾ ਹੀ ਨਾ ਪਾਕੀ ਦੀ ਹਾਲਤ ਵਿਚ (ਨਮਾਜ਼ ਪੜ੍ਹੋ), ਜਦੋਂ ਤੀਕ ਕਿ ਤੁਸੀਂ ਇਸ਼ਨਾਨ (ਗ਼ੁਸਲ) ਨਾ ਕਰ ਲਓ। ਹਾਂ! ਜੇ ਤੁਸੀਂ ਰਸਤੇ (ਸਫ਼ਰ) ਵਿਚ ਹੋਵੋਂ, ਗ਼ੁਸਲ ਕਰਨਾ ਸੰਭਵ ਨਾ ਹੋਵੇ, ਤਾਂ ਗੱਲ ਵੱਖਰੀ ਹੇ। ਜੇਕਰ ਤੁਸੀਂ ਬੀਮਾਰ ਹੋ ਜਾਂ ਸਫ਼ਰ ਵਿਚ ਹੋ ਜਾਂ ਤੁਹਾਡੇ ਵਿੱਚੋਂ ਕੋਈ ਟੱਟੀ ਪਿਸ਼ਾਬ ਕਰਕੇ ਆਇਆ ਹੋਵੇ ਜਾਂ ਤੁਸੀਂ ਆਪਣੀਆਂ (ਪਤਨੀਆਂ) ਨਾਲ ਸ਼ਰੀਰਕ ਮੇਲ ਮਿਲਾਪ ਕੀਤਾ ਹੋਵੇ ਅਤੇ ਤੁਹਾਨੂੰ (ਗ਼ੁਸਲ ਲਈ) ਪਾਣੀ ਨਾ ਮਿਲੇ ਤਾਂ ਪਾਕ ਮਿੱਟੀ ਨਾਲ ਤਿਯਾਮੁਮ ਕਰ ਲਓ ਅਤੇ ਇਸ (ਮਿੱਟੀ ’ਤੇ ਹੱਥ ਮਾਰ ਕੇ ਮਿੱਟੀ ਲਿਬੜੇ ਹੱਥਾਂ) ਨੂੰ ਆਪਣੇ ਮੂੰਹ ਤੇ ਹੱਥਾਂ ਉੱਤੇ ਫੇਰ ਲਿਆ ਕਰੋ।[9] ਬੇਸ਼ੱਕ ਅੱਲਾਹ ਭੁੱਲਾਂ ਹੋਣ ਤੇ ਨਰਮੀ ਕਰਨ ਵਾਲਾ ਤੇ ਬਖ਼ਸ਼ਣਹਾਰ ਹੇ।","footnotes":"[9] ਨਮਾਜ਼ ਅਦਾ ਕਰਨ ਲਈ ਵਜ਼ੂ ਕਰਨਾ ਜ਼ਰੂਰੀ ਹੇ ਪਰ ਜੇ ਪਾਣੀ ਨਾ ਮਿਲੇ ਜਾਂ ਕੋਈ ਬੀਮਾਰ ਹੋਵੇ ਤਾਂ ਮਿੱਟੀ ਤੋਂ ਤਯੱਮੁਮ ਕਰਕੇ ਨਮਾਜ਼ ਪੜ੍ਹੀ ਜਾ ਸਕਦੀ ਹੇ ਉਸ ਦਾ ਤਰੀਕਾ ਹੇ ਕਿ ਇਕ ਵਾਰ ਹੱਥਾਂ ਨੂੰ ਧਰਤੀ ’ਤੇ ਜਾਂ ਕਿਸੇ ਪਾਕ ਮਿੱਟੀ ਦੇ ਰੋੜੇ ’ਤੇ ਮਾਰੋ ਅਤੇ ਦੋਵੇਂ ਹੱਥਾਂ ਨੂੰ ਇਕ ਦੂਜੇ ’ਤੇ ਫ਼ੇਰੋ ਫੇਰ ਆਪਣੇ ਚਿਹਰੇ ’ਤੇ ਫੇਰ ਲਵੋ ਨਬੀ ਕਰੀਮ ਸ: ਨੇ ਫ਼ਰਮਾਇਆ ਕਿ ਦੋਵਾਂ ਹਥੇਲੀਆਂ ਅਤੇ ਚਿਹਰੇ ਲਈ ਹੱਥਾਂ ਨੂੰ ਇਕ ਵਾਰ ਹੀ ਮਿੱਟੀ ’ਤੇ ਮਾਰਨਾ ਹੇ। (ਸੁਨਨ ਅਬੂ-ਦਾਊਦ, ਹਦੀਸ: 327)"},{"id":44,"translation":"ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਰੱਬੀ ਕਿਤਾਬ ਦਾ ਥੋੜ੍ਹਾ ਜਿਹਾ ਭਾਗ ਦਿੱਤਾ ਗਿਆ ਸੀ ? ਉਹ ਲੋਕ ਗੁਮਰਾਹੀ ਦੇ ਖ਼ਰੀਦਾਰ ਹਨ ਅਤੇ ਇਹ ਵੀ ਚਾਹੁੰਦੇ ਹਨ ਕਿ ਤੁਸੀਂ ਵੀ ਸਿੱਧੀ ਰਾਹ ਤੋਂ ਭਟਕ ਜਾਓ।"},{"id":45,"translation":"ਅੱਲਾਹ ਤੁਹਾਡੇ ਦੁਸ਼ਮਨਾਂ ਨੂੰ ਭਲੀ-ਭਾਂਤ ਜਾਣਦਾ ਹੇ, ਅਤੇ ਅੱਲਾਹ ਦਾ ਸਾਥ ਹੋਣਾ ਅਤੇ ਉਸ ਦੀ ਮਦਦ ਹੀ (ਮੋਮਿਨਾਂ ਲਈ) ਬਥੇਰੀ ਹੇ।"},{"id":46,"translation":"ਯਹੂਦੀਆਂ ਵਿੱਚੋਂ ਕੁੱਝ ਲੋਕ ਉਹ ਵੀ ਹਨ ਜਿਹੜੇ ਸ਼ਬਦਾਂ ਨੂੰ ਉਹਨਾਂ ਦੇ ਅਸਲ ਟਿਕਾਣੇ (ਭਾਵ ਅਰਥਾਂ) ਤੋਂ ਬਦਲ ਦਿੰਦੇ ਹਨ। ਉਹ ਆਪਣੀਆਂ ਜੀਭਾਂ ਨੂੰ ਤੋੜ ਮਰੋੜ ਕੇ ਸੱਚੇ ਧਰਮ (ਇਸਲਾਮ) ਵਿਰੁੱਧ ਕਟਾਖ਼ ਕਰਦੇ ਹੋਏ ਨਬੀ ਸ: ਨੂੰ ਆਖਦੇ ਹਨ ਕਿ “ਅਸੀਂ ਸੁਣ ਲਿਆ ਹੇ ਪਰ ਅਸੀਂ ਮੰਨਦੇ ਨਹੀਂ” ਅਤੇ ਆਖਦੇ ਹਨ “ਸੁਣੋ ਕਿ ਤੁਸੀਂ ਇਸ ਯੋਗ ਨਹੀਂ ਹੋ ਕਿ ਤੁਹਾਥੋਂ ਸੁਣਿਆ ਜਾਵੇ” ਅਤੇ ਆਪ ਜੀ (ਭਾਵ ਨਬੀ ਸ:) ਨੂੰ ਸੰਬੋਧਨ ਕਰਦੇ ਹੋਏ ਆਖਦੇ ਹਨ ‘ਰਾਇਨਾ’[10] (ਭਾਵ ਹੇ ਸਾਡੇ ਚਰਵਾਹੇ!) ਜੇ ਉਹ ਇਹ ਆਖਦੇ ਕਿ “ਅਸੀਂ ਸੁਣਿਆ ਤੇ ਅਸੀਂ ਪਾਲਣਾ ਵੀ ਕੀਤੀ” ਅਤੇ ਆਖਦੇ ਕਿ “ਸਾਡੀ ਬੇਨਤੀ ਸੁਣੋ ਤੇ ਸਾਡੇ ਵੱਲ ਧਿਆਨ ਦਿਓ” ਤਾਂ ਇਹ ਕਹਿਣਾ ਉਹਨਾਂ ਲਈ ਵਧੇਰੇ ਉਚਿਤ ਸੀ। ਕਿਉਂ ਜੋ ਅੱਲਾਹ ਨੇ ਉਹਨਾਂ ਦੀ ਅਵਗਿਆਕੀ ਕਾਰਨ ਉਹਨਾਂ ’ਤੇ ਫ਼ਿਟਕਾਰ ਪਾਈ ਹੇ, ਇਸ ਲਈ ਛੁੱਟ ਕੁੱਝ ਇਕ ਲੋਕਾਂ ਤੋਂ ਉਹ ਈਮਾਨ ਨਹੀਂ ਲਿਆਉਂਦੇ।","footnotes":"[10] ਰਾਇਨਾ ਦਾ ਅਰਥ ਸਾਡੇ ਵੱਲ ਧਿਆਨ ਦੇਣਾ ਹੇ ਜਦੋਂ ਕੋਈ ਗੱਲ ਸਮਝ ਵਿਚ ਨਾ ਆਵੇ ਤਾਂ ਉਸ ਸਮੇਂ ਇਸ ਸ਼ਬਦ ਦੀ ਵਰਤੋਂ ਕਰਕੇ ਬੋਲਣ ਵਾਲੇ ਦਾ ਧਿਆਨ ਆਪਣੇ ਵੱਲ ਕਰਨਾ ਹੁੰਦਾ ਹੇ। ਪਰ ਯਹੂਦੀ ਈਰਖਾ ਕਾਰਨ ਇਸ ਸ਼ਬਦ ਨੂੰ ਵਿਗਾੜ ਕੇ ਵਰਤੋਂ ਵਿਚ ਲਿਆਉਂਦੇ ਸਨ, ਜਿਸ ਕਾਰਨ ਇਸ ਦੇ ਅਰਥ ਹੀ ਬਦਲ ਜਾਂਦੇ ਸੀ, ਜਿਵੇਂ ਉਹ ਰਾਇਨਾ ਸ਼ਬਦ ਨੂੰ ਵਿਗਾੜ ਕੇ ਰਾਈਨਾ ਆਖਦੇ ਸੀ ਜਿਸ ਦਾ ਅਰਥ ਹੇ, ਹੇ ਸਾਡੇ ਚਰਵਾਹੇ। ਜੋ ਕਿ ਬੇਵਕੂਫ਼ ਦੀ ਥਾਂ ਬੋਲਿਆ ਜਾਂਦਾ ਹੇ ਇਸ ਸ਼ਬਦ ਦੀ ਥਾਂ ਮੁਸਲਮਾਨਾਂ ਨੂੰ ਉਨਜ਼ੁਰਨਾ ਸ਼ਬਦ ਦੀ ਵਰਤੋਂ ਕਰਨ ਦੀ ਹਿਦਾਇਤ ਦਿੱਤੀ ਗਈ।"},{"id":47,"translation":"ਹੇ ਅਹਿਲੇ ਕਿਤਾਬ! ਜੋ ਵੀ ਅਸੀਂ (.ਕੁਰਆਨ) ਨਾਜ਼ਿਲ ਕੀਤਾ ਹੇ ਉਸ ’ਤੇ ਈਮਾਨ ਲਿਆਓ ਉਹ ਉਸ ਦੀ ਵੀ ਪੁਸ਼ਟੀ ਕਰਦਾ ਹੇ ਜੋ ਤੁਹਾਡੇ ਕੋਲ ਮੋਜੂਦ ਹੇ। ਤੁਸੀਂ ਇਸ (.ਕੁਰਆਨ) ’ਤੇ ਈਮਾਨ ਲੈ ਆਓੁ[11] ਇਸ ਤੋਂ ਪਹਿਲਾਂ ਕਿ ਅਸੀਂ (ਅੱਲਾਹ) ਤੁਹਾਡੇ ਚਿਹਰੇ ਵਿਗਾੜ ਦਈਏ ਅਤੇ ਉਹਨਾਂ ` ਪਿ=ਠਾਂ ਵ=ਲ ਫੇਰ ਦਈਏ ਜਾਂ ਇਹਨਾਂ ’ਤੇ ਇੰਜ ਲਾਅਨਤਾਂ ਭੇਜੀਏ ਜਿਵੇਂ ਕਿ ਅਸੀਂ ‘ਸਬਤ ਵਾਲਿਆਂ’ ’ਤੇ ਲਾਅਨਤਾਂ ਭੇਜੀਆਂ ਸਨ। ਯਾਦ ਰ=ਖੋ ਕਿ ਅੱਲਾਹ ਦਾ ਹੁਕਮ ਅਟਲ ਹੁੰਦਾ ਰੁ।","footnotes":"[11] ਇਹ ਆਇਤ ਯਹੂਦੀਆਂ ਤੇ ਈਸਾਈਆਂ ਲਈ ਇਕ ਚਿਤਾਵਨੀ ਸਾਮਾਨ ਹੇ ਇਸ ਵਿਚ ਉਹਨਾਂ ਲਈ ਇਹ ਲਾਜ਼ਮੀ ਹੇ ਕਿ ਉਹ ਹਜ਼ਰਤ ਮੁਹੰਮਦ ਸ: ਦੀ ਰਸਾਲਤ ਅਤੇ ਕੁਰਆਨ ਤੇ ਈਮਾਨ ਦੀ ਸਿੱਖਿਆਵਾਂ ਉੱਤੇ ਈਮਾਨ ਲੈ ਆਉਣ ਫੇਰ ਉਹਨਾਂ ਦਾ ਈਮਾਨ ਕਬੂਲ ਕੀਤਾ ਜਾਵੇਗਾ ਨਹੀਂ ਤਾਂ ਰੱਦ ਹੋ ਜਾਵੇਗਾ। ਵੇਖੋ ਸੂਰਤ ਆਲੇ-ਇਮਰਾਨ, ਆਇਤ 85, 116 /3"},{"id":48,"translation":"ਬੇਸ਼ੱਕ ਅੱਲਾਹ ਸ਼ਿਰਕ (ਰੱਬ ਨਾਲ ਸਾਂਝੀ) ਕਰਨ ਵਾਲਿਆਂ ਨੂੰ ਕਦੇ ਨਹੀਂ ਬਖ਼ਸ਼ਦਾ, ਇਸ (ਗੁਨਾਹ) ਤੋਂ ਛੁੱਟ ਜਿਸ ਨੂੰ ਵੀ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ। ਜਿਸ ਨੇ ਵੀ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਇਆ ਉਸ ਨੇ ਬਹੁਤ ਹੀ ਵੱਡਾ ਝੂਠ ਘੜ੍ਹਿਆ ਅਤੇ ਬਹੁਤ ਵੱਡਾ ਗੁਨਾਹ ਕੀਤਾ।[12]","footnotes":"[12] ਨਬੀ ਕਰੀਮ ਸ: ਦਾ ਫ਼ਰਮਾਨ ਰੁ ਕਿ ਜਿਸ ਨੂੰ ਸਭ ਤੋਂ ਘਟ ਸਜ਼ਾ ਦਿੱਤੀ ਜਾਵੇਗੀ, ਉਸ ਤੋਂ ਅੱਲਾਹ ਪੁੱਛੇਗਾ, “ਜੇ ਤੇਰੇ ਕੋਲ ਧਰਤੀ ਦੇ ਬਰਾਬਰ ਮਾਲ ਹੁੰਦਾ ਤਾਂ ਕੀ ਤੂੰ ਉਸ ਨੂੰ ਆਪਣੀ ਜਾਨ ਬਖ਼ਸ਼ਵਾਉਣ ਲਈ ਬਦਲੇ ਵਿਚ ਦੇ ਦਿੰਦਾ? ” ਤਾਂ ਉਹ ਕਹੇਗਾ, “ਹਾਂ! ਇਹੋ ਮੇਰੀ ਇੱਛਾ ਹੇ।” ਫੇਰ ਅੱਲਾਹ ਫ਼ਰਮਾਏਗਾ, “ਮੈਂ ਤਾਂ ਇਸ ਤੋਂ ਸੌਖੀ ਗੱਲ ਦੀ ਤੇਥੋਂ ਮੰਗ ਕੀਤੀ ਸੀ, ਜਦ ਤੂੰ ਆਦਮ ਦੀ ਪਿੱਠ ਵਿਚ ਹੀ ਸੀ ਕਿ ਤੂੰ ਮੇਰੇ ਨਾਲ ਕਿਸੇ ਨੂੰ ਸ਼ਰੀਕ ਨਾ ਬਣਾਈ, ਪਰ ਤੂੰ ਨਹੀਂ ਮੰਨਿਆ ਅਤੇ ਸ਼ਿਰਕ ਕਰਨ ਉੱਤੇ ਅੜਿਆ ਰਿਹਾ। (ਸਹੀ ਬੁਖ਼ਾਰੀ, ਹਦੀਸ: 3334)"},{"id":49,"translation":"(ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ ਆਪਣੀ ਪਵਿੱਤਰਤਾ ਦੀ ਆਪ ਹੀ ਪ੍ਰਸ਼ੰਸਾ ਕਰਦਾ ਹੇ ? ਜਦ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੇ ਉਸ ਵਿਅਕਤੀ (ਦੇ ਮਨ) ਨੂੰ ਪਵਿੱਤਰ ਕਰਦਾ ਹੇ (ਕਿਆਮਤ ਦਿਹਾੜੇ) ਕਿਸੇ ’ਤੇ ਵੀ ਰਤਾ ਜ਼ੁਲਮ ਨਹੀਂ ਕੀਤਾ ਜਾਵੇਗਾ।"},{"id":50,"translation":"ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।"},{"id":51,"translation":"ਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ [13] (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।","footnotes":"[13] ਤਾਗ਼ੂਤ ਤੋਂ ਭਾਵ ਝੂਠੇ ਇਸ਼ਟ ਹਨ। ਭਾਵ ਹਰ ਉਹ ਚੀਜ਼, ਛੁੱਟ ਅੱਲਾਹ ਤੋਂ ਜਿਸ ਦੀ ਇਬਾਦਤ ਕੀਤੀ ਜਾਵੇ ਜਾਂ ਭਰੋਸਾ ਕੀਤਾ ਜਾਵੇ ਜਾਂ ਮਦਦ ਮੰਗੀ ਜਾਵੇ, ਉਹ ਤਾਗ਼ੂਤ ਹੇ, ਪਰ ਸੰਸਾਰਿਕ ਕੰਮਾਂ ਵਿਚ ਕਿਸੇ ਦੀ ਮਦਦ ਕਰਨਾ ਇਸ ਵਿਚ ਸ਼ਾਮਿਲ ਨਹੀਂ, ਕਿਉਂ ਜੋ ਭਲਾਈ ਦੇ ਕੰਮਾਂ ਵਿਚ ਸਹਿਯੋਗ ਦੇਣਾ ਅਤੇ ਬੁਰੇ ਕੰਮਾਂ ਵਿਚ ਸਾਥ ਨਾ ਦੇਣਾ ਸ਼ਰੀਅਤ ਦਾ ਹੁਕਮ ਹੇ। ਵੇਖੋ ਹਾਸ਼ੀਆ ਸੂਰਤ ਅਲ-ਬਕਰਹ, ਆਇਤ 257 \\\\2"},{"id":52,"translation":"ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ ਹੇ ਅਤੇ ਜਿਸ ਕਿਸੇ ਨੂੰ ਅੱਲਾਹ ਹੀ ਫ਼ਿਟਕਾਰ ਦੇਵੇ ਫਿਰ ਤੁਸੀਂ ਉਸ ਦਾ ਕੋਈ ਵੀ ਸਹਾਈ ਨਹੀਂ ਵੇਖੋਗੇ।"},{"id":53,"translation":"ਕੀ ਰਾਜ ਸੱਤਾ ਵਿਚ ਉਹਨਾਂ (ਦੇ ਝੂਠੇ ਇਸ਼ਟਾਂ) ਦਾ ਕੋਈ ਹਿੱਸਾ ਹੇ ? (ਜੇ ਇੰਜ ਹੁੰਦਾ) ਤਾਂ ਇਹ ਕਿਸੇ ਨੂੰ ਇਕ ਕਾਣੀ ਕੋਡੀ ਵੀ ਨਾ ਦਿੰਦੇ।"},{"id":54,"translation":"ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।"},{"id":55,"translation":"ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।[14]","footnotes":"[14] ਅੱਲਾਹ ਤਆਲਾ ਦੀਆਂ ਨਾਜ਼ਿਲ ਕੀਤੀਆਂ ਹੋਈਆਂ ਕਿਤਾਬਾਂ ਉੱਤੇ ਈਮਾਨ ਲਿਆਉਣਾ ਈਮਾਨ ਦੀ ਮੁਢਲੀ ਸ਼ਰਤ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":56,"translation":"ਜਿਨ੍ਹਾਂ ਲੋਕਾਂ ਨੇ ਸਾਡੀਆਂ (ਰੱਬ ਦੀਆਂ) ਆਇਤਾਂ (ਆਦੇਸ਼ਾ) ਦਾ ਇਨਕਾਰ ਕੀਤਾ ਉਹਨਾਂ ਨੂੰ ਛੇਤੀ ਹੀ ਅਸੀਂ (ਨਰਕ ਦੀ) ਅੱਗ ਵਿਚ ਸੁਟਾਂਗੇ ਜਦੋਂ (ਅੱਗ ਵਿਚ) ਉਹਨਾਂ ਦੇ ਸਰੀਰ ਦੀਆਂ ਚਮੜੀਆਂ ਸੜ੍ਹ ਜਾਣਗੀਆਂ ਤਾਂ ਅਸੀਂ ਉਹਨਾਂ ਦੀ ਚਮੜੀ ਨੂੰ ਦੂਜੀ ਚਮੜੀ ਨਾਲ ਬਦਲ ਦੇਵਾਂਗੇ ਤਾਂ ਜੋ ਉਹ ਅਜ਼ਾਬ ਦਾ ਸੁਆਦ ਲੈਂਦੇ ਰਹਿਣ। ਬੇਸ਼ੱਕ ਅੱਲਾਹ ਢਾਡੀ ਸਮਰਥਾ ਰੱਖਦਾ ਹੇ ਅਤੇ ਹਿਕਮਤ ਵਾਲਾ ਹੇ।"},{"id":57,"translation":"ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਅਸਾਂ ਉਹਨਾਂ ਨੂੰ ਛੇਤੀ ਹੀ ਉਹਨਾਂ ਸਵਰਗਾਂ ਵਿਚ ਲੈ ਜਾਵਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ। ਅਸੀਂ ਉਹਨਾਂ (ਪਤਨੀਆਂ)ਨੂੰ ਵੀ ਸੰਘਣੀ ਛਾਂ ਵਿਚ ਲੈ ਜਾਵਾਂਗੇ। [15]","footnotes":"[15] ਨਬੀ ਕਰੀਮ ਸ: ਨੇ ਫ਼ਰਮਾਇਆ, ਜੰਨਤ ਵਿਚ ਇਕ ਅਜਿਹਾ ਦਰਖ਼ਤ ਵੀ ਹੇ ਜਿਸ ਦੀ ਛਾਇਆ ਵਿਚ ਜੇ ਸਵਾਰ ਚਲਦਾ ਰਹੇ ਤਾਂ ਸੌ ਸਾਲਾ ਤਕ ਚੱਲਣ ’ਤੇ ਵੀ ਉਸ ਦੀ ਛਾਇਆ ਖ਼ਤਮ ਨਹੀਂ ਹੋਵੇਗੀ। (ਸਹੀ ਬੁਖ਼ਾਰੀ, ਹਦੀਸ: 3251)"},{"id":58,"translation":"ਅੱਲਾਹ ਤੁਹਾਨੂੰ ਹੁਕਮ ਦਿੰਦਾ ਹੇ ਕਿ ਅਮਾਨਤਾਂ ਨੂੰ ਉਹਨਾਂ ਦੇ ਹੱਕਦਾਰਾਂ ਦੇ ਹਵਾਲੇ ਕਰੋ ਅਤੇ ਜਦੋਂ (ਲੋਕਾਂ ਵਿਚਾਲੇ) ਫ਼ੈਸਲਾ ਕਰੋ ਤਾਂ ਇਨਸਾਫ਼ ਵਾਲਾ ਫ਼ੈਸਲਾ ਕਰੋ। ਉਹ ਗੱਲ ਬਹੁਤ ਹੀ ਵਧੀਆ ਹੇ ਜਿਸ ਦੀ ਨਸੀਹਤ ਅੱਲਾਹ ਤੁਹਾਨੂੰ ਕਰ ਰਿਹਾ ਹੇ। ਬੇਸ਼ੱਕ ਅੱਲਾਹ ਤੁਹਾਡੀਆਂ ਸਾਰੀਆਂ ਗੱਲਾਂ ਸੁਣਦਾ ਹੇ ਅਤੇ ਸਾਰੇ ਕੰਮ ਵੇਖ ਰਿਹਾ ਹੇ।"},{"id":59,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਤੁਹਾਡੇ ਵਿੱਚੋਂ ਜਿਹੜੇ (ਅੱਲਾਹ ਅਤੇ ਰਸੂਲ ਹਜ਼ਰਤ ਮੁਹੰਮਦ ਸ: ਦੇ ਆਗਿਆਕਾਰੀ) ਹਾਕਮ ਹਨ ਉਹਨਾਂ ਦੀ ਆਗਿਆ ਦੀ ਪਾਲਣਾ ਕਰੋ। ਫੇਰ ਜੇਕਰ ਤੁਹਾਡਾ ਕਿਸੇ ਗੱਲ ’ਤੇ ਆਪਸ ਵਿਚ ਕੋਈ ਮਤਭੇਦ ਹੋ ਜਾਵੇ ਤਾਂ ਉਸ ਨੂੰ (ਫ਼ੈਸਲੇ ਲਈ) ਅੱਲਾਹ ਤੇ ਉਸ ਦੇ ਰਸੂਲ ਵੱਲ ਲੈ ਜਾਓ, ਜੇਕਰ ਤੁਸੀਂ ਸੱਚ-ਮੁੱਚ ਅੱਲਾਹ ਅਤੇ ਕਿਆਮਤ ਦੇ ਦਿਨ ਉੱਤੇ ਈਮਾਨ ਰਖਦੇ ਹੋ, ਮਤਭੇਦ ਦੂਰ ਕਰਨ ਦਾ ਇਹੋ ਵਧੀਆ ਤਰੀਕਾ ਹੇ ਅਤੇ ਸਿੱਟੇ ਪੱਖੋਂ ਵੀ ਬਹੁਤ ਹੀ ਵਧੀਆ ਹੇ।"},{"id":60,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਦਾ ਦਾਅਵਾ ਤਾਂ ਇਹੋ ਹੇ ਕਿ ਜੋ ਵੀ ਤੁਹਾਡੇ ’ਤੇ ਉਤਾਰਿਆ ਗਿਆ (.ਕੁਰਆਨ) ਹੇ ਅਤੇ ਜੋ ਤੁਹਾਥੋਂ ਪਹਿਲਾਂ (ਅਕਾਸ਼ੀ ਕਿਤਾਬਾਂ) ਉਤਾਰੀਆਂ ਗਈਆਂ ਹਨ ਸਾਡਾ ਉਹਨਾਂ ਸਭ ’ਤੇ ਈਮਾਨ ਹੇ, ਪ੍ਰੰਤੂ ਚਾਹੁੰਦੇ ਇਹ ਹਨ ਕਿ ਆਪਣੇ ਫ਼ੈਸਲੇ ਸ਼ੈਤਾਨ ਦੇ ਚੇਲਿਆਂ ਤੋਂ ਕਰਵਾਉਣ ਜਦੋਂ ਕਿ ਉਹਨਾਂ ਨੂੰ ਹੁਕਮ ਦਿੱਤਾ ਗਿਆ ਸੀ ਕਿ ਅਜਿਹੇ ਸ਼ੈਤਾਨਾਂ (ਰੱਬ ਦੇ ਬਾਗ਼ੀਆਂ) ਨੂੰ ਮੰਣਨ ਤੋਂ ਇਨਕਾਰ ਕਰਨ, ਜਦ ਕਿ ਸ਼ੈਤਾਨ ਤਾਂ ਇਹੋ ਚਾਹੁੰਦਾ ਹੇ ਕਿ ਇਹਨਾਂ (ਮੋਮਿਨਾਂ) ਨੂੰ ਸਿੱਧੇ ਰਾਹ ਤੋਂ ਹਟਾ ਕੇ ਦੂਰ ਲੈ ਜਾਵੇ।[16]","footnotes":"[16] ਇਹ ਤੇ ਇਸ ਤੋਂ ਬਾਅਦ ਵਾਲੀ ਆਇਤ ਉਹਨਾਂ ਲੋਕਾਂ ਦੇ ਸੰਬੰਧ ਵਿਚ ਹੇ ਜਿਹੜੇ ਆਪਣੇ ਮਾਮਲੇ ਮੁਹੰਮਦ ਸ: ਦੀ ਅਦਾਲਤ ਵਿਚ ਨਹੀਂ ਲੈਕੇ ਜਾਂਦੇ ਸਨ, ਸਗੋਂ ਯਹੂਦੀਆਂ ਜਾਂ ਕੁਰੈਸ਼ ਦੇ ਸਰਦਾਰਾਂ ਕੋਲ ਲੈਕੇ ਜਾਂਦੇ ਸਨ। ਸੋ ਇਸ ਦਾ ਹੁਕਮ ਆਮ ਹੇ ਅੱਜ ਇਸ ਵਿਚ ਉਹ ਸਾਰੇ ਲੋਕ ਸ਼ਾਮਿਲ ਹਨ ਜਿਹੜੇ ਕੁਰਆਨ ਤੇ ਸੁੱਨਤ ਨੂੰ ਛੱਡ ਕੇ ਆਪਣੇ ਫ਼ੈਸਲੇ ਦੂਜਿਆਂ ਤੋਂ ਕਰਵਾਉਂਦੇ ਹਨ।"},{"id":61,"translation":"ਜਦੋਂ ਇਹਨਾਂ ਨੂੰ ਕਿਹਾ ਜਾਂਦਾ ਕਿ ਅੱਲਾਹ ਵੱਲੋਂ ਉਤਾਰੇ ਹੋਏ .ਕੁਰਆਨ ਵੱਲ ਅਤੇ ਰਸੂਲ (ਮੁਹੰਮਦ ਸ: ਦੇ ਆਦੇਸ਼ਾਂ) ਵੱਲ ਆਓ ਤਾਂ ਤੁਸੀਂ ਵੇਖੋਗੇ ਕਿ ਇਹ ਮੁਨਾਫ਼ਿਕ ਤੁਹਾਡੇ ਵੱਲ ਆਉਣ ਤੋਂ ਕੰਨੀ ਕਤਰਾਉਂਦੇ ਹਨ।"},{"id":62,"translation":"ਫੇਰ ਉਸ ਸਮੇਂ ਕੀ ਹਾਲ ਹੁੰਦਾ ਹੇ ਜਦੋਂ ਇਹਨਾਂ ਦੇ ਆਪਣੇ ਹੱਥੀਂ ਸਹੇੜੀ ਹੋਈ ਮੁਸੀਬਤ ਇਹਨਾਂ ’ਤੇ ਆ ਪੈਂਦੀ ਹੇ ? ਤਾਂ ਫੇਰ ਤੁਹਾਡੇ ਕੋਲ ਆ ਕੇ (ਅੱਲਾਹ ਦੀਆਂ ਕਸਮਾਂ ਖਾਂਦੇ ਹੋਏ) ਆਖਦੇ ਹਨ ਕਿ ਰੱਬ ਦੀ ਸੁੰਹ ਸਾਡਾ ਇਰਾਦਾ ਤਾਂ ਕੇਵਲ ਭਲਾਈ ਤੇ ਆਪਸੀ ਮੇਲ-ਜੋਲ ਕਰਵਾਉਣਾ ਸੀ।"},{"id":63,"translation":"ਇਹ ਉਹ ਲੋਕ ਹਨ ਕਿ ਜਿਨ੍ਹਾਂ ਦੇ ਦਿਲਾਂ ਦੇ ਭੇਤ ਅੱਲਾਹ ਭਲੀ-ਭਾਂਤ ਜਾਣਦਾ ਹੇ ਕਿ ਇਹਨਾਂ ਦੇ ਦਿਲਾਂ ਵਿਚ ਕੀ ਹੇ? (ਇਸ ਲਈ ਹੇ ਨਬੀ!) ਤੁਸੀਂ ਇਹਨਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ ਅਤੇ ਇਹਨਾਂ ਨੂੰ ਅਜਿਹੀਆਂ ਨਸੀਹਤਾਂ ਕਰੋ ਜਿਹੜੀਆਂ ਇਹਨਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰਨ।"},{"id":64,"translation":"ਅਸੀਂ ਹਰੇਕ ਰਸੂਲ ਨੂੰ ਕੇਵਲ ਇਸੇ ਲਈ ਭੇਜਿਆ ਕਿ ਅੱਲਾਹ ਦੇ ਹੁਕਮਾਂ ਅਨੁਸਾਰ ਉਹਨਾਂ ਦੀ ਤਾਬੇਦਾਰੀ ਕੀਤੀ ਜਾਵੇ। ਜਦੋਂ ਇਹਨਾਂ ਲੋਕਾਂ ਨੇ ਆਪਣੀਆਂ ਜਾਨਾਂ ’ਤੇ ਜ਼ੁਲਮ ਕੀਤਾ ਸੀ ਜੇ ਉਹ ਤੁਹਾਡੇ ਕੋਲ ਆ ਜਾਂਦੇ ਅਤੇ ਅੱਲਾਹ ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਦੇ ਅਤੇ ਰਸੂਲ ਵੀ ਉਹਨਾਂ ਲਈ ਮੁਆਫ਼ੀ ਲਈ ਬੇਨਤੀ ਕਰਦਾ ਤਾਂ ਇਹ ਲੋਕ ਅੱਲਾਹ ਨੂੰ ਮੁਆਫ਼ ਕਰਨ ਵਾਲਾ ਅਤੇ ਬਹੁਤ ਹੀ ਮਿਹਰਬਾਨੀ ਕਰਨ ਵਾਲਾ ਵੇਖਦੇ।"},{"id":65,"translation":"(ਹੇ ਨਬੀ!) ਕਸਮ ਹੇ ਤੁਹਾਡੇ ਪਾਲਣਹਾਰ ਦੀ! ਇਹ ਲੋਕ ਉਦੋਂ ਤਕ ਮੋਮਿਨ ਨਹੀਂ ਹੋ ਸਕਦੇ ਜਦੋਂ ਤਕ ਕਿ ਆਪਣੇ ਆਪੋ ਵਿਚਾਲੇ ਮਤਭੇਦਾਂ ਵਿਚ ਤੁਹਾਨੂੰ ਹੀ ਹਾਕਮ ਨਹੀਂ ਮੰਨ ਲੈਂਦੇ, ਫੇਰ ਜੋ ਵੀ ਫ਼ੈਸਲਾ ਤੁਸੀਂ ਕਰੋ ਉਸ ਲਈ ਆਪਣੇ ਦਿਲ ਵਿਚ ਕਿਸੇ ਪ੍ਰਕਾਰ ਦੀ ਕੋਈ ਤੰਗੀ ਮਹਿਸੂਸ ਨਾ ਕਰਨ, ਸਗੋਂ ਖਿੜੇ ਮੱਥੇ ਮਨ ਤੋਂ ਕਬੂਲ ਕਰਨ।"},{"id":66,"translation":"ਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ ਦਿੰਦੇ ਕਿ ਆਪਣੇ ਆਪ ਨੂੰ ਕਤਲ ਕਰ ਦਿਓ ਜਾਂ ਆਪਣੇ ਘਰਾਂ ਤੋਂ ਨਿਕਲ ਜਾਓ, ਤਾਂ ਇਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਕਹਿਣਾ ਮੰਨਦੇ। ਜੇਕਰ ਉਹ ਉਹੀਓ ਕੰਮ ਕਰਦੇ ਜਿਸ ਲਈ ਉਹਨਾਂ ਨੂੰ ਨਸੀਹਤ ਦਿੱਤੀ ਜਾਂਦੀ ਹੇ ਤਾਂ ਇਹ ਉਹਨਾਂ ਲਈ ਵਧੇਰੇ ਚੰਗੀ ਗੱਲ ਸੀ ਅਤੇ (ਧਰਮ ਵਿਚ) ਦ੍ਰਿੜਤਾ ਦਾ ਕਾਰਨ ਹੁੰਦਾ।"},{"id":67,"translation":"ਜੇ ਉਹ ਅਜਿਹਾ ਕਰਦੇ ਤਾਂ ਉਹਨਾਂ ਨੂੰ ਆਪਣੇ ਵੱਲੋਂ ਬਹੁਤ ਵੱਡਾ ਬਦਲਾ (ਦੁਨੀਆਂ ਤੇ ਆਖ਼ਿਰਤ ਦੀ ਭਲਾਈ) ਦਿੰਦੇ।"},{"id":68,"translation":"ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।"},{"id":69,"translation":"ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।"},{"id":70,"translation":"ਇਹ ਫ਼ਜ਼ਲ (ਮਿਹਰਾਂ) ਅੱਲਾਹ ਵੱਲੋਂ ਹਨ। ਸੱਚਾਈ ਨੂੰ ਜਾਣਨ ਲਈ ਅੱਲਾਹ ਦਾ ਗਿਆਨ ਹੀ ਬਥੇਰਾ ਹੇ।"},{"id":71,"translation":"ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।"},{"id":72,"translation":"ਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ ਦੀ ਰਾਹ ਨਿੱਕਲਣ ਵਿਚ ਟਾਲ ਮਟੋਲ ਕਰਦੇ ਹਨ ਫੇਰ ਜੇ ਤੁਹਾਡੇ ’ਤੇ ਕੋਈ ਮੁਸੀਬਤ ਆਉਂਦੀ ਹੇ ਤਾਂ ਆਖਦੇ ਹਨ ਕਿ ਅੱਲਾਹ ਨੇ ਸਾਡੇ ’ਤੇ ਬੜੀ ਮਿਹਰ ਕੀਤੀ ਹੇ ਕਿ ਅਸੀਂ (ਲੜਾਈ ਵਿਚ) ਉਹਨਾਂ ਨਾਲ ਨਹੀਂ ਸੀ।"},{"id":73,"translation":"ਫੇਰ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਮਿਹਰ ਕ੍ਰਿਪਾ (ਲੜਾਈ ਵਿਚ ਜਿੱਤ) ਮਿਲ ਜਾਵੇ ਤਾਂ ਇੰਜ ਲੱਗਦਾ ਹੇ ਜਿਵੇਂ ਤੁਹਾਡੇ ਤੇ ਉਸ ਵਿਚਾਲੇ ਕੋਈ ਮੇਲ ਮਿਲਾਪ (ਰਿਸ਼ਤਾ) ਹੁੰਦਾ ਹੀ ਨਹੀਂ ਤੇ ਆਖਦੇ ਹਨ ਕਿ “ਕਾਸ਼ ਮੈ ਵੀ ਉਹਨਾਂ (ਮੋਮਿਨਾਂ ਨਾਲ ਲੜਾਈ ਵਿਚ) ਸ਼ਾਮਲ ਹੁੰਦਾ ਤਾਂ ਮੈਂ ਵੀ ਸਫ਼ਲਤਾ ਪ੍ਰਾਪਤ ਕਰਦਾ”।"},{"id":74,"translation":"ਉਹ ਲੋਕ ਜਿਹੜੇ ਪ੍ਰਲੋਕ ਦੇ ਬਦਲੇ ਸੰਸਾਰਿਕ ਜੀਵਨ ਨੂੰ ਵੇਚ ਚੁੱਕੇ ਹਨ ਉਹਨਾਂ ਨੂੰ ਅੱਲਾਹ ਦੀ ਰਾਹ ਵਿਚ ਲੜਣਾ (ਜਿਹਾਦ ਕਰਨਾ) ਚਾਹੀਦਾ ਹੇ ਅਤੇ ਜਿਹੜਾ ਅੱਲਾਹ ਦੀ ਰਾਹ ਵਿਚ ਲੜਦਾ ਹੋਇਆ ਮਾਰਿਆ ਜਾਵੇ (ਸ਼ਹੀਦ ਹੋ ਜਾਵੇ) ਜਾਂ ਜਿੱਤ ਪ੍ਰਾਪਤ ਕਰੇ ਉਸ ਨੂੰ ਅਸੀਂ ਛੇਤੀ ਹੀ ਵੱਡਾ ਬਦਲਾ ਦੇਵਾਂਗੇ।"},{"id":75,"translation":"(ਹੇ ਮੁਸਲਮਾਨੋ!) ਤੁਹਾਨੂੰ ਕੀ ਹੋ ਗਿਆ ਹੇ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਕਮਜ਼ੋਰ ਤੇ ਬੇਵਸ ਮਰਦਾਂ, ਔਰਤਾਂ ਅਤੇ ਛੋਟੇ-ਛੋਟੇ ਬੱਚਿਆਂ ਲਈ ਨਹੀਂ ਲੜਦੇ ? ਜੋ ਬੇਨਤੀਆਂ ਕਰ ਰਹੇ ਹਨ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੀ ਬਸਤੀ ਵਿੱਚੋਂ ਕੱਢ ਲੈ ਅਤੇ ਸਾਡੇ ਲਈ ਆਪਣੇ ਵੱਲੋਂ ਕੋਈ ਹਿਮਾਇਤੀ ਤੇ ਸਹਾਇਕ ਬਣਾ ਕੇ ਭੇਜ।"},{"id":76,"translation":"ਜਿਹੜੇ ਲੋਕ ਈਮਾਨ ਰੱਖਦੇ ਹਨ ਉਹ ਅੱਲਾਹ ਦੀ ਰਾਹ ਵਿਚ ਲੜਦੇ ਹਨ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਹੇ ਉਹ ਤਾਗ਼ੂਤ[17] (ਸ਼ੈਤਾਨ) ਦੀ ਰਾਹ ਵਿਚ ਲੜਦੇ ਹਨ। ਇਸ ਲਈ ਤੁਸੀਂ (ਈਮਾਨ ਵਾਲਿਓ) ਸ਼ੈਤਾਨ ਦੇ ਹਿਮਾਇਤੀਆਂ ਨਾਲ ਜੰਗ ਕਰੋ, ਵਿਸ਼ਵਾਸ ਰੱਖੋ ਕਿ ਸ਼ੈਤਾਨ ਦੀਆਂ ਚਾਲਾਂ ਬਹੁਤ ਹੀ ਕਮਜ਼ੋਰ ਹਨ।","footnotes":"[17] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 51/3"},{"id":77,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਹੁਕਮ ਦਿੱਤਾ ਗਿਆ ਸੀ ਕਿ ਆਪਣੇ ਹੱਥ (ਲੜਾਈ ਤੋਂ) ਰੋਕੀਂ ਰੱਖੋ, ਨਮਾਜ਼ਾਂ ਪੜ੍ਹਦੇ ਰਹੋ ਅਤੇ ਜ਼ਕਾਤ ਅਦਾ ਕਰੋ। ਫੇਰ ਜਦੋਂ ਉਹਨਾਂ ਨੂੰ ਲੜਾਈ ਦਾ ਹੁਕਮ ਦਿੱਤਾ ਗਿਆ ਤਾਂ ਉਸ ਵੇਲੇ ਉਹਨਾਂ ਵਿੱਚੋਂ ਇਕ ਟੋਲੀ ਕਾਫ਼ਿਰਾਂ ਤੋਂ ਇੰਜ ਡਰਣ ਲੱਗ ਪਈ ਜਿੱਦਾਂ ਅੱਲਾਹ ਤੋਂ ਡਰਦੀ ਹੋਵੋ, ਸਗੋਂ ਉਸ ਤੋਂ ਵੀ ਕੁੱਝ ਵੱਧ ਭੈ-ਭੀਤ ਸੀ ਅਤੇ ਕਹਿਣ ਲੱਗੇ ਕਿ “ਹੇ ਰੱਬ! ਸਾਡੇ ਉੱਤੇ ਜਿਹਾਦ ਕਰਨਾ ਫ਼ਰਜ਼ ਕਿੳਂ .ਕੀਤਾ ਹੇ? ਕਿਓਂ ਨਾ ਸਾਨੂੰ ਥੋੜ੍ਹੀ ਹੋਰ ਜਿਉਣ ਦੀ ਮੋਹਲਤ ਦਿੱਤੀ ਨੂੰ” (ਹੇ ਨਬੀ!) ਇਹਨਾਂ ਨੂੰ ਆਖ ਦਿਓ ਕਿ “ਸੰਸਾਰਿਕ ਲਾਭ ਤਾਂ ਬਹੁਤ ਹੀ ਥੋੜ੍ਹਾ ਹੇ ਅਤੇ ਰੱਬ ਤੋਂ ਡਰਨ ਵਾਲਿਆਂ ਲਈ ਤਾਂ ਪ੍ਰਲੋਕ ਹੀ ਵਧੇਰੇ ਚੰਗੀ ਹੇ ਅਤੇ (ਉਸ ਦਿਨ) ਤੁਹਾਡੇ ਉੱਤੇ ਇਕ ਧਾਗੇ ਬਰਾਬਰ (ਭਾਵ ਭੋਰਾ ਭਰ) ਵੀ ਜ਼ੁਲਮ ਨਹੀਂ ਕੀਤਾ ਜਾਵੇਗਾ।”"},{"id":78,"translation":"(ਰਹਿ ਗਈ ਮੌਤ) ਤੁਸੀਂ ਜਿੱਥੇ ਕੀਤੇ ਵੀ ਹੋਵੋਗੇ ੳੱ .ਥੇ ਹੀ ਮੌਤ ਤੁਹਾਨੂੰ ਨੱਪ ਲਵੇਗੀ ਭਾਵੇਂ ਤੁਸੀਂ ਕਿੰਨੇ ਵੀ ਮਜ਼ਬੂਤ ਕਿਿਲਆਂ ਵਿਚ ਕਿਉਂ ਨਾ ਹੋਵੋ। ਜੇ ਉਹਨਾਂ ਨੂੰ ਕੋਈ ਲਾਭ ਹੁੰਦਾ ਹੇ ਤਾਂ ਆਖਦੇ ਹਨ ਕਿ ਇਹ ਅੱਲਾਹ ਵੱਲੋਂ ਹੇ ਪ੍ਰੰਤੂ ਜੇ ਕੋਈ ਹਾਨੀ ਹੁੰਦੀ ਹੇ ਤਾਂ ਕਹਿੰਦੇ ਹਨ ਕਿ (ਹੇ ਨਬੀ!) ਇਹ ਤੁਹਾਡੇ ਕਾਰਨ ਹੇ (ਇਸ ਲਈ ਤੁਸੀਂ) ਇਹਨਾਂ (ਮੁਨਾਫ਼ਿਕਾਂ) ਹੇ ਕਹਿ ਦਿਓ ਕਿ ਇਹ ਸਭ ਕੁੱਝ (ਘਾਟਾ-ਵਾਧਾ) ਅੱਲਾਹ ਵੱਲੋਂ ਹੀ ਹੇ। ਇਹਨਾਂ ਲੋਕਾਂ ਨੂੰ ਕੀ ਹੋ ਗਿਆ ਹੇ ਕਿ ਕੋਈ ਗੱਲ ਸਮਝਦੇ ਹੀ ਨਹੀਂ ?"},{"id":79,"translation":"ਹੇ ਲੋਕੋ! ਤੁਹਾਨੂੰ ਜਿਹੜੀ ਵੀ ਭਲਾਈ ਪ੍ਰਾਪਤ ਹੁੰਦੀ ਹੇ ਉਹ ਸਭ ਅੱਲਾਹ ਵੱਲੋਂ ਹੀ ਹੇ ਅਤੇ ਜਿਹੜੀ ਬੁਰਾਈ ਪੱਲੇ ਪੈਂਦੀ ਹੇ ਉਹ ਤੁਹਾਡੀਆਂ ਆਪਣੀਆਂ ਕਰਨੀਆਂ ਕਾਰਨ ਹੇ। (ਹੇ ਨਬੀ!) ਅਸੀਂ ਤੁਹਾਨੂੰ ਸਾਰੇ ਹੀ ਲੋਕਾਂ ਲਈ ਰਸੂਲ ਬਣਾ ਕੇ ਘੱਲਿਆ ਹੇ ਅਤੇ ਇਸ ਲਈ ਅੱਲਾਹ ਦੀ ਗਵਾਹੀ ਕਾਫ਼ੀ ਹੇ।"},{"id":80,"translation":"ਜਿਸ ਨੇ ਵੀ ਰਸੂਲ (ਹਜ਼ਰਤ ਮੁਹੰਮਦ ਸ:) ਦੀ ਤਾਬੇਦਾਰੀ ਕੀਤੀ ਉਸ ਨੇ ਅੱਲਾਹ ਦੀ ਤਾਬੇਦਾਰੀ[18] ਕੀਤੀ ਜਿਹੜਾ (ਨਬੀ ਦੀ ਤਾਬੇਦਾਰੀ ਤੋਂ) ਮੁੱਖ ਮੋੜੇਗਾ (ਤਾਂ ਉਹ ਮੋੜ ਲਵੇ) (ਹੇ ਨਬੀ) ਅਸੀਂ ਤੁਹਾਨੂੰ ਕੋਈ ਪਹਿਰੇਦਾਰ ਬਣਾ ਕੇ ਤਾਂ ਨਹੀਂ ਘੱਲਿਆ।","footnotes":"[18] ਅਬੂ-ਹੁਰੈਰਾ ਰ:ਅ: ਦੱਸਦੇ ਹਨ ਕਿ ਨਬੀ ਕਰੀਮ ਸ: ਨੇ ਫ਼ਰਮਾਇਆ ਜਿਸ ਨੇ ਮੇਰੀ ਅਤਾਅਤ (ਆਗਿਆਕਾਰੀ) ਕੀਤੀ ਉਸ ਨੇ ਅੱਲਾਹ ਦੀ ਆਗਿਆਕਾਰੀ ਕੀਤੀ ਜਿਸ ਨੇ ਮੇਰੀ ਨਾ-ਫ਼ਰਮਾਨੀ ਕੀਤੀ ਉਸ ਨੇ ਅੱਲਾਹ ਦੀ ਨਾ-ਫ਼ਰਮਾਨੀ ਕੀਤੀ ਐਵੇਂ ਹੀ ਜਿਸ ਨੇ ਮੇਰੇ ਵੱਲੋਂ ਨਿਯਤ ਕੀਤੇ ਹਾਕਮ ਦੀ ਅਤਾਅਤ ਕੀਤੀ ਉਸ ਨੇ ਮੇਰੀ ਅਤਾਅਤ ਕੀਤੀ ਅਤੇ ਜਿਸ ਨੇ ਉਸ ਦੀ ਨਾ-ਫ਼ਰਮਰਨੀ ਕੀਤੀ, ਉਸ ਨੇ ਮੇਰੀ ਨਾ-ਫ਼ਰਮਾਨੀ ਕੀਤੀ। (ਸਹੀ ਬੁਖ਼ਾਰੀ, ਹਦੀਸ: 7137)"},{"id":81,"translation":"ਇਹ (ਮੁਨਾਫ਼ਿਕ) ਕਹਿੰਦੇ ਹਨ, ਕਿ ਸਾਡਾ ਕੰਮ ਤਾਂ ਫ਼ਰਮਾਂਬਰਦਾਰੀ ਕਰਨਾ ਹੇ, ਪ੍ਰੰਤੂ ਜਦੋਂ ਤੁਹਾਡੇ ਕੋਲੋਂ (ਹੇ ਨਬੀ!) ਉੱਠ ਆਉਂਦੇ ਹਨ ਤਾਂ ਇਹਨਾਂ ਵਿੱਚੋਂ ਹੀ ਇਕ ਟੋਲਾ ਰਾਤ ਨੂੰ ਇਕੱਠਿਆਂ ਹੋ ਕੇ ਤੁਹਾਡੀਆਂ ਕਹੀਆਂ ਹੋਈਆਂ ਗੱਲਾਂ ਦੇ ਵਿਰੁੱਧ ਸਲਾਹ ਮਸ਼ਵਰੇ ਕਰਦਾ ਹੇ। ਉਹਨਾਂ ਦੀਆਂ ਇਹਨਾਂ ਰਾਤ ਦੀਆਂ ਸਾਜ਼ਿਸ਼ਾਂ ਨੂੰ ਅੱਲਾਹ ਲਿੱਖ ਰਿਹਾ ਹੇ। ਸੋ ਤੁਸੀਂ ਉਹਨਾਂ ਦੀ ਪਰਵਾਹ ਨਾ ਕਰੋ ਅਤੇ ਅੱਲਾਹ ਉੱਤੇ ਭਰੋਸਾ ਰੱਖੋ, ਅੱਲਾਹ ਹੀ ਸਾਰੇ ਕਾਰਜ ਸਵਾਰਣ ਵਾਲਾ ਹੇ।"},{"id":82,"translation":"ਕੀ ਇਹ (ਮੁਨਾਫ਼ਿਕ ਤੇ ਕਾਫ਼ਿਰ) .ਕੁਰਆਨ ’ਤੇ ਸੋਚ ਵਿਚਾਰ ਨਹੀਂ ਕਰਦੇ ? ਜੇਕਰ ਇਹ ਅੱਲਾਹ ਤੋਂ ਛੁੱਟ ਕਿਸੇ ਹੋਰ ਵੱਲੋਂ ਹੁੰਦਾ ਤਾਂ ਇਸ ਵਿਚ ਬਹੁਤ ਕੁੱਝ ਮਤਭੇਦ ਵੇਖਣ ਨੂੰ ਮਿਲਦੇ।"},{"id":83,"translation":"ਜਦੋਂ ਇਹਨਾਂ (ਮੁਨਾਫ਼ਿਕਾਂ) ਲੋਕਾਂ ਨੂੰ ਕੋਈ ਅਮਨ ਸ਼ਾਂਤੀ ਜਾਂ ਡਰ ਖੌਫ਼ (ਨੁਕਸਾਨ) ਵਾਲੀਂ ਖ਼ਬਰ ਮਿਲਦੀ ਹੇ ਇਹ ਉਸ ਨੂੰ ਫੈਲਾ ਦਿੰਦੇ ਹਨ ਜਦੋਂ ਕਿ ਜੇ ਇਹ ਲੋਕ (ਇਸੇ ਖ਼ਬਰ ਨੂੰ) ਰਸੂਲ ਜਾਂ ਆਪਣੇ ਵਿੱਚੋਂ ਹੀ ਕਿਸੇ ਜ਼ਿੰਮੇਵਾਰਾਂ ਤੀਕ ਪਹੁੰਚਾ ਦਿੰਦੇ ਜਿਹੜੇ ਉਸ ਦੇ ਠੀਕ-ਠਾਕ ਨਤੀਜੇ ਤੀਕ ਪਹੁੰਚਣ ਦੀ ਯੋਗਤਾ ਰੱਖਦੇ ਹਨ ਤਾਂ ਉਸ ਦੀ ਅਸਲੀਅਤ ਪਤਾ ਚਲ ਜਾਂਦੀ ਅਤੇ ਜੇਕਰ ਅੱਲਾਹ ਦਾ ਫ਼ਜ਼ਲ ਅਤੇ ਉਸ ਦੀਆਂ ਮਿਹਰਾਂ ਤੁਹਾਡੇ ’ਤੇ ਨਾ ਹੁੰਦੀਆਂ ਤਾਂ ਤੁਹਾਡੇ ਵਿੱਚੋਂ ਕੁੱਝ ਇਕ ਲੋਕਾਂ ਤੋਂ ਛੁੱਟ ਸਾਰੇ ਹੀ ਸ਼ੈਤਾਨ ਦੇ ਪਿੱਛੇ ਲੱਗ ਜਾਂਦੇ।"},{"id":84,"translation":"ਸੋ (ਹੇ ਨਬੀ!) ਤੁਸੀਂ ਅੱਲਾਹ ਦੀ ਰਾਹ ਵਿਚ (ਜ਼ਾਲਮ ਤੇ ਕਾਫ਼ਿਰਾਂ ਵਿੱਰੁਧ) ਲੜਦੇ ਰਹੋ, ਤੁਹਾਨੂੰ ਆਪਣੀ ਜ਼ਾਤ ਤੋਂ ਛੁੱਟ ਕਿਸੇ ਹੋਰ ਲਈ ਜ਼ਿੰਮੇਵਾਰ ਨਹੀਂ ਬਣਾਇਆ ਗਿਆ। ਹਾਂ! ਈਮਾਨ ਵਾਲਿਆਂ ਨੂੰ ਲੜਣ ਲਈ ਅਵੱਸ਼ ਪ੍ਰੇਰਿਤ ਕਰੋ, ਹੋ ਸਕਦਾ ਹੇ ਕਿ ਅੱਲਾਹ ਕਾਫ਼ਿਰਾਂ ਨੂੰ ਜੰਗ ਤੋਂ ਰੋਕ ਦੇਵੇ। ਅੱਲਾਹ ਲੜਾਈ ਵਿਚ ਵੀ ਸਖ਼ਤ ਹੇ ਅਤੇ ਸਜ਼ਾ ਦੇਣ ਵਿਚ ਵੀ ਸਖ਼ਤ ਹੇ।"},{"id":85,"translation":"ਜਿਹੜਾ ਵੀ ਕੋਈ ਭਲਾਈ ਜਾਂ ਨੇਕ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਨੂੰ ਉਸ ਵਿੱਚੋਂ ਹਿੱਸਾ ਮਿਲੇਗਾ ਅਤੇ ਜਿਹੜਾ ਬੁਰਾਈ ਤੇ ਮਾੜੇ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਲਈ ਉਸੇ ਵਿਚ ਹਿੱਸਾ ਹੇ ਅਤੇ ਅੱਲਾਹ ਹਰੇਕ ਚੀਜ਼ ’ਤੇ ਆਪਣੀ ਪਕੜ ਰੱਖਦਾ ਹੇ।"},{"id":86,"translation":"ਅਤੇ ਜਦੋਂ ਕੋਈ ਤੁਹਾਨੂੰ ਸਲਾਮ ਕਰੇ ਤਾਂ ਉਸ ਨੂੰ ਵਧੀਆ ਢੰਗ ਨਾਲ ਜਵਾਬ ਦਿਓ ਜਾਂ (ਘੱਟੋ-ਘੱਟ) ਉਸੇ ਤਰ੍ਹਾਂ ਦੇ ਸ਼ਬਦਾਂ ਨੂੰ ਦੁਹਰਾ ਦੇਵੋ।[19] ਬੇਸ਼ੱਕ ਅੱਲਾਹ ਹਰੇਕ ਗੱਲ ਦਾ ਹਿਸਾਬ ਲੈਣ ਵਾਲਾ ਹੇ।","footnotes":"[19] ਹਦੀਸ ਵਿਚ ਹੇ ਕਿ ਨਬੀ ਕਰੀਮ ਸ: ਨੇ ਫ਼ਰਮਾਇਆ “ਅੱਲਾਹ ਨੇ ਆਦਮ ਨੂੰ ਉਸ ਦੀ ਸ਼ਕਲ ਵਿਚ ਪੈਦਾ ਕੀਤਾ ਉਹਨਾਂ ਦਾ ਕੱਦ ਸੱਠ ਹੱਥ ਸੀ।” ਜਦੋਂ ਅੱਲਾਹ ਨੇ ਉਹਨਾਂ ਨੂੰ ਪੈਦਾ ਕਰ ਦਿੱਤਾ ਤਾਂ ਆਖਿਆ ਉਹ ਫ਼ਰਿਸ਼ਤਿਆਂ ਦੀ ਇਕ ਟੋਲੀ ਬੈਠੀ ਹੇ, ਜਾਕੇ ਉਹਨਾਂ ਨੂੰ ਸਲਾਮ ਕਰੋ ਅਤੇ ਸੁਣੋ ਜੋ ਉਹ ਕਹਿੰਦੇ ਹਨ, ਫੇਰ ਉਹੀਓ ਤੇਰੇ ਅਤੇ ਤੇਰੀ ਔਲਾਦ ਦਾ ਸਲਾਮ ਹੋਵੇਗਾ ਤਾਂ ਹਜ਼ਰਤ ਆਦਮ ਨੇ ਫ਼ਰਿਸ਼ਤਿਆਂ ਨੂੰ ਕਿਹਾ “ਅੱਸਲਾਮੁ ਅਲੈਕੁਮ” ਤਾਂ ਉਹਨਾਂ ਨੇ ਜਵਾਬ ਦਿੱਤਾ “ਅੱਸਲਾਮੁ ਅਲੈਕਮ ਵਰਹਮਤੁੱਲਾਹ”। ਇੰਜ ਉਹਨਾਂ ਨੇ ਸ਼ਬਦ “ਰਹਮਤੁੱਲਾਹ” ਵਧਾ ਦਿੱਤੇ। ਨਬੀ ਕਰੀਮ ਸ: ਨੇ ਫ਼ਰਮਾਇਆ ਜਿਹੜਾ ਵੀ ਜੰਨਤ ਵਿਚ ਜਾਵੇਗਾ ਤਾਂ ਉਹ ਹਜ਼ਰਤ ਆਦਮ ਵਰਗਾ ਸੱਠ ਹੱਥ ਲੰਮਾ ਹੋਵੇਗਾ ਅਤੇ ਆਦਮ ਤੋਂ ਬਾਅਦ ਲੋਕਾਂ ਦਾ ਕੱਦ ਛੋਟਾ ਹੁੰਦਾ ਗਿਆ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੇ। (ਸਹੀ ਬੁਖ਼ਾਰੀ, ਹਦੀਸ: 6227)"},{"id":87,"translation":"ਅੱਲਾਹ ਉਹ ਹੇ ਜਿਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ ਤੁਹਾਨੂੰ ਸਭ ਨੂੰ ਕਿਆਮਤ ਵਾਲੇ ਦਿਨ ਜਮਾਂ ਕਰੇਗਾ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਅੱਲਾਹ ਤੋਂ ਵੱਧ ਸੱਚਾ ਕੋਣ ਹੇ?"},{"id":88,"translation":"(ਹੇ ਮੁਸਲਮਾਨੋ!) ਤੁਹਾਨੂੰ ਕੀ ਹੋ ਗਿਆ ਹੇ ਕਿ ਮੁਨਾਫ਼ਿਕਾਂ ਬਾਰੇ ਤੁਹਾਡੇ ਵਿਚਕਾਰ ਦੋ ਗਰੋਹ ਬਣ ਗਏ ਹਨ ? ਉਹਨਾਂ (ਮੁਨਾਫ਼ਿਕਾਂ) ਨੂੰ ਤਾਂ ਅੱਲਾਹ ਨੇ ਉਹਨਾਂ ਦੀਆਂ ਆਪਣੀਆ ਹੀ ਕਰਤੂਤਾਂ ਕਾਰਨ ਪੁੱਠਾ ਕਰ ਛੱਡਿਆ ਹੇ। ਕੀ ਤੁਸੀਂ ਇਹ ਚਾਹੁੰਦੇ ਹੋ ਕਿ ਅੱਲਾਹ ਵੱਲੋਂ ਕੁਰਾਹੇ ਪਏ ਹੋਇਆਂ ਨੂੰ ਤੁਸੀਂ ਸਿੱਧੇ ਰਾਹ ਪਾ ਦਿਓ ? ਪਰ ਜਿਸ ਨੂੰ ਅੱਲਾਹ ਨੇ ਹੀ ਰਾਹੋਂ ਕੁਰਾਹੇ ਪਾ ਦਿੱਤਾ ਹੋਵੇ ਤੁਸੀਂ ਉਸ ਲਈ ਕੋਈ ਰਸਤਾ ਨਹੀਂ ਲੱਭ ਸਕਦੇ।"},{"id":89,"translation":"ਇਹਨਾਂ (ਮੁਨਫ਼ਿਕਾਂ) ਦੀ ਚਾਹਤ ਤਾਂ ਇਹ ਹੇ ਕਿ ਜਿਵੇਂ ਉਹ ਆਪ ਕਾਫ਼ਿਰ ਹਨ ਉਸੇ ਤਰ੍ਹਾਂ ਤੁਸੀਂ ਵੀ ਕੁਫ਼ਰ ਕਰਨ ਲੱਗ ਜਾਓ ਤਾਂ ਜੋ ਤੁਸੀਂ ਅਤੇ ਉਹ ਸਭ ਇਕੋ ਬਰਾਬਰ ਹੋ ਜਾਣ। ਸੋ ਜਦੋਂ ਤਕ ਇਹ ਅੱਲਾਹ ਦੀ ਰਾਹ ਵਿਚ ਹਿਜਰਤ ਨਹੀਂ ਕਰਦੇ, ਤੁਸੀਂ ਇਹਨਾਂ ਵਿੱਚੋਂ ਕਿਸੇ ਨੂੰ ਵੀ ਆਪਣਾ ਮਿੱਤਰ ਨਾ ਬਣਾਓ, ਫੇਰ ਜੇਕਰ ਉਹ ਇਸ (ਹਿਜਰਤ) ਤੋਂ ਮੂੰਹ ਮੋੜਦੇ ਹਨ ਤਾਂ ਫੇਰ ਜਿੱਥੇ ਵੀ ਉਹ ਤੁਹਾਡੇ ਹੱਥ ਲੱਗਣ ਉੱਥੇ ਹੀ ਉਹਨਾਂ ਨੂੰ ਕਤਲ ਕਰ ਦਿਓ। ਖ਼ਬਰਦਾਰ! ਇਹਨਾਂ ਵਿੱਚੋਂ ਕਿਸੇ ਨੂੰ ਵੀ ਆਪਣਾ ਦੋਸਤ ਤੇ ਸਹਾਈ ਨਾ ਬਣਾਓ।"},{"id":90,"translation":"ਕੇਵਲ ਉਹਨਾਂ ਲੋਕਾਂ ਨੂੰ ਇਸ ਹੁਕਮ ਤੋਂ ਛੂਟ ਹੇ ਜਿਹੜੇ ਉਸ ਕੌਮ ਨਾਲ ਸੰਬੰਧ ਰੱਖਦੇ ਹੋਣ, ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋ ਚੁੱਕੀ ਹੇ ਜਾਂ ਤੁਹਾਡੇ ਕੋਲ ਇਸ ਹਾਲਤ ਵਿਚ ਆਉਣ ਕਿ ਲੜਾਈ ਤੋਂ ਤੰਗ ਆ ਚੁੱਕੇ ਹਨ, ਉਹ ਤੁਹਾਡੇ ਨਾਲ ਵੀ ਲੜਣ ਤੋਂ ਬਚਦੇ ਹਨ ਅਤੇ ਆਪਣੀ ਕੌਮ ਨਾਲ ਵੀਂ ਲੜਣ ਤੋਂ ਬਚਦੇ ਹਨ। ਜੇਕਰ ਅੱਲਾਹ ਚਾਹੁੰਦਾ ਤਾਂ ਇਹਨਾਂ ਕਾਫ਼ਿਰਾਂ ਨੂੰ ਤੁਹਾਡੇ ’ਤੇ ਭਾਰੂ ਕਰ ਦਿੰਦਾ ਅਤੇ ਫੇਰ ਉਹ ਲਾਜ਼ਮਨ ਤੁਹਾਡੇ ਨਾਲ ਜੰਗ ਕਰਦੇ, ਇਸ ਲਈ ਜੇ ਇਹ ਮੁਨਾਫ਼ਿਕ ਲੋਕ ਤੁਹਾਥੋਂ ਕੰਨੀ ਖਾਣ ਅਤੇ ਲੜਾਈ ਕਰਨ ਤੋਂ ਬਚਣ ਅਤੇ ਤੁਹਾਡੇ ਵੱਲ ਸੁਲਾਹ ਤੇ ਸ਼ਾਂਤੀ ਦ ਹੱਥ ਵਧਾਉਣ ਤਾਂ ਅੱਲਾਹ ਨੇ ਤੁਹਾਡੇ ਲਈ ਉਹਨਾਂ ਮੁਨਾਫ਼ਿਕਾਂ ਨਾਲ ਲੜਣ ਦੀ ਕੋਈ ਰਾਹ ਨਹੀਂ ਛੱਡੀ।"},{"id":91,"translation":"ਤੁਹਾਨੂੰ ਕੁੱਝ ਅਜਿਹੇ (ਮੁਨਾਫ਼ਿਕ) ਵੀ ਮਿਲਣਗੇ ਜਿਹੜੇ ਚਾਹੁੰਦੇ ਹਨ ਕਿ ਤੁਹਾਡੇ ਨਾਲ ਵੀ ਸ਼ਾਂਤੀ ਨਾਲ ਰਹਿਣ ਅਤੇ ਆਪਣੀ ਕੌਮ ਨਾਲ ਵੀ ਅਮਨ ਨਾਲ ਰਹਿਣ। ਪ੍ਰੰਤੂ ਜਦੋਂ ਫ਼ਸਾਦ ਕਰਨ ਦਾ ਮੌਕਾ ਮਿਲਦਾ ਹੇ ਤਾਂ ਉਸ ਵਿਚ ਕੁੱਦ ਪੈਂਦੇ ਹਨ। ਜੇ ਇਹ ਲੋਕ ਤੁਹਾਡੇ ਟਾਕਰੇ ਤੋਂ ਨਹੀਂ ਰੁਕਦੇ ਅਤੇ ਨਾ ਹੀ ਤੁਹਾਡੇ ਨਾਲ ਕੋਈ ਸੁਲਾਹ ਦੀ ਪੇਸ਼ਕਸ਼ ਕਰਨ ਤੇ ਨਾ ਹੀ (ਲੜਾਈ ਤੋਂ) ਆਪਣੇ ਹੱਥ ਰੋਕਣ ਤਾਂ ਉਹ ਜਿੱਥੇ ਵੀ ਤੁਹਾਨੂੰ ਮਿਲਣ ਉਹਨਾਂ ਨੂੰ ਫੜੋ ਅਤੇ ਕਤਲ ਕਰ ਦਿਓ। ਇਹ ਉਹ ਲੋਕ ਹਨ ਜਿਨ੍ਹਾਂ ਉੱਤੇ (ਹੱਥ ਚੁੱਕਣ ਲਈ) ਅਸੀਂ ਤੁਹਾਨੂੰ ਖੁੱਲੀ ਛੂਟ ਦਿੱਤੀ ਹੇ।"},{"id":92,"translation":"ਕਿਸੇ ਵੀ ਮੋਮਿਨ ਲਈ ਇਹ ਜਾਇਜ਼ ਨਹੀਂ ਕਿ ਉਹ ਦੂਜੇ ਮੋਮਿਨ ਦਾ ਕਤਲ ਕਰੇ ਪ੍ਰੰਤੂ ਜੇ ਗ਼ਲਤੀ ਜਾਂ ਭੁਲੇਖੇ ਵਿਚ ਹੋ ਜਾਵੇ (ਤਾਂ ਵੱਖਰੀ ਗੱਲ ਹੇ)। ਜੇ ਕੋਈ ਵਿਅਕਤੀ ਕਿਸੇ ਮੁਸਲਮਾਨ ਨੂੰ ਗ਼ਲਤੀ ਨਾਲ ਕਤਲ ਕਰ ਦੇਵੇ ਤਾਂ ਇਸ ਲਈ ਇਕ ਮੁਸਲਮਾਨ ਗ਼ੁਲਾਮ ਆਜ਼ਾਦ ਕਰਨਾ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਕਤਲ ਕਰਨ ਦਾ ਫ਼ਿਿਦਯਾ (ਅਰਥ-ਦੰਡ) ਦੇਣਾ ਲਾਜ਼ਮੀ ਹੇ, ਹਾਂ ਜੇ ਵਾਰਸ ਮੁਆਫ਼ ਕਰ ਦੇਣ ਤਾਂ ਗੱਲ ਵੱਖਰੀ ਹੇ। ਜੇ ਕਤਲ ਹੋਣ ਵਾਲਾ ਵਿਅਕਤੀ ਤੁਹਾਡੀ ਦੁਸ਼ਮਨ ਕੌਮ ਵਿੱਚੋਂ ਹੇ, ਪ੍ਰੰਤੂ ਹੇ ਉਹ ਮੁਸਲਮਾਨ, ਤਾਂ ਕੇਵਲ ਇਕ ਮੁਸਲਾਮਨ ਗ਼ੁਲਾਮ ਨੂੰ ਆਜ਼ਾਦ ਕਰਨਾ ਜ਼ਰੂਰੀ ਹੇ, ਜੇਕਰ ਕਤਲ ਉਸ ਕੌਮ ਦੇ ਵਿਅਕਤੀ ਦਾ ਹੋਇਆ ਹੇ ਜਿਸ ਨਾਲ ਤੁਹਾਡੀ ਸੰਧੀ ਹੋਵੇ ਤਾਂ (ਉਸ ਦੇ ਵਾਰਸਾਂ ਨੂੰ) ਅਰਥ ਦੰਡ ਦੇਣਾ ਲਾਜ਼ਮੀ ਹੇ ਅਤੇ ਇਕ ਮੁਸਲਮਾਨ ਗ਼ੁਲਾਮ ਨੂੰ ਆਜ਼ਾਦ ਕਰਨਾ ਵੀ ਜ਼ਰੂਰੀ ਹੇ ਫੇਰ ਜਿਸ ਨੂੰ ਗ਼ੁਲਾਮ ਨਾ ਮਿਲੇ ਉਸ ਦੇ ਜ਼ਿੰਮੇ ਦੋ ਮਹੀਨਿਆਂ ਦੇ ਲਗਾਤਾਰ ਰੋਜ਼ੇ ਰੱਖਣਾ ਜ਼ਰੂਰੀ ਹੇ (ਇਹ ਸਭ ਕੁੱਝ) ਅੱਲਾਹ ਤੋਂ ਆਪਣੇ ਗੁਨਾਹ ਬਖ਼ਸ਼ਵਾਉਣ ਲਈ ਹੀ ਹੇ ਅਤੇ ਅੱਲਾਹ (ਸਭ ਕੁੱਝ) ਜਾਣਨ ਵਾਲਾ ਅਤੇ ਦਾਨਾਈ ਤੇ ਸੂਝ-ਬੂਝ ਵਾਲਾ ਹੇ।"},{"id":93,"translation":"ਜਿਹੜਾ ਵੀ ਕਿਸੇ ਮੁਸਲਮਾਨ ਨੂੰ ਜਾਣ ਬੁੱਝ ਕੇ ਕਤਲ ਕਰਦਾ ਹੇ ਉਸ ਦੀ ਸਜ਼ਾ ਨਰਕ ਹੇ, ਜਿੱਥੇ ਉਹ ਸਦਾ ਲਈ ਰਹੇਗਾ, ਉਸ ਉੱਤੇ ਅੱਲਾਹ ਦਾ ਗ਼ਜ਼ਬ (ਕਰੋਪ) ਤੇ ਉਸ ਦੀ ਲਾਅਨਤ ਹੋਵੇਗੀ। ਅੱਲਾਹ ਨੇ ਉਸ ਲਈ ਵੱਡਾ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੇ।[20]","footnotes":"[20] ਨਾ-ਹੱਕਾ ਕਤਲ ਦੇ ਸੰਬੰਧ ਵਿਚ ਹਦੀਸ ਵਿਚ ਦੱਸਿਆ ਗਿਆ ਹੇ ਹਜ਼ਰਤ ਅਬਦੁੱਲਾ ਬਿਨ ਉਮਰ ਰ:ਅ: ਦੱਸਦੇ ਹਨ ਕਿ ਨਬੀ ਕਰੀਮ ਸ: ਨੇ ਫ਼ਰਮਾਇਆ “ਮੁਸਲਮਾਨ ਦੀਨ ਦੇ ਮੁਆਮਲੇ ਵਿਚ ਉਸ ਸਮੇਂ ਤਕ ਸ਼ਾਂਤਮਈ ਤਰੀਕੇ ਅਨੁਸਾਰ ਅਮਲ ਕਰਦਾ ਹੇ ਜਦੋਂ ਤਕ ਕਿ ਉਹ ਨਾ-ਹੱਕਾ ਕਤਲ ਨਾ ਕਰੇ।” (ਸਹੀ ਬੁਖ਼ਾਰੀ, ਹਦੀਸ: 6862)"},{"id":94,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਅੱਲਾਹ ਦੀ ਰਾਹ ਵਿਚ (ਲੜਣ ਲਈ) ਜਾ ਰਹੇ ਹੋ ਤਾਂ ਮਿੱਤਰ ਤੇ ਵੈਰੀ ਵਿਚ ਫ਼ਰਕ ਕਰ ਲਿਆ ਕਰੋ, ਜੇ ਤੁਹਾਨੂੰ ਕੋਈ ਸਲਾਮ ਕਰੇ ਤਾਂ ਉਸ ਨੂੰ ਇਹ ਨਾ ਕਹੋ ਕਿ ਤੂੰ ਤਾਂ ਈਮਾਨ ਵਾਲਾ ਹੀ ਨਹੀਂ। ਜੇ ਤੁਸੀਂ ਸੰਸਾਰਿਕ ਲਾਭ ਚਾਹੁੰਦੇ ਹੋ ਤਾਂ ਅੱਲਾਹ ਕੋਲ ਤੁਹਾਡੇ ਲਈ ਬਥੇਰੀਆਂ ਗ਼ਨੀਮਤਾਂ ਦੇ ਮਾਲ ਹਨ। ਪਹਿਲਾਂ ਤੁਸੀਂ ਵੀ (ਹੇ ਮੁਸਲਾਮਨੋ!) ਅਜਿਹੀ ਸਥਿਤੀ ਵਿਚ ਫਸੇ ਰਹਿ ਚੁੱਕੇ ਹੋ। ਫੇਰ ਅੱਲਾਹ ਨੇ ਤੁਹਾਡੇ ਉੱਤੇ ਅਹਿਸਾਨ ਕੀਤਾ (ਤੁਸੀਂ ਈਮਾਨ ਲੈ ਆਏ) ਇਸ ਲਈ ਤੁਸੀਂ ਜਾਂਚ ਪਰਖ ਤੋਂ ਕੰਮ ਲਿਆ ਕਰੋ। ਬੇਸ਼ੱਕ ਅੱਲਾਹ ਤੁਹਾਡੇ ਸਾਰੇ ਅਮਲਾਂ ਨੂੰ ਭਲੀ-ਭਾਂਤ ਜਾਣਦਾ ਹੇ।"},{"id":95,"translation":"ਆਪਣੀ ਧਨ ਦੋਲਤ ਤੇ ਆਪਣੀਆਂ ਜਾਨਾਂ ਨਾਲ ਰੱਬ ਦੇ ਰਾਹ ਵਿਚ ਲੜਣ ਵਾਲੇ ਮੋਮਿਨ ਅਤੇ ਬਿਨਾਂ ਕਿਸੇ ਕਾਰਨ ਬੈਠ ਰਹੇ ਮੋਮਿਨ, ਇਕ ਬਰਾਬਰ ਨਹੀਂ ਹੋ ਸਕਦੇ। ਅੱਲਾਹ ਨੇ ਆਪਣੇ ਮਾਲਾਂ ਤੇ ਜਾਨਾਂ ਨਾਲ ਲੜਣ ਵਾਲਿਆਂ ਦਾ ਦਰਜਾ ਬੈਠੇ ਰਹਿਣ ਵਾਲਿਆਂ ਨਾਲੋਂ ਉੱਚਾ ਰੱਖਿਆ ਹੇ। ਭਾਵੇਂ ਕਿ ਅੱਲਾਹ ਨੇ ਹਰੇਕ (ਮੋਮਿਨ) ਨਾਲ ਭਲਾਈ ਦਾ ਵਾਅਦਾ ਕੀਤਾ ਹੋਇਆ ਹੇ ਪ੍ਰੰਤੂ ਜਿਹਾਦ ਕਰਨ ਵਾਲਿਆਂ ਨੂੰ ਪਿੱਛੇ ਬੈਠਣ ਵਾਲਿਆਂ ਨਾਲੋਂ ਕੀਤੇ ਵਧੇਰੇ ਦਰਜਾ ਦਿੱਤਾ ਗਿਆ ਹੇ।"},{"id":96,"translation":"ਅੱਲਾਹ ਵੱਲੋਂ ਉਹਨਾਂ ਲਈ ਵੱਡੇ ਮਰਤਬੇ, ਬਖ਼ਸ਼ੀਸ਼ ਤੇ ਮਿਹਰਾਂ ਹਨ। ਅਤੇ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਵਾਲਾ ਹੇ।"},{"id":97,"translation":"ਜਿਹੜੇ (ਮੁਸਲਮਾਨ) ਲੋਕ ਕਾਫ਼ਿਰਾਂ ਵਿਚ ਰਹਿੰਦੇ ਹੋਏ ਆਪਣੇ ਆਪ ’ਤੇ ਜ਼ੁਲਮ ਕਰਦੇ ਹਨ, ਜਦੋਂ ਫ਼ਰਿਸ਼ਤੇ ਉਹਨਾਂ ਦੀ ਰੂਹ ਕੱਢਦੇ ਹਨ ਤਾਂ ਪੁੱਛਦੇ ਹਨ ਕਿ ਤੁਸੀਂ ਇੱਥੇ ਕਿਸ ਹਾਲ ਵਿਚ ਰਹਿੰਦੇ ਸੀ? ਉਹ ਉੱਤਰ ਦਿੰਦੇ ਹਨ ਕਿ ਅਸੀਂ ਧਰਤੀ ਉੱਤੇ ਬਹੁਤ ਹੀ ਕਮਜ਼ੋਰ ਸਾਂ। (ਭਾਵ ਕੁੱਝ ਨਹੀਂ ਸੀ ਕਰ ਸਕਦੇ) ਫ਼ਰਿਸ਼ਤੇ ਆਖਦੇ ਹਨ, ਕੀ ਅੱਲਾਹ ਦੀ ਧਰਤੀ ਵਿਸ਼ਾਲ ਨਹੀਂ ਸੀ? ਕਿ ਤੁਸੀਂ ਉੱਥੇ ਤੋਂ ਹਿਜਰਤ ਕਰ ਜਾਂਦੇ। ਇਹੋ ਲੋਕ ਹਨ, ਜਿਨ੍ਹਾਂ ਦਾ ਟਿਕਾਣਾ ਨਰਕ ਹੇ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੇ।"},{"id":98,"translation":"ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ ਹੀ ਬੇਵਸ ਹਨ, ਨਾ ਹੀ ਉਹਨਾਂ ਕੋਲ ਨਿੱਕਲਣ ਦਾ ਕੋਈ ਸਾਧਨ ਹੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਰਸਤੇ ਦਾ ਪਤਾ ਹੇ।"},{"id":99,"translation":"ਹੋ ਸਕਦਾ ਹੇ ਕਿ ਅੱਲਾਹ ਉਹਨਾਂ (ਬੇਵਸ ਲੋਕਾਂ) ਨੂੰ ਮੁਆਫ਼ ਕਰ ਦੇਵੇ। ਅੱਲਾਹ ਮੁਆਫ਼ ਕਰਨ ਵਾਲਾ ਤੇ ਵੱਡਾ ਬਖ਼ਸ਼ਣਹਾਰ ਹੇ।"},{"id":100,"translation":"ਜਿਹੜਾ ਵੀ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡੇਗਾ ਉਸ ਨੂੰ ਧਰਤੀ ’ਤੇ ਰਹਿਣ ਲਈ ਬਥੇਰੀਆਂ ਥਾਵਾਂ ਹਨ ਅਤੇ (ਗੁਜ਼ਰ ਵਸਨ ਲਈ) ਪੂਰੀ ਖੁੱਲ੍ਹ ਮਿਲੇਗੀ ਅਤੇ ਜੇ ਕੋਈ ਆਪਣੇ ਘਰੋਂ ਹਿਜਰਤ ਕਰਕੇ ਅੱਲਾਹ ਅਤੇ ਰਸੂਲ ਵੱਲ ਨਿਕਲਿਆ ਹੋਵੇ ਫੇਰ ਉਸ ਨੂੰ ਰਾਹ ਵਿਚ ਹੀ ਮੌਤ ਆ ਜਾਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੇ।"},{"id":101,"translation":"ਜਦੋਂ ਤੁਸੀਂ ਧਰਤੀ ’ਤੇ ਸਫ਼ਰ ਕਰ ਰਹੇ ਹੋਵੋ ਤਾਂ ਤੁਹਾਡੇ ’ਤੇ ਨਮਾਜ਼ਾਂ ਨੂੰ ਕਸਰ (ਸੰਖੇਪ) ਕਰ ਲੈਣ ਵਿਚ ਕੋਈ ਹਰਜ ਨਹੀਂ, ਜੇ ਤੁਹਾ` ਇਹ ਡਰ ਹੋਵੇ ਕਿ ਦੁਸ਼ਮਨ ਤੁਹਾਨੂੰ ਤੰਗ ਕਰਨਗੇ ਤਾਂ ਵੀ (ਕਸਰ) ਕਰ ਸਕਦੇ ਹੋ। ਬੇਸ਼ੱਕ ਕਾਫ਼ਿਰ ਤਾਂ ਤੁਹਾਡੇ ਖੁੱਲ੍ਹੇ ਦੁਸ਼ਮਨ ਹਨ।"},{"id":102,"translation":"(ਹੇ ਨਬੀ!) ਜਦੋਂ ਤੁਸੀਂ ਇਹਨਾਂ (ਮੁਸਲਮਾਨਾਂ) ਵਿਚਾਲੇ ਹੋਵੋ ਅਤੇ (ਜੰਗ ਦੀ ਹਾਲਤ ਵਿਚ) ਉਹਨਾਂ ਨੂੰ ਨਮਾਜ਼ ਪੜ੍ਹਾਉਣ ਲਈ ਖੜ੍ਹੇ ਹੋਵੋ ਤਾਂ ਉਹਨਾਂ ਦਾ ਇਕ ਜੱਥਾ ਤੁਹਾਡੇ ਨਾਲ ਆਪਣੇ ਹਥਿਆਰਾਂ ਸਨੇ ਜਮਾਅਤ ਨਾਲ ਆ ਖੜ੍ਹੇ ਫੇਰ ਜਦੋਂ ਉਹ ਜੱਥਾ ਸਿਜਦਾ ਕਰ ਲਵੇ ਤਾਂ ਉਹ ਤੁਹਾਡੇ ਪਿੱਛੇ ਚਲਾ ਜਾਵੇ ਫੇਰ ਉਹ ਦੂਜਾ ਜੱਥਾ ਜਿਸ ਨੇ ਨਮਾਜ਼ ਨਹੀਂ ਪੜ੍ਹੀ ਉਹ ਆ ਜਾਵੇ ਅਤੇ ਤੁਹਾਡੇ ਨਾਲ ਨਮਾਜ਼ ਅਦਾ ਕਰੇ ਅਤੇ ਆਪਣੇ ਬਚਾਓ ਲਈ ਹਥਿਆਰਾਂ ਨੂੰ ਫੜੀ ਰੱਖਣ। ਕਾਫ਼ਿਰ ਤਾਂ ਇਹ ਚਾਹੁੰਦੇ ਹਨ ਕਿ ਜਦੋਂ ਵੀ ਤੁਸੀਂ ਆਪਣੇ ਹਥਿਆਰਾਂ ਤੇ ਆਪਣੇ ਸਾਮਾਨ ਤੋਂ ਬੇਖ਼ਬਰ ਹੋਵੋ ਤਾਂ ਉਹ ਤੁਹਾਡੇ ’ਤੇ ਹੱਲਾ ਬੋਲ ਦੇਣ। ਜੇ ਤੁਹਾਨੂੰ ਬਾਰਿਸ਼ ਕਾਰਨ ਕੋਈ ਤਕਲੀਫ਼ ਹੋਵੇ ਜਾਂ ਤੁਸੀਂ ਬੀਮਾਰ ਹੋ ਤਾਂ ਹੱਥਿਆਰ ਇਕ ਪਾਸੇ ਰੱਖਣ ਵਿਚ ਕੋਈ ਗੁਨਾਹ ਨਹੀਂ। ਪਰ ਇਸ ਹਾਲਤ ਵਿਚ ਵੀ ਸਾਵਧਾਨ ਰਹੋ। ਅੱਲਾਹ ਨੇ ਇਨਕਾਰੀਆਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕੀਤਾ ਹੋਇਆ ਹੇ।"},{"id":103,"translation":"ਫੇਰ ਜਦੋਂ ਤੁਸੀਂ ਨਮਾਜ਼ ਪੜ੍ਹ ਲਵੋ ਤਾਂ ਉੱਠਦੇ, ਬੈਠਦੇ ਅਤੇ ਲੇਟੇ (ਭਾਵ ਹਰ ਸਮੇਂ) ਅੱਲਾਹ ਨੂੰ ਯਾਦ ਕਰਦੇ ਰਹੋ। ਜਦੋਂ ਤੁਹਾਨੂੰ ਸ਼ਾਂਤੀ ਮਿਲ ਜਾਵੇ ਤਾਂ ਪੂਰੀ ਨਮਾਜ਼ ਪੜ੍ਹੋ। ਬੇਸ਼ੱਕ ਨਮਾਜ਼ ਈਮਾਨ ਵਾਲਿਆਂ ਲਈ ਸਮੇਂ ਦੀ ਪਾਬੰਦੀ ਨਾਲ ਫ਼ਰਜ਼ ਕੀਤੀ ਗਈ ਹੇ।"},{"id":104,"translation":"ਤੁਸੀਂ ਇਹਨਾਂ (ਦੁਸ਼ਮਨਾਂ) ਦਾ ਪਿੱਛਾ ਕਰਨ ਵਿਚ ਕਮਜ਼ੋਰੀ ਨਾ ਵਿਖਾਓ, ਜੇ ਤੁਹਾਨੂੰ ਕਸ਼ਟ ਹੁੰਦੇ ਹਨ ਤਾਂ ਇਹਨਾਂ ਨੂੰ ਵੀ ਤੁਹਾਡੀ ਤਰ੍ਹਾਂ ਕਸ਼ਟ ਹੁੰਦਾ ਹੇ। ਤੁਸਾਂ ਅੱਲਾਹ ਤੋਂ ਜਿਸ ਚੀਜ਼ ਦੀਆਂ ਆਸਾਂ ਰੱਖਦੇ ਹੋ ਉਹ ਆਸਾਂ ਉਹਨਾਂ (ਦੁਸ਼ਮਨਾਂ) ਨੂੰ ਨਹੀਂ। ਅੱਲਾਹ ਬਹੁਤ ਦਾਨਾਈ ਵਾਲਾ ਅਤੇ ਹਿਕਮਤ ਵਾਲਾ ਹੇ।"},{"id":105,"translation":"(ਹੇ ਨਬੀ!) ਅਸੀਂ ਤੁਹਾਡੇ ਵੱਲ ਹੱਕ ਦੇ ਨਾਲ ਇਸ ਕਿਤਾਬ (.ਕੁਰਆਨ) ਨੂੰ ਉਤਾਰਿਆ ਹੇ ਤਾਂ ਕਿ ਜਿਹੜੀ ਸਿੱਧੀ ਰਾਹ ਅੱਲਾਹ ਨੇ ਤੁਹਾਨੂੰ ਵਿਖਾਈ ਹੇ ਤੁਸੀਂ ਉਸ ਦੇ ਅਨੁਸਾਰ ਹੀ ਲੋਕਾਂ ਵਿਚਾਲੇ ਫ਼ੈਸਲੇ ਕਰੋ ਅਤੇ ਵਿਸ਼ਵਾਸਘਾਤੀ ਲੋਕਾਂ ਦੇ ਹਿਮਾਇਤੀ ਨਾ ਬਣੋ।"},{"id":106,"translation":"ਅੱਲਾਹ ਤੋਂ ਖ਼ਿਮਾ ਦੀ ਬੇਨਤੀ[21] ਕਰੋ, ਬੇਸ਼ੱਕ ਅੱਲਾਹ ਬਖ਼ਸ਼ਣ ਵਾਲਾ ਤੇ ਮਿਹਰਾਂ ਕਰਨ ਵਾਲਾ ਹੇ।","footnotes":"[21] ਇਸ ਆਇਤ ਦੇ ਅਨੁਸਾਰ ਨਬੀ ਕਰੀਮ ਸ: ਅੱਲਾਹ ਤੋਂ ਇਸਤਗ਼ਫ਼ਾਰ ਕਰਦੇ ਰਹਿੰਦੇ ਸਨ। ਹਜ਼ਰਤ ਅਬੂ-ਹੁਰੈਰਾ ਰ:ਅ: ਤੋਂ ਪਤਾ ਲੱਗਦਾ ਹੇ ਕਿ “ਮੈਂ ਨਬੀ ਕਰੀਮ ਸ: ਨੂੰ ਫ਼ਰਮਾਉਂਦੇ ਹੋਏ ਸੁਣਿਆ ਹੇ ਕਿ ਅੱਲਾਹ ਦੀ ਕਸਮ ਮੈਂ ਤਾਂ ਨਿਤ ਸੱਤਰ ਵਾਰ ਤੋਂ ਵੀ ਵੱਧ ਅੱਲਾਹ ਤੋਂ ਇਸਤਗ਼ਫ਼ਾਰ ਅਤੇ ਉਸ ਦੇ ਹਜ਼ੂਰ ਤੌਬਾ ਕਰਦਾ ਹਾਂ।” (ਸਹੀ ਬੁਖ਼ਾਰੀ, ਹਦੀਸ: 6307)"},{"id":107,"translation":"ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।"},{"id":108,"translation":"ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।"},{"id":109,"translation":"ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?"},{"id":110,"translation":"ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।"},{"id":111,"translation":"ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।"},{"id":112,"translation":"ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।"},{"id":113,"translation":"ਜੇ (ਹੇ ਨਬੀ!) ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਉਹਨਾਂ (ਵਿਸ਼ਵਾਸਘਾਤੀ) ਲੋਕਾਂ ਵਿੱਚੋਂ ਇਕ ਟੋਲੇ ਨੇ ਤਾਂ ਤੁਹਾਨੂੰ ਭੁਲੇਖੇ ਵਿਚ ਫਸਾ ਦੇਣ ਦਾ ਫ਼ੈਸਲਾ ਕਰ ਹੀ ਲਿਆ ਸੀ। ਅਸਲ ਵਿਚ ਤਾਂ ਇਹ ਆਪਣੇ ਆਪ ਨੂੰ ਹੀ ਭੁਲੇਖੇ ਵਿਚ ਪਾ ਰਹੇ ਹਨ। ਇਹ ਤੁਹਾਡਾ ਕੁੱਝ ਵੀ ਨਹੀਂ ਵਿਗਾੜ ਸਕਦੇ। ਅੱਲਾਹ ਨੇ ਤੁਹਾਡੇ ’ਤੇ ਕਿਤਾਬ (.ਕੁਰਆਨ) ਤੇ ਹਿਕਮਤ (ਸਿਆਣਪ) ਉਤਾਰੀ ਹੇ ਅਤੇ ਤੁਹਾਨੂੰ ਉਹ ਸਭ ਕੁੱਝ ਸਿਖਾਇਆ ਹੇ ਜਿਸ ਦਾ ਤੁਹਾਨੂੰ ਗਿਆਨ ਨਹੀਂ ਸੀ। ਅੱਲਾਹ ਦੀਆਂ ਤੁਹਾਡੇ ਉੱਤੇ ਵੱਡੀਆਂ ਮਿਹਰਾਂ ਹਨ।"},{"id":114,"translation":"ਉਹਨਾਂ (ਵਿਸ਼ਵਾਸਘਾਤੀ) ਲੋਕਾਂ ਦੇ ਆਮ ਕਰਕੇ ਵਧੇਰੇ ਮਸ਼ਵਰਿਆਂ (ਜੋ ਤੁਹਾਨੂੰ ਦਿੰਦੇ ਹਨ) ਵਿਚ ਕੋਈ ਭਲਾਈ ਨਹੀਂ ਹੁੰਦੀ, ਪਰ ਜੇ ਕੋਈ ਕਿਸੇ ਨੂੰ ਖ਼ੈਰਾਤ (ਪੁੰਨ-ਦਾਨ) ਜਾਂ ਨੇਕੀ ਦੇ ਕੰਮਾਂ ਲਈ ਜਾਂ ਲੋਕਾਂ ਵਿਚ ਸੁਲਾਹ-ਸਫ਼ਾਈ ਕਰਵਾਉਣ ਲਈ ਹੁਕਮ ਦਿੰਦਾ ਹੇ (ਤਾਂ ਇਹ ਵਧੀਆ ਗੱਲ ਹੇ) ਅਤੇ ਜਿਹੜਾ ਵਿਅਕਤੀ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਕੰਮਾਂ ਕਰਦਾ ਹੇ, ਉਸ ਨੂੰ ਅਸੀਂ ਬਹੁਤ ਵੱਡਾ ਬਦਲਾ ਦੇਵਾਂਗੇ।"},{"id":115,"translation":"ਅਤੇ ਜਿਹੜੇ ਵਿਅਕਤੀ ਉੱਤੇ ਸਿੱਧਾ ਰਾਹ ਸਪਸ਼ਟ ਹੋ ਗਿਆ ਹੋਵੇ ਫੇਰ ਵੀ ਉਹ ਰਸੂਲ ਦੇ ਵਿਰੁੱਧ ਕੰਮ ਕਰੇ ਅਤੇ ਈਮਾਨ ਵਾਲਿਆਂ ਦੇ ਰਸਤੇ ਨੂੰ ਛੱਡ ਕੇ ਦੂਜੀ ਰਾਹ ਦੀ ਪੈਰਵੀ ਕਰੇ ਤਾਂ ਉਸ ਨੂੰ ਅਸੀਂ (ਅੱਲਾਹ) ਉਸੇ ਵੱਲ ਤੋਰ ਦੇਵਾਂਗੇ ਜਿਸ ਵੱਲ ਉਹ ਜਾਣਾ ਚਾਹੁੰਦਾ ਹੇ ਅਤੇ ਅਸੀਂ ਉਸ ਨੂੰ ਨਰਕ ਵਿਚ ਸੁੱਟ ਦੇਵਾਂਗੇ ਜੋ ਕਿ ਰਹਿਣ ਲਈ ਸਭ ਤੋਂ ਵੱਧ ਭੈੜਾ ਟਿਕਾਣਾ ਹੇ।"},{"id":116,"translation":"ਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਦਾ, ਇਸ ਤੋਂ ਛੁੱਟ ਜਿਸ ਨੂੰ ਵੀ ਚਾਹੇ ਮੁਆਫ਼ ਕਰ ਦਿੰਦਾ ਹੇ ਅਤੇ ਜਿਸ ਨੇ ਅੱਲਾਹ (ਦੀਆਂ ਸਿਫ਼ਤਾਂ) ਨਾਲ ਕਿਸੇ ਨੂੰ ਸ਼ਰੀਕ (ਸਾਂਝੀਵਾਲ) ਠਹਿਰਾਇਆ ਉਹ ਗੁਮਰਾਹੀ ਵਿਚ ਬਹੁਤ ਦੂਰ ਨਿੱਕਲ ਗਿਆ।"},{"id":117,"translation":"ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।"},{"id":118,"translation":"ਅੱਲਾਹ ਨੇ ਉਸ (ਸ਼ੈਤਾਨ) ਨੂੰ ਫ਼ਿਟਕਾਰਿਆ ਹੇ ਅਤੇ ਉਸ ਨੇ ਕਿਹਾ ਹੋਇਆ ਹੇ ਕਿ ਹੇ ਰਬਾ! ਮੈਂ ਤੇਰੇ ਬੰਦਿਆਂ ਵਿੱਚੋਂ ਇਕ ਨਿਯਤ ਹਿੱਸਾ ਲੈ ਕੇ ਰਹਾਂਗਾ।"},{"id":119,"translation":"ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।"},{"id":120,"translation":"ਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।"},{"id":121,"translation":"ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।"},{"id":122,"translation":"ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?"},{"id":123,"translation":"ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।"},{"id":124,"translation":"ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।"},{"id":125,"translation":"ਧਰਮ ਪੱਖੋ ਉਸ ਵਿਅਕਤੀ ਨਾਲੋਂ ਚੰਗਾ ਕੋਣ ਹੋਵੇਗਾ ਜਿਸ ਨੇ ਆਪਣਾ ਸੀਸ ਅੱਲਾਹ ਦੇ ਹੁਕਮਾਂ ਅੱਗੇ ਝੁਕਾ ਦਿੱਤਾ ਤੇ ਉਹ ਨੇਕ ਵੀ ਹੋਵੇ, ਇਕ ਚਿਤ ਹੋ ਕੇ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੇ ਜੋ ਕਿ ਹੱਕ ਦਾ ਪੁਜਾਰੀ ਸੀ? ਇਬਰਾਹੀਮ ਨੂੰ ਅੱਲਾਹ ਨੇ ਆਪਣਾ ਵਿਸ਼ੇਸ਼ ਮਿੱਤਰ ਬਣਾਇਆ ਸੀ।"},{"id":126,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੂੰ ਸਭ ਅੱਲਾਹ ਦਾ ਹੀ ਹੇ ਅਤੇ ਅੱਲਾਹ ਨੇ ਹਰ ਚੀਜ਼ ਨੂੰ ਆਪਣੇ ਘੇਰੇ ਵਿਚ ਲੈ ਰੱਖਿਆ ਹੇ।"},{"id":127,"translation":"(ਹੇ ਨਬੀ!) ਲੋਕੀ ਤੁਹਾਥੋਂ (ਯਤੀਮ) ਲੜਕੀਆਂ ਪ੍ਰਤੀ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹਨਾਂ ਬਾਰੇ ਤਾਂ ਅੱਲਾਹ ਆਪ ਹੀ (ਇਨਸਾਫ ਕਰਨ ਦਾ) ਹੁਕਮ ਦੇ ਰਿਹਾ ਹੇ ਅਤੇ .ਕੁਰਆਨ ਦੀਆਂ ਉਹ ਆਇਤਾਂ ਵੀ (ਚੇਤੇ ਕਰਵਾਉਂਦੀਆਂ ਹਨ ਕਿ) ਜਿਹੜੀਆਂ ਯਤੀਮ ਲੜਕੀਆਂ ਬਾਰੇ ਤੁਹਾਨੂੰ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਕਿ ਜਿਨ੍ਹਾਂ ਦਾ ਨਿਯਤ ਹੱਕ ਤੁਸੀਂ ਨਹੀਂ ਦਿੰਦੇ ਅਤੇ ਤੁਸੀਂ ਉਹਨਾਂ ਨੂੰ ਆਪਣੇ ਨਿਕਾਹ ਵਿਚ ਲਿਆਉਣਾ ਚਾਹੁੰਦੇ ਹੋ, ਅਤੇ ਅਜਿਹੇ ਬੱਚਿਆਂ ਦੇ ਬਾਰੇ ਵੀ ਜਿਹੜੇ ਕੁੱਝ ਵੀ ਜ਼ੋਰ ਨਹੀਂ ਰੱਖਦੇ, (ਤੁਹਾਨੂੰ ਹੁਕਮ ਦਿੰਦਾ ਹੇ ਕਿ) ਤੁਸੀਂ ਯਤੀਮਾਂ ਨਾਲ ਇਨਸਾਫ਼ ਕਰੋ ਅਤੇ ਤੁਸੀਂ ਜਿਹੜੀ ਵੀ ਨੇਕੀ ਕਰਦੇ ਹੋ ਬੇਸ਼ੱਕ ਅੱਲਾਹ ਉਸ ਦਾ ਗਿਆਨ ਰੱਖਦਾ ਹੇ।"},{"id":128,"translation":"ਜੇ ਕਿਸੇ ਇਸਤਰੀ ਨੂੰ ਆਪਣੇ ਪਤੀ ਤੋਂ ਲੜਾਈ ਝਗੜੇ ਜਾਂ ਭੈੜੇ ਵਰਤਾਓ (ਤਲਾਕ) ਦਾ ਡਰ ਹੋਵੇ, ਜੇ ਦੋਵੇਂ (ਪਤੀ ਪਤਨੀ) ਆਪਸ ਵਿਚ ਕਿਸੇ ਵੀ ਤਰ੍ਹਾਂ ਦੀ ਸੁਲਾਹ ਕਰ ਲੈਣ ਤਾਂ ਇਸ ਵਿਚ ਕੋਈ ਗੁਨਾਹ ਨਹੀਂ ਸਗੋਂ ਸੁਲਾਹ ਸਫ਼ਾਈ ਤਾਂ ਵਧੇਰੇ ਚੰਗੀ ਹੇ। ਅੱਲਾਹ ਨੇ ਮਨੁੱਖੀ ਮਨ ਵਿਚ ਕੰਜੂਸੀ ਪਾ ਛੱਡੀ ਹੇ। ਜੇ ਤੁਸੀਂ ਲੋਕ ਅਹਿਸਾਨ ਭਾਵ ਸੋਹਣਾ ਵਰਤਾਵਾ ਕਰੋ ਅਤੇ ਪਰਹੇਜ਼ਗਾਰੀ ਤੋਂ ਕੰਮ ਲਵੋ ਤਾਂ ਤੁਸੀਂ ਜੋ ਵੀ ਕਰ ਰਹੇ ਹੋ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੇ।"},{"id":129,"translation":"ਤੁਹਾਥੋਂ ਇਹ ਕਦੇ ਨਹੀਂ ਹੋ ਸਕੇਗਾ ਕਿ ਤੁਸੀਂ ਆਪਣੀਆਂ ਸਾਰੀਆਂ ਪਤਨੀਆਂ ਨਾਲ ਇਕੋ ਜਿਹਾ ਵਿਵਹਾਰ (ਇਨਸਾਫ਼) ਕਰ ਸਕੋ ਭਾਵੇਂ ਤੁਸੀਂ ਇਸ ਲਈ ਕਿੰਨੀ ਹੀ ਚਾਹਤ ਅਤੇ ਕੋਸ਼ਿਸ਼ ਕਰ ਲਵੋ (ਤੁਸੀਂ ਨਹੀਂ ਕਰ ਸਕਦੇ) ਇਸ ਲਈ (ਅੱਲਾਹ ਹੁਕਮ ਦਿੰਦਾ ਹੇ ਕਿ) ਇਕ ਪਤਨੀ ਵੱਲ ਹੀ ਇੰਨਾ ਉੱਲਰ ਨਾ ਹੋ ਜਾਓ ਕਿ ਦੂਜੀ ਪਤਨੀ ਨੂੰ ਉੱਕਾ ਹੀ ਅੱਧ ਵਿਚਾਲੇ ਲਮਕਦਾ ਛੱਡ ਦਿਓ, ਜੇਕਰ ਤੁਸੀਂ ਆਪਣਾ ਇਹ ਵਤੀਰਾ ਠੀਕ ਕਰ ਲਵੋ ਅਤੇ ਅੱਲਾਹ ਤੋਂ ਡਰਦੇ ਰਹੋ ਤਾਂ ਅੱਲਾਹ ਵੀ (ਭੁੱਲਾਂ ਨੂੰ) ਮੁਆਫ਼ ਕਰਨ ਵਾਲਾ ਅਤੇ ਰਹਿਮ ਫ਼ਰਮਾਉਣ ਵਾਲਾ ਹੇ।"},{"id":130,"translation":"ਪਰ ਜੇ ਪਤੀ ਪਤਨੀ ਇਕ ਦੂਜੇ ਤੋਂ (ਤਲਾਕ ਰਾਹੀਂ) ਜੁਦਾ ਹੋ ਹੀ ਜਾਣ ਤਾਂ ਅੱਲਾਹ ਆਪਣੀ ਵਿਸ਼ਾਲ ਕੁਦਰਤ ਨਾਲ ਹਰੇਕ ਨੂੰ ਦੂਜੇ ਦੀ ਮੁਥਾਜੀ ਤੋਂ ਬੇਪਰਵਾਹ ਕਰ ਦੇਵੇਗਾ। ਅੱਲਾਹ ਵੱਡਾ ਸਮਾਈ ਵਾਲਾ ਅਤੇ ਦਾਨਾ ਸਿਆਣਾ ਹੇ।"},{"id":131,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਹਰ ਚੀਜ਼ ਦਾ ਮਾਲਿਕ ਅੱਲਾਹ ਹੀ ਹੇ। ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ ਦਿੱਤੀਆਂ ਸਨ, ਅਤੇ (ਹੇ ਮੁਸਲਮਾਨੋ!) ਤੁਹਾ` ਵੀ ਇਹੋ ਹੁਕਮ ਦਿੱਤਾ ਹੇ ਕਿ ਅੱਲਾਹ ਤੋਂ ਡਰਦੇ ਰਹੋ, ਜੇ ਤੁਸੀਂ ਹੁਕਮ ਨਹੀਂ ਮੰਨੋਗੇ ਤਾਂ ਤੁਸੀਂ ਇਹ ਗੱਲ ਯਾਦ ਰੱਖੋ ਕਿ ਜੋ ਵੀ ਅਕਾਸ਼ ਵਿਚ ਹੇ ਅਤੇ ਜੋ ਵੀ ਧਰਤੀ ਵਿਚ ਹੇ ਉਹ ਸਭ ਅੱਲਾਹ ਦਾ ਹੀ ਹੇ। ਅੱਲਾਹ (ਤੁਹਾਡੇ ਹੁਕਮ ਮੰਣਨ ਜਾਂ ਨਾ ਮੰਣਨ ਤੋਂ) ਬੇਪਰਵਾਹ ਹੇ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਉਸੇ ਲਈ ਹੇ।"},{"id":132,"translation":"ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ ਸੁਆਰਨ ਵਾਲਾ ਵੀ ਅੱਲਾਹ ਹੀ ਹੇ।"},{"id":133,"translation":"(ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ ਸਭ ਨੂੰ ਪਰਾਂ ਹਟਾ ਕੇ ਤੁਹਾਡੀ ਥਾਂ ਦੂਜਿਆਂ ਨੂੰ ਲੈ ਆਵੇ। ਅੱਲਾਹ ਇੰਜ ਕਰਨ ਦੀ ਪੂਰੀ ਕੁਦਰਤ ਰੱਖਦਾ ਹੇ।"},{"id":134,"translation":"ਜਿਹੜਾ ਵਿਅਕਤੀ ਕੇਵਲ ਦੁਨੀਆਂ ਦੀ ਭਲਾਈ ਚਾਹੁੰਦਾ ਹੇ ਤਾਂ ਉਸ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੇ ਕਿ ਅੱਲਾਹ ਦੇ ਕੋਲ ਤਾਂ ਦੁਨੀਆਂ ਅਤੇ ਆਖ਼ਿਰਤ (ਦੋਵੇਂ ਥਾਵਾਂ) ਦੀ ਭਲਾਈ ਹੇ। ਅੱਲਾਹ (ਤੁਹਾਡੀਆਂ ਸਾਰੀਆਂ ਗੱਲਾਂ ਨੂੰ) ਸੁਣਨ ਵਾਲਾ ਅਤੇ (ਤੁਹਾਡੇ ਹਰ ਕੰਮ ਨੂੰ) ਵੇਖਣ ਵਾਲਾ ਹੇ।"},{"id":135,"translation":"ਹੇ ਈਮਾਨ ਵਾਲਿਓ! ਇਨਸਾਫ਼ ਉੱਤੇ ਮਜ਼ਬੂਤੀ ਨਾਲ ਡਟ ਜਾਓ ਅਤੇ ਅੱਲਾਹ ਲਈ ਸੱਚੀ ਗਵਾਹੀ ਦੇਣ ਵਾਲੇ ਬਣ ਜਾਓ ਭਾਵੇਂ ਉਹ ਤੁਹਾਡੇ ਆਪਣੇ ਵਿਰੱਧ ਹੋਵੇ ਜਾਂ ਤੁਹਾਡੇ ਆਪਣੇ ਮਾਂ ਬਾਪ ਜਾਂ ਰਿਸ਼ਤੇਦਾਰਾਂ ਦੇ ਵਿਰੁੱਧ ਹੋਵੇ।[22] ਮਾਮਲੇ ਨਾਲ ਸੰਬੰਧਤ ਧਿਰ ਭਾਵੇਂ ਅਮੀਰ ਹੋਵੇ ਜਾਂ ਗ਼ਰੀਬ, ਦੋਵੇਂ ਹਾਲਤਾਂ ਵਿਚ ਤੁਹਾਥੋਂ ਵੱਧ ਅੱਲਾਹ ਉਹਨਾਂ ਦਾ ਸ਼ੁਭ-ਚਿੰਤਕ ਹੇ। ਇਸ ਲਈ ਤੁਸੀਂ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਕੇ ਇਨਸਾਫ਼ ਦਾ ਪੱਲਾ ਨਾ ਛੱਡੋ। ਜੇਕਰ ਤੁਸੀਂ (ਇਨਸਾਫ਼ ਕਰਨ ਸਮੇਂ) ਗੋਲ ਮੋਲ ਗੱਲ ਕੀਤੀ ਜਾਂ ਆਪਣੇ ਆਪ ਨੂੰ ਗਵਾਹੀ ਦੇਣ ਤੋਂ ਬਚਾਇਆ ਤਾਂ ਯਾਦ ਰੱਖੋ ਕਿ ਜੋ ਕੁੱਝ ਤੁਸੀਂ ਕਰਦੇ ਹੋ ਅੱਲਾਹ ਉਸਤੋਂ ਪੂਰੀ ਤਰ੍ਹਾਂ ਜਾਣੂ ਹੇ।","footnotes":"[22] ਇਸ ਆਇਤ ਵਿਚ ਸੱਚੀ ਗ਼ਵਾਹੀ ਦੇਣ ਲਈ ਨਸੀਹਤ ਕੀਤੀ ਗਈ ਹੇ ਕਿਉਂ ਜੋ ਝੂਠੀ ਗਵਾਹੀ ਵੱਡੇ ਗੁਨਾਹਾਂ ਵਿਚ ਗਿਣੀ ਜਾਂਦੀ ਹੇ ਆਪ ਸ: ਤੋਂ ਜਦੋਂ ਗੁਨਾਹੇ ਕਬੀਰਾ ਭਾਵ ਮਹਾ ਪਾਪਾਂ ਬਾਰੇ ਪੁੱਛਿਆ ਗਿਆ ਤਾਂ ਆਪ ਸ: ਨੇ ਫ਼ਰਮਾਇਆ (1) ਅੱਲਾਹ ਦੇ ਸੰਗ ਕਿਸੇ ਦੂਜੇ ਨੂੰ ਵੀ ਇਬਾਦਤ ਵਿਚ ਸ਼ਰੀਕ ਕਰਨਾ (2) ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ (3) ਨਾ-ਹੱਕਾ ਕਤਲ ਕਰਨਾ (4) ਝੂਠੀ ਗਵਾਹੀ ਦੇਣਾ! (ਸਹੀ ਬੁਖ਼ਾਰੀ, ਹਦੀਸ: 2653)"},{"id":136,"translation":"ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਅਤੇ ਉਸ ਕਿਤਾਬ (.ਕੁਰਆਨ) ਉੱਤੇ, ਜਿਹੜੀ ਉਸ ਨੇ ਆਪਣੇ ਰਸੂਲ ’ਤੇ ਨਾਜ਼ਿਲ ਕੀਤੀ ਹੇ ਅਤੇ ਉਹਨਾਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ’ਤੇ, ਜੋ ਉਸ ਨੇ ਇਸ .ਕੁਰਆਨ ਤੋਂ ਪਹਿਲਾਂ ਨਾਜ਼ਿਲ ਕੀਤੀਆਂ ਹਨ, ਈਮਾਨ ਲੈ ਆਓ। ਜਿਹੜਾ ਵਿਅਕਤੀ ਅੱਲਾਹ, ਉਸ ਦੇ ਫ਼ਰਿਸ਼ਤੇ, ਉਸ ਦੀਆਂ ਕਿਤਾਬਾਂ, ਉਸ ਦੇ ਰਸੂਲਾਂ ਅਤੇ ਕਿਆਮਤ ਦੇ ਦਿਨ ਤੋਂ ਇਨਕਾਰ ਕਰੇਗਾ, ਉਹ ਗੁਮਰਾਹੀ ਵਿਚ ਭਟਕਦਾ ਹੋਇਆ ਬਹੁਤ ਦੂਰ ਨਿੱਕਲ ਗਿਆ।"},{"id":137,"translation":"ਜਿਨ੍ਹਾਂ ਲੋਕਾਂ ਨੇ ਈਮਾਨ ਲੈ ਆਉਣ ਮਗਰੋਂ ਇਨਕਾਰ ਕੀਤਾ ਫੇਰ ਈਮਾਨ ਲੈ ਆਏ ਫੇਰ ਇਨਕਾਰ ਕੀਤਾ ਅਤੇ ਕੁਫ਼ਰ ਵਿਚ ਵਧਦੇ ਹੀ ਚਲੇ ਗਏ, ਅੱਲਾਹ ਉਹਨਾਂ ਨੂੰ ਵੀ ਮੁਆਫ਼ ਨਹੀਂ ਕਰੇਗਾ ਅਤੇ ਨਾ ਹੀ ਉਹਨਾਂ ਨੂੰ ਕਦੇ ਸਿੱਧਾ ਰਾਹ ਵਿਖਾਵੇਗਾ।"},{"id":138,"translation":"ਹੇ ਨਬੀ! ਮੁਨਾਫ਼ਿਕਾਂ ਨੂੰ ਖ਼ਬਰਦਾਰ ਕਰ ਦਿਓ ਕਿ ਉਹਨਾਂ ਲਈ ਦੁਖ਼ਦਾਈ ਅਜ਼ਾਬ ਹੇ।"},{"id":139,"translation":"ਜਿਹੜੇ ਲੋਕ ਮੁਸਲਮਾਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ ਬਣਾਉਂਦੇ ਹਨ, ਉਹ ਦੱਸਣ, ਕੀ ਉਹ ਉਹਨਾਂ ਕੋਲ ਇੱਜ਼ਤ ਲਈ ਜਾਂਦੇ ਹਨ ? ਯਾਦ ਰੱਖੋ ਕਿ ਇੱਜ਼ਤ ਤਾਂ ਸਾਰੀ ਦੀ ਸਾਰੀ ਅੱਲਾਹ ਲਈ ਹੇ।"},{"id":140,"translation":"ਅੱਲਾਹ ਤੁਹਾਡੇ ਲਈ ਆਪਣੀ ਕਿਤਾਬ (.ਕੁਰਆਨ) ਵਿਚ ਇਹ ਹੁਕਮ ਉਤਾਰ ਚੁੱਕਿਆ ਹੇ ਕਿ ਜਦੋਂ ਤੁਸੀਂ ਕਿਸੇ ਥਾਂ ਅੱਲਾਹ ਦੀਆਂ ਆਇਤਾਂ (ਹੁਕਮਾਂ) ਤੋਂ ਇਨਕਾਰ ਕਰਦੇ ਅਤੇ ਮਖੌਲ ਕਰਦੇ ਵੇਖੋ ਤਾਂ ਤੁਸੀਂ ਉਸ ਸਭਾ ਵਿਚ ਨਾ ਬੈਠੋ, ਜਦੋਂ ਤਕ ਕਿ ਉਹ ਲੋਕ ਦੂਜੀਆਂ ਗੱਲਾਂ ਵਿਚ ਨਾ ਲੱਗ ਜਾਣ। (ਜੇ ਤੁਸੀਂ ਇੰਜ ਨਾ ਕੀਤਾ) ਤਾਂ ਤੁਸੀਂ ਵੀ ਉਸ ਸਮੇਂ ਉਹਨਾਂ ਵਰਗੇ ਹੀ ਹੋ ਜਾਓਗੇ। ਬੇਸ਼ੱਕ ਅੱਲਾਹ ਇਕ ਦਿਨ ਸਾਰੇ ਮੁਨਾਫ਼ਿਕਾਂ ਅਤੇ ਕਾਫ਼ਿਰਾਂ ਨੂੰ ਨਰਕ ਵਿਚ ਜਮਾਂ ਕਰਨ ਵਾਲਾ ਹੇ।"},{"id":141,"translation":"ਇਹ (ਮੁਨਾਫ਼ਿਕ) ਲੋਕ ਤੁਹਾਡੇ ਅੰਜਾਮ ਦੀ ਉਡੀਕ ਕਰਦੇ ਰਹਿੰਦੇ ਹਨ, ਫੇਰ ਜੇਕਰ ਤੁਹਾਨੂੰ ਅੱਲਾਹ ਕਾਮਯਾਬੀ ਦੇ ਦੇਵੇ ਤਾਂ ਇਹ ਕਹਿੰਦੇ ਹਨ “ਕੀ ਅਸੀਂ ਤੁਹਾਡੇ ਨਾਲ ਨਹੀਂ ਸਾਂ?” ਜੇ ਕਾਫ਼ਿਰਾਂ ਦਾ ਪੱਲਾ ਭਾਰੀ ਹੋ ਜਾਵੇ ਤਾਂ ਉਹਨਾਂ ਨੂੰ ਆਖਦੇ ਹਨ “ਕੀ ਅਸੀਂ ਤੁਹਾਡੇ ’ਤੇ ਭਾਰੂ ਹੋਣ ਵਾਲੇ ਨਹੀਂ ਸਾਂ? ਕੀ ਅਸੀਂ ਤੁਹਾਨੂੰ ਮੁਸਲਮਾਨਾਂ ਦੇ ਹੱਥੋਂ ਨਹੀਂ ਬਚਾਇਆ?” ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਮੁਨਾਫ਼ਿਕਾਂ ਵਿਚਾਲੇ ਫ਼ੈਸਲਾ ਕਰ ਦੇਵੇਗਾ। ਅੱਲਾਹ ਕਾਫ਼ਿਰਾਂ ਨੂੰ ਈਮਾਨ ਵਾਲਿਆਂ ਵਿਰੁੱਧ (ਭਾਰੂ) ਹੋਣ ਦਾ ਕੋਈ ਵੀ ਰਾਹ ਨਹੀਂ ਦੇਵੇਗਾ"},{"id":142,"translation":"ਬੇਸ਼ੱਕ ਮੁਨਾਫ਼ਿਕ ਅੱਲਾਹ ਨਾਲ ਧੋਖਾ ਕਰਦੇ ਹਨ ਜਦ ਕਿ ਅੱਲਾਹ ਨੇ ਹੀ ਇਹਨਾਂ (ਮੁਨਾਫ਼ਿਕਾਂ) ਨੂੰ ਧੋਖੇ ਵਿਚ ਪਾ ਛੱਡਿਆ ਹੇ। ਜਦੋਂ ਇਹ ਨਮਾਜ਼ ਲਈ ਖੜ੍ਹੇ ਹੁੰਦੇ ਹਨ ਤਾਂ ਬੜੀ ਹੀ ਬੇਦਿਲੀ ਤੇ ਲੋਕ ਵਿਖਾਵੇ ਲਈ ਖੜ੍ਹੇ ਹੁੰਦੇ ਹਨ ਅਤੇ ਅੱਲਾਹ ਨੂੰ ਤਾਂ ਬਹੁਤ ਹੀ ਘੱਟ ਯਾਦ ਕਰਦੇ ਹਨ।"},{"id":143,"translation":"ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।"},{"id":144,"translation":"ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?"},{"id":145,"translation":"ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ[23] ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।","footnotes":"[23] ਇਸ ਵਿਚ ਦੱਸਿਆ ਗਿਆ ਹੇ ਕਿ ਇਸ ਵਿਚ ਮੁਨਾਫ਼ਿਕਾਂ ਵਾਲੀਆਂ ਸਿਫ਼ਤਾਂ ਤੋਂ ਬਚ ਕੇ ਰਹੋ। ਹਦੀਸ ਵਿਚ ਇਹ ਖ਼ੂਬੀਆਂ ਦੱਸੀਆਂ ਗਈਆਂ ਹਨ। ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਚਾਰ ਗੱਲਾਂ ਜਿਸ ਕਿਸੇ ਵਿਚ ਹੋਣਗੀਆਂ ਉਹ ਪ=ਕਾ ਮੁਨਾਫ਼ਿਕ ਰੁ ਜਿਸ ਕਿਸੇ ਵਿਚ ਉਹਨਾਂ ਚਾਰਾਂ ਵਿ=ਚੋਂ ਇਕ ਔੌਗੁਣ ਪਾਇਆ ਜਾਵੇਗਾ। ਉਸ ਵਿਚ ਇਕ ਔੌਗੁਣ ਨਿਫ਼ਾਕ ਦਾ ਵੀ ਰੁ। ਜਦੋਂ ਤਕ ਕਿ ਉਹ ਉਸ ਨੂੰ ਛੱਡ ਨਾ ਦੇਵੇ ਉਹ ਗੱਲਾਂ ਜਾਂ ਔੌਗੁਣ ਇਹ ਹਨ : (1) ਜਦੋਂ ਉਸ ਦੇ ਕੋਲ ਕੋਈ ਅਮਾਨਤ ਰੱਖੀ ਜਾਵੇ ਤਾਂ ਉਸ ਵਿਚ ਖ਼ਿਆਨਤ ਕਰੇ। (2) ਜਦੋਂ ਬੋਲੇ ਤਾਂ ਝੂਠ ਬੋਲੇ। (3) ਜਦ ਵਾਅਦਾ ਕਰੇ ਤਾਂ ਉਸ ਨੂੰ ਪੂਰਾ ਨਾ ਕਰੇ। (4) ਜਦੋਂ ਝਗੜਾ ਕਰੇ ਤਾਂ ਗਾਲਾਂ ਕੱਢੇ। (ਸਹੀ ਬੁਖ਼ਾਰੀ, ਹਦੀਸ: 34)\n* ਅੱਲਾਹ ਦੇ ਰਸੂਲ ਸ: ਨੇ ਇਹ ਵੀ ਫ਼ਰਮਾਇਆ ਰੁ ਕਿ ਕਿਆਮਤ ਦਿਹਾੜੇ ਤੁਸੀਂ ਅੱਲਾਹ ਦੇ ਕੋਲ ਉਸ ਵਿਅਕਤੀ ਨੂੰ ਸਭ ਤੋਂ ਵੱਧ ਭੈੜੇ ਲੋਕਾਂ ਵਿਚ ਵੇਖੋਗੇ ਜਿਹੜੇ ਦੋ ਮੂੰਹੇ ਹਨ ਭਾਵ ਕੁੱਝ ਲੋਕਾਂ ਕੋਲ ਤਾਂ ਇਕ ਮੂੰਹ ਲੈਕੇ ਜਾਂਦੇ ਹਨ ਅਤੇ ਦੂਜਿਆਂ ਕੋਲ ਦੂਜਾ ਮੂੰਹ ਲੈਕੇ ਜਾਂਦੇ ਹਨ (ਭਾਵ ਵੱਖ ਵੱਖ ਗੱਲਾਂ ਕਰਦੇ ਹਨ)। (ਸਹੀ ਬੁਖ਼ਾਰੀ, ਹਦੀਸ: 6058)"},{"id":146,"translation":"ਹਾਂ! ਜਿਹੜੇ (ਇਹਨਾਂ ਵਿੱਚੋ) ਤੌਬਾ ਕਰ ਲੈਣ ਅਤੇ ਆਪਣੇ ਵਤੀਰੇ ਦਾ ਸੁਧਾਰ ਕਰ ਲੈਣ ਅਤੇ ਅੱਲਾਹ ਦੇ ਲੜ ਲੱਗ ਜਾਣ ਅਤੇ ਧਰਮ ਨੂੰ ਅੱਲਾਹ ਵਾਸਤੇ ਖ਼ਾਲਸ ਕਰ ਲੈਣ, ਅਜਿਹੇ ਲੋਕ ਹੀ ਮੋਮਿਨਾਂ ਦੇ ਸਾਥੀ ਹੋਣਗੇ। ਅੱਲਾਹ ਮੋਮਿਨਾਂ ਨੂੰ ਛੇਤੀ ਹੀ ਬਹੁਤ ਵੱਡਾ ਬਦਲਾ ਦੇਵੇਗਾ।"},{"id":147,"translation":"ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।"},{"id":148,"translation":"ਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।"},{"id":149,"translation":"ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।"},{"id":150,"translation":"ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।"},{"id":151,"translation":"ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ ਅਤੇ ਕਾਫ਼ਿਰਾਂ ਲਈ ਅਸੀਂ ਜ਼ਲੀਲ ਕਰਨ ਵਾਲੀ ਸਜ਼ਾ ਤਿਆਰ ਕੀਤੀ ਹੋਈ ਹੇ।"},{"id":152,"translation":"ਅਤੇ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਸਾਰੇ ਪੈਗ਼ੰਬਰਾਂ ਉੱਤੇ ਈਮਾਨ ਲੈ ਆਉਣਗੇ ਅਤੇ ਉਹਨਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰਦੇ ਇਹ ਉਹ ਹਨ ਜਿਨ੍ਹਾਂ ਨੂੰ ਅੱਲਾਹ ਛੇਤੀ ਹੀ ਸੋਹਣਾ ਬਦਲਾ ਦੇਵੇਗਾ। ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਵੱਡੀਆਂ ਰਹਿਮਤਾਂ ਵਾਲਾ ਹੇ।"},{"id":153,"translation":"(ਹੇ ਨਬੀ!) ਤੁਹਾਥੋਂ ਇਹ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਇਹ ਮੰਗ ਕਰਦੇ ਹਨ ਕਿ ਤੁਸੀਂ ਇਹਨਾਂ ਕੋਲ ਕੋਈ ਅਕਾਸ਼ੋਂ ਕਿਤਾਬ ਲੈ ਕੇ ਆਓ, ਜਦ ਕਿ ਮੂਸਾ ਤੋਂ ਤਾਂ ਇਹਨਾਂ ਨੇ ਇਸ ਤੋਂ ਵੀ ਵੱਡੀ ਮੰਗ ਕੀਤੀ ਸੀ ਕਿ ਸਾ` ਐਲਾਨੀਆ (ਖੁੱਲ੍ਹਮ-ਖੁੱਲ੍ਹਾ) ਅੱਲਾਹ ਨੂੰ ਵਿਖਾ ਦਿਓ। ਬਸ ਉਹਨਾਂ ਦੀਆਂ ਜ਼ਾਲਮਾਨਾਂ ਕਰਤੂਤਾਂ ਕਾਰਨ ਉਹਨਾਂ ਉੱਤੇ ਅਚਨਚੇਤ ਬਿਜਲੀ ਆ ਡਿਗੀ, ਜਦ ਕਿ ਉਹਨਾਂ ਕੋਲ ਸਪਸ਼ਟ ਦਲੀਲਾਂ (ਮੂਸਾਂ ਦੇ ਰਸੂਲ ਹੋਣ ਦੀਆਂ) ਆ ਚੁੱਕੀਆਂ ਸਨ ਫੇਰ ਵੀ ਉਹਨਾਂ ਨੇ ਵੱਛੇ ਨੂੰ ਆਪਣਾ ਪੂਜਣਹਾਰ ਬਣਾ ਲਿਆ, ਪ੍ਰੰਤੂ ਅਸੀਂ ਇਹ ਵੀ ਮੁਆਫ਼ ਕਰ ਦਿੱਤਾ ਅਤੇ ਮੂਸਾ ਨੂੰ ਸਪਸ਼ਟ ਰੂਪ ਵਿਚ ਉਹਨਾਂ ਉੱਤੇ ਭਾਰੂ ਕਰ ਦਿੱਤਾ।"},{"id":154,"translation":"ਅਤੇ (ਹੁਕਮਾਂ ਦੀ ਪਾਲਣਾ ਕਰਨ ਦਾ) ਇਕਰਾਰ ਲੈਣ ਲਈ ਅਸੀਂ ਉਹਨਾਂ (ਦੇ ਸਿਰਾਂ) ਉੱਤੇ ਤੂਰ ਪਹਾੜ ਝੁਕਾ ਦਿੱਤਾ ਅਤੇ ਉਹਨਾਂ ਨੂੰ ਹੁਕਮ ਦਿੱਤਾ ਕਿ ਸ਼ਹਿਰ ਦੇ ਬੂਹੇ ਵਿਚ ਦੀ ਝੁਕਦੇ ਹੋਏ [24] ਪਰਵੇਸ਼ ਕਰੋ। ਅਤੇ ਅਸੀਂ ਉਹਨਾਂ ਨੂੰ ਇਹ ਵੀ ਕਿਹਾ ਕਿ ਹਫ਼ਤੇ ਵਾਲੇ ਦਿਨ (ਭਾਵ ਸ਼ਨਿਚਰਵਾਰ) ਕੋਈ ਵਧੀਕੀ ਨਾ ਕਰਨਾ ਅਤੇ ਇਸ ਗੱਲ ਲਈ ਉਹਨਾਂ ਤੋਂ ਪੱਕਾ ਬਚਨ ਲਿਆ ਸੀ।","footnotes":"[24] ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਨਬੀ ਕਰੀਮ ਸ: ਦਾ ਫ਼ਰਮਾਨ ਹੇ, ਬਨੀ ਇਸਰਾਈਲ ਨੂੰ ਹੁਕਮ ਦਿੱਤਾ ਗਿਆ ਸੀ ਕਿ ਸ਼ਹਿਰ ਦੇ ਬੂਹਿਆਂ ਵਿਚ ਸਿਜਦਾ ਕਰਦੇ ਹੋਏ ਅਤੇ ਹਿੱਤਾਤੁਨ (ਸਾਡੀ ਤੌਬਾ ਕਬੂਲ ਕਰ) ਕਹਿੰਦੇ ਹੋਏ ਦਾਖ਼ਿਲ ਹੋਣ, ਪਰ ਉਹਨਾਂ ਨੇ ਹੁਕਮ ਬਦਲ ਦਿੱਤਾ, ਸਿਜਦੇ ਦੀ ਥਾਂ ਘਿਸੜਦੇ ਹੋਏ ਅਤੇ ਹੁਬਤਾਤੁਨ ਫ਼ੀ ਸ਼ਾਅਰਾਹ (ਸੱਟੇ ਵਿਚ ਦਾਣਾ) ਕਹਿੰਦੇ ਹੋਏ ਸ਼ਹਿਰ ਵਿਚ ਦਾਖ਼ਲ ਹੋਏ। (ਸਹੀ ਬੁਖ਼ਾਰੀ, ਹਦੀਸ: 3403)"},{"id":155,"translation":"ਫ਼ੇਰ ਅਸੀਂ ਉਹਨਾਂ ’ਤੇ ਇਸ ਲਈ ਲਾਅਨਤਾਂ ਭੇਜੀਆਂ ਕਿਉਂ ਜੋ ਉਹਨਾਂ ਨੇ ਆਪਣੇ ਬਚਨਾਂ ਨੂੰ ਤੋੜ੍ਹਿਆ, ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕੀਤੀ ਅਤੇ ਅੱਲਾਹ ਦੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਰਹੇ ਅਤੇ ਉਹਨਾਂ ਨੇ ਇਹ ਵੀ ਆਖਿਆ “ਸਾਡੇ ਦਿਲਾਂ ਉੱਤੇ ਤਾਂ ਗ਼ਿਲਾਫ਼ ਚੜ੍ਹੇ ਹੋਏ ਹਨ” (ਭਾਵ ਸਾਡੇ ਦਿਲ ਮਹਿਫ਼ੂਜ਼ ਹਨ)। ਜਦੋਂ ਕਿ ਉਹਨਾਂ ਦੇ ਇਨਕਾਰ ਕਾਰਨ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੇ, ਸੋ ਉਹਨਾਂ ਵਿੱਚੋਂ ਬਹੁਤ ਹੀ ਥੋੜ੍ਹੇ ਲੋਕ ਈਮਾਨ ਲਿਆਉਣਗੇ।"},{"id":156,"translation":"ਇਹ ਸਭ ਲਾਅਨਤਾਂ ਉਹਨਾਂ ਉੱਤੇ (ਈਸਾ ਨੂੰ) ਰਸੂਲ ਮੰਣਨ ਤੋਂ ਇਨਕਾਰ ਅਤੇ ਹਜ਼ਰਤ ਮਰੀਅਮ ਉੱਤੇ ਤੁਹਮਤਾਂ (ਝੂਠੇ ਇਲਜ਼ਾਮ) ਲਾਉਣ ਕਾਰਨ ਸੀ।"},{"id":157,"translation":"ਅਤੇ ਉਹਨਾਂ ਦੇ ਇਸ ਕਥਨ ਕਾਰਨ ਵੀ ਲਾਅਨਤ ਸੀ ਕਿ ਅਸੀਂ ਅੱਲਾਹ ਦੇ ਰਸੂਲ ਮਰੀਅਮ ਦੇ ਪੁੱਤਰ ਮਸੀਹ ਈਸਾ ਨੂੰ ਕਤਲ ਕਰ ਦਿੱਤਾ ਹੇ, ਜਦ ਕਿ ਵਾਸਤਵ ਵਿਚ ਨਾ ਤਾਂ ਉਹਨਾਂ ਨੇ ਉਸ (ਈਸਾ)ਨੂੰ ਕਤਲ ਕੀਤਾ ਅਤੇ ਨਾ ਹੀ ਉਸ ਨੂੰ ਸੂਲੀ ’ਤੇ ਚਾੜ੍ਹਿਆ ਸਗੋਂ ਸਾਰਾ ਮਾਮਲਾ ਉਹਨਾਂ ਲਈ ਸ਼ੱਕੀ ਬਣਾ ਦਿੱਤਾ ਗਿਆ। ਸੱਚ ਜਾਣੋ ਕਿ ਉਹਨਾਂ ਨੂੰ ਇਸ ਗੱਲ ਦਾ ਕੋਈ ਗਿਆਨ ਨਹੀਂ, ਇਹ ਤਾਂ ਸਾਰੇ ਅਟਕਲਾਂ ਉੱਤੇ ਹੀ ਚਲ ਰਹੇ ਹਨ। ਇਹ ਗੱਲ ਯਕੀਨੀ ਹੇ ਕਿ ਉਹਨਾਂ ਨੇ ਉਸ (ਈਸਾ ਨੂੰ ) ਕਤਲ ਨਹੀਂ ਸੀ ਕੀਤਾ।"},{"id":158,"translation":"ਸਗੋਂ ਅੱਲਾਹ ਨੇ ਉਸ (ਈਸਾ ਅ:ਸ:) ਨੂੰ ਆਪਣੇ ਵੱਲ (ਅਕਾਸ਼ ’ਤੇ) ਚੁੱਕ ਲਿਆ। ਅੱਲਾਹ ਬੜਾ ਹੀ ਜ਼ੋਰਾਵਰ ਅਤੇ ਪੂਰੀ ਦਾਨਾਈ ਵਾਲਾ ਹੇ।"},{"id":159,"translation":"ਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ ਈਸਾ ਉੱਤੇ ਆਪਣੇ ਮਰਨ ਤੋਂ ਪਹਿਲਾਂ ਪਹਿਲਾਂ ਈਮਾਨ ਨਾ ਲੈ ਆਵੇ[25] ਅਤੇ ਕਿਆਮਤ ਵਾਲੇ ਦਿਨ ਉਹ ਉਹਨਾਂ ਉੱਤੇ ਗਵਾਹ ਹੋਵੇਗਾ।","footnotes":"[25] ਇਸ ਆਇਤ ਵਿਚ ਹਜ਼ਰਤ ਈਸਾ ਦੀ ਆਮਦ ਵੱਲ ਇਸ਼ਾਰਾ ਹੇ ਜੋ ਕਿ ਕਿਆਮਤ ਦੇ ਨੇੜੇ ਅਕਾਸ਼ ਤੋਂ ਹੋਵੇਗੀ ਇਸੇ ਸੰਬੰਧ ਵਿਚ ਇਕ ਹਦੀਸ ਆਲੇ-ਇਮਰਾਨ ਸੂਰਤ ਦੀ ਆਇਤ 55 ਦੇ ਹਾਸ਼ੀਏ ਵਿਚ ਦਿੱਤੀ ਗਈ ਹੇ ਜਿਸ ਵਿਚ ਇਹ ਵੀ ਹੇ ਕਿ ਹਜ਼ਰਤ ਈਸਾ ਜਜ਼ਿਆ ਲੈਣਾ ਬੰਦ ਕਰ ਦੇਣਗੇ। ਜਜ਼ਿਆ ਤੋਂ ਭਾਵ ਉਹ ਟੈਕਸ ਹੇ ਜਿਹੜਾ ਇਸਲਾਮੀ ਹਕੂਮਤਾਂ ਵਿਚ ਵਸਣ ਵਾਲੇ ਗ਼ੈਰ ਮੁਸਲਮਾਂ ਤੋਂ ਸਰਕਾਰ ਲੈਂਦੀ ਹੇ, ਜਿਹੜੇ ਇਸਲਾਮ ਦੀ ਥਾਂ ਦੂਜੇ ਧਰਮਾਂ ’ਤੇ ਕਾਇਮ ਰਹਿੰਦੇ ਹਨ। ਇਸ ਦੇ ਬਦਲੇ ਵਿਚ ਇਸਲਾਮੀ ਹਕੂਮਤ ਉਹਨਾਂ ਦੇ ਜਾਨ ਮਾਲ ਦੀ ਰਾਖੀ ਕਰਦੀ ਹੇ। ਹਜ਼ਰਤ ਈਸਾ ਜਜ਼ਿਆ ਨਹੀਂ ਲੈਣਗੇ ਸਗੋਂ ਦੀਨ ਇਸਲਾਮ ਨੂੰ ਕਬੂਲ ਕਰਨ ਦੀ ਮੰਗ ਕਰਨਗੇ ਅਤੇ ਉਹਨਾਂ ਕੋਲ ਇਸਲਾਮ ਕਬੂਲ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਹੋਣੀ।"},{"id":160,"translation":"ਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ ਉਹਨਾਂ ਵੱਲੋਂ ਵਧੇਰੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਣ ਕਾਰਨ ਅਸੀਂ ਕੁੱਝ ਪਾਕ ਚੀਜ਼ਾਂ ਨੂੰ ਉਹਨਾਂ ਲਈ ਹਰਾਮ ਕਰ ਛੱਡਿਆ ਜਿਹੜੀਆਂ ਪਹਿਲਾਂ ਉਹਨਾਂ ਲਈ ਹਲਾਲ ਸਨ।"},{"id":161,"translation":"ਅਤੇ ਇਕ ਕਾਰਨ ਇਹ ਵੀ ਸੀ ਕਿ ਉਹ ਵਿਆਜ ਲੈਂਦੇ ਸੀ ਜਿਸ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ ਅਤੇ ਲੋਕਾਂ ਦਾ ਮਾਲ ਨਾ-ਹੱਕਾ (ਧੱਕੇ ਨਾਲ) ਖਾਣ ਕਾਰਨ ਵੀ ਸੀ। ਉਹਨਾਂ ਵਿੱਚੋਂ ਜਿਹੜੇ ਕਾਫ਼ਿਰ ਹਨ ਉਹਨਾਂ ਲਈ ਅਸੀਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ।"},{"id":162,"translation":"ਪ੍ਰੰਤੂ ਜਿਹੜੇ ਉਹਨਾਂ ਵਿੱਚੋਂ ਪੱਕਾ ਗਿਆਨ ਰੱਖਦੇ ਹਨ ਅਤੇ ਈਮਾਨ ਵਾਲੇ ਹਨ ਅਤੇ ਜੋ ਆਪ ਵੱਲ (.ਕੁਰਆਨ) ਉਤਾਰਿਆ ਗਿਆ ਹੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਉਸ ਉੱਤੇ ਵੀ ਜੋ ਤੁਹਾਥੋਂ ਪਹਿਲਾਂ ਨਾਜ਼ਿਲ ਕੀਤਾ ਗਿਆ ਹੇ, ਨਮਾਜ਼ਾਂ ਨੂੰ ਕਾਇਮ ਕਰਦੇ ਹਨ, ਜ਼ਕਾਤ ਦਿੰਦੇ ਹਨ, ਅੱਲਾਹ ਉੱਤੇ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਰੱਖਦੇ ਹਨ, ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਛੇਤੀ ਹੀ ਬਹੁਤ ਵੱਡਾ ਬਦਲਾ ਦੇਵਾਂਗੇ।"},{"id":163,"translation":"(ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਸੇ ਪ੍ਰਕਾਰ ਵਹੀ[26] (ਰੱਬੀ ਪੈਗ਼ਾਮ) ਭੇਜਿਆ ਹੇ ਜਿਵੇਂ ਨੂਹ ਅਤੇ ਇਸ ਤੋਂ ਬਾਅਦ ਵਾਲੇ ਨਬੀਆਂ ਵੱਲ (ਵਹੀ) ਭੇਜੀ ਸੀ ਅਤੇ ਇਹੋ ਵਹੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਵੱਲ ਅਤੇ ਈਸਾ, ਅੱਯੂਬ, ਯੂਨੁਸ, ਹਾਰੂਨ ਅਤੇ ਸੁਲੇਮਾਨ ਵੱਲ ਭੇਜੀ ਸੀ। ਅਸੀਂ ਦਾਊਦ ਨੂੰ ਜ਼ਬੂਰ (ਅਕਾਸ਼ੀ ਕਿਤਾਬ) ਬਖ਼ਸ਼ੀ ਸੀ।","footnotes":"[26] ਅੱਲਾਹ ਦੇ ਰਸੂਲ ਸ:ਨੂੰ ਪੁੱਛਿਆ ਗਿਆ ਕਿ ਤੁਹਾਡੇ ਉੱਤੇ ਵਹੀ ਕਿਵੇਂ ਨਾਜ਼ਿਲ ਹੁੰਦੀ ਹੇ, ਤਾਂ ਆਪ ਸ: ਨੇ ਫ਼ਰਮਾਇਆ “ਵਹੀ ਕਦੇ ਤਾਂ ਮੇਰੇ ’ਤੇ ਘੰਟੀ ਦੀ ਆਵਾਜ਼ ਵਾਂਗ ਨਾਜ਼ਿਲ ਹੰਦੀ ਹੇ। ਵਹੀ ਨਾਜ਼ਿਲ ਹੋਣ ਸਮੇਂ ਮੇਰੇ ਦਿਲ ’ਤੇ ਬਹੁਤ ਬੋਝ ਹੁੰਦਾ ਹੇ ਅਤੇ ਜੋ ਕੁੱਝ ਵਹੀ ਵਿਚ ਕਿਹਾ ਜਾਂਦਾ ਹੇ ਤਾਂ ਮੈਂ ਉਸ ਨੂੰ ਯਾਦ ਕਰ ਲੈਂਦਾ ਹਾਂ।” ਹਜ਼ਰਤ ਆਇਸ਼ਾ ਫ਼ਰਮਾਉਂਦੀਆਂ ਹਨ ਕਿ ਮੈਨੇ ਸਖ਼ਤ ਸਰਦੀਆਂ ਵਿਚ ਨਬੀ ਸ: ’ਤੇ ਵਹੀ ਨਾਜ਼ਿਲ ਹੁੰਦੇ ਹੋਏ ਵੇਖੀ ਹੇ, ਜਦੋਂ ਵਹੀ ਦਾ ਸਿਲਸਿਲਾ ਖ਼ਤਮ ਹੋ ਜਾਂਦਾ ਤਾਂ ਆਪ ਸ: ਦੇ ਮੱਥੇ ’ਤੇ ਪਸੀਨਾ ਆ ਜਾਂਦਾ। (ਸਹੀ ਬੁਖ਼ਾਰੀ, ਹਦੀਸ: 2)"},{"id":164,"translation":"ਤੁਹਾਥੋਂ ਪਹਿਲਾਂ ਅਸੀਂ ਕਿੰਨੇ ਹੀ ਰਸੂਲ ਭੇਜੇ ਜਿਨ੍ਹਾਂ ਦੀ ਗੱਲ ਅਸੀਂ ਤੁਹਾਨੂੰ ਪਹਿਲਾਂ ਹੀ ਸੁਣਾ ਚੁੱਕੇ ਹਾਂ, ਅਤੇ ਕਈ ਰਸੂਲਾਂ ਦੀਆਂ ਗੱਲਾਂ ਤੁਹਾਨੂੰ ਸੁਣਾਈਆਂ ਵੀ ਨਹੀਂ। ਅਸੀਂ ਮੂਸਾ ਨਾਲ ਵਿਸ਼ੇਸ਼ ਕਰ ਕੇ ਕਲਾਮ ਕੀਤਾ।"},{"id":165,"translation":"ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।"},{"id":166,"translation":"ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।"},{"id":167,"translation":"ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।"},{"id":168,"translation":"ਜਿਨ੍ਹਾਂ ਲੋਕਾਂ ਨੇ ਅੱਲਾਹ ਅਤੇ ਰਸੂਲ ਦਾ ਇਨਕਾਰ ਕੀਤਾ ਅਤੇ ਉਹਨਾਂ ਨਾਲ ਵਧੀਕੀਆਂ ਵੀ ਕੀਤੀਆਂ ਫ਼ੇਰ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹਨਾਂ ਨੂੰ ਬਖ਼ਸ਼ ਦੇਵੇ ਅਤੇ ਨਾ ਹੀ ਇਹ ਸ਼ੋਭਾ ਦਿੰਦਾ ਹੇ ਕਿ ਉਹਨਾਂ ਨੂੰ ਸਿੱਧੀ ਰਾਹ ਵਿਖਾਵੇ।"},{"id":169,"translation":"ਛੁੱਟ ਨਰਕ ਵਿਚ ਜਾਣ ਤੋਂ ਉਹਨਾਂ ਲਈ ਕੋਈ ਹੋਰ ਰਾਹ ਨਹੀਂ ਜਿਸ ਵਿਚ ਉਹ ਸਦਾ ਲਈ ਰਹਿਣਗੇ ਅਤੇ ਇਹ ਕੰਮ ਅੱਲਾਹ ਲਈ ਬਹੁਤ ਹੀ ਆਸਾਨ ਹੇ।"},{"id":170,"translation":"ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ (.ਕੁਰਆਨ) ਲੈ ਕੇ ਰਸੂਲ ਆ ਗਿਆ ਹੇ, ਸੋ ਤੁਸੀਂ ਉਸ ’ਤੇ ਈਮਾਨ ਲੈ ਆਓ, ਇਸੇ ਵਿਚ ਤੁਹਾਡੇ ਲਈ ਭਲਾਈ ਹੇ। ਜੇ ਤੁਸੀਂ ਈਮਾਨ ਨਹੀਂ ਲਿਆਉਂਗੇ ਤਾਂ ਜੋ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੇ ਉਹਨਾਂ ਸਭ ਦਾ ਮਾਲਿਕ ਅੱਲਾਹ ਹੇ ਅਤੇ ਅੱਲਾਹ ਹੀ ਜਾਣਨਹਾਰ ਅਤੇ ਸੂਝ-ਬੂਝ ਵਾਲਾ ਹੇ।"},{"id":171,"translation":"ਹੇ ਕਿਤਾਬ ਵਾਲਿਓ (ਯਹੂਦੀ ਤੇ ਈਸਾਈਓ)! ਆਪਣੇ ਧਰਮ ਦੀਆਂ ਹੱਦਾਂ ਤੋਂ ਨਾ ਲੰਘੋ (ਭਾਵ ਜੋ ਅੱਲਾਹ ਨੇ ਆਦੇਸ਼ ਦਿੱਤੇ ਹਨ, ਉਹਨਾਂ ਨੂੰ ਹੀ ਮੰਨੋ) ਅਤੇ ਅੱਲਾਹ ਦੇ ਸੰਬੰਧ ਵਿਚ ਸਚਾੱਈ ਤੋਂ ਛੁੱਟ ਹੋਰ ਕੁੱਝ ਵੀ ਨਾ ਕਹੋ। ਬੇਸ਼ੱਕ ਮਰੀਅਮ ਦਾ ਪੁੱਤਰ ਈਸਾ ਤਾਂ ਕੇਵਲ ਅੱਲਾਹ ਦਾ ਰਸੂਲ ਹੇ ਅਤੇ (ਉਸ ਦਾ ਜਨਮ) ਉਸ (ਅੱਲਾਹ ਦੇ) ਇਕ ਬੋਲ (ਹੁਕਮ ਦੁਆਰਾ ਹੋਇਆ) ਹੇ ਜਿਸ ਨੂੰ ਉਸ ਨੇ ਮਰੀਅਮ ਵੱਲ ਘੱਲਿਆ, ਉਹ ਉਸ ਵੱਲੋਂ ਇਕ ਰੂਹ ਹੇ। ਸੋ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਓ ਅਤੇ ਇਹ ਨਾ ਕਹੋ ਕਿ ਇਸ਼ਟ ਤਿੰਨ ਹਨ, ਇਹ ਗੱਲ ਕਹਿਣ ਤੋਂ ਬਾਜ਼ ਆ ਜਾਓ ਇਸੇ ਵਿਚ ਹੀ ਤੁਹਾਡੀ ਭਲਾਈ ਹੇ। ਪੂਜਣਯੋਗ ਤਾਂ ਕੇਵਲ ਅੱਲਾਹ ਹੀ ਹੇ ਅਤੇ ਇਸ ਗੱਲ ਤੋਂ ਪਾਕ ਹੇ ਕਿ ਉਸ ਦੇ ਕੋਈ ਔੌਲਾਦ ਵੀ ਹੋਵੇ।[27] ਸਭ ਕੁੱਝ ਉਸੇ ਲਈ ਹੇ ਜਿਹੜਾ ਆਸਾਮਾਨਾਂ ਅਤੇ ਧਰਤੀ ਵਿਚ ਹੇ ਅਤੇ ਸਾਰੇ ਕੰਮਾਂ ਨੂੰ ਸਿਰੇ ਚਾੜ੍ਹਣ ਲਈ ਅੱਲਾਹ ਹੀ ਬਥੇਰਾ ਹੇ।","footnotes":"[27] ਨਬੀ ਕਰੀਮ ਸ: ਨੇ ਫ਼ਰਮਾਇਆ ਜਿਸ ਕਿਸੇ ਨੇ ਵੀ ਇਸ ਦੀ ਗਵਾਹੀ ਦਿੱਤੀ ਕਿ ਅੱਲਾਹ ਤੋਂ ਛੁੱਟ ਕੋਈ ਇਸ਼ਟ ਨਹੀਂ, ਉਹ ਇਕ ਹੀ ਹੇ, ਉਸ ਦਾ ਕੋਈ ਸਾਂਝੀ ਨਹੀਂ ਅਤੇ ਬੇਸ਼ੱਕ ਹਜ਼ਰਤ ਮੁਹੰਮਦ ਸ: ਅੱਲਾਹ ਦੇ ਬੰਦੇ ਅਤੇ ਉਸ ਦੇ ਰਸੂਲ ਹਨ, ਅਤੇ ਇਸ ਗੱਲ ਦੀ ਗਵਾਹੀ ਵੀ ਦਿੱਤੀ ਕਿ ਬੇਸ਼ੱਕ ਹਜ਼ਰਤ ਈਸਾ ਵੀ ਅੱਲਾਹ ਦੇ ਬੰਦੇ ਅਤੇ ਉਸ ਦੇ ਰਸੂਲ ਅਤੇ ਉਸ ਦਾ ਕਲਮਾ ਹਨ ਜਿਹੜਾ ਕਿ ਉਸ ਨੇ ਹਜ਼ਰਤ ਮਰੀਅਮ ਵੱਲ ਘੱਲਿਆ ਸੀ ਅਤੇ ਉਸੇ ਵੱਲੋਂ ਪੈਦਾ ਕੀਤੀ ਹੋਈ ਇਕ ਰੂਹ ਹਨ ਅਤੇ ਜੰਨਤ ਤੇ ਨਰਕ ਦਾ ਹੋਣਾ ਹੱਕ ਹੇ ਤਾਂ ਅੱਲਾਹ ਤਆਲਾ ਉਸ ਨੂੰ ਜੰਨਤ ਵਿਚ ਦਾਖ਼ਲ ਕਰ ਦੇਵੇਗਾ ਭਾਵੇਂ ਉਸ ਦੇ ਅਮਲ ਕਿਹੋ ਜਹਿ ਵੀ ਹੋਣ (ਚਾਹੇ ਸਜ਼ਾ ਤੋਂ ਬਾਅਦ ਜੰਨਤ ਵਿਚ ਜਾਵੇ ਜਾਂ ਪਹਿਲਾਂ, ਜਾਣਾ ਤਾਂ ਇਕ ਮੋਮਿਨ ਨੇ ਜੰਨਤ ਵਿਚ ਲਾਜ਼ਮੀ ਹੇ)। (ਸਹੀ ਬੁਖ਼ਾਰੀ, ਹਦੀਸ: 3435)"},{"id":172,"translation":"ਅੱਲਾਹ ਦਾ ਬੰਦਾ ਹੋਣ ਵਿਚ ਨਾ ਤਾਂ ਮਸੀਹ (ਈਸਾ) ਦੀ ਕੋਈ ਹੇਠੀ ਹੇ ਅਤੇ ਨਾ ਹੀ ਅੱਲਾਹ ਦੇ ਨੇੜਲੇ ਫ਼ਰਿਸ਼ਤਿਆਂ ਦੀ ਹੀ ਕੋਈ ਹੇਠੀ ਹੇ, ਪਰ ਜਿਹੜਾ ਕੋਈ ਅੱਲਾਹ ਦੀ ਬੰਦਗੀ ਕਰਨ ਵਿਚ ਆਪਣੀ ਹੇਠੀ ਸਮਝਦਾ ਹੇ ਅਤੇ ਘਮੰਡ ਵੀ ਕਰਦਾ ਹੇ ਤਾਂ ਅੱਲਾਹ ਛੇਤੀ ਹੀ ਉਹਨਾਂ ਸਭ ਨੂੰ ਆਪਣੇ ਕੋਲ ਇਕੱਠਾ ਕਰੇਗਾ।"},{"id":173,"translation":"ਇਸ ਲਈ ਜੋ ਵੀ ਲੋਕ ਈਮਾਨ ਲਿਆਏ ਅਤੇ ਚੰਗੇ ਕੰਮ ਕਰਨਗੇ ਉਹਨਾਂ ਨੂੰ ਇਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਆਪਣੀਆਂ ਮਿਹਰਾਂ ਸਦਕੇ ਇਸ ਵਿਚ ਹੋਰ ਵੀ ਵਾਧਾ ਕਰੇਗਾ ਅਤੇ ਜਿਨ੍ਹਾਂ ਲੋਕਾਂ ਨੇ ਬੰਦਗੀ ਕਰਨ ਨੂੰ ਆਪਣੀ ਹੇਠੀ ਸਮਝੀ ਅਤੇ ਘਮੰਡ ਕੀਤਾ ਉਹਨਾਂ ਨੂੰ ਦਰਦਨਾਕ ਅਜ਼ਾਬ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਹਿਮਾਇਤੀ ਅਤੇ ਸਹਾਈ ਨਾ ਹੋਵੇਗਾ।"},{"id":174,"translation":"ਇਸ ਲਈ ਜੋ ਵੀ ਲੋਕ ਈਮਾਨ ਲਿਆਏ ਅਤੇ ਚੰਗੇ ਕੰਮ ਕਰਨਗੇ ਉਹਨਾਂ ਨੂੰ ਇਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਆਪਣੀਆਂ ਮਿਹਰਾਂ ਸਦਕੇ ਇਸ ਵਿਚ ਹੋਰ ਵੀ ਵਾਧਾ ਕਰੇਗਾ ਅਤੇ ਜਿਨ੍ਹਾਂ ਲੋਕਾਂ ਨੇ ਬੰਦਗੀ ਕਰਨ ਨੂੰ ਆਪਣੀ ਹੇਠੀ ਸਮਝੀ ਅਤੇ ਘਮੰਡ ਕੀਤਾ ਉਹਨਾਂ ਨੂੰ ਦਰਦਨਾਕ ਅਜ਼ਾਬ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਹਿਮਾਇਤੀ ਅਤੇ ਸਹਾਈ ਨਾ ਹੋਵੇਗਾ।"},{"id":175,"translation":"ਸੋ ਜਿਹੜੇ ਲੋਕ ਅੱਲਾਹ ਉੱਤੇ ਈਮਾਨ ਲੈ ਆਏ ਅਤੇ ਇਸ (.ਕੁਰਆਨ ਦੀਆਂ ਹਿਦਾਇਤਾਂ) ਨੂੰ ਮਜ਼ਬੂਤੀ ਨਾਲ ਫੜ ਲਿਆ ਉਹਨਾਂ ਨੂੰ ਉਹ ਛੇਤੀ ਹੀ ਆਪਣੀ ਰਹਿਮਤਾਂ ਅਤੇ ਮਿਹਰਾਂ ਨਾਲ ਨਵਾਜ਼ੇਗਾ ਅਤੇ ਉਹਨਾਂ ਨੂੰ ਆਪਣੇ ਵੱਲ ਆਉਣ ਵਾਲਾ ਸਿੱਧਾ ਰਸਤਾ ਵੀ ਵਿਖਾਵੇਗਾ।"},{"id":176,"translation":"(ਹੇ ਨਬੀ!) ਲੋਕੀ ਤੁਹਾਥੋਂ (ਕਲਾਲਾ ਦੇ ਸੰਬੰਧ ਵਿਚ) ਫ਼ਤਵਾ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਅੱਲਾਹ ਤੁਹਾਨੂੰ ਕਲਾਲਾ ਬਾਰੇ ਦੱਸਦਾ ਹੇ ਕਿ ਜੇ ਕੋਈ ਵਿਅਕਤੀ ਮਰ ਜਾਵੇ ਅਤੇ ਉਸ ਦੀ ਔਲਾਦ (ਭਾਵ ਪ੍ਰਤੱਖ ਵਾਰਿਸ) ਨਾ ਹੋਵੇ ਤੇ ਉਸ ਦੀ ਇਕ ਹੀ ਭੈਣ ਹੋਵੇ ਤਾਂ ਉਸ ਭੈਣ ਨੂੰ ਉਸ ਦੇ ਭਰਾ ਦੇ ਛੱਡੇ ਹੋਏ ਮਾਲ ਦਾ ਅੱਧਾ ਹਿੱਸਾ ਮਿਲੇਗਾ ਅਤੇ ਜੇ ਭੈਣ ਬੇ-ਔਲਾਦ ਮਰੇ ਤਾਂ ਉਸਦਾ ਭਰਾ ਉਸ ਦਾ ਵਾਰਸ ਹੋਵੇਗਾ। ਜੇ ਭੈਣਾ ਦੋ ਜਾਂ ਦੋ ਤੋਂ ਵੱਧ ਹੋਣ ਤਾਂ ਉਹਨਾਂ ਨੂੰ ਉਹਨਾਂ ਦੇ ਭਰਾਂ ਦੇ ਛੱਡੇ ਹੋਏ ਮਾਲ ਦਾ ਦੋ ਤਿਹਾਈ ਹਿੱਸਾ ਮਿਲੇਗਾ। ਜੇ ਕਈ ਭਰਾ, ਭੈਣ, ਪੁਰਸ਼ ਤੇ ਔਰਤਾਂ ਵਾਰਸ ਹੋਣ ਤਾਂ ਮਰਦ ਦਾ ਹਿੱਸਾ ਦੋ ਔਰਤਾਂ ਦੇ ਬਰਾਬਰ ਹੋਵੇਗਾ। ਅੱਲਾਹ ਤੁਹਾਡੇ ਲਈ ਆਪਣੇ ਆਦੇਸ਼ਾਂ ਨੂੰ ਸਪਸ਼ਟ ਕਰਕੇ ਬਿਆਨ ਕਰਦਾ ਹੇ ਤਾਂ ਜੋ ਤੁਸੀਂ ਕੁਰਾਹੇ ਨਾ ਪੈ ਜਾਓ। ਅੱਲਾਹ ਹਰ ਚੀਜ਼ ਨੂੰ ਭਲੀ-ਭਾਂਤ ਜਾਣਦਾ ਹੇ।"}]},{"id":5,"verses":[{"id":1,"translation":"ਹੇ ਈਮਾਨ ਵਾਲਿਓ! ਆਪਣੇ ਬਚਨਾਂ ਨੂੰ ਨਿਭਾਓ। ਤੁਹਾਡੇ ਲਈ ਸਾਰੇ ਚੌਖੁਰੇ ਪਸ਼ੂ ਹਲਾਲ (ਜਾਇਜ਼) ਕੀਤੇ ਗਏ ਹਨ, ਛੁੱਟ ਉਹਨਾਂ ਤੋਂ ਜਿਹੜੇ ਤੁਹਾ` (ਅੱਗੇ ਚੱਲ ਕੇ) ਦੱਸੇ ਜਾਣਗੇ। ਪਰ ਜਦੋਂ ਤੁਸੀਂ ਇਹਰਾਮ (ਹੱਜ ਦਾ ਵਿਸ਼ੇਸ਼ ਵਸਤਰ) ਦੀ ਹਾਲਤ ਵਿਚ ਹੋਵੋ ਤਾਂ ਸ਼ਿਕਾਰ ਨੂੰ ਆਪਣੇ ਲਈ ਜਾਇਜ਼ ਨਾ ਸਮਝੋ। ਬੇਸ਼ੱਕ ਅੱਲਾਹ ਜੋ ਚਾਹੁੰਦਾ ਰੁ ਉਸੇ ਦਾ ਹੁਕਮ ਦਿੰਦਾ ਹੇ।"},{"id":2,"translation":"ਹੇ ਈਮਾਨ ਵਾਲਿਓ! ਅੱਲਾਹ ਦੀਆਂ ਨਿਸ਼ਾਨੀਆਂ ਦਾ ਨਿਰਾਦਰ ਨਾ ਕਰੋ ਅਤੇ ਨਾ ਅਦਬ ਵਾਲੇ ਮਹੀਨਿਆਂ ਦਾ ਅਤੇ ਨਾ ਹੀ ਹਰਮ (ਭਾਵ ਖ਼ਾਨਾ-ਕਾਅਬਾ) ਵਿਚ ਕੁਰਬਾਨ ਹੋਣ ਵਾਲੇ ਜਾਨਵਰ ਦਾ, ਜਿਨ੍ਹਾਂ ਦੇ ਗਲੇ ਵਿਚ ਕੁਰਬਾਨੀ ਦੇ ਪਟੇ ਪਏ ਹੋਏ ਹਨ ਅਤੇ ਨਾ ਕਾਅਬੇ ਵੱਲ ਜਾਣ ਵਾਲੇ ਉਹਨਾਂ ਲੋਕਾਂ ਨੂੰ ਤੰਗ ਕਰੋ ਜਿਹੜੇ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਵੱਲ ਆਪਣੇ ਰੱਬ ਦੇ ਫ਼ਜ਼ਲ ਅਤੇ ਉਸ ਦੀ ਰਜ਼ਾ ਦੀ ਭਾਲ ਵਿਚ ਜਾ ਰਹੇ ਹਨ। ਹਾਂ! ਜਦੋਂ ਤੁਸੀਂ ਇਹਰਾਮ ਉਤਾਰ ਦਿਓ ਤਾਂ ਸ਼ਿਕਾਰ ਕਰ ਸਕਦੇ ਹੋ। ਜਿਨ੍ਹਾਂ ਲੋਕਾਂ ਨੇ ਤੁਹਾ` ਮਸਜਿਦੇ ਹਰਾਮ (ਸਤਿਕਾਰਯੋਗ ਮਸਜਿਦ ਭਾਵ ਖ਼ਾਨਾ-ਕਾਅਬਾ) ਤੋਂ ਰੋਕਿਆ ਸੀ ਉਹਨਾਂ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ਲਈ ਨਾ ਉਭਾਰੇ ਕਿ ਤੁਸੀਂ ਉਹਨਾਂ ਨਾਲ ਵਧੀਕੀ ਕਰੋ। ਤੁਸੀਂ ਨੇਕੀ ਅਤੇ ਪਰਹੇਜ਼ਗਾਰੀ (ਭਾਵ ਬੁਰਾਈਆਂ ਤੋਂ ਬਚਣ) ਵਿਚ ਇਕ ਦੂਜੇ ਦੀ ਸਹਾਇਤਾ ਕਰਦੇ ਰਹੋ, ਪ੍ਰੰਤੂ ਗੁਨਾਹ ਅਤੇ ਵਧੀਕੀ ਦੇ ਕੰਮਾ ਵਿਚ ਸਹਿਯੋਗੀ ਨਾ ਬਣੋ। ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ (ਗੁਨਾਹਾਂ ਤੇ ਵਧੀਕੀ ਕਰਨ ਵਾਲਿਆਂ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।"},{"id":3,"translation":"(ਹੇ ਮੁਸਲਮਾਨੋ!) ਤੁਹਾਡੇ ਲਈ, ਮੁਰਦਾਰ, ਖੂਨ, ਸੂਰ ਦਾ ਮਾਸ ਅਤੇ ਉਹ ਜਾਨਵਰ ਜਿਸ ਨੂੰ ਜ਼ਿਬਹ (ਭਾਵ ਕੁਰਬਾਨ) ਕਰਨ ਲੱਗੇ ਰੱਬ ਤੋਂ ਛੁੱਟ ਹੋਰ ਕਿਸੇ ਦਾ ਨਾਂ ਲਿਆ ਗਿਆ ਹੋਵੇ, ਜਿਹੜਾ ਜਾਨਵਰ ਗਲਾ ਘੁਟ ਕੇ ਮਰ ਜਾਵੇ ਜਾਂ ਸੱਟ ਖਾ ਕੇ ਮਰ ਜਾਵੇ ਜਾਂ ਉੱਚੀ ਥਾਂ ਤੋਂ ਗਿਰ ਕੇ ਮਰ ਜਾਵੇ ਜਾਂ ਕੋਈ ਜਾਨਵਰ ਸਿੰਗ ਲੱਗਣ ਨਾਲ ਮਰ ਜਾਵੇ ਅਤੇ ਜਿਸ ਪਸ਼ੂ ਨੂੰ ਕਿਸੇ ਦਰਿੰਦੇ ਨੇ ਪਾੜ ਖਾਇਆ ਹੋਵੇ, ਛੁੱਟ ਉਸ ਤੋਂ ਜਿਸ ਨੂੰ ਤੁਸੀਂ ਜਿਉਂਦਾ ਵੇਖ ਕੇ ਹਲਾਲ ਕਰ ਲਿਆ ਹੋਵੇ ਅਤੇ ਉਹ ਜਾਨਵਰ ਜਿਹੜਾ ਕਿਸੇ ਅਸਥਾਨ[1] ’ਤੇ ਕੁਰਬਾਨ ਕੀਤਾ ਗਿਆ ਹੋਵੇ, ਹਰਾਮ (ਨਾ ਜਾਇਜ਼) ਕੀਤਾ ਗਿਆ ਹੇ। ਤੁਹਾਡੇ ਲਈ ਇਹ ਵੀ ਨਾ-ਜਾਇਜ਼ ਹੇ ਕਿ ਤੁਸੀਂ ਕਾਨਿਆਂ ਨਾਲ ਆਪਣੀ ਕਿਸਮਤ ਮਾਲੂਮ ਕਰੋ, ਇਹ ਸਾਰੇ ਕੰਮ ਗੁਨਾਹ ਦੇ ਹਨ। ਅੱਜ ਉਹ ਲੋਕ ਨਿਰਾਸ਼ ਹੋ ਗਏ ਹਨ ਜਿਨ੍ਹਾਂ ਨੇ ਤੁਹਾਡੇ ਦੀਨ ਦਾ ਇਨਕਾਰ ਕੀਤਾ ਹੇ, ਸੋ ਤੁਸੀਂ ਉਹਨਾਂ ਤੋਂ ਨਾ ਡਰੋ ਸਗੋਂ ਮੇਥੋਂ ਹੀ ਡਰੋ। ਅੱਜ ਮੈਨੇ (ਅੱਲਾਹ ਨੇ) ਤੁਹਾਡੇ ਲਈ ਤੁਹਾਡਾ ਦੀਨ (ਧਰਮ) ਨੂੰ ਮੁਕੱਮਲ ਕਰ ਦਿੱਤਾ ਹੇ ਅਤੇ ਤੁਹਾਡੇ ਉੱਤੇ ਆਪਣੀ ਨਿਅਮਤ ਪੂਰੀ ਉਤਾਰ ਛੱਡੀ ਹੇ ਅਤੇ ਤੁਹਾਡੇ ਲਈ ਇਸਲਾਮ ਨੂੰ ਧਰਮ ਵਜੋਂ ਪਸੰਦ ਕੀਤਾ ਹੇ। ਜਿਹੜਾ ਕੋਈ ਭੁੱਖ ਤੋਂ ਹਾਲੋਂ-ਬੇਹਾਲ ਹੋ ਜਾਵੇ ਜਦੋਂ ਕਿ ਉਸ ਦੀ ਰੁਚੀ ਗੁਨਾਹ ਵੱਲ ਨਾ ਹੋਵੇ (ਅਤੇ ਉਹ ਕੋਈ ਹਰਾਮ ਚੀਜ਼ ਖਾ ਲਵੇ ਤਾਂ ਅਜਿਹੇ ਮੁਸਲਮਾਨ ਲਈ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।","footnotes":"[1] ਥਾਨ ਤੋਂ ਭਾਵ ਉਹ ਥਾਂ ਜਿਹੜੀ ਬੁੱਤਾ ਦੇ ਨੇੜੇ ਬੁਤਾਂ ਨੂ ਖ਼ੁਸ਼ ਕਰਨ ਲਈ ਜਾਨਵਰਾਂ ਨੂ ਜ਼ਿਬਹ (ਭੇਂਟ) ਕਰਨ ਲਈ ਹੁੰਦੀ ਹੇ।"},{"id":4,"translation":"(ਹੇ ਨਬੀ!) ਲੋਕੀਂ ਤੁਹਾਥੋਂ ਪੁੱਛਦੇ ਹਨ ਕਿ (ਰੱਬ ਵੱਲੋਂ) ਉਹਨਾਂ ਲਈ ਕੀ ਕੁੱਝ ਹਲਾਲ (ਜਾਇਜ਼) ਕੀਤਾ ਗਿਆ ਹੇ, ਤੁਸੀਂ ਆਖ ਦਿਓ! ਕਿ ਸਾਰੀਆਂ ਹੀ ਪਾਕ ਚੀਜ਼ਾਂ ਤੁਹਾਡੇ ਲਈ ਹਲਾਲ ਕੀਤੀਆਂ ਗਈਆਂ ਹਨ ਅਤੇ ਜਿਹੜੇ ਜਾਨਵਰਾਂ ਨੂੰ ਤੁਸੀਂ ਸ਼ਿਕਾਰ ਕਰਨ ਲਈ ਸਿਖਲਾਈ ਦੇ ਰੱਖੀ ਹੇ ਭਾਵ ਤੁਸੀਂ ਆਪਣੇ ਸ਼ਿਕਾਰੀ ਜਾਨਵਰਾਂ ਨੂੰ ਉਹ ਕੁੱਝ ਸਿਖਾਉਂਦੇ ਹੋ ਜਿਸ ਦਾ ਗਿਆਨ ਰੱਬ ਨੇ ਤੁਹਾਨੂੰ ਦਿੱਤਾ ਹੋਇਆ ਹੇ ਸੋ ਜਿਹੜੇ ਵੀ ਸ਼ਿਕਾਰ ਨੂੰ ਉਹ ਤੁਹਾਡੇ ਲਈ ਫੜੀ ਰੱਖਣ ਤਾਂ ਉਸ ਸ਼ਿਕਾਰ ਕੀਤੇ ਹੋਏ ਜਾਨਵਰ ਨੂੰ ਅੱਲਾਹ ਦਾ ਨਾਂ ਪੜ੍ਹਕੇ ਜ਼ਿਬਹ ਕਰੋ ਫੇਰ ਉਸ ਵਿੱਚੋਂ ਖਾਓ। ਅੱਲਾਹ ਤੋਂ ਡਰਦੇ ਰਿਹਾ ਕਰੋ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।"},{"id":5,"translation":"ਸਾਰੀਆਂ ਪਾਕ ਚੀਜ਼ਾਂ ਅੱਜ ਤੋਂ ਤੁਹਾਡੇ ਲਈ ਹਲਾਲ ਕਰ ਦਿੱਤੀਆਂ ਗਈਆਂ ਹਨ ਅਤੇ ਅਹਲੇ ਕਿਤਾਬ ਦਾ ਭੋਜਨ (ਯਹੂਦੀ ਅਤੇ ਈਸਾਈਆਂ ਦੇ ਹੱਥੋਂ ਅੱਲਾਹ ਦੇ ਨਾਂ ’ਤੇ ਜ਼ਿਬਹ ਕੀਤਾ ਗਿਆ ਜਾਨਵਰ) ਤੁਹਾਡੇ ਲਈ ਜਾਈਜ਼ ਰੁ ਅਤੇ ਤੁਹਾਡਾ ਭੋਜਨ ਉਹਨਾਂ ਲਈ ਜਾਈਜ਼ ਹੇ। ਤੁਹਾਡੇ ਲਈ ਪਾਕ ਪਵਿੱਤਰ ਈਮਾਨ ਵਾਲੀਆਂ ਇਸਤਰੀਆਂ ਅਤੇ ਉਹਨਾਂ ਦੀਆਂ ਪਾਕ-ਪਵਿੱਤਰ ਇਸਤਰੀਆਂ ਵੀ ਹਲਾਲ ਹਨ (ਭਾਵ ਨਿਕਾਹ ਕਰ ਸਕਦੇ ਹੋ) ਜਿਹਨਾਂ ਨੂੰ ਤੁਹਾਥੋਂ ਪਹਿਲਾਂ ਕਿਤਾਬ ਦਿੱਤੀ ਗਈ ਸੀ, ਪਰ ਇਹ ਉਸ ਸਮੇਂ ਹੇ ਜਦੋਂ ਤੁਸੀਂ ਉਹਨਾਂ ਦੇ ਮਹਿਰ ਅਦਾ ਕਰਕੇ ਉਹਨਾਂ ਨੂੰ ਨਿਕਾਹ ਦੀ ਕੈਦ ਵਿਚ ਲੈ ਆਓ, ਨਾ ਬਦਕਾਰੀ ਕਰਨ ਵਾਲੇ ਬਣੋ ਅਤੇ ਨਾ ਹੀ ਗੁਪਤ ਸੰਬੰਧ ਰੱਖੋ। ਜਿਹੜਾ ਕੋਈ ਈਮਾਨ ਤੋਂ ਹੀ ਇਨਕਾਰ ਕਰੇਗਾ ਤਾਂ ਉਸ ਦਾ ਸਾਰਾ ਕੀਤਾ ਕਰਾਇਆ ਬਰਬਾਦ ਹੋਵੇਗਾ ਅਤੇ ਉਹ ਪਰਲੋਕ ਵਿਖੇ ਘਾਟਾ ਸਹਿਣ ਵਾਲਿਆਂ ਵਿੱਚੋਂ ਹੋਵੇਗਾ।"},{"id":6,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਨਮਾਜ਼ (ਦੇ ਇਰਾਦੇ ਨਾਲ) ਉੱਠੋ ਤਾਂ ਤੁਹਾਨੂੰ ਚਾਹੀਦਾ ਹੇ ਕਿ ਆਪਣੇ ਚਿਹਰੇ ਨੂੰ ਧੋਵੋ ਅਤੇ ਹੱਥਾਂ ਨੂੰ ਸਨੇ ਕੁਹਨੀਆਂ ਧੋ ਲਵੋ[2] ਆਪਣੇ ਸਿਰ ਉੱਤੇ (ਹੱਥ ਗਿੱਲੇ ਕਰਕੇ) ਫੇਰੋ ਅਤੇ ਆਪਣੇ ਪੈਰਾਂ ਨੂੰ ਗਿਟੇ ਸਨੇ ਧੋਵੋ। ਜੇ ਤੁਸੀਂ ਨਾਪਾਕੀ ਦੀ ਹਾਲਤ ਵਿਚ ਹੋਵੋ ਤਾਂ ਇਸ਼ਨਾਨ ਕਰ ਲਵੋ ਹਾਂ! ਜੇ ਤੁਸੀਂ ਬਿਮਾਰ ਜਾਂ ਸਫਰ ਵਿਚ ਹੋਵੋ ਜਾਂ ਤੁਹਾਡੇ ਵਿੱਚੋਂ ਕੋਈ ਵਿਅਕਤੀ ਨਿਤ-ਰੋਜ਼ ਦੀਆਂ ਲੋੜਾਂ (ਭਾਵ ਟੱਟੀ-ਪਿਸ਼ਾਬ ਆਦਿ) ਪੂਰੀਆਂ ਕਰਕੇ ਆਇਆ ਹੋਵੇ ਜਾਂ ਤੁਸੀਂ ਪਤਨੀਆਂ ਨਾਲ ਸੰਭੋਗ ਕੀਤਾ ਹੋਵੇ ਅਤੇ ਤੁਹਾਨੂੰ ਪਾਣੀ ਨਾ ਮਿਲੇ ਤਾਂ ਤੁਸੀਂ ਪਾਕ ਮਿੱਟੀ ਨਾਲ ਤਯੱਮੁਮ ਕਰ[3] ਲਓ ਫੇਰ ਉਸ (ਮਿੱਟੀ ਨਾਲ ਲਿਬੜੇ ਹੱਥਾਂ) ਨੂੰ ਆਪਣੇ ਚਿਹਰੇ ਅਤੇ ਹੱਥਾਂ ਉੱਤੇ ਫੇਰ ਲਿਆ ਕਰੋ। ਅੱਲਾਹ ਨਹੀਂ ਚਾਹੁੰਦਾ ਕਿ ਤੁਹਾਨੂੰ ਔਖਿਆਈ ਵਿਚ ਪਾਵੇ, ਸਗੋਂ ਉਹ ਤਾਂ ਤੁਹਾਨੂੰ ਪਾਕ ਰੱਖਣਾ ਚਾਹੁੰਦਾ ਹੇ ਅਤੇ ਤੁਹਾਡੇ ਉੱਤੇ ਆਪਣੀ ਨਿਅਮਤਾਂ ਪੂਰੀਆਂ ਕਰ ਦੇਣਾ ਚਾਹੁੰਦਾ ਹੇ, ਤਾਂ ਜੋ ਤੁਸੀਂ ਉਸ ਦਾ ਧੰਨਵਾਦ ਕਰੋ।","footnotes":"[2] ਇਸ ਆਇਤ ਵਿਚ ਵਜ਼ੂ ਕਰਨ ਦਾ ਹੁਕਮ ਹੇ। ਕਿਆਮਤ ਦਿਹਾੜੇ ਉੱਮਤੇ ਮੁਹੰਮਦੀਯਾ ਦੀ ਵਿਸ਼ੇਸ਼ਤਾ ਹੋਵੇਗੀ ਕਿ ਉਸ ਦੇ ਵਜ਼ੂ ਵਾਲੇ ਸਰੀਰ ਦੇ ਅੰਗ ਚਮਕਣਗੇਂ ਜਿਵੇਂ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ, ਜਦੋਂ ਮੇਰੀ ਉੱਮਤ ਦੇ ਲੋਕ ਕਿਆਮਤ ਦਿਹਾੜੇ ਬੁਲਾਏ ਜਾਣਗੇ ਤਾਂ ਵਜ਼ੂ ਕਾਰਨ ਉਹਨਾਂ ਦੇ ਮੱਥੇ, ਹੱਥ, ਪੈਰ ਚਮਕਦੇ ਹੋਣਗੇ। ਜੇ ਤੁਹਾਡੇ ’ਚੋਂ ਕੋਈ ਆਪਣੀ ਚਮਕ ਵਧਾਉਣ ਦੀ ਹਿੰਮਤ ਰੱਖਦਾ ਹੋਵੇ ਤਾਂ ਉਹ ਜ਼ਰੂਰ ਵਧਾਏ ਭਾਵ ਚੰਗੀ ਤਰ੍ਹਾਂ ਤੇ ਵੱਧ ਤੋਂ ਵੱਧ ਵਜ਼ੂ ਕਰੇ। (ਸਹੀ ਬੁਖ਼ਾਰੀ, ਹਦੀਸ: 136) \n[3] ਤਯੱਮੁਮ ਕਰਨ ਦਾ ਤਰੀਕਾ ਆਪਣੇ ਦੋਵਾਂ ਹੱਥਾਂ ਨੂੰ ਕਿਸੇ ਪਾਕ ਮਿੱਟੀ ਜਾਂ ਸਾਫ਼ ਧਰਤੀ ’ਤੇ ਮਾਰੋ ਫੇਰ ਦੋਵਾਂ ਹੱਥਾਂ ਤੋਂ ਮਿੱਟੀ ਝਾੜ੍ਹ ਕੇ ਇਕ ਹੱਥ ਦੀ ਹਥੇਲੀ ਦੂਜੇ ਹੱਥ ਦੀ ਪਿੱਠ ’ਤੇ ਫੇਰੋ ਅਤੇ ਫਰ ਆਪਣੇ ਚਿਹਰੇ ’ਤੇ ਮਲੋ, ਇੰਜ ਇਕ ਵਾਰ ਹੀ ਕਰਨਾ ਹੇ। (ਸਹੀ ਬੁਖ਼ਾਰੀ, ਹਦੀਸ: 347)"},{"id":7,"translation":"(ਹੇ ਮੋਮਿਨੋ!) ਤੁਹਾਡੇ ਉੱਤੇ ਜੋ ਵੀ ਅੱਲਾਹ ਵੱਲੋਂ ਨਿਅਮਤ ਨਾਜ਼ਿਲ ਹੋਈ ਹੇ ਉਸ ਨੂੰ ਚੇਤੇ ਰੱਖੋ ਅਤੇ ਇਸ ਬਚਨ ਨੂੰ ਵੀ ਯਾਦ ਰੱਖੋ ਜੋ ਤੁਸੀਂ ਉਸ (ਅੱਲਾਹ) ਨਾਲ ਕੀਤਾ ਹੇ, ਜਦੋਂ ਤੁਸੀਂ (ਇਕਰਾਰ ਵਜੋਂ) ਕਿਹਾ ਸੀ ਕਿ ਅਸੀਂ ਇਹਨਾਂ ਹੁਕਮਾਂ ਨੂੰ ਸੁਣਿਆ ਅਤੇ ਇਸ ਨੂੰ ਸਵੀਕਾਰ ਕੀਤਾ ਹੇ। ਸੋ ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਦਿਲਾਂ (ਵਿਚ ਲੁਕੇ) ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":8,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਲਈ ਹੱਕ ਸੱਚ ਉੱਤੇ ਖੜ੍ਹਣ ਵਾਲੇ ਅਤੇ ਇਨਸਾਫ਼ ਦੀ ਗਵਾਹੀ ਦੇਣ ਵਾਲੇ ਬਣ ਜਾਓ। ਕਿਸੇ ਕੌਮ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ’ਤੇ ਨਾ ਉਭਾਰੇ ਕਿ ਤੁਸੀਂ ਇਨਸਾਫ਼ ਹੀ ਨਾ ਕਰ ਸਕੋਂ। ਇਨਸਾਫ਼ ਤੋਂ ਕੰਮ ਲਿਆ ਕਰੋ ਇਹੋ ਪਰਹੇਜ਼ਗਾਰੀ ਦੇ ਵੱਧ ਨੇੜੇ ਹੇ ਅਤੇ ਅੱਲਾਹ ਤੋਂ ਡਰਦੇ ਰਹੋ, ਸੱਚ ਜਾਣੋ ਕਿ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਜਾਣਕਾਰੀ ਰੱਖਦਾ ਹੇ।"},{"id":9,"translation":"ਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।"},{"id":10,"translation":"ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਸਾਡੇ ਹੁਕਮਾਂ ਨੂੰ ਝੁਠਲਾਇਆ, ਉਹ ਸਾਰੇ ਲੋਕ ਨਰਕ ਵਿਚ ਜਾਣ ਵਾਲੇ ਹਨ।"},{"id":11,"translation":"ਹੇ ਈਮਾਨ ਵਾਲਿਓ! ਅੱਲਾਹ ਨੇ ਤੁਹਾਡੇ ਉੱਤੇ ਜਿਹੜੀ ਨਿਅਮਤ (ਰੱਬੀ ਮਦਦ) ਨਾਜ਼ਿਲ ਕੀਤੀ ਸੀ ਉਸ ਨੂੰ ਚੇਤੇ ਰੱਖੋ ਜਦੋਂ ਇਕ ਕੌਮ ਨੇ ਤੁਹਾਡੇ ਉੱਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਅੱਲਾਹ ਨੇ ਉਹਨਾਂ ਦੇ ਹੱਥਾਂ ਨੂੰ ਤੁਹਾਡੇ ਤਕ ਪਹੁੰਚਣ ਤੋਂ ਰੋਕ ਦਿੱਤਾ ਸੀ। ਅੱਲਾਹ ਤੋਂ ਡਰਦੇ ਰਹੋ ਅਤੇ ਮੋਮਿਨਾਂ ਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।"},{"id":12,"translation":"ਬੇਸ਼ੱਕ ਅੱਲਾਹ ਨੇ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਅਤੇ ਅਸੀਂ ਉਹਨਾਂ ਵਿੱਚੋਂ ਬਾਰਾਂ ਸਰਦਾਰ ਨਿਯੁਕਤ ਕੀਤੇ ਸਨ। ਅਤੇ ਅੱਲਾਹ ਨੇ ਉਹਨਾਂ ਨੂੰ ਆਖਿਆ ਸੀ ਕਿ ਮੈਂ ਤੁਹਾਡੇ ਅੰਗ-ਸੰਗ ਹੀ ਹਾਂ। ਜੇ ਤੁਸੀਂ ਨਮਾਜ਼ ਕਾਇਮ ਰੱਖੋਗੇ ਅਤੇ ਜ਼ਕਾਤ ਦਿੰਦੇ ਰਹੋਗੇ ਅਤੇ ਮੇਰੇ ਰਸੂਲਾਂ ਨੂੰ ਮੰਨੋਗੇ ਅਤੇ ਉਹਨਾਂ ਦੀ ਸਹਾਇਤਾ ਕਰਦੇ ਰਹੋਗੇ ਅਤੇ ਅੱਲਾਹ ਨੂੰ ਸੋਹਣਾ ਕਰਜ਼ਾ ਦਿਓਗੇ (ਭਾਵ ਰੱਬ ਦੀ ਰਾਹ ਵਿਚ ਖ਼ਰਚ ਕਰੋਗੇ) ਤਾਂ ਮੈਂ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵਾਂਗਾ ਅਤੇ ਤੁਹਾਨੂੰ ਉਹਨਾਂ ਸਵਰਗਾਂ ਵਿਚ ਲੈ ਕੇ ਜਾਵਾਂਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜੇ ਕਿਸੇ ਨੇ ਫੇਰ ਵੀ ਕੁਫ਼ਰ ਕੀਤਾ ਤਾਂ ਅਸਲੋ ਉਹ ਸਿੱਧੇ ਰਸਤੇ ਤੋਂ ਭਟਕ ਗਿਆ।"},{"id":13,"translation":"ਸੋ ਉਹਨਾਂ ਦੇ ਆਪਣੇ ਹੀ ਕੀਤੇ ਬਚਨਾਂ ਨੂੰ ਭੰਗ ਕਰਨ ਕਾਰਨ[4] ਅਸੀਂ ਉਹਨਾਂ (ਬਨੀ ਇਸਰਾਈਲ) ਉੱਤੇ ਲਾਅਨਤਾਂ ਭੇਜੀਆਂ ਅਤੇ ਉਹਨਾਂ ਦੇ ਦਿਲ ਕਠੋਰ ਕਰ ਦਿੱਤੇ (ਕਿ ਉਹ ਸਿਧੇ ਰਾਹ ਤੁਰ ਹੀ ਨਾ ਸਕਣ)। ਉਹ ਰੱਬ ਦੇ ਕਲਾਮ ਦੀ ਰੂਪ ਰੇਖਾ ਬਦਲ ਦਿੰਦੇ ਹਨ ਅਤੇ ਜੋ ਵੀ ਉਹਨਾਂ ਨੂੰ ਹਿਦਾਇਤਾਂ ਕੀਤੀਆਂ ਗਈਆਂ ਸਨ ਉਹਨਾਂ ਦਾ ਇਕ ਵੱਡਾ ਹਿੱਸਾ ਉਹਨਾਂ ਨੇ ਭੁਲਾ ਦਿੱਤਾ ਹੇ। (ਹੇ ਨਬੀ!) ਉਹਨਾਂ ਵਿਚ ਕੁੱਝ ਲੋਕਾਂ ਨੂੰ ਛੱਡ ਕੇ ਦੂਜਿਆਂ ਵੱਲੋਂ ਹੇਰਾ-ਫੇਰੀ ਕਰਨ ਦੀ ਸੂਚਨਾ ਆਮ ਕਰਕੇ ਤੁਹਾਨੂੰ ਮਿਲਦੀ ਰਹਿੰਦੀ ਹੇ। ਸੋ ਤੁਸੀਂ ਉਹਨਾਂ ਨੂੰ ਖਿਮਾ ਬਖ਼ਸ਼ੋ ਅਤੇ ਉਹਨਾਂ ਦੀਆਂ ਕਰਤੂਤਾਂ ਤੋਂ ਅਣ ਦੇਖੀ ਕਰ ਦਿਓ। ਬੇਸ਼ੱਕ ਅੱਲਾਹ ਉਪਕਾਰ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।","footnotes":"[4] ਯਹੂਦੀਆਂ ਨੂੰ ਤੌਰੈਤ ਰਾਹੀਂ ਹੁਕਮ ਦਿੱਤਾ ਗਿਆ ਸੀ ਕਿ ਜਦੋਂ ਵੀ ਮੁਹੰਮਦ (ਸ:) ਸਾਰੀ ਮਨੁੱਖਤਾ ਲਈ ਅੱਲਾਹ ਵੱਲੋਂ ਨਬੀ ਬਣਾ ਕੇ ਭੇਜੇ ਜਾਣ ਤਾਂ ਤੁਸੀਂ ਸਾਰੇ ਮੁਹੰਮਦ (ਸ:) ਦੀ ਪੈਰਵੀ ਕਰਨੀ ਹੇ ਪਰ ਉਹਨਾਂ ਨੇ ਇਹ ਬਚਨ ਤੋੜ ਦਿੱਤਾ।"},{"id":14,"translation":"ਜਿਹੜੇ ਆਪਣੇ ਆਪ ਨੂੰ ਨਸਰਾਨੀ (ਇਸਾਈ) ਆਖਵਾਉਂਦੇ ਹਨ, ਅਸੀਂ ਉਹਨਾਂ ਤੋਂ ਵੀ ਹੁਕਮਾਂ ਦੀ ਪਾਲਣਾ ਕਰਨ ਦਾ ਬਚਨ [5] ਲਿਆ ਸੀ, ਪ੍ਰੰਤੂ ਜਿਸ ਗੱਲ ਲਈ ਉਹਨਾਂ ਤੋਂ ਬਚਨ ਲਿਆ ਗਿਆ ਸੀ ਉਸ ਦਾ ਇਕ ਵੱਡਾ ਭਾਗ ਉਹਨਾਂ ਨੇ ਭੁਲਾ ਦਿੱਤਾ। ਸੋ ਫੇਰ ਅਸੀਂ ਵੀ ਉਹਨਾਂ ਵਿਚਾਲੇ ਕਿਆਮਤ ਤਕ ਲਈ ਦੁਸ਼ਮਣੀ ਤੇ ਈਰਖਾ ਪਾ ਛੱਡੀ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਹਨਾਂ ਨੂੰ ਛੇਤੀ ਹੀ ਉਹਨਾਂ ਦੀਆਂ ਕਰਤੂਤਾਂ ਤੋਂ ਜਾਣੂ ਕਰ ਦੇਵੇਗਾ।","footnotes":"[5] ਈਸਾਈਆਂ ਨੂੰ ਵੀ ਇੰਜੀਲ ਵਿਚ ਹੁਕਮ ਦਿੱਤਾ ਗਿਆ ਸੀ ਕਿ ਜਦੋਂ ਹਜ਼ਰਤ ਮੁਹੰਮਦ (ਸ:) ਪੂਰੀ ਮਨੁੱਖੀ ਨਸਲ ਲਈ ਨਬੀ ਬਣ ਕੇ ਆਉਣ ਤਾਂ ਤੁਸੀਂ ਸਾਰੇ ਉਸ ’ਤੇ ਈਮਾਨ ਲਿਆਉਣਾ ਹੇ ਅਤੇ ਆਪ (ਸ:) ਦੀ ਪੈਰਵੀ ਕਰਨਾ ਹੇ।"},{"id":15,"translation":"ਹੇ ਅਹਲੇ ਕਿਤਾਬ (ਯਹੂਦੀ ਅਤੇ ਈਸਾਈਓ)! ਤੁਹਾਡੇ ਕੋਲ ਸਾਡਾ ਰਸੂਲ (ਹਜ਼ਰਤ ਮੁਹੰਮਦ ਸ:) ਆ ਗਿਆ ਹੇ, ਉਹ ਤੁਹਾਨੂੰ ਅੱਲਾਹ ਦੀਆਂ ਕਿਤਾਬਾਂ (ਤੌਰੈਤ ਅਤੇ ਇੰਜੀਲ) ਦੀਆਂ ਬਹੁਤ ਸਾਰੀਆਂ ਗੱਲਾਂ ਸਪਸ਼ਟ ਕਰ ਰਿਹਾ ਹੇ ਜਿਨ੍ਹਾਂ ਨੂੰ ਤੁਸੀਂ ਲੁਕਾ ਰਹੇ ਸੀ ਅਤੇ ਵਧੇਰੀਆਂ ਗੱਲਾਂ ਤੋਂ ਅਣ-ਦੇਖੀ ਕਰ ਰਿਹਾ ਹੇ। ਬੇਸ਼ੱਕ ਤੁਹਾਡੇ ਕੋਲ ਅੱਲਾਹ ਵੱਲੋਂ ਚਾਨਣ ਅਤੇ (ਸੱਚ, ਝੂਠ ਨੂੰ) ਸਪਸ਼ਟ ਕਰਨ ਵਾਲੀ ਕਿਤਾਬ (ਪਵਿੱਤਰ .ਕੁਰਆਨ) ਆ ਗਈ ਹੇ।"},{"id":16,"translation":"ਇਸ .ਕੁਰਆਨ ਰਾਹੀਂ ਅੱਲਾਹ ਉਹਨਾਂ ਲੋਕਾਂ ਨੂੰ, ਜਿਹੜੇ ਰੱਬ ਦੀ ਰਜ਼ਾ ਦੇ ਚਾਹਵਾਨ ਹਨ, ਸਿੱਧੇ ਰਾਹ ਦੀ ਅਗਵਾਈ ਕਰਦਾ ਹੇ ਅਤੇ ਆਪਣੀ ਆਗਿਆ ਨਾਲ ਹੀ ਉਹਨਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੋਸ਼ਨੀ ਵੱਲ ਲੈ ਕੇ ਜਾਂਦਾ ਹੇ ਅਤੇ ਉਹਨਾਂ ਨੂੰ ਸਿੱਧੇ ਰਾਹ ਵੱਲ ਲੈ ਕੇ ਜਾਂਦਾ ਹੇ।"},{"id":17,"translation":"ਬੇਸ਼ੱਕ ਉਹ ਲੋਕ ਰੱਬ ਦੇ ਇਨਕਾਰੀ ਹੋ ਗਏ ਜਿਨ੍ਹਾਂ ਨੇ ਕਿਹਾ ਕਿ ਬੇਸ਼ੱਕ ਅੱਲਾਹ ਤਾਂ ਉਹੀ ਮਸੀਹ, ਮਰੀਅਮ ਦਾ ਪੁੱਤਰ ਹੇ। (ਹੇ ਨਬੀ!) ਜੇਕਰ ਅੱਲਾਹ ਮਰੀਅਮ ਦੇ ਪੁੱਤਰ ਮਸੀਹ ਨੂੰ ਅਤੇ ਉਸ ਦੀ ਮਾਤਾ ਨੂੰ ਅਤੇ ਧਰਤੀ ਉੱਤੇ ਵਸਨ ਵਾਲੇ ਸਾਰੇ ਹੀ ਲੋਕਾਂ ਨੂੰ ਹਲਾਕ ਕਰ ਦੇਵੇ, ਤਾਂ ਕੌਣ ਹੇ ਜਿਹੜਾ ਅੱਲਾਹ ਨੂੰ ਇਸ ਗੱਲ ਤੋਂ ਰੋਕਣ ਦਾ ਅਧਿਕਾਰ ਰੱਖਦਾ ਹੇ? ਅਕਾਸ਼ ਅਤੇ ਧਰਤੀ ਅਤੇ ਇਹਨਾਂ ਦੋਵਾਂ ਦੇ ਵਿਚਾਲੇ ਜੋ ਕੁੱਝ ਵੀ ਹੇ ਉਹਨਾਂ ਸਭ ਦਾ ਮਾਲਿਕ ਅੱਲਾਹ ਹੀ ਹੇ ਉਹ ਜੋ ਵੀ ਚਾਹੁੰਦਾ ਹੇ ਪੈਦਾ ਕਰਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਵੱਸ ਵਿਚ ਹੇ।"},{"id":18,"translation":"ਯਹੂਦੀ ਅਤੇ ਈਸਾਈ ਆਖਦੇ ਹਨ ਕਿ ਅਸੀਂ ਅੱਲਾਹ ਦੇ ਪੁੱਤਰ ਅਤੇ ਉਸ ਦੇ ਲਾਡਲੇ ਹਾਂ। (ਤੁਸੀਂ ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਇਹ ਗੱਲ ਹੇ ਤਾਂ ਫੇਰ ਉਹ ਤੁਹਾਡੇ ਪਾਪਾਂ ਦੀ ਸਜ਼ਾ ਕਿਉਂ ਦਿੰਦਾ ਹੇ ? ਨਹੀਂ ਸਗੋਂ ਤੁਸੀਂ ਵੀ ਉਸ (ਅੱਲਾਹ) ਦੀ ਰਚਨਾ ਵਿੱਚੋਂ ਇਕ ਮਨੁੱਖੀ ਰਚਨਾ ਹੋ, ਉਹ ਜਿਸ ਨੂੰ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ ਅਤੇ ਜਿਸ ਨੂੰ ਚਾਹੁੰਦਾ ਰੁ ਸਜ਼ਾ ਦੇ ਦਿੰਦਾ ਹੇ। ਅਕਾਸ਼ ਅਤੇ ਧਰਤੀ ਅਤੇ ਇਹਨਾਂ ਦੇ ਵਿਚਾਲੇ ਦੀ ਹਰੇਕ ਚੀਜ਼ ਦਾ ਮਾਲਿਕ ਅੱਲਾਹ ਹੀ ਹੇ ਅਤੇ ਤੁਸੀਂ ਸਭ ਨੇ ਉਸੇ ਵੱਲ ਮੁੜ ਕੇ ਜਾਣਾ ਹੇ।"},{"id":19,"translation":"ਹੇ ਕਿਤਾਬ ਵਾਲਿਓ! ਤੁਹਾਡੇ ਕੋਲ ਸਾਡਾ ਰਸੂਲ (ਹਜ਼ਰਤ ਮੁਹੰਮਦ) ਆ ਗਿਆ ਹੇ, ਜਿਹੜਾ ਰਸੂਲਾਂ ਦੇ ਕਾਫ਼ੀ ਦੇਰ ਮਗਰੋਂ ਅਇਆ ਹੇ ਜੋ ਤੁਹਾਡੇ ਲਈ ਸਾਡੀਆਂ ਗੱਲਾਂ (ਸਿੱਖਿਆਵਾਂ) ਨੂੰ ਵਿਸਥਾਰ ਪੂਰਵਕ ਬਿਆਨ ਕਰਦਾ ਹੇ ਤਾਂ ਜੋ ਤੁਸੀਂ ਇਹ ਨਾ ਕਹਿ ਸਕੋ ਕਿ ਸਾਡੇ ਕੋਲ ਤਾਂ ਕੋਈ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ (ਨਰਕ ਤੋਂ) ਡਰਾਉਣ ਵਾਲਾ ਕੋਈ ਆਇਆ ਹੀ ਨਹੀਂ ਸੀ। ਸੋ ਹੁਣ ਖ਼ੁਸ਼ਖ਼ਬਰੀਆਂ ਦੇਣ ਵਾਲਾ ਅਤੇ ਡਰਾਉਣ ਵਾਲਾ ਆ ਗਿਆ ਹੇ।[6] ਅੱਲਾਹ ਹਰ ਚੀਜ਼ ਉੱਤੇ ਪੂਰੀ ਕੁਦਰਤ ਰੱਖਦਾ ਹੇ।","footnotes":"[6] ਇਸ ਲਈ ਸਾਰੇ ਮਨੁੱਖਾਂ ਲਈ ਇਹ ਲਾਜ਼ਮ ਹੇ ਕਿ ਉਹ ਮੁਹੰਮਦ (ਸ:) ਦੀ ਨਬੁੱਵਤ ਤੇ ਰਸਾਲਤ ’ਤੇ ਈਮਾਨ ਲੈਕੇ ਆਉਣ। ਨਬੀ (ਸ:) ਨੇ ਫ਼ਰਮਾਇਆ ਕਿ ਮੇਰੀ ਅਤੇ ਮੇਥੋਂ ਪਹਿਲਾਂ ਹੋਏ ਨਬੀਆਂ ਦੀ ਉਦਾਹਰਨ ਇੰਜ ਰੁ ਜਿਵੇਂ ਕਿਸੇ ਨੇ ਕੋਈ ਬਹੁਤ ਹੀ ਖ਼ੂਬਸੂਰਤ ਇਮਾਰਤ ਉਸਾਰੀ ਪਰ ਉਸ ਦੇ ਇਕ ਕੋਣੇ ਵਿਚ ਇਕ ਇੱਟ ਦੀ ਜਗ੍ਹਾ ਛੱਡ ਦਿੱਤੀ ਲੋਕੀਂ ਇਸ ਦੇ ਆਲੇ-ਦੁਆਲੇ ਘੁੰਮਦੇ ਅਤੇ ਇਸ ਦੀ ਖ਼ੂਬਸੂਰਤੀ ਤੇ ਰੁਰਾਨੀ ਦਾ ਪ੍ਰਗਟਾਵਾ ਕਰਦੇ ਅਤੇ ਆਖਦੇ ਕਿ ਕਾਸ਼ ਇਸ ਥਾਂ ਵੀ ਇੱਟ ਲੱਗ ਜਾਂਦੀ ਫ਼ਰਮਾਇਆ ਕਿ ਉਹ ਇੱਟ ਮੈਂ ਹਾਂ ਅਤੇ ਮੈਂ ਸਾਰੇ ਅੰਬੀਆਂ ਦੇ ਅਖ਼ੀਰ ਵਿੱਚੋਂ ਹਾਂ। (ਸਹੀ ਬੁਖ਼ਾਰੀ, ਹਦੀਸ: 3535)"},{"id":20,"translation":"ਯਾਦ ਕਰੋ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਹੇ ਮੇਰੀ ਕੌਮ! ਅੱਲਾਹ ਦੇ ਉਸ ਅਹਿਸਾਨ ਨੂੰ ਯਾਦ ਕਰੋ, ਜਿਹੜਾ ਉਸ ਨੇ ਤੁਹਾਡੇ ਉੱਤੇ ਕੀਤਾ ਹੇ, ਜਦੋਂ ਕਿ ਉਸ ਨੇ ਤੁਹਾਡੇ ਵਿੱਚੋਂ ਪੈਗ਼ੰਬਰ ਬਣਾਏ, ਤੁਹਾਨੂੰ ਹਕੂਮਤਾਂ ਵੀ ਬਖ਼ਸ਼ੀਆਂ ਅਤੇ ਤੁਹਾਨੂੰ ਉਹ ਕੁੱਝ ਦਿੱਤਾ ਜੋ ਸੰਸਾਰ ਵਿਚ ਹੋਰ ਕਿਸੇ ਨੂੰ ਨਹੀਂ ਸੀ ਦਿੱਤਾ।"},{"id":21,"translation":"ਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ ਹੋ ਜਾਓ ਜਿਹੜੀ ਅੱਲਾਹ ਨੇ ਤੁਹਾਡੇ ਨਾਂ ਲਿੱਖ ਛੱਡੀ ਹੇ। ਤੁਸੀਂ (ਜਿਹਾਦ ਤੋਂ) ਪਿੱਠ ਨਾ ਫੇਰ ਲੈਣ, (ਨਹੀਂ ਤਾਂ) ਤੁਸੀਂ ਘਾਟੇ ਵਿਚ ਰਹੋਗੇ।"},{"id":22,"translation":"ਉਹਨਾਂ ਨੇ ਜਵਾਬ ਦਿੱਤਾ ਕਿ ਹੇ ਮੂਸਾ! ਉੱਥੇ ਤਾਂ ਵਧੇਰੇ ਹੀ ਸ਼ਕਤੀਸ਼ਾਲੀ ਲੋਕ ਰਹਿੰਦੇ ਹਨ ਉਹ ਜਦੋਂ ਤਕ ਉੱਥਿਓਂ ਨਿਕਲ ਨਹੀਂ ਜਾਂਦੇ, ਅਸੀਂ ਉੱਥੇ ਉੱਕਾ ਹੀ ਨਹੀਂ ਜਾਵਾਂਗੇ, ਹਾਂ! ਜੇ ਉਹ ਉੱਥਿਓਂ ਨਿਕਲ ਜਾਣ ਫੇਰ ਅਸੀਂ (ਖ਼ੁਸ਼ੀ ਨਾਲ) ਦਾਖ਼ਲ ਹੋਵਾਂਗੇ।"},{"id":23,"translation":"ਉਹਨਾਂ ਵਿੱਚੋਂ ਦੋ ਵਿਅਕਤੀ, ਜੋ ਰੱਬ ਤੋਂ ਡਰਣ ਵਾਲਿਆਂ ਵਿੱਚੋਂ ਸਨ ਅਤੇ ਜਿਨ੍ਹਾਂ ਉੱਤੇ ਰੱਬ ਦੀ ਮਿਹਰ ਸੀ, ਉਹ ਬੋਲੇ, ਤੁਸੀਂ ਉਹਨਾਂ ਦੇ ਮੁਕਾਬਲੇ ਲਈ ਬੂਹੇ ਤਕ ਤਾਂ ਪਹੁੰਚੋ, ਜਦੋਂ ਤੁਸੀਂ ਬੂਹੇ ਵਿਚ ਦਾਖ਼ਲ ਹੋਵੋਗੇ ਤਾਂ ਲਾਜ਼ਮਨ ਤੁਸੀਂ ਹੀ ਭਾਰੂ ਰਹੋਗੇ। ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਤੁਹਾਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।"},{"id":24,"translation":"ਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।"},{"id":25,"translation":"ਮੂਸਾ ਨੇ ਆਖਿਆ ਕਿ ਹੇ ਰੱਬਾ! ਮੈਨੂੰ ਤਾਂ ਛੁੱਟ ਆਪਣੇ ਆਪ ਤੋਂ ਅਤੇ ਆਪਣੇ ਭਰਾ (ਹਾਰੂਨ) ਤੋਂ ਹੋਰ ਕਿਸੇ ’ਤੇ ਕੋਈ ਜ਼ੋਰ ਨਹੀਂ, ਸੋ ਤੂੰ ਸਾਨੂੰ ਇਸ ਅਵਗਿਆਕਾਰੀ ਕੌਮ ਤੋਂ ਅੱਡ ਕਰਦੇ।"},{"id":26,"translation":"ਅੱਲਾਹ ਨੇ ਫ਼ਰਮਾਇਆ ਕਿ ਹੁਣ ਇਹਨਾਂ ਲਈ ਇਹ ਪਵਿੱਤਰ ਧਰਤੀ ਚਾਲੀ ਸਾਲਾਂ ਤੀਕ ਹਰਾਮ ਕਰ ਦਿੱਤੀ ਗਈ। ਹੁਣ ਇਹ ਇੱਧਰ-ਉੱਧਰ ਭਟਕੇ ਹੋਏ ਫਿਰਦੇ ਰਹਿਣਗੇ ਸੋ ਤੁਸੀਂ ਇਹਨਾਂ ਨਾ-ਫ਼ਰਮਾਨ ਲੋਕਾਂ ਦੀ ਚਿੰਤਾ ਨਾ ਕਰੋ।"},{"id":27,"translation":"(ਹੇ ਨਬੀ!) ਤੁਸੀਂ ਇਹਨਾਂ (ਨਾ-ਫ਼ਰਮਾਨਾਂ) ਨੂੰ ਆਦਮ ਦੇ ਪੁੱਤਰਾਂ (ਹਾਬੀਲ ਤੇ ਕਾਬੀਲ) ਦਾ ਕਿੱਸਾ ਵੀ ਠੀਕ-ਠੀਕ ਸੁਣਾ ਦਿਓ। ਜਦੋਂ ਉਹਨਾਂ ਦੋਵਾਂ ਨੇ (ਰੱਬ ਦੇ ਹਜ਼ੂਰ) ਇਕ ਕੁਰਬਾਨੀ ਪੇਸ਼ ਕੀਤੀ ਤਾਂ ਇਹਨਾਂ ਵਿੱਚੋਂ ਇਕ (ਹਾਬੀਲ) ਦੀ ਕੁਰਬਾਨੀ ਕਬੂਲ ਹੋ ਗਈ ਅਤੇ ਦੂਜੇ (ਕਾਬੀਲ) ਦੀ ਕਬੂਲ ਨਾ ਹੋਈ ਤਾਂ ਉਹ (ਈਰਖਾ ਵਿਚ ਆ ਕੇ) ਕਹਿਣ ਲੱਗਾ ਕਿ ਮੈਂ ਤਾਂ ਤੈਨੂੰ ਮਾਰ ਦੇਵਾਂਗਾ[7] ਤਾਂ ਉਸ ਨੇ (ਜਿਸ ਦੀ ਕੁਰਬਾਨੀ ਕਬੂਲ ਹੋਈ ਸੀ) ਕਿਹਾ ਕਿ ਅੱਲਾਹ ਤਾਂ ਉਸ ਤੋਂ ਡਰਨ ਵਾਲਿਆਂ ਦੀ ਹੀ ਕੁਰਬਾਨੀ ਕਬੂਲ ਕਰਦਾ ਹੇ।","footnotes":"[7] ਨਾ-ਹੱਕਾ ਕਤਲ ਦੇ ਸੰਬੰਧ ਵਿਚ ਅੱਲਾਹ ਦੇ ਰਸੂਲ (ਸ:) ਦਾ ਫ਼ਰਮਾਨ ਹੇ ਕਿ ਜਦੋਂ ਵੀ ਸੰਸਾਰ ਵਿਚ ਕਿਸੇ ਨੂੰ ਨਾ-ਹੱਕਾ ਕਤਲ ਕੀਤਾ ਜਾਂਦਾ ਹੇ ਤਾਂ ਉਸ ਦੇ ਕਤਲ ਕਰਨ ਦੇ ਗੁਨਾਹ ਦਾ ਇਕ ਹਿੱਸਾ ਹਜ਼ਰਤ ਆਦਮ ਦੇ ਪੁੱਤਰ ਕਾਬੀਲ ਨੂੰ ਜਾਂਦਾ ਹੇ ਕਿਉਂ ਜੋ ਪਹਿਲਾ ਨਾ-ਹੱਕਾ ਕਤਲ ਕਰਨ ਦੀ ਰਸਮ ਉਸੇ ਤੋਂ ਸ਼ੁਰੂ ਹੋਈ ਸੀ। (ਸਹੀ ਬੁਖ਼ਾਰੀ, ਹਦੀਸ: 3335)\n* ਦੂਜੀ ਹਦੀਸ ਵਿਚ ਫ਼ਰਮਾਇਆ ਕਿ ਮੈਥੋਂ ਬਾਅਦ ਤੁਸੀਂ ਇਕ ਦੂਜੇ ਨੂੰ ਨਾ-ਹੱਕਾ ਕਤਲ ਕਰਕੇ ਕਾਫ਼ਿਰ ਨਾ ਬਣ ਜਾਣਾ। (ਸਹੀ ਬੁਖ਼ਾਰੀ, ਹਦੀਸ: 6868)"},{"id":28,"translation":"ਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।"},{"id":29,"translation":"ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।"},{"id":30,"translation":"ਇੰਜ ਉਸ ਦੇ ਜੀ ਨੇ ਉਸ ਨੂੰ ਆਪਣੇ ਭਰਾ ਨੂੰ ਕਤਲ ਕਰਨ ਲਈ ਤਿਆਰ ਕਰ ਲਿਆ, ਸੋ ਉਸ ਨੇ ਕਤਲ ਕਰ ਦਿੱਤਾ, ਜਿਸ ਨਾਲ ਉਹ ਘਾਟਾ ਉਠਾਉਣ ਵਾਲਿਆਂ ਵਿਚ ਜਾ ਰਲਿਆ।"},{"id":31,"translation":"(ਜਦੋਂ ਉਸ ਨੂੰ ਲਾਸ਼ ਦੀ ਚਿੰਤਾ ਹੋਈ) ਫੇਰ ਅੱਲਾਹ ਨੇ ਉੱਥੇ ਇਕ ਕਾਂ ਭੇਜਿਆ, ਜੋ ਆਪਣੇ ਪੰਜਿਆਂ ਨਾਲ ਧਰਤੀ ਨੂੰ ਪੁੱਟ ਰਿਹਾ ਸੀ, ਤਾਂ ਜੋ ਉਸ ਨੂੰ ਵਿਖਾਏ ਕਿ ਉਹ ਆਪਣੇ ਭਰਾ ਦੀ ਲੋਥ (ਲਾਸ਼) ਨੂੰ ਕਿਵੇਂ ਲੁਕਾਵੇ। ਫੇਰ ਉਹ (ਕਾਬੀਲ) ਕਹਿਣ ਲੱਗਿਆ ਕਿ ਅਫ਼ਸੋਸ ਮੈਂ ਤਾਂ ਇਸ ਕਾਂ ਵਰਗਾ ਵੀ ਨਾ ਹੋ ਸਕਿਆ ਕਿ ਆਪਣੇ ਭਰਾ ਦੀ ਲੋਥ ਨੂੰ ਦਫ਼ਨਾ ਦਿੰਦਾ। ਸੋ ਉਹ ਪਛਤਾਉਣ ਵਾਲਿਆਂ ਵਿੱਚੋਂ ਹੋ ਗਿਆ।"},{"id":32,"translation":"ਇਸੇ ਕਾਰਨ ਅਸੀਂ, ਇਸਰਾਈਲੀਆਂ ਲਈ ਲਿਖਤ ਜਾਰੀ ਕਰ ਦਿੱਤੀ ਸੀ ਕਿ ਜਿਹੜਾ ਵਿਅਕਤੀ ਕਿਸੇ ਨੂੰ ਕਤਲ ਕਰੇਗਾ, ਬਿਨਾਂ ਇਸ ਗੱਲ ਤੋਂ ਕਿ ਉਸ ਨੇ ਕਿਸੇ ਦਾ ਕਤਲ ਕੀਤਾ ਹੋਵੇ ਜਾਂ ਧਰਤੀ ਉੱਤੇ ਫਿਤਨਾ ਫ਼ਸਾਦ ਫ਼ੈਲਾਉਣ ਵਾਲਾ ਹੋਵੇ ਤਾਂ ਇੰਜ ਸਮਝੋ ਕਿ ਉਸ ਨੇ ਸਾਰੇ ਹੀ ਲੋਕਾਂ ਨੂੰ (ਭਾਵ ਮਨੁੱਖਤਾ ਨੂੰ) ਹੀ ਕਤਲ ਕਰ ਦਿੱਤਾ ਹੋਵੇ [8] ਅਤੇ ਜਿਹੜਾ ਵਿਅਕਤੀ ਕਿਸੇ ਦੀ ਜਾਨ (ਨੂੰ ਅਨ-ਹੱਕਾ ਕਤਲ ਹੋਣ ਤੋਂ) ਬਚਾ ਲਵੇ, ਇੰਜ ਸਮਝੇ ਕਿ ਉਸ ਨੇ ਸਾਰੇ ਹੀ ਲੋਕਾਂ ਦੀ ਜਾਨ ਬਚਾਈ ਹੇ। ਇਹਨਾਂ ਕੋਲ ਸਾਡੇ ਬਹੁਤ ਸਾਰੇ ਪੈਗ਼ੰਬਰ ਸਪਸ਼ਟ ਦਲੀਲਾਂ ਲੈ ਕੇ ਆਏ, ਪ੍ਰੰਤੂ ਫੇਰ ਵੀ ਵਧੇਰੇ ਲੋਕ ਧਰਤੀ ਉੱਤੇ ਅਜਿਹੇ ਹਨ, ਜਿਹੜੇ ਹੱਦੋਂ ਨਿਕਲ ਜਾਂਦੇ ਹਨ।","footnotes":"[8] ਗੁਨਾਹੇ ਕਬੀਰਾ (ਮਹਾਂ ਪਾਪ) ਦੇ ਬਾਰੇ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਉਹ ਇਹ ਹਨ, ਅੱਲਾਹ ਦਾ ਸ਼ਰੀਕ ਬਣਾਉਣਾ, ਕਿਸੇ ਨੂੰ ਨਾ-ਹੱਕਾ ਕਤਲ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਝੂਠ ਬੋਲਣਾ, ਜਾਂ ਝੂਠੀ ਗਵਾਹੀ ਦੇਣਾ। (ਸਹੀ ਬੁਖ਼ਾਰੀ, ਹਦੀਸ: 6871)"},{"id":33,"translation":"ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਦੇ ਹਨ (ਭਾਵ ਆਦੇਸ਼ਾਂ ਦੇ ਇਨਕਾਰੀ ਹਨ) ਅਤੇ ਧਰਤੀ ਉੱਤੇ ਵਿਗਾੜ ਪੈਦਾ ਕਰਦੇ ਹਨ, ਉਹਨਾਂ ਦੀ ਸਜ਼ਾ ਇਹੋ ਹੇ ਕਿ ਉਹਨਾਂ ਨੂੰ ਕਤਲ ਕਰ ਦਿੱਤਾ ਜਾਵੇ ਜਾਂ ਫ਼ਾਂਸੀ ਦੇ ਦਿੱਤੀ ਜਾਵੇ ਜਾਂ ਵਿਰੋਧੀ ਦਿਸ਼ਾਵਾਂ ਤੋਂ ਉਹਨਾਂ ਦੇ ਹੱਥ ਪੈਰ ਵੱਡ ਸੁੱਟੇ ਜਾਣ ਜਾਂ ਉਹਨਾਂ ਨੂੰ ਦੇਸ਼-ਨਿਕਾਲਾ ਦੇ ਦਿੱਤਾ ਜਾਵੇ, ਇਹ ਤਾਂ ਉਹਨਾਂ ਦੀ ਸੰਸਾਰਿਕ ਰੁਸਵਾਈ ਹੇ ਪ੍ਰੰਤੂ ਆਖ਼ਿਰਤ ਵਿਚ ਉਹਨਾਂ ਲਈ ਬਹੁਤ ਵੱਡੀ (ਨਰਕ ਦੀ) ਸਜ਼ਾ ਹੇ।"},{"id":34,"translation":"ਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।"},{"id":35,"translation":"ਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।"},{"id":36,"translation":"ਬੇਸ਼ੱਕ ਜਿਹਨਾਂ ਲੋਕਾਂ ਨੇ (ਰੱਬ ਦੇ ਇਕ ਹੋਣ ਦਾ) ਇਨਕਾਰ ਕੀਤਾ ਹੇ ਜੇ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ ਹੇ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ (ਉਹਨਾਂ ਦੀ ਸਜ਼ਾ ਦੇ ਬਦਲੇ ਵਿਚ) ਕਬੂਲਿਆ ਨਹੀਂ ਜਾਵੇਗਾ। ਉਹਨਾਂ ਲਈ ਤਾਂ ਬਹੁਤ ਹੀ ਕਰੜਾ ਅਜ਼ਾਬ ਹੇ।"},{"id":37,"translation":"ਉਹ ਨਰਕ ਦੀ ਅੱਗ ਵਿੱਚੋਂ ਨਿਕਲਣਾ ਚਾਹੁੰਣਗੇ, ਪ੍ਰੰਤੂ ਉਸ ਵਿੱਚੋਂ ਕਦੇ ਵੀ ਨਿਕਲ ਨਹੀਂ ਸਕਣਗੇ। ਉਹਨਾਂ ਲਈ ਤਾਂ ਸਦੀਵੀ ਅਜ਼ਾਬ ਹੇ।"},{"id":38,"translation":"ਤੁਸੀਂ ਚੋਰੀ ਕਰਨ ਵਾਲੇ ਪੁਰਸ਼ ਤੇ ਚੋਰੀ ਕਰਨ ਵਾਲੀ ਇਸਤਰੀ ਦਾ ਹੱਥ ਵੱਡ ਦਿਓ। ਇਹ ਅੱਲਾਹ ਵੱਲੋਂ ਉਸ ਅਪਰਾਧ ਦੀ ਸਿੱਖਿਆਵਾਨ ਸਜ਼ਾ ਹੇ, ਜਿਹੜਾ ਉਹਨਾਂ ਨੇ ਕੀਤਾ ਹੇ। ਅੱਲਾਹ ਜ਼ੋਰਾਵਰ ਤੇ ਦਾਨਾਈ ਵਾਲਾ ਹੇ।"},{"id":39,"translation":"ਫੇਰ ਜਿਹੜਾ ਵਿਅਕਤੀ ਅਪਰਾਧ ਕਰਨ ਮਗਰੋਂ ਤੌਬਾ ਕਰ ਲਵੇ ਅਤੇ ਆਪਣੇ ਆਪ ਨੂੰ ਸੁਆਰ ਲਵੇ ਤਾਂ ਅੱਲਾਹ ਉਸ ਦੀ ਤੌਬਾ ਸਵੀਕਾਰ ਕਰਦਾ ਹੇ। ਅੱਲਾਹ ਵੱਡਾ ਹੀ ਬਖ਼ਸ਼ਣਹਾਰ ਅਤੇ ਰਹਿਮ ਕਰਨ ਵਾਲਾ ਹੇ।"},{"id":40,"translation":"ਕੀ ਤੁਸੀਂ ਨਹੀਂ ਜਾਣਦੇ ਕਿ ਧਰਤੀ ਅਤੇ ਅਕਾਸ਼ ਦੀ ਪਾਤਸ਼ਾਹੀ ਕੇਵਲ ਅੱਲਾਹ ਲਈ ਹੀ ਹੇ, ਉਹ ਜਿਸ ਨੂੰ ਚਾਹੇ (ਮਾੜੇ ਕੰਮਾਂ ਦੀ) ਸਜ਼ਾ ਦੇਵੇ ਅਤੇ ਜਿਸ ਨੂੰ ਚਾਹੇ ਮੁਆਫ਼ ਕਰ ਦੇਵੇ। ਅੱਲਾਹ ਹਰ ਤਰ੍ਹਾਂ ਦੀ ਕੁਦਰਤ ਰੱਖਦਾ ਹੇ।"},{"id":41,"translation":"ਹੇ ਰਸੂਲ! ਤੁਸੀਂ ਉਹਨਾਂ ਲੋਕਾਂ ਲਈ ਦੁਖ਼ੀ ਨਾ ਹੋਵੋ, ਜਿਹੜੇ ਇਨਕਾਰ ਕਰਨ ਵਿਚ ਕਾਹਲੀ ਕਰਦੇ ਹਨ, ਇਹਨਾਂ (ਯਹੂਦੀਆਂ) ਵਿੱਚੋਂ ਕੁੱਝ ਤਾਂ ਉਹ ਲੋਕ ਹਨ, ਜਿਹੜੇ ਆਪਣੇ ਮੂੰਹੋਂ ਆਖਦੇ ਹਨ ਕਿ ਅਸੀਂ ਈਮਾਨ ਲਿਆਏ ਹਾਂ, ਜਦ ਕਿ ਉਹ ਦਿਲੋਂ ਈਮਾਨ ਨਹੀਂ ਲਿਆਏ। ਉਹਨਾਂ ਲੋਕਾਂ ਵਿੱਚੋਂ ਹੀ ਕੁੱਝ ਯਹੂਦੀ ਹਨ, ਉਹ ਝੂਠੀਆਂ ਗੱਲਾਂ ਸੁਣਨ ਦੇ ਆਦੀ ਹਨ ਤੇ ਦੂਜੀ ਕੌਮ ਦੀ ਕੰਨਸੋਈ ਕਰਨ ਵਾਲੇ ਹਨ। ਉਹ ਅਜਿਹੇ ਤੁਹਾਡੇ ਕੋਲ (ਤਾਬੇਦਾਰੀ ਲਈ) ਨਹੀਂ ਆਏ। ਉਹ (ਤੌਰੈਤ ਦੇ) ਸ਼ਬਦਾਂ ਦੇ ਠੀਕ ਅਰਥ ਸਿੱਧ ਹੋਣ ਮਗਰੋਂ ਉਹਨਾਂ ਨੂੰ ਬਦਲ ਦਿੰਦੇ ਹਨ। ਉਹ ਲੋਕਾਂ ਨੂੰ ਆਖਦੇ ਹਨ ਕਿ ਜੇ ਤੁਹਾਨੂੰ (ਮੁਹੰਮਦ ਸ: ਵੱਲੋਂ ਤੌਰੈਤ ਅਨੁਸਾਰ) ਹੁਕਮ ਦਿੱਤਾ ਜਾਵੇ ਤਾਂ ਮੰਨ ਲਵੋ, ਜੇ ਹੁਕਮ ਨਾ ਦਿੱਤਾ ਜਾਵੇ ਤਾਂ ਉਹਨਾਂ ਤੋਂ ਅੱਡ ਰਹੋ। (ਹੇ ਨਬੀ!) ਜਿਸ ਨੂੰ ਅੱਲਾਹ ਹੀ ਫ਼ਿਤਨੇ (ਅਜ਼ਮਾਇਸ਼) ਵਿਚ ਪਾ ਦੇਣਾ ਚਾਹਵੇ ਤਾਂ ਤੁਹਾਨੂੰ ਇਸ ਸੰਬੰਧ ਵਿਚ ਕੁੱਝ ਵੀ ਅਧਿਕਾਰ ਨਹੀਂ (ਕਿ ਉਹ ਈਮਾਨ ਵਾਲੇ ਬਣ ਜਾਣ)। ਜਿਹਨਾਂ ਦੇ ਬਾਰੇ ਅੱਲਾਹ ਨੇ ਹੀ ਨਹੀਂ ਚਾਹਿਆ ਕਿ ਉਹਨਾਂ ਦੇ ਮਨ ਪਾਕ ਹੋਣ, ਉਹਨਾਂ ਲਈ ਸੰਸਾਰ ਵਿਚ ਰੁਸਵਾਈ ਹੇ ਅਤੇ ਆਖ਼ਿਰਤ ਵਿਚ ਵੀ ਉਹਨਾਂ ਲਈ ਕਰੜੀ ਸਜ਼ਾ ਹੇ।"},{"id":42,"translation":"ਇਹ (ਮੁਨਾਫ਼ਕ) ਲੋਕ ਝੂਠੀਆਂ ਗੱਲਾਂ ਸੁਣਨ ਵਾਲੇ ਅਤੇ ਹਰਾਮ ਮਾਲ ਖਾਣ ਵਾਲੇ ਹਨ, ਜੇ ਇਹ ਤੁਹਾਡੇ ਕੋਲੇ ਆਉਣ ਤਾਂ (ਹੇ ਨਬੀ!) ਤੁਹਾਨੂੰ ਇਹ ਅਧੀਕਾਰ ਹੇ, ਭਾਵੇਂ ਇਹਨਾਂ ਵਿਚਕਾਰ ਫ਼ੈਸਲਾ ਕਰ ਦਿਓ, ਭਾਵੇਂ ਟਾਲ ਦਿਓ। ਜੇਕਰ ਤੁਸੀਂ ਇਹਨਾਂ ਦਾ ਫ਼ੈਸਲਾ ਕਰਨ ਤੋਂ ਨਾ ਕਰ ਦੇਓ ਤਾਂ ਵੀ ਇਹ ਤੁਹਾਨੂੰ ਕੁੱਝ ਵੀ ਹਾਨੀ ਨਹੀਂ ਪਹੁੰਚਾ ਸਕਦੇ, ਜੇ ਤੁਸੀਂ ਫ਼ੈਸਲਾ ਕਰੋ ਤਾਂ ਹੱਕ-ਇਨਸਾਫ਼ ਦੇ ਨਾਲ ਫ਼ੈਸਲਾ ਕਰੋ। ਅੱਲਾਹ ਇਨਸਾਫ਼ ਕਰਨ ਵਾਲਿਆਂ ਨਾਲ ਮੁਹੱਬਤ ਕਰਦਾ ਹੇ।"},{"id":43,"translation":"ਰੁਰਾਨੀ ਵਾਲੀ ਗੱਲ ਹੇ ਕਿ ਉਹ ਤੁਹਾਥੋਂ ਕਿਵੇਂ ਫ਼ੈਸਲਾ ਕਰਵਾਉਂਦੇ ਹਨ, ਜਦ ਕਿ ਉਹਨਾਂ ਕੋਲ ਤੌਰੈਤ (ਮੋਜੂਦ) ਹੇ, ਜਿਸ ਵਿਚ ਅੱਲਾਹ ਵੱਲੋਂ ਦਿੱਤੇ ਹੁਕਮ ਲਿਖੇ ਹੋਏ ਹਨ ਫੇਰ ਵੀ ਉਹ ਇਹਨਾਂ ਹੁਕਮਾਂ ਤੋਂ ਮੂੰਹ ਮੋੜ ਰਹੇ ਹਨ। ਅਸਲ ਗੱਲ ਹੇ ਕਿ ਇਹ ਈਮਾਨ ਵਾਲੇ ਹੇ ਹੀ ਨਹੀਂ।"},{"id":44,"translation":"ਅਸੀਂ ਤੌਰੈਤ ਨਾਜ਼ਿਲ ਕੀਤੀ ਜਿਸ ਵਿਚ ਹਿਦਾਇਤ ਅਤੇ ਨੂਰ ਹੇ। ਯਹੂਦੀਆਂ ਵਿੱਚੋਂ ਅੱਲਾਹ ਦੀ ਤਾਬੇਦਾਰੀ ਕਰਨ ਵਾਲੇ ਸਾਰੇ ਹੀ ਰਸੂਲ, ਅੱਲਾਹ ਵਾਲੇ ਅਤੇ ਗਿਆਨੀ ਲੋਕ ਇਸ ਕਿਤਾਬ ਅਨੁਸਾਰ ਹੀ ਫ਼ੈਸਲਾ ਕਰਦੇ ਸਨ। ਇਸੇ ਲਈ ਉਹ ਅੱਲਾਹ ਦੀ ਇਸ ਕਿਤਾਬ ਦੇ ਰਾਖੇ ਬਣਾਏ ਗਏ ਅਤੇ ਉਹ ਸਾਰੇ ਹੀ ਇਸ ਗੱਲ ਦੇ ਗਵਾਹ ਸਨ। ਸੋ (ਹੇ ਯਹੂਦੀਓ!) ਤੁਸੀਂ ਲੋਕਾਂ ਤੋਂ ਨਾ ਡਰੋ ਅਤੇ ਕੇਵਲ ਮੇਰਾ ਡਰ ਹੀ ਦਿਲ ਵਿਚ ਰੱਖੋ, ਮੇਰੀਆਂ ਆਇਤਾਂ (ਹੁਕਮਾਂ) ਨੂੰ ਥੋੜ੍ਹੇ ਜਿਹੇ ਮੁੱਲ ’ਤੇ ਨਾ ਵੇਚੋ, ਜਿਹੜੇ ਲੋਕੀ ਅੱਲਾਹ ਦੇ ਉਤਾਰੇ ਹੋਏ (ਕਾਨੂੰ ਨ) ਅਨੁਸਾਰ ਫ਼ੈਸਲਾ ਨਹੀਂ ਕਰਦੇ, ਉਹੀਓ ਕਾਫ਼ਿਰ ਹਨ।[9]","footnotes":"[9] ਕੁਫ਼ਰ ਦੇ ਦੋ ਦਰਜੇ ਹਨ ਕੁਫ਼ਰੇ ਅਕਬਰ (ਵੱਡਾ ਗੁਨਾਹ) ਤੇ ਕੁਫ਼ਰੇ ਅਸਗ਼ਰ (ਛੋਟਾ ਗੁਨਾਹ)। ਕੁਫ਼ਰੇ ਅਕਬਰ ਵਿਚ ਝੁਠਲਾਉਣਾ, ਘਮੰਡ ਕਰਨਾ, ਨਿਫ਼ਾਕ ਆਦਿ ਸ਼ਾਮਲ ਹਨ ਅਤੇ ਕੁਫ਼ਰੇ ਅਸਗ਼ਰ ਤੋਂ ਭਾਵ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨਾ ਹੇ।"},{"id":45,"translation":"ਅਸੀਂ ਉਹਨਾਂ ਯਹੂਦੀਆਂ ਲਈ ਤੌਰੈਤ ਵਿਚ ਹੁਕਮ ਲਿਖ ਦਿੱਤਾ ਸੀ ਕਿ ਬੇਸ਼ੱਕ ਜਾਨ ਦੇ ਬਦਲੇ ਜਾਨ,[10] ਅੱਖ ਦੇ ਬਦਲੇ ਅੱਖ, ਨੱਕ ਦੇ ਬਦਲੇ ਨੱਕ, ਕੰਨ ਦੇ ਬਦਲੇ ਕੰਨ, ਦੰਦ ਦੇ ਬਦਲੇ ਦੰਦ ਅਤੇ ਸਾਰੇ ਵਿਸ਼ੇਸ਼ ਜਖ਼ਮਾ ਦਾ ਵੀ ਬਰਾਬਰ ਦਾ ਬਦਲਾ ਹੇ, ਫੇਰ ਜਿਹੜਾ ਵਿਅਕਤੀ ਮੁਆਫ਼ ਕਰ ਦੇਵੇ (ਬਦਲਾ ਨਾ ਲਵੇ) ਉਸ ਲਈ ਹੀ ਬਦਲੇ ਤੋਂ ਛੁਟਕਾਰਾ ਹੇ ਅਤੇ ਜਿਹੜੇ ਲੋਕ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ ਹੁਕਮਾਂ ਅਨੁਸਾਰ ਫ਼ੈਸਲਾ ਨਹੀਂ ਕਰਦੇ, ਉਹੀਓ ਜ਼ਾਲਮ ਹਨ।","footnotes":"[10] ਸ਼ਰੀਅਤ ਦਾ ਹੁਕਮ ਹੇ ਕਿ ਕਸਾਸ ਤੋਂ ਬਿਨਾਂ ਕਿਸੇ ਨੂੰ ਕਤਲ ਨਹੀਂ ਕੀਤਾ ਜਾਣਾ ਚਾਹੀਦਾ। ਨਬੀ ਕਰੀਮ (ਸ:) ਨੇ ਫ਼ਰਮਾਇਆ, ਜਿਹੜਾ ਮੁਸਲਮਾਨ ਇਸ ਗੱਲ ਦੀ ਗਵਾਹੀ ਦਿੰਦਾ ਹੇ ਕਿ ਅੱਲਾਹ ਤੋਂ ਛੁੱਟ ਕੋਈ ਇਸ਼ਟ ਨਹੀਂ ਅਤੇ ਮੈਂ (ਮੁਹੰਮਦ ਸ:) ਅੱਲਾਹ ਦਾ ਰਸੂਲ ਹਾਂ ਤਾਂ ਉਸ ਦਾ ਕਤਲ ਕਰਨਾ ਤਿੰਨ ਹਾਲਤਾਂ ਤੋਂ ਛੁੱਟ ਜਾਇਜ਼ ਨਹੀਂ (1) ਜਾਨ ਦੇ ਬਦਲੇ ਵਿਚ ਜਾਨ (2) ਜੇ ਕੋਈ ਵਿਵਾਹਤ ਵਿਅਕਤੀ ਜ਼ਨਾਂ ਕਰੇ ਤਾਂ ਉਸ ਨੂੰ ਪੱਥਰਾ ਨਾਲ ਮਾਰਿਆ ਜਾਵੇਗਾ (3) ਜੇ ਕੋਈ ਇਸਲਾਮ ਤੋਂ ਫ਼ਿਰ ਜਾਵੇ ਅਤੇ ਮੁਸਲਮਾਨਾਂ ਦੀ ਜਮਾਅਤ ਨੂੰ ਛੱਡ ਦੇਵੇ ਤਾਂ ਉਸ ਦੀ ਸਜ਼ਾ ਵੀ ਕਤਲ ਹੀ ਹੇ। (ਸਹੀ ਬੁਖ਼ਾਰੀ, ਹਦੀਸ: 6878)"},{"id":46,"translation":"ਅਤੇ ਅਸੀਂ ਇਹਨਾਂ ਪੈਗ਼ੰਬਰਾਂ ਮਗਰੋਂ ਮਰੀਅਮ ਦੇ ਪੁੱਤਰ ਈਸਾ ਨੂੰ ਭੇਜਿਆ [11] ਜਿਹੜਾ ਆਪਣੇ ਤੋਂ ਪਹਿਲਾਂ ਆਈ ਕਿਤਾਬ ਭਾਵ ਤੌਰੈਤ ਦੀ ਪੁਸ਼ਟੀ ਕਰਨ ਵਾਲਾ ਸੀ। ਅਸੀਂ ਉਸ (ਈਸਾ) ਨੂੰ ਇੰਜੀਲ ਦਿੱਤੀ, ਜਿਸ ਵਿਚ (ਸਿੱਧਾ ਰਾਹ ਵੇਖਣ ਲਈ) ਰੋਸ਼ਨੀ ਅਤੇ ਹਿਦਾਇਤ ਸੀ ਅਤੇ ਉਹ ਆਪਣੇ ਤੋਂ ਪਹਿਲਾਂ ਨਾਜ਼ਲ ਹੋਈ ਕਿਤਾਬ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਸੀ ਅਤੇ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਹਿਦਾਇਤ ਤੇ ਨਸੀਹਤ ਨਾਲ ਭਰੀ ਹੋਈ ਸੀ।","footnotes":"[11] ਹਜ਼ਰਤ ਈਸਾ ਤੋਂ ਬਾਅਦ ਹਜ਼ਰਤ ਮੁਹੰਮਦ (ਸ:) ਨੂੰ ਨਬੀ ਬਣਾਇਆ ਗਿਆ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਮੈਂ ਇਬਨੇ ਮਰੀਅਮ ਨਾਲ ਸਭ ਤੋਂ ਵੱਧ ਨੇੜੇ ਦਾ ਸਬੰਧ ਰੱਖਦਾ ਹਾਂ ਅਤੇ ਸਾਰੇ ਪੈਗ਼ੰਬਰ ਮੇਰੇ ਅਲਾਤੀ ਭਾਈ ਹਨ, ਮੇਰੇ ਅਤੇ ਇਬਨੇ ਮਰੀਅਮ ਵਿਚਾਲੇ ਕੋਈ ਨਬੀ ਨਹੀਂ। (ਸਹੀ ਬੁਖ਼ਾਰੀ, ਹਦੀਸ: 3442)\n* ਅਲਾਤੀ ਭਾਈ ਤੋਂ ਭਾਵ ਹੇ ਕਿ ਜਿਨ੍ਹਾਂ ਦਾ ਬਾਪ ਇਕ ਹੋਵੇ ਅਤੇ ਮਾਵਾਂ ਵੱਖ ਵੱਖ ਹੋਣ ਭਾਵ ਕਿ ਸਾਰੇ ਨਬੀਆਂ ਦਾ ਦੀਨ ਇਕ ਹੀ ਸੀ ਪਰ ਤਰੀਕੇ (ਸ਼ਰੀਅਤਾਂ) ਵੱਖ ਵੱਖ ਸੀ ਪਰੰਤੂ ਸ਼ਰੀਅਤੇ ਮੁਹੰਮਦੀਯਾ ਤੋਂ ਬਾਅਦ ਸਾਰੀਆਂ ਸ਼ਰੀਅਤਾਂ ਰੱਦ ਹੋ ਗਈਆਂ ਅਤੇ ਹੁਣ ਦੀਨ ਵੀ ਇਕ ਹੇ ਅਤੇ ਸ਼ਰੀਅਤ ਵੀ ਇਕ। (ਅਹਸਨੁਲ-ਬਿਆਨ)"},{"id":47,"translation":"ਅਤੇ ਇੰਜੀਲ ਵਾਲਿਆਂ ਨੂੰ ਚਾਹੀਦਾ ਹੇ ਕਿ ਅੱਲਾਹ ਨੇ ਜੋ ਵੀ ਇੰਜੀਲ ਵਿਚ ਹੁਕਮ ਨਾਜ਼ਲ ਕੀਤੇ ਹਨ ਉਸ ਦੇ ਅਨੁਸਾਰ ਹੀ ਫ਼ੈਸਲੇ ਕਰਨ ਅਤੇ ਜਿਹੜੇ ਲੋਕ ਅੱਲਾਹ ਵੱਲੋਂ ਨਾਜ਼ਲ ਕੀਤੇ ਹੋਏ ਹੁਕਮਾਂ ਅਨੁਸਾਰ ਫ਼ੈਸਲੇ ਨਹੀਂ ਕਰਦੇ, ਉਹ ਫ਼ਾਸਿਕ (ਉਲੰਘਾਣਾਕਾਰੀ) ਹਨ।"},{"id":48,"translation":"(ਹੇ ਨਬੀ!) ਅਸੀਂ ਤੁਹਾਡੇ ਉੱਤੇ ਇਹ ਕਿਤਾਬ (.ਕੁਰਆਨ) ਸੱਚਾਈ ਅਤੇ ਹੱਕ ਨਾਲ ਨਾਜ਼ਿਲ ਕੀਤੀ ਹੇ, ਇਹ ਉਸ ਕਿਤਾਬ ਦੀ ਪੁਸ਼ਟੀ ਕਰਦੀ ਹੇ, ਜਿਹੜੀ ਇਸ ਤੋਂ ਪਹਿਲਾਂ [12] (ਨਾਜ਼ਿਲ ਹੋਈ) ਸੀ ਅਤੇ ਉਸ ਦੀ ਰਾਖੀ ਕਰਦੀ ਹੇ। ਸੋ ਤੁਸੀਂ ਉਹਨਾਂ (ਯਹੂਦੀ ਅਤੇ ਈਸਾਈਆਂ) ਦੇ ਆਪਸੀ ਝਗੜ੍ਹਿਆਂ ਵਿਚ ਅੱਲਾਹ ਵੱਲੋਂ ਉਤਾਰੀ ਹੋਈ ਕਿਤਾਬ (.ਕੁਰਆਨ) ਅਨੁਸਾਰ ਹੀ ਫ਼ੈਸਲੇ ਕਰੋ। ਤੁਸੀਂ ਇਸ ਸੱਚਾਈ (.ਕੁਰਆਨ) ਦੀ ਅਣਦੇਖੀ ਕਰਦੇ ਹੋਏ ਉਹਨਾਂ ਦੀਆਂ ਇੱਛਾਵਾਂ ਦੇ ਪਿੱਛੇ ਨਾ ਲੱਗੋ। ਅਸੀਂ ਤੁਹਾਡੇ ਵਿੱਚੋਂ ਹਰੇਕ ਲਈ ਇਕ ਕਾ`ਨ ਅਤੇ ਕੰਮ ਕਰਨ ਦਾ ਇਕ ਢੰਗ ਨਿਯਤ ਕੀਤਾ ਹੇ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਾਰਿਆਂ ਨੂੰ ਇਕ ਹੀ ਉੱਮਤ ਬਣਾ ਦਿੰਦਾ ਪ੍ਰੰਤੂ ਉਹ ਤਾਂ ਚਾਹੁੰਦਾ ਰੁ ਕਿ ਇਸ ਕਿਤਾਬ ਰਾਹੀਂ ਤੁਹਾਨੂੰ ਪਰਖੇ ਸੋ ਤੁਸੀਂ ਨੇਕੀਆਂ ਵਿਚ ਇਕ ਦੂਜੇ ਤੋਂ ਅਗਾਂਹ ਵਧੋ। ਤੁਸੀਂ ਸਾਰਿਆਂ ਨੇ ਜਾਣਾ ਉਸੇ ਰੱਬ ਕੋਲ ਹੀ ਹੇ ਫੇਰ ਉਹ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਦੱਸ ਦੇਵੇਗਾ, ਜਿਹਨਾਂ ਵਿਚ ਤੁਸੀਂ ਮਤਭੇਦ ਕਰਦੇ ਰਹਿੰਦੇ ਸਾਂ।","footnotes":"[12] .ਕੁਰਆਨ ਪਹਿਲਾਂ ਆਈਆਂ ਸਾਰੀਆਂ ਕਿਤਾਬਾਂ ਦੀ ਰਾਖੀ ਕਰਦਾ ਹੇ ਉਹਨਾਂ ਕਿਤਾਬਾਂ ਵਿਚ ਜੋ ਵੀ ਰੱਬੀ ਬਾਣੀ ਹੇ, .ਕੁਰਆਨ ਉਸ ਦੀ ਪੁਸ਼ਟੀ ਕਰਦਾ ਹੇ ਅਤੇ ਜੋ ਉਹਨਾਂ ਕਿਤਾਬਾ ਵਿਚ ਰੱਦੋ-ਬਦਲ ਕਰ ਦਿੱਤਾ ਹੇ, ਉਸ ਨੂੰ ਝੁਠਲਾਉਂਦਾ ਹੇ।"},{"id":49,"translation":"(ਹੇ ਨਬੀ!) ਤੁਸੀਂ ਇਹਨਾਂ ਲੋਕਾਂ ਦੇ ਮਾਮਲਿਆਂ ਵਿਚ ਰੱਬ ਵੱਲੋਂ ਤੁਹਾਡੇ ਉੱਤੇ ਉਤਾਰੀ ਕਿਤਾਬ (.ਕੁਰਆਨ) ਅਨੁਸਾਰ ਹੀ ਫ਼ੈਸਲੇ ਕਰੋ। ਇਹਨਾਂ ਦੀਆਂ ਇੱਛਾਵਾਂ ਦੀ ਪਾਲਣਾ ਨਾ ਕਰੋ ਅਤੇ ਇਹਨਾਂ ਤੋਂ ਸਾਵਧਾਨ ਰਹੋ, ਕਿਤੇ ਇਹ ਤੁਹਾਨੂੰ ਕਿਸੇ ਅਜਿਹੇ ਹੁਕਮ ਤੋਂ ਇੱਧਰ-ਉੱਧਰ ਨਾ ਕਰ ਦੇਣ ਜਿਹੜਾ ਅੱਲਾਹ ਨੇ ਤੁਹਾਡੇ ’ਤੇ ਉਤਾਰਿਆ ਹੇ ਜੇ ਉਹ ਮੂੰਹ ਮੋੜਦੇ ਹਨ ਤਾਂ ਸੱਚ ਜਾਣੋ ਕਿ ਅੱਲਾਹ ਵੀ ਇਹੋ ਚਾਹੁੰਦਾ ਹੇ ਕਿ ਇਹਨਾਂ ਨੂੰ ਇਹਨਾਂ ਦੇ ਕੁੱਝ ਗੁਨਾਹਾਂ ਦੀ ਸਜ਼ਾ (ਸੰਸਾਰ ਵਿਚ) ਮਿਲ ਜਾਵੇ ਅਤੇ ਬਹੁਤੇ ਲੋਕ ਤਾਂ ਇਹਨਾਂ ਵਿੱਚੋਂ ਉਲੰਘਣਾਕਾਰੀ ਹੀ ਹਨ।"},{"id":50,"translation":"ਕੀ ਇਹ ਲੋਕ ਜਹਾਲਤ ਭਰਿਆ ਫ਼ੈਸਲਾ ਚਾਹੁੰਦੇ ਹਨ ?[13] ਜਿਹੜੀ ਕੌਮ ਅੱਲਾਹ ਉੱਤੇ ਵਿਸ਼ਵਾਸ ਰੱਖਦੀ ਹੇ, ਉਸ ਲਈ ਅੱਲਾਹ ਤੋਂ ਵਧੀਆ ਫ਼ੈਸਲਾ ਕੋਣ ਕਰ ਸਕਦਾ ਹੇ ?","footnotes":"[13] ਹਦੀਸ ਅਨੁਸਾਰ ਤਿੰਨ ਤਰ੍ਹਾਂ ਦੇ ਵਿਅਕਤੀ ਅੱਲਾਹ ਨੂੰ ਸਖ਼ਤ ਨਾਪਸੰਦ ਹਨ (1) ਜਿਹੜਾ ਖ਼ਾਨਾ-ਕਾਅਬਾ ਵਿਚ ਗੁਨਾਹ ਕਰੇ (2) ਜਿਹੜਾ ਮੁਸਲਮਾਨ ਹੰਦੇ ਹੋਏ ਵੀ ਜਹਾਲਤ ਵਾਲੀਆਂ ਰਸਮਾਂ ਰਵਾਜਾਂ ਨੂੰ ਆਪਣਾਏ (3) ਕਿਸੇ ਦਾ ਨਾ-ਹੱਕਾ ਕਤਲ ਕਰਨ ਲਈ ਉਸ ਦਾ ਪਿੱਛਾ ਕਰੇ। (ਸਹੀ ਬੁਖ਼ਾਰੀ, ਹਦੀਸ: 6882)"},{"id":51,"translation":"ਹੇ ਈਮਾਨ ਵਾਲਿਓ! ਤੁਸੀਂ ਯਹੂਦੀਆਂ ਅਤੇ ਈਸਾਈਆਂ ਨੂੰ ਆਪਣਾ ਮਿੱਤਰ ਨਾ ਬਣਾਓ ਇਹ ਤਾਂ ਆਪਸ ਵਿਚ ਹੀ ਇਕ ਦੂਜੇ ਦੇ ਮਿੱਤਰ ਹਨ। ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਇਹਨਾਂ ਨਾਲ ਦੋਸਤੀ ਕਰੇਗਾ, ਉਹ ਇਹਨਾਂ ਵਿੱਚੋਂ ਹੀ ਗਿਿਣਆ ਜਾਵੇਗਾ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਕਦੇ ਵੀ ਹਿਦਾਇਤ ਨਹੀਂ ਦਿੰਦਾ।"},{"id":52,"translation":"ਫੇਰ ਤੁਸੀਂ ਉਹਨਾਂ ਲੋਕਾਂ ਨੂੰ ਵੇਖਦੇ ਹੋ ਜਿਹਨਾਂ ਦੇ ਦਿਲਾਂ ਵਿਚ (ਛਲ ਕੱਪਟ ਦੀ) ਬੀਮਾਰੀ ਹੇ। ਉਹ ਭੱਜ ਭੱਜ ਕੇ ਉਹਨਾਂ ਯਹੂਦੀਆਂ ਵਿਚ ਜਾ ਘੁਸਦੇ ਹਨ ਅਤੇ ਉਹਨਾਂ ਨੂੰ ਕਹਿੰਦੇ ਹਨ ਕਿ ਸਾਨੂੰ ਡਰ ਲੱਗਦਾ ਹੇ ਇੰਜ ਨਾ ਹੋਵੇ ਕਿ ਅਸੀਂ ਕਿਸੇ ਮੁਸੀਬਤ ਵਿਚ ਹੀ ਫਸ ਜਾਈਏ। ਹੋ ਸਕਦਾ ਹੇ ਕਿ ਅੱਲਾਹ ਤੁਹਾਨੂੰ (ਮੁਸਲਮਾਨਾਂ ਨੂੰ) ਜਿੱਤ ਹੀ ਦੇ ਦੇਵੇ ਜਾਂ ਆਪਣੇ ਵੱਲੋਂ ਕੋਈ ਹੋਰ (ਭਲਾਈ ਦੀ) ਗੱਲ ਜ਼ਾਹਿਰ ਕਰ ਦੇਵੇ ਤਾਂ ਫੇਰ ਇਹ ਲੋਕ ਆਪਣੇ ਦਿਲ ਵਿਚ ਲੁਕਾਈਆਂ ਹੋਈਆਂ ਗੱਲਾਂ ਉੱਤੇ ਪਛਤਾਉਣਗੇ।"},{"id":53,"translation":"ਉਸ ਵੇਲੇ ਈਮਾਨ ਲਿਆਉਣ ਵਾਲੇ ਆਖਣਗੇ, ਕੀ ਇਹ ਉਹ ਲੋਕ ਹਨ, ਜਿਹੜੇ ਅੱਲਾਹ ਦੇ ਨਾਂ ਉੱਤੇ ਵੱਡੀਆਂ-ਵੱਡੀਆਂ ਸਹੂੰਆਂ ਖਾ ਕੇ ਵਿਸ਼ਵਾਸ ਦਿਲਾਉਂਦੇ ਸਨ ਕਿ ਉਹ ਤੁਹਾਡੇ ਨਾਲ ਹੀ ਹਨ? ਇਹਨਾਂ ਦੇ ਸਾਰੇ ਅਮਲ ਵਿਅਰਥ ਗਏ ਅਤੇ ਇਹ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਗਏ।"},{"id":54,"translation":"ਹੇ ਈਮਾਨ ਵਾਲਿਓ! ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਆਪਣੇ ਦੀਨ ਤੋਂ ਫਿਰ ਜਾਵੇਗਾ ਤਾਂ ਅੱਲਾਹ ਛੇਤੀ ਹੀ ਅਜਿਹੇ ਲੋਕਾਂ ਨੂੰ ਲਿਆਵੇਗਾ ਕਿ ਉਹ ਉਹਨਾਂ ਨਾਲ ਮੁਹੱਬਤ ਕਰਦਾ ਹੋਵੇਗਾ ਅਤੇ ਉਹ ਵੀ ਅੱਲਾਹ ਨਾਲ ਮਹੁੱਬਤ ਕਰਦੇ ਹੋਣਗੇ। ਉਹ ਮੋਮਿਨਾਂ ਪ੍ਰਤੀ ਨਰਮੀ ਕਰਨ ਵਾਲੇ ਅਤੇ ਕਾਫ਼ਿਰਾਂ ਲਈ ਬਹੁਤ ਹੀ ਸਖ਼ਤ ਹੋਣਗੇ। ਉਹ ਅੱਲਾਹ ਦੀ ਰਾਹ ਵਿਚ ਜਿਹਾਦ ਕਰਨਗੇ ਅਤੇ ਕਿਸੇ ਮੰਦਾ-ਚੰਗਾ ਆਖਣ ਵਾਲੇ ਦੀ ਪਰਵਾਹ ਨਹੀਂ ਕਰਣਗੇ। ਇਹ ਅੱਲਾਹ ਦੀਆਂ ਮਿਹਰਾਂ ਹਨ, ਜਿਸ ਨੂੰ ਚਾਹੁੰਦਾ ਹੇ ਦਿੰਦਾ ਹੇ, ਅੱਲਾਹ ਅਸੀਮਿਤ ਸਾਧਨਾਂ ਦਾ ਮਾਲਿਕ ਹੇ ਅਤੇ ਸਭ ਕੁੱਝ ਜਾਣਦਾ ਹੇ।"},{"id":55,"translation":"(ਹੇ ਮੁਸਲਮਾਨੋ!) ਤੁਹਾਡੇ ਦੋਸਤ ਤਾਂ ਕੇਵਲ ਅੱਲਾਹ ਅਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ) ਹਨ ਅਤੇ ਉਹ ਸਾਰੇ ਹੀ ਈਮਾਨ ਵਾਲੇ ਹਨ ਜਿਹੜੇ ਨਮਾਜ਼ਾਂ ਪੜ੍ਹਦੇ ਹਨ ਅਤੇ ਜ਼ਕਾਤ ਦਿੰਦੇ ਹਨ ਅਤੇ ਉਹ (ਅੱਲਾਹ ਦੇ ਹਰ ਹੁਕਮ ਅੱਗੇ) ਝੁਕਣ ਵਾਲੇ ਹਨ।"},{"id":56,"translation":"ਅਤੇ ਜੋ ਵੀ ਵਿਅਕਤੀ ਅੱਲਾਹ, ਉਸ ਦੇ ਰਸੂਲ ਨਾਲ ਅਤੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ, ਦੋਸਤੀ ਕਰੇਗਾ[14] (ਇਹੋ ਅੱਲਾਹ ਦੀ ਟੋਲੀ ਹੇ)। ਬੈਸ਼ੱਕ ਅੱਲਾਹ ਦੀ ਟੋਲੀ ਹੀ ਭਾਰੂ ਰਹਿਣ ਵਾਲੀ ਹੇ।","footnotes":"[14] ਹਦੀਸ ਅਨੁਸਾਰ ਅੱਲਾਹ ਅਤੇ ਉਸ ਦੇ ਰਸੂਲ ਦੀ ਮੁਹੱਬਤ ਈਮਾਨ ਦੇ ਸੁਆਦ ਦਾ ਕਾਰਨਹੇ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਜਿਸ ਕਿਸੇ ਵਿਚ ਇਹ ਤਿੰਨ ਆਦਤਾਂ ਹੋਣਗੀਆਂ ਉਹ ਈਮਾਨੀ ਸੁਆਦ ਅਵੱਸ਼ ਹੀ ਚਖੇਗਾ, (1) ਅੱਲਾਹ ਅਤੇ ਉਸ ਦੇ ਰਸੂਲ ਉਸ ਨੂੰ ਸਭ ਤੋਂ ਵੱਧ ਮਹਿਬੂਬ ਹੋਣ (2) ਕਿਸੇ ਨਾਲ ਮਿੱਤਰਤਾ ਕੇਵਲ ਅੱਲਾਹ ਲਈ ਹੀ ਕਰੇ, (3) ਮੁੜ ਕਾਫ਼ਿਰ ਹੋਣਾ ਇੰਜ ਨਾਪਸੰਦ ਹੋਵੇ ਜਿਵੇਂ ਅੱਗ ਵਿਚ ਸੁੱਟ ਦਿੱਤਾ ਗਿਆ। (ਸਹੀ ਬੁਖ਼ਾਰੀ, ਹਦੀਸ: 16)"},{"id":57,"translation":"ਹੇ ਈਮਾਨ ਵਾਲਿਓ! ਉਹਨਾਂ ਨੂੰ ਆਪਣਾ ਮਿੱਤਰ ਨਾ ਬਣਾਓ ਜਿਨ੍ਹਾਂ ਨੇ ਤੁਹਾਡੇ ਧਰਮ (ਇਸਲਾਮ) ਨੂੰ ਹਾਸਾ-ਮਖ਼ੋਲ ਬਣਾ ਛੱਡਿਆ ਹੇ, ਭਾਵੇਂ ਉਹ ਉਹਨਾਂ ਵਿੱਚੋਂ ਹੋਣ ਜਿਹਨਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ (ਤੌਰੈਤ, ਇੰਜੀਲ) ਦਿੱਤੀਆਂ ਗਈਆਂ ਹਨ ਜਾਂ ਕਾਫ਼ਿਰ ਹੋਣ, ਜੇ ਤੁਸੀਂ ਮੋਮਿਨ ਹੋ ਤਾਂ ਕੇਵਲ ਅੱਲਾਹ ਤੋਂ ਹੀ ਡਰੋ।"},{"id":58,"translation":"ਜਦੋਂ ਤੁਸੀਂ ਉਹਨਾਂ ਨੂੰ ਨਮਾਜ਼ ਲਈ ਬੁਲਾਉਂਦੇ ਹੋ [15] ਤਾਂ ਉਹ ਇਹ ਦਾ ਮਖੌਲ ਉਡਾਉਂਦੇ ਹਨ ਅਤੇ ਖੇਡ-ਤਮਾਸ਼ਾ ਬਣਾ ਲੈਂਦੇ ਹਨ, ਇਹ ਇਸ ਲਈ ਕਰਦੇ ਹਨ ਕਿ ਉਹਨਾਂ ਨੂੰ ਅਕਲ ਹੀ ਨਹੀਂ।","footnotes":"[15] ਨਮਾਜ਼ ਲਈ ਬਲਾਉਣ ਦਾ ਤਰੀਕਾ ਨਬੀ (ਸ:) ਨੇ ਅਜ਼ਾਨ ਦੁਆਰਾ ਦੱਸਿਆ ਹੇ। ਕੁੱਝ ਸੁਹਾਬਾ ਨੂੰ ਸੁਪਨਿਆਂ ਵਿਚ ਅਜ਼ਾਨ ਦੇ ਸ਼ਬਦ ਦੱਸੇ ਗਏ ਅਤੇ ਆਪ (ਸ:) ਨੇ ਉਹਨਾਂ ਨੂੰ ਪਸੰਦ ਕੀਤਾ। ਹਜ਼ਰਤ ਅੱਬਾਸ ਰ:ਅ: ਤੋਂ ਪਤਾ ਲੱਗਦਾ ਹੇ ਕਿ ਨਮਾਜ਼ ਦੇ ਐਲਾਨ ਲਈ ਲੋਕਾਂ ਨੇ ਅੱਗ ਬਾਲਣ ਜਾਂ ਨਾਕੂਸ (ਭਾਵ ਉੱਚੀ ਆਵਾਜ਼ ਦਾ ਸਾਜ਼) ਬਜਾਉਣ ਦੀ ਰਾਏ ਦਿੱਤੀ, ਜੋ ਯਹੂਦੀਆਂ ਅਤੇ ਈਸਾਈਆਂ ਦਾ ਤਰੀਕਾ ਸੀ ਤਦ ਹਜ਼ਰਤ ਬਲਾਲ ਰ:ਅ: ਨੂੰ ਕਿਹਾ ਗਿਆ ਕਿ ਅਜ਼ਾਨ ਵਿਚ ਕਲਮੇ (ਬੋਲ) ਦੋ ਵਾਰ ਅਤੇ ਅਕਾਮਤ ਲਈ ਇਕ-ਇਕ ਵਾਰ ਕਹਿਣ (ਅਕਾਮਤ ਉਸ ਸਮੇਂ ਕਹੀ ਜਾਂਦੀ ਹੇ ਜਦੋਂ ਲੋਕੀਂ ਨਮਾਜ਼ ਲਈ ਤਿਆਰ ਹੋ ਜਾਂਦੇ ਹਨ)। (ਸਹੀ ਬੁਖ਼ਾਰੀ, ਹਦੀਸ: 603)"},{"id":59,"translation":"ਸੋ (ਹੇ ਨਬੀ!) ਤੁਸੀਂ ਆਖੋ ਕਿ ਹੇ ਕਿਤਾਬ ਵਾਲਿਓ! ਕੀ ਤੁਸੀਂ ਸਾਡੇ ਨਾਲ ਇਸ ਲਈ ਵੈਰ ਰੱਖਦੇ ਹੋ ਕਿ ਅਸੀਂ ਅੱਲਾਹ ਅਤੇ ਉਸ ਵੱਲੋਂ ਘੱਲੀ ਗਈ ਕਿਤਾਬ (.ਕੁਰਆਨ) ਅਤੇ ਸਾਥੋਂ ਪਹਿਲਾਂ ਨਾਜ਼ਿਲ ਹੋਈਆਂ ਕਿਤਾਬਾਂ ਉੱਤੇ ਈਮਾਨ ਰੱਖਦੇ ਹਾਂ। ਬੇਸ਼ੱਕ ਤੁਹਾਡੇ ਵਿੱਚੋਂ ਬਹੁਤੇ ਲੋਕ ਤਾਂ ਨਾ-ਫ਼ਰਮਾਨ ਹਨ।"},{"id":60,"translation":"(ਹੇ ਨਬੀ!) ਕਹਿ ਦਿਓ! ਕੀ ਮੈਂ ਤੁਹਾਨੂੰ ਉਸ ਵਿਅਕਤੀ ਬਾਰੇ ਨਾ ਦੱਸਾਂ ਜਿਹੜਾ ਬਦਲੇ ਪੱਖੋਂ ਅੱਲਾਹ ਦੀਆਂ ਨਜ਼ਰਾਂ ਵਿਚ ਉਸ (ਨਾ-ਫ਼ਰਮਾਨ) ਤੋਂ ਵੀ ਵੱਧ ਭੈੜਾ ਹੇ ? ਇਹ ਵਿਅਕਤੀ ਉਹ ਹੇ ਜਿਸ ਉੱਤੇ ਅੱਲਾਹ ਨੇ ਲਾਅਨਤਾਂ ਪਾਈਆਂ ਹਨ ਅਤੇ ਉਸ ’ਤੇ ਆਪਣਾ ਗ਼ਜ਼ਬ (ਕਰੋਪ) ਨਾਜ਼ਿਲ ਕੀਤਾ ਹੇ। ਇਹਨਾਂ ਵਿੱਚੋਂ ਕੁੱਝ ਨੂੰ ਬਾਂਦਰ ਅਤੇ ਸੂਰ ਬਣਾ ਛੱਡਿਆ। ਅਤੇ ਜਿਸ ਵਿਅਕਤੀ ਨੇ ਸ਼ੈਤਾਨ ਦੀ ਬੰਦਗੀ ਕੀਤੀ ਉਹੀ ਲੋਕ ਸਭ ਤੋਂ ਵੱਧ ਭੈੜੀ ਸ਼੍ਰੇਣੀ ਵਿਚ ਹਨ ਅਤੇ ਇਹੋ ਹਨ ਜਿਹੜੇ ਸੱਭ ਤੋਂ ਵੱਧ ਸਿੱਧੀ ਰਾਹ ਤੋਂ ਭਟਕੇ ਹੋਏ ਹਨ।"},{"id":61,"translation":"ਜਦੋਂ ਉਹ ਤੁਹਾਡੇ ਕੋਲ ਆਉਂਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ, ਜਦ ਕਿ ਉਹਨਾਂ ਦਾ ਹਾਲ ਇਹ ਹੇ ਕਿ ਉਹ ਕੁਫ਼ਰ ਦੇ ਨਾਲ ਹੀ (ਈਮਾਨ ਵਿਚ) ਦਾਖ਼ਲ ਹੋਏ ਸੀ ਅਤੇ ਉਸੇ ਦੇ ਨਾਲ ਹੀ ਨਿਕਲ ਗਏ। ਇਹ ਜੋ ਵੀ ਲੁਕਾ ਰਹੇ ਹਨ ਅੱਲਾਹ ਉਹ ਸਭ ਜਾਣਦਾ ਹੇ।"},{"id":62,"translation":"ਤੁਸੀਂ ਵੇਖੋਗੇ ਕਿ ਇਹਨਾਂ ਵਿੱਚੋਂ ਬਹੁਤੇ ਲੋਕ ਗੁਨਾਹ, ਵਧੀਕੀ ਅਤੇ ਹਰਾਮ ਖਾਣ ਵਿਚ ਛੇਤੀ ਕਰਦੇ ਹਨ, ਉਹ ਬਹੁਤ ਹੀ ਬੁਰੇ ਕੰਮ ਹਨ ਜੋ ਉਹ ਕਰਦੇ ਹਨ।"},{"id":63,"translation":"ਇਹਨਾਂ ਨੂੰ ਇਹਨਾਂ ਦੇ ਅੱਲਾਹ ਵਾਲੇ ਤੇ ਧਰਮ-ਗਿਆਨੀ ਗੁਨਾਹ ਦੀਆਂ ਗੱਲਾਂ ਕਹਿਣ ਤੋਂ ਤੇ ਹਰਾਮ ਚੀਜ਼ਾਂ ਖਾਣ ਤੋਂ ਕਿਉਂ ਨਹੀਂ ਰੋਕਦੇ? ਬੇਸ਼ੱਕ ਬਹੁਤ ਹੀ ਭੈੜੀ ਰਚਨਾ ਹੇ ਜੋ ਉਹ ਆਪਣੇ ਲਈ ਤਿਆਰ ਕਰ ਰਹੇ ਹਨ।"},{"id":64,"translation":"ਯਹੂਦੀ ਆਖਦੇ ਹਨ ਕਿ ਅੱਲਾਹ ਦੇ ਹੱਥ ਬੱਝੇ ਹੋਏ ਹਨ? (ਜਦ ਕਿ) ਹੱਥ ਤਾਂ ਇਹਨਾਂ ਦੇ ਹੀ[16] ਬੱਝੇ ਹੋਏ ਹਨ ਅਤੇ ਇਹਨਾਂ ਦੀ ਇਸ ਬਕਵਾਸ ਕਾਰਨ ਹੀ ਇਹਨਾਂ ਉੱਤੇ ਲਾਅਨਤਾਂ ਕੀਤੀਆਂ ਗਈਆਂ ਹਨ, ਸਗੋਂ ਅੱਲਾਹ ਦੇ ਹੱਥ ਤਾਂ ਖੁੱਲ੍ਹੇ ਹਨ, ਜਿਵੇਂ ਚਾਹੁੰਦਾ ਹੇ ਖ਼ਰਚ ਕਰਦਾ ਹੇ। ਹਕੀਕਤ ਇਹ ਹੇ ਕਿ ਜੋ ਵੀ ਤੁਹਾਡੇ ਰੱਬ ਵੱਲੋਂ ਉਤਾਰਿਆ ਜਾਂਦਾ ਹੇ ਇਹ ਇਹਨਾਂ (ਕਾਫ਼ਿਰ) ਵਿੱਚੋਂ ਬਥੇਰਿਆਂ ਦੀ ਸਰਕਸ਼ੀ ਅਤੇ ਕੁਫ਼ਰ ਵਿਚ ਵਾਧੇ ਦਾ ਕਾਰਨ ਬਣਦਾ ਹੇ। ਅਤੇ ਅਸੀਂ ਕਿਆਮਤ ਤਕ ਲਈ ਇਹਨਾਂ ਵਿਚਾਲੇ ਈਰਖਾ ਤੇ ਵੈਰ ਵਿਰੋਧ ਪਾ ਛੱਡਿਆਂ ਹੇ। ਜਦੋਂ ਵੀ ਉਹ ਲੜਾਈ ਦੀ ਅੱਗ ਭੜਕਾਉਣਾ ਚਾਹੁੰਦੇ ਹਨ ਤਾਂ ਅੱਲਾਹ ਉਸ ਨੂੰ ਬੁਝਾ ਦਿੰਦਾ ਹੇ। ਇਹ ਧਰਤੀ ਉੱਤੇ ਵਿਗਾੜ ਪੈਦਾ ਕਰਨ ਲਈ ਭੱਜੇ-ਨੱਠੇ ਫਿਰਦੇ ਹਨ ਜਦ ਕਿ ਅੱਲਾਹ ਫ਼ਸਾਦੀਆਂ ਨੂੰ ਪਸੰਦ ਨਹੀਂ ਕਰਦਾ।","footnotes":"[16] .ਕੁਰਆਨ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਸਿਫ਼ਤਾਂ ਬਿਆਨ ਹੋਈਆਂ ਹਨ, ਜਿਵੇਂ ਚਿਹਰਾ, ਅੱਖ, ਹੱਥ, ਪਿੰਡਲੀ, ਆਣਾ, ਫੜਣਾ ਆਦਿ ਬਿਆਨ ਹੋਇਆ ਹੇ ਜਾਂ ਜਿਹੜੀਆਂ ਸਿਫ਼ਤਾਂ ਹਦੀਸ ਤੋਂ ਸਿੱਧ ਹਨ, ਜਿਵੇਂ ਉੱਤਰਨਾ, ਹੱਸਣਾ ਆਦਿ, ਤਾਂ ਇਹਨਾਂ ’ਤੇ ਈਮਾਨ ਰੱਖਣਾ ਜ਼ਰੂਰੀ ਹੇ ਅਤੇ ਇਹਨਾਂ ਸਿਫ਼ਤਾਂ ਦਾ ਹੱਕਦਾਰ ਵੀ ਅੱਲਾਹ ਹੀ ਹੇ ਕਿਉਜੋ ਅੱਲਾਹ ਦਾ ਇਰਸ਼ਾਦ ਹੇ, ਉਸ ਅੱਲਾਹ ਜਿਹੀ ਕੋਈ ਚੀਜ਼ ਨਹੀਂ। (ਸੂਰਤ ਅਸ਼-ਸ਼ੂਰਾ 11/42) ਅਤੇ ਉਸ ਦੇ ਬਰਾਬਰ ਦਾ ਕੋਈ ਨਹੀਂ। (ਸੂਰਤ ਅਲ-ਅਖ਼ਲਾਸ 4/112)"},{"id":65,"translation":"ਜੇ ਇਹ ਅਹਲੇ ਕਿਤਾਬ ਈਮਾਨ ਲਿਆਉਂਦੇ ਅਤੇ ਦਿਲਾਂ ਵਿਚ ਰੱਬ ਦਾ ਡਰ ਰੱਖਦੇ ਤਾਂ ਅਸੀਂ (ਅੱਲਾਹ) ਇਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਮੁਆਫ਼ ਕਰ ਦਿੰਦੇ ਅਤੇ ਇਹਨਾਂ ਨੂੰ ਨਿਅਮਤਾਂ ਭਰੀਆਂ ਜੱਨਤਾਂ ਵਿਚ ਲੈ ਜਾਂਦੇ।"},{"id":66,"translation":"ਜੇ ਇਹ ਲੋਕ ਤੌਰੈਤ, ਇੰਜੀਲ ਅਤੇ ਅੱਲਾਹ ਵੱਲੋਂ ਭੇਜੀਆਂ ਦੂਜੀਆਂ ਕਿਤਾਬਾਂ ਦੇ ਹੁਕਮਾਂ ਦੀ ਠੀਕ-ਠੀਕ ਪਾਲਣਾ ਕਰਦੇ ਤਾਂ ਇਹ ਲੋਕ ਆਪਣੇ ਉੱਪਰੋਂ (ਅਕਾਸ਼ੋਂ) ਅਤੇ ਹੇਠੋਂ (ਧਰਤੀ ਵਿੱਚੋਂ) ਵੀ ਰੋਜ਼ੀਆਂ ਪ੍ਰਾਪਤ ਕਰਦੇ। ਇਕ ਧੜਾ ਇਹਨਾਂ ਵਿੱਚੋਂ ਵਿਚਕਾਰ ਵਾਲੀ ਭਾਵ ਸਿੱਧੀ ਰਾਹ ’ਤੇ ਹੇ,[17] ਪਰ ਇਹਨਾਂ ਦੀ ਬਹੁਗਿਣਤੀ ਬਹੁਤ ਹੀ ਭੈੜੇ ਕੰਮ ਕਰ ਰਹੀ ਹੇ।","footnotes":"[17] ਜਿਵੇਂ ਅਬਦੁੱਲਾ ਬਿਨ ਸਲਾਮ ਰ:ਅ: ਆਦਿ ਸਨ ਹਜ਼ਰਤ ਅਨਸ ਰ:ਅ: ਤੋਂ ਪਤਾ ਲੱਗਦਾ ਹੇ ਕਿ ਜਦੋਂ ਅਬਦੁੱਲਾ ਬਿਨ ਸਲਾਮ (ਯਹੂਦੀ ਵਿਦਵਾਨ) ਨੂੰ ਪਤਾ ਲੱਗਿਆ ਕਿ ਨਬੀ ਕਰੀਮ (ਸ:) ਮਦੀਨੇ ਪਧਾਰ ਰਹੇ ਹਨ ਤਾਂ ਉਹ ਨਬੀ (ਸ:) ਤੋਂ ਕੁੱਝ ਗੱਲਾਂ ਪੁੱਛਣ ਲਈ ਹਾਜ਼ਰ ਹੋਇਆ ਅਤੇ ਕਿਹਾ ਕਿ ਮੈਂ ਤੁਹਾਥੋਂ ਤਿੰਨ ਗੱਲਾਂ ਪੁੱਛਣਾ ਚਾਹੁੰਦਾ ਹਾਂ ਜਿਨ੍ਹਾਂ ਨੂੰ ਨਬੀ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ (1) ਕਿਆਮਾਤ ਹੋਣ ਦੀ ਪਹਿਲੀ ਨਿਸ਼ਾਨੀ ਕਿਹੜੀ ਹੇ ?(2) ਜੰਨਤੀ ਸਭ ਤੋਂ ਪਹਿਲਾਂ ਕੀ ਖਾਣਗੇ (3) ਇਸ ਦਾ ਕੀ ਕਾਰਨ ਹੇ ਕਿ ਕਦੇ ਬੱਚਾ ਬਾਪ ਵਰਗਾਂ ਹੁੰਦਾ ਹੇ ਕਦੇ ਮਾਂ ਵਰਗਾ ? ਨਬੀ (ਸ:) ਨੇ ਫ਼ਰਮਾਇਆ ਕਿ ਜਿਬਰਾਈਲ ਨੇ ਇਹ ਗੱਲਾਂ ਹੁਣੇ ਮੈਨੂੰ ਦੱਸੀਆਂ ਹਨ ਅਬਦੁੱਲਾ ਬਿਨ ਸਲਾਮ ਨੇ ਆਖਿਆ ਇਹ ਜਿਬਰਾਈਲ ਤਾਂ ਫ਼ਰਿਸ਼ਤਿਆਂ ਵਿਚ ਯਹੂਦੀਆਂ ਦਾ ਵੈਰੀ ਹੇ ਆਪ (ਸ:) ਨੇ ਫ਼ਰਮਾਇਆ (1) ਕਿਆਮਤ ਦੀ ਪਹਿਲੀ ਨਿਸ਼ਾਨੀ ਅੱਗ ਹੇ ਜਿਹੜੀ ਲੋਕਾਂ ਨੂੰ ਪੂਰਬ ਦਿਸ਼ਾ ਤੋਂ ਪੱਛਮ ਵੱਲ ਲੈਕੇ ਜਾਵੇਗੀ (2) ਜੰਨਤੀਆਂ ਦਾ ਪਹਿਲਾਂ ਭੋਜਨ ਮੱਛੀ ਦੀ ਕਲੇਜੀ ਦਾ ਵਾਧੂ ਹਿਸਾ ਹੋਵੇਗਾ (3) ਜਦੋਂ ਮਰਦ ਦਾ ਵੀਰਜ ਔਰਤ ਦੇ ਵੀਰਜ ’ਤੇ ਭਾਰੂ ਹੋ ਜਾਵੇ ਤਾਂ ਬੱਚਾ ਬਾਪ ਦੀ ਸ਼ਕਲ ਦਾ ਅਤੇ ਜਦੋਂ ਔਰਤ ਦਾ ਵੀਰਜ ਮਰਦ ਦੇ ਵੀਰਜ ’ਤੇ ਭਾਰੂ ਹੋ ਜਾਵੇ ਤਾਂ ਬੱਚਾ ਮਾਂ ਦੀ ਸ਼ਕਲ ’ਤੇ ਹੁੰਦਾ ਹੇ ਇਹ ਸੁਣ ਕੇ ਅਬਦੁੱਲਾ ਬਿਨ ਸਲਾਮ ਨੇ ਕਿਹਾ ਕਿ ਮੈਂ ਗਵਾਹੀ ਦਿੰਦਾ ਹਾਂ ਕਿ ਛੁੱਟ ਅੱਲਾਹ ਤੋਂ ਹੋਰ ਕੋਈ ਪੂਜਣਹਾਰ ਨਹੀਂ ਅਤੇ ਤੁਸੀਂ ਅੱਲਾਹ ਦੇ ਰਸੂਲ ਹੋ ਅਤੇ ਇਹ ਵੀ ਆਖਿਆ ਕਿ ਹੇ ਅੱਲਾਹ ਦੇ ਰਸੂਲ! ਯਹੂਦੀ ਕੌਮ ਇਲਜ਼ਾਮਬਾਜ਼ੀ ’ਚ ਮਾਹਿਰ ਹੇ, ਤੁਸੀਂ ਉਹਨਾਂ ਨੂੰ ਮੇਰੇ ਬਾਰੇ ਇਸਲਾਮ ਵਿਚ ਆਉਣ ਤੋਂ ਪਹਿਲਾਂ ਦਾ ਹਾਲ ਪੁੱਛੋ। ਯਹੂਦੀ ਕੌਮ ਦੇ ਕੁੱਝ ਬੰਦੇ ਨਬੀ (ਸ:) ਦੀ ਸੇਵਾ ਵਿਚ ਹਾਜ਼ਰ ਹੋਏ ਤਾਂ ਆਪ (ਸ:) ਨੇ ਉਹਨਾਂ ਤੋਂ ਪੁੱਛਿਆ ਤੁਹਾਡੇ ਵਿੱਚੋਂ ਅਬਦੁੱਲਾ ਬਿਨ ਸਲਾਮ ਕਿਹੋ ਜਿਹਾ ਵਿਅਕਤੀ ਹੇ ? ਉਹਨਾਂ ਨੇ ਜਵਾਬ ਵਿਚ ਕਿਹਾ, ਉਹ ਸਾਡੇ ਵਿੱਚੋਂ ਇਕ ਭਲਾ ਆਦਮੀ ਹੇ ਅਤੇ ਭਲੇ ਆਦਮੀ ਦਾ ਹੀ ਪੁੱਤਰ ਹੇ, ਉਹ ਸਾਡੇ ਵਿਚ ਵਧੀਆ ਮਾਨਯੋਗ ਵਿਅਕਤੀ ਹੇ ਅਤੇ ਮਾਨਯੋਗ ਵਿਅਕਤੀ ਦਾ ਹੀ ਪੁੱਤਰ ਹੇ। ਇਸ ’ਤੇ ਨਬੀ ਕਰੀਮ (ਸ:) ਨੇ ਪੁੱਛਿਆ ਕਿ ਜੇ ਅਬਦੁੱਲਾ ਬਿਨ ਸਲਾਮ ਇਸਲਾਮ ਕਬੂਲ ਕਰ ਲਵੇ ਤਾਂ ਤੁਹਾਡੀ ਕੀ ਰਾਏ ਹੇ ਯਹੂਦੀ ਬੋਲੇ ਅੱਲਾਹ ਉਸ ਨੂੰ ਇਸਲਾਮ ਤੋਂ ਬਚਾਏ। ਆਪ (ਸ:) ਨੇ ਉਹਨਾਂ ਤੋਂ ਫੇਰ ਇਹੋ ਸਵਾਲ ਕੀਤਾ ਤਾਂ ਉਹਨਾਂ ਨੇ ਫੇਰ ਉਹੀਓ ਜਵਾਬ ਦਿੱਤਾ ਅਬਦੁੱਲਾ ਬਿਨ ਸਲਾਮ ਜਿਹੜੇ ਲੁਕੇ ਹੋਏ ਸੀ ਉਹਨਾਂ ਕੋਲ ਆਕੇ ਕਹਿਣ ਲੱਗੇ “ਅਸ਼ਹਾਦੋ-ਅੱਲਾ-ਇਲਾਹਾ-ਇਲੱਲ-ਲਾਹ ਵਾ-ਅਸ਼ਹਾਦੋ-ਅੱਨਾ-ਮੁਹੰਮਦੁ-ਰਸੂਲੁੱਲਾਹ”। ਯਹੂਦੀ ਇਹ ਸੁਣ ਕੇ ਆਖਣ ਲੱਗੇ ਕਿ ਅਬਦੁੱਲਾ ਬਿਨ ਸਲਾਮ ਸਾਡੇ ਵਿੱਚੋਂ ਸਭ ਤੋਂ ਮਾੜਾ ਵਿਅਕਤੀ ਹੇ ਅਤੇ ਮਾੜੇ ਆਦਮੀ ਦਾ ਹੀ ਪੁੱਤਰ ਹੇ ਅਤੇ ਉਸ ਨੂੰ ਚੰਗਾ ਮਾੜਾ ਆਖਣ ਲੱਗ ਪਏ। ਉਸ ਸਮੇਂ ਅਬਦੁੱਲਾ ਬਿਨ ਸਲਾਮ ਨੇ ਕਿਹਾ ਕਿ ਹੇ ਅੱਲਾਹ ਦੇ ਰਸੂਲ! ਮੈਨੂੰ ਇਸ ਗੱਲ ਦਾ ਹੀ ਡਰ ਸੀ। (ਸਹੀ ਬੁਖ਼ਾਰੀ, ਹਦੀਸ: 3938)"},{"id":67,"translation":"ਹੇ ਰਸੂਲ! ਜੋ ਕੁੱਝ ਵੀ ਆਪ ਜੀ ਵੱਲ ਤੁਹਾਡੇ ਰੱਬ ਵੱਲੋਂ ਘੱਲ੍ਹਿਆ ਗਿਆ ਹੇ ਉਸ ਨੂੰ ਲੋਕਾਂ ਤਕ ਪਹੁੰਚਾ ਦੇਵੋ ਜੇ ਤੁਸੀਂ ਅਜਿਹਾ ਨਾ ਕੀਤਾ ਤਾਂ ਤੁਸੀਂ ਅੱਲਾਹ ਦੇ ਪੈਗ਼ੰਬਰ ਹੋਣ ਦਾ ਹੱਕ ਅਦਾ ਨਹੀਂ ਕੀਤਾ। ਅੱਲਾਹ ਤੁਹਾਨੂੰ ਲੋਕਾਂ ਦੀਆਂ ਸ਼ਰਾਰਤਾਂ ਤੋਂ ਬਚਾਉਣ ਵਾਲਾ ਹੇ। ਬੇਸ਼ੱਕ ਅੱਲਾਹ ਕਾਫ਼ਿਰਾਂ ਨੂੰ ਸੇਧ ਨਹੀਂ ਦਿੰਦਾ।"},{"id":68,"translation":"(ਹੇ ਨਬੀ!) ਤੁਸੀਂ ਕਹਿ ਦਿਓ! ਹੇ ਅਹਲੇ ਕਿਤਾਬ! ਤੁਸੀਂ ਅਸਲੀ ਧਰਮ ਉੱਤੇ ਕਦੇ ਵੀ ਕਾਇਮ ਨਹੀਂ ਰਹਿ ਸਕਦੇ ਜਦ ਤਕ ਕਿ ਤੁਸੀਂ ਤੌਰੈਤ, ਇੰਜੀਲ ਅਤੇ ਆਪਣੇ ਰੱਬ ਵੱਲੋਂ ਉਤਾਰੀਆਂ ਹੋਈਆਂ ਦੂਜੀਆਂ ਕਿਤਾਬਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕਰੋਗੇ। ਹਕੀਕਤ ਇਹ ਹੇ ਜੋ ਕੁੱਝ ਤੁਹਾਡੇ ਵੱਲ ਤੁਹਾਡੇ ਰੱਬ ਨੇ ਉਤਾਰਿਆ ਹੇ, ਇਹ ਇਹਨਾਂ (ਅਹਲੇ ਕਿਤਾਬ) ਦੇ ਬਹੁਤੇ ਲੋਕਾਂ ਦੀ ਸਰਕਸ਼ੀ ਤੇ ਕੁਫ਼ਰ ਵਿਚ ਵਾਧੇ ਦਾ ਕਾਰਨ ਬਣਿਆ ਹੇ, ਸੋ ਤੁਸੀਂ ਕਾਫ਼ਿਰਾਂ ਦੇ ਹਾਲ ਉੱਤੇ ਦੁਖੀ ਨਾ ਹੋਵੋ।"},{"id":69,"translation":"ਬੇਸ਼ੱਕ ਜਿਹੜੇ ਲੋਕ ਵੀ ਈਮਾਨ ਲਿਆਏ ਭਾਂਵੇਂ ਉਹ ਯਹੂਦੀ, ਸਾਬੀ ਤੇ ਨਸਰਾਨੀ ਹਨ, ਇਹਨਾਂ ਵਿੱਚੋਂ ਜਿਹੜਾ ਵੀ ਅੱਲਾਹ ਅਤੇ ਕਿਆਮਤ ਉੱਤੇ ਈਮਾਨ ਰੱਖੇਗਾ ਅਤੇ ਨੇਕ ਕੰਮ ਵੀ ਕਰੇਗਾ, ਉਹਨਾਂ ਨੂੰ (ਕਿਆਮਤ ਦਿਹਾੜੇ) ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਕੋਈ ਦੁੱਖ ਹੋਵੇਗਾ।"},{"id":70,"translation":"ਅਸੀਂ ਇਸਰਾਈਲ ਦੀ ਸੰਤਾਨ ਤੋਂ ਰੱਬੀ ਹੁਕਮਾਂ ਦੀ ਪਾਲਣਾ ਕਰਨ ਦਾ ਪੱਕਾ ਵਾਅਦਾ ਲਿਆ ਸੀ ਅਤੇ ਉਹਨਾਂ ਵੱਲ ਕਈ ਰਸੂਲ ਭੇਜੇ ਸੀ, ਪਰ ਜਦੋਂ ਕਦੇ ਉਹ ਰਸੂਲ ਉਹਨਾਂ ਕੋਲ ਉਹ ਚੀਜ਼ ਲੈਕੇ ਆਏ, ਜਿਹਨਾਂ ਨੂੰ ਉਹ ਨਾਪਸੰਦ ਕਰਦੇ ਸਨ, ਤਾਂ ਕੁੱਝ ਨਬੀਆਂ ਨੂੰ ਉਹਨਾਂ ਨੇ ਝੁਠਲਾਇਆ ਅਤੇ ਕਈਆਂ ਨੂੰ ਉਹ ਕਤਲ ਹੀ ਕਰ ਦਿੰਦੇ ਸਨ।"},{"id":71,"translation":"ਅਤੇ ਉਹ ਇੰਜ ਸਮਝਦੇ ਸੀ ਕਿ ਉਹਨਾਂ ਦੀ ਕੋਈ ਪਕੜ ਨਹੀਂ ਹੋਵੇਗੀ, ਸੋ ਉਹ ਅੰਨ੍ਹੇ-ਬੋਲੇ ਹੋ ਗਏ। ਫੇਰ ਅੱਲਾਹ ਉਹਨਾਂ ਉੱਤੇ ਮਿਹਰਬਾਨ ਹੋ ਗਿਆ ਭਾਵ ਮੁਆਫ਼ ਕਰ ਦਿੱਤਾ। ਫੇਰ ਵੀ ਉਹਨਾਂ ਦੀ ਬਹੁ-ਗਿਣਤੀ ਅੰਨ੍ਹੀ ਤੇ ਬੋਲੀ ਹੀ ਬਣੀ ਰਹੀ। ਅੱਲਾਹ ਚੰਗੀ ਤਰ੍ਹਾਂ ਵੇਖਣ ਵਾਲਾ ਰੁ ਜੋ ਉਹ ਕਰਦੇ ਹਨ।"},{"id":72,"translation":"ਬੇਸ਼ੱਕ ਉਹਨਾਂ ਲੋਕਾਂ ਨੇ ਕੁਫ਼ਰ ਕੀਤਾ ਜਿਨ੍ਹਾਂ ਦਾ ਕਹਿਣਾ ਸੀ ਕਿ ਬੇਸ਼ੱਕ ਅੱਲਾਹ ਤਾਂ ਮਰੀਅਮ ਦਾ ਪੁੱਤਰ ਮਸੀਹ ਹੀ ਹੇ। ਜਦੋਂ ਕਿ ਮਸੀਹ ਨੇ ਇਹ ਕਿਹਾ ਸੀ ਕਿ ਹੇ ਬਨੀ ਇਸਰਾਈਲ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ, ਜਿਹੜਾ ਮੇਰਾ ਤੇ ਤੁਹਾਡਾ ਰੱਬ ਹੇ। ਜਿਹੜਾ ਵਿਅਕਤੀ ਅੱਲਾਹ ਨਾਲ ਕਿਸੇ ਹੋਰ ਨੂੰ ਸਾਂਝੀ ਬਣਾਉਂਦਾ ਹੇ ਉਸ ਲਈ ਅੱਲਾਹ ਨੇ ਜੰਨਤ ਹਰਾਮ ਕਰ ਛੱਡੀ ਹੇ ਤੇ ਉਸ ਦਾ ਟਿਕਾਣਾ ਨਰਕ ਹੇ। ਜਿੱਥੇ ਗੁਨਾਹਗਾਰਾਂ ਦੀ ਮਦਦ ਕਰਨ ਵਾਲਾ ਕੋਈ ਨਹੀਂ ਹੋਵੇਗਾ।[18]","footnotes":"[18] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165 /2"},{"id":73,"translation":"ਉਹ ਲੋਕ ਵੀ ਕਾਫ਼ਿਰ ਹੋ ਗਏ ਜਿਨ੍ਹਾਂ ਨੇ ਕਿਹਾ ਸੀ ਕਿ ਅੱਲਾਹ ਤਿੰਨਾਂ (ਭਾਵ ਮਰੀਅਮ, ਈਸਾ ਤੇ ਅੱਲਾਹ) ਵਿੱਚੋਂ ਇਕ ਹੇ। ਜਦ ਕਿ ਇਕ ਇਸ਼ਟ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਜੇ ਕਰ ਇਹ ਲੋਕ ਆਪਣੀ ਇਸ ਗੱਲ ਤੋਂ ਬਾਜ਼ ਨਾ ਆਏ ਤਾਂ ਇਹਨਾਂ ਵਿਚ ਜਿਹੜੇ ਕੁਫ਼ਰ ’ਤੇ ਅੜੇ ਰਹਿਣਗੇ ਉਹਨਾਂ ਨੂੰ ਦੁਖਦਾਈ ਅਜ਼ਾਬ ਮਿਲੇਗਾ।"},{"id":74,"translation":"ਫੇਰ ਕੀ ਇਹ ਲੋਕ ਅੱਲਾਹ ਅੱਗੇ ਤੌਬਾ ਨਹੀਂ ਕਰਦੇ ਅਤੇ ਉਸ ਤੋਂ ਖਿਮਾ ਨਹੀਂ ਮੰਗਦੇ? ਅੱਲਾਹ ਤਾਂ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮਿਹਰਬਾਨ ਹੇ।[19]","footnotes":"[19] ਅੱਲਾਹ ਤੌਬਾ ਕਰਨ ਵਾਲੇ ਤੋਂ ਕਿੰਨਾ ਖ਼ੁਸ਼ ਹੰਦਾ ਹੇ ਇਸ ਦਾ ਪਤਾ ਇਕ ਹਦੀਸ ਤੋਂ ਲੱਗਦਾ ਹੇ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਆਪਣੇ ਬੰਦੇ ਦੀ ਤੌਬਾ ਕਰਨ ’ਤੇ ਇਸ ਤੋਂ ਕੀਤੇ ਵੱਧ ਖ਼ੁਸ਼ ਹੁੰਦਾ ਹੇ ਕਿ ਜਿਸ ਦਾ ਊਂਠ ਜੰਗਲ ਵਿਚ ਖੋ ਜਾਵੇ ਫ਼ੇਰ ਅਚਣਚੇਤ ਉਸ ਨੂੰ ਮਿਲ ਜਾਵੇ। (ਸਹੀ ਬੁਖ਼ਾਰੀ, ਹਦੀਸ: 6309)"},{"id":75,"translation":"ਮਸੀਹ ਇਬਨੇ ਮਰੀਅਮ ਇਕ ਪੈਗ਼ੰਬਰ ਹੋਣ ਤੋਂ ਛੁੱਟ ਕੁੱਝ ਵੀ ਨਹੀਂ ਸੀ। ਇਹਨਾਂ ਤੋਂ ਪਹਿਲਾਂ ਵੀ ਵਧੇਰੇ ਪੈਗ਼ੰਬਰ ਹੋ ਗੁਜ਼ਰੇ ਹਨ। ਇਹਨਾਂ (ਈਸਾ) ਦੀ ਮਾਤਾ (ਮਰੀਅਮ) ਇਕ ਸੱਚੀ-ਸੁੱਚੀ ਔਰਤ ਸੀ, ਉਹ ਦੋਵੇਂ (ਮਾਂ-ਪੁੱਤਰ) ਭੋਜਨ ਕਰਿਆ ਕਰਦੇ ਸਨ। ਵੇਖੋ ਅਸੀਂ ਇਹਨਾਂ ਸਾਹਮਣੇ ਕਿੱਦਾਂ ਨਿਸ਼ਾਨੀਆਂ (ਮਨੁੱਖ ਹੋਣ ਦੀਆਂ) ਬਿਆਨ ਕਰਦੇ ਹਾਂ, ਫੇਰ ਵੀ ਵੇਖੋ ਕਿ ਉਹ ਕਿੱਧਰ ਪੁੱਠੇ ਫਿਰੇ ਜਾਂਦੇ ਹਨ।"},{"id":76,"translation":"(ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਇਬਾਦਤ ਕਰਦੇ ਹੋ ਉਹ ਨਾ ਤਾਂ ਤੁਹਾਡੇ ਲਈ ਕੋਈ ਨੁਕਸਾਨ ਅਤੇ ਨਾ ਹੀ ਕੋਈ ਲਾਭ ਦੇਣ ਦਾ ਅਧਿਕਾਰ ਰੱਖਦੇ ਹਨ। ਅੱਲਾਹ ਹੀ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।"},{"id":77,"translation":"ਆਖ ਦਿਓ! ਕਿ ਹੇ ਅਹਲੇ ਕਿਤਾਬ! ਆਪਣੇ ਦੀਨ ਵਿਚ ਅਣ-ਹੱਕਾ ਵਾਧਾ ਨਾ ਕਰੋ ਅਤੇ ਉਹਨਾਂ ਲੋਕਾਂ ਦੀਆਂ ਇੱਛਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਪਹਿਲਾਂ ਤੋਂ ਹੀ ਭਟਕੇ ਹੋਏ ਹਨ, ਉਹਨਾਂ ਨੇ ਬਥੇਰਿਆਂ ਨੂੰ ਕੁਰਾਹੇ ਪਾਇਆ ਹੇ, ਉਹ ਸਿੱਧੀ ਰਾਹ ਤੋਂ ਭਟਕੇ ਹੋਏ ਹਨ।"},{"id":78,"translation":"ਬਨੀ ਇਸਰਾਈਲ ਵਿੱਚੋਂ ਜਿਹੜੇ ਕਾਫ਼ਿਰ ਬਣ ਗਏ ਉਹਨਾਂ ਉੱਤੇ ਦਾਊਦ ਅਤੇ ਈਸਾ ਦੀ ਜ਼ੁਬਾਨ ਤੋਂ ਲਾਅਨਤ ਕੀਤੀ ਗਈ, ਇਹ ਸਭ ਇਸ ਲਈ ਹੋਇਆ ਕਿਉਂ ਜੋ ਉਹਨਾਂ ਨੇ ਨਾ-ਫ਼ਰਮਾਨੀ ਕੀਤੀ ਅਤੇ ਹੱਦੋਂ ਟੱਪ ਜਾਂਦੇ ਸਨ।"},{"id":79,"translation":"ਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ ਸੀ, ਕਿਉਂ ਜੋ ਉਹਨਾਂ ਨੇ ਉਹ ਕੰਮ ਖ਼ੁਦ ਵੀ ਕੀਤਾ ਹੁੰਦਾ ਸੀ ਜੋ ਵੀ ਉਹ ਕਰਦੇ ਸਨ, ਬੇਸ਼ੱਕ ਉਹ ਬਹੁਤ ਹੀ ਬੁਰਾ ਕਰਦੇ ਸਨ।"},{"id":80,"translation":"ਤੁਸੀਂ ਇਹਨਾਂ ਵਿਚ ਬਹੁਤੇ ਲੋਕਾਂ ਨੂੰ ਵੇਖੋਗੇ ਕਿ ਉਹ ਉਹਨਾਂ ਲੋਕਾਂ ਨਾਲ ਦੋਸਤੀਆਂ ਕਰਦੇ ਹਨ ਜੋ ਕੁਫ਼ਰ ਕਰਦੇ ਸਨ। ਜੋ ਵੀ ਉਹਨਾਂ ਦੇ ਮਨਾਂ ਨੇ ਅੱਗੇ (ਪਰਲੋਕ ਲਈ) ਭੇਜਿਆ ਹੇ, ਉਹ ਬਹੁਤ ਹੀ ਬੁਰਾ ਹੇ, ਅੱਲਾਹ ਇਹਨਾਂ ਤੋਂ ਨਰਾਜ਼ ਹੇ, ਹੁਣ ਉਹ ਸਦਾ (ਨਰਕ ਦੇ) ਅਜ਼ਾਬ ਵਿਚ ਹੀ ਰਹਿਣਗੇ।"},{"id":81,"translation":"ਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।"},{"id":82,"translation":"(ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ [20] ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।","footnotes":"[20] ਮੁਸ਼ਰਿਕ ਤੋਂ ਭਾਵ ਕਈ ਬੁਤਾ ਨੂੰ ਮੰਣਨ ਵਾਲਾ, ਬੁਤਪੂਜਕ ਅਤੇ ਅੱਲਾਹ ਦੇ ਇਕ ਹੋਣ ਤੇ ਉਸ ਦੇ ਰਸੂਲ ਮੁਹੰਮਦ (ਸ:) ’ਤੇ ਈਮਾਨ ਨਾ ਰੱਖਣ ਵਾਲੇ।"},{"id":83,"translation":"ਜਦੋਂ ਉਹ (ਨਸਾਰਾ) ਰਸੂਲ ਵੱਲ ਉਤਰਿਆ ਹੋਇਆ ਕਲਾਮ (.ਕੁਰਆਨ) ਸੁਣਦੇ ਹਨ ਤਾਂ ਤੁਸੀਂ ਵੇਖੋਗੇ ਕਿ ਉਹਨਾਂ ਦੀਆਂ ਅੱਖਾਂ ਵਿੱਚੋਂ ਅਥਰੂ ਵਗਣ ਲੱਗ ਜਾਂਦੇ ਹਨ। ਇਸ ਦਾ ਕਾਰਨ ਇਹ ਹੇ ਕਿ ਉਹਨਾਂ ਨੇ ਹੱਕ ਨੂੰ ਪਛਾਣ ਲਿਆ ਹੇ। ਉਹ ਕਹਿੰਦੇ ਹਨ ਕਿ ਹੇ ਸਾਡੇ ਰੱਬ! ਅਸੀਂ ਈਮਾਨ ਲਿਆਏ ਸੋ ਹੁਣ ਤੂੰ ਸਾਡਾ ਨਾਂ ਵੀ (ਹੱਕ ਦੀ) ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।"},{"id":84,"translation":"(ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।"},{"id":85,"translation":"ਇਸੇ ਕਥਨ ਸਦਕਾ ਅੱਲਾਹ ਉਹਨਾਂ ਨੂੰ ਅਜਿਹੇ ਬਾਗ਼ ਦੇਵੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਅਤੇ ਨੇਕ ਲੋਕਾਂ ਦਾ ਇਹੋ ਬਦਲਾ ਹੇ।"},{"id":86,"translation":"ਅਤੇ ਜਿਹੜੇ ਲੋਕ ਕੁਫ਼ਰ ਕਰਦੇ ਰਹੇ ਅਤੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਰਹੇ, ਉਹੀਓ ਨਰਕੀ ਹਨ।"},{"id":87,"translation":"ਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ ਲਈ ਹਲਾਲ (ਜਾਇਜ਼) ਕੀਤੀਆਂ ਹਨ, ਤੁਸੀਂ ਉਹਨਾਂ ਨੂੰ ਹਰਾਮ (ਨਾ-ਜਾਇਜ਼) ਨਾ ਆਖੋ ਅਤੇ ਹੱਦੋਂ ਨਾ ਟੱਪੋ। ਬੇਸ਼ੱਕ ਅੱਲਾਹ ਹੱਦਾਂ ਟੱਪਣ ਵਾਲਿਆਂ ਨੂੰ ਨਾਪਸੰਦ ਕਰਦਾ ਹੇ।"},{"id":88,"translation":"ਅੱਲਾਹ ਨੇ ਤੁਹਾਨੂੰ ਜੋ ਹਲਾਲ ਤੇ ਪਾਕ ਰਿਜ਼ਕ (ਰੋਜ਼ੀ) ਦਿੱਤਾ ਹੇ ਉਸ ਵਿੱਚੋਂ ਖਾਓ ਅਤੇ ਅੱਲਾਹ ਤੋਂ ਡਰੋ ਜਿਸ ਉੱਤੇ ਤੁਸੀਂ ਈਮਾਨ ਰੱਖਦੇ ਹੋ।"},{"id":89,"translation":"ਅੱਲਾਹ ਤੁਹਾਡੀਆਂ ਬਿਨਾਂ ਸੋਚੇ ਸਮਝੇ ਖਾਦੀਆਂ ਹੋਈਆਂ ਕਸਮਾਂ ਲਈ ਤੁਹਾਡੀ ਪਕੜ੍ਹ ਨਹੀਂ ਕਰੇਗਾ ਪਰ ਉਹਨਾਂ ਕਸਮਾਂ ’ਤੇੁ[21] ਅਵੱਸ਼ ਪੁੱਛ-ਗਿੱਛ ਕਰੇਗਾ ਜਿਹੜੀਆਂ ਤੁਸੀਂ (ਸੋਚ ਸਮਝ ਕੇ) ਪੱਕੀਆਂ ਕੀਤੀਆਂ ਹਨ। (ਪੱਕੀਆਂ ਕਸਮਾਂ ਭੰਗ ਕਰਨ ’ਤੇ) ਦਸ ਮੁਥਾਜਾਂ ਨੂੰ ਭੋਜਨ ਕਰਾਉਣਾ ਹੇ ਜਿਹਾ ਤੁਸੀਂ ਆਪਣੇ ਪਰਿਵਾਰ ਨੂੰ ਖੁਆਂਦੇ ਹੋ ਜਾਂ ਉਹਨਾਂ ਨੂੰ ਕੱਪੜਾ ਦੇਣਾ ਜਾਂ ਇਕ ਗਰਦਨ ਭਾਵ ਗ਼ੁਲਾਮ ਆਜ਼ਾਦ ਕਰਨਾ ਹੇ। ਫੇਰ ਜਿਹੜਾ ਇਹਨਾਂ ਵਿੱਚੋਂ ਕੁੱਝ ਵੀ ਕਰਨ ਦੀ ਹਿੱਮਤ ਨਾ ਰੱਖਦਾ ਹੋਵੇ ਤਾਂ ਉਹ ਤਿੰਨ ਦਿਨ ਦੇ ਰੋਜ਼ੇ (ਲਗਾਤਾਰ) ਰੱਖੇ। ਇਹ ਤੁਹਾਡੀਆਂ ਉਹਨਾਂ ਕਸਮਾਂ ਦਾ ਕੁੱਫ਼ਾਰਾ (ਭਾਵ ਪਾਪ ਨੂੰ ਢਕਣ ਦਾ ਸਾਧਨ) ਰੁ ਜਿਹਨਾਂ ਨੂੰ ਤੁਸੀਂ ਤੋੜ ਬੈਠਦੇ ਹੋ। ਤੁਸੀਂ ਆਪਣੀਆਂ ਕਸਮਾਂ ਦੀ ਰਾਖੀ ਕਰੋ। ਅੱਲਾਹ ਤੁਹਾਨੂੰ ਸਾਰੇ ਆਦੇਸ਼ ਖੋਲ ਖੋਲ ਕੇ ਦੱਸਦਾ ਹੇ ਤਾਂ ਜੋ ਤੁਸੀਂ ਸ਼ੁਕਰ ਅਦਾ ਕਰੋ।","footnotes":"[21] ਭਾਵ ਕਸਮਾਂ ਸੋਚ ਸਮਝ ਕੇ ਹੀ ਖਾਣੀਆਂ ਚਾਹੀਦੀਆਂ ਹਨ, ਜੇ ਕਸਮ ਖਾ ਲੈਣ ਤੋਂ ਬਾਅਦ ਉਸ ਦੇ ਸਿੱਟੇ ਭੈੜੇ ਹੋਣ ਦਾ ਖ਼ਤਰਾ ਹੋਵੇ ਤਾਂ ਕਸਮ ਨੂੰ ਤੋੜ ਦੇਣਾ ਚਾਹੀਦਾ ਹੇ। ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਅਸੀਂ (ਉੱਮਤੇ ਮੁਹੰਮਦਿਆ) ਇਸ ਦੁਨੀਆਂ ਵਿਚ ਸਭ ਤੋਂ ਆਖੀਰ ਵਿਚ ਆਏ ਪਰ ਕਿਆਮਤ ਵਾਲੇ ਦਿਨ ਸਭ ਤੋਂ ਅੱਗੇ ਹੋਵਾਂਗੇ ਆਪ (ਸ:) ਨੇ ਫ਼ਰਮਾਇਆ ਕਸਮ ਅੱਲਾਹ ਦੀ ਤੁਹਾਡੀ ਵਿੱਚੋਂ ਕੋਈ ਵੀ ਅਜਿਹੀ ਕਸਮ ਨੂੰ ਪੂਰਾ ਕਰਨ ਦੀ ਜ਼ਿੱਦ ਨਾ ਕਰੇ ਜਿਸ ਤੋਂ ਘਰ-ਪਰਿਵਾਰ ਨੂੰ ਕੋਈ ਹਾਨੀ ਹੰਦੀ ਹੋਵੇ, ਉਹ ਵਿਅਕਤੀ ਅੱਲਾਹ ਦੀਆਂ ਨਜ਼ਰਾਂ ਵਿਚ ਅਪਰਾਧੀ ਹੇ, ਉਸ ਨੂੰ ਚਾਹੀਦਾ ਹੇ ਕਿ ਉਹ ਕਸਮ ਤੋੜ ਦੇਵੇ ਅਤੇ ਅੱਲਾਹ ਦੇ ਹੁਕਮ ਅਨੁਸਾਰ ਕੁੱਫ਼ਾਰਾ ਅਦਾ ਕਰੇ। (ਸਹੀ ਬੁਖ਼ਾਰੀ, ਹਦੀਸ: 6624, 6625)"},{"id":90,"translation":"ਹੇ ਈਮਾਨ ਵਾਲਿਓ! ਬੇਸ਼ੱਕ ਸ਼ਰਾਬ, ਜੂਆ, ਅਸਥਾਨ ਤੇ ਫ਼ਾਲਗਿਰੀ ਦੇ ਤੀਰ, ਇਹ ਸਾਰੇ ਗੰਦੇ ਕੰਮ ਹਨ ਅਤੇ ਸ਼ੈਤਾਨੀ ਕੰਮਾਂ ਵਿੱਚੋਂ ਹਨ ਸੋ ਇਹਨਾਂ ਤੋਂ ਬਚੋ,[22] ਤਾਹੀਓਂ ਤੁਸੀਂ ਸਫ਼ਲ ਹੋਵੋਗੇ।","footnotes":"[22] ਇਸ ਤੋਂ ਪਤਾ ਲਗਦਾ ਹੇ ਕਿ ਸ਼ੈਤਾਨੀ ਕੰਮਾਂ ਨੂੰ ਹਲਾਲ ਕਰਨ ਦੀ ਕੋਸ਼ਿਸ਼ ਕਰਨਾ ਬਹੁਤ ਹੀ ਘਟੀਆਂ ਕੰਮ ਹੇ ਇੰਜ ਉਹ ਹਲਾਲ ਨਹੀਂ ਹੋਣਗੀਆਂ ਸਗੋਂ ਹਰਾਮ ਹੀ ਰਹਿਣਗੀਆਂ। ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਦਾ ਫ਼ਰਮਾਨ ਹੇ, ਮੇਰੀ ਉੱਮਤ ਵਿਚ ਕੁੱਝ ਲੋਕੀ ਅਜਿਹੇ ਅਵੱਸ਼ ਹੋਣਗੇ ਜਿਹੜੇ ਜ਼ਨਾ, ਰੇਸ਼ਮ, ਸ਼ਰਾਬ, ਗਾਣ-ਬਜਾਣ ਦੇ ਸਾਮਾਨ ਨੂੰ ਹਲਾਲ ਸਮਝਣਗੇ ਅਤੇ ਪਹਾੜਾਂ ਵਿਚ ਕੁੱਝ ਉਹ ਲੋਕ ਵੀ ਰਹਿੰਦੇ ਹੋਣਗੇ ਕਿ ਸ਼ਾਮ ਵੇਲੇ ਉਹਨਾਂ ਦਾ ਚਰਵਾਹਾ ਉਹਨਾਂ ਦੇ ਪਸ਼ੂਆਂ ਨੂੰ ਉਹਨਾਂ ਕੋਲ ਲੈਕੇ ਆਏਗਾ ਅਤੇ ਆਪਣੀ ਲੋੜ ਪ੍ਰਤੀ ਸਵਾਲ ਕਰੇਗਾ ਪਰ ਉਹ ਉਸ ਨੂੰ ਆਖਣਗੇ ਕਿ ਸਾਡੇ ਕੋਲ ਕੱਲ ਨੂੰ ਆਈ ਪਰ ਰਾਤ ਨੂੰ ਹੀ ਉਹਨਾਂ ਉੱਤੇ ਪਹਾੜ ਡੇਗ ਦਿੱਤਾ ਜਾਵੇਗਾ ਅਤੇ ਉਹ ਬਰਬਾਦ ਹੋ ਜਾਣਗੇ ਅਤੇ ਜਿਹੜੇ ਉਹਨਾਂ ’ਚੋਂ ਬਚ ਜਾਣਗੇ ਉਹਨਾਂ ਨੂੰ ਬਾਂਦਰ ਤੇ ਸੂਰ ਬਣਾ ਦਿੱਤਾ ਜਾਵੇਗਾ ਜੋ ਕਿਆਮਤ ਤਕ ੲੈਵੇਂ ਹੀ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 5590)"},{"id":91,"translation":"ਸ਼ੈਤਾਨ ਤਾਂ ਇਹ ਚਾਹੁੰਦਾ ਹੇ ਕਿ ਸ਼ਰਾਬ ਤੇ ਜੂਏ ਦੁਆਰਾ ਤੁਹਾਡੇ ਵਿਚਾਲੇ ਵੈਰ-ਵਿਰੋਧ ਪਾ ਦੇਵੇ ਅਤੇ ਅੱਲਾਹ ਦੀ ਯਾਦ ਅਤੇ ਨਮਾਜ਼ ਤੋਂ ਤੁਹਾਨੂੰ ਪਰਾਂ ਰੱਖੇ। ਕੀ ਤੁਸੀਂ ਇਹਨਾਂ ਸ਼ੈਤਾਨੀ ਕੰਮਾਂ ਤੋਂ ਬਾਜ਼ ਨਹੀਂ ਆਉਗੇ।"},{"id":92,"translation":"ਤੁਸੀਂ ਅੱਲਾਹ ਅਤੇ ਰਸੂਲ ਦੀ ਆਗਿਆਕਾਰੀ ਕਰਦੇ ਰਹੋ ਅਤੇ ਸੰਭਲ ਕੇ ਰਹੋ। ਜੇ ਤੁਸੀਂ ਹੱਕ ਸੱਚ ਤੋਂ ਫਿਰ ਜਾਓ ਤਾਂ ਇਹ ਜਾਣ ਲਓ ਕਿ ਸਾਡੇ ਰਸੂਲ ਦੇ ਜ਼ਿੰਮੇਂ ਤਾਂ ਕੇਵਲ (ਰੱਬੀ ਆਦੇਸ਼) ਖੋਲ੍ਹ-ਖੋਲ੍ਹ ਕੇ ਪਹੁੰਚਾਉਣਾ ਹੇ।"},{"id":93,"translation":"ਜਿਹੜੇ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਨ ਲੱਗ ਪਏ, ਪਹਿਲਾਂ ਉਹਨਾਂ ਨੇ ਜੋ ਕੁੱਝ ਵੀ (ਹਰਾਮ) ਖਾਇਆ ਪਿਆ ਹੇ ਉਸ ਲਈ ਕੋਈ ਗੁਨਾਹ (ਭਾਵ ਸਜ਼ਾ) ਨਹੀਂ, ਪਰ ਅੱਗੇ ਲਈ ਬੁਰਾਈਆਂ ਤੋਂ ਬਚਣ, ਈਮਾਨ ’ਤੇ ਕਾਇਮ ਰਹਿਣ ਤੇ ਭਲੇ ਕੰਮ ਕਰਨ, ਫੇਰ ਜੇ ਉਹ ਬੁਰਾਈਆਂ ਤੋਂ ਬਚੇ ਹੀ ਰਹਿਣ ਅਤੇ ਈਮਾਨ ਉੱਤੇ ਡਟੇ ਰਹਿਣ, ਫੇਰ ਉਹ ਰੱਬ ਤੋਂ ਡਰਦੇ ਹੋਏ ਨੇਕੀ ਕਰਨ ਤਾਂ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।"},{"id":94,"translation":"ਹੇ ਈਮਾਨ ਵਾਲਿਓ! ਅੱਲਾਹ ਤੁਹਾਡੀ ਪਰਖ ਉਸ ਸ਼ਿਕਾਰ ਦੁਆਰਾ ਕਰੇਗਾ, ਜਿਨ੍ਹਾਂ ਤਕ ਤੁਹਾਡੇ ਹੱਥ ਅਤੇ ਤੁਹਾਡੇ ਨੇਜ਼ੇ ਭਾਵ ਹਥਿਆਰ ਪਹੁੰਚ ਸਕਦੇ ਹਨ ਤਾਂ ਜੋ ਅੱਲਾਹ ਨੂੰ ਪਤਾ ਲੱਗ ਜਾਵੇ ਕਿ ਕੋਣ ਹੇ ਜਿਹੜਾ ਉਸ ਤੋਂ ਬਿਨਾਂ ਵੇਖੇ ਡਰਦਾ ਹੇ, (ਇਹਨਾਂ ਹਿਦਾਇਤਾਂ ਤੋਂ ਬਾਅਦ) ਜਿਹੜਾ ਵੀ ਵਿਅਕਤੀ ਹੱਦੋਂ ਟੱਪੇਗਾ, ਉਸ ਲਈ ਦਰਦਨਾਕ ਅਜ਼ਾਬ ਹੇ।"},{"id":95,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਇਹਰਾਮ ਦੀ ਹਾਲਤ ਵਿਚ ਹੋਵੋ ਤਾਂ ਸ਼ਿਕਾਰ ਨਾ ਕਰੋ, ਜੇ ਤੁਹਾਡੇ ਵਿਚ ਕੋਈ ਜਾਣ ਬੁੱਝ ਕੇ ਸ਼ਿਕਾਰ ਕਰੇਗਾ ਤਾਂ ਸ਼ਿਕਾਰ ਕੀਤੇ ਹੋਏ ਜਾਨਵਰ ਦੇ ਬਰਾਬਰ ਇਕ ਜਾਨਵਰ ਪਸ਼ੂਆਂ ਵਿੱਚੋਂ ਫ਼ਿਦਿਯਾ ਦੇਣਾ ਹੋਵੇਗਾ ਜਿਸ ਦਾ ਫ਼ੈਸਲਾ ਤੁਹਾਡੇ ਵਿੱਚੋਂ ਦੋ ਮੁਨਸਿਫ਼ ਵਾਲੇ ਕਰਨਗੇ। ਇਹ (ਫ਼ਿਦਿਯਾ) ਕੁਰਬਾਨੀ ਕਰਨ ਲਈ ਕਾਅਬੇ ਪਹੁੰਚਾਇਆ ਜਾਵੇਗਾ ਜਾਂ ਇਸ ਦਾ ਕੁੱਫ਼ਾਰਾ ਕੁੱਝ ਮੁਥਾਜਾਂ ਨੂੰ ਭੋਜਨ ਕਰਵਾਉਣਾ ਹੇ ਜਾਂ ਇਸ ਦੇ ਬਰਾਬਰ ਰੋਜ਼ੇ ਰੱਖਣਾ ਹੇ। (ਇਹ ਸਭ ਇਸ ਲਈ ਹੇ) ਤਾਂ ਜੋ ਉਹ ਆਪਣੇ ਕੀਤੇ ਕੰਮਾਂ ਦਾ ਸੁਆਦ ਵੇਖਣ। ਅੱਲਾਹ ਨੇ ਪਹਿਲਾਂ ਹੋਏ ਗੁਨਾਹਾਂ ਨੂੰ ਮੁਆਫ਼ ਕਰ ਦਿੱਤਾ ਹੇ ਅਤੇ ਜੇ ਕੋਈ ਵਿਅਕਤੀ ਮੁੜ ਅਜਿਹੀ ਹਰਕਤ ਕਰੇਗਾ ਤਾਂ ਅੱਲਾਹ ਉਸ ਤੋਂ ਬਦਲਾ ਲਵੇਗਾ। ਅੱਲਾਹ ਜ਼ਬਰਦਸਤ ਅਤੇ ਬਦਲਾ ਲੈਣ ਵਾਲਾ ਹੇ।"},{"id":96,"translation":"ਤੁਹਾਡੇ ਲਈ ਸਮੁੰਦਰ ਦਾ ਸ਼ਿਕਾਰ ਅਤੇ ਉਸ ਦਾ ਖਾਣਾ ਹਲਾਲ (ਜਾਇਜ਼) ਕੀਤਾ ਗਿਆ ਹੇ, ਇਹ ਤੁਹਾਡੇ ਲਈ ਵੀ ਹੇ ਅਤੇ ਮੁਸਾਫ਼ਰਾਂ ਦੇ ਲਾਭ (ਭਾਵ ਸਹੂਲਤ) ਲਈ ਹੇ। ਤੁਸੀਂ ਇਹਰਾਮ ਦੀ ਹਾਲਤ ਵਿਚ ਖ਼ੁਸ਼ਕੀ ਦਾ (ਭਾਵ ਧਰਤੀ ਉੱਤੇ) ਸ਼ਿਕਾਰ ਕਰਨਾ ਤੁਹਾਡੇ ਲਈ ਹਰਾਮ ਕੀਤ ਗਿਆ ਹੇ। ਤੁਸੀਂ ਅੱਲਾਹ ਤੋਂ ਡਰਦੇ ਰਹੋ ਜਿਸ ਦੇ ਕੋਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।"},{"id":97,"translation":"ਖ਼ਾਨਾ-ਕਾਅਬਾ ਜਿਹੜਾ ਸਤਿਕਾਰ ਵਾਲਾ ਘਰ ਰੁ ਅੱਲਾਹ ਨੇ ਇਸ ਨੂੰ ਲੋਕਾਂ ਦੇ ਠਹਿਰਨ ਦਾ ਇਕ ਸਾਧਨ ਬਣਾਇਆ ਹੇ। ਹੁਰਮਤ ਭਾਵ ਆਦਰ ਵਾਲੇ (ਚਾਰ ਮਹੀਨੇ) ਅਤੇ ਹਰਮ ਵਾਲੀ ਕੁਰਬਾਨੀ ਅਤੇ ਪਟੇ ਵਾਲੇ ਜਾਨਵਰਾਂ ਨੂੰ ਵੀ ਸਤਿਕਾਰ ਦਿੱਤਾ ਹੇ। ਇਹ ਸਭ ਇਸ ਲਈ ਕਿ ਤੁਸੀਂ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੇ, ਉਹਨਾਂ ਸਭ ਦਾ ਗਿਆਨ ਰੱਖਦਾ ਹੇ। ਬੇਸ਼ੱਕ ਅੱਲਾਹ ਸਾਰੀਆਂ ਚੀਜ਼ਾਂ ਦਾ ਜਾਣਨ ਵਾਲਾ ਹੇ।"},{"id":98,"translation":"ਜਾਣ ਲਓ! ਅੱਲਾਹ ਸਖ਼ਤ ਸਜ਼ਾ ਦੇਣ ਵਾਲਾ ਹੇ ਅਤੇ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਵੀ ਅੱਲਾਹ ਹੀ ਹੇ।"},{"id":99,"translation":"ਰਸੂਲਾਂ ਦੇ ਜ਼ਿੰਮੇ ਤਾਂ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪੁੱਜਦਾ ਕਰਨਾ ਹੇ। ਅੱਲਾਹ ਉਹ ਸਭ ਕੁੱਝ ਜਾਣਦਾ ਹੇ, ਜੋ ਤੁਸੀਂ ਵਿਖਾਵਾ ਕਰਦੇ ਹੋ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ।"},{"id":100,"translation":"(ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।"},{"id":101,"translation":"ਹੇ ਈਮਾਨ ਵਾਲਿਓ! ਤੁਸੀਂ (ਮੁਹੰਮਦ ਸ: ਤੋਂ) ਅਜਿਹੀਆਂ ਗੱਲਾਂ ਨਾ ਪੁੱਛੋ ਕਿ ਜੇ ਉਹ ਤੁਹਾਡੇ ’ਤੇ ਸਪਸ਼ਟ ਹੋ ਜਾਣ ਤਾਂ ਤੁਹਾਨੂੰ ਬੁਰੀਆਂ ਲੱਗਣ, ਜੇ ਤੁਸੀਂ .ਕੁਰਆਨ ਦੇ ਨਾਜ਼ਲ ਹੋਣ ਸਮੇਂ ਇਹਨਾਂ (ਗੁਪਤ ਗੱਲਾਂ) ਦੇ ਸੰਬੰਧ ਵਿਚ ਪੁੱਛੋਗੇ ਤਾਂ ਤੁਹਾਡੇ ’ਤੇ ਸਪਸ਼ਟ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਦੇ ਪੁੱਛੇ ਗਏ ਸਵਾਲਾਂ ਨੂੰ ਅੱਲਾਹ ਨੇ ਮੁਆਫ਼ ਕਰ ਦਿਤਾ ਹੇ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਸਹਿਣ ਕਰਨ ਵਾਲਾ ਹੇ।"},{"id":102,"translation":"ਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।"},{"id":103,"translation":"ਅੱਲਾਹ ਨੇ ਨਾ ਕਿਸੇ ਨੂੰ ਬਹੀਰਾ ਨਿਯਤ ਕੀਤਾ ਹੇ, ਨਾ ਸਾਇਬਾ, ਨਾ ਵਸੀਲਾ, ਨਾ ਹੀ ਹਾਮ। ਪਰ ਇਹ ਕਾਫ਼ਿਰ ਅੱਲਾਹ ਉੱਤੇ ਝੂਠੇ ਆਰੋਪ ਲਗਾਉਂਦੇ ਹਨ। ਜਦ ਕਿ ਉਹਨਾਂ ਵਿੱਚੋਂ ਬਹੁਤੇ ਮੂਰਖ ਹਨ।"},{"id":104,"translation":"ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੇ ਕਿ ਆਓ ਉਸ ਚੀਜ਼ (.ਕੁਰਆਨ) ਵੱਲ ਜੋ ਅੱਲਾਹ ਨੇ ਨਾਜ਼ਿਲ ਕੀਤਾ ਹੇ ਅਤੇ ਰਸੂਲ ਵੱਲ ਆਓ ਤਾਂ ਆਖਦੇ ਹਨ ਕਿ ਸਾਡੇ ਲਈ ਤਾਂ ਉਹੀਓ ਤਰੀਕਾ ਬਥੇਰਾ ਹੇ ਜਿਸ ਉੱਤੇ ਅਸੀਂ ਆਪਣੇ ਬਾਪ-ਦਾਦਿਆਂ (ਭਾਵ ਬਜ਼ੁਰਗਾਂ) ਨੂੰ ਵੇਖਿਆ ਹੇ ਭਾਵੇਂ ਉਹਨਾਂ ਦੇ ਪਿਓ ਦਾਦਾ ਕੁੱਝ ਵੀ ਨਾ ਜਾਣਦੇ ਹੋਣ ਅਤੇ ਨਾ ਹੀ ਹਿਦਾਇਤ ਵਾਲੇ ਹੋਣ (ਫੇਰ ਵੀ ਇਹਨਾਂ ਦੀ ਹੀ ਪੈਰਵੀ ਕਰਨਗੇ ?)।"},{"id":105,"translation":"ਹੇ ਈਮਾਨ ਵਾਲਿਓ! ਤੁਸੀਂ ਆਪਣੀ ਚਿੰਤਾ ਅਵਸ਼ ਕਰੋ, ਜੇ ਤੁਸੀਂ ਸਿੱਧੀ ਰਾਹ ’ਤੇ ਚੱਲ ਰਹੇ ਹੋ ਤਾਂ ਜਿਹੜਾ ਵਿਅਕਤੀ ਕੁਰਾਹੇ ਪਿਆ ਹੋਇਆ ਹੇ ਉਹ ਤੁਹਾਡਾ ਕੁੱਝ ਵੀ ਵਿਗਾੜ ਨਹੀਂ ਸਕਦਾ। ਤੁਸੀਂ ਸਾਰਿਆਂ ਨੇ ਅੱਲਾਹ ਵੱਲ ਹੀ ਪਰਤਣਾ ਹੇ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ ਕੀ ਕਰਦੇ ਰਹੇ ਹੋ ?"},{"id":106,"translation":"ਹੇ ਈਮਾਨ ਵਾਲਿਓ! ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ ਦਾ ਵੇਲਾ ਆਉਣ ਲੱਗੇ (ਤਾਂ ਵਸੀਅਤ ਕਰਨ ਵੇਲੇ) ਤੁਹਾਡੇ ਵਿਚਾਲੇ ਕੋਈ ਗਵਾਹ ਹੋਣਾ ਚਾਹੀਦਾ ਹੇ। ਸੋ ਵਸੀਅਤ ਕਰਦੇ ਸਮੇਂ ਆਪਣੇ (ਰਿਸ਼ਤੇਦਾਰਾਂ) ਵਿੱਚੋਂ ਦੋ ਨਿਆਕਾਰੀਆਂ ਨੂੰ ਗਵਾਹ ਬਣਾ ਲਓ। ਜੇ ਤੁਸੀਂ ਕਿਧਰੇ ਸਫ਼ਰ ’ਚ ਹੋਵੋਂ ਅਤੇ (ਰਾਹ ਵਿਚ ਹੀ) ਤੁਹਾ` ਮੌਤ ਆ ਜਾਵੇ ਤਾਂ ਬਿਗਾਨੀਆਂ ਵਿੱਚੋਂ ਦੋ ਗਵਾਹ ਠੀਕ ਹਨ। ਜੇ ਤੁਹਾ` (ਬੇਇਨਸਾਫ਼ੀ ਦਾ) ਸ਼ੱਕ ਹੋ ਜਾਵੇ ਤਾਂ ਇਹਨਾਂ ਦੋਹਾਂ ਗਵਾਹਾਂ ਨੂੰ ਨਮਾਜ਼ ਮਗਰੋਂ ਮਸੀਤ ਵਿਚ ਰੋਕ ਲਵੋ ਜੇ ਉਹ ਅੱਲਾਹ ਦੀ ਸੁੰਹ ਖਾ ਕੇ ਆਖਣ ਕਿ ਅਸੀਂ ਇਸ ਗਵਾਹੀ ਦੇ ਬਦਲੇ ਕੁੱਝ ਵੀ ਨਹੀਂ ਲੈ ਰਹੇ ਅਤੇ ਜੇ ਕੋਈ ਸਾਕ ਸੰਬੰਧੀ ਵੀ ਹੋਵੇ ਤਾਂ ਵੀ ਅਸੀਂ ਉਸ ਦਾ ਪੱਖ ਪੂਰਨ ਵਾਲੇ ਨਹੀਂ ਅਤੇ ਅਸੀਂ ਅੱਲਾਹ ਦੀ ਗਵਾਹੀ ਨੂੰ ਗੁਪਤ ਨਹੀਂ ਰੱਖਾਂਗੇ। ਜੇ ਅਸੀਂ ਅਜਿਹਾ ਕੀਤਾ ਤਾਂ ਅਸੀਂ ਵੀ ਪਾਪੀਆਂ ਵਿਚ ਗਿਣੇ ਜਾਵਾਂਗੇ।"},{"id":107,"translation":"ਫੇਰ ਜੇ ਪਤਾ ਲਗ ਜਾਵੇ ਕਿ ਉਹਨਾਂ ਦੋਹਾਂ ਨੇ (ਝੂਠੀ ਗਵਾਹੀ ਦੇਣ ਦਾ) ਪਾਪ ਕੀਤਾ ਹੇ ਤਾਂ ਉਹਨਾਂ ਦੀ ਥਾਂ ਦੋ ਹੋਰ ਗਵਾਹ ਉਹਨਾਂ ਲੋਕਾਂ ਵਿੱਚੋਂ ਲਵੋ, ਜਿਹਨਾਂ ਦਾ ਹੱਕ ਮਾਰਿਆ ਜਾ ਰਿਹਾ ਹੇ ਅਤੇ ਮ੍ਰਿਤਕ ਦੇ ਵੀ ਵੱਧ ਨੇੜੇ ਹੋਣ, ਜੇ ਉਹ ਦੋਵੇਂ ਅੱਲਾਹ ਦੀ ਸੁੰਹ ਖਾ ਕੇ ਆਖਣ ਕਿ ਸਾਡੀ ਗਵਾਹੀ ਪਹਿਲੇ ਦੋਹਾਂ ਗਵਾਹਾਂ ਤੋਂ ਵਧੇਰੇ ਸੱਚੀ ਹੇ, ਅਸੀਂ ਕੋਈ ਵਧੀਕੀ ਨਹੀਂ ਕੀਤੀ, ਜੇ ਅਸੀਂ ਅਜਿਹਾ ਕਰੀਏ ਤਾਂ ਜ਼ਾਲਮਾਂ ਵਿਚ ਗਿਣੇ ਜਾਵਾਂਗੇ।"},{"id":108,"translation":"ਇਸ ਤਰ੍ਹਾਂ ਆਸ ਕੀਤੀ ਜਾ ਸਕਦੀ ਹੇ ਕਿ ਉਹ ਸੱਚੀ ਗਵਾਹੀ ਦੇਣਗੇ ਜਾਂ ਘੱਟੋ-ਘੱਟ ਇਸ ਗੱਲ ਤੋਂ ਡਰਣਗੇ ਕਿ ਉਹਨਾਂ (ਵਾਰਸਾਂ) ਦੀਆਂ ਸਹੁੰਆਂ ਮਗਰੋਂ ਉਹਨਾਂ ਦੀਆਂ ਸਹੁੰਆਂ ਵੀ ਰੱਦ ਨਾ ਕਰ ਦਿੱਤੀਆਂ ਜਾਣਗੀਆਂ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਸੁਣੋ! ਕਿ ਅੱਲਾਹ ਨਾ-ਫ਼ਰਮਾਨਾਂ ਨੂੰ ਹਿਦਾਇਤ ਨਹੀਂ ਦਿੰਦਾ।"},{"id":109,"translation":"ਉਸ ਦਿਨ ਦੀ ਚਿੰਤਾ ਕਰੋ ਜਦੋਂ ਅੱਲਾਹ ਸਾਰੇ ਪੈਗ਼ੰਬਰਾਂ ਨੂੰ ਜਮਾਂ ਕਰੇਗਾ ਫੇਰ ਉਹਨਾਂ ਨੂੰ ਆਖੇਗਾ ਕਿ ਤੁਹਾਨੂੰ (ਤੁਹਾਡੀ ਕੌਮ ਨੇ) ਕੀ ਜਵਾਬ ਦਿੱਤਾ ਸੀ ? ਉਹ (ਪੈਗ਼ੰਬਰ) ਆਖਣਗੇ ਕਿ ਸਾਨੂੰ ਕੁੱਝ ਵੀ ਨਹੀਂ ਪਤਾ, ਤੂੰ ਹੀ ਛੁਪੀਆਂ ਹੋਈਆਂ ਗੱਲਾਂ ਦਾ ਭੇਤੀ ਹੇ।"},{"id":110,"translation":"ਜਦੋਂ ਅੱਲਾਹ ਫ਼ਰਮਾਏਗਾ ਕਿ ਹੇ ਈਸਾ ਬਿਨ ਮਰੀਅਮ! ਤੂੰ ਆਪਣੇ ਤੇ ਆਪਣੀ ਮਾਂ ਉੱਤੇ ਹੋਈ ਮੇਰੀ ਉਸ ਨਿਅਮਤ ਨੂੰ ਯਾਦ ਕਰ ਜਦੋਂ ਮੈਂ ਤੇਰੀ ਮਦਦ ਪਵਿੱਤਰ ਰੂਹ (ਜਿਬਰਾਈਲ) ਰਾਹੀਂ ਕੀਤੀ ਸੀ। ਤੂੰ ਮਾਂ ਦੀ ਗੋਦੀ ਵਿਚ ਵੀ (ਭਾਵ ਜੰਮਦੇ ਹੀ) ਤੇ ਸਿਆਣੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰਦਾ ਸੀ। ਮੈਂ ਤੈਨੂੰ ਕਿਤਾਬ, ਡੂੰਘੀ ਸਿਆਣਪ, ਤੌਰੈਤ ਤੇ ਇੰਜੀਲ ਦੀ ਸਿੱਖਿਆ ਵੀ ਦਿੱਤੀ। ਜਦੋਂ ਤੂੰ ਮੇਰੇ ਹੁਕਮ ਨਾਲ ਗਾਰੇ ਨਾਲ ਪੰਛੀਆਂ ਵਾਂਗ ਮੂਰਤ ਬਣਾਉਂਦਾ ਸੀ, ਫੇਰ ਤੂੰ ਉਸ ਵਿਚ ਫੂਂਕ ਮਾਰਦਾ ਸੀ ਤਾਂ ਉਹ ਮੇਰੇ ਹੁਕਮ ਨਾਲ ਇਕ ਪੰਛੀ ਬਣ ਜਾਂਦਾ ਸੀ। ਮੇਰੇ ਹੁਕਮ ਨਾਲ ਹੀ ਤੂੰ ਜਮਾਂਦਰੂ ਅੰਨ੍ਹੇ ਤੇ ਫੁਲਵਹਰੀ ਵਾਲੇ ਵਿਅਕਤੀ ਨੂੰ ਸਵਸਥ ਕਰ ਦਿੰਦਾ ਸੀ ਅਤੇ ਮੇਰੇ ਹੁਕਮ ਨਾਲ ਹੀ ਤੂੰ ਮੁਰਦਿਆਂ ਨੂੰ (ਕਬਰਾਂ ਵਿੱਚੋਂ ਜਿਉਂਦਾ) ਕੱਢਦਾ ਸੀ। ਜਦੋਂ ਮੈਂ ਤੇਨੂੰ ਬਨੀ ਇਸਰਾਈਲ ਤੋਂ ਬਚਾਇਆ ਸੀ, ਉਦੋਂ ਤੂੰ ਉਹਨਾਂ ਕੋਲ ਮੇਰੀਆਂ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਸੀ, ਫੇਰ ਇਹਨਾਂ ਵਿੱਚੋਂ, ਜਿਹਨਾਂ ਨੇ ਇਨਕਾਰ ਕੀਤਾ ਸੀ, ਉਹਨਾਂ ਨੇ ਕਿਹਾ ਸੀ ਕਿ ਇਹ ਤਾਂ ਨਿਰਾ ਜਾਦੂ ਹੇ, ਹੋਰ ਕੁੱਝ ਵੀ ਨਹੀਂ।"},{"id":111,"translation":"ਜਦੋਂ ਮੈਂ ਹਵਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਤੁਸੀਂ ਮੇਰੇ ਅਤੇ ਮੇਰੇ ਰਸੂਲ ’ਤੇ ਈਮਾਨ ਲਿਆਓ, ਉਦੋਂ ਉਹਨਾਂ ਨੇ ਕਿਹਾ ਸੀ ਕਿ ਅਸੀਂ ਈਮਾਨ ਲਿਆਏ, ਤੁਸੀਂ ਗਵਾਹ ਰਹੋ ਕਿ ਅਸੀਂ ਪੂਰੇ ਆਗਿਆਕਾਰੀ ਹਾਂ।"},{"id":112,"translation":"ਉਹ ਸਮਾਂ ਵੀ ਯਾਦ ਕਰੋ ਜਦੋਂ ਹਵਾਰੀਆਂ (ਭਾਵ ਈਸਾ ਦੇ ਸਹਾਇਕਾਂ) ਨੇ ਕਿਹਾ ਸੀ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੁਹਾਡਾ ਰੱਬ ਇਹ ਕਰ ਸਕਦਾ ਹੇ ਕਿ ਸਾਡੇ ਲਈ ਭੋਜਨ ਦਾ ਥਾਲ ਭੇਜੇ? ਤਾਂ ਉਹਨਾਂ (ਈਸਾ) ਨੇ ਕਿਹਾ ਕਿ ਅੱਲਾਹ ਤੋਂ ਡਰ, ਜੇ ਤੁਸੀਂ ਈਮਾਨ ਵਾਲੇ ਹੋ।"},{"id":113,"translation":"ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ।"},{"id":114,"translation":"ਈਸਾ ਬਿਨ ਮਰੀਅਮ ਨੇ ਦੁਆ ਕੀਤੀ ਕਿ ਹੇ ਅੱਲਾਹ! ਹੇ ਸਾਡੇ ਪਾਲਣਹਾਰ! ਸਾਡੇ ਲਈ ਅਕਾਸ਼ ਤੋਂ ਭੋਜਨ ਦਾ ਥਾਲ ਭੇਜ ਤਾਂ ਜੋ ਉਹ ਸਾਡੇ ਅਗਲਿਆਂ-ਪਿਛਲਿਆਂ ਲਈ ਈਦ (ਖ਼ੁਸ਼ੀ) ਦਾ ਅਵਸਰ ਹੋ ਜਾਵੇ ਉਹ ਤੇਰੇ ਵੱਲੋਂ ਵਿਸ਼ੇਸ਼ ਨਿਸ਼ਾਨੀ ਹੋਵੇ। ਤੂੰ ਸਾਨੂੰ ਰਿਜ਼ਕ ਬਖ਼ਸ਼, ਕਿਉਂ ਜੋ ਤੂੰ ਹੀ ਸਾਰਿਆਂ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੇ।"},{"id":115,"translation":"ਅੱਲਾਹ ਨੇ ਕਿਹਾ ਕਿ ਮੈਂ ਉਹ ਭੋਜਨ ਤੁਹਾਡੇ ਲਈ ਉਤਾਰਾਂਗਾ, ਜੇ ਫੇਰ ਵੀ ਤੁਹਾਡੇ ਵਿੱਚੋਂ ਕੋਈ ਇਨਕਾਰ ਕਰੇਗਾ, ਤਾਂ ਮੈਂ ਉਸ ਨੂੰ ਅਜਿਹੀ ਸਜ਼ਾ ਦੇਵਾਂਗਾ ਕਿ ਉਹ ਸਜ਼ਾ ਦੁਨੀਆਂ ਜਹਾਨ ਵਿਚ ਕਿਸੇ ਹੋਰ ਨੂੰ ਨਹੀਂ ਦੇਵਾਂਗਾ।"},{"id":116,"translation":"ਉਹ ਸਮਾਂ ਵੀ ਯਾਦ ਰੱਖੋ, ਜਦੋਂ ਅੱਲਾਹ ਆਖੇਗਾ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੂੰ ਇਹਨਾਂ ਨੂੰ ਕਿਹਾ ਸੀ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਅੱਲਾਹ ਨੂੰ ਛੱਡ ਕੇ ਇਸ਼ਟ ਬਣਾਓ ? ਤਾਂ ਉਹ ਆਖੇਗਾ ਕਿ ਤੂੰ ਪਾਕ ਹੇ, ਮੈਨੂੰ ਕਿਸੇ ਪ੍ਰਕਾਰ ਵੀ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਅਜਿਹੀ ਗੱਲ ਕਹਾਂ ਜਿਸ ਦਾ ਮੈਨੂੰ ਕੋਈ ਵੀ ਅਧਿਕਾਰ ਨਹੀਂ, ਜੇ ਮੈਂ ਇਹ ਗੱਲ ਕਹੀ ਹੋਵੇਗੀ ਤਾਂ ਤੁਹਾਨੂੰ ਪਤਾ ਹੀ ਹੋਵੇਗੀ, ਤੂੰ ਤਾਂ ਮੇਰੇ ਦਿਲ ਦੀਆਂ ਗੱਲਾਂ ਵੀ ਜਾਣਦਾ ਹੇ, ਪਰ ਮੈਂ ਤੇਰੇ ਦਿਲ ਦੀਆਂ ਗੱਲਾਂ ਨਹੀਂ ਜਾਣਦਾ। ਤੂੰ ਸਾਰੀਆਂ ਗ਼ੈਬ ਦੀਆਂ ਗੱਲਾਂ ਦਾ ਜਾਣਨ ਵਾਲਾ ਹੇ।"},{"id":117,"translation":"ਮੈਂ ਉਹਨਾਂ ਨੂੰ ਛੁੱਟ ਉਸ ਤੋਂ ਜਿਸ ਦਾ ਤੂੰ ਮੈਨੂੰ ਹੁਕਮ ਦਿੱਤਾ ਸੀ, ਕੁੱਝ ਵੀ ਨਹੀਂ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ, ਜਿਹੜਾ ਮੇਰਾ ਵੀ ਰੱਬ ਹੇ ਅਤੇ ਤੁਹਾਡਾ ਵੀ ਰੱਬ ਹੇ। ਮੈਂ ਜਦੋਂ ਤਕ ਇਹਨਾਂ ਵਿਚ ਰਿਹਾ ਇਹਨਾਂ ਦੀ ਰਾਖੀ ਕੀਤੀ ਜਦੋਂ ਤੂੰ ਮੈਨੂੰ ਚੁੱਕ ਲਿਆ ਫੇਰ ਤੂੰ ਹੀ ਇਹਨਾਂ ਦੀ ਰਾਖੀ ਕਰਨ ਵਾਲਾ ਸੀ। ਤੂੰ ਹੀ ਹਰ ਚੀਜ਼ ਦੀ ਰਾਖੀ ਕਰਨ ਵਾਲਾ ਹੇ।"},{"id":118,"translation":"ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।[23]","footnotes":"[23] ਨਬੀ (ਸ:) ਵੀ ਕਿਆਮਤ ਦਿਹਾੜੇ ਇਹੋ ਸ਼ਬਦ ਬੋਲਣਗੇ ਜਿਵੇਂ ਹਦੀਸ ਵਿਚ ਹੇ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿਆਮਤ ਦਿਹਾੜੇ ਤੁਹਾਨੂੰ ਜਮਾਂ ਕੀਤਾ ਜਾਵੇਗਾ ਕੁੱਝ ਲੋਕਾਂ ਨੂੰ ਖੱਬੇ ਪਾਸੇ ਨਰਕ ਵੱਲ ਲਿਜਾਇਆ ਜਾਵੇਗਾ, ਮੈਂ ਉਸ ਸਮੇਂ ਉਹੀਓ ਕਹਾਗਾਂ ਜੋ ਅੱਲਾਹ ਦੇ ਨੇਕ ਬੰਦੇ ਹਜ਼ਰਤ ਈਸਾ ਨੇ ਆਖਿਆ ਸੀ। (ਸਹੀ ਬੁਖ਼ਾਰੀ, ਹਦੀਸ: 4626)"},{"id":119,"translation":"ਅੱਲਾਹ ਆਖੇਗਾ ਕਿ ਇਹ (ਕਿਆਮਤ) ਉਹ ਦਿਨ ਹੇ ਕਿ ਸੱਚ ਬੋਲਣ ਵਾਲਿਆਂ ਨੂੰ ਉਹਨਾਂ ਦਾ ਸੱਚ ਬੋਲਣਾ ਲਾਭਦਾਇਕ ਸਿੱਧ ਹੋਵੇਗਾ। ਉਹਨਾਂ ਨੂੰ ਇਸ ਸੱਚ ਦੇ ਬਦਲੇ ਵਿਚ ਬਾਗ਼ ਮਿਲਣਗੇ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿਸ ਵਿਚ ਉਹ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋਵੇਗਾ ਅਤੇ ਉਹ ਅੱਲਾਹ ਤੋਂ ਰਾਜ਼ੀ ਹੋਣਗੇ। ਇਹੋ ਅਸਲੀ ਕਾਮਯਾਬੀ ਹੇ।"},{"id":120,"translation":"ਅਕਾਸ਼ਾਂ ਤੇ ਧਰਤੀ ਅਤੇ ਇਹਨਾਂ ਵਿਚਾਲੇ ਦੀ ਹਰ ਚੀਜ਼ ਉੱਤੇ ਅੱਲਾਹ ਦੀ ਹੀ ਹਕੂਮਤ ਹੇ ਅਤੇ ਹਰੇਕ ਚੀਜ਼ ਉਸੇ ਦੇ ਕਾਬੂ ਵਿਚ ਹੇ।"}]},{"id":6,"verses":[{"id":1,"translation":"ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਸਾਜਿਆ ਹੇ, ਹਨੇਰਿਆਂ ਨੂੰ ਅਤੇ ਰੌਸ਼ਨੀ (ਨੂਰ) ਨੂੰ ਬਣਾਇਆ, ਫੇਰ ਵੀ ਕਾਫ਼ਿਰ ਲੋਕ (ਹੋਰਾਂ ਨੂੰ) ਆਪਣੇ ਪਾਲਣਹਾਰ ਦੇ ਬਰਾਬਰ ਦਰਜਾ ਦਿੰਦੇ ਹਨ।"},{"id":2,"translation":"ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ) ਮਿੱਟੀ ਤੋਂ ਪੈਦਾ ਕੀਤਾ ਹੇ, ਫੇਰ ਉਸ ਨੇ (ਤੁਹਾਡੇ ਲਈ) ਇਕ ਸਮਾਂ (ਮੌਤ) ਦਾ ਨਿਸ਼ਚਿਤ ਕੀਤਾ ਅਤੇ ਉਸ ਦੇ ਕੋਲ (ਕਿਆਮਤ ਦਾ) ਸਮਾਂ ਵੀ ਨਿਸ਼ਚਿਤ ਕੀਤਾ ਹੋਇਆ ਹੇ। (ਵਿਸ਼ੇਸ਼ ਕਿਆਮਤ ਦਾ ਸਮਾਂ ਅੱਲਾਹ ਨੂੰ ਹੀ ਪਤਾ ਹੇ) ਤੁਸੀਂ ਫੇਰ ਵੀ ਸ਼ੱਕ ਕਰਦੇ ਹੋ।"},{"id":3,"translation":"ਅਤੇ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਹੇ ਤੇ ਧਰਤੀ ਵਿਚ ਵੀ ਉਹੀਓ ਹੇ। ਉਹ ਤੁਹਾਡੀਆਂ ਗੁਪਤ ਗੱਲਾਂ ਨੂੰ ਵੀ ਅਤੇ ਤੁਹਾਡੇ ਜ਼ਾਹਿਰ (ਵਿਖਾਵੇ) ਨੂੰ ਵੀ ਜਾਣਦਾ ਹੇ ਅਤੇ ਉਹ ਸਭ ਉਹ ਵੀ ਜਾਣਦਾ ਹੇ ਜੋ ਤੁਸੀਂ ਕਰਦੇ ਹੋ।"},{"id":4,"translation":"ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।"},{"id":5,"translation":"ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।[1]","footnotes":"[1] ਉਹਨਾਂ ਸਾਰਿਆਂ ਨੂੰ ਅੱਲਾਹ ਦਾ ਅਜ਼ਾਬ ਮਿਲੇਗਾ ਕਿਉਂ ਜੋ ਹਜ਼ਰਤ ਮੁਹੰਮਦ (ਸ:) ਦੀ ਨਬੁੱਵਤ ਤੇ ਰਿਸਾਲਤ ਉੱਤੇ ਈਮਾਨ ਲਿਆਉਣਾ ਸਾਰੇ ਮਨੁੱਖਾਂ ਲਈ ਜ਼ਰੂਰੀ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3"},{"id":6,"translation":"ਕੀ ਉਹਨਾਂ ਨੇ ਨਹੀਂ ਵੇਖਿਆ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਹੀ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਨ੍ਹਾਂ ਨੂੰ ਅਸੀਂ ਧਰਤੀ ਉੱਤੇ ਇੰਨਾ ਸ਼ਕਤੀਸ਼ਾਲੀ ਬਣਾਇਆ ਸੀ ਕਿ ਤੁਹਾਨੂੰ ਤਾਂ ਉਹ ਸ਼ਕਤੀ ਦਿੱਤੀ ਹੀ ਨਹੀਂ। ਅਸੀਂ ਉਹਨਾਂ ਉੱਤੇ ਅਕਾਸ਼ ਤੋਂ ਮੋਸਲਾਧਾਰ ਬਾਰਿਸ਼ ਕੀਤੀ ਅਤੇ ਨਹਿਰਾਂ ਬਣਾਈਆਂ ਜਿਹੜੀਆਂ ਉਹਨਾਂ ਦੇ ਘਰਾਂ ਹੇਠ ਵਗਦੀਆਂ ਸਨ। ਫੇਰ ਅਸੀਂ ਉਹਨਾਂ ਦੇ ਪਾਪਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਉਹਨਾਂ ਦੀ ਥਾਂ ਦੂਜੀਆਂ ਕੌਮਾਂ ਪੈਦਾ ਕੀਤੀਆਂ।"},{"id":7,"translation":"(ਹੇ ਨਬੀ!) ਜੇ ਅਸੀਂ ਕਾਗ਼ਜ਼ ’ਤੇ ਲਿਖੀ ਹੋਈ ਕੋਈ ਕਿਤਾਬ ਤੁਹਾਡੇ ਉੱਤੇ ਨਾਜ਼ਿਲ ਕਰ ਦਿੰਦੇ, ਫੇਰ ਇਹ (ਮੱਕੇ ਦੇ ਕਾਫ਼ਿਰ) ਲੋਕ ਇਸ ਨੂੰ ਆਪਣੇ ਹੱਥੀਂ ਛੂ ਕੇ ਵੀ ਵੇਖ ਲੈਂਦੇ ਤਾਂ ਵੀ ਇਹ ਕਾਫ਼ਿਰ ਜ਼ਰੂਰ ਇਹੋ ਆਖਦੇ ਕਿ ਇਹ ਤਾਂ ਪਰਤੱਖ ਜਾਦੂ ਹੀ ਹੇ।"},{"id":8,"translation":"ਇਹ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਇਸ ਨਬੀ ਉੱਤੇ ਕੋਈ ਫ਼ਰਿਸ਼ਤਾ ਕਿਉਂ ਨਹੀਂ ਉਤਾਰਿਆ ਗਿਆ। (ਹੇ ਨਬੀ!) ਜੇ ਅਸੀਂ ਕੋਈ ਫ਼ਰਿਸ਼ਤਾ ਵੀ ਭੇਜ ਦਿੰਦੇ ਤਾਂ ਸਾਰਾ ਕਿੱਸਾ ਹੀ ਖ਼ਤਮ ਹੋ ਗਿਆ ਹੁੰਦਾ। ਫੇਰ ਇਹਨਾਂ ਨੂੰ ਕੋਈ ਢਿੱਲ ਵੀ ਨਾ ਮਿਲਦੀ।"},{"id":9,"translation":"ਜੇ ਅਸੀਂ ਇਸ (ਨਬੀ ਨੂੰ) ਫ਼ਰਿਸ਼ਤਾ ਬਣਾ ਕੇ ਉਤਾਰਦੇ ਤਾਂ ਵੀ ਉਹ ਮਨੁੱਖੀ ਰੂਪ ਵਿਚ ਹੀ ਆਉਂਦਾ। ਇਸੇ ਪ੍ਰਕਾਰ ਦਾ ਸ਼ੱਕ ਇਹ ਫੇਰ ਵੀ ਕਰਦੇ ਜਿਸ ਵਿਚ ਇਹ ਹੁਣ ਫਸੇ ਹੋਏ ਹਨ।"},{"id":10,"translation":"ਹੇ ਨਬੀ! ਤੁਹਾਥੋਂ ਪਹਿਲਾਂ ਜਿਹੜੇ ਵੀ ਪੈਗ਼ੰਬਰ ਹੋਏ ਹਨ, ਉਹਨਾਂ ਦਾ ਵੀ ਮਖੌਲ ਕੀਤਾ ਗਿਆ ਸੀ। ਫੇਰ ਇਹਨਾਂ ਵਿੱਚੋਂ ਜਿਹੜੇ ਲੋਕਾਂ ਨੇ ਮਖੌਲ ਕੀਤਾ ਸੀ, ਉਹਨਾਂ ਨੂੰ ਉਸ ਅਜ਼ਾਬ ਨੇ ਆ ਘੇਰਿਆ, ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।"},{"id":11,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਰਤਾ ਧਰਤੀ ਉੱਤੇ ਘੁੰਮ ਫਿਰ ਕੇ ਵੇਖੋ ਕਿ (ਰੱਬ ਦੇ) ਇਨਕਾਰੀਆਂ ਦਾ ਕਿਹੋ ਜਿਹਾ ਅੰਤ ਹੋਇਆ ਸੀ।"},{"id":12,"translation":"ਇਹਨਾਂ ਤੋਂ ਪੁੱਛੋ! ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਮੌਜੂਦ ਹੇ ਉਹਨਾਂ ਸਭ ਦਾ ਮਾਲਿਕ ਕੌਣ ਹੇ? ਤੁਸੀਂ ਕਹੋ ਕਿ ਸਭ ਦਾ ਮਾਲਿਕ ਅੱਲਾਹ ਹੀ ਹੇ। ਅੱਲਾਹ ਨੇ (ਆਪਣੀ ਮਖ਼ਲੂਕ ਉੱਤੇ) ਮਿਹਰਬਾਨੀ[2] ਕਰਨਾ ਆਪਣੇ ਲਈ ਲਾਜ਼ਮ ਕਰ ਲਿਆ ਹੇ। ਉਹ ਕਿਆਮਤ ਦਿਹਾੜੇ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਹੀ ਇਕੱਠਾ ਕਰੇਗਾ, ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਜਿਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਰੱਖਿਆ ਹੇ ਉਹ ਈਮਾਨ ਨਹੀਂ ਲਿਆਉਣਗੇ।","footnotes":"[2] ਕਿਉਂ ਜੋ ਉਹ ਅਤਿਅੰਤ ਰਹਿਮ ਵਾਲਾ ਹੇ। ਉਸ ਦੀ ਰਹਿਮਤ ਦਾ ਕੋਈ ਅੰਤ ਨਹੀਂ। ਹਦੀਸ ਵਿਚ ਹੇ ਕਿ ਅੱਲਾਹ ਨੇ ਆਪਣੀ ਰਹਿਮਤ ਦੇ 100 ਭਾਗ ਕੀਤੇ ਅਤੇ ਉਹਨਾਂ ’ਚੋਂ 99 ਹਿੱਸੇ ਆਪਣੇ ਕੋਲ ਰੱਖ ਹੋਏ ਹਨ ਅਤੇ ਕੇਵਲ ਇਕ ਭਾਗ ਧਰਤੀ ’ਤੇ ਉਤਾਰਿਆ ਹੇ, ਇਸ ਇਕ ਭਾਗ ਕਾਰਨ ਹੀ ਮਖ਼ਲੂਕ ਇਕ ਦੂਜੇ ’ਤੇ ਰਹਿਮ ਕਰਦੀ ਹੇ। ਇੱਥੋਂ ਤਕ ਕਿ ਘੋੜੀ ਵੀ ਆਪਣੇ ਖੁਰ ਨੂੰ ਆਪਣੇ ਬੱਚੇ ਨਾਲ ਲੱਗਣ ਨਹੀਂ ਦਿੰਦੀ ਤਾਂ ਜੋ ਉਸ ਨੂੰ ਕੋਈ ਤਕਲੀਫ਼ ਨਾ ਹੋਵੇ। (ਸਹੀ ਬੁਖ਼ਾਰੀ, ਹਦੀਸ: 6000)"},{"id":13,"translation":"ਰਾਤ (ਦੇ ਹਨੇਰਿਆਂ) ਅਤੇ ਦਿਨ (ਦੇ ਉਜਾਲੇ) ਵਿਚ ਜੋ ਕੁਝ ਮੌਜੂਦ ਹੇ, ਉਹ ਸਭ ਅੱਲਾਹ ਦਾ ਹੀ ਹੇ। ਉਹ ਸਭ ਕੁੱਝ ਸੁਣਦਾ ਤੇ ਭਲੀ-ਭਾਂਤ ਜਾਣਦਾ ਹੇ।"},{"id":14,"translation":"(ਹੇ ਨਬੀ!) ਤੁਸੀਂ ਆਖ ਦਿਓ, ਕੀ ਮੈਂ ਉਸ ਅੱਲਾਹ ਤੋਂ ਛੁੱਟ ਕਿਸੇ ਹੋਰ ਨੂੰ ਅਪਣਾ ਇਸ਼ਟ ਬਣਾ ਲਵਾਂ? ਉਹੀਓ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੇ, ਉਹ (ਸਭ ਨੂੰ) ਖਾਣ ਨੂੰ ਦਿੰਦਾ ਹੇ ਅਤੇ ਉਸ ਨੂੰ ਕੋਈ ਖਾਣ ਨੂੰ ਨਹੀਂ ਦਿੰਦਾ। ਸੋ ਤੁਸੀਂ ਆਖ ਦਿਓ ਕਿ ਮੈਨੂੰ ਇਹ ਹੁਕਮ ਹੋਇਆ ਹੇ ਕਿ ਸਭ ਤੋਂ ਪਹਿਲਾਂ ਮੈਂ ਇਸਲਾਮ ਕਬੂਲ ਕਰਾਂ ਅਤੇ ਮੁਸ਼ਰਿਕਾਂ ਵਿਚ ਸ਼ਾਮਿਲ ਨਾ ਹੋਵਾਂ।"},{"id":15,"translation":"(ਹੇ ਨਬੀ!) ਤੁਸੀਂ ਆਖੋ ਕਿ ਜੇ ਮੈਂ ਅਪਣੇ ਰੱਬ ਦਾ ਕਹਿਣਾ ਨਾਂ ਮੰਨਿਆ ਤਾਂ ਮੈਂ ਇਕ ਵੱਡੇ (ਕਿਆਮਤ ਦੇ) ਦਿਨ ਦੇ ਅਜ਼ਾਬ ਭੋਗਣ ਤੋਂ ਡਰਦਾ ਹਾਂ।"},{"id":16,"translation":"ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ।"},{"id":17,"translation":"ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਦੁਖ-ਤਕਲੀਫ਼ ਆਵੇ ਤਾਂ ਉਸ ਦਾ ਦੂਰ ਕਰਨ ਵਾਲਾ ਵੀ ਅੱਲਾਹ ਤੋਂ ਛੁੱਟ ਹੋਰ ਕੋਈ ਨਹੀਂ। ਜੇ ਅੱਲਾਹ ਤੁਹਾਨੂੰ ਕਿਸੇ ਭਲਾਈ ਨਾਲ ਨਿਵਾਜ਼ੇ ਤਾਂ (ਉਹੀਓ ਦੇ ਸਕਦਾ ਹੇ ਕਿਉਂ ਜੋ) ਉਹ ਹਰ ਚੀਜ਼ ’ਤੇ ਕੁਦਰਤ ਰੱਖਣ ਵਾਲਾ ਹੇ।"},{"id":18,"translation":"ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ ਉਹੀਓ ਵੱਡੀਆਂ ਹਿਕਮਤਾਂ ਵਾਲਾ ਅਤੇ ਸਾਰੀਆਂ ਖ਼ਬਰਾਂ ਰੱਖਣ ਵਾਲਾ ਹੇ।"},{"id":19,"translation":"(ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਗਵਾਹੀ ਵਜੋਂ ਸਭ ਤੋਂ ਵੱਡੀ ਚੀਜ਼ ਕਿਹੜੀ ਹੇ ? ਤੁਸੀਂ ਆਖੋ ਕਿ ਮੇਰੇ ਤੇ ਤੁਹਾਡੇ ਵਿਚਕਾਰ ਅੱਲਾਹ ਹੀ ਗਵਾਹ ਹੇ ਅਤੇ ਮੇਰੇ ਵੱਲ ਇਹ ਵਹੀ (.ਕੁਰਆਨ) (ਜਿਬਰਾਈਲ ਨਾਂ ਦੇ ਫ਼ਰਿਸ਼ਤੇ ਦੁਆਰਾ) ਭੇਜੀ ਗਈ ਹੇ ਤਾਂ ਜੋ ਮੈਂ ਇਸ .ਕੁਰਆਨ ਦੁਆਰਾ ਤੁਹਾਨੂੰ ਅਤੇ ਜਿਸ ਤਕ ਵੀ ਇਹ (.ਕੁਰਆਨ) ਪਹੁੰਚੇ, ਉਹਨਾਂ ਸਭ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵਾਂ। ਕੀ ਤੁਸੀਂ ਵਾਸਤਵ ਵਿਚ ਵੀ ਇਹ ਗਵਾਹੀ ਦੇਵੋਗੇ ਕਿ ਅੱਲਾਹ ਦੇ ਨਾਲ ਦੂਜੇ ਵੀ ਇਸ਼ਟ ਹਨ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਂ ਇਹ ਗਵਾਹੀ ਕਦੇ ਵੀ ਨਹੀਂ ਦਿੰਦਾ ਅਤੇ ਇਹ ਵੀ ਆਖ ਦਿਓ ਕਿ ਕੇਵਲ ਉਹੀਓ ਇੱਕੋ ਇਕ (ਅੱਲਾਹ ਹੀ) ਇਸ਼ਟ ਹੇ ਅਤੇ ਮੈਂ ਉਹਨਾਂ ਤੋਂ ਬਰੀ ਹਾਂ ਜਿਹੜੇ ਸ਼ਰੀਕ ਤੁਸੀਂ ਬਣਾ ਰਹੇ ਹੋ।"},{"id":20,"translation":"ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।[3]","footnotes":"[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3"},{"id":21,"translation":"ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।"},{"id":22,"translation":"ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।"},{"id":23,"translation":"ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।"},{"id":24,"translation":"ਵੇਖਣਾ ਕਿ ਉਹ ਕਿਵੇਂ ਆਪਣੀਆਂ ਜਾਨਾਂ ਉੱਤੇ ਝੂਠ ਘੜ੍ਹਣਗੇ ਅਤੇ ਜਿਨ੍ਹਾਂ ਨੂੰ ਉਹ ਇਸ਼ਟ ਬਣਾਉਂਦੇ ਸੀ ਉਹ ਸਭ ਅਲੋਪ ਹੋ ਜਾਣਗੇ।"},{"id":25,"translation":"ਇਹਨਾਂ (ਮੱਕੇ ਦੇ ਕਾਫ਼ਿਰਾਂ) ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ, ਜਦ ਕਿ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦੇ ਪਾ ਛੱਡੇ ਹਨ ਤਾਂ ਜੋ ਉਹ ਸਮਝ ਹੀ ਨਾ ਸਕਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਰੱਖੀ ਹੇ, ਜੇਕਰ ਉਹ ਲੋਕ ਦਲੀਲਾਂ (ਨਿਸ਼ਾਨੀਆਂ) ਵੇਖ ਲੈਣ ਤਾਂ ਵੀ ਉਹ ਈਮਾਨ ਨਹੀਂ ਲਿਆਉਣਗੇ। ਜਦੋਂ ਇਹ ਲੋਕੀ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਡੇ ਨਾਲ ਮੱਲੋ-ਮੱਲੀ ਬਹਿਸਾਂ ਕਰਦੇ ਹਨ। ਇਹ ਲੋਕੀ ਜਿਹੜੇ ਕਾਫ਼ਿਰ ਹਨ, ਉਹ ਕਹਿੰਦੇ ਹਨ ਕਿ ਇਹ (.ਕੁਰਆਨ) ਤਾਂ ਕੁੱਝ ਵੀ ਨਹੀਂ ਕੇਵਲ ਬੇ-ਦਲੀਲ ਗੱਲਾਂ ਹਨ, ਜਿਹੜੀਆਂ ਪਹਿਲਾਂ ਤੋਂ ਚੱਲੀਆਂ ਆ ਰਹੀਆਂ ਹਨ।"},{"id":26,"translation":"ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।"},{"id":27,"translation":"ਜੇ ਤੁਸੀਂ ਇਹਨਾਂ ਕਾਫ਼ਿਰਾਂ ਨੂੰ ਉਸ ਵੇਲੇ ਵੇਖੋ ਜਦੋਂ ਇਹ ਨਰਕ ਵਿਚ ਖੜ੍ਹੇ ਕੀਤੇ ਜਾਣਗੇ, ਫੇਰ ਆਖਣਗੇ, ਕਾਸ਼! ਜੇ ਸਾਨੂੰ ਇਕ ਵਾਰ ਮੁੜ ਸੰਸਾਰ ਵਿਚ ਵਾਪਸ ਭੇਜਿਆ ਜਾਵੇ ਤਾਂ ਫੇਰ ਅਸੀਂ ਆਪਣੇ ਰੱਬ ਦੀਆਂ ਨਿਸ਼ਾਨੀਆਂ ਨੂੰ ਕਦੇ ਵੀ ਝੂਠਾ ਨਹੀਂ ਕਹਾਂਗੇ ਅਤੇ ਅਸੀਂ ਵੀ ਈਮਾਨ ਵਾਲਿਆਂ ਵਿੱਚੋਂ ਹੋਵਾਂਗੇ।"},{"id":28,"translation":"ਨਹੀਂ, ਸਗੋਂ ਇਹਨਾਂ ਦੀਆਂ ਉਹ ਕਰਤੂਤਾਂ ਅੱਜ ਪ੍ਰਗਟ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਉਹ ਪਹਿਲਾਂ (ਸੰਸਾਰ ਵਿਚ) ਲਕੋਇਆ ਕਰਦੇ ਸਨ। ਜੇ ਉਹਨਾਂ ਨੂੰ ਸੰਸਾਰ ਵਿਚ ਮੁੜ ਭੇਜ ਦਿੱਤਾ ਜਾਵੇ, ਫੇਰ ਵੀ ਉਹ ਉਹੀਓ ਕੰਮ ਕਰਨਗੇ ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ। ਬੇਸ਼ੱਕ ਉਹ ਤਾਂ ਉੱਕਾ ਹੀ ਝੂਠੇ ਹਨ।"},{"id":29,"translation":"ਅਤੇ ਇਹ (ਕਾਫ਼ਿਰ) ਤਾਂ ਇਹ ਵੀ ਕਹਿੰਦੇ ਹਨ ਕਿ ਜੀਵਨ ਤਾਂ ਕੇਵਲ ਸੰਸਾਰਿਕ ਜੀਵਨ ਹੀ ਹੇ, ਅਸੀਂ ਮੁੜ ਜਿਊਂਦੇ ਨਹੀਂ ਕੀਤੇ ਜਾਵਾਂਗੇ।"},{"id":30,"translation":"(ਹੇ ਨਬੀ!) ਜੇ ਤੁਸੀਂ ਇਹਨਾਂ ਨੂੰ ਉਸ ਸਮੇਂ ਵੇਖੋਂ ਜਦੋਂ ਇਹ ਆਪਣੇ ਪਾਲਣਹਾਰ ਦੇ ਸਾਹਮਣੇ ਖੜੇ ਕੀਤੇ ਜਾਣਗੇ, ਤਦ ਉਹ (ਅੱਲਾਹ) ਫ਼ਰਮਾਏਗਾ, ਕੀ ਇਹ (ਮੁੜ ਜੀਉਣਾ) ਹੱਕ ਨਹੀਂ ਹੇ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ ਇਹੋ ਹੱਕ ਹੇ, ਆਪਣੇ ਰੱਬ ਦੀ ਸੁੰਹ। ਅੱਲਾਹ ਫ਼ਰਮਾਏਗਾ ਕਿ ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਕਿਉਂ ਜੋ ਤੁਸੀਂ ਕੁਫ਼ਰ ਕਰਦੇ ਸੀ।"},{"id":31,"translation":"ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ।[4] ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।","footnotes":"[4] ਹਦੀਸ ਅਨੁਸਾਰ ਅੱਲਾਹ ਦੇ ਰਸੂਲ ਨੇ ਫ਼ਰਮਾਇਆ, ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣਾ ਪਸੰਦ ਕਰਦਾ ਹੇ ਤਾਂ ਅੱਲਾਹ ਵੀ ਉਸ ਨੂੰ ਮਿਲਣਾ ਪਸੰਦ ਕਰਦਾ ਹੇ ਅਤੇ ਜੇ ਕੋਈ ਅੱਲਾਹ ਨੂੰ ਮਿਲਣਾ ਪਸੰਦ ਨਹੀਂ ਕਰਦਾ ਤਾਂ ਅੱਲਾਹ ਵੀ ਉਸ ਨੂੰ ਮਿਲਣਾ ਪਸੰਦ ਨਹੀਂ ਕਰਦਾ। (ਸਹੀ ਬੁਖ਼ਾਰੀ, ਹਦੀਸ: 6508)"},{"id":32,"translation":"ਸੰਸਾਰਿਕ ਜੀਵਨ ਤਾਂ ਸਿਵਾਏ ਖੇਡ-ਤਮਾਸ਼ੇ ਤੋਂ ਹੋਰ ਕੁੱਝ ਵੀ ਨਹੀਂ ਜਦ ਕਿ ਆਖ਼ਿਰਤ ਦਾ ਜੀਵਨ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਵਧੀਆ ਥਾਂ[5] ਹੇ। ਕੀ ਤੁਸੀਂ ਸੋਚ ਵਿਚਾਰ ਨਹੀਂ ਕਰੋਗੇ ?","footnotes":"[5] ਭਾਵ ਪਰਹੇਜ਼ਗਾਰ, ਨੇਕ ਅਤੇ ਸੱਚੇ ਲੋਕ ਜਿਹੜੇ ਅੱਲਾਹ ਤੋਂ ਬਹੁਤੇ ਡਰਦੇ ਹਨ ਅਤੇ ਇਹਨਾਂ ਸਾਰੇ ਗੁਨਾਹਾਂ ਤੋਂ ਅਤੇ ਭੈੜੇ ਕੰਮਾਂ ਤੋਂ ਬਚੇ ਰਹਿੰਦੇ ਹਨ ਜਿਨ੍ਹਾਂ ਤੋਂ ਉਸ ਨੇ ਮਨ੍ਹਾ ਕੀਤਾ ਹੇ ਇਹ ਲੋਕ ਅੱਲਾਹ ਤੋਂ ਬਹੁਤ ਮੁਹੱਬਤ ਕਰਦੇ ਹਨ ਅਤੇ ਉਹ ਸਾਰੇ ਨੇਕ ਕੰਮ ਕਰਦੇ ਹਨ ਜਿਨ੍ਹਾਂ ਨੂੰ ਕਰਨ ਦਾ ਉਸ ਨੇ ਹੁਕਮ ਦਿੱਤਾ ਹੇ।"},{"id":33,"translation":"(ਹੇ ਨਬੀ!) ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਤੁਹਾਨੂੰ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖ ਹੁੰਦਾ ਹੇ। ਇਹ ਲੋਕੀ ਤੁਹਾਨੂੰ ਝੂਠਾ ਨਹੀਂ ਕਹਿੰਦੇ, ਸਗੋਂ ਇਹ ਜ਼ਾਲਿਮ ਤਾਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਹਨ।"},{"id":34,"translation":"(ਹੇ ਨਬੀ!) ਤੁਹਾਥੋਂ ਪਹਿਲਾਂ ਵੀ ਕਈ ਪੈਗ਼ੰਬਰਾਂ ਨੂੰ ਝੁਠਲਾਇਆ ਜਾ ਚੁੱਕਿਆ ਹੇ। ਪਰ ਉਹਨਾਂ ਨੇ ਝੁਠਲਾਉਣ ਅਤੇ ਤਸੀਹੇ ਦੇਣ ਉੱਤੇ ਸਬਰ ਕੀਤਾ ਸੀ ਇੱਥੋਂ ਤਕ ਕਿ ਉਹਨਾਂ ਨੂੰ ਸਾਡੀ (ਅੱਲਾਹ ਦੀ) ਮਦਦ ਆ ਪਹੁੰਚੀ। ਅੱਲਾਹ ਦੀਆਂ ਗੱਲਾਂ (ਫ਼ੈਸਲਿਆਂ) ਨੂੰ ਕੋਈ ਵੀ ਬਦਲਣ ਵਾਲਾ ਨਹੀਂ ਹੇ ਅਤੇ ਤੁਹਾਡੇ ਕੋਲ ਕੁੱਝ ਪੈਗ਼ੰਬਰਾਂ ਦੀਆਂ ਕੁੱਝ-ਕੁੱਝ ਖ਼ਬਰਾਂ ਪਹੁੰਚ ਵੀ ਚੁੱਕੀਆਂ ਹਨ।"},{"id":35,"translation":"(ਹੇ ਨਬੀ!) ਜੇ ਇਹਨਾਂ ਕਾਫ਼ਿਰਾਂ ਦਾ ਹੱਕ ਤੋਂ ਮੂੰਹ ਮੋੜਣਾ ਤੁਹਾਥੋਂ ਸਹਿਣ ਨਹੀਂ ਹੁੰਦਾ ਤਾਂ ਜੇ ਤੁਸੀਂ ਕਰ ਸਕਦੇ ਹੋ ਤਾਂ ਧਰਤੀ ਵਿਚ ਕੋਈ ਸੁਰੰਗ ਜਾਂ ਅਕਾਸ਼ ਵਿਚ ਜਾਣ ਲਈ ਕੋਈ ਪੌੜੀ ਲੱਭ ਲਓ, ਫੇਰ ਤੁਸੀਂ ਉਹਨਾਂ ਕੋਲ ਕੋਈ ਨਿਸ਼ਾਨੀ ਲੈ ਆਓ (ਜੇ ਤੁਸੀਂ ਕਰ ਸਕਦੇ ਹੋ ਤਾਂ ਕਰ ਵਿਖਾਓ) ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਸਿੱਧੇ ਰਸਤੇ ਉੱਤੇ ਇਕੱਠਿਆਂ ਕਰ ਦਿੰਦਾ। ਸੋ ਤੁਸੀਂ ਨਾਦਾਨਾਂ ਵਿੱਚੋਂ ਨਾ ਹੋਵੋ (ਭਾਵ ਅੱਲਾਹ ਦੇ ਫ਼ੈਸਲਿਆਂ ਉੱਤੇ ਹੀ ਸਬਰ ਕਰੋ)।"},{"id":36,"translation":"ਉਹੀਓ ਲੋਕੀ ਸੱਚਾਈ (ਨਸੀਹਤ) ਕਬੂਲ ਕਰਦੇ ਹਨ ਜਿਹੜੇ ਸੁਣਦੇ ਹਨ। ਜਿੱਥੋਂ ਤਕ ਮੁਰਦਿਆਂ (ਕਾਫ਼ਿਰਾਂ) ਦਾ ਸੰਬੰਧ ਹੇ, ਅੱਲਾਹ ਉਹਨਾਂ ਨੂੰ ਜਿਉਂਦਿਆਂ ਕਰਕੇ ਉਠਾਵੇਗਾ, ਫੇਰ ਉਹ ਸਾਰੇ ਅੱਲਾਹ ਵੱਲ ਹੀ ਲਿਆਏ ਜਾਣਗੇ।"},{"id":37,"translation":"ਇਹ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ਉੱਤੇ ਕੋਈ ਵਡੀ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਬੇਸ਼ੱਕ ਅੱਲਾਹ ਇਸ ਦੀ ਸਮਰਥਾ ਰੱਖਦਾ ਹੇ ਕਿ ਉਹ ਕੋਈ ਵੱਡੀ ਨਿਸ਼ਾਨੀ ਨਾਜ਼ਿਲ ਕਰੇ, ਪਰ ਬਹੁਤੇ ਲੋਕਾਂ ਨੂੰ ਇਸ ਦਾ ਗਿਆਨ ਨਹੀਂ।"},{"id":38,"translation":"ਧਰਤੀ ’ਤੇ ਚੱਲਣ ਵਾਲਾ ਕੋਈ ਜਾਨਵਰ ਅਤੇ ਦੋਵੇਂ ਖੰਬਾਂ ਨਾਲ ਉੱਡਣ ਵਾਲਾ ਕੋਈ ਵੀ ਪੰਛੀ ਅਜਿਹਾ ਨਹੀਂ ਜਿਹੜਾ ਤੁਹਾਡੇ (ਮਨੁੱਖਾਂ) ਵਾਂਗ ਵੱਖਰੀ ਉੱਮਤ ਨਾ ਹੋਵੇ। ਅਸੀਂ ਕਿਤਾਬ (.ਕੁਰਆਨ) ਵਿਚ ਕੋਈ ਚੀਜ਼ (ਬਿਨਾਂ ਚਰਚਾ ਕੀਤੇ) ਨਹੀਂ ਛੱਡੀ। ਫੇਰ ਉਹ ਸਾਰੇ ਆਪਣੇ ਰੱਬ ਦੇ ਹਜ਼ੂਰ ਇਕੱਤਰਤ ਕੀਤੇ ਜਾਣਗੇ।"},{"id":39,"translation":"ਜਿਹੜੇ ਲੋਕੀ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਉਂਦੇ ਹਨ, ਉਹ ਗੁਮਰਾਹੀ ਦੇ ਹਨੇਰਿਆਂ ਕਾਰਨ ਬੋਲੇ ਤੇ ਗੁੰਗੇ ਹੋ ਗਏ ਹਨ। ਅੱਲਾਹ ਜਿਸ ਨੂੰ ਚਾਹਵੇ ਗੁਮਰਾਹ ਕਰ ਦਿੰਦਾ ਹੇ ਅਤੇ ਜਿਸ ਨੂੰ ਚਾਹਵੇ ਸਿੱਧੀ ਰਾਹ ਤੌਰ ਦਿੰਦਾ ਹੇ।"},{"id":40,"translation":"(ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਜੇਕਰ ਤੁਹਾਡੇ ਉੱਤੇ ਅੱਲਾਹ ਦਾ ਕੋਈ ਅਜ਼ਾਬ ਆ ਜਾਵੇ ਜਾਂ ਤੁਹਾਡੇ ’ਤੇ ਕਿਆਮਤ ਹੀ ਆ ਜਾਵੇ ਤਾਂ ਕੀ ਤੁਸੀਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ (ਆਪਣੀ ਸਹਾਇਤਾ ਲਈ) ਪੁਕਾਰੋਗੇ ? ਜੇ ਤੁਸੀਂ ਸੱਚੇ ਹੋ (ਤਾਂ ਜਵਾਬ ਦਿਓ)।"},{"id":41,"translation":"ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।"},{"id":42,"translation":"ਹੇ ਨਬੀ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ। ਫੇਰ ਅਸੀਂ ਉਹਨਾਂ (ਉੱਮਤਾਂ) ਨੂੰ ਕਠਨਾਈਆਂ ਤੇ ਬਿਮਾਰੀਆਂ ਸਹਿਤ ਨੱਪ ਲਿਆ ਤਾਂ ਜੋ ਉਹ ਨਿਮਰਤਾ ਪੂਰਵਕ ਸਾਡੇ ਸਾਹਮਣੇ ਨਿੰਵ ਜਾਣ।"},{"id":43,"translation":"ਜਦੋਂ ਉਹਨਾਂ ਕੋਲ ਸਾਡਾ (ਚੇਤਾਵਨੀ ਭਰਿਆ) ਅਜ਼ਾਬ ਆਇਆ ਤਾਂ ਉਹਨਾਂ ਨੇ ਨਿਮਰਤਾ ਕਿਉਂ ਨਹੀਂ ਧਾਰੀ? ਸਗੋਂ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਦੇ ਅਮਲਾਂ ਵਿਚ ਸ਼ੈਤਾਨ ਨੇ ਖਿੱਚ ਪੈਦਾ ਕਰ ਦਿੱਤੀ।"},{"id":44,"translation":"ਫੇਰ ਜਦੋਂ ਉਹਨਾਂ ਨੇ ਉਸ ਨਸੀਹਤ ਨੂੰ ਹੀ ਭੁਲਾ ਛੱਡਿਆ ਜਿਹੜੀ ਉਹਨਾਂ ਨੂੰ ਕੀਤੀ ਗਈ ਸੀ ਤਾਂ ਅਸੀਂ ਹਰੇਕ ਤਰ੍ਹਾਂ (ਦੀ ਖ਼ੁਸ਼ਹਾਲੀ) ਦੇ ਬੂਹੇ ਉਹਨਾਂ ਲਈ ਖੋਲ ਦਿੱਤੇ, ਇੱਥੋਂ ਤਕ ਕਿ ਜਦੋਂ ਉਹਨਾਂ ਚੀਜ਼ਾਂ ’ਤੇ, ਜਿਹੜੀਆਂ ਉਹਨਾਂ ਨੂੰ ਦਿੱਤੀਆਂ ਗਈਆਂ ਸਨ, ਸ਼ੇਖ਼ੀਆਂ ਮਾਰਨ ਲੱਗ ਪਏ ਤਾਂ ਅਸੀਂ ਅਚਾਨਕ ਹੀ ਉਹਨਾਂ ਨੂੰ (ਅਜ਼ਾਬ ਵਿਚ) ਫੜ ਲਿਆ। ਫੇਰ ਉਹ ਹਰੇਕ (ਭਲਾਈ ਤੋਂ) ਨਿਰਾਸ਼ ਹੋ ਗਏ।"},{"id":45,"translation":"ਇਸ ਤਰ੍ਹਾਂ ਉਸ ਕੌਮ ਦੀ ਜੜ ਵੱਡ ਦਿੱਤੀ ਗਈ ਜਿਸ ਨੇ ਜ਼ੁਲਮ ਕਮਾਇਆ ਸੀ। ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੇ।"},{"id":46,"translation":"(ਹੇ ਨਬੀ!) ਤੁਸੀਂ ਪੁੱਛੋ ਕਿ ਰਤਾ ਇਹ ਤਾਂ ਦੱਸੋ ਕਿ ਜੇ ਅੱਲਾਹ ਤੁਹਾਡੀ ਸੁਣਨ ਸ਼ਕਤੀ ਅਤੇ ਤੁਹਾਡੀ ਵੇਖਣ ਸ਼ਕਤੀ ਖੋਹ ਲਵੇ ਅਤੇ ਤੁਹਾਡੇ ਦਿਲਾਂ ਉੱਤੇ ਮੋਹਰਾਂ ਲਾ ਦੇਵੇ ਤਾਂ ਅੱਲਾਹ ਤੋਂ ਛੁੱਟ ਹੋਰ ਕਿਹੜਾ ਇਸ਼ਟ ਹੇ ਜਿਹੜਾ ਇਹ ਸਭ ਤੁਹਾਨੂੰ ਵਾਪਸ ਲਿਆ ਦੇਵੇ ? ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਦਲੀਲਾਂ ਨੂੰ ਕਿੱਦਾਂ ਵਖੋ-ਵੱਖ ਪੱਖ ਤੋਂ ਪੇਸ਼ ਕਰ ਰਹੇ ਹਾਂ, ਇਹ ਫੇਰ ਵੀ ਮੂੰਹ ਮੋੜੀ ਜਾਂਦੇ ਹਨ।"},{"id":47,"translation":"(ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)"},{"id":48,"translation":"ਅਸੀਂ ਕੋਈ ਵੀ ਅਜਿਹਾ ਰਸੂਲ ਨਹੀਂ ਭੇਜਿਆ ਜਿਹੜਾ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਨਾ ਹੋਵੇ। ਫੇਰ ਜਿਹੜਾ ਕੋਈ ਈਮਾਨ ਲਿਆਏ ਅਤੇ ਆਪਣੇ (ਅਮਲਾਂ ਦਾ) ਸੁਧਾਰ ਕਰ ਲਵੇ ਤਾਂ (ਕਿਆਮਤ ਦਿਹਾੜੇ) ਉਹਨਾਂ ਲੋਕਾਂ ਨੂੰ ਨਾ ਕੋਈ ਡਰ-ਭੌ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।"},{"id":49,"translation":"ਜਿਹੜੇ ਵੀ ਲੋਕ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾਉਂਦੇ ਹਨ ਉਹਨਾਂ ਨੂੰ ਅਜ਼ਾਬ ਪਹੁੰਚੇਗਾ, ਕਿਉਂ ਜੋ ਉਹ ਨਾ-ਫ਼ਰਮਾਨੀਆਂ ਕਰਦੇ ਸਨ।"},{"id":50,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਨਾ ਤਾਂ ਮੈਂ ਤੁਹਾਨੂੰ ਇਹ ਕਹਿੰਦਾ ਹਾਂ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਤੇ ਨਾ ਹੀ ਮੈਂ ਗ਼ੈਬ (ਪਰੋਖ) ਨੂੰ ਜਾਣਦਾ ਹਾਂ ਅਤੇ ਨਾ ਮੈਂ ਤੁਹਾ` ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ, ਮੈਂ ਤਾਂ ਕੇਵਲ ਜੋ ਮੇਰੇ ਵੱਲ ਵਹੀ (ਰੱਬੀ ਪੈਗ਼ਾਮ) ਆਉਂਦੀ ਹੇ ਉਸ ਦੀ ਪੈਰਵੀ ਕਰਦਾ ਹਾਂ। ਤੁਸੀਂ ਪੁੱਛੋ, ਕੀ ਅੰਨ੍ਹਾ ਤੇ ਸੁਜਾਖਾ ਦੋਵੇਂ ਇਕ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਸੋਚ ਵਿਚਾਰ ਨਹੀਂ ਕਰਦੇ?"},{"id":51,"translation":"(ਹੇ ਨਬੀ!) ਤੁਸੀਂ ਇਸ (.ਕੁਰਆਨ) ਰਾਹੀਂ ਉਹਨਾਂ ਲੋਕਾਂ ਨੂੰ ਡਰਾਓ ਜਿਹੜੇ ਇਸ ਗੱਲ ਤੋਂ ਡਰਦੇ ਹਨ ਕਿ ਆਪਣੇ ਰੱਬ ਦੀ ਹਜ਼ੂਰੀ ਵਿਚ ਇਸ ਹਾਲਤ ਵਿਚ ਇਕੱਠੇ ਕੀਤੇ ਜਾਣਗੇ, ਜਿੱਥੇ ਉਸ (ਅੱਲਾਹ) ਤੋਂ ਛੁੱਟ ਉਹਨਾਂ ਦਾ ਨਾ ਕੋਈ ਯਾਰ-ਮਿੱਤਰ ਹੋਵੇਗਾ ਅਤੇ ਨਾ ਹੀ ਕੋਈ ਸਿਫ਼ਾਰਸ਼ੀ ਹੋਵੇਗਾ। ਹੋ ਸਕਦਾ ਹੇ ਕਿ (ਇਸੇ ਡਰ ਕਾਰਨ) ਉਹ ਬੁਰਾਈਆਂ ਤੋਂ ਬਚਣ ਵਾਲੇ ਬਣ ਜਾਣ।"},{"id":52,"translation":"ਹੇ ਨਬੀ! ਉਹਨਾਂ ਲੋਕਾਂ ਨੂੰ ਆਪਣੇ ਤੋਂ ਦੂਰ ਨਾ ਕਰੋ ਜਿਹੜੇ ਸਵੇਰੇ-ਸ਼ਾਮ ਆਪਣੇ ਪਾਲਣਹਾਰ ਦੀ ਇਬਾਦਤ ਕਰਦੇ ਹਨ, ਕੇਵਲ ਉਸੇ ਦੀ ਰਜ਼ਾ ਚਾਹੁੰਦੇ ਹਨ। ਉਹਨਾਂ ਦੇ ਹਿਸਾਬ ਦਾ ਤੁਹਾਡੇ ’ਤੇ ਕੋਈ ਭਾਰ ਨਹੀਂ ਅਤੇ ਤੁਹਾਡੇ ਹਿਸਾਬ ਦਾ ਬੋਝ ਭਾਰ ਉਹਨਾਂ ’ਤੇ ਨਹੀਂ। ਜੇ ਤੁਸੀਂ ਉਹਨਾਂ ਨੂੰ ਆਪਣੇ ਤੋਂ ਦੂਰ ਕਰੋਂਗੇ ਤਾਂ ਤੁਸੀਂ ਵੀ ਜ਼ਾਲਮਾਂ ਵਿਚ ਗਿਣੇ ਜਾਓਗੇ।"},{"id":53,"translation":"ਇਸ ਤਰ੍ਹਾਂ ਅਸੀਂ ਕਈਆਂ ਨੂੰ ਕਈਆਂ ਰਾਹੀਂ ਅਜ਼ਮਾਇਸ਼ ਵਿਚ ਪਾਉਂਦੇ ਹਾਂ ਤਾਂ ਜੋ ਇਹ (ਮੱਕੇ ਦੇ ਸਰਦਾਰ) ਆਖਣ, ਕੀ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਸਾਡੇ ਵਿੱਚੋਂ ਅੱਲਾਹ ਨੇ ਫ਼ਜ਼ਲ ਕੀਤਾ ਹੇ ?ਹਾਂ, ਕੀ ਇਹ ਗੱਲ (ਸੱਚ) ਨਹੀਂ ਕਿ ਅੱਲਾਹ ਸ਼ੁਕਰਗੁਜ਼ਾਰ ਬੰਦਿਆਂ ਨੂੰ (ਇਹਨਾਂ ਕਾਫ਼ਿਰਾਂ) ਤੋਂ ਵੱਧ ਜਾਣਦਾ ਹੇ"},{"id":54,"translation":"(ਹੇ ਨਬੀ!) ਜਦੋਂ ਉਹ ਲੋਕ ਤੁਹਾਡੇ ਕੋਲ ਆਉਣ ਜਿਹੜੇ ਸਾਡੀਆਂ ਆਇਤਾਂ ਉੱਤੇ ਈਮਾਨ ਰੱਖਦੇ ਹਨ ਤਾਂ ਉਹਨਾਂ ਨੂੰ ਆਖੋ ਕਿ ਤੁਹਾਡੇ ’ਤੇ ਸਲਮਾਤੀ ਹੋਵੇ, ਤੁਹਾਡੇ ਰੱਬ ਨੇ ਮਿਹਰਾਂ ਕਰਨੀਆਂ ਆਪਣੇ ਜ਼ਿੰਮੇ ਲੈ ਰੱਖੀਆਂ ਹਨ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਨਾਦਾਨੀ ਨਾਲ ਕੋਈ ਭੈੜਾ ਕੰਮ ਕਰ ਬੈਠੇ, ਫੇਰ ਉਸ ਤੋਂ ਤੌਬਾ ਕਰਕੇ ਆਪਣਾ ਸੁਧਾਰ ਕਰ ਲਵੇ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੇ।"},{"id":55,"translation":"ਇਸੇ ਤਰ੍ਹਾਂ ਅਸੀਂ ਆਇਤਾਂ (ਹੁਕਮਾਂ) ਦੀ ਵਿਆਖਿਆ ਕਰਦੇ ਰਹਿੰਦੇ ਹਾਂ ਤਾਂ ਜੋ ਅਪਰਾਧੀਆਂ ਲਈ (ਨਰਕ ਵਿਚ ਜਾਣ ਵਾਲੀ ਰਾਹ) ਸਪਸ਼ਟ ਹੋ ਜਾਵੇ।"},{"id":56,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਇਸ ਗੱਲ ਤੋਂ ਰੋਕਿਆ ਗਿਆ ਹੇ ਕਿ ਮੈਂ ਵੀ ਉਸ ਦੀ ਇਬਾਦਤ ਕਰਾਂ ਜਿਨ੍ਹਾਂ ਦੀ ਤੁਸੀਂ (ਅੱਲਾਹ ਨੂੰ ਛੱਡ ਕੇ) ਇਬਾਦਤ ਕਰਦੇ ਹੋ। ਤੁਸੀਂ ਆਖੋ ਕਿ ਮੈਂ ਤੁਹਾਡੀਆਂ ਇੱਛਾਵਾਂ ਦੀ ਪੈਰਵੀ ਨਹੀਂ ਕਰਾਂਗਾ ਕਿਉਂ ਜੋ ਇੰਜ ਤਾਂ ਮੈਂ ਕੁਰਾਹੇ ਪੈ ਜਾਵਾਂਗਾ ਅਤੇ ਸਿੱਧੀ ਰਾਹ ’ਤੇ ਚੱਲਣ ਵਾਲਿਆਂ ਵਿੱਚੋਂ ਨਾ ਰਹਾਂਗਾ।"},{"id":57,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੈਂ ਆਪਣੇ ਰੱਬ ਵੱਲੋਂ ਇਕ ਸਪਸ਼ਟ ਦਲੀਲ ’ਤੇ ਕਾਇਮ ਹਾਂ ਅਤੇ ਤੁਸੀਂ ਉਸ ਦਲੀਲ ਨੂੰ ਝੁਠਲਾ ਰਹੇ ਹੋ, ਜਿਸ ਚੀਜ਼ (ਭਾਵ ਅਜ਼ਾਬ) ਦੀ ਤੁਸੀਂ ਛੇਤੀ ਕਰ ਰਹੇ ਹੋ ਉਸ ਦੇ ਫ਼ੈਸਲੇ ਦਾ ਅਧਿਕਾਰ ਅੱਲਾਹ ਨੂੰ ਹੀ ਹੇ। ਉਹੀਓ ਹੱਕ ਬਿਆਨ ਕਰਦਾ ਹੇ ਅਤੇ ਸਭ ਤੋਂ ਚੰਗਾ ਫ਼ੈਸਲਾ ਕਰਨ ਵਾਲਾ ਵੀ ਉਹੀਓ ਹੇ।"},{"id":58,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਜੇ ਮੇਰੇ ਵੱਸ ਵਿਚ ਉਹ ਚੀਜ਼ ਹੁੰਦੀ ਜਿਸ ਲਈ ਤੁਸੀਂ ਕਾਹਲੀ ਕਰਦੇ ਹੋ, ਤਾਂ ਮੇਰੇ ਅਤੇ ਤੁਹਾਡੇ ਵਿਚਾਲੇ ਕਦੋਂ ਦਾ ਫ਼ੈਸਲਾ ਹੋ ਗਿਆ ਹੁੰਦਾ। ਜ਼ਾਲਮਾਂ ਨੂੰ ਤਾਂ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੇ।"},{"id":59,"translation":"ਗ਼ੈਬ (ਪਰੋਖ) ਦੀਆਂ ਕੁੰਜੀਆਂ ਤਾਂ ਅੱਲਾਹ ਕੋਲ ਹੀ ਹਨ, ਉਹਨਾਂ ਨੂੰ ਉਸ ਤੋਂ ਛੁੱਟ ਕੋਈ ਨਹੀਂ ਜਾਣਦਾ। ਜਲ ਤੇ ਥਲ ਵਿਚ ਜੋ ਵੀ ਹੇ ਉਹ ਸਭ ਜਾਣਦਾ ਹੇ। ਕੋਈ ਵੀ ਰੁੱਖ ਤੋਂ ਗਿਰਨ ਵਾਲਾ ਪੱਤਾ ਅਜਿਹਾ ਨਹੀਂ ਜਿਸ ਦਾ ਉਸ ਨੂੰ ਗਿਆਨ ਨਾ ਹੋਵੇ। ਧਰਤੀ ਦੇ ਹਨੇਰਿਆਂ ਵਿਚ ਕੋਈ ਦਾਣਾ ਅਜਿਹਾ ਨਹੀਂ ਜਿਸ ਨੂੰ ਉਹ ਨਾ ਜਾਣਦਾ ਹੋਵੇ। ਗਿੱਲੀ, ਸੁੱਕੀ ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੱਲ੍ਹੀ ਕਿਤਾਬ (ਲੌਹੇ-ਮਹਿਫ਼ੂਜ) ਵਿਚ ਨਾ ਲਿਖੀ ਹੋਵੇ।"},{"id":60,"translation":"ਅਤੇ ਉਹੀਓ (ਅੱਲਾਹ) ਹੇ ਜਿਹੜਾ ਰਾਤ ਨੂੰ (ਸੌਂਦੇ ਹੋਏ) ਤੁਹਾਡੀਆਂ ਰੂਹਾਂ ਨੂੰ ਕਬਜ਼ ਕਰ ਲੈਂਦਾ ਹੇ। ਜੋ ਤੁਸੀਂ ਦਿਨ ਵਿਚ ਕਰਦੇ ਹੋ ਉਸ ਨੂੰ ਜਾਣਦਾ ਹੇ, ਫੇਰ ਦੂਜੇ ਦਿਨ ਉਹ ਤੁਹਾਨੂੰ ਜਗਾਉਂਦਾ ਹੇ, ਤਾਂ ਜੋ ਤੁਸੀਂ ਆਪਣੇ ਜੀਵਨ ਦਾ ਨਿਸ਼ਚਿਤ ਸਮਾਂ ਪੂਰਾ ਕਰ ਲਵੋ। ਤੁਸੀਂ ਸਭ ਨੇ ਉਸੇ ਵੱਲ ਜਾਣਾ ਹੇ, ਫੇਰ ਉਹ ਅੱਲਾਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":61,"translation":"ਉਹੀਓ (ਅੱਲਾਹ) ਆਪਣੇ ਬੰਦਿਆਂ ਉੱਤੇ ਹਰ ਪੱਖੋਂ ਭਾਰੂ ਹੇ ਅਤੇ ਤੁਹਾਡੀ ਨਿਗਰਾਨੀ ਲਈ (ਫ਼ਰਿਸ਼ਤਿਆਂ ਨੂ) ਭੇਜਦਾ ਹੇ,[6] ਇੱਥੋਂ ਤੀਕ ਕਿ ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ ਦਾ ਸਮਾਂ ਆਉਂਦਾ ਹੇ, ਉਸ ਦੀ ਰੂਹ ਸਾਡੇ ਭੇਜੇ ਹੋਏ ਫ਼ਰਿਸ਼ਤੇ ਕਬਜ਼ ਕਰਦੇ ਹਨ। ਉਹ ਕੁੱਝ ਵੀ ਗ਼ਲਤੀ ਨਹੀਂ ਕਰਦੇ।","footnotes":"[6] ਇਸ ਤੋਂ ਭਾਵ ਉਹ ਫ਼ਰਿਸ਼ਤੇ ਹਨ ਜਿਹੜੇ ਮਨੁੱਖ਼ ਦੇ ਚੰਗੇ ਜਾਂ ਭੈੜੇ ਅਮਲ ਲਿਖਦੇ ਹਨ। ਹਦੀਸ ਅਨੁਸਾਰ ਨਬੀ ਕਰੀਮ (ਸ:) ਨੂੰ ਅੱਲਾਹ ਨੇ ਫ਼ਰਮਾਇਆ ਕਿ ਅੱਲਾਹ ਨੇ ਚੰਗੇ ਜਾਂ ਭੈੜੇ ਸਾਰੇ ਕੰਮ ਲਿਖੇ ਹੋਏ ਹਨ। ਫੇਰ ਉਹਨਾਂ ਦੀ ਵਿਆਖਿਆ ਫ਼ਰਮਾਈ, ਜਿਹੜਾ ਵਿਅਕਤੀ ਇਕ ਨੇਕ ਕੰਮ ਕਰਨ ਦਾ ਇਰਾਦਾ ਕਰੇਗਾ ਪਰ ਉਹ ਨਹੀਂ ਕਰ ਸਕੇਗਾ ਤਾਂ ਉਸ ਦੇ ਹੱਕ ਵਿਚ ਇਕ ਨੇਕੀ ਲਿਖੀ ਜਾਵੇਗੀ। ਅਤੇ ਜਿਹੜਾ ਇਕ ਨੇਕ ਕੰਮ ਕਰਨ ਦਾ ਇਰਾਦਾ ਕਰੇ ਅਤੇ ਉਸ ਨੂੰ ਪੂਰਾ ਵੀ ਕਰੇ ਤਾਂ ਅੱਲਾਹ ਉਸ ਲਈ ਦੱਸ ਤੋਂ ਲੈਕੇ ਸੱਤ ਸੋ ਗੁਣਾ ਸਗੋਂ ਉਸ ਤੋਂ ਵੀ ਵੱਧ ਸਵਾਬ ਲਿਖੇਗਾ। ਜੇ ਕੋਈ ਬੁਰਾ ਕੰਮ ਕਰਨ ਦਾ ਇਰਾਦਾ ਕਰੇ ਪਰ ਉਹ ਨਾ ਕਰੇ ਤਾਂ ਅੱਲਾਹ ਉਸ ਦੇ ਹੱਕ ਵਿਚ ਇਕ ਨੇਕੀ ਦਾ ਸਵਾਬ ਲਿਖੇਗਾ। ਪਰ ਜੇ ਉਹ ਵਿਅਕਤੀ ਕੋਈ ਬੁਰੇ ਕੰਮ ਦਾ ਇਰਾਦਾ ਕਰੇ ਅਤੇ ਉਸ ਨੂੰ ਕਰੇ ਵੀ ਤਾਂ ਅੱਲਾਹ ਉਸ ਦੇ ਹੱਕ ਵਿਚ ਇਕ ਬੁਰਾਈ ਲਿਖੇਗਾ। (ਸਹੀ ਬੁਖ਼ਾਰੀ, ਹਦੀਸ: 6491) ਹਜ਼ਰਤ ਅਬੂ-ਹੁਰੈਰਾ ਫ਼ਰਮਾਉਂਦੇ ਹਨ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਰਾਤ ਤੇ ਦਿਨ ਦੇ ਫ਼ਰਿਸ਼ਤੇ ਵਾਰੀ ਵਾਰੀ ਆਉਂਦੇ ਹਨ ਅਤੇ ਫ਼ਜਰ ਤੇ ਅਸਰ ਵੇਲੇ ਜਮ੍ਹਾਂ ਹੋ ਜਾਂਦੇ ਹਨ। ਰਾਤ ਵਾਲੇ ਫ਼ਰਿਸ਼ਤੇ ਜਦੋਂ ਸਵੇਰ ਨੂੰ ਅੱਲਾਹ ਦੇ ਦਰਬਾਰ ਵਿਚ ਹਾਜ਼ਰ ਹੰਦੇ ਹਨ ਤਾਂ ਉਹ ਉਹਨਾਂ ਤੋਂ ਪੁੱਛਦਾ ਹੇ ਹਾਲਾਂ ਕਿ ਉਹ ਚੰਗੀ ਤਰ੍ਹਾਂ ਜਾਣਦਾ ਹੇ ਕਿ ਤੁਸੀਂ ਮੇਰੇ ਬੰਦਿਆਂ ਨੂੰ ਕਿਸ ਹਾਲਤ ਵਿਚ ਛੱਡ ਕੇ ਆਏ ਹੋ ? ਫ਼ਰਿਸ਼ਤੇ ਜਵਾਬ ਦਿੰਦੇ ਹਨ ਹੇ ਅੱਲਾਹ! ਅਸੀਂ ਉਹਨਾਂ ਨੂੰ ਛੱਡ ਕੇ ਆਏ ਹਾਂ ਕਿ ਉਹ ਨਮਾਜ਼ ਪੜ੍ਹ ਰਹੇ ਸੀ ਅਤੇ ਜਦੋਂ ਉਹਨਾਂ ਦੇ ਕੋਲ ਗਏ ਸੀ ਤਾਂ ਵੀ ਉਹ ਨਮਾਜ਼ ਪੜ੍ਹ ਰਹੇ ਸੀ। (ਸਹੀ ਬੁਖ਼ਾਰੀ, ਹਦੀਸ: 3223)"},{"id":62,"translation":"ਫੇਰ ਉਹ ਸਾਰੇ ਆਪਣੇ ਸੱਚੇ ਮਾਲਿਕ ਵੱਲ ਪਰਤਾਏ ਜਾਣਗੇ। ਚੰਗੀਂ ਤਰ੍ਹਾਂ ਸੁਣ ਲਵੋ ਕਿ ਫ਼ੈਸਲਿਆਂ ਦਾ ਸਾਰਾ ਅਧਿਕਾਰ ਅੱਲਾਹ ਨੂੰ ਹੀ ਪ੍ਰਾਪਤ ਹੇ ਅਤੇ ਉਹ ਹਿਸਾਬ ਲੈਣ ਵਿਚ ਬਹੁਤ ਹੀ ਛੇਤੀ ਕਰਦਾ ਹੇ।"},{"id":63,"translation":"(ਹੇ ਨਬੀ!) ਤੁਸੀਂ ਇਹਨਾਂ ਨੂੰ ਪੁੱਛੋ ਕਿ ਉਹ ਕੌਣ ਹੇ ਜਿਹੜਾ ਤੁਹਾਨੂੰ ਥਲ (ਧਰਤੀ) ਅਤੇ ਜਲ (ਦਰਿਆਵਾਂ) ਦੇ ਹਨੇਰਿਆਂ ਦੇ ਖ਼ਤਰਿਆਂ ਤੋਂ ਬਚਾਉਂਦਾ ਹੇ ? ਤੁਸੀਂ ਉਸੇ ਨੂੰ ਮਿੰਨਤਾਂ ਤਰਲੇ ਪਾ ਕੇ ਅਤੇ ਹੌਲੀ-ਹੌਲੀ ਅਰਦਾਸਾਂ ਕਰਦੇ ਹੋ ਕਿ ਜੇ ਉਹ ਸਾਨੂੰ ਇਹਨਾਂ (ਮੁਸੀਬਤਾਂ) ਤੋਂ ਬਚਾ ਲਵੇ ਤਾਂ ਅਸੀਂ ਜ਼ਰੂਰ ਹੀ ਧੰਨਵਾਦੀ ਹੋਵਾਂਗੇ।"},{"id":64,"translation":"ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!"},{"id":65,"translation":"(ਹੇ ਨਬੀ!) ਤੁਸੀਂ ਕਹੋ ਕਿ ਇਹ ਗੱਲ ਦੀ ਵੀ ਉਸੇ ਨੂੰ ਕੁਦਰਤ ਹੇ ਕਿ ਤੁਹਾਡੇ ਉੱਤੇ ਕੋਈ ਅਜ਼ਾਬ ਉਪਰੋਂ (ਅਕਾਸ਼ੋ) ੳਤਾਰ ਦੇਵੇ ਜਾਂ ਤੁਹਾਡੇ ਪੈਰਾਂ ਹੇਠੋਂ (ਧਰਤੀਓਂ) ਕੱਢ ਲਿਆਵੇ ਜਾਂ ਤੁਹਾਨੂੰ ਵੱਖ-ਵੱਖ ਟੋਲਿਆਂ ਵਿਚ ਵੰਡ ਕੇ ਇਕ ਦੂਜੇ ਦੀ ਸ਼ਕਤੀ ਦਾ ਸੁਆਦ ਚਖਾਵੇ। ਤੁਸੀਂ ਵੇਖੋ ਤਾਂ ਸਹੀ ਕਿ ਅਸੀਂ ਕਿਵੇਂ ਵੱਖੋ-ਵੱਖ ਢੰਗ ਨਾਲ ਦਲੀਲਾਂ ਦਿੰਦੇ ਹਾਂ ਤਾਂ ਜੋ ਉਹ (ਇਨਕਾਰੀ) ਸਮਝ ਸਕਣ।"},{"id":66,"translation":"ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।"},{"id":67,"translation":"ਹਰੇਕ ਖ਼ਬਰ ਦੇ ਪ੍ਰਗਟ ਹੋਣ ਦਾ ਇਕ ਸਮਾਂ ਨਿਸ਼ਚਿਤ ਹੇ ਅਤੇ ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜਦੋਂ ਕਿਆਮਤ ਆਵੇਗੀ)।"},{"id":68,"translation":"(ਹੇ ਨਬੀ!) ਜਦੋਂ ਤੁਸੀਂ ਵੇਖੋ ਕਿ ਇਹ (ਕਾਫ਼ਿਰ) ਲੋਕ ਸਾਡੀਆਂ ਆਇਤਾਂ (ਆਦੇਸ਼ਾ) ਦੀ ਨਿੰਦਾ ਕਰਦੇ ਹਨ ਤਾਂ ਇਹਨਾਂ ਲੋਕਾਂ ਤੋਂ ਦੂਰ ਹੱਟ ਜਾਓ। ਜਦੋਂ ਤਕ ਕਿ ਉਹ ਦੂਜੀਆਂ ਗੱਲਾਂ ਵਿਚ ਨਾ ਰੁਝ ਜਾਣ। ਜੇ ਸ਼ੈਤਾਨ ਤੁਹਾਨੂੰ ਇਹ ਗੱਲ ਭੁਲਾ ਵੀ ਦੇਵੇ ਤਾਂ ਯਾਦ ਆਉਣ ’ਤੇ ਇਹਨਾਂ ਜ਼ਾਲਮਾਂ ਨਾਲ ਨਾ ਬੈਠੋ।"},{"id":69,"translation":"ਜਿਹੜੇ ਲੋਕੀ ਪਰਹੇਜ਼ਗਾਰ ਹਨ ਉਹਨਾਂ ’ਤੇ ਉਹਨਾਂ (ਕਾਫ਼ਿਰਾਂ) ਦੇ ਲੇਖੇ ’ਚੋਂ ਕਿਸੇ ਗੱਲ ਦੀ ਕੋਈ ਜ਼ਿੰਮੇਵਾਰੀ ਨਹੀਂ, ਪਰ ਨਸੀਹਤ ਕਰਨਾ ਉਹਨਾਂ ਦਾ ਫ਼ਰਜ਼ ਹੇ। ਹੋ ਸਕਦਾ ਹੇ ਕਿ ਉਹ (ਕਾਫ਼ਿਰ) ਵੀ (ਰੱਬ ਤੋਂ) ਡਰਨ ਵਾਲੇ ਬਣ ਜਾਣ।"},{"id":70,"translation":"(ਹੇ ਨਬੀ!) ਅਜਿਹੇ ਲੋਕਾਂ ਦਾ ਖਹਿੜਾ ਛੱਡੋ ਦਿਓ ਜਿਨ੍ਹਾਂ ਨੇ ਆਪਣੇ ਧਰਮ ਨੂੰ ਖੇਡ-ਤਮਾਸ਼ਾ ਬਣਾ ਛੱਡਿਆ ਹੇ ਅਤੇ ਸੰਸਾਰਿਕ ਜੀਵਨ ਨੇ ਉਹਨਾਂ ਨੂੰ ਧੋਖੇ ਵਿਚ ਪਾ ਛੱਡਿਆ ਹੇ (ਕਿ ਜੀਵਨ ਤਾਂ ਬਸ ਇਹੋ ਹੇ)। ਤੁਸੀਂ ਇਸ .ਕੁਰਆਨ ਦੁਆਰਾ ਨਸੀਹਤ ਕਰਦੇ ਰਹੋ ਤਾਂ ਜੋ ਕੋਈ ਵਿਅਕਤੀ ਆਪਣੀਆਂ ਹੀ ਕਰਤੂਤਾਂ ਕਾਰਨ ਰਾਹੀਂ ਬਰਬਾਦ ਨਾ ਹੋ ਜਾਵੇ। ਫੇਰ ਛੁੱਟ ਅੱਲਾਹ ਤੋਂ ਨਾ ਤਾਂ ਉਸ ਦਾ ਕੋਈ ਸਹਾਈ ਹੋਵੇਗਾ ਅਤੇ ਨਾ ਹੀ ਸਿਫ਼ਾਰਸ਼ੀ ਹੋਵੇਗਾ। ਜੇ ਉਹ ਦੁਨੀਆਂ ਭਰ ਦੀਆਂ ਸੰਭਵ ਚੀਜ਼ਾਂ ਵੀ (ਆਪਣੇ ਬਚਾਓ ਦੇ) ਬਦਲੇ ਵਿਚ ਦੇ ਦੇਣ ਤਾਂ ਵੀ ਉਸ ਤੋਂ ਕੁੱਝ ਨਹੀਂ ਲਿਆ ਜਾਵੇਗਾ। ਇਹ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਕਰਮਾਂ ਕਾਰਨ ਹਲਾਕ ਕੀਤਾ ਗਿਆ ਹੇ ਅਤੇ ਜਿਹੜਾ ਉਹ ਕੁਫ਼ਰ ਕਰਦੇ ਰਹੇ ਉਸ ਕਾਰਨ ਉਹਨਾਂ ਨੂੰ ਨਰਕ ਵਿਚ ਉਬਲਦਾ ਹੋਇਆ ਪਾਣੀ ਪੀਣ ਲਈ ਮਿਲੇਗਾ ਅਤੇ ਦਰਦਨਾਕ ਸਜ਼ਾ ਮਿਲੇਗੀ।"},{"id":71,"translation":"(ਹੇ ਨਬੀ!) ਤੁਸੀਂ ਆਖ ਦਿਓ! ਕੀ ਅਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਪੁਕਾਰੀਏ ਜੋ ਨਾ ਸਾਨੂੰ ਕੋਈ ਲਾਭ ਦੇ ਸਕਦੇ ਹਨ ਤੇ ਨਾ ਹੀ ਹਾਨੀ ? ਕੀ ਅਸੀਂ ਅੱਲਾਹ ਦੀ ਹਿਦਾਇਤ ਤੋਂ ਬਾਅਦ ਵੀ ਪੁੱਠੇ ਤੁਰੀਏ? ਜਾਂ ਅਸੀਂ ਉਸ ਵਿਅਕਤੀ ਵਾਂਗ ਹੋ ਜਾਈਏ ਜਿਸ ਨੂੰ ਜੰਗਲ ਵਿਚ ਸ਼ੈਤਾਨ ਨੇ ਰਾਹ ਤੋਂ ਬੇਰਾਹ ਕਰ ਦਿੱਤਾ ਹੋਵੇ ਅਤੇ ਉਹ ਰੁਰਾਨ ਪਰੇਸ਼ਾਨ ਭਟਕਦਾ ਫਿਰਦਾ ਹੋਵੇ, ਉਸ ਦੇ ਕੁੱਝ ਸਾਥੀ ਵੀ ਹੋਣ ਜਿਹੜੇ ਉਸ ਨੂੰ ਠੀਕ ਰਸਤੇ ਵੱਲ ਬੁਲਾ ਰਹੇ ਹੋਣ ਕਿ ਸਾਡੇ ਨਾਲ ਆ ਜਾ (ਇਹੋ ਸਿੱਧੀ ਰਾਹ ਹੇ)। (ਹੇ ਨਬੀ!) ਤੁਸੀਂ ਕਹੋ ਕਿ ਹਕੀਕਤ ਇਹੋ ਹੇ ਕਿ ਸਿੱਧੀ ਰਾਹ ਉਹੀਓ ਹੇ ਜਿਹੜੀ ਖ਼ਾਸ ਅੱਲਾਹ ਵੱਲ ਹੀ ਜਾਂਦੀ ਹੋਵੇ ਅਤੇ ਸਾਨੂੰ ਇਹ ਵੀ ਹੁਕਮ ਹੋਇਆ ਹੇ ਕਿ ਅਸੀਂ ਕੁੱਲ ਜਹਾਨ ਦੇ ਪਾਲਣਹਾਰ ਦੀ ਅਧੀਨਗੀ ਇਖ਼ਤਿਆਰ ਕਰੀਏ।"},{"id":72,"translation":"ਅਤੇ ਇਹ ਵੀ (ਹੁਕਮ ਹੋਇਆ ਹੇ) ਕਿ ਨਮਾਜ਼ਾਂ ਦੀ ਪਾਬੰਦੀ ਕਰੀਏ ਅਤੇ ਉਸੇ ਅੱਲਾਹ ਤੋਂ ਹੀ ਡਰੀਏ ਹੇ ਜਿਸ ਦੇ ਕੋਲ ਸਭ ਨੇ ਇਕਠਿਆਂ ਹੋਣਾ ਹੇ।"},{"id":73,"translation":"ਉਹੀਓ ਹੇ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਸੱਚ ਨਾਲ ਪੈਦਾ ਕੀਤਾ ਹੇ ਅਤੇ ਜਿਸ ਦਿਨ ਅੱਲਾਹ ਆਖੇਗਾ ਕਿ ‘ਹੋ ਜਾ’ ਬਸ ਉਹ (ਕਿਆਮਤ) ਹੋ ਜਾਵੇਗੀ। ਉਸ ਦਾ ਕਹਿਣਾ ਹੀ ਸੱਚ ਹੇ। (ਕਿਆਮਤ ਦਿਹਾੜੇ ਸਾਰੀ ਹਕੂਮਤ ਅੱਲਾਹ ਦੀ ਹੀ ਹੋਵੇਗੀ) ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ। ਉਹ ਗੁਪਤ ਗੱਲਾਂ ਦਾ ਵੀ ਅਤੇ ਪ੍ਰਗਟ ਹੋਣ ਵਾਲੀਆਂ ਸਾਰੀਆਂ ਗੱਲਾਂ ਦਾ ਜਾਣਨਹਾਰ ਹੇ ਅਤੇ ਉਹੀਓ ਹਿਕਮਤਾਂ ਵਾਲਾ ਅਤੇ ਪੂਰੀ ਜਾਣਕਾਰੀ ਰੱਖਣ ਵਾਲਾ ਹੇ।"},{"id":74,"translation":"ਉਹ ਸਮਾਂ ਵੀ ਯਾਦ ਰੱਖਣ ਯੋਗ ਹੇ ਜਦੋਂ ਇਬਰਾਹੀਮ ਨੇ ਆਪਣੇ ਪਿਤਾ ਆਜ਼ਰ ਨੂੰ ਕਿਹਾ ਸੀ, ਕੀ ਤੁਸੀਂ ਬੁਤਾਂ ਨੂੰ ਇਸ਼ਟ ਬਣਾਉਂਦੇ ਹੋ ? ਮੈਂ ਤੁਹਾਨੂੰ ਅਤੇ ਤੁਹਾਡੀ ਸਾਰੀ ਬਰਾਦਰੀ ਨੂੰ ਗੁਮਰਾਹੀ ਵਿਚ ਪਿਆ ਵੇਖ ਰਿਹਾ ਹਾਂ।[7]","footnotes":"[7] ਹਜ਼ਰਤ ਇਬਰਾਹੀਮ ਦੇ ਪਿਤਾ ਆਪਣੀ ਕੌਮ ਵਾਂਗ ਕੁਰਾਹੇ ਪਏ ਹੋਏ ਸੀ ਸੋ ਦੂਜੇ ਮੁਸ਼ਰਿਕਾਂ ਵਾਂਗ ਉਹ ਵੀ ਨਰਕ ਵਿਚ ਜਾਣਗੇ ਜਿਵੇਂ ਹਦੀਸ ਵਿਚ ਹੇ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਹਸ਼ਰ ਵਾਲੇ ਦਿਨ ਇਬਰਾਹੀਮ ਆਪਣੇ ਪਿਤਾ ਆਜ਼ਰ ਨੂੰ ਜਿਨ੍ਹਾਂ ਦਾ ਚਿਹਰਾ ਮਿੱਟੀ ਘੱਟੇ ਨਾਲ ਲੁਕਿਆ ਹੋਵੇਗਾ, ਇਬਰਾਹੀਮ ਉਹਨਾਂ ਨੂੰ ਕਹਿਣਗੇ ਕੀ ਮੈਂ ਨੇ ਤੁਹਾਨੂੰ ਨਹੀਂ ਕਿਹਾ ਸੀ ਕਿ ਨਾ-ਫ਼ਰਮਾਨੀ ਨਾ ਕਰਨਾ ਤਾਂ ਆਜ਼ਰ ਆਖੇਗਾ ਕਿ ਅੱਜ ਮੈਂ ਤੇਰੀ ਨਾ-ਫ਼ਰਮਾਨੀ ਨਹੀਂ ਕਰਾਂਗਾ। ਇਬਰਾਹੀਮ ਆਪਣੇ ਰੱਬ ਨੂੰ ਬੇਨਤੀ ਕਰਨਗੇ ਕਿ ਹੇ ਰੱਬ! ਤੈਨੂੰ ਮੇਰੇ ਨਾਲ ਵਾਅਦਾ ਕੀਤਾ ਸੀ ਕਿ ਤੂੰ ਹਸ਼ਰ ਵਾਲੇ ਦਿਨ ਮੈਨੂੰ ਜ਼ਲੀਲ ਨਹੀਂ ਹੋਣ ਦੇਵੇਂਗਾ ਇਸ ਤੋਂ ਵੱਧ ਕੇ ਮੇਰੀ ਰੁਸਵਾਈ ਕੀ ਹੋਵੇਗੀ ਕਿ ਮੇਰੇ ਪਿਤਾ ਜ਼ਲੀਲ ਹੋਵੇ ਅਤੇ ਤੇਰੀ ਰਹਿਮਤ ਤੋਂ ਵਾਂਝਾ ਰਹਿ ਜਾਵੇ। ਇਸ ’ਤੇ ਅੱਲਾਹ ਫ਼ਰਮਾਏਗਾ ਮੈਂਨੇ ਕਾਫ਼ਿਰਾਂ ਲਈ ਮੰਨਤ ਨੂੰ ਹਰਾਮ ਕਰ ਛੱਡਿਆ ਹੇ, ਫੇਰ ਫ਼ਰਮਾਏਗਾ ਹੇ ਇਬਰਾਹੀਮ! ਆਪਣੇ ਪੈਰਾਂ ਦੇ ਹੇਠ ਵੇਖ ਇਬਰਾਹੀਮ ਵੇਖਣਗੇ ਕਿ ਗੰਦਗੀ ਨਾਲ ਭਰਿਆ ਹੋਇਆ ਇਕ ਬਿੱਜੂ ਹੇ ਜਿਸ ਨੂੰ ਲੱਤਾ ਤੋਂ ਫੜ੍ਹਿਆ ਜਾਵੇਗਾ ਅਤੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 3350)"},{"id":75,"translation":"ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।"},{"id":76,"translation":"ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।"},{"id":77,"translation":"ਫੇਰ ਜਦੋਂ ਚੰਨ ਨੂੰ ਚਮਕਦਾ ਦੇਖਿਆ ਤਾਂ ਕਿਹਾ ਕਿ ਇਹ ਮੇਰਾ ਰੱਬ ਹੇ। ਪ੍ਰੰਤੂ ਜਦੋਂ ਉਹ ਵੀ ਡੁੱਬ ਗਿਆ ਤਾਂ ਆਪ ਨੇ ਕਿਹਾ ਕਿ ਜੇ ਮੈਨੂੰ ਮੇਰੇ ਰੱਬ ਨੇ ਹਿਦਾਇਤ ਨਾ ਬਖ਼ਸ਼ੀ ਤਾਂ ਮੈਂ ਵੀ ਕੁਰਾਹੇ ਪੈਣ ਵਾਲਿਆਂ ਵਿੱਚੋਂ ਹੋ ਜਾਵਾਂਗਾ।"},{"id":78,"translation":"ਫੇਰ ਜਦੋਂ ਉਸ ਨੇ ਸੂਰਜ ਨੂੰ ਲਿਸ਼ਕਾਰੇ ਮਾਰਦਾ ਹੋਇਆ ਵੇਖਿਆ ਤਾਂ ਆਖਿਆ ਕਿ ਇਹ ਮੇਰਾ ਰੱਬ ਹੇ, ਇਹ ਤਾਂ ਸਾਰਿਆਂ ਤੋਂ ਵੱਡਾ ਹੇ। ਜਦੋਂ ਉਹ ਵੀ ਡੁੱਬ ਗਿਆ ਤਾਂ ਆਪ (ਇਬਰਾਹੀਮ) ਨੇ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਮੈਂ ਤੁਹਾਡੀਆਂ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਇਆ ਹੋਇਆ ਹੇ।"},{"id":79,"translation":"ਮੈਂ ਨੇ ਆਪਣਾ ਮੂੰਹ ਉਸ ਹਸਤੀ ਵੱਲ ਹੀ ਕਰ ਲਿਆ ਹੇ ਜਿਸ ਨੇ ਅਕਾਸ਼ਾਂ ਨੂੰ ਅਤੇ ਧਰਤੀ ਨੂੰ ਸਾਜਿਆ ਹੇ। ਮੈਂ ਉਸੇ (ਅੱਲਾਹ) ਦਾ ਪਰਸਤਾਰ ਹਾਂ ਅਤੇ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਹਾਂ।"},{"id":80,"translation":"ਜਦੋਂ ਉਹ ਦੀ ਕੌਮ ਉਸ ਨਾਲ ਝਗੜਨ ਲੱਗੀ ਤਾਂ ਉਸ ਨੇ ਕੌਮ ਨੂੰ ਆਖਿਆ, ਕੀ ਤੁਸੀਂ ਅੱਲਾਹ ਦੇ ਮਾਮਲੇ ਵਿਚ ਮੇਰੇ ਨਾਲ ਝਗੜਦੇ ਹੋ? ਜਦ ਕਿ ਉਸੇ (ਅੱਲਾਹ) ਨੇ ਮੈਨੂੰ ਹਿਦਾਇਤ ਬਖ਼ਸ਼ੀ ਹੇ। ਮੈਂ ਉਹਨਾਂ ਤੋਂ ਨਹੀਂ ਡਰਦਾ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸ਼ਰੀਕ ਬਣਾਇਆ ਹੇ। ਹਾਂ! ਜੇ ਮੇਰਾ ਰੱਬ ਹੀ ਕੁੱਝ ਚਾਹੇ ਤਾਂ ਉਹ ਕਰ ਸਕਦਾ ਹੇ। ਮੇਰੇ ਰੱਬ ਦੇ ਗਿਆਨ ਦੇ ਘੇਰੇ ਵਿਚ ਹਰ ਚੀਜ਼ ਹੇ। ਕੀ ਤੁਸੀਂ ਫੇਰ ਵੀ ਨਹੀਂ ਵਿਚਾਰ ਕਰਦੇ ?"},{"id":81,"translation":"ਮੈਂ ਉਹਨਾਂ (ਇਸ਼ਟਾਂ) ਤੋਂ ਕਿਵੇਂ ਡਰਾਂ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਇਆ ਹੇ, ਜਦ ਕਿ ਤੁਸੀਂ ਇਸ ਗੱਲ ਤੋਂ ਨਹੀਂ ਡਰਦੇ ਕਿ ਤੁਸੀਂ ਉਹਨਾਂ ਨੂੰ ਅੱਲਾਹ ਦਾ ਸ਼ਰੀਕ ਬਣਾਇਆ ਹੇ ਜਿਨ੍ਹਾਂ ਲਈ ਉਸ ਨੇ ਕੋਈ ਦਲੀਲ ਨਹੀਂ ਉਤਾਰੀ? ਸੋ ਇਹਨਾਂ ਦੋਹਾਂ (ਮੁਸ਼ਰਿਕ ਤੇ ਮੋਮਿਨ) ਧੜ੍ਹਿਆਂ ਵਿੱਚੋਂ ਕੌਣ ਵਧੇਰੇ ਨਿਸ਼ਚਿੰਤ ਹੋਣ ਦਾ ਅਧਿਕਾਰ ਰੱਖਦਾ ਹੇ, ਜੇ ਤੁਸੀਂ ਜਾਣਦੇ ਹੋ (ਤਾਂ ਦੱਸੋ)?"},{"id":82,"translation":"ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ।"},{"id":83,"translation":"ਇਹ ਸਾਡੀ (ਅੱਲਾਹ ਦੀ) ਦਲੀਲ ਸੀ ਜਿਹੜੀ ਅਸੀਂ ਇਬਰਾਹੀਮ ਨੂੰ ਉਸ ਦੀ ਕੌਮ ਦਾ ਮੁਕਾਬਲਾ ਕਰਨ ਲਈ ਬਖ਼ਸ਼ੀ ਸੀ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਉਸ ਦੇ ਮਰਤਬੇ ਉੱਚੇ ਕਰ ਦਿੰਦੇ ਹਾਂ। ਬੇਸ਼ੱਕ (ਹੇ ਨਬੀ!) ਤੁਹਾਡਾ ਰੱਬ ਬਹੁਤ ਹੀ ਹਿਕਮਤ ਤੇ ਗਿਆਨ ਵਾਲਾ ਹੇ।"},{"id":84,"translation":"ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦਿੱਤਾ ਅਤੇ ਯਾਕੂਬ (ਪੋਤਰਾ) ਦਿੱਤਾ ਅਤੇ ਅਸੀਂ ਸਭ ਨੂੰ ਹਿਦਾਇਤ (ਭਾਵ ਨਬੂੱਵਤ) ਬਖ਼ਸ਼ੀ। ਇਸ ਤੋਂ ਪਹਿਲਾਂ ਅਸੀਂ ਨੂਹ ਨੂੰ ਹਿਦਾਇਤ ਬਖ਼ਸ਼ੀ ਸੀ ਅਤੇ ਉਸ ਦੀ ਔਲਾਦ ਵਿੱਚੋਂ ਦਾਊਦ, ਸੁਲੈਮਾਨ, ਅਯੂੱਬ, ਯੂਸੁਫ਼, ਮੂਸਾ ਤੇ ਹਾਰੂਨ ਨੂੰ ਵੀ ਹਿਦਾਇਤ ਬਖ਼ਸ਼ੀ ਸੀ, ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਚੰਗਾ ਬਦਲਾ ਦਿਆ ਕਰਦੇ ਹਾਂ।"},{"id":85,"translation":"ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ।"},{"id":86,"translation":"(ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ।"},{"id":87,"translation":"ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।"},{"id":88,"translation":"ਇਹ ਅੱਲਾਹ ਦੀ ਹਿਦਾਇਤ ਹੀ ਹੇ, ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੇ ਇਸ ਵੱਲ ਅਗਵਾਈ ਕਰਦਾ ਹੇ। ਜੇ ਕੀਤੇ ਉਹ ਲੋਕ ਵੀ ਸ਼ਿਰਕ ਕਰਦੇ ਤਾਂ ਜੋ ਵੀ ਉਹ ਨੇਕੀ ਕਰਦੇ ਉਹ ਸਾਰੀ ਕੀਤੀ ਕੱਤਰੀ ਅਜਾਈਂ ਚੱਲੀ ਜਾਂਦੀ।"},{"id":89,"translation":"ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਕਿਤਾਬ, ਹਿਕਮਤ ਅਤੇ ਨਬੁਵੱਤ ਰਾਹੀਂ ਨਿਵਾਜ਼ਿਆ ਸੀ। ਜੇ ਇਹ ਲੋਕ ਇਸ (ਰੱਬੀ ਹਿਦਾਇਤ) ਦਾ ਇਨਕਾਰ ਕਰਦੇ ਹਨ ਤਾਂ ਅਸੀਂ ਇਸ (ਨਿਅਮਤ) ਦੀ ਸੰਭਾਲ ਲਈ ਇਕ ਅਜਿਹੀ ਕੌਮ ਤਿਆਰ ਕਰ ਰੱਖੀ ਹੇ ਜਿਹੜੀ ਇਹਨਾਂ (ਹਿਦਾਇਤਾਂ) ਦਾ ਇਨਕਾਰ ਕਰਨ ਵਾਲੀ ਨਹੀਂ ਹੋਵੇਗੀ।"},{"id":90,"translation":"ਇਹੋ ਉਹ ਲੋਕ ਹਨ ਜਿਨ੍ਹਾਂ ਦੀ ਹਿਦਾਇਤ ਅੱਲਾਹ ਵੱਲੋਂ ਹੋਈ ਸੀ। ਸੋ (ਹੇ ਮੁਹੰਮਦ ਸ:!) ਤੁਸੀਂ ਵੀ ਉਹਨਾਂ ਦੇ ਹੀ ਰਾਹ ’ਤੇ ਟੁਰੋ ਅਤੇ ਆਖ ਦਿਓ! ਕਿ ਮੈਂ ਤੁਹਾਥੋਂ ਇਸ ਕੰਮ (ਹਿਦਾਇਤ ਦੇਣ) ਦਾ ਕੋਈ ਬਦਲਾ ਨਹੀਂ ਚਾਹੁੰਦਾ। ਇਹ ਤਾਂ ਸਾਰੇ ਜਹਾਨ ਵਾਲਿਆਂ ਲਈ ਇਕ ਨਸੀਹਤ ਹੇ।"},{"id":91,"translation":"ਇਹਨਾਂ ਲੋਕਾਂ (ਕਾਫ਼ਿਰਾਂ) ਨੇ ਅੱਲਾਹ ਦੀ ਉਹ ਕਦਰ ਨਹੀਂ ਕੀਤੀ ਜਿਸ ਦਾ ਉਹ ਹੱਕਦਾਰ ਸੀ, ਜਦੋਂ ਉਹਨਾਂ ਨੇ ਇਹ ਕਿਹਾ ਕਿ ਅੱਲਾਹ ਨੇ ਕਿਸੇ ਮਨੁੱਖ ਉੱਤੇ ਕੋਈ ਵੀ ਚੀਜ਼ (.ਕੁਰਆਨ) ਨਾਜ਼ਿਲ ਨਹੀਂ ਕੀਤੀ। (ਹੇ ਮੁਹੰਮਦ!) ਤੁਸੀਂ ਇਹਨਾਂ ਤੋਂ ਇਹ ਪੁੱਛੋ ਕਿ ਉਹ ਕਿਤਾਬ ਕਿਸ ਨੇ ਨਾਜ਼ਿਲ ਕੀਤੀ ਸੀ ਜਿਸ ਨੂੰ ਮੂਸਾ ਲਿਆਏ ਸੀ ਜਿਹੜੀ ਸਾਰੇ ਲੋਕਾਂ ਲਈ ਇਕ ਨੂਰ ਅਤੇ ਹਿਦਾਇਤ ਸੀ। ਜਿਸ (ਦੀਆਂ ਹਿਦਾਇਤਾਂ) ਨੂੰ ਤੁਸੀਂ (ਆਪਣੀ ਇੱਛਾ ਅਨੁਸਾਰ) ਵੱਖਰੇ-ਵੱਖਰੇ ਪਤਰਿਆਂ ਉੱਤੇ ਨਕਲ ਕਰਦੇ ਰਹੇ ਹੋ। ਇਹਨਾਂ ਵਿੱਚੋਂ ਕੁੱਝ ਹੁਕਮਾਂ ਨੂੰ ਸਾਹਮਣੇ ਲਿਆਉਂਦੇ ਹੋ ਅਤੇ ਕੁੱਝ ਨੂੰ ਲੁਕਾ ਲੈਂਦੇ ਹੋ (ਉਸ ਕਿਤਾਬ ਤੌਰੈਤ ਰਾਹੀਂ) ਤੁਹਾਨੂੰ ਉਹ ਗਿਆਨ ਦਿੱਤਾ ਗਿਆ ਜਿਹੜਾ ਨਾ ਤੁਹਾਡੇ ਕੋਲ ਸੀ ਅਤੇ ਨਾ ਹੀ ਤੁਹਾਡੇ ਪਿਓ ਦਾਦਿਆਂ ਨੂੰ ਹੀ ਸੀ। ਸੋ (ਹੇ ਨਬੀ!) ਤੁਸੀਂ ਆਖ ਦਿਓ ਕਿ ਉਹ (ਤੌਰੈਤ ਦਾ ਗਿਆਨ) ਅੱਲਾਹ ਨੇ ਹੀ ਉਤਾਰਿਆ ਸੀ। ਫੇਰ ਇਹਨਾਂ ਨੂੰ (ਇਹਨਾਂ ਦੇ ਹਾਲ ’ਤੇ) ਛੱਡ ਦਿਓ, ਉਹ ਆਪਣੀਆਂ ਦਲੀਲ ਬਾਜ਼ੀਆਂ ਵਿਚ ਖੇਡਦੇ ਰਹਿਣ।"},{"id":92,"translation":"ਇਹ ਕਿਤਾਬ (.ਕੁਰਆਨ) ਨੂੰ ਅਸੀਂ ਉਤਾਰਿਆ ਹੇ, ਜਿਹੜੀ ਬਹੁਤ ਹੀ ਬਰਕਤਾਂ ਵਾਲੀ ਹੇ ਅਤੇ ਆਪਣੇ ਤੋਂ ਪਹਿਲੀਆਂ (ਕਿਤਾਬਾਂ) ਦੀ ਪੁਸ਼ਟੀ ਕਰਦੀ ਹੇ। ਤਾਂ ਜੋ ਤੁਸੀਂ ਇਸ ਦੁਆਰਾ ਮੱਕੇ ਵਾਲਿਆਂ ਨੂੰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਡਰਾਓ। ਜਿਹੜੇ ਲੋਕੀ ਆਖ਼ਿਰਤ ਉੱਤੇ ਵਿਸ਼ਵਾਸ ਰੱਖਦੇ ਹਨ ਅਜਿਹੇ ਲੋਕ ਹੀ ਇਸ (.ਕੁਰਆਨ) ਉੱਤੇ ਈਮਾਨ ਰੱਖਦੇ ਹਨ ਅਤੇ ਆਪਣੀਆਂ ਨਮਾਜ਼ਾਂ ਦੀ ਰਖਵਾਲੀ ਕਰਦੇ ਹਨ।"},{"id":93,"translation":"ਉਸ ਵਿਅਕਤੀ ਤੋਂ ਵੱਧ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠੀ ਊਜ ਲਾਵੇ ਜਾਂ ਇਹ ਕਹੇ ਕਿ ਮੇਰੇ ਉੱਤੇ ਵੀ ਵਹੀ ਨਾਜ਼ਿਲ ਕੀਤੀ ਗਈ ਹੇ, ਜਦੋਂ ਕਿ ਉਸ ਕੋਲ ਰੱਬ ਵੱਲੋਂ ਕੋਈ ਵੀ ਵਹੀ ਨਾਜ਼ਿਲ ਨਹੀਂ ਹੋਈ ਜਾਂ ਜਿਹੜਾ ਵਿਅਕਤੀ ਇਹ ਕਹੇ ਕਿ ਜਿਹੋ ਜਿਹਾ ਕਲਾਮ ਅੱਲਾਹ ਨੇ ਉਤਾਰਿਆ ਹੇ ਮੈਂ ਵੀ ਇਸੇ ਪ੍ਰਕਾਰ ਦਾ ਲਿਆ ਸਕਦਾ ਹਾਂ। ਜਦੋਂ ਤੁਸੀਂ ਇਹਨਾਂ ਜ਼ਾਲਮਾਂ ਨੂੰ ਮੌਤ ਦੀਆਂ ਸਖ਼ਤੀਆਂ ਵਿਚ ਗਿਰਫ਼ਤਾਰ ਵੇਖੋਗੇ ਅਤੇ ਫ਼ਰਿਸ਼ਤੇ ਇਹ ਕਹਿੰਦੇ ਹੋਏ ਆਪਣੇ ਹੱਥ ਵਧਾ ਰਹੇ ਹੋਣਗੇ ਕਿ ਕੱਢੋ ਆਪਣੀਆਂ ਜਾਨਾਂ, ਅੱਜ ਤੁਹਾਨੂੰ ਜ਼ਲੀਲ ਕਰਨ ਵਾਲੀ ਸਜ਼ਾ ਦਿੱਤੀ ਜਾਵੇਗੀ[8] ਕਿਉਂ ਜੋ ਤੁਸੀਂ ਅੱਲਾਹ ’ਤੇ ਊਜਾਂ ਲਾਕੇ ਅਣ-ਹੱਕੀਆਂ ਗੱਲਾਂ ਘੜ੍ਹਦੇ ਸੀ ਅਤੇ ਉਸ ਦੀਆਂ ਆਇਤਾਂ ਤੋਂ ਤਕੱਬਰ (ਘਮੰਡ ਵਿਚ ਆ ਕੇ ਇਨਕਾਰ) ਕਰਦੇ ਸੀ।","footnotes":"[8] ਇਸ ਤੋਂ ਅਜ਼ਾਬੇ ਕਬਰ ਹੋਣਾ ਸਿੱਧ ਹੁੰਦਾ ਹੇ ਜਿਹੜਾ ਹੱਕ ਸੱਚ ’ਤੇ ਆਧਾਰਿਤ ਹੇ। ਇਸੇ ਤਰ੍ਹਾਂ ਸੂਰਤ ਮੋਮਿਨ ਦੀ 45, 46 ਆਇਤ ਤੋਂ ਵੀ ਇਸ ਦਾ ਸਬੂਤ ਮਿਲਦਾ ਹੇ। ਜਿਸ ਵਿਚ ਆਲੇ-ਫ਼ਿਰਔੌਨ ਦੇ ਅਜ਼ਾਬ ਦੀ ਗੱਲ ਕੀਤੀ ਗਈ ਹੇ। ਅੱਲਾਹ ਦਾ ਫ਼ਰਮਾਨ ਹੇ ਅਤੇ ਆਲੇ ਫ਼ਿਰਔੌਨ ਨੂੰ ਬਹੁਤ ਹੀ ਭੈੜਾ ਦਰਦਨਾਕ ਅਜ਼ਾਬ ਘੇਰੇ ਵਿਚ ਲੈ ਲਵੇਗਾ। ਜਿਸ ਦੇ ਸਾਹਮਣੇ ਸਵੇਰੇ-ਸ਼ਾਮ ਉਹ ਲਿਆਏ ਜਾਣਗੇ ਅਤੇ ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਹੁਕਮ ਦਿੱਤਾ ਜਾਵੇਗਾ ਕਿ ਫ਼ਿਰਔੌਨ ਦੇ ਸਾਥੀਆਂ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ ਇਹ ਆਇਤ ਕਬਰ ਦੇ ਅਜ਼ਾਬ ਦੀ ਖੁੱਲ੍ਹੀ ਦਲੀਲ ਹੇ। ਇਕ ਦੂਜੀ ਹਦੀਸ ਵਿਚ ਇਸ ਨੂੰ ਵਿਸਥਾਰ ਨਾਲ ਦੱਸਿਆ ਗਿਆ ਹੇ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ, ਜਦੋਂ ਮੋਮਿਨ ਨੂੰ ਦਫ਼ਨ ਕਰਨ ਤੋਂ ਬਾਅਦ ਕਬਰ ਵਿਚ ਬਿਠਾਇਆ ਜਾਂਦਾ ਹੇ ਤਾਂ ਉਸ ਦੇ ਕੋਲ ਇਕ ਫ਼ਰਿਸ਼ਤਾ ਆਉਂਦਾ ਹੇ ਫੇਰ ਉਹ ਗਵਾਹੀ ਦਿੰਦਾ ਹੇ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ ਅਤੇ .ਕੁਰਆਨ ਦੀ ਇਹ ਆਇਤ ਅੱਲਾਹ ਈਮਾਨ ਵਾਲਿਆਂ ਨੂੰ ਪੱਕੀ ਗੱਲ ਦੁਆਰਾ ਦੁਨੀਆਂ ਤੇ ਆਖ਼ਿਰਤ ਵਿਚ ਪੈਰ ਜਮਾਈ ਰੱਖਦਾ ਹੇ। (ਸਹੀ ਬੁਖ਼ਾਰੀ, ਹਦੀਸ:1369) ਹਜ਼ਰਤ ਅਨਸ ਤੋਂ ਪਤਾ ਲੱਗਦਾ ਹੇ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਲੋਕੀ ਮੁਰਦੇ ਨੂੰ ਦਫ਼ਨ ਕਰਕੇ ਜਦੋਂ ਵਾਪਸ ਆਉਂਦੇ ਹਨ ਤਾਂ ਉਹ ਉਹਨਾਂ ਦੇ ਪੈਰਾਂ ਦੀ ਆਵਾਜ਼ ਸੁਣਦਾ ਹੇ ਫੇਰ ਦੋ ਫ਼ਰਿਸ਼ਤੇ ਆਉਂਦੇ ਹਨ ਅਤੇ ਉਸ ਮੁਰਦੇ ਨੂੰ ਬਿਠਾ ਕੇ ਪੁੱਛਦੇ ਹਨ ਕਿ ਮੁਹੰਮਦ (ਸ:) ਦੇ ਪ੍ਰਤੀ ਤੂੰ ਦੁਨੀਆਂ ਵਿਚ ਕੀ ਕਿਹਾ ਕਰਦਾ ਸੀ ਤਾਂ ਉਹ ਜਵਾਬ ਵਿਚ ਕਹੇਗਾ, ਮੈਂ ਗਵਾਹੀ ਦਿੰਦਾ ਹਾਂ ਕਿ ਇਹ ਅੱਲਾਹ ਦੇ ਬੰਦੇ ਅਤੇ ਉਸ ਦੇ ਰਸੂਲ ਹਨ ਫੇਰ ਉਸ ਨੂੰ ਕਿਹਾ ਜਾਵੇਗਾ ਕਿ ਰਤਾ ਨਰਕ ਵਿਚ ਆਪਣੀ ਉਹ ਥਾਂ ਵੇਖ ਜਿਸ ਨੂੰ ਬਦਲ ਕੇ ਅੱਲਾਹ ਨੇ ਤੇਰਾ ਟਿਕਾਣਾ ਜੰਨਤ ਵਿਚ ਬਣਾ ਦਿੱਤਾ ਹੇ। ਫੇਰ ਨਬੀ (ਸ:) ਨੇ ਫ਼ਰਮਾਇਆ, ਉਹ ਮਰਨ ਵਾਲਾ ਦੋਵੇਂ ਟਿਕਾਣਿਆਂ ਨੂੰ ਵੇਖੇਗਾ ਪਰ ਜਿਹੜਾ ਕਾਫ਼ਿਰ ਹੋਵੇਗਾ ਉਹ ਫ਼ਰਿਸ਼ਤਿਆਂ ਨੂੰ ਕਹੇਗਾ ਮੈਂ ਇਸ ਵਿਅਕਤੀ (ਮੁਹੰਮਦ ਸ:) ਬਾਰੇ ਕੁੱਝ ਨਹੀਂ ਜਾਣਦਾ ਜੋ ਕੁੱਝ ਲੋਕੀ ਕਹਿੰਦੇ ਸੀ ਮੈਂਨੇ ਵੀ ਉਹੀ ਕਹਿ ਦਿੱਤਾ ਉਸ ਨੂੰ ਕਿਹਾ ਜਾਵੇਗਾ ਕਿ ਨਾ ਤੂੰ ਜਾਣਦਾ ਸੀ, ਅਤੇ ਨਾ ਹੀ .ਕੁਰਆਨ ਤੋਂ ਹਿਦਾਇਤ ਲਈ, ਫੇਰ ਉਸ ਦੇ ਚਿਹਰੇ ’ਤੇ ਇੰਨੀ ਜ਼ੋਰ ਨਾਲ ਥੌੜੇ ਨਾਲ ਸੱਟ ਮਾਰੀ ਜਾਵੇਗੀ ਕਿ ਉਹ ਚੀਕਾਂ ਮਾਰੇਗਾ ਜਿਸ ਨੂੰ ਮਨੁੱਖਾਂ ਤੇ ਜਿੰਨਾਂ ਤੋਂ ਛੁੱਟ ਦੂਰ ਨੇੜੇ ਦੀ ਸਾਰੀ ਮਖ਼ਲੂਕ ਸੁਣੇਗੀ। (ਸਹੀ ਬੁਖ਼ਾਰੀ, ਹਦੀਸ: 1338)"},{"id":94,"translation":"ਅੱਜ ਤੁਸੀਂ ਸਾਡੇ ਕੋਲ ਉਸੇ ਤਰ੍ਹਾਂ ਇਕੱਲੇ-ਇਕੱਲੇ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਇਕੱਲਾ ਪੈਦਾ ਕੀਤਾ ਸੀ। ਜੋ ਕੁੱਝ ਅਸੀਂ ਤੁਹਾਨੂੰ (ਮਾਲ ਔਲਾਦ ਆਦਿ) ਦਿੱਤਾ ਸੀ ਉਸ ਨੂੰ ਆਪਣੇ ਪਿੱਛੇ ਛੱਡ ਆਏ ਹੋ। ਅੱਜ ਅਸੀਂ ਤੁਹਾਡੇ ਨਾਲ ਤੁਹਾਡੇ ਉਹਨਾਂ ਸਿਫ਼ਾਰਸ਼ੀਆਂ ਨੂੰ ਨਹੀਂ ਵੇਖਦੇ ਜਿਨ੍ਹਾਂ ਬਾਰੇ ਤੁਸੀਂ ਦਾਅਵਾ ਕਰਦੇ ਸੀ ਕਿ ਉਹ (ਤੁਹਾਡੀ ਬੰਦਗੀ ਵਿਚ) ਅੱਲਾਹ ਦੇ ਸ਼ਰੀਕ ਹਨ। ਅੱਜ ਤੁਹਾਡੇ ਸਾਰੇ ਆਪਸੀ ਸੰਪਰਕ ਟੱਟ ਗਏ ਹਨ। ਅੱਜ ਉਹ ਸਾਰੇ ਤੁਹਾਥੋਂ ਖੁੱਸ ਗਏ ਜਿਨ੍ਹਾਂ ਨੂੰ ਤੁਸੀਂ ਆਪਣਾ ਇਸ਼ਟ ਸਮਝਦੇ ਸੀ।"},{"id":95,"translation":"ਬੇਸ਼ੱਕ ਅੱਲਾਹ ਹੀ ਦਾਣੇ ਅਤੇ ਗੁਠਲੀ ਨੂੰ ਫ਼ਾੜਣ ਵਾਲਾ ਹੇ। ਉਹ ਜਾਨਦਾਰ ਨੂੰ ਬੇਜਾਨ ਵਿਚੋਂ ਅਤੇ ਬੇਜਾਨ ਨੂੰ ਜਾਨਦਾਰ ਵਿੱਚੋਂ ਕੱਢਦਾ ਹੇ। ਇਹ ਹੇ ਅੱਲਾਹ, ਸਾਰੇ ਕੰਮ ਕਰਨ ਵਾਲਾ, ਸੋ ਤੁਸੀਂ ਕਿੱਧਰ ਭਟਕੇ ਫਿਰ ਰਹੇ ਹੋ।"},{"id":96,"translation":"ਉਹ ਸਵੇਰ ਦਾ ਚਾਨਣ (ਰਾਤ ਵਿੱਚੋਂ) ਕੱਢਦਾ ਹੇ। ਉਸੇ ਨੇ ਰਾਤ ਨੂੰ ਆਰਾਮ ਦਾ ਸਾਧਨ ਬਣਾਇਆ, ਸੂਰਜ ਤੇ ਚੰਨ ਨੂੰ ਸਮੇਂ ਦਾ ਇਕ ਹਿਸਾਬ ਰੱਖਣ ਦਾ ਸਾਧਨ ਬਣਾਇਆ। ਇਹ ਸਭ ਗੱਲਾਂ ਉਸੇ ਜ਼ੋਰਾਵਰ ਤੇ ਜਾਣਨਹਾਰ ਦੇ ਨਿਸ਼ਚਿਤ ਕੀਤੇ ਹੋਏ ਅਨੁਮਾਨ ਹਨ।"},{"id":97,"translation":"ਅਤੇ ਉਹੀਓ ਹੇ ਜਿਸ ਨੇ ਤੁਹਾਡੇ ਲਈ ਤਾਰੇ ਬਣਾਏ ਤਾਂ ਜੋ ਤੁਸੀਂ ਇਹਨਾਂ ਦੁਆਰਾ ਜਲ ਤੇ ਥਲ[9] ਦੇ ਹਨੇਰਿਆਂ ਵਿਚ ਰਸਤਾ ਲਭ ਸਕੋ। ਬੇਸ਼ੱਕ ਅਸੀਂ ਸਾਰੀਆਂ ਆਇਤਾਂ (ਨਿਸ਼ਾਨੀਆਂ) ਗਿਆਨ ਰੱਖਣ ਵਾਲਿਆਂ ਲਈ ਵਿਸਥਾਰ ਨਾਲ ਬਿਆਨ ਕਰ ਦਿੱਤੀਆਂ ਹਨ।","footnotes":"[9]ਹਜ਼ਰਤ ਕਤਾਦਾਹ ਫ਼ਰਮਾਉਂਦੇ ਹਨ ਕਿ ਤਾਰੇ ਬਣਾਉਣ ਦੇ ਤਿੰਨ ਲਾਭ ਹਨ (1) ਅਕਾਸ਼ੀ ਦੁਨੀਆਂ ਨੂੰ ਸਜਾਉਣਾ (2) ਇਹਨਾਂ ਦੁਆਰਾ ਸ਼ੈਤਾਨਾਂ ਨੂੰ ਮਾਰ ਕੇ ਭਜਾਉਣਾ (3) ਇਹਨਾਂ ਦੁਆਰਾ ਮੁਸਾਫ਼ਰਾਂ ਨੂੰ ਰਾਤ ਦੇ ਸਮੇਂ ਆਪਣੀ ਰਾਹ ਦਾ ਪਤਾ ਲਗਾਉਣਾ ਇਹਨਾਂ ਤੋਂ ਇਲਾਵਾ ਜੇ ਕੋਈ ਇਸ ਆਇਤ ਦਾ ਕੋਈ ਹੋਰ ਅਰਥ ਕੱਢਦਾ ਹੇ ਤਾਂ ਉਹ ਗ਼ਲਤੀ ’ਤੇ ਹੇ ਅਤੇ ਆਪਣੀ ਮਿਹਨਤ ਨੂੰ ਬਰਬਾਦ ਕਰ ਰਿਹਾ ਹੇ ਅਤੇ ਅਜਿਹੀ ਚੀਜ਼ਾਂ ਦੀ ਭਾਲ ਕਰਦਾ ਹੇ ਜਿਸ ਦੁਆਰਾ ਉਹ ਆਪਣੇ ਆਪ ਨੂੰ ਕਠਨਾਈ ਵਿਚ ਪਾ ਰਿਹਾ ਹੇ। ਜਿਹੜੀਆਂ ਉਸ ਦੇ ਗਿਆਨ ਤੋਂ ਬਾਹਰ ਹਨ। (ਸਹੀ ਬੁਖ਼ਾਰੀ)"},{"id":98,"translation":"ਉਹੀਓ ਹੇ ਜਿਸ ਨੇ ਤੁਹਾਨੂੰ ਇਕ ਜਾਨ ਤੋਂ ਪੈਦਾ ਕੀਤਾ ਫੇਰ ਹਰੇਕ ਲਈ ਇਕ ਥਾਂ ਰਹਿਣ ਵਾਲੀ (ਭਾਵ ਆਖ਼ਿਰਤ) ਹੇ ਅਤੇ ਦੂਜੀ ਥਾਂ ਅਮਾਨਤ ਵਜੋਂ (ਭਾਵ ਸੰਸਾਰ) ਹੇ। ਬੇਸ਼ੱਕ ਅਸੀਂ ਸਾਰੀਆਂ ਦਲੀਲਾਂ ਖੋਲ ਖੋਲ ਕੇ ਬਿਆਨ ਕਰਦੇ ਹਾਂ, ਉਹਨਾਂ ਲੋਕਾਂ ਲਈ, ਜਿਹੜੇ ਸੂਝ-ਬੂਝ ਰੱਖਦੇ ਹਨ।"},{"id":99,"translation":"ਉਹੀਓ ਹੇ ਜਿਸ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਉਸ ਦੁਆਰਾ ਅਸੀਂ ਹਰ ਪ੍ਰਕਾਰ ਦੀ ਪੈਦਾਵਾਰ ਉਗਾਈ, ਫੇਰ ਇਸੇ ਨਾਲ ਹਰੀਆਂ ਭਰੀਆਂ ਖੇਤੀਆਂ ਉਗਾਈਆਂ ਜਿਨ੍ਹਾਂ ਤੋਂ ਉੱਪਰ ਥੱਲੇ ਦਾਣੇ ਕੱਢਦੇ ਹਾਂ ਅਤੇ ਖਜੂਰ ਦੇ ਦਰਖ਼ਤਾਂ ਤੋਂ ਫਲਾਂ ਦੇ ਗੁੱਛੇ ਦੇ ਗੁੱਛੇ ਪੈਦਾ ਕੀਤੇ ਜਿਹੜੇ ਭਾਰ ਕਾਰਨ ਝੁਕ ਜਾਂਦੇ ਹਨ। ਅੰਗੂਰ, ਜ਼ੈਤੂਨ ਤੇ ਅਨਾਰ ਦੇ ਬਾਗ਼ ਲਾਏ ਜਿਨ੍ਹਾਂ ਦੇ ਫਲ ਇਕ ਦੂਜੇ ਨਾਲ ਰਲਦੇ-ਮਿਲਦੇ ਹਨ, ਪਰ ਹਰੇਕ ਦੀ ਵਿਸ਼ੇਸ਼ਤਾ ਵੱਖੋ-ਵੱਖ ਹੇ। ਜਦੋਂ ਇਹ ਦਰਖ਼ਤ ਫਲ ਦੇਣ ਲੱਗਦੇ ਹਨ ਫੇਰ ਉਹਨਾਂ ਦੇ ਫਲ ਦੇਣ ਅਤੇ ਪੱਕਣ ਦੀ ਹਾਲਤ ਵੱਲ ਧਿਆਨ ਦਿਓ। ਇਹਨਾਂ ਵਿਚ ਦਲੀਲਾਂ ਹਨ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।"},{"id":100,"translation":"ਪਰ ਫੇਰ ਵੀ ਲੋਕਾਂ ਨੇ ਜਿੰਨਾਂ ਨੂੰ ਅੱਲਾਹ ਦਾ ਸ਼ਰੀਕ ਬਣਾ ਰੱਖਿਆ ਹੇ ਜਦੋਂ ਕਿ ਇਹਨਾਂ ਸਾਰਿਆਂ ਨੂੰ ਅੱਲਾਹ ਨੇ ਹੀ ਪੈਦਾ ਕੀਤਾ ਹੇ ਅਤੇ ਇਹਨਾਂ ਲੋਕਾਂ ਨੇ ਬਿਨਾਂ ਗਿਆਨ ਤੋਂ ਅੱਲਾਹ ਲਈ ਪੁੱਤਰ ਤੇ ਧੀਆਂ ਥਾਪ ਦਿੱਤੀਆਂ ਹਨ।[10] ਉਹ (ਅੱਲਾਹ) ਪਾਕ ਹੇ, ਉਹਨਾਂ ਸਾਰੀਆਂ ਗੱਲਾਂ ਤੋਂ ਉੱਚਾ ਹੇ ਜਿਹੜੀਆਂ ਉਹ ਕਰਦੇ ਹਨ।","footnotes":"[10] ਅੱਲਾਹ ਫ਼ਰਮਾਉਂਦਾ ਹੇ ਕਿ ਆਦਮ ਦੀ ਔਲਾਦ ਨੇ ਮੈਨੂੰ ਝੁਠਲਾਇਆ ਜਦ ਕਿ ਉਸ ਨੂੰ ਇਹ ਹੱਕ ਨਹੀਂ ਸੀ ਅਤੇ ਉਹ ਮੈਨੂੰ ਗਾਲਾਂ ਦਿੰਦਾ ਹੇ ਜਦ ਕਿ ਇਹ ਵੀ ਉਸ ਨੂੰ ਹੱਕ ਨਹੀਂ ਪਹੁੰਚਦਾ ਆਦਮ ਦੀ ਔਲਾਦ ਦਾ ਮੈਨੂੰ ਝੁਠਲਾਉਣਾ ਇਹ ਹੇ ਕਿ ਉਹ ਦੁਆਵਾਂ ਕਰਦਾ ਹੇ ਕਿ ਮੈਂ ਉਸ ਨੂੰ ਮੁੜ ਜਿਊਂਦਾ ਕਰਨ ਵਿਚ ਸਮਰਥ ਨਹੀਂ, ਜਿਵੇਂ ਮੈਂ ਉਸ ਨੂੰ ਪਹਿਲਾਂ ਪੈਦਾ ਕੀਤਾ ਸੀ ਅਤੇ ਉਸ ਦੀਆਂ ਗਾਲਾਂ ਇਹ ਹਨ ਕਿ ਉਹ ਕਹਿੰਦਾ ਹੇ ਕਿ ਮੇਰੇ ਔਲਾਦ ਹੇ ਜਦ ਕਿ ਮੈਂ ਇਹਨਾਂ ਗੱਲਾਂ ਤੋਂ ਪਾਕ ਹਾਂ। (ਸਹੀ ਬੁਖ਼ਾਰੀ, ਹਦੀਸ: 4482)"},{"id":101,"translation":"ਉਹ ਅਕਾਸ਼ਾਂ ਤੇ ਧਰਤੀ ਦਾ ਰਚਣਹਾਰ ਹੇ। ਉਸ ਦੇ ਔਲਾਦ ਕਿਵੇਂ ਹੋ ਸਕਦੀ ਹੇ ਜਦ ਕਿ ਉਸ ਦੀ ਕੋਈ ਪਤਨੀ ਹੀ ਨਹੀਂ ? ਉਹੀਓ ਹਰ ਚੀਜ਼ ਨੂੰ ਪੈਦਾ ਕਰਨ ਵਾਲਾ ਨੂੰ ਅਤੇ ਉਹ ਹਰ ਚੀਜ਼ ਨੂੰ ਭਲੀ-ਭਾਂਤ ਜਾਣਦਾ ਹੇ।"},{"id":102,"translation":"ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।"},{"id":103,"translation":"ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।"},{"id":104,"translation":"ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।"},{"id":105,"translation":"ਇਸੇ ਪ੍ਰਕਾਰ ਅਸੀਂ ਆਪਣੀਆਂ ਆਇਤਾਂ ਘੜੀ-ਮੁੜੀ ਵੱਖੋ-ਵੱਖ ਢੰਗ ਨਾਲ ਬਿਆਨ ਕਰਦੇ ਹਾਂ ਤਾਂ ਜੋ ਕਾਫ਼ਿਰ ਆਖਣ ਕਿ ਤੁਸੀਂ (ਹੇ ਮੁਹੰਮਦ ਸ:!) ਕਿਸੇ ਤੋਂ ਪੜ੍ਹ ਕੇ ਆਏ ਹੋ ਅਤੇ ਜਿਹੜੇ ਲੋਕ ਗਿਆਨਵਾਨ ਹਨ ਅਸੀਂ ਉਹਨਾਂ ਉੱਤੇ (ਸੱਚਾਈ) ਪ੍ਰਗਟ ਕਰ ਦਈਏ।"},{"id":106,"translation":"(ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ ਜਿਹੜੀ ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਆਈ ਹੇ। ਉਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ। ਮੁਸ਼ਰਿਕਾਂ ਵੱਲ ਉੱਕਾ ਹੀ ਧਿਆਨ ਨਾ ਦੇਵੋ।"},{"id":107,"translation":"ਜੇ ਅੱਲਾਹ ਚਾਹੁੰਦਾ ਤਾਂ ਇਹ ਸ਼ਿਰਕ ਨਾ ਕਰਦੇ ਅਤੇ ਅਸੀਂ ਤੁਹਾਨੂੰ ਇਹਨਾਂ ਦੀ ਨਿਗਰਾਨੀ ਕਰਨ ਲਈ ਨਹੀਂ ਭੇਜਿਆ ਅਤੇ ਨਾ ਹੀ ਤੁਸੀਂ ਇਹਨਾਂ ਦੇ ਜ਼ਿੰਮੇਵਾਰ ਹੋ।"},{"id":108,"translation":"(ਹੇ ਮੁਸਲਮਾਨੋ!) ਮੁਸ਼ਰਿਕ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਪੂਜਾ ਕਰਦੇ ਹਨ, ਤੁਸੀਂ ਉਹਨਾਂ ਨੂੰ ਬੁਰਾ ਭਲਾ ਨਾ ਆਖੋ ਕਿਉਂ ਜੋ ਜਹਾਲਤ ਦੀਆਂ ਹੱਦਾਂ ਟੱਪਦੇ ਹੋਏ ਇਹ ਲੋਕ ਵੀ ਅੱਲਾਹ ਦੀ ਸ਼ਾਨ ਵਿਚ ਗ਼ੁਸਤਾਖੀਆਂ ਕਰਨਗੇ। ਅਸੀਂ ਇਸ ਪ੍ਰਕਾਰ ਹਰ ਉੱਮਤ (ਧਰਮ ਵਾਲਿਆਂ) ਲਈ ਉਹਨਾਂ ਦੇ ਕਰਮਾਂ ਵਿਚ ਖਿੱਚ ਪੈਦਾ ਕਰ ਛੱਡੀ ਹੇ। ਉਹਨਾਂ ਨੇ ਪਰਤ ਕੇ ਆਉਣਾ ਤਾਂ ਆਪਣੇ ਰੱਬ ਵੱਲ ਹੀ ਹੇ, ਫੇਰ ਉਹ ਉਹਨਾਂ ਨੂੰ ਦੱਸੇਗਾ ਕਿ ਉਹ (ਸੰਸਾਰ ਵਿਚ) ਕੀ ਕਰਦੇ ਸੀ?"},{"id":109,"translation":"ਉਹਨਾਂ ਲੋਕਾਂ ਨੇ ਪੱਕੀਆਂ ਕਸਮਾਂ ਅੱਲਾਹ ਦੇ ਨਾਂ ਦੀਆਂ ਖਾਦੀਆਂ ਕਿ ਜੇ ਉਹਨਾਂ ਕੋਲ ਕੋਈ ਨਿਸ਼ਾਨੀ (ਨਬੀ ਹੋਣ ਦੀ) ਆ ਜਾਵੇ ਤਾਂ ਉਹ ਜ਼ਰੂਰ ਹੀ ਈਮਾਨ ਲਿਆਉਣਗੇ। (ਹੇ ਨਬੀ!) ਤੁਸੀਂ ਆਖੋ ਕਿ ਨਿਸ਼ਾਨੀਆਂ ਤਾਂ ਸਾਰੀਆਂ ਅੱਲਾਹ ਦੇ ਕਬਜ਼ੇ ਵਿਚ ਹਨ, ਤੁਹਾਨੂੰ ਇਹ ਗੱਲ ਕੌਣ ਸਮਝਾਵੇ ਕਿ ਜਦੋਂ ਉਹ ਨਿਸ਼ਾਨੀ ਆ ਜਾਵੇਗੀ ਇਹ ਲੋਕ ਫੇਰ ਵੀ ਈਮਾਨ ਨਹੀਂ ਲਿਆਉਣਗੇ।"},{"id":110,"translation":"ਅਸੀਂ ਉਸੇ ਤਰ੍ਹਾਂ ਇਹਨਾਂ ਦੇ ਦਿਲਾਂ ਨੂੰ ਅਤੇ ਇਹਨਾਂ ਦੀਆਂ ਨਜ਼ਰਾਂ ਨੂੰ ਫੇਰ ਦਿਆਂਗੇ ਜਿਸ ਤਰ੍ਹਾਂ ਇਹ ਪਹਿਲੀ ਵਾਰ ਇਸ (.ਕੁਰਆਨ) ’ਤੇ ਈਮਾਨ ਨਹੀਂ ਲਿਆਏ ਸਨ। ਅਸੀਂ ਇਹਨਾਂ ਦੀ ਸਰਕਸ਼ੀ ਵਿਚ ਹੀ ਇਹਨਾਂ ਨੂੰ ਭਟਕਣ ਲਈ ਛੱਡ ਦੇਵਾਂਗੇ।"},{"id":111,"translation":"ਜੇਕਰ ਅਸੀਂ (ਅੱਲਾਹ) ਇਹਨਾਂ ਵੱਲ (ਕਾਫ਼ਿਰਾਂ ਦੀ ਮੰਗ ’ਤੇ) ਫ਼ਰਿਸ਼ਤੇ ਭੇਜ ਦਿੰਦੇ ਅਤੇ ਇਹਨਾਂ ਨਾਲ ਮੁਰਦੇ ਗੱਲਾਂ ਕਰਨ ਲਗ ਜਾਂਦੇ ਅਤੇ ਅਸੀਂ ਉਹ ਸਾਰੀਆਂ ਨਿਸ਼ਾਨੀਆਂ (ਜੋ ਉਹ ਮੰਗ ਕਰਦੇ ਹਨ) ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਜਮਾਂ ਕਰ ਦਿੰਦੇ ਤਾਂ ਵੀ ਇਹ ਲੋਕ ਈਮਾਨ ਨਹੀਂ ਲਿਆਉਣਗੇ। ਹਾਂ! ਜੇ ਅੱਲਾਹ ਹੀ ਚਾਹਵੇ ਤਾਂ ਵੱਖਰੀ ਗੱਲ ਹੇ। ਪਰ ਇਹਨਾਂ ਵਿਚ ਬਹੁਤੇ ਲੋਕ ਤਾਂ ਨਾ-ਸਮਝੀ ਦੀਆਂ ਗੱਲਾਂ ਕਰਦੇ ਹਨ।"},{"id":112,"translation":"ਇਸੇ ਤਰ੍ਹਾਂ ਅਸੀਂ ਹਰ ਨਬੀ ਦੇ ਦੁਸ਼ਮਨ ਮਨੁੱਖਾਂ ਤੇ ਜਿੰਨਾਂ ਵਿੱਚੋਂ ਬਣਾਏ, ਜਿਹੜੇ ਇਕ ਦੂਜੇ ਦੇ ਕੰਨਾਂ ਵਿਚ ਸੋਹਣੀਆਂ ਜਾਪਣ ਵਾਲੀਆਂ ਗੱਲਾਂ ਪਾਉਂਦੇ ਰਹਿੰਦੇ ਹਨ, ਤਾਂ ਜੋ ਉਸ ਨੂੰ ਧੋਖੇ ਵਿਚ ਰੱਖਿਆ ਜਾ ਸਕੇ। (ਹੇ ਨਬੀ!) ਜੇ ਅੱਲਾਹ ਚਾਹੁੰਦਾ ਤਾਂ ਇਹ ਅਜਿਹਾ ਨਾ ਕਰਦੇ। ਸੋ ਤੁਸੀਂ ਇਹਨਾਂ ਲੋਕਾਂ ਨੂੰ ਅਤੇ ਜੋ ਇਹ ਬੁਹਤਾਨ ਲਗਾ ਰਹੇ ਹਨ ਉਸ ਨੂੰ (ਉਹਨਾਂ ਦੇ ਹਾਲ ’ਤੇ) ਛੱਡ ਦਿਓ।"},{"id":113,"translation":"ਤਾਂ ਜੋ ਜਿਹੜੇ ਲੋਕ ਆਖ਼ਿਰਤ ਉੱਤੇ ਈਮਾਨ ਨਹੀਂ ਲਿਆਉਂਦੇ ਉਹਨਾਂ ਦੇ ਮਨ ਉਸ ਝੂਠ ਵੱਲ ਝੁਕ ਜਾਣ ਅਤੇ ਉਹ ਇਸ ਝੂਠ ਨੂੰ ਪਸੰਦ ਕਰਦੇ ਰਹਿਣ ਅਤੇ ਜਿਹੜੇ ਭੈੜੇ ਕੰਮ ਉਹ ਕਰ ਰਹੇ ਹਨ ਉਹ ਕਰਦੇ ਰਹਿਣ।"},{"id":114,"translation":"(ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।"},{"id":115,"translation":"ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।"},{"id":116,"translation":"ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।"},{"id":117,"translation":"(ਹਕੀਕਤ ਇਹ ਹੇ) ਕਿ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੇ ਜਿਹੜਾ ਉਸ ਦੀ ਰਾਹ ਤੋਂ ਬੇਰਾਹ ਹੋ ਜਾਂਦਾ ਹੇ ਅਤੇ ਉਹ ਹਿਦਾਇਤ ਵਾਲੇ ਲੋਕਾਂ ਨੂੰ ਵੀ ਜਾਣਦਾ ਹੇ (ਜਿਹੜੇ ਉਸ ਦੀ ਰਾਹ ’ਤੇ ਹੀ ਚਲਦੇ ਹਨ।)"},{"id":118,"translation":"ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।"},{"id":119,"translation":"ਕੀ ਕਾਰਨ ਹੇ ਕਿ ਤੁਸੀਂ ਉਸ ਜਾਨਵਰ ਦਾ (ਮਾਸ) ਨਹੀਂ ਖਾਂਦੇ ਜਿਸ ’ਤੇ ਅੱਲਾਹ ਦਾ ਨਾਂ ਲਿਆ ਗਿਆ ਹੇ। ਹਾਲਾਂ ਕਿ ਅੱਲਾਹ ਨੇ ਉਹਨਾਂ ਸਾਰੇ ਜਾਨਵਰਾਂ ਦੀ ਜਾਣਕਾਰੀ ਦੇ ਰਖੀ ਹੇ ਜਿਹੜੇ ਤੁਹਾਡੇ ਲਈ ਹਰਾਮ ਹਨ, ਪਰ ਜੇ ਸਖ਼ਤ ਮਜਬੂਰੀ ਦੀ ਗੱਲ ਹੋਵੇ ਤਾਂ ਉਹ (ਹਰਾਮ) ਵੀ ਹਲਾਲ (ਜਾਇਜ਼) ਹੇ ਅਤੇ ਇਹ ਵੀ ਗੱਲ ਲਾਜ਼ਮੀ ਹੇ ਕਿ ਲੋਕਾਂ ਦੀ ਬਹੁਗਿਣਤੀ ਆਪਣੀਆਂ ਇੱਛਾਵਾਂ ਕਾਰਨ ਬਿਨਾਂ ਕਿਸੇ ਦਲੀਲ ਤੋਂ ਦੂਜਿਆਂ ਨੂੰ ਗੁਮਰਾਹ ਕਰਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅੱਲਾਹ ਹੱਦਾ ਟੱਪਣ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।"},{"id":120,"translation":"ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ ਤੋਂ ਵੀ ਬਚੋ। ਬੇਸ਼ੱਕ ਜਿਹੜੇ ਲੋਕੀ ਗੁਨਾਹ ਕਰ ਰਹੇ ਹਨ ਉਹਨਾਂ ਨੂੰ ਉਹਨਾਂ ਦੇ ਕਰਮਾਂ ਦਾ ਬਦਲਾ ਜ਼ਰੂਰ ਮਿਲੇਗਾ।"},{"id":121,"translation":"ਅਜਿਹੇ ਜਾਨਵਰ ਨਾ ਖਾਓ ਜਿਨ੍ਹਾਂ ਉੱਤੇ (ਜ਼ਿਬਹ ਕਰਦੇ ਹੋਏ) ਅੱਲਾਹ ਦਾ ਨਾਂ ਨਹੀਂ ਲਿਆ ਗਿਆ, ਇਹ ਕੰਮ ਨਾ-ਫ਼ਰਮਾਨੀ ਵਾਲਾ ਹੇ ਅਤੇ ਸ਼ੈਤਾਨ ਆਪਣੇ ਸਾਥੀਆਂ ਦੇ ਮਨਾਂ ਵਿਚ ਸ਼ੰਕਾ ਪਾਉਂਦਾ ਹੇ ਤਾਂ ਜੋ ਇਹ ਤੁਹਾਡੇ ਨਾਲ ਝਗੜਣ। (ਹੇ ਨਬੀ!) ਜੇ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋਗੇ ਤਾਂ ਤੁਸੀਂ ਵੀ ਮੁਸ਼ਰਿਕ ਬਣ ਜਾਓਗੇ।[11]","footnotes":"[11] ਇਸ ਤੋਂ ਭਾਵ ਉਹ ਅੰਨ੍ਹੀ ਪੈਰਵੀ ਹੇ ਜਿਸ ਵਿਚ ਲੱਗਣ ਤੋਂ ਬਾਅਦ ਇਨਸਾਨ ਹੱਕ ਅਤੇ ਦਲੀਲਾਂ ਨੂੰ ਨਹੀਂ ਵੇਖਦਾ ਸਗੋਂ ਆਪਣੇ ਬਜ਼ੁਰਗਾਂ ਨੂੰ ਅਤੇ ਉਹਨਾਂ ਦੀਆਂ ਗੱਲਾਂ ਨੂੰ ਹੀ ਸਹੀ ਸਮਝਦਾ ਹੇ ਇਸੇ ਨੂੰ ਸ਼ਿਰਕ ਕਿਹਾ ਜਾਂਦਾ ਹੇ। ਹਦੀਸ ਹੇ ਕਿ ਹਜ਼ਰਤ ਅਦੀ ਬਿਨ ਹਾਤਮ (ਰ:ਅ:) ਅੱਲਾਹ ਦੇ ਰਸੂਲ (ਸ:) ਕੋਲ ਆਏ ਤਾਂ ਉਹਨਾਂ ਦੇ ਗਲੇ ਵਿਚ ਸੋਨੇ ਦੀ ਸਲੀਬ ਸੀ। ਆਪ (ਸ:) ਨੇ ਉਹਨਾਂ ਨੂੰ ਕਿਹਾ, ਹੇ ਅਦੀ! ਇਸ ਬੁਤ ਨੂੰ ਸੁਨੂੰਟ ਦਿਓ ਅਤੇ ਫੇਰ ਆਪ (ਸ:) ਸੂਰਤ ਬਗਅਤ ਦੀ ਇਹ ਆਇਤ ਸੁਣਾਈ ਕਿ ਉਹਨਾਂ ਯਹੂਦੀ ਤੇ ਈਸਾਈਆਂ ਨੇ ਆਪਣੇ ਵਿਦਵਾਨਾਂ ਤੇ ਦੁਰਵੇਸ਼ਾਂ ਨੂੰ ਆਪਣਾ ਰੱਬ ਬਣਾ ਲਿਆ ਸੀ। ਆਪ (ਸ:) ਨੇ ਫ਼ਰਮਾਇਆ ਕਿ ਬੇਸ਼ੱਕ ਉਹ ਉਹਨਾਂ ਨੂੰ ਪੂਜਦੇ ਨਹੀਂ ਸੀ ਪਰ ਉਹਨਾਂ ਦੇ ਵਿਦਵਾਨ ਜਿਸ ਨੂੰ ਹਲਾਲ ਕਹਿ ਦਿੰਦੇ ਉਹ ਹਲਾਲ ਸਮਝਦੇ ਸੀ ਅਤੇ ਜਿਸ ਚੀਜ਼ ਨੂੰ ਹਰਾਮ ਕਹਿੰਦੇ ਸੀ ਉਸ ਨੂੰ ਹਰਾਮ ਸਮਝਦੇ ਸੀ। ਭਾਵ ਅੰਨ੍ਹੀ ਪੈਰਵੀ ਅਤੇ ਆਸਥਾ ਨੂੰ ਨਬੀ (ਸ:) ਨੇ ਆਪਣੇ ਧਾਰਮਿਕ ਆਗੂਆਂ ਦੀ ਇਬਾਦਤ ਕਿਹਾ ਹੇ। (ਜਾਅਮੇ ਤਿਰਮਜ਼ੀ, ਹਦੀਸ: 3095)"},{"id":122,"translation":"ਉਹ ਵਿਅਕਤੀ ਜਿਹੜਾ ਪਹਿਲਾਂ ਮੁਰਦਾ (ਭਾਵ ਈਮਾਨ ਤੋਂ ਖਾਲੀ) ਸੀ ਫੇਰ ਅਸੀਂ ਉਸ ਨੂੰ (ਈਮਾਨ ਬਖ਼ਸ਼ ਕੇ) ਜਿਊਂਦਾ ਕਰ ਦਿੱਤਾ ਅਤੇ ਉਸ ਨੂੰ ਅਜਿਹਾ ਨੂਰ (ਈਮਾਨ) ਦਿੱਤਾ ਜਿਸ ਦੀ ਰੌਸ਼ਨੀ ਵਿਚ ਲੋਕਾਂ ਵਿਚਾਲੇ ਤੁਰਦਾ ਫਿਰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਹਨੇਰਿਆਂ ਵਿਚ ਫਸਿਆ ਹੋਇਆ ਹੇ ਅਤੇ ਇਹਨਾਂ ਵਿੱਚੋਂ ਨਿੱਕਲ ਵੀ ਨਹੀਂ ਸਕਦਾ ? ਇਸੇ ਪ੍ਰਕਾਰ ਕਾਫ਼ਿਰਾਂ ਲਈ ਉਹਨਾਂ ਦੀਆਂ ਕਰਤੂਤਾਂ ਵਿਚ ਖਿੱਚ ਪੈਦਾ ਕਰ ਦਿੱਤੀ ਗਈ ਹੈ।"},{"id":123,"translation":"ਇਸੇ ਤਰ੍ਹਾਂ ਅਸੀਂ ਹਰੇਕ ਬਸਤੀ ਵਿਚ ਉਸ ਦੇ ਵੱਡੇ-ਵੱਡੇ ਅਪਰਾਧੀਆਂ ਨੂੰ ਉਸ ਬਸਤੀ ਵਿਚ ਆਪਣੇ ਛਲ-ਕਪਟ ਦਾ ਜਾਲ ਫ਼ੈਲਾਉਣ ਲਈ ਛੱਡਿਆ ਹੋਇਆ ਹੇ। ਅਸਲ ਵਿਚ ਉਹ ਆਪਣੇ ਕਪਟ ਦੇ ਜਾਲ ਵਿਚ ਆਪ ਹੀ ਫਸਦੇ ਹਨ ਪਰ ਉਹਨਾਂ ਨੂੰ ਇਸ ਦੀ ਸਮਝ ਹੀ ਨਹੀਂ।"},{"id":124,"translation":"ਜਦੋਂ ਉਹਨਾਂ ਕੋਲ ਕੋਈ ਆਇਤ (ਨਿਸ਼ਾਨੀ) ਆਉਂਦੀ ਹੇ ਤਾਂ ਇਹ ਕਹਿੰਦੇ ਹਨ ਕਿ ਅਸੀਂ ਉੱਕਾ ਹੀ ਈਮਾਨ ਨਹੀਂ ਲਿਆਉਂਦੇ ਜਦੋਂ ਤੀਕ ਸਾਨੂੰ ਵੀ ਅਜਿਹੀ ਚੀਜ਼ ਨਾ ਦਿੱਤੀ ਜਾਵੇ ਜਿਹੜੀ ਰਸੂਲਾਂ ਨੂੰ ਦਿੱਤੀ ਗਈ ਹੇ। ਇਹ ਗੱਲ ਤਾਂ ਅੱਲਾਹ ਹੀ ਜਾਣਦਾ ਹੇ ਕਿ ਆਪਣੀ ਪੈਗ਼ੰਬਰੀ ਦਾ ਕੰਮ ਕਿਸ ਤੋਂ ਲਵੇ। ਛੇਤੀ ਹੀ ਉਹ ਅਪਰਾਧੀ ਲੋਕ ਅੱਲਾਹ ਕੋਲ ਜਾ ਕੇ ਜ਼ਲੀਲ ਹੋਣਗੇ ਅਤੇ ਉਹਨਾਂ ਦੀਆਂ ਚਾਲਾਂ ਦੇ ਬਦਲੇ ਵਿਚ ਜੋ ਉਹ ਕਰਦੇ ਸਨ ਕਰੜੀ ਸਜ਼ਾ ਮਿਲੇਗੀ।"},{"id":125,"translation":"ਸੋ ਜਿਸ ਵਿਅਕਤੀ ਨੂੰ ਅੱਲਾਹ ਨੇ ਰਾਹ ’ਤੇ ਪਾਉਣਾ ਹੁੰਦਾ ਹੈ ਉਸ ਦਾ ਸੀਨਾ (ਦਿਲ) ਇਸਲਾਮ ਲਈ ਖੋਲ੍ਹ ਦਿੰਦਾ ਹੈ[12] ਅਤੇ ਜਿਸ ਨੂੰ ਬੇਰਾਹ ਕਰਨਾ ਹੁੰਦਾ ਹੈ ਉਸ ਦੇ ਸੀਨੇ ਨੂੰ ਤੰਗ ਕਰ ਦਿੰਦਾ ਹੈ। ਜਿਵੇਂ ਕੋਈ ਅਕਾਸ਼ ਵੱਲ ਚੜ੍ਹਦਾ ਹੋਵੇ (ਭਾਵ ਦਮ ਘੁਟਣ ਕਾਰਨ ਮਰ ਰਿਹਾ ਹੋਵੇ)। ਇਸ ਤਰ੍ਹਾਂ ਅੱਲਾਹ ਈਮਾਨ ਨਾ ਲਿਆਉਣ ਵਾਲਿਆਂ ਉੱਤੇ (ਗੁਮਰਾਹੀ ਦੀ) ਗੰਦਗੀ ਸੁੱਟ ਦਿੰਦਾ ਹੈ।","footnotes":"[12] ਇਸੇ ਗੱਲ ਨੂੰ ਹਦੀਸ ਵਿਚ ਕਿਹਾ ਗਿਆ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਿਸ ਕਿਸੇ ਨਾਲ ਅੱਲਾਹ ਭਲਾਈ ਕਰਨਾ ਚਾਹੁੰਦਾ ਹੈ ਉਸ ਨੂੰ .ਕੁਰਆਨ ਤੇ ਸੁੱਨਤ ਦੀ ਸਮਝ ਬਖ਼ਸ਼ ਦਿੰਦਾ ਹੈ। (ਸਹੀ ਬੁਖ਼ਾਰੀ, ਹਦੀਸ: 71)"},{"id":126,"translation":"ਇਹੋ ਤੇਰੇ ਰੱਬ ਦਾ ਸਿੱਧਾ ਰਾਹ ਹੇ। ਨਸੀਹਤ ਲੈਣ ਵਾਲਿਆਂ ਲਈ ਅਸੀਂ ਇਹਨਾਂ (.ਕੁਰਆਨ ਦੀਆਂ) ਆਇਤਾਂ ਨੂੰ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।"},{"id":127,"translation":"ਉਹਨਾਂ (ਈਮਾਨ ਲਿਆਉਣ ਵਾਲੇ) ਲੋਕਾਂ ਲਈ ਉਹਨਾਂ ਦੇ ਰੱਬ ਦੇ ਕੋਲ ਸਲਾਮਤੀ ਵਾਲਾ ਘਰ (ਸਵਰਗ) ਹੇ। ਅੱਲਾਹ ਨੂੰ ਉਹਨਾਂ ਨਾਲ ਉਹਨਾਂ ਦੇ ਨੇਕ ਕੰਮਾਂ ਕਾਰਨ ਮੁਹੱਬਤ ਹੇ।"},{"id":128,"translation":"ਜਿਸ ਦਿਨ ਉਹ ਉਹਨਾਂ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਆਖੇਗਾ ਕਿ ਹੇ ਜਿੰਨੋ! ਤੁਸੀਂ ਮਨੁੱਖਾਂ ਵਿੱਚੋਂ ਕਈਆਂ ਨੂੰ ਕੁਰਾਹੇ ਪਾਇਆ ਸੀ ਅਤੇ ਮਨੁੱਖਾਂ ’ਚੋਂ ਉਹਨਾਂ (ਜਿੰਨਾਂ) ਦੇ ਮਿੱਤਰ ਆਖਣਗੇ ਹੇ ਸਾਡੇ ਰੱਬਾ! ਅਸੀਂ ਇਕ ਦੂਜੇ ਤੋਂ ਲਾਭ ਖੱਟਿਆ ਸੀ। ਅੱਜ ਅਸੀਂ ਉਸ ਸਮੇਂ ਨੂੰ ਪਹੁੰਚ ਗਏ ਹਾਂ ਜਿਹੜਾ ਤੁਸੀਂ ਸਾਡੇ ਲਈ ਨਿਸ਼ਚਿਤ ਕੀਤਾ ਸੀ। ਹੁਣ ਅੱਲਾਹ ਫ਼ਰਮਾਏਗਾ ਕਿ ਤੁਹਾਡਾ ਸਾਰਿਆਂ ਦਾ ਟਿਕਾਣਾ ਨਰਕ ਹੇ, ਜਿੱਥੇ ਤੁਸੀਂ ਸਦਾ ਰਹੋਗੇ, ਹਾਂ ਜੇ ਅੱਲਾਹ ਨੂੰ ਹੀ (ਤੁਹਾਡੀ ਰਿਹਾਈ) ਮਨਜ਼ੂਰ ਹੋਵੇ ਤਾਂ ਗੱਲ ਵੱਖਰੀ ਹੇ। ਬੇਸ਼ੱਕ ਤੁਹਾਡਾ ਰੱਬ ਵੱਡੀਆਂ ਹਿਕਮਤਾਂ ਵਾਲਾ ਅਤੇ ਗਿਆਨ ਵਾਲਾ ਹੇ।"},{"id":129,"translation":"ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ (ਜ਼ਾਲਮਾਂ) ਦਾ ਸਾਥੀ ਬਣਾਵਾਗੇ ਇਹ ਸਭ ਉਹਨਾਂ ਦੀਆਂ ਕਰਤੂਤਾਂ ਕਾਰਨ ਹੀ ਹੋਵੇਗਾ।"},{"id":130,"translation":"ਹੇ ਜਿੰਨੋ ਤੇ ਮਨੁੱਖਾਂ ਦੀ ਟੋਲੀਓ! ਕੀ ਤੁਹਾਡੇ ਕੋਲ ਤੁਹਾਡੇ ਹੀ ਵਿੱਚੋਂ ਪੈਗ਼ੰਬਰ ਨਹੀਂ ਆਏ ਸਨ ਜੋ ਤੁਹਾਨੂੰ ਮੇਰੇ ਆਦੇਸ਼ ਸੁਣਾਉਂਦੇ ਸਨ ਅਤੇ ਤੁਹਾਨੂੰ ਇਸ (ਕਿਆਮਤ ਦੇ) ਦਿਨ ਦੀ ਮਿਲਣੀ ਤੋਂ ਡਰਾਉਂਦੇ ਸਨ? ਉਹ ਆਖਣਗੇ ਕਿ ਅਸੀਂ ਇਸ ਗੱਲ ਨੂੰ ਮੰਨਦੇ ਹਾਂ। ਉਹਨਾਂ ਨੂੰ ਸੰਸਾਰਿਕ ਜੀਵਨ ਨੇ ਭੁਲੇਖੇ ਵਿਚ ਪਾ ਰੱਖਿਆ ਸੀ। ਇਹ ਲੋਕ ਆਪ ਆਪਣੇ ਵਿਰੁੱਧ ਗਵਾਹੀ ਦੇਣਗੇ ਕਿ ਉਹ ਇਨਕਾਰੀ ਸਨ।"},{"id":131,"translation":"ਇਹ ਰਸੂਲ ਇਸ ਲਈ ਭੇਜੇ ਗਏ ਕਿ ਤੁਹਾਡਾ ਰੱਬ ਕਿਸੇ ਵੀ ਬਸਤੀ ਨੂ ਜ਼ੁਲਮ ਕਾਰਨ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤਕ ਉਸ ਦੇ ਵਸਨੀਕ ਹਕੀਕਤ ਤੋਂ ਅਣਜਾਨ ਹਨ।"},{"id":132,"translation":"ਹਰ ਇਕ ਨੂ ਉਹਨਾਂ ਦੇ ਕਰਮਾਂ ਅਨੁਸਾਰ (ਆਖ਼ਿਰਤ ਵਿਚ) ਦਰਜੇ ਮਿਲਣਗੇ ਅਤੇ ਤੁਹਾਡਾ ਰੱਬ ਉਹਨਾਂ ਦੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।"},{"id":133,"translation":"ਅਤੇ ਤੁਹਾਡਾ ਰੱਬ ਕਿਸੇ ਦਾ ਮੁਥਾਜ ਨਹੀਂ ਸਗੋਂ ਮਿਹਰਾਂ ਕਰਦਾ ਹੇ। ਜੇ ਉਹ ਚਾਹਵੇ ਤਾਂ ਤੁਹਾਨੂੰ ਸਭ ਨੂੰ ਚੁੱਕ ਲਵੇ (ਭਾਵ ਖ਼ਤਮ ਕਰ ਦੇਵੇ) ਅਤੇ ਤੁਹਾਥੋਂ ਬਾਅਦ ਜਿਸ ਨੂੰ ਚਾਹੇ ਤੁਹਾਡਾ ਉੱਤਰ-ਅਧਿਕਾਰੀ ਬਣਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦੂਜੀ ਕੌਮ ਦੀ ਨਸਲ ਵਿੱਚੋਂ ਪੈਦਾ ਕੀਤਾ ਹੇ।"},{"id":134,"translation":"ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੇ ਉਹ ਲਾਜ਼ਮੀ ਆਉਣ ਵਾਲੀ ਸ਼ੈਅ ਹੇੈ। ਤੁਸੀਂ (ਅੱਲਾਹ ਨੂੰ) ਆਜਿਜ਼ ਭਾਵ ਬੇਵਸ ਨਹੀਂ ਕਰ ਸਕਦੇ।"},{"id":135,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਮੇਰੀ ਕੌਮ! ਤੁਸੀਂ ਆਪਣਾ ਕੰਮ ਕਰਦੇ ਰਹੋ ਮੈਂ ਆਪਣਾ ਕੰਮ ਕਰ ਰਿਹਾ ਹਾਂ। ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਇਸ ਆਖ਼ਿਰਤ ਦਾ ਅੰਤ ਕਿਸ ਲਈ ਚੰਗਾ ਹੈ। ਇਹ ਗੱਲ ਸੱਚ ਹੈ ਕਿ ਜ਼ਾਲਮਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲਦੀ।"},{"id":136,"translation":"ਅੱਲਾਹ ਨੇ ਜੋ ਵੀ ਖੇਤੀ ਅਤੇ ਪਸ਼ੂਆਂ ਦੇ ਰੂਪ ਵਿਚ ਪੈਦਾ ਕੀਤਾ ਹੈ ਇਹਨਾਂ ਲੋਕਾਂ ਨੇ ਆਪਣੇ ਗੁਮਾਨ ਅਨੁਸਾਰ ਉਹਨਾਂ ਵਿੱਚੋਂ ਕੁੱਝ ਹਿੱਸਾ ਅੱਲਾਹ ਲਈ ਨਿਸ਼ਚਿਤ ਕੀਤਾ ਹੈ ਅਤੇ ਆਖਦੇ ਹਨ ਕਿ ਇਹ ਅੱਲਾਹ ਲਈ ਹੈ ਅਤੇ ਇਹ ਸਾਡੇ ਇਸ਼ਟਾਂ ਲਈ ਹੈ, ਫਿਰ ਜਿਹੜਾ ਹਿੱਸਾ ਉਹਨਾਂ ਦੇ ਇਸ਼ਟਾਂ ਦਾ ਹੁੰਦਾ ਹੈ ਉਹ ਤਾਂ ਅੱਲਾਹ ਕੋਲ ਨਹੀਂ ਪੁੱਜਦਾ ਪਰ ਜਿਹੜਾ ਅੱਲਾਹ ਦਾ ਹਿੱਸਾ ਹੁੰਦਾ ਹੈ ਉਹ ਉਹਨਾਂ ਦੇ ਇਸ਼ਟਾਂ ਨੂੰ ਮਿਲ ਜਾਂਦਾ ਹੈ। ਕਿੰਨੀ ਬੇਇਨਸਾਫ਼ੀ ਦੇ ਫ਼ੈਸਲੇ ਕਰਦੇ ਹਨ!"},{"id":137,"translation":"ਇਸੇ ਤਰ੍ਹਾਂ ਬਹੁਤ ਸਾਰੇ ਮੁਸ਼ਰਿਕਾਂ ਲਈ ਉਹਨਾਂ ਦੀ ਸੰਤਾਨ ਦਾ ਕਤਲ ਕਰਨਾ ਉਹਨਾਂ ਦੇ ਸ਼ਰੀਕਾਂ ਨੇ ਸੋਹਣਾ ਬਣਾ ਛੱਡਿਆ ਹੈ ਤਾਂ ਜੋ ਉਹਨਾਂ ਨੂੰ ਬਰਬਾਦ ਕਰ ਦੇਣ ਅਤੇ ਉਹਨਾਂ ਦੇ ਧਰਮ ਨੂੰ ਸ਼ੱਕ-ਸ਼ੁਬਹ ਵਿਚ ਪਾ ਦੇਣ। ਜੇ ਅੱਲਾਹ ਨੂੰ ਮਨਜ਼ੂਰ ਹੁੰਦਾ ਤਾਂ ਇਹ ਇੰਜ ਨਾ ਕਰਦੇ। ਸੋ ਤੁਸੀਂ (ਹੇ ਨਬੀ!) ਇਹਨਾਂ ਨੂੰ ਅਤੇ ਇਨ੍ਹਾਂ ਦੇ ਝੂਠ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿਓ।"},{"id":138,"translation":"ਉਹ ਇਹ ਵੀ ਵਿਚਾਰ ਰੱਖਦੇ ਹਨ ਕਿ ਇਹ ਡੰਗਰ-ਪਸ਼ੂ ਅਤੇ ਖੇਤੀਆਂ (ਨੂੰ ਖਾਣਾ) ਮਨ੍ਹਾ ਹੈ, ਇਹਨਾਂ ਨੂੰ ਕੇਵਲ ਉਹੀਓ ਖਾ ਸਕਦਾ ਹੈ ਜਿਸ ਨੂੰ ਅਸੀਂ ਚਾਹੀਏ। ਫੇਰ ਕੁੱਝ ਜਾਨਵਰ ਹਨ ਜਿਨ੍ਹਾਂ ਉੱਤੇ ਸਵਾਰੀ ਕਰਨੀ ਹਰਾਮ ਕਰ ਦਿੱਤੀ ਗਈ ਹੈ ਅਤੇ ਕੁੱਝ ਜਾਨਵਰ ਅਜਿਹੇ ਹਨ ਜਿਨ੍ਹਾਂ ਉੱਤੇ (ਜ਼ਿਬਹ ਕਰਦੇ ਹੋਏ) ਅੱਲਾਹ ਦਾ ਨਾਂ ਨਹੀਂ ਲੈਂਦੇ। ਇਹ ਸਭ ਉਹਨਾਂ ਨੇ ਅੱਲਾਹ ਦੇ ਨਾਂ ’ਤੇ ਝੂਠ ਘੜ੍ਹਿਆ ਹੈ ਅਤੇ ਉਹ ਛੇਤੀ ਹੀ ਉਹਨਾਂ ਨੂੰ ਇਸ ਝੂਠ ਘੜ੍ਹਣ ਦੀ ਸਜ਼ਾ ਦੇਵੇਗਾ।"},{"id":139,"translation":"ਉਹ (ਮੁਸ਼ਰਿਕ) ਆਖਦੇ ਹਨ ਕਿ ਜਿਹੜੀ ਚੀਜ਼ ਇਹਨਾਂ ਹਰਾਮ (ਕੀਤੇ ਹੋਏ) ਜਾਨਵਰਾਂ ਦੇ ਗਰਭ ਵਿਚ ਹੈ, ਉਹ ਖ਼ਾਸ ਸਾਡੇ ਮਰਦਾਂ ਲਈ ਹੈ ਅਤੇ ਔਰਤਾਂ ਲਈ ਹਰਾਮ ਹੈ। ਜੇ ਉਹ ਮੁਰਦਾ ਬੱਚਾ ਹੋਵੇ ਤਾਂ ਦੋਵੇਂ ਉਸ ਦੇ ਖਾਣ ਵਿਚ ਸਾਰੇ ਬਰਾਬਰ ਹਨ। ਛੇਤੀ ਹੀ ਅੱਲਾਹ ਇਹਨਾਂ ਨੂੰ ਇਹਨਾਂ ਦੀਆਂ ਮਨ ਘੜਤ ਗੱਲਾਂ ਦਾ ਬਦਲਾ ਦੇਵੇਗਾ। ਬੇਸ਼ੱਕ ਉਹ ਹਿਕਮਤ ਵਾਲਾ ਅਤੇ ਸਾਰੀਆਂ ਗੱਲਾਂ ਦੀ ਖ਼ਬਰ ਰੱਖਦਾ ਹੈ।"},{"id":140,"translation":"ਜ਼ਰੂਰ ਹੀ ਉਹ ਲੋਕ ਘਾਟੇ ਵਿਚ ਹਨ ਜਿਹੜੇ ਆਪਣੀ ਔਲਾਦ ਨੂੰ ਮੂਰਖਤਾ ਅਤੇ ਅਗਿਆਨਤਾ ਕਾਰਨ ਕਤਲ ਕਰ ਦਿੰਦੇ ਹਨ ਅਤੇ ਜਿਹੜਾ ਰਿਜ਼ਕ ਅੱਲਾਹ ਨੇ ਉਹਨਾਂ ਨੂੰ (ਖਾਣ-ਪੀਣ ਲਈ) ਬਖ਼ਸ਼ਿਆ ਹੈ, ਅੱਲਾਹ ਉੱਤੇ ਝੂਠ ਮੜ੍ਹ ਕੇ ਉਸ ਨੂੰ ਹਰਾਮ ਬਣਾ ਲੈਂਦੇ ਹਨ। ਬੇਸ਼ੱਕ ਇਹ ਲੋਕੀ ਗੁਮਰਾਹੀ ਵਿਚ ਜਾ ਪਏ ਅਤੇ ਹੁਣ ਉਹ ਸਿੱਧੇ ਰਸਤੇ ਨਹੀਂ ਆਉਣਗੇ।"},{"id":141,"translation":"ਅਤੇ ਉਹੀਓ ਹੈ ਜਿਸ ਨੇ ਛੱਪਰਾਂ ’ਤੇ ਚਾੜ੍ਹੇ ਹੋਏ ਅਤੇ ਬਿਨਾਂ ਛੱਪਰਾਂ ’ਤੇ ਚਾੜ੍ਹੇ ਬਾਗ਼ ਪੈਦਾ ਕੀਤੇ। ਖਜੂਰਾਂ ਤੇ (ਦੂਜੇ ਫਲਾਂ ਦੀਆਂ) ਫ਼ਸਲਾਂ ਉਗਾਈਆਂ, ਇਹਨਾਂ ਦੇ ਫਲਾਂ ਦਾ ਸੁਆਦ ਵੱਖੋ-ਵੱਖ ਹੁੰਦਾ ਹੈ। ਜ਼ੈਤੂਨ ਤੇ ਅਨਾਰ ਪੈਦਾ ਕੀਤੇ ਜਿਹੜੇ ਵੇਖਣ ਵਿਚ ਰਲਦੇ-ਮਿਲਦੇ ਹੁੰਦੇ ਹਨ ਤੇ ਸੁਆਦ ਵਿਚ ਵੱਖਰੇ। ਜਦੋਂ ਇਹਨਾਂ (ਰੁੱਖਾਂ) ’ਤੇ ਫਲ ਆਉਣ ਤਾਂ ਤੁਸੀਂ ਇਹਨਾਂ ਦੇ ਫਲ ਖਾਓ। ਇਹਨਾਂ ਫਲਾਂ ਦੀ ਵਾਢੀ ਸਮੇਂ ਅੱਲਾਹ ਦਾ ਹੱਕ ਅਦਾ ਕਰੋ। ਫ਼ਜ਼ੂਲ ਖ਼ਰਚੀ ਨਾ ਕਰੋ, ਬੇਸ਼ੱਕ ਅੱਲਾਹ ਫ਼ਜ਼ੂਲ ਖ਼ਰਚੀ (ਲੋੜ ਤੋਂ ਵੱਧ ਖ਼ਰਚ) ਕਰਨ ਵਾਲਿਆਂ ਨੂੰ ਪਸੰਦ ਨਹੀਂ ਕਰਦਾ।"},{"id":142,"translation":"ਉਸੇ ਨੇ ਭਾਰ ਦੀ ਢੋਆ-ਢੁਆਈ ਲਈ ਛੋਟੇ ਕੱਦ ਦੇ ਜਾਨਵਰ ਪੈਦਾ ਕੀਤੇ। ਅੱਲਾਹ ਨੇ ਤੁਹਾਨੂੰ ਜਿਹੜਾ ਰਿਜ਼ਕ ਬਖ਼ਸ਼ਿਆ ਹੈ ਉਸ ਵਿੱਚੋਂ ਖਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ, ਕਿਉਂ ਜੋ ਉਹ ਤੁਹਾਡਾ ਵੈਰੀ ਹੈ।"},{"id":143,"translation":"ਇਹ ਅੱਠ ਪ੍ਰਕਾਰ ਦੇ ਨਰ ਤੇ ਮਦੀਨ ਹਨ, ਦੋ ਭੇਡ ਦੀ ਨਸਲੋਂ ਅਤੇ ਦੋ ਬਕਰੀ ਦੀ ਨਸਲ ਵਿੱਚੋਂ। (ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ, ਕੀ ਦੋਵਾਂ ਦੇ ਨਰ ਹਰਾਮ ਕੀਤੇ ਹਨ ਜਾਂ ਮਦੀਨ ਜਾਂ ਉਹ ਬੱਚੇ ਜਿਹੜੇ ਦੋਵੇਂ (ਨਸਲਾਂ) ਦੇ ਮਦੀਨ ਦੇ ਢਿੱਡਾਂ ਵਿਚ ਹਨ? ਜੇ ਤੁਸੀਂ ਸੱਚੇ ਹੋ ਤਾਂ ਮੈਨੂੰ ਸ਼ੁੱਧ ਗਿਆਨ ਸਹਿਤ ਦੱਸੋ।"},{"id":144,"translation":"ਦੋ ਨਸਲਾਂ ਊਂਠ ਦੀਆਂ ਅਤੇ ਦੋ ਹੀ ਗਊ ਦੀਆਂ ਹਨ।[13] (ਹੇ ਨਬੀ!) ਰਤਾ ਪੂੱਛੋ, ਕੀ ਅੱਲਾਹ ਨੇ ਦੋਵਾਂ ਦੇ ਨਰ ਹਰਾਮ ਕੀਤੇ ਹਨ ਜਾਂ ਦੋਵਾਂ ਦੇ ਮਦੀਨ ਜਾਂ ਉਹ ਬੱਚੇ ਜਿਹੜੇ ਦੋਵਾਂ ਮਦੀਨ ਦੇ ਢਿੱਡਾਂ ਵਿਚ ਹਨ? ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਅੱਲਾਹ ਤੁਹਾਨੂੰ ਹੁਕਮ ਦੇ ਰਿਹਾ ਸੀ? ਇਸ ਤੋਂ ਵੱਡਾ ਜ਼ਾਲਮ ਕੌੌਣ ਹੋਵਗਾ ਜਿਹੜਾ ਅੱਲਾਹ ਦੇ ਸਿਰ ਬਿਨਾਂ ਕਿਸੇ ਦਲੀਲ ਤੋਂ ਝੂਠ ਮੜ੍ਹੇ ਤਾਂ ਜੋ ਲੋਕਾਂ ਨੂੰ ਇਹ ਬਿਨਾਂ ਗਿਆਨ ਤੋਂ ਗੁਮਰਾਹ ਕਰ ਸਕੇ। ਬੇਸ਼ੱਕ ਜ਼ਾਲਮਾਂ ਨੂੰ ਅੱਲਾਹ ਸਿੱਧੀ ਰਾਹ ਨਹੀਂ ਵਿਖਾਉਂਦਾ।","footnotes":"[13] ਇਹ ਨਰੀਨ ਤੇ ਮਾਦਾ ਪਸ਼ੂ ਜਿਨ੍ਹਾਂ ਨੂੰ ਮਨੁੱਖ ਖਾਂਦਾ ਹੈ ਅਤੇ ਇਸ ਤੋਂ ਬੋਝ ਢੋਹਾ ਢੋਆਈ ਦਾ ਕੰਮ ਵੀ ਲੈਂਦਾ ਹੈ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਭਾਵੇਂ ਕਿ ਇਹ ਮਨੁੱਖਾਂ ਵਾਂਗ ਬੋਲ ਨਹੀਂ ਸਕਦੇ ਪਰ ਜੇ ਅੱਲਾਹ ਚਾਹਵੇ ਤਾਂ ਇਹਨਾਂ ਨੂੰ ਬੋਲਣ ਦੀ ਸ਼ਕਤੀ ਵੀ ਦੇ ਸਕਦਾ ਹੈ, ਜਿਵੇਂ ਹਦੀਸ ਵਿੱਚੋਂ ਕੁੱਝ ਘਟਨਾਵਾਂ ਦੀ ਚਰਚਾ ਵੀ ਕੀਤੀ ਗਈ ਹੈ। ਨਬੀ (ਸ:) ਨੇ ਫ਼ਰਮਾਇਆ, ਇਕ ਚਰਵਾਹਾ ਬਕਰੀਆਂ ਚਰਾ ਰਿਹਾ ਸੀ ਕਿ ਇਕ ਭੈੜੀਆਂ ਇਕ ਬਕਰੀ ਲੈ ਕੇ ਭੱਜ ਗਿਆ, ਜਦੋਂ ਚਰਵਾਹੇ ਨੇ ਭੈੜੀਏ ਦਾ ਪਿੱਛਾ ਕੀਤਾ ਤਾਂ ਭੈੜੀਏ ਨੇ ਚਰਵਾਹੇ ਨੂੰ ਕਿਹਾ ਕਿ ਕਿਆਮਤ ਦੇ ਨੇੜੇ ਇਹਨਾਂ ਬਕਰੀਆਂ ਦੀ ਰਾਖ਼ੀ ਜੰਗਲੀ ਜਾਨਵਰਾਂ ਤੋਂ ਕੌਣ ਕਰੇਗਾ ਜਦ ਕਿ ਮੈਤੋਂ ਛੁੱਟ ਉਸ ਦਿਨ ਹੋਰ ਕੋਈ ਚਰਵਾਹਾ ਨਹੀਂ ਹੋਵੇਗਾ। ਨਬੀ (ਸ:) ਨੇ ਇਹ ਵੀ ਫ਼ਰਮਾਇਆ ਕਿ ਇਕ ਵਿਅਕਤੀ ਇਕ ਬੈਲ ’ਤੇ ਸਾਮਾਨ ਲੱਦੀ ਜਾ ਰਿਹਾ ਸੀ, ਬੈਲ ਨੇ ਉਸ ਵੱਲ ਮੁੜ ਕੇ ਵੇਖਿਆ ਅਤੇ ਕਿਹਾ ਕਿ ਮੈਨੂੰ ਸਾਮਾਨ ਢੋਹਣ ਲਈ ਪੈਦਾ ਨਹੀਂ ਕੀਤਾ ਗਿਆ ਮੈਨੂੰ ਤਾਂ ਖੇਤੀ ਬਾੜੀ ਲਈ ਪੈਦਾ ਕੀਤਾ ਗਿਆ ਹੈ ਲੋਕ ਰੁਰਾਨ ਹੋ ਕੇ ਬੋਲੇ ‘ਸੁਬਹਾਨਲਾੱਹ’, ਜਾਨਵਰ ਵੀ ਗੱਲਾਂ ਕਰਦੇ ਹਨ! ਨਬੀ (ਸ:) ਨੇ ਫ਼ਰਮਾਇਆ, ਮੈਂ ਸੋ ਇਸ ’ਤੇ ਈਮਾਨ ਲਿਆਇਆ ਹਾਂ ਅਤੇ ਅਬੂ-ਬਕਰ ਤੇ ਉਮਰ ਵੀ ਇਸ ਗੱਲ ’ਤੇ ਈਮਾਨ ਲਿਆਏ ਹਨ। (ਸਹੀ ਬੁਖ਼ਾਰੀ, ਹਦੀਸ: 3663)"},{"id":145,"translation":"(ਹੇ ਨਬੀ!) ਤੁਸੀਂ ਕਹੋ ਕਿ ਜੋ ਵੀ ਵਹੀ (ਰੱਬੀ ਆਦੇਸ਼) ਮੇਰੇ ਵੱਲ ਆਈ ਹੈ ਮੈਂ ਇਸ ਵਿੱਚੋਂ ਕੁੱਝ ਵੀ ਅਜਿਹਾ ਨਹੀਂ ਵੇਖਦਾ ਜੋ ਕਿਸੇ ਖਾਣ ਵਾਲੇ ਲਈ, ਜੋਵੀ ਉਸ ਨੂੰ ਖਾਏ, ਹਰਾਮ ਹੋਵੇ ਪਰ ਹਾਂ! ਮੁਰਦਾਰ, ਵਗਦਾ ਖ਼ੂਨ, ਸੂਰ ਦਾ ਮਾਸ ਕਿਉਂ ਜੋ ਇਹ ਨਾ-ਪਾਕ ਹਨ (ਇਸ ਲਈ ਇਹ ਹਰਾਮ ਹਨ) ਜਾਂ ਉਹ ਜਾਨਵਰ ਜਿਸ ’ਤੇ ਜ਼ਿਬਹ ਕਰਦੇ ਸਮੇਂ ਛੁੱਟ ਅੱਲਾਹ ਤੋਂ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ। ਫੇਰ ਜੇ ਕੋਈ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਪਰ ਉਹ ਨਾ-ਫ਼ਰਮਾਨ ਤੇ (ਸ਼ਰੀਅਤ ਦੀਆਂ) ਸੀਮਾਵਾਂ ਟੱਪਣ ਵਾਲਾ ਨਾ ਹੋਵੇ (ਜੇ ਅਜਿਹਾ ਵਿਅਕਤੀ ਹਰਾਮ ਖਾ ਲਵੇ) ਤਾਂ ਬੇਸ਼ੱਕ ਤੁਹਾਡਾ ਰੱਬ ਅਤਿ ਬਖ਼ਸ਼ਣਹਾਰ ਤੇ ਰਹਿਮ ਵਾਲਾ ਹੈ।"},{"id":146,"translation":"ਯਹੂਦੀਆਂ ਲਈ ਅਸੀਂ ਸਾਰੇ ਹੀ ਨੌਹਾਂ ਵਾਲੇ ਜਾਨਵਰ ਹਰਾਮ ਕੀਤੇ ਸੀ ਅਤੇ ਗਊ ਤੇ ਬਕਰੀਆਂ ਦੀ ਚਰਬੀ ਵੀ ਉਹਨਾਂ ਲਈ ਹਰਾਮ ਕੀਤਾ ਸੀ, ਛੁੱਟ ਉਸ ਚਰਬੀ ਤੋਂ ਜਿਹੜੀ ਉਹਨਾਂ ਦੀਆਂ ਪਿੱਠਾਂ ਜਾਂ ਆਂਤੜੀਆਂ ਜਾਂ ਹੱਡੀ ਨਾਲ ਚਿੰਬੜੀ ਰਹਿ ਜਾਵੇ। ਅਸੀਂ ਉਹਨਾਂ ਨੂੰ ਇਹ ਸਜ਼ਾ ਉਹਨਾਂ ਦੀਆਂ ਨਾ-ਫ਼ਰਮਾਨੀਆਂ ਕਾਰਨ ਦਿੱਤੀ ਸੀ।"},{"id":147,"translation":"(ਹੇ ਨਬੀ!) ਜੇ ਇਹ ਤੁਹਾਨੂੰ ਝੂਠਾ ਕਹਿਣ ਤਾਂ ਤੁਸੀਂ ਇਹਨਾਂ ਨੂੰ ਆਖੋ ਕਿ ਤੁਹਾਡਾ ਰੱਬ ਬਹੁਤ ਹੀ ਖੁੱਲ੍ਹੀ-ਡੁੱਲ੍ਹੀ ਰਹਿਮਤ ਵਾਲਾ ਹੈ ਅਤੇ ਉਸ ਦਾ ਅਜ਼ਾਬ ਅਪਰਾਧੀਆਂ ਤੋਂ ਟਲਿਆ ਨਹੀਂ ਕਰਦਾ।"},{"id":148,"translation":"ਛੇਤੀ ਹੀ ਇਹ ਮੁਸ਼ਰਿਕ ਆਖਣਗੇ ਕਿ ਜੇ ਅੱਲਾਹ ਨੂੰ ਮਨਜ਼ੂਰ ਹੁੰਦਾ ਤਾਂ ਨਾ ਅਸੀਂ ਸ਼ਿਰਕ ਕਰਦੇ ਅਤੇ ਨਾ ਹੀ ਸਾਡੇ ਬਾਪ ਦਾਦਾ ਅਤੇ ਨਾ ਹੀ ਅਸੀਂ ਕਿਸੇ ਚੀਜ਼ ਨੂੰ ਹਰਾਮ ਕਹਿੰਦੇ। ਇਸੇ ਪ੍ਰਕਾਰ ਜਿਹੜੇ ਲੋਕੀ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਨੇ ਵੀ (ਨਬੀਆਂ ਨੂੰ) ਝੁਠਲਾਇਆ ਸੀ ਇੱਥੋਂ ਤਕ ਕਿ ਉਹਨਾਂ ਨੇ ਸਾਡੇ ਅਜ਼ਾਬ ਦਾ ਸੁਆਦ ਲੈ ਲਿਆ। ਤੁਸੀਂ ਕਹੋ ਕਿ ਤੁਹਾਡੇ ਕੋਲ ਜੇ ਕੋਈ ਦਲੀਲ ਹੈ ਤਾਂ ਸਾਡੇ ਸਾਹਮਣੇ ਹਾਜ਼ਰ ਕਰੋ। ਤੁਸੀਂ ਲੋਕ ਕੇਵਲ ਖ਼ਿਆਲੀ ਗੱਲਾਂ ’ਤੇ ਚੱਲ ਰਹੇ ਹੋ ਅਤੇ ਤੁਸੀਂ ਬਿਲਕੁਲ ਹੀ ਬੇਤੁਕੀਆਂ ਗੱਲਾਂ ਤੋਂ ਕੰਮ ਲੈਂਦੇ ਹੋ।"},{"id":149,"translation":"(ਹੇ ਨਬੀ!) ਤੁਸੀਂ ਆਖੋ ਕਿ ਸੱਚੀ ਦਲੀਲ ਤਾਂ ਅੱਲਾਹ ਦੀ ਹੀ ਹੈ ਫਿਰ ਜੇ ਉਹ ਚਾਹੁੰਦਾ ਤਾਂ ਤੁਹਾਨੂੰ ਸਾਰਿਆਂ ਨੂੰ ਸਿੱਧੇ ਰਸਤੇ ਪਾ ਦਿੰਦਾਂ।"},{"id":150,"translation":"(ਹੇ ਨਬੀ!) ਤੁਸੀਂ ਇਹਨਾਂ ਨੂੰ ਆਖੋ ਕਿ ਤੁਸੀਂ ਆਪਣੇ ਉਹਨਾਂ ਗਵਾਹਾਂ ਨੂੰ ਲੈ ਆਓ ਜਿਹੜੇ ਇਸ ਗੱਲ ਦੀ ਗਵਾਹੀ ਦੇਣ ਕਿ ਅੱਲਾਹ ਨੇ ਇਹਨਾਂ ਚੀਜ਼ਾਂ ਨੂੰ ਹਰਾਮ ਕੀਤਾ ਹੈ। ਜੇ ਉਹ ਗਵਾਹੀ ਦੇਣ ਤਾਂ ਵੀ ਤੁਸੀਂ ਗਵਾਹੀ ਨਾ ਦਿਓ ਅਤੇ ਨਾ ਹੀ ਅਜਿਹੇ ਝੂਠੇ ਵਿਚਾਰਾਂ ਵਾਲੇ ਲੋਕਾਂ ਦੀ ਪੈਰਵੀ ਕਰੋ, ਜਿਹੜੇ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ, ਨਾ ਹੀ ਆਖ਼ਿਰਤ ’ਤੇ ਈਮਾਨ ਰੱਖਦੇ ਹਨ ਅਤੇ ਦੂਜਿਆਂ ਨੂੰ ਆਪਣੇ ਰੱਬ ਦਾ ਭਾਈਭਾਲ ਬਣਾਉਂਦੇ ਹਨ।"},{"id":151,"translation":"(ਹੇ ਨਬੀ!) ਤੁਸੀਂ (ਮੁਸ਼ਰਿਕਾਂ ਤੇ ਕਾਫ਼ਿਰਾਂ ਨੂੰ) ਆਖੋ ਕਿ ਆਓ ਮੈਂ ਤੁਹਾਨੂੰ ਉਹ ਚੀਜ਼ਾਂ ਪੜ੍ਹ ਕੇ ਸੁਣਾਵਾਂ ਜਿਨ੍ਹਾਂ ਨੂੰ ਤੁਹਾਡੇ ਰੱਬ ਨੇ ਤੁਹਾਡੇ ਲਈ ਹਰਾਮ ਕੀਤਾ ਹੈ ਉਹ ਇਹ ਹੈ ਕਿ ਉਸ ਦੇ ਨਾਲ ਕਿਸੇ ਚੀਜ਼ ਨੂੰ ਸ਼ਰੀਕ ਨਾ ਕਰੋ, ਮਾਂ-ਬਾਪ ਨਾਲ ਇਹਸਾਨ (ਵਧੀਆ ਵਰਤਾਓ) ਕਰੋ, ਗ਼ਰੀਬੀ ਤੋਂ ਡਰਦੇ ਹੋਏ ਆਪਣੀ ਔਲਾਦ ਨੂੰ ਕਤਲ ਨਾ ਕਰੋ, ਅਸੀਂ ਤੁਹਾਨੂੰ ਵੀ ਅਤੇ ਉਹਨਾਂ (ਬੱਚਿਆਂ) ਨੂੰ ਵੀ ਰਿਜ਼ਕ ਦਿੰਦੇ ਹਾਂ, ਅਸ਼ਲੀਲਤਾ ਦੇ ਨੇੜੇ ਵੀ ਨਾ ਜਾਓ, ਭਾਵੇਂ ਉਹ ਗੁਪਤ ਹੈ ਜਾਂ ਖੁੱਲ੍ਹੇ ਆਮ ਹੈ, ਜਿਸ ਦਾ ਕਤਲ ਕਰਨਾ ਅੱਲਾਹ ਨੇ ਹਰਾਮ ਕੀਤਾ ਹੈ ਉਸ ਨੂੰ ਕਤਲ ਨਾ ਕਰੋ ਛੁੱਟ ਉਸ ਤੋਂ ਜਿਸਦਾ ਕਤਲ ਕਰਨਾ ਹੱਕ ਹੋਵੇ। ਇਹ ਉਹ ਗਲਾਂ ਹਨ ਜਿਨ੍ਹਾਂ ਦਾ ਹੁਕਮ ਤੁਹਾਨੂੰ ਦਿੱਤਾ ਜਾਂਦਾ ਹੈ ਤਾਂ ਜੋ ਤੁਸੀਂ ਸੂਝ ਬੂਝ ਤੋਂ ਕੰਮ ਲਵੋਂ।"},{"id":152,"translation":"ਯਤੀਮ ਦੇ ਮਾਲ ਦੇ ਨੇੜੇ ਵੀ ਨਾਂ ਜਾਓ ਪਰ ਅਜਿਹੇ ਤਰੀਕੇ ਨਾਲ ਜਾਓ ਜਿਹੜਾ ਸਭ ਤੋਂ ਵਧੀਆ ਹੈ, ਇੱਥੋਂ ਤਕ ਕਿ ਉਹ ਆਪਣੀ ਜਵਾਨੀ ਦੀ ਉਮਰ ਨੂੰ ਪੁੱਜ ਜਾਣ। ਨਾਪ-ਤੋਲ ਵਿਚ ਇਨਸਾਫ਼ ਕਰੋ। ਅਸੀਂ ਕਿਸੇ ਵਿਅਕਤੀ ਉੱਤੇ ਉਸ ਦੀ ਸਮਰਥਾ ਤੋਂ ਵੱਧ ਜ਼ਿੰਮੇਵਾਰ ਨਹੀਂ ਪਾਉਂਦੇ। ਜਦੋਂ ਕੋਈ ਵੀ ਗੱਲ (ਫ਼ੈਸਲਾ) ਕਰੋ ਤਾਂ ਇਨਸਾਫ਼ ਦਾ ਹੀ ਕਰੋ ਭਾਵੇਂ ਉਹ (ਮਾਮਲਾ ਤੁਹਾਡੇ) ਸਕੇ-ਸੰਬੰਧੀ ਦਾ ਹੋਵੇ। ਅੱਲਾਹ ਨਾਲ ਕੀਤੇ ਵਚਨਾਂ ਨੂੰ ਪੂਰਾ ਕਰੋ। ਇਹਨਾਂ (ਗੱਲਾਂ) ਦਾ ਅੱਲਾਹ ਨੇ ਤੁਹਾਨੂੰ ਕਰਨ ਲਈ ਹੁਕਮ ਦਿੱਤਾ ਹੈ ਤਾਂ ਜੋ ਤੁਸੀਂ ਯਾਦ ਰੱਖੋ।"},{"id":153,"translation":"(ਅਤੇ ਇਹ ਵੀ ਹੁਕਮ ਦਿੱਤਾ ਹੈ) ਕਿ ਇਹ (ਦੀਨ ਇਸਲਾਮ) ਮੇਰੀ ਰਾਹ ਹੈ ਜਿਹੜਾ ਸਿੱਧਾ ਹੈ, ਸੋ ਤੁਸੀਂ ਇਸੇ ਰਾਹ ’ਤੇ ਚੱਲੋ ਅਤੇ ਦੂਜੀਆਂ ਰਾਹਾਂ ’ਤੇ ਨਾ ਤੁਰੋ, ਉਹ ਰਾਹਾਂ ਤੁਹਾਨੂੰ ਅੱਲਾਹ ਤੋਂ ਜੁਦਾ ਕਰ ਦੇਣਗੀਆਂ। ਅੱਲਾਹ ਨੇ ਤੁਹਾਨੂੰ ਇਸ ਦਾ ਆਦੇਸ਼ ਦਿੱਤਾ ਹੈ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚ ਸਕੋ।"},{"id":154,"translation":"ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਇਸ ਲਈ ਦਿੱਤੀ ਸੀ ਕਿ ਚੰਗੇ ਕਰਮ ਕਰਨ ਵਾਲਿਆਂ ਉੱਤੇ ਮੇਰੀਆਂ ਨਿਅਮਤਾਂ ਪੂਰੀਆਂ ਹੋਣ ਅਤੇ ਹਰ ਗੱਲ ਦੀ ਵਿਸਥਾਰ ਨਾਲ ਚਰਚਾ ਕਰਨ ਲਈ ਇਹ ਹਿਦਾਇਤ ਅਤੇ ਰਹਿਮਤਾਂ ਦਾ ਸਾਧਨ ਹੈ। ਤਾਂ ਜੋ ਉਹ ਲੋਕ ਆਪਣੇ ਰੱਬ ਨਾਲ ਮੁਲਾਕਾਤ ਦਾ ਯਕੀਨ ਕਰ ਲੈਣ।"},{"id":155,"translation":"ਅਤੇ ਇਹ (.ਕੁਰਆਨ) ਇਕ ਉੱਚ ਕੋਟੀ ਦੀ ਕਿਤਾਬ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ। ਇਹ ਬਰਕਤਾਂ ਵਾਲੀ ਹੈ। ਸੋ ਤੁਸੀਂ ਇਸੇ ਦੀ ਪੈਰਵੀ ਕਰੋ ਅਤੇ ਪਰਹੇਜ਼ਗਾਰ ਬਣੋ ਤਾਂ ਜੋ ਤੁਹਾਡੇ ’ਤੇ ਮਿਹਰਾਂ ਕੀਤੀਆਂ ਜਾਣ।"},{"id":156,"translation":"ਤਾਂ ਜੋ ਤੁਸੀਂ ਇਹ ਨਾ ਕਹਿ ਸਕੋਂ ਕਿ ਕਿਤਾਬ ਤਾਂ ਸਾਥੋਂ ਪਹਿਲੇ ਦੋ ਫ਼ਿਰਕਿਆਂ (ਯਹੂਦੀ ਤੇ ਈਸਾਈ) ਉੱਤੇ ਹੀ ਉਤਾਰੀ ਗਈ ਸੀ ਅਤੇ ਅਸੀਂ ਤਾਂ ਉਹਨਾਂ ਦੇ ਪੜ੍ਹਣ ਪੜ੍ਹਾਉਣ ਤੋਂ ਬੇਖ਼ਬਰ ਸੀ।"},{"id":157,"translation":"ਜਾਂ ਤੁਸੀਂ (ਇਹ ਨਾ ਕਹੋ) ਕਿ ਜੇ ਸਾਡੇ ਉੱਤੇ ਕੋਈ ਕਿਤਾਬ ਨਾਜ਼ਿਲ ਹੋਈ ਹੁੰਦੀ ਤਾਂ ਅਸੀਂ ਇਹਨਾਂ ਤੋਂ ਵੀ ਕਿਤੇ ਵੱਧ ਸਿੱਧੇ ਰਸਤੇ ’ਤੇ ਹੁੰਦੇ। ਸੋ ਹੁਣ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਇਕ ਖੁੱਲੀ ਕਿਤਾਬ ਆ ਗਈ ਹੈ ਜਿਹੜੀ ਰਾਹਨੁਮਾਈ ਦਾ ਸਾਧਨ ਹੈ ਅਤੇ ਰਹਿਮਤ ਵੀ ਹੈ। ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਦੀਆਂ ਆਇਤਾਂ ਤੋਂ ਮੂੰਹ ਮੋੜਦਾ ਹੈ ? ਅਸੀਂ ਛੇਤੀ ਹੀ ਇਹਨਾਂ ਲੋਕਾਂ ਨੂੰ ਅਜ਼ਾਬ ਦੀ ਸ਼ਕਲ ਵਿਚ ਸਜ਼ਾ ਦੇਵਾਂਗੇ ਕਿਉਂ ਜੋ ਉਹ ਹੱਕ ਤੋਂ ਮੂੰਹ ਮੋੜਦੇ ਸਨ।"},{"id":158,"translation":"ਕੀ ਇਹ ਲੋਕ ਇਸ ਗੱਲ ਦੀ ਉਡੀਕ ਵਿਚ ਹਨ ਕਿ ਇਹਨਾਂ ਕੋਲ ਫ਼ਰਿਸ਼ਤੇ ਆਉਣ ਜਾਂ ਤੁਹਾਡਾ ਰੱਬ ਆਵੇ ਜਾਂ ਤੁਹਾਡੇ ਰੱਬ ਵੱਲੋਂ ਕੋਈ ਨਿਸ਼ਾਨੀ ਆਵੇ? ਜਿਸ ਦਿਨ ਤੁਹਾਡੇ ਰੱਬ ਵੱਲੋਂ ਕੋਈ ਵੱਡੀ ਨਿਸ਼ਾਨੀ ਆ ਜਾਵੇਗੀ ਤਾਂ ਕਿਸੇ ਵੀ ਅਜਿਹੇ ਵਿਅਕਤੀ ਦਾ ਈਮਾਨ ਉਸ ਦੇ ਕੰਮ ਨਹੀਂ ਆਵੇਗਾ ਜਿਹੜਾ ਇਸ (ਨਿਸ਼ਾਨੀ ਆਉਣ ਤੋਂ) ਪਹਿਲਾਂ ਈਮਾਨ ਨਹੀਂ ਰੱਖਦਾ ਸੀ,[14] ਜਾਂ ਉਸ ਨੇ ਆਪਣੇ ਈਮਾਨ ਵਿਚ ਰਹਿੰਦੇ ਹੋਏ ਕੋਈ ਨੇਕ ਅਮਲ ਨਾ ਕੀਤਾ ਹੋਵੇ। (ਹੇ ਨਬੀ!) ਤੁਸੀਂ ਆਖੋ ਕਿ ਤੁਸੀਂ ਵੀ (ਰੱਬੀ ਫੈਸਲੇ ਦੀ) ਉਡੀਕ ਕਰੋ ਅਸੀਂ ਵੀ ਉਡੀਕ ਕਰਦੇ ਹਾਂ।","footnotes":"[14] ਇਸ ਤੋਂ ਭਾਵ ਕਿਆਮਤ ਨੇੜੇ ਪ੍ਰਗਟ ਹੋਣ ਵਾਲੀਆਂ ਨਿਸ਼ਾਨੀਆਂ ਵਿੱਚੋਂ ਇਕ ਵੱਡੀ ਨਿਸ਼ਾਨੀ ਹੈ ਜਿਸ ਦੇ ਪ੍ਰਗਟ ਹੋਣ ਤੋਂ ਬਾਅਦ ਈਮਾਨ ਤੇ ਤੌਬਾ ਦਾ ਬੂਹਾ ਬੰਦ ਹੋ ਜਾਵੇਗਾ ਫੇਰ ਕਿਸੇ ਦਾ ਈਮਾਨ ਲਿਆਉਣ ਜਾਂ ਤੌਬਾ ਕਰਨਾ ਕੋਈ ਲਾਭ ਨਹੀਂ ਦੇਵੇਗਾ। ਸੋ ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਿਆਮਤ ਉਸ ਵੇਲੇ ਤਕ ਨਹੀਂ ਆਵੇਗੀ ਜਦੋਂ ਤਕ ਸੂਰਜ ਪੱਛਮ ਤੋਂ ਨਾ ਨਿਕਲੇ ਅਤੇ ਜਦੋਂ ਲੋਕ ਇਸ ਨੂੰ ਪੱਛਮ ਤੋਂ ਨਿਕਲਦਾ ਹੋਇਆ ਵੇਖਣਗੇ ਤਾਂ ਉਸ ਸਮੇਂ ਜਿਹੜਾ ਵੀ ਕੋਈ ਧਰਤੀ ’ਤੇ ਹੋਵੇਗਾ ਈਮਾਨ ਲਿਆਵੇਗਾ ਪਰ ਉਸ ਸਮੇਂ ਕਿਸੇ ਵਿਅਕਤੀ ਦਾ ਈਮਾਨ ਲਿਆਉਣਾ ਜੇ ਉਹ ਪਹਿਲਾਂ ਈਮਾਨ ਨਹੀਂ ਲਿਆਇਆ ਹੋਵੇਗਾ ਉਸ ਨੂੰ ਕੋਈ ਲਾਭ ਨਹੀਂ ਦੇਵੇਗਾ। (ਸਹੀ ਬੁਖ਼ਾਰੀ ਹਦੀਸ: 4635) ਇਕ ਦੂਜੀ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਦਾ ਇਰਸ਼ਾਦ ਹੈ ਕਿ ਜਦੋਂ ਤਿੰਨ ਨਿਸ਼ਾਨੀਆਂ ਪ੍ਰਗਟ ਹੋ ਜਾਣ ਤਾਂ ਉਸ ਸਮੇਂ ਕਿਸੇ ਵਿਅਕਤੀ ਦਾ ਈਮਾਨ ਲੈ ਆਉਣਾ, ਜੇ ਉਹ ਪਹਿਲਾਂ ਈਮਾਨ ਵਾਲਾ ਨਹੀਂ ਸੀ, ਕੋਈ ਲਾਭ ਨਹੀਂ ਦੇਵੇਗਾ (1) ਸੂਰਜ ਦਾ ਪੱਛਮ ਦਿਸ਼ਾ ਤੋਂ ਨਿਕਲਣਾ (2) ਭੁਚਾਲ ਦਾ ਆਉਣਾ) (3) ਧਰਤੀ ’ਚੋਂ ਜਾਨਵਰ ਦਾ ਨਿਕਲਣਾ (ਸਹੀ ਬੁਖ਼ਾਰੀ, ਹਦੀਸ: 150) ਰਸੂਲ (ਸ:) ਨੇ ਫ਼ਰਮਾਇਆ, ਕੋਈ ਵੀ ਨਬੀ ਅਜਿਹਾ ਨਹੀਂ ਹੋਇਆ ਜਿਸ ਨੇ ਆਪਣੀ ਉੱਮਤ ਨੂੰ ਝੂਠੇ ਕਾਨੇ ਦੱਜਾਲ ਤੋਂ ਨਾ ਡਰਾਈਆਂ ਹੋਵੇ ਸਾਵਧਾਨ ਰਹੋ ਉਹ ਕਾਨਾ ਹੋਵੇਗਾ ਤੁਹਾਡਾ ਰੱਬ ਕਾਨਾ ਨਹੀਂ ਉਸ ਦੀਆਂ ਦੋਵੇਂ ਅੱਖਾਂ ਦੇ ਵਿਚਕਾਰ ਕਾਫ਼ਿਰ ਲਿਿਖਆ ਹੋਵੇਗਾ। (ਸਹੀ ਬੁਖ਼ਾਰੀ, ਹਦੀਸ: 7131)"},{"id":159,"translation":"ਜਿਨ੍ਹਾਂ ਲੋਕਾਂ ਨੇ ਆਪਣੇ ਦੀਨ ਨੂੰ ਅੱਡ-ਅੱਡ ਕਰ ਰੱਖਿਆ ਹੈ ਅਤੇ ਧੜ੍ਹਿਆਂ ਵਿਚ ਵੰਡੇ ਹੋਏ ਹਨ। ਹੇ ਨਬੀ! ਤੁਹਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ, ਉਹਨਾਂ ਦਾ ਮਾਮਲਾ ਅੱਲਾਹ ਦੇ ਹਵਾਲੇ ਹੈ[15] ਫੇਰ ਉਹ ਉਹਨਾਂ ਨੂੰ ਦੱਸੇਗਾ ਜਿਹੜੇ ਕੰਮ ਉਹ ਕਰਿਆ ਕਰਦੇ ਸਨ।","footnotes":"[15] ਇਸ ਆਇਤ ਵਿਚ ਧੜੇ ਬੰਦੀ ਅਤੇ ਦੀਨ ਵਿਚ ਨਵੀਆਂ ਨਵੀਆਂ ਗੱਲਾਂ (ਬਿਦਆਤ) ਘੜਣ ਦੀ ਨਿਖੇਦੀ ਕੀਤੀ ਗਈ ਹੈ। ਨਬੀ (ਸ:) ਦਾ ਇਸ ਆਇਤ ਦੇ ਸੰਬੰਧ ਵਿਚ ਕਹਿਣਾ ਹੈ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਦੀਨ ਵਿਚ ਨਵੀਆਂ ਨਵੀਆਂ ਗੱਲਾਂ ਘੜੀਆਂ ਅਤੇ ਜਿਹੜੇ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹਿੰਦੇ ਹਨ ਅੱਲਾਹ ਉਹਨਾਂ ਦੀ ਦੁਆ ਨੂੰ ਕਬੂਲ ਨਹੀਂ ਕਰਦਾ। (ਤਫ਼ਸੀਰੇ ਕੁਰਤਬੀ 150/7) ਨਬੀ (ਸ:) ਨੇ ਫ਼ਰਮਾਇਆ ਯਹੂਦੀ 71 ਧੜ੍ਹਿਆ ਵਿਚ ਜਾਂ 72 ਧੜ੍ਹਿਆ ਵਿਚ ਵੰਡੇ ਗਏ ਸਨ ਅਤੇ ਇਹ ਉੱਮਤ 73 ਧੜ੍ਹਿਆਂ ਵਿਚ ਵੰਡੀ ਜਾਵੇਗੀ ਅਤੇ ਸਾਰੇ ਨਰਕ ਵਿਚ ਜਾਣਗੇ ਛੁੱਟ ਇਕ ਧੜੇ ਤੋਂ ਇਹ ਜੰਨਤੀ ਧੜਾ ਹੋਵੇਗਾ ਜਿਹੜਾ ਮੇਰੇ ਅਤੇ ਮੇਰੇ ਸਹਾਬਾ (ਸਾਥੀਆਂ) ਦੀ ਪੈਰਵੀ ਕਰੇਗਾ।"},{"id":160,"translation":"ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। [16] ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।","footnotes":"[16] ਇਸ ਵਿਚ ਅੱਲਾਹ ਦੇ ਉਸ ਫ਼ਜਲੋ ਕਰਮ ਦਾ ਬਿਆਨ ਹੈ ਜਿਸ ਦਾ ਪ੍ਰਗਟਾਵਾ ਨੇਕੀ ਅਤੇ ਬੁਰਾਈ ਦਾ ਬਦਲਾ ਦੇਣ ਸਮੇਂ ਹੋਵੇਗਾ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6"},{"id":161,"translation":"(ਹੇ ਨਬੀ!) ਤੁਸੀਂ ਆਖੋ ਕਿ ਬੇਸ਼ੱਕ ਮੇਰੇ ਰੱਬ ਨੇ ਮੈ` ਸਿੱਧੀ ਰਾਹ ਵੱਲ ਚੱਲਣ ਦੀ ਹਿਦਾਇਤ ਦਿੱਤੀ ਹੈ ਜੋ ਕਿ ਉੱਚੀਆਂ ਕਦਰਾਂ ਵਾਲਾ ਦੀਨ ਹੈ, ਜਿਹੜਾ ਇਕ ਰੱਬ ਦੀ ਬੰਦਗੀ ਕਰਨ ਵਾਲੇ ਇਬਰਾਹੀਮ ਦਾ ਦੀਨ ਹੈ ਅਤੇ ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸੀ।"},{"id":162,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।"},{"id":163,"translation":"ਉਸ ਦਾ ਕੋਈ ਸਾਂਝੀ ਨਹੀਂ ਅਤੇ ਮੈਨੂੰ ਇਸੇ ਦਾ ਹੁਕਮ ਹੋਇਆ ਹੈ ਅਤੇ ਸਭ ਤੋਂ ਪਹਿਲਾਂ ਮੈਂ (ਉਸ ਦੇ ਹੁਕਮਾਂ ਨੂੰ) ਮੰਣਨ ਵਾਲਾ ਹਾਂ।"},{"id":164,"translation":"(ਹੇ ਨਬੀ!) ਤੁਸੀਂ ਕਹੋ, ਕੀ ਮੈਂ ਅੱਲਾਹ ਨੂੰ ਛੱਡ ਕੇ ਕਿਸੇ ਹੋਰ ਨੂੰ ਰੱਬ ਬਣਾਉਣ ਲਈ ਭਾਲਦਾ ਫਿਰਾਂ, ਜਦ ਕਿ ਉਹ ਹਰ ਚੀਜ਼ ਦਾ ਮਾਲਿਕ ਹੈ। ਕੋਈ ਵੀ ਵਿਅਕਤੀ ਅਜਿਹਾ (ਗੁਨਾਹ) ਨਹੀਂ ਕਮਾਉਂਦਾ ਜਿਸ ਦਾ ਬੋਝ-ਭਾਰ ਉਸੇ ’ਤੇ ਨਾ ਹੋਵੇ। ਕੋਈ ਵੀ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਤੁਸੀਂ ਸਭ ਨੇ ਆਪਣੇ ਰੱਬ ਦੇ ਕੋਲ ਹੀ ਜਾਣਾ ਹੈ, ਫੇਰ ਉਹ ਤੁਹਾਨੂੰ ਦੱਸੇਗਾ ਜਿਸ ਚੀਜ਼ ਵਿਚ ਤੁਸੀਂ ਮਤਭੇਦ ਰੱਖਦੇ ਸੀ।"},{"id":165,"translation":"ਅਤੇ ਉਹੀਓ ਰੁ ਜਿਸ ਨੇ ਧਰਤੀ ’ਤੇ ਤੁਹਾਨੂੰ ਇਕ ਦੂਜੇ ਦਾ ਉੱਤਰ-ਅਧਿਕਾਰੀ ਬਣਾਇਆ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਉੱਚੇ ਦਰਜੇ ਬਖ਼ਸ਼ੇ ਤਾਂ ਜੋ ਉਹ ਉਹਨਾਂ ਨਿਅਮਤਾਂ ਦੁਆਰਾ ਤੁਹਾਡੀ ਪਰਖ ਕਰੇ ਜਿਹੜੀਆਂ ਉਸ ਨੇ ਤੁਹਾਨੂੰ ਬਖ਼ਸ਼ੀਆਂ ਹਨ। ਤੁਹਾਡਾ ਰੱਬ ਸਜ਼ਾ ਦੇਣ ਵਿਚ ਬਹੁਤ ਤੇਜ਼ ਹੈ ਅਤੇ ਬੇਸ਼ੱਕ ਉਹ ਅਤਿ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।"}]},{"id":7,"verses":[{"id":1,"translation":"ਅਲਫ਼ਿ, ਲਾਮ, ਮੀਮ, ਸੁਆਦ।"},{"id":2,"translation":"(ਹੇ ਨਬੀ!) ਇਹ ਕਿਤਾਬ (.ਕੁਰਆਨ) ਤੁਹਾਡੇ (ਮੁਹੰਮਦ ਸ:) ਵੱਲ ਘੱਲੀ ਗਈ ਹੈ (ਤਾਂ ਜੋ) ਤੁਸੀਂ ਇਸ ਦੁਆਰਾ ਲੋਕਾਂ ਨੂੰ ਰੱਬ ਦੇ ਅਜ਼ਾਬ ਤੋਂ ਡਰਾਓ। ਸੋ ਤੁਹਾਡੇ ਮਨ ਵਚਿ (ਕਿਸੇ ਵੀ ਪ੍ਰਕਾਰ ਦੀ) ਕੋਈ ਤੰਗੀ (ਘੁਟਣ) ਨਹੀਂ ਹੋਣੀ ਚਾਹੀਦੀ ਜਦ ਕਿ ਇਹ .ਕੁਰਆਨ ਈਮਾਨ ਲਿਆਉਣ ਵਾਲਿਆਂ ਲਈ ਇਕ ਨਸੀਹਤ ਹੈ।"},{"id":3,"translation":"(ਹੇ ਈਮਾਨ ਵਾਲਿਓ!) ਤੁਸੀਂ ਲੋਕ ਇਸੇ (.ਕੁਰਆਨ) ਦੀ ਪਾਲਣਾ ਕਰੋ ਜਹਿੜਾ ਤੁਹਾਡੇ ਰੱਬ ਵੱਲੋਂ ਤੁਹਾਡੇ ਵੱਲ ਨਾਜ਼ਲਿ ਕੀਤਾ ਗਆਿ ਹੈ ਅਤੇ ਤੁਸੀਂ (ਅੱਲਾਹ ਨੂੰ ਛੱਡ ਕੇ) ਹੋਰਾਂ (ਇਸ਼ਟਾਂ) ਦੀ ਤਾਬੇਦਾਰੀ ਨਾ ਕਰੋ। ਤੁਸੀਂ ਲੋਕ ਤਾਂ ਬਹੁਤ ਹੀ ਘੱਟ ਨਸੀਹਤ ਮੰਨਦੇ ਹੋ।"},{"id":4,"translation":"ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।"},{"id":5,"translation":"ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।"},{"id":6,"translation":"ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ।"},{"id":7,"translation":"ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ।"},{"id":8,"translation":"ਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।[1]","footnotes":"[1] ਇਸ ਆਇਤ ਵਿਚ ਅਮਲਾਂ ਦੇ ਭਾਰ ਦੀ ਗੱਲ ਕੀਤੀ ਗਈ ਹੈ ਭਾਵ ਕਿਆਮਤ ਦਿਹਾੜੇ ਮਨੁੱਖਾਂ ਦੇ ਅਮਲਾਂ ਨੂੰ ਤੋਲਿਆ ਜਾਵੇਗਾ ਸੂਰਤ ਅੰਬੀਆਂ ਦੀ ਆਇਤ ਵਿਚ .ਕੁਰਆਨ ਫ਼ਰਮਾਉਂਦਾ ਹੈ ਕਿ ਕਿਆਮਤ ਦੇ ਦਿਨ ਅੱਲਾਹ ਲੋਕਾਂ ਦੇ ਅਮਲਾਂ ਨੂੰ ਇਕ ਇਨਸਾਫ਼ ਦੇ ਪੈਮਾਨੇ ਦੁਆਰਾ ਤੋਲੇਗਾ। ਹਦੀਸ ਵਿਚ ਵੀ ਅਮਲਾਂ ਨੂੰ ਤੋਲਣ ਦੀ ਚਰਚਾ ਕੀਤੀ ਗਈ ਹੈ ਜਿਵੇਂ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਦੋ ਕਲਮੇ ਅੱਲਾਹ ਨੂੰ ਬਹੁਤ ਹੀ ਪਸੰਦ ਹਨ ਜਿਹੜੇ ਜ਼ੁਬਾਨ ਲਈ ਬਹੁਤ ਹਲਕੇ ਅਤੇ ਤੋਲਣ ਵਿਚ ਬਹੁਤ ਭਾਰ ਰੱਖਦੇ ਹਨ ਉਹ ਹਨ ਸੁਬਹਾਨੱਲਾ ਹੀ ਵਾਬੀ ਹਮਦੀ ਹੀ ਸੁਬਹਾ-ਨੱਲਾਹਿਲ-ਅਜ਼ੀਮ ਭਾਵ ਅੱਲਾਹ ਪਾਕ ਹੈ ਆਪਣੀਆਂ ਸਾਰੀਆਂ ਖ਼ੂਬੀਆਂ ਸਨੇ ਅੱਲਾਹ ਪਾਕ ਹੈ ਅਤੇ ਉੱਚੀ ਵਡਿਆਈ ਵਾਲਾ ਹੈ। (ਸਹੀ ਬੁਖ਼ਾਰੀ, ਹਦੀਸ: 7563) ਭਾਵ ਕਿ ਮੈਂ ਅੱਲਾਹ ਨੂੰ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਸਮਝਦਾ ਹਾਂ ਜਿਹੜੀਆਂ ਉਸ ਦੀ ਸ਼ਾਨ ਦੇ ਵਿਰੁੱਧ ਹਨ ਅਤੇ ਮੈਂ ਅੱਲਾਹ ਨੂੰ ਉਹਨਾਂ ਸਾਰੀਆਂ ਗੱਲਾਂ ਤੋਂ ਬਹੁਤ ਉੱਚਾ ਸਮਝਦਾ ਹਾਂ ਜਿਹੜੀਆਂ ਉਸ ਨਾਲ ਜੋੜੀਆਂ ਜਾਂਦੀਆਂ ਹਨ, ਮੈਂ ਤਾਂ ਉਸ ਦੀ ਪ੍ਰਸੰਸ਼ਾ ਅਤੇ ਵਡਿਆਈ ਬਿਆਨ ਕਰਦਾ ਹਾਂ।"},{"id":9,"translation":"ਜਿਨ੍ਹਾਂ (ਦੇ ਨੇਕ ਅਮਲਾਂ) ਦਾ ਪਲੜਾ ਹਲਕਾ ਹੋਵੇਗਾ, ਇਹ ਉਹ ਲੋਕ ਹੋਣਗੇ ਜਿਨ੍ਹਾਂ ਨੇ ਅਪਣਾ ਆਪ ਨੂੰ ਘਾਟੇ ਵਚਿ ਪਾਇਆ ਹੋਵੇਗਾ ਕਉਿਂ ਜੋ ਉਹ ਮੇਰੀਆਂ ਆਇਤਾਂ ਨਾਲ ਜ਼ੁਲਮ ਕਰਦੇ ਸਨ।"},{"id":10,"translation":"ਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।"},{"id":11,"translation":"ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।"},{"id":12,"translation":"ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।"},{"id":13,"translation":"ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।"},{"id":14,"translation":"ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ।"},{"id":15,"translation":"ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ।"},{"id":16,"translation":"ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।"},{"id":17,"translation":"ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ।"},{"id":18,"translation":"ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।"},{"id":19,"translation":"ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।"},{"id":20,"translation":"ਫੇਰ ਸ਼ੈਤਾਨ ਨੇ ਉਹਨਾਂ ਦੋਵਾਂ (ਆਦਮ ਤੇ ਉਸ ਦੀ ਪਤਨੀ) ਨੂੰ ਬਹਿਕਾਉਣ ਲਈ ਉਹਨਾਂ ਦੇ ਦਿਲਾਂ ਵਿਚ ਵਸਵਸਾ (ਭੈੜੇ ਵਿਚਾਰ) ਦਾ ਦਿੱਤਾ ਤਾਂ ਜੋ ਜਹਿੜੀਆਂ ਗੁਪਤ ਇੰਦਰੀਆਂ ਇਹਨਾਂ ਤੋਂ ਕੱਜੀਆਂ ਹੋਈਆਂ ਸਨ, ਉਹਨਾਂ ਸਾਹਮਣੇ ਖੋਲ ਦੇਵੇ। ਸ਼ੈਤਾਨ ਆਖਣ ਲੱਗਾ ਕਿ ਤੁਹਾਡੇ ਰੱਬ ਨੇ ਤੁਹਾਨੂੰ (ਇਸ ਵਿਸ਼ੇਸ਼ ਦਰਖ਼ਤ ਦਾ ਫਲ ਖਾਣ ਤੋਂ) ਇਸ ਲਈ ਰੋਕਿਆ ਹੈ ਕਿ ਕੀਤੇ ਤੁਸੀਂ ਦੋਵੇਂ ਫ਼ਰਿਸ਼ਤੇ ਨਾ ਬਣ ਜਾਓ ਜਾਂ ਸਦਾ ਲਈ ਹੀ ਜੀਵਿਤ ਰਹਿਣ ਵਾਲਿਆਂ ਵਿੱਚੋਂ ਨਾ ਹੋ ਜਾਓ।"},{"id":21,"translation":"ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ ਸੱਚ ਜਾਣੋਂ ਮੈਂ ਤੁਹਾਡਾ ਸ਼ੁਭ ਚਿੰਤਕ ਹਾਂ।"},{"id":22,"translation":"ਇੰਜ ਸ਼ੈਤਾਨ ਨੇ ਧੋਖਾ ਦੇਕੇ ਉਹਨਾਂ ਦੋਵਾਂ ਨੂੰ ਬਹਿਕਾਇਆ। ਜਦੋਂ ਉਹਨਾਂ ਦੋਵਾਂ ਨੇ ਦਰਖ਼ਤ (ਦਾ ਫਲ) ਖਾਦਾ ਤਾਂ ਦੋਵਾਂ ਦੇ ਗੁਪਤ ਅੰਗ ਇਕ ਦੂਜੇ ਦੇ ਅੱਗੇ ਬੇਪੜਦਾ ਹੋ ਗਏ ਅਤੇ ਫੇਰ ਉਹ ਦੋਵੇਂ ਆਪਣੇ ਆਪ ਨੂੰ ਜੰਨਤ ਦੇ ਪੱਤਿਆਂ ਨਾਲ ਢਕਣ ਲੱਗ ਪਏ। ਉਹਨਾਂ ਦੇ ਰੱਬ ਨੇ ਉਹਨਾਂ ਨੂੰ ਆਵਾਜ਼ ਦਿੱਤੀ, ਕੀ ਮੈਂ ਤੁਹਾਨੂੂੰ ਇਸ ਦਰਖ਼ਤ (ਦੇ ਨੇੜੇ ਜਾਣ) ਤੋਂ ਮਨ੍ਹਾ ਨਹੀਂ ਕੀਤਾ ਸੀ ਅਤੇ ਇਹ ਨਹੀਂ ਕਿਹਾ ਸੀ ਕਿ ਸ਼ੈਤਾਨ ਤੁਹਾਡਾ ਖੁੱਲਾ ਦੁਸ਼ਮਨ ਹੈ ?"},{"id":23,"translation":"ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।"},{"id":24,"translation":"ਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ।"},{"id":25,"translation":"ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।"},{"id":26,"translation":"ਹੇ ਆਦਮ ਦੀ ਸੰਤਾਨ! ਅਸੀਂ ਤੁਹਾਡੇ ਲਈ ਲਿਬਾਸ ਉਤਾਰਿਆ ਹੈ ਜੋ ਤੁਹਾਡੇ ਗੁਪਤ ਅੰਗਾਂ ਨੂੰ ਛੁਪਾਉਂਦਾ ਹੈ ਅਤੇ ਸਜਾਵਟ ਦਾ ਸਾਧਨ ਵੀ ਹੈ ਅਤੇ ਸਭ ਤੋਂ ਵਧੀਆ ਲਿਬਾਸ ਪਰਹੇਜ਼ਗਾਰੀ ਵਾਲਾ ਲਿਬਾਸ ਹੈ।[2] ਇਹ (ਲਿਬਾਸ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ।","footnotes":"[2] ਕਿਹਾ ਜਾਂਦਾ ਹੈ ਕਿ ਇਸਲਾਮ ਤੋਂ ਪਹਿਲਾਂ ਜਹਾਲਤ ਦੇ ਸਮੇਂ ਅਰਬ ਦੇ ਬੁਤ ਪੂਜਕ ਨੰਗੇ ਹੋ ਕੇ ਕਾਅਬਾ ਦੇ ਚੱਕਰ ਲਗਾਇਆ ਕਰਦੇ ਸੀ ਪਰ ਜਦੋਂ ਇਸਲਾਮ ਭਾਰੂ ਹੋ ਗਿਆ ਅਤੇ ਮੱਕਾ ਜਿੱਤ ਲਿਆ ਗਿਆ ਤਾਂ ਇਹਨਾਂ ਬੁਤ ਪੂਜਕਾਂ ਅਤੇ ਮੁਸ਼ਰਿਕਾਂ ਦਾ ਦਾਖ਼ਲਾ ਮੱਕੇ ਵਿਖੇ ਬੰਦ ਕਰ ਦਿੱਤਾ ਗਿਆ ਅਤੇ ਨੰਗੇ ਹੋ ਕੇ ਚੱਕਰ ਲਗਾਉਣ ਦਾ ਵੀ ਅੰਤ ਕਰ ਦਿੱਤਾ ਗਿਆ।"},{"id":27,"translation":"ਹੇ ਆਦਮ ਦੀ ਔਲਾਦ! ਕਤਿੇ ਸ਼ੈਤਾਨ ਤੁਹਾਨੂੰ ਫੇਰ ਕਿਸੇ ਅਜ਼ਮਾਇਸ਼ ਵਿਚ ਨਾ ਪਾ ਦੇਵੇ। ਜਿਵੇਂ ਕਿ ਉਸ ਨੇ ਤੁਹਾਡੇ ਮਾਂ ਬਾਪ (ਆਦਮ ਤੇ ਉਸ ਦੀ ਪਤਨੀ ਹੱਵਾ) ਨੂੰ ਜੰਨਤ ’ਚੋਂ ਬਾਹਰ ਕਢਵਾਇਆ ਸੀ, ਜਦੋਂ ਉਹਨਾਂ ਦੋਵਾਂ ਦਾ ਲਿਬਾਸ ਉਹਨਾਂ ਤੋਂ ਲੁਹਾ ਦਿੱਤਾ ਸੀ, ਤਾਂ ਜੋ ਉਹਨਾਂ ਦੇ ਗੁਪਤ ਅੰਗ ਪ੍ਰਗਟ ਕਰੇ ਬੇਸ਼ੱਕ ਉਹ ਤੇ ਉਸ ਦਾ ਕਬੀਲਾ ਤੁਹਾਨੂੰ ਉਸ ਥਾਂ ਤੋਂ ਵੇਖਦਾ ਹੈ ਜਿੱਥਿਓ ਤੁਸੀਂ ਉਹਨਾਂ ਨੂੰ ਨਹੀਂ ਵੇਖ ਸਕਦੇ ਇਹਨਾਂ ਸ਼ੈਤਾਨਾਂ ਨੂੰ ਅਸੀਂ ਉਹਨਾਂ ਦਾ ਦੋਸਤ ਬਣਾ ਦਿੱਤਾ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।"},{"id":28,"translation":"ਇਹ ਲੋਕ ਜਦੋਂ ਕੋਈ ਅਸ਼ਲੀਲ ਹਰਕਤਾਂ ਕਰਦੇ ਹਨ ਤਾਂ ਆਖਦੇ ਹਨ ਕਿ ਅਸੀਂ ਆਪਣੇ ਬਾਪ ਦਾਦਿਆਂ ਨੂੰ ਇਹੋ ਕਰਦੇ ਵੇਖਿਆ ਹੈ ਅਤੇ ਸਾਨੂੰ ਵੀ ਅੱਲਾਹ ਨੇ ਇਹੋ ਕਰਨ ਦਾ ਹੁਕਮ ਦਿੱਤਾ ਹੈ। (ਹੇ ਨਬੀ!) ਕਹਿ ਦਿਓ ਕਿ ਅੱਲਾਹ ਅਸ਼ਲੀਲ ਗੱਲਾਂ ਦੀ ਸਿੱਖਿਆ ਨਹੀਂ ਦਿੰਦਾ। ਕੀ ਤੁਸੀਂ ਅੱਲਾਹ ਦੇ ਜ਼ਿੰਮੇ ਉਹ ਗੱਲਾਂ ਮੜ੍ਹਦੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੀ ਨਹੀਂ ?"},{"id":29,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਰੱਬ ਨੇ ਸੱਚਾਈ ਤੇ ਇਨਸਾਫ਼ ਦਾ ਹੁਕਮ ਦਿੱਤਾ ਹੈ ਅਤੇ ਹੁਕਮ ਦਿੱਤਾ ਹੈ ਕਿ ਤੁਸੀਂ ਨਮਾਜ਼ ਵੇਲੇ ਆਪਣਾ ਮੂੰਹ ਸਿੱਧਾ (ਖ਼ਾਨਾ-ਕਾਅਬਾ ਵੱਲ) ਰੱਖੋ। ਬੰਦਗੀ ਨੂੰ ਉਸੇ ਲਈ ਖ਼ਾਲਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਸੱਦੋ। ਜਿਵੇਂ ਉਸ ਨੇ ਤੁਹਾਨੂੰ ਪਹਲਿਾਂ ਪੈਦਾ ਕੀਤਾ ਉਸੇ ਤਰ੍ਹਾਂ ਮੁੜ੍ਹ ਸੁਰਜੀਤ ਕੀਤੇ ਜਾਓਗੇ।"},{"id":30,"translation":"ਕੁੱਝ ਲੋਕਾਂ ਨੂੰ ਅੱਲਾਹ ਨੇ ਹਿਦਾਇਤ ਦਿੱਤੀ ਹੈ ਅਤੇ ਕੁੱਝ ਨੂੰ ਗੁਮਰਾਹੀ ਚਿੰਬੜ ਗਈ ਹੈ। ਇਹਨਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਸ਼ੈਤਾਨਾਂ ਨੂੰ ਆਪਣਾ ਮਿੱਤਰ ਬਣਾ ਲਿਆ ਹੈ ਅਤੇ ਇਹ ਸਮਝਦੇ ਹਨ ਕਿ ਉਹ ਸਿੱਧੀ ਰਾਹ ’ਤੇ ਹਨ।"},{"id":31,"translation":"ਹੇ ਆਦਮ ਦੀ ਔਲਾਦ! ਹਰੇਕ ਇਬਾਦਤ ਦੇ ਮੌਕੇ ’ਤੇ ਆਪਣੀ ਸਜਾਵਟ ਨਾਲ ਸਜੇ ਰਹੋ।[3] ਖਾਓ ਪਿਓ ਪਰ ਲੋੜ ਤੋਂ ਵੱਧ ਖ਼ਰਚ ਨਾ ਕਰੋ। ਬੇਸ਼ੱਕ ਉਹ ਬਿਨਾਂ ਲੋੜ ਖ਼ਰਚ ਕਰਨ ਵਾਲਿਆ ਨੂੰ ਪਸੰਦ ਨਹੀਂ ਕਰਦਾ।","footnotes":"[3] ਭਾਵ ਨਮਾਜ਼ ਪੜ੍ਹਦੇ ਹੋਏ ਕੱਪੜੇ ਪਾਉਣਾ ਜ਼ਰੂਰੀ ਹੈ ਸਤਰ ਤੋਂ ਭਾਵ ਹੈ ਕਿ ਮਰਦ ਆਪਣੇ ਮੋਢਿਆਂ ਉੱਤੇ ਕੱਪੜੇ ਪਾਵੇ ਅਤੇ ਧੁੰਨੀ ਤੋਂ ਗੋਡਿਆ ਤਕ ਆਪਣਾ ਸਰੀਰ ਕੱਪੜੇ ਨਾਲ ਢਕਣਾ ਨਮਾਜ਼ ਪੜ੍ਹਣ ਲਈ ਜ਼ਰੂਰੀ ਹੈ ਜਦ ਕਿ ਔੌਰਤ ਛੁੱਟ ਉਸ ਦੇ ਚਿਹਰੇ ਤੋਂ ਪੂਰਾ ਸਰੀਰ ਢੱਕ ਕੇ ਰੱਖੇਗੀ ਵਿਦਵਾਨਾ ਅਨੁਸਾਰ ਇਹ ਗੱਲ ਵਧੇਰੇ ਚੰਗੀ ਹੈ ਜੇਕਰ ਔੌਰਤਾਂ ਆਪਣੇ ਹੱਥਾਂ ਨੂੰ ਕੱਪੜੇ ਨਾਲ ਜਾਂ ਦਸਤਾਨੇ ਨਾਲ ਢੱਕ ਕੇ ਰਖੇ ਅਤੇ ਆਪਣੇ ਪੈਰਾਂ ਨੂੰ ਜਾਂ ਤਾਂ ਲੰਮੇ ਲਿਬਾਸ ਦੁਆਰਾ ਜਾਂ ਜਰਾਬਾਂ ਨਾਲ ਢਕੇ, ਇਹ ਰਾਏ ਅਬੂ-ਦਾਊਦ ਦੀ ਹਦੀਸ: 639, 640 ’ਤੇ ਆਧਾਰਿਤ ਹੈ। ● ਹਜ਼ਰਤ ਆਇਸ਼ਾ ਫਰਮਾਉਂਦੀ ਹੈ ਕਿ ਜਦੋਂ ਨਬੀ (ਸ:) ਫਜਰ ਦੀ ਨਮਾਜ਼ ਅਦਾ ਕਰਦੇ ਸੀ ਤਾਂ ਕੁਝ ਮੁਸਲਮਾਨ ਔੌਰਤਾਂ ਚਦਰਾਂ ਲੈਕੇ ਨਮਾਜ਼ ਵਿਚ ਸ਼ਾਮਿਲ ਹੁੰਦੀਆਂ ਸਨ ਅਤੇ ਉਹ ਨਮਾਜ਼ ਆਪਣੇ ਘਰਾਂ ਨੂੰ ਮੁੜ ਜਾਂਦੀਆਂ ਸਨ। ਬਿਨਾਂ ਇਸ ਤੋਂ ਕਿ ਉਹਨਾਂ ਨੂੰ ਕੋਈ ਪਛਾਣ ਸਕੇ। (ਸਹੀ ਬੁਖ਼ਾਰੀ, ਹਦੀਸ: 372)"},{"id":32,"translation":"(ਹੇ ਨਬੀ!) ਇਹਨਾਂ ਨੂੰ ਆਖੋ ਜਿਹੜੀਆਂ ਸਜਾਵਟ ਤੇ ਖਾਣ ਪੀਣ ਦੀਆਂ ਪਵਿੱਤਰ ਚੀਜ਼ਾਂ ਅੱਲਾਹ ਨੇ ਆਪਣੇ ਬੰਦਿਆਂ ਲਈ ਪੈਦਾ ਕੀਤੀਆਂ ਹਨ ਉਹਨਾਂ ਨੂੰ ਕਿਸੇ ਨੇ ਹਰਾਮ ਕੀਤਾ ਹੈ? ਤੁਸੀਂ ਕਹਿ ਦਿਓ ਕਿ ਇਹ ਸਾਰੀਆਂ (ਪਵਿੱਤਰ ਚੀਜ਼ਾਂ) ਸੰਸਾਰ ਵਚਿ ਵੀ ਉਹਨਾਂ ਲਈ ਹਨ ਜਹਿੜੇ ਈਮਾਨ ਲਆਿਏ ਜਦ ਕਿ ਕਿਆਮਤ ਦਿਹਾੜੇ ਇਹ ਵਿਸ਼ੇਸ਼ ਮੋਮਿਨਾਂ ਲਈ ਹੀ ਹੋਣਗਿਆਂ। ਇਸ ਤਰ੍ਹਾਂ ਅਸੀਂ ਆਪਣੇ ਆਦੇਸ਼ਾਂ ਨੂੰ ਉਹਨਾਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ ਜਿਹੜੇ ਗਿਆਨ ਰੱਖਦੇ ਹਨ।"},{"id":33,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਰੱਬ ਨੇ ਬੇਹਿਯਾਈ ਵਾਲੀਆਂ (ਭਾਵ ਅਸ਼ਲੀਲ) ਗੱਲਾਂ ਭਾਵੇਂ ਉਹ ਜ਼ਾਹਿਰ ਹੋਣ ਜਾਂ ਗੁਪਤ, ਪਾਪ ਤੇ ਅਣ ਹੱਕਾ ਜ਼ੁਲਮ ਨੂੰ ਹਰਾਮ ਕੀਤਾ ਹੈ ਅਤੇ ਇਹ ਵੀ (ਹਰਾਮ ਕੀਤਾ) ਕਿ ਤੁਸੀਂ ਬਿਨਾਂ ਕਿਸੇ ਦਲੀਲ ਤੋਂ ਕਿਸੇ ਨੂੰ ਅੱਲਾਹ ਦਾ ਸ਼ਰੀਕ ਬਣਾਓ ਅਤੇ ਅੱਲਾਹ ਦੇ ਸੰਬੰਧ ਵਿੱਚ ਉਹ ਗੱਲਾਂ ਆਖੋ ਜਿਸ ਦਾ ਤੁਹਾਨੂੰ ਉੱਕਾ ਹੀ ਗਿਆਨ ਨਹੀਂ (ਹਰਾਮ ਹਨ)।"},{"id":34,"translation":"ਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ ਉਸ ਦਾ ਨਿਯਤ ਸਮਾਂ ਆਵੇਗਾ ਤਾਂ ਉਹ (ਕੌਮ) ਉਸ (ਸਮੇਂ) ਤੋਂ (ਬਚਣ ਲਈ) ਇਕ ਪਲ ਲਈ ਵੀ ਅੱਗੇ-ਪਿੱਛੇ ਨਹੀਂ ਹੋਵੇਗੀ।"},{"id":35,"translation":"ਹੇ ਆਦਮ ਦੀ ਔਲਾਦ! ਜੇ ਤੁਹਾਡੇ ਵਿੱਚੋਂ ਹੀ ਤੁਹਾਡੇ ਕੋਲ ਪੈਗ਼ੰਬਰ ਆਉਣ ਜਿਹੜੇ ਤੁਹਾਨੂੰ ਮੇਰੀਆਂ ਆਇਤਾਂ ਸੁਣਾਉਣ ਤਾਂ ਜਿਹੜਾ ਵਿਅਕਤੀ ਬੁਰਾਇਆਂ ਤੋਂ ਬਚੇਗਾ ਅਤੇ ਆਪਣਾ ਸੁਧਾਰ ਕਰੇਗਾ ਤਾਂ (ਕਿਆਮਤ ਦਿਹਾੜੇ) ਉਸ ਨੂੰ ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਕੋਈ ਚਿੰਤਾ ਹੋਵੇਗੀ।"},{"id":36,"translation":"ਜਿਹੜੇ ਲੋਕ ਮੇਰੇ ਇਹਨਾਂ ਹੁਕਮਾਂ ਨੂੰ ਝੁਠਲਾਉਣਗੇ ਅਤੇ ਸਰਕਸ਼ੀ ਕਰਨਗੇ ਉਹ ਲੋਕ ਨਰਕ ਵਿਚ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ।"},{"id":37,"translation":"ਸੋ ਉਸ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਲਾਵੇ ਜਾਂ ਉਸ ਦੀਆਂ ਨਿਸ਼ਾਨੀਆਂ ਨੂੂੰ ਹੀ ਝੂਠਾ ਕਹੇ। ਜੋ ਕੁੱਝ ਉਸ ਦੇ ਮੁਕੱਦਰ ਵਿਚ ਲਿਖਿਆ ਹੋਇਆ ਹੈ ਉਹ ਉਸ ਨੂੰ ਮਿਲ ਜਾਵੇਗਾ, ਜਦੋਂ ਉਹਨਾਂ (ਜ਼ਾਲਮਾਂ) ਕੋਲ ਸਾਡੇ ਫ਼ਰਿਸ਼ਤੇ ਉਹਨਾਂ ਦੀ ਜਾਨ ਕੱਢਣ ਲਈ ਆਉਣਗੇ ਤਾਂ ਪੁੱਛਣਗੇ ਕਿ ਜਿਨ੍ਹਾਂ ਨੂੰ ਤੁਸੀਂ ਰੱਬ ਨੂੰ ਛੱਡ ਕੇ ਪੂਜਦੇ ਸੀ ਅੱਜ ਉਹ ਕਿੱਥੇ ਹਨ? ਤਾਂ ਜਵਾਬ ਦੇਣਗੇ ਕਿ ਉਹ ਸਾਥੋਂ ਖੁੱਸ ਗਏ ਅਤੇ ਉਹ ਆਪਣੇ ਵਿਰੁੱਧ ਗਵਾਹੀ ਦੇਣਗੇ ਕਿ ਬੇਸ਼ੱਕ ਉਹੀਓ (ਸੱਚਾਈ ਦੇ) ਇਨਕਾਰੀ ਸੀ।"},{"id":38,"translation":"(ਅੱਲਾਹ ਹੁਕਮ ਦੇ ਕੇ) ਕਹੇਗਾ ਕਿ ਤੁਸੀਂ ਵੀ ਉਸੇ ਨਰਕ ਵਿਚ ਚਲੇ ਜਾਓ ਜਿਸ ਵਿਚ ਤੁਹਾਥੋਂ ਪਹਿਲਾਂ ਬੀਤ ਚੁੱਕੇ ਮਨੁੱਖਾਂ ਤੇ ਜਿੰਨਾਂ ਦੇ ਟੋਲੇ ਜਾ ਚੁੱਕੇ ਹਨ। ਉਹ ਇਕ ਦੂਜੇ ਨੂੰ ਫ਼ਿਟਕਾਰਾਂ ਪਾਉਣਗੇ ਇੱਥੋਂ ਤਕ ਕਿ ਜਦੋਂ ਉਹ ਸਾਰੇ ਉੱਥੇ ਜਮ੍ਹਾਂ ਹੋ ਜਾਣਗੇ ਤਾਂ ਇਕ ਟੋਲਾ ਦੂਜੇ ਟੋਲੇ ਨੂੰ ਆਖੇਗਾ ਕਿ ਹੇ ਸਾਡੇ ਰੱਬ! ਇਹਨਾਂ ਲੋਕਾਂ ਨੇ ਹੀ ਸਾਨੂੰ ਕੁਰਾਹੇ ਪਾਇਆ ਸੀ ਇਸ ਲਈ ਤੂੰ ਇਹਨਾਂ ਨੂੰ ਅੱਗ ਦਾ ਦੂਣਾ ਅਜ਼ਾਬ ਦੇ। ਅੱਲਾਹ ਆਖੇਗਾ ਕਿ ਤੁਹਾਡੇ ਸਾਰਿਆਂ ਲਈ ਦੂਣਾ ਅਜ਼ਾਬ ਹੈ, ਪਰ ਤੁਸੀਂ ਜਾਣਦੇ ਨਹੀਂ।"},{"id":39,"translation":"ਉਹਨਾਂ ਦਾ ਪਹਿਲਾ ਟੋਲਾ ਦੂਜੇ ਟੋਲੇ ਨੂੰ ਆਖੇਗਾ (ਕਿ ਜੇ ਇਹ ਗੱਲ ਹੈ ਤਾਂ) ਫੇਰ ਤੁਹਾਨੂੰ ਸਾਡੇ ਤੋਂ ਕੋਈ ਵਿਸ਼ੇਸ਼ਤਾ ਪ੍ਰਾਪਤ ਨਹੀਂ ਸੋ ਤੁਸੀਂ ਵੀ ਆਪਣੀ ਕਮਾਈ ਅਨੁਸਾਰ ਅਜ਼ਾਬ ਦਾ ਸੁਆਦ ਲਵੋ।"},{"id":40,"translation":"ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਅਤੇ ਉਹਨਾਂ ਤੋਂ ਸਰਕਸ਼ੀ ਕੀਤੀ, ਉਹਨਾਂ ਲਈ ਅਕਾਸ਼ ਦੇ ਬੂਹੇ ਨਹੀਂ ਖੋਲ੍ਹੇ ਜਾਣਗੇ। ਉਹ ਲੋਕੀ ਉਦੋਂ ਤਕ ਜੰਨਤ ਵਿਚ ਨਹੀਂ ਜਾਣਗੇ ਜਦੋਂ ਤਕ ਊਂਠ ਸੂਈ ਦੇ ਨੱਕੇ ਵਿਚ ਦੀ ਲੰਘ ਨਹੀਂ ਜਾਂਦਾ (ਜਿਹੜਾ ਸੰਭਵ ਨਹੀਂ )। ਅਸੀਂ ਅਪਰਾਧੀਆਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।"},{"id":41,"translation":"ਉਹਨਾਂ ਲਈ ਨਰਕ ਵਿਚ ਅੱਗ ਦਾ ਵਿਛੌਣਾ ਹੋਵੇਗਾ ਅਤੇ ਉਹਨਾਂ ਦਾ ਓਢਣਾ ਵੀ ਉਹੀਓ ਹੋਵੇਗਾ, ਅਸੀਂ ਜ਼ਾਲਮਾ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।"},{"id":42,"translation":"ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਅਤੇ ਅਸੀਂ (ਅੱਲਾਹ) ਕਿਸੇ ਵਿਅਕਤੀ ਨੂੰ ਉਸ ਦੀ ਸਮਰਥਾ ਤੋਂ ਵੱਧ ਤਕਲੀਫ਼ ਨਹੀਂ ਦਿੰਦੇ। ਉਹੀਓ ਲੋਕ ਜੰਨਤ ਵਿਚ ਜਾਣਗੇ ਅਤੇ ਸਦਾ ਉਸੇ ਵਿਚ ਹੀ ਰਹਿਣਗੇ।"},{"id":43,"translation":"ਜੇ ਉਹਨਾਂ (ਜੰਨਤੀਆਂ) ਦੇ ਦਿਲਾਂ ਵਿਚ (ਇਕ ਦੂਜੇ ਦੇ ਵਿਰੁੱਧ) ਕੋਈ ਮੈਲ ਹੋਵੇਗੀ ਅਸੀਂ ਉਸ ਨੂੰ ਕੱਢ ਸੁੱਟਾਂਗੇ। ਉਹਨਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਲੋਕ ਆਖਣਗੇ ਕਿ ਅੱਲਾਹ ਦਾ ਸ਼ੁਕਰ ਹੈ ਕਿ ਉਸ ਨੇ ਸਾਨੂੰ ਸਿੱਧੀ ਰਾਹ ਵਿਖਾਇਆ, ਅਸੀਂ ਆਪ ਸਿੱਧੀ ਰਾਹ ਨਹੀਂ ਸੀ ਪੈ ਸਕਦੇ, ਜੇ ਅੱਲਾਹ ਸਾਨੂੰ ਰਾਹੇ ਨਾ ਪਾਉਂਦਾ। ਬੇਸ਼ੱਕ ਸਾਡੇ ਰੱਬ ਦੇ ਪੈਗ਼ੰਬਰ ਸੱਚੀਆਂ ਗੱਲਾਂ ਲੈਕੇ ਆਏ ਸਨ ਅਤੇ ਉਹਨਾਂ ਨੂੰ ਆਵਾਜ਼ ਦਿੱਤੀ ਜਾਵੇਗੀ ਕਿ ਇਹ ਹੈ ਉਹ ਜੰਨਤ ਜਿਸ ਦੇ ਵਾਰਸ ਤੁਸੀਂ ਉਹਨਾਂ ਅਮਲਾਂ ਕਾਰਨ ਬਣਾਏ ਗਏ ਹੋ ਜੋ ਤੁਸੀਂ (ਸੰਸਾਰ ਵਿਚ) ਕਰਦੇ ਸਾਂ।"},{"id":44,"translation":"ਜੰਨਤ ਵਾਲੇ ਨਰਕੀਆਂ ਨੂੰ ਕਹਿਣਗੇ ਕਿ(ਰੱਬ ਨੇ) ਸਾਡੇ ਨਾਲ ਜਿਹੜਾ ਵਾਅਦਾ ਕੀਤਾ ਸੀ ਅਸੀਂ ਤਾਂ ਉਸ ਨੂੰ ਸੱਚਾ ਹੀ ਵੇਖਿਆ ਹੈ। ਕੀ ਤੁਸੀਂ ਵੀ ਜਿਹੜਾ ਤੁਹਾਡੇ ਰੱਬ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ ਉਸ ਨੂੰ ਸੱਚਾ ਵੇਖਿਆ ਹੈ? ਉਹ (ਨਰਕੀ) ਆਖਣਗੇ ਕਿ‘ਹਾਂ’ ਫੇਰ ਇਕ ਪੁਕਾਰਨ ਵਾਲਾ ਪੁਕਾਰੇਗਾ ਕਿ ਜ਼ਾਲਮਾਂ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।"},{"id":45,"translation":"ਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ)"},{"id":46,"translation":"ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼[4] (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।","footnotes":"[4] ਆਰਾਫ਼ ਜੰਨਤ ਤੇ ਨਰਕ ਵਿਚਾਲੇ ਦੀ ਥਾਂ ਨੂੰ ਕਿਹਾ ਜਾਂਦਾ ਹੈ। (ਤਫਸੀਰ-ਏ-ਕੁਰਤਬੀ: 211/7)"},{"id":47,"translation":"ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।"},{"id":48,"translation":"ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।"},{"id":49,"translation":"ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।"},{"id":50,"translation":"ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ ’ਤੇ ਥੋੜ੍ਹਾ ਪਾਣੀ ਹੀ ਪਾ ਦਿਓ ਜਾਂ ਜਿਹੜਾ ਰਿਜ਼ਕ ਅੱਲਾਹ ਨੇ ਤੁਹਾਨੂੰ ਦੇ ਛੱਡਿਆ ਹੈ ਉਸ ਵਿੱਚੋਂ ਕੁੱਝ ਸਾਨੂੰ ਵੀ ਦੇ ਦਿਓ। ਜੰਨਤੀ ਆਖਣਗੇ ਕਿ ਅੱਲਾਹ ਨੇ ਦੋਵੇਂ ਚੀਜ਼ਾਂ ਕਾਫ਼ਿਰਾਂ ਲਈ ਹਰਾਮ ਕਰ ਰੱਖਿਆ ਹੈ।"},{"id":51,"translation":"ਜਿਨ੍ਹਾਂ ਨੇ ਸੰਸਾਰ ਵਿਚ ਆਪਣੇ ਧਰਮ ਨੂੰ ਖੇਡ-ਤਮਾਸ਼ਾ ਬਣਾ ਰੱਖਿਆ ਸੀ ਅਤੇ ਜਿਨ੍ਹਾਂ ਨੂੰ ਸੰਸਾਰਿਕ ਜੀਵਨ ਨੇ ਧੋਖੇ ਵਿਚ ਪਾਇਆ ਹੋਇਆ ਸੀ ਅੱਜ ਅਸੀਂ (ਅੱਲਾਹ) ਉਹਨਾਂ ਨੂੰ ਉਸੇ ਤਰ੍ਹਾਂ ਭੁਲ ਜਾਵਾਂਗੇ ਜਿਵੇਂ ਕਿ ਉਹਨਾਂ ਨੇ ਇਸ ਕਿਆਮਤ) ਦਿਹਾੜੇ ਦੀ ਮਿਲਣੀ ਨੂੰ ਭੁਲਾ ਛੱਡਿਆ ਸੀ ਅਤੇ ਸਾਡੀਆਂ ਆਇਤਾਂ (ਰੱਬੀ ਕਲਾਮ) ਦਾ ਇਨਕਾਰ ਕਰਦੇ ਸਨ।"},{"id":52,"translation":"ਅਤੇ ਅਸੀਂ ਇਹਨਾਂ ਲੋਕਾਂ ਕੋਲ ਇਕ ਅਜਿਹੀ ਕਿਤਾਬ (ਰਸੂਲ ਰਾਹੀਂ) ਪਹੁੰਚਾਈ ਹੈ ਜਿਸ ਵਿਚ ਅਸੀਂ ਆਪਣੇ ਗਿਆਨ ਤੇ ਅਧਾਰਿਤ ਬਹੁਤ ਹੀ ਵਿਸਥਾਰ ਨਾਲ (ਹਰ ਗੱਲ) ਬਿਆਨ ਕੀਤਾ ਹੈ। ਜਦ ਕਿ ਇਹ ਉਹਨਾਂ ਲੋਕਾਂ ਲਈ ਹਿਦਾਇਤ ਤੇ ਰਹਿਮਤ ਹੈ ਜਿਹੜੇ ਈਮਾਨ ਲਿਆਏ ਹਨ।"},{"id":53,"translation":"ਇਹਨਾਂ ਲੋਕਾਂ ਨੂੰ ਹੋਰ ਕਿਸੇ ਗੱਲ ਦੀ ਉਡੀਕ ਨਹੀਂ ਕੇਵਲ ਇਸ (ਸੰਸਾਰ) ਦੇ ਅੰਤ ਦੀ ਉਡੀਕ ਕਰ ਰਹੇ ਹਨ। ਜਿਸ ਦਿਨ ਇਸ (ਸੰਸਾਰ) ਦਾ ਅੰਤ ਆਵੇਗਾ ਤਾਂ ਜਿਹੜੇ ਲੋਕ ਇਸ ਨੂੰ ਭੁੱਲੀ ਬੈਠੇ ਸਨ ਉਹ ਆਖਣਗੇ ਕਿ ਬੇਸ਼ੱਕ ਸਾਡੇ ਰੱਬ ਦੇ ਪੈਗ਼ੰਬਰ ਹੱਕ ਲੈ ਕੇ ਆਏ ਸਨ। ਕੀ ਸਾਡਾ ਕੋਈ ਸਿਫ਼ਾਰਸ਼ੀ ਹੈ ਕਿ ਉਹ ਸਾਡੀ ਲਈ (ਰੱਬ ਦੇ ਕੋਲ) ਸਿਫ਼ਾਰਸ਼ ਕਰੇ ? ਜਾਂ ਸਾਨੂੰ ਮੁੜ ਸੰਸਾਰ ਵਿਚ ਭੇਜੇ ਤਾਂ ਜੋ ਅਸੀਂ ਇਹਨਾਂ ਕੰਮਾਂ ਦੀ ਥਾਂ ਦੂਜੇ ਕੰਮ ਕਰੀਏ ਜੋ ਅਸੀਂ ਪਹਿਲਾਂ ਕਰਿਆ ਕਰਦੇ ਸੀ। ਬੇਸ਼ੱਕ ਇਹਨਾਂ ਲੋਕਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਲਿਆ ਅਤੇ ਜਿਹੜੀਆਂ ਗੱਲਾਂ ਉਹ ਬਣਾਉਂਦੇ ਸਨ ਅੱਜ ਉਹ ਸਾਰੀਆਂ ਗੁਆਚੀਆਂ ਗਈਆਂ।"},{"id":54,"translation":"ਬੇਸ਼ੱਕ ਤੇਰਾ ਰੱਬ ਉਹ ਅੱਲਾਹ ਹੀ ਹੈ ਜਿਸ ਨੇ ਛੇ ਦਿਨਾਂ ਵਿਚ ਸਾਰੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ ਫੇਰ ਉਹ ਅਰਸ਼ (ਰਾਜ ਸਿਘਾਸਨ) ’ਤੇ ਜਾ ਬੈਠਿਆ। ਉਹ (ਅੱਲਾਹ) ਦਨਿ ਨੂੰ ਰਾਤ ਨਾਲ ਇੰਜ ਢੱਕ ਦਿੰਦਾ ਹੈ ਕਿ ਉਹ ਰਾਤ ਛੇਤੀ ਹੀ ਦਿਨ ਦੇ ਪਿੱਛੇ ਚੱਲੀ ਆਉਂਦੀ ਹੈ। ਉਸ ਨੇ ਸੂਰਜ, ਚੰਨ, ਅਤੇ ਤਾਰਿਆਂ ਨੂੰ ਪੈਦਾ ਕੀਤਾ ਕਿ ਉਹ ਸਾਰੇ ਉਸ (ਅੱਲਾਹ ਦੇ) ਹੁਕਮ ਅਧੀਨ ਹਨ। ਖ਼ਬਰਦਾਰ ਰਹੋ! ਪੈਦਾ ਕਰਨਾ ਤੇ ਹੁਕਮ ਦੇਣਾ ਉਸੇ ਨੂੰ ਹੀ ਸ਼ੋਭਾ ਦਿੰਦਾ ਹੈ। ਅੱਲਾਹ, ਸਾਰੇ ਜਹਾਨਾਂ ਦਾ ਪਾਲਣਹਾਰ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ।"},{"id":55,"translation":"ਤੁਸੀਂ ਆਪਣੇ ਪਾਲਣਹਾਰ ਤੋਂ ਗਿੜਗਿੜਾਉਂਦੇ ਹੋਏ ਅਤੇ ਹੋਲੇ ਹੋਲੇ ਦੁਆਵਾਂ ਕਰਿਆ ਕਰੋ। ਬੇਸ਼ੱਕ ਉਹ (ਅੱਲਾਹ) ਹੱਦੋਂ ਟੱਪਣ ਵਾਲਿਆਂ ਨੂੰ ਪਸੰਦ ਨਹੀਂ ਕਰਦਾ।"},{"id":56,"translation":"ਧਰਤੀ ਵਿਚ ਜਦ ਕਿ ਇਸ ਨੂੰ ਸੁਆਰਿਆ ਜਾ ਚੁੱਕਿਆ ਹੈ, ਵਿਗਾੜ ਨਾ ਪੈਦਾ ਕਰੋ ਅਤੇ ਡਰਦੇ ਹੋਏ ਤੇ (ਬਖ਼ਸ਼ਿਸ਼ ਦੀਆਂ) ਆਸਾਂ ਰੱਖਦੇ ਹੋਏ ਉਸੇ ਨੂੰ ਹੀ ਪੁਕਾਰੋ। ਬੇਸ਼ੱਕ ਅੱਲਾਹ ਦੀਆਂ ਮਿਹਰਾਂ ਸੋਹਣੇ ਚਰਿੱਤਰ ਵਾਲਿਆਂ ਦੇ ਵਧੇਰੇ ਨੇੜੇ ਹਨ।"},{"id":57,"translation":"ਅਤੇ ਉਹ (ਅੱਲਾਹ) ਹੀ ਹੈ ਜਿਹੜਾ ਆਪਣੀ ਰਹਿਮਤ (ਦੀ ਬਾਰਸ਼) ਤੋਂ ਪਹਿਲਾਂ ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਜਦੋਂ ਉਹ ਹਵਾਵਾਂ ਭਾਰੀ (ਪਾਣੀ ਵਾਲੇ) ਬੱਦਲਾਂ ਨੂੰ ਚੁਕਦੀਆਂ ਹਨ ਤਾਂ ਅਸੀਂ ਇਹਨਾਂ ਬੱਦਲਾਂ ਨੂੰ ਕਿਸੇ ਨਿਰਜੀਵ (ਬੰਜਰ) ਧਰਤੀ ਵੱਲ ਤੌਰ ਦਿੰਦੇ ਹਾਂ। ਫੇਰ ਅਸੀਂ ਇਹਨਾਂ ਬੱਦਲਾਂ ਤੋਂ ਪਾਣੀ ਵਰਾਉਂਦੇ ਹਾਂ, ਫੇਰ ਇਸ ਪਾਣੀ ਤੋਂ ਹਰ ਪ੍ਰਕਾਰ ਦੇ ਫਲ (ਧਰਤੀ ਵਿੱਚੋਂ) ਕੱਢਦੇ ਹਾਂ। ਇਸੇ ਤਰ੍ਹਾਂ ਅਸਾਂ ਮੁਰਦਿਆਂ ਨੂੰ (ਧਰਤੀ ਵਿੱਚੋਂ) ਕੱਢ ਕੇ ਖੜਾ ਕਰ ਦੇਵਾਂਗੇ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰੋ।"},{"id":58,"translation":"ਜਿਹੜੀ ਧਰਤੀ ਚੰਗੀ (ਉਪਜਾਊ) ਹੁੰਦੀ ਹੈ ਉਸ ਦੀ ਉਪਜ ਤਾਂ ਅੱਲਾਹ ਦੇ ਹੁਕਮ ਨਾਲ ਬਥੇਰੀ ਨਿਕਲਦੀ ਹੈ ਅਤੇ ਜਿਹੜਾ ਧਰਤੀ ਖਰਾਬ ਹੁੰਦੀ ਹੈ ਉਸ ਦੀ ਉਪਜ ਬਹੁਤ ਹੀ ਨਿਕੰਮੀ ਹੁੰਦੀ ਹੈ। ਇਸ ਤਰ੍ਹਾਂ ਅਸੀਂ ਖੋਲ੍ਹ-ਖੋਲ੍ਹ ਕੇ ਆਪਣੀਆਂ ਦਲੀਲਾਂ ਬਿਆਨ ਕਰਦੇ ਹਾਂ ਉਹਨਾਂ ਲੋਕਾਂ ਲਈ ਜਿਹੜੇ ਸ਼ੁਕਰ ਅਦਾ ਕਰਦੇ ਹਨ।"},{"id":59,"translation":"ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।"},{"id":60,"translation":"ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।"},{"id":61,"translation":"ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।"},{"id":62,"translation":"ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।"},{"id":63,"translation":"ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।"},{"id":64,"translation":"ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।"},{"id":65,"translation":"ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?"},{"id":66,"translation":"ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।"},{"id":67,"translation":"ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।"},{"id":68,"translation":"ਤੁਹਾਨੂੰ ਆਪਣੇ ਰੱਬ ਦਾ ਪੈਗ਼ਾਮ ਪਹੁੰਚਾਉਂਦਾ ਹਾਂ, ਮੈਂ ਤੁਹਾਡਾ ਸੱਚਾ ਸ਼ੁਭ-ਚਿੰਤਕ ਹਾਂ।"},{"id":69,"translation":"ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਵੱਲ ਇਕ ਅਜਿਹੇ ਵਿਅਕਤੀ ਰਾਹੀਂ ਨਸੀਹਤ ਪੁੱਜੀ ਹੈ ਜਿਹੜਾ ਤੁਹਾਡੇ ਵਿੱਚੋਂ ਹੀ ਹੈ ਤਾਂ ਜੋ ਉਹ ਤੁਹਾਨੂੰ (ਰੱਬ ਦੇ ਅਜ਼ਾਬ ਤੋਂ) ਡਰਾਏ। ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਅੱਲਾਹ ਨੇ ਤੁਹਾਨੂੰ ਨੂਹ ਦੀ ਕੌਮ ਤੋਂ ਬਾਅਦ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਤੁਹਾਨੂੰ ਵਧੇਰੇ ਰਿਸ਼ਟ-ਪੁੱਸ਼ਟ ਕੀਤਾ, ਸੋ ਤੁਸੀਂ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਕਰੋ ਤਾਂ ਜੋ ਤੁਸੀਂ ਸਫਲਤਾ ਪਾਓ।"},{"id":70,"translation":"ਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਅਸੀਂ ਬਸ ਇਕ ਅੱਲਾਹ ਦੀ ਹੀ ਇਬਾਦਤ ਕਰੀਏ ਅਤੇ ਜਿਨ੍ਹਾਂ ਨੂੰ ਸਾਡੇ ਬਾਪ ਦਾਦਾ ਪੂਜਦੇ ਆਏ ਹਨ ਉਹਨਾਂ ਨੂੰ ਤਿਆਗ ਦਈਏ? ਜਿਹੜੇ ਅਜ਼ਾਬ ਦੀ ਧਮਕੀ ਤੂੰ ਦਿੰਦਾ ਹੈ ਉਹ ਲੈ ਆ, ਜੇ ਤੂੰ ਸੱਚਾ ਹੈ।"},{"id":71,"translation":"ਉਸ (ਹੂਦ) ਨੇ ਆਖਿਆ ਕਿਹੁਣ ਤੁਹਾਡੇ ਉੱਤੇ ਅੱਲਾਹ ਦਾ ਅਜ਼ਾਬ ਆਉਣ ਵਾਲਾ ਹੀ ਹੈ। ਕੀ ਤੁਸੀਂ ਮੇਰੇ ਨਾਲ ਉਹਨਾਂ ਨਾਵਾਂ ਲਈ ਝਗੜਦੇ ਹੋ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਓ ਦਾਦਿਆਂ ਨੇ (ਆਪਣੇ ਇਸ਼ਟ) ਘੜ੍ਹ ਲਏ ਹਨ? ਇਹਨਾਂ ਦੇ ਇਸ਼ਟ ਹੋਣ ਦੀ ਅੱਲਾਹ ਨੇ ਕੋਈ ਦਲੀਲ ਨਹੀਂ ਭੇਜੀ, ਸੋ ਤੁਸੀਂ (ਅਜ਼ਾਬ ਦੀ) ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰ ਰਿਹਾ ਹਾਂ।"},{"id":72,"translation":"ਅੰਤ ਅਸੀਂ ਆਪਣੀ ਮਿਹਰ ਨਾਲ ਉਸ (ਹੂਦ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ ਅਤੇ ਉਹਨਾਂ ਲੋਕਾਂ ਦੀ ਜੜ੍ਹ ਵੱਢ ਸੁੱਟੀ ਜਿਹੜੇ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਸੀ ਅਤੇ ਉਹ ਈਮਾਨ ਲਿਆਉਣ ਵਾਲੇ ਵੀ ਨਹੀਂ ਸੀ।"},{"id":73,"translation":"ਅਸੀਂ ਸਮੂਦ ਵੱਲ ਉਹਨਾਂ ਦੇ ਹੀ ਭਰਾ ਸਾਲੇਹ ਨੂੰ (ਨਬੀ ਬਣਾਕੇ) ਭੇਜਿਆ। ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ, ਤੁਹਾਡੇ ਕੋਲ ਤੁਹਾਡੇ ਪਾਲਣਹਾਰ ਵੱਲੋਂ ਇਕ ਸਪਸ਼ਟ ਦਲੀਲ ਆ ਚੁੱਕੀ ਹੈ। ਇਹ ਅੱਲਾਹ ਦੀ ਊਂਠਣੀ ਤੁਹਾਡੇ ਲਈ ਇਕ ਵਿਸ਼ੇਸ਼ ਨਿਸ਼ਾਨੀ ਹੈ ਸੋ ਤੁਸੀਂ ਇਸ ਨੂੰ ਛੱਡ ਦਿਓ ਕਿ ਅੱਲਾਹ ਦੀ ਧਰਤੀ ’ਤੇ ਚੁਗਦੀ-ਚਰਦੀ ਫਿਰੇ ਅਤੇ ਇਸ ਨੂੰ ਕਿਸੇ ਬੁਰੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਤੁਹਾਨੂੰ ਦਰਦਨਾਕ ਅਜ਼ਾਬ ਆ ਨੱਪੇਗਾ।"},{"id":74,"translation":"ਤੁਸੀਂ ਉਸ ਵੇਲੇ ਨੂੰ ਯਾਦ ਕਰੋ ਜਦੋਂ ਅੱਲਾਹ ਨੇ ਤੁਹਾਨੂੰ ਆਦ ਤੋਂ ਮਗਰੋਂ (ਧਰਤੀ ਦਾ) ਜਾਨ-ਨਸ਼ੀਨ ਬਣਾਇਆ ਸੀ ਅਤੇ ਤੁਹਾਨੂੰ ਧਰਤੀ ਉੱਤੇ ਵਸਣ ਦਾ ਟਿਕਾਣਾ ਦਿੱਤਾ। ਤੁਸੀਂ ਇਸ ਦੀ ਨਰਮ ਮਿੱਟੀ ਤੋਂ ਮਹੱਲ ਉਸਾਰਦੇ ਹੋ ਅਤੇ ਪਹਾੜਾਂ ਨੂੰ ਕੱਟ ਕੇ ਘਰ ਬਣਾਉਂਦੇ ਹੋ। ਸੋ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਰੱਖੋ ਅਤੇ ਧਰਤੀ ਵਿਚ ਫ਼ਸਾਦ ਨਾ ਫ਼ੈਲਾਓ।"},{"id":75,"translation":"ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਉਹਨਾਂ ਦੀ ਕੌਮ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਹਿੜੇ ਈਮਾਨ ਲਿਆਏ ਸਨ ਪੁੱਛਿਆ, ਕੀ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਸਾਲੇਹ ਆਪਣੇ ਰੱਬ ਵੱਲੋਂ ਭੇਜਿਆ ਹੋਇਆ (ਪੈਗ਼ੰਬਰ) ਹੇੈ ? ਉਹਨਾਂ ਨੇ ਆਖਿਆ ਬੇਸ਼ੱਕ ਸਾਨੂੰ ਇਸ ’ਤੇ ਪੂਰਾ ਯਕੀਨ ਹੈ ਜੋ ਵੀ ਸੁਨੇਹਾ ਉਸ ਨੂੰ ਦੇਕੇ ਭੇਜਿਆ ਹੈ।"},{"id":76,"translation":"ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।"},{"id":77,"translation":"ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।"},{"id":78,"translation":"ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।"},{"id":79,"translation":"ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।"},{"id":80,"translation":"ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।"},{"id":81,"translation":"ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।"},{"id":82,"translation":"ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।"},{"id":83,"translation":"ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।"},{"id":84,"translation":"ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!"},{"id":85,"translation":"ਅਸੀਂ ਮਦਯਨ ਵਾਲਿਆਂ ਵੱਲ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ, ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ, ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਇਕ ਸਪਸ਼ਟ ਦਲੀਲ ਆ ਚੁੱਕੀ ਹੈ ਸੋ ਤੁਸੀਂ ਨਾਪ ਤੇ ਤੋਲ ਪੂਰਾ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਕਰਕੇ ਨਾ ਦਿਓ ਅਤੇ ਧਰਤੀ ਦੇ ਸੁਧਾਰ ਮਗਰੋਂ ਉਸ ਵਿਚ ਵਿਗਾੜ ਨਾ ਫੈਲਾਓ ਇਸੇ ਵਿਚ ਹੀ ਤੁਹਾਡੀ ਭਲਾਈ ਹੈ, ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।"},{"id":86,"translation":"ਤੁਸੀਂ ਲੋਕਾਂ ਨੂੰ (ਕੁਰਾਹੇ ਪਾਉਣ ਲਈ) ਰਸਤਿਆਂ ਵਿਚ ਨਾ ਬੈਠੋ। ਤੁਸੀਂ ਹਰ ਉਸ ਵਿਅਕਤੀ ਨੂੰ ਡਰਾਉਂਦੇ ਹੋ ਅਤੇ ਅੱਲਾਹ ਦੇ ਰਸਤੇ ਵਿਚ ਚੱਲਣ ਤੋਂ ਰੋਕਦੇ ਹੋ, ਜਿਹੜਾ ਉਸ ’ਤੇ ਈਮਾਨ ਲਿਆਉਂਦਾ ਹੈ ਜਦ ਕਿ ਤੁਸੀਂ ਉਸੇ ਰਾਹ ਵਿਚ ਵਿੰਗ-ਵੱਲ ਲੱਭਦੇ ਹੋ। (ਹੇ ਮੋਮਿਨੋ!) ਯਾਦ ਕਰੋ ਜਦੋਂ ਤੁਸੀਂ ਬਹੁਤ ਹੀ ਥੋੜ੍ਹੇ ਸੀ, ਫੇਰ ਅੱਲਾਹ ਨੇ ਤੁਹਾਡੇ ਵਿਚ ਵਾਧਾ ਕਰ ਦਿੱਤਾ ਅਤੇ ਇਹ ਵੀ ਵੇਖੋ ਕਿ ਫ਼ਿਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?"},{"id":87,"translation":"ਜੇ ਤੁਹਾਡੇ ਵਿਚ ਕੁੱਝ ਲੋਕ ਉਸ ਰੱਬੀ ਆਦੇਸ਼ ’ਤੇ, ਜਿਸ ਨਾਲ ਮੈਨੂੰ (ਸ਼ੁਐਬ ਨੂੰ) ਭੇਜਿਆ ਗਿਆ ਹੈ, ਈਮਾਨ ਲਿਆਏ ਅਤੇ ਕੁੱਝ ਈਮਾਨ ਨਾ ਲਿਆਏ ਤਾਂ ਰਤਾ ਤੁਸੀਂ ਧੀਰਜ ਰੱਖੋ ਇੱਥੋਂ ਤਕ ਕਿ ਅੱਲਾਹ ਸਾਡੇ ਵਿਚਾਲੇ ਕੋਈ ਫ਼ੈਸਲਾ ਕਰ ਦੇਵੇ ਅਤੇ ਉਹ (ਅੱਲਾਹ) ਸਭ ਤੋਂ[5] ਵਧੀਆ ਫ਼ੈਸਲਾ ਕਰਨ ਵਾਲਾ ਹੈ।","footnotes":"[5] ਇਹ ਫ਼ੈਸਲਾ ਸੰਸਾਰ ਵਿਚ ਵੀ ਹੋ ਸਕਦਾ ਹੈ ਪਰ ਆਖ਼ਿਰਤ ਵਿਚ ਫ਼ੈਸਲਾ ਹੋਣਾ ਲਾਜ਼ਮੀ ਹੈ ਉੱਥੇ ਹਰੇਕ ਤੋਂ ਉਸ ਦੇ ਕੰਮਾਂ ਬਾਰੇ ਪੁੱਛ-ਗਿੱਛ ਹੋਵੇਗੀ ਅਤੇ ਉਸ ਦੀ ਰੌਸ਼ਨੀ ਵਿਚ ਫ਼ੈਸਲੇ ਕੀਤੇ ਜਾਣਗੇ ਜਿਵੇਂ ਹਦੀਸ ਵਿਚ ਨਬੀ (ਸ:) ਨੇ ਫ਼ਰਮਾਇਆ ਹੈ ਕਿ ਤੁਹਾਡੇ ਵਿੱਚੋਂ ਹਰੇਕ ਵਿਅਕਤੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ, ਰਾਜਾ ਤੋਂ ਉਸ ਦੀ ਪਰਜਾ ਪ੍ਰਤੀ ਪੁੱਛਿਆ ਜਾਵੇਗਾ ਔੌਰਤ ਆਪਣੇ ਪਤੀ ਦੇ ਘਰ ਅਤੇ ਉਸ ਦੇ ਬੱਚਿਆ ਦੀ ਰਖ਼ਵਾਲੀ ਕਰਨ ਲਈ ਹੈ ਉਸ ਤੋਂ ਉਹਨਾਂ ਬਾਰੇ ਪੁੱਛ-ਗਿੱਛ ਹੋਵੇਗੀ। ਤੁਹਾਡੇ ਵਿੱਚੋਂ ਹਰ ਵਿਅਕਤੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 7138) ● ਇਕ ਹਦੀਸ ਵਿਚ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਕੋਈ ਵਿਖ਼ਾਵੇ ਲਈ ਕੋਈ ਨੇਕ ਕੰਮ ਕਰਦਾ ਹੈ ਤਾਂ ਅੱਲਾਹ ਕਿਆਮਤ ਵਾਲੇ ਦਿਨ ਉਸ ਦੀ ਨਿਯਤ ਨੂੰ ਲੋਕਾਂ ਸਾਹਮਣੇ ਜ਼ਾਹਿਰ ਕਰੇਗਾ ਜਿਹੜਾ ਕੋਈ ਲੋਕਾਂ ਨਾਲ ਸਖ਼ਤੀ ਕਰੇਗਾ ਤਾਂ ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ’ਤੇ ਸਖ਼ਤੀ ਕਰੇਗਾ (ਸਹੀ ਬੁਖ਼ਾਰੀ, ਹਦੀਸ: 7152) ਇਕ ਵਿਅਕਤੀ ਨੇ ਅੱਲਾਹ ਦੇ ਰਸੂਲ (ਸ:) ਨੂੰ ਆਖਿਆ ਕਿ ਹੇ ਅੱਲਾਹ ਦੇ ਰਸੂਲ! ਕਿਆਮਤ ਕਦੋਂ ਆਵੇਗੀ ? ਤਾਂ ਰਸੂਲ (ਸ:) ਨੇ ਪੁੱਛਿਆ ਕਿ ਤੈਨੇ ਉਸ ਕਿਆਮਤ ਲਈ ਕੀ ਤਿਆਰੀ ਕੀਤੀ ਹੈ? ਤਾਂ ਉਹ ਵਿਅਕਤੀ ਸ਼ਰਮਿੰਦਾ ਹੋਇਆ ਅਤੇ ਡਰ ਗਿਆ ਅਤੇ ਕਿਹਾ ਕਿ ਹੇ ਅੱਲਾਹ ਦੇ ਰਸੂਲ! ਮੈਂਨੇ ਇਸ ਲਈ ਬਹੁਤੇ ਰੋਜ਼ੇ, ਖ਼ੈਰਾਤ ਤੇ ਨਮਾਜ਼ਾ ਤਾਂ ਨਹੀਂ ਪੜ੍ਹੀਆਂ ਪਰ ਮੈਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਮੁਹੱਬਤ ਕਰਦਾਂ ਹਾਂ ਇਹ ਸੁਣ ਕੇ ਨਬੀ (ਸ:) ਨੇ ਆਖਿਆ ਕਿ ਤੂੰ ਉਸੇ ਦਾ ਹੀ ਸਾਥੀ ਹੋਵੇਗਾ ਜਿਸ ਨਾਲ ਤੂੰ ਮੁਹੱਬਤ ਕਰਦਾ ਹੈ (ਸਹੀ ਬੁਖ਼ਾਰੀ ਹਦੀਸ: 7153) ਅਬੂਜ਼ਰ ਰ:ਅ: ਫ਼ਰਮਾਉਂਦੇ ਹਨ ਇਕ ਵਾਰ ਮੈਂ ਨਬੀ (ਸ:) ਦੀ ਸੇਵਾ ਵਿਚ ਹਾਜ਼ਰ ਹੋਇਆ ਤਾਂ ਆਪ (ਸ:) ਨੇ ਫ਼ਰਮਾਇਆ ਉਸ ਅੱਲਾਹ ਦੀ ਕਸਮ ਜਿਸ ਦੇ ਕਬਜ਼ੇ ਵਿਚ ਮੇਰੀ ਜਾਨ ਹੈ ਜਿਹੜਾ ਕੋਈ ਊਂਠ, ਗਊ, ਬਕਰੀਆਂ ਰੱਖਦਾ ਹੋਇਆ ਵੀ ਜ਼ਕਾਤ ਅਦਾ ਨਹੀਂ ਕਰਦਾ ਤਾਂ ਕਿਆਮਤ ਦਿਹਾੜੇ ਉਹਨਾਂ ਜਾਨਵਰਾਂ ਨੂੰ ਲਿਆਇਆ ਜਾਵੇਗਾ ਜਦ ਕਿ ਉਹ ਪਹਿਲਾਂ ਤੋਂ ਬਹੁਤ ਵੱਧ ਮੋਟੇ ਹੋਣਗੇ ਉਹ ਉਸ ਵਿਅਕਤੀ ਨੂੰ ਪੈਰਾ ਹੇਠ ਦੱਬਣਗੇ ਅਤੇ ਸੀਂਗਾਂ ਨਾਲ ਮਾਰਣਗੇ ਅਤੇ ਇੰਜ ਹੁੰਦਾ ਰਹੇਗਾ ਅਤੇ ਇਹ ਸਜ਼ਾ ਉਸ ਸਮੇਂ ਤਕ ਮਿਲਦੀ ਰਹੇਗੀ ਜਦੋਂ ਤਕ ਸਾਰੇ ਲੋਕਾਂ ਦਾ ਫ਼ੈਸਲਾ ਨਹੀਂ ਹੋ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 1460)"},{"id":88,"translation":"ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਕਿਹਾ ਕਿ ਹੇ ਸ਼ੁਐਬ! ਅਸੀਂ ਤੈਨੂੰ ਅਤੇ ਜਿਹੜੇ ਤੇਰੇ ਨਾਲ ਈਮਾਨ ਲਿਆਉਣ ਵਾਲੇ ਹਨ ਉਹਨਾਂ ਸਭ ਨੂੰ ਆਪਣੀ ਬਸਤੀ ’ਚੋਂ ਕੱਢ ਦੇਵਾਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓਗੇ। ਸ਼ੁਐਬ ਨੇ ਕਿਹਾ, ਕੀ ਅਸੀਂ ਤੁਹਾਡੇ ਉਸ ਧਰਮ ਵੱਲ ਪਰਤ ਆਈਏ ਭਾਵੇਂ ਕਿ ਉਸ ਤੋਂ ਅਸੀਂ ਘਿਰਨਾ ਹੀ ਕਰਦੇ ਹੋਈਏ।"},{"id":89,"translation":"ਜੇ ਅਸੀਂ ਤੁਹਾਡੇ ਧਰਮ ਵਿਚ ਆ ਜਾਵਾਂਗੇ ਫੇਰ ਤਾਂ ਅਸੀਂ ਅੱਲਾਹ ਉੱਤੇ ਬਹੁਤ ਹੀ ਝੂਠੀਆਂ ਗੱਲਾਂ ਜੋੜਣ ਵਾਲੇ ਹੋ ਜਾਵਾਂਗੇ ਜਦ ਕਿ ਅੱਲਾਹ ਸਾਨੂੰ (ਤੁਹਾਡੇ ਇਸ ਧਰਮ) ਤੋਂ ਛੁਟਕਾਰਾ ਦੇ ਚੁੱਕਿਆ ਹੈ। ਸਾਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਅਸੀਂ ਉਸ ਧਰਮ ਵਿਚ ਮੁੜ ਆਈਏ। ਹਾਂ, ਜੇ ਸਾਡਾ ਰੱਬ ਹੀ ਇਹ ਚਾਹਵੇ ਤਾਂ ਗੱਲ ਵ੍ਖੱਰੀ ਹੈ। ਸਾਡੇ ਰੱਬ ਦਾ ਗਿਆਨ ਹਰ ਚੀਜ਼ ਨੂੰ ਆਪਣੇ ਘੇਰੇ ਵਿਚ ਰੱਖਦਾ ਹੈ, ਅਸੀਂ ਅੱਲਾਹ ’ਤੇ ਹੀ ਭਰੋਸਾ ਰਖਦੇ ਹਾਂ ਅਤੇ ਉਸੇ ਤੋਂ ਦੁਆ ਕਰਦੇ ਹਾਂ, ਹੇ ਸਾਡੇ ਪਾਲਣਹਾਰ! ਤੂੰ ਸਾਡੇ ਤੇ ਸਾਡੀ ਕੌਮ ਵਿਚਾਲੇ ਹੱਕ ਅਨੁਸਾਰ ਫ਼ੈਸਲਾ ਕਰਦੇ ਅਤੇ ਤੂੰ ਹੀ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।"},{"id":90,"translation":"ਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।"},{"id":91,"translation":"ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹੇ ਗਏ।"},{"id":92,"translation":"ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।"},{"id":93,"translation":"ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?"},{"id":94,"translation":"ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।"},{"id":95,"translation":"ਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।"},{"id":96,"translation":"ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।"},{"id":97,"translation":"ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?"},{"id":98,"translation":"ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।"},{"id":99,"translation":"ਕੀ ਉਹ ਅੱਲਾਹ ਦੇ ਦਾਅ ਤੋਂ ਬੇਪਰਵਾਹ ਹੋ ਗਏ ਹਨ ? ਸੋ ਅੱਲਾਹ ਦੇ ਦਾਅ ਤੋਂ ਛੁੱਟ ਉਸ ਤੋਂ, ਜਿਸ ਦੀ ਬਰਬਾਦੀ ਹੀ ਆ ਗਈ ਹੋਵੇ, ਹੋਰ ਕੋਈ ਬੇ-ਪਰਵਾਹ ਨਹੀਂ ਹੁੰਦਾ।"},{"id":100,"translation":"ਕੀ ਉਹਨਾਂ ਲੋਕਾਂ ਨੂੰ, ਜਿਹੜੇ ਧਰਤੀ ’ਤੇ ਪਹਿਲਾਂ ਬੀਤ ਚੁੱਕੇ ਵਸਨੀਕਾਂ ਦੀ ਬਰਬਾਦੀ ਤੋਂ ਮਗਰੋਂ ਇਸ ਦੇ ਵਾਰਸ ਬਣੇ ਹਨ ਇਹ (ਅਜ਼ਾਬ ਦੀ ਗੱਲ) ਅਜੇ ਸਪਸ਼ਟ ਨਹੀਂ ਹੋਈ। ਜੇਕਰ ਅਸੀਂ (ਅੱਲਾਹ) ਚਾਹੀਏ ਤਾਂ ਇਹਨਾਂ ਦੇ ਜੁਰਮਾਂ ਕਾਰਨ ਇਹਨਾਂ ਨੂੰ ਹਲਾਕ ਕਰ ਦਈਏ ਅਤੇ ਇਹਨਾਂ ਦੇ ਮਨਾਂ ਉੱਤੇ ਅਸੀਂ ਮੋਹਰਾਂ ਲਗਾ ਦਈਏ ਫੇਰ ਉਹ ਕੁੱਝ ਵੀ ਸੁਣ ਨਹੀਂ ਸਕਣਗੇ।"},{"id":101,"translation":"(ਹੇ ਨਬੀ!) ਇਹ ਉਹ ਬਸਤੀਆਂ ਹਨ ਜਿਨ੍ਹਾਂ ਦੀਆਂ ਖ਼ਬਰਾਂ ਅਸੀਂ ਤੁਹਾਨੂੰ ਸੁਣਾ ਰਹੇ ਹਾਂ। ਬੇਸ਼ੱਕ ਉਹਨਾਂ ਦੇ ਰਸੂਲ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਏ ਪਰ ਜਿਸ ਚੀਜ਼ ਨੂੰ ਉਹ ਪਹਿਲਾਂ ਝੁਠਲਾ ਚੁੱਕੇ ਸੀ ਉਸ ’ਤੇ ਈਮਾਨ ਲਿਆਉਣ ਵਾਲੇ ਨਹੀਂ ਸੀ। ਅੱਲਾਹ ਇੰਜ ਹੀ ਕਾਫ਼ਰਿਾਂ ਦੇ ਦਿਲਾਂ ’ਤੇ ਮੋਹਰਾਂ ਲਾ ਦਿੰਦਾ ਹੈ।"},{"id":102,"translation":"ਅਸੀਂ ਇਹਨਾਂ ਵਿੱਚੋਂ ਬਹੁਤਿਆਂ ਨੂੰ ਪ੍ਰਤਿੱਗਿਆ ਦੀ ਪਾਲਣਾ ਕਰਦੇ ਹੋਏ ਨਹੀਂ ਵਖਆਿ, ਸਗੋਂ ਬਹੁਤਿਆਂ ਨੂੰ (ਹੁਕਮਾਂ) ਦੀ ਉਲੰਘਣਾ ਕਰਦੇ ਹੋਏ ਨਹੀਂ ਵੇਖਿਆ।"},{"id":103,"translation":"ਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?"},{"id":104,"translation":"(ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।"},{"id":105,"translation":"ਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਅੱਲਾਹ ਵੱਲੋਂ ਹੱਕ ਸੱਚ ਤੋਂ ਬਿਨਾਂ ਹੋਰ ਕੁੱਝ ਵੀ ਨਾ ਆਖਾਂ। ਮੈਂ ਤੇਰੇ ਵੱਲ ਤੇਰੇ ਰੱਬ ਵੱਲੋਂ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਂਨੀਆਂ ਲੈ ਕੇ ਆਇਆ ਹਾਂ, ਸੋ ਤੂੰ ਬਨੀ-ਇਸਰਾਈਲ ਨੂੰ ਮੇਰੇ ਨਾਲ ਭੇਜ ਦੇ।"},{"id":106,"translation":"ਫ਼ਿਰਔਨ ਨੇ ਕਿਹਾ ਕਿ ਜੇ ਤੂੰ ਕੋਈ ਨਿਸ਼ਾਂਨੀ ਲੈ ਕੇ ਆਇਆ ਹੈ ਤਾਂ ਉਸ ਨੂੰ ਵਿਖਾ, ਜੇ ਤੂੰ ਸੱਚਾ ਹੈ।"},{"id":107,"translation":"ਸੋ ਆਪ ਜੀ (ਮੂਸਾ) ਨੇ ਆਪਣਾ ਅਸਾ (ਲਾਠੀ) ਨੂੰ (ਧਰਤੀ ’ਤੇ) ਸੁੱਟਿਆ, ਉਹ ਉਸੇ ਵੇਲੇ ਇਕ ਅਜਗਰ ਵਿਖਾਈ ਦੇਣ ਲੱਗ ਪਿਆ।"},{"id":108,"translation":"ਫੇਰ ਉਸ (ਮੂਸਾ) ਨੇ ਆਪਣਾ ਹੱਥ ਕੁੱਛ ਵਿੱਚੋਂ ਬਾਹਰ ਕੱਢਿਆ ਤਾਂ ਉਹ ਵੇਖਣ ਵਾਲਿਆਂ ਲਈ ਚਮਕਦਾ ਹੋਇਆ ਸਫ਼ੈਦ (ਹੱਥ) ਸੀ।"},{"id":109,"translation":"ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ।"},{"id":110,"translation":"(ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?"},{"id":111,"translation":"(ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।"},{"id":112,"translation":"ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।"},{"id":113,"translation":"ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?"},{"id":114,"translation":"(ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ।"},{"id":115,"translation":"(ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।"},{"id":116,"translation":"(ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।"},{"id":117,"translation":"ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ।"},{"id":118,"translation":"ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ।"},{"id":119,"translation":"ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।"},{"id":120,"translation":"ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ।"},{"id":121,"translation":"ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ।"},{"id":122,"translation":"ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ।"},{"id":123,"translation":"ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।"},{"id":124,"translation":"ਮੈਂ ਤੁਹਾਡੇ (ਜਾਦੂਗਰਾਂ ਦੇ) ਇਕ ਪਾਸੇ ਦੇ ਹੱਥ ਅਤੇ ਦੂਜੇ ਪਾਸੇ ਦੇ ਪੈਰਾਂ ਨੂੰ ਵਢਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਲਟਕਵਾ ਦੇਵਾਂਗਾ।"},{"id":125,"translation":"ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ।"},{"id":126,"translation":"(ਹੇ ਫ਼ਿਰਔਨ!) ਤੂੰ ਸਾਨੂੰ ਇਸ ਲਈ ਸਜ਼ਾ ਦੇ ਰਿਹਾ ਹੈ ਕਿ ਅਸੀਂ ਅਪਣੇ ਰੱਬ ਦੀਆਂ ਨਿਸ਼ਾਨੀਆਂ ’ਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਸਾਡੇ ਸਾਹਮਣੇ ਆ ਗਈਆਂ ਹਨ। ਹੇ ਰੱਬਾ! ਸਾਨੂੰ ਸਬਰ ਦੇ ਅਤੇ ਸਾਨੂੰ ਇਸ ਹਾਲਤ ਵਿਚ ਮੌਤ ਦਈਂ ਕਿ ਅਸੀਂ ਮੁਸਲਮਾਨ ਹੋਈਏ।"},{"id":127,"translation":"ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ ਮੂਸਾ ਅਤੇ ਉਸ ਦੇ ਸਾਥੀਆਂ ਨੂੰ ਐਵੇਂ ਹੀ ਛੱਡ ਦਿਓਗੇ ਤਾਂ ਜੋ ਉਹ ਧਰਤੀ ਉੱਤੇ ਫ਼ਸਾਦ ਕਰਨ ਅਤੇ ਉਹ ਤੁਹਾਨੂੰ ਅਤੇ ਤੁਹਾਡੇ ਇਸ਼ਟਾਂ ਨੂੰ ਛੱਡ ਦੇਣ? ਫ਼ਿਰਔਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਜੰਮਦੇ ਮੁੰਡਿਆਂ ਨੂੰ ਕਤਲ ਕਰ ਦੇਵਾਂਗੇ ਅਤੇ ਉਹਨਾਂ ਦੀਆਂ ਧੀਆਂ ਨੂੰ (ਜਿਉਦੀਆਂ) ਛੱਡ ਦੇਵਾਂਗੇ। ਬੇਸ਼ੱਕ ਅਸੀਂ ਉਹਨਾਂ ’ਤੇ ਹਰ ਪੱਖੋਂ ਭਾਰੂ ਹਾਂ।"},{"id":128,"translation":"ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਮਦਦ ਮੰਗੋ ਅਤੇ ਧੀਰਜ ਤੋਂ ਕੰਮ ਲਵੋ। ਬੇਸ਼ੱਕ ਧਰਤੀ ਤਾਂ ਅੱਲਾਹ ਦੀ ਹੀ ਹੈ, ਉਹ ਆਪਣੇ ਬੰਦਿਆਂ ’ਚੋਂ ਜਿਸ ਨੂੰ ਚਾਹੁੰਦਾ ਹੈ ਉਸ ਦਾ ਵਾਰਸ ਬਣਾ ਦਿੰਦਾ ਹੈ, ਵਧੀਆ ਅੰਤ ਤਾਂ ਪਰਹੇਜ਼ਗਾਰਾਂ ਦਾ ਹੀ ਹੈ।"},{"id":129,"translation":"ਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?"},{"id":130,"translation":"ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।"},{"id":131,"translation":"ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।"},{"id":132,"translation":"ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।"},{"id":133,"translation":"ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।"},{"id":134,"translation":"ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।"},{"id":135,"translation":"ਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।"},{"id":136,"translation":"ਫੇਰ ਅਸੀਂ ਉਹਨਾਂ ਤੋਂ ਬਦਲਾ ਲਿਆ ਭਾਵ ਉਹਨਾਂ ਨੂੰ ਦਰਿਆ ਵਿਚ ਡੋਬ ਦਿੱਤਾ ਉਹ ਇਸ ਲਈ ਕਿ ਉਹ ਸਾਡੀਆਂ ਨਿਸ਼ਾਨੀਆਂ ਨੂੰ ਝੁਠਲਾਉਂਦੇ ਸੀ ਅਤੇ ਉਹਨਾਂ ਦੀ ਉੱਕਾ ਹੀ ਪਰਵਾਹ ਨਹੀਂ ਸੀ ਕਰਦੇ।"},{"id":137,"translation":"ਅਸੀਂ ਉਹਨਾਂ ਲੋਕਾਂ ਨੂੰ ਜਿਹੜੇ ਕਮਜ਼ੋਰ ਸਮਝੇ ਜਾਂਦੇ ਸਨ, ਇਸ ਧਰਤੀ ਦੇ ਪੂਰਬ ਪੱਛਮ ਤਕ ਦਾ ਵਾਰਸ ਬਣਾ ਦਿੱਤਾ ਜਿਸ ਵਿਚ ਅਸੀਂ ਬਰਕਤਾਂ ਰੱਖੀਆਂ ਸਨ ਅਤੇ ਤੁਹਾਡੇ ਰੱਬ ਦਾ ਸੱਚਾ ਵਾਅਦਾ ਬਨੀ-ਇਸਰਾਈਲ ਦੇ ਹੱਕ ਵਿਚ ਉਹਨਾਂ ਦੇ ਧੀਰਜ ਤੋਂ ਕੰਮ ਲੈਣ ਕਾਰਨ ਪੂਰਾ ਹੋਇਆ। ਅਸਾਂ ਫ਼ਿਰਔਨ ਅਤੇ ਉਸ ਦੀ ਕੌਮ ਵੱਲੋਂ ਬਣਾਈਆਂ ਹੋਈਆਂ ਚੀਜ਼ਾਂ (ਭਾਵ ਕਾਰਖ਼ਾਨੇ ਆਦਿ) ਅਤੇ ਜਿਹੜੀਆਂ ਉਹ ਉੱਚੀਆਂ-ਉੱਚੀਆਂ (ਮਹਿਲਾਂ ਦੀਆਂ) ਇਮਾਰਤਾਂ ਉਸਾਰਦੇ ਸੀ ਉਹਨਾਂ ਸਭ ਨੂੰ ਮਲੀਆ ਮੇਟ ਕਰ ਦਿੱਤਾ।"},{"id":138,"translation":"ਜਦੋਂ ਅਸੀਂ ਬਨੀ ਇਸਰਾਈਲ ਨੂੰ ਸਮੁੰਦਰੋਂ ਪਾਰ ਲੰਘਾ ਦਿੱਤਾ ਤਾਂ ਉਹ ਅਜਿਹੀ ਕੌਮ ਦੇ ਕੋਲੋਂ ਦੀ ਹੋ ਕੇ ਲੰਘੇ ਜਿਹੜੀ ਆਪਣੇ ਬੁਤਾਂ ਦੀ ਪੂਜਾ ਕਰ ਰਹੇ ਸੀ। ਉਹ ਆਖਣ ਲੱਗੇ ਕਿ ਹੇ ਮੂਸਾ! ਸਾਡੇ ਲਈ ਵੀ ਇਕ ਅਜਿਹਾ ਇਸ਼ਟ ਬਣਾ ਦਿਓ ਜਿਵੇਂ ਇਹਨਾਂ ਦੇ ਇਸ਼ਟ ਹਨ। ਉਸ (ਮੂਸਾ) ਨੇ ਕਿਹਾ ਕਿ ਤੁਸੀਂ ਲੋਕ ਤਾਂ ਨਿਰੇ ਜਾਹਲ ਹੋ।"},{"id":139,"translation":"ਇਹ ਲੋਕੀ ਜਿਹੜੇ ਕੰਮ ਵਿਚ ਰੁਝੇ ਹੋਏ ਹਨ ਇਹ ਸਭ ਤਾਂ ਨਸ਼ਟ ਹੋਣ ਵਾਲਾ ਹੈ ਅਤੇ ਜੋ ਵੀ ਇਹ ਕਰ ਰਹੇ ਹਨ ਉਹ ਉੱਕਾ ਹੀ ਗ਼ਲਤ ਹੈ।"},{"id":140,"translation":"ਮੂਸਾ ਨੇ ਆਖਿਆ! ਕੀ ਮੈਂ ਅੱਲਾਹ ਨੂੰ ਛੱਡ ਕੇ ਤੁਹਾਡੇ ਲਈ ਕਿਸੇ ਹੋਰ ਇਸ਼ਟ ਦੀ ਭਾਲ ਕਰਾਂ? ਜਦੋਂ ਕਿ ਉਸ ਨੇ ਤੁਹਾਨੂੰ ਸਾਰੇ ਜਹਾਨਾਂ ਵਾਲਿਆਂ ਉੱਤੇ ਵਡਿਆਈ ਬਖ਼ਸ਼ੀ ਹੈ।"},{"id":141,"translation":"(ਹੇ ਬਨੀ-ਇਸਰਾਈਲ!) ਉਹ ਵੇਲਾ ਵੀ ਯਾਦ ਕਰੋ ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂੰ ਕਰੜੇ ਅਜ਼ਾਬ ਦਿੰਦੇ ਸੀ, ਤੁਹਾਡੇ ਪੁੱਤਰਾਂ ਨੂੰ ਕਤਲ ਕਰ ਸੁੱਟਦੇ ਸੀ ਅਤੇ ਤੁਹਾਡੀਆਂ ਇਸਤਰੀਆਂ (ਧੀਆਂ) ਨੂੰ ਜਿਉਂਦੀਆਂ ਰਹਣਿ ਦਿੰਦੇ ਸੀ, ਇਸ ਵਿਚ ਤੁਹਾਡੇ ਪਾਲਣਹਾਰ ਵੱਲੋਂ ਵੱਡੀ ਭਾਰੀ ਅਜ਼ਮਾਇਸ਼ ਸੀ।"},{"id":142,"translation":"ਅਸੀਂ ਮੂਸਾ ਤੋਂ ਤੂਰ ਪਹਾੜ ’ਤੇ ਤੀਹ ਰਾਤਾਂ ਬਿਤਾਉਣ ਦਾ ਵਚਨ ਲਿਆ ਅਤੇ ਮਗਰੋਂ ਦਸ ਦਿਨ ਹੋਰ ਵਧਾ ਦਿੱਤੇ। ਸੋ ਉਹਨਾਂ ਦੇ ਪਾਲਣਹਾਰ ਦਾ (ਕੋਹੇ-ਤੂਰ ’ਤੇ ਮੂਸਾ ਨੂੰ) ਮਿਲਣ ਦਾ ਸਮਾਂ ਪੂਰੇ ਚਾਲੀ ਰਾਤਾਂ ਦਾ ਹੋ ਗਿਆ। (ਜਾਣ ਤੋਂ ਪਹਿਲਾਂ) ਮੂਸਾ ਨੇ ਆਪਣੇ ਭਰਾ ਹਾਰੂਨ ਨੂੰ ਕਿਹਾ ਕਿ ਤੂੰ ਮੇਰੇ ਮਗਰੋਂ ਮੇਰੀ ਕੌਮ ਦੀ ਜਾਨਸ਼ੀਨੀ ਕਰੀਂ ਅਤੇ ਇਹਨਾਂ ਦਾ ਸੁਧਾਰ ਕਰਦਾ ਰਹੀਂ ਅਤੇ ਵਿਗੜੇ ਹੋਏ ਲੋਕਾਂ ਦੇ ਰਸਤੇ ਨਾ ਤੁਰੀਂ।"},{"id":143,"translation":"ਜਦੋਂ ਮੂਸਾ ਸਾਡੇ (ਅੱਲਾਹ ਦੇ) ਨਿਸ਼ਚਿਤ ਕੀਤੇ ਹੋਏ ਸਮੇਂ (ਤੂਰ ਪਹਾੜ) ’ਤੇ ਪਹੁੰਚਿਆ, ਅਤੇ ਰੱਬ ਨੇ ਉਹ ਦੇ ਨਾਲ ਵਾਰਤਾਲਾਪ ਕੀਤੀ ਤਾਂ ਉਹ (ਮੂਸਾ) ਨੇ ਬੇਨਤੀ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ (ਇਕ ਝਲਕ) ਵਿਖਾ ਕਿ ਮੈਂ ਤੇਰੇ ਦਰਸ਼ਨ ਕਰ ਸਕਾਂ। ਫ਼ਰਮਾਇਆ ਕਿ ਤੂੰ ਮੈਨੂੰ ਨਹੀਂ ਵੇਖ ਸਕਦਾ। ਤੂੰ ਉਸ ਪਹਾੜ ਵੱਲ ਵੇਖ ਜੇ ਉਹ ਆਪਣੀ ਥਾਂ ’ਤੇ ਰਹਿੰਦਾ ਹੈ ਤਾਂ ਤੂੰ ਵੀ ਮੈਨੂੰ ਵੇਖ ਸਕੇਂਗਾ। ਸੋ ਜਦੋਂ ਉਹ ਦੇ ਰੱਬ ਨੇ ਪਹਾੜ ’ਤੇ ਅਪਣਾ ਪ੍ਰਕਾਸ਼ਨ ਕੀਤਾ (ਭਾਵ ਜਲਵਾ ਵਿਖਾਇਆ) ਤਾਂ ਉਸ (ਪਹਾੜ) ਨੂੰ ਚੂਰ ਚੂਰ ਕਰ ਦਿੱਤਾ ਅਤੇ ਮੂਸਾ ਬੇਹੋਸ਼ ਹੋ ਕੇ ਡਿਗ ਪਿਆ।[6] ਜਦੋਂ ਹੋਸ਼ ਆਇਆ ਤਾਂ ਬੇਨਤੀ ਕੀਤੀ ਕਿ ਬੇਸ਼ੱਕ (ਹੇ ਅੱਲਾਹ!) ਤੂੰ ਪਾਕ ਹੈ, ਮੈਂ ਤੇਰੇ ਹਜ਼ੂਰ ਤੌਬਾ ਕਰਦਾ ਹਾਂ ਅਤੇ ਮੈਂ ਸਾਰਿਆਂ ਤੋਂ ਪਹਿਲਾਂ ਈਮਾਨ ਲਿਆਉਣ ਵਾਲਾ ਹਾਂ।","footnotes":"[6] ਤਿਬਰੀ ਦੇ ਦੱਸਣ ਅਨੁਸਾਰ ਪਹਾੜ ’ਤੇ ਅੱਲਾਹ ਦਾ ਪ੍ਰਗਟਾਵਾ ਬਹੁਤ ਹੀ ਥੋੜਾ ਜਿਹਾ ਹੋਇਆ ਸੀ ਨਬੀ (ਸ:) ਨੇ ਇਸੇ ਆਇਤ ਨੂੰ ਪੜ੍ਹਿਆ ਅਤੇ ਫ਼ਰਮਾਇਆ ਪਹਾੜ ’ਤੇ ਅੱਲਾਹ ਨੇ ਮਨੁੱਖ ਦੀ ਛੋਟੀ ਉਂਗਲੀ ਦੇ ਬਰਾਬਰ ਪ੍ਰਗਟਾਵਾ ਕੀਤਾ ਸੀ। (ਤਿਬਰੀ 72/9 ਅਤੇ ਮੁਸਨਦ ਅਹਿਮਦ 209/3)"},{"id":144,"translation":"ਫ਼ਰਮਾਇਆ ਕਿ ਹੇ ਮੂਸਾ! ਮੈਂਨੇ ਸਾਰੇ ਲੋਕਾਂ ਵਿੱਚੋਂ ਪੈਗ਼ੰਬਰੀ ਕਰਨ ਲਈ ਅਤੇ ਵਾਰਤਾਲਾਪ ਲਈ ਤੈਨੂੰ ਚੁਣਿਆ ਹੈ। ਸੋ ਜੋ (ਪੈਗ਼ੰਬਰੀ) ਮੈਂ ਤੈਨੂੰ ਦਿੰਦਾ ਹਾਂ, ਉਸ ਨੂੰ ਲੈ ਅਤੇ ਮੇਰਾ ਸ਼ੁਕਰ ਅਦਾ ਕਰ।"},{"id":145,"translation":"ਅਸੀਂ ਮੂਸਾ ਨੂੰ ਜੀਵਨ ਦੇ ਹਰੇਕ ਖੇਤਰ ਬਾਰੇ ਨਸੀਹਤਾਂ ਅਤੇ ਹਰ ਚੀਜ਼ ਦੀ ਵਿਆਖਿਆ ਤਖ਼ਤੀਆਂ ’ਤੇ ਲਿਖ ਦਿੱਤੀਆਂ ਅਤੇ ਕਿਹਾ ਕਿ ਇਹਨਾਂ (ਹਿਦਾਇਤਾਂ) ਨੂੰ ਚੰਗੀ ਤਰ੍ਹਾਂ ਸਾਂਭ ਅਤੇ ਆਪਣੀ ਕੌਮ ਨੂੰ ਹੁਕਮ ਦੇ ਕਿ ਇਹਨਾਂ ਚੰਗੀਆਂ ਗੱਲਾਂ ਦੀ ਹੀ ਪਾਲਣਾ ਕਰਨ। ਮੈਂ ਬਹੁਤ ਛੇਤੀ ਹੀ ਉਹਨਾਂ ਲੋਕਾਂ ਦਾ ਟਿਕਾਣਾ ਤੈਨੂੰ ਵਿਖਾਵਾਂਗਾ ਜਿਹੜੇ ਨਾ-ਫ਼ਰਮਾਨ ਹਨ।"},{"id":146,"translation":"ਮੈਂ (ਛੇਤੀ ਹੀ) ਅਜਿਹੇ ਲੋਕਾਂ ਨੂੰ ਆਪਣੇ ਹੁਕਮਾਂ ਤੋਂ ਦੂਰ ਹੀ ਰੱਖਾਂਗਾ ਜਿਹੜੇ ਸੰਸਾਰ ਵਿਚ ਤਕੱਬਰ (ਵਡਿਆਈ) ਕਰਦੇ ਹਨ ਜਿਸ ਦਾ ਉਹਨਾਂ ਨੂੰ ਕੋਈ ਹੱਕ ਨਹੀਂ। ਜੇ ਉਹ ਸਾਰੀਆਂ ਨਿਸ਼ਾਨੀਆਂ ਵੀ ਵੇਖ ਲੈਣ ਤਾਂ ਵੀ ਉਹ ਈਮਾਨ ਨਹੀਂ ਲਿਆਉਣਗੇ। ਜੇ ਕੋਈ ਹਿਦਾਇਤ ਵਾਲੀ ਰਾਹ ਵੇਖ ਲੈਣ ਤਾਂ ਉਸ ਰਾਹ ਨੂੰ ਨਹੀਂ ਅਪਣਾਉਂਦੇ, ਹਾਂ! ਜੇ ਗੁਮਰਾਹੀ ਵਾਲਾ ਰਾਹ ਵੇਖ ਲੈਣ ਤਾਂ ਉਸ ਰਾਹ ਨੂੰ ਅਪਣਾਉਂਦੇ ਹਨ। ਇਹ ਸਭ ਇਸ ਲਈ ਹੈ ਕਿਉਂ ਜੋ ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾਇਆ ਅਤੇ ਇਹਨਾਂ ਤੋਂ ਬੇਸੁਰਤ ਰਹੇ।"},{"id":147,"translation":"ਉਹ ਲੋਕੀ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਅਤੇ ਕਿਆਮਤ ਦੇ ਆਉਣ ਨੂੰ ਵੀ ਝੁਠਲਾਇਆ, ਉਹਨਾਂ ਦੇ ਸਾਰੇ ਹੀ ਕੰਮ ਵਿਅਰਥ ਹੋ ਗਏ, ਉਹਨਾਂ ਨੂੰ ਉਹੀਓ ਬਦਲਾ ਦਿੱਤਾ ਜਾਵੇਗਾ ਜੋ ਉਹ (ਸੰਸਾਰ ਵਿਚ) ਕਰਦੇ ਸਨ।"},{"id":148,"translation":"ਮੂਸਾ ਦੀ ਕੌਮ ਨੇ ਉਹ ਦੇ (ਕੋਹੇ-ਤੂਰ ’ਤੇ) ਜਾਣ ਮਗਰੋਂ ਆਪਣੇ ਗਹਿਣਿਆਂ ਦਾ ਇਕ ਵੱਛਾ ਬਣਾ ਲਿਆ ਜਿਹੜਾ ਇਕ ਧੜ ਸੀ, ਜਿਸ ਵਿੱਚੋਂ ਗਊ ਦੀ ਅਵਾਜ਼ ਨਿਕਲਦੀ ਸੀ। ਕੀ ਉਹਨਾਂ ਨੇ ਇਹ ਨਹੀਂ ਵੇਖਿਆ ਕਿ ਨਾ ਤਾਂ ਉਹ (ਵੱਛਾ) ਉਹਨਾਂ ਨਾਲ ਕੋਈ ਗੱਲ ਹੀ ਕਰਦਾ ਹੈ ਨਾ ਹੀ ਉਹਨਾਂ ਨੂੰ ਕੋਈ ਰਾਹ ਦਰਸਾਉਂਦਾ ਹੈ ? ਫੇਰ ਵੀ ਉਹਨਾਂ ਨੇ ਉਸ ਨੂੰ ਇਸ਼ਟ ਬਣਾ ਲਿਆ ਹੈ ਅਤੇ ਉਹ ਬਹੁਤ ਜ਼ਾਲਮ ਸਨ।"},{"id":149,"translation":"ਜਦੋਂ ਉਹ ਆਪਣੇ ਕੀਤੇ ਉੱਤੇ ਪਛਤਾਏ ਅਤੇ ਪਤਾ ਚੱਲਿਆ ਕਿ ਹਕੀਕਤਨ ਉਹ ਲੋਕ ਕੁਰਾਹੇ ਪਏ ਗਏ ਸੀ ਤਾਂ ਆਖਣ ਲੱਗੇ ਕਿ ਹੇ ਸਾਡੇ ਰੱਬ! ਜੇ ਸਾਡੇ ’ਤੇ ਰਹਿਮ ਨਾ ਕੀਤਾ ਅਤੇ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਨਾ ਕੀਤਾ ਤਾਂ ਅਸੀਂ ਬਰਬਾਦ ਹੋ ਜਾਵਾਂਗੇ।"},{"id":150,"translation":"ਜਦੋਂ ਮੂਸਾ (ਕੋਹੇ ਤੂਰ ਤੋਂ) ਵਾਪਸ ਆਪਣੀ ਕੌਮ ਵੱਲ ਆਇਆ ਤਾਂ ਗੁੱਸੇ ਤੇ ਦੁਖ ਭਰੀ ਹਾਲਤ ਵਿਚ (ਹਾਰੂਨ ਨੂੰ) ਕਿਹਾ ਕਿ ਤੂੰ ਮੈਥੋ ਮਗਰੋਂ ਬਹੁਤ ਹੀ ਭੈੜੀ ਜਾਨਸ਼ੀਨੀ ਕੀਤੀ ਹੈ। ਤੂੰ ਆਪਣੇ ਰੱਬ ਦੇ ਹੁਕਮ ਤੋਂ ਪਹਿਲਾਂ ਹੀ ਮੂੰਹ ਮੋੜਣ ਵਿਚ ਛੇਤੀ ਕੀਤੀ ਅਤੇ (ਹਿਦਾਇਤ ਵਾਲੀਆਂ) ਤਖ਼ਤੀਆਂ ਇਕ ਪਾਸੇ ਸੁੱਟ ਦਿੱਤੀਆਂ। ਜਦੋਂ (ਮੂਸਾ) ਆਪਣੇ ਭਰਾ (ਹਾਰੂਨ) ਦਾ ਸਿਰ ਫੜ ਕੇ ਆਪਣੇ ਵੱਲ ਘਸੀਟਣ ਲੱਗਿਆ ਤਾਂ ਹਾਰੂਨ ਨੇ ਕਿਹਾ ਕਿ ਹੇ ਮੇਰੇ ਮਾਂ ਜਾਇ ਭਰਾ! ਇਹਨਾਂ ਲੋਕਾਂ ਨੇ ਮੈਨੂੰ ਕਮਜ਼ੋਰ ਸਮਝਿਆ, ਨੇੜੇ ਸੀ ਕਿ ਉਹ ਮੈਨੂੰ ਕਤਲ ਹੀ ਕਰ ਦਿੰਦੇ, ਸੋ ਤੂੰ ਦੁਸ਼ਮਨਾਂ ਨੂੰ ਮੇਰੇ ’ਤੇ ਨਾ ਹਸਾ ਅਤੇ ਮੈਨੂੰ ਇਹਨਾਂ ਜ਼ਾਲਮਾਂ ਵਿਚ ਸ਼ਾਮਲ ਨਾ ਕਰ।"},{"id":151,"translation":"ਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।"},{"id":152,"translation":"ਬੇਸ਼ੱਕ ਜਿਨ੍ਹਾਂ ਨੇ ਗਊ ਦੀ ਪੂਜਾ ਕੀਤੀ ਉਹਨਾਂ ਉੱਤੇ ਛੇਤੀ ਹੀ ਉਹਨਾਂ ਦੇ ਰੱਬ ਵੱਲੋਂ ਕਹਿਰ ਆਵੇਗਾ ਅਤੇ ਉਹ ਇਸ ਸੰਸਾਰ ਵਿਚ ਵੀ ਹੀਣੇ ਹੋਣਗੇ। ਅਸੀਂ ਝੂਠ ਘੜ੍ਹਣ ਵਾਲਿਆਂ ਨੂੰ ਅਜਿਹੀ ਹੀ ਸਜ਼ਾ ਦਿਆ ਕਰਦੇ ਹਾਂ।"},{"id":153,"translation":"ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ ਬਾਅਦ ਤੌਬਾ ਕੀਤੀ ਅਤੇ ਈਮਾਨ ਵੀ ਲਿਆਏ ਤਾਂ ਤੁਹਾਡਾ ਰੱਬ ਇਸ ਤੌਬਾ ਤੋਂ ਬਾਅਦ ਸਾਰੇ ਗੁਨਾਹ ਮੁਆਫ਼ ਕਰ ਦੇਣ ਵਾਲਾ ਹੈ ਅਤੇ ਮਿਹਰਾਂ ਕਰਨ ਵਾਲਾ ਹੈ।"},{"id":154,"translation":"ਜਦੋਂ ਮੂਸਾ ਦਾ ਰੋਹ ਢਲਿਆ ਤਾਂ ਉਹਨਾਂ ਨੇ ਉਹਨਾਂ ਤਖ਼ਤੀਆਂ ਨੂੰ ਚੁੱਕਿਆ ਜਿਨ੍ਹਾਂ ਵਿਚ ਉਹਨਾਂ ਲੋਕਾਂ ਲਈ ਹਿਦਾਇਤਾਂ ਤੇ ਮਿਹਰਾਂ ਸੀ ਜਿਹੜੇ ਆਪਣੇ ਰੱਬ ਤੋਂ ਡਰਦੇ ਸੀ।"},{"id":155,"translation":"ਮੂਸਾ ਨੇ ਸੱਤਰ ਆਦਮੀ ਆਪਣੀ ਕੌਮ ਵਿੱਚੋਂ ਚੁਣੇ ਤਾਂ ਜੋ ਸਾਡੇ ਵੱਲੋਂ ਨਿਸ਼ਚਿਤ ਸਮੇਂ (ਕੋਹੇ-ਤੂਰ) ’ਤੇ ਪਹੁੰਚਣ। ਜਦੋਂ ਉਹਨਾਂ ਨੂੰ ਭੁਚਾਲ ਨੇ ਆ ਨੱਪਿਆ ਤਾਂ ਮੂਸਾ ਆਖਣ ਲੱਗਿਆ ਕਿ ਹੇ ਮੇਰੇ ਮਾਲਿਕ! ਜੇ ਤੂੰ ਇਹੋ ਕਰਨਾ ਸੀ ਤਾਂ ਇਸ ਤੋਂ ਪਹਿਲਾਂ ਹੀ ਇਹਨਾਂ ਨੂੰ ਅਤੇ ਮੈਨੂੰ ਹਲਾਕ ਕਰ ਦਿੰਦਾ। ਕੀ ਤੂੰ ਸਾਡੇ ਵਿੱਚੋਂ ਕੁੱਝ ਮੂਰਖਾਂ ਦੀਆਂ ਹਰਕਤਾਂ ਕਾਰਨ ਸਾਰਿਆਂ ਨੂੰ ਹੀ ਹਲਾਕ ਕਰ ਦੇਵੇਂਗਾ? ਇਹ ਤਾਂ ਤੇਰੇ ਵੱਲੋਂ ਇਕ ਪ੍ਰੀਖਿਆ ਸੀ। ਅਜਿਹੀਆਂ ਅਜ਼ਮਾਇਸ਼ਾਂ ਦੁਆਰਾ ਤੂੰ ਜਿਸ ਨੂੰ ਵੀ ਚਾਹੇਂ ਗੁਮਰਾਹੀ ਵਿਚ ਪਾ ਦੇਵੇਂ ਅਤੇ ਜਿਸ ਨੂੰ ਚਾਹੇਂ ਹਿਦਾਇਤ ’ਤੇ ਕਾਇਮ ਰੱਖੇਂ। ਤੂੰ ਹੀ ਤਾਂ ਸਾਡੇ ਕੰਮ ਸਵਾਰਨ ਵਾਲਾ ਹੈ। ਸੋ ਤੂੰ ਸਾਡੇ ’ਤੇ ਬਖ਼ਸ਼ਿਸ਼ਾਂ ਅਤੇ ਰਹਿਮਤਾਂ ਫਰਮਾ ਅਤੇ ਤੂੰ ਸਾਰਿਆਂ ਤੋਂ ਵੱਧ ਮੁਆਫ਼ੀਆਂ ਦੇਣ ਵਾਲਾ ਹੈ।"},{"id":156,"translation":"ਅਤੇ ਤੂੰ ਸਾਡੇ ਲਈ ਇਸ ਦੁਨੀਆਂ ਵਿਚ ਵੀ ਭਲਾਈ ਲਿਖ ਦੇ ਅਤੇ ਆਖ਼ਿਰਤ ਦੀ ਵੀ ਭਲਾਈ ਲਿਖ ਦੇ। ਬੇਸ਼ੱਕ ਅਸੀਂ ਤੇਰੇ ਵੱਲ ਹੀ ਪਰਤਦੇ ਹਾਂ। ਅੱਲਾਹ ਨੇ ਫ਼ਰਮਾਇਆ ਕਿ ਮੈਂ ਉਸ ਨੂੰ ਆਪਣਾ ਅਜ਼ਾਬ ਦਿੰਦਾ ਹਾਂ ਜਿਸ ’ਤੇ ਚਾਹੁੰਦਾ ਹਾਂ ਅਤੇ ਮੇਰੀ ਰਹਿਮਤ ਨੇ ਹਰੇਕ ਚੀਜ਼ ਨੂੰ ਘੇਰੇ ਵਿਚ ਲਿਆ ਹੋਇਆ ਹੈ। ਮੈਂ ਛੇਤੀ ਹੀ ਇਸ ਰਹਿਮਤ ਨੂੰ ਉਹਨਾਂ ਦੇ ਨਾਂ ਜ਼ਰੂਰ ਲਿਖ ਦੇਵਾਂਗਾ ਜਿਹੜੇ ਅੱਲਾਹ ਤੋਂ ਡਰਦੇ ਹਨ, ਜ਼ਕਾਤ ਦਿੰਦੇ ਹਨ ਅਤੇ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਉਂਦੇ ਹਨ।"},{"id":157,"translation":"ਜਿਹੜੇ ਲੋਕੀ ਅਜਿਹੇ ਉੱਮੀ ਪੈਗ਼ੰਬਰ (ਬੇ-ਪੜੇ ਲਿਖੇ ਨਬੀ) ਦੀ ਤਾਬੇਦਾਰੀ ਕਰਦੇ ਹਨ, ਜਿਸ ਦੇ ਬਾਰੇ ਉਹ ਤੌਰੈਤ ਤੇ ਇੰਜੀਲ ਵਿਚ ਲਿਖਿਆ ਹੋਇਆ ਵੇਖਦੇ ਹਾਂ,[7] ਉਹ (ਨਬੀ) ਉਹਨਾਂ ਨੂੰ ਨੇਕੀਆਂ ਦਾ ਹੁਕਮ ਦਿੰਦਾ ਹੈ ਅਤੇ ਬੁਰਾਈਆਂ ਤੋਂ ਰੋਕਦਾ ਹੈ, ਪਾਕ ਚੀਜ਼ਾਂ ਨੂੰ ਹਲਾਲ (ਜਾਇਜ਼) ਕਰਦਾ ਹੈ ਅਤੇ ਨਾ-ਪਾਕ ਚੀਜ਼ਾਂ ਨੂੰ ਹਰਾਮ ਕਰਦਾ ਹੈ ਅਤੇ ਉਹਨਾਂ ਲੋਕਾਂ ਦਾ ਭਾਰ ਉਤਾਰਦਾ ਹੈ ਜਿਹੜੇ ਉਹਨਾਂ ਉੱਤੇ ਲੱਦੇ ਹੋਏ ਸਨ। ਸੋ ਜਿਹੜੇ ਲੋਕ ਇਸ ਨਬੀ (ਮੁਹੰਮਦ ਸ .) ’ਤੇ ਈਮਾਨ ਲਿਆਏ, ਉਸ ਦਾ ਸਤਿਕਾਰ ਅਤੇ ਉਸ ਦੀ ਮਦਦ ਕਰਦੇ ਹਨ ਅਤੇ ਉਸ ਨੂਰ (.ਕੁਰਆਨ) ਦੀ ਪੈਰਵੀ ਕਰਦੇ ਹਨ ਜਿਹੜਾ ਉਸ ਦੇ ਨਾਲ ਹੀ ਭੇਜਿਆ ਗਿਆ ਹੈ, ਅਜਿਹੇ ਲੋਕੀ ਹੀ ਪੂਰੀ ਤਰ੍ਹਾਂ ਕਾਮਯਾਬ ਹੁੰਦੇ ਹਨ।","footnotes":"[7] ਤੌਰੈਤ ਅਤੇ ਇੰਜੀਲ ਵਿਚ ਉਹਨਾਂ ਦੇ ਅਸਲ ਸ਼ਬਦ ਖ਼ਤਮ ਕਰਨ ਤੋਂ ਬਾਅਦ ਵੀ ਮੁਹੰਮਦ (ਸ:) ਦੀ ਨਬੂਵੱਤ ਪ੍ਰਤੀ ਬਹੁਤ ਹੀ ਸਪਸ਼ਟ ਭਵਿਸ਼ਵਾਣੀਆਂ ਮੌਜੂਦ ਹਨ ਜਿਵੇਂ ਅਸਤਸਨਾ 18:18-21, 21:21, ਜ਼ਬੂਰ 118:22, 23, ਯਸਏ ਹਾਂ 42:1-131 ਹਬਕੂਕ 3:3:4 ਇੰਜੀਲ ਮਤੀ 21:42 ਅਤੇ ਇਨਜ਼ੀਲ ਯੁਹਨਾਂ 14:12-17-26-27, 16:7:14) ਦੂਜੀ ਥਾਂ ਅੱਲਾਹ ਨੇ ਫ਼ਰਮਾਇਆ ਕਿ ਹੇ ਅਹਲੇ ਕਿਤਾਬ! ਈਮਾਨ ਲਿਆਓ ਉਸ .ਕੁਰਆਨ ’ਤੇ ਜਿਹੜਾ ਅਸੀਂ ਉਤਾਰਿਆ ਹੈ ਅਤੇ ਉਸ ਕਿਤਾਬ ਦੀ ਪੁਸ਼ਟੀ ਵੀ ਕਰਦਾ ਹੈ ਜਿਹੜੀ ਤੁਹਾਡੇ ਕੋਲ ਕਿਤਾਬ ਹੈ ਇਸ ਤੋਂ ਪਹਿਲਾਂ ਕਿ ਅਸੀਂ ਲੋਕਾਂ ਦੇ ਚਿਹਰੇ ਵਿਗਾੜ ਕੇ ਪਿੱਛੇ ਕਰ ਦਈਏ ਜਾਂ ਇੰਜ ਉਹਨਾਂ ’ਤੇ ਲਾਅਨਤਾਂ ਭੇਜੀਏ ਜਿੱਦਾਂ ਅਸੀਂ ਅਸਹਾਬੇ ਸਬਤ ’ਤੇ ਲਾਅਨਤ ਕੀਤੀ ਸੀ ਅਤੇ ਚੇਤੇ ਰੱਖੋ ਕਿ ਅੱਲਾਹ ਦਾ ਹੁਕਮ ਲਾਗੂ ਹੋ ਕੇ ਰਹਿੰਦਾ ਹੈ। (ਸੂਰਤ ਨਿਸਾ 47/4) (ਸੂਰਤ ਅਲ-ਹਦੀਦ 28/57)"},{"id":158,"translation":"(ਹੇ ਮੁਹੰਮਦ ਸ :!) ਕਹਿਦਿਓ ਕਿ ਹੇ ਲੋਕੋ! ਮੈਂ ਤੁਹਾਡੇ ਸਾਰਿਆਂ ਲਈ ਪੈਗ਼ੰਬਰ ਬਣਾ ਕੇ ਉਸ ਅੱਲਾਹ ਵੱਲੋਂ ਭੇਜਿਆ ਗਿਆ ਹਾਂ ਜਿਸਦੀ ਹਕੂਮਤ ਸਾਰੇ ਅਕਾਸ਼ਾਂ ਅਤੇ ਧਰਤੀ ਵਿਚ ਹੈ। ਉਸ ਤੋਂ ਛੁੱਟ ਹੋਰ ਕੋਈ ਵੀ ਇਬਾਦਤ ਦੀ ਯੋਗਤਾ ਨਹੀਂ ਰੱਖਦਾ ਉਹੀ ਜੀਵਨ ਦਿੰਦਾ ਹੈ ਅਤੇ ਉਹੀਓ ਮੌਤ ਦਿੰਦਾ ਹੈ। ਸੋ ਅੱਲਾਹ ’ਤੇ ਈਮਾਨ ਲਿਆਓ ਅਤੇ ਉਸ ਦੇ ਪੈਗ਼ੰਬਰ ਉੱਮੀ ਨਬੀ ’ਤੇ ਵੀ ਈਮਾਨ ਲਿਆਓ ਜੋ ਕਿ ਅੱਲਾਹ ਅਤੇ ਉਸ ਦੇ ਹੁਕਮਾਂ ਉੱਤੇ ਈਮਾਨ ਰੱਖਦਾ ਹੈ। ਤੁਸੀਂ ਉਸੇ (ਪੈਗ਼ੰਬਰ) ਦੀ ਹੀ ਪੈਰਵੀ ਕਰੋ ਤਾਂ ਜੋ ਤੁਸੀਂ ਹਿਦਾਇਤ ਪਾ ਸਕੋਂ।"},{"id":159,"translation":"ਮੂਸਾ ਦੀ ਕੌਮ ਵਿਚ ਇਕ ਧੜਾ ਅਜਿਹਾ ਵੀ ਸੀ ਜਿਹੜਾ ਹੱਕ ਅਨੁਸਾਰ ਅਗਵਾਈ ਕਰਦਾ ਹੈ ਅਤੇ ਉਸੇ ਅਨੁਸਾਰ ਇਨਸਾਫ਼ ਵੀ ਕਰਦਾ ਹੈ।"},{"id":160,"translation":"ਅਸੀਂ ਉਹਨਾਂ (ਬਨੀ-ਇਸਰਾਈਲ) ਨੂੰ ਬਾਰਾਂ ਪਰਿਵਾਰਾਂ ਵਿਚ ਵੰਡ ਕੇ ਅੱਡ-ਅੱਡ ਗਰੋਹ ਬਣਾ ਦਿੱਤੇ। ਜਦੋਂ ਮੂਸਾ ਦੀ ਕੌਮ ਨੇ ਉਸ ਤੋਂ ਪਾਣੀ ਮੰਗਿਆ ਤਾਂ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਆਪਣਾ ਅਸਾ (ਸੋਟੀ) ਉਸ ਪੱਥਰ ਉੱਤੇ ਮਾਰ, ਉਸ ਵਿੱਚੋਂ ਉਸੇ ਵੇਲੇ ਬਾਰਾਂ ਚਸ਼ਮੇ ਫੁਟ ਵਗੇ ਅਤੇ ਹਰੇਕ ਨੇ ਆਪਣੀ ਪਾਣੀ ਪੀਣ ਦੀ ਥਾਂ ਨਿਰਧਾਰਤ ਕਰ ਲਈ। ਅਸੀਂ ਉਹਨਾਂ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਉਹਨਾਂ (ਦੇ ਖਾਣ) ਲਈ ਮਨੋ-ਸਲਵਾ ਦਾ ਪ੍ਰਬੰਦ ਕੀਤਾ ਤਾਂ ਜੋ ਪਾਕ ਚੀਜ਼ਾਂ ਖਾਣ ਜਿਹੜੀਆਂ ਅਸੀਂ ਤੁਹਾਨੂੰ ਦਿੱਤੀਆਂ ਹਨ। ਇਸ ਤੋਂ ਮਗਰੋਂ (ਜੇ ਆਗਿਆ ਦਾ ਪਾਲਣ ਨਹੀਂ ਕੀਤਾ) ਤਾਂ ਉਹਨਾਂ ਨੇ ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਉਹ ਤਾਂ ਆਪਣੇ ਆਪ ਨਾਲ ਹੀ ਜ਼ੁਲਮ ਕਰਦੇ ਰਹੇ।"},{"id":161,"translation":"ਅਤੇ ਜਦੋਂ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਇਸ ਬਸਤੀ ਵਿਚ ਜਾ ਵਸੋ ਅਤੇ ਜੋ ਤੁਸੀਂ ਪਸੰਦ ਕਰਦੇ ਹੋ ਖਾਓ ਅਤੇ ਜ਼ੁਬਾਨ ਤੋਂ ਹਿਤਾੱਤੁਨ ਆਖਦੇ ਜਾਣਾ (ਕਿ ਤੌਬਾ ਹੈ) ਅਤੇ ਸ਼ਹਿਰ ਦੇ ਬੂਹੇ ਵਿਚ ਝੁਕਦੇ ਹੋਏ ਦਾਖ਼ਲ ਹੋਣਾ, ਫੇਰ ਅਸੀਂ ਤੁਹਾਡੀਆਂ ਸਾਰੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦਿਆਂਗਾ ਅਤੇ ਜਿਹੜੇ ਲੋਕੀ ਨੇਕ ਕੰਮ ਕਰਨਗੇ ਉਹਨਾਂ ਨੂੰ ਹੋਰ ਬਥੇਰਾ ਕੁੱਝ ਦੇਵਾਂਗੇ।"},{"id":162,"translation":"ਪਰ ਉਹਨਾਂ ਜ਼ਾਲਮਾਂ ਨੇ ਉਸ ਗੱਲ ਨੂੰ ਹੀ ਬਦਲ ਦਿੱਤਾ ਜਿਹੜੀ ਉਹਨਾਂ ਨੂੰ ਆਖੀ ਗਈ ਸੀ। ਇਸੇ ਕਾਰਨ ਅਸੀਂ ਉਹਨਾਂ ਉੱਤੇ ਇਕ ਅਕਾਸ਼ੋਂ ਅਜ਼ਾਬ ਭੇਜਿਆ ਕਿਉਂ ਜੋ ਉਹ ਜ਼ੁਲਮ ਕਰਦੇ ਸਨ।"},{"id":163,"translation":"ਤੁਸੀਂ (ਹੇ ਮੁਹੰਮਦ!) ਇਹਨਾਂ (ਯਹੂਦੀਆਂ) ਲੋਕਾਂ ਤੋਂ ਉਸ ਬਸਤੀ (ਈਲਾ) ਬਾਰੇ ਪੁੱਛੋ ਜਿਹੜੀ ਦਰਿਆ ਦੇ ਕੰਡੇ ਆਬਾਦ ਸੀ ਜਦੋਂ ਕਿ ਉਹ ਸੱਬਤ (ਸਨਿਚਰਵਾਰ) ਵਾਲੇ ਦਿਨ ਹੱਦੋਂ ਟੱਪ ਜਾਂਦੇ ਸੀ। ਸਬਤ ਵਾਲੇ ਦਿਨ ਤਾਂ ਮੱਛੀਆਂ ਉਹਨਾਂ ਨੂੰ ਵਿਖਾਈ ਦਿੰਦੀਆਂ ਸਨ ਜਦੋਂ ਸਬਤ ਵਾਲਾ ਦਿਨ ਨਾ ਹੁੰਦਾ ਤਾਂ ਉਹਨਾਂ ਦੇ ਸਾਹਮਣੇ ਨਾ ਆਉਂਦੀਆਂ। ਅਸੀਂ ਉਹਨਾਂ ਦੀ ਇਸ ਪ੍ਰਕਾਰ ਪਰਖ ਕਰਦੇ ਸੀ ਕਿਉਂ ਜੋ ਉਹ ਕਹਿਣਾ ਨਹੀਂ ਸੀ ਮੰਨਦੇ।"},{"id":164,"translation":"ਜਦੋਂ ਉਹਨਾਂ (ਮੂਸਾ) ਦੀ ਇਕ (ਨੇਕ) ਜਮਾਅਤ ਨੇ ਕਿਹਾ ਕਿ ਤੁਸੀਂ ਅਜਿਹੇ ਲੋਕਾਂ ਨੂੰ ਕਿਉਂ ਨਸੀਹਤਾਂ ਕਰਦੇ ਹੋ ਜਿਨ੍ਹਾਂ ਨੂੰ ਅੱਲਾਹ ਉੱਕਾ ਹੀ ਹਲਾਕ ਕਰਨਾ ਚਾਹੁੰਦਾ ਹੈ ਜਾਂ ਉਹਨਾਂ ਨੂੰ ਕਰੜੀ ਸਜ਼ਾ ਦੇਣ ਵਾਲਾ ਹੈ? ਉਹਨਾਂ (ਮੂਸਾ) ਨੇ ਜਵਾਬ ਦਿੱਤਾ, ਇਸ ਲਈ (ਹਿਦਾਇਤ ਕਰਦਾਂ ਹਾਂ) ਕਿ ਤੁਹਾਡੇ ਰੱਬ ਦੇ ਹਜ਼ੂਰ ਉਜ਼ਰ (ਹੁੱਜਤ) ਪੇਸ਼ ਕਰ ਸਕਾਂ ਅਤੇ ਇਹ ਵੀ ਹੋ ਸਕਦਾ ਹੈ ਕਿ ਉਹ ਡਰ ਜਾਣ।"},{"id":165,"translation":"ਸੋ ਜਦੋਂ ਉਹ ਸਭ (ਨਸੀਹਤਾਂ) ਭੁੱਲ ਗਏ ਜਿਹੜੀਆਂ ਉਹਨਾਂ ਨੂੰ ਸਮਝਾਈਆਂ ਜਾਂਦੀਆਂ ਸੀ ਫੇਰ ਅਸੀਂ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਲਿਆ ਜਿਹੜੇ ਭੈੜੀਆਂ ਗੱਲਾਂ ਤੋਂ ਰੋਕਿਆ ਕਰਦੇ ਸੀ ਪਰ ਉਹ ਲੋਕੀ, ਜਿਹੜੇ ਜ਼ੁਲਮ ਕਰਦੇ ਸੀ, ਉਹਨਾਂ ਨੂੰ ਇਕ ਕਰੜੇ ਅਜ਼ਾਬ ਵਿਚ ਫੜ ਲਿਆ, ਇਸ ਲਈ ਕਿ ਉਹ ਨਾ-ਫ਼ਰਮਾਨੀਆਂ ਕਰਿਆ ਕਰਦੇ ਸੀ।"},{"id":166,"translation":"ਜਦੋਂ ਜਿਸ ਕੰਮ ਤੋਂ ਉਹਨਾਂ ਨੂੰ ਰੋਕਿਆ ਸੀ, ਉਸ ਵਿਚ ਹੱਦੋਂ ਟੱਪ ਗਏ ਤਾਂ ਅਸੀਂ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਜ਼ਲੀਲ ਬਾਂਦਰ ਬਣ ਜਾਓ।[8]","footnotes":"[8] ਇਸ ਤੋਂ ਪਤਾ ਲੱਗਦਾ ਹੈ ਕਿ ਅੱਲਾਹ ਦੀ ਨਾ-ਫ਼ਰਮਾਨੀ ਦੁਨੀਆਂ ਤੇ ਆਖ਼ਿਰਤ ਦੋਵੇਂ ਥਾਂ ਜ਼ਲੀਲ ਅਤੇ ਰੁਸਵਾਈ ਦਾ ਕਾਰਨ ਬਣਦੀ ਹੈ ਅਤੇ ਅੱਲਾਹ ਦੀ ਨਾ-ਫ਼ਰਮਾਨੀ ਤੋਂ ਬਚਣ ਵਾਲੇ ਨੂੰ ਜੰਨਤ ਦੀ ਜ਼ਮਾਨਤ ਦਿੱਤੀ ਗਈ ਹੈ ਜਿਵੇਂ ਸਹਲ ਬਿਨ ਸਾਅਦ ਰ:ਅ: ਤੋਂ ਪਤਾ ਲੱਗਦਾ ਹੈ ਕਿ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਮੈਨੂੰ ਇਸ ਦੀ ਰਾਖੀ ਕਰਨ ਦੀ ਜ਼ਮਾਨਤ ਦੇ ਦੇਵੇ ਜਿਹੜੀ ਜਬਾੜ੍ਹਿਆਂ ਦੇ ਵਿਚਕਾਰ ਹੈ ਭਾਵ (ਮੂੰਹ ਤੇ ਜ਼ੁਬਾਨ) ਅਤੇ ਉਸ ਦੀ ਜਿਹੜੀ ਚੀਜ਼ ਦੋ ਲੱਤਾ ਦੇ ਵਿਚਕਾਰ ਹੈ (ਭਾਵ ਗੁਪਤ ਅੰਗ) ਤਾਂ ਮੈਂ ਉਸ ਨੂੰ ਜੰਨਤ ਦੀ ਜ਼ਮਾਨਤ ਦਿੰਦਾ ਹਾਂ (ਸਹੀ ਬੁਖ਼ਾਰੀ, ਹਦੀਸ: 6474) ਭਾਵ ਜਿਹੜਾ ਕੋਈ ਚੁਗ਼ਲੀ, ਝੂਠ ਅਤੇ ਘਟੀਆਂ ਗੱਲਾਂ ਤੋਂ ਆਪਣੀ ਜ਼ੁਬਾਨ ਨੂੰ ਅਤੇ ਹਰਾਮ ਚੀਜ਼ਾਂ ਦੇ ਖਾਣ ਪੀਣ ਤੋਂ ਆਪਣੇ ਮੂੰਹ ਨੂੰ ਅਤੇ ਜ਼ਨਾ, ਬਦਕਾਰੀ ਦੇ ਗੁਨਾਹਾਂ ਤੋਂ ਆਪਣੇ ਆਪ ਨੂੰ ਬਚਾ ਕੇ ਰਖੇਗਾ ਤਾਂ ਉਹ ਜੰਨਤੀ ਹੈ।"},{"id":167,"translation":"(ਹੇ ਨਬੀ! ਉਹ ਵੇਲਾ ਵੀ ਯਾਦ ਰੱਖਣਾ ਚਾਹੀਦਾ ਹੈ) ਜਦੋਂ ਤੁਹਾਡੇ ਰੱਬ ਨੇ ਇਹ ਚਿਤਾਵਨੀ ਦਿੱਤੀ ਸੀ ਕਿ ਉਹ ਇਹਨਾਂ (ਯਹੂਦੀਆਂ) ਉੱਤੇ ਕਿਆਮਤ ਤਕ ਇਕ ਅਜਿਹਾ ਵਿਅਕਤੀ ਜ਼ਰੂਰ ਹੀ ਥੋਪਦਾ ਰਹੇਗਾ, ਜਿਹੜਾ ਉਹਨਾਂ ਨੂੰ ਸਖ਼ਤ ਤਕਲੀਫ਼ਾਂ ਦਿੰਦਾ ਰਹੇਗਾ। ਬੇਸ਼ੱਕ ਤੁਹਾਡਾ ਰੱਬ ਛੇਤੀ ਹੀ ਸਜ਼ਾ ਦੇਣ ਵਾਲਾ ਹੈ। ਉਹ ਬਹੁਤ ਵੱਡਾ ਬਖ਼ਸ਼ਣਹਾਰ ਅਤੇ ਰਹਿਮਤਾਂ ਵਾਲਾ ਹੈ।"},{"id":168,"translation":"ਅਸੀਂ ਸੰਸਾਰ ਵਿਚ ਉਹਨਾਂ ਨੂੰ ਵੱਖ-ਵੱਖ ਧੜ੍ਹਿਆਂ ਵਿਚ ਵੰਡ ਦਿੱਤਾ। ਕੁੱਝ ਉਹਨਾਂ ਵਿੱਚੋਂ ਨੇਕ ਸੀ ਅਤੇ ਕੁੱਝ ਉਸ ਦੇ ਉਲਟ (ਭੈੜੇ) ਸੀ। ਅਸੀਂ ਉਹਨਾਂ ਨੂੰ ਚੰਗੇ ਮਾੜੇ ਹਾਲਤਾਂ ਦੁਆਰਾਂ ਪਰਖਦੇ ਰਹੇ ਕਿ ਹੋ ਸਕਦਾ ਹੈ ਕਿ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।"},{"id":169,"translation":"ਫੇਰ ਉਹਨਾਂ ਤੋਂ ਬਾਅਦ ਅਯੋਗ ਲੋਕ ਉਹਨਾਂ ਦੇ ਜਾਨਸ਼ੀਨ ਹੋਏ ਜਿਹੜੇ ਕਿਤਾਬ (ਤੌਰੈਤ) ਦੇ ਵਾਰਸ ਬਣੇ ਉਹ ਦੁਨੀਆਂ ਦੇ ਤੁੱਛ ਲਾਭ ਸੈਂਤਦੇ ਹਨ ਅਤੇ ਆਖਦੇ ਹਨ ਕਿ ਸਾਡੀ ਬਖ਼ਸ਼ਿਸ਼ ਜ਼ਰੂਰ ਹੋਵੇਗੀ। ਜਦ ਕਿ ਉਹਨਾਂ ਦਾ ਹਾਲ ਇਹ ਹੈ ਕਿ ਜੇ ਉਹੀਓ ਸੰਸਾਰਿਕ ਸਮੱਗਰੀ ਉਹਨਾਂ ਕੋਲ ਮੁੜ ਆਜਾਵੇ ਤਾਂ ਉਸ ਨੂੰ ਵੀ ਲੈ ਲੈਣਗੇ। ਕੀ ਉਹਨਾਂ ਤੋਂ ਇਸ ਕਿਤਾਬ ਤੌਰੈਤ ਵਿਚ ਪ੍ਰਤਿੱਗਿਆ ਨਹੀਂ ਲਈ ਗਈ ਸੀ ਕਿ ਉਹ ਅੱਲਾਹ ਬਾਰੇ ਛੁੱਟ ਹੱਕ ਬਾਤ ਤੋਂ ਹੋਰ ਕੋਈ ਗੱਲ ਨਹੀਂ ਜੋੜਣਗੇ ਜਦ ਕਿ ਉਹਨਾਂ ਨੇ ਇਸ ਕਿਤਾਬ ਵਿਚ ਜੋ ਵੀ ਸੀ ਉਸ ਨੂੰ ਪੜ੍ਹ ਲਿਆ ਹੈ। ਆਖ਼ਿਰਤ ਵਾਲਾ ਘਰ ਉਹਨਾਂ ਲੋਕਾਂ ਲਈ ਵਧੀਆ ਹੈ ਜਿਹੜੇ ਰੱਬ ਦਾ ਡਰ ਰੱਖਦੇ ਹਨ। ਕੀ ਤੁਸੀਂ ਕੁੱਝ ਵੀ ਨਹੀਂ ਸਮਝਦੇ ?"},{"id":170,"translation":"ਜਿਹੜੇ ਲੋਕੀ ਕਿਤਾਬ (ਦੇ ਹੁਕਮਾਂ) ਦੀ ਪਾਬੰਦੀ ਕਰਦੇ ਹਨ ਅਤੇ ਨਮਾਜ਼ ਨੂੰ ਕਾਇਮ ਕਰਦੇ ਹਨ ਅਸੀਂ (ਅੱਲਾਹ) ਅਜਿਹੇ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।"},{"id":171,"translation":"ਉਹ ਸਮਾਂ ਵੀ ਜ਼ਿਕਰ ਯੋਗ ਹੈ ਜਦੋਂ ਅਸਾਂ (ਉਹਨਾਂ ਦੇ ਸਿਰਾਂ ਉੱਤੇ) ਪਹਾੜ ਨੂੰ ਇੰਜ ਖੜਾ ਕਰ ਦਿੱਤਾ ਸੀ ਜਿਵੇਂ ਉਹ ਇਕ ਛਤਰ ਹੋਏ ਅਤੇ ਉਹ ਸਮਝਦੇ ਸੀ ਕਿ ਇਹ ਪਹਾੜ ਉਹਨਾਂ ਉੱਤੇ ਡਿਗਿਆ ਹੀ ਡਿਗਿਆ ਹੈ ਅਤੇ ਅਸੀਂ ਕਿਹਾ ਸੀ ਕਿ ਜਿਹੜੀ ਕਿਤਾਬ (ਤੌਰੈਤ) ਅਸੀਂ ਤੁਹਾਨੂੰ ਦਿੱਤੀ ਹੈ ਉਸ ਨੂੰ ਦ੍ਰਿੜਤਾ ਨਾਲ ਫੜੋ ਅਤੇ ਜਿਹੜੇ ਇਸ ਵਿਚ ਆਦੇਸ਼ ਹਨ ਉਹਨਾਂ ਦੀ ਪਾਲਣਾ ਕਰੋ, ਆਸ ਹੈ ਕਿ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਓਗੇ।"},{"id":172,"translation":"ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।"},{"id":173,"translation":"ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?"},{"id":174,"translation":"ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।"},{"id":175,"translation":"(ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।"},{"id":176,"translation":"ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।"},{"id":177,"translation":"ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।"},{"id":178,"translation":"ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।"},{"id":179,"translation":"ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।"},{"id":180,"translation":"ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ[9] ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।","footnotes":"[9] ਅੱਲਾਹ ਦੇ ਨਿਨਾਨਵੇਂ ਨਾਂ ਹਨ। ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੇ ਨਿਨਾਨਵੇਂ ਨਾਂ ਹਨ ਜਿਹੜਾ ਵੀ ਇਹਨਾਂ ਨੂੰ ਯਾਦ ਕਰ ਲਵੇਗਾ, ਜੰਨਤ ਵਿਚ ਜਾਵੇਗਾ ਅਤੇ ਅੱਲਾਹ ਵਿਤਰ (ਟਾਕ) ਹੈ ਅਤੇ ਵਿਤਰ ਨੂੰ ਪਸੰਦ ਕਰਦਾ ਹੈ। (ਸਹੀ ਬੁਖ਼ਾਰੀ, ਹਦੀਸ: 6410)"},{"id":181,"translation":"ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।"},{"id":182,"translation":"ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।"},{"id":183,"translation":"ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।"},{"id":184,"translation":"ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।"},{"id":185,"translation":"ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?"},{"id":186,"translation":"ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਕੋਈ ਰਾਹ ’ਤੇ ਨਹੀਂ ਪਾ ਸਕਦਾ ਅਤੇ ਅੱਲਾਹ ਉਹਨਾਂ ਨੂੰ ਉਹਨਾਂ ਦੀ ਗੁਮਰਾਹੀ ਵਿਚ ਹੀ ਭਟਕਦਾ ਹੋਇਆ ਛੱਡ ਦਿੰਦਾ ਹੈ।"},{"id":187,"translation":"(ਹੇ ਨਬੀ ਸ.!) ਇਹ (ਕਾਫ਼ਿਰ) ਲੋਕ ਤੁਹਾਥੋਂ ਕਿਆਮਤ ਦੇ ਬਾਰੇ ਪੁੱਛਦੇ ਹਨ ਕਿ ਇਹ ਕਦੋਂ ਹੋਵੇਗੀ? ਤੁਸੀਂ ਆਖ ਦਿਓ ਕਿ ਇਸ ਦਾ ਗਿਆਨ ਤਾਂ ਕੇਵਲ ਮੇਰੇ ਰੱਬ ਦੇ ਕੋਲ ਹੀ ਹੈ। ਇਸ ਦੇ ਸਮੇਂ ’ਤੇ ਇਸ ਨੂੰ ਸਿਵਾਏ ਅੱਲਾਹ ਤੋਂ ਹੋਰ ਕੋਈ ਜ਼ਾਹਿਰ ਨਹੀਂ ਕਰੇਗਾ, ਉਹ (ਸਮਾਂ) ਅਕਾਸ਼ਾਂ ਤੇ ਧਰਤੀ ਵਿਚ ਬਹੁਤ ਵੱਡੀ (ਘਟਨਾ) ਹੋਵੇਗੀ। ਉਹ ਤੁਹਾਡੇ ’ਤੇ ਅਚਾਨਕ ਹੀ ਆ ਜਾਵੇਗੀ। ਉਹ (ਕਾਫ਼ਿਰ) (ਹੇ ਨਬੀ!) ਤੁਹਾਥੋਂ ਇਸ ਤਰ੍ਹਾਂ ਪੁੱਛਦੇ ਹਨ ਜਿਵੇਂ ਤੁਸੀਂ ਇਸ ਦੀ ਜਾਣਕਾਰੀ ਲੈ ਚੁੱਕੇ ਹੋ। ਤੁਸੀਂ ਆਖ ਦਿਓ ਕਿ ਇਸ ਦਾ ਗਿਆਨ ਤਾਂ ਅੱਲਾਹ ਦੇ ਕੋਲ ਹੀ ਹੈ ਪਰ ਬਥੇਰੇ ਲੋਕੀ ਨਹੀਂ ਜਾਣਦੇ।"},{"id":188,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਮੈਂ ਆਪ ਵੀ ਆਪਣੀ ਜ਼ਾਤ ਲਈ ਕਿਸੇ ਲਾਭ ਜਾਂ ਹਾਨੀ ਦਾ ਅਧਿਕਾਰ ਨਹੀਂ ਰੱਖਦਾ, ਪਰ ਹਾਂ! ਉੱਨਾਂ ਹੀ (ਅਧਿਕਾਰ) ਰੱਖਦਾ ਹਾਂ ਜਿੰਨਾਂ ਅੱਲਾਹ ਦੇਣਾ ਚਾਹੇ। ਜੇਕਰ ਮੈਂ ਗ਼ੈਬ ਦੀਆਂ ਗੱਲਾਂ ਜਾਣਦਾ ਹੁੰਦਾ ਤਾਂ ਮੈਂ ਕਿੰਨੇ ਹੀ ਲਾਭ ਪ੍ਰਾਪਤ ਕਰ ਲੈਂਦਾ ਅਤੇ ਨਾ ਹੀ ਮੈਨੂੰ ਕਦੇ ਕੋਈ ਨੁਕਸਾਨ ਹੁੰਦਾ। ਮੈਂ ਤਾਂ ਕੇਵਲ (ਨਰਕ ਦੀ ਅੱਗ ਤੋਂ) ਡਰਾਉਣ ਵਾਲਾ ਅਤੇ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਹਾਂ (ਉਹ ਵੀ ਉਹਨਾਂ ਨੂੰ) ਜਿਹੜੇ ਈਮਾਨ ਰੱਖਦੇ ਹਨ।"},{"id":189,"translation":"ਉਹ ਅੱਲਾਹ ਹੀ ਤਾਂ ਹੈ ਕਿ ਜਿਸ ਨੇ ਤੁਹਾਨੂੰ (ਸਾਰੇ ਲੋਕਾਂ ਨੂੰ) ਇਕ ਜਾਨ ਤੋਂ ਪੈਦਾ ਕੀਤਾ ਅਤੇ ਫੇਰ ਉਸੇ (ਇਕ ਤੋਂ ਹੀ) ਉਸ ਦਾ ਜੋੜਾ ਬਣਾਇਆ ਤਾਂ ਜੋ ਉਹ ਆਪਣੇ ਜੋੜੇ (ਪਤਨੀ) ਤੋਂ ਸ਼ਾਂਤੀ ਲੈ ਸਕੇ। ਫੇਰ ਜਦੋਂ ਪਤੀ ਨੇ ਪਤਨੀ ਨਾਲ (ਸਰੀਰਿਕ) ਨੇੜਤਾ ਕੀਤੀ ਤਾਂ ਉਸ (ਪਤਨੀ) ਨੂੰ ਹੋਲਾ ਜਿਹਾ (ਗਰਭ) ਠਹਿਰ ਗਿਆ ਉਸ ਹਮਲ ਨੂੰ ਲੈ ਕੇ ਉਹ ਤੁਰਦੀ ਫਿਰਦੀ ਰਹੀ, ਜਦੋਂ ਉਹ ਗਰਭ ਨਾਲ ਭਾਰੀ ਹੋ ਗਈ ਤਾਂ ਦੋਵੇਂ ਪਤੀ ਪਤਨੀ (ਆਪਣੇ ਰੱਬ ਤੋਂ) ਦੁਆ ਕਰਨ ਲੱਗੇ ਕਿ (ਹੇ ਅੱਲਾਹ!) ਜੇ ਤੈਨੇ ਸਾਨੂੰ ਸਵਸਥ ਔਲਾਦ ਦਿੱਤੀ ਤਾਂ ਅਸੀਂ ਤੇਰੇ ਧੰਨਵਾਦੀ ਹੋਵਾਗੇ।"},{"id":190,"translation":"ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ ਉਹ ਦੋਵੇਂ (ਇਸ ਬੱਚੇ ਦੀ ਦਾਤ ਵਿਚ) ਹੋਰਾਂ ਨੂੰ ਸ਼ਰੀਕ ਕਰਨ ਲੱਗ ਪਏ ਜਦੋਂ ਕਿ ਅੱਲਾਹ ਉਹਨਾਂ ਦੇ ਸ਼ਿਰਕ ਤੋਂ ਬਹੁਤ ਉੱਚਾ ਹੈ।"},{"id":191,"translation":"ਕੀ ਉਹ ਅਜਿਹਾਂ ਨੂੰ (ਅੱਲਾਹ ਦਾ) ਸ਼ਰੀਕ ਜਾਪਦੇ ਹਨ ਜਿਹੜੇ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ? ਸਗੋਂ ਉਹ ਵੀ ਪੈਦਾ ਕੀਤੇ ਗਏ ਹਨ।"},{"id":192,"translation":"ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਹੀਂ ਕਰ ਸਕਦੇ, ਉਹ ਤਾਂ ਆਪਣੀ ਵੀ ਮਦਦ ਨਹੀਂ ਕਰ ਸਕਦੇ।"},{"id":193,"translation":"ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।"},{"id":194,"translation":"ਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।"},{"id":195,"translation":"ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)"},{"id":196,"translation":"ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।"},{"id":197,"translation":"ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।"},{"id":198,"translation":"ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।"},{"id":199,"translation":"(ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।"},{"id":200,"translation":"ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।"},{"id":201,"translation":"ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।"},{"id":202,"translation":"ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।"},{"id":203,"translation":"ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?[10] ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।","footnotes":"[10] ਇਕ ਵਾਰ ਨਬੀ (ਸ:) ਨੇ ਮੱਕੇ ਵਾਲਿਆਂ ਨੂੰ ਉਹਨਾਂ ਦੇ ਮੰਗ ਕਰਨ ’ਤੇ ਇਕ ਅਹਿਮ ਮੁਅਜਜ਼ਾ ਵਿਖਾਇਆ। ਅਨਸ ਬਿਨ ਮਾਲਿਕ ਤੋਂ ਪਤਾ ਲੱਗਦਾ ਹੈ ਨਬੀ (ਸ:) ਨੇ ਮੱਕੇ ਵਾਲਿਆਂ ਨੇ ਕਿਸੇ ਨਿਸ਼ਾਨੀ ਦੀ ਮੰਗ ਕੀਤੀ ਤਾਂ ਆਪ ਨੇ ਉਹਨਾਂ ਨੂੰ ਚੰਨ ਦੇ ਟੋਟੇ ਹੁੰਦੇ ਵਿਖਾਇਆ (ਸਹੀ ਬੁਖ਼ਾਰੀ, ਹਦੀਸ: 3637) ਪਰੰਤੂ ਇਸ ਦਾ ਕੋਈ ਵੀ ਲਾਭ ਨਾ ਹੋਇਆ ਇਸੇ ਲਈ ਅੱਲਾਹ ਕਾਫ਼ਿਰਾਂ ਦੀ ਮੰਗ ਕਰਨ ’ਤੇ ਮੁਅਜਜ਼ੇ ਨਹੀਂ ਵਿਖਾਉਂਦਾ ਸਗੋਂ ਉਸ ਸਮੇਂ ਮੁਅਜਜ਼ੇ ਪ੍ਰਗਟ ਕਰਦਾ ਹੈ ਜਦੋਂ ਅੱਲਾਹ ਚਾਹੁੰਦਾ ਹੈ।"},{"id":204,"translation":"(ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।"},{"id":205,"translation":"ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ[11] ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।","footnotes":"[11] ਕਿਉਂ ਜੋ ਅੱਲਾਹ ਨੂੰ ਚੇਤੇ ਰੱਖਣ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ।"},{"id":206,"translation":"ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।"}]},{"id":8,"verses":[{"id":1,"translation":"(ਹੇ ਨਬੀ!) ਇਹ ਲੋਕ ਤੁਹਾਥੋਂ ਮਾਲੇ-ਗ਼ਨੀਮਤ (ਜੰਗ ਵਿਚ ਪ੍ਰਾਪਤ ਹੋਣ ਵਾਲੇ ਧਨ-ਪਦਾਰਥਾਂ) ਦੇ ਸੰਬੰਧ ਵਿਚ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹ ਮਾਲੇ-ਗ਼ਨੀਮਤ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦਾ ਹੈ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਆਪੋ ਵਿਚਾਲੇ ਸੰਬੰਧਾਂ ਨੂੰ ਸੁਧਾਰੋ। ਅੱਲਾਹ ਅਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਕਰੋ ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ।"},{"id":2,"translation":"(ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ ਉਹ ਅੱਲਾਹ ਦਾ ਜ਼ਿਕਰ ਸੁਣਦੇ ਹਨ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ ਅਤੇ ਜਦੋਂ ਉਹਨਾਂ ਨੂੰ ਅੱਲਾਹ ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਇਤਾਂ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੰਦੀਆਂ ਹਨ। ਉਹਨਾਂ ਦਾ ਭਰੋਸਾ ਆਪਣੇ ਪਾਲਣਹਾਰ ’ਤੇ ਹੀ ਹੈ।"},{"id":3,"translation":"ਜਿਹੜੇ ਲੋਕ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਰਿਜ਼ਕ (ਧਨ-ਪਦਾਰਥ) ਅਸੀਂ ਉਹਨਾਂ ਨੂੰ ਦੇ ਛੱਡਿਆ ਹੈ ਉਸ ਵਿੱਚੋਂ (ਅੱਲਾਹ ਦੇ ਰਾਹ ਵਿਚ) ਖ਼ਰਚ ਕਰਦੇ ਹਨ।"},{"id":4,"translation":"ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।"},{"id":5,"translation":"(ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।"},{"id":6,"translation":"ਉਹ ਉਸ ਹੱਕ ਦੇ ਮਾਮਲੇ ’ਚ ਇਸ ਦੇ ਸਪਸ਼ਟ ਹੋਣ ਤੋਂ ਬਾਅਦ ਵੀ ਤੁਹਾਡੇ ਨਾਲ ਝਗੜ ਰਹੇ ਸਨ। ਉਹ ਇੰਜ ਸਮਝਦੇ ਸਨ ਕਿ ਜਿਵੇਂ ਉਹਨ੍ਹਾਂ ਨੂੰ ਮੌਤ ਵੱਲ ਧੱਕਿਆ ਜਾ ਰਿਹਾ ਹੋਵੇ ਅਤੇ ਉਹ (ਮੌਤ ਨੂੰ) ਵੇਖ ਰਹੇ ਹੋਣ।"},{"id":7,"translation":"(ਹੇ ਈਮਾਨ ਵਾਲਿਓ! ਯਾਦ ਕਰੋ) ਜਦੋਂ ਅੱਲਾਹ ਤੁਹਾਡੇ ਨਾਲ (ਕਾਫ਼ਿਰਾਂ ਦੀਆਂ) ਦੋਵਾਂ ਟੋਲੀਆਂ ਵਿੱਚੋਂ ਇਕ ਦੇ ਮਿਲਣ ਦਾ ਵਾਅਦਾ ਕਰ ਰਿਹਾ ਸੀ ਕਿ ਇਹ ਬੇਸ਼ਕ ਤੁਹਾਡੇ ਲਈ ਹੈ, ਪਰ ਤੁਸੀਂ ਇਹ ਚਾਹੁੰਦੇ ਸੀ ਕਿ ਬਿਨਾਂ ਹਥਿਆਰੋਂ ਟੋਲੀ (ਤਜਾਰਤੀ ਕਾਫ਼ਲਾ) ਹੀ ਤੁਹਾਡੇ ਹੱਥ ਆਵੇ ਜਦ ਕਿ ਅੱਲਾਹ ਇਹ ਚਾਹੁੰਦਾ ਸੀ ਕਿ ਉਹ ਆਪਣੇ ਫ਼ਰਮਾਨਾਂ ਦੁਆਰਾ ਹੱਕ ਨੂੰ ਸੱਚ ਸਿੱਧ ਕਰ ਵਿਖਾਵੇ ਅਤੇ ਕਾਫ਼ਿਰਾਂ ਦੀ ਜੜ੍ਹ ਵੱਡ ਸੁੱਟੇ।"},{"id":8,"translation":"ਤਾਂ ਜੋ ਹੱਕ ਹੱਕ ਹੋਕੇ ਰਹੇ ਅਤੇ ਕੂੜ ਕੂੜ ਹੋਕੇ ਰਹੇ, ਭਾਵੇਂ ਅਪਰਾਧੀ ਇਸ ਨੂੰ ਕਿੰਨਾ ਹੀ ਨਾਪਸੰਦ ਕਰਦੇ ਹੋਣ।"},{"id":9,"translation":"(ਹੇ ਮੋਮਿਨੋ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਪਣੇ ਰੱਬ ਤੋਂ ਬੇਨਤੀਆਂ ਕਰ ਰਹੇ ਸੀ, ਫੇਰ ਅੱਲਾਹ ਨੇ ਤੁਹਾਡੀ (ਬੇਨਤੀ) ਸੁਣ ਲਈ (ਅਤੇ ਕਿਹਾ ਕਿ) ਬੇਸ਼ੱਕ ਮੈਂ ਉੱਪਰ-ਥੱਲੇ ਆਉਣ ਵਾਲੇ ਇਕ ਹਜ਼ਾਰ ਫ਼ਰਿਸ਼ਤਿਆਂ ਨਾਲ ਤੁਹਾਡੀ ਸਹਾਇਤਾ ਕਰਾਂਗਾ।"},{"id":10,"translation":"ਇਸ (ਸੂਚਨਾ) ਨੂੰ ਅੱਲਾਹ ਨੇ ਖ਼ੁਸ਼ਖ਼ਬਰੀ ਬਣਾ ਦਿੱਤਾ ਤਾਂ ਜੋ ਇਸ ਨਾਲ ਤੁਹਾਡੇ ਦਿਲ ਸੰਤੁਸ਼ਟ ਹੋ ਜਾਣ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੈ, ਨਿਰਸੰਦੇਹ, ਅੱਲਾਹ ਵੱਡਾ ਜ਼ੋਰਾਵਰ ਤੇ ਸਿਆਣਾ ਹੈ।"},{"id":11,"translation":"ਰਤਾ ਉਸ ਵੇਲੇ ਨੂੰ ਵੀ ਯਾਦ ਕਰੋ ਜਦੋਂ ਉਸ (ਅੱਲਾਹ) ਨੇ ਆਪਣੇ ਵੱਲੋਂ ਤੁਹਾਨੂੰ ਅਮਨ ਸ਼ਾਂਤੀ ਦੇਣ ਲਈ ਤੁਹਾਡੇ ’ਤੇ ਉੰਘ ਉਤਾਰੀ ਅਤੇ ਤੁਹਾਡੇ ’ਤੇ ਅਕਾਸ਼ ਤੋਂ ਪਾਣੀ (ਮੀਂਹ) ਬਰਸਾਇਆ, ਤਾਂ ਜੋ ਇਸ ਪਾਣੀ (ਮੀਂਹ) ਰਾਹੀਂ ਤੁਹਾਨੂੰ ਪਵਿੱਤਰ ਕਰ ਦੇਵੇ ਅਤੇ ਸ਼ੈਤਾਨ ਦੀ ਪਾਈ ਹੋਈ (ਭੈੜੇ ਵਿਚਾਰਾਂ ਦੀ) ਗੰਦਗੀ ਤੋਂ ਤੁਹਾਨੂੰ ਛੁਟਕਾਰਾ ਦੇਵੇ ਅਤੇ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ (ਭਾਵ ਹਿੱਮਤ ਹੌਸਲਾ ਦੇਵੇ) ਅਤੇ ਤਾਂ ਜੋ ਤੁਹਾਡੇ ਪੈਰ ਜਮਾ ਦੇਵੇ।"},{"id":12,"translation":"(ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਹਾਡਾ ਰੱਬ ਫ਼ਰਿਸ਼ਤਿਆਂ ਵੱਲ ਵਹੀ ਘੱਲ ਰਿਹਾ ਸੀ ਕਿ ਬੇਸ਼ੱਕ ਮੈਂ ਤੁਹਾਡੇ ਅੰਗ-ਸੰਗ ਹਾਂ, ਤੁਸੀਂ ਈਮਾਨ ਵਾਲਿਆਂ ਨੂੰ ਪੱਕੇ ਪੈਰੀਂ ਰੱਖੋ, ਮੈਂ ਛੇਤੀ ਹੀ ਇਹਨਾਂ ਕਾਫ਼ਿਰਾਂ ਦੇ ਦਿਲਾਂ ਵਿਚ ਤੁਹਾਡਾ ਰੋਅਬ ਪਾ ਦੇਵਾਂਗਾ, ਸੋ ਤੁਸੀਂ ਉਹਨਾਂ ਦੀਆਂ ਧੋਣਾਂ ’ਤੇ ਵਾਰ ਕਰੋ ਅਤੇ ਅਤੇ ਉਹਨਾਂ ਦੇ ਜੋੜ-ਜੋੜ ’ਤੇ ਸੱਟ ਮਾਰੋ।"},{"id":13,"translation":"ਇਹ (ਸਜ਼ਾ) ਇਸ ਲਈ ਹੈ ਕਿ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕੀਤਾ ਸੀ, ਜਿਹੜਾ ਕੋਈ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧੀ ਹੋਵੇਗਾ, ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।"},{"id":14,"translation":"ਸੋ (ਹੇ ਕਾਫ਼ਿਰੋ!) ਤੁਸੀਂ ਇਸ (ਸਜ਼ਾ) ਦਾ ਸੁਆਦ ਵੇਖੋ। (ਚੇਤੇ ਰੱਖੋ ਕਿ) ਕਾਫ਼ਿਰਾਂ ਲਈ ਨਰਕ ਦੇ ਅਜ਼ਾਬ ਦਾ ਪ੍ਰਬੰਧ ਕੀਤਾ ਹੋਇਆ ਹੈ।"},{"id":15,"translation":"ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਾਫ਼ਿਰਾਂ ਦੀ ਸੈਨਾ ਨਾਲ ਹੋ ਜਾਵੇ ਤਾਂ ਤੁਸੀਂ ਉਹਨਾਂ ਤੋਂ ਪਿੱਠ ਨਾ ਵਿਖਾਓ।"},{"id":16,"translation":"ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।"},{"id":17,"translation":"(ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ, ਸਗੋਂ ਉਹਨਾਂ ਨੂੰ ਅੱਲਾਹ ਨੇ ਹੀ ਕਤਲ ਕੀਤਾ ਹੈ। (ਹੇ ਨਬੀ!) ਜਿਹੜੀ (ਮਿੱਟੀ ਦੀ ਮੁੱਠੀ) ਉਹਨਾਂ (ਕਾਫ਼ਿਰਾਂ) ’ਤੇ ਸੁੱਟੀ ਸੀ, ਉਹ ਤੁਸੀਂ ਨਹੀਂ ਸੁੱਟੀ ਸੀ ਸਗੋਂ ਅੱਲਾਹ ਨੇ ਹੀ ਸੁੱਟੀ ਸੀ, ਤਾਂ ਜੋ ਉਹ ਆਪਣੇ ਵੱਲੋਂ ਮੁਸਲਮਾਨਾਂ ਨੂੰ ਵਧੀਆ ਇਨਾਮ (ਜਿੱਤ) ਨਾਲ ਨਿਵਾਜ਼ੇ। ਬੇਸ਼ੱਕ ਅੱਲਾਹ ਸੁਣਨ ਵਾਲਾ ਅਤੇ ਭਲੀ-ਭਾਂਤ ਜਾਣਨ ਵਾਲਾ ਹੈ।"},{"id":18,"translation":"(ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।"},{"id":19,"translation":"(ਕਾਫ਼ਿਰਾਂ ਨੂੰ ਆਖ ਦਿਓ) ਜੋ ਤੁਸੀਂ ਫ਼ੈਸਲਾ ਚਾਹੁੰਦੇ ਸੀ ਤਾਂ ਉਹ ਫ਼ੈਸਲਾ ਤੁਹਾਡੇ ਸਾਹਮਣੇ (ਤੁਹਾਡੀ ਹਾਰ ਦੇ ਰੂਪ ਵਿਚ) ਆ ਗਿਆ ਹੈ। ਜੇ ਤੁਸੀਂ ਹੁਣ ਵੀ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਓ ਤਾਂ ਇਹ ਤੁਹਾਡੇ ਲਈ ਵਧੀਆ ਗੱਲ ਹੈ। ਜੇ ਤੁਸੀਂ ਫੇਰ ਮੁੜ (ਪਹਿਲਾਂ ਵਾਂਗ) ਹੀ ਕਰੋਗੇ ਤਾਂ ਅਸੀਂ ਵੀ ਤੁਹਾਨੂੰ ਉਸੇ ਤਰ੍ਹਾਂ (ਦੰਡਿਤ) ਕਰਾਂਗਾ। ਅਤੇ ਤੁਹਾਡੀ ਜੱਥੇਬੰਦੀ, ਭਾਵੇਂ ਉਹ ਕਿੰਨੀ ਹੀ ਵੱਡੀ ਕਿਉਂ ਨਾ ਹੋਵੇ, ਤੁਹਾਡੇ ਕੁੱਝ ਵੀ ਕੰਮ ਨਹੀਂ ਆਵੇਗੀ ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ ਸਾਥੀ ਹੈ।"},{"id":20,"translation":"ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ।"},{"id":21,"translation":"ਅਤੇ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਕਹਿੰਦੇ ਤਾਂ ਇਹ ਹਨ ਕਿ ਅਸੀਂ ਸੁਣ ਲਿਆ, ਪਰ ਉਹ ਸੁਣਦੇ ਕੁੱਝ ਵੀ ਨਹੀਂ ਸੀ।"},{"id":22,"translation":"ਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ।"},{"id":23,"translation":"ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ।"},{"id":24,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਆਗਿਆਕਾਰੀ ਬਣੋ[1] ਜਦੋਂ ਕਿ ਉਹ (ਰਸੂਲ) ਤੁਹਾਨੂੰ ਉਸ (ਹੁਕਮ) ਵੱਲ ਬੁਲਾਉਂਦਾ ਹੈ ਜਿਹੜਾ ਤੁਹਾਨੂੰ (ਰੂਹਾਨੀ) ਜੀਵਨ ਬਖ਼ਸ਼ਦਾ ਹੈ ਅਤੇ ਤੁਸੀਂ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਬੰਦੇ ਤੇ ਉਸ ਦੇ ਮਨ ਵਿਚਕਾਰ ਇਕ ਓਟ ਬਣ ਜਾਂਦਾ ਹੈ ਅਤੇ ਇਹ ਵੀ ਕਿ ਤੁਸੀਂ ਸਾਰਿਆਂ ਨੇ ਅੱਲਾਹ ਦੇ ਕੋਲ ਹੀ ਇਕੱਠਾ ਹੋਣਾ ਹੈ।","footnotes":"[1] ਇਸ ਆਇਤ ਵਿਚ ਅੱਲਾਹ ਅਤੇ ਉਸ ਦੇ ਰਸੂਲ (ਸ:) ਦੇ ਹੁਕਮਾਂ ਦੀ ਪੈਰਵੀ ਕਰਨ ਦੇ ਲਾਭ ਦੱਸੇ ਗਏ ਹਨ ਭਾਵ ਜਿਹੜਾ ਸੱਚਾ ਮੁਸਲਮਾਨ ਹੁੰਦਾ ਹੈ ਉਸ ਨੂੰ ਹਮੇਸ਼ਗੀ ਵਾਲਾ ਜੀਵਨ ਨਸੀਬ ਹੁੰਦਾ ਹੈ ਅਤੇ ਸੱਚਾ ਮੋਮਿਨ ਉਹ ਹੈ ਜੋ ਅੱਲਾਹ ਅਤੇ ਰਸੂਲ (ਸ:) ਦਾ ਆਗਿਆਕਾਰੀ ਹੁੰਦਾ ਹੈ ਅਤੇ ਸਾਰੇ ਕੰਮ .ਕੁਰਆਨ ਤੇ ਸੁਨੱਤ ਦੇ ਅਨੁਸਾਰ ਹੀ ਕਰਦਾ ਹੈ। ਜਿਹੜਾ ਅੱਲਾਹ ਦੀ ਰਾਹ ਵਿਚ ਜਿਹਾਦ ਲਈ ਨਿਕਲਦਾ ਹੈ ਜੇ ਉਹ ਸ਼ਹੀਦ ਹੋ ਜਾਵੇ ਤਾਂ ਉਸ ਨੂੰ ਮੌਤ ਨਹੀਂ ਸਗੋਂ ਜੰਨਤ ਵਿਚ ਸਦੀਵੀ ਜੀਵਨ ਹੈ ਇਸ ਦੇ ਉਲਟ ਬਿਨਾਂ ਈਮਾਨ ਤੋਂ ਇਕ ਵਿਅਕਤੀ ਮੁਰਦੇ ਵਾਂਗ ਹੁੰਦਾ ਹੈ ਅਤੇ ਨਰਕ ਵਿਚ ਸਦਾ ਲਈ ਰਹੇਗਾ।"},{"id":25,"translation":"ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।"},{"id":26,"translation":"ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ।"},{"id":27,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ[2] ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3।"},{"id":28,"translation":"ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।"},{"id":29,"translation":"ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।"},{"id":30,"translation":"(ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।"},{"id":31,"translation":"ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।"},{"id":32,"translation":"ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।"},{"id":33,"translation":"(ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।"},{"id":34,"translation":"ਪਰ ਹੁਣ ਉਹ ਕਿਹੜੀ ਅਜਿਹੀ ਗੱਲ ਹੈ ਕਿ ਅੱਲਾਹ ਉਹਨਾਂ ਨੂੰ ਸਜ਼ਾ ਨਾ ਦੇਵੇ ਜਦ ਕਿ ਉਹ ਲੋਕਾਂ ਨੂੰ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ ਜਦ ਕਿ ਉਹ ਇਸ ਦੇ ਮਤਵੱਲੀ (ਪ੍ਰਬੰਧਕ) ਵੀ ਨਹੀਂ। ਇਸ ਦੇ ਮਤਵੱਲੀ ਤਾਂ ਨੇਕ ਪਰਹੇਜ਼ਗਾਰ ਲੋਕ ਹੀ ਹਨ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਇਸ ਗੱਲ ਦੀ ਹਕੀਕਤ ਨੂੰ ਨਹੀਂ ਜਾਣਦੇ।"},{"id":35,"translation":"ਖ਼ਾਨਾ-ਕਾਅਬਾ ਦੇ ਕੋਲ ਇਹਨਾਂ (ਮੁਸ਼ਰਿਕਾਂ) ਦੀ ਨਮਾਜ਼ ਸੀਟੀਆਂ ਤੇ ਤਾਲੀਆਂ ਬਜਾਉਣ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੀ। ਸੋ ਹੁਣ (ਹੇ ਕਾਫ਼ਿਰੋ!) ਤੁਸੀਂ ਅਜ਼ਾਬ ਦਾ ਸੁਆਦ ਲਵੋ, ਉਸ ਕੁਫ਼ਰ ਕਾਰਨ ਜੋ ਤੁਸੀਂ ਕਰਦੇ ਸੀ।"},{"id":36,"translation":"ਬੇਸ਼ੱਕ ਇਹ ਕਾਫ਼ਿਰ ਲੋਕ ਆਪਣਾ ਮਾਲ ਇਸ ਲਈ ਖ਼ਰਚ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ ਜਾਵੇ। ਹਾਲਾਂ ਇਹ ਆਪਣਾ ਮਾਲ (ਇੰਜ ਹੀ) ਹੋਰ ਖ਼ਰਚ ਕਰਨਗੇ, ਫੇਰ ਉਹ (ਖ਼ਰਚਿਆ ਹੋਇਆ) ਮਾਲ ਇਹਨਾਂ ਦੇ ਪਛਤਾਵੇ ਦਾ ਕਾਰਨ ਹੋ ਜਾਵੇਗਾ। ਫੇਰ ਇਹ ਅਧੀਨ ਹੋ ਜਾਣਗੇ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੈ (ਕਿਆਮਤ ਦਿਹਾੜੇ) ਨਰਕ ਵੱਲ ਜਮਾਂ ਕਰਕੇ ਲਿਆਇਆ ਜਾਵੇਗਾ।"},{"id":37,"translation":"(ਇਹ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਅਪਵਿੱਤਰ (ਕਾਫ਼ਿਰ) ਲੋਕਾਂ ਨੂੰ ਪਵਿੱਤਰ (ਈਮਾਨ ਵਾਲੇ) ਲੋਕਾਂ ਤੋਂ ਵਖਰਾ ਕਰ ਦੇਵੇ। ਅਤੇ ਨਾ-ਪਾਕ (ਲੋਕਾਂ) ਨੂੰ ਇਕ ਦੂਜੇ ਦੇ ਉੱਪਰ ਥੱਲੇ ਰੱਖ ਕੇ ਸਭ ਨੂੰ ਇਕ ਥਾਂ ਇਕੱਠਾ ਕਰਕੇ ਉਹਨਾਂ ਸਭ ਨੂੰ ਨਰਕ ਵਿਚ ਸੁੱਟ ਦੇਵੇ। ਅਜਿਹੇ ਲੋਕ ਹੀ ਘਾਟੇ ਵਿਚ ਰਹਿਣ ਵਾਲੇ ਹਨ।"},{"id":38,"translation":"(ਹੇ ਮੁਹੰਮਦ ਸ:!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਦੱਸ ਦਿਓ ਕਿ ਜੇ ਇਹ ਲੋਕ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ ਤਾਂ ਇਹਨਾਂ ਦੇ ਉਹ ਸਾਰੇ ਹੀ ਗੁਨਾਹ, ਜਿਹੜੇ ਹੋ ਚੁੱਕੇ ਹਨ, ਸਭ ਮੁਆਫ਼ ਕਰ ਦਿੱਤੇ ਜਾਣਗੇ। ਜੇ ਮੁੜ ਉਹੀਓ ਕਰਨਗੇ ਤਾਂ ਪਹਿਲੀਆਂ ਕੌਮਾਂ ਨਾਲ ਜੋ ਹੋ ਚੁੱਕਿਆ ਹੈ ਇਹਨਾਂ ਨਾਲ ਵੀ ਉਹੀਓ ਹੋਵੇਗਾ।"},{"id":39,"translation":"(ਹੇ ਮੋਮਿਨੋ!) ਤੁਸੀਂ ਕਾਫ਼ਿਰਾਂ ਨਾਲ ਇੱਥੋਂ ਤਕ ਲੜੋ ਕਿ ਫ਼ਿਤਨਾ (ਸ਼ਿਰਕ) ਬਾਕੀ ਨਾ ਰਹੇ ਅਤੇ (ਹਰ ਥਾਂ) ਦੀਨ ਸੰਪੂਰਨ ਰੂਪ ਵਿਚ ਅੱਲਾਹ ਦਾ ਹੀ ਹੋ ਜਾਵੇ। ਫੇਰ ਜੇ ਇਹ (ਕਾਫ਼ਿਰ) ਬਾਜ਼ ਆ ਜਾਣ ਤਾਂ ਬੇਸ਼ੱਕ ਅੱਲਾਹ ਉਹਨਾਂ ਦੇ ਕਰਮਾਂ ਨੂੰ ਚੰਗੀ ਤਰ੍ਹਾਂ ਵੇਖ ਰਿਹਾ ਹੈ।"},{"id":40,"translation":"ਜੇ ਉਹ ਮੂੰਹ ਮੋੜਨਗੇ ਤਾਂ ਵਿਸਵਾਸ਼ ਰੱਖੋ ਕਿ ਅੱਲਾਹ ਤੁਹਾਡੇ ਸਾਰੇ ਕੰਮ ਸਵਾਰਨ ਵਾਲਾ ਹੈ ਅਤੇ ਉਹ ਬਹੁਤ ਹੀ ਵਧੀਆ ਕੰਮ ਸਵਾਰਨ ਵਾਲਾ ਤੇ ਸਹਾਈ ਹੈ।[3]","footnotes":"[3] ਦੀਨ ਅੱਲਾਹ ਲਈ ਹੋਣ ਤੋਂ ਕਈ ਵਿਦਵਾਨਾ ਅਨੁਸਾਰ ਇਹ ਉਸ ਸਮੇਂ ਹੋਵੇਗਾ ਜਦੋਂ ਹਜ਼ਰਤ ਈਸਾ ਧਰਤੀ ’ਤੇ ਉੱਤਰਣਗੇ ਤਾਂ ਉਸ ਸਮੇਂ ਉਹ ਇਸਲਾਮ ਤੋਂ ਛੁੱਟ ਕਿਸੇ ਧਰਮ ਨੂੰ ਸਵੀਕਾਰ ਨਹੀਂ ਕਰਨਗੇ।"},{"id":41,"translation":"(ਹੇ ਮੁਸਲਮਾਨੋ!) ਤੁਹਾਨੂੰ ਪਤਾ ਹੋਣਾ ਚਾਹੁੰਦਾ ਹੈ ਕਿ ਤੁਸੀਂ ਜੋ ਵੀ ਮਾਲੇ-ਗ਼ਨੀਮਤ (ਜੰਗ ਵਿੱਚੋਂ ਵੈਰੀਆਂ ਦਾ ਮਾਲ) ਪ੍ਰਾਪਤ ਕਰੋਗੇ ਉਸ ਵਿੱਚੋਂ ਪੰਜਵਾਂ ਹਿੱਸਾ ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਅਤੇ (ਉਹ ਦੇ) ਰਿਸ਼ਤੇਦਾਰਾਂ, ਯਤੀਮਾਂ, ਮਸਕੀਨਾਂ ਅਤੇ ਮੁਸਾਫ਼ਰਾਂ ਦਾ ਹੈ। ਜੇ ਤੁਸੀਂ ਅੱਲਾਹ ’ਤੇ ਉਸ ਚੀਜ਼ (ਰੱਬੀ ਮਦਦ) ਉੱਤੇ ਈਮਾਨ ਲਿਆਏ ਹੋ ਜਿਹੜੀ ਮਦਦ ਅਸਾਂ ਫ਼ੈਸਲੇ (ਭਾਵ ਬਦਰ ਦੀ ਜੰਗ) ਵਾਲੇ ਦਿਨ ਉਤਾਰੀ ਸੀ, ਜਦੋਂ ਦੋਵੇਂ ਫ਼ੌਜਾਂ ਭਿੜ ਰਹੀਆਂ ਸਨ (ਤਾਂ ਤੁਸੀਂ ਇਸ ਵੰਡ ਨੂੰ ਵੀ ਮੰਨੋ) ਅੱਲਾਹ ਹਰ ਚੀਜ਼ ਦੀ ਕੁਦਰਤ ਰੱਖਦਾ ਹੈ।"},{"id":42,"translation":"ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ (ਮੁਸਲਮਾਨ) ਘਾਟੀ (ਬਦਰ ਦੇ ਮੈਦਾਨ) ਦੇ ਉਰਲੇ ਪਾਸੇ ਸੀ ਅਤੇ ਉਹ (ਕਾਫ਼ਿਰ) ਘਾਟੀ ਦੇ ਪਰਲੇ ਪਾਸੇ ਸੀ ਅਤੇ (ਕੁਰੈਸ਼ ਦਾ ਤਜਾਰਤੀ) ਕਾਫ਼ਲਾ ਤੁਹਾਡੇ ਹੇਠ (ਬਹਰੇ-ਕੁਲਜ਼ੁਮ ਦੇ ਤਟ ਵੱਲ) ਸੀ। ਜੇ ਤੁਸੀਂ ਦੋਵੇਂ ਧਿਰਾਂ ਪਹਿਲਾਂ ਤੋਂ ਹੀ ਆਪਸ ਵਿਚ ਲੜਣ ਦਾ ਇਰਾਦਾ ਕਰਦੇ ਤਾਂ ਲਾਜ਼ਮਨ ਹੀ ਉਸ ਸਮੇਂ ਤੁਹਾਡੇ ਵਿਚਕਾਰ ਮਤਭੇਦ ਹੋ ਜਾਂਦੇ, ਪਰ ਦੋਵੇਂ ਮੁਸਲਮਾਨ ਤੇ ਕਾਫ਼ਿਰਾਂ ਦੇ ਟੋਲੇ ਆਹਮਣੇ ਸਾਹਮਣੇ ਆ ਗਏ ਤਾਂ ਜੋ ਅੱਲਾਹ ਉਸ ਕੰਮ ਨੂੰ ਪੂਰਾ ਕਰ ਦੇਵੇ ਜਿਹੜਾ ਹੋਣ ਵਾਲਾ ਸੀ। ਕਿ ਜਿਹੜਾ (ਜੰਗ ਵਿਚ) ਮਰੇ ਉਹ ਵੀ ਦਲੀਲ ਨਾਲ ਹੀ ਮਰੇ ਅਤੇ ਜਿਊਂਦਾ ਰਹੇ ਉਹ ਵੀ ਦਲੀਲ ਨਾਲ ਹੀ ਜਿਊਂਦਾ ਰਹੇ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।"},{"id":43,"translation":"(ਹੇ ਨਬੀ!) ਉਹ ਵੇਲਾ ਵੀ ਯਾਦ ਕਰੋ ਜਦੋਂ ਅੱਲਾਹ ਨੇ ਤੁਹਾਨੂੰ ਸੁਪਨੇ ਵਿਚ ਉਹਨਾਂ (ਕਾਫ਼ਿਰਾਂ) ਦੀ ਗਿਣਤੀ ਘੱਟ ਕਰਕੇ ਵਿਖਾਈ ਸੀ, ਜੇ ਉਹ ਉਹਨਾਂ ਦੀ ਗਿਣਤੀ ਵੱਧ ਵਿਖਾ ਦਿੰਦਾ ਤਾਂ ਤੁਸੀਂ ਜ਼ਰੂਰ ਹੀ ਹਿੱਮਤ ਹਾਰ ਜਾਂਦੇ ਅਤੇ ਇਸ (ਜੰਗ) ਦੇ ਮਾਮਲੇ ਵਿਚ ਮਤਭੇਦ ਕਰਨ ਲੱਗ ਜਾਂਦੇ (ਕਿ ਲੜੀਏ ਜਾਂ ਨਾ) ਪਰ ਅੱਲਾਹ ਨੇ ਤੁਹਾਨੂੰ ਇਸ ਤੋਂ ਬਚਾ ਲਿਆ। ਬੇਸ਼ੱਕ ਉਹ ਦਿਲਾਂ ਦੀਆਂ ਗੱਲਾਂ ਤੋਂ ਜਾਣੂ ਹੈ।"},{"id":44,"translation":"(ਹੇ ਮੁਸਲਮਾਨੋ! ਯਾਦ ਕਰੋ) ਜਦੋਂ ਉਸ (ਅੱਲਾਹ) ਨੇ ਟਾਕਰੇ ਦੇ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਤੁਹਾਡੀਆਂ ਨਜ਼ਰਾਂ ਵਿਚ ਬਹੁਤ ਹੀ ਘੱਟ ਗਿਣਤੀ ਵਿਚ ਵਿਖਾਇਆ ਸੀ ਅਤੇ ਤੁਹਾਨੂੰ ਉਹਨਾਂ (ਕਾਫ਼ਿਰਾਂ) ਦੀਆਂ ਨਜ਼ਰਾਂ ਵਿਚ ਘੱਟ ਕਰਕੇ ਵਿਖਾਇਆ ਤਾਂ ਜੋ ਉਸ (ਅੱਲਾਹ) ਨੇ ਜਿਹੜਾ ਕੰਮ ਕਰਨਾ ਹੈ ਉਸ ਨੂੰ ਅੰਤ ਤਕ ਪਹੁੰਚਾ ਦੇਵੇ ਅਤੇ ਅੱਲਾਹ ਵੱਲ ਹੀ ਸਾਰੇ ਕੰਮ ਪਰਤਾਏ ਜਾਂਦੇ ਹਨ।"},{"id":45,"translation":"ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਿਸੇ ਵਿਰੋਧੀ ਧਿਰ ਨਾਲ ਹੋ ਜਾਵੇ ਤਾਂ ਡਟੇ ਰਹੋ ਅਤੇ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੋ।"},{"id":46,"translation":"(ਹੇ ਮੋਮਿਨੋ!) ਅੱਲਾਹ ਅਤੇ ਉਸ ਦੇ ਰਸੂਲ ਦੀ ਆਗਿਆ ਦੀ ਪਾਲਣਾ ਕਰਦੇ ਰਹੋ। ਆਪੋ ਵਿਚਾਲੇ ਝਗੜਾ ਨਾ ਕਰੋ, ਨਹੀਂ ਤਾਂ ਤੁਸੀਂ ਕਮਜ਼ੋਰ ਹੋ ਜਾਵੋਗੇ ਅਤੇ ਤੁਹਾਡੀ ਹਵਾ ਉੱਖੜ ਜਾਵੇਗੀ ਸੋ ਤੁਸੀਂ ਧੀਰਜ ਤੋਂ ਕੰਮ ਲਵੋ। ਅੱਲਾਹ ਧੀਰਜ ਨਾਲ ਕੰਮ ਕਰਨ ਵਾਲਿਆਂ ਦਾ ਹੀ ਸਾਥੀ ਹੈ।"},{"id":47,"translation":"ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਘਮੰਡ ਕਰਦੇ ਹੋਏ ਅਤੇ ਲੋਕਾਂ ਨੂੰ ਆਪਣੀ ਵਡਿਆਈ ਵਿਖਾਉਂਦੇ ਹੋਏ ਘਰਾਂ ਤੋਂ (ਲੜਾਈ ਲਈ) ਨਿਕਲੇ (ਲੋਕਾਂ ਨੂੰ) ਅੱਲਾਹ ਦੇ ਰਸਤੇ ਚੱਲਣ ਤੋਂ ਰੋਕਦੇ ਸਨ, ਜੋ ਕੁੱਝ ਉਹ ਕਰ ਰਹੇ ਹਨ ਅੱਲਾਹ ਨੇ ਉਹ ਸਭ (ਗਿਆਨ ਦੇ) ਘੇਰੇ ਵਿਚ ਲਿਆ ਹੋਇਆ ਹੈ।"},{"id":48,"translation":"ਯਾਦ ਕਰੋ, ਜਦੋਂ ਸ਼ੈਤਾਨ ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਨੂੰ ਸੋਹਣੀਆਂ ਕਰਕੇ ਵਿਖਾ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਅੱਜ ਤੁਹਾਡੇ ’ਤੇ ਕੋਈ ਵੀ ਜਿੱਤ ਪ੍ਰਾਪਤ ਨਹੀਂ ਕਰ ਸਕਦਾ, ਮੈਂ ਆਪ ਤੁਹਾਡਾ ਹਿਮਾਇਤੀ ਹਾਂ, ਪਰ ਜਦੋਂ ਦੋਵੇਂ ਫ਼ੌਜਾਂ ਦਾ ਸਾਹਮਣਾ ਹੋਇਆ ਤਾਂ ਉਹ (ਸ਼ੈਤਾਨ) ਪਿਛਲੇ ਪੈਰੀਂ ਮੁੜ ਗਿਆ ਅਤੇ ਆਖਣ ਲੱਗਿਆ ਕਿ ਮੇਰਾ ਤੇ ਤੁਹਾਡਾ ਕੋਈ ਸਾਥ ਨਹੀਂ। ਬੇਸ਼ੱਕ ਮੈਂ ਉਹ (ਫ਼ਰਿਸ਼ਤੇ) ਵੇਖ ਰਿਹਾ ਹਾਂ ਜੋ ਤੁਸੀਂ ਨਹੀਂ ਵੇਖ ਰਹੇ। ਮੈਂ ਅੱਲਾਹ ਤੋਂ ਡਰਦਾ ਹਾਂ ਅੱਲਾਹ ਸਖ਼ਤ ਅਜ਼ਾਬ ਦੇਣ ਵਾਲਾ ਹੈ।"},{"id":49,"translation":"ਜਦ ਕਿ ਮੁਨਾਫ਼ਿਕ ਅਤੇ ਉਹ ਲੋਕ, ਜਿਨ੍ਹਾਂ ਦੇ ਦਿਲਾਂ ਵਿਚ (ਘਮੰਡ ਦਾ) ਰੋਗ ਸੀ, ਇਹ ਕਹਿ ਰਹੇ ਸਨ ਕਿ ਇਹਨਾਂ (ਮੁਸਲਮਾਨਾਂ) ਨੂੰ ਤਾਂ ਇਹਨਾਂ ਦੇ ਦੀਨ (ਇਸਲਾਮ) ਨੇ ਧੋਖੇ ਵਿਚ ਪਾ ਰੱਖਿਆ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਉੱਤੇ ਭਰੋਸਾਂ ਕਰੇਗਾ (ਉਹੀਓ ਸਫ਼ਲ ਹੋਵੇਗਾ)। ਬੇਸ਼ੱਕ ਜ਼ੋਰਾਵਰ ਤੇ ਹਿਕਮਤਾਂ ਵਾਲਾ (ਅੱਲਾਹ) ਹੈ।"},{"id":50,"translation":"(ਹੇ ਨਬੀ!) ਕਾਸ਼ ਤੁਸੀਂ ਵੇਖਦੇ ਜਦੋਂ ਫ਼ਰਿਸ਼ਤੇ ਕਾਫ਼ਿਰਾਂ ਦੀਆਂ ਰੂਹਾਂ ਕਬਜ਼ੇ ਵਿਚ ਕਰਦੇ ਹਨ, ਉਹ ਉਹਨਾਂ ਦੇ ਮੂੰਹਾਂ ਤੇ ਪਿੱਠਾਂ ’ਤੇ ਮਾਰਦੇ ਹਨ ਅਤੇ ਆਖਦੇ ਹਨ ਕਿ ਹੁਣ ਤੁਸੀਂ ਨਰਕ ਦੀ ਅੱਗ ਵਿਚ ਸੜਣ ਵਾਲਾ ਅਜ਼ਾਬ ਭੋਗੋ।"},{"id":51,"translation":"ਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।"},{"id":52,"translation":"ਇਹਨਾਂ (ਮੱਕੇ ਵਾਲਿਆਂ) ਦਾ ਵਤੀਰਾ ਵੀ ਉਹਨਾਂ ਵਾਂਗ ਹੀ ਹੈ ਜਿਹੜਾ ਇਹਨਾਂ ਤੋਂ ਪਹਿਲਾਂ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਸੀ। ਉਹਨਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਤਾਂ ਅੱਲਾਹ ਨੇ ਉਹਨਾਂ ਦੇ ਗੁਨਾਹਾਂ ਕਾਰਨ ਉਹਨਾਂ ਨੂੰ ਫੜ ਲਿਆ। ਬੇਸ਼ੱਕ ਅੱਲਾਹ ਬਹੁਤ ਹੀ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।"},{"id":53,"translation":"ਇਹ ਇਸ ਲਈ ਹੋਇਆ ਕਿ ਅੱਲਾਹ ਇੰਜ ਨਹੀਂ ਕਿ ਉਹ ਕਿਸੇ ਕੌਮ ਨੂੰ ਕੋਈ ਨਿਅਮਤ ਬਖ਼ਸ਼ੇ ਫੇਰ ਉਸ ਨੂੰ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਕਿ ਉਹ (ਕੌਮ) ਆਪੇ ਆਪਣੇ ਦਿਲਾਂ ਦੀ ਹਾਲਤ ਨੂੰ ਨਹੀਂ ਬਦਲਦੀ। ਬੇਸ਼ੱਕ ਅੱਲਾਹ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":54,"translation":"ਇਹਨਾਂ ਮੱਕੇ ਦੇ ਕਾਫ਼ਿਰਾਂ ਦੀਆਂ ਕਰਤੂਤਾਂ ਵੀ ਫ਼ਿਰਔਨੀਆਂ ਅਤੇ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਵਾਂਗ ਹੀ ਹਨ ਉਹਨਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ)ਨੂੰ ਝੁਠਲਾਇਆ ਤਾਂ ਅਸਾਂ ਵੀ ਉਹਨਾਂ ਦੇ ਅਪਰਾਧਾਂ ਕਾਰਨ ਉਹਨਾਂ ਨੂੰ ਹਲਾਕ ਕਰ ਦਿੱਤਾ ਅਤੇ ਅਸੀਂ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡਬੋ ਦਿੱਤਾ ਇਹ ਸਾਰੇ ਹੀ ਜ਼ਾਲਮ ਸਨ।"},{"id":55,"translation":"ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ[4] ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।","footnotes":"[4] ਭਾਵ ਜਿਹੜੇ ਆਪਣੇ ਰੱਬ (ਅੱਲਾਹ) ’ਤੇ ਈਮਾਨ ਨਹੀਂ ਰੱਖਦੇ ਉਸ ਦੀ ਇਕ ਹੋਣ ਦਾ ਇਨਕਾਰ ਕਰਦੇ ਹਨ ਅਤੇ ਉਸ ਤੋਂ ਛੁੱਟ ਹੋਰਾਂ ਦੀ ਪੂਜਾ ਕਰਦੇ ਹਨ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਅੱਲਾਹ ਦੀ ਵਹੀ ’ਤੇ ਈਮਾਨ ਰੱਖਦੇ ਹਨ।"},{"id":56,"translation":"(ਹੇ ਨਬੀ!) ਉਹ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋਈ ਹੈ। ਫੇਰ ਵੀ ਉਹ ਹਰ ਵਾਰ ਆਪਣੀ ਸੰਧੀ ਨੂੰ ਤੋੜ ਦਿੰਦੇ ਹਨ, ਉਹ ਅੱਲਾਹ ਤੋਂ ਰਤਾ ਵੀ ਨਹੀਂ ਡਰਦੇ।"},{"id":57,"translation":"ਸੋ ਜਦੋਂ ਤੁਸੀਂ ਉਹਨਾਂ ਨੂੰ ਲੜਾਈ (ਦੇ ਮੈਦਾਨ) ਵਿਚ ਵੇਖੋ ਤਾਂ ਉਹਨਾਂ ਨੂੰ ਅਜਿਹੀ ਮਾਰ-ਮਾਰੋ ਕਿ ਉਹਨਾਂ (ਕਾਫ਼ਿਰਾਂ) ਦੇ ਪਿਛਲੇ ਲੋਕ (ਭਾਵ ਸਹਾਈ) ਵੀ ਨੱਸ ਜਾਣ। ਹੋ ਸਕਦਾ ਹੈ ਕਿ ਉਹ ਸਿੱਖਿਆ ਗ੍ਰਹਿਣ ਕਰ ਲੈਣ।"},{"id":58,"translation":"ਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।"},{"id":59,"translation":"ਕਾਫ਼ਿਰ ਇਹ ਨਾ-ਸਮਝਣ ਕਿ ਉਹ ਬੱਚ ਗਏ, ਹਕੀਕਤ ਇਹ ਹੈ ਕਿ ਉਹ (ਕਾਫ਼ਿਰ) ਕਦੇ ਵੀ (ਆਪਣੀਆਂ ਚਾਲਾਂ ਨਾਲ ਰੱਬ ਨੂੰ) ਬੇਵਸ ਨਹੀਂ ਕਰ ਸਕਦੇ।"},{"id":60,"translation":"(ਹੇ ਮੋਮਿਨੋ!) ਤੁਸੀਂ ਇਹਨਾਂ (ਆਪਣੇ ਵੈਰੀਆਂ) ਦੇ ਮੁਕਾਬਲੇ ਲਈ ਸਮਰਥਾ ਅਨੁਸਾਰ ਵੱਧ ਤੋਂ ਵੱਧ ਸ਼ਕਤੀਸ਼ਾਲੀ ਬਣੋ ਅਤੇ ਆਪਣੇ ਘੋੜ੍ਹਿਆਂ (ਭਾਵ ਸਵਾਰੀਆਂ ਆਦਿ) ਨੂੰ ਵੀ (ਸਦਾ) ਤਿਆਰ ਰੱਖੋ ਤਾਂ ਜੋ ਤੁਸੀਂ ਅੱਲਾਹ ਦੇ ਵੈਰੀਆਂ ਨੂੰ ਅਤੇ ਆਪਣੇ ਵੈਰੀਆਂ ਨੂੰ ਇਹਨਾਂ (ਕਾਫ਼ਿਰਾਂ) ਤੋਂ ਛੁੱਟ ਹੋਰਾਂ (ਵੈਰੀਆਂ) ਨੂੰ ਵੀ ਭੈ ਭੀਤ ਕਰ ਸਕੋ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ, ਪਰ ਅੱਲਾਹ ਉਹਨਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਜੋ ਕੁੱਝ ਵੀ ਤੁਸੀਂ ਅੱਲਾਹ ਦੀ ਰਾਹ ਵਿਚ ਜਾਨ ਮਾਲ ਖ਼ਰਚ ਕਰੋਗੇ (ਅੱਲਾਹ ਉਸ ਦਾ) ਤੁਹਾਨੂੰ ਪੂਰਾ-ਪੂਰਾ ਬਦਲਾ ਦੇਵੇਗਾ ਬੇਸ਼ੱਕ ਤੁਹਾਡਾ ਹੱਕ ਨਹੀਂ ਰੱਖਿਆ ਜਾਵੇਗਾ।"},{"id":61,"translation":"(ਹੇ ਨਬੀ!) ਜੇ ਉਹ ਕਾਫ਼ਿਰ ਸੁਲਾਹ ਵੱਲ ਝੁਕਣ ਤਾਂ ਤੁਸੀਂ ਵੀ ਸੁਲਾਹ ਵੱਲ ਝੁਕੋ ਅਤੇ ਅੱਲਾਹ ’ਤੇ ਹੀ ਭਰੋਸਾ ਰੱਖੋ, ਹਕੀਕਤ ਵਿਚ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":62,"translation":"ਜੇ ਉਹ ਤੁਹਾਡੇ ਨਾਲ ਧੋਖਾ ਕਰਦੇ ਹਨ ਤਾਂ ਬੇਸ਼ਕ ਤੁਹਾਡੇ ਲਈ ਅੱਲਾਹ ਹੀ ਬਥੇਰਾ ਹੈ। (ਹੇ ਨਬੀ!) ਉਹੀਓ ਹੈ ਜਿਸ ਨੇ ਆਪਣੀ ਸਹਾਇਤਾ ਅਤੇ ਮੋਮਿਨਾਂ ਰਾਹੀਂ ਤੁਹਾਡੀ ਹਿਮਾਇਤ ਕੀਤੀ।"},{"id":63,"translation":"ਇਹਨਾਂ (ਮੁਸਲਮਾਨਾਂ) ਦੇ ਮਨਾਂ ਵਿਚ ਮਹੁੱਬਤ ਵੀ ਉਸੇ (ਅੱਲਾਹ) ਨੇ ਹੀ ਪਾਈ ਹੈ। (ਹੇ ਨਬੀ!) ਜੇ ਤੁਸੀਂ ਸੰਸਾਰ ਦੇ ਸਾਰੇ ਖ਼ਜ਼ਾਨੇ ਵੀ ਖ਼ਰਚ ਕਰ ਦਿੰਦੇ ਤਾਂ ਵੀ ਤੁਸੀਂ ਇਹਨਾਂ ਲੋਕਾਂ ਦੇ ਮਨਾਂ ਵਿਚ ਮੁਹੱਬਤ ਨਹੀਂ ਸੀ ਪਾ ਸਕਦੇ। ਇਹ ਮਹੁੱਬਤ ਤਾਂ (ਇਹਨਾਂ ਵਿਚ) ਅੱਲਾਹ ਨੇ ਹੀ ਪਾਈ ਹੈ। ਉਹੀਓ ਜ਼ੋਰਾਵਰ ਤੇ ਹਿਕਮਤਾਂ (ਸੂਝ-ਬੂਝ) ਵਾਲਾ ਹੈ।"},{"id":64,"translation":"ਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।"},{"id":65,"translation":"ਹੇ ਨਬੀ! ਈਮਾਨ ਵਾਲਿਆਂ ਨੂੰ(ਅੱਲਾਹ ਦੇ ਵੈਰੀਆਂ ਨਾਲ) ਯੁੱਧ (ਜਿਹਾਦ) ਕਰਨ ਲਈ ਪ੍ਰੇਰਿਤ ਕਰੋ। ਜੇ ਤੁਹਾਡੇ ਵਿੱਚੋਂ ਵੀਹ ਲੋਕ ਵੀ ਡਟਣ ਵਾਲੇ ਹਨ ਤਾਂ ਉਹ ਦੋ ਸੌ ਕਾਫ਼ਿਰਾਂ ’ਤੇ ਭਾਰੂ ਰਹਿਣਗੇ, ਜੇ ਤੁਹਾਡੇ ਇਕ ਸੌ ਹੋਣਗੇ ਤਾਂ ਇਕ ਹਜ਼ਾਰ ਕਾਫ਼ਿਰਾਂ ’ਤੇ ਭਾਰੂ ਹੋਣਗੇ, ਇਸ ਲਈ ਕਿਉਂ ਜੋ (ਕਾਫ਼ਿਰ ਤਾਂ) ਬੇਸਮਝ ਲੋਕ ਹਨ।"},{"id":66,"translation":"ਹੁਣ ਅੱਲਾਹ ਨੇ ਤੁਹਾਡਾ ਭਾਰ ਹੌਲਾ ਕਰ ਦਿੱਤਾ ਹੈ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੁਹਾਡੇ ਅੰਦਰ ਅਜੇ ਕਮਜ਼ੋਰੀ ਹੈ, ਸੋ ਜੇ ਤੁਹਾਡੇ ਵਿਚ ਇਕ ਸੌ (ਮੋਮਿਨ) ਧੀਰਜ ਰੱਖਣ ਵਾਲੇ ਹੋਣਗੇ ਤਾਂ ਅੱਲਾਹ ਦੀ ਕ੍ਰਿਪਾ ਨਾਲ ਦੋ ਸੌ (ਕਾਫ਼ਿਰਾਂ) ’ਤੇ ਭਾਰੂ ਹੋਣਗੇ। ਜੇ ਤੁਹਾਡੇ ਵਿੱਚੋਂ ਇਕ ਹਜ਼ਾਰ ਡਟਣ ਵਾਲੇ ਹੋਣਗੇ ਤਾਂ ਉਹ ਅੱਲਾਹ ਦੇ ਹੁਕਮ ਨਾਲ ਦੋ ਹਜ਼ਾਰ ’ਤੇ ਭਾਰੂ ਹੋਣਗੇ। ਅੱਲਾਹ ਸਬਰ ਕਰਨ ਵਾਲਿਆਂ ਦੇ ਨਾਲ ਹੈ।"},{"id":67,"translation":"ਕਿਸੇ ਨਬੀ ਲਈ ਇਹ ਉਚਿਤ ਨਹੀਂ ਕਿ ਉਸ ਦੇ ਕੋਲ ਕੈਦੀ ਹੋਣ ਜਦੋਂ ਤੀਕ ਕਿ ਉਹ ਧਰਤੀ ’ਤੇ ਵੈਰੀਆਂ ਨੂੰ ਚੰਗੀ ਤਰ੍ਹਾਂ ਕੁਚਲ ਨਾ ਦੇਵੇ। (ਹੇ ਮੁਸਲਮਾਨੋ!) ਤੁਸੀਂ ਤਾਂ ਸੰਸਾਰਿਕ ਲਾਭ (ਮਾਲੇ-ਗ਼ਨੀਮਤ) ਚਾਹੁੰਦੇ ਹੋ ਅਤੇ ਅੱਲਾਹ ਤੁਹਾਡੀ ਆਖ਼ਿਰਤ ਚਾਹੁੰਦਾ ਹੈ। ਅੱਲਾਹ ਜ਼ੋਰਾਵਰ ਤੇ ਹਿਕਮਤ (ਦਾਨਾਈ) ਵਾਲਾ ਹੈ।"},{"id":68,"translation":"ਜੇ ਪਹਿਲਾਂ ਤੋਂ ਹੀ ਅੱਲਾਹ ਵੱਲੋਂ (ਤੁਹਾਡੀ ਜਿਤ) ਨਾ ਲਿਖੀ ਹੁੰਦੀ ਤਾਂ ਜੋ (ਫ਼ਿਦਿਆ) ਤੁਸੀਂ ਲੋਕਾਂ ਨੇ (ਬਦਰ ਦੇ ਕੈਦੀਆਂ ਤੋਂ) ਲਿਆ ਹੈ, ਉਸ ਦੇ ਬਦਲੇ ਵਿਚ ਤੁਹਾਨੂੰ ਕਰੜੀ ਸਜ਼ਾ ਦਿੱਤੀ ਜਾਂਦੀ।"},{"id":69,"translation":"ਸੋ, ਹੁਣ ਜੋ ਵੀ ਹਲਾਲ ਤੇ ਪਾਕ ਮਾਲੇ-ਗ਼ਨੀਮਤ ਤੁਹਾਨੂੰ ਮਿਲਿਆ ਹੈ ਉਸ ਨੂੰ ਖਾਓ ਅਤੇ ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ ਹੀ (ਭੁੱਲਾਂ ਦਾ) ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।"},{"id":70,"translation":"ਹੇ ਨਬੀ! ਤੁਹਾਡੇ ਕਬਜ਼ੇ ਵਿਚ ਆਏ ਹੋਏ ਕੈਦੀਆਂ ਨੂੰ ਆਖੋ ਕਿ ਜੇ ਅੱਲਾਹ ਤੁਹਾਡੇ ਦਿਲਾਂ ਦੀ ਨੇਕ ਨਿੱਯਤੀ ਵੇਖੇਗਾ ਤਾਂ ਜੋ ਕੁੱਝ ਵੀ ਤੁਹਾਥੋਂ (ਫ਼ਿਦਿਆ) ਲਿਆ ਗਿਆ ਹੈ ਉਸ ਤੋਂ ਕੀਤੇ ਵਧੀਆ ਤੁਹਾਨੂੰ ਹੋਰ ਦੇਵੇਗਾ, ਨਾਲ ਹੀ ਤੁਹਾਡੇ ਗੁਨਾਹ ਵੀ ਮੁਆਫ਼ ਕਰੇਗਾ। ਅੱਲਾਹ ਹੀ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।"},{"id":71,"translation":"(ਹੇ ਨਬੀ!) ਜੇ ਉਹ ਤੁਹਾਡੇ ਨਾਲ ਖ਼ਿਆਨਤ (ਧੋਖਾ) ਕਰਨਾ ਚਾਹੁੰਦੇ ਹਨ ਤਾਂ ਇਸ ਤੋਂ ਪਹਿਲਾਂ ਉਹ ਅੱਲਾਹ ਨਾਲ ਵੀ ਧੋਖਾ ਕਰ ਚੁੱਕੇ ਹਨ ਅਤੇ ਉਸ ਨੇ ਉਹਨਾਂ ਨੂੰ ਤੁਹਾਡੇ ਕਾਬੂ ਵਿਚ ਕਰ ਦਿੱਤਾ ਹੈ। ਅੱਲਾਹ ਸਭ ਕੁੱਝ ਜਾਣਦਾ ਹੈ ਤੇ ਸੂਝ-ਬੂਝ ਵਾਲਾ ਹੈ।"},{"id":72,"translation":"ਜਿਹੜੇ ਲੋਕ ਈਮਾਨ ਲਿਆਏ ਅਤੇ ਹਿਜਰਤ ਕੀਤੀ ਅਤੇ ਆਪਣੇ ਮਾਲਾਂ ਤੇ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ ਕੀਤਾ ਅਤੇ ਜਿਹੜੇ ਲੋਕਾਂ ਨੇ ਉਹਨਾਂ ਨੂੰ ਪਨਾਹ ਦਿੱਤੀ ਅਤੇ ਉਹਨਾਂ ਦੀ ਮਦਦ ਕੀਤੀ ਉਹ ਸਭ ਆਪਸ ਵਿਚ ਇਕ ਦੂਜੇ ਦੇ ਦੋਸਤ ਹਨ। ਜਿਹੜੇ ਈਮਾਨ ਤਾਂ ਲੈ ਆਏ ਹਨ ਪਰ ਹਿਜਰਤ ਨਹੀਂ ਕੀਤੀ ਉਹਨਾਂ ਨਾਲ ਤੁਹਾਡਾ ਕੋਈ ਦੋਸਤਾਨਾ ਨਹੀਂ ਜਦੋਂ ਤੀਕ ਕਿ ਉਹ ਹਿਜਰਤ ਨਾ ਕਰ ਲੈਣ। ਹਾਂ! ਜੇ ਉਹ ਦੀਨ ਦੇ ਮਾਮਲੇ ਵਿਚ ਤੁਹਾਡੀ ਕੋਈ ਸਹਾਇਤਾ ਚਾਹੁੰਦੇ ਹਨ ਤਾਂ ਉਹਨਾਂ ਦੀ ਮਦਦ ਕਰਨਾ ਤੁਹਾਡੇ ਲਈ ਜ਼ਰੂਰੀ ਹੈ, ਛੁੱਟ ਉਹਨਾਂ ਦੇ ਮੁਕਾਬਲੇ ਵਿਚ ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋ ਚੁੱਕੀ ਹੈ, ਤੁਸੀਂ ਜੋ ਵੀ ਕਰਦੇ ਹੋ ਅੱਲਾਹ ਚੰਗੀ ਤਰ੍ਹਾਂ ਵੇਖਦਾ ਹੈ।"},{"id":73,"translation":"ਕਾਫ਼ਿਰ ਆਪਸ ਵਿਚ ਇਕ ਦੂਜੇ ਦੇ ਦੋਸਤ ਹਨ[5] (ਹੇ ਮੋਮਿਨੋ) ਜੇ ਤੁਸੀਂ ਵੀ ਇੰਜ ਹੀ (ਕਾਫ਼ਿਰਾਂ ਵਾਂਗ) ਮਿੱਤਰਤਾ ਨਾ ਕੀਤੀ ਤਾਂ ਧਰਤੀ ਉੱਤੇ ਬਹੁਤ ਵੱਡਾ ਵਿਗਾੜ ਹੋ ਜਾਵੇਗਾ।","footnotes":"[5] ਤਫ਼ਸੀਰ ਤਿਬਰੀ ਵਿਚ ਬਿਆਨ ਕੀਤਾ ਗਿਆ ਹੈ ਕਿ ਇਸ ਆਇਤ ਦੀ ਸਭ ਤੋਂ ਵਧੀਆ ਤਫ਼ਸੀਰ ਵਿਆਖਣ ਇਹ ਹੈ ਜੇ ਤੁਸੀਂ ਉਹ ਕੁੱਝ ਨਹੀਂ ਕਰੋਗੇ ਜਿਹੜਾ ਮੈਂਨੇ ਤੁਹਾਨੂੰ ਹੁਕਮ ਦਿੱਤਾ ਹੈ ਭਾਵ ਤੁਸੀਂ ਦੁਨੀਆਂ ਭਰ ਦੇ ਮੁਸਲਮਾਨ ਅੱਲਾਹ ਦੇ ਦੀਨ ਨੂੰ ਭਾਰੂ ਅਤੇ ਜਿਤਣ ਲਈ ਇਕ ਜੁੱਟ ਹੋ ਕੇ ਇਕ ਦੂਜੇ ਦੇ ਹਾਮੀ ਅਤੇ ਸਹਾਈ ਨਹੀਂ ਬਣੋਗੇ ਤਾਂ ਦੁਨੀਆਂ ਵਿਚ ਫ਼ਿਤਨਾ ਫ਼ਸਾਦ ਫ਼ੈਲ ਜਾਵੇਗਾ ਅਤੇ ਇਕ ਹੀ ਸਮੇਂ ਵਿਚ ਕਈ ਖ਼ਲੀਫ਼ਾ (ਹੁਕਮਰਾਨ) ਦਾ ਹੋਣਾ ਵੀ ਫ਼ਿਤਨਾ ਹੀ ਹੈ ਜਿਵੇਂ ਇਕ ਹਦੀਸ ਵਿਚ ਜੋ ਕਿ ਸਹੀ ਮੁਸਲਿਮ ਦੀ ਹੈ, ਅਰਾਫ਼ਾਹ ਵੱਲੋਂ ਬਿਆਨ ਕੀਤੀ ਗਈ ਹੈ, ਉਹ ਕਹਿੰਦੇ ਹਨ ਕਿ ਮੈਂਨੇ ਨਬੀ ਕਰੀਮ (ਸ:) ਨੂੰ ਇਹ ਫ਼ਰਮਾਉਂਦੇ ਸੁਣਿਆ ਹੈ ਕਿ ਜਦੋਂ ਤੁਸੀਂ ਸਾਰੇ ਮੁਸਲਮਾਨ ਇਕ ਖ਼ਲੀਫ਼ਾ ਦੀ ਅਗਵਾਈ ਵਿਚ ਜਮਾਂ ਹੋ ਜਾਵੋਗੇ ਅਤੇ ਕੋਈ ਵਿਅਕਤੀ ਤੁਹਾਡੇ ਵਿਚਕਾਰ ਫ਼ਿਤਨਾ ਫੈਲਾ ਕੇ ਤੁਹਾਨੂੰ ਅੱਡ-ਅੱਡ ਵੰਡਣਾ ਚਾਹਵੇ ਤਾਂ ਅਜਿਹੇ ਵਿਅਕਤੀ ਦੀ ਗਰਦਨ ਵੱਡ ਦਿਓ (ਸਹੀ ਮੁਸਲਿਮ, ਹਦੀਸ: 1852) ਇਕ ਦੂਜੀ ਹਦੀਸ ਵਿਚ ਨਬੀ ਕਰੀਮ (ਸ:) ਨੇ ਫ਼ਰਮਾਇਆ ਜੇ ਦੁਨੀਆਂ ਦੇ ਮੁਸਲਮਾਨ ਦੋ ਖ਼ਲੀਫ਼ਿਆਂ (ਹਾਕਮਾਂ) ’ਤੇ ਬੈਅਤ ਭਾਵ ਕਬੂਲ ਕਰ ਲੈਣ ਤਾਂ ਇਹਨਾਂ ਵਿਚ ਜਿਸ ਦੇ ਹੱਥ ’ਤੇ ਪਹਿਲਾਂ ਬੈਅਤ ਕੀਤੀ ਜਾਵੇ ਉਹੀਓ ਖ਼ਲੀਫ਼ਾ ਵਜੋਂ ਬਾਕੀ ਰਹੇਗਾ ਜਦ ਕਿ ਦੂਜੇ ਨੂੰ ਕਤਲ ਕਰ ਦਿੱਤਾ ਜਾਵੇਗਾ। (ਸਹੀ ਮੁਸਲਿਮ, ਹਦੀਸ: 1853) ●.ਕੁਰਆਨ ਤੇ ਹਦੀਸ ਦੀਆਂ ਇਹਨਾਂ ਦਲੀਲਾਂ ਤੋਂ ਇਹੋ ਪਤਾ ਚਲਦਾ ਹੈ ਕਿ ਇਹ ਕਾਨੂੰਨੀ ਫ਼ਰਜ਼ ਹੈ ਕਿ ਇਕ ਸਮੇਂ ਵਿਚ ਸਾਰੀ ਇਸਲਾਮੀ ਦੁਨੀਆਂ ਲਈ ਇਕ ਤੋਂ ਵੱਧ ਖ਼ਲੀਫ਼ਾ ਨਹੀਂ ਹੋਣਾ ਚਾਹੀਦਾ ਨਹੀਂ ਤਾਂ ਮੁਸਲਮਾਨਾਂ ਵਿਚ ਇਕ ਵੱਡਾ ਫ਼ਿਤਨਾ ਪੈਦਾ ਹੋ ਜਾਵੇਗਾ ਜਿਸ ਦੇ ਸਿੱਟੇ ਬਹੁਤ ਹੀ ਖ਼ਤਰਨਾਕ ਹੋਣਗੇ।"},{"id":74,"translation":"ਜਿਹੜੇ ਲੋਕ ਈਮਾਨ ਲਿਆਏ, ਹਿਜਰਤ ਕੀਤੀ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ ਵੀ ਕੀਤਾ ਅਤੇ ਜਿਨ੍ਹਾਂ ਨੇ ਉਹਨਾਂ ਨੂੰ ਸ਼ਰਨ ਦਿੱਤੀ ਅਤੇ ਉਹਨਾਂ ਮਦਦ ਵੀ ਕੀਤੀ ਅਸਲ ਵਿੱਚ ਸੱਚੇ ਮੋਮਿਨ ਤਾਂ ਇਹੋ ਹਨ। ਇਹਨਾਂ ਲਈ ਬਖ਼ਸ਼ਿਸ਼ ਹੈ ਅਤੇ ਇੱਜ਼ਤ ਵਾਲੀ ਰੋਜ਼ੀ ਹੈ।"},{"id":75,"translation":"ਅਤੇ ਜਿਹੜੇ ਲੋਕ (ਹਿਜਰਤ ਤੋਂ) ਬਾਅਦ ਈਮਾਨ ਲਿਆਏ, ਫੇਰ ਉਹਨਾਂ ਨੇ ਹਿਜਰਤ ਵੀ ਕੀਤੀ ਅਤੇ ਤੁਹਾਡੇ ਨਾਲ ਮਿਲਕੇ ਜਿਹਾਦ ਵੀ ਕੀਤਾ, ਉਹ ਲੋਕ ਵੀ ਤੁਹਾਡੇ ਵਿੱਚੋਂ ਹੀ ਹਨ। ਪਰ ਅੱਲਾਹ ਦੀ ਕਿਤਾਬ (.ਕੁਰਆਨ) ਅਨੁਸਾਰ ਖ਼ੂਨ ਦੇ ਰਿਸ਼ਤੇ ਇਕ ਦੂਜੇ ਦਾ ਵਧੇਰੇ ਹੱਕ ਰੱਖਦੇ ਹਨ। ਬੇਸ਼ੱਕ ਅੱਲਾਹ ਹਰ ਚੀਜ਼ ਦਾ ਜਾਣਨ ਵਾਲਾ ਹੈ।"}]},{"id":9,"verses":[{"id":1,"translation":"(ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।"},{"id":2,"translation":"ਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ ਮਹੀਨੇ ਤਕ ਟੁਰ ਫਿਰ ਲਵੋ ਅਤੇ ਇਹ ਜਾਣ ਲਓ ਕਿ ਤੁਸੀਂ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ ਅਤੇ ਇਹ ਵੀ (ਚੇਤੇ ਰੱਖੋ) ਕਿ ਅੱਲਾਹ ਕਾਫ਼ਿਰਾਂ ਨੂੰ ਜ਼ਲੀਲ ਕਰਨ ਵਾਲਾ ਹੈ।"},{"id":3,"translation":"ਅੱਲਾਹ ਤੇ ਉਹਦੇ ਰਸੂਲ ਵੱਲੋਂ ਲੋਕਾਂ ਨੂੰ ਵੱਡੇ ਹੱਜ ਦੇ ਦਿਨ ਸੂਚਿਤ ਕੀਤਾ ਜਾਂਦਾ ਹੈ ਕਿ ਅੱਲਾਹ ਅਤੇ ਉਸ ਦੇ ਰਸੂਲ ਦੀ ਮੁਸ਼ਰਿਕਾਂ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ, ਪਰ ਜੇ ਤੁਸੀਂ ਲੋਕ ਹੁਣ ਵੀ ਤੌਬਾ ਕਰ ਲਵੋ ਤਾਂ ਇਹੋ ਤੁਹਾਡੇ ਹੱਕ ਵਿਚ ਚੰਗੀ ਗੱਲ ਹੈ। ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜਦੇ ਹੋ ਤਾਂ ਖ਼ਬਰਦਾਰ ਰਹੋ ਕਿ ਤੁਸੀਂ ਅੱਲਾਹ ਨੂੰ ਹਰਾ ਨਹੀਂ ਸਕਦੇ। (ਹੇ ਨਬੀ!) ਤੁਸੀਂ ਕਾਫ਼ਿਰਾਂ ਨੂੰ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ।"},{"id":4,"translation":"ਪਰ (ਹੇ ਮੁਸਲਮਾਨੋ!) ਉਹਨਾਂ ਮੁਸ਼ਰਿਕਾਂ ਤੋਂ ਜਿਨ੍ਹਾਂ ਨਾਲ ਤੁਹਾਡਾ ਸਮਝੌਤਾ ਹੋ ਚੁੱਕਿਆ ਹੈ ਅਤੇ ਉਹਨਾਂ ਨੇ ਤੁਹਾਡਾ ਸਾਥ ਨਿਭਾਉਣ ਵਿਚ ਕੋਈ ਕਸਰ ਵੀ ਨਹੀਂ ਛੱਡੀ ਅਤੇ ਨਾ ਹੀ ਤੁਹਾਡੇ ਵਿਰੁੱਧ ਕਿਸੇ ਦੀ ਮਦਦ ਕੀਤੀ ਹੈ ਤਾਂ ਤੁਸੀਂ ਉਹਨਾਂ ਦੇ ਨਾਲ ਸਮਝੌਤੇ ਦੀ ਮਿਥੀ ਹੋਈ ਮੁੱਦਤ ਪੂਰੀ ਕਰੋ। ਅੱਲਾਹ ਪਰਹੇਜ਼ਗਾਰਾਂ ਨੂੰ ਪਸੰਦ ਕਰਦਾ ਹੈ।"},{"id":5,"translation":"ਜਦੋਂ ਹਰਾਮ (ਵਰਜੇ ਹੋਏ) ਮਹੀਨੇ ਲੰਘ ਜਾਣ ਤਾਂ ਤੁਸੀਂ ਮੁਸ਼ਰਿਕਾਂ ਨੂੰ ਜਿੱਥੇ ਵੀ ਵੇਖੋ ਉਹਨਾਂ ਨੂੰ ਕਤਲ ਕਰ ਦਿਓ, ਉਹਨਾਂ ਨੂੰ ਫੜੋ ਅਤੇ ਉਹਨਾਂ ਦਾ ਘੇਰਾਓ ਕਰੋ, ਉਹਨਾਂ ਦੀ ਘਾਤ ਵਿਚ ਹਰੇਕ ਘਾਟੀ ਵਿਚ ਜਾਓ,[1] ਹਾਂ! ਜੇ ਉਹ ਤੌਬਾ ਕਰ ਲੈਣ ਤੇ ਨਮਾਜ਼ ਦੇ ਪਾਬੰਧ ਹੋ ਜਾਣ ਅਤੇ ਜ਼ਕਾਤ ਦੇਣ ਲੱਗ ਜਾਣ ਤਾਂ (ਹੇ ਮੁਸਲਮਾਨੋ!) ਤੁਸੀਂ ਉਹਨਾਂ ਨੂੰ ਛੱਡ ਦਿਓ। ਬੇਸ਼ੱਕ ਅੱਲਾਹ ਮਿਹਰਾਂ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 119/2"},{"id":6,"translation":"(ਹੇ ਨਬੀ!) ਜੇ ਮੁਸ਼ਰਿਕਾਂ ਵਿੱਚੋਂ ਕੋਈ ਵੀ ਵਿਅਕਤੀ ਤੁਹਾਥੋਂ ਸ਼ਰਨ ਮੰਗੇ ਤਾਂ ਉਸ ਨੂੰ ਸ਼ਰਨ ਵਿਚ ਲੈ ਲਓ ਜਦੋਂ ਉਹ ਅੱਲਾਹ ਦਾ ਕਲਾਮ (.ਕੁਰਆਨ) ਸੁਣ ਲਵੇ ਤਾਂ ਫੇਰ ਉਸ (ਮੁਸ਼ਰਿਕ) ਨੂੰ ਉਸ ਦੇ ਸੁਰੱਖਿਅਤ ਟਿਕਾਣੇ ’ਤੇ ਪਹੁੰਚਾ ਦਿਓ। ਇੰਜ ਇਸ ਲਈ (ਕਰਨਾ) ਹੈ ਕਿਉਂ ਜੋ ਇਹ ਲੋਕ ਗਿਆਨ ਨਹੀਂ ਰੱਖਦੇ।"},{"id":7,"translation":"ਭਲਾਂ ਮੁਸ਼ਰਿਕਾਂ ਲਈ ਅੱਲਾਹ ਅਤੇ ਉਸ ਦੇ ਰਸੂਲ ਦੀਆਂ ਨਜ਼ਰਾਂ ਵਿਚ ਕੋਈ ਸੰਧੀ-ਸਮਝੌਤਾ ਕਿਵੇਂ ਰਹਿ ਸਕਦਾ ਹੈ, ਛੁੱਟ ਉਹਨਾਂ ਤੋਂ ਜਿਨ੍ਹਾਂ ਨਾਲ ਤੁਸੀਂ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਲਾਗੇ ਸਮਝੌਤਾ ਕੀਤਾ ਸੀ। ਜਦ ਉਹ ਲੋਕ ਤੁਹਾਡੇ ਨਾਲ ਸਮਝੌਤਾ ਨਿਭਾਉਣ, ਤੁਸੀਂ ਵੀ ਉਹਨਾਂ ਨਾਲ ਸੰਧੀ ਨਿਭਾਓ। ਅੱਲਾਹ ਡਰ-ਭੌ ਮੰਣਨ ਵਾਲਿਆਂ ਨੂੰ ਪਸੰਦ ਕਰਦਾ ਹੈ।[2]","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2"},{"id":8,"translation":"(ਹੇ ਨਬੀ! ਇਹਨਾਂ ਮੁਸ਼ਰਿਕਾਂ ਨਾਲ ਸੰਧੀ ਕਿਵੇਂ ਹੋ ਸਕਦੀ ਹੈ) ਜਦ ਕਿ ਉਹਨਾਂ ਦਾ ਹਾਲ ਤਾਂ ਇਹ ਹੈ ਕਿ ਜੇ ਉਹ ਤੁਹਾਡੇ ’ਤੇ ਭਾਰੂ ਹੋ ਜਾਣ ਤਾਂ ਨਾ ਤਾਂ ਉਹ ਤੁਹਾਡੇ ਮਾਮਲੇ ਵਿਚ ਕਿਸੇ ਰਿਸ਼ਤੇ-ਨਾਤੇ ਦੀ ਪਰਵਾਹ ਕਰਨ ਨਾਂ ਹੀ ਆਪਣੇ ਕਿਸੇ ਸੰਧੀ ਸਮਝੌਤੇ ਦੀ। ਉਹ ਆਪਣੀਆਂ ਗੱਲਾਂ ਨਾਲ ਹੀ ਤੁਹਾਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ, ਪਰ ਦਿਲ ਤੋਂ ਇਨਕਾਰ ਕਰਦੇ ਹਨ। ਇਹਨਾਂ ਵਿੱਚੋਂ ਬਹੁਤੇ ਨਾ-ਫ਼ਰਮਾਨ ਹਨ।"},{"id":9,"translation":"ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਬਹੁਤ ਹੀ ਥੋੜ੍ਹੀ ਕੀਮਤ ’ਤੇ ਵੇਚ ਸੁੱਟਿਆ ਹੈ ਅਤੇ ਦੂਜੇ ਲੋਕਾਂ ਨੂੰ ਵੀ ਉਸ (ਅੱਲਾਹ) ਦੀ ਰਾਹ ਤੋਂ ਰੋਕਦੇ ਹਨ। ਬਹੁਤ ਹੀ ਭੈੜੀਆਂ ਕਰਤੂਤਾਂ ਹਨ, ਜੋ ਉਹ ਕਰ ਰਹੇ ਹਨ।"},{"id":10,"translation":"ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।"},{"id":11,"translation":"ਜੇ ਹੁਣ ਵੀ ਇਹ ਤੌਬਾ ਕਰ ਲੈਣ, ਨਮਾਜ਼ ਦੀ ਪਾਬੰਦੀ ਕਰਨ ਅਤੇ ਜ਼ਕਾਤ ਅਦਾ ਕਰਦੇ ਰਹਿਣ ਤਾਂ ਇਹ ਤੁਹਾਡੇ ਦੀਨੀ ਭਰਾ ਹਨ। ਅਸੀਂ (ਅੱਲਾਹ) ਤਾਂ ਆਪਣੀਆਂ ਆਇਤਾਂ (ਆਦੇਸ਼ਾਂ) ਦਾ ਗਿਆਨ ਰੱਖਣ ਵਾਲਿਆਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰ ਰਹੇ ਹਾਂ।"},{"id":12,"translation":"ਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।"},{"id":13,"translation":"(ਹੇ ਮੁਸਲਮਾਨੋ!) ਕੀ ਤੁਸੀਂ ਉਹਨਾਂ (ਕਾਫ਼ਿਰਾਂ) ਨਾਲ ਨਹੀਂ ਲੜੋਂਗੇ ਜਿਨ੍ਹਾਂ ਨੇ ਆਪਣੀਆਂ ਕਸਮਾਂ ਨੂੰ ਤੋੜ੍ਹਿਆ ਅਤੇ ਪੈਗ਼ੰਬਰ (ਮਹੁੰਮਦ ਸ:) ਨੂੰ (ਮੱਕੇ ਸ਼ਹਿਰ ਤੋਂ) ਦੇਸ਼ ਨਿਕਾਲਾ ਦੇਣ ਦਾ ਇਰਾਦਾ ਕੀਤਾ ਅਤੇ ਉਹਨਾਂ ਨੇ ਹੀ ਪਹਿਲਾਂ ਤੁਹਾਡੇ ਨਾਲ ਲੜਾਈ ਅਰੰਭ ਕੀਤੀ? ਕੀ ਤੁਸੀਂ ਉਹਨਾਂ ਤੋਂ ਡਰਦੇ ਹੋ? ਜੇ ਤੁਸੀਂ ਈਮਾਨ ਵਾਲੇ ਹੋ ਤਾਂ ਤੁਸੀਂ ਅੱਲਾਹ ਤੋਂ ਹੀ ਡਰੋ ਉਹੀਓ ਇਸ ਦਾ ਵਧ ਹੱਕ ਰੱਖਦਾ ਹੈ।"},{"id":14,"translation":"ਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।"},{"id":15,"translation":"ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।"},{"id":16,"translation":"(ਹੇ ਮੁਸ਼ਰਿਕੋ ਤੇ ਕਾਫ਼ਿਰੋ!) ਕੀ ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਐਵੇਂ ਹੀ ਛੱਡ ਦਿੱਤੇ ਜਾਓਗੇ ਜਦ ਕਿ ਅੱਲਾਹ ਨੇ ਇਹ ਤਾਂ ਅਜਿਹੇ ਤਕ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਕੌਣ ਲੋਕ ਹਨ, ਜਿਨ੍ਹਾਂ ਨੇ ਉਸ ਦੇ ਰਾਹ ਵਿਚ ਜਿਹਾਦ (ਸਘੰਰਸ਼) ਕੀਤਾ ਅਤੇ ਅੱਲਾਹ ਤੇ ਉਸ ਦੇ ਰਸੂਲ ਅਤੇ ਮੋਮਿਨਾਂ ਤੋਂ ਛੁੱਟ ਹੋਰ ਕਿਸੇ ਨੂੰ ਦੋਸਤ ਨਹੀਂ ਬਣਾਇਆ। ਅੱਲਾਹ ਉਹ ਸਭ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।"},{"id":17,"translation":"ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ।"},{"id":18,"translation":"ਅੱਲਾਹ ਦੀਆਂ ਮਸੀਤਾਂ ਦੀ ਅਬਾਦਕਾਰੀ (ਪ੍ਰਬੰਧਕੀ) ਤਾਂ ਕੇਵਲ ਉਹੀਓ ਕਰਦੇ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਈਮਾਨ ਰੱਖਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਛੁੱਟ ਅੱਲਾਹ ਤੋਂ ਹੋਰ ਕਿਸੇ ਤੋਂ ਡਰਦੇ ਨਹੀਂ। ਆਸ ਹੈ ਕਿ ਇਹੋ ਲੋਕੀ ਸਿਧੇ ਰਾਹ ’ਤੇ ਹਨ।"},{"id":19,"translation":"ਕੀ ਤੁਹਾਡੀਆਂ ਨਜ਼ਰਾਂ ਵਿਚ ਹਾਜੀਆਂ ਨੂੰ ਪਾਣੀ ਪਿਆਉਣਾ ਅਤੇ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਨੂੰ ਆਬਾਦ ਕਰਨਾ ਉਸ ਵਿਅਕਤੀ ਦੇ ਕੰਮ ਦੇ ਬਰਾਬਰ ਹੈ, ਜਿਹੜਾ ਅੱਲਾਹ ’ਤੇ ਅਤੇ ਆਖ਼ਿਰਤ ’ਤੇ ਈਮਾਨ ਲਿਆਏ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੇ। ਅੱਲਾਹ ਦੀਆਂ ਨਜ਼ਰਾਂ ਵਿਚ ਇਹ ਦੋਵੇਂ ਇਕ ਸਾਮਾਨ ਨਹੀਂ ਹੋ ਸਕਦੇ ਅਤੇ ਨਾ ਹੀ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਦਿੰਦਾ ਹੈ।"},{"id":20,"translation":"ਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।[3]","footnotes":"[3] ਅੱਲਾਹ ਦੇ ਰਸੂਲ (ਸ:) ਦਾ ਫ਼ਰਮਾਨ ਹੈ ਜਿਹੜਾ ਅੱਲਾਹ ਤੇ ਉਸ ਦੇ ਰਸੂਲ (ਸ:) ’ਤੇ ਈਮਾਨ ਲਿਆਏ ਨਮਾਜ਼ ਕਾਇਮ ਕਰੇ ਰਮਜ਼ਾਨ ਦੇ ਰੋਜ਼ੇ ਰੱਖੇ ਤਾਂ ਅੱਲਾਹ ਨੇ ਇਹ ਗੱਲ ਆਪਣੇ ’ਤੇ ਲਾਜ਼ਮੀ ਕਰ ਲਈ ਹੈ ਕਿ ਉਸ ਨੂੰ ਜੰਨਤ ਵਿਚ ਦਾਖ਼ਲ ਕਰੇ ਭਾਵੇਂ ਕਿ ਉਸ ਨੇ ਜਿਹਾਦ ਕੀਤਾ ਹੋਵੇ ਜਾਂ ਉਸੀ ਥਾਂ ਬੈਠੇ ਰਹੇ ਜਿੱਥੇ ਉਹ ਜੰਮੀਆਂ ਸੀ ਲੋਕਾਂ ਨੇ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ! ਕੀ ਇਹ ਖ਼ੁਸ਼ਖ਼ਬਰੀ ਅਸੀਂ ਲੋਕਾਂ ਨੂੰ ਸੁਣਾ ਦਈਏ? ਤਾਂ ਆਪ ਨੇ ਫ਼ਰਮਾਇਆ ਜੰਨਤ ਦੇ ਸੋ ਦਰਜੇ ਹਨ ਜਿਹੜੇ ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਵਾਲਿਆਂ ਲਈ ਤਿਆਰਾ ਕੀਤੇ ਗਏ ਹਨ ਹਰ ਦੋ ਦਰਜਿਆਂ ਵਿਚ ਇੰਨੀ ਦੂਰੀ ਹੈ ਜਿੰਨਾ ਅਕਾਸ਼ ਤੇ ਧਰਤੀ ਦੇ ਵਿਚਾਲੇ ਦੀ ਦੂਰੀ ਸੋ ਜਦੋਂ ਤੁਸੀਂ ਰੱਬ ਤੋਂ ਜੰਨਤ ਮੰਗੋ ਤਾਂ ਫਿਰਦੌਸ ਦਾ ਸਵਾਲ ਕਰੋ ਕਿਉਂ ਜੋ ਇਹ ਜੰਨਤ ਦਾ ਵਿਚਾਲੇ ਦਾ ਭਾਗ ਹੈ ਅਤੇ ਸਭ ਤੋਂ ਵਧੀਆ ਹੈ ਕਹਿਣ ਵਾਲੇ ਦਾ ਇਹ ਵੀ ਵਿਚਾਰ ਹੈ ਕਿ ਆਪ ਨੇ ਇਹ ਵੀ ਫ਼ਰਮਾਇਆ ਇਸ ਫਿਰਦੌਸ ਦੇ ਉੱਤੇ ਰਹਿਮਾਨ ਦਾ ਅਰਸ਼ ਹੈ ਅਤੇ ਜੰਨਤ ਦੀਆਂ ਨਹਿਰਾਂ ਉਸੇ ਤੋਂ ਹੀ ਨਿਕਲਦੀਆਂ ਹਨ (ਸਹੀ ਬੁਖ਼ਾਰੀ, ਹਦੀਸ: 2790) ਸ਼ਹਾਦਤ ਦੀ ਇੱਛਾ ਰੱਖਣਾ ਵੀ ਇਕ ਮੋਮਿਨ ਦੀ ਵਿਸ਼ੇਸ਼ਤਾ ਹੈ। ਅਬੂ-ਹੁਰੈਰਾ ਦਾ ਕਹਿਣਾ ਹੈ ਕਿ ਰਸੂਲ (ਸ:) ਦਾ ਫ਼ਰਮਾਨ ਹੈ ਕਿ ਕਸਮ ਹੈ ਉਸ ਹਸਤੀ ਦੀ ਜਿਸ ਦੇ ਹੱਥ ਵਿਚ ਮੇਰੀ ਜਾਨ ਹੈ ਜੇ ਕੁੱਝ ਈਮਾਨ ਵਾਲਿਆਂ ਨੂੰ ਇਹ ਗੱਲ ਨਾ-ਪਸੰਦ ਨਾ ਹੁੰਦੀ ਕਿ ਉਹ ਮੇਰੇ ਪਿੱਛੇ ਰਹਿ ਜਾਣ ਅਤੇ ਉਹਨਾਂ ਕੋਲ ਸਵਾਰੀਆਂ ਵੀ ਨਹੀਂ ਕਿ ਜਿਨ੍ਹਾਂ ’ਤੇ ਮੈਂ ਉਹਨਾਂ ਨੂੰ ਸਵਾਰ ਕਰ ਦਵਾਂ ਤਾਂ ਮੈਂ ਕਿਸੇ (ਜੰਗ) ਵਿਚ ਪਿੱਛੇ ਨਾ ਰਹਿੰਦਾ ਜਿਹੜੇ ਅੱਲਾਹ ਦੀ ਰਾਹ ਵਿਚ ਜਿਹਾਦ ਲਈ ਨਿਕਲਦੇ ਹਨ। ਕਸਮ ਹੈ ਉਸ ਜ਼ਾਤ ਦੀ ਜਿਸ ਦੇ ਕਾਬੂ ਵਿਚ ਮੇਰੀ ਜਾਨ ਹੈ ਮੇਰੀ ਤਾਂ ਇਹੋ ਚਾਹਤ ਹੈ ਕਿ ਮੈਂ ਅੱਲਾਹ ਦੀ ਰਾਹ ਵਿਚ ਮਾਰਿਆ ਜਾਵਾਂ ਫੇਰ ਜਿਓਂਦਾ ਕੀਤਾ ਜਾਵਾ ਫੇਰ ਕਤਲ ਕੀਤਾ ਜਾਵਾ ਫੇਰ ਜਿਊਂਦਾ ਕੀਤਾ ਜਾਵਾਂ ਫੇਰ ਕਤਲ ਕੀਤਾ ਜਾਵਾਂ ਫੇਰ ਜਿਊਂਦਾ ਕੀਤਾ ਜਾਵਾਂ ਤੇ ਫੇਰ ਕਤਲ ਕੀਤਾ ਜਾਵਾਂ ਫੇਰ ਜਿਉਂਦਾ। (ਸਹੀ ਬੁਖ਼ਾਰੀ, ਹਦੀਸ: 2797)"},{"id":21,"translation":"ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।"},{"id":22,"translation":"ਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।"},{"id":23,"translation":"ਹੇ ਈਮਾਨ ਵਾਲਿਓ! ਜੇ ਤੁਹਾਡੇ ਪਿਓ ਤੇ ਭਰਾ ਈਮਾਨ ਤੋਂ ਵੱਧ ਕੁਫ਼ਰ ਨੂੰ ਪਸੰਦ ਕਰਦੇ ਹਨ ਤਾਂ ਤੁਸੀਂ ਉਹਨਾਂ ਨੂੰ ਕਦੇ ਵੀ ਆਪਣਾ ਮਿੱਤਰ ਨਾ ਬਣਾਓ। ਤੁਹਾਡੇ ਵਿੱਚੋਂ ਜਿਹੜਾ ਵੀ ਇਹਨਾਂ ਨਾਲ ਮੁਹੱਬਤ ਕਰੇਗਾ, ਉਹੀਓ ਅਸਲੀ ਜ਼ਾਲਮ ਹੋਵੇਗਾ।"},{"id":24,"translation":"(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਜੇਕਰ ਤੁਹਾਡੇ ਪਿਤਾ ਤੇ ਤੁਹਾਡੇ ਪੁੱਤਰ ਤੇ ਤੁਹਾਡੇ ਭਰਾ ਤੇ ਤੁਹਾਡੀਆਂ ਪਤਨੀਆਂ ਤੇ ਤੁਹਾਡੇ ਪਰਿਵਾਰ ਤੇ ਤੁਹਾਡੇ ਕਮਾਏ ਹੋਏ ਉਹ ਧਨ ਪਦਾਰਥ ਅਤੇ ਕਾਰੋਬਾਰ ਜਿਨ੍ਹਾਂ ਦੇ ਮੰਦਾ ਪੈਣ ਤੋਂ ਤੁਸੀਂ ਡਰਦੇ ਹੋ ਅਤੇ ਤੁਹਾਡੀਆਂ ਉਹ ਹਵੇਲੀਆਂ ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਹੋ ਜੇਕਰ ਇਹ ਸਭ ਤੁਹਾਨੂੰ ਅੱਲਾਹ ਅਤੇ ਉਸ ਦੇ ਰਸੂਲ ਤੋਂ ਅਤੇ ਉਸ ਦੀ ਰਾਹ ਵਿਚ ਜਿਹਾਦ ਤੋਂ ਵੱਧ ਪਿਆਰੇ ਹਨ ਤਾਂ ਤੁਸੀਂ ਉਡੀਕ ਕਰੋ ਕਿ ਅੱਲਾਹ ਆਪਣਾ ਹੁਕਮ (ਅਜ਼ਾਬ ਦਾ) ਭੈਜ ਦੇਵੇ।[4] ਅੱਲਾਹ ਝੂਠਿਆਂ ਨੂੰ ਹਿਦਾਇਤ ਨਹੀਂ ਦਿੰਦਾ।","footnotes":"[4] ਇਸ ਆਇਤ ਵਿਚ ਜਿਹਾਦ ਤੋਂ ਬਚਣ ਵਾਲਿਆਂ ਲਈ ਚਿਤਾਵਣੀ ਹੈ ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਨੂੰ ਇਸਲਾਮ ਵਿਚ ਵਿਸ਼ੇਸ਼ ਮਹੱਤਵ ਕੀਤਾ ਜਾਂਦਾ ਹੈ ਅਤੇ ਇਸ ਨੂੰ ਇਸਲਾਮ ਦਾ ਸਿਖਰ ਕਿਹਾ ਗਿਆ ਹੈ। ਜਿਹਾਦ ਕਰਨ ’ਤੇ ਹੀ ਇਸਲਾਮ ਦਾ ਵਜੂਦ ਕਾਇਮ ਹੁੰਦਾ ਹੈ ਜਿਹਾਦ ਨਾ ਕਰਨ ਤੋਂ ਇਸਲਾਮ ਖ਼ਤਮ ਹੋ ਜਾਂਦਾ ਹੈ ਅਤੇ ਮੁਸਲਮਾਨ ਰੁਸਵਾਈ ਤੇ ਜ਼ਲਾਲਤ ’ਤੇ ਤੁਰ ਪੈਂਦੇ ਹਨ ਅਤੇ ਆਦਰਮਾਨ ਤੋਂ ਵਾਂਝੇ ਹੋ ਜਾਂਦੇ ਹਨ। ਜਿਹੜਾ ਕੋਈ ਸੱਚੇ ਦਿਲੋਂ ਜਿਹਾਦ ਕਰਨ ਦੀ ਚਾਹਤ ਨਹੀਂ ਰੱਖਦਾ ਤਾਂ ਉਹ ਵੀ ਝੂਠੇ ਹੋਣ ਦੀਆਂ ਨਿਸ਼ਾਨੀਆਂ ਵਿਚ ਇਕ ਨਿਸ਼ਾਨੀ ਨਾਲ ਮਾਰਦਾ ਹੈ ਭਾਵ ਉਸ ਨੂੰ ਝੂਠ ਦੀ ਹਾਲਤ ਵਿਚ ਹੀ ਮੌਤ ਆਉਂਦੀ ਹੈ। (ਸਹੀ ਮੁਸਲਿਮ, ਹਦੀਸ: 1910)"},{"id":25,"translation":"(ਹੇ ਮੁਸਲਮਾਨੋ!) ਬੇਸ਼ੱਕ ਅੱਲਾਹ ਨੇ ਪਹਿਲਾਂ ਬਥੇਰੇ ਅਵਸਰਾਂ ’ਤੇ ਤੁਹਾਡੀ ਸਹਾਇਤਾ ਕੀਤੀ ਹੈ ਅਤੇ ਹੁਨੈਨ (ਦੀ ਲੜਾਈ) ਵਾਲੇ ਦਿਨ ਵੀ (ਸਹਾਇਤਾ ਕੀਤੀ ਸੀ), ਜਦੋਂ ਤੁਹਾਨੂੰ ਆਪਣੀ ਬਹੁ ਗਿਣਤੀ ’ਤੇ ਘਮੰਡ ਸੀ ਪਰੰਤੂ ਉਹ ਤੁਹਾਡੇ ਕਿਸੇ ਕੰਮ ਨਹੀਂ ਆਈ ਸਗੋਂ ਧਰਤੀ ਆਪਣੀ ਵਿਸ਼ਾਲਤਾ ’ਤੇ ਹੁੰਦੇ ਹੋਏ ਵੀ ਤੁਹਾਡੇ ’ਤੇ ਤੰਗ ਹੋ ਗਈ ਸੀ ਅਤੇ ਤੁਸੀਂ ਪਿੱਠ ਵਿਖਾ ਕੇ ਨੱਠ ਆਏ ਸੀ।"},{"id":26,"translation":"ਫੇਰ ਅੱਲਾਹ ਨੇ ਆਪਣੇ ਵੱਲੋਂ ਆਪਣੇ ਨਬੀ ਅਤੇ ਮੋਮਿਨਾਂ ’ਤੇ ਆਪਣੀ ਤਸਕੀਨ (ਤਸੱਲੀ) ਉਤਾਰੀ ਅਤੇ ਉਹ ਲਸ਼ਕਰ ਭੇਜੇ, ਜਿਨ੍ਹਾਂ ਨੂੰ ਤੁਸੀਂ ਵੇਖਿਆ ਹੀ ਨਹੀਂ ਅਤੇ ਕਾਫ਼ਿਰਾਂ ਨੂੰ ਪੂਰੀ ਸਜ਼ਾ ਦਿੱਤੀ। ਇਹਨਾਂ ਕਾਫ਼ਿਰਾਂ ਦਾ ਇਹੋ ਬਦਲਾ ਹੈ।"},{"id":27,"translation":"ਇਸ (ਸਜ਼ਾ) ਤੋਂ ਬਾਅਦ ਅੱਲਾਹ ਜਿਸ ’ਤੇ ਚਾਹਵੇਗਾ ਉਸੇ ਵੱਲ ਧਿਆਨ ਦੇਵੇਗਾ (ਭਾਵ ਖਿਮਾ ਕਰ ਦੇਵੇਗਾ)। ਅੱਲਾਹ ਹੀ ਬਖ਼ਸ਼ਿਸ਼ ਤੇ ਮਿਹਰਬਾਨੀਆਂ ਕਰਨ ਵਾਲਾ ਹੈ।"},{"id":28,"translation":"ਹੇ ਈਮਾਨ ਵਾਲਿਓ! ਨਿਰਸੰਦੇਹ, ਮੁਸ਼ਰਿਕ ਅਪਵਿੱਤਰ ਹਨ[5] ਉਹ ਇਸ ਸਾਲ (ਭਾਵ ਨੌਂ ਹਿਜਰੀ) ਤੋਂ ਬਾਅਦ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ ਵੀ ਨਾ ਆਉਣ। ਜੇ ਤੁਹਾਨੂੰ ਡਰ ਹੈ ਕਿ (ਇਹਨਾਂ ਦੇ ਨਾ ਆਉਣ ਕਾਰਨ) ਤੁਹਾਡਾ ਹੱਥ ਤੰਗ ਹੋ ਜਾਵੇਗਾ, ਜੇ ਅੱਲਾਹ ਚਾਹੇਗਾ ਤਾਂ ਉਹ ਆਪਣੇ ਫ਼ਜ਼ਲਾਂ ਰਾਹੀਂ ਤੁਹਾਨੂੰ ਧਨਵਾਨ ਬਣਾ ਦੇਵੇਗਾ। ਬੇਸ਼ੱਕ ਵੱਡਾ ਜਾਣਨਹਾਰ ਤੇ ਸੂਝ-ਬੂਝ ਵਾਲਾ ਹੈ।","footnotes":"[5] ਮੁਸ਼ਰਿਕਾਂ ਦੀ ਨਾ-ਪਾਕੀ ਜਾਂ ਗੰਦਗੀ ਦੋਂ ਤਰ੍ਹਾਂ ਦੀ ਹੈ ਇਕ ਸਰੀਰਿਕ ਅਤੇ ਦੂਜੀ ਰੁਹਾਨੀ ਗੰਦਗੀ, ਰੂਹਾਨੀ ਗੰਦਗੀ ਇਹ ਹੈ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ (ਸ:) ’ਤੇ ਈਮਾਨ ਨਹੀਂ ਰੱਖਦਾ ਅਤੇ ਸਰੀਰ ਦੀ ਗੰਦਗੀ ਇਹ ਹੈ ਕਿ ਉਹ ਸਫ਼ਾਈ ਦਾ ਧਿਆਨ ਨਹੀਂ ਰੱਖਦਾ, ਪਿਸ਼ਾਬ, ਟੱਟੀ, ਵੀਰਜ ਆਦਿ ਨਿਕਲਣ ’ਤੇ ਮੁਸ਼ਰਿਕ ਜਾਂ ਕਾਫ਼ਿਰ ਨਾ-ਪਾਕ ਹੁੰਦੇ ਹਨ।"},{"id":29,"translation":"ਉਹਨਾਂ ਨਾਲ ਜੰਗ ਲੜੋ ਜਿਹੜੇ ਅੱਲਾਹ ਤੇ ਕਿਆਮਤ ਦਿਹਾੜੇ ਨੂੰ ਨਹੀਂ ਮੰਨਦੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਵੱਲੋਂ ਹਰਾਮ ਕੀਤੀਆਂ ਹੋਈਆਂ ਚੀਜ਼ਾਂ ਨੂੰ ਹਰਾਮ ਨਹੀਂ ਮੰਨਦੇ ਅਤੇ ਨਾ ਹੀ ਸੱਚੇ ਧਰਮ (ਇਸਲਾਮ) ਨੂੰ ਕਬੂਲ ਕਰਦੇ ਹਨ। ਜਿਹੜੇ ਅਹਲੇ ਕਿਤਾਬ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਹਨ ਉਹਨਾਂ ਨਾਲ ਲੜੋ, ਇੱਥੋਂ ਤੀਕ ਕਿ ਉਹ ਜ਼ਲੀਲ ਹੋ ਕੇ ਆਪਣੇ ਹੱਥੀਂ ਜਜ਼ਿਆ (ਰੱਖਿਆ ਕਰ) ਦੇਣ ਲੱਗ ਜਾਣ।[6]","footnotes":"[6] ਜਜ਼ਿਆ ਇਕ ਅਜਿਹਾ ਟੈਕਸ ਹੈ ਜਿਹੜਾ ਅਜਿਹੇ ਗ਼ੈਰ ਮੁਸਲਮਾਨਾਂ ਤੋਂ ਲਿਆ ਜਾਂਦਾ ਹੈ ਜਿਹੜੇ ਮੁਸਲਮਾਨਾਂ ਦੀ ਹਕੂਮਤ ਵਿਚ ਸੁਰੱਖਿਅਤ ਜੀਵਨ ਗੁਜ਼ਾਰਦੇ ਹਨ।"},{"id":30,"translation":"ਯਹੂਦੀ ਆਖਦੇ ਹਨ ਕਿ ਉਜ਼ੈਰ (ਨਾਂ ਦਾ ਨਬੀ) ਅੱਲਾਹ ਦਾ ਪੁੱਤਰ ਹੈ ਅਤੇ ਨਸਰਾਨੀ (ਈਸਾਈ) ਆਖਦੇ ਹਨ ਕਿ ਮਸੀਹ (ਈਸਾ) ਅੱਲਾਹ ਦਾ ਪੁੱਤਰ [7] ਹੈ। ਇਹ ਕੇਵਲ ਇਹਨਾਂ ਦੇ ਮੂੰਹ (ਭਾਵ ਕਹਿਣ) ਦੀਆਂ ਗੱਲਾਂ ਹਨ। ਇਹ ਉਹਨਾਂ ਇਨਕਾਰੀਆਂ ਦੀ ਰੀਸੋ-ਰੀਸ ਗੱਲਾਂ ਕਰਦੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਰੱਬ ਦੀ ਮਾਰ ਹੋਵੇ ਇਹਨਾਂ ’ਤੇ, ਇਹ ਭਟਕੇ ਹੋਏ ਕਿੱਥੇ ਟੁਰੀ ਫਿਰਦੇ ਹਨ।","footnotes":"[7] ਜਦ ਕਿ ਅੱਲਾਹ ਦੇ ਕੋਈ ਔਲਾਦ ਨਹੀਂ, ਉਹ ਇਹਨਾਂ ਗੱਲਾਂ ਤੋਂ ਪਾਕ ਹੈ।"},{"id":31,"translation":"ਇਹਨਾਂ ਨੇ ਅੱਲਾਹ ਨੂੰ ਛੱਡ ਕੇ ਆਪਣੇ ਧਾਰਮਿਕ ਗਿਆਨੀਆਂ ਤੇ ਬੇਰਾਗੀਆਂ ਨੂੰ ਅਤੇ ਮਰੀਅਮ ਦੇ ਪੁੱਤਰ ਮਸੀਹ (ਈਸਾ) ਨੂੰ ਆਪਣਾ ਰੱਬ ਬਣਾ ਲਿਆ ਹੈ (ਭਾਵ ਜੋ ਉਹ ਆਖਣ ਉਹੀਓ ਰੱਬੀ ਕਲਾਮ ਹੈ) ਜਦ ਕਿ ਇਹਨਾਂ ਨੂੰ ਕੇਵਲ ਇਕ ਅੱਲਾਹ ਦੀ ਇਬਾਦਤ ਕਰਨ ਦਾ ਹੁਕਮ ਦਿੱਤਾ ਗਿਆ ਸੀ, ਜਿਸ ਤੋਂ ਬਿਨਾਂ ਹੋਰ ਕੋਈ ਇਸ਼ਟ ਨਹੀਂ।[8] ਉਹ ਹਰ ਪ੍ਰਕਾਰ ਦੇ ਸ਼ਿਰਕ ਤੋਂ ਪਾਕ ਹੈ, ਜਿਹੜਾ ਉਹ ਕਰਦੇ ਹਨ।","footnotes":"[8] ਹਜ਼ਰਤ ਅਦੀ ਬਿਨ ਹਾਤਿਮ ਨੇ ਨਬੀ ਕਰੀਮ (ਸ:) ਤੋਂ ਇਹ ਆਇਤ ਸੁਣੀ ਤਾਂ ਆਪ (ਸ:) ਨੇ ਫ਼ਰਮਾਇਆ ਕਿ ਉਹ ਲੋਕ ਉਹਨਾਂ ਦੀ ਇਬਾਦਤ ਨਹੀਂ ਕਰਦੇ ਸੀ ਪਰ ਜਦੋਂ ਉਨ੍ਹਾਂ ਦੇ ਧਾਰਮਿਕ ਗੁਰੂ ਕਿਸੇ ਚੀਜ਼ ਨੂੰ ਹਲਾਲ ਕਹਿੰਦੇ ਸੀ ਤਾਂ ਇਹ ਵੀ ਉਸ ਨੂੰ ਹਲਾਲ ਸਮਝਦੇ ਸੀ ਅਤੇ ਜਿਸ ਨੂੰ ਉਹ ਹਰਾਮ ਕਹਿੰਦੇ ਸੀ ਉਸ ਨੂੰ ਇਹ ਵੀ ਹਰਾਮ ਸਮਝਦੇ ਸੀ। (ਜਾਮਅ ਤਿਰਮਜ਼ੀ, ਹਦੀਸ: 3095)"},{"id":32,"translation":"ਉਹ ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹਾਂ (ਦੀਆਂ ਫੂਕਾਂ) ਨਾਲ ਹੀ ਬੁਝਾ ਦੇਣ, ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰਾ ਕਰਕ ਰਹੇਗਾ। ਭਾਵੇਂ ਕਾਫ਼ਿਰਾਂ ਨੂੰ ਕਿੰਨਾਂ ਹੀ ਬੁਰਾ ਕਿਉਂ ਨਾ ਲੱਗੇ।"},{"id":33,"translation":"ਉਸ ਨੇ ਆਪਣੇ ਰਸੂਲ (ਮੁਹੰਮਦ ਸ:) ਨੂੰ ਹਿਦਾਇਤ ਅਤੇ ਸੱਚਾ ਦੀਨ ਦੇਕੇ ਭੇਜਿਆ ਹੈ ਤਾਂ ਜੋ ਉਸ ਨੂੰ ਸਾਰੇ ਧਰਮਾਂ ’ਤੇ ਗ਼ਾਲਿਬ ਕਰ ਦੇਵੇ, ਭਾਵੇਂ ਮੁਸ਼ਰਿਕਾਂ ਨੂੰ ਕਿੰਨਾ ਹੀ ਬੁਰਾ ਲੱਗੇ।"},{"id":34,"translation":"ਹੇ ਈਮਾਨ ਵਾਲਿਓ! ਇਹਨਾਂ ਕਿਤਾਬ ਵਾਲਿਆਂ ਦੇ ਧਰਮ ਗਿਆਨੀ ਤੇ ਸੰਸਾਰ ਤਿਆਗੀ ਸਾਧੂ-ਸੰਤਾਂ ਦੀ ਬਹੁ-ਗਿਣਤੀ ਲੋਕਾਂ ਦਾ ਮਾਲ ਨਾ-ਹੱਕਾ ਹੀ ਖਾ ਜਾਂਦੇ ਹਨ ਅਤੇ ਅੱਲਾਹ ਦੀ ਰਾਹ ਤੋਂ (ਲੋਕਾਂ ਨੂੰ) ਰੋਕਦੇ ਹਨ। ਜਿਹੜੇ ਲੋਕੀ ਸੋਨਾ ਚਾਂਦੀ ਜੋੜ-ਜੋੜ ਕੇ ਰਖਦੇ ਹਨ ਅਤੇ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰਦੇ, ਉਹਨਾਂ ਨੂੰ ਦਰਦਨਾਕ ਅਜ਼ਾਬ ਦੀ ਖ਼ਬਰ ਸੁਣਾ ਦਿਓ।"},{"id":35,"translation":"ਇਕ ਦਿਨ ਉਸ ਜਮ੍ਹਾਂ ਕੀਤੇ ਮਾਲ ਨੂੰ ਨਰਕ ਦੀ ਅੱਗ ਵਿਚ ਪਿਘਲਾਇਆ ਜਾਵੇਗਾ ਫੇਰ ਉਸੇ ਨਾਲ ਉਹਨਾਂ ਦੇ ਮੱਥੇ, ਵਖੀਆਂ ਅਤੇ ਪਿੱਠਾਂ ਨੂੰ ਦਾਗਿਆ ਜਾਵੇਗਾ। (ਅਤੇ ਕਿਹਾ ਜਾਵੇਗਾ ਕਿ) ਇਹ ਹੈ ਉਹ (ਦੌਲਤ) ਜਿਸ ਨੂੰ ਤੁਸੀਂ ਆਪਣੇ ਲਈ ਜੋੜ੍ਹਿਆ ਕਰਦੇ ਸੀ। ਹੁਣ ਤੁਸੀਂ ਆਪਣੇ ਉਸ (ਖ਼ਜ਼ਾਨੇ) ਦਾ ਸੁਆਦ ਲਵੋ ਜਿਹੜਾ ਤੁਸੀਂ ਜੋੜਦੇ ਰਹਿੰਦੇ ਸੀ।[9]","footnotes":"[9] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 180/3"},{"id":36,"translation":"ਬੇਸ਼ੱਕ ਅੱਲਾਹ ਦੀ ਕਿਤਾਬ ਵਿਚ ਮਹੀਨਿਆਂ ਦੀ ਗਿਣਤੀ ਬਾਰ੍ਹਾਂ ਹੀ ਹੈ ਅਤੇ ਇਹ ਉਸ ਵੇਲੇ ਤੋਂ ਹੈ ਜਦੋਂ ਤੋਂ ਅਕਾਸ਼ ਤੇ ਧਰਤੀ ਨੂੰ ਉਸ ਨੇ ਪੈਦਾ ਕੀਤਾ ਹੈ। ਇਹਨਾਂ ਵਿੱਚੋਂ ਚਾਰ ਮਹੀਨੇ ਅਦਬ (ਸਤਿਕਾਰ) ਦੇ ਹਨ, ਇਹੋ ਹਿਸਾਬ ਠੀਕ ਹੈ। ਤੁਸੀਂ ਇਹਨਾਂ ਮਹੀਨਿਆਂ ਵਿਚ ਆਪਣੀਆਂ ਜਾਨਾਂ ’ਤੇ ਜ਼ੁਲਮ ਨਾਂ ਕਰੋ ਅਤੇ ਤੁਸੀਂ ਸਾਰੇ (ਮੁਸਲਮਾਨ) ਮਿਲਕੇ ਮੁਸ਼ਰਿਕਾਂ ਨਾਲ ਲੜੋ ਜਿਵੇਂ ਉਹ ਸਾਰੇ ਤੁਹਾਡੇ ਨਾਲ (ਮਿਲਕੇ) ਲੜਦੇ ਹਨ [10] ਅਤੇ ਇਹ ਗੱਲ ਵੀ ਚੇਤੇ ਰੱਖੋ ਕਿ ਅੱਲਾਹ ਪਰਹੇਜ਼ਗਾਰਾਂ ਦਾ ਹੀ ਸਾਥੀ ਹੈ।","footnotes":"[10] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 193/2"},{"id":37,"translation":"ਨਿਰਸੰਦੇਹ, ਕਿਸੇ ਮਹੀਨੇ ਨੂੰ ਅੱਗੇ-ਪਿੱਛੇ ਕਰ ਦੇਣਾ ਕੁਫ਼ਰ ਵਿਚ ਵਾਧਾ ਕਰਨਾ ਹੈ, ਇਸੇ ਕਾਰਨ ਕਾਫ਼ਿਰਾਂ ਨੂੰ ਕੁਰਾਹੇ ਪਾਇਆ ਜਾਂਦਾ ਹੈ। ਉਹ (ਮੁਸ਼ਰਿਕ) ਇਕ ਸਾਲ ਲਈ ਕਿਸੇ (ਮਹੀਨੇ) ਨੂੰ ਜਾਇਜ਼ (ਹਲਾਲ) ਬਣਾ ਲੈਂਦੇ ਹਨ ਅਤੇ ਦੂਜੇ ਸਾਲ ਉਸੇ ਨੂੰ ਹਰਾਮ (ਲੜਾਈ ਤੋਂ ਵਰਜਿਤ ਕੀਤਾ ਹੋਇਆ) ਬਣਾ ਲੈਂਦੇ ਹਨ, ਤਾਂ ਜੋ ਉਹਨਾਂ ਮਹੀਨਿਆਂ ਦੀ ਗਿਣਤੀ ਪੂਰੀ ਕਰ ਲੈਣ ਜਿਨ੍ਹਾਂ ਨੂੰ ਅੱਲਾਹ ਨੇ ਹਰਾਮ ਘੋਸ਼ਿਤ ਕੀਤਾ ਹੋਇਆ ਹੈ, ਇੰਜ ਉਸ ਨੂੰ ਹਲਾਲ ਬਣਾ ਲੈਂਦੇ ਹਨ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਉਹਨਾਂ ਨੂੰ ਉਹਨਾਂ ਦੇ ਭੈੜੇ ਕੰਮ ਵੀ ਭਲੇ ਵਿਖਾਈ ਦਿੰਦੇ ਹਨ। ਅੱਲਾਹ ਕਾਫ਼ਿਰਾਂ ਦੀ ਰਾਹਨੁਮਾਈ ਨਹੀਂ ਕਰਦਾ।"},{"id":38,"translation":"ਹੇ ਈਮਾਨ ਵਾਲਿਓ! ਤੁਹਾਨੂੰ ਕੀ ਹੋ ਗਿਆ ਹੈ ਕਿ ਜਦੋਂ ਤੁਹਾਨੂੰ ਕਿਹਾ ਜਾਂਦਾ ਹੈ ਕਿ ਅੱਲਾਹ ਦੀ ਰਾਹ ਵਿਚ ਨਿਕਲੋ ਤਾਂ ਤੁਸੀਂ ਧਰਤੀ ਨਾਲ ਚਿਮਬੜੇ ਰਹਿੰਦੇ ਹੋ।[11] ਕੀ ਤੁਸੀਂ ਆਖ਼ਿਰਤ ਨੂੰ ਛੱਡ ਕੇ ਦੁਨੀਆਂ ਦੇ ਹੀ ਲਾਲਚੀ ਬਣ ਗਏ ਹੋ। ਸੁਣੋ! ਸੰਸਾਰਿਕ ਜੀਵਨ ਦਾ ਲਾਭ ਆਖ਼ਿਰਤ ਦੇ ਮੁਕਾਬਲੇ ਵਿਚ ਕੁੱਝ ਵੀ ਨਹੀਂ।","footnotes":"[11] ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਦੀ ਬਹੁਤ ਵੱਡੀ ਮਹੱਤਤਾ ਹੈ। ਇਥੋਂ ਤੀਕ ਕਿ ਸ਼ਹੀਦ ਦੁਨਿਆ ਵਿਚ ਮੁੜ ਆਉਣ ਦੀ ਇੱਛਾਂ ਕਰੇਗਾ ਤਾਂ ਜੋ ਉਹ ਮੁੜ ਸ਼ਹਾਦਤ ਮਰਤਬੇ ਨੂੰ ਪਹੁੰਚ ਸਕੇ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਜਿਸ ਨੂੰ ਮਰਨ ਮਗਰੋਂ ਅੱਲਾਹ ਕੋਲੋਂ ਵਧੀਆ ਬਦਲਾ ਮਿਲੇ ਫੇਰ ਵੀ ਉਹ ਦੁਨਿਆ ਵਿਚ ਮੁੜ ਆਉਣਾ ਪਸੰਦ ਕਰੇ ਭਾਵੇਂ ਕਿ ਉਸ ਨੂੰ ਦੁਨਿਆਂ ਵਿੱਚ ਜੋ ਕੁਜ ਵੀ ਹੈ ਉਸ ਨੂੰ ਉਹ ਸਭ ਕੁਝ ਦੇ ਦਿੱਤਾ ਜਾਵੇ ਛੁੱਟ ਸ਼ਹੀਦ ਤੋਂ ਕਿ ਉਹ ਸ਼ਹਾਦਤ ਦੀ ਵਡਿਆਈ ਦੇਖ ਕੇ ਚਾਹੇਗਾ ਕਿ ਉਹ ਮੁੜ ਸੰਸਾਰ ਵਿਚ ਜਾਵੇ ਅਤੇ ਮੁੜ ਸ਼ਹੀਦ ਹੋਵੇ। (ਸਹੀ ਬੁਖ਼ਾਰੀ, ਹਦੀਸ: 2795)"},{"id":39,"translation":"ਜੇ ਤੁਸੀਂ (ਲੜਣ ਲਈ) ਨਹੀਂ ਨਿਕਲੋਗੇ ਤਾਂ ਅੱਲਾਹ ਤੁਹਾਨੂੰ ਦਰਦਨਾਕ ਅਜ਼ਾਬ ਦੇਵੇਗਾ ਅਤੇ ਤੁਹਾਡੀ ਥਾਂ ਕਿਸੇ ਹੋਰ ਕੌਮ ਨੂੰ ਲੈ ਆਵੇਗਾ। ਤੁਸੀਂ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ ਜਦ ਕਿ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।"},{"id":40,"translation":"ਜੇ ਤੁਸੀਂ ਉਹਨਾਂ (ਮੁਹੰਮਦ ਸ:) ਦੀ ਮਦਦ ਨਾ ਕੀਤੀ (ਤਾਂ ਕੁੱਝ ਪਰਵਾਹ ਨਹੀਂ) ਕਿਉਂ ਜੋ ਉਸ ਦੀ ਮਦਦ ਤਾਂ ਅੱਲਾਹ ਨੇ ਉਸ ਵੇਲੇ ਵੀ ਕੀਤੀ ਸੀ ਜਦੋਂ ਉਸ ਨੂੰ ਕਾਫ਼ਿਰਾਂ ਵੱਲੋਂ (ਮੱਕੇ ’ਚੋਂ) ਦੇਸ਼ ਨਿਕਾਲਾ ਦਿੱਤਾ ਗਿਆ ਸੀ। ਜਦੋਂ ਉਹ (ਮੁਹੰਮਦ ਸ:) ਦੋ ਵਿੱਚੋਂ ਦੂਜਾ ਸੀ ਜਦੋਂ ਉਹ ਦੋਵੇਂ (ਸੋਰ ਨਾਂ ਦੀ) ਗੁਫਾ ਵਿਚ ਸੀ, ਜਦੋਂ ਉਹ ਆਪਣੇ ਦੂਜੇ ਸਾਥੀ (ਅਬੂ-ਬਕਰ) ਨੂੰ ਆਖ ਰਹੇ ਸੀ ਕਿ ਡਰ ਨਾ ਬੇਸ਼ੱਕ ਅੱਲਾਹ ਸਾਡੇ ਅੰਗ ਮੰਗ ਹੈ। ਫੇਰ ਅੱਲਾਹ ਨੇ ਉਹਨਾਂ ਉੱਤੇ ਆਪਣੇ ਵੱਲੋਂ ਤਸੱਲੀ ਭੇਜੀ ਅਤੇ ਉਹਨਾਂ ਫ਼ੌਜਾਂ ਰਾਹੀਂ ਉਹਨਾਂ ਦੋਵਾਂ ਦੀ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਵੇਖਿਆ ਹੀ ਨਹੀਂ। ਉਸ (ਅੱਲਾਹ) ਨੇ ਕਾਫ਼ਿਰਾਂ ਦੀ ਗੱਲ ਨੂੰ ਨੀਵਾਂ ਕਰ ਦਿੱਤਾ ਅਤੇ ਗੱਲ (ਕਲਮਾਂ) ਤਾਂ ਅੱਲਾਹ ਦੀ ਹੀ ਉੱਚੀ ਹੈ। ਅੱਲਾਹ ਵੱਡਾ ਜ਼ੋਰਾਵਾਰ ਤੇ ਹਿਕਮਤਾਂ ਵਾਲਾ ਹੈ।"},{"id":41,"translation":"(ਹੇ ਮੁਸਲਮਾਨੋ!) ਭਾਵੇਂ ਤੁਸੀਂ ਹੋਲੇ (ਨਿਹੱਥਾ) ਹੋ ਜਾਂ ਭਾਰੇ (ਹਥਿਆਰ-ਬੰਦ) ਹੋਵੋ, ਆਪਣੀ ਜਾਨ ਤੇ ਮਾਲ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਲਈ ਨਿਕਲੋ ਇਹ ਤੁਹਾਡੇ ਲਈ ਚੰਗਾ ਹੈ, ਜੇ ਤੁਸੀਂ ਗਿਆਨ ਰੱਖਦੇ ਹੋ।"},{"id":42,"translation":"(ਹੇ ਨਬੀ!) ਜੇ ਲਾਭ ਮਿਲਣ ਵਿਚ ਛੇਤੀ ਹੁੰਦੀ ਅਤੇ ਸਫਰ ਵੀ ਆਸਾਨ ਹੁੰਦਾ ਤਾਂ ਇਹ (ਮੁਨਾਫ਼ਿਕ) ਲਾਜ਼ਮੀ ਤੁਹਾਡੇ ਪਿੱਛੇ ਹੋ ਜਾਂਦੇ ਪਰ ਇਹ ਪੈਂਡਾ ਇਹਨਾਂ ਨੂੰ ਵੱਡਾ ਹੀ ਔਖਾ ਵਿਖਾਈ ਦੇਣ ਲੱਗ ਪਿਆ ਹੁਣ ਇਹ ਲੋਕੀ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਆਖਣਗੇ ਕਿ ਜੇ ਸਾਡੇ ਵਿਚ ਤਾਕਤ ਹੁੰਦੀ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਨਾਲ (ਜੰਗ ਲਈ) ਨਿਕਲਦੇ। ਇਹ ਝੂਠੀਆਂ ਕਸਮਾਂ ਖਾ ਕੇ ਆਪਣੇ ਆਪ ਨੂੰ ਹੀ ਹਲਾਕ ਕਰ ਰਹੇ ਹਨ। ਇਹਨਾਂ ਦੇ ਝੂਠ ਦੀ ਪੂਰੀ ਜਾਣਕਾਰੀ ਅੱਲਾਹ ਰੱਖਦਾ ਹੈ।"},{"id":43,"translation":"ਹੇ ਨਬੀ! ਅੱਲਾਹ ਨੇ ਤੁਹਾਨੂੰ ਮੁਆਫ਼ ਕਰ ਦਿੱਤਾ ਤੁਸੀਂ ਇਹਨਾਂ (ਮੁਨਾਫ਼ਿਕਾਂ) ਨੂੰ (ਜੰਗ ਵਿਚ ਨਾ ਜਾਣ ਦੀ) ਛੂਟ ਕਿਉਂ ਦਿੱਤੀ? (ਜੇ ਤੁਸੀਂ ਛੂਟ ਨਾ ਦਿੰਦੇ) ਤਾਂ ਤੁਹਾਡੇ ਸਾਹਮਣੇ ਸੱਚੇ ਲੋਕ ਵੀ ਆ ਜਾਂਦੇ ਅਤੇ ਤੁਸੀਂ ਝੂਠੇ ਲੋਕਾਂ ਨੂੰ ਵੀ ਜਾਣ ਜਾਂਦੇ।"},{"id":44,"translation":"(ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":45,"translation":"ਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।"},{"id":46,"translation":"ਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।"},{"id":47,"translation":"ਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":48,"translation":"(ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।"},{"id":49,"translation":"ਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।"},{"id":50,"translation":"(ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।"},{"id":51,"translation":"(ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।"},{"id":52,"translation":"(ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।"},{"id":53,"translation":"(ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।"},{"id":54,"translation":"ਇਹਨਾਂ ਦੇ ਖ਼ਰਚ ਕੀਤੇ ਹੋਏ ਮਾਲ ਨੂੰ ਨਾ ਕਬੂਲ ਕਰਨ ਦਾ ਇਸ ਤੋਂ ਛੁੱਟ ਹੋਰ ਕੋਈ ਕਾਰਨ ਨਹੀਂ ਕਿ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਆਪਣੀਆਂ ਨਮਾਜ਼ਾਂ ਲਈ ਵੀ ਜਕੋ-ਜਕੀ ਆਉਂਦੇ ਹਨ[12] ਅਤੇ ਰੱਬ ਦੀ ਰਾਹ ਵਿਚ ਵੀ ਨਾ ਚਾਹੁੰਦੇ ਹੋਏ ਖ਼ਰਚ ਕਰਦੇ ਹਨ।","footnotes":"[12] ਇਸ ਤੋਂ ਪਤਾ ਚਲਪਾ ਹੈ ਕਿ ਨਮਾਜ਼ ਵਿਚ ਸੁਸਤੀ ਕਰਨਾ ਮੁਨਾਫ਼ਿਕਾਂ ਦਾ ਕੰਮ ਹੈ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਫ਼ਜਰ ਤੇ ਇਸ਼ਾ ਦੀ ਨਮਾਜ਼ ਮੁਨਾਫ਼ਿਕਾਂ ਉੱਤੇ ਸਭ ਤੋਂ ਭਾਰੀ ਹੁੰਦੀ ਹੈ। ਪਰ ਜੇ ਉਹਨਾਂ ਨੂੰ ਇਸ ਗੱਲ ਦਾ ਗਿਆਨ ਹੋ ਜਾਵੇ ਕਿ ਇਹਨਾਂ ਦੋਵਾਂ ਨਮਾਜ਼ਾਂ ਦਾ ਕਿੰਨਾਂ ਵੱਡਾ ਬਦਲਾ ਹੈ ਤਾਂ ਉਹ ਜ਼ਰੂਰ ਮਸੀਤਾਂ ਵਿਚ ਆਉਣਗੇ ਭਾਵੇ ਉਹਨਾਂ ਨੂੰ ਰਿੰਗੜਦੇ ਹੋਏ ਹੀ ਕਿਉਂ ਨਾ ਆਉਣਾ ਪਵੇ। ਅੱਲਾਹ ਦੇ ਰਸੂਲ (ਸ:) ਨੇ ਇਹ ਵੀ ਫ਼ਰਮਾਇਆ ਕਿ ਮੈਂ ਮੁਅੱਜ਼ਨ ਨੂੰ ਅਕਾਮਤ ਦਾ ਹੁਕਮ ਦਵਾਂ ਅਤੇ ਫੇਰ ਉਹ ਅਕਾਮਤ ਕਹੇ ਅਤੇ ਮੈਂ ਕਿਸੇ ਦੂਜੇ ਵਿਅਕਤੀ ਨੂੰ ਹੁਕਮ ਦਵਾਂ ਕਿ ਉਹ ਲੋਕਾਂ ਦੀ ਇਮਾਮਤ ਕਰਵਾਏ, ਫੇਰ ਮੈਂ ਅੱਗ ਲੈ ਕੇ ਉਹਨਾਂ ਲੋਕਾਂ ਦੇ ਘਰਾਂ ਨੂੰ ਅੱਗ ਲਾ ਦਵਾਂ ਜਿਹੜੇ ਆਪਣੇ ਘਰੋਂ ਨਮਾਜ਼ ਲਈ ਨਹੀਂ ਨਿਕਲੇ। ਉਹਨਾਂ ਨੂੰ ਮੈਂ ਸਨੇ ਉਹਨਾਂ ਦੇ ਘਰ ਦੇ ਜਲਾ ਦਵਾਂ। (ਸਹੀ ਬੁਖ਼ਾਰੀ, ਹਦੀਸ: 657)"},{"id":55,"translation":"ਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਇਸੇ (ਧਨ ਤੇ ਔਲਾਦ) ਰਾਹੀਂ ਇਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਸਜ਼ਾ ਦੇ ਦੇਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਇਹਨਾਂ ਦੀ ਮੌਤ ਹੋਵੇ।"},{"id":56,"translation":"ਇਹ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਕਹਿੰਦੇ ਹਨ ਕਿ ਅਸੀਂ ਤੁਹਾਡੇ ਵਿੱਚੋਂ ਹੀ ਹਾਂ, ਜਦ ਕਿ ਉਹ ਉੱਕਾ ਹੀ ਤੁਹਾਡੇ ਵਿੱਚੋਂ ਨਹੀਂ, ਸਗੋਂ ਇਹ ਤਾਂ ਤੁਹਾਥੋਂ ਡਰਦੇ ਹਨ।"},{"id":57,"translation":"ਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।"},{"id":58,"translation":"(ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ ਦੀ ਵੰਡ ਪ੍ਰਤੀ ਤੁਹਾਡੇ ਉੱਤੇ ਇਤਰਾਜ਼ ਕਰਦੇ ਹਨ, ਜੇਕਰ ਇਹਨਾਂ ਨੂੰ ਇਸ (ਮਾਲ) ਵਿੱਚੋਂ ਕੁੱਝ ਮਿਲ ਜਾਵੇ ਤਾਂ ਖ਼ੁਸ਼ ਹੁੰਦੇ ਹਨ ਜੇ ਨਾ ਮਿਲੇ ਤਾਂ ਵਿਗੜਣ ਲੱਗ ਜਾਂਦੇ ਹਨ।"},{"id":59,"translation":"ਕਿੰਨਾ ਚੰਗਾ ਹੁੰਦਾ ਕਿ ਅੱਲਾਹ ਤੇ ਉਸ ਦੇ ਰਸੂਲ ਨੇ ਉਹਨਾਂ ਨੂੰ ਜੋ ਕੁੱਝ ਵੀ ਦਿੱਤਾ ਸੀ ਉਸੇ ’ਤੇ ਹੀ ਰਾਜ਼ੀ ਰਹਿੰਦੇ ਅਤੇ ਆਖਦੇ ਕਿ ਸਾਡੇ ਲਈ ਅੱਲਾਹ ਹੀ ਬਥੇਰਾ ਹੈ, ਛੇਤੀ ਹੀ ਅੱਲਾਹ ਤੇ ਉਸ ਦਾ ਰਸੂਲ ਸਾਨੂੰ ਆਪਣੇ ਫ਼ਜ਼ਲਾਂ ਨਾਲ ਨਿਵਾਜ਼ੇਗਾ। ਅਸੀਂ ਤਾਂ ਅੱਲਾਹ ਤੋਂ ਹੀ ਆਸਾਂ ਰੱਖਣ ਵਾਲੇ ਹਾਂ।"},{"id":60,"translation":"ਇਹ ਸਦਕਾ (ਜ਼ਕਾਤ) ਤਾਂ ਕੇਵਲ ਫ਼ਕੀਰਾਂ (ਗ਼ਰੀਬਾਂ) ਲਈ, ਮਸਕੀਨਾਂ[13] ਲਈ, ਸਦਕਾ ਵਸੂਲ ਕਰਨ ਵਾਲੇ ਕਰਮਚਾਰੀਆਂ ਲਈ, ਉਹਨਾਂ ਲੋਕਾਂ ਦੀ ਦਿਲਦਾਰੀ ਲਈ ਜਿਨ੍ਹਾਂ ਦੇ ਦਿਲ ਜੋੜਨ ਦੀ ਚਾਹ ਹੋਵੇ, ਗ਼ੁਲਾਮੀ ਤੋਂ ਗਰਦਨਾਂ ਛੁਡਵਾਉਣ ਲਈ, ਕਰਜ਼ਦਾਰਾਂ ਨੂੰ ਕਰਜ਼ ਤੋਂ ਬਚਾਉਣ ਲਈ, ਅੱਲਾਹ ਦੀ ਰਾਹ ਵਿਚ ਅਤੇ ਮੁਸਾਫ਼ਰਾਂ ਦੀ ਸਹਾਇਤਾ ਲਈ ਹੈ। ਇਹ (ਵੰਡ) ਅੱਲਾਹ ਵੱਲੋਂ ਫ਼ਰਜ਼ ਕੀਤੀ ਗਈ ਹੈ ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸਿਆਣਾ ਹੈ।","footnotes":"[13] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 273, 83/2"},{"id":61,"translation":"ਇਹਨਾਂ (ਮੁਨਾਫ਼ਿਕਾਂ) ਵਿੱਚ ਉਹ ਵੀ ਹਨ ਜਿਹੜੇ ਨਬੀ (ਸ:) ਨੂੰ ਤਕਲੀਫ਼ਾਂ ਦਿੰਦੇ ਹਨ ਅਤੇ ਆਖਦੇ ਹਨ ਕਿ ਕੰਨਾਂ ਦਾ ਕੱਚਾ ਹੈ (ਹੇ ਨਬੀ!) ਤੁਸੀਂ ਆਖੋ ਕਿ ਉਹ ਕੰਨ ਤੁਹਾਡੇ ਭਲੇ ਦੀ ਹੀ ਗੱਲ ਸੁਣਦੇ ਹਨ। ਉਹ ਅੱਲਾਹ ’ਤੇ ਈਮਾਨ ਰੱਖਦਾ ਹੈ ਅਤੇ ਮੁਸਲਮਾਨਾਂ ਦੀਆਂ ਗੱਲਾਂ ਦਾ ਵਿਸ਼ਵਾਸ ਕਰਦਾ ਹੈ ਅਤੇ ਤੁਹਾਡੇ ਵਿੱਚੋਂ ਜੋ ਵੀ ਈਮਾਨ ਵਾਲਾ ਹੈ, ਇਹ (ਰਸੂਲ) ਉਹਨਾਂ ਲਈ ਰਹਿਮਤ ਹੈ। ਜਿਹੜੇ ਲੋਕੀ ਅੱਲਾਹ ਦੇ ਰਸੂਲ ਨੂੰ ਤਕਲੀਫ਼ਾਂ ਦਿੰਦੇ ਹਨ ਉਹਨਾਂ ਲਈ ਦੁਖਦਾਈ ਅਜ਼ਾਬ ਹੈ।"},{"id":62,"translation":"(ਹੇ ਮੋਮਿਨੋ!) ਇਹ ਲੋਕ ਕੇਵਲ ਤੁਹਾਨੂੰ ਖ਼ੁਸ਼ ਕਰਨ ਲਈ ਤੁਹਾਡੇ ਸਾਹਮਣੇ ਅੱਲਾਹ ਦੀਆਂ ਸੁੰਹਾਂ ਖਾਂਦੇ ਹਨ ਜੇ ਇਹ ਮੋਮਿਨ ਹੁੰਦੇ ਤਾਂ ਅੱਲਾਹ ਅਤੇ ਉਸ ਦੇ ਰਸੂਲ ਨੂੰ ਖ਼ੁਸ਼ ਕਰਨ ਦਾ ਵੱਧ ਹੱਕ ਬਣਦਾ ਸੀ।"},{"id":63,"translation":"ਕੀ ਇਹ ਨਹੀਂ ਜਾਣਦੇ ਕਿ ਜਿਹੜਾ ਵੀ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕਰੇਗਾ ਉਸ ਲਈ ਨਰਕ ਦੀ ਅੱਗ ਹੈ ਜਿਸ ਵਿਚ ਉਹ ਸਦਾ ਰਹਿਣਗੇ, ਇਹੋ ਅਸਲੀ ਜ਼ਲਾਲਤ ਹੈ।"},{"id":64,"translation":"ਮੁਨਾਫ਼ਿਕਾਂ ਨੂੰ ਹਰ ਵੇਲੇ ਇਹੋ ਡਰ ਲੱਗਿਆ ਰਹਿੰਦਾ ਹੈ ਕਿ ਮੁਸਲਮਾਨਾਂ ਉੱਤੇ ਕੋਈ ਸੂਰਤ ਅਜਿਹੀ ਨਾ ਉੱਤਰ ਆਵੇ ਜਿਹੜੀ ਉਹਨਾਂ (ਮੁਸਲਮਾਨਾਂ) ਨੂੰ ਇਹਨਾਂ (ਮੁਨਾਫ਼ਿਕਾਂ) ਦੇ ਮਨ ਦੀਆਂ ਗੱਲਾਂ ਦੱਸ ਦੇਵੇ। (ਹੇ ਨਬੀ!) ਆਖ ਦਿਓ! ਕਿ ਤੁਸੀਂ ਮਖੌਲ ਕਰਦੇ ਰਹੋ, ਬੇਸ਼ੱਕ ਅੱਲਾਹ ਉਹ ਸਭ ਪ੍ਰਗਟ ਕਰਨ ਵਾਲਾ ਹੈ ਜਿਸ ਗੱਲ ਤੋਂ ਤੁਸੀਂ ਡਰਦੇ ਹੋ।"},{"id":65,"translation":"ਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?"},{"id":66,"translation":"ਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ ਵੀ ਕੁਫ਼ਰ ਕੀਤਾ ਹੈ। ਜੇ ਅਸੀਂ ਤੁਹਾਡੇ ਵਿੱਚੋਂ ਕੁੱਝ ਲੋਕਾਂ ਨੂੰ ਮੁਆਫ਼ ਵੀ ਕਰ ਦਈਏ ਤਾਂ ਕੁੱਝ ਨੂੰ ਤਾਂ ਉਹਨਾਂ ਦੇ ਜੁਰਮਾਂ ਦੀ ਸਜ਼ਾ ਦੇਵਾਂਗੇ ਹੀ।"},{"id":67,"translation":"ਸਾਰੇ ਹੀ ਮੁਨਾਫ਼ਿਕ ਮਰਦ ਅਤੇ ਮਨਾਫ਼ਿਕ ਔਰਤਾਂ ਇਕ ਦੂਜੇ ਨਾਲ ਸਮਾਨਤਾ ਰੱਖਦੇ ਹਨ, ਉਹ ਬੁਰਾਈ ਕਰਨ ਦਾ ਹੁਕਮ ਦਿੰਦੇ ਹਨ ਅਤੇ ਭਲੇ ਕੰਮਾਂ ਤੋਂ ਰੋਕਦੇ ਹਨ ਅਤੇ ਆਪਣੀਆਂ ਮੁੱਠੀਆਂ ਬੰਦ ਰੱਖਦੇ ਹਨ (ਭਾਵ ਖ਼ਰਚ ਨਹੀਂ ਕਰਦੇ) ਇਹ ਲੋਕ ਅੱਲਾਹ ਨੂੰ ਭੁੱਲ ਗਏ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਭੁਲਾ ਦਿੱਤਾ ਹੈ, ਅਸਲ ਵਿਚ ਮੁਨਾਫ਼ਿਕ ਲੋਕ ਹੀ ਝੂਠੇ ਤੇ ਭੈੜੀਆਂ ਹਰਕਤਾਂ ਕਰਦੇ ਹਨ।"},{"id":68,"translation":"ਅੱਲਾਹ ਇਹਨਾਂ ਮੁਨਾਫ਼ਿਕ ਮਰਦਾਂ ਅਤੇ ਮੁਨਾਫ਼ਿਕ ਔਰਤਾਂ ਨਾਲ ਅਤੇ ਕਾਫ਼ਿਰਾਂ ਨਾਲ ਨਰਕ ਦੀ ਅੱਗ ਦਾ ਵਾਅਦਾ ਕਰ ਚੁੱਕਿਆ ਹੈ, ਜਿੱਥੇ ਇਹ ਸਦਾ ਰਹਿਣਗੇ। ਉਹੀਓ (ਨਕਰ) ਇਹਨਾਂ ਲਈ ਬਥੇਰੀ ਹੈ। ਇਹਨਾਂ ’ਤੇ ਅੱਲਾਹ ਨੇ ਲਾਅਨਤ ਕੀਤੀ ਹੈ ਅਤੇ ਸਦੀਵੀ ਅਜ਼ਾਬ ਵੀ ਇਹਨਾਂ ਲਈ ਹੈ।"},{"id":69,"translation":"(ਹੇ ਮੁਨਾਫ਼ਿਕੋ!) ਤੁਸੀਂ ਉਹਨਾਂ ਲੋਕਾਂ ਵਾਂਗ ਹੋ ਜਿਹੜੇ ਤੁਹਾਥੋਂ ਪਹਿਲਾਂ ਹੋਏ ਸਨ, ਉਹ ਤੁਹਾਥੋਂ ਕੀਤੇ ਵੱਧ ਸ਼ਕਤੀਸ਼ਾਲੀ ਸੀ ਅਤੇ ਦੌਲਤ ਤੇ ਔਲਾਦ ਪੱਖੋਂ ਵੀ ਵਾਧੂ ਸੀ। ਉਹ ਸੰਸਾਰ ਵਿੱਚੋਂ ਆਪਣਾ ਬਣਦਾ ਹਿੱਸਾ ਲੈ ਗਏ ਤੁਸੀਂ ਵੀ ਆਪਣਾ ਹਿੱਸਾ ਖਾ ਹੰਢਾ ਲਿਆ। ਤੁਸੀਂ ਵੀ ਉਹਨਾਂ ਵਾਂਗ ਹੀ ਬੇਕਾਰ ਦੇ ਵਾਦ-ਵਿਵਾਦ ਵਿਚ ਉਲਝੇ ਰਹੇ। ਉਹਨਾਂ ਦੇ ਕੀਤੇ ਕਰਮ ਸੰਸਾਰ ਵਿਚ ਵੀ ਤੇ ਆਖ਼ਿਰਤ ਵਿਚ ਵੀ ਅਜਾਈਂ ਗਏ। ਇਹੋ ਲੋਕ ਘਾਟੇ ਵਿਚ ਰਹਿਣ ਵਾਲੇ ਹਨ।"},{"id":70,"translation":"ਕੀ ਇਹਨਾਂ ਨੂੰ ਆਪਣੇ ਤੋਂ ਪਹਿਲਾਂ ਦੇ ਲੋਕਾਂ ਦੀਆਂ ਖ਼ਬਰਾਂ ਨਹੀਂ ਪਹੁੰਚੀਆਂ ਜਿਵੇਂ ਕੌਮ ਨੂਹ, ਆਦ, ਸਮੂਦ, ਇਬਰਾਹੀਮ ਅਤੇ ਅਹਿਲੇ ਮਦੀਨ ਤੇ ਉਹ ਬਸਤੀਆਂ ਜਿਨ੍ਹਾਂ ਨੂੰ ਉੱਪਰ ਥੱਲੇ ਕਰ ਦਿੱਤਾ ਗਿਆ ਸੀ? ਇਹਨਾਂ ਦੇ ਕੋਲ ਇਹਨਾਂ ਦੇ ਪੈਗ਼ੰਬਰ ਦਲੀਲਾਂ ਲੈ ਕੇ ਆਏ (ਪਰ ਇਹ ਨਹੀਂ ਮੰਨੇ)। ਅੱਲਾਹ ਅਜਿਹਾ ਨਹੀਂ ਕਿ ਇਹਨਾਂ ’ਤੇ ਜ਼ੁਲਮ ਕਰਦਾ, ਸਗੋਂ ਇਹਨਾਂ ਨੇ ਆਪ ਹੀ ਆਪਣੇ ’ਤੇ ਜ਼ੁਲਮ ਕੀਤੇ ਸੀ।"},{"id":71,"translation":"ਮੋਮਿਨ ਮਰਦ ਤੇ ਮੋਮਿਨ ਔਰਤਾਂ ਆਪਸ ਵਿਚ ਇਕ ਦੂਜੇ ਦੇ ਸਾਥੀ ਹਨ। ਉਹ ਭਲਾਈਆਂ, ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਅੱਲਾਹ ਅਤੇ ਉਸ ਦੇ ਰਸੂਲ ਮੁਹੰਮਦ (ਸ:) ਦੀਆਂ ਗੱਲਾਂ ਨੂੰ ਮੰਨਦੇ ਹਨ। ਇਹ ਉਹ ਲੋਕ ਹਨ ਜਿਨ੍ਹਾਂ ’ਤੇ ਅੱਲਾਹ ਬਹੁਤ ਛੇਤੀ ਰਹਿਮ ਕਰੇਗਾ। ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤ ਵਾਲਾ ਹੈ।"},{"id":72,"translation":"ਇਹਨਾਂ ਈਮਾਨ ਵਾਲੇ ਮਰਦਾਂ ਤੇ ਔਰਤਾਂ ਨਾਲ ਅੱਲਾਹ ਨੇ ਉਹਨਾਂ ਬਾਗ਼ਾਂ ਦਾ ਵਾਅਦਾ ਕੀਤਾ ਹੈ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉੱਥੇ ਹੀ ਸਦਾ ਰਹਿਣਗੇ। ਇਹਨਾਂ (ਸਦਾ ਬਹਾਰ ਬਾਗ਼ਾਂ) ਵਿਚ ਪਵਿਤਰ ਮਹਿਲ ਹਨ, ਪਰ ਅੱਲਾਹ ਦੀ ਰਜ਼ਾ ਹੀ ਸਭ ਤੋਂ ਵੱਡੀ ਤੇ ਅਹਿਮ ਚੀਜ਼ ਹੈ ਇਹੋ ਜ਼ਬਰਦਸਤ ਕਾਮਯਾਬੀ ਹੈ।"},{"id":73,"translation":"ਹੇ ਨਬੀ! ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਜੰਗ) ਕਰੋ, ਇਹਨਾਂ ਨਾਲ ਕਰੜਾਈ ਵਾਲਾ ਵਰਤਾਓ ਕਰੋ। ਇਹਨਾਂ ਦੀ ਅਸਲੀ ਥਾਂ ਨਰਕ ਹੈ, ਜਿਹੜੀ ਸਭ ਤੋਂ ਵੱਧ ਭੈੜੀ ਥਾਂ ਹੈ।"},{"id":74,"translation":"ਇਹ ਅੱਲਾਹ ਦੀਆਂ ਸੁੰਹਾਂ ਖਾ-ਖਾ ਕੇ ਆਖਦੇ ਹਨ ਕਿ ਉਹਨਾਂ ਨੇ ਕੋਈ ਗੱਲ ਨਹੀਂ ਕਹੀ, ਹਾਲਾਂ ਕਿ ਉਹਨਾਂ ਨੇ ਜ਼ਰੂਰ ਹੀ ਕੁਫ਼ਰ ਵਾਲੇ ਭੈੜੇ ਸ਼ਬਦ ਆਖੇ ਹਨ। ਅਤੇ ਇਹ ਲੋਕ ਇਸਲਾਮ ਕਬੂਲ ਕਰਨ ਤੋਂ ਮਗਰੋਂ ਕਾਫ਼ਿਰ ਹੋ ਗਏ ਅਤੇ ਉਹਨਾਂ ਨੇ ਉਹ ਕੁੱਝ ਕਰਨ ਦਾ ਇਰਾਦਾ ਵੀ ਕੀਤਾ ਜਿਸ ਨੂੰ ਉਹ ਕਰ ਨਹੀਂ ਸਕੇ। ਉਹਨਾਂ ਦਾ ਸਾਰਾ ਕਰੋਪ ਇਸ ਗੱਲ ਦਾ ਸੀ ਕਿ ਅੱਲਾਹ ਨੇ ਅਤੇ ਉਸ ਦੇ ਰਸੂਲ ਨੇ ਆਪਣੇ ਫ਼ਜ਼ਲਾਂ ਨਾਲ ਉਹਨਾਂ (ਮੁਸਲਮਾਨਾਂ) ਨੂੰ ਰਜਾ ਕਿਉਂ ਦਿੱਤਾ? ਜੇਕਰ ਇਹ ਹੁਣ ਵੀ ਤੌਬਾ ਕਰ ਲੈਣ ਤਾਂ ਇਹਨਾਂ ਲਈ ਵਧੀਆ ਗੱਲ ਹੈ, ਜੇ ਇਹ ਮੂੰਹ ਮੋੜਣਗੇ ਤਾਂ ਅੱਲਾਹ ਇਹਨਾਂ ਨੂੰ ਸੰਸਾਰ ਵਿਚ ਵੀ ਤੇ ਆਖ਼ਿਰਤ ਵਿਚ ਵੀ ਦੁਖ ਭਰਿਆ ਅਜ਼ਾਬ ਦੇਵੇਗਾ ਅਤੇ ਧਰਤੀ ’ਤੇ ਉਹਨਾਂ ਦਾ ਕੋਈ ਵੀ ਹਮਾਇਤੀ ਤੇ ਸਹਾਈ ਨਾ ਹੋਵੇਗਾ।"},{"id":75,"translation":"ਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ ਬਚਨ ਕੀਤੇ ਸੀ ਕਿ ਜੇ ਅੱਲਾਹ ਸਾਨੂੰ ਆਪਣੇ ਫ਼ਜ਼ਲਾਂ ਤੇ ਮਿਹਰਾਂ ਨਾਲ ਨਿਵਾਜ਼ੇ ਤਾਂ ਅਸੀਂ ਜ਼ਰੂਰ ਹੀ ਸਦਕਾ ਖ਼ੈਰਾਤ ਦੇਵਾਂਗੇ ਅਤੇ ਅਸੀਂ ਵੀ ਨੇਕ ਲੋਕਾਂ ਵਿੱਚੋਂ ਹੋਵਾਂਗੇ।"},{"id":76,"translation":"ਪਰ ਜਦੋਂ ਅੱਲਾਹ ਨੇ ਉਹਨਾਂ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ ਤਾਂ ਇਹ ਕੰਜੂਸੀ ਕਰਨ ਲਗ ਪਏ। ਉਹਨਾਂ ਨੇ ਹੱਕ ਤੋਂ ਮੂੰਹ ਮੋੜ ਲਿਆ ਅਤੇ ਆਪਣੇ ਵਚਨਾਂ ਤੋਂ ਫਿਰ ਗਏ।"},{"id":77,"translation":"ਸੋ ਇਹਨਾਂ (ਕਰਤੂਤਾਂ) ਵਜੋਂ ਅੱਲਾਹ ਨੇ ਉਹਨਾਂ ਦੇ ਦਿਲਾਂ ਵਿਚ ਨਿਫ਼ਾਕ (ਦੋਗਲਾਪਣ) ਪਾ ਕੇ ਓਦੋਂ ਤਕ ਸਜ਼ਾ ਦਿੱਤੀ ਜਦੋਂ ਤਕ ਅੱਲਾਹ ਨਾਲ ਉਹਨਾਂ ਦੀ ਮਿਲਣੀ ਨਾ ਹੋ ਜਾਵੇ। ਕਿਉਂ ਜੋ ਉਹਨਾਂ ਨੇ ਅੱਲਾਹ ਨਾਲ ਕੀਤੇ ਵਚਨਾਂ ਦੇ ਉਲਟ ਕੀਤਾ ਹੈ ਅਤੇ ਉਹ ਝੂਠ ਵੀ ਬੋਲਦੇ ਸਨ।"},{"id":78,"translation":"ਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।"},{"id":79,"translation":"ਜਿਹੜੇ ਲੋਕ ਉਹਨਾਂ ਮੁਸਲਮਾਨਾਂ ਨੂੰ ਮਿਹਣੇ ਦਿੰਦੇ ਹਨ ਜਿਹੜੇ ਦਿਲ ਖੋਲ ਕੇ ਖ਼ੈਰਾਤ ਕਰਦੇ ਹਨ ਅਤੇ ਉਹ (ਗ਼ਰੀਬ) ਲੋਕ ਜਿਨ੍ਹਾਂ ਕੋਲ ਮਿਹਨਤ ਮਜ਼ਦੂਰੀ ਛੁੱਟ ਕੁੱਝ ਨਹੀਂ (ਥੋੜ੍ਹੀ ਖ਼ੈਰਾਤ ਦੇਣ ਕਾਰਨ ਉਹਨਾਂ ਦਾ ਮਖੌਲ ਉਡਾਉਂਦੇ ਹਨ ਤਾਂ (ਕਿਆਮਤ ਦਿਹਾੜੇ) ਅੱਲਾਹ ਵੀ ਉਹਨਾਂ ਦਾ ਮਖੌਲ ਉਡਾਵੇਗਾ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।"},{"id":80,"translation":"(ਹੇ ਨਬੀ!) ਤੁਸੀਂ ਇਹਨਾਂ (ਮੁਨਾਫ਼ਿਕਾਂ) ਲਈ ਭਾਵੇਂ ਮੁਆਫ਼ੀ ਦੀ ਦੁਆ ਕਰੋ ਜਾਂ ਨਾ ਕਰੋ (ਇਕ ਬਰਾਬਰ ਹੈ) ਜੇ ਤੁਸੀਂ ਸੱਤਰ ਵਾਰ ਵੀ ਇਹਨਾਂ ਲਈ ਮੁਆਫ਼ੀ ਦੀ ਬੇਨਤੀ ਕਰੋ ਤਾਂ ਵੀ ਅੱਲਾਹ ਇਹਨਾਂ ਨੂੰ ਮੁਆਫ਼ ਨਹੀਂ ਕਰੇਗਾ। ਇਹ ਇਸ ਲਈ ਕਿਉਂ ਜੋ ਇਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਨਾਲ ਕੁਫ਼ਰ ਕੀਤਾ ਹੈ। ਅਜਿਹੇ ਝੂਠੇ ਲੋਕਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।"},{"id":81,"translation":"ਜਿਹੜੇ ਲੋਕਾਂ ਨੂੰ ਪਿੱਛੇ ਰਹਿ ਜਾਣ ਦੀ ਛੂਟ ਦੇ ਦਿੱਤੀ ਗਈ ਸੀ ਉਹ ਅੱਲਾਹ ਦੇ ਰਸੂਲ (ਸ:) ਦੇ (ਜੰਗ ਵਿਚ) ਜਾਣ ਮਗਰੋਂ ਆਪਣੇ ਬੈਠੇ ਰਹਿਣ ’ਤੇ ਹੀ ਖ਼ੁਸ਼ ਹਨ, ਉਹਨਾਂ ਨੇ ਅੱਲਾਹ ਦੀ ਰਾਹ ਵਿਚ ਆਪਣੀਆਂ ਜਾਨਾਂ ਤੇ ਮਾਲਾਂ ਨਾਲ ਜਿਹਾਦ ਕਰਨਾ ਪਸੰਦ ਨਹੀਂ ਕੀਤਾ ਅਤੇ ਉਹਨਾਂ ਨੇ (ਦੂਜਿਆਂ ਨੂੰ ਵੀ) ਕਿਹਾ ਕਿ ਅਜਿਹੀ ਸਖ਼ਤ ਗਰਮੀ ਵਿਚ (ਜੰਗ ਲਈ) ਨਾ ਨਿਕਲੋ। (ਹੇ ਨਬੀ!) ਤੁਸੀਂ ਇਹਨਾਂ ਨੂੰ ਆਖ ਦਿਓ ਕਿ ਨਰਕ ਦੀ ਅੱਗ ਤਾਂ (ਇਸ ਗਰਮੀ ਤੋਂ ਕੀਤੇ ਵੱਧ ਗਰਮ ਹੈ। ਕਾਸ਼ ਜੇ ਉਹ ਸਮਝਦਾਰ ਹੁੰਦੇ।"},{"id":82,"translation":"ਇਹਨਾਂ ਨੂੰ ਤਾਂ ਚਾਹੀਦਾ ਹੈ ਕਿ ਇਹ ਬਹੁਤ ਹੀ ਘੱਟ ਹੱਸਣ ਅਤੇ ਵੱਧ ਰੋਣ ਕਿਉਂ ਜੋ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲਨਾ ਹੈ, ਜੋ ਉਹ ਕਮਾਉਂਦੇ ਸਨ।"},{"id":83,"translation":"(ਹੇ ਨਬੀ!) ਜੇ ਅੱਲਾਹ ਇਹਨਾਂ (ਮੁਨਾਫ਼ਿਕਾਂ) ਵਿਚਾਲੇ ਤੁਹਾਨੂੰ ਫੇਰ ਮੁੜ ਲੈ ਆਵੇ ਅਤੇ ਜੇ ਭਵਿੱਖ ਵਿਚ ਉਹਨਾਂ ’ਚੋਂ ਕੋਈ ਟੋਲੀ ਜਿਹਾਦ ਵਿਚ ਜਾਣ ਲਈ ਤੁਹਾਥੋਂ ਆਗਿਆ ਮੰਗੇ ਤਾਂ ਤੁਸੀਂ ਕਹਿ ਦਿਓ ਕਿ ਤੁਸੀਂ ਮੇਰੇ ਸੰਗ (ਜਿਹਾਦ ਲਈ) ਕਦੇ ਵੀ ਨਹੀਂ ਚੱਲ ਸਕਦੇ ਅਤੇ ਨਾ ਹੀ ਮੇਰੇ ਨਾਲ ਰਲ ਕੇ ਦੁਸ਼ਮਨਾਂ ਨਾਲ ਲੜ ਸਕਦੇ ਹੋ, ਤੁਸੀਂ ਤਾਂ ਪਹਿਲਾਂ ਬੈਠੇ ਰਹਿਣ ਨੂੰ ਪਸੰਦ ਕੀਤਾ ਹੈ ਸੋ ਹੁਣ ਵੀ ਤੁਸੀਂ ਪਿੱਛੇ ਰਹਿਣ ਵਾਲਿਆਂ ਨਾਲ ਹੀ ਬੈਠੇ ਰਹੋ।"},{"id":84,"translation":"(ਹੇ ਨਬੀ!) ਜੇ ਇਹਨਾਂ (ਮੁਨਾਫ਼ਿਕਾਂ) ਵਿੱਚੋਂ ਕੋਈ ਮਰ ਜਾਵੇ ਤਾਂ ਤੁਸੀਂ ਉਹਨਾਂ ਲਈ ਕਦੇ ਵੀ ਜਨਾਜ਼ੇ ਦੀ ਨਮਾਜ਼ ਨਹੀਂ ਪੜ੍ਹਣੀ ਅਤੇ ਨਾ ਹੀ ਉਸ ਦੀ ਕਬਰ ’ਤੇ (ਦੁਆ ਲਈ) ਖੜਾ ਹੋਣਾ ਹੈ। ਕਿਉਂ ਜੋ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਮਰਨ ਵੇਲੇ ਵੀ ਉਹ ਝੂਠੇ ਸੀ।"},{"id":85,"translation":"(ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।"},{"id":86,"translation":"ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।"},{"id":87,"translation":"ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।"},{"id":88,"translation":"ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।"},{"id":89,"translation":"ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।"},{"id":90,"translation":"ਬੱਦੂਆਂ ਵਿੱਚੋਂ ਬਥੇਰਿਆਂ ਨੇ ਬਹਾਨੇ ਘੜ੍ਹੇ ਕਿ ਉਹਨਾਂ (ਜੰਗ ਤੋਂ)ਨੂੰ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਬੈਠੇ ਰਹਿਣ। ਇਹ ਉਹ ਲੋਕ ਹਨ ਜਿਨ੍ਹਾਂ ਨੇ ਅੱਲਾਹ ਅਤੇ ਉਸ ਦੇ ਰਸੂਲ ਨੂੰ ਝੂਠ ਬੋਲਿਆ ਸੀ। ਇਹ ਜਿੰਨੇ ਵੀ ਕਾਫ਼ਿਰ ਹਨ ਇਹਨਾਂ ਸਭ ਨੂੰ ਦੁਖਦਾਈ ਮਾਰ ਪਵੇਗੀ।"},{"id":91,"translation":"ਕਮਜ਼ੋਰਾਂ, ਰੋਗੀਆਂ ਅਤੇ ਬੁੱਢਿਆਂ ਲਈ ਅਤੇ ਉਹਨਾਂ ਲਈ ਜਿਨ੍ਹਾਂ ਦੇ ਪੱਲੇ ਖ਼ਰਚ ਕਰਨ ਨੂੰ ਕੁੱਝ ਵੀ ਨਹੀਂ, ਉਹਨਾਂ ਲਈ ਇਸ ਹਾਲਤ ਵਿਚ ਪਿੱਛੇ ਰਹਿਣ ਵਿਚ ਕੁਝ ਵੀ ਹਰਜ ਨਹੀਂ, ਜੇ ਉਹ ਅੱਲਾਹ ਤੇ ਉਸ ਦੇ ਰਸੂਲ ਦੇ ਸ਼ੁਭ ਚਿੰਤਕ ਬਣ ਕੇ ਰਹਿਣ,[14] ਅਜਿਹੇ ਨੇਕ ਲੋਕਾਂ ਲਈ ਜਿਹਾਦ ਵਿਚ ਨਾ ਜਾਣ ’ਤੇ ਕੋਈ ਦੋਸ਼ ਨਹੀਂ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।","footnotes":"[14] ਨਬੀ (ਸ:) ਨੇ ਫ਼ਰਮਾਇਆ ਕਿ ਦੀਨ ਵਿਚ ਖ਼ੈਰ ਖ਼੍ਵਾਹੀ ਇਖ਼ਲਾਸ ਤੇ ਸਚਾਈ ਦਾ ਨਾਂ ਹੈ ਅਤੇ ਇਹ ਅੱਲਾਹ ਦੇ ਲਈ ਅਤੇ ਉਸ ਦੇ ਰਸੂਲ ਲਈ ਅਤੇ ਸਮੇਂ ਦੇ ਇਮਾਮਾਂ ਲਈ ਅਤੇ ਆਮ ਲੋਕਾਂ ਲਈ ਹੈ। (ਸਹੀ ਮੁਸਲਿਮ, ਹਦੀਸ: 55) ● ਅੱਲਾਹ ਦੇ ਲਈ ਭਲਾਈ ਦੀ ਚਾਹਤ ਰਖਣਾ ਇਹ ਹੈ ਕਿ ਉਸ ਦੇ ਅੱਗੇ ਝੁਕਿਆ ਜਾਵੇ ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ, ਉਸ ਦੇ ਕਲਮੇ ਨੂੰ ਚੜਦੀ ਕਲਾਂ ਵਿਚ ਰੱਖਣ ਲਈ ਜਿਹਾਦ ਕੀਤਾ ਜਾਵੇ। ਉਸ ਨਾਲ ਮੁਹੱਬਤ ਕੀਤੀ ਜਾਵੇ ਉਸੇ ਤੋਂ ਡਰਿਆ ਜਾਵੇ। ਅੱਲਾਹ ਦੇ ਰਸੂਲ ਨਾਲ ਭਲਾਈ ਇਹ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਅਤੇ ਉਸ ਦੀ ਸੁਨੰਤ ਦੀ ਪਾਲਣਾ ਕੀਤੀ ਜਾਵੇ। ਮੁਸਲਮਾਨ ਹਾਕਮਾਂ ਦੀ ਭਲਾਈ ਚਾਹੁਣਾ ਇਹ ਹੈ ਕਿ ਉਹਨਾਂ ਦੀ ਸਹਾਇਤਾ ਕੀਤੀ ਜਾਵੇ ਕਿ ਉਹ ਮੁਸਲਮਾਨਾਂ ਦੀ ਸਹੀ ਅਗਵਾਈ ਕਰ ਸਕਣ। ਆਮ ਮੁਸਲਮਾਨਾਂ ਦੀ ਭਲਾਈ ਚਾਹੁਣਾ ਇਹ ਹੈ ਕਿ ਉਹਨਾਂ ਨੂੰ ਨੇਕੀ ਦਾ ਹੁਕਮ ਦਿੱਤਾ ਜਾਵੇ ਅਤੇ ਬੁਰਾਈ ਤੋਂ ਰੋਕਿਆ ਜਾਵੇ ਅਤੇ ਉਹਨਾਂ ਨਾਲ ਨਰਮਾਈ ਅਤੇ ਮੁਹੱਬਤ ਵਾਲਾ ਵਿਵਹਾਰ ਹੋਵੇ।"},{"id":92,"translation":"ਹਾਂ ਉਹਨਾਂ ਲਈ ਵੀ (ਨਾ ਜਾਣਦਾ) ਕੋਈ ਦੋਸ਼ ਨਹੀਂ ਜਿਹੜੇ ਤੁਹਾਡੇ ਵੱਲ ਇਸ ਲਈ ਆਏ ਸੀ ਕਿ ਤੁਸੀਂ ਉਹਨਾਂ ਲਈ ਕਿਸੇ ਸਵਾਰੀ ਦਾ ਪ੍ਰਬੰਧ ਕਰ ਦਿਓ ਤਾਂ ਤੁਸੀਂ ਆਖਦੇ ਹੋ ਕਿ ਮੈਂ ਤੁਹਾਡੇ ਲਈ ਕਿਸੇ ਸਵਾਰੀ ਦਾ ਪ੍ਰਬੰਧ ਨਹੀਂ ਕਰ ਸਕਦਾ ਤਾਂ ਉਹ ਅਫਸੋਸ ਕਰਦੇ ਹੋਏ ਆਪਣੀਆਂ ਅੱਖਾਂ ਵਿਚ ਹੰਝੂ ਲੈਕੇ ਮੁੜ ਗਏ ਕਿ ਉਹਨਾਂ ਕੋਲ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਨ ਲਈ ਕੁੱਝ ਵੀ ਨਹੀਂ।"},{"id":93,"translation":"(ਹੇ ਨਬੀ!) ਦੋਸ਼ੀ ਤਾਂ ਉਹ ਲੋਕ ਹਨ ਜਿਹੜੇ ਦੌਲਤਮੰਦ ਹੁੰਦੇ ਹੋਏ ਵੀ ਤੁਹਾਥੋਂ (ਜੰਗ ਵਿਚ ਨਾ ਜਾਣ) ਦੀ ਆਗਿਆ (ਛੁੱਟੀ) ਮੰਗਦੇ ਹਨ ਅਤੇ ਇਹ ਘਰਾਂ ਵਿਚ ਜ਼ਨਾਨੀਆਂ ਨਾਲ ਬੈਠਣਾ ਪਸੰਦ ਕਰਦੇ ਹਨ।[15] ਇਹਨਾਂ ਦੇ ਦਿਲਾਂ ’ਤੇ ਅੱਲਾਹ ਨੇ ਮੋਹਰਾਂ ਲਾ ਛੱਡੀਆਂ ਹਨ ਜਿਸ ਨੂੰ ਉਹ ਜਾਣਦੇ ਵੀ ਨਹੀਂ।","footnotes":"[15] ਇਸ ਵਿਚ ਮੁਨਾਫ਼ਿਕਾਂ ਦਾ ਜਿਹਾਦ ਤੋਂ ਬਚਨ ਦੀ ਚਰਚਾ ਕੀਤੀ ਗਈ ਹੈ ਜਿਸ ਤੋਂ ਪਤਾ ਚਲਦਾ ਹੈ ਕਿ ਜਿਹਾਦ ਵਿਚ ਸਹੀ ਅਰਥਾਂ ਵਿਚ ਉਹੀਓ ਹਿੱਸਾ ਲੈ ਸਕਦਾ ਹੈ ਜਿਸ ਨੂੰ ਦੁਨਿਆ ਦੀ ਚਾਹਤ ਨਾ ਹੋਵੇ। ਹਜ਼ਰਤ ਅਬੂ-ਹੁਰੈਰਾ ਦਾ ਕਹਿਣਾ ਹੈ ਕਿ ਮੈਨੇ ਨਬੀ (ਸ:) ਨੂੰ ਇਹ ਫ਼ਰਮਾਉਂਦੇ ਸੁਨਿਆ ਕਿ ਇਕ ਨਬੀ ਜਿਹਾਦ ਲਈ ਨਿਕਲੇ ਤਾਂ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਕੇ ਮੇਰੇ ਨਾਲ ਉਹ ਵਿਅਕਤੀ ਨਾ ਜਾਵੇ ਜਿਸ ਨੇ ਹੁਣੇ ਹੁਣੇ ਕਿਸੇ ਜ਼ਨਾਨੀ ਨਾਲ ਵਿਆਹ ਕਰਵਾਇਆ ਹੈ ਅਤੇ ਉਹ ਅਜੇ ਤਕ ਆਪਣੀ ਪਤਨੀ ਨਾਲ ਸ਼ਰੀਰਿਕ ਸੰਬੰਧ ਨਹੀਂ ਬਣਾ ਸਕਿਆ ਅਤੇ ਉਹ ਇਹ ਸੰਬੰਧ ਬਣਾਉਣਾ ਚਾਹੁੰਦਾ ਹੈ। ਨਾ ਹੀ ਉਹ ਵਿਅਕਤੀ ਜਾਵੇ ਜਿਸ ਨੇ ਘਰ ਬਣਾਇਆ ਹੈ ਪਰ ਅਜੇ ਉਸ ਦੀ ਛੱਤ ਨਹੀਂ ਪਾਈ। ਨਾ ਹੀ ਉਹ ਵਿਅਕਤੀ ਜਾਵੇ ਜਿਸ ਨੇ ਗੱਭਣ ਉਂਠਨੀਆਂ ਤੇ ਬਕਰੀਆਂ ਖ਼ਰੀਦੀਆਂ ਹਨ ਅਤੇ ਉਹ ਉਹਨਾਂ ਦੇ ਬੱਚੇ ਜਮੱਣ ਦੀ ਆਸ ਵਿਚ ਹੈ, ਫੇਰ ਉਹ ਜਿਹਾਦ ਵਿਚ ਚਲੇ ਗਏ। (ਸਹੀ ਬੁਖ਼ਾਰੀ, ਹਦੀਸ: 3124)"},{"id":94,"translation":"(ਹੇ ਨਬੀ!) ਜਦੋਂ ਤੁਸੀਂ ਇਹਨਾਂ ਕੋਲ (ਜੰਗ) ਤੋਂ ਮੁੜ ਆਉਗੇ, ਫੇਰ ਇਹ (ਮੁਨਾਫ਼ਿਕ) ਲੋਕ ਤੁਹਾਡੇ ਹਜ਼ੂਰ ਬਹਾਨੇ ਪੇਸ਼ ਕਰਨਗੇ (ਹੇ ਨਬੀ!) ਤੁਸੀਂ ਆਖ ਦਿਓ ਕਿ ਬਹਾਨੇ ਨਾ ਬਣਾਓ, ਅਸੀਂ ਤੁਹਾਡੇ ’ਤੇ ਕਦੇ ਵੀ ਵਿਸ਼ਵਾਸ ਨਹੀਂ ਕਰਾਂਗੇ। ਅੱਲਾਹ ਸਾਨੂੰ ਤੁਹਾਡੇ ਬਾਰੇ ਸਭ ਦਸ ਚੁੱਕਿਆ ਹੈ ਅਤੇ ਅੱਗੇ ਲਈ ਵੀ ਅੱਲਾਹ ਤੇ ਉਸ ਦਾ ਰਸੂਲ ਤੁਹਾਡੀਆਂ ਕਰਤੂਤਾਂ ਵੇਖ ਲੈਣਗੇ, ਤੁਸੀਂ ਉਸੇ ਵੱਲ ਪਰਤੇ ਜਾਓਗੇ ਜਿਹੜਾ ਗੁਪਤ ਅਤੇ ਜ਼ਾਹਿਰ ਹਰ ਚੀਜ਼ ਜਾਣਨ ਵਾਲਾ ਹੈ ਫੇਰ ਉਹ ਤੁਹਾਨੂੰ ਦੱਸ ਦੇਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":95,"translation":"ਜਦੋਂ ਤੁਸੀਂ ਉਹਨਾਂ ਦੇ ਕੋਲ ਮੁੜ ਆਵੋਗੇ, ਫੇਰ ਹੁਣ ਉਹ (ਮੁਨਾਫ਼ਿਕ) ਤੁਹਾਡੇ ਸਾਹਮਣੇ ਅੱਲਾਹ ਦੀਆਂ ਕਸਮਾਂ ਖਾ ਜਾਣਗੇ ਤਾਂ ਜੋ ਤੁਸੀਂ ਉਹਨਾਂ ਨੂੰ ਮੁਆਫ਼ ਕਰ ਦਿਓ, ਸੋ ਤੁਸੀਂ ਉਹਨਾਂ ਤੋਂ ਅਣਦੇਖੀ ਹੀ ਕਰੋ। ਬੇਸ਼ੱਕ ਉਹ ਲੋਕ ਬਹੁਤ ਹੀ ਨਾ-ਪਾਕ ਹਨ[16] ਅਤੇ ਉਹਨਾਂ ਦਾ ਟਿਕਾਣਾ ਨਰਕ ਹੈ, ਇਹ ਸਜ਼ਾ ਉਹਨਾਂ ਦੀਆਂ ਕਰਤੂਤਾਂ ਕਾਰਨ ਹੈ, ਜੋ ਉਹ ਕਰਦੇ ਸਨ।","footnotes":"[16] ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 28/9"},{"id":96,"translation":"ਉਹ ਤੁਹਾਡੇ ਸਾਹਮਣੇ ਇਸ ਲਈ ਕਸਮਾਂ ਖਾਣਗੇ ਤਾਂ ਜੋ ਤੁਸੀਂ ਉਹਨਾਂ ਤੋਂ ਰਾਜ਼ੀ ਹੋ ਜਾਓ। ਜੇ ਤੁਸੀਂ (ਹੇ ਨਬੀ!) ਉਨ੍ਹਾਂ ਤੋਂ ਰਾਜ਼ੀ ਹੋ ਵੀ ਜਾਓ ਤਾਂ ਅੱਲਾਹ ਤਾਂ ਅਜਿਹੇ ਲੋਕਾਂ ਤੋਂ ਰਾਜ਼ੀ ਨਹੀਂ ਹੋਵੇਗਾ ਜਿਹੜੇ ਨਾ-ਫ਼ਰਮਾਨ ਹਨ।"},{"id":97,"translation":"ਦੇਹਾਤੀ ਲੋਕ ਇਨਕਾਰ ਤੇ ਨਿਫ਼ਾਕ (ਦੋਰੰਗੀ) ਵਿਚ ਵਧੇਰੇ ਕਰੜੇ ਹਨ, ਇਹਨਾਂ ਦਾ ਇੰਜ ਹੋਣਾ ਸੁਭਾਵਿਕ ਹੈ ਕਿਉਂ ਜੋ ਇਹਨਾਂ ਨੂੰ ਉਹਨਾਂ ਹੁਕਮਾਂ ਦਾ ਗਿਆਨ ਹੀ ਨਹੀਂ ਜਿਹੜੇ ਅੱਲਾਹ ਨੇ ਆਪਣੇ ਰਸੂਲ ’ਤੇ ਨਾਜ਼ਿਲ ਕੀਤੇ ਹਨ। ਅੱਲਾਹ ਬਹੁਤ ਹੀ ਗਿਆਨ ਵਾਲਾ ਹੈ ਅਤੇ ਹਿਕਮਤ ਵਾਲਾ (ਸੂਝਵਾਣ) ਹੈ।"},{"id":98,"translation":"ਇਹਨਾਂ ਦੇਹਾਤੀਆਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਉਹ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਉਸ ਨੂੰ ਤਾਵਾਨ (ਜੁਰਮਾਨਾ) ਸਮਝਦੇ ਹਨ ਅਤੇ ਤੁਹਾਡੇ ਮੁਸਲਮਾਨਾਂ ਲਈ ਬੁਰੇ ਸਮੇਂ ਲਈ ਉਡੀਕ ਵਾਣ ਰਹਿਣਦੇ ਹਨ ਜਦ ਕਿ ਬੁਰਾ ਸਮੇਂ ਤਾਂ ਇਹਨਾਂ ’ਤੇ ਹੀ ਆਉਣ ਵਾਲਾ ਹੈ। ਅੱਲਾਹ ਹਰ ਗੱਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":99,"translation":"ਕੁੱਝ ਦੇਹਾਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰਖਦੇ ਹਨ ਅਤੇ ਜੋ ਵੀ ਖ਼ਰਚ ਕਰਦੇ ਹਨ ਉਸ ਨੂੰ ਅੱਲਾਹ ਦੇ ਨੇੜੇ ਹੋਣ ਦਾ ਸਾਧਨ ਸਮਝਦੇ ਹਨ ਅਤੇ ਰਸੂਲ ਦੀਆਂ ਦੁਆਵਾਂ ਦਾ ਸਾਧਨ ਸਮਝਦੇ ਹਨ। ਇਹਨਾਂ ਦਾ (ਅੱਲਾਹ ਦੀ ਰਾਹ ਵਿਚ ਖ਼ਰਚ ਕਰਨਾ ਜ਼ਰੂਰ ਹੀ ਨੇੜਤਾ ਦਾ ਸਾਧਨ ਬਣੇਗਾ ਅਤੇ ਉਹਨਾਂ ਨੂੰ ਅੱਲਾਹ ਜ਼ਰੂਰ ਹੀ ਆਪਣੀ ਰਹਿਮਤ ਵਿਚ ਦਾਖ਼ਲ ਕਰੇਗਾ। ਅੱਲਾਹ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।"},{"id":100,"translation":"(ਇਸਲਾਮ) ਕਬੂਲ ਕਰਨ ਵਿਚ ਪਹਿਲ ਕਰਨ ਵਾਲੇ ਮਹਾਜਰ ਅਤੇ ਅਨਸਾਰ (ਸਹਾਈ) ਅਤੇ ਉਹ ਲੋਕ ਜਿਨ੍ਹਾਂ ਨੇ ਨੇਕ ਦਿਲੀ ਨਾਲ ਉਹਨਾਂ (ਅੱਲਾਹ ਤੇ ਰਸੂਲ) ਦੀ ਪੈਰਵੀ ਕੀਤੀ, ਅੱਲਾਹ ਉਹਨਾਂ ਸਭ ਤੋਂ ਰਾਜ਼ੀ ਹੋਇਆ ਅਤੇ ਉਹ ਵੀ ਸਾਰੇ ਉਸ (ਅੱਲਾਹ) ਤੋਂ ਰਾਜ਼ੀ ਹੋ ਗਏ। ਅੱਲਾਹ ਨੇ ਉਹਨਾਂ ਲਈ ਉਹ ਬਾਗ਼ ਤਿਆਰ ਕੀਤੇ ਹੋਏ ਹਨ, ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਅਸਲੀ ਕਾਮਯਾਬੀ ਹੈ।"},{"id":101,"translation":"ਤੁਹਾਡੇ ਆਲੇ-ਦੁਆਲੇ ਜਿਹੜੇ ਦੇਹਾਤੀ (ਬੱਦੂ) ਹਨ ਇਹਨਾਂ ਵਿੱਚੋਂ ਕੁੱਝ ਮੁਨਾਫ਼ਿਕ ਹਨ ਅਤੇ ਕੁੱਝ ਮਦੀਨੇ ਦੇ ਵਸਨੀਕ ਵੀ ਆਪਣੇ ਨਿਫ਼ਾਕ (ਦੋਗਲੇਪਣ) ’ਤੇ ਅੜੇ ਹੋਏ ਹਨ। (ਹੇ ਨਬੀ!) ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਜਾਣਦੇ ਹਾਂ, ਅਸੀਂ ਛੇਤੀ ਹੀ ਉਹਨਾਂ ਨੂੰ ਦੋਹਰੀ ਸਜ਼ਾ ਦਿਆਂਗੇ, ਫੇਰ ਉਹ ਬਹੁਤ ਹੀ ਵੱਡੇ ਅਜ਼ਾਬ ਵੱਲ ਪਰਤਾਏ ਜਾਣਗੇ।"},{"id":102,"translation":"ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।[17] ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।","footnotes":"[17] ਇਸ ਹਦੀਸ ਵਿਚ ਇਸ ਆਇਤ ਦੀ ਵਿਆਖਿਆ ਇੰਜ ਕੀਤੀ ਗਈ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਇਕ ਰਾਤ ਮੇਰੇ ਕੋਲ ਦੋ ਫ਼ਰਿਸ਼ਤੇ ਆਏ ਅਤੇ ਮੈਨੂੰ ਜਗਾ ਕੇ ਅਜਿਹੇ ਸ਼ਹਿਰ ਵਲ ਲੈ ਗਏ ਜਿਹੜਾ ਸੋਨੇ ਅਤੇ ਚਾਂਦੀ ਦੀਆਂ ਇੱਟਾਂ ਨਾਲ ਉਸਾਰਿਆ ਹੋਇਆ ਸੀ। ਉੱਥੇ ਸਾਨੂੰ ਅਜਿਹੇ ਲੋਕ ਮਿਲੇ ਜਿਨ੍ਹਾਂ ਦੇ ਅੱਧੇ ਸ਼ਰੀਰ ਦਿਸਣ ਵਿਚ ਸੁਹਣੇ ਲਗਦੇ ਸੀ ਅਤੇ ਅੱਧੇ ਭੇੜੇ। ਫ਼ਰਿਸ਼ਤਿਆਂ ਨੇ ਉਹਨਾਂ ਨੂੰ ਕਿਹਾ ਕਿ ਇਸ ਨਹਿਰ ਵਿਚ ਦਾਖ਼ਿਲ ਹੋ ਜਾਓ ਸੋ ਉਹ ਉਸ ਵਿਚ ਦਾਖ਼ਿਲ ਹੋ ਗਏ ਜਦੋਂ ਉਹ ਵਾਪਿਸ ਆਏ ਤਾਂ ਉਹਨਾਂ ਦੀ ਬਦਸੂਰਤੀ ਖ਼ਤਮ ਹੋ ਚੁੱਕੀ ਸੀ ਅਤੇ ਉਹ ਬਹੁਤ ਹੀ ਸੋਹਣੇ ਬਣ ਗਏ ਸੀ। ਫ਼ਰਿਸ਼ਤਿਆਂ ਨੇ ਮੈਨੂੰ ਆਖਿਆ ਕਿ ਇਹ ਬਾਗ਼ੇ ਅਦਨ ਹੈ ਅਤੇ ਇਹੋ ਤੁਹਾਡਾ ਨਿਵਾਸ ਸਥਾਨ ਹੈ। ਫੇਰ ਉਹਨਾਂ ਫ਼ਰਿਸ਼ਤਿਆ ਨੇ ਕਿਹਾ ਕਿ ਇਹ ਲੋਕ ਜਿਨ੍ਹਾਂ ਦੇ ਅੱਧੇ ਸ਼ਰੀਰ ਸੋਹਣੇ ਸੀ ਅਤੇ ਅੱਧੇ ਭੇੜੇ ਸੀ ਇਹ ਅਜਿਹੇ ਲੋਕ ਸੀ ਜਿਹੜੇ ਚੰਗੇ ਅਤੇ ਮਾੜੇ ਦੋਨਾ ਤਰ੍ਹਾਂ ਦੇ ਕੰਮ ਕਰਦੇ ਸੀ ਪਰ ਅੱਲਾਹ ਨੇ ਉਹਨਾਂ ਨੂੰ ਮੁਆਫ਼ ਕਰ ਦਿੱਤਾ। (ਸਹੀ ਬੁਖ਼ਾਰੀ, ਹਦੀਸ 4674)"},{"id":103,"translation":"(ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।"},{"id":104,"translation":"ਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।"},{"id":105,"translation":"(ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ।"},{"id":106,"translation":"ਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ।"},{"id":107,"translation":"ਕੁੱਝ ਲੋਕ ਉਹ ਵੀ ਹਨ ਜਿਨ੍ਹਾਂ ਨੇ ਇਸ ਲਈ ਮਸੀਤ ਬਣਵਾਈ ਸੀ ਤਾਂ ਜੋ (ਮੁਸਲਮਾਨਾਂ ਨੂੰ) ਨੁਕਸਾਨ ਪਹੁੰਚਾਉਣ, ਕੁਫ਼ਰ ਨੂੰ ਵਧਾਉਣ ਅਤੇ ਮੁਸਲਮਾਨਾਂ ਵਿਚ ਫੁੱਟ ਪਾਉਣ ਅਤੇ ਉਸ ਵਿਅਕਤੀ ਲਈ ਘਾਤ ਦਾ ਪ੍ਰਬੰਧ ਕਰਨ ਜਿਹੜਾ ਇਸ ਤੋਂ ਪਹਿਲਾਂ ਅੱਲਾਹ ਅਤੇ ਉਸ ਦੇ ਰਸੂਲ ਦੇ ਵਿਰੁੱਧ ਲੜ ਚੁੱਕਿਆ ਹੈ। ਉਹ ਕਸਮਾਂ ਖਾ ਖਾ ਕੇ ਆਖਣਗੇ ਕਿ ਸਾਡਾ ਇਰਾਦਾ ਤਾਂ ਭਲਾਈ ਕਰਨਾ ਸੀ। ਅੱਲਾਹ ਗਵਾਹੀ ਦਿੰਦਾ ਹੈ ਕਿ ਬੇਸ਼ੱਕ ਉਹ ਉੱਕਾ ਹੀ ਝੂਠੇ ਹਨ।"},{"id":108,"translation":"(ਹੇ ਨਬੀ!) ਤੁਸੀਂ ਉਸ ਮਸੀਤ (ਭਾਵ ਮਸਜਿਦੇ ਜ਼ੱਰਾਰ) ਵਿਚ ਕਦੇ ਵੀ ਖੜੇ ਨਾ ਹੋਣਾ। ਹਾਂ! ਜਿਸ ਮਸੀਤ ਦੀ ਨੀਂਹ ਪਹਿਲੇ ਹੀ ਦਿਨ ਤੋਂ ਤਕਵੇ ’ਤੇ (ਭਾਵ ਨੇਕ ਨਿੱਯਤੀ) ਨਾਲ ਰੱਖੀ ਗਈ ਹੋਵੇ, ਉਹੀ (ਮਸੀਤ) ਇਸ ਯੋਗ ਹੈ ਕਿ ਉਸ ਵਿਚ ਤੁਸੀਂ (ਨਮਾਜ਼ ਲਈ) ਖੜੇ ਹੋਵੋ, ਇਸ ਵਿਚ ਅਜਿਹੇ ਲੋਕ ਵੀ ਹਨ ਜਿਹੜੇ ਪਾਕ ਰਹਿਣਾ ਪਸੰਦ ਕਰਦੇ ਹਨ। ਅੱਲਾਹ ਵੀ ਪਾਕ ਰਹਿਣ ਵਾਲਿਆਂ ਨੂੰ ਹੀ ਪਸੰਦ ਕਰਦਾ ਹੈ।"},{"id":109,"translation":"ਕੀ ਉਹ ਵਿਅਕਤੀ ਵਧੀਆ ਹੈ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਅੱਲਾਹ ਦੇ ਡਰ-ਭੈ ਅਤੇ ਉਸ ਦੀ ਰਜ਼ਾ ਲਈ ਰੱਖੀ ਹੋਵੇ ਜਾਂ ਉਹ ਵਿਅਕਤੀ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਕਿਸੇ ਦਰਿਆ ਦੇ ਕੰਡੇ ’ਤੇ ਰੱਖੀ ਹੋਵੇ, ਜਿਹੜੀ ਡਿੱਗਣ ਵਾਲੀ ਹੋਵੇ, ਫਿਰ ਉਹ ਉਸ ਨੂੰ ਲੈਕੇ ਨਰਕ ਦੀ ਅੱਗ ਵਿਚ ਡਿਗ ਜਾਵੇ। ਅੱਲਾਹ ਅਜਿਹੇ ਜ਼ਾਲਮਾਂ ਨੂੰ ਸਮਝ ਨਹੀਂ ਦਿੰਦਾ।"},{"id":110,"translation":"ਉਹਨਾਂ ਦੀ ਉਸਾਰੀ ਹੋਈ ਇਮਾਰਤ ਸਦਾ ਲਈ ਉਹਨਾਂ ਦੇ ਮਨਾਂ ਵਿਚ (ਕੰਡਾ ਬਣਕੇ) ਚੁਬਦੀ ਰਹੇਗੀ, ਜੇ ਉਹਨਾਂ ਦੇ ਦਿਲ ਹੀ ਟੋਟੇ-ਟੋਟੇ ਹੋ ਜਾਣ ਤਾਂ ਗੱਲ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸੂਝਵਾਨ ਹੈ।"},{"id":111,"translation":"ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ਤੋਂ ਉਹਨਾਂ ਦੀਆਂ ਜਾਨਾਂ ਅਤੇ ਮਾਲਾਂ ਨੂੰ ਜੰਨਤ ਦੇ ਬਦਲੇ ਖ਼ਰੀਦ ਲਿਆ ਹੈ। ਉਹੀ ਲੋਕੀ ਅੱਲਾਹ ਦੀ ਰਾਹ ਵਿਚ ਲੜਦੇ ਹਨ, ਉਹ ਕਤਲ ਕਰਦੇ ਵੀ ਹਨ ਤੇ ਕਤਲ ਹੁੰਦੇ ਵੀ ਹਨ। ਇਸ ਲਈ (ਜੰਨਤ ਦਾ) ਵਾਅਦਾ ਕੀਤਾ ਗਿਆ ਹੈ, ਜਿਹੜਾ ਤੌਰੈਤ ਇੰਜੀਲ ਤੇ .ਕੁਰਆਨ ਵਿੱਚੋਂ ਹੈ। ਅੱਲਾਹ ਤੋਂ ਵੱਧ ਕੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਾਲਾ ਕੌਣ ਹੈ। ਸੋ (ਹੇ ਮੁਸਲਮਾਨੋ!) ਜਿਹੜਾ ਤੁਸੀਂ ਅੱਲਾਹ ਨਾਲ ਸੌਦਾ ਕੀਤਾ ਹੈ ਇਸ ਲਈ ਖ਼ੁਸ਼ੀਆਂ ਮਨਾਓ ਤੇ ਇਹੋ ਵੱਡੀ ਸਫ਼ਲਤਾ ਹੈ।[18]","footnotes":"[18] ਇਸ ਵਿੱਚ ਜਹਾਦੀ ਮੁਹੱਤਤਾ ਦੱਸੀ ਗਈ ਹੈ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਿਹੜਾ ਵਿਅਕਤੀ ਅੱਲਾਹ ਦੀ ਰਾਹ ਵਿਚ ਜਹਾਦ ਕਰਦਾ ਹੈ ਅਤੇ ਅੱਲਾਹ ਦੀ ਰਾਹ ਵਿਚ ਜਹਾਦ ਅਤੇ ਉਸ ਦੇ ਕਲਮੇ ਦੀ ਪੁਸ਼ਟੀ ਕਰਨ ਉੱਤੇ ਉਸ ਨੂੰ ਘਰੋਂ ਕਡਿਆ ਗਿਆ ਤਾਂ ਅੱਲਾਹ ਉਸ ਦਾ ਜ਼ਾਮਨ ਬਣ ਜਾਂਦਾ ਹੈ ਫੇਰ ਜਾਂ ਤਾਂ ਉਸ ਨੂੰ ਜੰਨਤ ਵਿਚ ਦਾਖ਼ਿਲ ਕਰੇਗਾ ਜਾਂ ਚੰਗਾ ਬਦਲਾ ਅਤੇ ਮਾਲੇ ਗ਼ਨੀਮਤ ਦੇਕੇ ਉਸ ਦੇ ਨਿਵਾਸ ਸਥਾਨ ਤੱਕ ਪਹੁੰਚਾ ਦੇਵੇਗਾ ਜਿਥੇ ਉਹ ਆਇਆ ਸੀ। (ਸਹੀ ਬੁਖ਼ਾਰੀ, ਹਦੀਸ 3123) ● ਇਸੇ ਤਰ੍ਹਾਂ ਜਿਹੜਾ ਕੋਈ ਜਿਹਾਦ ਨਹੀਂ ਕਰਦਾ ਤਾਂ ਉਸ ਦੇ ਲਈ ਕਰੜੀ ਚੇਤਾਵਨੀ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਜਿਹੜਾ ਕੋਈ ਜਿਹਾਦ ਨਹੀਂ ਕਰਦਾ ਤਾਂ ਅੱਲਾਹ ਉਸ ਉੱਤੇ ਜ਼ਿੱਲਤ ਭਾਰੂ ਕਰ ਦਿੰਦਾ ਹੈ। ਅਤੇ ਉਹ ਜ਼ਿੱਲਤ ਉਸ ਤੋਂ ਹਟਾਈ ਨਹੀਂ ਜਾਵੇਗੀ। ਇਥੋਂ ਤੱਕ ਕਿ ਤੁਸੀਂ ਆਪਣੇ ਦੀਨ ਇਸਲਾਮ ਵੱਲ ਮੁੜ ਆਉ। (ਅਬੂ ਦਾਊਦ, ਹਦੀਸ 3462)"},{"id":112,"translation":"ਇਹ ਲੋਕ ਤੌਬਾ ਕਰਨ ਵਾਲੇ, ਇਬਾਦਤ ਕਰਨ ਵਾਲੇ, ਰੱਬ ਦੀ ਪ੍ਰਸੰਸ਼ਾ ਕਰਨ ਵਾਲੇ, ਰੋਜ਼ਾਂ ਰੱਖਣ ਵਾਲੇ, ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੇ, ਬੁਰੀਆਂ ਗੱਲਾਂ ਤੋਂ ਰੋਕਣ ਵਾਲੇ ਅਤੇ ਅੱਲਾਹ ਦੀਆਂ ਹੱਦਾ ਦੀ ਰਾਖੀ ਕਰਨ ਵਾਲੇ ਹਨ। (ਹੇ ਨਬੀ!) ਅਜਿਹੇ ਮੋਮਿਨਾਂ ਨੂੰ (ਜੰਨਤਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾ ਦਿਓ।"},{"id":113,"translation":"ਨਬੀ ਅਤੇ ਦੂਜੇ ਮੁਸਲਮਾਨਾਂ ਲਈ ਇਹ ਗੱਲ ਜਾਇਜ਼ ਨਹੀਂ ਕਿ ਮੁਸ਼ਰਿਕਾਂ ਲਈ ਰੱਬ ਤੋਂ ਬਖ਼ਸ਼ਿਸ਼ ਦੀ ਦੁਆ ਕਰਨ ਭਾਵੇਂ ਉਹ ਉਹਨਾਂ ਦੇ ਸਕੇ-ਸੰਬੰਧੀ ਹੀ ਕਿਉਂ ਨਾ ਹੋਣ ਜਦ ਕਿ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਉਹ ਲੋਕੀ ਨਰਕੀ ਹਨ।"},{"id":114,"translation":"ਰਹੀ ਗੱਲ ਇਬਰਾਹੀਮ ਦਾ ਆਪਣੇ ਪਿਤਾ ਲਈ ਖਿਮਾ ਦੀ ਦੁਆ ਮੰਗਣ ਦੀ ਉਹ ਤਾਂ ਕੇਵਲ ਇਕ ਵਚਨ ਸੀ ਜਿਹੜਾ (ਇਬਰਾਹੀਮ) ਨੇ ਉਸ ਨਾਲ ਕਰ ਲਿਆ ਸੀ। ਜਦੋਂ ਉਸ ਨੇ ’ਤੇ ਇਹ ਗੱਲ ਸ਼ਪੱਸ਼ਟ ਹੋ ਗਈ ਕਿ ਉਹ ਤਾਂ ਅੱਲਾਹ ਦਾ ਦੁਸ਼ਮਨ ਹੈ ਤਾਂ ਉਹ (ਇਬਰਾਹੀਮ ਆਪਣੇ ਪਿਤਾ ਤੋਂ) ਅਬਾਜ਼ਾਰ ਹੋ ਗਿਆ।[19] ਹਕੀਕਤ ਇਹੋ ਹੈ ਕਿ ਇਬਰਾਹੀਮ ਬਹੁਤ ਹੀ ਕੌਮਲ ਹਿਰਦੇ ਵਾਲਾ ਤੇ ਬਹੁਤ ਹੀ ਸਹਿਣਸ਼ੀਲ ਵਿਅਕਤੀ ਸੀ।","footnotes":"[19] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 74/6"},{"id":115,"translation":"ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ।[20] ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।","footnotes":"[20] ਇਸ ਤੋਂ ਆਲਮਾਂ ਨੇ ਇਹ ਸਿੱਧ ਕੀਤਾ ਹੈ ਕਿ ਸਪਸ਼ਟ ਦਲੀਲ ਤੋਂ ਕਿਸੇ ਮੁਸਲਮਾਨ ਨੂੰ ਕਾਫ਼ਿਰ ਨਹੀਂ ਕਹਿਣਾ ਚਾਹੀਦਾ।"},{"id":116,"translation":"ਬੇਸ਼ੱਕ ਅੱਲਾਹ ਹੀ ਧਰਤੀ ਤੇ ਅਕਾਸ਼ਾਂ ਦਾ ਮਾਲਿਕ ਹੈ, ਉਹੀਓ ਜੀਵਨ ਤੇ ਮੌਤ ਦਿੰਦਾ ਹੈ ਅਤੇ ਅੱਲਾਹ ਤੋਂ ਛੁੱਟ ਤੁਹਾਡਾ ਹੋਰ ਕੋਈ ਨਾ ਸਾਥੀ ਹੈ ਨਾ ਹੀ ਮਦਦਗਾਰ ਹੈ।"},{"id":117,"translation":"ਅੱਲਾਹ ਨੇ ਨਬੀ (ਸ:) ਦਾ ਅਤੇ ਉਨ੍ਹਾਂ ਮੁਹਾਜਰਾਂ ਤੇ ਅਨਸਾਰਾਂ (ਸਹਾਇਕ) ਦਾ ਵਿਸ਼ੇਸ਼ ਧਿਆਨ ਰੱਖਿਆ ਹੈ, ਕਿਉਂ ਜੋ ਉਹਨਾਂ ਨੇ ਬੜੇ ਔਖੇ ਸਮੇਂ ਨਬੀ ਦਾ ਸਾਥ ਦਿੱਤਾ, ਭਾਵੇਂ ਕਿ ਬਾਅਦ ਵਿਚ ਉਹਨਾਂ ਵਿੱਚੋਂ ਇਕ ਟੋਲੀ ਦੇ ਦਿਲ ਡੋਲ ਰਹੇ ਸਨ, ਪਰ ਅੱਲਾਹ ਨੇ ਫੇਰ ਵੀ ਉਹਨਾਂ ’ਤੇ ਕ੍ਰਿਪਾ ਕੀਤੀ। ਬੇਸ਼ੱਕ ਉਹ ਉਹਨਾਂ ’ਤੇ ਬਹੁਤ ਹੀ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":118,"translation":"ਅੱਲਾਹ ਨੇ ਉਹਨਾਂ ਤਿੰਨਾਂ ਨੂੰ ਵੀ ਮੁਆਫ਼ ਕਰ ਦਿੱਤਾ ਜਿਨ੍ਹਾਂ ਦਾ ਮਾਮਲਾ ਰੱਬੀ ਹੁਕਮਾਂ ਦੀ ਉਡੀਕ ਵਿਚ ਪਿੱਛੇ ਪਾ ਦਿੱਤਾ ਗਿਆ ਸੀ, ਇੱਥੋਂ ਤਕ ਕਿ ਧਰਤੀ ਆਪਣੀ ਸਾਰੀ ਵਿਸ਼ਾਲਤਾ ਹੋਣ ਦੇ ਬਾਵਜੂਦ ਉਹਨਾਂ ਲਈ ਤੰਗ ਹੋ ਗਈ ਸੀ (ਭਾਵ ਛੋਟੀ ਹੋ ਗਈ ਸੀ) ਅਤੇ ਉਹਨਾਂ ਦੇ ਪ੍ਰਾਣ ਵੀ ਉਹਨਾਂ ’ਤੇ ਭਾਰ ਬਣੇ ਹੋਏ ਸੀ ਅਤੇ ਉਹਨਾਂ ਨੇ ਇਹ ਸਮਝ ਲਿਆ ਸੀ ਕਿ ਹੁਣ ਅੱਲਾਹ ਤੋਂ ਬਚਣ ਲਈ ਛੁੱਟ ਉਸ ਦੀ ਮਿਹਰਾਂ ਤੋਂ ਕੋਈ ਸ਼ਰਨ-ਅਸਥਾਨ ਨਹੀਂ। ਅੱਲਾਹ ਨੇ ਉਹਨਾਂ ਵੱਲ ਧਿਆਨ ਦਿੱਤਾ ਤਾਂ ਜੋ ਅੱਗੇ ਲਈ ਤੌਬਾ ਕਰ ਸਕਣ। ਬੇਸ਼ੱਕ ਅੱਲਾਹ ਬਹੁਤ ਤੌਬਾ ਕਬੂਲ ਕਰਨ ਵਾਲਾ ਤੇ ਰਹਿਮ ਕਰਨ ਵਾਲਾ ਹੈ।"},{"id":119,"translation":"ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਅਤੇ ਸੱਚੇ ਲੋਕਾਂ ਦਾ ਹੀ ਸਾਥ ਦਿਓ।[21]","footnotes":"[21] ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਬੇਸ਼ੱਕ ਸੱਚਾਈ ਨੇਕੀ ਵੱਲ ਹਿਦਾਇਤ ਕਰਦੀ ਹੈ ਅਤੇ ਨੇਕੀ ਜੰਨਤ ਵਲ ਲੈਕੇ ਜਾਂਦੀ ਹੈ ਅਤੇ ਆਦਮੀ ਸੱਚ ਬੋਲਦਾ ਰਹਿੰਦਾ ਹੈ। ਇਥੋਂ ਤੱਕ ਕਿ ਸਚਿਆਦਾ ਬਣ ਜਾਂਦਾ ਹੈ ਅਤੇ ਝੂਠ ਗੁਨਾਹ ਵੱਲ ਲੈਕੇ ਜਾਂਦਾ ਹੈ ਅਤੇ ਨਰਕ ਵੱਲ ਪਹੁੰਚਾ ਦਿੰਦਾ ਹੈ। ਜਿਹੜਾ ਵਿਅਕਤੀ ਝੂਠ ਬੋਲਦਾ ਰਹਿੰਦਾ ਹੈ ਉਹ ਅੱਲਾਹ ਕੋਲ ਝੂਠਾ ਲਿਖ ਦਿਤਾ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ 6094)"},{"id":120,"translation":"ਮਦੀਨੇ ਦੇ ਵਸਨੀਕ ਤੇ ਆਲੇ-ਦੁਆਲੇ ਦੇ ਬਦੂਆਂ ਨੂੰ ਇਹ ਉੱਕਾ ਹੀ ਸ਼ੋਭਦਾ ਨਹੀਂ ਸੀ ਕਿ ਉਹ (ਜਿਹਾਦ ਵਿਚ) ਅੱਲਾਹ ਦੇ ਰਸੂਲ ਤੋਂ ਪਿੱਛੇ ਰਹਿ ਜਾਣ ਅਤੇ ਨਾ ਹੀ ਇਹ (ਸ਼ੋਭਦਾ ਹੈ) ਕਿ ਆਪਣੀ ਜਾਨਾਂ ਨੂੰ ਨਬੀ ਦੀ ਜਾਨ ਤੋਂ ਵੱਧ ਪਿਆਰੀਆਂ ਸਮਝਣ। ਇਹ ਇਸ ਲਈ ਕਿ ਇਹ ਉਹ (ਲੋਕ) ਹਨ ਜਿਹੜੇ ਅੱਲਾਹ ਦੀ ਰਾਹ ਵਿਚ ਭੁੱਖੇ ਪਿਆਸੇ ਤੇ ਥਕੇਵੇਂ ਸਹਿਣ ਕਰਦੇ ਹਨ ਅਤੇ ਅਜਿਹੇ ਰਾਹਾਂ ਨੂੰ ਪੈਰਾਂ ਨਾਲ ਪੁੱਟਦੇ ਹਨ ਜਿਹੜੇ ਸੱਚ ਦੇ ਇਨਕਾਰੀਆਂ ਨੂੰ ਬਹੁਤ ਹੀ ਭੈੜੀ ਜਾਪਦੀ ਹੈ ਅਤੇ ਵੈਰੀਆਂ ਤੋਂ ਜਿਹੜੀ ਵੀ ਸਫ਼ਲਤਾ ਪ੍ਰਾਪਤ ਕਰਦੇ ਹਨ ਉਸ ਦੇ ਬਦਲੇ ਉਹਨਾਂ ਲਈ ਨੇਕ ਕਰਮ ਲਿਖੇ ਜਾਂਦੇ ਹਨ। ਬੇਸ਼ੱਕ ਅੱਲਾਹ ਕੋਲ ਪਰਉਪਕਾਰੀਆਂ ਦਾ ਸੇਵਾ ਫਲ ਮਾਰਿਆ ਨਹੀਂ ਜਾਂਦਾ।"},{"id":121,"translation":"ਅਤੇ ਜੋ ਵੀ ਥੋੜ੍ਹਾ ਜਾਂ ਬਹੁਤਾ ਖ਼ਰਚ ਕਰਦੇ ਹਨ ਅਤੇ ਉਹ ਜਿਹੜੀ ਵੀ ਘਾਟੀ (ਲੜਦੇ ਹੋਏ) ਪਾਰ ਕਰਦੇ ਹਨ ਉਹ ਸਭ ਕੁੱਝ ਉਹਨਾਂ ਦੇ ਨਾਂ ਲਿਖ ਦਿੱਤਾ ਜਾਂਦਾ ਹੈ ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੰਮਾਂ ਦਾ ਵਧੀਆ ਬਦਲਾ ਦੇਵੇ।[22]","footnotes":"[22] ਇਸ ਵਿੱਚ ਅੱਲਾਹ ਦੇ ਫ਼ਜ਼ਲਾਂ ਦੀ ਚਰਚਾ ਕੀਤੀ ਗਈ ਹੈ ਜੋ ਉਹ ਨੇਕੀ ਦਾ ਬਦਲਾ ਦਿੰਦੇ ਸਮੇਂ ਇਖ਼ਤਿਆਰ ਕਰਦਾ ਹੈ ਕਿ ਹਰ ਨੇਕ ਕੰਮ ਕਰਨ ’ਤੇ ਦਸ ਤੋਂ ਲੈ ਕੇ ਸਤ ਸੋ ਗੁਣਾ ਤੱਕ ਸਵਾਬ ਮਿਲਦਾ ਹੈ ਅਤੇ ਜੇ ਉਹ ਕੋਈ ਬੁਰਾ ਕੰਮ ਕਰਦਾ ਹੈ ਤਾਂ ਇਕ ਹੀ ਗੁਣਾ ਗਿਣਿਆ ਜਾਂਦਾ ਹੈ ਅਤੇ ਹੋ ਸਕਦਾ ਹੈ ਕਿ ਅੱਲਾਹ ਉਸ ਨੂੰ ਮਾਫ਼ ਕਰ ਦੇਵੇ। (ਸਹੀ ਬੁਖ਼ਾਰੀ, ਹਦੀਸ 41)"},{"id":122,"translation":"ਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।"},{"id":123,"translation":"ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।"},{"id":124,"translation":"ਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।"},{"id":125,"translation":"ਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।"},{"id":126,"translation":"ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।"},{"id":127,"translation":"ਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ ਵਿਚ ਹੀ ਇਕ ਦੂਜੇ ਨੂੰ ਵੇਖਦੇ ਹਨ ਕਿ ਉਹਨਾਂ ਨੂੰ ਕੋਈ ਵੇਖਦਾ ਤਾਂ ਨਹੀਂ ਫੇਰ ਮਲੱਕੜੇ ਜਿਹੇ ਟੁਰ ਪੈਂਦੇ ਹਨ। ਅੱਲਾਹ ਨੇ ਇਹਨਾਂ ਦੇ ਦਿਲਾਂ ਨੂੰ (ਸੱਚਾਈ) ਤੋਂ ਫੇਰ ਦਿੱਤਾ ਹੈ ਕਿਉਂ ਜੋ ਇਹ ਬੇਸਮਝ ਹਨ।"},{"id":128,"translation":"(ਹੇ ਲੋਕੋ!) ਤੁਹਾਡੇ ਕੋਲ ਇਕ ਅਜਿਹਾ ਪੈਗ਼ੰਬਰ ਆ ਗਿਆ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ, ਜਿਹੜਾ ਤੁਹਾਨੂੰ ਹਾਣ ਵਿਚ ਵੇਖਕੇ ਬੜਾ ਦੁਖੀ ਹੁੰਦਾ ਹੈ, ਉਸ ਨੂੰ ਤੁਹਾਡੀ ਭਲਾਈ ਦੀ ਵਧੇਰੇ ਲਾਲਸਾ ਹੈ ਅਤੇ ਈਮਾਨ ਵਾਲਿਆਂ ਲਈ ਅਤਿ ਕੌਮਲ ਚਿੱਤ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":129,"translation":"(ਹੇ ਨਬੀ!) ਜੇ ਫੇਰ ਵੀ ਉਹ ਤੁਹਾਥੋਂ ਮੂੰਹ ਮੋੜਣ ਤਾਂ ਤੁਸੀਂ ਕਹਿ ਦਿਓ ਕਿ ਮੇਰੇ ਲਈ ਤਾਂ ਮੇਰਾ ਅੱਲਾਹ ਹੀ ਬਥੇਰਾ ਹੈ ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਮੈਂਨੇ ਉਸ ’ਤੇ ਹੀ ਭਰੋਸਾ ਕੀਤਾ ਹੈ ਅਤੇ ਉਹੀਓ ਮਹਾਨ ਰਾਜ-ਸ਼ਿੰਘਾਸਨ ਦਾ ਮਾਲਿਕ ਹੈ"}]},{"id":10,"verses":[{"id":1,"translation":"ਅਲਿਫ਼, ਲਾਮ, ਰਾ। ਇਹ ਆਇਤਾਂ (ਆਦੇਸ਼) ਹਿਕਮਤ (ਡੁੱਘੀ ਸਿਆਣਪ) ਵਾਲੀ ਕਿਤਾਬ (.ਕੁਰਆਨ) ਦੀਆਂ ਹਨ।"},{"id":2,"translation":"ਕੀ ਇਹ (ਮੱਕੇ ਦੇ) ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਅਸੀਂ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਹਜ਼ਰਤ ਮੁਹੰਮਦ) ਕੋਲ ਆਪਣੀ ਵਹੀ ਭੇਜੀ[1] ਕਿ ਉਹ ਸਾਰੇ ਲੋਕਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵੇ ਅਤੇ ਜਿਹੜੇ ਈਮਾਨ ਲੈ ਆਉਣ ਉਹਨਾਂ ਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ। ਬੇਸ਼ੱਕ ਉਹਨਾਂ ਦੇ ਰੱਬ ਕੋਲ ਉਹਨਾਂ ਲਈ ਹੱਕ-ਸੱਚ (ਨੂੰ ਮੰਨਣ ਵਾਲਿਆਂ) ਦਾ ਉੱਚਾ ਮਰਤਬਾ ਹੈ, ਪਰ ਕਾਫ਼ਿਰ ਆਖਦੇ ਹਨ ਕਿ ਇਹ ਵਿਅਕਤੀ (ਮੁਹੰਮਦ ਸ:) ਤਾਂ ਇਕ ਜਾਦੂਗਰ ਹੈ।","footnotes":"[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4"},{"id":3,"translation":"ਹਕੀਕਤ ਇਹ ਹੈ ਕਿ ਤੁਹਾਡਾ ਸਭਨਾਂ ਦਾ ਪਾਲਣਹਾਰ ਉਹ ਅੱਲਾਹ ਹੀ ਹੈ ਜਿਸ ਨੇ ਅਕਾਸ਼ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ ’ਤੇ ਫੇਰ ਅਰਸ਼ ’ਤੇ ਵਿਰਾਜਮਾਨ ਹੋ ਗਿਆ। ਉਹੀਓ ਹਰ ਪ੍ਰਕਾਰ ਦੀ ਹਿਦਾਇਤ ਦਾ ਪ੍ਰਬੰਧ ਕਰਦਾ ਹੈ ਉਸ ਦੀ ਆਗਿਆ ਤੋਂ ਬਿਨਾਂ ਕੋਈ ਉਸ ਦੇ ਕੋਲ ਸਿਫ਼ਾਰਸ਼ ਨਹੀਂ ਕਰ ਸਕਦਾ। ਉਹੀ ਤਾਂ ਅੱਲਾਹ ਤੁਹਾਡਾ ਪਾਲਣਹਾਰ ਹੈ। ਸੋ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ। ਕੀ ਤੁਸੀਂ ਕੁੱਝ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ ?"},{"id":4,"translation":"ਤੁਸੀਂ ਸਭ ਨੇ ਉਸੇ (ਅੱਲਾਹ) ਵੱਲ ਹੀ ਪਰਤਣਾ ਹੈ। ਅੱਲਾਹ ਦਾ ਇਹੋ ਵਾਅਦਾ ਹੈ ਜੋ ਸੱਚਾ ਹੈ। ਬੇਸ਼ੱਕ ਪਹਿਲਾਂ ਵੀ ਉਹੀਓ ਪੈਦਾ ਕਰਦਾ ਹੈ ਫੇਰ ਦੁਬਾਰਾ (ਮਰਨ ਮਗਰੋਂ) ਵੀ ਉਹੀਓ ਜਿਊਂਦਾ ਕਰੇਗਾ ਤਾਂ ਜੋ ਜਿਹੜੇ ਲੋਕ (ਅੱਲਾਹ ’ਤੇ ਅਤੇ ਉਸ ਦੇ ਰਸੂਲ ’ਤੇ) ਈਮਾਨ ਲੈ ਆਏ ਉਹਨਾਂ ਨੂੰ ਉਹਨਾਂ ਵੱਲੋਂ ਕੀਤੇ ਨੇਕ ਕੰਮਾਂ ਦਾ ਇਨਸਾਫ਼ ਅਨੁਸਾਰ ਬਦਲਾ ਦਿੱਤਾ ਜਾਵੇ ਅਤੇ ਜਿਨ੍ਹਾਂ ਨੇ ਕੁਫ਼ਰ (ਇਨਕਾਰ) ਕੀਤਾ ਹੈ, ਉਹਨਾਂ ਨੂੰ ਨਰਕ ਵਿਚ ਪੀਣ ਲਈ ਉੱਬਲਦਾ ਪਾਣੀ ਮਿਲੇਗਾ ਅਤੇ ਕਰੜਾ ਅਜ਼ਾਬ ਹੋਵੇਗਾ। ਇਹ ਸਭ (ਸਜ਼ਾਵਾਂ) ਉਹਨਾਂ ਦੇ ਕੁਫ਼ਰ ਕਾਰਨ ਹੋਵੇਗਾ।"},{"id":5,"translation":"ਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ।"},{"id":6,"translation":"ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ।"},{"id":7,"translation":"ਜਿਨ੍ਹਾਂ ਲੋਕਾਂ ਨੂੰ ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਸੰਸਾਰਿਕ ਜੀਵਨ ਉੱਤੇ ਹੀ ਰਾਜ਼ੀ ਹਨ ਅਤੇ ਇਸ ਵਿਚ ਹੀ ਸੰਤੁਸ਼ਟ ਹਨ ਅਤੇ ਸਾਡੀਆਂ ਆਇਤਾਂ (ਹੁਕਮਾਂ) ਤੋਂ ਅਣਗਹਿਲੀਆਂ ਕਰਦੇ ਹਨ।"},{"id":8,"translation":"ਅਜਿਹੇ ਲੋਕਾਂ ਦਾ ਟਿਕਾਣਾ ਨਰਕ ਹੈ, ਉਹਨਾਂ ਬੁਰਾਈਆਂ ਦੇ ਬਦਲੇ ਵਿਚ ਜਿਹੜੀਆਂ ਉਹ ਕਰਦੇ ਸਨ।"},{"id":9,"translation":"ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।"},{"id":10,"translation":"ਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।"},{"id":11,"translation":"ਜੇਕਰ ਅੱਲਾਹ ਲੋਕਾਂ ਨੂੰ ਬੁਰਾਈ (ਅਜ਼ਾਬ) ਦੇਣ ਵਿਚ ਵੀ ਛੇਤੀ ਕਰਦਾ, ਜਿਵੇਂ ਉਹ (ਸੰਸਾਰਿਕ) ਲਾਭ ਲਈ ਛੇਤੀ ਕਰਦੇ ਹਨ, ਤਾਂ ਉਹਨਾਂ ਦਾ ਨਿਸ਼ਚਿਤ ਸਮਾਂ ਕਦੋਂ ਦਾ ਪੂਰਾ ਹੋ ਗਿਆ ਹੁੰਦਾ। ਸੋ ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਸਾਡੇ ਕੋਲ ਆਉਣ ਦਾ ਵਿਸ਼ਵਾਸ ਨਹੀਂ, ਉਹਨਾਂ ਦੇ ਹਾਲ ’ਤੇ ਹੀ ਛੱਡ ਦਿੰਦੇ ਹਾਂ ਤਾਂ ਜੋ ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਰਹਿਣ।"},{"id":12,"translation":"ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਮੁਸੀਬਤ (ਬਿਪਤਾ) ਪਹੁੰਚਦੀ ਹੈ ਤਾਂ ਉਹ ਸਾਨੂੰ ਖੜੇ, ਬੈਠੇ ਅਤੇ ਪਿਆ ਪਿਆ ਬੇਨਤੀਆਂ ਕਰਦਾ ਹੈ। ਜਦੋਂ ਅਸੀਂ (ਅੱਲਾਹ) ਉਸ ਦੀ ਤਕਲੀਫ਼ (ਬਿਪਤਾ) ਨੂੰ ਦੂਰ ਕਰ ਦਿੰਦੇ ਹਾਂ ਤਾਂ ਉਹ ਇੰਜ ਹੋ ਜਾਂਦਾ ਹੈ ਜਿਵੇਂ ਉਸ ਨੂੰ ਤਕਲੀਫ਼ ਹੋਣ ’ਤੇ ਕਦੇ ਸਾਨੂੰ ਸੱਦਿਆ ਹੀ ਨਹੀਂ ਸੀ। ਇਸ ਤਰ੍ਹਾਂ ਹੱਦੋਂ ਟੱਪਣ ਵਾਲਿਆਂ ਦੇ (ਭੈੜੇ) ਅਮਲਾਂ ਨੂੰ ਉਹਨਾਂ ਲਈ ਸੋਹਣਾ ਜਾਪਦਾ ਬਣਾ ਦਿੱਤਾ ਗਿਆ ਹੈ।"},{"id":13,"translation":"(ਹੇ ਲੋਕੋ!) ਅਸੀਂ ਤੁਹਾਥੋਂ ਪਹਿਲਾਂ ਕਈਆਂ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ, ਕਿਉਂ ਜੋ ਉਹ ਰਸੂਲਾਂ ਨਾਲ ਜ਼ੁਲਮ ਕਰਦੇ ਸੀ। ਜਦ ਕਿ ਉਹ ਪੈਗ਼ੰਬਰ ਉਹਨਾਂ ਕੋਲ (ਰੱਬ ਵੱਲੋਂ ਨਬੀ ਹੋਣ ਦੀਆਂ) ਨਿਸ਼ਾਨੀਆਂ ਵੀ ਲੈ ਕੇ ਆਏ ਪਰ ਉਹ ਫੇਰ ਵੀ ਈਮਾਨ ਨਹੀਂ ਲਿਆਏ ਅਸੀਂ ਇਸੇ ਤਰ੍ਹਾਂ ਜ਼ਾਲਮਾਂ ਨੂੰ ਸਜ਼ਾ ਦਿਆ ਕਰਦੇ ਹਾਂ।"},{"id":14,"translation":"ਫੇਰ ਉਹਨਾਂ ਮਗਰੋਂ ਅਸੀਂ ਤੁਹਾਨੂੰ ਧਰਤੀ ਦਾ ਖ਼ਲੀਫ਼ਾ (ਜਾਨ-ਨਸ਼ੀਨ) ਬਣਾਇਆ ਤਾਂ ਜੋ ਅਸੀਂ ਵੇਖੀਏ ਕਿ ਤੁਸੀਂ ਕੀ ਕਰਦੇ ਹੋ?"},{"id":15,"translation":"ਅਤੇ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ (.ਕੁਰਆਨ ਦੀਆਂ) ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਲੋਕੀ ਜਿਨ੍ਹਾਂ ਨੂੰ (ਮਰਨ ਮਗਰੋਂ) ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਆਖਦੇ ਹਨ ਕਿ ਇਸ .ਕੁਰਆਨ ਨੂੰ ਛੱਡ ਕੇ ਕੋਈ ਹੋਰ .ਕੁਰਆਨ ਲਿਆਓ ਜਾਂ ਇਸ ਵਿਚ ਕੁੱਝ ਬਦਲਾਓ ਕਰੋ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਇਹ ਅਧਿਕਾਰ ਨਹੀਂ ਕਿ ਮੈਂ ਇਸ (.ਕੁਰਆਨ) ਵਿਚ ਆਪਣੇ ਵੱਲੋਂ ਕੋਈ ਤਬਦੀਲੀ ਕਰ ਸਕਾਂ, ਮੈਂ ਤਾਂ ਉਸ (.ਕੁਰਆਨ) ਦੀ ਪੈਰਵੀ ਕਰਦਾ ਹਾਂ ਜਿਹੜੀ ਵਹੀ ਮੇਰੇ ਵੱਲ ਭੇਜੀ ਜਾਂਦੀ ਹੈ। ਜੇ ਮੈਂ (ਭਾਵ ਮੁਹੰਮਦ:) ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂਗਾ ਤਾਂ ਮੈਨੂੰ ਉਸ ਵੱਡੇ (ਕਿਆਮਤ) ਦਿਹਾੜੇ ਦੇ ਅਜ਼ਾਬ ਤੋਂ ਡਰ ਲੱਗਦਾ ਹੈ।"},{"id":16,"translation":"(ਹੇ ਨਬੀ!) ਤੁਸੀਂ ਆਖੋ ਕਿ ਜੇ ਅੱਲਾਹ ਦੀ ਇੱਛਾ ਇਹੋ ਹੁੰਦੀ ਤਾਂ ਨਾ ਮੈਂ ਤੁਹਾਨੂੰ ਇਹ (.ਕੁਰਆਨ) ਪੜ੍ਹ ਕੇ ਸੁਣਾਉਂਦਾ ਅਤੇ ਨਾ ਹੀ ਅੱਲਾਹ ਤੁਹਾਨੂੰ ਇਸ ਬਾਰੇ ਕੋਈ ਜਾਣਕਾਰੀ ਦਿੰਦਾ। ਮੈਂ ਤਾਂ (ਇਸ .ਕੁਰਆਨ ਸੁਣਾਉਣ ਤੋਂ ਪਹਿਲਾਂ ਵੀ) ਤੁਹਾਡੇ ਵਿਚ ਇਕ ਉਮਰ ਬਿਤਾ ਚੁੱਕਿਆ ਹਾਂ। ਕੀ ਤੁਸੀਂ ਅਕਲ ਤੋਂ ਕੰਮ ਨਹੀਂ ਲੈਂਦੇ?"},{"id":17,"translation":"ਉਸ ਵਿਅਕਤੀ ਤੋਂ ਵੱਡਾ ਜ਼ਾਲਮ ਹੋਰ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਘੜੇ ਜਾਂ ਉਸ ਦੀਆਂ ਆਇਤਾਂ (.ਕੁਰਆਨ) ਨੂੰ ਝੂਠ ਦੱਸੇ ? ਬੇਸ਼ੱਕ ਅਪਰਾਧੀਆਂ ਨੂੰ ਕਦੇ ਵੀ ਸਫ਼ਲਤਾ ਨਹੀਂ ਮਿਲਦੀ।"},{"id":18,"translation":"ਅਤੇ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਹੜੇ ਨਾ ਇਹਨਾਂ ਨੂੰ ਕੋਈ ਹਾਨੀ ਪਹੁੰਚਾ ਸਕਦੇ ਹਨ ਤੇ ਨਾ ਹੀ ਕੋਈ ਲਾਭ ਪੁਹੰਚਾ ਸਕਣ, ਅਤੇ ਆਖਦੇ ਇਹ ਹਨ ਕਿ ਇਹ (ਸਾਡੇ ਇਸ਼ਟ) ਅੱਲਾਹ ਕੋਲ ਸਾਡੀ ਸ਼ਿਫਾਰਸ਼ ਕਰਨਗੇ। (ਹੇ ਨਬੀ!) ਤੁਸੀਂ ਕਹਿ ਦਿਓ, ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦਸ ਰਹੇ ਹੋ ਜਿਨ੍ਹਾਂ ਨੂੰ ਉਹ ਨਾ ਅਕਾਸ਼ਾਂ ਵਿਚ ਜਾਣਦਾ ਹੈ ਤੇ ਨਾ ਹੀ ਧਰਤੀ ਵਿਚ? ਉਹ (ਅੱਲਾਹ) ਪਾਕ ਤੇ ਉੱਚਾ ਹੈ, ਉਹਨਾਂ ਤੋਂ ਜਿਨ੍ਹਾਂ ਨੂੰ ਉਸ ਦਾ ਸ਼ਰੀਕ ਬਣਾਉਂਦੇ ਹਨ।"},{"id":19,"translation":"ਪਹਿਲਾਂ ਸਾਰੇ ਹੀ ਲੋਕੀ ਇਕ ਹੀ ਉੱਮਤ (ਗਰੋਹ) ਸੀ[2] ਫੇਰ ਇਹਨਾਂ ਵਿਚ ਮਤਭੇਦ ਹੋ ਗਏ। ਜੇ ਤੁਹਾਡੇ ਰੱਬ ਵੱਲੋਂ ਪਹਿਲਾਂ ਹੀ ਇਕ ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਤਾਂ ਜਿਨ੍ਹਾਂ ਗੱਲਾਂ ਵਿਚ (ਭਾਵ ਇਕ ਰੱਬ ਦੀ ਹੋਂਦ ਵਿਚ, ਰਸੂਲਾਂ ਵਿਚ ਤੇ ਕਿਆਮਤ ਦੇ ਦਿਹਾੜੇ ਵਿਚ) ਇਹ ਮਤੱਭੇਦ ਕਰ ਰਹੇ ਹਨ, ਉਸ ਦਾ ਫ਼ੈਸਲਾ ਕਦੋਂ ਦਾ ਹੋ ਗਿਆ ਹੁੰਦਾ।","footnotes":"[2] ਹਰ ਵਿਅਕਤੀ ਹਿਦਾਇਤ ਉੱਤੇ ਪੈਦਾ ਹੁੰਦਾ ਹੈ। ਭਾਵ ਸਾਰੇ ਹੀ ਇਕ ਉੱਮਤ ਹਨ, ਜਿਵੇਂ ਹਦੀਸ ਤੋਂ ਸਿੱਧ ਹੁੰਦਾ ਹੈ ਕਿ ਨਬੀ (ਸ:) ਨੇ ਫਰਮਾਇਆ ਕਿ ਹਰ ਬੱਚਾ ਫਿਤਰਤ (ਪ੍ਰਕਿਤੀ) ਉੱਤੇ ਪੈਦਾ ਹੁੰਦਾ ਹੈ, ਫਿਰ ਉਸ ਦੇ ਮਾਪੇ ਉਸ ਨੂੰ ਯਹੂਦੀ, ਨਸਰਾਨੀ ਜਾਂ ਮਜੂਸੀ ਬਣਾ ਦਿੰਦੇ ਹਨ। ਜਿਵੇਂ ਇਕ ਜਾਨਵਰ ਸਹੀ ਸਲਾਮਤ ਬੱਚਾ ਜਣਦਾ ਹੈ, ਕੀ ਤੁਸੀਂ ਉਸ ਦੇ ਕੰਨ ਵੱਡੇ ਹੋਏ ਵੇਖਦੇ ਹੋ? (ਸਹੀ ਬੁਖ਼ਾਰੀ, ਹਦੀਸ:1385)"},{"id":20,"translation":"ਇਹ ਕਾਫ਼ਿਰ ਲੋਕ ਆਖਦੇ ਹਨ ਕਿ ਇਸ (ਮੁਹੰਮਦ ਸ:) ’ਤੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ? ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਗ਼ੈਬ (ਪਰੋਖ) ਦਾ ਗਿਆਨ ਤਾਂ ਕੇਵਲ ਅੱਲਾਹ ਨੂੰ ਹੀ ਹੈ, ਸੋ ਤੁਸੀਂ ਵੀ ਉਡੀਕ ਕਰੋ ਮੈਂ ਵੀ ਉਡੀਕ ਕਰਦਾ ਹਾਂ।"},{"id":21,"translation":"ਜਦੋਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਬਿਪਤਾ ਮਗਰੋਂ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਝੱਟ ਸਾਡੀਆਂ ਆਇਤਾਂ (ਹੁਕਮਾਂ) ਪ੍ਰਤੀ ਚਾਲਬਾਜ਼ੀਆਂ ਸ਼ੁਰੂ ਕਰ ਦਿੰਦੇ ਹਨ।[3] (ਹੇ ਨਬੀ!) ਉਹਨਾਂ ਨੂੰ ਆਖੋ ਕਿ ਅੱਲਾਹ ਤੁਹਾਥੋਂ ਕੀਤੇ ਵੱਧ ਚਾਲਾਂ ਚੱਲਣ ਵਿਚ ਤੇਜ਼ ਹੈ। ਬੇਸ਼ੱਕ ਸਾਡੇ ਫ਼ਰਿਸ਼ਤੇ ਤੁਹਾਡੀਆਂ ਸਾਰੀਆਂ ਚਾਲਬਾਜ਼ੀਆਂ ਨੂੰ ਲਿਖ ਰਹੇ ਹਨ।","footnotes":"[3] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 66/6"},{"id":22,"translation":"ਉਹ ਅੱਲਾਹ ਹੀ ਹੈ ਜਿਹੜਾ ਤੁਹਾਨੂੰ ਥਲ ਤੇ ਜਲ ਵਿਚ ਤੋਰਦਾ ਹੈ ਇੱਥੋਂ ਤਕ ਕਿ ਜਦੋਂ ਤੁਸੀਂ ਕਿਸ਼ਤੀਆਂ ਵਿਚ ਹੁੰਦੇ ਹੋ ਅਤੇ ਉਹ ਬੇੜੀਆਂ ਲੋਕਾਂ ਨੂੰ ਹਵਾਂ ਦੇ ਅਨੁਕੂਲ ਲੈਕੇ ਚਲਦੀਆਂ ਹਨ ਅਤੇ ਤਾਂ ਉਸ ਵੇਲੇ ਇਹਨਾਂ (ਹਵਾਵਾਂ) ਤੋਂ ਸਾਰੇ ਲੋਕ ਖ਼ੁਸ਼ ਹੁੰਦੇ ਹਨ। ਪਰ ਅਚਣਚੇਤ ਉਹਨਾਂ ਉੱਤੇ ਇਕ ਤੇਜ਼ ਹਵਾ ਦਾ ਝੱਖੜ ਆਉਂਦਾ ਹੈ ਅਤੇ ਹਰ ਪਾਸਿਓਂ ਉਹਨਾਂ ’ਤੇ ਲਹਿਰਾਂ ਦੀਆਂ ਚਪੇੜਾਂ ਪੈਣ ਲੱਗਦੀਆਂ ਹਨ ਅਤੇ ਇਹ ਸਮਝਦੇ ਹਨ ਕਿ ਹੁਣ ਅਸੀਂ (ਤੂਫਾਨ ਵਿਚ) ਫਸ ਗਏ, ਉਸ ਸਮੇਂ ਸਾਰੇ ਹੀ ਸਵਾਰ ਕੇਵਲ ਤੇ ਕੇਵਲ ਅੱਲਾਹ ਨੂੰ ਹੀ ਬੇਨਤੀਆਂ ਕਰਦੇ ਹਨ ਕਿ ਜੇ ਤੂੰ ਸਾ` ਇਸ ਬਿਪਤਾ ਤੋਂ ਬਚਾ ਲਵੇਂ ਤਾਂ ਅਸੀਂ ਤੇਰੇ ਸ਼ੁਕਰ ਗੁਜ਼ਾਰ ਬੰਦੇ ਬਣਕੇ ਰਹਾਂਗੇ।[4]","footnotes":"[4] ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 67/17"},{"id":23,"translation":"ਜਦੋਂ ਉਹ (ਅੱਲਾਹ) ਉਹਨਾਂ ਨੂੰ ਬਚਾ ਲੈਂਦਾ ਹੈ ਤਾਂ ਫੇਰ ਉਹੀਓ ਲੋਕ ਧਰਤੀ ਉੱਤੇ ਅਣਹੱਕੀ ਸਰਕਸ਼ੀ ਕਰਨ ਲੱਗ ਜਾਂਦੇ ਹਨ। ਹੇ ਲੋਕੋ! ਤੁਹਾਡੀ ਇਹ ਸਰਕਸ਼ੀ ਤੁਹਾਡੇ ਆਪਣੇ ਹੀ ਵਿਰੁੱਧ ਹੈ, ਤੁਸੀਂ ਸੰਸਾਰਿਕ ਜੀਵਨ ਦਾ ਆਨੰਦ ਮਾਣੋ ਅਤੇ ਤੁਸੀਂ ਸਾਡੇ ਵੱਲ ਹੀ ਪਰਤ ਕੇ ਆਉਣਾ ਹੈ ਉਸ ਸਮੇਂ ਅਸੀਂ ਦੱਸਾਂਗੇ ਕਿ ਤੁਸੀਂ ਕੀ ਕਰਦੇ ਸੀ।"},{"id":24,"translation":"ਸੰਸਾਰਿਕ ਜੀਵਨ ਦੀ ਮਿਸਾਲ ਤਾਂ ਮੀਂਹ ਵਾਂਗ ਹੈ, ਜਿਸ ਨੂੰ ਅਸੀਂ ਅਕਾਸ਼ ਤੋਂ ਬਰਸਾਇਆ ਜਿਸ ਤੋਂ ਧਰਤੀ ਦੀ ਪੈਦਾਵਾਰ ਹੋਈ ਜਿਸ ਨੂੰ ਮਨੁੱਖ ਤੇ ਪਸ਼ੂ ਖਾਂਦੇ ਹਨ। ਜਦੋਂ ਧਰਤੀ ਆਪਣੀ ਬਹਾਰ ਤੇ ਆਈ ਅਤੇ ਫ਼ਸਲਾਂ ਤਿਆਰ ਖਲੋਤੀਆਂ ਸਨ ਅਤੇ ਧਰਤੀ ਦੇ ਮਾਲਿਕਾਂ ਨੇ ਸਮਝਿਆ ਕਿ ਹੁਣ ਉਹ ਇਸ (ਫ਼ਸਲ ਤੋਂ ਲਾਭ ਉਠਾਉਣ) ਦੇ ਸਮਰਥ ਹਨ ਤਾਂ ਸਾਡਾ ਹੁਕਮ (ਅਜ਼ਾਬ ਦਾ) ਰਾਤੀ ਜਾਂ ਦਿਨੇ ਅਚਣਚੇਤ ਆ ਗਿਆ ਅਤੇ ਅਸੀਂ ਉਸ ਨੂੰ ਇਊ ਨਸ਼ਟ ਕਰ ਦਿੱਤਾ ਜਿਵੇਂ ਕੁੱਲ ਉੱਥੇ ਕੁੱਝ ਹੈ ਹੀ ਨਹੀਂ ਸੀ। ਅਸੀਂ ਆਪਣੀਆਂ ਆਇਤਾਂ (ਨਿਸ਼ਾਨੀਆਂ) ਨੂੰ ਇਸੇ ਤਰ੍ਹਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ, ਉਹਨਾਂ ਲੋਕਾਂ ਲਈ ਜਿਹੜੇ ਸੂਝ-ਬੂਝ ਰੱਖਦੇ ਹਨ।"},{"id":25,"translation":"ਅੱਲਾਹ ਸਲਾਮਤੀ ਵਾਲੇ ਘਰ (ਭਾਵ ਜੰਨਤ) ਵੱਲ ਤੁਹਾਨੂੰ ਬੁਲਾਉਂਦਾ ਹੈ ਅਤੇ ਜਿਸ ਨੂੰ ਵੀ ਚਾਹੁੰਦਾ ਹੈ ਸਿੱਧੇ ਰਾਹ ਪਾ ਦਿੰਦਾ ਹੈ।"},{"id":26,"translation":"ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਲਈ ਭਲਾਈ ਹੀ ਭਲਾਈ ਹੈ ਤੇ (ਦੀਦਾਰੇ ਈਲਾਹੀ ਵਰਗੇ) ਹੋਰ ਵੀ ਵਧੇਰੇ ਇਨਾਮ ਹਨ। ਉਹਨਾਂ ਦੇ ਚਿਹਰਿਆਂ ’ਤੇ ਕੋਈ ਕਾਲਖ ਤੇ ਰੁਸਵਾਈ ਨਹੀਂ ਹੋਵੇਗੀ। ਇਹੋ ਲੋਕ ਜੰਨਤੀ ਹਨ ਜਿੱਥੇ ਉਹ ਸਦਾ ਲਈ ਰਹਿਣਗੇਂ।"},{"id":27,"translation":"ਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।"},{"id":28,"translation":"ਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ।"},{"id":29,"translation":"ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।"},{"id":30,"translation":"ਉਸ ਵੇਲੇ ਹਰ ਵਿਅਕਤੀ ਆਪਣੇ (ਸੰਸਾਰ ਵਿਚ) ਕੀਤੇ ਹੋਏ ਕੰਮਾਂ ਦੀ ਜਾਂਚ ਕਰ ਲਵੇਗਾ ਅਤੇ ਇਹ ਸਾਰੇ ਹੀ ਲੋਕ ਅੱਲਾਹ ਵੱਲ, ਜਿਹੜਾ ਸਭ ਦਾ ਅਸਲੀ ਮਾਲਿਕ ਹੈ, ਪਰਤਾਏ ਜਾਣਗੇ ਅਤੇ ਜੋ ਕੁੱਝ ਵੀ ਉਹ (ਰੱਬ ਤੇ ਰਸੂਲ ਉੱਤੇ) ਝੂਠ ਘੜ੍ਹਿਆ ਕਰਦੇ ਸੀ, ਉਸ ਸਭ ਅਲੋਪ ਹੋ ਜਾਣਗੇ।"},{"id":31,"translation":"ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ?"},{"id":32,"translation":"ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?"},{"id":33,"translation":"(ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।"},{"id":34,"translation":"(ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ?"},{"id":35,"translation":"(ਹੇ ਨਬੀ!) ਤੁਸੀਂ (ਇਹਨਾਂ ਮੁਸ਼ਰਿਕਾਂ ਤੋਂ) ਪੁੱਛੋ, ਕੀ ਤੁਹਾਡੇ ਸ਼ਰੀਕਾਂ ਵਿੱਚੋਂ ਕੋਈ ਹੈ ਜਿਹੜਾ ਹੱਕ ਸੱਚ ਦੀ ਹਿਦਾਇਤ ਦਿੰਦਾ ਹੋਵੇ? ਆਖ ਦਿਓ ਕਿ ਅੱਲਾਹ ਹੱਕ ਦੀ ਹਿਦਾਇਤ ਦਿੰਦਾਂ ਹੈ। ਫੇਰ ਕੀ ਉਹ ਜਿਹੜਾ ਹੱਕ ਦੀ ਹਿਦਾਇਤ ਦਿੰਦਾ ਹੈ ਉਹ ਇਸ ਗੱਲ ਦਾ ਅਧਿਕਾਰ ਰੱਖਦਾ ਹੈ ਕਿ ਉਸ ਦੀ ਪੈਰਵੀ ਕੀਤੀ ਜਾਵੇ? ਜਾਂ ਉਹ (ਹੱਕਦਾਰ)ਹੈ ਜਿਹੜਾ ਆਪ ਹੀ ਰਾਹੋਂ ਭੁਲਿਆ ਹੋਵੇ? ਸਗੋਂ ਉਸੇ ਨੂੰ ਹੱਕ ਦੀ ਨਸੀਹਤ ਕੀਤੀ ਜਾਵੇ। ਤੁਹਾਨੂੰ ਕੀ ਹੋ ਗਿਆ ਹੈ ਤੁਸੀਂ ਕਿਹੋ ਜਿਹੇ (ਗ਼ਲਤ) ਫ਼ੈਸਲੇ ਕਰਦੇ ਹੋ ?"},{"id":36,"translation":"ਅਤੇ ਉਹਨਾਂ ਕਾਫ਼ਿਰਾਂ ਵਿੱਚੋਂ ਬਹੁਤੇ ਤਾਂ ਗੁਮਾਨ (ਅਟਕਲ ਪੱਚੂ ਖ਼ਿਆਲ) ਦੇ ਹੀ ਪਿੱਛੇ ਲੱਗੇ ਰਹਿੰਦੇ ਹਨ। ਜਦ ਕਿ ਗੁਮਾਨ ਹਕੀਕਤ ਦੇ ਮੁਕਾਬਲੇ ਕੁੱਝ ਵੀ ਲਾਭਦਾਇਕ ਨਹੀਂ। ਬੇਸ਼ੱਕ ਅੱਲਾਹ ਉਹ ਸਭ ਚੰਗੀ ਤਰ੍ਹਾਂ ਜਾਣਦਾ ਹੈ ਜੋ ਕੁੱਝ ਉਹ ਕਰ ਰਹੇ ਹਨ।"},{"id":37,"translation":"ਇਹ .ਕੁਰਆਨ ਅਜਿਹਾ ਨਹੀਂ ਕਿ ਅੱਲਾਹ ਦੀ (ਵਹੀ) ਤੋਂ ਬਿਨਾਂ ਹੀ (ਆਪਣੇ ਕੋਲੋਂ) ਘੜ੍ਹ ਲਿਆ ਹੋਵੇ, ਸਗੋਂ ਇਹ ਤਾਂ (ਉਹਨਾਂ ਕਿਤਾਬਾਂ ਦੀ) ਪੁਸ਼ਟੀ ਕਰਦਾ ਹੈ ਜਿਹੜੀਆਂ ਇਸ ਤੋਂ ਪਹਿਲਾਂ (ਰੱਬ ਵੱਲੋਂ) ਉਤਾਰੀਆਂ ਜਾ ਚੁੱਕੀਆਂ ਹਨ ਅਤੇ ਉਹਨਾਂ ਸਾਰੀਆਂ ਕਿਤਾਬਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਵਾਲੀ ਕਿਤਾਬ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ (.ਕੁਰਆਨ) ਸਾਰੇ ਜਹਾਨਾਂ ਦੇ ਰੱਬ ਵੱਲੋਂ ਹੈ।[5]","footnotes":"[5] ਇਸ ਤੋਂ ਭਾਵ ਕੁਰਆਨ ਹੈ। ਇਕ ਹਦੀਸ ਵਿਚ ਨਬੀ (ਸ:) ਨੇ ਇਸ ਕੁਰਆਨ ਨੂੰ ਆਪਣਾ ਸਭ ਤੋਂ ਵੱਡਾ ਮੋਅਜਜ਼ਾ ਆਖਿਆ ਹੈ, ਫਰਮਾਇਆ ਕਿ ਹਰ ਨਬੀ ਨੂੰ ਅਜਿਹੇ ਮੋਅਜਜ਼ੇ ਦਿੱਤੇ ਗਏ ਜਿਨ੍ਹਾਂ ਕਾਰਨ ਲੋਕਾਂ ਨੂੰ ਈਮਾਨ ਨਸੀਬ ਹੋਇਆ ਅਤੇ ਮੈਨੂੰ ਜਿਹੜਾ ਮੋਅਜਜ਼ਾ ਬਖ਼ਸ਼ਿਆ ਗਿਆ ਹੈ ਉਹ ਰੱਬੀ ਵਹੀ ਹੈ, ਜੋ ਅੱਲਾਹ ਨੇ ਮੇਰੇ ਉੱਤੇ ਉਤਾਰੀ ਹੈ। ਸੋ ਮੈਨੂੰ ਆਸ ਹੈ ਕਿ ਕਿਆਮਤ ਦਿਹਾੜੇ ਮੇਰੇ ਪੈਰੋਕਾਰ ਸਭ ਤੋਂ ਵੱਧ ਹੋਣਗੇ। (ਸਹੀ ਬੁਖ਼ਾਰੀ, ਹਦੀਸ: 7274)"},{"id":38,"translation":"ਕੀ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਪੈਗ਼ੰਬਰ ਨੇ ਇਸ (.ਕੁਰਆਨ) ਨੂੰ ਘੜ੍ਹ ਲਿਆ ਹੈ? (ਹੇ ਮੁਹੰਮਦ ਸ:!) ਆਖੋ ਕਿ ਰਤਾ ਤੁਸੀਂ ਅਜਿਹੀ ਇਕ ਸੂਰਤ ਹੀ ਬਣਾ ਲਿਆਓ ਅਤੇ ਜਿਨ੍ਹਾਂ (ਇਸ਼ਟਾਂ) ਨੂੰ, ਛੁੱਟ ਅੱਲਾਹ ਤੋਂ, ਮਦਦ ਲਈ ਬੁਲਾ ਸਕਦੇ ਹੋ ਬੁਲਾ ਲਓ, ਜੇ ਤੁਸੀਂ ਸੱਚੇ ਹੋ।"},{"id":39,"translation":"ਸਗੋਂ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਝੁਠਲਾਇਆ ਹੈ ਜਿਸ ਨੂੰ ਇਹ ਆਪਣੇ ਗਿਆਨ ਦੇ ਘੇਰੇ ਵਿਚ ਨਹੀਂ ਲਿਆ ਸਕਦੇ, ਅਤੇ ਅਜੇ ਤਕ ਜਿਸ ਦੀ ਹਕੀਕਤ ਵੀ ਇਹਨਾਂ ਦੇ ਸਾਹਮਣੇ ਪ੍ਰਗਟ ਨਹੀਂ ਹੋਈ। ਜਿਹੜੇ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਲੋਕੀ ਹੋਏ ਸਨ, ਇਸੇ ਪ੍ਰਕਾਰ ਉਹਨਾਂ ਨੇ ਵੀ (ਰੱਬੀ ਕਿਤਾਬਾਂ ਨੂੰ) ਝੁਠਲਾਇਆ ਸੀ। ਸੋ ਵੇਖ ਲਵੋ, ਉਹਨਾਂ ਜ਼ਾਲਮਾਂ ਦਾ ਅੰਤ ਕਿਹੋ ਜਿਹਾ ਹੋਇਆ ਸੀ।"},{"id":40,"translation":"ਹੇ ਨਬੀ! ਇਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹੜੇ (ਇਸ .ਕੁਰਆਨ ਉੱਤੇ) ਈਮਾਨ ਲਿਆਉਣਗੇ ਅਤੇ ਕੁੱਝ ਅਜਿਹੇ ਹਨ ਜਿਹੜੇ ਈਮਾਨ ਨਹੀਂ ਲਿਆਉਣਗੇ। ਤੁਹਾਡਾ ਰੱਬ ਫ਼ਸਾਦੀਆਂ ਨੂੰ ਚੰਗਾ ਤਰ੍ਹਾਂ ਜਾਣਦਾ ਹੈ।"},{"id":41,"translation":"(ਹੇ ਨਬੀ!) ਜੇਕਰ ਉਹ ਤੁਹਾਨੂੰ ਝੁਠਲਾਉਣ ਤਾਂ ਉਨ੍ਹਾਂ ਨੂੰ ਆਖੋ ਕਿ ਮੇਰਾ ਅਮਲ (ਕਰਨੀ) ਮੇਰੇ ਲਈ ਹੈ, ਤੁਹਾਡਾ ਅਮਲ ਤੁਹਾਡੇ ਲਈ ਹੈ। ਤੁਸੀਂ ਮੇਰੇ ਅਮਲਾਂ ਤੋਂ ਬਰੀ ਹੋ ਤੇ ਮੈਂ ਤੁਹਾਡੇ ਅਮਲਾਂ ਤੋਂ ਬਰੀ ਹਾਂ।"},{"id":42,"translation":"ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?"},{"id":43,"translation":"ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।"},{"id":44,"translation":"ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।"},{"id":45,"translation":"ਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।"},{"id":46,"translation":"ਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।"},{"id":47,"translation":"ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।"},{"id":48,"translation":"ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਇਹ (ਅਜ਼ਾਬ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸੱਚੇ ਹੋ? (ਤਾਂ ਦੱਸੋ)।"},{"id":49,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।"},{"id":50,"translation":"(ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?"},{"id":51,"translation":"ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।"},{"id":52,"translation":"ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":53,"translation":"(ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।"},{"id":54,"translation":"ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।[6] ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।","footnotes":"[6] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3"},{"id":55,"translation":"(ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।"},{"id":56,"translation":"ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।"},{"id":57,"translation":"ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।"},{"id":58,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।"},{"id":59,"translation":"(ਹੇ ਨਬੀ!) ਤੁਸੀਂ (ਇਹਨਾਂ ਕਾਫ਼ਿਰਾਂ ਨੂੰ) ਪੁੱਛੋ ਕਿ ਅੱਲਾਹ ਨੇ ਤੁਹਾਡੇ ਲਈ ਜਿਹੜਾ ਰਿਜ਼ਕ ਭੇਜਿਆ ਸੀ, ਤੁਸੀਂ ਉਸ ਵਿਚ ਕੁੱਝ ਨੂੰ ਹਰਾਮ (ਨਾ-ਜਾਇਜ਼) ਅਤੇ ਕੁੱਝ ਨੂੰ ਹਲਾਲ (ਜਾਇਜ਼) ਕਰ ਲਿਆ। ਕੀ ਅੱਲਾਹ ਨੇ ਤੁਹਾਨੂੰ ਇਸ ਦੀ ਆਗਿਆ ਦਿੱਤੀ ਸੀ ਜਾਂ ਅੱਲਾਹ ’ਤੇ ਇਲਜ਼ਾਮ ਲਗਾ ਰਹੇ ਹੋ।"},{"id":60,"translation":"ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।"},{"id":61,"translation":"(ਹੇ ਨਬੀ!) ਜਿਸ ਹਾਲ ਵਿਚ ਵੀ ਤੁਸੀਂ ਹੁੰਦੇ ਹੋ ਅਤੇ ਅੱਲਾਹ ਵੱਲੋਂ ਨਾਜ਼ਿਲ ਕੀਤੇ ਹੋਏ .ਕੁਰਆਨ ਵਿਚ ਜੋ ਵੀ ਤੁਸੀਂ ਲੋਕਾਂ ਨੂੰ ਸੁਣਾਉਂਦੇ ਹੋ, ਅਤੇ ਹੇ ਲੋਕ! ਤੁਸੀਂ ਜੋ ਵੀ ਕਰਦੇ ਹੋ ਉਸ ਸਮੇਂ ਅਸੀਂ ਤੁਹਾਨੂੰ ਵੇਖ ਰਹੇ ਹੁੰਦੇ ਹਾਂ। ਨਾ ਹੀ ਧਰਤੀ ਵਿੱਚੋਂ, ਨਾ ਹੀ ਅਕਾਸ਼ ਵਿੱਚੋਂ, ਨਾ ਹੀ ਕੋਈ ਚੀਜ਼ ਛੋਟੀ, ਨਾ ਹੀ ਵੱਡੀ, ਕੋਈ ਚੀਜ਼ ਅੱਲਾਹ ਤੋਂ ਲੁਕੀ ਹੋਈ ਹੈ, ਪਰ ਇਹ ਸਭ ਇਕ ਖੁੱਲ੍ਹੀ (ਸਪੱਸ਼ਟ) ਕਿਤਾਬ ਵਿਚ (ਵਿਸਥਾਰ ਨਾਲ) ਦਰਜ ਹੈ।"},{"id":62,"translation":"ਯਾਦ ਰੱਖੋ ਕਿ ਅੱਲਾਹ ਦੇ ਪਿਆਰਿਆਂ ਨੂੰ (ਲੋਕ ਪ੍ਰਲੋਕ ਵਿਚ) ਨਾ ਕੋਈ ਡਰ ਭੈਅ ਹੋਵੇਗਾ ਅਤੇ ਨਾ ਹੀ ਨਿਰਾਸ਼ ਹੋਣਗੇ।[7]","footnotes":"[7] ਇਸ ਵਿਚ ਅੱਲਾਹ ਦੇ ਨੇਕ ਬੰਦਿਆਂ ਦਾ ਹਾਲ ਬਿਆ ਕੀਤਾ ਗਿਆ ਹੈ, ਜਦ ਕਿ ਅੱਲਾਹ ਦੇ ਨਾ ਫ਼ਰਮਾਨਾਂ ਦਾ ਹਾਲ ਇਸ ਤੋਂ ਉਲਟ ਹੋਵੇਗਾ। ਜਿਵੇਂ ਕਿ ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਜਦੋਂ ਜਨਾਜ਼ਾ ਤਿਆਰ ਹੋ ਜਾਂਦਾ ਹੈ ਅਤੇ ਆਦਮੀ ਉਸ ਨੂੰ ਮੋਢਿਆਂ ’ਤੇ ਚੁੱਕ ਲੈਂਦੇ ਹਨ, ਤਾਂ ਜੇਕਰ ਉਹ ਮਰਨ ਵਾਲਾ ਨੇਕ ਹੁੰਦਾ ਹੈ ਤਾਂ ਆਖਦਾ ਹੈ ਕਿ ਮੈਨੂੰ ਛੇਤੀ ਛੇਤੀ ਲੈ ਚੱਲੋ ਅਤੇ ਜੇ ਬੁਰਾ ਹੁੰਦਾ ਹੈ ਤਾਂ ਕਹਿੰਦਾ ਹੈ ਕਿ ਹਾਏ ਮੇਰੀ ਭੈੜੀ ਕਿਸਮਤ! ਤੁਸੀਂ ਮੈਨੂੰ ਕਿੱਥੇ ਲਿਜਾ ਰਹੇ ਹੋ, ਉਸ ਦੀ ਆਵਾਜ਼ ਨੂੰ ਇਨਸਾਨਾਂ ਤੋਂ ਛੁੱਟ ਹਰ ਕੋਈ ਸੁਣਦਾ ਹੈ। ਜੇਕਰ ਇਨਸਾਨ ਇਸ ਨੂੰ ਸੁਣ ਲਵੇ ਤਾਂ ਉਹ ਬੇਹੋਸ਼ ਹੋ ਜਾਵੇ। (ਸਹੀ ਬੁਖ਼ਾਰੀ, ਹਦੀਸ: 1314)"},{"id":63,"translation":"ਇਹ ਲੋਕੀ ਉਹ ਹਨ ਜਿਹੜੇ ਈਮਾਨ ਲਿਆਏ ਅਤੇ ਅੱਲਾਹ ਤੋਂ ਡਰਦੇ ਰਹੇ।"},{"id":64,"translation":"ਇਹਨਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਤੇ ਆਖ਼ਿਰਤ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ।[8] ਅੱਲਾਹ ਦੇ ਕਥਣਾ ਵਿਚ ਕੁੱਝ ਵੀ ਬਦਲਾਓ ਨਹੀਂ ਹੋ ਸਕਦਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।","footnotes":"[8] ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਮੈਂ ਨਬੀ ਕਰੀਮ (ਸ:) ਨੂੰ ਇਹ ਫ਼ਰਮਾਉਂਦੇ ਹੋਏ ਸੁਣਿਆ ਕਿ ਨਬੁੱਵਤ ਵਿਚ ਛੁੱਟ ਖ਼ੁਸ਼ਖ਼ਬਰੀਆਂ ਤੋਂ ਹੋਰ ਕੁੱਝ ਵੀ ਨਹੀਂ ਰਿਹਾ। ਲੋਕਾਂ ਨੇ ਅਰਜ਼ ਕੀਤੀ ਕਿ ਖ਼ੁਸ਼ਖ਼ਬਰੀਆਂ ਤੋਂ ਕੀ ਭਾ ਹੈ? ਤਾਂ ਆਪ (ਸ:) ਨੇ ਫ਼ਰਮਾਇਆ ਕਿ ਸੱਚੇ ਦੇ ਚੰਗੇ ਸੁਪਨੇ ਜਿਹੜੇ ਖ਼ੁਸ਼ਖ਼ਬਰੀਆਂ ਦੇਣ। (ਸਹੀ ਬੁਖ਼ਾਰੀ, ਹਦੀਸ 6990) ● ਇਕ ਦੂਜੀ ਹਦੀਸ ਵਿਚ ਫ਼ਰਮਾਇਆ ਕਿ ਮੋਮਿਨ ਦਾ ਸੁਪਨਾ ਨਬੁੱਵਤ ਦੇ ਛਿਆਲੀ ਹਿੱਸਿਆਂ ਵਿਚੋਂ ਇਕ ਹਿੱਸਾ ਹੁੰਦਾ ਹੈ। (ਸਹੀ ਬੁਖ਼ਾਰੀ, ਹਦੀਸ: 6988)"},{"id":65,"translation":"(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੇ। ਬੇਸ਼ੱਕ ਸਾਰੀਆਂ ਇੱਜ਼ਤਾਂ ਅੱਲਾਹ ਲਈ ਹੀ ਦੇ ਹੱਥ ਵਿਚ ਹਨ, ਉਹ ਸਭ ਕੁੱਝ ਸੁਣਨ ਤੇ ਜਾਣਨ ਵਾਲਾ ਹੈ।"},{"id":66,"translation":"ਚੇਤੇ ਰੱਖੋ, ਜੋ ਕੁੱਝ ਵੀ ਅਕਾਸ਼ਾਂ ਵਿਚ ਹੈ ਅਤੇ ਜੋ ਵੀ ਧਰਤੀ ਵਿਚ ਹੈ ਇਹ ਸਭ ਅੱਲਾਹ ਦਾ ਹੀ ਹੈ। ਜਿਹੜੇ ਲੋਕੀ ਅੱਲਾਹ ਨੂੰ ਛੱਡ ਕੇ ਦੂਜੇ ਇਸ਼ਟਾਂ ਨੂੰ (ਮਦਦ ਲਈ) ਪੁਕਾਰਦੇ ਹਨ ਉਹ (ਕਿਸੇ ਇਸ਼ਟ ਦੀ) ਪੈਰਵੀ ਨਹੀਂ ਕਰਦੇ, ਸਗੋਂ ਨਿਰੇ ਵਹਿਮਾਂ ਭਰਮਾਂ ਦੀ ਪੈਰਵੀ ਕਰ ਰਹੇ ਹਨ ਅਤੇ ਕੇਵਲ ਖ਼ਿਆਲੀ ਗੱਲਾਂ ਹੀ ਕਰਦੇ ਹਨ।"},{"id":67,"translation":"ਉਹੀਓ (ਅੱਲਾਹ) ਹੈ ਜਿਸਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਆਰਾਮ ਕਰ ਸਕੋਂ ਅਤੇ (ਰੋਜ਼ੀ ਕਮਾਉਣ ਲਈ) ਦਿਨ ਨੂੰ ਪ੍ਰਕਾਸ਼ਮਈ ਬਣਾਇਆ, ਬੇਸ਼ੱਕ ਇਸ ਵਿਚ ਉਹਨਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ ਜਿਹੜੇ (ਪੈਗ਼ੰਬਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਹਨ।"},{"id":68,"translation":"ਉਹ (ਮੁਸ਼ਰਿਕ) ਆਖਦੇ ਹਨ ਕਿ ਅੱਲਾਹ ਨੇ ਪੁੱਤਰ ਬਣਾ ਲਿਆ ਹੈ, ਜਦ ਕਿ ਉਹ (ਔਲਾਦ ਤੋਂ) ਪਾਕ ਹੈ ਅਤੇ (ਹਰ ਲੋੜ ਤੋਂ) ਬੇਪਰਵਾਹ ਹੈ।[9] ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਸਭ ਉਸੇ ਲਈ ਹੈ। ਤੁਹਾਡੇ ਕੋਲ ਇਸ ਗੱਲ ਦੀ ਵੀ ਕੋਈ ਦਲੀਲ ਨਹੀਂ (ਕਿ ਰੱਬ ਦੇ ਔਲਾਦ ਹੈ) ਕੀ ਤੁਸੀਂ ਅੱਲਾਹ ਦੇ ਬਾਰੇ ਉਹ ਗੱਲਾਂ ਆਖਦੇ ਹੋ ਜਿਸ ਦਾ ਤੁਹਾਨੂੰ ਗਿਆਨ ਵੀ ਨਹੀਂ ?","footnotes":"[9] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2"},{"id":69,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜੇ ਲੋਕੀ ਅੱਲਾਹ ’ਤੇ ਦੋਸ਼ ਲਗਾ ਰਹੇ ਹਨ, ਉਹ ਕਾਮਯਾਬ ਨਹੀਂ ਹੋਣਗੇ।"},{"id":70,"translation":"ਸੰਸਾਰ ਵਿਚ ਤਾਂ ਥੋੜ੍ਹਾ ਜਿਹਾ ਲਾਭ ਉਠਾਉਣਾ ਹੈ ਫੇਰ ਉਹਨਾਂ ਨੇ ਸਾਡੇ ਕੋਲ ਹੀ ਆਉਣਾ ਹੈ, ਫੇਰ ਅਸੀਂ ਉਹਨਾਂ ਨੂੰ ਉਹਨਾਂ ਦੇ ਕੁਫ਼ਰ ਦੇ ਬਦਲੇ ਵਿਚ ਕਰੜੇ ਅਜ਼ਾਬ ਦਾ ਸੁਆਦ ਚਖਾਵਾਂਗੇ।"},{"id":71,"translation":"(ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਨੂੰ ਨੂਹ ਦਾ ਕਿੱਸਾ ਸੁਣਾਉ ਜਦੋਂ ਉਹਨਾਂ (ਨੂਹ) ਨੇ ਆਪਣੀ ਕੌਮ ਨੂੰ ਕਿਹਾ ਸੀ ਕਿ ਹੇ ਮੇਰੀ ਕੌਮ! ਜੇ ਤੁਹਾਨੂੰ ਮੇਰਾ (ਤੁਹਾਡੇ ਵਿਚਾਲੇ) ਰਹਿਣਾ ਅਤੇ ਅੱਲਾਹ ਦੀਆਂ ਆਇਤਾਂ ਰਾਹੀਂ ਨਸੀਹਤਾਂ (ਕਰਨੀਆਂ) ਭਾਰ ਮਹਿਸੂਸ ਹੁੰਦਾ ਹੈ (ਤਾਂ ਇਹ ਤੁਹਾਡੀ ਇੱਛਾ ਹੈ) ਪਰ ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ। ਸੋ ਤੁਸੀਂ ਤੇ ਤੁਹਾਡੇ ਸ਼ਰੀਕ ਮਿਲ ਕੇ ਮੇਰੇ ਵਿਰੁੱਧ ਫ਼ੈਸਲਾ ਕਰ ਲਵੋ, ਅਤੇ ਤੁਹਾਡਾ ਇਹ ਫ਼ੈਸਲਾ ਕਿਸੇ ਤੋਂ ਗੁਪਤ ਨਾ ਰਹੇ, ਫੇਰ ਮੇਰੇ ਵਿਰੁੱਧ ਆਪਣੇ ਫ਼ੈਸਲੇ ਅਨੁਸਾਰ ਜਤਨ ਕਰੋ ਅਤੇ ਮੈਨੂੰ ਉੱਕਾ ਹੀ ਮੋਹਲਤ ਨਾ ਦਿਓ।"},{"id":72,"translation":"ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜ ਵੀ ਲਓ ਪਰ ਮੈਂ ਤੁਹਾਥੋਂ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਮੈ` ਇਹ ਹੁਕਮ ਹੋਇਆ ਹੈ ਕਿ ਮੈਂ ਆਗਿਆਕਾਰੀਆਂ ਵਿੱਚੋਂ ਹੋਵਾਂ।"},{"id":73,"translation":"ਸੋ ਉਹਨਾਂ ਲੋਕਾਂ ਨੇ ਨੂਹ ਨੂੰ ਝੁਠਲਾਇਆ ਤਾਂ ਅਸੀਂ ਉਸ ਨੂੰ ਅਤੇ ਜਿਹੜੇ ਉਸ ਨੂਹ ਦੀ ਬੇੜੀ ਵਿਚ ਸਵਾਰ ਸਨ ਉਹਨਾਂ ਸਭ ਨੂੰ ਬਚਾ ਲਿਆ ਅਤੇ ਉਹਨਾਂ ਨੂੰ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਸੀ ਅਸੀਂ ਉਹਨਾਂ ਨੂੰ ਡੋਬ ਦਿੱਤਾ। ਸੋ ਵੇਖੋ (ਉਹਨਾਂ ਲੋਕਾਂ ਦਾ) ਅੰਤ ਕਿਹੋ ਜਿਹਾ ਹੋਇਆ, ਜਿਨ੍ਹਾਂ ਨੂੰ ਖ਼ਬਰਦਾਰ ਕੀਤਾ ਗਿਆ ਸੀ।"},{"id":74,"translation":"ਫੇਰ ਅਸੀਂ (ਨੂਹ) ਤੋਂ ਬਾਅਦ ਅਨੇਕਾਂ ਹੀ ਰਸੂਲਾਂ ਨੂੰ ਉਹਨਾਂ ਦੀ ਆਪਣੀ ਆਪਣੀ ਕੌਮ ਵੱਲ ਘੱਲਿਆ, ਉਹ ਸਾਰੇ (ਰਸੂਲ) ਰੌਸ਼ਨ ਦਲੀਲਾਂ ਲੈਕੇ ਆਏ, ਫੇਰ ਵੀ ਇੰਜ ਨਾ ਹੋਇਆ ਕਿ ਉਹ ਇਸ (ਹਿਦਾਇਤ) ’ਤੇ ਈਮਾਨ ਲੈ ਆਉਂਦੇ ਜਿਸ ਨੂੰ ਪਹਿਲਾਂ ਹੀ ਝੁਠਲਾ ਚੁੱਕੇ ਸਨ। ਇਸ ਪ੍ਰਕਾਰ ਅੱਲਾਹ ਹੱਦੋਂ ਟੱਪਣ ਵਾਲਿਆਂ ਦੇ ਦਿਲਾਂ ’ਤੇ ਠੱਪਾ ਲਾ ਦਿੰਦਾ ਹੈ। (ਫੇਰ ਉਹ ਸਮਝਦੇ ਹੀ ਨਹੀਂ)।"},{"id":75,"translation":"ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ।"},{"id":76,"translation":"ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਵੱਲੋਂ ਹੱਕ ਪੁੱਜ ਗਿਆ ਤਾਂ ਆਖਣ ਲੱਗੇ ਕਿ ਇਹ ਤਾਂ ਜਾਦੂ ਹੈ।"},{"id":77,"translation":"ਮੂਸਾ ਨੇ ਆਖਿਆ, ਕੀ ਤੁਸੀਂ ਹੱਕ ਪ੍ਰਤੀ ਇਹ ਕਹਿੰਦੇ ਹੋ, ਜਦ ਕਿ ਉਹ ਹੱਕ ਤੁਹਾਡੇ ਕੋਲ ਆ ਗਿਆ ਹੈ, ਕੀ ਇਹ ਜਾਦੂ ਹੈ ? ਜਦ ਕਿ ਜਾਦੂਗਰ ਕਦੇ ਵੀ ਕਾਮਯਾਬ ਨਹੀਂ ਹੋਇਆ ਕਰਦੇ।"},{"id":78,"translation":"ਉਹ (ਫ਼ਿਰਔਨੀ) ਆਖਣ ਲੱਗਾ, ਕੀ ਤੁਸੀਂ (ਮੂਸਾ ਤੇ ਹਾਰੂਨ) ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਉਸ ਰਾਹੋਂ ਹਟਾ ਦਿਓ ਜਿਸ ’ਤੇ ਅਸੀਂ ਆਪਣੇ ਪਿਓ ਦਾਦੇ (ਬਜ਼ੁਰਗਾਂ) ਨੂੰ ਵੇਖਿਆ ਸੀ ਅਤੇ ਤੁਹਾਨੂੰ ਦੋਵਾਂ ਨੂੰ ਸੰਸਾਰ ਵਿਚ ਸਰਦਾਰੀ ਮਿਲ ਜਾਵੇ ? ਜਦ ਕਿ ਅਸੀਂ ਤੁਹਾਨੂੰ ਦੋਵਾਂ ਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ।"},{"id":79,"translation":"ਫ਼ਿਰਔਨ ਨੇ ਹੁਕਮ ਦਿੱਤਾ ਕਿ ਮੇਰੇ ਕੋਲ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਹਾਜ਼ਰ ਕਰੋ।"},{"id":80,"translation":"ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।"},{"id":81,"translation":"ਜਦੋਂ ਉਹਨਾਂ (ਜਾਦਗੂਰਾਂ) ਨੇ ਸੁੱਟਿਆ ਤਾਂ ਮੂਸਾ ਨੇ ਕਿਹਾ ਕਿ ਇਹ ਜੋ ਵੀ ਤੁਸੀਂ ਲਿਆਏ ਹੋ ਇਹ ਜਾਦੂ ਹੈ ਅੱਲਾਹ ਇਸ ਨੂੰ ਹੁਣੇ ਨਕਾਰ ਦੇਵੇਗਾ। ਅੱਲਾਹ ਫ਼ਸਾਦੀਆਂ ਦੇ ਕੰਮਾਂ ਨੂੰ ਸਫ਼ਲ ਹੋਣ ਨਹੀਂ ਦਿੰਦਾ।"},{"id":82,"translation":"ਅਤੇ ਅੱਲਾਹ ਸੱਚਾਈ ਨੂੰ ਆਪਣੇ ਫ਼ਰਮਾਨਾਂ ਰਾਹੀਂ ਸੱਚ ਸਿੱਧ ਕਰਦਾ ਹੈ ਭਾਵੇਂ ਅਪਰਾਧੀਆਂ ਨੂੰ ਕਿੰਨਾ ਹੀ ਨਾ-ਪਸੰਦ ਕਿਉਂ ਨਾ ਹੋਵੇ।"},{"id":83,"translation":"ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ।"},{"id":84,"translation":"ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।"},{"id":85,"translation":"ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।"},{"id":86,"translation":"ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।"},{"id":87,"translation":"ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।"},{"id":88,"translation":"ਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ।"},{"id":89,"translation":"ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।"},{"id":90,"translation":"ਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ।"},{"id":91,"translation":"ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ।"},{"id":92,"translation":"ਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।"},{"id":93,"translation":"ਅਸੀਂ ਬਨੀ-ਇਸਰਾਈਲ ਨੂੰ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ ਦਿੱਤਾ ਅਤੇ ਖਾਣ ਲਈ ਪਵਿੱਤਰ ਚੀਜ਼ਾਂ ਦਿੱਤੀਆਂ ਉਹਨਾਂ ਵਿਚ ਕੋਈ ਮਤਭੇਦ ਵੀ ਨਹੀਂ ਸੀ, ਇੱਥੋਂ ਤਕ ਕਿ ਉਹਨਾਂ ਕੋਲ (ਰੱਬੀ) ਗਿਆਨ ਆ ਗਿਆ। (ਹੇ ਨਬੀ!) ਬੇਸ਼ੱਕ ਤੇਰਾ ਰੱਬ ਉਹਨਾਂ ਵਿਚਕਾਰ ਕਿਆਮਤ ਵਾਲੇ ਦਿਨ ਉਹਨਾਂ ਸਾਰੀਆਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।"},{"id":94,"translation":"ਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।[10]","footnotes":"[10] ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 157/7"},{"id":95,"translation":"ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।"},{"id":96,"translation":"ਬੇਸ਼ੱਕ ਜਿਨ੍ਹਾਂ ਲੋਕਾਂ ਪ੍ਰਤੀ ਤੁਹਾਡੇ ਰੱਬ ਵੱਲੋਂ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੈ ਉਹ ਈਮਾਨ ਨਹੀਂ ਲਿਆਉਣਗੇ।"},{"id":97,"translation":"ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।"},{"id":98,"translation":"ਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।"},{"id":99,"translation":"ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?"},{"id":100,"translation":"ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।"},{"id":101,"translation":"(ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।"},{"id":102,"translation":"ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।"},{"id":103,"translation":"ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।"},{"id":104,"translation":"(ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਜੇਕਰ ਤੁਸੀਂ ਮੇਰੇ ਧਰਮ ਸੰਬੰਧੀ ਕਿਸੇ ਸ਼ੱਕ ਵਿੱਚ ਹੋ ਤਾਂ ਸੁਣੋ ਕਿ ਮੈਂ ਉਹਨਾਂ ਇਸ਼ਟਾਂ ਦੀ ਪੂਜਾ ਨਹੀਂ ਕਰਦਾ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ, ਹਾਂ! ਮੈਂ ਤਾਂ ਉਸ ਅੱਲਾਹ ਦੀ ਇਬਾਦਤ ਕਰਦਾ ਹਾਂ ਜਿਹੜਾ ਤੁਹਾਡੇ ਪ੍ਰਾਣ ਕਢਦਾ ਹੈ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਈਮਾਨ ਲਿਆਉਣ ਵਾਲਿਆਂ ਨਾਲ ਰਲ ਜਾਵਾਂ।"},{"id":105,"translation":"ਅਤੇ ਇਹ ਵੀ (ਹੁਕਮ ਹੋਇਆ ਹੈ) ਕਿ ਮੈਂ ਇਕ ਚਿੱਤ ਹੋ ਕੇ ਆਪਣੀ ਦਿਸ਼ਾ ਇਸਲਾਮ ਵੱਲ ਸਿੱਧੀ ਰੱਖਾਂ ਅਤੇ ਕਦੇ ਵੀ ਮੁਸ਼ਰਿਕਾਂ ਵਿਚ ਨਾ ਰਲਾ।"},{"id":106,"translation":"ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।[11]","footnotes":"[11] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":107,"translation":"ਜੇਕਰ ਅੱਲਾਹ ਤੁਹਾਨੂੰ ਕੋਈ ਤਕਲੀਫ਼ ਦੇਵੇ ਤਾਂ ਛੁੱਟ ਉਸ (ਅੱਲਾਹ) ਤੋਂ ਹੋਰ ਕੋਈ ਇਸ (ਬਿਪਤਾ)ਨੂੰ ਦੂਰ ਕਰਨ ਵਾਲਾ ਨਹੀਂ ਅਤੇ ਜੇ ਉਹ (ਅੱਲਾਹ) ਤੁਹਾਡੇ ਹੱਕ ਵਿਚ ਕਿਸੇ ਭਲਾਈ ਦਾ ਇਰਾਦਾ ਕਰੇ ਤਾਂ ਉਸ ਦੇ ਫ਼ਜ਼ਲਾਂ ਨੂੰ ਰੋਕਨ ਵਾਲਾ ਵੀ ਕੋਈ ਨਹੀਂ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਆਪਣੇ ਫ਼ਜ਼ਲੋਂ ਨਿਵਾਜ਼ਦਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਫ਼ਰਮਾਉਣ ਵਾਲਾ ਹੈ।"},{"id":108,"translation":"(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।"},{"id":109,"translation":"ਹੇ ਮੁਹੰਮਦ ਸ:! ਤੁਹਾਡੇ ਵੱਲ ਜਿਹੜੀ ਵਹੀ ਭੇਜੀ ਜਾਂਦੀ ਹੈ ਤੁਸੀਂ ਉਸ ਦੀ ਹੀ ਪੈਰਵੀ ਕਰੋ ਅਤੇ (ਕਠਨਾਈਆਂ ਆਉਣ ’ਤੇ) ਸਬਰ ਤੋਂ ਕੰਮ ਲਵੋ ਇੱਥੋਂ ਤਕ ਕਿ ਅੱਲਾਹ ਕੋਈ ਫ਼ੈਸਲਾ ਕਰ ਦੇਵੇ ਅਤੇ ਉਹੀਓ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।"}]},{"id":11,"verses":[{"id":1,"translation":"ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।"},{"id":2,"translation":"ਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।"},{"id":3,"translation":"ਅਤੇ ਇਹ ਵੀ ਦੱਸਾਂ ਕਿ ਤੁਸੀਂ ਆਪਣੇ ਗੁਨਾਹਾਂ ਦੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਅਰਦਾਸ ਕਰੋ। ਫੇਰ ਉਸੇ ਵੱਲ ਪਰਤ ਆਓ, ਉਹ (ਅੱਲਾਹ) ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਜੀਵਨ ਸਮੱਗਰੀ ਦੇਵੇਗਾ ਅਤੇ ਹਰ ਵੱਧ (ਨੇਕ) ਅਮਲ ਕਰਨ ਵਾਲੇ ਨੂੰ ਵਧੇਰੇ ਬਦਲਾ ਦੇਵੇਗਾ ਜੇ ਤੁਸੀਂ ਇਸ (ਰੱਬ) ਤੋਂ ਮੂੰਹ ਮੋੜਦੇ ਰਹੇ ਤਾਂ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।"},{"id":4,"translation":"ਤੁਸੀਂ ਸਾਰਿਆਂ ਨੇ ਮੁੜ ਅੱਲਾਹ ਕੋਲ ਹੀ ਜਾਣਾ ਹੈ ਅਤੇ ਉਹ ਹਰ ਸ਼ੈਅ ’ਤੇ ਪੂਰੀ ਕੁਦਰਤ ਰੱਖਦਾ ਹੈ।"},{"id":5,"translation":"ਵੇਖੋ ਇਹ ਲੋਕ ਆਪਣੀਆਂ ਹਿੱਕਾਂ ਨੂੰ ਦੁਹਰਾ ਕਰਦੇ ਹਨ ਤਾਂ ਜੋ ਅੱਲਾਹ ਤੋਂ ਲੁਕ ਜਾਣ। ਯਾਦ ਰੱਖੋ ਕਿ ਜਦੋਂ ਉਹ ਲਿਬਾਸ ਪਾਉਂਦੇ ਹਨ ਉਸ ਸਮੇਂ ਵੀ ਅੱਲਾਹ ਜਾਣਦਾ ਹੈ, ਜੋ ਉਹ ਗੁਪਤ ਰੱਖਦੇ ਹਨ ਅਤੇ ਜ਼ਾਹਿਰ ਕਰਦੇ ਹਨ, ਉਹ ਵੀ ਅੱਲਾਹ ਜਾਣਦਾ ਹੈ। ਬੇਸ਼ੱਕ ਉਹ ਤਾਂ ਦਿਲਾਂ ਦੇ ਭੇਤ ਵੀ ਜਾਣਦਾ ਹੈ।"},{"id":6,"translation":"ਧਰਤੀ ’ਤੇ ਤੁਰਨ ਫ਼ਿਰਨ ਵਾਲੇ ਹਰ ਜੀਵ ਦੀ ਰੋਜ਼ੀ ਅੱਲਾਹ ਦੇ ਜ਼ਿੰਮੇ ਹੈ ਉਹ ਉਹਨਾਂ ਦੀ ਰਹਿਣ ਦੀ ਥਾਂ ਅਤੇ ਉਹਨਾਂ ਦੇ ਦੱਬਨ (ਭਾਵ ਮਰਨ ਦੀ) ਦੀ ਥਾਂ ਵੀ ਜਾਣਦਾ ਹੈ। ਸਾਰਾ ਕੁੱਝ ਇਕ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।"},{"id":7,"translation":"ਅੱਲਾਹ ਉਹੀਓ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇਹਾਂ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਸਮੇਂ) ਉਸ ਦਾ ਤਖ਼ਤ ਪਾਣੀ ’ਤੇ ਸੀ [1] ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਕਿਹੜਾ ਚੰਗੇ ਕੰਮ ਕਰਦਾ ਹੈ। (ਹੇ ਨਬੀ!) ਜੇ ਤੁਸੀਂ ਆਖੋਂ ਕਿ ਤੁਸੀਂ ਮਰਨ ਮਗਰੋਂ ਮੁੜ ਜੀਵਤ ਕੀਤੇ ਜਾਵੋਗੇ ਤਾਂ ਕਾਫ਼ਿਰ ਜ਼ਰੂਰ ਇਹੋ ਜਵਾਬ ਦੇਣਗੇ ਕਿ ਇਹ ਤਾਂ ਸਾਫ਼ ਜਾਦੂਗਰੀ ਹੈ।","footnotes":"[1]॥ ਇਸ ਦੀ ਪੁਸ਼ਟੀ ਹਦੀਸ ਤੋਂ ਵੀ ਹੁੰਦੀ ਹੈ, ਅੱਲਾਹ ਦੇ ਰਸੂਲ ਨੇ ਫਰਮਾਇਆ ਕਿ ਅੱਲਾਹ ਦੇ ਸੱਜਾ ਹੱਥ ਭਰਿਆ ਹੋਇਆ ਹੈ ਦਿਨ ਰਾਤ ਦਾ ਖ਼ਰਚ ਵੀ ਉਸ ਨੂੰ ਹੌਲਾ ਨਹੀਂ ਕਰਦਾ। ਕੀ ਤੁਸੀਂ ਨਹੀਂ ਵੇਖਿਆ ਜਦੋਂ ਤੋਂ ਜ਼ਮੀਨ ਤੇ ਅਸਮਾਨ ਸਾਜੇ ਹਨ ਉਸ ਇਸ ਵਿੱਚੋਂ ਕਿੰਨਾ ਖ਼ਰਚ ਕਰ ਚੁੱਕਿਆ ਹੈ। ਪਰ ਜੋ ਕੁਝ ਉਸ ਦੇ ਹੱਥ ਵਿਚ ਹੈ ਉਸ ਵਿਚ ਵੀ ਕੋਈ ਕਮੀ ਨਹੀਂ ਹੋਈ ਅਤੇ ਉਸ ਦਾ ਅਰਸ਼ ਪਾਣੀ ਉੱਤੇ ਥਾ ਅਤੇ ਉਸ ਦੇ ਦੂਜੇ ਹਥ ਵਿਚ ਵੀ ਬਖ਼ਸ਼ਿਸ਼ਾਂ ਜਾਂ ਜਾਨਾ ਦਾ ਕੱਢਣਾ ਹੈ ਅਤੇ ਉਹ ਕੁਝ ਲੋਕਾਂ ਨੂੰ ਵਡਿਆਈ ਦਿੰਦਾ ਹੈ ਅਤੇ ਕੁਝ ਨੂੰ ਹੀਣਾ ਕਰਦਾ ਹੈ। (ਸਹੀ ਬੁਖ਼ਾਰੀ, ਹਦੀਸ: 7419)"},{"id":8,"translation":"ਜੇ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਅਜ਼ਾਬ ਨੂੰ ਇਕ ਵਿਸ਼ੇਸ਼ ਮੁੱਦਤ ਤਕ ਲਈ ਟਾਲ ਦੱਈਏ ਤਾਂ ਇਹ (ਕਾਫ਼ਿਰ) ਜ਼ਰੂਰ ਆਖਦੇ ਕਿ ਅਜ਼ਾਬ ਨੂੰ ਕਿਹੜੀ ਚੀਜ਼ ਨੇ ਰੋਕਿਆ ਹੋਇਆ ਹੈ। ਸੁਣੋ ਜਿਸ ਦਿਨ ਉਹ (ਅਜ਼ਾਬ) ਇਹਨਾਂ ਕੋਲ ਆਵੇਗਾ ਫੇਰ ਇਹਨਾਂ ਤੋਂ ਟਲੇਗਾ ਨਹੀਂ, ਜਿਸ ਦਾ ਇਹ ਮਖੌਲ ਕਰਿਆ ਕਰਦੇ ਸੀ ਉਹੀਓ ਇਹਨਾਂ ਨੂੰ ਘੇਰ ਲਵੇਗਾ।"},{"id":9,"translation":"ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।"},{"id":10,"translation":"ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।"},{"id":11,"translation":"ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।"},{"id":12,"translation":"(ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ।"},{"id":13,"translation":"ਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ।"},{"id":14,"translation":"ਫੇਰ ਜੇ ਉਹ ਕਾਫ਼ਿਰ ਤੁਹਾਨੂੰ ਕੋਈ ਜਵਾਬ ਨਾ ਦੇਣ ਤਾਂ ਜਾਣ ਲਓ ਕਿ ਇਹ (.ਕੁਰਆਨ) ਅੱਲਾਹ ਦੇ ਗਿਆਨ ਅਨੁਸਾਰ ਹੀ ਉਤਾਰਿਆ ਗਿਆ ਹੈ ਅਤੇ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। (ਹੇ ਲੋਕੋ!) ਕੀ ਤੁਸੀਂ (ਇਹ ਸਭ ਜਾਣਨ ਤੋਂ ਬਾਅਦ) ਮੁਸਲਮਾਨ ਬਣਦੇ ਹੋ?"},{"id":15,"translation":"ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ।"},{"id":16,"translation":"ਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ।"},{"id":17,"translation":"ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ।[2] (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ।","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":18,"translation":"ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ।[3]","footnotes":"[3] ਇਸ ਦੀ ਪੁਸ਼ਟੀ ਇਹ ਹਦੀਸ ਕਰਦੀ ਹੈ ਜਿਸ ਨੂੰ ਸਫ਼ਵਾਨ ਬਿਨ ਮੁਹੱਰਰ ਦੱਸਿਆ ਹੈ ਕਿ ਅਬਦੁੱਲਾ ਬਿਨ ਉਮਰ (ਰ:ਅ:) ਤਵਾਫ਼ ਕਰ ਰਹੇ ਸੀ ਕਿ ਇਕ ਵਿਅਕਤੀ ਆਇਆ ਤੇ ਆਖਣ ਲੱਗਾ, ਕੀ ਤੁਸੀਂ ਨਬੀ (ਸ:) ਦੇ ਬਾਰੇ ਕੁਝ ਸੁਣਿਆ ਹੈ? ਇਬਨੇ-ਉਮਰ (ਰ:ਅ:) ਨੇ ਆਖਿਆ ਕਿ ਮੈਨੇ ਨਬੀ ਕਰੀਮ (ਸ:) ਤੋਂ ਇਹ ਸੁਣਿਆ ਹੈ ਕਿ ਮੋਮਿਨ ਨੂੰ ਅੱਲਾਹ ਦੇ ਨੇੜੇ ਲਿਆਂਦਾ ਜਾਵੇਗਾ। ਹੱਸ਼ਾਮ ਦਾ ਕਹਿਣਾ ਹੈ ਕਿ ਮੋਮਿਨ ਆਪਣੇ ਰੱਬ ਦੇ ਇੱਨਾ ਨੇੜੇ ਹੋ ਜਾਵੇਗਾ ਕਿ ਅੱਲਾਹ ਉਸ ਉੱਤੇ ਆਪਣਾ ਪੱਟ ਰੱਖ ਦੇਵੇਗਾ ਅਤੇ ਉਸ ਤੋਂ ਉਸ ਦੇ ਗੁਨਾਹਾਂ ਦੀ ਪੁਸ਼ਟੀ ਕਰਾਵਾਏਗਾ (ਅੱਲਾਹ ਉਸ ਨੂੰ ਆਖੇਗਾ) ਕੀ ਤੈਨੂੰ ਆਪਣਾ ਫਲਾਨਾ ਗੁਨਾਹ ਯਾਦ ਹੈ? ਉਹ ਮੋਮਿਨ ਦੋ ਬਾਰ ਆਖੇਗਾ ਕਿ ਮੈਂ ਜਾਣਦਾ ਹਾਂ ਹੇ ਮੇਰੇ ਰੱਬ ਮੈਂ ਜਾਣਦਾ ਹਾਂ। ਉਸ ਸਮੇਂ ਅੱਲਾਹ ਆਖੇਗਾ ਕਿ ਮੈਨੇ ਸੰਸਾਰ ਵਿਚ ਤੇਰੇ ਗੁਨਾਹਾਂ ਉੱਤੇ ਪੜਦਾ ਪਾਇਆ ਸੀ ਅਤੇ ਅੱਜ ਮੈਂ ਉਹਨਾਂ ਨੂੰ ਤੇਰੇ ਲਈ ਮਾਫ਼ ਕਰਦਾ ਹਾਂ। ਫਿਰ ਇਸ ਦੀ ਨੇਕੀਆਂ ਦਾ ਰਜਿਸਟਰ ਬੰਦ ਕਰ ਦਿੱਤਾ ਜਾਵੇਗਾ। ਅਤੇ ਦੂਜੇ ਲੋਕਾ ਦਾ ਜਾਂ ਕਾਫ਼ਿਰਾਂ ਦਾ ਹਾਲ ਇਹ ਹੋਵੇਗਾ ਕਿ ਗੁਵਾਹਾਂ ਦੇ ਸਾਮਣੇ ਖੁਲੱਮ ਖੱਲਾ ਆਖਿਆ ਜਾਵੇਗਾ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਉੱਤੇ ਝੂਠ ਮੜ੍ਹਿਆ ਸੀ। (ਸਹੀ ਬੁਖ਼ਾਰੀ, ਹਦੀਸ: 4685)"},{"id":19,"translation":"ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।"},{"id":20,"translation":"ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।"},{"id":21,"translation":"ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।"},{"id":22,"translation":"ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।"},{"id":23,"translation":"ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।"},{"id":24,"translation":"ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?"},{"id":25,"translation":"ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।"},{"id":26,"translation":"ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।"},{"id":27,"translation":"ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।"},{"id":28,"translation":"(ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ।"},{"id":29,"translation":"(ਨੂਹ ਨੇ ਕਿਹਾ) ਕਿ ਹੇ ਮੇਰੀ ਕੌਮ ਵਾਲੀਓ! ਮੈਂ ਤੁਹਾਥੋਂ ਇਸ (ਚਿਤਾਵਨੀ ਦੇਣ) ਲਈ ਕੋਈ ਧੰਨ ਨਹੀਂ ਮੰਗਦਾ। ਮੇਰਾ ਬਦਲਾ ਤਾਂ ਅੱਲਾਹ ਦੇ ਕੋਲ ਹੀ ਹੈ। ਮੈਂ ਈਮਾਨ ਵਾਲਿਆਂ ਨੂੰ (ਭਾਵੇਂ ਉਹ ਦਲਿਤ ਹੀ ਹਨ) ਆਪਣੇ ਕੋਲੋਂ ਪਰਾਂ ਕਰਨ ਵਾਲਾ ਨਹੀਂ। ਬੇਸ਼ੱਕ ਉਹਨਾਂ ਦੀ ਮਿਲਣੀ ਆਪਣੇ ਰੱਬ ਨਾਲ ਹੋਣੀ ਹੈ ਪਰ ਮੈਂ ਵੇਖਦਾ ਹਾਂ ਕਿ ਤੁਸੀਂ ਅਗਿਆਨਤਾ ਤੋਂ ਕੰਮ ਲੈ ਰਹੇ ਹੋ।"},{"id":30,"translation":"ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?"},{"id":31,"translation":"(ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ।"},{"id":32,"translation":"(ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।"},{"id":33,"translation":"(ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।"},{"id":34,"translation":"ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।"},{"id":35,"translation":"ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।"},{"id":36,"translation":"ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।"},{"id":37,"translation":"ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।"},{"id":38,"translation":"ਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।"},{"id":39,"translation":"ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।"},{"id":40,"translation":"ਜਦੋਂ ਸਾਡਾ (ਅਜ਼ਾਬ ਦਾ) ਹੁਕਮ ਆ ਗਿਆ ਤੇ (ਧਰਤੀ ’ਚੋਂ ਪਾਣੀ ਦਾ) ਤੰਦੂਰ ਉੱਬਲਣ ਲੱਗ ਪਿਆ ਫੇਰ ਅਸੀਂ ਨੂਹ ਨੂੰ ਆਖਿਆ ਕਿ ਇਸ ਬੇੜੀ ਵਿਚ ਹਰ ਪ੍ਰਕਾਰ ਦੇ (ਜਾਨਵਰਾਂ ਦੇ) ਜੋੜੇ ਭਾਵ (ਦੋ ਜਾਨਵਰ) ਇਕ ਨਰ ਤੇ ਇਕ ਮਦੀਨ ਸਵਾਰ ਕਰ ਲੈ ਅਤੇ ਆਪਣੇ ਪਰਿਵਾਰ ਨੂੰ, ਛੁੱਟ ਉਸ (ਤੁਹਾਡੀ ਪਤਨੀ ਤੇ ਪੁੱਤਰ) ਤੋਂ, ਜਿਨ੍ਹਾਂ ਬਾਰੇ ਪਹਿਲਾਂ ਗੱਲ ਹੋ ਚੁੱਕੀ ਹੈ, ਸਨੇ ਸਾਰੇ ਈਮਾਨ ਵਾਲਿਆਂ ਨੂੰ ਸਵਾਰ ਕਰ ਲੈ। ਉਸ (ਨੂਹ) ’ਤੇ ਬਹੁਤ ਹੀ ਘੱਟ ਗਿਣਤੀ ਵਿਚ ਈਮਾਨ ਲਿਆਏ ਸੀ।"},{"id":41,"translation":"ਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":42,"translation":"ਉਹ (ਬੇੜੀ) ਉਹਨਾਂ (ਈਮਾਨ ਵਾਲਿਆਂ) ਨੂੰ ਪਹਾੜ ਵਾਂਗ (ਉੱਚੀਆਂ-ਉੱਚੀਆਂ) ਛੱਲਾਂ ਵਿਚ ਲਈਂ ਜਾ ਰਾਹੀਂ ਸੀ। ਨੂਹ ਨੇ ਆਪਣੇ ਪੁੱਤਰ ਨੂੰ ਪੁਕਾਰਿਆ ਜਿਹੜਾ ਕਿ ਸਭ ਤੋਂ ਅਲੱਗ ਖਲੱਗ ਸੀ ਕਿ ਹੇ ਪੁੱਤਰ! ਸਾਡੇ ਨਾਲ (ਤੂੰ ਵੀ) ਸਵਾਰ ਹੋ ਜਾ ਕਾਫ਼ਿਰਾਂ ਨਾਲ ਨਾ ਰਹਿ।"},{"id":43,"translation":"ਉਹ (ਪੁੱਤਰ) ਬੋਲਿਆ, ਮੈਂ ਤਾਂ ਹੁਣੇ ਕਿਸੇ ਪਹਾੜ ਦੀ ਸ਼ਰਨ ਲੈੲ ਲਵਾਗਾਂ ਉਹ ਮੈਨੂੰ ਪਾਣੀ ਤੋਂ ਬਚਾ ਲਵੇਗਾ। ਨੂਹ ਨੇ ਆਖਿਆ ਕਿ ਅੱਜ ਅੱਲਾਹ ਦੇ ਹੁਕਮ (ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਕੇਵਲ ਉਹੀਓ ਬਚਣਗੇ ਜਿਨ੍ਹਾਂ ’ਤੇ ਅੱਲਾਹ ਦੀ ਮਿਹਰ ਹੋਵੇਗੀ।[4] ਉਸੇ ਸਮੇਂ ਉਹਨਾਂ ਦੋਹਾਂ (ਪਿਓ ਪੁੱਤਰ) ਵਿਚਾਲੇ ਇਕ ਛਲ ਆ ਗਈ ਤਾਂ ਉਹ (ਪੁੱਤਰ ਵੀ) ਡੂਬਣ ਵਾਲਿਆਂ ਵਿਚ ਜਾ ਰਲਿਆ।","footnotes":"[4] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਦੋਂ ਵੀ ਕੋਈ ਖ਼ਲੀਫ਼ਾ ਨਿਯੁਕਤ ਕੀਤਾ ਜਾਂਦਾ ਹੈ ਤਾਂ ਉਸ ਦੇ ਦੋ ਸਲਾਹਕਾਰ ਹੁੰਦੇ ਹਨ ਇਕ ਉਸ ਨੂੰ ਨੇਕੀ ਦਾ ਹੁਕਮ ਦਿੰਦਾ ਹੈ ਅਤੇ ਉਸ ਦੇ ਲਈ ਪ੍ਰੇਰਿਤ ਕਰਦਾ ਹੈ ਜਦੋਂ ਕਿ ਦੂਜਾ ਉਸ ਨੂੰ ਬੁਰਾਈ ਦਾ ਹੁਕਮ ਦਿੰਦਾ ਹੈ ਅਤੇ ਉਸੇ ਲਈ ਪ੍ਰੇਰਿਤ ਕਰਦਾ ਹੈ ਪਰ ਗੁਨਾਹਾਂ ਤੋਂ ਉਹੀਓ ਬਚਿਆ ਰਹਿੰਦਾ ਹੈ ਜਿਸ ਨੂੰ ਅੱਲਾਹ ਬਚਾਵੇ। (ਸਹੀ ਬੁਖ਼ਾਰੀ, ਹਦੀਸ: 6611)"},{"id":44,"translation":"ਆਖਿਆ ਕਿ ਹੇ ਧਰਤੀ! ਤੂੰ ਆਪਣੇ ਪਾਣੀ ਨੂੰ ਨਿਗਲ ਜਾ ਅਤੇ ਹੇ ਅਕਾਸ਼! ਤੂੰ ਰੁੱਕ ਸੋ ਉਸੇ ਸਮੇਂ ਧਰਤੀ ਵਿਚ ਪਾਣੀ ਸਮਾ ਗਿਆ ਅਤੇ ਉਹਨਾਂ ਕਾਫ਼ਿਰਾਂ ਦਾ ਨਿਬੇੜਾ ਕਰ ਦਿੱਤਾ ਗਿਆ ਅਤੇ ਬੇੜੀ ਜੋਦੀ (ਨਾਂ ਦੀ ਪਹਾੜੀ) ’ਤੇ ਜਾ ਟਿਕੀ ਅਤੇ ਆਖ ਦਿੱਤਾ ਗਿਆ ਕਿ ਜ਼ਾਲਮ ਕੌਮ ਲਈ (ਰੱਬ ਦੀ ਰਹਿਮਤ ਤੋਂ) ਦੂਰੀ ਹੈ।"},{"id":45,"translation":"ਨੂਹ ਨੇ ਆਪਣੇ ਪਾਲਣਹਾਰ ਨੂੰ ਬੇਨਤੀ ਕੀਤੀ ਕਿ ਮੇਰੇ ਰੱਬਾ ਮੇਰਾ ਪੁੱਤਰ ਤਾਂ ਮੇਰੇ ਪਰਿਵਾਰ ਵਿੱਚੋਂ ਹੀ ਹੈ ਅਤੇ ਬੇਸ਼ੱਕ ਤੇਰਾ ਵਾਅਦਾ ਵੀ ਸੱਚਾ ਹੈ ਅਤੇ ਤੂੰ ਸਾਰਿਆਂ ਤੋਂ ਚੰਗੇਰਾ ਫ਼ੈਸਲਾ ਕਰਨ ਵਾਲਾ ਹੈਂ।"},{"id":46,"translation":"ਆਖਿਆ ਕਿ ਹੇ ਨੂਹ! ਉਹ (ਤੇਰਾ ਪੁੱਤਰ) ਤੇਰੇ ਪਰਿਵਾਰ ਵਿੱਚੋਂ ਨਹੀਂ ਹੈ। ਉਸ ਦੀਆਂ ਕਰਤੂਤਾਂ ਤਾਂ ਬਹੁਤ ਹੀ ਭੈੜੀਆਂ ਹਨ। ਤੂੰ ਮੈਥੋਂ ਉਸ ਚੀਜ਼ ਦਾ ਸਵਾਲ ਨਾ ਕਰ ਜਿਸ ਦਾ ਤੁਹਾਨੂੰ ਗਿਆਨ ਨਹੀਂ। ਮੈਂ ਤੈਨੂੰ ਨਸੀਹਤ ਕਰਦਾ ਹਾਂ ਕਿ ਤੂੰ ਜਾਹਲਾਂ ਵਿਚ ਨਾ ਰਲੀਂ।"},{"id":47,"translation":"(ਨੂਹ) ਨੇ ਕਿਹਾ ਕਿ ਹੇ ਮੇਰੇ ਪਾਲਣਹਾਰ! ਮੈਂ ਤੇਰੀ ਸ਼ਰਨ ਵਿਚ ਆਉਣਾ ਹਾਂ ਇਸ ਗੱਲ ਤੋਂ ਕਿ ਮੈਂ ਤੁਹਾਥੋਂ ਉਹ ਚੀਜ਼ ਮੰਗਾ ਜਿਸ ਦਾ ਮੈਨੂੰ ਉੱਕਾ ਹੀ ਗਿਆਨ ਨਹੀਂ। ਜੇ ਤੂੰ ਮੈਨੂੰ ਨਹੀਂ ਬਖ਼ਸ਼ੇਗਾ ਅਤੇ ਮੇਰੇ ’ਤੇ ਮਿਹਰਾਂ ਨਹੀਂ ਕਰੇਗਾ ਤਾਂ ਮੈਂ ਘਾਟੇ ਵਿਚ ਰਹਿਣ ਵਾਲਿਆਂ ਵਿਚ ਹੋ ਜਾਵਾਂਗਾ।"},{"id":48,"translation":"(ਜਦੋਂ ਤੂਫਾਨ ਦਾ ਜ਼ੋਰ ਜਾਂਦਾ ਰਿਹਾ ਫੇਰ) ਆਖਿਆ ਗਿਆ ਕਿ ਹੇ ਨੂਹ! ਤੂੰ ਸਾਡੇ ਵੱਲੋਂ ਉਹਨਾਂ ਬਰਕਤਾਂ ਤੇ ਸਲਾਮਤੀ ਨਾਲ (ਬੇੜੀ ਵਿੱਚੋਂ) ਉੱਤਰ ਜਾ ਜਿਹੜੀਆਂ (ਬਰਕਤਾਂ) ਤੇਰੇ ’ਤੇ ਅਤੇ ਤੇਰੇ ਨਾਲ ਦੀਆਂ ਜਮਾਅਤਾਂ ਉੱਤੇ ਨਾਜ਼ਿਲ ਕੀਤੀਆਂ ਗਈਆਂ ਹਨ। ਹੋਰ ਵੀ ਕੁੱਝ ਜਮਾਅਤਾਂ (ਉੱਮਤਾਂ) ਹੋਣਗੀਆਂ ਜਿਨ੍ਹਾਂ ਨੂੰ ਅਸੀਂ ਸੰਸਾਰ ਵਿਚ ਜ਼ਰੂਰ ਹੀ ਲਾਭ ਪਚਾਵਾਂਗੇ ਪਰ ਫੇਰ ਉਹਨਾਂ ਨੂੰ ਸਾਡੇ ਵੱਲੋਂ ਬੜਾ ਹੀ ਕਰੜਾ ਅਜ਼ਾਬ ਆਵੇਗਾ।"},{"id":49,"translation":"(ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।[5]","footnotes":"[5] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2"},{"id":50,"translation":"ਅਸੀਂ ਆਦ ਕੌਮ ਵੱਲ ਉਹਨਾਂ ਦੇ ਭਰਾ ਹੂਦ ਨੂੰ ਭੇਜਿਆ। ਉਸ (ਹੂਦ) ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ, ਤੁਸੀਂ ਤਾਂ ਨਿਰਾ ਝੂਠ ਘੜ੍ਹਣ ਵਾਲੇ ਹੋ।"},{"id":51,"translation":"ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?"},{"id":52,"translation":"(ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।"},{"id":53,"translation":"ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।"},{"id":54,"translation":"ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।"},{"id":55,"translation":"ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।"},{"id":56,"translation":"ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।"},{"id":57,"translation":"ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।"},{"id":58,"translation":"ਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।"},{"id":59,"translation":"ਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।"},{"id":60,"translation":"ਉਹਨਾਂ ਦੇ ਪਿੱਛੇ ਇਸ ਸੰਸਾਰ ਦੀ ਵੀ ਅਤੇ ਕਿਆਮਤ ਦਿਹਾੜੇ ਦੀ ਵੀ ਲਾਅਨਤ ਲੱਗੀ ਰਹੇਗੀ। ਵੇਖੋ ਆਦ ਦੀ ਕੌਮ ਨੇ ਆਪਣੇ ਰੱਬ ਦਾ ਇਨਕਾਰ ਕੀਤਾ। ਸੁਣੋਂ! ਹੂਦ ਦੀ ਕੌਮ ਆਦ ਉੱਤੇ ਲਾਅਨਤ ਹੈ।"},{"id":61,"translation":"ਅਸੀਂ ਸਮੂਦ (ਦੀ ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਨਬੀ ਬਣਾਕੇ) ਭੇਜਿਆ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਕਿ ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਉਸੇ ਨੇ ਤੁਹਾਨੂੰ ਧਰਤੀ (ਮਿੱਟੀ) ਤੋਂ ਪੈਦਾ ਕੀਤਾ ਅਤੇ ਉਸੇ ਨੇ ਇਸ ਧਰਤੀ ਉੱਤੇ ਤੁਹਾਨੂੰ ਵਸਾਇਆ ਹੈ। ਉਸੇ ਤੋਂ ਹੀ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸੇ ਵੱਲ ਪਰਤ ਆਓ ! ਬੇਸ਼ੱਕ ਮੇਰਾ ਰੱਬ ਤੁਹਾਡੇ ਨੇੜੇ ਹੀ ਹੈ ਤੇ ਦੁਆਵਾਂ ਨੂੰ ਕਬੂਲਣ ਵਾਲਾ ਹੈ।"},{"id":62,"translation":"ਉਹਨਾਂ (ਕੌਮੇ-ਸਮੂਦ) ਨੇ ਆਖਿਆ ਕਿ ਹੇ ਸਾਲੇਹ! ਇਸ ਤੋਂ ਪਹਿਲਾਂ ਤੂੰ ਸਾਡੀਆਂ ਆਸਾਂ ਦਾ ਕੇਂਦਰ ਸੀ, ਕੀ ਤੂੰ ਸਾਨੂੰ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ ਦਾਦੇ ਕਰਦੇ ਸਨ। ਜਿਸ ਚੀਜ਼ (ਇਕ ਰੱਬ) ਵੱਲ ਤੂੰ ਸਾਨੂੰ ਬੁਲਾ ਰਿਹਾ ਹੈ ਸਾਨੂੰ ਤਾਂ ਉਸ ਦੇ ਪ੍ਰਤੀ ਸ਼ੰਕਾ ਹੈ ਜੋ ਸਾਡੀ ਦੁਬਿਧਾ ਦਾ ਕਾਰਨ ਹੈ।"},{"id":63,"translation":"ਉਸ (ਸਾਲੇਹ) ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਰਤਾ ਦੱਸੋ ਤਾਂ ਸਹੀ ਜੇ ਮੈਂ ਆਪਣੇ ਰੱਬ ਵੱਲ ਕਿਸੇ (ਠੋਸ) ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ (ਵਿਸ਼ੇਸ਼) ਮਿਹਰ (ਭਾਵ ਨਬੁੱਵਤ) ਬਖ਼ਸ਼ੀ ਹੋਵੇ ਫੇਰ ਜੇ ਮੈਂ ਉਸ ਦੀ ਨਾ-ਫ਼ਰਮਾਨੀ ਕਰਾਂ ਤਾਂ ਅੱਲਾਹ ਦੇ ਅਜ਼ਾਬ ਤੋਂ ਮੈਨੂੰ ਕੌਣ ਬਚਾਵੇਗਾ? ਤੁਸੀਂ ਤਾਂ ਮੇਰੇ ਨੁਕਸਾਨ ਵਿਚ ਵਾਧਾ ਕਰ ਰਹੇ ਹੋ।"},{"id":64,"translation":"(ਸਾਲੇਹ ਨੇ ਕਿਹਾ ਕਿ) ਹੇ ਮੇਰੀ ਕੌਮ! ਇਹ ਵੇਖੋ ਇਹ ਊਠਣੀ ਤੁਹਾਡੇ ਲਈ ਅੱਲਾਹ ਦੀ ਨਿਸ਼ਾਨੀ (ਵਜੋਂ) ਹੈ। ਸੋ ਤੁਸੀਂ ਇਸ ਨੂੰ ਰੱਬ ਦੀ ਧਰਤੀ ’ਤੇ ਚਰਣ-ਚੁਗਣ ਲਈ ਛੱਡ ਦਿਓ, ਤੁਸੀਂ ਇਸ ਨਾਲ ਬੁਰੇ ਇਰਾਦੇ ਨਾਲ ਰਤਾ ਵੀ ਛੇੜ ਛਾੜ ਨਾ ਕਰੀਓ, ਨਹੀਂ ਤਾਂ ਤੁਹਾਨੂੰ ਛੇਤੀ ਹੀ ਅਜ਼ਾਬ ਆ ਨੱਪੇਗਾ।"},{"id":65,"translation":"ਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।"},{"id":66,"translation":"ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।"},{"id":67,"translation":"ਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।"},{"id":68,"translation":"(ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।"},{"id":69,"translation":"ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।"},{"id":70,"translation":"ਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।"},{"id":71,"translation":"ਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।"},{"id":72,"translation":"(ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।"},{"id":73,"translation":"(ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।"},{"id":74,"translation":"ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।"},{"id":75,"translation":"ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।"},{"id":76,"translation":"(ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।"},{"id":77,"translation":"ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।"},{"id":78,"translation":"ਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।"},{"id":79,"translation":"(ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।"},{"id":80,"translation":"(ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।"},{"id":81,"translation":"ਫ਼ਰਿਸ਼ਤਿਆਂ ਨੇ ਆਖਿਆ ਕਿ ਹੇ ਲੂਤ! ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਹਾਂ, ਇਹ ਲੋਕ ਤੁਹਾਡੇ ’ਤੇ ਹਥ ਨਹੀਂ ਪਾ ਸਕਦੇ। ਤੂੰ ਆਪਣੇ ਘਰ ਵਾਲਿਆਂ ਨੂੰ ਲੈਕੇ ਰਾਤ ਨੂੰ ਕਿਸੇ ਵੇਲੇ ਨਿਕਲ ਜਾ, ਤੁਹਾਡੇ ਵਿਚੋਂ ਕੋਈ ਵੀ ਪਿੱਛੇ ਮੁੜ ਕੇ ਨਾ ਵੇਖੇ, ਤੇਰੀ ਪਤਨੀ ਤੋਂ ਛੁੱਟ (ਸਾਰੇ ਚਲੇ ਜਾਓ) ਕਿਉਂ ਜੋ ਉਸ ਨੂੰ ਵੀ ਉਹੀਓ (ਅਜ਼ਾਬ) ਪਹੁੰਚਣ ਵਾਲਾ ਹੈ ਜਿਹੜਾ ਉਹਨਾਂ ਸਾਰਿਆਂ (ਜ਼ਾਲਮਾਂ) ਨੂੰ ਪਹੁੰਚੇਗਾ। ਬੇਸ਼ੱਕ ਇਹਨਾਂ ਦਾ ਵਾਅਦਾ (ਅਜ਼ਾਬ ਦੇਣ ਦਾ) ਸਵੇਰੇ ਦਾ ਸਮਾਂ ਹੈ। ਕੀ ਸਵੇਰ ਦਾ ਸਮਾਂ ਨੇੜੇ ਨਹੀਂ ਆ ਲੱਗਿਆ? [6]","footnotes":"[6] ਵੇਖੋ ਸੂਰਤ ਅਲ-ਕਮਰ, ਹਾਸ਼ੀਆ ਆਇਤ 39,33/54"},{"id":82,"translation":"ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।"},{"id":83,"translation":"ਹਰ ਪੱਥਰ ’ਤੇ ਤੇਰੇ ਰੱਬ ਦੀ ਨਿਸ਼ਾਨੀ ਲੱਗੀ ਹੋਈ ਸੀ ਅਤੇ ਉਹ ਬਸਤੀ ਇਹਨਾਂ ਜ਼ਾਲਮਾਂ ਤੋਂ (ਭਾਵ ਮੱਕੇ ਤੋਂ) ਕੁੱਝ ਵੀ ਦੂਰ ਨਹੀਂ ਸੀ।"},{"id":84,"translation":"ਅਸੀਂ ਮਦਯਨ ਵਾਲਿਆਂ ਵੱਲੋਂ ਉਹਨਾਂ ਦੇ ਹੀ ਇਕ ਭਰਾ ਸ਼ੁਐਬ ਨੂੰ ਘੱਲਿਆ ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ ਅਤੇ ਨਾਪ ਤੋਲ ਵਿਚ ਘਾਟ ਨਾ ਪਾਇਆ ਕਰੋ। ਅੱਜ ਮੈਂ ਤੁਹਾਨੂੰ ਬਹੁਤ ਖ਼ੁਸ਼ਹਾਲ ਵੇਖ ਰਿਹਾ ਹਾਂ। ਪਰ ਮੈਂ ਉਸ ਦਿਨ ਤੋਂ ਡਰਦਾ ਹਾਂ ਜਦੋਂ ਤੁਹਾਨੂੰ ਅਜ਼ਾਬ ਵਾਲਾ ਦਿਨ ਘੇਰੇ ਵਿਚ ਲੈ ਲਵੇਗਾ।"},{"id":85,"translation":"(ਸ਼ੁਐਬ ਨੇ ਆਖਿਆ) ਹੇ ਮੇਰੇ ਕੌਮ! ਤੁਸੀਂ ਨਾਪ ਤੇ ਤੋਲ ਇਨਸਾਫ਼ ਨਾਲ ਕਰਿਆ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘਟਾ ਕੇ ਨਾ ਦਿਓ ਅਤੇ ਤੁਸੀਂ ਇਸ ਧਰਤੀ ’ਤੇ ਫ਼ਸਾਦੀ ਬਣ ਕੇ ਨਾ ਘੂੱਮੋਂ।"},{"id":86,"translation":"ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਅੱਲਾਹ ਵੱਲੋਂ ਦਿੱਤੀ ਹੋਈ ਜਾਇਜ਼ ਬੱਚਤ (ਨਫਾ) ਹੀ ਤੁਹਾਡੇ ਲਈ ਵਧੀਆ ਹੈ। ਮੈਂ (ਭਾਵ ਸ਼ੁਐਬ) ਤੁਹਾਡੇ ਉੱਤੇ ਕੋਈ ਪਹਿਰੇਦਾਰ ਨਹੀਂ ਹਾਂ।"},{"id":87,"translation":"(ਕੌਮ ਨੇ) ਜਵਾਬ ਦਿੱਤਾ ਕਿ ਹੇ ਸ਼ੁਐਬ! ਕੀ ਤੇਰੀ ਨਮਾਜ਼ (ਧਰਮ) ਤੈਨੂੰ ਇਹੋ ਸਿਖਾਉਂਦੀ ਹੈ ਕਿ ਅਸੀਂ ਆਪਣੇ ਪਿਓ ਦਾਦਿਆਂ ਦੇ ਇਸ਼ਟਾਂ ਨੂੰ ਛੱਡ ਦੱਈਏ ਜਾਂ ਆਪਣੇ ਮਾਲਾਂ ਵਿਚ ਉਹ ਨਾ ਕਰੀਏ ਜੋ ਅਸੀਂ ਕਰਨਾ ਚਾਹੀਏ? ਬਸ ਤੂੰ ਹੀ ਤਾਂ ਇਕ ਨਰਮ ਸੁਭਾਓ ਵਾਲਾ ਤੇ ਸਮਝਦਾਰ ਵਿਅਕਤੀ ਹੈ ?"},{"id":88,"translation":"ਸ਼ੁਐਬ ਨੇ ਕਿਹਾ ਕਿ ਹੇ ਮੇਰੀ ਕੌਮ! ਕਿ ਜੇ ਮੇਂ ਆਪਣੇ ਰੱਬ ਵੱਲੋਂ ਇਕ ਸਪਸ਼ਟ ਦਲੀਲ ’ਤੇ ਹੋਵਾਂ ਅਤੇ ਉਸੇ ਨੇ ਹੀ ਮੈਨੂੰ ਆਪਣੇ ਵੱਲੋਂ ਵਧੀਆ ਰੋਜ਼ੀ ਵੀ ਦਿੱਤੀ ਹੋਵੇ ਫੇਰ ਮੈਂ ਉਸ ਦੀ ਨਾ-ਫ਼ਰਮਾਨੀ ਕਿਵੇਂ ਕਰਾਂ। ਮੈਂ ਇਹ ਵੀ ਨਹੀਂ ਚਾਹੁੰਦਾ ਕਿ ਮੈਂ ਤੁਹਾਡੀ ਵਿਰੋਧਤਾ ਕਰਾਂ ਕਿ ਮੈਂ ਉਹੀ ਕੰਮ ਆਪ ਕਰਾਂ ਜਿਸ ਤੋਂ ਮੈਂ ਤੁਹਾਨੂੰ ਰੋਕਦਾ ਹਾਂ। ਮੈਂ ਛੁੱਟ ਤੁਹਾਡੇ ਸੁਧਾਰ ਤੋਂ ਹੋਰ ਕੁੱਝ ਨਹੀਂ ਚਾਹੁੰਦਾ ਅਤੇ ਇਸ ਦੀ ਯੋਗਤਾ ਦੇਣਾ ਛੁੱਟ ਅੱਲਾਹ ਦੀ ਮਦਦ ਤੋਂ, ਸੰਭਵ ਨਹੀਂ। ਉਸੇ ’ਤੇ ਮੇਰਾ ਭਰੋਸਾ ਹੈ ਅਤੇ ਉਸੇ ਵੱਲ ਮੈਂ ਝੁਕਦਾ ਹਾਂ।"},{"id":89,"translation":"ਹੇ ਮੇਰੀ ਕੌਮ ਵਾਲਿਓ! ਮੇਰੀ ਵਿਰੋਧਤਾ ਕਿਤੇ ਤੁਹਾਨੂੰ ਉਹਨਾਂ ਅਜ਼ਾਬਾਂ ਦਾ ਹੱਕਦਾਰ ਨਾ ਬਣਾ ਦੇਵੇ ਜਿਹੜੇ ਕੌਮੇ-ਨੂਹ, ਕੌਮੇ-ਹੂਦ ਤੇ ਕੌਮੇ-ਸਾਲੇਹ ਨੂੰ ਪਹੁੰਚੇ ਸਨ ਅਤੇ ਕੌਮੇ-ਲੂਤ ਦੀ ਬਸਤੀ ਤਾਂ ਤੁਹਾਥੋਂ ਬਹੁਤੀ ਦੂਰ ਵੀ ਨਹੀਂ।"},{"id":90,"translation":"ਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।"},{"id":91,"translation":"(ਕੌਮ ਨੇ) ਕਿਹਾ ਕਿ ਹੇ ਸ਼ੁਐਬ! ਤੇਰੀਆਂ ਬਹੁਤੀਆਂ ਗੱਲਾਂ ਤਾਂ ਸਾਡੀ ਸਮਝ ਵਿਚ ਹੀ ਨਹੀਂ ਆਉਂਦੀਆਂ। ਅਸੀਂ ਤਾਂ ਤੈਨੂੰ ਆਪਣੇ ਵਿਚਾਲੇ ਬਹੁਤ ਹੀ ਨਿਰਬਲ ਵਿਅਕਤੀ ਸਮਝਦੇ ਹਾਂ। ਜੇ ਸਾਨੂੰ ਤੇਰੇ ਕਬੀਲੇ ਦਾ ਖ਼ਿਆਲ ਨਾ ਹੁੰਦਾ ਤਾਂ ਅਸੀਂ ਤੈਨੂੰ ਪੱਥਰਾਂ ਨਾਲ ਮਾਰ ਸੁੱਟਦੇ ਤੂੰ ਸਾਡੇ ’ਤੇ ਕਿਸੇ ਪੱਖੋਂ ਵੀ ਭਾਰੂ ਨਹੀਂ।"},{"id":92,"translation":"(ਸ਼ੁਐਬ ਨੇ) ਕਿਹਾ ਕਿ ਹੇ ਮੇਰੇ ਕੌਮ ਦੇ ਵੀਰੋ! ਕੀ ਤੁਹਾਡੇ ਲਈ ਮੇਰੇ ਕਬੀਲੇ ਦੇ ਲੋਕ ਅੱਲਾਹ ਤੋਂ ਵੀ ਵੱਧ ਆਦਰ ਵਾਲੇ ਹਨ? ਤੁਸੀਂ ਉਸ (ਰੱਬ) ਨੂੰ ਉੱਕਾ ਹੀ ਪਿੱਠ ਪਿੱਛੇ ਸੁੱਟ ਦਿੱਤਾ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਹਨਾਂ ਸਭ ਨੂੰ ਮੇਰੇ ਰੱਬ ਨੇ ਆਪਣੇ ਗਿਆਨ ਦੇ ਘੇਰੇ ਵਿਚ ਲਿਆ ਹੋਇਆ ਹੈ।"},{"id":93,"translation":"ਅਤੇ ਆਖਿਆ ਕਿ ਹੇ ਕੌਮ ਵਾਲਿਓ! ਹੁਣ ਤੁਸੀਂ ਆਪਣੀ ਥਾਂ ’ਤੇ (ਭਾਵ ਇੱਛਾ ਅਨੁਸਾਰ) ਕੰਮ ਕਰਦੇ ਰਹੋ ਮੈਂ ਵੀ ਆਪਣਾ ਕੰਮ ਕਰ ਰਿਹਾ ਹਾਂ, ਤੁਹਾਨੂੰ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਹੀਣਤਾ ਭਰਿਆ ਅਜ਼ਾਬ ਕਿਸ ’ਤੇ ਆਉਂਦਾ ਹੈ ਤੇ ਕੌਣ ਝੂਠਾ ਹੈ। ਤੁਸੀਂ ਵੀ (ਅਜ਼ਾਬ ਨੂੰ) ਉਡੀਕੋ ਅਤੇ ਤਹਾਡੇ ਨਾਲ ਮੈਂ ਵੀ ਉਡੀਕਦਾ ਹਾਂ।"},{"id":94,"translation":"ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।"},{"id":95,"translation":"ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।"},{"id":96,"translation":"ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।"},{"id":97,"translation":"ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।"},{"id":98,"translation":"ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।"},{"id":99,"translation":"ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।"},{"id":100,"translation":"ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।"},{"id":101,"translation":"ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।"},{"id":102,"translation":"(ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।[7]","footnotes":"[7] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਅੱਲਾਹ ਤਆਲਾ ਜ਼ਾਲਿਮ (ਮੁਸ਼ਰਿਕ ਅਪਰਾਧੀ ਆਦਿ) ਨੂੰ ਢਿੱਲ ਦਿੰਦਾ ਰਹਿੰਦਾ ਹੈ। ਪਰ ਜਦੋਂ ਉਸ ਨੂੰ ਫੜਦਾ ਹੈ ਤਾਂ ਉਸ ਨੂੰ ਛਡਦਾ ਨਹੀਂ। ਅਬੁ ਮੂਸਾ ਆਖਦੇ ਹਨ ਕਿ ਇਸ ਤੋਂ ਬਾਅਦ ਨਬੀ (ਸ:) ਨੇ ਇਹੋ ਆਇਤ ਤਲਾਵਤ ਕੀਤੀ।(ਸਹੀ ਬੁਖ਼ਾਰੀ, ਹਦੀਸ: 4686)"},{"id":103,"translation":"ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)"},{"id":104,"translation":"ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)"},{"id":105,"translation":"ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।"},{"id":106,"translation":"ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।"},{"id":107,"translation":"ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।"},{"id":108,"translation":"ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।"},{"id":109,"translation":"ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।"},{"id":110,"translation":"ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।"},{"id":111,"translation":"ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।"},{"id":112,"translation":"ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।"},{"id":113,"translation":"(ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,[8] ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।","footnotes":"[8] ਭਾਵ ਉਹਨਾਂ ਲੋਕਾਂ ਨਾਲ ਦੋਸਤੀ ਨਾ ਰੱਖੋ ਜਿਹੜੇ ਲੋਕ ਦੀਨ ਵਿਚ ਬਿੱਦਤਾਂ ਦਾ ਆਰੰਭ ਕਰਦੇ ਹਨ ਅਤੇ ਸ਼ਿਰਕ ਕਰਕੇ ਆਪਣੇ ਉੱਤੇ ਜ਼ੁਲਮ ਕਰਦੇ ਹਨ।"},{"id":114,"translation":"(ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।"},{"id":115,"translation":"(ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।"},{"id":116,"translation":"ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।"},{"id":117,"translation":"(ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।"},{"id":118,"translation":"ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।"},{"id":119,"translation":"ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।"},{"id":120,"translation":"(ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।"},{"id":121,"translation":"(ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।"},{"id":122,"translation":"ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।"},{"id":123,"translation":"ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।"}]},{"id":12,"verses":[{"id":1,"translation":"ਅਲਿਫ਼, ਲਾਮ, ਰਾ। ਇਹ (ਸਪਸ਼ਟ ਆਇਤਾਂ) ਵਾਲੀ ਕਿਤਾਬ ਹੈ।"},{"id":2,"translation":"ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਅਰਬੀ (ਭਾਸ਼ਾ) ਵਿਚ ਉਤਾਰਿਆ ਹੈ ਤਾਂ ਜੋ ਤੁਸੀਂ ਸਮਝ ਸਕੋ।"},{"id":3,"translation":"ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।"},{"id":4,"translation":"ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਹੇ ਪਿਤਾ ਜੀ! ਮੈਂਨੇ (ਸੁਪਨੇ ਵਿਚ) ਵੇਖਿਆ ਹੈ ਕਿ ਗਿਆਰਾਂ ਤਾਰੇ, ਸੂਰਜ ਤੇ ਚੰਨ ਮੈਨੂੰ ਸਿਜਦਾ ਕਰ ਰਹੇ ਹਨ।"},{"id":5,"translation":"ਉਸ (ਪਿਤਾ, ਯਾਕੂਬ) ਨੇ ਆਖਿਆ ਕਿ ਹੇ ਮੇਰੇ ਪਿਆਰੇ ਪੁੱਤਰ! ਆਪਣੇ ਇਸ ਸੁਪਨੇ ਨੂੰ ਆਪਣੇ ਭਰਾਵਾਂ (ਜਿਹੜੇ ਕਿ ਗਿਆਰਾਂ ਸਨ) ਨੂੰ ਨਾ ਸੁਣਾਈਂ, ਨਹੀਂ ਤਾਂ ਉਹ ਤੇਰੇ ਨਾਲ (ਈਰਖਾ ਵਿਚ ਆਕੇ ਮੱਕਾਰੀ ਭਰੀਆਂ) ਚਾਲਾਂ ਚੱਲਣਗੇ। ਬੇਸ਼ੱਕ ਸ਼ੈਤਾਨ ਤਾਂ ਮਨੁੱਖ ਦਾ ਖੁੱਲ੍ਹਾ ਦੁਸ਼ਮਨ ਹੈ।"},{"id":6,"translation":"(ਇਸੇ ਸੁਪਨੇ ਵਾਂਗ ਹੀ) ਤੇਰਾ ਰੱਬ ਤੈਨੂੰ (ਜੀਵਨ ਵਿਚ) ਮਾਨ ਸੱਮਾਨ ਦੇਵੇਗਾ ਅਤੇ ਤੈਨੂੰ ਸਮੱਸਿਆਵਾਂ ਦਾ ਹੱਲ ਕਰਨਾ ਵੀ ਸਿਖਾਵੇਗਾ ਅਤੇ ਤੇਰੇ ਉੱਤੇ ਅਤੇ ਯਾਕੂਬ ਦੇ ਘਰਾਨੇ ਉੱਤੇ ਆਪਣੀ ਨਿਅਮਤ (ਨਬੀ ਬਣਾਉਣ ਦੀ) ਉਸੇ ਪ੍ਰਕਾਰ ਪੂਰੀ ਕਰੇਗਾ, ਜਿਵੇਂ ਇਸ ਤੋਂ ਪਹਿਲਾਂ ਤੇਰੇ ਪਿਓ ਦਾਦਾ (ਇਬਰਾਹੀਮ ਤੇ ਇਸਹਾਕ ਉੱਤੇ ਨਬੀ ਬਣਾ ਕੇ) ਅਹਿਸਾਨ ਕਰ ਚੁੱਕਾ ਹੈ। ਨਿਰਸੰਦੇਹ, ਤੇਰਾ ਰੱਬ ਬਹੁਤ ਵੱਡੇ ਗਿਆਨ ਅਤੇ ਡੂੰਘੀ ਸੂਝ-ਬੂਝ ਵਾਲਾ ਹੈ।"},{"id":7,"translation":"ਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।"},{"id":8,"translation":"ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।"},{"id":9,"translation":"(ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।"},{"id":10,"translation":"ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।"},{"id":11,"translation":"ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।"},{"id":12,"translation":"ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।"},{"id":13,"translation":"(ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।"},{"id":14,"translation":"ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।"},{"id":15,"translation":"ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।"},{"id":16,"translation":"(ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ।"},{"id":17,"translation":"ਅਤੇ ਆਖਣਗੇ ਲੱਗੇ ਕਿ ਪਿਤਾ ਜੀ ਅਸੀਂ ਤਾਂ ਆਪੋ ਵਿਚ ਦੌੜ ਭਜਾਈ ਦੇ ਮੁਕਾਬਲੇ ਵਿਚ ਲੱਗੇ ਹੋਏ ਸੀ ਅਤੇ ਯੂਸੁਫ਼ ਨੂੰ ਅਸੀਂ ਆਪਣੇ ਸਾਮਾਨ ਕੋਲ ਛੱਡ ਦਿੱਤਾ ਸੀ ਕਿ ਇਕ ਭੇੜੀਆਂ ਉਸ (ਯੂਸੁਫ਼) ਨੂੰ ਖਾ ਗਿਆ। ਤੁਸੀਂ ਸਾਡੀ ਗੱਲ ’ਤੇ ਵਿਸ਼ਵਾਸ ਤਾਂ ਨਹੀਂ ਕਰਨਾ ਪਰ ਅਸੀਂ ਸੱਚੇ ਹਾਂ।"},{"id":18,"translation":"ਉਹ (ਭਰਾ) ਯੂਸੁਫ਼ ਦੇ ਕੁੜਤੇ ਨੂੰ ਝੂਠ ਮੂਠ ਦੇ ਖ਼ੂਨ ਨਾਲ ਭਰ ਲਿਆਏ ਸੀ। ਪਿਤਾ (ਯਾਕੂਬ) ਨੇ ਆਖਿਆ ਕਿ (ਹਕੀਕਤ ਇਹ ਨਹੀਂ) ਸਗੋਂ ਤੁਹਾਡੇ ਮਨਾਂ ਨੇ ਹੀ ਤੁਹਾਡੇ ਲਈ ਇਕ (ਭੈੜੀ) ਗੱਲ ਨੂੰ ਸਜਾ ਦਿੱਤਾ ਹੈ। ਹੁਣ ਤਾਂ ਸਬਰ ਹੀ ਬਿਹਤਰ ਹੈ, ਇਸੇ ਦੇ ਲਈ ਮੈਂ ਅੱਲਾਹ ਤੋ ਹੀ ਮਦਦ ਚਾਹੁੰਦਾ ਹਾਂ, ਜੋ ਤੁਸੀਂ ਦੱਸ ਰਹੇ ਹੋ।"},{"id":19,"translation":"ਇਕ ਕਾਫ਼ਲਾ ਆਇਆ ਅਤੇ ਉਹਨਾਂ ਨੇ ਆਪਣੇ ਮਾਸਕੀ ਨੂੰ ਪਾਣੀ ਲੈਣ ਲਈ ਭੇਜਿਆ। ਜਦੋਂ ਉਸ ਨੇ ਆਪਣਾ ਡੋਲ (ਖੂਹ ਵਿਚ) ਲਮਕਾਇਆ, (ਉਹ ਵੇਖਦੇ ਹੀ) ਆਖਣ ਲੱਗਿਆ ਕਿ ਕਿੰਨੀ ਖ਼ੁਸ਼ੀ ਦੀ ਗੱਲ ਹੈ ਕਿ (ਖ਼ੂਹ ਵਿਚ ਤਾਂ) ਇਕ ਬਾਲਕ ਹੈ। ਉਹਨਾਂ (ਕਾਫ਼ਲੇ ਵਾਲਿਆਂ) ਨੇ ਉਸ ਬਾਲਕ ਨੂੰ ਪੂੰਜੀ (ਵਪਾਰਕ ਮਾਲ) ਸਮਝਦੇ ਹੋਏ ਲੁਕਾ ਲਿਆ, ਜਦੋਂ ਕਿ ਉਹ ਜੋ ਵੀ ਕਰ ਰਹੇ ਸੀ ਉਸ ਤੋਂ ਅੱਲਾਹ ਭਲੀ-ਭਾਂਤ ਜਾਣੂ ਸੀ।"},{"id":20,"translation":"ਅਤੇ ਉਹਨਾਂ (ਕਾਫ਼ਲੇ ਵਾਲਿਆਂ) ਨੇ ਉਸ ਬਾਲਕ (ਯੂਸੁਫ਼) ਨੂੰ ਬਹੁਤ ਹੀ ਥੋੜ੍ਹੇ ਮੁੱਲ ’ਤੇ ਭਾਵ ਕੁੱਝ ਕੁ ਦਮੜ੍ਹੀਆਂ ਵੱਟੇ ਵੇਚ ਸੁੱਟਿਆ, ਉਹ (ਕਾਫ਼ਲੇ ਵਾਲੇ) ਤਾਂ ਉਸ (ਯੂਸੁਫ਼) ਤੋਂ ਬੇ-ਧਿਆਨੇ ਹੀ ਸਨ।"},{"id":21,"translation":"ਜਿਸ ਵਿਅਕਤੀ ਨੇ ਉਸ (ਯੂਸੁਫ਼) ਨੂੰ ਕਾਫ਼ਲੇ ਵਾਲਿਆਂ ਤੋਂ ਮਿਸਰ ਦੇਸ਼ ਵਿਚ ਖਰੀਦਿਆ ਸੀ ਉਸ ਨੇ ਆਪਣੀ ਪਤਨੀ ਨੂੰ ਆਖਿਆ ਕਿ ਇਸ (ਬਾਲਕ) ਦਾ ਧਿਆਨ ਰੱਖੀਂ, ਹੋ ਸਕਦਾ ਹੈ ਕਿ ਇਹ ਸਾਡੇ ਲਈ ਲਾਹੇਵੰਦ ਸਿੱਧ ਹੋਵੇ ਜਾਂ ਇਹ ਨੂੰ ਅਸੀਂ ਆਪਣਾ ਪੁੱਤਰ ਹੀ ਬਣਾ ਲਈਏ। ਇੰਜ ਅਸੀਂ ਯੂਸੁਫ਼ ਨੂੰ ਮਿਸਰ ਦੀ ਧਰਤੀ ’ਤੇ ਰਹਿਣ ਲਈ ਥਾਂ ਦਿੱਤੀ ਤਾਂ ਜੋ ਉਸ ਨੂੰ ਗੱਲਾਂ ਦੀ ਤਹਿ ਤਕ ਪਹੁੰਚਣਾ (ਭਾਵ ਸੁਪਨੇ ਦੀ ਤਾਬੀਰ) ਸਿਖਾਈਏ। ਅੱਲਾਹ ਆਪਣੇ ਹਰ ਕੰਮ ਕਰਨ ਵਿਚ ਸਮਰਥ ਹੈ, ਪਰ ਫੇਰ ਵੀ ਬਥੇਰੇ ਲੋਕੀ (ਅੱਲਾਹ ਦੇ ਗਿਆਨ ਨੂੰ) ਨਹੀਂ ਜਾਣਦੇ।"},{"id":22,"translation":"ਜਦੋਂ ਉਹ (ਯੂਸੁਫ਼) ਜਵਾਨ ਹੋ ਗਿਆ ਤਾਂ ਅਸੀਂ ਉਸ ਨੂੰ ਹੁਕਮ (ਨਿਰਨਾਂ ਸ਼ਕਤੀ) ਤੇ (ਰੱਬੀ) ਗਿਆਨ (ਨਬੁਵੱਤ) ਬਖ਼ਸ਼ੀ, ਅਸੀਂ ਇਸੇ ਤਰ੍ਹਾਂ ਨੇਕੀਆਂ ਕਰਨ ਵਾਲਿਆਂ ਨੂੰ ਬਦਲਾ ਦਿਆ ਕਰਦੇ ਹਾਂ।"},{"id":23,"translation":"ਜਿਸ ਇਸਤਰੀ ਦੇ ਘਰ ਉਹ (ਯੂਸੁਫ਼) ਰਹਿੰਦਾ ਸੀ, ਉਹ ਉਸ ਨੂੰ ਭਰਮਾਉਣ ਲੱਗੀ ਅਤੇ ਇਕ ਦਿਨ ਬੂਹੇ ਬੰਦ ਕਰਕੇ ਕਹਿਣ ਲੱਗੀ ਕਿ “ਆ ਜਾ”। (ਯੂਸੁਫ਼ ਨੇ) ਕਿਹਾ, ਅੱਲਾਹ ਦੀ ਪਨਾਹ, ਮੈਂ ਇਹ ਕੰਮ ਨਹੀਂ ਕਰਾਂਗਾ, ਉਹ (ਤੇਰਾ ਪਤੀ) ਮੇਰਾ ਮਾਲਿਕ ਹੈ, ਉਸ ਨੇ ਮੈਨੂੰ ਬਹੁਤ ਵਧੀਆ ਟਿਕਾਣਾ ਦਿੱਤਾ ਹੈ। ਬੇਸ਼ੱਕ ਜ਼ਾਲਮ (ਧੋਖੇ ਬਾਜ਼) ਲੋਕਾਂ ਨੂੰ ਭਲਾਈ ਨਹੀਂ ਮਿਲਦੀ।"},{"id":24,"translation":"ਉਸ ਇਸਤਰੀ ਨੇ ਯੂਸੁਫ਼ ਨਾਲ (ਬਦਕਾਰੀ ਕਰਨ ਦਾ) ਇਰਾਦਾ ਕਰ ਲਿਆ ਅਤੇ ਉਹ ਵੀ ਉਸ (ਬਦਕਾਰੀ) ਦਾ ਇਰਾਦਾ ਕਰ ਹੀ ਲੈਂਦਾ ਜੇ ਆਪਣੇ ਰੱਬ ਦੀਆਂ ਨਿਸ਼ਾਨੀਆਂ ਨਾ ਵੇਖ ਲੈਂਦਾ। ਇਹ ਸਭ ਇਸ ਕਾਰਨ ਹੋਇਆ ਤਾਂ ਜੋ ਅਸੀਂ ਉਸ (ਯੂਸੁਫ਼) ਤੋਂ (ਹਰ ਤਰ੍ਹਾਂ ਦੀ) ਬੁਰਾਈ ਤੇ ਬੇ-ਹਿਆਈ (ਅਸ਼ਲੀਲਤਾ) ਦੂਰ ਕਰ ਦਈਏ। ਬੇਸ਼ਕ ਉਹ ਸਾਡੇ ’ਚੋਂਣਵੇਂ ਬੰਦਿਆਂ (ਨਬੀਆਂ) ਵਿੱਚੋਂ ਸੀ।"},{"id":25,"translation":"(ਇਕ ਦਿਨ) ਉਹ ਦੋਵੇਂ (ਇਸਤਰੀ ਤੇ ਯੂਸੁਫ਼) ਬੂਹੇ ਵੱਲ ਨੱਸੇ ਅਤੇ ਉਸ (ਇਸਤਰੀ) ਨੇ ਉਸ (ਯੂਸੁਫ਼) ਦਾ ਕੁੜਤਾ ਪਿੱਛਿਓਂ (ਖਿੱਚ ਕੇ) ਪਾਟ ਦਿੱਤਾ ਅਤੇ ਬੂਹੇ ਕੋਲ ਹੀ ਇਸਤਰੀ ਦਾ ਪਤੀ ਦੋਹਾਂ ਨੂੰ ਮਿਲ ਗਿਆ। ਤਾਂ ਉਹ (ਇਸਤਰੀ ਆਪਣੇ ਪਤੀ ਨੂੰ) ਆਖਣ ਲੱਗੀ, ਕੀ ਸਜ਼ਾ ਹੈ ਉਸ ਵਿਅਕਤੀ ਦੀ ਜਿਹੜਾ ਵਿਅਕਤੀ ਤੇਰੀ ਪਤਨੀ ਨਾਲ ਬੁਰਾਈ ਦਾ ਇਰਾਦਾ ਕਰੇ? (ਪਤੀ ਨੇ ਕਿਹਾ) ਉਸ ਦੀ ਸਜ਼ਾ ਤਾਂ ਇਹੋ ਹੈ ਕਿ ਉਸ ਨੂੰ ਕੈਦ ਕਰ ਲਿਆ ਜਾਵੇ ਜਾਂ ਕੋਈ ਹੋਰ ਕਰੜੀ ਸਜ਼ਾ ਦਿੱਤੀ ਜਾਵੇ।"},{"id":26,"translation":"(ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ ਰਹੀ ਸੀ ਨਾ ਕਿ ਮੈਂ। ਉਸੇ ਇਸਤਰੀ ਦੇ ਘਰਾਨੇ ਵਿੱਚੋਂ ਇਕ ਵਿਅਕਤੀ ਨੇ ਗਵਾਹੀ ਦਿੱਤੀ ਕਿ ਜੇ ਇਸ ਯੂਸੁਫ਼ ਦਾ ਕੁੜਤਾ ਮੁਹਰਿਓਂ ਪਾਟਿਆ ਹੈ ਤਾਂ ਇਸਤਰੀ ਸੱਚੀ ਹੈ ਅਤੇ ਇਹ (ਯੂਸੁਫ਼) ਝੂਠਾ।"},{"id":27,"translation":"ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਔਰਤ ਝੂਠੀ ਹੈ ਤੇ ਉਹ ਯੂਸੁਫ਼ ਸੱਚਾ।"},{"id":28,"translation":"ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।"},{"id":29,"translation":"(ਪਤੀ ਨੇ ਕਿਹਾ ਕਿ) ਹੇ ਯੂਸੁਫ਼! ਇਸ ਗੱਲ ਤੋਂ ਅਣਦੇਖੀ ਕਰ ਅਤੇ (ਹੇ ਔਰਤ!) ਤੂੰ ਆਪਣੀਆਂ ਕਰਤੂਤਾਂ ਦੀ (ਯੂਸੁਫ਼ ਤੋਂ) ਮੁਆਫ਼ੀ ਮੰਗ, ਬੇਸ਼ੱਕ ਤੂੰ ਹੀ ਦੋਸ਼ੀ ਹੈ।"},{"id":30,"translation":"ਉਸ ਸ਼ਹਿਰ ਦੀਆਂ ਜ਼ਨਾਨੀਆਂ ਵਿਚ ਗੱਲਾਂ ਹੋਣ ਲੱਗ ਪਈਆਂ ਕਿ ਅਜ਼ੀਜ਼ ਦੀ ਪਤਨੀ ਆਪਣੇ ਗ਼ੁਲਾਮ ਨੂੰ ਹੀ ਆਪਣੀ ਇੱਛਾ ਪੂਰਤੀ ਲਈ ਭਰਮਾਉਣ ਵਿਚ ਲੱਗੀ ਹੋਈ ਹੈ। ਉਸ ਦਾ ਮਨ ਉਸ (ਯੂਸੁਫ਼) ਦੀ ਮਹੁੱਬਤ ਵਿਚ ਫ਼ਿਦਾ ਹੋ ਗਿਆ ਹੈ। ਬੇਸ਼ੱਕ ਅਸੀਂ ਉਸ ਨੂੰ ਸਪਸ਼ਟ ਗੁਮਰਾਹੀ ਵਿਚ ਵੇਖ ਰਹੇ ਹਾਂ।"},{"id":31,"translation":"ਜਦੋਂ ਉਸ (ਅਜ਼ੀਜ਼ ਦੀ ਪਤਨੀ) ਨੇ ਉਹਨਾਂ (ਜ਼ਨਾਨੀਆਂ) ਦੀਆਂ ਮੱਕਾਰੀ ਭਰੀਆਂ ਗੱਲਾਂ ਸੁਣੀਆਂ ਤਾਂ ਉਸ ਨੇ (ਸਾਰੀਆਂ ਜ਼ਨਾਨੀਆਂ) ਨੂੰ ਸੱਦਾ ਭੇਜਿਆ ਅਤੇ ਉਹਨਾਂ (ਜ਼ਨਾਨੀਆਂ) ਲਈ ਗਾਓ ਤਕੀਆਂ ਵਾਲੀ ਮਜਲਿਸ ਸਜਾਈ ਅਤੇ ਹਰੇਕ ਨੂੰ (ਫਲ ਕੱਟਣ ਲਈ) ਇਕ-ਇਕ ਛੁਰੀ ਫੜਾ ਦਿੱਤੀ। ਅਤੇ (ਫੇਰ ਯੂਸੁਫ਼ ਨੂੰ) ਕਿਹਾ ਕਿ ਇਹਨਾਂ ਦੇ ਸਾਹਮਣੇ ਨਿਕਲ ਆ। ਜਦੋਂ ਉਹਨਾਂ ਜ਼ਨਾਨੀਆਂ ਨੇ ਉਸ ਨੂੰ ਵੇਖਿਆ ਤਾਂ ਵੇਖ ਕੇ ਰੁਰਾਨ ਹੋ ਗਈਆਂ ਅਤੇ ਆਪਣੇ ਹੱਥ ਵਡਾ ਬੈਠੀਆਂ ਅਤੇ ਆਖਣ ਲੱਗੀਆਂ ਕਿ ਅੱਲਾਹ ਦੀ ਪਨਾਹ! ਇਹ ਮਨੁੱਖ ਨਹੀਂ ਇਹ ਤਾਂ ਕੋਈ ਬਹੁਤ ਹੀ ਬਜ਼ੁਰਗ ਫ਼ਰਿਸ਼ਤਾ ਹੈ।"},{"id":32,"translation":"(ਉਸ ਸਮੇਂ ਅਜ਼ੀਜ਼ ਦੀ ਪਤਨੀ ਨੇ) ਆਖਿਆ, ਇਹੋ ਉਹ ਵਿਅਕਤੀ ਹੈ ਜਿਸ ਲਈ ਤੁਸੀਂ ਮੈਨੂੰ ਤਾਅਨੇ-ਮਿਹਨੇ ਦਿੰਦੀਆਂ ਸੀ। ਮੈਨੇ ਹੀ ਇਸ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਬਚ ਨਿਕਲਿਆ, ਹੁਣ ਜੇ ਇਸ ਨੇ ਮੇਰੇ ਹੁਕਮ ਅਨੁਸਾਰ ਨਾ ਕੀਤਾ ਤਾਂ ਇਸ ਨੂੰ ਜ਼ਰੂਰ ਹੀ ਕੈਦ ਕੀਤਾ ਜਾਵੇਗਾ ਅਤੇ ਉਹ ਬਹੁਤ ਹੀ ਹੀਣਾ ਹੋਵੇਗਾ।"},{"id":33,"translation":"(ਯੂਸੁਫ਼ ਨੇ) ਕਿਹਾ ਕਿ ਹੇ ਮੇਰੇ ਰੱਬਾ! ਜਿਸ ਗੱਲ ਲਈ ਇਹ ਜ਼ਨਾਨੀਆਂ ਮੈਨੂੰ ਬੁਲਾ ਰਹੀਆਂ ਹਨ ਉਸ ਤੋਂ ਤਾਂ ਮੈਨੂੰ ਜੇਲ ਹੀ ਪਸੰਦ ਹੈ। ਜੇ ਤੈਨੇ ਮੈਨੂੰ ਇਹਨਾਂ ਦੀਆਂ ਚਾਲਾਂ ਤੋਂ ਨਾ ਬਚਾਇਆ ਤਾਂ ਮੇਰਾ ਝੁਕਾਓ ਵੀ ਇਹਨਾਂ ਜ਼ਨਾਨੀਆਂ ਵੱਲ ਹੋ ਜਾਵੇਗਾ, ਫੇਰ ਮੈਂ ਉੱਕਾ ਹੀ ਜਾਹਲਾਂ ਵਿੱਚੋਂ ਹੋ ਜਾਵਾਂਗਾ।"},{"id":34,"translation":"ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ।"},{"id":35,"translation":"ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।"},{"id":36,"translation":"ਉਹ (ਯੂਸੁਫ਼) ਦੇ ਨਾਲ ਹੀ ਦੋ ਹੋਰ ਵਿਅਕਤੀ ਵੀ ਕੈਦ ਖਾਨੇ ਵਿਚ ਦਾਖ਼ਲ ਹੋਏ। ਉਹਨਾਂ ਵਿੱਚੋਂ ਇਕ ਨੇ (ਯੂਸੁਫ਼ ਨੂੰ) ਕਿਹਾ ਕਿ ਮੈਨੇ ਆਪਣੇ ਆਪ ਨੂੰ ਸੁਪਨੇ ਵਿਚ ਸ਼ਰਾਬ ਕੱਢਦੇ ਹੋਏ ਵੇਖਿਆ ਹੈੈ ਅਤੇ ਦੂਜੇ ਨੇ ਕਿਹਾ ਕਿ ਮੈਨੇ ਸੁਪਨੇ ਵਿਚ ਆਪਣੇ ਸਿਰ ’ਤੇ ਰੋਟੀਆਂ ਚੁੱਕੀਆਂ ਹੋਈਆਂ ਹਨ, ਜਿਨ੍ਹਾਂ ਨੂੰ ਪੰਛੀ ਖਾ ਰਹੇ ਹਨ। ਤੁਸੀਂ ਸਾਨੂੰ ਇਹਨਾਂ ਸੁਪਨਿਆਂ ਦੀ ਤਾਅਬੀਰ ਭਾਵ ਅਰਥ ਸਮਝਾਓ, ਤੁਸੀਂ ਸਾਨੂੰ ਇਕ ਨੇਕ ਵਿਅਕਤੀ ਵਿਖਾਈ ਦੇ ਰਹੇ ਹੋ।"},{"id":37,"translation":"(ਯੂਸੁਫ਼ ਨੇ) ਕਿਹਾ ਕਿ ਜਿਹੜਾ ਭੋਜਨ ਤੁਹਾਨੂੰ ਇੱਥੋਂ ਮਿਲਿਆ ਕਰਦਾ ਹੈ ਉਸ ਦੇ ਆਉਣ ਤੋਂ ਪਹਿਲਾਂ-ਪਹਿਲਾਂ ਮੈਂ ਤੁਹਾਨੂੰ ਇਹਨਾਂ ਦੀ ਤਾਅਬੀਰ (ਅਰਥ) ਦੱਸ ਦੇਵਾਂਗਾ। ਇਹ (ਸੂਝ-ਬੂਝ) ਦੀਆਂ ਗੱਲਾਂ ਉਸ ਗਿਆਨ ਵਿੱਚੋਂ ਹਨ ਜਿਹੜੀਆਂ ਮੇਰੇ ਰੱਬ ਨੇ ਮੈਨੂੰ ਸਿਖਾਈਆਂ ਹਨ। ਮੈਂਨੇ ਉਹਨਾਂ ਲੋਕਾਂ ਦਾ ਧਰਮ (ਤਰੀਕਾ) ਛੱਡਿਆ ਹੋਇਆ ਹੈ ਜਿਹੜੇ ਅੱਲਾਹ ’ਤੇ ਈਮਾਨ ਨਹੀਂ ਰੱਖਦੇ ਅਤੇ ਆਖ਼ਿਰਤ ਦੇ ਵੀ ਇਨਕਾਰੀ ਹਨ।"},{"id":38,"translation":"ਮੈਂ ਤਾਂ ਆਪਣੇ ਪਿਓ ਦਾਦਾ ਇਬਰਾਹੀਮ, ਇਸਹਾਕ ਤੇ ਯਾਕੂਬ ਦੇ ਧਰਮ ਦੀ ਪੈਰਵੀ ਕਰਦਾਂ ਹਾਂ। ਸਾਡੇ ਲਈ ਜਾਇਜ਼ ਨਹੀਂ ਕਿ ਅਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਈਏ। ਸਾਡੇ ’ਤੇ ਅਤੇ ਸਾਰੇ ਹੀ ਦੂਜੇ ਲੋਕਾਂ ’ਤੇ ਅੱਲਾਹ ਦਾ ਇਹ ਵਿਸ਼ੇਸ਼ ਫ਼ਜ਼ਲ ਹੈ, ਪਰੰਤੂ ਬਥੇਰੇ ਲੋਕ ਨਾ-ਸ਼ੁਕਰੀ ਕਰਦੇ ਹਨ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2"},{"id":39,"translation":"ਹੇ ਮੇਰੇ ਜੇਲ ਦੇ ਸਾਥੀਓ! (ਰਤਾ ਦੱਸੋ) ਕੀ ਕਈ ਵੱਖਰੇ-ਵੱਖਰੇ ਇਸ਼ਟ ਚੰਗੇ ਹਨ ਜਾਂ ਇੱਕੋ ਇਕ ਅੱਲਾਹ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਹੈ।"},{"id":40,"translation":"ਇਸ ਅੱਲਾਹ ਤੋਂ ਛੁੱਟ ਤੁਸੀਂ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਕੇਵਲ ਨਾਂ (ਦੇ ਹੀ ਇਸ਼ਟ) ਹਨ। ਜਿਹੜੇ ਤੁਸੀਂ ਤੇ ਤੁਹਾਡੇ ਬਜ਼ੁਰਗਾਂ ਨੇ ਆਪ ਰੱਖ ਛੱਡੇ ਹਨ। ਅੱਲਾਹ ਨੇ ਉਹਨਾਂ ਲਈ ਕੋਈ ਦਲੀਲ (ਇਬਾਦਤ ਕਰਨ ਦੀ) ਨਹੀਂ ਉਤਾਰੀ। ਅੱਲਾਹ ਤੋਂ ਛੁੱਟ ਹੋਰ ਕੋਈ ਹਾਕਮ ਨਹੀਂ ਹੈ, ਉਸੇ ਦਾ ਹੁਕਮ ਹੈ ਕਿ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ, ਇਹੋ ਸੱਚਾ ਧਰਮ ਹੈ, ਪਰ ਬਥੇਰੇ ਲੋਕੀ ਨਹੀਂ ਜਾਣਦੇ।"},{"id":41,"translation":"(ਯੂਸੁਫ਼ ਨੇ ਸੁਪਨੇ ਸੰਬੰਧੀ ਦੱਸਦੇ ਹੋਏ ਕਿਹਾ ਕਿ) ਹੇ ਮੇਰੇ ਜੇਲ ਦੇ ਸਾਥੀਓ! ਤੁਹਾਡੇ ਵਿੱਚੋਂ ਇਕ ਤਾਂ ਆਪਣੇ ਮਾਲਿਕ ਨੂੰ ਸ਼ਰਾਬ ਪਿਆਏਗਾ ਅਤੇ ਦੂਜਾ ਸੂਲੀ ’ਤੇ ਚਾੜ੍ਹਿਆ ਜਾਵੇਗਾ ਅਤੇ ਪੰਛੀ ਉਸ ਦੇ ਸਿਰ (ਦਾ ਮਾਸ) ਨੋਚ ਨੋਚ ਕੇ ਖਾਣਗੇ। ਉਸ ਮਾਮਲੇ (ਸੁਪਨੇ) ਦਾ ਨਿਬੇੜਾ ਕਰ ਦਿੱਤਾ, ਜਿਸ ਬਾਰੇ ਤੁਸੀਂ ਮੇਥੋਂ ਪੁੱਛ ਰਹੇ ਸੀ।"},{"id":42,"translation":"ਅਤੇ ਜਿਸ ਬਾਰੇ (ਯੂਸੁਫ਼ ਦਾ) ਵਿਚਾਰ ਸੀ ਕਿ ਉਹਨਾਂ ਦੋਹਾਂ ਵਿੱਚੋਂ ਇਕ ਨੂੰ ਛੱਡ ਦਿੱਤਾ ਜਾਵੇਗਾ, ਉਸ ਨੂੰ ਕਿਹਾ ਕਿ ਆਪਣੇ ਮਾਲਿਕ ਨੂੰ ਮੇਰੇ ਬਾਰੇ ਦੱਸਣਾ। ਪਰ ਸ਼ੈਤਾਨ ਨੇ ਉਸ ਨੂੰ ਆਪਣੇ (ਬਾਦਸ਼ਾਹ) ਕੋਲ ਯੂਸੁਫ਼ ਦੀ ਗੱਲ ਕਰਨ ਤੋਂ ਭੁਲਾ ਦਿੱਤਾ ਅਤੇ (ਯੂਸੁਫ਼) ਕਈ ਵਰ੍ਹੇ ਜੇਲ ਵਿਚ ਹੀ ਰਿਹਾ।"},{"id":43,"translation":"(ਇਕ ਦਿਨ) ਬਾਦਸ਼ਾਹ ਨੇ ਆਖਿਆ ਕਿ ਮੈਂ ਸੁਪਨੇ ਵਿਚ ਸੱਤ ਮੋਟੀਆਂ ਤਾਜ਼ੀਆਂ ਗਊਆਂ ਵੇਖਦਾ ਹਾਂ ਜਿਨ੍ਹਾਂ ਨੂੰ ਸੱਤ ਕਮਜ਼ੋਰ ਸੁੱਕੀਆਂ ਗਊਆਂ ਖਾ ਰਹੀਆਂ ਹਨ। ਅਤੇ ਵੇਖਦਾ ਹਾਂ ਕਿ ਅਨਾਜ ਦੀਆਂ ਸੱਤ ਬੱਲੀਆਂ ਤਾਂ ਹਰੀਆਂ ਭਰੀਆਂ ਹਨ ਅਤੇ ਸੱਤ ਸੁੱਕੀਆਂ ਹਨ। ਹੇ ਦਰਬਾਰੀਓ! ਮੈਨੂੰ ਇਸ ਸੁਪਨੇ ਦੀ ਤਾਅਬੀਰ (ਅਰਥ) ਦੱਸੋ, ਜੇ ਤੁਸੀਂ ਸੁਪਨਿਆਂ ਦਾ ਅਰਥ ਦੱਸ ਸਕਦੇ ਹੋ।"},{"id":44,"translation":"ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ।"},{"id":45,"translation":"ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।"},{"id":46,"translation":"(ਉਸ ਨੇ ਜੇਲ ਵਿਚ ਜਾ ਕੇ) ਆਖਿਆ ਕਿ ਹੇ ਸੱਚ ਬੋਲਣ ਵਾਲੇ ਯੂਸੁਫ਼! ਤੁਸੀਂ ਸਾਨੂੰ ਇਸ ਸੁਪਨੇ ਦੀ ਤਾਅਬੀਰ ਦੱਸੋ ਕਿ ਸੱਤ ਮੋਟੀਆਂ ਤਾਜ਼ੀਆਂ ਗਊਆਂ ਹਨ ਜਿਨ੍ਹਾਂ ਨੂੰ ਸੱਤ ਦੁਬਲੀਆਂ-ਪਤਲੀਆਂ ਗਊਆਂ ਖਾ ਰਹੀਆਂ ਹਨ। ਅਤੇ ਸੱਤ ਹਰੀਆਂ-ਭਰੀਆਂ ਬੱਲੀਆਂ ਅਤੇ ਸੱਤ ਹੀ ਦੂਜੀਆਂ ਉੱਕਾ ਹੀ ਖ਼ੁਸ਼ਕ ਸੁਕੀਆਂ ਹੋਈਆਂ ਬੱਲੀਆਂ ਹਨ, (ਮੈਨੂੰ ਇਸ ਦੀ ਤਾਅਬੀਰ ਦੱਸੋ ਤਾਂ ਜੋ) ਮੈਂ ਲੋਕਾਂ ਕੋਲ (ਇਸ ਦੀ ਤਾਅਬੀਰ ਲੈ ਕੇ ਜਾਵਾਂ ਤਾਂ ਜੋ ਉਹ ਵੀ ਤੁਹਾਨੂੰ ਜਾਣ ਲੈਣ।"},{"id":47,"translation":"(ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ ਕਰੋਗੇ, ਸੋ ਤੁਸੀਂ ਜਿਹੜੀ ਵੀ ਫ਼ਸਲ ਕੱਟੋ ਉਸ ਨੂੰ ਬੱਲੀਆਂ ਵਿਚ ਹੀ ਰਹਿਣ ਦਿਓ, ਜਿਹੜਾ ਤੁਸੀਂ ਖਾਣਾ ਹੈ ਉਹ ਥੋੜ੍ਹਾ ਜਿਹਾ ਲੈ ਲਵੋ।"},{"id":48,"translation":"ਫੇਰ ਸੱਤ ਸਾਲ ਬਹੁਤ ਹੀ ਕਰੜੇ ਆਉਣਗੇ, ਉਸ ਸਮੇਂ ਉਸ (ਅਨਾਜ) ਨੂੰ ਖਾ ਲਿਆ ਜਾਵੇਗਾ ਜਿਹੜਾ ਤੁਸੀਂ ਉਹਨਾਂ ਲਈ ਜਖ਼ੀਰਾ (ਭੰਡਾਰ) ਕੀਤਾ ਹੋਵੇਗਾ, ਕੇਵਲ ਉਹ ਬਚੇਗਾ ਜਿਹੜਾ ਤੁਸੀਂ ਬਚਾ ਕੇ ਰੱਖਿਆ ਹੋਇਆ ਸੀ।"},{"id":49,"translation":"ਇਸ ਤੋਂ ਮਗਰੋਂ ਇਕ ਸਾਲ ਅਜਿਹਾ ਆਵੇਗਾ ਕਿ ਇਸ ਵਿਚ ਲੋਕਾਂ ਲਈ ਵਰਖਾ ਹੋਵੇਗੀ ਅਤੇ ਇਸ ਵਿਚ ਉਹ ਰਸ ਨਿਚੋੜਣਗੇ।"},{"id":50,"translation":"ਬਾਦਸ਼ਾਹ ਨੇ ਕਿਹਾ, ਉਸ (ਕੈਦੀ) ਨੂੰ ਮੇਰੇ ਕੋਲ ਲੈ ਆਓ। ਜਦੋਂ ਰਾਜਦੂਤ ਉਸ (ਯੂਸੁਫ਼) ਕੋਲ ਪਹੁੰਚਿਆ ਤਾਂ ਉਸ (ਯੂਸੁਫ਼) ਨੇ ਕਿਹਾ ਕਿ ਆਪਣੇ ਬਾਦਸ਼ਾਹ ਦੇ ਕੋਲ ਜਾਓ ਤੇ ਉਸ ਤੋਂ ਪੁੱਛੋ ਕਿ ਜਿਨ੍ਹਾਂ ਔਰਤਾਂ ਨੇ ਆਪਣੇ ਹੱਥ ਵਢਾ ਲਏ ਸੀ, ਉਸ ਦੀ ਹਕੀਕਤ ਕੀ ਹੈ? ਉਹਨਾਂ ਜ਼ਨਾਨੀਆਂ ਦੀਆਂ ਚਾਲਾਂ ਨੂੰ ਮੇਰਾ ਪਾਲਣਹਾਰ ਚੰਗੀ ਤਰ੍ਹਾਂ ਜਾਣਦਾ ਹੈ।"},{"id":51,"translation":"(ਬਾਦਸ਼ਾਹ ਨੇ) ਇਸਤਰੀਆਂ ਨੂੰ ਪੱਛਿਆ ਕਿ ਜਦੋਂ ਤੁਸੀਂ ਯੂਸੁਫ਼ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਸੀ ਉਸ ਸਮੇਂ ਦੀ ਹਕੀਕਤ ਕੀ ਹੈ ? ਉਹਨਾਂ (ਜ਼ਨਾਨੀਆਂ) ਨੇ ਉੱਤਰ ਦਿੱਤਾ ਕਿ ਅੱਲਾਹ ਦੀ ਪਨਾਹ! ਅਸੀਂ ਤਾਂ ਯੂਸੁਫ਼ ਵਿਚ ਕੋਈ ਵੀ ਬੁਰਾਈ ਨਹੀਂ ਵੇਖੀ। (ਇਹ ਸੁਣ ਕੇ) ਅਜ਼ੀਜ਼ ਦੀ ਪਤਨੀ ਵੀ ਆਖਣ ਲੱਗੀ ਕਿ ਹੁਣ ਤਾਂ ਸੱਚ ਨਿੱਤਰ ਕੇ ਆ ਗਿਆ ਹੈ, ਮੈਂ ਹੀ ਉਸ ਨੂੰ ਭਰਮਾਇਆ ਸੀ, ਜਦ ਕਿ ਉਹ ਸੱਚਿਆਂ ਵਿੱਚੋਂ ਹੀ ਹੈ।"},{"id":52,"translation":"ਯੂਸੁਫ਼ ਨੇ ਕਿਹਾ ਕਿ ਮੈਂ ਇਹ ਗੱਲ ਇਸ ਲਈ ਸਪਸ਼ਟ ਕੀਤੀ ਹੈ ਕਿ ਉਹ (ਅਜ਼ੀਜ਼) ਜਾਣ ਲਵੇ ਕਿ ਮੈਂਨੇ ਉਸ ਦੇ ਪਿੱਠ ਪਿੱਛਿਓਂ ਕੋਈ ਵੀ ਵਿਸ਼ਵਾਸਘਾਤ ਨਹੀਂ ਸੀ ਕੀਤਾ, ਅਤੇ ਇਹ ਵੀ ਕਿ ਅੱਲਾਹ ਧੋਖਾ ਦੇਣ ਵਾਲਿਆਂ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੰਦਾ।[2]","footnotes":"[2] ਖਿਆਨਤ ਬਦ ਅਹਿਦੀ ਅਤੇ ਦਗਾਬਾਜ਼ੀ ਮਹਾਂ ਪਾਪ ਹੈ। ਹਦੀਸ ਵਿਚ ਇਸ ਸੰਬੰਧੀ ਚਿਤਾਵਨੀ ਆਈ ਹੈ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਹਰ ਗੱਦਾਰ ਦੇ ਲਈ ਕਿਆਮਤ ਦੇ ਦਿਹਾੜੇ ਇਕ ਝੰਡਾ ਗਡਿਆ ਜਾਵੇਗਾ ਅਤੇ ਐਲਾਨ ਕੀਤਾ ਜਾਵੇਗਾ ਕਿ ਇਹ ਫਲਾਂ ਬਿਨ ਫਲਾਂ ਦੀ ਗ਼ੱਦਾਰੀ ਹੈ। (ਸਹੀ ਬੁਖ਼ਾਰੀ, ਹਦੀਸ: 6177)"},{"id":53,"translation":"ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ ਸਿੱਧ ਕਰਨਾ ਨਹੀਂ ਚਾਹੁੰਦਾ ਜਦ ਕਿ ਮਨ ਤਾਂ ਬੁਰਾਈ ਵੱਲ ਹੀ ਪ੍ਰੇਰਦਾ ਹੈ। ਮੇਰਾ ਪਾਲਣਹਾਰ ਹੀ ਜਿਸ ’ਤੇ ਮਿਹਰਾਂ ਕਰੇ (ਓਹੀਓ ਬੁਰਾਈਆਂ ਤੋਂ ਬਚਦਾ ਹੈ)। ਬੇਸ਼ੱਕ ਮੇਰਾ ਰੱਬ ਬੜਾ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":54,"translation":"ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।"},{"id":55,"translation":"(ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।"},{"id":56,"translation":"ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।"},{"id":57,"translation":"ਅਤੇ ਆਖ਼ਿਰਤ ਦਾ ਬਦਲਾ ਉਹਨਾਂ ਲੋਕਾਂ ਲਈ ਵਧੇਰੇ ਚੰਗਾ ਹੈ, ਜਿਹੜੇ ਈਮਾਨ ਲਿਆਏ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਦੇ ਰਹੇ।"},{"id":58,"translation":"ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ) ਗਏ ਤਾਂ ਉਸ (ਯੁਸੂਫ਼) ਨੇ ਉਹਨਾਂ ਭਰਾਵਾਂ ਨੂੰ ਪਛਾਣ ਲਿਆ ਅਤੇ ਉਹਨਾਂ ਨੇ ਉਸ ਨੂੰ ਨਾ ਪਛਾਣਿਆ।"},{"id":59,"translation":"ਜਦੋਂ ਉਹਨਾਂ ਦਾ ਸਾਮਾਨ ਤਿਆਰ ਕਰ ਦਿਤਾ ਗਿਆ ਫੇਰ ਉਸ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੇਰੇ ਕੋਲ ਉਸ ਭਰਾ ਨੂੰ ਵੀ ਨਾਲ ਲੈ ਆਓ, ਜਿਹੜਾ ਤੁਹਾਡੇ ਪਿਤਾ ਤੋਂ ਹੀ ਹੈ। ਕੀ ਤੁਸੀਂ ਇਹ ਨਹੀਂ ਵੇਖਿਆ ਕਿ ਮੈਂ ਪੂਰਾ ਤੋਲ ਕੇ ਦਿੰਦਾ ਹਾਂ ਅਤੇ ਮੈਂ ਚੰਗੀ ਮੇਜ਼ਬਾਨੀ ਕਰਨ ਵਾਲਾ ਹਾਂ ?"},{"id":60,"translation":"ਜੇ ਤੁਸੀਂ ਉਸ ਨੂੰ ਮੇਰੇ ਕੋਲ ਨਾ ਲਿਆਏ ਤਾਂ ਮੇਰੇ ਵੱਲੋਂ ਤੁਹਾਨੂੰ ਕੋਈ ਤੋਲ (ਅੰਨ-ਦਾਣੇ ਦਾ) ਨਹੀਂ ਮਿਲੇਗਾ, ਸਗੋਂ ਤੁਸੀਂ ਮੇਰੇ ਨੇੜੇ ਵੀ ਨਾ ਢੁਕਣਾ।"},{"id":61,"translation":"ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ ਪਿਤਾ ਨੂੰ ਇਸ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।"},{"id":62,"translation":"(ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ ਪੂੰਜੀ (ਰੁਪਿਆ-ਪੈਸਾ) ਇਹਨਾਂ ਦੇ ਸਾਮਾਨ ਦੀਆਂ ਬੋਰੀਆਂ ਵਿਚ ਰੱਖ ਦਿਓ, ਜਦੋਂ ਉਹ ਪਰਤ ਕੇ ਆਪਣੇ ਪਰਿਵਾਰ ਵਿਚ ਜਾਣ ਤਾਂ (ਪੂੰਜੀ ਨੂੰ) ਪਛਾਣ ਲੈਣ। ਹੋ ਸਕਦਾ ਹੈ ਕਿ ਉਹ ਫਿਰ ਮੁੜ (ਮੇਰੇ ਕੋਲ) ਆਉਣ।"},{"id":63,"translation":"ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।"},{"id":64,"translation":"(ਪਿਤਾ) ਯਾਕੂਬ ਨੇ ਕਿਹਾ, ਕੀ ਮੈਂ ਇਸ ਬਾਰੇ ਤੁਹਾਡੇ ’ਤੇ ਉਹੋ ਜਿਹਾ ਭਰੋਸਾ ਕਰਾਂ, ਜਿਵੇਂ ਇਸ ਤੋਂ ਪਹਿਲਾਂ ਇਹਦੇ ਭਰਾ (ਯੂਸੁਫ਼) ਬਾਰੇ ਤੁਹਾਡੇ ’ਤੇ ਕੀਤਾ ਸੀ ? ਬਸ ਅੱਲਾਹ ਹੀ ਸਭ ਤੋਂ ਵਧੀਆ ਰਖਵਾਲਾ ਹੈ ਅਤੇ ਉਹੀਓ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ।"},{"id":65,"translation":"ਜਦੋਂ ਉਹਨਾਂ ਨੇ ਆਪਣਾ ਸਾਮਾਨ ਖੋਲਿਆ ਤਾਂ ਆਪਣੀ ਪੂੰਜੀ ਮੌਜੂਦ ਪਾਈ ਜਿਹੜੀ ਉਹਨਾਂ ਨੂੰ ਵਾਪਸ ਕਰ ਦਿੱਤੀ ਗਈ ਸੀ ਆਖਣ ਲੱਗੇ ਕਿ ਪਿਤਾ ਜੀ! ਸਾਨੂੰ ਹੋਰ ਕੀ ਚਾਹੀਦਾ ਹੈ ? ਵੇਖੋ ਸਾਡੀ ਪੂੰਜੀ ਵੀ ਸਾਨੂੰ ਵਾਪਸ ਕਰ ਛੱਡੀ ਹੈ। ਅਸੀਂ ਆਪਣੇ ਪਰਿਵਾਰ ਲਈ ਅਨਾਜ ਲੈ ਕੇ ਆਵਾਂਗੇ ਅਤੇ ਆਪਣੇ ਭਰਾ ਦੀ ਰਾਖੀ ਵੀ ਕਰਾਂਗੇ। ਅਸੀਂ ਇਕ ਊਂਠ ਦੇ ਭਾਰ ਜਿੰਨਾ ਅਨਾਜ ਲਿਆਵਾਂਗੇ, ਇੰਨਾ ਅਨਾਜ ਤਾਂ ਸਾਨੂੰ ਬਹੁਤ ਅਸਾਨੀ ਨਾਲ ਮਿਲ ਜਾਵੇਗਾ।"},{"id":66,"translation":"(ਯਾਕੂਬ ਨੇ) ਕਿਹਾ ਕਿ ਮੈਂ ਤਾਂ ਕਦੇ ਵੀ ਉਸ ਨੂੰ ਤੁਹਾਡੇ ਨਾਲ ਨਹੀਂ ਭੇਜਾਂਗਾ ਜਦੋਂ ਤੀਕ ਤੁਸੀਂ ਅੱਲਾਹ ਨੂੰ ਗਵਾਹ ਬਣਾ ਕੇ ਮੈਨੂੰ ਪੱਕਾ ਵਚਨ ਨਾ ਦੇ ਦਿਓ ਕਿ ਤੁਸੀਂ ਇਸ ਨੂੰ ਮੇਰੇ ਕੋਲ ਪਰਤਾ ਕੇ ਲਿਆਓਂਗੇ, ਛੁੱਟ ਇਸ ਤੋਂ ਕਿ ਤੁਸੀਂ ਸਾਰੇ (ਕਿਸੇ ਮੁਸੀਬਤ ਵਿਚ) ਘਿਰ ਜਾਓ। ਜਦੋਂ ਉਹਨਾਂ ਸਭ ਨੇ ਵਚਨ ਦੇ ਦਿੱਤਾ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਜੋ ਕੁੱਝ ਵੀ ਆਖਦੇ ਹਾਂ ਅੱਲਾਹ ਉਸ ’ਤੇ ਨਿਗਰਾਨ ਹੈ।"},{"id":67,"translation":"ਅਤੇ ਉਸ (ਯਾਕੂਬ) ਨੇ ਕਿਹਾ ਕਿ ਹੇ ਮੇਰੇ ਪੁੱਤਰੋ! ਤੁਸੀਂ ਸਾਰੇ ਇਕ ਹੀ ਬੂਹੇ ਤੋਂ (ਸ਼ਹਿਰ ਵਿਚ) ਪ੍ਰਵੇਸ਼ ਨਹੀਂ ਕਰਨ, ਸਗੋਂ ਵੱਖੋ-ਵੱਖ ਬੂਹਿਆਂ ਵਿਚ ਦੀ ਜਾਣਾ। ਮੈਂ ਅੱਲਾਹ ਵੱਲੋਂ ਆਉਣ ਵਾਲੀ ਕਿਸੇ ਵੀ ਚੀਜ਼ (ਮੁਸੀਬਤ) ਨੂੰ ਟਾਲ ਨਹੀਂ ਸਕਦਾ। ਹੁਕਮ ਤਾਂ ਕੇਵਲ ਅੱਲਾਹ ਦਾ ਹੀ ਚਲਦਾ ਹੈ। ਮੇਰਾ ਉਸੇ ’ਤੇ ਪੂਰਾ ਭਰੋਸਾ ਹੈ ਅਤੇ ਹਰ ਭਰੋਸਾ ਕਰਨ ਵਾਲੇ ਨੂੰ ਉਸੇ (ਇਕ ਅੱਲਾਹ) ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।"},{"id":68,"translation":"ਉਹ ਆਪਣੇ ਪਿਤਾ ਦੀਆਂ ਹਿਦਾਇਤਾਂ ਅਨੁਸਾਰ (ਸ਼ਹਿਰ ਵਿਚ) ਦਾਖ਼ਲ ਹੋਏ ਅਤੇ ਇਹ ਹਿਦਾਇਤਾਂ ਅੱਲਾਹ ਦੀ ਮਰਜ਼ੀ ਤੋਂ ਉਹਨਾਂ ਨੂੰ ਨਹੀਂ ਸੀ ਬਚਾ ਸਕਦੀਆਂ, ਪਰ ਯਾਕੂਬ ਦੇ ਮਨ ਵਿਚ ਇਕ ਇੱਛਾ ਸੀ, ਸੋ ਉਹਨੇ ਪੂਰੀ ਕਰ ਲਈ। ਅਸਲ ਵਿਚ ਉਹ ਸਾਡੇ ਵੱਲੋਂ ਦਿੱਤੀ ਹੋਈ ਸਿੱਖਿਆ ਨਾਲ ਹੀ ਗਿਆਨਵਾਨ ਸੀ, ਪਰ ਬਥੇਰੇ ਲੋਕੀ ਇਹ ਨਹੀਂ ਜਾਣਦੇ।[3]","footnotes":"[3] ਦਿਸਣ ਵਾਲੇ ਸਾਧਣਾਂ ਦੀ ਵਰਤੋਂ ਕਰਨਾ ਭਾਵੇਂ ਕਿ ਤਵੱਕਲ ਦੇ ਵਿਰੁੱਧ ਨਹੀਂ ਹੈ ਪਰ ਅੱਲਾਹ ਉੱਤੇ ਹੀ ਵਿਸ਼ਵਾਸ ਰੱਖਣ ਸਭ ਤੋਂ ਵੱਡਾ ਕਰਮ ਹੈ। ਹਦੀਸ ਵਿਚ ਇਸ ਦੀ ਵੱਡੀ ਮਹੱਤਤਾ ਆਈ ਹੈ। ਜਿਵੇਂ ਕਿ ਹਦੀਸ ਵਿਚ ਹੈ ਕਿ ਮੇਰੀ ਉੱਮਤ ਦੇ ਸੱਤਰ ਹਜ਼ਾਰ ਵਿਅਕਤੀ ਬਿਨਾ ਹਿਸਾਬ ਤੋਂ ਜੰਨਤ ਵਿਚ ਜਾਣਗੇ ਅਤੇ ਇਹ ਉਹ ਲੋਕ ਹਨ ਜਿਹੜੇ ਨਾ ਤਾਂ ਦਮ ਕਰਵਾਉਂਦੇ ਹਨ ਅਤੇ ਨਾ ਹੀ ਬਦ ਸ਼ੁਗਨੀ ਲੈਂਦੇ ਹਨ ਸਗੋਂ ਅੱਲਾਹ ਦੀ ਜ਼ਾਤ ਉੱਤੇ ਹੀ ਭਰੋਸਾ ਰਖਦੇ ਹਨ। (ਸਹੀ ਬੁਖ਼ਾਰੀ, ਹਦੀਸ: 6472)"},{"id":69,"translation":"ਜਦੋਂ ਉਹ ਸਾਰੇ (ਭਰਾ) ਯੂਸੁਫ਼ ਕੋਲ ਪਹੁੰਚ ਗਏ ਤਾਂ ਉਸ (ਯੂਸੁਫ਼) ਨੇ ਆਪਣੇ ਸਕੇ ਭਰਾ (ਬਿਨਯਮੀਨ) ਨੂੰ ਆਪਣੇ ਕੋਲ ਬਿਠਾ ਲਿਆ ਅਤੇ ਆਖਿਆ ਕਿ ਮੈਂ ਤੇਰਾ ਭਰਾ (ਯੂਸੁਫ਼) ਹਾਂ, ਇਹ ਜੋ ਵੀ ਕਰਦੇ ਰਹੇ ਹਨ ਹੁਣ ਤੂੰ ਉਸ ਦੀ ਚਿੰਤਾ ਨਾ ਕਰ।"},{"id":70,"translation":"ਜਦੋਂ ਉਸ ਨੇ (ਯੂਸੁਫ਼ ਨੇ) ਉਹਨਾਂ ਭਰਾਵਾਂ ਦਾ ਸਾਮਾਨ ਤਿਆਰ ਕਰਵਾ ਦਿੱਤਾ ਤਾਂ ਆਪਣੇ ਭਰਾ ਦੇ ਸਾਮਾਨ ਵਿਚ ਇਕ ਪਿਆਲਾ ਰੱਖ ਦਿੱਤਾ, ਫੇਰ ਇਕ ਐਲਾਨ ਕਰਨ ਵਾਲੇ ਨੇ ਆਵਾਜ਼ ਦਿੱਤੀ ਕਿ ਹੇ ਕਾਫ਼ਲੇ ਵਾਲਿਓ! ਤੁਸੀਂ ਤਾਂ ਚੋਰ ਹੋ।"},{"id":71,"translation":"ਉਹਨਾਂ ਨੇ ਪਰਤ ਕੇ ਪੁੱਛਿਆ ਕਿ ਤੁਹਾਡੀ ਕਿਹੜੀ ਚੀਜ਼ ਗੁਆਚੀ ਹੈ ?"},{"id":72,"translation":"(ਆਵਜ਼ ਦੇਣ ਵਾਲੇ ਨੇ) ਕਿਹਾ ਕਿ ਅਸੀਂ ਬਾਦਸ਼ਾਹ ਦਾ ਪਿਆਲਾ ਗੁਆਚਿਆ ਵੇਖ ਰਹੇ ਹਾਂ। ਜਿਹੜਾ ਕੋਈ ਉਸ ਨੂੰ ਲਿਆ ਕੇ ਦੇਵੇਗਾ ਉਸ ਲਈ ਇਕ ਊਂਠ ਦੇ ਭਾਰ ਜਿੰਨਾ (ਅਨਾਜ) ਇਨਾਮ ਨਿਯਤ ਹੈ। ਮੈਂ ਇਸ ਗੱਲ ਦੀ ਜ਼ਮਾਨਤ ਦਿੰਦਾ ਹਾਂ।"},{"id":73,"translation":"ਉਹਨਾਂ (ਭਰਾਵਾਂ) ਨੇ ਆਖਿਆ ਕਿ ਅੱਲਾਹ ਦੀ ਕਸਮ ਤੁਸੀਂ ਤਾਂ ਭਲੀ-ਭਾਂਤ ਜਾਣਦੇ ਹੋ ਕਿ ਅਸੀਂ ਇੱਥੇ ਫ਼ਸਾਦ ਫੈਲਾਉਣ ਨਹੀਂ ਆਏ ਅਤੇ ਨਾ ਹੀ ਅਸੀਂ ਚੋਰ ਹਾਂ।"},{"id":74,"translation":"ਸਰਕਾਰੀ ਕਰਮਚਾਰੀਆਂ ਨੇ ਉਹਨਾਂ ਨੂੰ ਪੁੱਛਿਆ, ਚੰਗਾ ਚੋਰ ਦੀ ਸਜ਼ਾ ਕੀ ਹੋਵੇਗੀ ਜੇ ਤੁਸੀਂ ਝੂਠੇ ਸਿੱਧ ਹੋ ਗਏ।"},{"id":75,"translation":"ਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ।"},{"id":76,"translation":"ਸੋ ਯੂਸੁਫ਼ ਨੇ ਆਪਣੇ ਭਰਾ (ਬਿਨਯਮੀਨ) ਦੇ ਸਾਮਾਨ ਦੀ ਤਲਾਸ਼ੀ ਤੋਂ ਪਹਿਲਾਂ ਉਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਫੇਰ ਉਸ ਪਿਆਲੇ ਨੂੰ ਆਪਣੇ ਭਰਾ ਦੇ ਸਾਮਾਨ ਵਿੱਚੋਂ ਕੱਢਿਆ। ਇਸ ਤਰ੍ਹਾਂ ਅਸੀਂ ਯੂਸੁਫ਼ ਦੀ ਸਹਾਇਤਾ ਲਈ ਇਹ ਤਦਬੀਰ ਕੀਤੀ, ਕਿਉਂ ਜੋ ਇਸ (ਮਿਸਰ ਦੇ) ਬਾਦਸ਼ਾਹ ਦੇ ਕਾਨੂੰਨ ਅਨੁਸਾਰ ਇਹ (ਯੂਸੁਫ਼) ਆਪਣੇ ਭਰਾ ਨੂੰ ਨਹੀਂ ਸੀ ਰੱਖ ਸਕਦਾ, ਛੁੱਟ ਇਸ ਤੋਂ ਕਿ ਅੱਲਾਹ ਇਹੋ ਚਾਹੁੰਦਾ ਸੀ। ਅਸਾਂ ਜਿਸ ਦੇ ਵੀ ਚਾਹੁੰਦੇ ਹਾਂ ਉਸ ਦੇ ਦਰਜੇ ਉੱਚੇ ਕਰ ਦਿੰਦੇ ਹਾਂ। ਹਰ ਗਿਆਨ ਰੱਖਣ ਵਾਲੇ ਤੋਂ ਵੱਧ ਗਿਆਨ ਰੱਖਣ ਵਾਲਾ (ਅੱਲਾਹ) ਬੈਠਾ ਹੈ।"},{"id":77,"translation":"ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਇਹ (ਬਿਨਯਮੀਨ) ਨੇ ਚੋਰੀ ਕੀਤੀ ਹੈ (ਤਾਂ ਕੋਈ ਹੈਰਾਨੀ ਨਹੀਂ) ਇਹਦਾ ਭਰਾ (ਯੂਸੁਫ਼) ਵੀ ਪਹਿਲਾਂ ਚੋਰੀਆਂ ਕਰ ਚੁੱਕਿਆ ਹੈ। ਯੂਸੁਫ਼ ਨੇ ਇਸ ਗੱਲ ਨੂੰ ਮਨ ਵਿਚ ਹੀ ਲੁਕਾ ਲਿਆ ਅਤੇ ਇਹਨਾਂ ਦੇ ਸਾਹਮਣੇ ਸਪਸ਼ਟ ਨਹੀਂ ਹੋਣ ਦਿੱਤਾ (ਕਿ ਉਹੀਓ ਯੂਸੁਫ਼ ਹੈ ਅਤੇ ਮਨ ਵਿਚ) ਆਖਿਆ ਕਿ ਤੁਸੀਂ ਘਟੀਆ ਦਰਜੇ ਦੇ ਲੋਕ ਹੋ। ਜੋ ਤੁਸੀਂ ਬਿਆਨ ਕਰ ਰਹੇ ਹੋ ਉਸ ਨੂੰ ਅੱਲਾਹ ਭਲੀ-ਭਾਂਤ ਜਾਣਦਾ ਹੈ।"},{"id":78,"translation":"ਉਹਨਾਂ ਭਰਾਵਾਂ ਨੇ ਆਖਿਆ ਕਿ ਹੇ ਮਿਸਰ ਦੇ ਹਾਕਮ! ਇਸ ਦਾ ਪਿਤਾ ਬਹੁਤ ਹੀ ਬਿਰਦ ਹੈ। ਤੁਸੀਂ ਇਹ ਦੇ ਬਦਲੇ ਵਿਚ ਸਾਡੇ ਵਿੱਚੋਂ ਕਿਸੇ ਨੂੰ ਰੱਖ ਲਵੋ, ਅਸੀਂ ਵੇਖਦੇ ਹਾਂ ਕਿ ਤੁਸੀਂ ਬਹੁਤ ਹੀ ਅਹਿਸਾਨ ਕਰਨ ਵਾਲੇ ਵਿਅਕਤੀ ਹੋ।"},{"id":79,"translation":"(ਯੂਸੁਫ਼ ਨੇ) ਕਿਹਾ, ਅਸੀਂ ਜਿਸ ਦੇ ਕੋਲੋਂ ਆਪਣੀ (ਗੁਆਚੀ) ਹੋਈ ਚੀਜ਼ ਪ੍ਰਾਪਤ ਕੀਤੀ ਹੈ ਉਸ ਨੂੰ ਛੱਡ ਕੇ ਦੂਜੇ ਨੂੰ ਕੈਦ ਕਰਨ ਤੋਂ ਅੱਲਾਹ ਦੀ ਪਨਾਹ ਮੰਗਦੇ ਹਾਂ। ਇੰਜ ਤਾਂ ਅਸੀਂ ਨਾ-ਇਨਸਾਫ਼ੀ ਕਰਨ ਵਾਲਿਆਂ ਵਿੱਚੋਂ ਹੋ ਜਾਵਾਂਗੇ।"},{"id":80,"translation":"ਜਦੋਂ ਉਹ (ਭਰਾ) ਉਸ (ਯੂਸੁਫ਼) ਤੋਂ ਨਿਰਾਸ਼ ਹੋ ਗਏ ਤਾਂ ਅੱਡ ਬੈਠ ਕੇ ਸਲਾਹਾਂ ਕਰਨ ਲੱਗੇ (ਕੀ ਹੁਣ ਕੀ ਕਰੀਏ) ਇਹਨਾਂ ਵਿੱਚੋਂ ਜਿਹੜਾ ਸਭ ਤੋਂ ਵੱਡਾ ਸੀ ਉਸ ਨੇ ਆਖਿਆ, ਕੀ ਤੁਹਾਨੂੰ ਪਤਾ ਨਹੀਂ ਕਿ ਤੁਹਾਡੇ ਪਿਤਾ ਨੇ ਤੁਹਾਥੋਂ ਅੱਲਾਹ ਦੀ ਕਸਮ ’ਤੇ ਪੱਕਾ ਵਚਨ ਲਿਆ ਸੀ। ਇਸ ਤੋਂ ਪਹਿਲਾਂ ਯੂਸੁਫ਼ ਦੇ ਮਾਮਲੇ ਵਿਚ ਤੁਸੀਂ ਗ਼ਲਤੀ ਕਰ ਚੁੱਕੇ ਹੋ। ਹੁਣ ਮੈਂ ਤਾਂ ਇੱਥੋਂ ਜਾਵਾਂਗਾ ਨਹੀਂ ਜਦੋਂ ਤੀਕ ਮੇਰੇ ਪਿਤਾ ਜੀ ਮੈਨੂੰ (ਘਰ ਆਉਣ ਦੀ) ਆਗਿਆ ਨਾ ਦੇਣ ਜਾਂ ਅੱਲਾਹ ਹੀ ਮੇਰੇ ਮਾਮਲੇ ਵਿਚ ਕੋਈ ਫ਼ੈਸਲਾ ਕਰ ਦੇਵੇ, ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਹੈ।"},{"id":81,"translation":"ਸੋ ਤੁਸੀਂ ਆਪਣੇ ਪਿਤਾ ਜੀ ਕੋਲ ਜਾਓ ਅਤੇ ਕਹੋ ਕਿ ਪਿਤਾ ਜੀ! ਤੁਹਾਡੇ ਸਾਹਿਬਜ਼ਾਦੇ ਨੇ ਚੋਰੀ ਕੀਤੀ ਹੈ, ਅਸੀਂ ਤਾਂ ਉਹੀਓ ਆਖਿਆ ਹੈ ਜੋ ਅਸੀਂ ਜਾਣਦੇ ਹਾਂ। ਹਾਂ! ਸਾਨੂੰ ਗ਼ੈਬ (ਪਰੋਖ) ਦਾ ਗਿਆਨ ਨਹੀਂ ਹੈ।"},{"id":82,"translation":"ਤੁਸੀਂ ਉਸ ਬਸਤੀ ਦੇ ਲੋਕਾਂ ਤੋਂ ਪੁੱਛ-ਗਿੱਛ ਕਰ ਲਓ ਜਿੱਥੇ ਅਸੀਂ ਗਏ ਸੀ, ਉਸ ਕਾਫ਼ਲੇ ਤੋਂ ਵੀ ਪੁੱਛ ਲਵੋ ਜਿਸ ਨਾਲ ਅਸੀਂ ਆਏ ਹਾਂ, ਅਸੀਂ ਬਿਲਕੁਲ ਸੱਚ ਬੋਲਦੇ ਹਾਂ।"},{"id":83,"translation":"(ਯਾਕੂਬ ਨੇ) ਕਿਹਾ ਕਿ (ਹਕੀਕਤ ਇਹ ਨਹੀਂ) ਤੁਹਾਡੇ ਲਈ ਤੁਹਾਡੇ ਮਨ ਨੇ ਇਕ ਝੂਠ ਗੱਲ ਨੂੰ ਬਣਾ ਸੰਵਾਰ ਲਿਆ ਹੈ। ਬਸ ਹੁਣ ਸਬਰ ਕਰਨਾ ਹੀ ਬਿਹਤਰ ਹੈ। ਹੋ ਸਕਾਦ ਹੈ ਕਿ ਅੱਲਾਹ ਉਹਨਾਂ ਸਭ (ਦੋਹਾਂ ਭਰਾਵਾਂ) ਨੂੰ ਮੇਰੇ ਨਾਲ ਲਿਆ ਮਲਾਵੇ ਉਹੀਓ ਗਿਆਨਵਾਨ ਤੇ ਹਿਕਮਤਾਂ ਵਾਲਾ ਹੈ।"},{"id":84,"translation":"ਇਹ ਕਹਿ ਕੇ (ਪਿਤਾ ਨੇ) ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਆਖਿਆ ਕਿ ਹਾਏ ਯੂਸੁਫ਼! ਉਸ ਦੀਆਂ ਅੱਖਾਂ (ਯੂਸੁਫ਼ ਦੇ) ਗ਼ਮ ਵਿਚ (ਰੋ ਰੋ ਕੇ) ਚਿੱਟੀਆਂ ਹੋ ਗਈਆਂ ਸਨ ਅਤੇ (ਗ਼ਮ ਨਾਲ ਉਸ ਦਾ ਦਿਲ) ਭਰਿਆ ਹੋਇਆ ਸੀ।"},{"id":85,"translation":"ਪੁੱਤਰਾਂ ਨੇ ਕਿਹਾ, ਅੱਲਾਹ ਦੀ ਕਸਮ! ਤੁਸੀਂ ਤਾਂ ਬਸ ਯੂਸੁਫ਼ ਨੂੰ ਹੀ ਯਾਦ ਕਰਦੇ ਰਹਿੰਦੇ ਹੋ, ਇੱਥੋਂ ਤੀਕ ਕਿ ਤੁਸੀਂ ਜਾਂ ਤਾਂ ਰੋਗ ਲਗਾ ਬੈਠੋਗੇ ਜਾਂ ਪ੍ਰਾਣ ਤਿਆਗ ਦਿਓਗੇ।"},{"id":86,"translation":"ਉਹਨਾਂ (ਯਾਕੂਬ) ਨੇ ਆਖਿਆ ਕਿ ਮੈਂ ਤਾਂ ਆਪਣੀਆਂ ਪਰੇਸ਼ਾਨੀਆਂ ਅਤੇ ਦੁਖੜਿਆਂ ਦੀ ਫ਼ਰਿਆਦ ਅੱਲਾਹ ਕੋਲੇ ਹੀ ਕਰਦਾ ਹਾਂ। ਮੈਂ ਅੱਲਾਹ ਵੱਲੋਂ ਉਹ ਕੁੱਝ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।"},{"id":87,"translation":"ਹੇ ਮੇਰੇ ਪੁੱਤਰੋ! ਜਾਓ! ਤੇ ਯੂਸੁਫ਼ ਅਤੇ ਉਸ ਦੇ ਭਰਾ ਦੀ ਚੰਗੀ ਤਰ੍ਹਾਂ ਭਾਲ ਕਰੋ। ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਵੋ। ਅੱਲਾਹ ਦੀਆਂ ਮਿਹਰਾਂ ਤੋਂ ਕਾਫ਼ਿਰ ਹੀ ਨਿਰਾਸ਼ ਹੁੰਦੇ ਹਨ।"},{"id":88,"translation":"ਜਦੋਂ ਉਹ ਸਾਰੇ ਭਰਾ ਯੂਸੁਫ਼ ਕੋਲ ਪਹੁੰਚੇ ਤਾਂ ਆਖਣ ਲੱਗੇ ਕਿ ਹੇ ਅਜ਼ੀਜ਼ (ਹਾਕਮ)! ਸਾਨੂੰ ਤੇ ਸਾਡੇ ਪਰਿਵਾਰ ਨੂੰ ਬਹੁਤ ਹੀ ਦੁਖ ਪਹੁੰਚਿਆ ਹੈ। ਅਸੀਂ ਤੁੱਛ ਜਿਹੀ ਪੂੰਜੀ ਲੈ ਕੇ ਆਏ ਹਾਂ, ਤੁਸੀਂ ਸਾਨੂੰ ਪੂਰਾ ਅਨਾਜ (ਭਾਵ ਸਾਡਾ ਬਣਦਾ ਹਿੱਸਾ) ਦੇ ਦਿਓ ਅਤੇ ਸਾਨੂੰ ਪੁੰਨ-ਦਾਨ (ਖ਼ੈਰਾਤ) ਵੀ ਦਿਓ। ਅੱਲਾਹ ਪੁੰਨ-ਦਾਨ ਕਰਨ ਵਾਲਿਆਂ ਨੂੰ ਚੰਗਾ ਬਦਲਾ ਦਿੰਦਾ ਹੈ।"},{"id":89,"translation":"ਯੂਸੁਫ਼ ਨੇ ਆਖਿਆ, ਕੀ ਤੁਸੀਂ ਜਾਣਦੇ ਵੀ ਹੋ ਕਿ ਤੁਸੀਂ ਯੂਸੁਫ਼ ਅਤੇ ਉਸ ਦੇ ਭਰਾ ਨਾਲ ਨਾਦਾਨੀ ਵਿਚ ਕੀ ਕੀਤਾ ਸੀ, ਜਦੋਂ ਤੁਸੀਂ ਨਾਦਾਨ ਸੀ ?"},{"id":90,"translation":"ਉਹ (ਭਰਾ) ਬੋਲੇ, ਕੀ ਤੂੰ ਹੀ ਯੂਸੁਫ਼ ਹੈ ? ਕਿਹਾ ਹਾਂ! ਮੈਂ ਹੀ ਯੂਸੁਫ਼ ਹਾਂ ਅਤੇ ਇਹ ਮੇਰਾ ਭਰਾ ਹੈ, ਅੱਲਾਹ ਨੇ ਸਾਡੇ ’ਤੇ ਮਿਹਰ ਕੀਤੀ ਹੈ। ਬੇਸ਼ੱਕ ਜਿਹੜਾ ਵੀ ਵਿਅਕਤੀ ਪਰਹੇਜ਼ਗਾਰੀ ਤੇ ਸਬਰ ਕਰਦਾ ਹੈ ਤਾਂ ਅੱਲਾਹ ਕਿਸੇ ਨੇਕੀ ਕਰਨ ਵਾਲਿਆਂ ਦਾ ਬਦਲਾ ਅਜਾਈਂ ਨਹੀਂ ਕਰਦਾ।"},{"id":91,"translation":"ਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ ਤੁਹਾਨੂੰ ਸਾਡੇ ’ਤੇ ਵਡਿਆਈ ਬਖ਼ਸ਼ੀ ਹੈ ਅਤੇ ਇਹ ਵੀ ਸੱਚ ਹੈ ਕਿ ਅਸੀਂ ਹੀ ਦੋਸ਼ੀ ਸਾਂ।"},{"id":92,"translation":"(ਯੂਸੁਫ਼ ਨੇ) ਜਵਾਬ ਦਿੱਤਾ ਕਿ ਅੱਜ ਤੁਹਾਡੇ ਸਿਰ ਕੋਈ ਦੋਸ਼ ਨਹੀਂ ਅੱਲਾਹ ਤੁਹਾਨੂੰ ਖਿਮਾ ਕਰੇ, ਉਹ ਸਭ ਤੋਂ ਵਧੇਰੇ ਮਿਹਰਬਾਨ ਹੈ।[4]","footnotes":"[4] ਅੱਲਾਹ ਦੀ ਮਿਹਰਾਂ ਦਾ ਅੰਦਾਜ਼ਾ ਇਸ ਹਦੀਸ ਤੋਂ ਕੀਤਾ ਜਾ ਸਕਦਾ ਹੈ ਜਿਸ ਵਿਚ ਰਸੂਲ (ਸ:) ਨੇ ਫਰਮਾਇਆ ਕਿ ਜਦੋਂ ਅੱਲਾਹ ਨੇ ਰਹਿਮਤ ਨੂੰ ਪੈਦਾ ਕੀਤਾ ਸੀ ਤਾਂ ਉਸ ਦੇ ਸੌ ਹਿੱਸੇ ਕੀਤੇ ਸੀ ਇਸ ਵਿਚੋਂ 99 ਹਿੱਸੇ ਆਪਣੇ ਕੋਲ ਰੱਖ ਲਏ ਅਤੇ ਉਸ ਦਾ ਇਕ ਹਿੱਸਾ ਆਪਣੀ ਮਖਲੂਕ ਲਈ ਭੇਜ ਦਿਤਾ। ਜੇ ਕਾਫ਼ਿਰ ਇਹ ਜਾਣ ਲੈਣ ਕਿ ਅੱਲਾਹ ਕੋਲ ਕਿੰਨੀ ਰਹਿਮਤ ਹੈ ਤਾਂ ਉਹ ਕਦੀ ਵੀ ਜੰਨਤ ਤੋਂ ਬੇਆਸ ਨਹੀਂ ਹੋਣਗੇ ਅਤੇ ਜੇ ਮੋਮਿਨ ਇਹ ਜਾਣ ਲਵੇ ਕਿ ਅੱਲਾਹ ਕੋਲ ਕਿੰਨਾ ਅਜ਼ਾਬ ਹੈ ਤਾਂ ਉਹ ਕਦੀ ਵੀ ਨਰਕ ਤੋਂ ਬੇ-ਡਰ ਨਹੀਂ ਰਹੇਗਾ। (ਸਹੀ ਬੁਖ਼ਾਰੀ, ਹਦੀਸ: 6469)"},{"id":93,"translation":"ਤੁਸੀਂ ਇਹ ਕੁੜਤਾ ਮੇਰੇ ਪਿਤਾ ਦੇ ਮੂੰਹ ’ਤੇ ਲਿਜਾ ਕੇ ਪਾ ਦਿਓ, ਉਹ ਵੇਖਣ ਲੱਗ ਜਾਣਗੇ ਅਤੇ ਤੁਸੀਂ ਆਪਣੇ ਪੂਰੇ ਪਰਿਵਾਰ ਨੂੰ ਮੇਰੇ ਕੋਲ ਲੈ ਆਓ।"},{"id":94,"translation":"ਜਦੋਂ ਉਹ (ਭਰਾਵਾਂ ਦਾ) ਕਾਫ਼ਲਾ (ਮਿਸਰ ਤੋਂ) ਟੁਰਿਆ ਤਾਂ ਉਹਨਾਂ ਦੇ ਪਿਤਾ (ਯਾਕੂਬ) ਨੇ ਆਖਿਆ ਕਿ ਮੈਨੂੰ ਤਾਂ ਯੂਸੁਫ਼ ਦੀ ਖ਼ੁਸ਼ਬੂ ਆ ਰਹੀ ਹੈ, ਜੇ ਤੁਸੀਂ ਇਹ ਨਾ-ਸਮਝੋ ਕਿ ਮੈਂ ਸਠਿਆ ਗਿਆ ਹਾਂ।"},{"id":95,"translation":"ਉਹ ਭਰਾ ਆਖਣ ਲੱਗੇ ਕਿ ਕਸਮ ਰੱਬ ਦੀ ਤੁਸੀਂ ਤਾਂ ਉਹੀਓ ਪੁਰਾਣੇ ਸੁਦਾਅ ਵਿਚ ਪਏ ਹੋਏ ਹੋ।"},{"id":96,"translation":"ਜਦੋਂ ਖ਼ੁਸ਼ਖ਼ਬਰੀ ਦੇਣ ਵਾਲੇ ਨੇ ਆ ਕੇ ਉਹਨਾਂ (ਯਾਕੂਬ) ਦੇ ਮੂੰਹ ’ਤੇ ਉਹ (ਯੂਸੁਫ਼ ਵੱਲੋਂ ਦਿੱਤਾ ਗਿਆ) ਕੁੜਤਾ ਪਾਇਆ, ਉਸੇ ਸਮੇਂ ਉਹਨਾਂ ਦੀ ਅੱਖਾਂ ਦੀ ਜੋਤ ਪਰਤ ਆਈ। (ਯਾਕੂਬ ਨੇ) ਕਿਹਾ ਕਿ ਮੈਂ ਤੁਹਾਨੂੰ ਕਹਿੰਦਾ ਨਹੀਂ ਸੀ ਕਿ ਮੈਂ ਅੱਲਾਹ ਵੱਲੋਂ ਉਹ ਗੱਲਾਂ ਜਾਣਦਾ ਹਾਂ ਜਿਹੜੀਆਂ ਤੁਸੀਂ ਨਹੀਂ ਜਾਣਦੇ।"},{"id":97,"translation":"ਉਹਨਾਂ (ਪੁਤਰਾਂ) ਨੇ ਆਖਿਆ ਕਿ ਪਿਤਾ ਜੀ! ਤੁਸੀਂ ਸਾਡੇ ਗੁਨਾਹਾਂ ਦੀ ਬਖ਼ਸ਼ਿਸ਼ ਲਈ (ਰੱਬ ਕੋਲੋਂ) ਦੁਆ ਕਰੋ, ਅਸੀਂ ਸੱਚ ਮੁਚ ਦੋਸ਼ੀ ਹਾਂ।"},{"id":98,"translation":"(ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।"},{"id":99,"translation":"ਜਦੋਂ ਪੂਰਾ ਪਰਿਵਾਰ ਯੂਸੁਫ਼ ਦੇ ਕੋਲ ਪਹੁੰਚ ਗਿਆ ਤਾਂ ਯੂਸੁਫ਼ ਨੇ ਆਪਣੇ ਮਾਂ-ਪਿਓ ਨੂੰ ਆਪਣੇ ਨਾਲ ਥਾਂ ਦਿੱਤੀ ਅਤੇ ਕਿਹਾ ਕਿ ਤੁਸੀਂ ਸਾਰੇ ਮਿਸਰ ਵਿਚ ਆ ਵਸੋ, ਜੇ ਅੱਲਾਹ ਨੂੰ ਮਨਜ਼ੂਰ ਹੋਇਆ ਤਾਂ ਤੁਸੀਂ ਸਾਰੇ ਅਮਨ ਸ਼ਾਂਤੀ ਨਾਲ ਰਹੋਗੇ।"},{"id":100,"translation":"ਉਸ (ਯੂਸੂਫ਼) ਨੇ ਆਪਣੇ ਮਾਂ-ਪਿਓ ਨੂੰ ਤਖ਼ਤ ’ਤੇ ਉੱਚਾ ਕਰਕੇ ਬਿਠਾਇਆ ਅਤੇ ਸਾਰੇ (ਗਿਆਰਾਂ ਭਰਾ) ਉਸ ਦੇ ਅੱਗੇ ਝੁਕ ਗਏ ਤੱਦ ਯੂਸੁਫ਼ ਨੇ ਕਿਹਾ ਕਿ ਪਿਤਾ ਜੀ! ਇਹ ਮੇਰੇ ਪਹਿਲੇ ਸੁਪਨੇ ਦੀ ਤਾਅਬੀਰ ਹੈ, ਮੇਰੇ ਰੱਬ ਨੇ ਉਸ ਨੂੰ ਸੱਚ ਕਰ ਵਿਖਾਇਆ। ਉਸ ਨੇ ਮੇਰੇ ਉੱਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ, ਮੈਨੂੰ ਜੇਲ ਵਿੱਚੋਂ ਬਾਹਰ ਕੱਢਿਆ ਅਤੇ ਤੁਹਾਨੂੰ (ਪਿੰਡ ਵਿੱਚੋਂ) ਇੱਥੇ (ਮਿਸਰ ਵਿਚ) ਲਿਆਇਆ ਜਦ ਕਿ ਸ਼ੈਤਾਨ ਨੇ ਮੇਰੇ ਤੇ ਮੇਰੇ ਭਰਾਵਾਂ ਵਿਚਾਲੇ ਵਿਗਾੜ ਪਾ ਦਿੱਤਾ ਸੀ। ਮੇਰਾ ਰੱਬ ਜੋ ਵੀ ਚਾਹੁੰਦਾ ਹੈ ਉਸ ਲਈ ਵਧੀਆ ਉੱਪਰਾਲੇ ਕਰਦਾ ਹੈ, ਬੇਸ਼ੱਕ ਉਹ ਹਰ ਗੱਲ ਜਾਣਨ ਵਾਲਾ ਤੇ ਹਿਕਮਤਾਂ ਵਾਲਾ ਹੈ।"},{"id":101,"translation":"(ਯੂਸੁਫ਼ ਨੇ ਦੁਆ ਕਰਦੇ ਹੋਏ ਕਿਹਾ ਕਿ) ਹੇ ਮੇਰੇ ਪਾਲਣਹਾਰ! ਤੈਨੇ ਹੀ ਮੈਨੂੰ ਸੱਤਾ ਬਖ਼ਸ਼ੀ ਹੈ ਅਤੇ ਮੈਨੂੰ ਸੁਪਨਿਆਂ ਦੀ ਤਾਅਬੀਰ ਸਿਖਾਈ ਹੈ। ਹੇ ਅਕਾਸ਼ ਤੇ ਧਰਤੀ ਦੇ ਸਿਰਜਣਹਾਰ! ਤੂੰ ਹੀ ਲੋਕ-ਪਰਲੋਕ ਵਿਚ ਮੇਰੇ ਕੰਮ ਸਵਾਰਨ ਵਾਲਾ ਹੈ। ਤੂੰ ਮੇਰਾ ਅੰਤ ਇਸਲਾਮ ’ਤੇ ਹੀ ਕਰੀਂ ਅਤੇ (ਪਰਲੋਕ ਵਿਚ) ਮੇਰਾ ਸਾਥ ਨੇਕ ਲੋਕਾਂ ਨਾਲ ਹੋਵੇ।"},{"id":102,"translation":"(ਹੇ ਮੁਹੰਮਦ ਸ:!) ਇਹ ਪੋਰਖ (ਗ਼ੈਬ) ਦੀਆਂ ਕੁੱਝ ਖ਼ਬਰਾਂ ਹਨ ਜਿਹੜੀਆਂ ਅਸੀਂ (ਅੱਲਾਹ) ਤੁਹਾਡੇ ਵੱਲ ਵਹੀ ਕਰ ਰਹੇ ਹਾਂ। ਤੁਸੀਂ ਉਹਨਾਂ (ਯੂਸੁਫ਼ ਦੇ ਭਰਾਵਾਂ) ਦੇ ਸੰਗ ਨਹੀਂ ਸੀ ਜਦੋਂ ਉਹਨਾਂ ਨੇ ਆਪਣੀ ਇਕ ਗੱਲ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਉਹ (ਯੂਸੁਫ਼ ਦੇ ਵਿਰੁੱਧ) ਚਾਲਾਂ ਚੱਲ ਰਹੇ ਸੀ।"},{"id":103,"translation":"(ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।"},{"id":104,"translation":"ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।"},{"id":105,"translation":"ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।"},{"id":106,"translation":"ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।"},{"id":107,"translation":"ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।"},{"id":108,"translation":"(ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।"},{"id":109,"translation":"(ਹੇ ਨਬੀ!) ਤੁਹਾਥੋਂ ਪਹਿਲਾਂ ਅਸੀਂ ਜਿੰਨੇ ਵੀ ਰਸੂਲ ਘੱਲੇ ਉਹ ਸਾਰੇ ਹੀ ਮਰਦ ਸੀ ਜਿਨ੍ਹਾਂ ਵੱਲ ਅਸੀਂ ਆਪਣੀ ਵਹੀ ਭੇਜਦੇ ਸੀ ਅਤੇ ਉਹ ਬਸਤੀਆਂ ਵਿਚ ਰਹਿਣ ਵਾਲੇ ਸਨ। ਕੀ ਉਹਨਾਂ ਲੋਕਾਂ ਨੇ ਧਰਤੀ ’ਤੇ ਘੁੰਮ-ਫਿਰ ਕੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ (ਇਨਕਾਰੀਆਂ) ਦਾ ਕੀ ਹਾਲ ਹੋਇਆ ਸੀ ? ਆਖ਼ਿਰਤ ਦਾ ਘਰ ਹੀ ਪਰਹੇਜ਼ਗਾਰ ਲੋਕਾਂ ਲਈ ਵਧੀਆ ਘਰ ? । ਕੀ ਤੁਸੀਂ ਲੋਕ ਫੇਰ ਵੀ ਨਹੀਂ ਸਮਝਦੇ।"},{"id":110,"translation":"ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ ਉਹ ਲੋਕ ਵੀ ਸਮਝਣ ਲੱਗ ਪਏ ਕਿ ਉਹਨਾਂ ਨੂੰ ਹਕੀਕਤ ਦੇ ਵਿਰੁੱਧ ਖ਼ਬਰ ਦਿੱਤੀ ਗਈ ਹੈ ਤਾਂ ਉਸ ਵੇਲੇ ਸਾਡੀ ਮਦਦ ਉਹਨਾਂ (ਰਸੂਲਾਂ) ਨੂੰ ਆ ਪਹੁੰਚੀ। ਫੇਰ (ਅਜ਼ਾਬ ਤੋਂ) ਬਚਾਓ ਉਸੇ ਦਾ ਹੋਇਆ ਜਿਸ ਨੂੰ ਅਸੀਂ ਚਾਹਿਆ ਪਰ ਅਪਰਾਧੀ ਕੌਮ ਤੋਂ ਅਜ਼ਾਬ ਟਲਿਆ ਨਹੀਂ ਕਰਦਾ।"},{"id":111,"translation":"ਬੇਸ਼ੱਕ ਇਹਨਾਂ ਕਿੱਸਿਆਂ ਵਿਚ ਸਮਝ-ਬੂਝ ਰੱਖਣ ਵਾਲਿਆਂ ਲਈ ਵੱਡੀਆਂ ਸਿੱਖਿਆਵਾਂ ਹਨ। ਇਹ (.ਕੁਰਆਨ) ਕੋਈ ਘੜ੍ਹੀ ਹੋਈ ਗੱਲ ਨਹੀਂ, ਸਗੋਂ ਆਪਣੇ ਤੋਂ ਪਹਿਲੀਆਂ ਕਿਤਾਬਾਂ (ਜ਼ਬੂਰ, ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਦੀ ਹੈ ਅਤੇ ਹਰ ਗੱਲ ਦਾ ਵਿਆਖਣ ਵੀ ਹੈ ਅਤੇ ਈਮਾਨ ਵਾਲਿਆਂ ਲਈ (ਰੱਬੀ) ਹਿਦਾਇਤ ਤੇ ਰਹਿਮਤ ਹੈ।[5]","footnotes":"[5] ਭਾਵ ਕੁਰਆਨ ਨੂੰ ਸਮਝਨਾ ਅਤੇ ਉਸ ਰਾਹੀਂ ਹਿਦਾਇਤ ਪ੍ਰਾਪਤ ਕਰਨਾ ਅੱਲਾਹ ਵਲੋਂ ਇਕ ਇਨਾਮ ਹੈ। ਜਿਵੇਂ ਹਦੀਸ ਵਿਚ ਹੈ ਕਿ ਜੇ ਅੱਲਾਹ ਕਿਸੇ ਨਾਲ ਭਲਾਈ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਦੀਨ ਦੀ ਸਮਝ ਬਖ਼ਸ਼ ਦਿੰਦਾ ਹੈ ਅਤੇ ਫ਼ਰਮਾਇਆ ਕਿ ਮੈਂ ਵੰਡਣ ਵਾਲਾ ਹਾਂ ਅਤੇ ਬਖ਼ਸ਼ਣਹਾਰ ਅੱਲਾਹ ਹੈ ਅਤੇ ਇਹ ਵੀ ਯਾਦ ਰੱਖੋ ਕਿ ਸੱਚੇ ਮੁਸਲਮਾਨ ਇਸਲਾਮ ਦੇ ਅਕੀਦਾ-ਏ-ਤੌਹੀਦ ਦੀ ਸਖ਼ਤੀ ਨਾਲ ਪੈਰਵੀ ਕਰਨਗੇ। ਉਹਨਾਂ ਦੇ ਵਿਰੋਧੀ ਉਹਨਾਂ ਨੂੰ ਕੋਈ ਹਾਨੀ ਨਹੀਂ ਪਹੁੰਚਾ ਸਕਣਗੇ। ਇਥੋਂ ਤੀਕ ਕਿ ਅੱਲਾਹ ਦੇ ਹੁਕਮ ਭਾਵ ਕਿਆਮਤ ਆ ਜਾਵੇਗੀ। (ਸਹੀ ਬੁਖ਼ਾਰੀ, ਹਦੀਸ: 71)"}]},{"id":13,"verses":[{"id":1,"translation":"ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ।"},{"id":2,"translation":"ਅੱਲਾਹ ਉਹ ਜ਼ਾਤ ਹੈ ਜਿਸ ਨੇ ਥੰਮ੍ਹਾਂ ਤੋਂ ਬਿਨਾਂ ਉਹਨਾਂ ਅਕਾਸ਼ਾਂ ਨੂੰ ਉੱਚਾ ਸਥਾਪਿਤ ਕੀਤਾ, ਜਿਹੜੇ (ਅਕਾਸ਼) ਤੁਹਾਨੂੰ ਵਿਖਾਈ ਦਿੰਦੇ ਹਨ। ਫੇਰ ਉਹ ਆਪਣੀ ਰਾਜ ਗੱਦੀ ’ਤੇ ਵਿਰਾਜਮਾਨ ਹੋ ਗਿਆ ਅਤੇ ਸੂਰਜ ਤੇ ਚੰਨ ਨੂੰ ਕੰਮ ’ਤੇ ਲਾਇਆ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀ ਹਰ ਕੰਮ ਦਾ ਪ੍ਰਬੰਧ ਕਰਦਾ ਹੈ ਅਤੇ ਆਪਣੀਆਂ ਨਿਸ਼ਾਨੀਆਂ ਵਿਸਥਾਰ ਨਾਲ ਵਰਣਨ ਕਰ ਰਿਹਾ ਹੈ ਤਾਂ ਜੋ ਤੁਸੀਂ ਆਪਣੇ ਰੱਬ ਦੀ ਮਿਲਣੀ ’ਤੇ ਵਿਸ਼ਵਾਸ ਕਰ ਲਵੋ।"},{"id":3,"translation":"ਉਹੀ (ਅੱਲਾਹ) ਹੈ ਜਿਸ ਨੇ ਧਰਤੀ ਨੂੰ (ਫਰਸ਼ ਵਾਂਗ) ਵਿਛਾਇਆ ਹੈ ਅਤੇ ਇਸ ਵਿਚ ਪਹਾੜ ਤੇ ਨਹਿਰਾਂ ਨੂੰ ਬਣਾਇਆ ਅਤੇ ਇਸ ਵਿਚ ਭਾਂਤ-ਭਾਂਤ ਦੇ ਫਲਾਂ ਦੇ ਦੋ-ਦੋ ਜੋੜੇ ਬਣਾਏ। ਉਹ ਦਿਨ ਨੂੰ ਰਾਤ ਨਾਲ ਢੱਕਦਾ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਥੇਰੀਆਂ ਨਿਸ਼ਾਨੀਆਂ ਹਨ, ਜਿਹੜੇ ਸੋਚ ਵਿਚਾਰ ਕਰਦੇ ਹਨ।"},{"id":4,"translation":"ਧਰਤੀ ਵਿਚ ਇਕ ਦੂਜੇ ਨਾਲ ਲੱਗਦੇ ਖੱਤੇ ਹਨ, ਅੰਗੂਰਾਂ ਦੇ ਬਾਗ਼, ਖੇਤੀਆਂ ਅਤੇ ਖਜੂਰਾਂ ਦੇ ਰੁੱਖ ਹਨ, ਜਿੰਨ੍ਹਾ ਦੀਆਂ ਜੜ੍ਹਾਂ ਆਪਸ ਵਿਚ ਮਿਲੀਆਂ ਹੋਈਆਂ ਹਨ ਅਤੇ ਅੱਡੋ-ਅੱਡ ਵੀ ਹਨ, ਇਹਨਾਂ ਸਾਰਿਆਂ ਨੂੰ ਇਕ ਹੀ ਪਾਣੀ ਸਿੰਜਦਾ ਹੈ। ਅਸੀਂ ਕੁੱਝ ਫਲਾਂ ਨੂੰ ਸੁਆਦ ਵਿਚ ਦੂਜੇ ਫਲਾਂ ਨਾਲੋਂ ਚੰਗੇਰਾ ਬਣਾ ਦਿੰਦੇ ਹਾਂ। ਬੇਸ਼ੱਕ ਇਹਨਾਂ ਚੀਜ਼ਾਂ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ ਅਕਲ-ਸਮਝ ਰੱਖਦੇ ਹਨ।"},{"id":5,"translation":"ਜੇ ਤੁਸੀਂ ਅਚਰਜ ਕਰਨਾ ਹੀ ਹੈ ਤਾਂ ਅਚਰਜਯੋਗ ਤਾਂ ਉਹਨਾਂ (ਕਾਫ਼ਿਰਾਂ) ਦਾ ਇਹ ਕਹਿਣਾ ਹੈ ਕਿ ਜਦੋਂ ਅਸੀਂ (ਮਰ ਕੇ) ਮਿੱਟੀ ਹੋ ਜਾਵਾਂਗੇ ਤਾਂ ਕੀ ਸਾਨੂੰ ਨਵੇਂ ਸਿਿਰਓਂ ਪੈਦਾ ਕੀਤਾ ਜਾਵੇਗਾ ? ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਦੇ ਇਨਕਾਰੀ ਹਨ ਅਤੇ ਇਹੋ ਹਨ ਜਿਨ੍ਹਾਂ ਦੀਆਂ ਗਰਦਨਾਂ ਵਿਚ (ਕਿਆਮਤ ਦਿਹਾੜੇ) ਪਟੇ ਪਏ ਹੋਣਗੇ ਅਤੇ ਇਹੋ ਨਰਕ ਵਿਚ ਜਾਣ ਵਾਲੇ ਹਨ, ਜਿੱਥੇ ਉਹ ਸਦਾ ਲਈ ਰਹਿਣਗੇ।"},{"id":6,"translation":"(ਹੇ ਨਬੀ!) ਉਹ ਲੋਕ ਤੁਹਾਥੋਂ ਭਲਾਈ (ਰੱਬ ਦੀ ਮਿਹਰ) ਤੋਂ ਪਹਿਲਾਂ ਬੁਰਾਈ (ਰੱਬੀ ਅਜ਼ਾਬ) ਚਾਹੁੰਦੇ ਹਨ, ਹਾਲਾਂ ਕਿ ਇਹਨਾਂ ਤੋਂ ਪਹਿਲਾਂ (ਅਜ਼ਾਬ ਦੀਆਂ ਸਿੱਖਿਆਦਾਇਕ) ਮਿਸਾਲਾਂ ਗੁਜ਼ਰ ਚੁੱਕੀਆਂ ਹਨ ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਵੱਲੋਂ ਵਧੀਕੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਬਖ਼ਸ਼ਣ ਵਾਲਾ ਹੈ। (ਹਕੀਕਤ ਇਹ ਵੀ ਹੈ ਕਿ) ਬੇਸ਼ੱਕ ਤੁਹਾਡਾ ਰੱਬ ਕਰੜੀ ਸਜ਼ਾ ਦੇਣ ਵਾਲਾ ਹੈ।"},{"id":7,"translation":"ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ’ਤੇ ਇਸ ਦੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਤਾਂ ਕੇਵਲ (ਰੱਬੀ ਅਜ਼ਾਬ ਤੋਂ) ਡਰਾਉਣ ਵਾਲੇ ਹੋ। (ਕਿਉਂ ਜੋ) ਹਰੇਕ ਕੌਮ ਲਈ (ਰੱਬ ਵੱਲੋਂ) ਇਕ ਮਾਰਗ ਦਰਸ਼ਕ ਹੁੰਦਾ ਹੈ।"},{"id":8,"translation":"ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।"},{"id":9,"translation":"ਉਹ ਗ਼ੈਬ (ਪਰੋਖ) ਤੇ ਜ਼ਾਹਿਰ (ਪਰਤੱਖ) ਦਾ ਜਾਣਨ ਵਾਲਾ ਹੈ। ਉਹ ਮਹਾਨ ਤੇ ਸਰਵਉੱਚ ਹੈ।"},{"id":10,"translation":"ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।"},{"id":11,"translation":"ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ।[1] ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ।","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6"},{"id":12,"translation":"(ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।"},{"id":13,"translation":"ਬੱਦਲਾਂ ਦੀ ਕੜਕ [2] ਉਸ ਦੀ ਉਸਤਤ ਦੇ ਨਾਲ ਉਸ ਦੀ ਤਸਬੀਹ (ਪਾਕੀ ਬਿਆਨ) ਕਰਦੀ ਹੈ ਅਤੇ ਫ਼ਰਿਸ਼ਤੇ ਵੀ ਉਹਦੇ ਡਰ-ਖ਼ੌਫ਼ ਤੋਂ (ਕੰਬਦੇ ਹੋਏ) ਉਹਦੀ ਤਸਬੀਹ ਕਰਦੇ ਹਨ। ਉਹੀ (ਅਕਾਸ਼ੋਂ) ਕੜਕਦੀਆਂ ਬਿਜਲੀਆਂ ਭੇਜਦਾ ਹੈ ਅਤੇ ਜਿਸ (ਥਾਂ) ’ਤੇ ਵੀ ਚਾਹੁੰਦਾ ਹੈ ਡੇਗ ਦਿੰਦਾ ਹੈ ਜਦ ਕਿ ਉਹ (ਕਾਫ਼ਿਰ) ਅੱਲਾਹ ਬਾਰੇ ਝਗੜ ਰਹੇ ਹੁੰਦੇ ਹਨ,ਵਾਸਤਵ ਵਿਚ ਉਸ ਦੀ ਚਾਲ ਜ਼ਬਰਦਸਤ ਹੁੰਦੀ ਹੈ।","footnotes":"[2] ਕੁੱਝ .ਕੁਰਆਨ ਦੇ ਵਿਆਖਾਕਾਰਾਂ ਦਾ ਕਹਿਣਾ ਹੈ ਕਿ ਅਲ-ਰਾਅਦ ਇਕ ਫ਼ਰਿਸ਼ਤੇ ਦਾ ਨਾਂ ਹੈ, ਜਿਹੜਾ ਬੱਦਲਾਂ ਲਈ ਰੱਖ ਛੱਡਿਆ ਹੈ, ਉਹ ਅੱਲਾਹ ਦੇ ਹੁਕਮਾਂ ਅਨੁਸਾਰ ਬੱਦਲਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਂਦਾ ਹੈ ਅਤੇ ਅੱਲਾਹ ਦੀ ਪਵਿੱਤਰਤਾ ਤੇ ਵਡਿਆਈ ਦਾ ਸਿਮਰਨ ਕਰਦਾ ਰਹਿੰਦਾ ਹੈ। (ਤਫ਼ਸੀਰ ਅਲ-ਕੁਰਤਬੀ 296/9)"},{"id":14,"translation":"ਉਸੇ (ਅੱਲਾਹ) ਨੂੰ (ਹਰ ਲੋੜ ਲਈ) ਪੁਕਾਰਨ ਦਾ ਹੱਕ ਬਣਦਾ ਹੈ। ਜਿਹੜੇ ਲੋਕ ਉਸ ਨੂੰ ਛੱਡ ਕੇ ਹੋਰਾ ਇਸ਼ਟਾਂ ਨੂੰ ਪੁਕਾਰਦੇ ਹਨ ਉਹ ਉਹਨਾਂ ਦੇ ਕਿਸੇ ਵੀ ਗੱਲ ਦਾ ਉੱਤਰ ਨਹੀਂ ਦੇ ਸਕਦੇ। ਜਿਵੇਂ ਕੋਈ ਵਿਅਕਤੀ ਆਪਣੇ ਦੋਹਾਂ ਹੱਥਾਂ ਨੂੰ ਪਾਣੀ ਵੱਲ ਪਸਾਰ ਕੇ ਬੇਨਤੀ ਕਰੇ ਕਿ ਪਾਣੀ ਉਸ ਦੇ ਮੂੰਹ ਤੀਕ ਪੁੱਜ ਜਾਵੇ ਜਦੋਂ ਕਿ ਉਹ (ਪਾਣੀ) ਉਸ ਦੇ ਮੂੰਹ ਤੀਕ ਪੁਜਣ ਜੋਗਾ ਨਹੀਂ। (ਇਸੇ ਤਰ੍ਹਾਂ) ਇਨਕਾਰੀਆਂ ਦੀਆਂ ਜਿੰਨੀਆਂ ਵੀ ਅਰਦਾਸਾਂ ਹਨ ਉਹ ਸਾਰੀਆਂ ਗੁਮਰਾਹੀ ਵਾਲੀਆਂ ਹਨ।"},{"id":15,"translation":"ਅੱਲਾਹ ਨੂੰ ਹੀ ਧਰਤੀ ਤੇ ਅਕਾਸ਼ਾਂ ਦੀਆਂ ਸਾਰੀਆਂ ਚੀਜ਼ਾਂ, ਚਾਹੁੰਦੀਆਂ ਤੇ ਨਾ ਚਾਹੁੰਦੀਆਂ, ਸਿਜਦਾ ਕਰਦੀਆਂ ਹਨ ਅਤੇ ਉਹਨਾਂ ਚੀਜ਼ਾਂ ਦੇ ਪਰਛਾਵੇਂ ਵੀ ਸੰਝ-ਸਵੇਰੇ (ਉਹਦੇ ਅੱਗੇ ਝੁਕਦੇ ਹਨ)।"},{"id":16,"translation":"(ਹੇ ਨਬੀ!) ਤੁਸੀਂ ਇਹਨਾਂ ਤੋਂ ਪੁੱਛੋ ਕਿ ਅਕਾਸ਼ਾਂ ਤੇ ਧਰਤੀ ਦਾ ਰੱਬ (ਸਿਰਜਨਹਾਰ) ਕੌਣ ਹੈ ? ਤੁਸੀਂ ਆਖ ਦਿਓ ਕਿ ਅੱਲਾਹ ਹੈ! ਫਿਰ ਇਹਨਾਂ ਨੂੰ ਆਖੋ, ਕੀ ਤੁਸੀਂ ਅੱਲਾਹ ਤੋਂ ਛੁੱਟ ਉਹ ਹਿਮਾਇਤੀ ਬਣਾਏ ਹੋਏ ਹਨ ਜਿਹੜੇ ਆਪਣੀ ਜ਼ਾਤ ਲਈ ਵੀ ਲਾਭ-ਹਾਣ ਦਾ ਅਧਿਕਾਰ ਨਹੀਂ ਰੱਖਦੇ। ਪੁੱਛ ਕੀ ਅੰਨ੍ਹਾ ਤੇ ਸੁਜਾਖਾ ਇਕ ਸਮਾਨ ਹੋ ਸਕਦਾ ਹੈ ? ਜਾਂ ਕੀ ਹਨੇਰਾ ਤੇ ਚਾਨਣ ਇਕ ਬਰਾਬਰ ਹੋ ਸਕਦਾ ਹੈ ? ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸ਼ਰੀਕ ਬਣਾਇਆ ਹੈ ਕੀ ਉਹਨਾਂ ਨੇ ਵੀ ਅੱਲਾਹ ਵਾਂਗ ਕਿਸੇ ਨੂੰ ਸਾਜਿਆ ਹੈ ? ਜਿਸ ਕਾਰਨ ਰੱਬ ਵੱਲੋਂ ਸਾਜਿਆ ਹੋਇਆ (ਕੁੱਲ ਜਹਾਨ) ਉਹਨਾਂ ਲਈ ਸ਼ੱਕ-ਸ਼ੁਬਾਹ ਵਾਲਾ ਹੋ ਗਿਆ ਹੈ ? (ਹੇ ਨਬੀ!) ਆਖ ਦਿਓ ਕਿ ਕੇਵਲ ਅੱਲਾਹ ਹੀ ਸਾਰੀਆਂ ਚੀਜ਼ਾਂ ਦਾ ਖ਼ਾਲਿਕ (ਸਿਰਜਨਹਾਰ) ਹੈ। ਉਹ ਇੱਕੋ-ਇਕ ਹੈ ਤੇ ਸਭਨਾਂ ’ਤੇ ਭਾਰੂ ਹੈ।"},{"id":17,"translation":"ਉਸੇ (ਅੱਲਾਹ) ਨੇ ਅਕਾਸ਼ ਤੋਂ ਪਾਣੀ ਨਾਜ਼ਲ ਕੀਤਾ ਅਤੇ ਆਪਣੀ-ਆਪਣੀ ਸਮਾਈ ਅਨੁਸਾਰ ਨਦੀ ਨਾਲੇ (ਉਸ ਪਾਣੀ ਨੂੰ ਲੈ ਕੇ) ਵਗਣ ਲਗ ਪਏ, ਫੇਰ ਜਦੋਂ ਹੜ੍ਹ ਆਇਆ ਤਾਂ ਉੱਤੇ ਝੱਗ ਆ ਗਈ। ਇਸੇ ਪ੍ਰਕਾਰ ਦੀ ਝੱਗ ਉਹਨਾਂ ਧਾਤਾਂ ਤੋਂ ਵੀ ਉਠਦੀ ਹੈ ਜਿਨ੍ਹਾਂ ਨੂੰ ਗਿਹਣੇ ਜਾਂ ਦੂਜੇ ਸਮਾਨ ਬਣਾਉਣ ਲਈ ਅੱਗ ਵਿਚ ਢਾਲਿਆ ਜਾਂਦਾ ਹੈ। ਇਸ ਪ੍ਰਕਾਰ ਅੱਲਾਹ ਸੱਚ ਤੇ ਝੂਠ ਦੀ ਉਦਾਹਰਨ ਦਿੰਦਾ ਹੈ। ਸੋ ਜਿਹੜੀ ਝੱਗ ਹੈ ਉਹ ਸੁੱਕ ਕੇ ਉੱਡ ਜਾਂਦੀ ਹੈ ਪਰ ਜਿਹੜੀ ਚੀਜ਼ ਲੋਕਾਂ ਨੂੰ ਲਾਭ ਦੇਣ ਵਾਲੀ ਹੈ, ਉਹ ਧਰਤੀ ’ਤੇ ਰਹਿ ਜਾਂਦੀ ਹੈ।[3] ਅੱਲਾਹ ਇੰਜ ਹੀ ਉਦਹਾਰਣਾਂ ਦਿੰਦਾ ਹੈ (ਤਾਂ ਜੋ ਸਮਝਣ ਵਿਚ ਆਸਾਨੀ ਹੋਵੇ)।","footnotes":"[3] ਜਿਵੇਂ ਸੱਚਾਈ ਹੈ। ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 119/9"},{"id":18,"translation":"ਜਿਨ੍ਹਾਂ ਲੋਕਾਂ ਨੇ ਆਪਣੇ ਪਾਲਣਹਾਰ ਦਾ ਹੁਕਮ ਮੰਨਿਆ, ਉਹਨਾਂ ਲਈ ਭਲਾਈ ਹੈ ਅਤੇ ਜਿਨ੍ਹਾਂ ਨੇ ਉਸ ਦਾ ਹੁਕਮ ਨਹੀਂ ਮੰਨਿਆਂ, ਜੇਕਰ ਉਹਨਾਂ ਕੋਲ ਉਹ ਸਭ ਕੁੱਝ ਹੋਵੇ ਜੋ ਧਰਤੀ ’ਤੇ ਹੈ ਅਤੇ ਉੱਨਾਂ ਹੀ ਹੋਰ ਹੋਵੇ ਤਾਂ ਉਹ ਸਭ ਕੁੱਝ (ਕਿਆਮਤ ਦਿਹਾੜੇ) ਫ਼ਿਦਿਆ (ਛੁਡਵਾਈ ਵਜੋਂ) ਦੇਣ ਲਈ ਤਿਆਰ ਹੋ ਜਾਣਗੇ। [4] ਇਹੋ ਉਹ ਲੋਕ ਹਨ ਜਿਨ੍ਹਾਂ ਤੋਂ ਕਰੜਾਈ ਵਾਲਾ ਹਿਸਾਬ ਲਿਆ ਜਾਵੇਗਾ ਅਤੇ ਉਨ੍ਹਾਂ ਦਾ ਟਿਕਾਣਾ ਨਰਕ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।","footnotes":"[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3"},{"id":19,"translation":"(ਹੇ ਨਬੀ!) ਉਹ ਵਿਅਕਤੀ ਜਿਹੜਾ ਇਹ ਗਿਆਨ ਰੱਖਦਾ ਹੈ ਕਿ ਤੁਹਾਡੇ ਰੱਬ ਨੇ ਜੋ ਵੀ ਤੁਹਾਡੇ ’ਤੇ (.ਕੁਰਆਨ) ਉਤਾਰਿਆ ਹੈ ਉਹੀਓ ਹੱਕ ਹੈ, ਕੀ ਉਹ ਵਿਅਕਤੀ ਅੰਨ੍ਹਿਆਂ ਵਾਂਗ ਹੋ ਸਕਦਾ ਹੈ ? ਸਿੱਖਿਆ ਤਾਂ ਉਹੀਓ ਪ੍ਰਾਪਤ ਕਰ ਸਕਦੇ ਹਨ ਜਿਹੜੇ ਸੂਝ-ਬੂਝ ਵਾਲੇ ਹਨ।"},{"id":20,"translation":"ਉਹ (ਲੋਕ ਸੂਝਵਾਨ ਹਨ) ਜਿਹੜੇ ਅੱਲਾਹ ਨੂੰ ਦਿੱਤੇ ਵਚਨਾਂ ਨੂੰ ਪੂਰਾ ਕਰਦੇ ਹਨ ਅਤੇ ਪੱਕੇ ਵਾਅਦਿਆਂ ਨੂੰ ਤੋੜਦੇ ਨਹੀਂ।"},{"id":21,"translation":"ਅਤੇ ਜਿਨ੍ਹਾਂ ਸੰਬੰਧਾਂ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ ਉਹਨਾਂ (ਰਿਸ਼ਤਿਆਂ) ਨੂੰ ਉਹ ਜੋੜੀਂ ਰੱਖਦੇ ਹਨ, ਉਹ ਆਪਣੇ ਪਾਲਣਹਾਰ ਤੋਂ ਡਰਦੇ ਹਨ ਅਤੇ (ਕਿਆਮਤ ਦਿਹਾੜੇ) ਕਰੜਾਈ ਵਾਲੀ ਪੁੱਛ-ਗਿੱਛ ਦਾ ਭੈਅ ਵੀ ਰੱਖਦੇ ਹਨ।"},{"id":22,"translation":"ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।"},{"id":23,"translation":"ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।"},{"id":24,"translation":"(ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।"},{"id":25,"translation":"ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ,[5] ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।","footnotes":"[5] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 27/2"},{"id":26,"translation":"ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।"},{"id":27,"translation":"ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।"},{"id":28,"translation":"ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।[6]","footnotes":"[6] ਅੱਲਾਹ ਦਾ ਸਿਮਰਨ ਕਰਨ ਅਤੇ ਉਸ ਦੀ ਪਵਿੱਤਰਤਾ ਤੇ ਵਡਿਆਈ ਦੀ ਚਰਚਾ ਕਰਨ ਦੇ ਸੰਬੰਧ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਉਸ ਵਿਅਕਤੀ ਦੀ ਉਦਾਹਰਨ, ਜਿਹੜਾ ਆਪਣੇ ਰੱਬ ਦਾ ਸਿਮਰਨ ਕਰਦਾ ਹੈ, ਉਸ ਵਿਅਕਤੀ ਦੇ ਮੁਕਾਬਲੇ ਵਿਚ ਜਿਹੜਾ ਸਿਮਰਨ ਨਹੀਂ ਕਰਦਾ, ਇੰਜ ਹੈ ਜਿਵੇਂ ਮੋਏ ਦੇ ਮੁਕਾਬਲੇ ਵਿਚ ਜਿਊਂਦਾ ਵਿਅਕਤੀ। (ਸਹੀ ਬੁਖ਼ਾਰੀ, ਹਦੀਸ: 6407) ● ਅੱਲਾਹ ਦੇ ਰਸੂਲ ਨੇ ਫ਼ਰਮਾਇਆ, ਜਿਹੜਾ ਵੀ ਕੋਈ ਦਿਨ ਵਿਚ ਸੋ ਵਾਰ “ਸੁਬਹਾਨੱਲਾਹੀ ਵਬੀ ਹਮਦੀਹੀ” ਆਖੇਗਾ, ਉਸ ਦੇ ਸਾਰੇ ਛੋਟੇ ਗੁਨਾਹ ਮੁਆਫ਼ ਕਰ ਦਿੱਤੇ ਜਾਣਗੇ, ਭਾਵੇਂ ਉਹ ਸਮੁੰਦਰ ਦੀ ਝੱਗ ਜਿੱਨੇ ਹੀ ਕਿਉਂ ਨਾ ਹੋਣ। (ਸਹੀ ਬੁਖ਼ਾਰੀ, ਹਦੀਸ: 6405) ● ਇਕ ਦੂਜੀ ਹਦੀਸ ਵਿਚ ਹੈ, ਜਿਹੜਾ ਵਿਅਕਤੀ ਦਿਨ ਵਿਚ ਸੌ ਵਾਰ “ਲਾ ਇਲਾਹਾ ਇਲੱਲ ਲਾਹੋ ਵਾਹਦਾਹੂ ਲਾ ਸ਼ਰੀਕਲਾਹੂ ਲਹੂਲ ਮਲਕੁ ਵਲਾ ਹੁਲ ਹਮਦੂ ਵਾਹੂਵਾ ਅਲਾ ਕੁੱਲੀ ਸ਼ੈਅ ਇਨ ਕਦੀਰ” (ਭਾਵ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹ ਇਕੱਲਾ ਹੀ ਹੈ, ਉਸ ਦਾ ਕੋਈ ਸਾਂਝੀ ਨਹੀਂ, ਪਾਤਸ਼ਾਹੀ ਉਸੇ ਲਈ ਹੈ ਅਤੇ ਸਾਰੀਆਂ ਤਾਰੀਫ਼ਾਂ ਵੀ ਉਸੇ ਲਈ ਹਨ ਅਤੇ ਹਰੇਕ ਚੀਜ਼ ਉਸੇ ਦੇ ਕਬਜ਼ੇ ਵਿਚ ਹੈ।) ਆਖੇਗਾ, ਤਾਂ ਉਸ ਨੂੰ ਦਸ ਗ਼ੁਲਾਮ ਆਜ਼ਾਦ ਕਰਨ ਜਿੱਨਾ ਸਵਾਬ ਮਿਲੇਗਾ ਅਤੇ ਉਸ ਦੇ ਖਾਤੇ ਵਿਚ ਸੌ ਨੇਕੀਆਂ ਲਿਖ ਦਿੱਤੀਆਂ ਜਾਂਦੀਆਂ ਹਨ ਅਤੇ ਉਸ ਦੇ ਖਾਤੇ ਵਿੱਚੋਂ ਦਸ ਬੁਰਾਈਆਂ ਨੂੰ ਮਿਟਾ ਦਿੱਤਾ ਜਾਂਦਾ ਹੈ, ਅਤੇ ਉਸ ਦਾ ਇਹ ਅਮਲ ਉਸ ਨੂੰ ਸ਼ੈਤਾਨ ਦੀਆਂ ਸ਼ਰਾਰਤਾਂ ਤੋਂ ਸੁਰੱਖਿਅਤ ਰੱਖਦਾ ਹੈ ਅਤੇ ਕੋਈ ਵੀ ਵਿਅਕਤੀ ਉਸ ਦਿਨ ਉਸੇ ਵਿਅਕਤੀ ਤੋਂ ਵੱਧ ਕੇ ਨੇਕ ਕੰਮ ਕਰਨ ਵਾਲਾ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿੰਨ੍ਹੇ ਇਹ ਕਰਮ ਉਸ ਤੋਂ ਵੱਧ ਕੀਤਾ ਹੋਵੇ। (ਸਹੀ ਬੁਖ਼ਾਰੀ, ਹਦੀਸ: 6403)"},{"id":29,"translation":"ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ।"},{"id":30,"translation":"(ਜਿਵੇਂ ਪਹਿਲਾਂ ਰਸੂਲ ਭੇਜੇ ਸਨ। ਉਸੇ ਤਰ੍ਹਾਂ ਅਸੀਂ (ਹੇ ਮੁਹੰਮਦ ਸ:!) ਤੁਹਾਨੂੰ ਵੀ ਇਕ ਅਜਿਹੀ ਉੱਮਤ ਵਿਚ ਰਸੂਲ ਬਣਾ ਕੇ ਭੇਜਿਆ ਹੈ ਜਿਸ ਤੋਂ ਪਹਿਲਾਂ ਬਥੇਰੀਆਂ ਉੱਮਤਾਂ ਬੀਤ ਚੁੱਕੀਆਂ ਹਨ, ਤਾਂ ਜੋ ਤੁਸੀਂ ਵੀ ਇਹਨਾਂ ਨੂੰ ਉਹ (ਸੰਦੇਸ਼) ਸੁਣਾਓ ਜਿਹੜੀ ਵਹੀ ਅਸੀਂ ਤੁਹਾਡੇ ਵੱਲ ਘੱਲੀ ਹੈ। ਉਹ ਰਹਿਮਾਨ (ਭਾਵ ਅੱਲਾਹ) ਦਾ ਇਨਕਾਰ ਕਰਦੇ ਹਨ। (ਹੇ ਨਬੀ!) ਤੁਸੀਂ ਆਖ ਦਿਓ ਕਿ ਉਹੀਓ (ਰਹਿਮਾਨ) ਮੇਰਾ ਰੱਬ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਸੇ ’ਤੇ ਮੇਰਾ (ਅਟੁੱਟ) ਵਿਸ਼ਵਾਸ ਹੈ ਅਤੇ ਮੇਰਾ ਪਰਤਣਾ ਵੀ ਉਸੇ ਵੱਲ ਹੈ।"},{"id":31,"translation":"ਜੇ ਭਲਾਂ ਕੋਈ ਅਜਿਹਾ਼ਕੁਰਆਨ ਹੁੰਦਾ ਜਿਸ ਦੁਆਰਾ ਪਹਾੜ ਤੋਰੇ ਜਾਂਦੇ ਜਾਂ ਧਰਤੀ ਦੇ ਟੋਟੇ-ਟੋਟੇ ਕਰ ਦਿੱਤੇ ਜਾਂਦੇ ਜਾਂ ਮੁਰਦਿਆਂ ਨਾਲ ਗੱਲਾਂ ਕਰਵਾਈਆਂ ਜਾਂਦੀਆਂ (ਤਾਂ ਵੀ ਇਹ ਲੋਕ ਈਮਾਨ ਨਾ ਲਿਆਂਦੇ) ਸਗੋਂ (ਇਮਾਨ ਲਿਆਉਣ ਜਾਂ ਨਾ ਲਿਆਉਣ ਦਾ) ਸਾਰਾ ਅਧਿਕਾਰ ਹੀ ਅੱਲਾਹ ਦੇ ਹੱਥ ਵਿਚ ਹੈ। ਕੀ ਈਮਾਨ ਵਾਲਿਆਂ ਦਾ ਇਸ ਗੱਲ ’ਤੇ ਦਿਲ ਨਹੀਂ ਠੁਕਦਾ ਕਿ ਜੇ ਅੱਲਾਹ ਚਾਹੁੰਦਾ ਤਾਂ ਸਾਰੇ ਲੋਕਾਂ ਨੂੰ (ਬਿਨਾਂ ਕਿਸੇ ਪ੍ਰਕਾਰ ਦਾ ਚਮਤਕਾਰ ਵਿਖਾਏ) ਸਿੱਧੇ ਰਾਹ ਪਾ ਦਿੰਦਾ? ਕਾਫ਼ਿਰਾਂ ਨੂੰ ਤਾਂ ਉਹਨਾਂ ਦੀਆਂ ਕਰਤੂਤਾਂ ਕਾਰਨ ਕੋਈ ਨਾ ਕੋਈ ਬਿਪਤਾ ਪਈ ਹੀ ਰਹੇਗੀ ਜਾਂ ਉਹਨਾਂ ਦੇ ਘਰਾਂ ਦੇ ਨੇੜੇ-ਤੇੜੇ (ਕੋਈ ਮੁਸੀਬਤ) ਉੱਤਰਦੀ ਰਹੇਗੀ। ਇੱਥੋਂ ਤਕ ਕਿ ਅੱਲਾਹ ਦਾ ਵਾਅਦਾ (ਮੋਮਿਨਾਂ ਦੀ ਸਫ਼ਲਤਾ ਦਾ ਜਾਂ ਕਿਆਮਤ ਦਿਹਾੜੇ ਦਾ) ਪੂਰਾ ਹੋ ਜਾਵੇ। ਅੱਲਾਹ ਆਪਣੇ ਵਚਨਾਂ ਵਿਰੱਧ ਕੁੱਝ ਨਹੀਂ ਕਰਦਾ।"},{"id":32,"translation":"(ਹੇ ਨਬੀ!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਦਾ ਮਖੌਲ ਉਡਾਇਆ ਜਾਂਦਾ ਰਿਹਾ ਹੈ ਪਰ ਅੱਲਾਹ ਨੇ ਕਾਫ਼ਿਰਾਂ ਨੂੰ ਢਿੱਲ ਦੇ ਛੱਡੀ ਸੀ, ਅੰਤ ਉਹਨਾਂ ਨੂੰ ਨੱਪ ਲਿਆ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿੰਨਾ ਕਰੜਾ ਸੀ।"},{"id":33,"translation":"ਭਲਾਂ ਉਹ ਅੱਲਾਹ, ਜਿਹੜਾ ਹਰੇਕ ਜੀਵ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਜਿਹੜੇ ਲੋਕਾਂ ਨੇ ਅੱਲਾਹ ਦੇ ਸ਼ਰੀਕ ਬਣਾਏ ਹੋਏ ਹਨ, (ਕੀ ਉਹ ਅੱਲਾਹ ਦੇ ਬਰਾਬਰ ਹੋ ਸਕਦੇ ਹਨ? ) (ਹੇ ਨਬੀ!) ਕਹਿ ਦਿਓ ਕਿ ਉਹਨਾਂ ਦੇ ਨਾਂ ਤਾਂ ਲਵੋ? ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦੱਸ ਰਹੇ ਹੋ, ਜਿਸ ਨੂੰ ਉਹ ਆਪਣੀ ਧਰਤੀ ’ਤੇ ਨਹੀਂ ਜਾਣਦਾ? ਸਗੋਂ ਝੂਠੇ ਗੁਮਾਨਾਂ ’ਤੇ ਹੀ ਤੁਸੀਂ ਅੱਲਾਹ ਦਾ ਸ਼ਰੀਕ ਬਣਾਉਂਦੇ ਹੋ। ਅਸਲ ਗੱਲ ਇਹ ਹੈ ਕਿ ਕੁਫ਼ਰ ਕਰਨ ਵਾਲਿਆਂ ਲਈ ਉਹਨਾਂ ਦੀਆਂ ਚਾਲਬਾਜ਼ੀਆਂ ਨੂੰ (ਉਹਨਾਂ ਦੀਆਂ ਕਰਤੂਤਾਂ ਨੂੰ) ਸਜਾ-ਸੰਵਾਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਗਿਆ। ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਸਿੱਧੇ ਰਾਹ ਪਾਉਣ ਵਾਲਾਂ ਕੋਈ ਵੀ ਨਹੀਂ।"},{"id":34,"translation":"ਇਹਨਾਂ ਕਾਫ਼ਿਰਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਜ਼ਾਬ ਹੈ ਅਤੇ ਆਖ਼ਿਰਤ (ਪਰਲੋਕ) ਦਾ ਅਜ਼ਾਬ ਤਾਂ ਬਹੁਤ ਹੀ ਕਰੜਾ ਹੈ। ਇਹਨਾਂ ਨੂੰ ਅੱਲਾਹ ਦੇ ਗ਼ਜ਼ਬ (ਗੁੱਸੇ) ਤੋਂ ਬਚਾਉਣ ਵਾਲਾ ਕੋਈ ਵੀ ਨਹੀਂ।"},{"id":35,"translation":"ਉਸ ਸਵਰਗ ਦੀ ਵਿਸ਼ੇਸ਼ਤਾ, ਜਿਸ ਦਾ ਵਚਨ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲੇ ਲੋਕਾਂ ਨਾਲ ਕੀਤਾ ਗਿਆ ਹੈ, ਇਹ ਹੈ ਕਿ ਉਸ ਦੇ ਹੇਠ ਨਹਿਰਾਂ ਵਗਦੀਆਂ ਹਨ ਉਸ ਦੇ ਫਲ ਸਦਾ ਲਈ ਹਨ (ਭਾਵ ਮੋਸਮੀ ਨਹੀਂ) ਅਤੇ ਉਹਨਾਂ ਦਾ ਪਰਛਾਵਾਂ ਅਮੁੱਕ ਹੈ। ਇਹ ਹੈ ਅੰਤ ਪਰਹੇਜ਼ਗਾਰਾਂ ਦਾ ਅਤੇ ਕਾਫ਼ਿਰਾਂ ਦਾ ਅੰਤ ਨਰਕ ਦੀ ਅੱਗ ਹੈ।"},{"id":36,"translation":"(ਹੇ ਨਬੀ!) ਜਿਨ੍ਹਾਂ ਨੂੰ ਅਸੀਂ ਪਹਿਲਾਂ ਕਿਤਾਬ ਦਿੱਤੀ ਸੀ, ਉਹ ਇਸ ਕਿਤਾਬ (.ਕੁਰਆਨ) ਤੋਂ ਜਿਹੜੀ ਤੁਹਾਡੇ ’ਤੇ ਉਤਾਰੀ ਹੈ, ਖ਼ੁਸ਼ ਹੁੰਦੇ ਹਨ ਅਤੇ ਕੁੱਝ ਦੂਜੇ ਧੜੇ .ਕੁਰਆਨ ਦੀਆਂ ਕੁੱਝ ਗੱਲਾਂ ਤੋਂ ਇਨਕਾਰ ਕਰਦੇ ਹਨ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਤਾਂ ਕੇਵਲ ਇਹੋ ਹੁਕਮ ਦਿੱਤਾ ਗਿਆ ਹੈ ਕਿ ਮੈਂ ਅੱਲਾਹ ਦੀ ਇਬਾਦਤ ਕਰਾਂ ਅਤੇ ਇਸ ਦੇ ਨਾਲ ਕਿਸੇ ਨੂੰ ਸਾਂਝੀ ਨਾ ਬਣਾਵਾਂ। ਮੈਂ ਉਸੇ ਵੱਲ (ਸਭ ਨੂੰ) ਬੁਲਾਉਂਦਾ ਹੈ ਅਤੇ ਉਸੇ ਵੱਲ ਮੈਂ ਪਰਤਣਾ ਹੈ।"},{"id":37,"translation":"ਇਸ ਪ੍ਰਕਾਰ (ਭਾਵ ਪਹਿਲੀਆਂ ਕਿਤਾਬਾਂ ਵਾਂਗ) ਅਸੀਂ ਇਸ (.ਕੁਰਆਨ) ਨੂੰ ਅਰਬੀ ਭਾਸ਼ਾ ਵਿਚ ਹੁਕਮਨਾਮਾ ਬਣਾਕੇ ਉਤਾਰਿਆ ਹੈ। (ਹੇ ਨਬੀ!) ਜੇ ਤੁਸੀਂ ਇਸ ਦੇ ਹੁੰਦਿਆਂ ਇਹਨਾਂ (ਕਾਫ਼ਿਰਾਂ) ਦੀ ਇੱਛਾਵਾਂ ਦੀ ਪੈਰਵੀ ਕੀਤੀ, ਜਦ ਕਿ ਤੁਹਾਡੇ ਕੋਲ (ਰੱਬੀ) ਗਿਆਨ ਆ ਚੁੱਕਿਆ ਹੈ ਤਾਂ ਅੱਲਾਹ ਦੇ ਮੁਕਾਬਲੇ ਤੁਹਾਨੂੰ ਨਾ ਤਾਂ ਕੋਈ ਹਿਮਾਇਤੀ ਮਿਲੇਗਾ ਅਤੇ ਨਾ ਹੀ ਕੋਈ (ਅੱਲਾਹ ਦੀ ਸਜ਼ਾ ਤੋਂ) ਬਚਾਉਣ ਵਾਲਾ ਹੋਵੇਗਾ।"},{"id":38,"translation":"(ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਥੇਰੇ ਪੈਗ਼ੰਬਰ ਭੇਜ ਚੁੱਕੇ ਹਾਂ ਅਤੇ ਅਸੀਂ ਉਹਨਾਂ ਸਭ ਨੂੰ ਬੀਵੀ ਬੱਚਿਆਂ ਵਾਲਾ ਬਣਾਇਆ ਸੀ। ਕਿਸੇ ਵੀ ਰਸੂਲ ਤੋਂ ਇਹ ਸੰਭਵ ਨਹੀਂ ਕਿ ਬਿਨਾਂ ਅੱਲਾਹ ਦੀ ਆਗਿਆ ਤੋਂ ਕੋਈ ਨਿਸ਼ਾਨੀ (ਮੁਅਜਜ਼ਾ) ਆਪ ਲਿਆ ਵਿਖਾਵੇ। ਹਰੇਕ ਵਚਨ ਦੇ ਪੂਰਾ ਹੋਣ ਦਾ ਸਮਾਂ ਲਿਿਖਆ ਹੋਇਆ ਹੈ।"},{"id":39,"translation":"ਅੱਲਾਹ ਜੋ ਚਾਹੇ (ਲਿਖਿਆ ਹੋਇਆ) ਮਿਟਾ ਦਿੰਦਾ ਹੈ ਅਤੇ ਜਿਸ ਨੂੰ ਚਾਹੇ ਕਾਇਮ ਰੱਖਦਾ ਹੈ। ਮੂਲ ਕਿਤਾਬ ਤਾਂ ਉਸੇ ਕੋਲ ਹੈ।[7]","footnotes":"[7] ਇਕ ਵਾਰ ਹਜ਼ਰਤ ਉਮਰ ਰ:ਅ: ਖ਼ਾਨਾ-ਕਾਅਬਾ ਦੇ ਆਲੇ-ਦੁਆਲੇ ਚੱਕਰ ਲੱਗਾ ਰਹੇ ਸੀ ਅਤੇ ਰੋਂਦੇ ਹੋਏ ਕਹਿ ਰਹੇ ਸੀ ਕਿ ਹੇ ਅੱਲਾਹ! ਜੇ ਤੂੰ ਮੇਰਾ ਨਾਂ ਨੇਕ ਲੋਕਾਂ ਵਿਚ ਲਿਖ ਛੱਡਿਆ ਹੈ, ਤਾਂ ਮੈਨੂੰ ਉਹਨਾਂ ਨਾਲ ਹੀ ਰੱਖੀਂ, ਜੇ ਤੂੰ ਮੈਨੂੰ ਭੈੜੇ ਲੋਕਾਂ ਦੀ ਸੂਚੀ ਵਿਚ ਰੱਖ ਛੱਡਿਆ ਹੈ ਤਾਂ ਉਸ ਨੂੰ ਨੇਕ ਅਤੇ ਬਖ਼ਸ਼ੇ ਹੋਏ ਲੋਕਾਂ ਨਾਲ ਬਦਲ ਦੇ। ਤੂੰ ਜੋ ਚਾਹੇਂ ਮਿਟਾ ਸਕਦਾ ਹੈ, ੳੱਮਲ-ਕਿਤਾਬ (ਸਾਰੀਆਂ ਅਕਾਸ਼ੀ ਕਿਤਾਬਾਂ ਦੀ ਮਾਂ) ਤੇਰੇ ਕੋਲ ਹੀ ਹੈ। (ਤਫ਼ਸੀਰ ਅਲ-ਕੁਰਤਬੀ 330/9)"},{"id":40,"translation":"(ਹੇ ਨਬੀ!) ਜਿਸ (ਅਜ਼ਾਬ) ਦਾ ਵਾਅਦਾ ਅਸੀਂ ਇਹਨਾਂ (ਕਾਫ਼ਿਰਾਂ) ਨਾਲ ਕੀਤਾ ਹੋਇਆ ਹੈ, ਉਸ ਦਾ ਕੁੱਝ ਹਿੱਸਾ ਭਾਵੇਂ ਅਸੀਂ ਤੁਹਾਨੂੰ ਵਿਖਾ ਦਈਏ ਜਾਂ (ਉਸ ਤੋਂ ਪਹਿਲਾਂ ਹੀ) ਤੁਹਾਡਾ ਅਕਾਲ ਚਲਾਣਾ ਹੋ ਜਾਵੇ (ਹਰ ਹਾਲ ਵਿਚ) ਤੁਹਾਡੇ ਜ਼ਿੰਮੇ ਤਾਂ ਕੇਵਲ (ਰੱਬੀ ਪੈਗ਼ਾਮ) ਪਹੁੰਚਾਉਣਾ ਹੈ। ਹਿਸਾਬ ਲੈਣ ਦਾ ਕੰਮ ਸਾਡੇ ਜ਼ਿੰਮੇ ਹੈ।"},{"id":41,"translation":"ਕੀ ਉਹ ਲੋਕ ਨਹੀਂ ਵੇਖਦੇ ਕਿ ਅਸੀਂ (ਕਾਫ਼ਿਰਾਂ ਲਈ) ਧਰਤੀ ਨੂੰ ਹਰ ਪਾਸਿਓਂ ਘਟਾਉਂਦੇ ਜਾ ਰਹੇ ਹਾਂ (ਭਾਵ ਇਸਲਾਮ ਫੈਲ ਰਿਹਾ ਹੈ) ਅੱਲਾਹ ਜੋ ਹੁਕਮ ਦਿੰਦਾ ਹੈ, ਕੋਈ ਵੀ ਉਸ ਨੂੰ ਰੱਦ ਕਰਨ ਵਾਲਾ ਨਹੀਂ। ਉਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।"},{"id":42,"translation":"ਇਹਨਾਂ ਇਨਕਾਰੀਆਂ ਤੋਂ ਪਹਿਲਾਂ ਵੀ ਬੀਤ ਚੁੱਕੇ ਲੋਕਾਂ ਨੇ ਆਪਣੀਆਂ ਚਾਲਬਾਜ਼ੀਆਂ (ਮੱਕਾਰੀਆਂ) ਵਿਚ ਕੋਈ ਕਸਰ ਨਹੀਂ ਛੱਡੀ ਸੀ ਪਰ ਸਾਰੀਆਂ ਕੰਮ ਆਉਣ ਵਾਲੀਆਂ ਚਾਲਾਂ ਅੱਲਾਹ ਦੀਆਂ ਹੀ ਹਨ। ਜਿਹੜਾ ਵਿਅਕਤੀ ਜੋ ਵੀ ਕਮਾਈ ਕਰ ਰਿਹਾ ਹੈ ਉਹ ਸਭ ਅੱਲਾਹ ਦੀ ਜਾਣਕਾਰੀ ਵਿਚ ਹੈ। ਕਾਫ਼ਿਰਾਂ ਨੂੰ ਹੁਣੇ ਪਤਾ ਲੱਗ ਜਾਵੇਗਾ ਕਿ ਪਰਲੋਕ ਦਾ ਘਰ ਕਿਨ੍ਹਾਂ ਲਈ ਹੈ।"},{"id":43,"translation":"(ਹੇ ਮੁਹੰਮਦ ਸ:!) ਇਹ ਕਾਫ਼ਿਰ ਆਖਦੇ ਹਨ ਕਿ ਤੁਸੀਂ ਅੱਲਾਹ ਦੇ ਪੈਗ਼ੰਬਰ ਨਹੀਂ ਹੋ। ਤੁਸੀਂ ਆਖ ਦਿਓ ਕਿ ਮੇਰੇ ਤੇ ਤੁਹਾਡੇ ਵਿਚਾਲੇ ਗਵਾਹੀ ਦੇਣ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਵੀ (ਗਵਾਹ ਹੈ) ਜਿਸ ਕੋਲ (ਆਸਮਾਨੀ) ਕਿਤਾਬ ਦਾ ਗਿਆਨ ਹੈ।"}]},{"id":14,"verses":[{"id":1,"translation":"ਅਲਿਫ਼, ਲਾਮ, ਰਾ। (ਹੇ ਨਬੀ!) ਇਹ ਉੱਚ ਕੋਟੀ ਦੀ ਕਿਤਾਬ (.ਕੁਰਆਨ) ਅਸੀਂ ਤੁਹਾਡੇ ਵੱਲ ਉਤਾਰੀ ਹੈ, ਤਾਂ ਜੋ ਤੁਸੀਂ ਲੋਕਾਂ ਨੂੰ ਹਨੇਰਿਆਂ ’ਚੋਂ ਕੱਢ ਕੇ ਰੌਸ਼ਨੀ ਵੱਲ, ਉਹਨਾਂ ਦੇ ਰੱਬ ਦੀ ਆਗਿਆ ਨਾਲ ਤੇ ਉਸੇ ਰੱਬ ਦੀ ਰਾਹ ਵੱਲ, ਲੈ ਆਓ। ਜਿਹੜਾ ਅਤਿਅੰਤ ਜ਼ੋਰਾਵਰ ਅਤੇ ਸਲਾਹਿਆ ਹੋਇਆ ਹੈ।"},{"id":2,"translation":"(ਭਾਵ) ਉਸ ਅੱਲਾਹ ਵੱਲ ਜਿਸ ਦਾ ਉਹ ਸਭ ਕੁੱਝ ਹੈ, ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ, ਪਰ ਇਨਕਾਰੀਆਂ ਲਈ ਕਰੜਾ ਵਿਨਾਸ਼ਕਾਰੀ ਅਜ਼ਾਬ ਹੈ।"},{"id":3,"translation":"ਜਿਹੜੇ (ਲੋਕ) ਪਰਲੋਕ ਦੇ ਜੀਵਨ ਨਾਲੋਂ ਸੰਸਾਰਿਕ ਜੀਵਨ ਨੂੰ ਹੀ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਅੱਲਾਹ ਦੇ ਰਾਹੋਂ ਰੋਕਦੇ ਹਨ ਅਤੇ ਇਸ ਵਿਚ ਵਿੰਗ-ਵਲ ਲਭਦੇ ਹਨ, ਅਜਿਹੇ ਲੋਕ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ।"},{"id":4,"translation":"ਅਸੀਂ ਹਰੇਕ ਪੈਗ਼ੰਬਰ ਨੂੰ ਉਸੇ ਦੀ ਆਪਣੀ ਕੌਮੀ ਭਾਸ਼ਾ (ਮਾਂ-ਬੋਲੀ) ਵਿਚ ਬੋਲਣ ਵਾਲਾ ਭੇਜਿਆ ਹੈ, ਤਾਂ ਜੋ (ਰੱਬੀ ਪੈਗ਼ਾਮ ਨੂੰ) ਉਹਨਾਂ ਦੇ ਸਾਹਮਣੇ ਚੰਗੀ ਤਰ੍ਹਾਂ ਵਿਆਖਿਆ ਕਰੇ। ਫੇਰ ਅੱਲਾਹ ਜਿਸ ਨੂੰ ਚਾਹੇ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹਵੇ (ਸਿੱਧੀ) ਰਾਹ ਵਿਖਾ ਦਿੰਦਾ ਹੈ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੈ।"},{"id":5,"translation":"ਬੇਸ਼ੱਕ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇਕੇ ਭੇਜਿਆ ਕਿ ਉਹ ਆਪਣੀ ਕੌਮ (ਬਨੀ-ਇਸਰਾਈਲ) ਨੂੰ ਹਨੇਰਿਆਂ ’ਚੋਂ ਕੱਢ ਕੇ ਚਾਨਣ ਵੱਲ ਲਿਆਵੇ ਅਤੇ ਉਹਨਾਂ ਨੂੰ ਅੱਲਾਹ ਵੱਲੋਂ ਬਖ਼ਸ਼ੇ ਗਏ ਯਾਦਗਾਰ ਦਿਨਾਂ ਨੂੰ ਚੇਤੇ ਕਰਾਵੇ। ਬੇਸ਼ੱਕ ਇਹਨਾਂ (ਘਟਨਾਵਾਂ) ਵਿਚ ਹਰੇਕ ਧੀਰਜ ਤੋਂ ਕੰਮ ਲੈਣ ਵਾਲੇ ’ਤੇ ਧੰਨਵਾਦ ਕਰਨ ਵਾਲੇ ਵਿਅਕਤੀ ਲਈ (ਸਿੱਖਿਆਦਾਈ) ਨਿਸ਼ਾਨੀਆਂ ਹਨ।"},{"id":6,"translation":"(ਯਾਦ ਕਰੋ) ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਸੀ ਕਿ ਅੱਲਾਹ ਦੇ ਉਹਨਾਂ ਅਹਿਸਾਨਾਂ ਨੂੰ ਯਾਦ ਕਰੋ ਜਿਹੜੇ ਉਸ ਨੇ ਤੁਹਾਡੇ ’ਤੇ ਕੀਤੇ ਹਨ। ਉਸ ਨੇ ਤੁਹਾਨੂੰ ਫ਼ਿਰਔਨੀਆਂ ਤੋਂ ਬਚਾਇਆ ਸੀ ਜਦੋਂ ਉਹ ਤੁਹਾਨੂੰ ਕਰੜੇ ਤਸੀਹੇ ਦਿੰਦੇ ਸੀ, ਤੁਹਾਡੇ ਪੁੱਤਰਾਂ ਨੂੰ ਮਾਰ ਸੁੱਟਦੇ ਸੀ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦੀਆਂ ਰੱਖ ਛੱਡਦੇ ਸੀ। ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬੜੀ ਵੱਡੀ ਅਜ਼ਮਾਇਸ਼ ਸੀ।"},{"id":7,"translation":"ਯਾਦ ਕਰੋ ਜਦੋਂ ਤੁਹਾਡੇ ਰੱਬ ਨੇ ਤੁਹਾਨੂੰ ਖ਼ਬਰਦਾਰ ਕੀਤਾ ਸੀ ਕਿ ਜੇ ਤੁਸੀਂ ਧੰਨਵਾਦੀ ਬਣੋਗੇ ਤਾਂ ਮੈਂ ਤੁਹਾਨੂੰ ਹੋਰ ਵੱਧ ਇਨਾਮ ਬਖ਼ਸ਼ਾਂਗਾ, ਜੇ ਤੁਸੀਂ ਨਾਸ਼ੁਕਰੀ ਕਰੋਗੇ ਤਾਂ ਮੇਰੀ ਸਜ਼ਾ ਵੀ ਕਰੜੀ ਹੈ।"},{"id":8,"translation":"ਮੂਸਾ ਨੇ (ਆਪਣੀ ਕੌਮ ਨੂੰ) ਆਖਿਆ ਕਿ ਜੇ ਤੁਸੀਂ ਇਨਕਾਰ ਕਰੋਗੇ ਅਤੇ ਇਸ ਧਰਤੀ ਦੇ ਸਾਰੇ ਵਸਨੀਕ ਵੀ ਕਾਫ਼ਿਰ ਬਣ ਜਾਣ ਤਾਂ ਬੇਸ਼ੱਕ ਅੱਲਾਹ (ਇਹਨਾਂ ਗੱਲਾਂ ਤੋਂ) ਬੇ-ਪਰਵਾਹ ਹੈ ਅਤੇ ਸ਼ਲਾਘਾਯੋਗ (ਇਹੋ) ਹੈ।"},{"id":9,"translation":"(ਹੇ ਮੱਕੇ ਵਾਲਿਓ!) ਕੀ ਤੁਹਾਨੂੰ ਤੁਹਾਥੋਂ ਪਹਿਲਾਂ ਦੇ ਲੋਕਾਂ, (ਭਾਵ) ਨੂਹ, ਆਦ ਤੇ ਸਮੂਦ ਦੀ ਕੌਮ ਅਤੇ ਇਹਨਾਂ ਤੋਂ ਮਗਰੋਂ ਹੋਈਆਂ ਕੌਮਾਂ ਦੀਆਂ ਖ਼ਬਰਾਂ ਨਹੀਂ ਪੁੱਜੀਆਂ, ਜਿਨ੍ਹਾਂ ਨੂੰ ਕੇਵਲ ਅੱਲਾਹ ਹੀ ਜਾਣਦਾ ਹੈ ? ਜਦੋਂ ਉਹਨਾਂ (ਕੌਮਾਂ) ਕੋਲ ਉਹਨਾਂ ਦੇ ਰਸੂਲ (ਖੁੱਲ੍ਹੀਆਂ) ਨਿਸ਼ਾਨੀਆਂ ਲੈ ਕੇ ਆਏ ਤਾਂ ਉਹਨਾਂ ਨੇ (ਰੁਰਾਨੀ ਨਾਲ) ਮੂੰਹ ਵਿਚ ਆਪਣੇ ਹੱਥ ਲੈ ਲਏ ਅਤੇ ਆਖਿਆ ਕਿ ਜਿਹੜਾ (ਸੁਨੇਹਾ) ਤੁਹਾਨੂੰ ਦੇ ਕੇ ਭੇਜਿਆ ਗਿਆ ਹੈ ਅਸੀਂ ਉਸ ਨੂੰ ਨਹੀਂ ਮੰਨਦੇ ਅਤੇ ਜਿਸ ਚੀਜ਼ ਵੱਲ ਤੁਸੀਂ ਸਾਨੂੰ ਬੁਲਾ ਰਹੇ ਹੋ ਉਸ ਵਿਚ ਵੀ ਸਾਨੂੰ ਦੁਵਿਧਾ ਸ਼ੰਕਾ ਹੈ।"},{"id":10,"translation":"ਉਹਨਾਂ ਦੇ ਰਸੂਲਾਂ ਨੇ ਉਹਨਾਂ ਨੂੰ ਆਖਿਆ, ਕੀ ਤੁਹਾਨੂੰ ਅੱਲਾਹ ਬਾਰੇ ਸੰਦੇਹ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਬਣਾਉਣ ਵਾਲਾ ਹੈ? ਉਹ ਤੁਹਾਨੂੰ (ਇਸ ਕਾਰਨ ਆਪਣੇ ਵੱਲ) ਬੁਲਾ ਰਿਹਾ ਹੈ ਤਾਂ ਜੋ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇ ਅਤੇ ਇਕ ਨਿਯਤ ਸਮੇਂ ਤਕ ਤੁਹਾਨੂੰ (ਸੰਸਾਰ ਵਿਚ ਰਹਿਣ ਦੀ) ਮੋਹਲਤ ਦੇਵੇ। ਉਹਨਾਂ ਨੇ ਆਖਿਆ ਕਿ ਤੁਸੀਂ (ਭਾਵ ਰਸੂਲ) ਤਾਂ ਸਾਡੇ ਹੀ ਵਰਗੇ ਮਨੁੱਖ ਹੋ, ਤੁਸੀਂ ਤਾਂ ਚਾਹੁੰਦੇ ਹੋ ਕਿ ਅਸੀਂ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੁਕ ਜਾਈਏ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ-ਦਾਦੇ (ਭਾਵ ਬਜ਼ੁਰਗ) ਕਰਦੇ ਸਨ। ਚੰਗਾ, (ਜੇ ਤੁਸੀਂ ਸੱਚੇ ਹੋ ਤਾਂ) ਸਾਡੇ ਕੋਲ ਕੋਈ ਸਪਸ਼ਟ ਦਲੀਲ ਪੇਸ਼ ਕਰੋ।"},{"id":11,"translation":"ਉਹਨਾਂ ਦੇ ਪੈਗ਼ੰਬਰਾਂ ਨੇ ਉਹਨਾਂ ਨੂੰ ਕਿਹਾ ਕਿ ਇਹ ਤਾਂ ਸੱਚ ਹੈ ਕਿ ਅਸੀਂ ਤੁਹਾਡੇ ਵਰਗੇ ਹੀ ਮਨੁੱਖ ਹਾਂ, ਪਰ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ, ਆਪਣੀਆਂ ਮਿਹਰਾਂ (ਪੈਗ਼ੰਬਰੀ) ਨਾਲ ਨਿਵਾਜ਼ਦਾ ਹੈ। ਸਾਨੂੰ ਇਹ ਅਧਿਕਾਰ ਨਹੀਂ ਕਿ ਅੱਲਾਹ ਦੀ ਆਗਿਆ ਤੋਂ ਬਿਨਾਂ ਅਸੀਂ ਤੁਹਾਨੂੰ ਕੋਈ ਮੁਅਜਜ਼ਾ (ਰੱਬੀ ਚਮਤਕਾਰ) ਵਿਖਾ ਸਕੀਏ। ਈਮਾਨ ਵਾਲਿਆਂ ਨੂੰ ਤਾਂ ਕੇਵਲ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ।"},{"id":12,"translation":"(ਪੈਗ਼ੰਬਰਾਂ ਨੇ ਆਖਿਆ ਕਿ) ਉਹ ਕਿਹੜਾ ਕਾਰਨ ਹੈ ਕਿ ਅਸੀਂ ਅੱਲਾਹ ’ਤੇ ਭਰੋਸਾ ਨਾ ਕਰੀਏ ਜਦ ਕਿ ਉਹ ਸਾਨੂੂੰ ਆਪਣੀਆਂ (ਸਿੱਧੀਆਂ) ਰਾਹਾਂ ਵਿਖਾ ਚੁੱਕਿਆ ਹੈ ? ਜਿਹੜੇ ਵੀ ਤਸੀਹੇ ਤੁਸੀਂ ਸਾ` ਦੇ ਰਹੇ ਹੋ, ਅਸੀਂ (ਭਾਵ ਰਸੂਲ) ਉਹਨਾਂ ’ਤੇ ਸਬਰ ਕਰਾਂਗੇ। ਭਰੋਸਾ ਕਰਨ ਵਾਲਿਆਂ ਨੂੰ ਤਾਂ ਇਹੋ ਸ਼ੋਭਾ ਦਿੰਦਾ ਹੈ।"},{"id":13,"translation":"ਕਾਫ਼ਿਰਾਂ ਨੇ ਆਪਣੇ ਰਸੂਲਾਂ ਨੂੰ ਆਖਿਆ ਕਿ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇ ਦਿਆਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓ। ਉਦੋਂ ਹੀ ਉਹਨਾਂ (ਰਸੂਲਾਂ) ਦੇ ਰੱਬ ਨੇ ਉਹਨਾਂ ਵੱਲ ਵਹੀ (ਸੰਦੇਸ਼) ਭੇਜੀ ਕਿ ਅਸੀਂ ਇਹਨਾਂ ਜ਼ਾਲਮਾਂ ਨੂੰ ਜ਼ਰੂਰ ਹੀ ਬਰਬਾਦ ਕਰ ਦਿਆਂਗੇ।"},{"id":14,"translation":"ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।"},{"id":15,"translation":"ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।"},{"id":16,"translation":"ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।"},{"id":17,"translation":"ਜਿਸ ਨੂੰ ਉਹ (ਪਾਪੀ) ਘੁੱਟ-ਘੁੱਟ ਕਰਕੇ ਪੀਣਗੇ ਫੇਰ ਵੀ ਉਹ ਗੱਲ ਤੋਂ ਥੱਲੇ ਨਹੀਂ ਲੰਘਾ ਸਕਨਗੇ। ਹਰ ਪਾਸਿਓਂ ਮੌਤ ਉਹਨਾਂ ਵੱਲ ਵਧੇਗੀ, ਪਰ ਉਹ ਮਰਨਗੇ ਨਹੀਂ, ਕਿਉਂ ਜੋ ਉਹਨਾਂ ਦੇ ਅੱਗੇ ਅਤਿ ਕਰੜਾ ਅਜ਼ਾਬ ਹੋਵੇਗਾ।"},{"id":18,"translation":"ਜਿਨ੍ਹਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ ਉਹਨਾਂ ਦੇ ਕਰਮਾਂ ਦੀ ਮਿਸਾਲ ਉਸ ਸੁਹਾਅ ਵਾਂਗ ਹੈ ਜਿਸ ਨੂੰ ਤੇਜ਼ ਹਨੇਰੀ ਵਾਲੇ ਦਿਨ ਦੀ ਹਵਾ ਨੇ ਉਡਾ ਦਿੱਤਾ ਹੋਵੇ। (ਇਸੇ ਪ੍ਰਕਾਰ ਕਿਆਮਤ ਦਿਹਾੜੇ) ਜੋ ਵੀ ਉਹਨਾਂ (ਕਾਫ਼ਿਰਾਂ) ਨੇ (ਸੰਸਾਰ ਵਿਚ) ਕਮਾਇਆ ਹੈ, ਉਹ ਉਸ ਵਿੱਚੋਂ ਕਿਸੇ ’ਤੇ ਵੀ ਕੋਈ ਅਧਿਕਾਰ ਨਹੀਂ ਰੱਖਦੇ ਹੋਣਗੇ। ਇਹ ਪਰਲੇ ਦਰਜੇ ਦੀ ਗੁਮਰਾਹੀ ਹੈ।"},{"id":19,"translation":"ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।"},{"id":20,"translation":"ਅਤੇ ਅੱਲਾਹ ਲਈ ਇਹ ਕੰਮ ਕਰਨਾ ਕੁੱਝ ਵੀ ਔਖਾ ਨਹੀਂ।"},{"id":21,"translation":"ਸਾਰੇ ਹੀ ਲੋਕ (ਕਿਆਮਤ ਦਿਹਾੜੇ) ਅੱਲਾਹ ਦੇ ਹਜ਼ੂਰ ਖੜੇ ਹੋਣਗੇ, ਫੇਰ ਕਮਜ਼ੋਰ ਲੋਕ (ਸੰਸਾਰ ਵਿਚ) ਘਮੰਡ ਕਰਨ ਵਾਲੇ (ਆਗੂਆਂ) ਨੂੰ ਕਹਿਣਗੇ ਕਿ ਅਸੀਂ ਤਾਂ ਤੁਹਾਡੇ ਹੀ ਅਧੀਨ ਸੀ, ਕੀ ਤੁਸੀਂ ਸਾਥੋਂ ਅੱਲਾਹ ਦਾ ਥੋੜ੍ਹਾ ਜਿਹਾ ਅਜ਼ਾਬ ਦੂਰ ਕਰ ਸਕਦੇ ਹੋ ? ਉਹ (ਆਗੂ) ਆਖਣਗੇ ਕਿ ਜੇ ਅੱਲਾਹ ਸਾਨੂੰ ਹਿਦਾਇਤ ਦਿੰਦਾ ਤਾਂ ਅਸੀਂ ਜ਼ਰੂਰ ਤੁਹਾਨੂੰ ਹਿਦਾਇਤ ਦਿੰਦੇ। ਹੁਣ ਭਾਵੇਂ ਅਸੀਂ ਰੋਈਏ ਭਾਵੇਂ ਸਹਿਣ ਕਰੀਏ, ਸਾਡੇ ਲਈ ਇਕ ਸਮਾਨ ਹੈ। ਸਾਡੇ ਲਈ ਭੱਜਣ ਲਈ ਕੋਈ ਥਾਂ ਨਹੀਂ।"},{"id":22,"translation":"ਜਦੋਂ (ਕਰਮਾਂ ਦਾ) ਫ਼ੈਸਲਾ ਹੋ ਚੁੱਕੇਗਾ ਤਾਂ ਸ਼ੈਤਾਨ ਕਹੇਗਾ ਕਿ ਅੱਲਾਹ ਨੇ ਤਾਂ ਤੁਹਾਡੇ ਨਾਲ ਸੱਚਾ ਵਾਅਦਾ ਕੀਤਾ ਸੀ ਅਤੇ ਜਿਹੜੇ ਵਾਅਦੇ ਮੈਂਨੇ ਤੁਹਾਡੇ ਨਾਲ ਕੀਤੇ ਸੀ, ਉਹਨਾਂ ’ਚੋਂ ਕੋਈ ਵੀ ਪੂਰਾ ਨਹੀਂ ਕੀਤਾ। ਮੇਰਾ ਤੁਹਾਡੇ ’ਤੇ ਕੋਈ ਜ਼ੋਰ ਨਹੀਂ ਸੀ (ਕਿ ਮੇਰੇ ਆਖੇ ਲੱਗੋ)। ਮੈਂਨੇ ਤੁਹਾਨੂੰ (ਆਪਣੇ ਵੱਲ) ਬੁਲਾਇਆ ਅਤੇ ਤੁਸੀਂ ਮੇਰੀ ਗੱਲ ਮੰਨੀ ਸੋ ਮੈਨੂੰ ਦੋਸ਼ ਨਾ ਦਿਓ ਸਗੋਂ ਆਪਣੇ ਆਪ ਦੀ ਹੀ ਨਿੰਦਾ ਕਰੋ। ਇੱਥੇ ਨਾ ਹੀ ਮੈਂ ਤੁਹਾਡੀਆਂ ਬੇਨਤੀਆਂ ਮੰਣਨ ਵਾਲਾ ਹਾਂ ਅਤੇ ਨਾ ਹੀ ਤੁਸੀਂ ਮੇਰੀ ਬੇਨਤੀਆਂ ਨੂੰ ਪਰਵਾਨ ਕਰ ਸਕਦੇ ਹੋ। ਮੈਂ (ਸ਼ੈਤਾਨ) ਤਾਂ ਇਹ ਵੀ ਮੰਣਨ ਨੂੰ ਤਿਆਰ ਨਹੀਂ ਕਿ ਤੁਸੀਂ ਮੈਨੂੰ ਇਸ (ਕਿਆਮਤ) ਤੋਂ ਪਹਿਲਾਂ ਰੱਬ ਦਾ ਸ਼ਰੀਕ ਮੰਨਦੇ ਸੀ। ਬੇਸ਼ੱਕ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਹੈ।"},{"id":23,"translation":"ਜਿਹੜੇ ਲੋਕੀ ਈਮਾਨ ਲਿਆਏ ਅਤੇ ਨੇਕ ਕੰਮ ਵੀ ਕੀਤੇ ਉਹ ਉਹਨਾਂ ਸਵਰਗਾਂ ਵਿਚ ਪ੍ਰਵੇਸ਼ ਕਰਨਗੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ ਆਪਣੇ ਰੱਬ ਦੀ ਆਗਿਆ ਨਾਲ ਸਦਾ ਲਈ ਰਹਿਣਗੇ ਤੇ ਉੱਥੇ ਉਹਨਾਂ ਦਾ ਸਵਾਗਤ “ਸਲਾਮ” ਨਾਲ ਹੋਵੇਗਾ।[1]","footnotes":"[1] ਵੇਖੋ ਸੂਰਤ ਅਲ-ਨਿਸਾ, ਹਾਸ਼ੀਆ ਆਇਤ 86/4"},{"id":24,"translation":"(ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।"},{"id":25,"translation":"ਉਹ ਆਪਣੇ ਰੱਬ ਦੇ ਹੁਕਮ ਨਾਲ ਹਰ ਵੇਲੇ ਫਲ ਦਿੰਦਾ ਹੈ। ਅੱਲਾਹ ਇਹ ਉਦਾਹਰਣਾਂ ਇਸ ਲਈ ਦਿੰਦਾ ਹੈ, ਤਾਂ ਜੋ ਲੋਕੀਂ ਸਿੱਖਿਆ ਪ੍ਰਾਪਤ ਕਰ ਸਕਣ।"},{"id":26,"translation":"ਅਪਵਿੱਤਰ ਬੋਲ ਭਾਵ (ਸ਼ਿਰਕ ਤੇ ਕੁਫ਼ਰ) ਦੀ ਉਦਾਹਰਨ ਇਕ ਭੈੜੇ ਕਿਸਮ ਦੇ ਦਰਖ਼ਤ ਵਾਂਗ ਹੈ ਜਿਹੜਾ ਧਰਤੀ ਦੇ ਉੱਤੋਂ ਪੁੱਟ ਲਿਆ ਜਾਵੇ। (ਭਾਵ ਉਸ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਹੁੰਦੀਆਂ) ਉਹ ਟਿਕਾਓ ਨਹੀਂ ਹੁੰਦਾ।"},{"id":27,"translation":"ਅੱਲਾਹ ਈਮਾਨ ਵਾਲਿਆਂ ਨੂੰ ਇਹਨਾਂ ਠੋਸ ਗੱਲਾਂ (ਪਵਿੱਤਰ ਕਲਮੇਂ) ਰਾਹੀਂ ਲੋਕ-ਪਰਲੋਕ ਵਿਚ ਦ੍ਰਿੜ੍ਹਤਾ ਬਖ਼ਸ਼ਦਾ ਹੈ।[2] ਅੱਲਾਹ ਜ਼ਾਲਮਾਂ ਨੂੰ ਕੁਰਾਹੇ ਪਾਉਂਦਾ ਹੈ ਅਤੇ ਅੱਲਾਹ ਜੋ ਵੀ ਚਾਹੁੰਦਾ ਹੈ ਕਰਦਾ ਹੈ।","footnotes":"[2] ਭਾਵ ਮਰਨ ਮਗਰੋਂ ਜਦੋਂ ਫ਼ਰਿਸ਼ਤੇ ਉਹਨਾਂ ਤੋਂ ਕਬਰਾਂ ਵਿਚ ਤਿੰਨ ਸਵਾਲ ਕਰਨਗੇ। 1਼ ਤੇਰਾ ਰੱਬ ਕੋਣ ਹੈ। 2਼ ਤੇਰਾ ਦੀਨ ਕਿਹੜਾ ਹੈ। 3਼ ਤੁਸੀਂ ਇਸ ਮਨੁੱਖ ਮੁਹੰਮਦ (ਸ:) ਦੇ ਸੰਬੰਧ ਵਿਚ, ਜਿਸ ਨੂੰ ਤੁਹਾਡੇ ਵਲ ਭੇਜਿਆ ਗਿਆ ਸੀ, ਕੀ ਆਖਦੇ ਸੀ ? ਈਮਾਨ ਵਾਲੇ ਇਸ ਦੇ ਸਹੀ ਉੱਤਰ ਦੇਣਗੇ ਕਿ ਅੱਲਾਹ ਮੇਰਾ ਰੱਬ ਹੈ, ਮੇਰਾ ਦੀਨ ਇਸਲਾਮ ਹੈ ਅਤੇ ਇਹ ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ। ਜਿਹੜੇ ਸਾਡੇ ਕੋਲ ਖੁਲਿਆਂ ਨਿਸ਼ਾਨੀਆਂ ਲਿਆਏ ਹਨ ਅਤੇ ਸਾਡਾ ਇਹਨਾਂ ਉੱਤੇ ਈਮਾਨ ਹੈ ਜਦ ਕਿ ਗੁਨਾਹਗਾਰ ਜਿਹਡੇ ਮੁਹੰਮਦ (ਸ:) ’ਤੇ ਈਮਾਨ ਨਹੀਂ ਰਖੱਦੇ ਉਹ ਇਹਨਾਂ ਸਵਾਲਾ ਦਾ ਸਹੀ ਉੱਤਰ ਨਹੀਂ ਦੇ ਸਕਣਗੇ। (ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 93/6 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3)"},{"id":28,"translation":"(ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।"},{"id":29,"translation":"ਭਾਵ ਉਹ ਸਾਰੇ ਉਸ ਨਰਕ ਵਿਚ ਜਾਣਗੇ ਅਤੇ ਜਿਹੜਾ ਬਹੁਤ ਹੀ ਭੈੜਾ ਟਿਕਾਣਾ ਹੈ।"},{"id":30,"translation":"ਉਹਨਾਂ ਨੇ ਅੱਲਾਹ ਦੇ ਸ਼ਰੀਕ ਬਣਾ ਰੱਖੇ ਹਨ ਤਾਂ ਜੋ ਲੋਕਾਂ ਨੂੰ ਉਹਦੇ (ਅੱਲਾਹ ਦੇ) ਰਾਹੋਂ ਕੁਰਾਹੇ ਪਾ ਦੇਣ। (ਹੇ ਨਬੀ!) ਤੁਸੀਂ ਆਖ ਦਿਓ ਕਿ (ਦੁਨੀਆਂ ਦਾ) ਲਾਭ ਉਠਾ ਲਓ, ਅੰਤ ਤੁਹਾਡਾ ਟਿਕਾਣਾ ਤਾਂ ਨਰਕ ਦੀ ਅੱਗ ਹੀ ਹੈ।"},{"id":31,"translation":"(ਹੇ ਨਬੀ!) ਮੇਰੇ ਈਮਾਨ ਵਾਲੇ ਬੰਦਿਆਂ ਨੂੰ ਆਖ ਦਿਓ ਕਿ ਨਮਾਜ਼ ਕਾਇਮ ਕਰਨ ਅਤੇ ਜੋ ਵੀ ਅਸੀਂ ਉਹਨਾਂ ਨੂੰ ਬਖ਼ਸ਼ਿਆ ਹੈ, ਉਸ ਵਿੱਚੋਂ ਕੁੱਝ ਨਾ ਕੁੱਝ ਲੁਕਾਵਾਂ ਜਾਂ ਐਲਾਨੀਆਂ (ਰੱਬ ਦੀ ਰਾਹ ਵਿਚ) ਖ਼ਰਚ ਕਰਨ। ਇਸ ਤੋਂ ਪਹਿਲਾਂ ਕਿ ਉਹ (ਕਿਆਮਤ ਦਾ) ਦਿਹਾੜਾ ਆਵੇ, ਜਿਸ ਵਿਚ ਨਾ ਕੋਈ ਸੌਦੇਬਾਜ਼ੀ ਹੋਵੇਗੀ ਅਤੇ ਨਾ ਹੀ ਦੋਸਤੀ ਕੰਮ ਆਵੇਗੀ।"},{"id":32,"translation":"ਅੱਲਾਹ ਉਹ ਹੈ ਜਿਸ ਨੇ ਅਕਾਸ਼ਾਂ ਨੂੰ ਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਕਾਸ਼ ਤੋਂ ਪਾਣੀ ਨਾਜ਼ਿਲ ਕੀਤਾ, ਫੇਰ ਉਸੇ (ਪਾਣੀ) ਰਾਹੀਂ ਤੁਹਾਡੇ ਰਿਜ਼ਕ ਵਜੋਂ ਤਰ੍ਹਾਂ-ਤਰ੍ਹਾਂ ਦੇ ਫਲ ਪੈਦਾ ਕੀਤੇ ਅਤੇ ਕਿਸ਼ਤੀਆਂ (ਬੇੜੀਆਂ) ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਤਾਂ ਜੋ ਸਮੁੰਦਰਾਂ ਵਿਚ ਉਹ ਦੇ ਹੁਕਮ ਨਾਲ ਚੱਲਣ ਅਤੇ ਦਰਿਆਵਾਂ ਨੂੰ ਤੁਹਾਡੇ ਵੱਸ ਵਿਚ ਕੀਤਾ ਹੋਇਆ ਹੈ।"},{"id":33,"translation":"(ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।"},{"id":34,"translation":"ਅਤੇ ਤੁਹਾਨੂੰ ਹਰ ਉਹ ਚੀਜ਼ ਬਖ਼ਸ਼ੀ ਹੈ ਜੋ ਤੁਸੀਂ ਉਸ ਤੋਂ ਮੰਗੀ। ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਉਹਨਾਂ ਨੂੰ ਗਿਣ ਨਹੀਂ ਸਕਦੇ। ਬੇਸ਼ੱਕ ਮਨੁੱਖ ਬਹੁਤ ਹੀ ਬੇਇਨਸਾਫ਼ ਤੇ ਨਾਸ਼ੁਕਰਾ ਹੈ।"},{"id":35,"translation":"ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ।"},{"id":36,"translation":"(ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":37,"translation":"ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ।[3] ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ।","footnotes":"[3] ਇਸ ਵਿਚ ਉਸ ਘਟਨਾ ਦੀ ਚਰਚਾ ਕੀਤੀ ਗਈ ਹੈ ਜਦੋਂ ਹਜ਼ਰਤ ਇਬਰਾਹੀਮ ਨੇ ਅੱਲਾਹ ਦੇ ਹੁਕਮ ਨਾਲ ਆਪਣੀ ਪਤਨੀ ਸਨੇ ਆਪਣੇ ਦੁੱਧ ਪੀਂਦੇ ਬੱਚੇ ਇਸਮਾਈਲ ਨੂੰ ਇਕ ਵਿਰਾਨੇ ਵਿਚ ਛੱਡ ਆਏ ਸੀ। ਇਕ ਵਿਸਥਾਰਪੂਰਵਕ ਹਦੀਸ ਦੀ ਚਰਚਾ ਕਰਦੇ ਹੋਏ ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਜਦੋਂ ਹਜ਼ਰਤ ਇਬਰਾਹੀਮ ਨੇ ਇਸਮਾਈਲ ਅਤੇ ਉਹਨਾਂ ਦੀ ਮਾਤਾ ਜਿਹੜੀ ਅਜੇ ਇਸਮਾਈਲ ਨੂੰ ਆਪਣਾ ਦੁੱਧ ਪਿਆਉਂਦੀ ਸੀ ਖ਼ਾਨਾ ਕਾਅਬਾ ਦੇ ਨੇੜੇ ਜ਼ਮਜ਼ਮ ਦੇ ਕੋਲ ਆਬਾਦ ਕੀਤਾ ਅਤੇ ਉਹਨਾਂ ਦੋਨਾਂ ਦੇ ਕੋਲ ਇਕ ਥੈਲੇ ਵਿਚ ਖ਼ਜੂਰਾਂ ਅਤੇ ਮਸ਼ਕ ਵਿਚ ਪਾਣੀ ਰੱਖ ਦਿੱਤਾ ਉਸ ਸਮੇਂ ਉਸ ਮੱਕੇ ਵਿਚ ਕੋਈ ਮਨੁੱਖੀ ਆਬਾਦੀ ਨਹੀਂ ਸੀ ਅਤੇ ਨਾ ਹੀ ਪਾਣੀ ਸੀ। ਜਦੋਂ ਹਜ਼ਰਤ ਇਬਰਾਹੀਮ ਉਨ੍ਹਾਂ ਦੋਹਾਂ ਨੂੰ ਛੱਡ ਕੇ ਮੁੜਨ ਲੱਗੇ ਤਾਂ ਇਸਮਾਈਲ ਦੀ ਮਾਤਾ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਬਰਾਹੀਮ ਤੁਸੀਂ ਸਾਨੂੰ ਇਕ ਐਸੀ ਬਸਤੀ ਵਿਚ ਛੱਡ ਕੇ ਜਾ ਰਹੇ ਹੋ ਜਿੱਥੇ ਨਾ ਕੋਈ ਮਨੁੱਖ ਹੈ ਅਤੇ ਨਾ ਹੀ ਕੋਈ ਹੋਰ ਚੀਜ਼। ਇਬਰਾਹੀਮ ਨੇ ਜਵਾਬ ਦਿੱਤਾ ਕਿ ਅੱਲਾਹ ਨੇ ਮੈਨੂੰ ਇਹੋ ਹੁਕਮ ਦਿੱਤਾ ਹੈ। ਜਦੋਂ ਇਹ ਖ਼ਜੂਰਾਂ ਤੇ ਪਾਣੀ ਮੁੱਕ ਗਿਆ ਤਾਂ ਬੀਬੀ ਹਾਜਰਾ ਪਾਣੀ ਦੀ ਭਾਲ ਵਿਚ ਸਫ਼ਾ ਤੇ ਮਰਵਾ ਵਿਚ ਬੇਚੇਨੀ ਨਾਲ ਚੱਕਰ ਲਾਉਣ ਲੱਗ ਪਈਆਂ ਤਾਂ ਜੋ ਪਾਣੀ ਆਦਿ ਮਿਲ ਸਕੇ। ਅੰਤ ਅੱਲਾਹ ਦੇ ਹੁਕਮ ਨਾਲ ਇਕ ਫ਼ਰਿਸ਼ਤੇ ਨੇ ਉਸ ਥਾਂ ਆਪਣੀ ਅੱਡੀ ਜਾਂ ਪੈਰ ਮਾਰਿਆ ਜਿਸ ਤੋਂ ਜ਼ਮਜ਼ਮ ਦਾ ਸੋਮਾ ਫੁੱਟ ਪਿਆ। ਇਸੇ ਪਾਣੀ ਕਾਰਨ ਉੱਥੇ ਇਕ ਕਬੀਲਾ ਵੀ ਆਬਾਦ ਹੋਇਆ ਅਤੇ ਇਸੇ ਕਬੀਲੇ ਦੀ ਦੋ ਲੜਕੀਆਂ ਨਾਲ ਇਕ ਤੋਂ ਬਾਅਦ ਦੂਜੀ ਨਾਲ ਹਜ਼ਰਤ ਇਸਮਾਈਲ ਨੇ ਵਿਵਾਹ ਕੀਤਾ। ਕੁਝ ਸਮੇਂ ਬਾਅਦ ਹਜ਼ਰਤ ਇਬਰਾਹੀਮ ਉਨ੍ਹਾਂ ਦੀ ਖ਼ਬਰ ਲੈਣ ਲਈ ਆਏ ਫੇਰ ਦੋਵੇਂ ਪਿਓ ਪੁੱਤਰ ਨੇ ਖ਼ਾਨਾ ਕਾਅਬਾ ਦੀ ਉਸਾਰੀ ਸ਼ੁਰੂ ਕੀਤੀ। ਹਜ਼ਰਤ ਇਸਮਾਈਲ ਪੱਥਰ ਚੁੱਕ ਕੇ ਲਿਆਉਂਦੇ ਸੀ ਅਤੇ ਹਜ਼ਰਤ ਇਬਰਾਹੀਮ ਉਸਾਰੀ ਕਰਦੇ ਸੀ। ਅਤੇ ਦੋਵੇਂ ਅੱਲਾਹ ਤੋਂ ਇਹ ਅਰਦਾਸ ਕਰਦੇ ਸੀ ਕਿ ਹੇ ਸਾਡੇ ਰੱਬਾ ਸਾਡੀ ਇਹ ਸੇਵਾ ਕਬੂਲ ਕਰ ਬੇਸ਼ੱਕ ਤੂੰ ਹੀ ਸੁਨਣ ਵਾਲਾ ਤੇ ਜਾਨਣ ਵਾਲਾ ਹੈ। (ਸੂਰਤ ਅਲ-ਬਕਰਹ : 127/2) ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਦੋਨੋਂ ਇਬਰਾਹੀਮ ਅਤੇ ਇਸਮਾਈਲ ਅੱਲਾਹ ਦੇ ਘਰ ਦੀ ਉਸਾਰੀ ਕਰਦੇ ਰਹੇ ਅਤੇ ਉਸ ਦੇ ਆਲੇ ਦੁਆਲੇ ਤਵਾਫ਼ ਕਰਦੇ ਹੋਏ ਇਹੀ ਦੁਆ ਕਰਦੇ ਸੀ। (ਸਹੀ ਬੁਖ਼ਾਰੀ, ਹਦੀਸ: 3364)"},{"id":38,"translation":"ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ।"},{"id":39,"translation":"ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।"},{"id":40,"translation":"ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ।"},{"id":41,"translation":"ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।"},{"id":42,"translation":"(ਹੇ ਨਬੀ!) ਤੁਸੀਂ ਇਹ ਨਾ ਸਮਝੋ ਕਿ ਅੱਲਾਹ ਉਹਨਾਂ ਜ਼ਾਲਮਾਂ ਦੇ ਜ਼ੁਲਮ ਤੋਂ ਅਚੇਤ ਹੈ। ਉਹ ਤਾਂ ਉਹਨਾਂ (ਕਾਫ਼ਿਰਾਂ) ਨੂੰ ਉਸ (ਕਿਆਮਤ) ਦਿਹਾੜੇ ਤਕ ਮੋਹਲਤ ਦੇਵੇਗਾ ਜਿਸ ਦਿਨ ਅੱਖਾਂ ਫ਼ਟੀਆਂ ਰਹਿ ਜਾਣਗੀਆਂ।"},{"id":43,"translation":"(ਉਸ ਦਿਨ) ਉਹ (ਕਾਫ਼ਿਰ) ਆਪਣੇ ਸਿਰ (ਮੂੰਹ) ਉਤਾਂਹ ਚੁੱਕੀ (ਹਸ਼ਰ ਦੇ ਮੈਦਾਨ ਵੱਲ) ਨੱਸੇ ਜਾ ਰਹੇ ਹੋਣਗੇ, ਉਹਨਾਂ ਦੀਆਂ ਨਜ਼ਰਾਂ ਆਪਣੇ ਵੱਲ ਵੀ ਨਹੀਂ ਜਾਣਗੀਆਂ ਅਤੇ ਉਹਨਾਂ ਦੇ ਦਿਲ (ਦਹਿਸ਼ਤ ਨਾਲ) ਉੱਡੇ ਜਾ ਰਹੇ ਹੋਣਗੇ।"},{"id":44,"translation":"(ਹੇ ਨਬੀ ਸ:!) ਲੋਕਾਂ ਨੂੰ ਉਸ (ਕਿਆਮਤ ਦਿਹਾੜੇ) ਤੋਂ ਸਾਵਧਾਨ ਕਰ ਦਿਓ ਜਦੋਂ ਉਹਨਾਂ ਨੂੰ ਅਜ਼ਾਬ ਆ ਘੇਰੇਗਾ ਅਤੇ ਜ਼ਾਲਮ ਲੋਕ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਥੋੜ੍ਹੀ ਜਿਹੀ ਮੋਹਲਤ ਹੋਰ ਦੇ ਦਿਓ, ਤਾਂ ਜੋ ਅਸੀਂ ਤੇਰੇ ਸੱਦੇ ਨੂੰ ਸਵੀਕਾਰ ਕਰੀਏ ਅਤੇ ਤੇਰੇ ਰਸੂਲਾਂ ਦੇ ਹੁਕਮਾਂ ਦੀ ਪਾਲਣਾ ਕਰੀਏ। (ਅੱਲਾਹ ਆਖੇਗਾ) ਕੀ ਤੁਸੀਂ ਇਸ ਤੋਂ ਪਹਿਲਾਂ ਸੁੰਹਾਂ ਖਾ ਖਾ ਕੇ ਆਖਦੇ ਨਹੀਂ ਸੀ ਕਿ ਅਸੀਂ ਤਾਂ ਸੰਸਾਰ ਤੋਂ ਕਦੇ ਜਾਣਾ ਹੀ ਨਹੀਂ ?"},{"id":45,"translation":"ਤੁਸੀਂ ਉਹਨਾਂ ਲੋਕਾਂ ਦੀਆਂ ਬਸਤੀਆਂ ਵਿਚ ਰਹਿੰਦੇ ਵੱਸਦੇ ਸੀ, ਜਿਨ੍ਹਾਂ ਨੇ ਆਪੋ ਆਪਣੇ ’ਤੇ ਜ਼ੁਲਮ ਕੀਤਾ ਸੀ ਅਤੇ ਤੁਹਾਨੂੰ ਇਹ ਵੀ ਪਤਾ ਸੀ ਕਿ ਅਸੀਂ ਉਹਨਾਂ ਨਾਲ ਕਿਹੋ ਜਿਹਾ ਵਰਤਾਓ ਕੀਤਾ ਸੀ। ਅਸੀਂ ਤਾਂ ਤੁਹਾਡੇ ਸਮਝਾਉਣ ਲਈ ਬਥੇਰੀਆਂ ਉਦਾਹਰਣਾਂ ਵੀ ਦਿੱਤੀਆਂ ਸੀ।"},{"id":46,"translation":"ਉਹ ਆਪਣੀਆਂ ਚਾਲਾਂ ਚੱਲ ਚੁੱਕੇ ਅਤੇ ਅੱਲਾਹ ਉਹਨਾਂ ਦੀਆਂ ਸਾਰੀਆਂ ਚਾਲਾਂ ਨੂੰ ਅੱਲਾਹ ਜਾਣਦਾ ਹੈ ਉਹਨਾਂ ਦੀਆਂ ਚਾਲਾਂ ਅਜਿਹੀਆਂ ਵੀ ਨਹੀਂ ਸੀ ਕਿ (ਉਹਨਾਂ ਚਾਲਾਂ ਨਾਲ) ਪਹਾੜ ਹੀ ਹਿਲ ਜਾਂਦੇ।"},{"id":47,"translation":"(ਹੇ ਮੁਹੰਮਦ ਸ:!) ਤੁਸੀਂ ਉੱਕਾ ਹੀ ਇਹ ਵਿਚਾਰ ਨਾ ਕਰੋ ਕਿ ਅੱਲਾਹ ਆਪਣੇ ਪੈਗ਼ੰਬਰਾਂ ਨੂੰ ਦਿੱਤੇ ਵਚਨਾਂ ਤੋਂ ਫਿਰ ਜਾਵੇਗਾ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਬਦਲਾ ਲੈਣ ਵਾਲਾ ਹੈ।"},{"id":48,"translation":"ਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।"},{"id":49,"translation":"ਤੁਸੀਂ (ਹੇ ਨਬੀ!) ਉਸ ਦਿਨ ਸਾਰੇ ਅਪਰਾਧੀਆਂ ਨੂੰ ਸੰਗਲਾਂ ਨਾਲ ਜਕੜੇ ਹੋਏ ਵੇਖੋਗੇ।"},{"id":50,"translation":"ਉਹਨਾਂ (ਪਾਪੀਆਂ) ਦੇ ਕੱਪੜੇ ਲੁੱਕ ਦੇ ਹੋਣਗੇ ਅਤੇ ਅੱਗ ਦੀਆਂ ਲਾਟਾਂ ਨਾਲ ਉਹਨਾਂ ਦੇ ਮੂੰਹ ਢਕੇ ਹੋਣਗੇ।"},{"id":51,"translation":"(ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।"},{"id":52,"translation":"ਇਹ (.ਕੁਰਆਨ) ਸਾਰੇ ਲੋਕਾਂ ਲਈ (ਰੱਬੀ) ਪੈਗ਼ਾਮ ਹੈ, ਤਾਂ ਜੋ ਇਸ ਰਾਹੀਂ ਲੋਕਾਂ ਨੂੰ ਖ਼ਬਰਦਾਰ ਕੀਤਾ ਜਾਵੇ ਅਤੇ ਉਹ ਜਾਣ ਲੈਣ ਕਿ ਅੱਲਾਹ ਹੀ ਇੱਕੋ ਇਕ ਇਸ਼ਟ ਹੈ ਅਤੇ ਜਿਹੜੇ ਅਕਲ ਵਾਲੇ ਹਨ, ਉਹ ਨਸੀਹਤ ਪ੍ਰਾਪਤ ਕਰ ਲੈਣ।"}]},{"id":15,"verses":[{"id":1,"translation":"ਅਲਿਫ਼, ਲਾਮ, ਰਾ। ਇਹ ਰੱਬੀ ਕਿਤਾਬ ਤੇ ਸਪਸ਼ਟ .ਕੁਰਆਨ ਦੀਆਂ ਆਇਤਾਂ ਹਨ।"},{"id":2,"translation":"ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":3,"translation":"(ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ।"},{"id":4,"translation":"ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।"},{"id":5,"translation":"ਕੋਈ ਵੀ ਕੌਮ ਨਾ ਆਪਣੇ ਨਿਸ਼ਚਿਤ ਸਮੇਂ ਤੋਂ ਪਹਿਲਾਂ ਹਲਾਕ ਹੋ ਸਕਦੀ ਹੈ ਤੇ ਨਾ ਹੀ ਉਸ ਤੋਂ ਮਗਰੋਂ ਬਚ ਸਕਦੀ ਹੈ।"},{"id":6,"translation":"ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।"},{"id":7,"translation":"ਜੇ ਤੂੰ ਸੱਚਾ ਹੈ ਤਾਂ ਸਾਡੇ ਸਾਹਮਣੇ ਫ਼ਰਿਸ਼ਤੇ ਕਿਉਂ ਨਹੀਂ ਲੈ ਆਉਂਦਾ।"},{"id":8,"translation":"(ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।"},{"id":9,"translation":"ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। [2]","footnotes":"[2] ਇਹ ਕੁਰਆਨ ਦੀ ਇਹ ਆਇਤ ਮਨੁੱਖਾਂ ਲਈ ਇਕ ਚਣੋਤੀ ਹੈ ਅਤੇ ਹਰੇਕ ਲਈ ਇਹ ਜ਼ਰੂਰੀ ਹੈ ਕਿ ਉਹ ਕੁਰਆਨ ਦੇ ਮੋਅਜਜ਼ਿਆਂ ਉੱਤੇ ਇਮਾਨ ਲਿਆਵੇ। ਇਹ ਇਕ ਹਕੀਕਤ ਹੈ ਕਿ ਅਜੇ ਤਕ ਕੁਰਆਨ ਦੇ ਕਿਸੇ ਇਕ ਸ਼ਬਦ ਵਿਚ ਵੀ ਕੋਈ ਤਬਦੀਲੀ ਨਹੀਂ ਹੋਈ। ਭਾਵੇਂ ਕਿ ਕਾਫ਼ਿਰਾਂ ਨੇ ਅਤੇ ਇਸ ਕਿਤਾਬ ਦੇ ਇਨਕਾਰੀਆਂ ਨੇ ਇਸ ਵਿਚ ਤਬਦੀਲੀ ਕਰਨ ਦੀਆਂ ਵਧੇਰੀਆਂ ਹੀ ਕੋਸ਼ਿਸ਼ਾ ਕੀਤੀਆਂ ਪਰ ਉਹ ਸਾਰੀਆਂ ਹੀ ਅਸਫਲ ਹੋਈਆਂ। ਜਿਵੇਂ ਕਿ ਇਸ ਆਇਤ ਵਿਚ ਫ਼ਰਮਾਇਆ ਗਿਆ ਹੈ ਕਿ ਅਸੀਂ ਹੀ ਇਸ ਦੀ ਹਿਫ਼ਾਜ਼ਤ ਕਰਾਂਗੇ। ਅੱਲਾਹ ਦੀ ਕਸਮ ਉਸੇ ਅੱਲਾਹ ਨੇ ਇਸ ਦੀ ਹਿਫ਼ਾਜ਼ਤ ਕੀਤੀ ਹੈ ਜਦ ਕਿ ਦੂਜੀਆਂ ਆਸਮਾਨੀ ਕਿਤਾਬਾਂ ਵਿਚ ਕਈ ਪ੍ਰਕਾਰ ਦੀਆਂ ਤਬਦੀਲੀਆਂ ਹੋ ਚੁੱਕੀਆਂ ਹਨ।"},{"id":10,"translation":"(ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।"},{"id":11,"translation":"ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।"},{"id":12,"translation":"ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।"},{"id":13,"translation":"ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ।"},{"id":14,"translation":"ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।"},{"id":15,"translation":"ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ।"},{"id":16,"translation":"ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।[3]","footnotes":"[3] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6"},{"id":17,"translation":"ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।"},{"id":18,"translation":"ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ"},{"id":19,"translation":"ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।"},{"id":20,"translation":"ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।"},{"id":21,"translation":"ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।"},{"id":22,"translation":"ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।"},{"id":23,"translation":"ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।[4]","footnotes":"[4] ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਖ਼ਤਮ ਹੋ ਜਾਂਦਾ ਹੈ ਛੁੱਟ ਤਿੰਨ ਅਮਲਾਂ ਤੋਂ: 1਼ ਸਦਕਾਏ ਜਾਰੀਆ ਭਾਵ ਉਹ ਕੰਮ ਕਰਨਾ ਜਿਹੜਾ ਉਸ ਤੋਂ ਬਾਅਦ ਵੀ ਲੋਕਾਂ ਦੇ ਕੰਮ ਆਵੇ ਜਿਵੇਂ ਯਤੀਮਖ਼ਾਨਾ, ਪਾਣੀ ਦੇ ਲਈ ਖੂਹ ਦੀ ਉਸਾਰੀ, ਵਿਦਿਅਕ ਸੰਸਥਾ ਦੀ ਉਸਾਰੀ। 2਼ ਅਜਿਹਾ ਇਲਮ ਜਿਸ ਤੋਂ ਲੋਕ ਲਾਭ ਉਠਾਉਣ। 3਼ ਨੇਕ ਸੰਤਾਨ ਜਿਹੜੀ ਅੱਲਾਤ ਤੋਂ ਆਪਣੇ ਮਾਪਿਆਂ ਲਈ ਬਖ਼ਸ਼ਿਸ਼ ਦੀ ਦੁਆ ਕਰੇ। (ਸਹੀ ਮੁਸਲਿਮ, ਹਦੀਸ: 1631)"},{"id":24,"translation":"ਅਸੀਂ ਉਹਨਾਂ ਸਾਰੇ ਲੋਕਾਂ ਨੂੰ ਜਾਣਦੇ ਹਾਂ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਅਤੇ ਜਿਹੜੇ ਪਿੱਛੋਂ ਆਉਣ ਵਾਲੇ ਹਨ, ਉਹਨਾਂ ਦੀ ਵੀ ਜਾਣਕਾਰੀ ਹੈ।"},{"id":25,"translation":"(ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ।"},{"id":26,"translation":"ਅਸੀਂ ਮਨੁੱਖ ਨੂੰ ਗਲੀ ਸੜ੍ਹੀ ਮਿੱਟੀ ਦੇ ਸੁੱਕੇ ਹੋਏ ਗਾਰੇ ਤੋਂ ਪੈਦਾ ਕੀਤਾ ਹੈ।"},{"id":27,"translation":"ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।"},{"id":28,"translation":"(ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ"},{"id":29,"translation":"ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।"},{"id":30,"translation":"ਸਾਰੇ ਹੀ ਫ਼ਰਿਸ਼ਤੇ ਸਿਜਦੇ ਵਿਚ ਝੁਕ ਗਏ।"},{"id":31,"translation":"ਛੁੱਟ ਇਬਲੀਸ ਤੋਂ, ਉਸ ਨੇ ਸਿਜਦਾ ਕਰਨ ਵਾਲਿਆਂ ਦਾ ਸਾਥ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤ"},{"id":32,"translation":"ਪੁੱਛਿਆ, ਹੇ ਇਬਲੀਸ! ਤੈਨੂੰ ਕੀ ਹੋਇਆ, ਕਿ ਤੂੰ ਸਿਜਦਾ ਕਰਨ ਵਾਲਿਆਂ ਦੀ ਸੰਗਤ ਨਹੀਂ ਕੀਤੀ ?"},{"id":33,"translation":"ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।"},{"id":34,"translation":"ਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ।"},{"id":35,"translation":"ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ"},{"id":36,"translation":"(ਇਬਲੀਸ ਨੇ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੂੰ ਉਸ ਦਿਨ ਤੀਕ ਮੋਹਲਤ ਦੇ ਦੇ ਜਦੋਂ ਕਿ ਸਾਰੇ ਮਨੁੱਖ ਮੁੜ ਸੁਰਜੀਤ ਕੀਤੇ ਜਾਣਗੇ।"},{"id":37,"translation":"ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ"},{"id":38,"translation":"ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)।"},{"id":39,"translation":"ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।"},{"id":40,"translation":"ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।"},{"id":41,"translation":"ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ"},{"id":42,"translation":"ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।"},{"id":43,"translation":"ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।"},{"id":44,"translation":"ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।"},{"id":45,"translation":"ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।"},{"id":46,"translation":"ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ।"},{"id":47,"translation":"ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ।"},{"id":48,"translation":"ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ।"},{"id":49,"translation":"(ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ।"},{"id":50,"translation":"ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।"},{"id":51,"translation":"(ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।"},{"id":52,"translation":"ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ।"},{"id":53,"translation":"ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।"},{"id":54,"translation":"(ਇਬਰਾਹੀਮ ਨੇ) ਕਿਹਾ ਕਿ ਇਸ ਬੁਢਾਪੇ ਵਿਚ ਮੈਨੂੰ ਖ਼ੁਸ਼ਖ਼ਬਰੀ ਦੇ ਰਹੇ ਹੋ, ਇਹ ਖ਼ੁਸ਼ਖ਼ਬਰੀ ਤੁਸੀਂ ਕਿਵੇਂ ਦੇ ਰਹੇ ਹੋ ?"},{"id":55,"translation":"ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ?"},{"id":56,"translation":"ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ।"},{"id":57,"translation":"ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?"},{"id":58,"translation":"ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ।"},{"id":59,"translation":"ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।"},{"id":60,"translation":"ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।"},{"id":61,"translation":"ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।"},{"id":62,"translation":"ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ।"},{"id":63,"translation":"ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।"},{"id":64,"translation":"ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।"},{"id":65,"translation":"ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।"},{"id":66,"translation":"ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।"},{"id":67,"translation":"ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।"},{"id":68,"translation":"ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।"},{"id":69,"translation":"ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ।"},{"id":70,"translation":"ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?"},{"id":71,"translation":"ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।"},{"id":72,"translation":"(ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।"},{"id":73,"translation":"ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।"},{"id":74,"translation":"ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।"},{"id":75,"translation":"ਬੇਸ਼ੱਕ ਇਸ (ਘਟਨਾ) ਵਿਚ ਸਿੱਖਿਆ ਲੈਣ ਵਾਲਿਆਂ ਲਈ ਕਈ ਨਿਸ਼ਾਨੀਆਂ ਹਨ।"},{"id":76,"translation":"ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ।"},{"id":77,"translation":"ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।"},{"id":78,"translation":"ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।"},{"id":79,"translation":"ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।"},{"id":80,"translation":"ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।"},{"id":81,"translation":"ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ।"},{"id":82,"translation":"ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ।"},{"id":83,"translation":"ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।"},{"id":84,"translation":"ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।"},{"id":85,"translation":"ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।"},{"id":86,"translation":"ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ।"},{"id":87,"translation":"ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।[5]","footnotes":"[5] ਵੋਖ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 2/1"},{"id":88,"translation":"ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ।"},{"id":89,"translation":"ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ।"},{"id":90,"translation":"ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ।"},{"id":91,"translation":"ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ।"},{"id":92,"translation":"ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ।"},{"id":93,"translation":"ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ।"},{"id":94,"translation":"(ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।"},{"id":95,"translation":"ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।"},{"id":96,"translation":"ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।"},{"id":97,"translation":"(ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ"},{"id":98,"translation":"ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।[6]","footnotes":"[6] ਇਸ ਤੋਂ ਭਾਵ ਜਮਾਅਤ ਨਾਲ ਨਮਾਜ਼ ਪੜ੍ਹਨਾ ਹੈ ਜਿਵੇਂ ਨਬੀ (ਸ:) ਦੇ ਸਮੇਂ ਹੁੰਦਾ ਸੀ। ਇਬਨੇ ਅੱਬਾਸ ਫ਼ਰਮਾਉਂਦੇ ਹਨ ਕਿ ਅੱਲਾਹ ਦੇ ਰਸੂਲ (ਸ:) ਦੇ ਸਮੇਂ ਜਦੋਂ ਲੋਕ ਫ਼ਰਜ਼ ਨਮਾਜ਼ ਅਦਾ ਕਰ ਚੁੱਕਦੇ ਤਾਂ ਉੱਚੀ ਆਵਾਜ਼ ਨਾਲ ਅੱਲਾਹ ਦਾ ਜ਼ਿਕਰ (ਅੱਲਾਹੋ-ਅਕਬਰ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ, ਅਸਤਗ਼ਫਿਰੁੱਲਾਹ) ਕਰਿਆ ਕਰਦੇ ਸੀ। ਜਦੋਂ ਮੈਂ ਇਹ ਜ਼ਿਕਰ ਸੁਣਦਾ ਤਾਂ ਮੈਂ ਸਮਝ ਜਾਂਦਾ ਕਿ ਇਹ ਲੋਕੀ ਫ਼ਰਜ਼ ਨਮਾਜ਼ ਤੋਂ ਵੇਹਲੇ ਹੋ ਚੁੱਕੇ ਹਨ। (ਸਹੀ ਬੁਖ਼ਾਰੀ, ਹਦੀਸ : 841)"},{"id":99,"translation":"ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।[7]","footnotes":"[7] ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਜੇ ਤੁਹਾਡੇ ਵਿਚੋਂ ਕਿਸੇ ਨੂੰ ਕੋਈ ਬਿਪਤਾ ਆ ਜਾਵੇ ਤਾਂ ਉਹ` ਮੌਤ ਦੀ ਇੱਛਾ ਨਹੀਂ ਕਰਨੀ ਚਾਹੀਦੀ। ਜੇ ਮੌਤ ਦੀ ਇੱਛਾ ਤੋਂ ਛੁੱਟ ਹੋਰ ਕੋਈ ਰਾਹ ਨਾ ਮਿਲੇ ਤਾਂ ਉਸ ਨੂੰ ਇਹ ਕਹਿਣਾ ਚਾਹੀਦਾ ਹੈ ਕਿ ਹੇ ਅੱਲਾਹ ਮੈਨੂੰ ਉਸ ਸਮੇਂ ਤੱਕ ਜਿਊਂਦਾ ਰੱਖ ਜਦੋਂ ਤੱਕ ਜਿਉਣਾ ਮੇਰੇ ਲਈ ਲਾਭਦਾਇਕ ਹੈ ਅਤੇ ਮੌਤ ਉਸ ਸਮੇਂ ਦੇ ਜਦੋਂ ਮੇਰੀ ਮੌਤ ਵਿਚ ਮੇਰੀ ਭਲਾਈ ਹੋਵੇ (ਸਹੀ ਬੁਖ਼ਾਰੀ, ਹਦੀਸ : 5671)"}]},{"id":16,"verses":[{"id":1,"translation":"ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।"},{"id":2,"translation":"ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ।"},{"id":3,"translation":"ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।"},{"id":4,"translation":"ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।"},{"id":5,"translation":"ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।"},{"id":6,"translation":"ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।"},{"id":7,"translation":"ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।"},{"id":8,"translation":"ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।"},{"id":9,"translation":"ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।"},{"id":10,"translation":"ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।"},{"id":11,"translation":"ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।"},{"id":12,"translation":"ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।"},{"id":13,"translation":"ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।"},{"id":14,"translation":"ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।"},{"id":15,"translation":"ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।"},{"id":16,"translation":"ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।"},{"id":17,"translation":"ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?"},{"id":18,"translation":"ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":19,"translation":"ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।"},{"id":20,"translation":"ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।[1]","footnotes":"[1] ਭਾਵ ਇਕ ਤੋਂ ਵੱਧ ਇਸ਼ਟਾਂ ਨੂੰ ਮੰਣਨ ਵਾਲੇ ਮੂਰਤੀ ਪੂਜਕ ਅਤੇ ਅੱਲਾਹ ਦਾ ਇਕ ਹੋਣ ਤੋਂ ਇਨਕਾਰ ਕਰਨ ਵਾਲੇ ਜਿਹੜੇ ਅੱਲਾਹ ਦੇ ਨਾਲ-ਨਾਲ ਦੂਜਿਆਂ ਦੀ ਵੀ ਪੂਜਾ ਕਰਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ ਉਹ ਸਭ (ਪੈਦਾ ਕੀਤੀਆਂ ਹੋਇਆ) (ਮਖ਼ਲੂਕ) ਹਨ ਅਤੇ ਮਖ਼ਲੂਕ ਕਿਵੇਂ ਪੂਜਨ ਯੋਗ ਹੋ ਸਕਦਾ ਹੈ ?"},{"id":21,"translation":"ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।"},{"id":22,"translation":"ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।"},{"id":23,"translation":"ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।"},{"id":24,"translation":"ਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।"},{"id":25,"translation":"ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ ਚੁੱਕਣਗੇ ਉੱਥੇ ਹੀ ਉਹਨਾਂ ਦਾ ਵੀ ਬੋਝ ਚੁੱਕਣਗੇ, ਜਿਨ੍ਹਾਂ ਨੂੰ ਉਹ ਬਿਨਾਂ ਗਿਆਨ ਗੁਮਰਾਹ ਕਰਦੇ ਹਨ। ਵੇਖੋ ਉਹ ਕਿੰਨਾਂ ਭੈੜਾ ਬੋਝ ਚੁੱਕ ਰਹੇ ਹਨ।"},{"id":26,"translation":"ਬੇਸ਼ੱਕ ਉਹ ਲੋਕ ਆਪਣੀਆਂ ਚਾਲਾਂ ਚੱਲ ਚੁੱਕੇ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ, ਪਰ ਅੱਲਾਹ ਨੇ ਉਹਨਾਂ ਦੀਆਂ ਮੱਕਾਰੀ ਭਰੀਆਂ ਚਾਲਾਂ ਦੀ ਇਮਾਰਤ ਜੜੋ ਉਖਾੜ ਸੁੱਟੀ, ਸੋ ਉਹਨਾਂ ਦੇ ਉੱਤੇ ਉਸੇ (ਮੱਕਾਰੀ) ਦੀ ਛੱਤ ਆ ਡਿੱਗੀ। ਉਹਨਾਂ ’ਤੇ ਹਰ ਪਾਸਿਓਂ ਅਜ਼ਾਬ ਆਇਆ ਹੈ ਜਿਧਰੋਂ ਉਹ ਸੋਚ ਵੀ ਨਹੀਂ ਸੀ ਸਕਦੇ।"},{"id":27,"translation":"ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ।"},{"id":28,"translation":"ਉਨ੍ਹਾਂ ਦੀ ਰੂਹ ਫ਼ਰਿਸ਼ਤੇ ਇਸ ਹਾਲ ਵਿਚ ਕੱਢਦੇ ਹਨ ਕਿ ਉਹ (ਕੁਫ਼ਰ ਜਾਂ ਸ਼ਿਰਕ ਰਾਹੀਂ) ਆਪਣੇ ਆਪ ’ਤੇ ਜ਼ੁਲਮ ਕਰ ਰਹੇ ਹੁੰਦੇ ਹਨ ਤਾਂ ਅਤੇ ਉਹ (ਕਾਫ਼ਿਰ) ਇਹ ਕਹਿੰਦੇ ਹੋਏ ਸਿਰ ਝੁਕਾ ਦਿੰਦੇ ਹਨ ਕਿ ਅਸੀਂ ਤਾਂ ਕੋਈ ਭੈੜਾ ਕੰਮ ਨਹੀਂ ਸੀ ਕਰਦੇ। (ਫ਼ਰਿਸ਼ਤੇ ਆਖਦੇ ਹਨ) ਕਿਉਂ ਨਹੀਂ ਸੀ ਕਰਦੇ! ਅੱਲਾਹ ਸਭ ਜਾਣਦਾ ਹੈ, ਜੋ ਤੁਸੀਂ ਕਰਦੇ ਸੀ।"},{"id":29,"translation":"ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।"},{"id":30,"translation":"ਜਦੋਂ ਰੱਬ ਦਾ ਡਰ ਮੰਣਨ ਵਾਲਿਆਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ ਨੇ ਕੀ ਉਤਾਰਿਆ ਹੈ ? ਤਾਂ ਆਖਦੇ ਹਨ ਕਿ ਖ਼ੈਰ ਹੀ ਖ਼ੈਰ (ਸਭ ਤੋਂ ਵਧੀਆ ਚੀਜ਼ ਉਤਾਰੀ ਹੈ)। ਜਿਨ੍ਹਾਂ ਲੋਕਾਂ ਨੇ ਭਲਾਈ ਕੀਤੀ ਉਹਨਾਂ ਲਈ ਇਸ ਦੁਨੀਆਂ ਵਿਚ ਵੀ ਭਲਾਈ ਹੈ ਅਤੇ ਆਖ਼ਿਰਤ ਦਾ ਘਰ ਤਾਂ ਲਾਜ਼ਮੀ ਹੀ ਵਧੀਆ ਹੋਵੇਗਾ। ਕਿੰਨਾਂ ਚੰਗਾ ਘਰ ਹੈ, ਰੱਬ ਤੋਂ ਡਰਨ ਵਾਲਿਆਂ ਦਾ।"},{"id":31,"translation":"(ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।"},{"id":32,"translation":"ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ।"},{"id":33,"translation":"ਕੀ ਇਹ (ਕਾਫ਼ਿਰ) ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਇਹਨਾਂ ਕੋਲ (ਇਹਨਾਂ ਦੀ ਜਾਨ ਕੱਢਣ ਲਈ) ਫ਼ਰਿਸ਼ਤੇ ਆਉਣ ਜਾਂ (ਅਜ਼ਾਬ ਲਈ) ਤੁਹਾਡੇ ਰੱਬ ਦਾ ਹੁਕਮ ਆ ਜਾਵੇ। ਇੰਜ ਹੀ ਉਹਨਾਂ ਲੋਕਾਂ ਨੇ ਵੀ ਕੀਤਾ ਸੀ ਜਿਹੜੇ ਇਹਨਾਂ ਤੋਂ ਪਹਿਲਾਂ ਸੀ। ਅੱਲਾਹ ਨੇ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹ ਤਾਂ ਆਪਣੀਆਂ ਜਾਨਾਂ ਉੱਤੇ ਹੀ ਜ਼ੁਲਮ ਕਰਦੇ ਸਨ।"},{"id":34,"translation":"ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।"},{"id":35,"translation":"ਮੁਸ਼ਰਿਕਾਂ ਨੇ ਆਖਿਆ ਕਿ ਜੇ ਅੱਲਾਹ ਚਾਹੁੰਦਾ ਤਾਂ ਨਾ ਹੀ ਅਸੀਂ ਤੇ ਨਾ ਹੀ ਸਾਡੇ ਬਾਪ ਦਾਦਾ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਕਰਦੇ ਅਤੇ ਨਾ ਉਹ (ਅੱਲਾਹ) ਦੇ ਹੁਕਮ ਤੋਂ ਬਿਨਾਂ ਕਿਸੇ ਚੀਜ਼ ਨੂੰ ਹਰਾਮ ਸਮਝਦੇ। ਇਹੋ ਵਤੀਰਾ ਇਹਨਾਂ ਤੋਂ ਪਹਿਲਾਂ ਦੇ ਲੋਕਾਂ ਦਾ ਵੀ ਰਿਹਾ ਹੈ। ਸੋ ਰਸੂਲਾਂ ਦੇ ਜ਼ਿੰਮੇ ਸਪਸ਼ਟ ਰੂਪ ਵਿਚ ਪੈਗ਼ਾਮ ਪਹੁੰਚਾਉਣਾ ਹੈ।"},{"id":36,"translation":"ਅਸੀਂ ਹਰ ਉੱਮਤ ਵਿਚ ਇਕ ਰਸੂਲ (ਇਹ ਦੱਸਣ ਲਈ) ਭੇਜਿਆ ਕਿ ਕੇਵਲ ਇਕ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਤਾਗ਼ੂਤ [2] ਤੋਂ ਬਚੋ। ਫੇਰ ਇਹਨਾਂ ਵਿੱਚੋਂ ਕੁੱਝ ਲੋਕਾਂ ਨੂੰ ਤਾਂ ਅੱਲਾਹ ਨੇ ਹਿਦਾਇਤ ਬਖ਼ਸ਼ ਦਿੱਤੀ ਅਤੇ ਕੁੱਝ ’ਤੇ ਗੁਮਰਾਹੀ ਛਾ ਗਈ। ਸੋ ਤੁਸੀਂ ਆਪ ਹੀ ਧਰਤੀ ’ਤੇ ਘੁੰਮ-ਫਿਰ ਕੇ ਵੇਖ ਲਵੋ ਕਿ (ਪੈਗ਼ੰਬਰਾਂ ਨੂੰ) ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।","footnotes":"[2] ਤਾਗ਼ੂਤ ਲਈ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 257/2"},{"id":37,"translation":"(ਹੇ ਨਬੀ ਸ:!) ਭਾਵੇਂ ਤੁਸੀਂ ਇਹਨਾਂ ਲੋਕਾਂ ਦੀ ਹਿਦਾਇਤ ਲਈ ਕਿੰਨੇ ਹੀ ਚਾਹਵਾਨ ਹੋਵੋ, [3] ਪਰ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਫੇਰ ਉਸ ਲਈ ਹਿਦਾਇਤ ਨਹੀਂ ਅਤੇ ਨਾ ਹੀ ਉਹਨਾਂ ਦਾ ਕੋਈ ਸਹਾਈ ਹੁੰਦਾ ਹੈ।","footnotes":"[3] ਹਦੀਸ ਵਿਚ ਆਪ (ਸ:) ਦੀ ਇਸ ਇੱਛਾ ਤੇ ਕੋਸ਼ਿਸ਼ ਨੂੰ ਇੰਜ ਬਿਆਨ ਕੀਤਾ ਗਿਆ ਹੈ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਮੇਰੀ ਅਤੇ ਲੋਕਾਂ ਦੀ ਉਦਾਹਰਨ ਐਵੇਂ ਹੈ ਜਿਵੇਂ ਕਿਸੇ ਨੇ ਅੱਗ ਬਾਲੀ ਹੋਵੇ ਜਦੋਂ ਅੱਗ ਨੇ ਆਪਣੇ ਆਲੇ-ਦੁਆਲੇ ਨੂੰ ਰੌਸ਼ਨ ਕਰ ਦਿੱਤਾ ਤਾਂ ਪਤੰਗੇ ਜਿਹੜੇ ਅੱਗ ਵਿਚ ਗਿਰਦੇ ਹਨ ਉਸ ਵਿਚ ਗਿਰਨ ਲੱਗ ਪਏ ਤਾਂ ਉਹ ਆਦਮੀ ਉਹਨਾਂ ਪਤੰਗਿਆ ਨੂੰ ਗਿਰਨ ਤੋਂ ਰੋਕਦਾ ਹੈ ਪਰ ਉਹ ਪਤੰਗੇ ਆਦਮੀ ’ਤੇ ਭਾਰੂ ਹੋਕੇ ਅੱਗ ਵਿਚ ਗਿਰਦੇ ਰਹਿੰਦੇ ਹਨ। ਨਬੀ (ਸ:) ਫ਼ਰਮਾਇਆ, ਇੰਜ ਹੀ ਮੈਂ ਵੀ ਤੁਹਾਨੂੰ ਤੁਹਾਡੇ ਲੱਕਾਂ ਤੋਂ ਫੜ ਕੇ ਅੱਗ ਤੋਂ ਰੋਕ ਰਿਹਾ ਹਾਂ ਪਰ ਤੁਸੀਂ ਹੋ ਕਿ ਅੱਗ ਵਿਚ ਗਿਰਨ ਲਈ ਜ਼ਿਦ ਕਰ ਰਹੇ ਹੋ। (ਸਹੀ ਬਖ਼ਾਰੀ, ਹਦੀਸ: 6483)"},{"id":38,"translation":"ਉਹ ਲੋਕੀ ਅੱਲਾਹ ਦੀਆਂ ਪੱਕੀਆਂ ਸੁੰਹਾਂ ਖਾ ਕੇ ਆਖਦੇ ਹਨ ਕਿ ਅੱਲਾਹ ਮੁਰਦਿਆਂ ਨੂੰ ਮੁੜ ਜੀਉਂਦਾ ਨਹੀਂ ਕਰੇਗਾ। ਹੇ ਨਬੀ! ਆਖ ਦਿਓ, ਕਿਉਂ ਨਹੀਂ (ਕਰੇਗਾ)? ਇਹ ਉਸ ਦਾ ਸੱਚਾ ਵਾਅਦਾ ਹੈ। ਪਰ ਵਧੇਰੇ ਲੋਕ ਇਸ ਨੂੰ ਜਾਣਦੇ ਵੀ ਨਹੀਂ।"},{"id":39,"translation":"ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।"},{"id":40,"translation":"ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।"},{"id":41,"translation":"ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।"},{"id":42,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।"},{"id":43,"translation":"(ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।"},{"id":44,"translation":"(ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।"},{"id":45,"translation":"(ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।"},{"id":46,"translation":"ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।"},{"id":47,"translation":"ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।"},{"id":48,"translation":"ਕੀ ਇਹ ਲੋਕ ਅੱਲਾਹ ਦੀਆਂ ਸਾਜੀਆਂ ਹੋਈਆਂ ਚੀਜ਼ਾਂ ਨੂੰ ਨਹੀਂ ਵੇਖਦੇ ਕਿ ਉਹਨਾਂ ਦੇ ਪਰਛਾਵੇਂ ਕਿਵੇਂ ਸੱਜੇ-ਖੱਬੇ ਝੁਕਦੇ ਹਨ ? ਅੱਲਾਹ ਦੀ ਹਜ਼ੂਰੀ ਵਿਚ ਸਿਜਦਾ ਕਰਦੇ ਹਨ ਅਤੇ ਉਸ ਦੇ ਅੱਗੇ ਉਹ ਸਾਰੇ ਹੀ ਨਿਮਾਣੇ ਹਨ?"},{"id":49,"translation":"ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।"},{"id":50,"translation":"ਅਤੇ ਜਿਹੜਾ ਰੱਬ ਉਹਨਾਂ ਸਭ ਦੇ ਉੱਪਰ ਹੈ ਉਸ ਤੋਂ ਡਰਦੇ ਰਹਿੰਦੇ ਹਨ ਅਤੇ ਜੋ ਵੀ ਹੁਕਮ ਮਿਲਦਾ ਹੈ ਉਸ ਦੀ ਪਾਲਣਾ ਕਰਦੇ ਹਨ।"},{"id":51,"translation":"ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,[4] ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।","footnotes":"[4] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 171/4"},{"id":52,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਹ ਸਭ ਉਸੇ ਦਾ ਹੀ ਹੈ ਅਤੇ ਉਸੇ (ਦੇ ਹੁਕਮਾਂ) ਦੀ ਪਾਲਣਾ ਸਦੀਵੀ ਹੈ। ਕੀ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਹੋਰਾ ਤੋਂ ਡਰਦੇ ਹੋ?"},{"id":53,"translation":"ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।"},{"id":54,"translation":"ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।"},{"id":55,"translation":"ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।"},{"id":56,"translation":"ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।"},{"id":57,"translation":"ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।"},{"id":58,"translation":"ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ।"},{"id":59,"translation":"ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ?[5] ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)।","footnotes":"[5] ਇਹ ਸੰਕੇਤ ਉਸ ਸਮੇਂ ਵੱਲ ਹੈ ਜਦੋਂ ਜੰਮਦੀਆਂ ਕੁੜੀਆਂ ਨੂੰ ਜਿਊਂਦੇ ਹੀ ਧਰਤੀ ਵਿਚ ਦੱਬ ਦੇਣ ਦੀ ਰਸਮ ਸੀ ਜਿਸ ਨੂੰ ਇਸਲਾਮ ਨੇ ਆ ਕੇ ਰੋਕਿਆ।"},{"id":60,"translation":"ਜਿਹੜੇ ਲੋਕ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹਨਾਂ ਲਈ ਬਹੁਤ ਹੀ ਭੈੜੀ ਮਿਸਾਲ ਹੈ। ਜਦ ਕਿ ਅੱਲਾਹ ਲਈ ਤਾਂ ਬਹੁਤ ਹੀ ਉੱਚੀਆਂ ਮਿਸਾਲਾਂ ਹਨ। ਉਹ ਬਹੁਤ ਹੀ ਜ਼ੋਰਾਵਰ ਅਤੇ ਹਿਕਮਤਾਂ (ਦਾਨਾਈ) ਵਾਲਾ ਹੈ।"},{"id":61,"translation":"ਜੇ ਅੱਲਾਹ ਲੋਕਾਂ ਵੱਲੋਂ ਕੀਤੇ ਜ਼ੁਲਮਾਂ (ਪਾਪਾਂ) ’ਤੇ ਤੁਰੰਤ ਹੀ ਫੜ ਲੈਂਦਾ ਤਾਂ ਧਰਤੀ ’ਤੇ ਚੱਲਣ ਵਾਲਾ ਇਕ ਵੀ ਪ੍ਰਾਣੀ ਨੂੰ ਨਾ ਛੱਡਦਾ। ਪਰ ਉਹ (ਅੱਲਾਹ) ਤਾਂ ਉਹਨਾਂ ਸਭ ਨੂੰ ਇਕ ਨਿਸ਼ਚਿਤ ਸਮੇਂ ਤੀਕ ਲਈ ਢਿੱਲ ਦਿੰਦਾ ਹੈ, ਫੇਰ ਜਦੋਂ ਉਹਨਾਂ ਦਾ ਨਿਸ਼ਚਤ ਸਮਾਂ ਆ ਪਹੁੰਚਦਾ ਹੈ ਤਾਂ ਉਸ ਤੋਂ ਇਕ ਘੜੀ ਭਰ ਵੀ ਅੱਗੇ-ਪਿੱਛੇ ਨਹੀਂ ਹੋ ਸਕਦੇ।"},{"id":62,"translation":"ਇਹ (ਮੁਸ਼ਰਿਕ) ਅੱਲਾਹ ਲਈ ਉਹ ਚੀਜ਼ ਪਸੰਦ ਕਰਦੇ ਹਨ ਜਿਸ ਤੋਂ ਉਹ ਆਪ ਘਿਰਨਾ ਕਰਦੇ ਹਨ ਅਤੇ ਉਹਨਾਂ ਦੀਆਂ ਜ਼ੁਬਾਨਾਂ ਝੂਠ ਕਹਿੰਦੀਆਂ ਹਨ ਕਿ ਬੇਸ਼ੱਕ ਇਹਨਾਂ ਲਈ ਹੀ (ਆਖ਼ਿਰਤ ਵਿਚ) ਭਲਾਈ ਹੈ। ਅਸਲ ਵਿਚ ਇਹਨਾਂ ਲਈ ਅੱਗ ਹੈ ਅਤੇ ਉਹ ਇਸ ਨਰਕ ਵਿਚ ਸਭ ਤੋਂ ਪਹਿਲਾਂ ਭੇਜੇ ਜਾਣਗੇ।"},{"id":63,"translation":"ਅੱਲਾਹ ਦੀ ਕਸਮ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ ਸੀ ਪਰੰਤੂ ਸ਼ੈਤਾਨ ਨੇ ਉਹਨਾਂ (ਇਨਕਾਰੀਆਂ) ਦੀਆਂ ਭੈੜੀਆਂ ਕਰਤੂਤਾਂ ਨੂੰ ਵੇਖਣ ਵਿਚ ਸੋਹਣਾ ਬਣਾ ਛੱਡਿਆ ਹੈ। ਅੱਜ ਵੀ ਉਹੀ (ਸ਼ੈਤਾਨ) ਉਹਨਾਂ ਦਾ ਦੋਸਤ ਹੈ ਅਤੇ ਉਹਨਾਂ ਲਈ ਦੁਖਦਾਈ ਸਜ਼ਾ ਹੈ।"},{"id":64,"translation":"(ਹੇ ਨਬੀ!) ਅਸੀਂ ਤੁਹਾਡੇ ’ਤੇ ਕਿਤਾਬ (.ਕੁਰਆਨ) ਕੇਵਲ ਇਸ ਲਈ ਉਤਾਰੀ ਹੈ ਤਾਂ ਜੋ ਤੁਸੀਂ ਉਹਨਾਂ ’ਤੇ ਉਹਨਾਂ ਸਾਰੀਆਂ ਗੱਲਾਂ ਨੂੰ ਸਪਸ਼ਟ ਕਰ ਦਿਓ, ਜਿਨ੍ਹਾਂ ਵਿਚ ਇਹ ਮਤਭੇਦ ਕਰਦੇ ਹਨ ਅਤੇ ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।"},{"id":65,"translation":"ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ ਮਰੀ ਹੋਈ ਧਰਤੀ ਨੂੰ ਮੁੜ ਸੁਰਜੀਤ ਕਰ ਦਿੱਤਾ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ (ਧਿਆਨ ਨਾਲ) ਸੁਣਦੇ ਹਨ।"},{"id":66,"translation":"ਬੇਸ਼ੱਕ ਤੁਹਾਡੇ ਲਈ (ਪਾਲਤੂ) ਜਾਨਵਰਾਂ ਵਿਚ ਵੀ ਇਕ ਸਿੱਖਿਆ ਹੈ। ਉਹਨਾਂ ਜਾਨਵਰਾਂ ਦੇ ਢਿੱਡਾਂ ’ਚੋਂ ਗੋਹੇ ਅਤੇ ਲਹੂ ਦੇ ਵਿਚਾਲਿਓਂ ਜਿਹੜਾ ਖ਼ਾਲਸ ਦੁੱਧ ਨਿੱਕਲਦਾ ਹੈ, ਅਸੀਂ ਤੁਹਾਨੂੰ ਪਿਆਉਂਦੇ ਹਾਂ, ਜਿਹੜਾ ਪੀਣ ਵਾਲਿਆਂ ਲਈ ਅਤਿਅੰਤ ਸੁਆਦਲਾ ਹੈ।"},{"id":67,"translation":"ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ ਨਸ਼ੀਲੀਆਂ ਚੀਜ਼ਾਂ (ਸ਼ਰਾਬ) ਤੇ ਪਾਕ ਰੋਜ਼ੀ ਵੀ ਪ੍ਰਾਪਤ ਕਰਦੇ ਹੋ। ਜਿਹੜੇ ਲੋਕੀ ਅਕਲ ਰੱਖਦੇ ਹਨ ਉਹਨਾਂ ਲਈ ਇਸ ਵਿਚ ਬਹੁਤ ਨਿਸ਼ਾਨੀਆਂ ਹਨ।"},{"id":68,"translation":"ਤੁਹਾਡੇ ਰੱਬ ਨੇ ਮਧੂ ਮੁਖੀ ਵੱਲ ਇਹ ਹੁਕਮ ਘੱਲ੍ਹਿਆ ਕਿ ਤੂੰ ਪਹਾੜਾਂ ’ਤੇ, ਦਰਖ਼ਤਾਂ ’ਤੇ ਅਤੇ ਉਹਨਾਂ ਛੱਪਰਾਂ ’ਤੇ ਜਿਨ੍ਹਾਂ ’ਤੇ ਲੋਕੀ ਵੇਲਾਂ ਚਾੜ੍ਹਦੇ ਹਨ, ਆਪਣਾ ਘਰ (ਛੱਤਾ) ਬਣਾ।"},{"id":69,"translation":"(ਹੁਕਮ ਹੋਇਆ) ਹਰ ਪ੍ਰਕਾਰ ਦੇ ਫਲਾਂ (ਤੇ ਫੁੱਲਾਂ) ਦਾ ਰਸ ਚੂਸ, ਫੇਰ ਆਪਣੇ ਪਾਲਣਹਾਰ ਦੀਆਂ ਪੱਧਰ ਰਾਹਾਂ ’ਤੇ ਤੁਰਦੀ ਰਹਿ। ਉਸ (ਮੱਖੀ) ਦੇ ਢਿੱਡੋਂ ਰੰਗ-ਬਰੰਗਾ ਇਕ ਸ਼ਰਬਤ (ਸ਼ਹਦ) ਨਿਕਲਦਾ ਹੈ, ਜਿਸ ਵਿਚ ਲੋਕਾਂ ਲਈ ਸ਼ਿਫ਼ਾ (ਭਾਵ ਬੀਮਾਰੀਆਂ ਦਾ ਇਲਾਜ) ਹੈ। ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਇਕ ਵੱਡੀ ਨਿਸ਼ਾਨੀ ਹੈ।"},{"id":70,"translation":"ਅੱਲਾਹ ਨੇ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ ਫੇਰ ਉਹੀਓ ਤੁਹਾਨੂੰ ਮੌਤ ਦੇਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਨਕੰਮੀ ਉਮਰ (ਬੁਢਾਪੇ) ਨੂੰ ਪਹੁੰਚਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਜਾਣਨ ਮਗਰੋਂ ਫੇਰ ਕੁੱਝ ਨਾ ਜਾਣੇ। ਬੇਸ਼ੱਕ ਅੱਲਾਹ ਹੀ (ਪੂਰਨ) ਗਿਆਨ ਅਤੇ (ਹਰ ਤਰ੍ਹਾਂ ਦੀ) ਸਮਰਥਾ ਰੱਖਦਾ ਹੈ।"},{"id":71,"translation":"ਅੱਲਾਹ ਨੇ ਤੁਹਾਡੇ ਵਿੱਚੋਂ ਕਈਆਂ ਨੂੰ ਕਈਆਂ ’ਤੇ ਰਿਜ਼ਕ ਦੇਣ ਵਿਚ ਵਡਿਆਈ ਬਖ਼ਸ਼ੀ ਹੈ, ਫੇਰ ਜਿਨ੍ਹਾਂ ਨੂੰ ਵਡਿਆਈ ਦੇ ਰੱਖੀ ਹੈ ਉਹ ਆਪਣੇ ਰਿਜ਼ਕ ਵਿੱਚੋਂ ਆਪਣੇ ਅਧੀਨ ਗ਼ੁਲਾਮਾਂ ਨੂੰ ਨਹੀਂ ਦਿੰਦੇ ਤਾਂ ਜੋ ਉਹ ਇਸ ਰਿਜ਼ਕ ਵਿਚ ਬਰਾਬਰ ਨਾ ਹੋ ਜਾਣ। ਕੀ ਇਹ ਲੋਕ ਅੱਲਾਹ ਦੀਆਂ ਨਿਅਮਤਾਂ ਦੇ ਇਨਕਾਰੀ ਹਨ ? [6]","footnotes":"[6] ਅੱਲਾਹ ਨੇ ਇਹ ਉਦਾਹਰਨ ਉਹਨਾਂ ਮੁਸ਼ਰਿਕਾਂ ਦੇ ਸੰਬੰਧ ਵਿਚ ਦਿੱਤੀ ਹੈ ਜਿਹੜੇ ਝੂਠੇ ਇਸ਼ਟਾਂ ਨੂੰ ਰੱਬ ਦੇ ਸਾਂਝੀ ਬਣਾਉਂਦੇ ਸੀ ਕਿ ਉਹ ਆਪ ਇਸ ਗੱਲ ’ਤੇ ਸਹਿਮਤ ਨਹੀਂ ਹੋਣਗੇ ਕਿ ਉਹਨਾਂ ਦੀ ਜਾਇਦਾਦ ਵਿਚ ਉਹਨਾਂ ਦੇ ਗ਼ੁਲਾਮ ਭਾਗੀ ਬਣ ਜਾਣ, ਫੇਰ ਇਹ ਲੋਕੀ ਅੱਲਾਹ ਦੀ ਇਬਾਦਤ ਵਿਚ ਦੂਜੇ ਇਸ਼ਟਾਂ ਨੂੰ ਸਾਂਝੀ ਬਣਾਉਣ ਵਿਚ ਸਹਿਮਤ ਕਿਉਂ ਨਹੀਂ ਹੁੰਦੇ।"},{"id":72,"translation":"ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ?"},{"id":73,"translation":"ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।"},{"id":74,"translation":"ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ।"},{"id":75,"translation":"ਅੱਲਾਹ ਇਕ ਉਦਾਹਰਨ ਦਿੰਦਾ ਹੈ ਕਿ ਇਕ ਗ਼ੁਲਾਮ ਹੈ ਜਿਸ ’ਤੇ ਦੂਜੇ ਦਾ ਅਧਿਕਾਰ ਹੈ ਜਿਹੜਾ ਆਪ ਕੋਈ ਵੀ ਅਧਿਕਾਰ ਨਹੀਂ ਰੱਖਦਾ ਅਤੇ ਇਕ ਉਹ ਵਿਅਕਤੀ ਹੈ ਜਿਸ ਨੂੰ ਅਸੀਂ ਆਪਣੇ ਕੋਲੋਂ ਸੋਹਣੀ ਰੋਜ਼ੀ ਦੇ ਰੱਖੀ ਹੈ ਜਿਸ ਵਿੱਚੋਂ ਉਹ ਲੁਕ-ਛੁਪ ਕੇ ਅਤੇ ਐਲਾਨੀਆ ਖ਼ਰਚ ਕਰਦਾ ਹੈ, ਕੀ ਉਹ ਦੋਵੇਂ ਬਰਾਬਰ ਹੋ ਸਕਦੇ ਹਨ ? ਅੱਲਾਹ ਲਈ ਹੀ ਹਰ ਪ੍ਰਕਾਰ ਦੀ ਵਡਿਆਈ ਹੈ, ਪਰ ਇਹਨਾਂ ਵਿੱਚੋਂ ਬਥੇਰੇ ਲੋਕ ਇਸ ਗੱਲ ਨੂੰ ਨਹੀਂ ਜਾਣਦੇ।"},{"id":76,"translation":"ਅੱਲਾਹ ਦੋ ਵਿਅਕਤੀਆਂ ਦੀ ਇਕ ਹੋਰ ਮਿਸਾਲ ਦਿੰਦਾ ਹੈ ਕਿ ਇਹਨਾਂ ਵਿੱਚੋਂ ਇਕ ਗੂੰਗਾ ਹੈ। ਉਹ ਕਿਸੇ ਕੰਮ ਦੇ ਯੋਗ ਨਹੀਂ ਸਗੋਂ ਆਪਣੇ ਮਾਲਿਕ ’ਤੇ ਭਾਰ ਬਣਿਆ ਹੋਇਆ ਹੈ, ਉਹ ਉਸ ਨੂੰ ਜਿੱਥੇ ਵੀ ਭੇਜੇ ਕੋਈ ਭੱਦਰਕਾਰੀ ਨਹੀਂ। ਕੀ ਉਹ ਉਸ ਵਿਅਕਤੀ ਦੇ ਬਰਾਬਰ ਹੋ ਸਕਦਾ ਹੈ, ਜਿਹੜਾ ਹੱਕ ਇਨਸਾਫ਼ ਦਾ ਹੁਕਮ ਦਿੰਦਾ ਹੈ ਅਤੇ ਹੋਵੇ ਵੀ ਸਿੱਧੀ ਰਾਹ ’ਤੇ ?"},{"id":77,"translation":"ਅਕਾਸ਼ਾਂ ਤੇ ਧਰਤੀ ਦੇ ਗੁਪਤ ਤੱਥਾਂ ਦਾ ਗਿਆਨ ਕੇਵਲ ਅੱਲਾਹ ਕੋਲ ਹੀ ਹੈ ਅਤੇ ਕਿਆਮਤ ਦਾ ਆਉਣਾ ਤਾਂ ਇੰਜ ਹੈ ਜਿਵੇਂ ਅੱਖ ਝਮਕ ਜਾਵੇ ਸਗੋਂ ਇਸ ਤੋਂ ਵੀ ਕੁੱਝ ਘਟ। ਬੇਸ਼ੱਕ ਅੱਲਾਹ ਹਰ ਚੀਜ਼ ’ਤੇ ਕੁਦਰਤ ਰੱਖਦਾ ਹੈ।"},{"id":78,"translation":"ਅੱਲਾਹ ਨੇ ਤੁਹਾਨੂੰ ਤੁਹਾਡੀਆਂ ਮਾਵਾਂ ਦੇ ਗਰਭਾਂ ’ਚੋਂ ਇਸ ਹਾਲ ਵਿਚ ਪੈਦਾ ਕੀਤਾ ਕਿ ਤੁਸੀਂ ਕੁੱਝ ਵੀ ਨਹੀਂ ਸੀ ਜਾਣਦੇ। ਉਸੇ ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ ਤਾਂ ਜੋ ਤੁਸੀਂ ਸ਼ੁਕਰਗੁਜ਼ਾਰ ਹੋਵੋ।"},{"id":79,"translation":"ਕੀ ਇਹ ਲੋਕ ਪੰਛੀਆਂ ਨੂੰ ਨਹੀਂ ਵੇਖਦੇ ਜਿਹੜੇ ਅਕਾਸ਼ ਮੰਡਲ ਵਿਚ ਰੱਬੀ ਹੁਕਮ ਨਾਲ ਬੱਧੇ ਹੋੲ ਹਨ। ਅੱਲਾਹ ਤੋਂ ਛੁੱਟ ਹੋਰ ਕੋਈ ਇਹਨਾਂ ਨੂੰ ਥੰਮਣ ਵਾਲਾ ਨਹੀਂ। ਬੇਸ਼ੱਕ ਇਸ ਵਿਚ ਈਮਾਨ ਲਿਆਉਣ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।"},{"id":80,"translation":"ਅੱਲਾਹ ਨੇ ਤੁਹਾਡੇ ਲਈ ਤੁਹਾਡੇ ਘਰਾਂ ਨੂੰ ਵੱਸਣ ਦੀ ਥਾਂ ਬਣਾਈ ਅਤੇ ਉਸੇ ਨੇ ਤੁਹਾਡੇ ਲਈ ਜਾਨਵਰਾਂ ਦੀਆਂ ਖੱਲਾਂ ਤੋਂ ਅਜਿਹੇ ਘਰ ਬਣਾਏ ਜਿਹੜੇ ਤੁਹਾਨੂੰ ਸਫ਼ਰ ਵਿਚ ਵੀ ਤੇ ਠਹਿਰਣ ਦੇ ਸਮੇਂ ਵੀ ਹੋਲੇ ਜਾਪਦੇ ਹਨ ਅਤੇ ਉਹਨਾਂ (ਜਾਨਵਰਾਂ ਦੀਆਂ) ਉੱਨਾਂ, ਜੱਤਾਂ ਤੇ ਖੱਲਾਂ ਤੋਂ ਤੁਸੀਂ ਹੋਰ ਵੀ ਬਥੇਰੀਆਂ ਘਰੇਲੂ ਚੀਜ਼ਾਂ ਬਣਾਉਂਦੇ ਹੋ, ਜਿਹੜੀਆਂ ਜੀਵਨ ਦੇ ਨਿਸ਼ਚਿਤ ਸਮੇਂ ਤੀਕ ਤੁਹਾਨੂੰ ਲਾਭ ਦਿੰਦੀਆਂ ਹਨ।"},{"id":81,"translation":"ਅੱਲਾਹ ਨੇ ਹੀ ਤੁਹਾਡੇ ਲਈ ਆਪਣੀਆਂ ਬਣਾਈਆਂ ਹੋਈਆਂ ਚੀਜ਼ਾਂ ਤੋਂ ਪਰਛਾਵੇਂ ਬਣਾਏ ਅਤੇ ਤੁਹਾਡੇ ਲੁਕਣ ਛਿੱਪਣ ਲਈ ਪਹਾੜਾਂ ਵਿਚ ਖੋਹਾਂ (ਗਾਰਾਂ) ਬਣਾਈਆਂ ਅਤੇ ਤੁਹਾਡੇ ਲਈ ਅਜਿਹੇ ਕੁੜਤੇ ਬਣਾਏ ਜਿਹੜੇ ਤੁਹਾਨੂੰ ਗਰਮੀਂ ਤੋਂ ਬਚਾਉਂਦੇ ਹਨ ਅਤੇ ਅਜਿਹੇ ਕੁੜਤੇ (ਭਾਵ ਜ਼ੱਰਾ-ਬਕਤਰ) ਬਣਾਏ ਜਿਹੜੇ ਯੁੱਧ ਵਿਚ ਤੁਹਾਡੀ ਰੱਖਿਆ ਕਰਦੇ ਹਨ। ਇਸੇ ਤਰ੍ਹਾਂ ਉਹ ਤੁਹਾਡੇ ’ਤੇ ਆਪਣੀਆਂ ਨਿਅਮਤਾਂ ਦੀ ਪੂਰਤੀ ਕਰਦਾ ਹੈ। ਤਾਂ ਜੋ ਤੁਸੀਂ ਆਗਿਆਕਾਰੀ ਬਣ ਜਾਓ।"},{"id":82,"translation":"(ਹੇ ਨਬੀ!) ਜੇ ਫੇਰ ਵੀ ਉਹ (ਰੱਬ ਤੋਂ) ਮੂੰਹ ਮੋੜਦੇ ਹਨ (ਤਾਂ ਮੋੜ ਲੈਣ) ਤਾਂ ਤੁਹਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਆਦੇਸ਼) ਪਹੁੰਚਾਣਾ ਹੀ ਹੈ।"},{"id":83,"translation":"ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ ਉਹਨਾਂ ਦਾ ਇਨਕਾਰ ਕਰ ਰਹੇ ਹਨ। ਸਗੋਂ ਇਹਨਾਂ ਵਿੱਚੋਂ ਬਹੁ-ਗਿਣਤੀ ਨਾ-ਸ਼ੁਕਰਿਆਂ ਦੀ ਹੈ।"},{"id":84,"translation":"ਜਦੋਂ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ (ਸਮੂਦਾਏ) ਵਿੱਚੋਂ ਇਕ ਗਵਾਹ (ਵਜੋਂ ਰਸੂਲ) ਖੜ੍ਹਾ ਕਰਾਂਗੇ, ਫੇਰ ਨਾ ਤਾਂ ਕਾਫ਼ਿਰਾਂ ਨੂੰ (ਬੋਲਣ ਦੀ) ਆਗਿਆ ਦਿੱਤੀ ਜਾਵੇਗੀ ਅਤੇ ਨਾ ਹੀ ਉਹਨਾਂ ਤੋਂ ਤੌਬਾ ਕਰਨ ਦੀ ਮੰਗ ਕੀਤੀ ਜਾਵੇਗਾ।"},{"id":85,"translation":"ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।"},{"id":86,"translation":"ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ ਤਾਂ ਆਖਣਗੇ ਕਿ ਹੇ ਸਾਡੇ ਰੱਬਾ! ਇਹੋ ਸਾਡੇ (ਆਪ ਘੜੇ ਹੋਏ ਤੇਰੇ) ਸ਼ਰੀਕ ਹਨ ਜਿਨ੍ਹਾਂ ਨੂੰ ਅਸੀਂ ਤੈਨੂੰ ਛੱਡ ਕੇ ਪੁਕਾਰਿਆ ਕਰਦੇ ਸੀ। ਤਦ ਉਹ (ਸ਼ਰੀਕ) ਉਹਨਾਂ (ਮੁਸ਼ਰਿਕਾਂ) ਦੀ ਗੱਲ ਉਹਨਾਂ ਦੇ ਮੂੰਹ ’ਤੇ ਮਾਰਨਗੇ ਤੇ ਆਖਣਗੇ ਕਿ ਤੁਸੀਂ ਤਾਂ ਉੱਕਾ ਹੀ ਝੂਠ ਬੋਲਦੇ ਹੋ।"},{"id":87,"translation":"ਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।"},{"id":88,"translation":"ਜਿਨ੍ਹਾਂ ਨੇ ਇਨਕਾਰ ਕੀਤਾ ਅਤੇ ਅੱਲਾਹ ਦੇ ਰਾਹ ਤੋਂ ਲੋਕਾਂ ਨੂੰ ਰੋਕਿਆ ਅਸੀਂ ਉਹਨਾਂ ਨੂੰ ਅਜ਼ਾਬ ਹੀ ਅਜ਼ਾਬ ਦਿਆਂਗੇ ਕਿਉਂ ਜੋ ਉਹ ਫ਼ਸਾਦੀ ਸਨ।"},{"id":89,"translation":"(ਹੇ ਨਬੀ! ਯਾਦ ਕਰੋ) ਜਿਸ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ ਵਿੱਚੋਂ ਉਹਨਾਂ ਲਈ ਇਕ ਗਵਾਹ ਖੜਾ ਕਰਾਂਗੇ ਅਤੇ ਤੁਹਾਨੂੰ ਉਹਨਾਂ ਸਭ ਉੱਤੇ ਗਵਾਹ ਬਣਾਵਾਂਗੇ। ਅਸੀਂ ਤੁਹਾਡੇ ’ਤੇ ਹਰ ਚੀਜ਼ ਖੋਲ੍ਹ ਕੇ ਬਿਆਨ ਕਰਨ ਵਾਲੀ ਇਹ ਕਿਤਾਬ ਉਤਾਰੀ ਹੈ, ਜਿਹੜੀ ਮੁਸਲਮਾਨਾਂ ਲਈ ਹਿਦਾਇਤ, ਰਹਿਮਤ ਤੇ ਖ਼ੁਸ਼ਖ਼ਬਰੀ ਹੈ।"},{"id":90,"translation":"ਬੇਸ਼ੱਕ ਅੱਲਾਹ ਨਿਆਂ, ਉਪਕਾਰ ਤੇ ਸਾਕ ਸੰਬੰਧੀਆਂ ਨੂੰ (ਸਹਾਇਤਾ) ਦੇਣ ਦਾ ਹੁਕਮ ਦਿੰਦਾ ਹੈ[7] ਅਤੇ ਬੁਰਾਈ, ਅਸ਼ਲੀਲਤਾ, ਜ਼ੁਲਮ ਅਤੇ ਵਧੀਕੀ ਤੋਂ ਰੋਕਦਾ ਹੈ। ਉਹ (ਅੱਲਾਹ) ਤੁਹਾਨੂੰ ਨਸੀਹਤ ਕਰਦਾ ਹੈ, ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ।","footnotes":"[7] ਰਿਸ਼ਤੇਦਾਰੀ ਦੇ ਵੀ ਦਰਜੇ ਹਨ ਸਭ ਤੋਂ ਪਹਿਲਾਂ ਮਾਂਪੇ ਫੇਰ ਔਲਾਦ, ਫੇਰ ਭਾਈ ਭੈਣ ਫੇਰ ਚਾਚੇ ਫੂੱਫੀ ਫੇਰ ਮਾਮਾ ਤੇ ਮਾਸੜ ਫੇਰ ਦੂਜੇ ਰਿਸ਼ਤੇਦਾਰ।"},{"id":91,"translation":"ਅੱਲਾਹ ਨਾਲ ਕੀਤੇ ਵਚਨਾਂ ਨੂੰ ਪੂਰਾ ਕਰੋ ਅਤੇ ਜਦੋਂ ਤੁਸੀਂ ਆਪੋ ਵਿਚ ਪ੍ਰਣ ਕਰੋ ਅਤੇ ਕਸਮਾਂ ਨੂੰ ਪੱਕੀਆਂ ਕਰਨ ਮਗਰੋਂ ਨਾ ਤੋੜੋ। ਜਦ ਕਿ ਤੁਸੀਂ ਅੱਲਾਹ ਨੂੰ ਆਪਣੇ ’ਤੇ ਗਵਾਹ ਬਣਾ ਚੁੱਕੇ ਹੋ। ਜੋ ਵੀ ਤੁਸੀਂ ਕਰਦੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।"},{"id":92,"translation":"ਤੁਸੀਂ ਉਸ ਔਰਤ ਵਾਂਗ ਨਾ ਹੋ ਜਾਓ ਜਿਸ ਨੇ ਆਪਣਾ ਸੂਤ ਮਿਹਨਤ ਨਾਲ ਕੱਤਿਆ ਅਤੇ ਫੇਰ ਆਪੇ ਉਸ ਨੂੰ ਤਾਰ-ਤਾਰ ਕਰ ਛੱਡਿਆ, ਸੋ ਤੁਸੀਂ ਆਪਣੀਆਂ ਕਸਮਾਂ ਨੂੰ ਇਕ ਦੂਜੇ ਨੂੰ ਧੋਖਾ ਦੇਣ ਦਾ ਸਾਧਨ ਨਾ ਬਣਾਓ। ਤਾਂ ਜੋ ਇਕ ਧੜਾ ਦੂਜੇ ਧੜੇ ’ਤੇ ਭਾਰੂ ਹੋ ਜਾਵੇ। ਜਦ ਕਿ ਅੱਲਾਹ ਇਹਨਾਂ (ਕਸਮਾਂ) ਰਾਹੀਂ ਤੁਹਾਨੂੰ ਪਰਖ ਰਿਹਾ ਹੈ ਅਤੇ ਕਿਆਮਤ ਦਿਹਾੜੇ ਜ਼ਰੂਰ ਹੀ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਸਪਸ਼ਟ ਕਰ ਦੇਵੇਗਾ, ਜਿਨ੍ਹਾਂ ਵਿਚ ਤੁਸੀਂ ਮਤਭੇਦ ਕਰਦੇ ਸਨ।"},{"id":93,"translation":"ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਇਕ ਹੀ ਉੱਮਤ (ਗਰੂਹ) ਬਣਾ ਦਿੰਦਾ ਪਰ ਉਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾਉਂਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਸੀਂ ਜੋ ਵੀ ਕਰ ਰਹੇ ਹੋ ਉਸ ਪ੍ਰਤੀ ਜ਼ਰੂਰ ਹੀ ਪੁੱਛ-ਗਿੱਛ ਹੋਵੇਗੀ।"},{"id":94,"translation":"ਤੁਸੀਂ ਆਪਣੀਆਂ ਕਸਮਾਂ ਨੂੰ ਆਪੋ ਵਿਚ ਇਕ ਦੂਜੇ ਨੂੰ ਧੋਖਾ ਦੇਣ ਦਾ ਸਾਧਨ ਨਾ ਬਣਾਓ ਕਿ ਇਸਲਾਮ ’ਤੇ ਕਿਸੇ ਦਾ ਪੈਰ ਜੰਮ ਜਾਣ ਮਗਰੋਂ ਤਿਲਕ ਜਾਵੇ ਫੇਰ ਤੁਹਾਨੂੰ (ਸੰਸਾਰ ਵਿਚ) ਕਰੜੀ ਸਜ਼ਾ ਭੁਗਤਨੀ ਪਵੇਗੀ ਅਤੇ ਪਰਲੋਕ ਵਿਚ ਤੁਹਾਡੇ ਲਈ ਕਰੜੀ ਸਜ਼ਾ ਹੋਵੇਗੀ। ਕਿਉਂ ਜੋ ਤੁਸੀਂ (ਉਸ ਨੂੰ) ਰਾਹ ਤੋਂ ਰੋਕਿਆ ਸੀ।"},{"id":95,"translation":"ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ) ਲਾਭ ਲਈ ਨਾ ਵੇਚੋ। ਬੇਸ਼ੱਕ ਜੋ (ਬਦਲਾ) ਅੱਲਾਹ ਕੋਲ ਹੈ ਉਹੀਓ ਵਧੀਆ ਹੈ, ਜੇ ਤੁਸੀਂ ਸਮਝੋ।"},{"id":96,"translation":"ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।[8]","footnotes":"[8] ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9"},{"id":97,"translation":"ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।"},{"id":98,"translation":"(ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।"},{"id":99,"translation":"ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।"},{"id":100,"translation":"ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।"},{"id":101,"translation":"ਜਦੋਂ ਅਸੀਂ ਇਕ ਆਇਤ ਦੀ ਥਾਂ ਦੂਜੀ ਆਇਤ ਉਤਾਰਦੇ ਹਾਂ ਜਦੋਂ ਕਿ ਅੱਲਾਹ ਜੋ ਵੀ ਉਤਾਰਦਾ ਹੈ ਉਸ ਨੂੰ ਭਲੀ-ਭਾਂਤ ਜਾਣਦਾ ਹੈ, ਫੇਰ ਉਹ (ਕਾਫ਼ਿਰ) ਆਖਦੇ ਹਨ ਕਿ (ਹੇ ਮੁਹੰਮਦ!) ਇਹ ਸਭ ਤੂੰ ਹੀ ਘੜ੍ਹਦਾ ਹੈ। ਅਸਲ ਵਿਚ ਇਹਨਾਂ ਵਿੱਚੋਂ ਵਧੇਰੇ ਕੁੱਝ ਜਾਣਦੇ ਹੀ ਨਹੀਂ।"},{"id":102,"translation":"(ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ ਰੂਹ (ਜਿਬਰਾਈਲ) ਨੇ ਤੁਹਾਡੇ ਰੱਬ ਵੱਲੋਂ ਹੱਕ-ਸੱਚ ਨਾਲ ਉਤਾਰਿਆ ਗਿਆ ਹੈ, ਤਾਂ ਜੋ ਅੱਲਾਹ ਈਮਾਨ ਵਾਲਿਆਂ ਦੇ ਪੈਰਾਂ ਨੂੰ ਜਮਾਈਂ ਰੱਖੇ, ਇਸ ਵਿਚ ਆਗਿਆਕਾਰੀਆਂ ਲਈ ਰਾਹ-ਨੁਮਾਈ ਅਤੇ ਖ਼ੁਸ਼ਖ਼ਬਰੀ ਹੈ।"},{"id":103,"translation":"ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਜੋ ਇਹ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਨੂੰ ਤਾਂ ਇਕ ਵਿਅਕਤੀ (.ਕੁਰਆਨ) ਸਿਖਾਉਂਦਾ ਹੈ, ਜਦ ਕਿ ਉਹ ਵਿਅਕਤੀ ਜਿਸ ਵੱਲ ਇਹ ਸੰਕੇਤ ਕਰਦੇ ਹਨ, ਅਜਮੀ ਹੈ (ਭਾਵ ਉਸ ਦੀ ਬੋਲੀ ਅਰਬੀ ਨਹੀਂ)। ਜਦ ਕਿ ਇਹ .ਕੁਰਆਨ ਤਾਂ ਠੇਠ ਅਰਬੀ ਵਿਚ ਹੈ।"},{"id":104,"translation":"ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।"},{"id":105,"translation":"ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।"},{"id":106,"translation":"ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।"},{"id":107,"translation":"ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।"},{"id":108,"translation":"ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।"},{"id":109,"translation":"ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ।"},{"id":110,"translation":"(ਹੇ ਨਬੀ!) ਬੇਸ਼ੱਕ ਤੁਹਾਡਾ ਰੱਬ ਉਹਨਾਂ ਲੋਕਾਂ ਲਈ ਅਤਿ ਮਿਹਰਬਾਨ ਹੈ ਜਿਨ੍ਹਾਂ ਨੇ ਅਜ਼ਮਾਇਸ਼ ਵਿਚ ਪੈਣ ਮਗਰੋਂ ਹਿਜਰਤ ਕੀਤੀ, ਫੇਰ ਜਿਹਾਦ (ਸੰਘਰਸ਼) ਕੀਤਾ ਅਤੇ ਧੀਰਜ ਤੋਂ ਕੰਮ ਲਿਆ। ਬੇਸ਼ੱਕ ਤੁਹਾਡਾ ਰੱਬ ਇਹਨਾਂ ਅਜ਼ਮਾਇਸ਼ਾਂ ਤੋਂ ਬਾਅਦ ਲੋਕਾਂ ਲਈ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":111,"translation":"ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ।"},{"id":112,"translation":"ਅੱਲਾਹ ਇਕ ਬਸਤੀ ਦੀ ਉਦਾਹਰਨ ਦਿੰਦਾ ਹੈ, ਜਿਹੜੀ ਅਮਨ-ਚੈਨ ਨਾਲ ਰਹਿ ਰਹੀ ਸੀ। ਉਸ ਦਾ ਰਿਜ਼ਕ ਉਸ ਦੇ ਕੋਲ ਹਰ ਥਾਂ ਤੋਂ ਬੁਹਲਤਾ ਨਾਲ ਪਹੁੰਚ ਰਿਹਾ ਸੀ ਫੇਰ ਉਸ (ਦੇ ਵਸਨੀਕਾਂ) ਨੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕੀਤੀ[9] ਤਾਂ ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ’ਤੇ ਭੁੱਖ ਤੇ ਡਰ ਦੀ ਮੁਸੀਬਤ ਪਾ ਛੱਡੀ ਹੈ।","footnotes":"[9] ਬੰਦਿਆਂ ਦੀ ਨਾ-ਸ਼ੁਕਰੀ ਕਰਨਾ ਬਹੁਤ ਵੱਡਾ ਜੁਰਮ ਹੈ ਇਸ ਦੀ ਉਦਾਹਰਨ ਇਕ ਹਦੀਸ ਵਿਚ ਦੱਸੀ ਗਈ ਹੈ, ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਮੈਨੂੰ ਨਰਕ ਵਿਖਾਈ ਗਈ ਮੈਂਨੇ ਵੇਖਿਆ ਕਿ ਉਸ ਵਿਚ ਬਹੁ ਗਿਣਤੀ ਔਰਤਾਂ ਦੀ ਹੀ ਸੀ ਜਿਹੜੀਆਂ ਨਾ-ਸ਼ੁਕਰੀ ਕਰਦੀਆਂ ਸੀ, ਪੁੱਛਿਆ ਗਿਆ, ਕੀ ਉਹ ਅੱਲਾਹ ਦੀ ਨਾ-ਸ਼ੁਕਰੀ ਕਰਦੀਆਂ ਸਨ ? ਆਪ (ਸ:) ਨੇ ਫ਼ਰਮਾਇਆ, ਉਹ ਆਪਣੇ ਪਤੀਆਂ ਦੀ ਨਾ-ਸ਼ੁਕਰੀ ਕਰਦੀਆਂ ਹਨ। ਜੇ ਕੋਈ ਪਤੀ ਉਹਨਾਂ ਦੇ ਨਾਲ ਵਧੀਆ ਵਰਤਾਓ ਕਰਦਾ ਹੈ, ਉਸ ਦੀ ਵੀ ਨਾ-ਸ਼ੁਕਰੀ ਕਰਦੀਆਂ ਹਨ। ਜੇ ਤੂੰ ਕਿਸੇ ਔਰਤ ਨਾਲ ਇਕ ਲੰਮੇ ਸਮੇਂ ਤਕ ਅਹਿਸਾਨ ਕਰਦਾ ਰਹੇ ਫੇਰ ਉਹ ਤੇਰੇ ਵਿਚ ਕੋਈ ਵੀ ਅਜਿਹੀ ਗੱਲ ਵੇਖੇ ਜਿਸ ਨੂੰ ਉਹ ਨਾ-ਪਸੰਦ ਕਰਦੀ ਹੋਵੇ ਤਾਂ ਕਹਿਣ ਲੱਗਦੀ ਹੈ, ਮੈਂਨੇ ਤੇਥੋਂ ਕੋਈ ਵੀ ਭਲਾਈ ਨਹੀਂ ਪਾਈ। (ਸਹੀ ਬੁਖ਼ਾਰੀ, ਹਦੀਸ: 29)"},{"id":113,"translation":"ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।"},{"id":114,"translation":"ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।[10] ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।","footnotes":"[10] ਇਸ ਵਿਚ ਉਹ ਪਸ਼ੂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਹਲਾਲ ਬਣਾਇਆ ਹੈ ਅਤੇ ਇਹਨਾਂ ਨੂੰ ਇਸਲਾਮੀ ਤਰੀਕੇ ਅਨੁਸਾਰ ਜ਼ਿਬਹ ਕੀਤਾ ਜਾਂਦਾ ਹੈ।"},{"id":115,"translation":"ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।"},{"id":116,"translation":"ਕਿਸੇ ਵੀ ਚੀਜ਼ ਨੂੰ ਆਪਣੀ ਜ਼ੁਬਾਨ ਤੋਂ ਐਵੇਂ ਹੀ ਝੂਠ ਨਾ ਕਹਿ ਦਿਆ ਕਰੋ ਕਿ ਇਹ ਹਲਾਲ ਹੈ ਅਤੇ ਇਹ ਹਰਾਮ, ਇਹ ਕਹਿ ਕੇ ਅੱਲਾਹ ’ਤੇ ਝੂਠ ਨਾ ਲਾਓ। ਯਾਦ ਰੱਖੋ ਕਿ ਅੱਲਾਹ ’ਤੇ ਝੂਠ ਲਾਉਣ ਵਾਲਾ ਸਫ਼ਲਤਾ ਤੋਂ ਵਾਂਝਾ ਹੀ ਰਹਿੰਦਾ ਹੈ।"},{"id":117,"translation":"ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ।"},{"id":118,"translation":"ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।"},{"id":119,"translation":"ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।"},{"id":120,"translation":"ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।"},{"id":121,"translation":"ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।[11]","footnotes":"[11] ਇਬਾਰਹੀਮ ਨਾ ਤਾਂ ਯਹੂਦੀ ਸੀ ਅਤੇ ਨਾ ਈਸਾਈ ਸਗੋਂ ਉਹ ਤਾਂ ਇਕ ਸੱਚਾ ਮੁਸਲਮਾਨ ਸੀ ਅਤੇ ਉਹ ਮੁਸ਼ਰਿਕਾਂ ਵਿੱਚੋਂ ਵੀ ਨਹੀਂ ਸੀ। (ਆਲੇ-ਇਮਰਾਨ 67/3)"},{"id":122,"translation":"ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।"},{"id":123,"translation":"(ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।[12]","footnotes":"[12] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2"},{"id":124,"translation":"‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।"},{"id":125,"translation":"ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।"},{"id":126,"translation":"ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,[13] ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।","footnotes":"[13] ਬਦਲਾ ਲੈਣ ਦੀਆਂ ਕਈ ਸ਼ਕਲਾਂ ਹਨ ਜਿਵੇਂ ਉੱਮੇ-ਮਆਵੀਆ ਹਿੰਦਾ ਰ:ਅ: ਨੇ ਅੱਲਾਹ ਦੇ ਰਸੂਲ ਨੂੰ ਬੇਨਤੀ ਕੀਤੀ ਕਿ ਅਬੂ-ਸੁਫ਼ਿਯਾਨ ਰ:ਅ: ਇਕ ਕੰਜੂਸ ਵਿਅਕਤੀ ਹੈ, ਜੇ ਉਸ ਨੂੰ ਬਿਨਾਂ ਦੱਸੇ ਉਸ ਦੇ ਮਾਲ ’ਚੋਂ ਖ਼ਰਚ ਕਰ ਲਵਾਂ, ਤਾਂ ਕੀ ਗੁਨਾਹ ਹੋਵੇਗਾ ? ਆਪ (ਸ:) ਨੇ ਫ਼ਰਮਾਇਆ ਤੂੰ ਅਤੇ ਤੇਰੇ ਬੱਚੇ ਆਪਣੇ ਗੁਜ਼ਾਰੇ ਲਈ ਵਧੀਆ ਤਰੀਕੇ ਨਾਲ ਬਿਨਾਂ ਕੋਈ ਫਾਲਤੂ ਖ਼ਰਚੇ ਤੋਂ ਲੈ ਸਕਦੇ ਹੋ। (ਸਹੀ ਬੁਖ਼ਾਰੀ, ਹਦੀਸ: 2) ● ਰਸੂਲ (ਸ:) ਤੋਂ ਪੁੱਛਿਆ ਗਿਆ, ਜਦੋਂ ਤੁਸੀਂ ਸਾਨੂੰ ਬਾਹਰ ਭੇਜਦੇ ਹੋ ਤਾਂ ਕਦੇ ਇੰਜ ਵੀ ਹੰਦਾ ਹੈ ਕਿ ਅਸੀਂ ਅਜਿਹੇ ਲੋਕਾਂ ਕੋਲ ਜਾ ਕੇ ਠਹਿਰਦੇ ਹਾਂ ਜਿਹੜੇ ਸਾਡੀ ਮਹਿਮਾਨਦਾਰੀ ਨਹੀਂ ਕਰਦੇ, ਤਾਂ ਇਸ ਸੰਬੰਧ ਵਿਚ ਤੁਹਾਡਾ ਕੀ ਵਿਚਾਰ ਹੈ ? ਆਪ (ਸ:) ਨੇ ਫ਼ਰਮਾਇਆ ਜੇ ਤੁਸੀਂ ਕਿਸੇ ਐਸੀ ਥਾਂ ਰੁਕੋ ਅਤੇ ਉਹ ਤੁਹਾਡੀ ਇਸ ਤਰ੍ਹਾਂ ਮਹਿਮਾਨਦਾਰੀ ਕਰਨ ਜਿੱਦਾਂ ਉਹਨਾਂ ਨੂੰ ਕਰਨੀ ਚਾਹੀਦੀ ਹੈ ਤਾਂ ਉਹਨਾਂ ਦੀ ਮਹਿਮਾਨਦਾਰੀ ਕਬੂਲ ਕਰ ਲੈਣੀ ਚਾਹੀਦੀ ਹੈ ਜੇ ਉਹ ਇੰਜ ਨਾ ਕਰਨ ਤਾਂ ਉਹਨਾਂ ਤੋਂ ਆਪਣਾ ਮਹਿਮਾਨਦਾਰੀ ਦਾ ਹੱਕ ਪ੍ਰਾਪਤ ਕਰੋ। (ਸਹੀ ਬੁਖ਼ਾਰੀ, ਹਦੀਸ: 2461)"},{"id":127,"translation":"ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।"},{"id":128,"translation":"ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ) ਅਤੇ ਨੇਕ ਕੰਮ ਕਰਨ ਵਾਲਿਆਂ ਦੇ ਅੰਗ-ਸੰਗ ਹੀ ਹੈ।[14]","footnotes":"[14] ਜਿੱਨੀ ਕਿਸੇ ਨੇ ਵਧੀਕੀ ਕੀਤੀ ਹੋਵੇ ਉੱਨਾ ਹੀ ਬਦਲਾ ਲੈਣਾ ਚਾਹੀਦਾ ਹੈ। ਨੇਕੀ ਤੇ ਪਰਹੇਜ਼ਗਾਰੀ ਰੱਬ ਦੀ ਮਿਹਰਾਂ ਰਾਹੀਂ ਪ੍ਰਾਪਤ ਹੁੰਦੀ ਹੈ ਅਤੇ ਬਿਨਾਂ ਅੱਲਾਹ ਦੀ ਰਹਿਮਤ ਤੋਂ ਕਿਸੇ ਦੀ ਮੁਕਤੀ ਦੀ ਆਸ ਨਹੀਂ ਕੀਤੀ ਜਾ ਸਕਦੀ, ਇੱਥੇ ਤਕ ਕਿ ਨਬੀਆਂ ਦੀ ਵੀ ਨਹੀਂ। ਜਿਵੇਂ ਕਿ ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਤੁਹਾਡੇ ਵਿੱਚੋਂ ਕਿਸੇ ਦੇ ਵੀ ਕਰਮ ਉਸ ਨੂੰ ਨਰਕ ਦੀ ਅੱਗ ਤੋਂ ਬਚਾ ਨਹੀਂ ਸਕਣਗੇ। ਲੋਕਾਂ ਨੇ ਪੁੱਛਿਆ ਕਿ ਹੇ ਨਬੀ! ਕੀ ਤੁਹਾਡੇ ਵੀ? ਆਪ ਨੇ ਫ਼ਰਮਾਇਆ, ਹਾਂ! ਮੈਨੂੰ ਵੀ ਨਹੀਂ, ਪਰ ਜੇ ਅੱਲਾਹ ਮੈਨੂੰ ਆਪਣੀਆਂ ਮਿਹਰਾਂ ਵਿੱਚ ਛੁਪਾ ਲਵੇ। ਸੋ ਤੁਸੀਂ ਖ਼ਾਲਿਸ ਅਤੇ ਵਿਚਾਲੇ ਵਾਲੀ ਰਾਹ ਆਪਣਾਉਂਦੇ ਹੋਏ ਨੇਕ ਕਰਮ ਕਰਦੇ ਰਹੋ, ਭਾਵ ਤੁਸੀਂ ਸਿੱਧੀ ਤੇ ਵਿਚਾਲੇ ਵਾਲੀ ਰਾਹ ਦੀ ਨੀਤੀ ਆਪਣਾਓ, ਸਵੇਰੇ-ਸ਼ਾਮ ਅਤੇ ਰਾਤ ਦੇ ਆਖ਼ਿਰੀ ਹਿੱਸੇ ਵਿਚ ਅੱਲਾਹ ਦੀ ਇਬਾਦਤ ਕਰੋ ਅਤੇ ਸਦਾ ਵਿਚਕਾਰ ਵਾਲੀ ਰਾਹ ਅਪਣਾਓ, ਇੱਥੋਂ ਤਕ ਕਿ ਤੁਸੀਂ ਆਪਣੀ ਇੱਛਾ ਅਨੁਸਾਰ ਜੰਨਤ ਵਿਚ ਜਾ ਪਹੁੰਚੋ। (ਸਹੀ ਬੁਖ਼ਾਰੀ, ਹਦੀਸ: 6463)"}]},{"id":17,"verses":[{"id":1,"translation":"ਪਾਕ ਜ਼ਾਤ ਹੈ ਉਹ (ਅੱਲਾਹ) ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਨੂੰ ਰਾਤ ਦੇ ਇਕ ਹਿੱਸੇ ਵਿਚ ਹੀ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਤੋਂ ਮਸਜਿਦੇ- ਅਕਸਾ (ਯਰੋਸ਼ਲਮ ਵਿਖੇ ਬੈਤੁਲ-ਮੁਕੱਦਸ) ਤਕ ਲੈ ਗਿਆ, ਜਿਸ ਦੇ ਆਲੇ-ਦੁਆਲੇ ਅਸੀਂ ਬਰਕਤਾਂ ਰੱਖੀਆਂ ਹਨ, ਤਾਂ ਜੋ ਅਸੀਂ ਉਸ (ਮੁਹੰਮਦ) ਨੂੰ ਆਪਣੀਆਂ ਕੁੱਝ ਨਿਸ਼ਾਨੀਆਂ ਵਿਖਾਈਏ।[1] ਬੇਸ਼ੱਕ ਉਹੀਓ (ਅੱਲਾਹ) ਸਭ ਕੁੱਝ ਸੁਣਨ ਵਾਲਾ ਤੇ ਵੇਖਣ ਵਾਲਾ ਹੈ।","footnotes":"[1] ਇਸ ਸੂਰਤ ਵਿਚ ਅੱਲਾਹ ਨੇ ਇਸਰਾ, ਭਾਵ ਖ਼ਾਨਾ-ਕਾਅਬਾ ਤੋਂ ਬੈਤੁਲ ਮੁਕੱਦਸ ਤੱਕ ਮੁਹੰਮਦ (ਸ:) ਨੂੰ ਇਕ ਰਾਤ ਦੇ ਕੁੱਝ ਹਿੱਸੇ ਵਿਚ ਲੈ ਜਾਣ ਦੀ ਚਰਚਾ ਕੀਤੀ ਹੈ ਅਤੇ ਮਿਅਰਾਜ ਭਾਵ ਅਕਾਸ਼ਾਂ ਦੇ ਉੱਪਰ ਲੈਕੇ ਜਾਣ ਦੀ ਚਰਚਾ ਸੂਰਤ ਨਜਮ 53 ਵਿਚ ਕੀਤੀ ਗਈ ਹੈ। ਇਹ ਮਿਅਰਾਜ ਦੀ ਪੂਰੀ ਯਾਤਰਾ ਅੱਲਾਹ ਦਾ ਵੱਡਮੁੱਲਾ ਮੁਅਜਜ਼ਾ (ਚਮਤਕਾਰ) ਹੈ। ਮੁਅਜਜ਼ਾ ਉਸ ਨੂੰ ਕਿਹਾ ਜਾਂਦਾ ਹੈ ਜਿਹੜਾ ਕੇਵਲ ਅੱਲਾਹ ਦੀ ਕੁਦਰਤ ਵੱਲੋਂ ਹੀ ਪ੍ਰਗਟ ਹੰਦਾ ਹੈ, ਨਬੀ ਦੀ ਕੁੱਝ ਵੀ ਇੱਛਾ ਇਸ ਵਿਚ ਉੱਕਾ ਹੀ ਨਹੀਂ ਹੁੰਦੀ। ਇਸ ਲਈ ਇਸ ਘਟਨਾ ਨੂੰ ਰੂਹਾਨੀ ਸੈਰ ਜਾਂ ਸੁਪਨਾ ਆਖਣਾ ਉੱਕਾ ਹੀ ਗ਼ਲਤ ਹੈ। ਆਪ (ਸ:) ਨੂੰ ਮਿਅਰਾਜ ਜਾਗਣ ਦੀ ਹਾਲਤ ਵਿਚ ਹੀ ਕਰਾਈ ਗਈ ਸੀ। ਇਹ ਸੁਪਨਾ ਆਦਿ ਨਹੀਂ ਸੀ ਜੇ ਇੰਜ ਹੁੰਦਾ ਤਾਂ ਕਾਫ਼ਿਰਾਂ ਨੂੰ ਇਸ ਨੂੰ ਝੁਠਲਾਉਣ ਦੀ ਕੀ ਲੋੜ ਪਈ ਸੀ? ਪਰ ਕਾਫ਼ਿਰਾਂ ਨੇ ਇਸ ਨੂੰ ਝੁਠਲਾਇਆ ਅਤੇ ਨਬੀ (ਸ:) ਨੂੰ ਉਹਨਾਂ ਦੇ ਤੀਖੇ ਸਵਾਲਾ ਨੂੰ ਬਰਦਾਸ਼ਤ ਕਰਨਾ ਪਿਆ। ਜੇ ਇਹ ਸੁਪਣਾ ਹੰਦਾ ਤਾਂ ਨਬੀ (ਸ:) ਆਸਾਨੀ ਨਾਲ ਇਹ ਕਹਿ ਕੇ ਪਿੱਛਾ ਛੁੜਾ ਸਕਦੇ ਸੀ ਕਿ ਮੈਂ ਤਾਂ ਆਪਣਾ ਸੁਪਨਾ ਦੱਸ ਰਿਹਾ ਹਾਂ ਤੁਸੀਂ ਮੈਥੋਂ ਇਹ ਸਵਾਲ ਕਿਉਂ ਕਰ ਰਹੇ ਹੋ ? ਪਰ ਆਪ (ਸ:) ਨੇ ਇਹ ਨਹੀਂ ਕਿਹਾ ਸਗੋਂ ਜਵਾਬ ਦੇਣ ਵਿਚ ਅੜੀਕਾ ਲੱਗ ਰਿਹਾ ਸੀ ਜਿਸ ਕਰਕੇ ਅੱਲਾਹ ਨੇ ਬੇਤੁਲ ਮੁਕੱਦਸ ਨੂੰ ਹੀ ਆਪ ਜੀ ਦੇ ਸਾਹਮਣੇ ਕਰ ਦਿੱਤਾ। ਜਿਵੇਂ ਹਦੀਸ ਵਿਚ ਹੈ ਜਦੋਂ ਕੁਰੈਸ਼ ਨੇ ਮੈਨੂੰ ਝੁਠਲਾਇਆ ਤਾਂ ਮੈਂ ਹਤੀਮ (ਇਕ ਥਾਂ ਦਾ ਨਾਂ) ਵਿਚ ਖੜ੍ਹਾ ਹੋ ਗਿਆ ਤਾਂ ਅੱਲਾਹ ਨੇ ਬੈਤੁਲ ਮੁਕੱਦਸ ਮੇਰੇ ਅੱਗੇ ਕਰ ਦਿੱਤਾ ਮੈਂ ਉਹਨਾਂ ਕੁਰੈਸ਼ੀਆਂ ਨੂੰ ਉਸ ਦੀ ਨਿਸ਼ਾਨੀਆਂ ਦੱਸਣੀਆਂ ਸ਼ੁਰੂ ਕਰ ਦਿੱਤੀਆਂ ਜਦੋਂ ਮੈਂ ਉਸ ਦੇ ਵੱਲ ਵੇਖ ਰਿਹਾ ਸੀ। (ਸਹੀ ਬੁਖ਼ਾਰੀ, ਹਦੀਸ: 3886)"},{"id":2,"translation":"ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।"},{"id":3,"translation":"(ਹੇ ਲੋਕੋ!) ਤੁਸੀਂ ਸਾਰੇ ਹੀ ਉਹਨਾਂ ਲੋਕਾਂ ਦੀ ਨਸਲ ’ਚੋਂ ਹੋ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਬੇੜੀ ’ਤੇ) ਸਵਾਰ ਕੀਤਾ ਸੀ। ਬੇਸ਼ੱਕ ਉਹ (ਨੂਹ, ਅੱਲਾਹ ਦਾ) ਧੰਨਵਾਦੀ ਬੰਦਾ ਸੀ।"},{"id":4,"translation":"ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।"},{"id":5,"translation":"ਜਦੋਂ ਦੋਵਾਂ ਵਾਅਦਿਆਂ ਵਿੱਚੋਂ ਪਹਿਲੇ ਵਾਅਦੇ ਦਾ ਸਮਾਂ ਆਇਆ ਤਾਂ (ਹੇ ਬਨੀ ਇਸਰਾਈਲੀਓ!) ਅਸੀਂ ਤੁਹਾਡੇ ’ਤੇ ਬਹੁਤ ਹੀ ਲੜਾਕੂ ਬੰਦੇ ਭੇਜੇ ਉਹ ਸ਼ਹਿਰਾਂ ਵਿਚ ਫ਼ਸਾਦ ਫੈਲਾਉਣ ਲਈ ਹਰ ਪਾਸੇ ਫੈਲ ਗਏ। ਇਹ ਇਕ ਵਚਨ ਸੀ ਜਿਹੜਾ ਪੂਰਾ ਹੋਣਾ ਹੀ ਸੀ।"},{"id":6,"translation":"ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।"},{"id":7,"translation":"ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ।"},{"id":8,"translation":"ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।"},{"id":9,"translation":"ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।"},{"id":10,"translation":"ਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।"},{"id":11,"translation":"ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।"},{"id":12,"translation":"ਅਸੀਂ ਰਾਤ ਤੇ ਦਿਨ ਨੂੰ (ਕੁਦਰਤ ਦੀਆਂ) ਦੋ ਨਿਸ਼ਾਨੀਆਂ ਵਜੋਂ ਬਣਾਇਆ ਹੈ, ਰਾਤ ਦੀ ਨਿਸ਼ਾਨੀ (ਚੰਨ) ਨੂੰ ਤਾਂ ਅਸੀਂ ਬੇ-ਨੂਰ ਕਰ ਦਿੱਤਾ ਤੇ ਦਿਨ ਦੀ ਨਿਸ਼ਾਨੀ (ਸੂਰਜ) ਨੂੰ ਰੁਸ਼ਨਾ ਦਿਤਾ ਤਾਂ ਜੋ ਤੁਸੀਂ ਆਪਣੇ ਰੱਬ ਦਾ ਫ਼ਜ਼ਲ (ਰੋਟੀ ਰੋਜ਼ੀ) ਦੀ ਭਾਲ ਕਰ ਸਕੋ ਅਤੇ ਇਸ ਲਈ ਵੀ ਕਿ ਵਰ੍ਹਿਆਂ (’ਤੇ ਮਹੀਨਿਆਂ) ਦਾ ਹਿਸਾਬ ਜਾਣ ਸਕੋ। ਅਸੀਂ ਹਰੇਕ ਚੀਜ਼ ਦੀ ਚੰਗੀ ਤਰ੍ਹਾਂ ਵਿਆਖਿਆ ਕੀਤੀ ਹੈ।"},{"id":13,"translation":"ਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ ਵਿਚ ਪਾ ਛੱਡਿਆ ਹੈ ਅਤੇ ਕਿਆਮਤ ਦਿਹਾੜੇ ਅਸੀਂ ਉਸ ਦੇ ਸਾਹਮਣੇ ਇਕ ਕਿਤਾਬ ਪੇਸ਼ ਕਰਾਂਗੇ[2] ਜਿਸ ਨੂੰ ਉਹ ਆਪਣੇ ਸਾਹਮਣੇ ਖੁੱਲ੍ਹੀ ਵੇਖੇਗਾ।","footnotes":"[2] ਇਹ ਕਰਮ ਉਹ ਹੋਣਗੇ ਜਿਹੜੇ ਮਨੁੱਖ ਸੰਸਾਰ ਵਿਚ ਕਰਕੇ ਗਿਆ ਹੈ ਚੰਗੇ ਜਾਂ ਭੈੜੇ ਦੋਵੇਂ ਤਰ੍ਹਾਂ ਦੇ ਕਰਮ ਮਨੁੱਖ ਅੱਗੇ ਰੱਖੇ ਜਾਣਗੇ ਅਤੇ ਉਹਨਾਂ ਦੀ ਰੌਸ਼ਨੀ ਵਿਚ ਉਸ ਦੇ ਜੰਨਤ ਜਾਂ ਨਰਕ ਵਿਚ ਜਾਣ ਦਾ ਫ਼ੈਸਲਾ ਕੀਤਾ ਜਾਵੇਗਾ। ਸੋ ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਮਨੁੱਖ ਸੰਸਾਰ ਵਿਚ ਵੱਧ ਤੋਂ ਵੱਧ ਚੰਗੇ ਕਰਮ ਕਰੇ ਨਬੀ (ਸ:) ਨੇ ਫ਼ਰਮਾਇਆ : 1਼ ਨਿੱਤ ਰੋਜ ਪੰਜ ਵੇਲੇ ਦੀਆਂ ਨਮਾਜ਼ਾਂ ਉਹਨਾਂ ਦੇ ਸਮਾਂ ਹੋਣ ’ਤੇ ਅਦਾ ਕਰਨੀਆਂ। 2਼ ਮਾਪਿਆਂ ਨਾਲ ਨੇਕੀ ਵਾਲਾ ਵਰਤਾਓ ਅਤੇ ਉਹਨਾਂ ਦੀ ਆਗਿਆ ਦਾ ਪਾਲਣ ਕਰਨਾ। 3਼ ਅੱਲਾਹ ਦੀ ਰਾਹ ਵਿਚ ਜਿਹਾਦ ਕਰਨਾ, ਨੇਕੀ ਵਾਲੇ ਕਰਮ ਹਨ। (ਸਹੀ ਬੁਖ਼ਾਰੀ, ਹਦੀਸ: 7534)"},{"id":14,"translation":"ਆਖਿਆ ਜਾਵੇਗਾ ਕਿ ਤੂੰ ਆਪ ਹੀ ਆਪਣੀ (ਕਰਮਾਂ ਵਾਲੀ) ਕਿਤਾਬ ਪੜ੍ਹ ਲੈ, ਅੱਜ ਤੂੰ ਆਪ ਹੀ ਆਪਣਾ ਹਿਸਾਬ ਲੈਣ ਲਈ ਬਥੇਰਾ ਹੈ।"},{"id":15,"translation":"ਜਿਹੜਾ ਕੋਈ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਤਾਂ ਉਸ ਦਾ ਲਾਭ ਉਸੇ ਨੂੰ ਹੀ ਹੁੰਦਾ ਹੈ ਅਤੇ ਜਿਹੜਾ ਰਾਹੋਂ ਭੱਟਕ ਜਾਵੇ ਤਾਂ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾਉਂਦਾ ਹੈ। (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੀ ਦਾ ਭਾਰ ਨਹੀਂ ਚੁੱਕੇਗਾ। ਅਸੀਂ ਉਸ ਸਮੇਂ ਤਕ ਕਿਸੇ (ਕੌਮ) ਨੂੰ ਅਜ਼ਾਬ ਨਹੀਂ ਦਿੰਦੇ ਜਦੋਂ ਤਕ ਕੋਈ ਰਸੂਲ ਨਾ ਭੇਜ ਦਈਏ।"},{"id":16,"translation":"ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।"},{"id":17,"translation":"ਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।"},{"id":18,"translation":"ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ ਅਸੀਂ ਇਸੇ ਸੰਸਾਰ ਵਿਚ ਜਿਸ ਦੇ ਲਈ ਚਾਹੁੰਦੇ ਹਾਂ ਅਤੇ ਜਿੱਨਾ ਚਾਹੁੰਦੇ ਹਾਂ ਛੇਤੀ ਹੀ ਬਖ਼ਸ਼ ਦਿੰਦੇ ਹਾਂ, ਫੇਰ ਉਸ ਲਈ ਨਰਕ ਵਿਚ ਜਾਣਾ ਲਾਜ਼ਮੀ ਹੋ ਜਾਂਦਾ ਹੈ ਉਹ ਇਸ ਵਿਚ ਰੁਸਵਾਈ ਨਾਲ ਧੱਕੇ ਖਾਂਦਾ ਹੋਇਆ ਦਾਖ਼ਲ ਹੋਵੇਗਾ।"},{"id":19,"translation":"ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।"},{"id":20,"translation":"(ਹੇ ਨਬੀ! ਸੰਸਾਰ ਵਿਚ) ਅਸੀਂ ਹਰੇਕ ਨੂੰ ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜ਼ਦੇ ਹਾਂ, ਉਹਨਾਂ (ਇਨਕਾਰੀਆਂ) ਨੂੰ ਵੀ (ਨਿਵਾਜ਼ਦੇ ਹਾਂ) ਅਤੇ ਉਹਨਾਂ (ਈਮਾਨ ਵਾਲਿਆਂ) ਨੂੰ ਵੀ। ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨੂੰ ਕੋਈ ਰੋਕ ਨਹੀਂ ਸਕਦਾ।"},{"id":21,"translation":"ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।"},{"id":22,"translation":"(ਹੇ ਨਬੀ!) ਤੁਸੀਂ ਅੱਲਾਹ ਦੇ ਨਾਲ ਕੋਈ ਹੋਰ ਇਸ਼ਟ ਨਾ ਬਣਾਓ ਨਹੀਂ ਤਾਂ ਤੁਸੀਂ ਵੀ ਭੰਢੇ ਹੋਏ ਤੇ ਬੇਆਸਰਾ ਹੋਕੇ ਬੈਠੇ ਰਹਿ ਜਾਓਗੇ।"},{"id":23,"translation":"ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ।"},{"id":24,"translation":"ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।"},{"id":25,"translation":"ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।"},{"id":26,"translation":"ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ [3] ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। [4]","footnotes":"[3] ਇਸ ਵਿਚ ਸੋਹਣੇ ਵਰਤਾਵੇ ਦੀ ਸਿੱਖਿਆ ਦਿੱਤੀ ਗਈ ਹੈ। (ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 83/2) \n[4] ਭਾਵ ਖ਼ਰਚ ਕਰਦੇ ਹੋਏ ਵਿਚਕਾਰ ਵਾਲੀ ਰਾਹ ਨੂੰ ਹੀ ਅਪਣਾਉਣਾ ਚਾਹੀਦਾ ਹੈ ਭਾਵ ਨਾ ਹੀ ਫਾਲਤੂ ਖ਼ਰਚ ਕਰਨਾ ਚਾਹੀਦਾ ਹੈ ਅਤੇ ਨਾ ਹੀ ਕੰਜੂਸੀ ਕਰਨੀ ਚਾਹੀਦੀ ਹੈ ਅਤੇ ਨਾ ਹੀ ਅੱਲਾਹ ਅਤੇ ਰਸੂਲ ਦੀ ਵਿਰੋਧਤਾ ਵਿਚ ਖ਼ਰਚ ਕਰਨਾ ਚਾਹੀਦਾ ਹੈ।"},{"id":27,"translation":"ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।"},{"id":28,"translation":"ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।"},{"id":29,"translation":"ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।"},{"id":30,"translation":"ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।"},{"id":31,"translation":"ਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।"},{"id":32,"translation":"(ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ ਬਹੁਤ ਹੀ ਵੱਡੀ ਅਸ਼ਲੀਲਤਾ ਹੈ ਅਤੇ ਭੈੜੀ ਰਾਹ ਹੈ।"},{"id":33,"translation":"ਤੁਸੀਂ ਉਸ ਜਾਨ ਨੂੰ, ਛੁੱਟ ਹੱਕ ਤੋਂ, ਕਤਲ ਨਾ ਕਰੋ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਜਿਹੜਾ ਵਿਅਕਤੀ ਨਿਰਦੋਸ਼ ਮਾਰਿਆ ਜਾਵੇਗਾ ਅਸੀਂ ਉਸ ਦੇ ਵਾਰਸਾਂ ਨੂੰ (ਬਦਲਾ ਲੈਣ ਦਾ) ਹੱਕ ਦਿੱਤਾ ਹੈ। ਸੋ ਉਹ ਕਤਲ ਦਾ ਬਦਲਾ ਲੈਣ ਵਿਚ ਹੱਦੋਂ ਨਾ ਟੱਪੇ। ਹਾਂ! (ਬਦਲਾ ਲੈਣ ਵਿਚ) ਉਸ ਦੀ ਮਦਦ ਕੀਤੀ ਗਈ ਹੈ।"},{"id":34,"translation":"ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।"},{"id":35,"translation":"ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।"},{"id":36,"translation":"ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।"},{"id":37,"translation":"ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।"},{"id":38,"translation":"ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ ਨੂੰ ਸਖ਼ਤ ਨਾ-ਪਸੰਦ ਹਨ।"},{"id":39,"translation":"ਇਹ ਉਹ ਸਿਆਣਪ ਦੀਆਂ ਗੱਲਾਂ ਹਨ, ਜਿਹੜੀਆਂ ਤੁਹਾਡੇ ਰੱਬ ਨੇ ਤੁਹਾਡੇ ਵੱਲ ਵਹੀ ਰਾਹੀਂ ਨਾਜ਼ਿਲ ਕੀਤੀਆਂ ਹਨ। ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਇਸ਼ਟ ਨਾ ਬਣਾਓ ਨਹੀਂ ਤਾਂ ਤੁਹਾਡੀ ਭੰਡੀ ਕਰਕੇ ਤੇ ਹਰੇਕ ਭਲਾਈ ਤੋਂ ਵਾਂਝਾ ਕਰਕੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ।"},{"id":40,"translation":"ਕੀ ਤੁਹਾਡੇ ਰੱਬ ਨੇ ਤੁਹਾਨੂੰ ਪੁੱਤਰਾਂ ਲਈ ਚੁਣ ਲਿਆ ਹੈ ਅਤੇ ਆਪਣੇ ਲਈ ਫ਼ਰਿਸ਼ਤਿਆਂ ਵਿੱਚੋਂ ਧੀਆਂ ਬਣਾ ਲਈਆਂ ਹਨ। ਬੇਸ਼ੱਕ ਤੁਸੀਂ ਬਹੁਤ ਹੀ ਭੈੜੀਆਂ ਗੱਲਾਂ ਕਹਿੰਦੇ ਹੋ।"},{"id":41,"translation":"ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।"},{"id":42,"translation":"(ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।"},{"id":43,"translation":"ਜੋ ਉਹ ਮੁਸ਼ਰਿਕ ਆਖਦੇ ਹਨ ਅੱਲਾਹ ਉਹਨਾਂ (ਸਾਰੀਆਂ ਗੱਲਾਂ ਤੋਂ) ਪਾਕ ਹੈ, ਸਗੋਂ ਉਹਨਾਂ ਤੋਂ ਬਹੁਤ ਉੱਚਾ ਹੈ।"},{"id":44,"translation":"ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।"},{"id":45,"translation":"(ਹੇ ਮੁਹੰਮਦ!) ਜਦੋਂ ਤੁਸੀਂ .ਕੁਰਆਨ ਪੜ੍ਹਦੇ ਹੋ ਤਾਂ ਅਸੀਂ ਤੁਹਾਡੇ ਅਤੇ ਉਹਨਾਂ ਵਿਚਕਾਰ ਜਿਹੜੇ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ, ਇਕ ਬਰੀਕ ਜਿਹਾ ਪੜਦਾ ਤਾਨ ਦਿੰਦੇ ਹਨ।[5]","footnotes":"[5] ਸਈਦ ਬਿਨ ਜਬੀਰ ਰ:ਅ: ਦਾ ਕਹਿਣਾ ਹੈ ਕਿ ਜਦੋਂ ਸੂਰਤ ਲਹਬ ਉੱਤਰੀ ਤਾਂ ਅਬੂ-ਲਹਬ ਦੀ ਪਤਨੀ ਨਬੀ (ਸ:) ਕੋਲ ਆਈ ਜਦੋਂ ਕਿ ਉੱਥੇ ਅਬੂ-ਬਕਰ (ਰ:ਅ:) ਵੀ ਬੈਠੇ ਹੋਏ ਸੀ ਅਬੂ-ਬਕਰ ਨੇ ਆਪ (ਸ:) ਨੂੰ ਕਿਹਾ ਕਿ (ਹੇ ਨਬੀ!) ਤੁਸੀਂ ਪਰਾਂ ਹੋ ਜਾਓ ਉਹ ਅਬੁ ਲਹਬ ਦੀ ਪਤਨੀ ਕੀਤੇ ਤੁਹਾਡੇ ਨਾਲ ਕੋਈ ਅਜਿਹੀ ਗੱਲ ਨਾ ਕਰੇ ਜਿਸ ਤੋਂ ਤੁਹਾਨੂੰ ਤਕਲੀਫ਼ ਹੋਵੇ ਉਹ ਭੈੜੀ ਜ਼ੁਬਾਨ ਵਾਲੀ ਜ਼ਨਾਨੀ ਹੈ। ਨਬੀ (ਸ:) ਨੇ ਫ਼ਰਮਾਇਆ ਮੇਰੇ ਅਤੇ ਉਸ ਦੇ ਵਿਚਾਲੇ ਪੜਦਾ ਪਾ ਦਿੱਤਾ ਜਾਵੇਗਾ ਜਦ ਉਹ ਆਪ (ਸ:) ਨੂੰ ਵੇਖ ਨਾ ਸਕੀ ਉਸ ਨੇ ਅਬੂ-ਬਕਰ ਨੂੰ ਆਖਿਆ ਕਿ ਤੁਹਾਡੇ ਸਾਥੀ ਨੇ ਸਾਡੀ ਬੇਜ਼ਤੀ ਕੀਤੀ ਹੈ ਅਬੂ-ਬਕਰ ਨੇ ਆਖਿਆ ਕਿ ਅੱਲਾਹ ਦੀ ਸੁੰਹ ਉਹ ਸ਼ੇਅਰ ਨਹੀਂ ਕਹਿੰਦਾ ਉਸ ਨੇ ਪੁੱਛਿਆ ਕਿ ਤੂੰ ਇਸ ਦੀ ਪੁਸ਼ਟੀ ਕਰਦਾ ਹੈ ? ਫੇਰ ਉਹ ਉਥਿਓਂ ਚੱਲੀ ਗਈ। ਅਬੂ-ਬਕਰ ਨੇ ਅਰਜ਼ ਕੀਤਾ ਹੇ ਅੱਲਾਹ ਦੇ ਰਸੂਲ! ਕੀ ਉਸ ਨੇ ਤੁਹਾਨੂੰ ਨਹੀਂ ਵੇਖਿਆ? ਨਬੀ (ਸ:) ਨੇ ਫ਼ਰਮਾਇਆ, ਨਹੀਂ। ਉਹ ਦੇ ਜਾਣ ਤਕ ਇਕ ਫ਼ਰਿਸ਼ਤਾ ਮੇਰੇ ਤੇ ਉਸ ਦੇ ਵਿਚਾਲੇ ਖੜ੍ਹਾ ਸੀ ਅਤੇ ਉਸ ਨੇ ਮੈਨੂੰ ਆਪਣੀ ਓਟ ਵਿਚ ਲਿਆ ਹੋਇਆ ਸੀ। (ਤਫ਼ਸੀਰ ਕੁਰਤਬੀ 269/10 ਮੁਸਨਦ ਅਬੂ-ਯਾਅਲੀ 54/1)"},{"id":46,"translation":"ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ [6] ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।","footnotes":"[6] ਇਸ ਤੋਂ ਭਾਵ ਮਿਅਰਾਜ ਦੀ ਘਟਨਾ ਹੈ ਜਿਸ ਦੀ ਵਿਸਥਾਰ ਨਾਲ ਚਰਚਾ ਸੂਰਤ ਨਜਮ ਦੇ ਆਰੰਭ ਵਿਚ ਆਵੇਗੀ।"},{"id":47,"translation":"ਹੇ ਨਬੀ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਉਹ (ਕਾਫ਼ਿਰ) .ਕੁਰਆਨ ਕਿਉਂ ਸੁਣਦੇ ਹਨ। ਅਸੀਂ ਇਹ ਵੀ ਜਾਣਦੇ ਹਾਂ ਜਦੋਂ ਉਹ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ ਅਤੇ ਜਦੋਂ ਉਹ (ਤੁਹਾਡੇ ਵਿਰੋਧ) ਕਾਨਾਫੂਸੀਆਂ ਕਰਦੇ ਹਨ ਅਤੇ ਜਦੋਂ ਉਹ ਜ਼ਾਲਮ (ਲੋਕਾਂ) ਨੂੰ ਆਖਦੇ ਹਨ ਕਿ ਤੁਸੀਂ ਇਸ ਵਿਅਕਤੀ ਦੇ ਪਿੱਛੇ ਨਾ ਲੱਗੋ, ਉਸ ਉੱਤੇ ਤਾਂ ਜਾਦੂ ਕੀਤਾ ਹੋਇਆ ਹੈ"},{"id":48,"translation":"(ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।"},{"id":49,"translation":"ਉਹ ਕਹਿੰਦੇ ਹਨ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਨਵੇਂ ਸਿਰਿਓਂ ਪੈਦਾ ਕਰਕੇ ਫੇਰ ਖੜੇ ਕੀਤੇ ਜਾਵਾਂਗੇ ?"},{"id":50,"translation":"(ਹੇ ਨਬੀ!) ਤੁਸੀਂ ਆਖੋ ਕਿ ਭਾਵੇਂ ਤੁਸੀਂ ਪੱਥਰ ਬਣ ਜਾਓ ਜਾ ਲੋਹਾ (ਮੁੜ ਪੈਦਾ ਕੀਤੇ) ਜਾਵੋਗੇ।"},{"id":51,"translation":"ਜਾਂ ਹੋਰ ਕੋਈ ਅਜਿਹੀ ਚੀਜ਼ ਜਿਹੜੀ ਤੁਹਾਡੀ ਸੋਚ ਅਨੁਸਾਰ ਬਹੁਤ ਹੀ ਕਰੜੀ ਹੋਵੇ (ਤਾਂ ਵੀ ਮੁੜ ਪੈਦਾ ਕੀਤੇ ਜਾਓਗੇ)। ਜੇ ਉਹ ਪੁੱਛਣ ਕਿ ਉਹ ਕੌਣ ਹੈ ਜਿਹੜਾ ਸਾਨੂੰ ਮੁੜ ਸੁਰਜੀਤ ਕਰੇਗਾ ਤਾਂ ਜਵਾਬ ਦਿਓ ਕਿ ਉਹੀਓ ਅੱਲਾਹ (ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ। ਫੇਰ ਉਹ ਸਿਰ ਹਿਲਾ ਹਿਲਾ ਕੇ ਪੁੱਛਣਗੇ ਕਿ ਇਹ ਕਦੋਂ ਹੋਵੇਗਾ ? ਤੁਸੀਂ (ਹੇ ਨਬੀ!) ਆਖ ਦਿਓ ਕਿ ਅਚਰਜ ਨਹੀਂ ਕਿ ਉਹ ਵੇਲਾ ਨੇੜੇ ਹੀ ਆ ਲੱਗਿਆ ਹੋਵੇ।"},{"id":52,"translation":"ਜਿਸ ਦਿਹਾੜੇ ਉਹ (ਅੱਲਾਹ) ਤੁਹਾਨੂੰ ਸੱਦੇਗਾ ਤਾਂ ਤੁਸੀਂ ਉਸਦੀਆਂ ਤਾਰੀਫ਼ਾਂ ਕਰਦੇ ਹੋਏ (ਕਬਰਾਂ ’ਚੋਂ) ਨਿੱਕਲ ਤੁਰੋਂਗੇ ਅਤੇ ਤੁਸੀਂ ਇਹੋ ਸਮਝੋਗੇ ਕਿ ਤੁਹਾਡਾ (ਕਬਰਾਂ ਵਿਚ) ਠਹਿਰਨਾ ਬਹੁਤ ਹੀ ਥੋੜ੍ਹੇ ਸਮੇਂ ਲਈ ਸੀ।"},{"id":53,"translation":"(ਹੇ ਨਬੀ!) ਮੇਰੇ ਬੰਦਿਆਂ ਨੂੰ ਆਖ ਦਿਓ ਕਿ ਉਹ ਸੋਹਣੀਆਂ ਗੱਲਾਂ ਹੀ ਮੂੰਹੋਂ ਆਖਿਆ ਕਰਨ। ਬੇਸ਼ੱਕ ਸ਼ੈਤਾਨ ਉਹਨਾਂ ਵਿਚਾਲੇ ਫ਼ਸਾਦ ਕਰਵਾਉਂਦਾ ਹੈ, ਅਸਲ ਵਿਚ ਸ਼ੈਤਾਨ ਮਨੁੱਖ ਦਾ ਖੁੱਲ੍ਹਾ ਵੈਰੀ ਹੈ।"},{"id":54,"translation":"ਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।"},{"id":55,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।"},{"id":56,"translation":"(ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।"},{"id":57,"translation":"ਜਿਨ੍ਹਾਂ (ਇਸ਼ਟਾਂ) ਨੂੰ ਇਹ ਪੁਕਾਰਦੇ ਹਨ ਉਹ ਤਾਂ ਆਪ ਹੀ ਆਪਣੇ ਰੱਬ ਤਕ ਪਹੁੰਚ ਪ੍ਰਾਪਤ ਕਰਨ ਲਈ ਸਾਧਨ ਭਾਲ ਰਹੇ ਹਨ ਕਿ ਇਹਨਾਂ ਵਿੱਚੋਂ ਕੌਣ ਰੱਬ ਦੇ ਵਧੇਰੇ ਨੇੜੇ ਹੋ ਸਕਦਾ ਹੈ। ਉਹ ਉਸ ਦੀ ਮਿਹਰਾਂ ਦੀ ਆਸ ਰੱਖਦੇ ਹਨ ਅਤੇ ਉਸ ਦੇ ਅਜ਼ਾਬ ਤੋਂ ਡਰਦੇ ਹਨ। ਹੇ ਨਬੀ ਤੁਹਾਡੇ ਰੱਬ ਦਾ ਅਜ਼ਾਬ ਡਰਨ ਯੋਗ ਹੀ ਹੈ।"},{"id":58,"translation":"ਕੋਈ ਵੀ ਬਸਤੀ ਅਜਿਹੀ ਨਹੀਂ ਜਿਸ ਨੂੰ ਅਸੀਂ ਕਿਆਮਤ ਤੋਂ ਪਹਿਲਾਂ ਹਲਾਕ ਨਾ ਕਰ ਦਈਏ ਜਾਂ ਉਸ ਨੂੰ ਕਰੜਾ ਅਜ਼ਾਬ (ਦੰਡ) ਨਾ ਦਈਏ। ਇਹੋ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ।"},{"id":59,"translation":"ਅਸਾਂ ਨੂੰ ਨਿਸ਼ਾਨੀਆਂ ਭੇਜਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਪਹਿਲੇ ਲੋਕਾਂ ਨੇ ਉਨ੍ਹਾਂ (ਅੱਲਾਹ ਦੀਆਂ) ਨਿਸ਼ਾਨੀਆਂ ਨੂੰ ਝੁਠਲਾਇਆ ਸੀ। ਨਿਸ਼ਾਨੀ ਵਜੋਂ ਅਸੀਂ ਸਮੂਦ ਦੀ ਕੌਮ ਨੂੰ (ਨਸੀਹਤ ਪ੍ਰਾਪਤ ਕਰਨ ਲਈ) ਇਕ ਊਠਣੀ ਦਿੱਤੀ। ਪਰ ਉਹਨਾਂ ਨੇ ਉਸ (ਊਠਣੀ) ’ਤੇ ਜ਼ੁਲਮ ਕੀਤਾ (ਭਾਵ ਮਾਰ ਸੁੱਟਿਆ) ਅਸੀਂ ਤਾਂ ਕੇਵਲ ਡਰਾਉਣ ਲਈ ਹੀ ਨਿਸ਼ਾਨੀਆਂ ਭੇਜਦੇ ਹਾਂ।"},{"id":60,"translation":"(ਹੇ ਨਬੀ!) ਰਤਾ ਯਾਦ ਕਰੋ ਜਦੋਂ ਅਸੀਂ ਤੁਹਾਨੂੰ ਕਿਹਾ ਸੀ ਕਿ ਤੁਹਾਡੇ ਰੱਬ ਨੇ ਸਾਰੇ ਹੀ ਲੋਕਾਂ ਨੂੰ ਘੇਰ ਰੱਖਿਆ ਹੈ। ਅਸੀਂ ਤੁਹਾਨੂੰ (ਮਿਅਰਾਜ ਸਮੇਂ) ਜੋ ਕੁਝ ਵਿਖਾਇਆ ਸੀ ਉਸ ਨੂੰ ਲੋਕਾਂ ਲਈ ਇਕ ਅਜ਼ਮਾਇਸ਼ ਬਣਾ ਕੇ ਰੱਖ ਛੱਡਿਆ ਅਤੇ ਉਸ ਰੁੱਖ (ਜ਼ਕੂੱਮ) ਨੂੰ ਵੀ ਜਿਸ ’ਤੇ .ਕੁਰਆਨ ਵਿਚ ਲਾਅਨਤ ਕੀਤੀ ਗਈ ਹੈ। ਅਸੀਂ ਇਹਨਾਂ ਇਨਕਾਰੀਆਂ ਨੂੰ ਡਰਾ ਰਹੇ ਹਾਂ, ਪਰ ਇਹਨਾਂ ਦੀ ਸਰਕਸ਼ੀ ਵਿਚ ਵਾਧਾ ਹੀ ਹੁੰਦਾ ਜਾ ਰਿਹਾ ਹੈ।"},{"id":61,"translation":"ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ ਸਿਜਦਾ ਕਰੋ ਤਾਂ ਇਬਲੀਸ (ਸ਼ੈਤਾਨ) ਤੋਂ ਛੁੱਟ ਸਾਰਿਆਂ ਨੇ (ਸਿਜਦਾ) ਕੀਤਾ। ਪਰ ਉਸ (ਸ਼ੈਤਾਨ) ਨੇ ਕਿਹਾ, ਕੀ ਮੈਂ ਉਸ (ਆਦਮ) ਨੂੰ ਸਿਜਦਾ ਕਰਾਂ ਜਿਸ ਨੂੰ ਤੂੰ ਮਿੱਟੀ ਤੋਂ ਸਾਜਿਆ ਹੈ?"},{"id":62,"translation":"(ਸ਼ੈਤਾਨ) ਅੱਲਾਹ ਹੈ ਕਹਿਣ ਲੱਗਾ, ਵੇਖ! ਉਸ ਨੂੰ ਜਿਸ ਨੂੰ ਤੂੰ ਮੇਰੇ ਉੱਤੇ ਇੱਜ਼ਤ ਦਿੱਤੀ ਹੈ, ਜੇ ਤੂੰ ਕਿਆਮਤ ਦਿਹਾੜੇ ਤੀਕ ਮੈਨੂੰ ਢਿੱਲ੍ਹ ਦੇਵੇਂ ਤਾਂ ਥੋੜ੍ਹੇ ਜਿਹੇ ਲੋਕਾਂ ਤੋਂ ਛੁੱਟ ਮੈਂ ਇਸ ਦੀ ਪੂਰੀ ਨਸਲ ਦੀਆਂ ਜੜ੍ਹਾਂ ਪੁੱਟ ਸੁੱਟਾਂਗਾ।"},{"id":63,"translation":"ਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।"},{"id":64,"translation":"ਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।"},{"id":65,"translation":"ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।"},{"id":66,"translation":"ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।"},{"id":67,"translation":"ਜਦੋਂ ਸਮੁੰਦਰ ਵਿਚ ਤੁਹਾਨੂੰ ਕੋਈ ਭੀੜ ਆ ਪੈਂਦੀ ਹੈ ਤਾਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਤੁਸੀਂ (ਮਦਦ ਲਈ) ਪੁਕਾਰਿਆ ਕਰਦੇ ਹੋ ਉਹਨਾਂ ਸਾਰਿਆਂ ਨੂੰ ਭੁੱਲ ਜਾਂਦੇ ਹੋ।[7] ਜਦੋਂ ਉਹ ਤੁਹਾਨੂੰ ਖ਼ੁਸ਼ਕੀ (ਭਾਵ ਧਰਤੀ) ਵੱਲ ਬਚਾ ਲਿਆਉਂਦਾ ਹੈ ਫੇਰ ਤੁਸੀਂ ਉਸ ਤੋਂ ਮੂੰਹ ਮੋੜ ਲੈਂਦੇ ਹੋ। ਮਨੁੱਖ ਬੜਾ ਹੀ ਨਾ-ਸ਼ੁਕਰਾ।","footnotes":"[7] ਮੱਕੇ ਦੀ ਜਿਤ ਹੋਣ ’ਤੇ ਅਕਰਮਾਂ ਬਿਨ ਅਬੀ ਜਹਿਲ ਰਸੂਲ (ਸ:) ਤੋਂ ਡਰ ਕੇ ਭੱਜ ਗਿਆ ਅਤੇ ਹਬਸ਼ਾ ਜਾਣ ਵਾਲੀ ਬੇੜੀ ਵਿਚ ਸਵਾਰ ਹੋ ਗਿਆ ਉਦੋਂ ਹੀ ਬੇੜੀ ਤੂਫ਼ਾਨ ਵਿਚ ਫਸ ਗਈ ਬੇੜੀ ਦੇ ਸਵਾਰ ਲੋਕੀ ਇਕ ਦੂਜੇ ਨੂੰ ਆਖਣ ਲੱਗੇ ਕਿ ਅੱਲਾਹ ਤੋਂ ਛੁੱਟ ਤੁਹਾਨੂੰ ਕੌਣ ਬਚਾ ਸਕਦਾ ਹੈ? ਸੋ ਤੁਸੀਂ ਸਾਰੇ ਮਨੋਂ ਅਰਦਾਸ ਕਰੋ ਅਕਰਮਾਂ ਨੇ ਆਪਣੇ ਮਨ ਵਿਚ ਕਿਹਾ ਕਿ ਅੱਲਾਹ ਦੀ ਸੁੰਹ ਜੇ ਸਮੁੰਦਰ ਵਿਚ ਅੱਲਾਹ ਤੋਂ ਛੁੱਟ ਹੋਰ ਕੋਈ ਲਾਭ ਨਹੀਂ ਪਹੁੰਚਾ ਸਕਦਾ ਤਾਂ ਫੇਰ ਧਰਤੀ ’ਤੇ ਵੀ ਉਸ ਤੋਂ ਛੁੱਟ ਕੋਈ ਲਾਭ ਨਹੀਂ ਦੇ ਸਕਦਾ। ਹੇ ਅੱਲਾਹ! ਮੈਂ ਤੇਰੇ ਹਜ਼ੂਰ ਇਹ ਪ੍ਰਣ ਕਰਦਾ ਹਾਂ ਕਿ ਜੇ ਤੇਨੈ ਮੈਨੂੰ ਬਚਾ ਲਿਆ ਤਾਂ ਮੈਂ ਸਿੱਧਾ ਅੱਲਾਹ ਦੇ ਰਸੂਲ ਕੋਲ ਜਾਵਾਂਗਾ ਅਤੇ ਉਹਨਾਂ ਦੇ ਹੱਥ ਵਿਚ ਆਪਣਾ ਹੱਥ ਦੇ ਦੇਵਾਂਗਾ ਅਤੇ ਉਹ ਲਾਜ਼ਮਨ ਮੇਰੇ ਨਾਲ ਮਿਹਰਬਾਨੀ ਤੇ ਮੁਹੱਬਤ ਵਾਲਾ ਵਰਤਾਓ ਕਰਨਗੇ ਜਦੋਂ ਉਹ ਬਚ ਕੇ ਸਮੁੰਦਰ ਤੋਂ ਬਾਹਰ ਆਇਆ ਤਾਂ ਅਕਰਮਾਂ ਸਿੱਧਾ ਨਬੀ (ਸ:) ਕੋਲ ਆਇਆ ਅਤੇ ਆਪਣੀ ਘਟਨਾ ਸੁਣਾਈ ਅਤੇ ਇਸਲਾਮ ਧਰਮ ਨੂੰ ਸਵੀਕਾਰ ਕਰਕੇ ਇਕ ਪੱਕਾ ਸੱਚਾ ਮੁਸਲਮਾਨ ਬਣ ਗਿਆ। (ਤਫ਼ਸੀਰ ਇਬਨੇ ਕਸੀਰ, ਸੂਰਤ ਬਨੀ-ਇਸਰਾਈਲ 67/17)"},{"id":68,"translation":"ਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।"},{"id":69,"translation":"ਕੀ ਤੁਹਾਨੂੰ ਇਸ ਦੀ ਕੋਈ ਵੀ ਚਿੰਤਾ ਨਹੀਂ ਕਿ ਉਹ (ਅੱਲਾਹ) ਤੁਹਾਨੂੰ ਫੇਰ ਸਮੁੰਦਰ ਦੇ ਸਫ਼ਰ ’ਤੇ ਲੈ ਜਾਵੇ ਅਤੇ ਤੁਹਾਡੇ ’ਤੇ ਤੇਜ਼ ਹਵਾਵਾਂ ਦੇ ਝੱਖੜ ਭੇਜ ਦੇਵੇ ਅਤੇ ਤੁਹਾਡੀ ਨਾ-ਸ਼ੁਕਰੀ ਕਾਰਨ ਤੁਹਾਨੂੰ ਡੋਬ ਦੇਵੇ। ਫੇਰ ਤੁਸੀਂ ਅਜਿਹਾ ਕੋਈ ਵੀ ਨਾ ਪਾਓਗੇ ਜਿਹੜਾ ਸਾਥੋਂ ਪੁੱਛ-ਗਿੱਛ ਕਰ ਸਕੇ।"},{"id":70,"translation":"ਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।"},{"id":71,"translation":"ਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।"},{"id":72,"translation":"ਅਤੇ ਜਿਹੜਾ ਕੋਈ ਸੰਸਾਰ ਵਿਚ ਅੰਨ੍ਹਾ ਬਣ ਕੇ ਰਿਹਾ ਉਹ ਆਖ਼ਿਰਤ ਵਿਚ ਵੀ ਅੰਨ੍ਹਾ ਅਤੇ ਰਾਹੋਂ ਭਟਕਿਆ ਹੋਇਆ ਹੋਵੇਗਾ।"},{"id":73,"translation":"(ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।"},{"id":74,"translation":"(ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।"},{"id":75,"translation":"(ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।"},{"id":76,"translation":"ਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।"},{"id":77,"translation":"ਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ।"},{"id":78,"translation":"ਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।[8]","footnotes":"[8] ਇਸ ਦਾ ਅਰਥ ਹਦੀਸ ਵਿਚ ਬਿਆਨ ਕੀਤਾ ਗਿਆ ਹੈ ਕਿ ਉਸ ਸਮੇਂ ਰਾਤ ਤੇ ਦਿਨ ਦੇ ਫ਼ਰਿਸ਼ਤੇ ਹਾਜ਼ਰ ਹੁੰਦੇ ਹਨ ਅਤੇ ਇਕੱਠੇ ਹੁੰਦੇ ਹਨ। ਸੋ ਅੱਲਾਹ ਦੇ ਰਸੂਲ ਦਾ ਫ਼ਰਮਾਨ ਹੈ ਕਿ ਜਮਾਅਤ ਨਾਲ ਨਮਾਜ਼ ਪੜ੍ਹਣ ਦਾ ਸਵਾਬ ਇਕੱਲੇ ਵਿਅਕਤੀ ਦੀ ਨਮਾਜ਼ ਤੋਂ ਪੱਚੀ ਗੁਣਾ ਵੱਧ ਹੈ ਰਾਤ ਤੇ ਦਿਨ ਦੇ ਫ਼ਰਿਸ਼ਤੇ ਫ਼ਜਰ ਵੇਲੇ ਇਕੱਠੇ ਹੁੰਦੇ ਹਨ। (ਸਹੀ ਬੁਖ਼ਾਰੀ, ਹਦੀਸ: 648)"},{"id":79,"translation":"(ਹੇ ਨਬੀ!) ਰਾਤ ਦੇ ਕੁੱਝ ਹਿੱਸੇ ਵਿਚ ਵੀ ਤੁਸੀਂ ਇਸ .ਕੁਰਆਨ ਨੂੰ ਤਹੱਜਦ ਦੀ ਨਮਾਜ਼ ਵਿਚ ਪੜ੍ਹੋ। ਇਹ (ਤਹੱਜਦ) ਵਿਸ਼ੇਸ਼ਕਰ ਤੁਹਾਡੇ ਲਈ ਹੈ। ਆਸ ਹੈ ਕਿ ਤੁਹਾਡਾ ਰੱਬ ਤੁਹਾਨੂੰ ਮੁਕਾਮੇ ਮਹਿਮੂਦ [9] ’ਤੇ ਲਿਆ ਖੜਾ ਕਰੇਗਾ।","footnotes":"[9] ਮਕਾਮੇ-ਮਹਮੂਦ ਕਿਆਮਤ ਦਿਹਾੜੇ ਨਬੀ (ਸ:) ਨੂੰ ਬਖ਼ਸ਼ਿਆ ਜਾਵੇਗਾ ਜਿਸ ’ਤੇ ਬਰਾਜਮਾਨ ਹੋ ਕੇ ਆਪ (ਸ:) ਸ਼ਫ਼ਾਅਤ (ਸਿਫ਼ਾਰਸ਼) ਕਰਨਗੇ ਜਿਵੇਂ ਕਿ ਹਦੀਸ ਵਿਚ ਹੈ। ਇਬਨੇ-ਉਮਰ ਦਾ ਕਹਿਣਾ ਹੈ ਕਿ ਕਿਆਮਤ ਵਾਲੇ ਦਿਨ ਲੋਕੀ ਆਪਣੇ ਗੋਡਿਆਂ ਦੇ ਭਾਰ ਪਏ ਹੋਣਗੇ ਅਤੇ ਹਰੇਕ ਉੱਮਤ ਆਪਣੇ ਨਬੀ ਦੇ ਪਿੱਛੇ ਤੁਰੀ ਆਓਗੀ ਅਤੇ ਲੋਕੀ ਆਖਣਗੇ ਹੇ ਫਲਾਨੇ! ਅੱਲਾਹ ਤੋਂ ਸਾਡੀ ਸ਼ਿਫ਼ਾਅਤ (ਸਿਫ਼ਾਰਸ਼) ਕਰ ਦਿਓ। ਇੱਥੋਂ ਤਕ ਕਿ ਸਿਫ਼ਾਰਸ਼ ਕਰਨ ਦਾ ਅਧਿਕਾਰ ਨਬੀ (ਸ:) ਨੂੰ ਦੇ ਦਿੱਤਾ ਜਾਵੇਗਾ ਅਤੇ ਉਹ ਉਹੀਓ ਦਿਹਾੜਾ ਹੋਵੇਗਾ ਜਦੋਂ ਅੱਲਾਹ ਨਬੀ (ਸ:) ਨੂੰ ਮਕਾਮੇ-ਮਹਮੂਦ ’ਤੇ ਬਰਾਜਮਾਨ ਕਰੇਗਾ। (ਸਹੀ ਬੁਖ਼ਾਰੀ, ਹਦੀਸ: 4718) ● ਦੂਜੀ ਹਦੀਸ ਵਿਚ ਨਬੀ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਅਜ਼ਾਨ ਸੁਣਨ ਤੋਂ ਬਾਅਦ ਦੁਆ ਪੜ੍ਹੁਗਾ ਉਸ ਨੂੰ ਕਿਆਮਤ ਵਾਲੇ ਦਿਨ ਮੇਰੇ ਸਿਫ਼ਾਰਸ਼ ਨਸੀਬ ਹੋਵੇਗੀ ਦੁਆ ਹੈ: “ਹੇ ਅੱਲਾਹ! ਇਸ ਪੂਰਨ ਦਾਅਵਤ ਅਤੇ ਇਸ ਨਮਾਜ਼ ਦੇ ਮਾਲਿਕ ਜਿਹੜੇ ਹੁਣੇ ਕਾਇਮ ਹੋਣ ਵਾਲੀ ਹੈ ਮੁਹੰਮਦ (ਸ:) ਨੂੰ ਵਸੀਲਾ ਅਤੇ ਫ਼ਜ਼ੀਲਤ ਬਖ਼ਸ਼ ਦੇ ਅਤੇ ਇਹਨਾਂ ਨੂੰ ਮੁਕਾਮੇ ਮਹਮੂਦ ’ਤੇ ਬਰਾਜਮਾਨ ਕਰ ਜਿਸ ਦਾ ਤੂੰ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।” (ਸਹੀ ਬੁਖ਼ਾਰੀ, ਹਦੀਸ: 4719) ● ਸਵਰਗ ਵਿਚ ਵਸੀਲਾ ਨਾਂ ਦੀ ਸਭ ਤੋਂ ਉੱਚੀ ਥਾਂ ਹੈ ਜਿਹੜੀ ਨਬੀ (ਸ:) ਨੂੰ ਵਿਸ਼ੇਸ਼ ਕਰ ਬਖ਼ਸ਼ੀ ਜਾਵੇਗੀ। ਅਲਫ਼ਜ਼ੀਲਤ ਆਦਰਮਾਨ ਦਾ ਇਕ ਵਿਸ਼ੇਸ਼ ਦਰਜਾ ਹੈ ਜਿਹੜਾ ਨਬੀ (ਸ:) ਨੂੰ ਸਾਰੀ ਮਖ਼ਲੂਕ ਲਈ ਬਖ਼ਸ਼ਿਆ ਜਾਵੇਗਾ।"},{"id":80,"translation":"(ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।"},{"id":81,"translation":"(ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।"},{"id":82,"translation":"ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।"},{"id":83,"translation":"ਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।"},{"id":84,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।"},{"id":85,"translation":"(ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।"},{"id":86,"translation":"(ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।"},{"id":87,"translation":"ਛੁੱਟ ਤੁਹਾਡੇ ਰੱਬ ਦੀਆਂ ਮਿਹਰਾਂ ਤੋਂ (ਕੋਈ ਸਹਾਈ ਨਹੀਂ) ਨਿਰਸੰਦੇਹ, ਤੁਹਾਡੇ ’ਤੇ ਉਸ ਦਾ ਬਹੁਤ ਹੀ ਵੱਡਾ ਫ਼ਜ਼ਲ ਹੈ।"},{"id":88,"translation":"(ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।"},{"id":89,"translation":"ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।"},{"id":90,"translation":"ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।"},{"id":91,"translation":"ਜਾਂ ਤੇਰੇ ਆਪਣੇ ਲਈ ਖਜੂਰਾ ਜਾਂ ਅੰਗੂਰ ਦਾ ਬਾਗ਼ ਹੋਵੇ ਫੇਰ ਤੂੰ ਉਸ ਵਿਚਾਲੇ (ਜਗ੍ਹਾ ਜਗ੍ਹਾ) ਨਹਿਰਾਂ ਵਗਾ ਦੇਵੇਂ।"},{"id":92,"translation":"ਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ।"},{"id":93,"translation":"ਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।"},{"id":94,"translation":"ਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?"},{"id":95,"translation":"(ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।"},{"id":96,"translation":"(ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।"},{"id":97,"translation":"ਅੱਲਾਹ ਜਿਸ ਨੂੰ ਰਾਹ ਪਾਵੇ ਉਹੀਓ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਅਤੇ ਜਿਸ ਨੂੰ ਉਹੀਓ ਕੁਰਾਹੇ ਪਾ ਦੇਵੇ ਤਾਂ ਛੁੱਟ ਉਸ (ਅੱਲਾਹ) ਦੀ ਸਹਾਇਤਾ ਤੋਂ ਉਸ ਨੂੰ ਕੋਈ ਹੋਰ ਸਹਾਇਕ ਨਹੀਂ ਮਿਲ ਸਕਦਾ। ਅਜਿਹੇ (ਕੁਰਾਹੇ ਪਏ) ਲੋਕਾਂ ਨੂੰ ਅਸੀਂ ਕਿਆਮਤ ਦਿਹਾੜੇ ਮੂਧੇ ਮੂੰਹ [10] ਘਸੀਟ ਲਿਆਵਾਂਗੇ, ਅਤੇ ਅੰਨ੍ਹੇ-ਗੁੰਗੇ ਤੇ ਬੋਲੇ ਕਰਕੇ ਕਬਰਾਂ ’ਚੋਂ ਉਠਾਵਾਂਗੇ। ਉਹਨਾਂ ਦਾ ਟਿਕਾਣਾ ਨਰਕ ਹੋਵੇਗਾ। ਜਦੋਂ ਉਹ (ਅੱਗ) ਠੰਡੀ ਹੋਣ ਲੱਗੇਗੀ ਅਸੀਂ ਉਸ (ਅੱਗ) ਨੂੰ ਹੋਰ ਸੁਲ੍ਹਗਾ ਦੇਵਾਂਗੇ।","footnotes":"[10] ਹਜ਼ਰਤ ਅਨਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਪੁੱਛਿਆ ਕਿ ਹੇ ਅੱਲਾਹ ਦੇ ਨਬੀ ਸ:! ਕੀ ਕਿਆਮਤ ਵਾਲੇ ਦਿਨ ਕਾਫ਼ਿਰ ਨੂੰ ਉਸ ਦੇ ਮੂੰਹ ਦੇ ਬਲ ਭਾਵ ਉਲਟਾ ਕਰਕੇ ਚਲਾਇਆ ਜਾਵੇਗਾ? ਨਬੀ (ਸ:) ਨੇ ਫ਼ਰਮਾਇਆ, ਜਿਸ ਹਸਤੀ ਨੇ ਸੰਸਾਰ ਵਿਚ ਇਸ ਨੂੰ ਦੋ ਪੈਰਾਂ ਨਾਲ ਤੋਰਿਆ ਹੈ ਕੀ ਉਹ ਕਿਆਮਤ ਵਾਲੇ ਦਿਨ ਉਸ ਨੂੰ ਮੂੰਹ ਦੇ ਬਲ ਤੋਰਨ ਦੀ ਕੁਦਰਤ ਨਹੀਂ ਰੱਖਦਾ ? ਕਤਾਦਾਹ ਰ:ਅ: ਨੇ ਫ਼ਰਮਾਇਆ “ਸਾਡੇ ਰੱਬ ਦੀ ਇੱਜ਼ਤ ਤੇ ਜਲਾਲ ਦੀ ਸੁੰਹ ਕਿਉਂ ਨਹੀਂ ? (ਸਹੀ ਬੁਖ਼ਾਰੀ, ਹਦੀਸ: 4760)"},{"id":98,"translation":"ਇਹ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ ਅਤੇ ਕਿਹਾ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਅਸੀਂ ਨਵੇਂ ਸਿਰਿਓਂ ਉਠਾਏ ਜਾਵਾਂਗੇ ?"},{"id":99,"translation":"ਕੀ ਉਹਨਾਂ ਨੇ ਇਸ ਗੱਲ ਵੱਲ ਝਾਤ ਨਹੀਂ ਮਾਰੀ ਕਿ ਜਿਸ ਅੱਲਾਹ ਨੇ ਅਕਾਸ਼ ਤੇ ਧਰਤੀ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਜਿਿਹਆਂ ਨੂੰ ਪੈਦਾ ਕਰਨ ਦੀ ਪੂਰੀ ਸਮਰਥਾ ਰੱਖਦਾ ਹੈ ? ਅੱਲਾਹ ਨੇ ਹੀ ਉਹਨਾਂ ਲਈ ਇਕ ਅਜਿਹਾ ਸਮਾਂ ਨਿਯਤ ਕੀਤਾ ਹੈ ਜਿਸ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ, ਪਰ ਜ਼ਾਲਮ ਲੋਕ ਇਨਕਾਰ ਕਰੇ ਬਿਨਾਂ ਰਹਿ ਹੀ ਨਹੀਂ ਸਕਦੇ।"},{"id":100,"translation":"(ਹੇ ਨਬੀ!) ਆਖ ਦਿਓ ਕਿ ਜੇ ਕੀਤੇ ਮੇਰੇ ਰੱਬ ਦੀਆਂ ਮਿਹਰਾਂ ਦੇ ਭੰਡਾਰ ਤੁਹਾਡੇ ਕਬਜ਼ੇ ਵਿਚ ਹੁੰਦੇ ਤਾਂ ਤੁਸੀਂ ਵੀ ਉਸ ਨੂੰ ਖ਼ਰਚ ਹੋ ਜਾਣ ਦੇ ਡਰ ਤੋਂ ਰੋਕੀ ਰੱਖਦੇ। ਵਾਸਤਵ ਵਿਚ ਮਨੁੱਖ ਬਹੁਤ ਹੀ ਤੰਗ ਦਿਲਾ ਹੈ।"},{"id":101,"translation":"ਅਸੀਂ ਮੂਸਾ ਨੂੰ ਨੌ ਸਪਸ਼ਟ ਮੋਅਜਜ਼ੇ (ਰੱਬੀ ਚਮਤਕਾਰ) ਬਖ਼ਸ਼ੇ, ਤੁਸੀਂ ਆਪ ਵੀ (ਹੇ ਨਬੀ!) ਬਨੀ-ਇਸਰਾਈਲ ਤੋਂ ਪੁੱਛ ਲਵੋ ਕਿ ਜਦੋਂ ਉਹ (ਮੂਸਾ) ਉਹਨਾਂ ਕੋਲ ਆਇਆ ਤਾਂ ਫ਼ਿਰਔਨ ਨੇ ਉਸ ਨੂੰ ਕਿਹਾ ਕਿ ਹੇ ਮੂਸਾ! ਮੈਂ ਸਮਝਦਾ ਹਾਂ ਕਿ ਤੂੰ ਜ਼ਰੂਰ ਇਕ ਜਾਦੂ ਦਾ ਮਾਰਿਆ ਆਦਮੀ ਹੈ।"},{"id":102,"translation":"(ਮੂਸਾ) ਨੇ ਕਿਹਾ ਕਿ ਤੂੰ ਭਲੀਭਾਂਤ ਜਾਣ ਚੁਕਿਆ ਹੈ ਕਿ ਇਹ ਸਾਰੀਆਂ ਨਿਸ਼ਾਨੀਆਂ ਅਕਾਸ਼ਾਂ ਤੇ ਧਰਤੀ ਦੇ ਰੱਬ ਨੇ ਹੀ ਵੇਖਣ ਤੇ ਸਮਝਣ ਦੇ ਮੰਤਵ ਲਈ ਨਾਜ਼ਿਲ ਕੀਤੀਆਂ ਹਨ ਅਤੇ ਹੇ ਫ਼ਿਰਔਨ! ਮੈਂ ਤੈਨੂੰ ਇਕ ਸ਼ਾਮਤ ਦਾ ਮਾਰਿਆ ਵਿਅਕਤੀ ਸਮਝਦਾ ਹਾਂ।"},{"id":103,"translation":"ਅੰਤ ਫ਼ਿਰਔਨ ਨੇ ਪੱਕਾ ਵਿਚਾਰ ਬਣਾ ਲਿਆ ਕਿ ਉਹਨਾਂ (ਮੂਸਾ ਤੇ ਬਨੀ-ਇਸਰਾਈਲ) ਨੂੰ ਧਰਤੀਓਂ ਉਖਾੜ ਸੁੱਟੇ। ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੇ ਸਾਥੀਆਂ ਨੂੰ (ਸਮੰਦਰ ਵਿਚ) ਡੋਬ ਦਿੱਤਾ।"},{"id":104,"translation":"(ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।"},{"id":105,"translation":"ਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।[11]","footnotes":"[11] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 80/4"},{"id":106,"translation":"ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।"},{"id":107,"translation":"ਆਖ ਦਿਓ ਕਿ ਤੁਸੀਂ ਇਸ ’ਤੇ ਈਮਾਨ ਲਿਆਓ ਜਾਂ ਨਾ ਲਿਆਓ, ਪਰ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ (ਰੱਬੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਸੀ, ਉਹਨਾਂ ਕੋਲ ਜਦੋਂ ਵੀ ਇਸ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ।"},{"id":108,"translation":"ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।"},{"id":109,"translation":"ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ।"},{"id":110,"translation":"(ਹੇ ਨਬੀ!) ਆਖ ਦਿਓ ਕਿ ਤੁਸੀਂ ਅੱਲਾਹ ਨੂੰ ਅੱਲਾਹ ਕਹਿ ਕੇ ਸੱਦੋ ਜਾਂ ਰਹਿਮਾਨ ਆਖੋ, ਤੁਸੀਂ ਜਿਸ ਨਾਂ ਨਾਲ ਵੀ ਉਸ ਨੂੰ ਸੱਦੋ ਸਾਰੇ ਹੀ ਸੋਹਣੇ ਨਾਂ ਉਸੇ ਲਈ ਹਨ। ਆਪਣੀ ਨਮਾਜ਼ ਨਾ ਤਾਂ ਬਹੁਤੀਂ ਉੱਚੀ ਆਵਾਜ਼ ਨਾਲ ਪੜ੍ਹੋ ਤੇ ਨਾ ਹੀ ਬਹੁਤੀ ਹੌਲੀ ਆਵਾਜ਼ ਨਾਲ ਪੜ੍ਹੋ ਸਗੋਂ ਦੋਹਾਂ ਦੇ ਵਿਚਕਾਰਲੀ ਰਾਹ ਅਪਣਾਓ।"},{"id":111,"translation":"ਅਤੇ ਇਹ ਵੀ ਆਖੋ! ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਸ ਨੇ (ਆਪਣੇ ਲਈ) ਕੋਈ ਔਲਾਦ ਨਹੀਂ ਬਣਾਈ ਅਤੇ ਨਾ ਹੀ ਰਾਜ ਸੱਤਾ ਵਿਚ ਉਸ ਦਾ ਕੋਈ ਸਾਂਝੀ ਹੈ। ਨਾ ਹੀ ਉਹ ਨਿਰਬਲ ਤੇ ਬੇਵਸ ਹੈ ਕਿ ਉਸ ਨੂੰ ਕਿਸੇ ਸਹਾਇਕ ਦੀ ਲੋੜ ਹੈ। ਤੁਸੀਂ ਉਸੇ ਅੱਲਾਹ ਦੀ ਵਡਿਆਈ, ਉਹ ਵੀ ਉੱਚ ਕੋਟੀ ਦੀ ਵਡਿਆਈ, ਬਿਆਨ ਕਰੋ।"}]},{"id":18,"verses":[{"id":1,"translation":"ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ"},{"id":2,"translation":"ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।"},{"id":3,"translation":"ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ।"},{"id":4,"translation":"ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।"},{"id":5,"translation":"(ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।"},{"id":6,"translation":"(ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।"},{"id":7,"translation":"ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।"},{"id":8,"translation":"(ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।"},{"id":9,"translation":"(ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?"},{"id":10,"translation":"ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।"},{"id":11,"translation":"ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।"},{"id":12,"translation":"ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।"},{"id":13,"translation":"(ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।"},{"id":14,"translation":"ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ।"},{"id":15,"translation":"ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ।"},{"id":16,"translation":"(ਉਹਨਾਂ ਨੌਜਵਾਨਾਂ ਵਿੱਚੋਂ ਹੀ ਇਕ ਨੇ ਕਿਹਾ ਕਿ) ਜਦੋਂ ਤੁਸੀਂ ਉਹਨਾਂ ਤੋਂ ਅਤੇ ਅੱਲਾਹ ਤੋਂ ਛੁਟ ਉਨ੍ਹਾਂ ਦੇ ਦੂਜੇ ਇਸ਼ਟਾਂ ਤੋਂ ਲਾਂਭੇ ਹੋ ਚੁੱਕੇ ਹੋ ਤਾਂ ਕਿਸੇ ਗੁਫਾ ਵਿਚ ਜਾ ਬੈਠੋ, ਤੁਹਾਡਾ ਰੱਬ ਤੁਹਾਡੇ ’ਤੇ ਆਪਣੀਆਂ ਮਿਹਰਾਂ ਦੀ ਛਾਂ ਕਰ ਦੇਵੇਗਾ ਅਤੇ ਤੁਹਾਡੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦੇਵੇ ਗਾ।"},{"id":17,"translation":"ਤੁਸੀਂ ਵੇਖਦੇ ਕਿ ਜਦੋਂ ਸੂਰਜ ਚੜ੍ਹਦਾ ਤਾਂ ਉਹਨਾਂ ਦੀ ਗੁਫਾ ਦੇ ਸੱਜੇ ਪਾਸੇ ਝੁਕ ਜਾਂਦਾ ਅਤੇ ਡੁਬਣ ਦੇ ਸਮੇਂ ਉਹਨਾਂ ਦੇ ਖੱਬੇ ਪਾਸਿਓਂ ਬਚ ਕੇ ਨਿਕਲ ਜਾਂਦਾ ਅਤੇ ਉਹ (ਨੌਜਵਾਨ) ਉਸ ਗੁਫਾ ਦੀ ਖੁੱਲ੍ਹੀ ਥਾਂ ਤੇ ਸੁੱਤੇ ਪਏ ਹਨ। ਇਹ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਨਿਸ਼ਾਨੀ ਹੈ। ਅੱਲਾਹ ਜਿਸ ਨੂੰ ਰਾਹ ਵਿਖਾਵੇ ਉਹੀਓ ਸਿੱਧੀ ਰਾਹ ਪੈਂਦਾ ਹੈ। ਜਿਸ ਨੂੰ ਉਹ ਕੁਰਾਹੇ ਪਾ ਦੇਵੇ ਉਸ ਲਈ ਤੁਸੀਂ ਕੋਈ ਹਿਮਾਇਤੀ ਤੇ ਰਾਹ ਦੱਸਣ ਵਾਲਾ ਨਹੀਂ ਲੱਭ ਸਕਦੇ।"},{"id":18,"translation":"ਤੁਸੀਂ ਸਮਝਦੇ ਹੋ ਕਿ ਉਹ ਜਾਗ ਰਹੇ ਹਨ ਜਦ ਕਿ ਉਹ ਤਾਂ ਸੁੱਤੇ ਪਏ ਹਨ। ਅਸੀਂ (ਅੱਲਾਹ) ਆਪ ਹੀ ਉਹਨਾਂ ਨੂੰ ਸੱਜੇ ਖੱਬੇ ਪਾਸੇ ਦੁਆਉਂਦੇ ਹਾਂ ਅਤੇ ਉਹਨਾਂ ਦਾ ਕੁੱਤਾ ਵੀ (ਗੁਫਾ ਦੀ) ਚੌਂਖਟ ’ਤੇ ਆਪਣੇ ਪੈਰ ਫੈਲਾਈਂ ਬੈਠਾ ਹੋਇਆ ਹੈ। ਜੇਕਰ ਤੁਸੀਂ ਝਾਤੀ ਮਾਰ ਕੇ ਉਹਨਾਂ ਨੂੰ ਵੇਖ ਲੈਂਦੇ ਤਾਂ (ਡਰਦੇ ਹੋਏ) ਪਿਛਲੇ ਪੈਰੀਂ ਨੱਸ ਜਾਂਦੇ ਅਤੇ ਉਹਨਾਂ ਨੂੰ ਵੇਖ ਕੇ ਦਹਿਸ਼ਤ ਬੈਠ ਜਾਂਦੀ।"},{"id":19,"translation":"ਇਸੇ ਹਾਲਤ ਵਿਚ ਅਸੀਂ ਉਹਨਾਂ ਨੂੰ ਨੀਂਦ ਤੋਂ ਉਠਾਇਆ ਤਾਂ ਜੋ ਉਹ ਆਪਸ ਵਿਚ ਪੁੱਛ-ਗਿੱਛ ਕਰਨ। ਉਹਨਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਕਿੰਨੀ ਦੇਰ ਇਸ ਹਾਲਤ ਵਿਚ ਸੁੱਤੇ ਰਹੇ? ਉਹਨਾਂ ਨੇ ਉੱਤਰ ਦਿੱਤਾ ਕਿ ਅਸੀਂ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ ਇਸ ਹਾਲਤ ਵਿਚ ਰਹੇ ਹੋਵਾਂਗੇ। ਫੇਰ ਆਖਣ ਲੱਗੇ ਕਿ ਤੁਸੀਂ ਜਿੱਨੀ ਦੇਰ ਇੰਜ ਰਹੇ ਇਸ ਦਾ ਅਸਲ ਗਿਆਨ ਤਾਂ ਤੁਹਾਡੇ ਅੱਲਾਹ ਨੂੰ ਹੀ ਹੈ। ਸੋ ਹੁਣ ਤੁਸੀਂ ਆਪਣੇ ਵਿੱਚੋਂ ਇਕ ਵਿਅਕਤੀ ਨੂੰ ਇਹ ਚਾਂਦੀ (ਦਾ ਸਿੱਕਾ) ਦੇ ਕੇ ਬਸਤੀ ਵਿਚ ਭੇਜੋ। ਉਹ ਚੰਗੀ ਤਰ੍ਹਾਂ ਦੇਖ-ਭਾਲ ਕਰ ਲਵੇ ਕਿ ਸ਼ਹਿਰ ਵਿਚ ਕਿਹੜਾ ਭੋਜਨ ਵਧੇਰੇ ਪਾਕੀਜ਼ਾ ਹੈ, ਉਸੇ ਵਿੱਚੋਂ ਤੁਹਾਡੇ ਲਈ ਵੀ ਭੋਜਨ ਲਿਆਵੇ। ਉਸ ਨੂੰ ਚਾਹੀਦਾ ਹੈ ਕਿ (ਸੁਚੇਤ ਹੋ ਕੇ) ਨਰਮਾਈ ਨਾਲ ਗੱਲ ਕਰੇ, ਤੁਹਾਡੇ ਬਾਰੇ ਉੱਕਾ ਹੀ ਕਿਸੇ ਨੂੰ ਪਤਾ ਨਾ ਲੱਗੇ।"},{"id":20,"translation":"ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ।"},{"id":21,"translation":"ਇਸੇ ਪ੍ਰਕਾਰ ਅਸੀਂ ਉਹਨਾਂ ਲੋਕਾਂ ਦੇ ਹਾਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਹੈ ਤਾਂ ਜੋ ਉਹ ਸਮਝ ਜਾਣ ਲੈਣ ਕਿ ਅੱਲਾਹ ਦਾ ਵਾਅਦਾ (ਆਪਣੇ ਨੇਕ ਬੰਦਿਆਂ ਦੀ) ਮਦਦ ਕਰਨ ਦਾ ਸੱਚਾ ਹੈ ਅਤੇ ਕਿਆਮਤ ਦੇ ਆਉਣ ਵਿਚ ਵੀ ਕੋਈ ਸ਼ੱਕ ਨਹੀਂ। ਜਦੋਂ ਉਹ (ਬਸਤੀ ਵਾਲੇ) ਇਹਨਾਂ ਦੇ ਮਾਮਲੇ ਵਿਚ ਆਪੋ ਵਿਚ ਝਗੜ ਰਹੇ ਸਨ ਤਾਂ ਉਹ ਆਖਣ ਲੱਗੇ ਕਿ (ਉਹਨਾਂ ਦੀ ਗੁਫਾ ’ਤੇ) ਇਕ ਭਵਨ ਬਣਾ ਦਿਓ, ਉਹਨਾਂ ਦੇ ਬਾਰੇ ਤਾਂ ਉਹਨਾਂ ਦਾ ਰੱਬ ਹੀ ਜਾਣਦਾ ਹੈ। ਜਿਹੜੇ ਲੋਕ ਮਾਮਲੇ ਦੀ ਅਗਵਾਈ ਕਰ ਰਹੇ ਸਨ, ਉਹ ਆਖਣ ਲੱਗੇ ਕਿ ਅਸੀਂ ਇਹਨਾਂ ’ਤੇ ਇਕ ਪੂਜਾ-ਸਥਾਨ ਬਣਾਵਾਂਗੇ।"},{"id":22,"translation":"ਕੁੱਝ ਲੋਕ ਤਾਂ ਆਖਣਗੇ ਕਿ ਉਹ (ਗੁਫਾ ਵਾਲੇ) ਤਿੰਨ ਸਨ ਅਤੇ ਚੌਥਾ ਉਹਨਾਂ ਦਾ ਕੁੱਤਾ ਸੀ, ਕੁੱਝ ਆਖਣਗੇ ਕਿ ਉਹ ਪੰਜ ਸਨ ਤੇ ਛੇਵਾਂ ਉਹਨਾਂ ਦਾ ਕੁੱਤਾ ਸੀ। (ਇਹ ਸਭ) ਹਨੇਰੇ ਵਿਚ ਤੀਰ ਚਲਾਉਣਾ ਹੈ। ਕੁੱਝ ਲੋਕ (ਇਹ ਵੀ) ਆਖਣਗੇ ਕਿ ਉਹ ਸਤ ਸਨ ਅਤੇ ਅਠਵਾਂ ਉਹਨਾਂ ਦਾ ਕੁੱਤਾ ਸੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰਾ ਮਾਲਿਕ ਹੀ (ਉਹਨਾਂ ਦੀ ਠੀਕ ਗਿਣਤੀ) ਨੂੰ ਜਾਣਦਾ ਹੈ ਜਦ ਕਿ ਠੀਕ ਗਿਣਤੀ ਤਾਂ ਬਹੁਤ ਹੀ ਘੱਟ ਲੋਕ ਜਾਣਦੇ ਹਨ। ਸੋ ਤੁਸੀਂ ਇਸ ਸੰਬੰਧ ਵਿਚ ਸਰਸਰੀ ਗੱਲ ਕਰੋ ਅਤੇ ਕੋਈ ਵਾਦ-ਵਿਵਾਦ ਵਾਲੀ ਗੱਲ ਨਾ ਕਰੋ ਅਤੇ ਨਾ ਤੁਸੀਂ ਉਹਨਾਂ ਦੇ ਬਾਰੇ ਕਿਸੇ ਤੋਂ ਕੁੱਝ ਪੁੱਛੋ।"},{"id":23,"translation":"ਕਿਸੇ ਵੀ ਕੰਮ ਬਾਰੇ ਕਦੇ ਵੀ ਇਹ ਨਾ ਕਹੋ ਕਿ ਮੈਂ ਇਹ ਕੰਮ ਭਲਕੇ ਕਰਾਂਗਾ।"},{"id":24,"translation":"(ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।"},{"id":25,"translation":"ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ।"},{"id":26,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਉਹਨਾਂ ਦੇ ਰਹਿਣ ਦਾ ਠੀਕ ਸਮਾਂ ਤਾਂ ਅੱਲਾਹ ਹੀ ਜਾਣਦਾ ਹੈ। ਅਕਾਸ਼ਾਂ ਤੇ ਧਰਤੀ ਦਾ ਗੁਪਤ ਗਿਆਨ ਕੇਵਲ ਉਸੇ ਨੂੰ ਹੀ ਹੈ। ਉਹ ਕਿੰਨਾ ਵਧੀਆ ਵੇਖਣ ਤੇ ਸੁਣਨ ਵਾਲਾ ਹੈ। ਅੱਲਾਹ ਤੋਂ ਛੁੱਟ ਉਹਨਾਂ ਦਾ ਕੋਈ ਸਹਾਈ ਨਹੀਂ ਅਤੇ ਅੱਲਾਹ ਆਪਣੀ ਸੱਤਾ ਵਿਚ ਕਿਸੇ ਨੂੰ ਭਾਈਵਾਲ ਨਹੀਂ ਬਣਾਉਂਦਾ।"},{"id":27,"translation":"(ਹੇ ਨਬੀ!) ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਜਿਹੜੀ ਕਿਤਾਬ ਵਹੀ ਕੀਤੀ ਗਈ ਹੈ ਤੁਸੀਂ ਉਸ ਨੂੰ ਪੜ੍ਹਦੇ ਰਿਹਾ ਕਰੋ। ਇਸ (.ਕੁਰਆਨ) ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ ਅਤੇ ਨਾ ਹੀ ਤੁਹਾਨੂੰ ਉਸ (ਅੱਲਾਹ) ਤੋਂ ਛੁੱਟ ਕੋਈ ਸ਼ਰਨ ਸਥਾਨ ਮਿਲ ਸਕਦਾ ਹੈ।"},{"id":28,"translation":"(ਹੇ ਨਬੀ!) ਤੁਸੀਂ ਆਪਣੇ ਆਪ ਨੂੰ ਉਹਨਾਂ ਲੋਕਾਂ ਦੀ ਸੰਗਤ ਵਿਚ ਰੱਖੋ ਜਿਹੜੇ ਸਵੇਰੇ-ਸ਼ਾਮ ਆਪਣੇ ਪਾਲਣਹਾਰ ਨੂੰ ਪੁਕਾਰਦੇ ਹਨ ਅਤੇ ਉਸ ਦੇ ਚਿਹਰੇ ਦਾ ਦੀਦਾਰ (ਭਾਵ ਉਸ ਦੀ ਰਜ਼ਾ) ਚਾਹੁੰਦੇ ਹਨ ਸੋ ਤੁਹਾਡੀਆਂ ਨਜ਼ਰਾਂ ਉਹਨਾਂ ਤੋਂ ਪਰਾਂ ਨਹੀਂ ਹਟਣੀਆਂ ਚਾਹੀਦੀਆਂ ਕਿ ਉਹ ਵੀ ਸੰਸਾਰਿਕ ਜੀਵਨ ਦੀ ਠਾਠ-ਬਾਠ ਦੀਆਂ ਇਛੁੱਕ ਬਣ ਜਾਣ। ਉਸ ਦੇ ਪਿੱਛੇ ਕਦੇ ਵੀ ਨਾ ਲੱਗੋ ਜਿਸ ਦੇ ਮਨ ਨੂੰ ਅਸੀਂ ਆਪਣੀ ਯਾਦ ਤੋਂ ਭੁਲਾ ਰਖਿਆ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਤੁਰ ਪਿਆ, ਫੇਰ ਉਸ ਦਾ ਮਾਮਲਾ ਹੱਦੋਂ ਟੱਪਿਆ ਹੋਇਆ ਹੈ।"},{"id":29,"translation":"ਉਹਨਾਂ ਨੂੰ ਆਖ ਦਿਓ ਕਿ ਹੱਕ ਤੁਹਾਡੇ ਰੱਬ ਵੱਲੋਂ ਆ ਗਿਆ ਹੈ। ਹੁਣ ਜਿਹੜਾ ਚਾਹੇ ਈਮਾਨ ਲੈ ਆਏ ਅਤੇ ਜਿਹੜਾ ਚਾਹੇ ਕੁਫ਼ਰ (ਇਨਕਾਰ) ਕਰੇ। ਬੇਸ਼ੱਕ ਜ਼ਾਲਮਾਂ (ਇਨਕਾਰੀਆਂ) ਲਈ ਅਸੀਂ ਇਕ ਅਜਿਹੀ ਅੱਗ ਤਿਆਰ ਕਰ ਰੱਖੀ ਹੈ, ਜਿਸ ਦੀਆਂ ਲਾਟਾਂ ਨੇ ਉਹਨਾਂ ਨੂੰ ਘੇਰੇ ਵਿਚ ਲੈ ਲੈਣਾ ਹੈ, (ਜੇ ਉਹ ਪਾਣੀ ਲਈ) ਬੇਨਤੀ ਕਰਨਗੇ ਤਾਂ ਅਜਿਹੇ ਪਾਣੀ ਨਾਲ ਸੁਣੀ ਜਾਵੇਗੀ ਜਿਹੜਾ ਪੰਘਰੇ ਹੋਏ ਤੇਲ ਦੀ ਗਾਦ ਵਰਗਾ ਹੋਵੇਗਾ, ਉਹ ਉਹਨਾਂ ਦੇ ਚਿਹਰਿਆਂ ਨੂੰ ਭੁਣ ਦੇਵੇਗਾ। ਕਿੰਨੀ ਭੈੜੀ ਪੀਣ ਵਾਲੀ ਚੀਜ਼ ਹੈ ਅਤੇ ਕਿੰਨਾ ਭੈੜਾ ਵਿਸ਼ਰਾਮ ਘਰ (ਨਰਕ) ਹੈ।"},{"id":30,"translation":"ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)।"},{"id":31,"translation":"ਉਹਨਾਂ ਲੋਕਾਂ ਲਈ ਸਦੀਵੀ ਬਾਗ਼ (ਜੰਨਤਾਂ) ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉੱਥੇ ਉਹਨਾਂ ਨੂੰ ਸੋਨੇ ਦੇ ਕੜੇ ਪੁਵਾਏ ਜਾਣਾਂਗੇ ਅਤੇ ਹਰੇ ਰੰਗ ਦੇ ਬਰੀਕ ਤੇ ਮੋਟੇ ਰੇਸ਼ਮੀ ਲਿਬਾਸ ਪਹਿਣਨਗੇ। ਉੱਥੇ ਉਹ ਤੱਖਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ। ਕਿੰਨਾ ਵਧੀਆ ਬਦਲਾ ਹੈ ਅਤੇ ਕਿੰਨਾ ਵਧੀਆ ਵਿਸ਼ਰਾਮ ਘਰ (ਜੰਨਤ) ਹੈ।"},{"id":32,"translation":"(ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।"},{"id":33,"translation":"ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।"},{"id":34,"translation":"ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।"},{"id":35,"translation":"ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।"},{"id":36,"translation":"ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।"},{"id":37,"translation":"ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?"},{"id":38,"translation":"ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।"},{"id":39,"translation":"(ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” [1] (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।","footnotes":"[1] “ਮਾਸ਼ਾ ਅੱਲਾਹ ਲਾ ਕੁਵ-ਵਤਾ ਇੱਲਾ ਬਿੱਲਾਹ” ਖੈਰੋ ਬਰਕਤ ਅਤੇ ਬੁਰੀ ਨਜ਼ਰ ਤੋਂ ਬਚਾਉਣ ਵਾਲੀ ਦੁਆ ਹੈ ਇਸ ਦੇ ਨਾਲ ਹੀ “ਲਾ ਹੌਲਾ ਵਲਾ ਕੁਵੱਤਾ ਇੱਲਾ ਬਿਲਾਹ” ਭਾਵ ਅੱਲਾਹ ਤੋਂ ਛੁੱਟ ਕੋਈ ਵੀ ਗੁਨਾਹਾਂ ਤੋਂ ਪਰਾਂ ਰੱਖਣ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਨੇਕੀ ਕਰਨ ਦੀ ਹਿੱਮਤ ਦਿੰਦਾਂ ਹੈ। ਇਹ ਵਧੀਆ ਬੋਲ ਹਨ ਇਹਨਾਂ ਦੀ ਮਹੱਤਤਾ ਹਦੀਸ ਵਿਚ ਬਿਆਨ ਕੀਤੀ ਗਈ ਹੈ। ਜਿਵੇਂ ਹਜ਼ਰਤ ਅਬੂ-ਮੂਸਾ ਅਸ਼ਅਰੀ ਰ:ਅ: ਦੱਸਦੇ ਹਨ ਕਿ ਅੱਲਾਹ ਦੇ ਰਸੂਲ (ਸ:) ਇਕ ਹੀ ਪਹਾੜੀ ’ਤੇ ਚੜਣ ਲੱਗੇ ਤਾਂ ਇਕ ਵਿਅਕਤੀ ਉਸ ਦੀ ਚੋਟੀ ’ਤੇ ਪਹੁੰਚ ਗਿਆ ਅਤੇ ਆਖਣ ਲੱਗਾ ਕਿ ‘ਲਾ ਇਲਾਹਾ ਇੱਲਲਾਹ ਵੱਲਾ ਹੋ ਅਕਬਰ’। ਉਸ ਵੇਲੇ ਨਬੀ (ਸ:) ਆਪਣੇ ਖੱਚਰ ’ਤੇ ਸਵਾਰ ਸੀ, ਆਪ (ਸ:) ਨੇ ਫ਼ਰਮਾਇਆ ਕਿ ਤੂੰ ਕਿਸੇ ਬੋਲੇ ਨੂੰ ਨਹੀਂ ਪੁਕਾਰ ਰਿਹਾ। ਫੇਰ ਫ਼ਰਮਾਇਆ “ਹੇ ਮੂਸਾ! ਜਾਂ ਹੇ ਅਬਦੁੱਲਾ! ਕੀ ਮੈਂ ਤੁਹਾਨੂੰ ਜੰਨਤ ਦੇ ਖਜ਼ਾਨਿਆਂ ਵਿੱਚੋਂ ਇਕ ਬੋਲ ਨਾ ਦੱਸਾਂ ? ਮੈਂਨੇ ਅਰਜ਼ ਕੀਤੀ ਕਿਉਂ ਨਹੀਂ ਜ਼ਰੂਰ ਦੱਸੋ, ਆਪ (ਸ:) ਨੇ ਫ਼ਰਮਾਇਆ ਲਾ ਹੌਲਾ ਵਲਾਂ ਕੁਵ-ਵਤਾ ਇੱਲਾ ਬਿੱਲਾਹ”। (ਸਹੀ ਬੁਖ਼ਾਰੀ, ਹਦੀਸ: 6409)"},{"id":40,"translation":"ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।"},{"id":41,"translation":"ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)।"},{"id":42,"translation":"ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ।"},{"id":43,"translation":"ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।"},{"id":44,"translation":"(ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।"},{"id":45,"translation":"(ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ।"},{"id":46,"translation":"ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ।"},{"id":47,"translation":"ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ।"},{"id":48,"translation":"ਅਤੇ ਉਹ ਸਾਰੇ ਕਤਾਰਾਂ ਬੰਨੀ ਤੁਹਾਡੇ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਕਿਹਾ ਜਾਵੇਗਾ ਕਿ) ਤੁਸੀਂ ਸਾਰੇ ਲੋਕ ਸਾਡੇ ਕੋਲ ਉਸੇ ਪ੍ਰਕਾਰ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਪਰ ਤੁਸੀਂ ਤਾਂ ਇਹੋ ਸਮਝਦੇ ਰਹੇ ਕਿ ਅਸੀਂ ਤੁਹਾਡੇ ਲਈ ਵਾਅਦੇ (ਭਾਵ ਕਿਅਮਾਤ) ਦਾ ਕੋਈ ਵੀ ਸਮਾਂ ਨਿਸ਼ਚਿਤ ਨਹੀਂ ਸੀ ਕੀਤਾ।"},{"id":49,"translation":"(ਕਿਆਮਤ ਦਿਆੜੇ) ਹਰੇਕ ਦੀ ਕਰਮ-ਪਤਰੀ ਉਸ ਦੇ ਸਾਹਮਣੇ ਧਰ ਦਿੱਤੀ ਜਾਵੇਗੀ। (ਹੇ ਮੁਹੰਮਦ!) ਫੇਰ ਤੁਸੀਂ ਵੇਖੋਗੇ ਕਿ ਅਪਰਾਧੀ ਉਸ ਦੀ ਲਿਖਤ ਨੂੰ ਪੜ੍ਹ ਕੇ ਡਰੇ ਸਹਿਮੇ ਪਏ ਹੋਣਗੇ ਅਤੇ ਆਖਣਗੇ ਕਿ ਹਾਏ ਸਾਡੇ ਫੁੱਟੇ ਭਾਗ! ਇਹ ਕਿਹੋ ਜਹੀ ਕਰਮ-ਪਤਰੀ ਹੈ ਜਿਸ ਨੇ ਕੋਈ ਵੀ ਛੋਟਾ ਵੱਡਾ ਅਮਲ ਬਿਨਾਂ ਲਿਖੇ ਨਹੀਂ ਛੱਡਿਆ ਅਤੇ ਇਸਨੇ ਤਾਂ ਸਭ ਕੁੱਝ ਹੀ ਗਿਣ ਰੱਖਿਆ ਹੈ। ਜੋ ਵੀ ਉਹਨਾਂ ਨੇ ਕਰਮ (ਕਰਤੂਤਾਂ) ਕੀਤੇ ਸਨ ਉਨ੍ਹਾਂ ਸਭ ਨੂੰ (ਉਸ ਕਿਤਾਬ ਵਿਚ) ਮੌਜੂਦ ਪਾਉਣਗੇ ਅਤੇ ਤੁਹਾਡਾ ਰੱਬ ਕਿਸੇ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਕਰੇਗਾ।"},{"id":50,"translation":"(ਯਾਦ ਕਰੋ) ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਦੇ ਅੱਗੇ ਸੀਸ ਝੁਕਾਓ ਤਾਂ ਛੁੱਟ ਇਬਲੀਸ ਤੋਂ ਸਭ ਨੇ ਸੀਸ ਝੁਕਾ ਦਿੱਤੇ। ਉਹ (ਇਬਲੀਸ) ਜਿੰਨਾਂ ਵਿੱਚੋਂ ਸੀ। ਸੋ ਉਸ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ। (ਹੇ ਲੋਕੋ!) ਕੀ ਤੁਸੀਂ ਫੇਰ ਵੀ ਮੈਨੂੰ ਛੱਡ ਕੇ ਉਸ ਨੂੰ ਅਤੇ ਉਸਦੀ ਔਲਾਦ ਨੂੰ ਆਪਣਾ ਮਿੱਤਰ ਬਣਾ ਰਹੇ ਹੋ, ਜਦੋਂ ਕਿ ਉਹ ਤੁਹਾਡਾ ਵੈਰੀ ਹੈ। ਜ਼ਾਲਮਾਂ ਦਾ ਬਹੁਤ ਹੀ ਭੈੜਾ ਟਿਕਾਣਾ (ਨਰਕ) ਹੈ।"},{"id":51,"translation":"ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ।"},{"id":52,"translation":"(ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।"},{"id":53,"translation":"ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।"},{"id":54,"translation":"ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।"},{"id":55,"translation":"ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ।"},{"id":56,"translation":"ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ।"},{"id":57,"translation":"ਉਸ ਤੋਂ ਵੱਧ ਜ਼ਾਲਮ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਅਇਤਾਂ (.ਕੁਰਆਨ) ਰਾਹੀਂ ਨਸੀਹਤ ਕੀਤੀ ਜਾਵੇ, ਉਹ ਫੇਰ ਵੀ ਮੂੰਹ ਮੋੜ ਲਵੇ ਅਤੇ ਜੋ ਵੀ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੈ ਉਹ ਉਸ ਨੂੰ ਭੁਲ ਜਾਵੇ। ਬੇਸ਼ੱਕ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦਾ ਪਾ ਛਡਿਆ ਹੈ ਕਿ ਉਸ (.ਕੁਰਆਨ) ਨੂੰ ਨਾ-ਸਮਝਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਦਿੱਤੇ ਹਨ (ਕਿ ਉਹ ਸੁਣ ਨਾ ਸਕਣ)। (ਹੇ ਮੁਹੰਮਦ ਸ:!) ਭਾਵੇਂ ਤੁਸੀਂ ਉਹਨਾਂ ਨੂੰ ਕਿੰਨਾ ਹੀ ਹਿਦਾਇਤ ਵੱਲ ਸੱਦੋ ਪਰ ਉਹ ਇਹ ਫੇਰ ਵੀ ਹਿਦਾਇਤ ਨਹੀਂ ਪਾਉਣਗੇ"},{"id":58,"translation":"ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ।"},{"id":59,"translation":"ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।"},{"id":60,"translation":"(ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ [2] ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।","footnotes":"[2] ਇਸ ਸੰਬੰਧ ਵਿਚ ਦੱਸਿਆ ਗਿਆ ਸੀ ਕਿ ਇਸੇ ਥਾਂ ਹਜ਼ਰਤ ਮੂਸਾ ਅਤੇ ਹਜ਼ਰਤ ਖਿਜ਼ਰ (ਅ:) ਦੀ ਮਿਲਣੀ ਹੋਈ ਸੀ। ਵਿਸਥਾਰ ਨਾਲ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 4725"},{"id":61,"translation":"ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।"},{"id":62,"translation":"ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।"},{"id":63,"translation":"ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ।"},{"id":64,"translation":"ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।"},{"id":65,"translation":"ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।"},{"id":66,"translation":"ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?"},{"id":67,"translation":"ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।"},{"id":68,"translation":"ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?"},{"id":69,"translation":"ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।"},{"id":70,"translation":"ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।"},{"id":71,"translation":"ਫੇਰ ਉਹ ਦੋਵੇਂ (ਮੂਸਾ ਤੇ ਖ਼ਿਜ਼ਰ) ਤੁਰ ਪਏ, ਇੱਥੋਂ ਤਕ ਕਿ ਉਹ ਇਕ ਕਿਸ਼ਤੀ ’ਤੇ ਸਵਾਰ ਹੋ ਗਏ ਤਾਂ ਉਸ (ਖ਼ਿਜ਼ਰ) ਨੇ ਕਿਸ਼ਤੀ ਦੇ ਤਖ਼ਤੇ ਤੋੜ ਦਿੱਤੇ (ਭਾਵ ਛੇਕ ਕਰ ਦਿੱਤਾ)। ਮੂਸਾ ਨੇ ਕਿਹਾ, ਕੀ ਤੁਸੀਂ ਇਸ ਨੂੰ ਇਸ ਲਈ ਤੋੜ ਰਹੇ ਹੋ ਤਾਂ ਜੋ ਕਿਸ਼ਤੀ ਦੇ ਸਵਾਰ ਡੁੱਬ ਜਾਣ ? ਇਹ ਤਾਂ ਤੁਸੀਂ ਇਕ ਭਿਆਨਕ ਕੰਮ ਕੀਤਾ ਹੈ।"},{"id":72,"translation":"ਉਸ (ਖ਼ਿਜ਼ਰ) ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਤੁਸੀਂ (ਮੂਸਾ) ਮੇਰੇ ਨਾਲ (ਰਹਿ ਕੇ) ਸਬਰ ਨਹੀਂ ਕਰ ਸਕਦੇ।"},{"id":73,"translation":"(ਮੂਸਾ ਨੇ) ਕਿਹਾ ਕਿ ਮੇਰੀ ਭੁੱਲ ਚੁੱਕ ’ਤੇ ਮੇਰੀ ਪਕੜ [3] ਨਾ ਕਰੋ ਅਤੇ ਮੇਰੇ ਬਾਰੇ ਇੰਨੀ ਕਰੜਾਈ ਤੋਂ ਕੰਮ ਨਾ ਲਓ।","footnotes":"[3] ਇਸ ਤੋਂ ਪਤਾ ਲੱਗਦਾ ਹੈ ਕਿ ਭੁੱਲ ਚੁੱਕ ਮੁਆਫ਼ ਹੈ। ਅੱਲਾਹ ਦਾ ਫ਼ਰਮਾਨ ਹੈ ਕਿ ਜੇ ਤੁਸੀਂ ਭੁੱਲ ਚੁੱਕ ਨਾਲ ਕੋਈ ਗ਼ਲਤੀ ਕਰ ਜਾਓ ਤਾਂ ਤੁਹਾਡੇ ’ਤੇ ਕੋਈ ਦੋਸ਼ ਨਹੀਂ। (ਵੇਖੋ ਸੂਰਤ ਅਲ-ਅਹਜ਼ਾਬ, ਹਾਸ਼ੀਆ ਆਇਤ 5/33)। ਇਸੇ ਤਰ੍ਹਾਂ ਦਿਲਾਂ ਵਿਚ ਪੈਦਾ ਹੋਣ ਵਾਲੇ ਵਸਵਸੇ ਵੀ ਮੁਆਫ਼ ਹਨ। ਨਬੀ (ਸ:) ਨੂੰ ਫ਼ਰਮਾਇਆ “ਮੇਰੇ ਉੱਮਤੀਆਂ ਦੇ ਦਿਲਾਂ ਵਿਚ ਜਿਹੜੇ ਵਸਵਸੇ ਤੇ ਵਿਚਾਰ ਆਉਂਦੇ ਹਨ ਅੱਲਾਹ ਨੇ ਉਹਨਾਂ ਨੂੰ ਮੁਆਫ਼ ਕਰ ਦਿੱਤਾ ਹੈ”। (ਸਹੀ ਬੁਖ਼ਾਰੀ, ਹਦੀਸ: 6664)"},{"id":74,"translation":"ਫੇਰ ਉਹ ਦੋਵੇਂ ਤੁਰ ਪਏ ਇੱਥੋਂ ਤਕ ਕਿ ਉਹਨਾਂ ਨੂੰ ਇਕ ਬਾਲਕ ਮਿਿਲਆ ਉਸ (ਖ਼ਿਜ਼ਰ) ਨੇ ਉਸ ਨੂੰ ਮਾਰ ਦਿੱਤਾ ਮੂਸਾ ਨੇ ਕਿਹਾ ਕਿ ਤੁਸੀਂ ਤਾਂ ਇਕ ਨਿਰਦੋਸ਼ ਨੂੰ ਬਿਨਾਂ ਕਿਸੇ ਕਾਰਨ ਮਾਰ ਸੁੱਟਿਆ। ਤੁਸੀਂ ਤਾਂ ਬਹੁਤ ਹੀ ਭੈੜਾ ਕੰਮ ਕੀਤਾ ਹੈ।"},{"id":75,"translation":"ਉਹ (ਖ਼ਿਜ਼ਰ) ਕਹਿਣ ਲੱਗਿਆ ਕਿ ਮੈਂ ਨੇ ਤੁਹਾਨੂੰ ਕਿਹਾ ਨਹੀਂ ਸੀ ਕਿ ਤੁਸੀਂ ਮੇਰੇ ਸੰਗ ਰਹਿ ਕੇ ਸਬਰ ਨਹੀਂ ਕਰ ਸਕਦੇ।"},{"id":76,"translation":"(ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ।"},{"id":77,"translation":"ਫੇਰ ਉਹ ਦੋਵੇਂ ਇਕ ਬਸਤੀ ਵਿਚ ਪਹੁੰਚੇ ਅਤੇ ਉਹਨਾਂ ਤੋਂ ਭੋਜਨ ਮੰਗਿਆ ਪਰ ਬਸਤੀ ਵਾਲਿਆਂ ਨੇ ਉਹਨਾਂ ਦੀ ਮਹਿਮਾਨਦਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਦੋਵਾਂ ਨੇ ਉੱਥੇ (ਬਸਤੀ ਵਿਚ) ਇਕ ਕੰਧ ਵੇਖੀ ਜਿਹੜੀ ਡਿਗਣ ਵਾਲੀ ਸੀ। ਉਸ (ਖ਼ਿਜ਼ਰ) ਨੇ ਉਸ ਕੰਧ ਨੂੰ ਸਿੱਧਾ ਕਰ ਦਿੱਤਾ। ਮੂਸਾ ਨੇ ਆਖਿਆ ਕਿ ਜੇ ਤੁਸੀਂ ਚਾਹੁੰਦੇ ਤਾਂ ਇਸ ਦੀ ਮਜ਼ਦੂਰੀ ਲੈ ਸਕਦੇ ਸੀ।"},{"id":78,"translation":"ਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ।"},{"id":79,"translation":"ਉਹ ਕਿਸ਼ਤੀ ਤਾਂ ਕੁੱਝ ਉਹਨਾਂ ਮਸਕੀਨਾਂ ਦੀ ਸੀ ਜਿਹੜੇ ਦਰਿਆ ਵਿਚ ਮਿਹਨਤ ਮਜ਼ਦੂਰੀ ਕਰਦੇ ਸਨ। ਮੈਂ ਨੇ ਉਸ (ਕਿਸ਼ਤੀ) ਵਿਚ ਇਹ ਸੋਚ ਕੇ ਤੋੜ ਫੋੜ ਕੀਤੀ ਸੀ ਕਿਉਂ ਜੋ ਉਸ (ਦਰਿਆ) ਤੋਂ ਅੱਗੇ ਇਕ ਬਾਦਸ਼ਾਹ ਸੀ ਜਿਹੜਾ ਹਰੇਕ ਕਿਸ਼ਤੀ ਨੂੰ ਆਪਣੇ ਕਬਜ਼ੇ ਵਿਚ ਕਰ ਲੈਂਦਾ ਸੀ।"},{"id":80,"translation":"ਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ।"},{"id":81,"translation":"ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।"},{"id":82,"translation":"ਜਿਹੜੀ ਉਹ ਕੰਧ ਸੀ ਉਹ ਉਸ ਬਸਤੀ ਦੇ ਦੋ ਯਤੀਮ ਬਾਲਕਾਂ ਦੀ ਸੀ, ਜਿਸ ਦੇ ਹੇਠ ਉਹਨਾਂ ਦਾ ਇਕ ਖ਼ਜ਼ਾਨਾ (ਦੱਬਿਆ ਹੋਇਆ) ਸੀ ਉਹਨਾਂ ਦਾ ਪਿਓ ਇਕ ਨੇਕ ਪੁਰਖ ਸੀ। ਸੋ ਤੇਰੇ ਰੱਬ ਨੇ ਚਾਹਿਆ ਕਿ ਉਹ ਦੋਵੇਂ ਬੱਚੇ ਆਪਣੀ ਜਵਾਨੀ ਨੂੰ ਪਹੁੰਚਣ ਅਤੇ ਤੇਰੇ ਰੱਬ ਦੀ ਮਿਹਰਾਂ ਸਦਕੇ ਆਪਣਾ ਖ਼ਜ਼ਾਨਾ ਕੱਢ ਲੈਣ। ਇਹ ਸਭ ਮੈਂਨੇ ਆਪਣੀ ਸੋਚ ਨਾਲ ਨਹੀਂ ਸੀ ਕੀਤਾ। ਇਹ ਹੈ ਹਕੀਕਤ ਉਹਨਾਂ ਗੱਲਾਂ ਦੀ ਜਿਨ੍ਹਾਂ ’ਤੇ ਤੁਸੀਂ ਸਬਰ ਨਹੀਂ ਕਰ ਸਕੇ।"},{"id":83,"translation":"(ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।"},{"id":84,"translation":"ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।"},{"id":85,"translation":"ਉਹ ਇਕ ਮੁਹਿਮ ’ਤੇ ਤੁਰ ਪਿਆ।"},{"id":86,"translation":"ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।"},{"id":87,"translation":"ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।"},{"id":88,"translation":"ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।"},{"id":89,"translation":"ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।"},{"id":90,"translation":"ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।"},{"id":91,"translation":"ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।"},{"id":92,"translation":"ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।"},{"id":93,"translation":"ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।"},{"id":94,"translation":"ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ [4] ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?","footnotes":"[4] ਇਸ ਵਿਚ ਯਾਜੂਜ ਮਾਜੂਜ ਦੀ ਚਰਚਾ ਕੀਤੀ ਗਈ ਹੈ ਇਹ ਅੱਲਾਹ ਦੀ ਸਾਜੀ ਹੋਈ ਇਕ ਮਖ਼ਲੂਕ ਹੈ ਜਿਹੜੀ ਇਸ ਸਮੇਂ ਇਕ ਕੰਧ ਦੀ ਓਟ ਵਿਚ ਕੈਦ ਹੈ, ਕਿਆਮਤ ਦੇ ਨੇੜੇ ਜਦੋਂ ਅੱਲਾਹ ਚਾਹੇਗਾ ਉਸ ਕੰਧ ਵਿਚ ਗਲੀ ਕਰ ਦੇਵੇਗਾ ਅਤੇ ਇਹ ਬਾਹਰ ਆ ਜਾਣਗੇ ਅਤੇ ਫ਼ਸਾਦ ਫ਼ੈਲਾਉਣਗੇ। ਹਜ਼ਰਤ ਜ਼ੈਨਬ ਬਿਨਤ ਜੱਹਸ਼ (ਰ:ਅ:) ਦੱਸਦੇ ਹਨ ਕਿ ਇਕ ਦਿਨ ਅੱਲਾਹ ਦੇ ਰਸੂਲ (ਸ:) ਘਬਰਾਏ ਹੋਏ ਉਹਨਾਂ ਕੋਲ ਆਏ ਅਤੇ ਆਖਣ ਲੱਗੇ ਕਿ ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਵੀ ਇਹ ਅਧਿਕਾਰ ਨਹੀਂ ਕਿ ਉਸ ਦੀ ਇਬਾਦਤ ਕੀਤੀ ਜਾਵੇ। ਜਿਸ ਚੀਜ਼ ਵਿੱਚ ਅਰਬ ਦੀ ਬਰਬਾਦੀ ਹੈ ਉਹ ਉਹਨਾਂ ਦੇ ਨੇੜੇ ਆ ਲੱਗੀ ਹੈ। ਅੱਜ ਯਾਜੂਜ ਮਾਜੂਜ ਦੀ ਕੰਧ ਵਿਚ ਇੱਨਾ ਮਗੌਰਾ ਹੋ ਗਿਆ ਹੈ ਅਤੇ ਆਪ (ਸ:) ਨੇ ਆਪਣੇ ਅੰਗੂਠੇ ਅਤੇ ਸ਼ਹਾਦਤ ਵਾਲੀ ਭਾਵ ਅੰਗੂਠੇ ਦੇ ਨਾਲ ਦੀ ਉਂਗਲੀ ਦਾ ਘੇਰਾ ਬਣਾ ਕੇ ਦੱਸਿਆ। ਹਜ਼ਰਤ ਜ਼ੈਨਬ (ਜੋ ਕਿ ਆਪ ਸ: ਦੀ ਪਤਨੀ ਸੀ) ਦੱਸਦੀਆਂ ਹਨ ਕਿ ਮੈਂਨੇ ਪੁੱਛਿਆ ਕਿ ਹੇ ਅੱਲਾਹ ਦੇ ਰਸੂਲ! ਕੀ ਅਸੀਂ ਬਰਬਾਦ ਹੋ ਜਾਵਾਂਗੇ ਜਦ ਕਿ ਸਾਡੇ ਵਿਚਾਲੇ ਨੇਕ ਲੋਕ ਵੀ ਹਨ ? ਆਪ (ਸ:) ਨੇ ਫ਼ਰਮਾਇਆ “ਹਾਂ ਜਦੋਂ ਬੁਰਾਈ ਬਹੁਤੀ ਹੀ ਵੱਧ ਜਾਵੇਗੀ” ਭਾਵ ਜ਼ਨਾਕਾਰੀ, ਹਰਾਮੀ ਬੱਚੇ ਅਤੇ ਹਰ ਤਰ੍ਹਾਂ ਦੀ ਅਸ਼ਲੀਲਤਾ ਵਿਚ ਵਾਧਾ ਹੋ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 7135)"},{"id":95,"translation":"ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।"},{"id":96,"translation":"ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।"},{"id":97,"translation":"ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।"},{"id":98,"translation":"ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।"},{"id":99,"translation":"ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।"},{"id":100,"translation":"ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।"},{"id":101,"translation":"(ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।"},{"id":102,"translation":"ਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?[5] ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।","footnotes":"[5] ਇਕ ਤਾਂ ਇਸ ਦਾ ਅਰਥ ਇਹ ਹੈ ਕਿ ਅੱਲਾਹ ਨੂੰ ਛੱਡ ਕੇ ਉਹਦੇ ਬੰਦਿਆਂ ਨੂੰ ਆਪਣੀਆਂ ਲੋੜਾਂ ਨੂੰ ਪੂਰੀਆਂ ਕਰਨ ਵਾਲਾ ਸਮਝਣਾ ਅਤੇ ਦੂਜਾ ਭਾਵ ਇਹ ਹੈ ਕਿ ਦੀਨ ਵਿਚ ਇਸ ਨੂੰ ਜਾਇਜ਼ ਸਮਝ ਲਿਆ ਗਿਆ ਜਿਸ ਨੂੰ ਉਹਨਾਂ ਨੇ ਹਲਾਲ ਕਿਹਾ ਉਸੇ ਨੂੰ ਹਲਾਲ ਅਤੇ ਜਿਸ ਨੂੰ ਹਰਾਮ ਕਿਹਾ ਗਿਆ ਉਸ ਨੂੰ ਹਰਾਮ ਸਮਝ ਲਿਆ ਗਿਆ, ਜਿਵੇਂ ਅੱਲਾਹ ਨੇ ਸੂਰਤ ਤੌਬਾ (31/9) ਵਿਚ ਫ਼ਰਮਾਇਆ ਹੈ ਕਿ ਇਹਨਾਂ ਯਹੂਦੀ ਤੇ ਈਸਾਈਆਂ ਨੇ ਆਪਣੇ ਆਲਮਾਂ ਤੇ ਆਗੂਆਂ ਨੂੰ ਆਪਣਾ ਰੱਬ ਬਣਾ ਲਿਆ ਹੈ। ਲੋਕੀ ਉਹਨਾਂ ਲੋਕਾਂ ਦੀ ਪੈਰਵੀ ਕਰਦੇ ਹਨ ਜਿਨ੍ਹਾਂ ਨੂੰ ਅੱਲਾਹ ਦੇ ਹੁਕਮਾਂ ਤੋਂ ਬਿਨਾਂ ਆਪਣੀਆਂ ਇੱਛਾਵਾਂ ਦੇ ਅਨੁਸਾਰ ਹਰਾਮ ਹਲਾਲ ਬਣਾ ਲਿਆ ਹੈ ਅਤੇ ਮਰੀਅਮ ਦੇ ਪੁੱਤਰ ਮਸੀਹ ਨੂੰ ਵੀ ਉਹਨਾਂ ਨੇ ਆਪਣਾ ਰੱਬ ਬਣਾ ਲਿਆ ਜਦ ਕਿ ਉਹਨਾਂ ਦੋਵਾਂ ਨੂੰ ਤੌਰੈਤ ਅਤੇ ਇੰਜੀਲ ਵਿਚ ਇਕ ਸੱਚੇ ਇਸ਼ਟ ਤੋਂ ਛੁੱਟ ਹੋਰ ਕਿਸੇ ਦੀ ਉਪਾਸਨਾ ਦਾ ਹੁਕਮ ਨਹੀਂ ਦਿੱਤਾ ਗਿਆ ਸੀ। ਉਹ ਅੱਲਾਹ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਉਹ ਉਹਨਾਂ ਦੀਆਂ ਮੁਸ਼ਰਿਕਾਨਾਂ ਗੱਲਾਂ ਤੋਂ ਪਾਕ ਹੈ।"},{"id":103,"translation":"ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?"},{"id":104,"translation":"(ਉਹ ਘਾਟੇ ਵਿਚ ਹਨ) ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸੰਸਾਰਿਕ ਜੀਵਨ ਵਿਚ ਹੀ ਬਰਬਾਦ ਹੋ ਗਈਆਂ ਜਦ ਕਿ ਉਹ ਸਮਝਦੇ ਹਨ ਕਿ ਉਹ ਸਾਰੇ ਕੰਮ ਭਲਾਈ ਤੇ ਨੇਕੀ ਵਾਲੇ ਕਰ ਰਹੇ ਹਨ। [6]","footnotes":"[6] ਇਸ ਆਇਤ ਵਿਚ ਉਹਨਾਂ ਲੋਕਾਂ ਦੀ ਚਰਚਾ ਕੀਤੀ ਗਈ ਹੈ ਜਿਹੜੇ ਆਪਣੇ ਮਨ ਤੋਂ ਗੱਲਾਂ ਘੜ੍ਹ ਲੈਂਦੇ ਹਨ ਅਤੇ ਆਪਣੀ ਸਮਝ ਵਿਚ ਉਹਨਾਂ ਨੂੰ ਠੀਕ ਸਮਝਦੇ ਹਨ, ਜਿਵੇਂ ਬਿਦਅਤੀ ਆਦਿ ਪਰ ਅੱਲਾਹ ਨੇ ਫ਼ਰਮਾਇਆ “ਉਹਨਾਂ ਦੇ ਸਾਰੇ ਕੀਤੇ ਹੋਏ ਕਰਮ ਬਰਬਾਦ ਹਨ” ਨੇਕ ਕੰਮਾਂ ਦੀ ਸਵੀਕਿਰਤੀ ਲਈ ਦੋ ਗੱਲਾਂ ਦਾ ਹੋਣਾ ਅਤਿ ਜ਼ਰੂਰੀ ਹੈ ਇਕ ਤਾਂ ਇਹ ਕਿ ਉਹ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਹੀ ਕੀਤੇ ਜਾਣ ਨਾ ਕਿ ਲੋਕ ਵਿਖਾਵੇ ਲਈ ਦੂਜੀ ਗੱਲ ਕਿ ਉਹ ਸਾਰੇ ਕੰਮ ਅੱਲਾਹ ਦੇ ਰਸੂਲ (ਸ:) ਦੇ ਤਰੀਕੇ ਅਨੁਸਾਰ ਹੋਣ। ਇਸੇ ਲਈ ਬਿਦਅਤ ਦੇ ਸੰਬੰਧ ਵਿਚ ਅੱਲਾਹ ਦੇ ਰਸੂਲ (ਸ:) ਦਾ ਫ਼ਰਮਾਨ ਹੈ “ਜਿਸ ਨੇ ਵੀ ਸਾਡੇ ਦੀਨ ਵਿਚ ਕੋਈ ਨਵੀ ਗੱਲ (ਬਿਦਅਤ) ਘੜੀ ਜਿਸ ਦੀ ਦਲੀਲ ਦੀਨ ਵਿਚ ਨਾ ਹੋਵੇ ਤਾਂ ਉਹ ਮਰਦੂਦ (ਬਰਬਾਦ) ਹੈ”। (ਸਹੀ ਬੁਖ਼ਾਰੀ, ਹਦੀਸ: 2697)"},{"id":105,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।"},{"id":106,"translation":"ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।"},{"id":107,"translation":"ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।"},{"id":108,"translation":"ਉਹ ਉਹਨਾਂ ਵਿਚ ਸਦਾ ਰਹਿਣਗੇ ਜਿੱਥਿਓ ਉਹ ਜਗ੍ਹਾ ਬਦਲਣਾ ਪਸੰਦ ਨਹੀਂ ਕਰਨਗੇ।"},{"id":109,"translation":"(ਹੇ ਨਬੀ!) ਆਖ ਦਿਓ! ਜੇ ਮੇਰੇ ਰੱਬ ਦੀਆਂ ਗੱਲਾਂ (ਸਿਫ਼ਤਾਂ ਲਿਖਣ ਲਈ) ਸਮੁੰਦਰ (ਦਾ ਪਾਣੀ) ਰੌਸ਼ਨਾਈ (ਸਿਆਹੀ) ਬਣ ਜਾਵੇ ਤਾਂ ਮੇਰੇ ਰੱਬ ਦੀਆਂ ਗੱਲਾਂ ਖ਼ਤਮ ਹੋਣ ਤੋਂ ਪਹਿਲਾਂ ਸਮੁੰਦਰ ਖ਼ਤਮ ਹੋ ਜਾਵੇਗਾ ਭਾਵੇਂ ਅਸੀਂ ਇਸ ਦੇ ਬਰਾਬਰ ਇਕ ਹੋਰ (ਸਮੁੰਦਰ) ਮਦਦ ਲਈ ਲੇ ਆਈਏ।"},{"id":110,"translation":"(ਹੇ ਨਬੀ!) ਆਖ ਦਿਓ! ਮੈਂ ਤਾਂ ਤੁਹਾਡੇ ਵਰਗਾਂ ਹੀ ਇਕ ਮਨੁੱਖ ਹਾਂ, ਮੇਰੇ ਵੱਲ ਵਹੀ (ਰੱਬੀ ਪੈਗ਼ਾਮ) ਆਉਂਦੀ ਹੈ ਕਿ ਤੁਹਾਡਾ ਇਸ਼ਟ ਕੇਵਲ ਇਕ ਇਸ਼ਟ ਹੈ, ਫੇਰ ਜਿਹੜਾ ਵਿਅਕਤੀ ਰੱਬ ਨਾਲ ਮਿਲਣ ਦੀ ਆਸ ਰੱਖਦਾ ਹੈ ਉਸ ਨੂੰ ਚਾਹੀਦਾ ਹੈ ਕਿ ਨੇਕ ਅਮਲ ਕਰੇ ਅਤੇ ਆਪਣੇ ਰੱਬ ਦੀ ਬੰਦਗੀ ਵਿਚ ਕਿਸੇ ਹੋਰ ਨੂੰ ਸ਼ਰੀਕ ਨਾ ਕਰੇ।"}]},{"id":19,"verses":[{"id":1,"translation":"ਕਾਫ਼, ਹਾ, ਯਾ, ਐਨ, ਸਾੱਦ।"},{"id":2,"translation":"(ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।"},{"id":3,"translation":"ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।"},{"id":4,"translation":"(ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।"},{"id":5,"translation":"ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।"},{"id":6,"translation":"ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।"},{"id":7,"translation":"(ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।"},{"id":8,"translation":"(ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।"},{"id":9,"translation":"ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।"},{"id":10,"translation":"(ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।"},{"id":11,"translation":"ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।"},{"id":12,"translation":"(ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।"},{"id":13,"translation":"ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।"},{"id":14,"translation":"ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।"},{"id":15,"translation":"ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।"},{"id":16,"translation":"ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।"},{"id":17,"translation":"ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।"},{"id":18,"translation":"ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।"},{"id":19,"translation":"ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।"},{"id":20,"translation":"(ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।"},{"id":21,"translation":"ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।"},{"id":22,"translation":"ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।[1]","footnotes":"[1] ਇਸ ਹਕੀਕਤ ਨੂੰ ਦੂਜੀ ਥਾਂ ਇੰਜ ਬਿਆਨ ਕੀਤਾ ਗਿਆ ਹੈ “ਉਹ ਪਾਕ ਤੇ ਪਵਿੱਤਰ ਜ਼ਨਾਨੀ ਜਿਸ ਨੇ ਆਪਣੀ ਇੱਜ਼ਤ ਦੀ ਰਾਖੀ ਕੀਤੀ। ਅਸੀਂ ਉਸ ਵਿਚ ਆਪਣੇ ਵੱਲੋਂ ਜਾਨ (ਰੂਹ) ਪਾ ਦਿੱਤੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਦੁਨੀਆਂ ਵਾਲਿਆਂ ਲਈ ਨਿਸ਼ਾਨੀ ਬਣਾ ਦਿੱਤਾ” (ਅੰਬੀਆਂ 91/21)।"},{"id":23,"translation":"ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।"},{"id":24,"translation":"ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।"},{"id":25,"translation":"ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।"},{"id":26,"translation":"ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।"},{"id":27,"translation":"ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।"},{"id":28,"translation":"(ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।"},{"id":29,"translation":"ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 46/3"},{"id":30,"translation":"ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।"},{"id":31,"translation":"ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।"},{"id":32,"translation":"ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।"},{"id":33,"translation":"ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।"},{"id":34,"translation":"ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।"},{"id":35,"translation":"ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।[3]","footnotes":"[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2"},{"id":36,"translation":"(ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।"},{"id":37,"translation":"ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, [4] ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।","footnotes":"[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3"},{"id":38,"translation":"ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।"},{"id":39,"translation":"(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ [5] ਉਹ ਈਮਾਨ ਨਹੀਂ ਲਿਆਉਣਗੇ।","footnotes":"[5] ਜਦੋਂ ਕਿਆਮਤ ਦੀ ਘਟਨਾ ਵਾਪਰੇਗੀ ਤਾਂ ਇਨਕਾਰੀਆਂ ਦੀਆਂ ਅੱਖਾਂ ਖੁਲ੍ਹੀਆਂ ਰਹਿ ਜਾਣਗੀਆਂ ਅਤੇ ਅਫ਼ਸੋਸ ਕਰਨਗੇ ਪਰ ਹੁਣ ਇਸ ਦੀ ਭਰਪਾਈ ਨਹੀਂ ਹੋ ਸਕਦੀ ਕਿਉਂ ਜੇ ਉੱਥੇ ਜਿਹੜਾ ਵੀ ਕੋਈ ਆਰਾਮ ਤੇ ਖ਼ੁਸ਼ੀ ਵਿਚ ਹੋਵੇਗਾ ਉਹ ਸਦਾ ਲਈ ਹੋਵੇਗਾ ਅਤੇ ਜਿਹੜਾ ਅਜ਼ਾਬ ਵਿਚ ਫ਼ਸਿਆ ਹੋਵੇਗਾ ਉਹ ਵੀ ਸਦਾ ਲਈ ਹੋਵੇਗਾ। ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ “ਕਿਆਮਤ ਦਿਹਾੜੇ ਮੌਤ ਨੂੰ ਇਕ ਚਿਤਕਬਰੇ ਮਿੰਢੇ ਦੀ ਸ਼ਕਲ ਵਿਚ ਲਿਆਇਆ ਜਾਵੇਗਾ ਅਤੇ ਫੇਰ ਇਕ ਆਵਾਜ਼ ਦੇਣ ਵਾਲੀ ਆਵਾਜ਼ ਦੇਵੇਗਾ ਕਿ ਹੇ ਜੰਨਤੀਓ! ਜਦੋਂ ਉਹ ਗਰਦਨ ਚੁੱਕ ਕੇ ਵੇਖਣਗੇ ਕਿ ਉਹਨਾਂ ਨੂੰ ਕਿਹਾ ਜਾਵੇਗਾ ਕੀ ਤੁਸੀਂ ਇਸ ਨੂੰ ਜਾਣਦੇ ਹੋ ? ਤਾਂ ਉਹ ਆਖਣਗੇ ਕਿ ਹਾਂ! ਜਾਣਦੇ ਹਾਂ ਇਹ ਤਾਂ ਮੌਤ ਹੈ ਕਿਉਂ ਜੋ ਇਸ ਨੂੰ ਸਾਰੇ ਹੀ ਵੇਖ ਚੁੱਕੇ ਹਨ। ਫੇਰ ਦੁਬਾਰਾ ਪੁੱਛਿਆ ਜਾਵੇਗਾ ਹੇ ਨਰਕੀਓ! ਉਹ ਵੀ ਗਰਦਨ ਚੁੱਕਣਗੇ ਤਾਂ ਉਹਨਾਂ ਨੂੰ ਵੀ ਪੁੱਛਿਆ ਜਾਵੇਗਾ ਕਿ ਕੀ ਤੁਸੀਂ ਇਸ ਨੂੰ ਜਾਣਦੇ ਹੋ ? ਉਹ ਕਹਿਣਗੇ ਕਿ ਹਾਂ! ਇਹ ਤਾਂ ਮੌਤ ਹੈ ਕਿਉਂ ਜੋ ਉਸ ਸਮੇਂ ਤਕ ਸਾਰੇ ਹੀ ਉਸ ਨੂੰ ਵੇਖ ਚੁੱਕੇ ਹੋਣਗੇ। ਫੇਰ ਇਸ ਮੀਢੇ ਨੂੰ ਜ਼ਿਬਹ ਕੀਤਾ ਜਾਵੇਗਾ ਅਤੇ ਮਨਾਦੀ ਕਰਨ ਵਾਲਾ ਆਖੇਗਾ ਕਿ ਹੇ ਸਵਰਗ ਵਾਲਿਓ! ਤੁਸੀਂ ਸਦਾ ਲਈ ਇਸ ਵਿਚ ਰਹੋਗੇ ਹੁਣ ਤੁਹਾਨੂੰ ਮੌਤ ਨਹੀਂ ਆਵੇਗੀ ਅਤੇ ਹੇ ਨਰਕ ਵਾਲਿਓ! ਤੁਸੀਂ ਸਦਾ ਇਸੇ ਵਿਚ ਰਹੋਗੇ ਹੁਣ ਤੁਹਾਨੂੰ ਮੌਤ ਨਹੀਂ ਆਵੇਗੀ ਫੇਰ ਇਸ ਤੋਂ ਬਾਅਦ ਰਸੂਲ (ਸ:) ਨੇ ਇਸੇ ਆਇਤ ਦਾ ਪਾਠ ਕੀਤਾ। (ਸਹੀ ਬੁਖ਼ਾਰੀ, ਹਦੀਸ: 4730)"},{"id":40,"translation":"ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।"},{"id":41,"translation":"(ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।"},{"id":42,"translation":"ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?"},{"id":43,"translation":"ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।"},{"id":44,"translation":"ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।"},{"id":45,"translation":"ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।"},{"id":46,"translation":"(ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।"},{"id":47,"translation":"(ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।"},{"id":48,"translation":"ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।"},{"id":49,"translation":"ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।"},{"id":50,"translation":"ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।[6]","footnotes":"[6] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2 ਅਤੇ ਸੂਰਤ ਅਨ-ਨਹਲ, ਹਾਸ਼ੀਆ ਆਇਤ 121/16"},{"id":51,"translation":"(ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।"},{"id":52,"translation":"ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।"},{"id":53,"translation":"ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।"},{"id":54,"translation":"ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।"},{"id":55,"translation":"ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।"},{"id":56,"translation":"ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।"},{"id":57,"translation":"ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।"},{"id":58,"translation":"ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।[7]","footnotes":"[7] .ਕੁਰਆਨ ਪੜ੍ਹਣ ਵਾਲਾ ਜਦੋਂ ਇਹ ਆਇਤ ਪੜ੍ਹੇ ਤਾਂ ਕਿਬਲਾ ਵੱਲ ਮੂੰਹ ਕਰਕੇ ਅੱਲਾਹ ਦੇ ਹਜ਼ੂਰ ਸਿਜਦਾ ਕਰੇ ਜਿਸ ਵਿਚ ਦੁਆਵਾਂ ਪੜ੍ਹੇ ਜਿਨ੍ਹਾਂ ਦਾ ਅਰਥ ਹੈ ਕਿ ਹੇ ਅੱਲਾਹ! ਮੇਰੇ ਲਈ ਆਪਣੇ ਕੋਲ ਤੋਂ ਇਸ .ਕੁਰਆਨ ਨੂੰ ਪੜ੍ਹਣ ਦਾ ਸਵਾਬ ਲਿਖ ਦੇ ਅਤੇ ਬਦਲ ਵਿਚ ਮੈਨੂੰ ਗੁਨਾਹਾਂ ਤੋਂ ਪਾਕ ਕਰ ਅਤੇ ਮੇਰੇ ਵੱਲੋਂ ਇਸ ਪੜ੍ਹਾਈ ਨੂੰ ਆਪਣੇ ਕੋਲ ਜਮਾਂ ਕਰ ਲੈ ਅਤੇ ਮੇਰੇ ਵੱਲੋਂ ਇਸ ਦੇ ਪੜ੍ਹਣ ਨੂੰ ਕਬੂਲ ਕਰ ਜਿਵੇਂ ਤੂੰ ਅਪਣੇ ਬੰਦੇ ਦਾਊਦ ਅ:ਸ ਦੇ ਪੜ੍ਹਣ ਨੂੰ ਕਬੂਲ ਕੀਤਾ ਸੀ। (ਇਬਨੇ ਮਾਜਾ, ਹਦੀਸ: 1053, ਜਾਮਅੇ ਤਿਰਮਜ਼ੀ, ਹਦੀਸ: 3424, 579)"},{"id":59,"translation":"ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। [8] ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।","footnotes":"[8] ਜਿਵੇਂ ਸ਼ਰਾਬ ਆਦਿ ਦਾ ਨਸ਼ਾ ਕਰਨਾ, ਝੂਠੀ ਗਵਾਹੀ ਦੇਣਾ, ਹਰਾਮ ਖਾਣਾ, ਜ਼ਨਾ ਕਰਨਾ, ਲੋਕਾਂ ਦੇ ਹੱਕ ਮਾਰਨਾ, ਚੋਰੀ, ਚੁੱਗਲੀ ਆਦਿ ਕਰਨਾ, ਝੂਠੇ ਅਲਜ਼ਾਮ, ਨਾ-ਹੱਕਾ ਕਤਲ ਆਦਿ ਕਰਨਾ ਸ਼ਾਮਲ ਹਨ।"},{"id":60,"translation":"ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।[9]","footnotes":"[9] ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9"},{"id":61,"translation":"ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।"},{"id":62,"translation":"ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।"},{"id":63,"translation":"ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।"},{"id":64,"translation":"(ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।"},{"id":65,"translation":"ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?[10]","footnotes":"[10] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3"},{"id":66,"translation":"ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?"},{"id":67,"translation":"ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।"},{"id":68,"translation":"ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।"},{"id":69,"translation":"ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।"},{"id":70,"translation":"ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।"},{"id":71,"translation":"ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,[11] ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।","footnotes":"[11] ਇਸ ਆਇਤ ਦਾ ਵਿਆਖਣ ਹਦੀਸ ਦੀਆਂ ਕਿਤਾਬਾਂ ਵਿਚ ਇੰਜ ਕੀਤਾ ਗਿਆ ਹੈ, ਕਿ ਨਰਕ ਦੇ ਉੱਤੇ ਇਕ ਪੁਲ ਬਣਾਇਆ ਜਾਵੇਗਾ ਜਿਸ ਤੋਂ ਹਰੇਕ ਵਿਅਕਤੀ ਨੂੰ ਲੰਘਣਾ ਪਵੇਗਾ ਮੋਮਿਨ ਤਾਂ ਆਪਣੇ ਕਰਮਾਂ ਅਨੁਸਾਰ ਛੇਤੀ ਜਾਂ ਦੇਰੀ ਨਾਲ ਲੰਘ ਹੀ ਜਾਣਗੇ ਕੁੱਝ ਤਾਂ ਉਹਨਾਂ ਵਿੱਚੋਂ ਅੱਖ ਝਮਕਦੇ ਹੀ ਕੁੱਝ ਬਿਜਲੀ ਜਾਂ ਹਵਾਂ ਦੀ ਤਰ੍ਹਾਂ, ਕੁੱਝ ਪੰਛੀਆਂ ਵਾਂਗ ਅਤੇ ਕੁੱਝ ਘੋੜ੍ਹਿਆਂ ਅਤੇ ਦੂਜੀਆਂ ਸਵਾਰੀਆਂ ਵਾਂਗ ਲੰਘ ਜਾਣਗੇ ਐਵੇਂ ਹੀ ਕੁੱਝ ਠੀਕ-ਠਾਕ ਕੁੱਝ ਜਖ਼ਮੀ ਪੁਲ ਪਾਰ ਕਰ ਹੀ ਲੈਂਣਗੇ ਕੁੱਝ ਨਰਕ ਵਿਚ ਗਿਰ ਜਾਣਗੇ ਪਰ ਕੁੱਝ ਸਮੇਂ ਬਾਅਦ ਸਿਫ਼ਾਰਸ਼ ਦੁਆਰਾ ਉਹਨਾਂ ਨੂੰ ਕੱਢ ਲਿਆ ਜਾਵੇਗਾ ਪਰ ਕਾਫ਼ਿਰ ਉਸ ਪੁਲ ਨੂੰ ਪਾਰ ਨਹੀਂ ਕਰ ਸਕਣਗੇ ਉਹ ਸਾਰੇ ਨਰਕ ਵਿਚ ਡਿਗ ਜਾਣਗੇ ਇਸ ਗੱਲ ਦੀ ਪੁਸ਼ਟੀ ਇਸ ਹਦੀਸ ਤੋਂ ਵੀ ਹੁੰਦੀ ਹੈ ਕਿ “ਜਿਸ ਦੇ ਤਿੰਨ ਬੱਚੇ ਬਾਲਗ ਹੋਣ ਤੋਂ ਪਹਿਲਾਂ ਹੀ ਮਰ ਜਾਣ ਉਹਨਾਂ ਨੂੰ ਅੱਗ ਨਹੀਂ ਛੂਏਗੀ ਪਰ ਇਹ ਕਸਮ ਹਲਾਲ ਲਈ ਹੈ”। (ਸਹੀ ਬੁਖ਼ਾਰੀ, ਹਦੀਸ: 1251, ਸਹੀ ਮੁਸਲਿਮ, ਹਦੀਸ: 2632) ● ਇਹ ਉਹੀਓ ਕਸਮ ਹੈ ਜਿਸ ਨੂੰ ਇਸੇ ਆਇਤ ਵਿਚ ‘ਆਖ਼ਿਰੀ ਪੱਕਾ ਫ਼ੈਸਲਾ’ ਕਿਹਾ ਗਿਆ ਹੈ ਭਾਵ ਇਸ ਦਾ ਵਿਰਦ ਨਰਕ ਤੋਂ ਪੁਲ ਸਰਾਤ ਉੱਤੋਂ ਲੰਘਣ ਤੱਕ ਹੀ ਹੋਵੇਗਾ। (ਅਹਸਨੁਲ ਬਿਆਨ)"},{"id":72,"translation":"ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।"},{"id":73,"translation":"ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।"},{"id":74,"translation":"ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।"},{"id":75,"translation":"ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।"},{"id":76,"translation":"ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।"},{"id":77,"translation":"ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।"},{"id":78,"translation":"ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।"},{"id":79,"translation":"ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।"},{"id":80,"translation":"ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।"},{"id":81,"translation":"ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।"},{"id":82,"translation":"ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।"},{"id":83,"translation":"ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।"},{"id":84,"translation":"ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।"},{"id":85,"translation":"ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।"},{"id":86,"translation":"ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।"},{"id":87,"translation":"(ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।"},{"id":88,"translation":"ਇਹ (ਕਾਫ਼ਿਰ) ਆਖਦੇ ਹਨ ਕਿ ਰਹਿਮਾਨ ਦੇ ਵੀ ਔਲਾਦ ਹੈ।"},{"id":89,"translation":"ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।"},{"id":90,"translation":"ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।"},{"id":91,"translation":"ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।"},{"id":92,"translation":"ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।"},{"id":93,"translation":"ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।"},{"id":94,"translation":"ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।"},{"id":95,"translation":"ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।"},{"id":96,"translation":"ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।[12]","footnotes":"[12] ਧਰਤੀ ’ਤੇ ਲੋਕਾਂ ਦੇ ਦਿਲਾਂ ਵਿਚ ਅਤੇ ਅਕਾਸ਼ ਵਿਚ ਫ਼ਰਿਸ਼ਤਿਆਂ ਦੇ ਦਿਲਾਂ ਵਿਚ ਨੇਕ ਲੋਕਾਂ ਲਈ ਮੁਹੱਬਤ ਪੈਦਾ ਕਰ ਦੇਵੇਗਾ ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਜਦੋਂ ਅੱਲਾਹ ਕਿਸੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਤਾਂ ਉਹ ਜਿਹਬਰਾਈਲ ਅ:ਸ ਨੂੰ ਬੁਲਾ ਕੇ ਕਹਿੰਦਾ ਹੈ ਕਿ ਅੱਲਾਹ ਫਲਾਨੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਸੋ ਤੂੰ ਵੀ ਉਸ ਨਾਲ ਮੁਹੱਬਤ ਕਰ ਜਦੋਂ ਜਿਬਰਾਈਲ ਉਸ ਵਿਅਕਤੀ ਨਾਲ ਮੁਹੱਬਤ ਕਰਨ ਲੱਗ ਜਾਂਦਾ ਹੈ ਤਾਂ ਫੇਰ ਜਿਬਰਾਈਲ ਅਕਾਸ਼ ਵਾਲਿਆਂ ਵਿਚ ਐਲਾਨ ਕਰਦਾ ਹੈ ਕਿ ਅੱਲਾਹ ਫਲਾਨੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਤੁਸੀਂ ਵੀ ਉਸ ਨਾਲ ਮੁਹੱਬਤ ਕਰੋ ਇੰਜ ਸਾਰੇ ਅਕਾਸ਼ ਵਾਲੇ ਵੀ ਉਹਦੇ ਨਾਲ ਮੁਹੱਬਤ ਕਰਨ ਲਗ ਜਾਂਦੇ ਹਨ ਫੇਰ ਧਰਤੀ ਤੋਂ ਵਸਨ ਵਾਲਿਆਂ ਦੇ ਦਿਲਾਂ ਵਿਚ ਉਸ ਦੀ ਮੁਹੱਬਤ ਰੱਖ ਦਿੱਤੀ ਜਾਂਦੀ ਹੈ ਇੰਜ ਉਹ ਧਰਤੀ ’ਤੇ ਵੀ ਅੱਲਾਹ ਦੇ ਨੇਕ ਬੰਦਿਆਂ ਦਾ ਮਹਬੂਬ ਬਣਾ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ: 6040)"},{"id":97,"translation":"(ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।[13]","footnotes":"[13] ਝਗੜਾਲੂ ਉਹ ਕੌਮ ਹੈ, ਜਿਹੜੀ ਅੱਲਾਹ ਦੇ ਇਕ ਹੋਣ ਅਤੇ ਉਸ ਰਸੂਲ (ਸ:) ਦੀ ਰਸਾਲਤ ’ਤੇ ਈਮਾਨ ਨਹੀਂ ਰੱਖਦੇ।"},{"id":98,"translation":"ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?"}]},{"id":20,"verses":[{"id":1,"translation":"ਤਾ, ਹਾ।"},{"id":2,"translation":"(ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।"},{"id":3,"translation":"ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।"},{"id":4,"translation":"ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।"},{"id":5,"translation":"ਉਹ ਰਹਿਮਾਨ ਹੈ, ਜਿਹੜਾ ਅਰਸ਼ ਦੇ ਰਾਜ ਸਿੰਘਾਸਨ ’ਤੇ ਵਿਰਾਜਮਾਨ ਹੈ।"},{"id":6,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ, ਜੋ ਉਹਨਾਂ ਦੇ ਵਿਚਾਲੇ ਹੈ ਅਤੇ ਜੋ ਧਰਤੀ ਦੇ ਥੱਲੇ ਹੈ, ਸਭ ਉਸੇ (ਰਹਿਮਾਨ) ਦਾ ਹੈ।"},{"id":7,"translation":"ਭਾਵੇ ਤੁਸੀਂ ਉੱਚੀ ਆਵਾਜ਼ ਨਾਲ ਗੱਲ ਕਰੋ ਪਰ ਉਹ ਹਰ ਭੇਤ ਨੂੰ ਸਗੋਂ ਉਹ ਤਾਂ ਉਸ ਤੋਂ ਵੀ ਗੁਪਤ ਗੱਲਾਂ ਨੂੰ ਜਾਣਦਾ ਹੈ।"},{"id":8,"translation":"ਅੱਲਾਹ ਉਹੀਓ ਹੈ ਜਿਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਸਾਰੇ ਹੀ ਸੋਹਣੇ ਨਾਂ ਉਸੇ ਦੇ ਹਨ।[1]","footnotes":"[1] ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 180/7"},{"id":9,"translation":"(ਹੇ ਨਬੀ!) ਕੀ ਤੁਸੀਂ ਮੂਸਾ ਦਾ ਕਿੱਸਾ ਜਾਣਦੇ ਹੋ ?"},{"id":10,"translation":"ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ।"},{"id":11,"translation":"ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!"},{"id":12,"translation":"ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।"},{"id":13,"translation":"ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।"},{"id":14,"translation":"ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।"},{"id":15,"translation":"ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।"},{"id":16,"translation":"ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।[2]","footnotes":"[2] ਵੇਖੋ ਵੇਖੋ ਸੂਰਤ ਮਰੀਅਮ, ਹਾਸ਼ੀਆ ਆਇਤ 59/19"},{"id":17,"translation":"ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?"},{"id":18,"translation":"(ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।"},{"id":19,"translation":"ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।"},{"id":20,"translation":"ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।"},{"id":21,"translation":"ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।"},{"id":22,"translation":"ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।"},{"id":23,"translation":"(ਇਹ ਸਭ ਇਸ ਲਈ ਹੈ ਤਾਂ ਜੋ) ਅਸੀਂ ਤੁਹਾਨੂੰ ਆਪਣੀਆਂ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵਿਖਾਈਏ।"},{"id":24,"translation":"(ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।"},{"id":25,"translation":"(ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)।"},{"id":26,"translation":"ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ।"},{"id":27,"translation":"ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ।"},{"id":28,"translation":"ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ।"},{"id":29,"translation":"ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ।"},{"id":30,"translation":"ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)।"},{"id":31,"translation":"ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ।"},{"id":32,"translation":"ਅਤੇ ਉਸ ਨੂੰ ਮੇਰਾ ਭਾਈ ਵਾਲ ਬਣਾ ਦੇ।"},{"id":33,"translation":"ਤਾਂ ਜੋ ਅਸੀਂ ਦੋਵੇਂ ਵੱਧ ਤੋਂ ਵੱਧ ਤੇਰੀ ਤਸਬੀਹ ਕਰੀਏ।"},{"id":34,"translation":"ਅਤੇ ਵੱਧ ਤੋਂ ਵੱਧ ਤੈਨੂੰ ਯਾਦ ਕਰੀਏ।"},{"id":35,"translation":"ਬੇਸ਼ੱਕ ਤੂੰ ਸਾਨੂੰ ਚੰਗੀ ਤਰ੍ਹਾਂ ਵੇਖਦਾ ਹੈ।"},{"id":36,"translation":"(ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ।"},{"id":37,"translation":"ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ।"},{"id":38,"translation":"ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ।"},{"id":39,"translation":"ਕਿ ਤੂੰ ਇਸ (ਮੂਸਾ) ਨੂੰ ਇਕ ਸੰਦੂਕ ਵਿਚ ਬੰਦ ਕਰਕੇ ਦਰਿਆ ਵਿਚ ਛੱਡ ਦੇ, ਫੇਰ ਦਰਿਆ ਇਸ (ਸੰਦੂਕ) ਨੂੰ ਕੰਡੇ ’ਤੇ ਲਿਆ ਛੱਡੇਗਾ ਅਤੇ ਇਸ ਨੂੰ ਮੇਰਾ ਅਤੇ ਇਸ (ਮੂਸਾ) ਦਾ ਵੈਰੀ ਕੱਢ ਲਵੇਗਾ। ਮੈਂਨੇ ਆਪਣੇ ਵੱਲੋਂ ਉਸ (ਫ਼ਿਰਔਨ) ਦੇ ਮਨ ਵਿਚ ਤੇਰੇ ਲਈ ਇਕ ਵਿਸ਼ੇਸ਼ ਪ੍ਰਮ ਪਾ ਦਿੱਤਾ ਤਾਂ ਜੋ ਮੇਰੀ ਦੇਖ ਰੇਖ ਹੇਠ ਤੇਰੀ ਪਰਵਰਿਸ਼ ਹੋਵੇ।"},{"id":40,"translation":"ਜਦੋਂ ਤੇਰੀ (ਮੂਸਾ) ਦੀ ਭੈਣ (ਸੰਦੂਕ ਦੇ ਨਾਲ-ਨਾਲ) ਤੁਰੀ ਜਾ ਰਹੀ ਸੀ (ਅਤੇ ਫ਼ਿਰਔਨ ਨੂੰ) ਕਹਿ ਰਹੀ ਸੀ, ਕੀ ਮੈਂ ਤੁਹਾਨੂੰ ਉਸ (ਇਸਤਰੀ) ਦਾ ਪਤਾ ਦੱਸਾਂ, ਜਿਹੜੀ ਇਸ (ਬੱਚੇ) ਦੀ ਦੇਖ-ਭਾਲ ਕਰ ਸਕਦੀ ਹੈ ? ਇੰਜ ਅਸੀਂ ਤੈਨੂੰ ਤੇਰੀ ਮਾਂ ਕੋਲ ਪਹੁੰਚਾ ਦਿੱਤਾ ਤਾਂ ਜੋ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਹ ਦੁਖੀ ਨਾ ਹੋਵੇ। ਫੇਰ ਤੈਂਨੇ ਇਕ ਵਿਅਕਤੀ ਨੂੰ (ਮੁੱਕਾ ਮਾਰ ਕੇ) ਮਾਰ ਦਿੱਤਾ ਸੀ। ਅਸੀਂ ਤੈਨੂੰ ਉਸ ਬਿਪਤਾ ਵਿੱਚੋਂ ਵੀ ਕੱਢਿਆ। ਭਾਵ ਅਸੀਂ ਤੈਨੂੰ ਚੰਗੀ ਤਰ੍ਹਾਂ ਪਰਖਿਆ। ਫੇਰ ਤੂੰ ਕਈ ਸਾਲ ਮਦੀਅਨ ਦੇ ਲੋਕਾਂ ਵਿਚ ਗੁਜ਼ਾਰੇ। ਫੇਰ ਹੇ ਮੂਸਾ! ਮੁਕੱਦਰਾਂ ਨਾਲ ਤੂੰ ਇੱਥੇ ਆ ਗਿਆ।"},{"id":41,"translation":"ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ ।[3]","footnotes":"[3] ਭਾਵ ਮੈਨੇ ਤੁਹਾਨੂੰ ਆਪਣੀ ਵਹੀ ਅਤੇ ਰਸਾਲਤ ਲਈ ਚੁੱਨ ਲਿਆ ਹੈ ਜਾਂ ਮੈਨੇ ਤੁਹਾਨੂੰ ਆਪਣੇ ਲਈ ਪੈਦਾ ਕੀਤਾ ਹੈ ਜਾਂ ਮੈਨੇ ਤੁਹਾਨੂੰ ਦਰਿੜ ਬਣਾਇਆ ਹੈ ਜਾਂ ਤੁਹਾਨੂੰ ਸਿਖਾਇਆ ਤਾਂ ਜੋ ਤੁਸੀਂ ਮੇਰੇ ਬੰਦਿਆਂ ਨੂੰ ਚੰਗੇ ਕੰਮ ਕਰਨ ਦਾ ਹੁਕਮ ਅਤੇ ਮਾੜੇ ਕੰਮ ਕਰਨ ਤੋਂ ਰੋਕਨ ਦਾ ਹੁਕਮ ਪਹੁੰਚਾ ਦਿਓ। (ਤਫ਼ਸੀਰ ਅਲ-ਕੁਰਤਬੀ : 198/11)"},{"id":42,"translation":"ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ।"},{"id":43,"translation":"ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।"},{"id":44,"translation":"ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ।"},{"id":45,"translation":"ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ।"},{"id":46,"translation":"(ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ।"},{"id":47,"translation":"ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ।"},{"id":48,"translation":"ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।"},{"id":49,"translation":"(ਫ਼ਿਰਔਨ ਨੇ) ਕਿਹਾ ਕਿ ਹੇ ਮੂਸਾ! ਤੁਹਾਡਾ ਰੱਬ ਕੌਣ ਹੈ ?"},{"id":50,"translation":"ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।"},{"id":51,"translation":"ਉਸ (ਫ਼ਿਰਔਨ) ਨੇ ਕਿਹਾ ਕਿ ਚੰਗਾ ਇਹ ਦੱਸੋ ਕਿ ਪਹਿਲੇ (ਇਨਕਾਰੀ) ਲੋਕਾਂ ਦਾ ਕੀ ਬਣੇਗਾ ?"},{"id":52,"translation":"ਉੱਤਰ ਦਿੱਤਾ ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੋਲ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਿਖਆ ਹੋਇਆ ਹੈ। ਨਾਂ ਤਾਂ ਮੇਰਾ ਰੱਬ ਕੋਈ ਗ਼ਲਤੀ ਕਰਦਾ ਹੈ ਅਤੇ ਨਾ ਹੀ ਉਹ ਤੋਂ ਕੋਈ ਭੁਲ ਹੁੰਦੀ ਹੈ।"},{"id":53,"translation":"ਉਸੇ (ਰੱਬ) ਨੇ ਤੁਹਾਡੇ ਲਈ ਧਰਤੀ ਨੂੰ ਵਿਛਾਇਆ ਅਤੇ ਇਸ (ਧਰਤੀ) ਵਿਚ ਤੁਹਾਡੇ ਤੁਰਨ-ਫਿਰਨ ਲਈ ਰਾਹ ਬਣਾਏ ਅਤੇ ਅਕਾਸ਼ੋਂ ਪਾਣੀ ਬਰਸਾਇਆ ਫੇਰ ਉਸ ਰਹੀਂ ਭਾਂਤ-ਭਾਂਤ ਦੀ ਬਨਸਪਤੀ ਕੱਢੀ।"},{"id":54,"translation":"ਤੁਸੀਂ ਆਪ ਵੀ ਖਾਓ ਅਤੇ ਅਪਣੇ ਪਸ਼ੂਆਂ ਨੂੰ ਵੀ ਚਰਾਓ। ਬੇਸ਼ੱਕ (ਰੱਬ ਦੀ ਸ਼ਕਤੀ ਨੂੰ ਸਮਝਣ ਲਈ) ਇਸ ਵਿਚ ਬੁੱਧੀਵਾਨਾਂ ਲਈ ਅਨੇਕਾਂ ਨਿਸ਼ਾਨੀਆਂ ਹਨ।"},{"id":55,"translation":"ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।"},{"id":56,"translation":"ਅਸਾਂ ਉਸ (ਫ਼ਿਰਔਨ) ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਵਿਖਾਈਆਂ, ਪਰੰਤੂ ਫੇਰ ਵੀ ਉਹ ਝੁਠਲਾਉਂਦਾ ਰਿਹਾ ਅਤੇ ਮੰਨਿਆ ਹੀ ਨਹੀਂ।"},{"id":57,"translation":"(ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।"},{"id":58,"translation":"ਚੰਗਾ ਅਸੀਂ ਵੀ ਤੇਰੇ ਟਾਕਰੇ ਤੇ ਅਜਿਹਾ ਹੀ ਜਾਦੂ ਲਿਆਵਾਂਗੇ, ਤੂੰ ਸਾਡੇ ਅਤੇ ਆਪਣੇ ਵਿਚਕਾਰ (ਜਾਦੂ ਦਾ ਮੁਕਾਬਲਾ ਹੋਣ ਦਾ) ਇਕ ਸਮਾਂ ਨਿਸ਼ਚਿਤ ਕਰ ਲੈ, ਨਾ ਅਸੀਂ ਇਸ ਇਕਰਾਰ ਤੋਂ ਫਿਰਾਂਗੇ ਤੇ ਨਾ ਹੀ ਤੂੰ, ਅਤੇ ਇਹ ਮੁਕਾਬਲਾ ਖੁੱਲ੍ਹੇ ਮੈਦਾਨ ਵਿਚ ਹੋਵੇਗਾ।"},{"id":59,"translation":"ਮੂਸਾ ਨੇ ਆਖਿਆ ਕਿ ਤਿਓਹਾਰ ਵਾਲੇ ਦਿਨ ਦਾ ਵਾਅਦਾ (ਨਿਸ਼ਚਿਤ) ਹੈ ਅਤੇ ਦਿਨ ਚੜ੍ਹੇ ਲੋਕੀ ਜਮਾਂ ਹੋ ਜਾਣਗੇ।"},{"id":60,"translation":"ਫ਼ਿਰਔਨ ਵਾਪਸ (ਮਹਿਲ ਵਿਚ) ਚਲਾ ਗਿਆ ਅਤੇ ਆਪਣੇ ਸਾਰੇ ਹਥਕੰਡੇ ਇਕੱਠੇ ਕਰਕੇ ਮੁਕਾਬਲੇ ਲਈ ਮੁੜ (ਮੈਦਾਨ ਵਿਚ) ਆ ਗਿਆ।"},{"id":61,"translation":"ਮੂਸਾ ਨੇ (ਜਾਦੂਗਰਾਂ ਨੂੰ) ਆਖਿਆ ਕਿ ਤੁਸੀਂ ਅੱਲਾਹ ਉੱਤੇ ਝੂਠ ਨਾ ਮੜ੍ਹੋ, ਨਹੀਂ ਤਾਂ ਉਹ ਤੁਹਾਨੂੰ ਅਜ਼ਾਬ ਨਾਲ ਬਰਬਾਦ ਕਰ ਦੇਵੇਗਾ, (ਖ਼ਬਰਦਾਰ ਰਹੋ ਕਿ) ਜਿਸ ਨੇ ਵੀ ਝੂਠ ਘੜ੍ਹਿਆ ਉਹ ਅਸਫ਼ਲ ਹੀ ਹੋਇਆ ਹੈ।"},{"id":62,"translation":"(ਇਹ ਸੁਣ ਕੇ) ਉਹਨਾਂ (ਜਾਦੂਗਰਾਂ) ਵਿਚਾਲੇ ਮਤਭੇਦ ਹੋਣ ਲਗਿਆ ਅਤੇ ਹੌਲੀ-ਹੌਲੀ ਆਪੋ ਵਿਚ ਸਲਾਹ ਮਸ਼ਵਰੇ ਕਰਨ ਲੱਗੇ।"},{"id":63,"translation":"ਅੰਤ ਵਿਚ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਨੇ ਕਿਹਾ ਕਿ ਇਹ ਦੋਵੇਂ (ਮੂਸਾ ਤੇ ਹਾਰੂਨ) ਜਾਦੂਗਰ ਹੀ ਹਨ ਅਤੇ ਉਹਨਾਂ ਦੀ ਇੱਛਾ ਇਹੋ ਹੈ ਕਿ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਸਾਰਿਆਂ ਨੂੰ ਤੁਹਾਡੇ ਦੇਸ਼ ਵਿਚੋਂ ਕੱਢ ਦੇਣ ਅਤੇ ਤੁਹਾਡੇ ਇਸ ਆਦਰਸ਼ ਜੀਵਨ ਪ੍ਰਣਾਲੀ ਨੂੰ ਬਰਬਾਦ ਕਰ ਦੇਣ।"},{"id":64,"translation":"ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।"},{"id":65,"translation":"(ਜਾਦੂਗਰ) ਆਖਣ ਲੱਗੇ ਕਿ ਹੇ ਮੂਸਾ! ਤੂੰ ਪਹਿਲਾਂ (ਜਾਦੂ) ਸੁੱਟੇਗਾ ਜਾਂ ਅਸੀਂ ਹੀ ਪਹਿਲਾਂ ਸੁੱਟੀਏ।"},{"id":66,"translation":"ਮੂਸਾ ਨੇ ਕਿਹਾ ਕਿ ਨਹੀਂ ਤੁਸੀਂ ਹੀ ਪਹਿਲ ਕਰੋ! (ਜਦੋਂ ਜਾਦੂ ਲਈ ਜਾਦੂਗਰਾਂ ਨੇ ਰੱਸੀਆਂ ਤੇ ਸੋਟੀਆਂ ਸੁਟੀਆਂ ਤਾਂ) ਮੂਸਾ ਨੂੰ ਇੰਜ ਮਹਿਸੂਸ ਹੋਣ ਲੱਗ ਪਿਆ ਕਿ ਜਿਵੇਂ ਉਹਨਾਂ (ਜਾਦੂਗਰਾਂ) ਦੀਆਂ ਰੱਸੀਆਂ ਤੇ ਸੋਟੀਆਂ ਜਾਦੂ ਦੇ ਕਾਰਨ ਨੱਸ ਭੱਜ ਰਹੀਆਂ ਹਨ।"},{"id":67,"translation":"(ਇਹ ਵੇਖ ਕੇ) ਮੂਸਾ ਆਪਣੇ ਮਨ ਹੀ ਮਨ ਵਿਚ ਡਰ ਮਹਿਸੂਸ ਕਰਨ ਲਗਿਆ।"},{"id":68,"translation":"ਤਾਂ ਅਸੀਂ ਫ਼ਰਮਾਇਆ ਕਿ ਉੱਕਾ ਨਾ ਡਰ, ਤੂੰ ਹੀ ਭਾਰੂ ਰਹੇਗਾ।"},{"id":69,"translation":"ਅਤੇ ਤੇਰੇ ਸੱਜੇ ਹੱਥ ਵਿਚ ਜੋ (ਲਾਠੀ) ਹੈ ਉਸ ਨੂੰ ਸੁੱਟ ਦੇ, ਉਹਨਾਂ (ਜਾਦੂਗਰਾਂ) ਨੇ ਜੋ ਵੀ ਕਾਰੀਗਰੀ (ਕਰਤੱਬ) ਵਿਖਾਈ ਹੈ ਉਹ ਉਹਨਾਂ ਸਭ ਨੂੰ ਨਿਗਲ ਜਾਵੇਗੀ। ਉਹਨਾਂ ਨੇ ਜੋ ਵੀ ਬਣਾਇਆ ਹੈ ਉਹ ਸਭ ਜਾਦੂਗਰੀ ਦਾ ਸਾਂਗ ਹੈ ਅਤੇ ਜਾਦੂਗਰ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਭਾਵੇਂ ਕਿਤਿਓ ਵੀ ਆਵੇ।"},{"id":70,"translation":"(ਜਿਵੇਂ ਹੀ) ਮੂਸਾ ਨੇ ਆਪਣੀ ਸੋਟੀ ਸੁੱਟੀ, ਸੋਟੀ ਇਕ ਅਜਗਰ ਬਣ ਗਈ ਅਤੇ ਜਾਦੂਗਰਾਂ ਵੱਲੋਂ ਸੁੱਟੀਆਂ ਹੋਇਆ ਸੋਟੀਆਂ ਦੇ ਬਣੇ ਹੋਏ ਸੱਪਾਂ ਨੂੰ ਖਾ ਗਈ, ਜਦੋਂ ਜਾਦੂਗਰਾਂ ਨੇ ਇਹ ਵੇਖਿਆ ਤਾਂ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ ਅਤੇ ਕਹਿਣ ਲੱਗੇ ਕਿ ਅਸੀਂ ਮੂਸਾ ਤੇ ਹਾਰੂਨ ਦੇ ਰੱਬ ’ਤੇ ਈਮਾਨ ਲਿਆਏ ਹਾਂ।"},{"id":71,"translation":"ਫ਼ਿਰਔਨ ਨੇ (ਗੁੱਸੇ ਵਿਚ) ਆਖਿਆ ਕਿ ਮੈਥੋਂ ਪੁੱਛੇ ਬਿਨਾਂ ਹੀ ਤੁਸੀਂ ਉਸ (ਅੱਲਾਹ) ’ਤੇ ਈਮਾਨ ਲੈ ਆਏ ? ਅਸਲ ਵਿਚ ਇਹ (ਮੂਸਾ) ਤੁਹਾਡਾ ਗੂਰੁ ਹੈ ਜਿਸ ਤੋਂ ਤੁਸੀਂ ਜਾਦੂ ਸਿੱਖਦੇ ਹੋ। ਮੈਂ ਤੁਹਾਡਾ ਇਕ ਪਾਸੇ ਦਾ ਹੱਥ ਅਤੇ ਦੂਜੇ ਪਾਸੇ ਦਾ ਪੈਰ ਵਢਾ ਦਿਆਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਖਜੂਰ ਦੇ ਪੋਰਿਆਂ ’ਤੇ ਸੂਲੀ ’ਤੇ ਚਾੜ੍ਹਾਂਗਾ ਅਤੇ ਫੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਡੇ ਦੋਹਾਂ (ਅੱਲਾਹ ਤੇ ਫ਼ਿਰਔਨ) ਵਿੱਚੋਂ ਕਿਸ ਦੀ ਸਜ਼ਾ ਵਧੇਰੇ ਕਰੜੀ ਤੇ ਸਦੀਵੀ ਹੈ।"},{"id":72,"translation":"ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ।"},{"id":73,"translation":"ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।"},{"id":74,"translation":"ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।"},{"id":75,"translation":"ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।"},{"id":76,"translation":"ਭਾਵ ਰਹਿਣ ਲਈ ਸਦਾ ਬਹਾਰ ਬਾਗ਼ ਹੋਣਗੇ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ (ਨੇਕ ਲੋਕ) ਹਮੇਸ਼ਾ ਲਈ ਰਹਿਣਗੇ। ਇਹੋ ਇਨਾਮ ਹੈ ਹਰ ਉਸ ਵਿਅਕਤੀ ਦਾ ਜਿਹੜਾ (ਗੁਨਾਹਾਂ ਤੋਂ) ਪਾਕ ਹੋਵੇਗਾ।"},{"id":77,"translation":"ਅਸਾਂ ਮੂਸਾ ਵੱਲ ਪੈਗ਼ਾਮ ਭੇਜਿਆ ਕਿ ਤੂੰ ਰਾਤੋਂ ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈ ਕੇ ਨਿਕਲ ਜਾ ਅਤੇ ਉਹਨਾਂ ਲਈ ਦਰਿਆ ਵਿਚ (ਸੋਟੀ ਮਾਰ ਕੇ) ਸੁੱਕਾ ਰਾਹ ਬਣਾ। ਫੇਰ ਨਾਂ ਤਾਂ ਤੈਨੂੰ ਕਿਸੇ ਵੱਲੋਂ ਪਿੱਛਾ ਕਰਨ ਦੀ ਚਿੰਤਾ ਹੋਵੇਗੀ ਤੇ ਨਾ ਹੀ (ਡੁਬੱਣ ਦਾ) ਕੋਈ ਡਰ ਹੋਵੇਗਾ।"},{"id":78,"translation":"ਫ਼ਿਰਔਨ ਨੇ ਆਪਣੀਆਂ ਫ਼ੌਜਾਂ ਲੈਕੇ ਉਹਨਾਂ (ਮੂਸਾ ਅਤੇ ਸਾਥੀਆਂ) ਦਾ ਪਿੱਛਾ ਕੀਤਾ ਤਾਂ ਦਰਿਆ ਦੇ ਪਾਣੀ ਨੇ ਉਹਨਾਂ ਨੂੰ ਘੇਰ ਲਿਆ ਜਿਵੇਂ ਕਿ ਉਸ ਦਾ ਹੱਕ ਬਣਦਾ ਸੀ।"},{"id":79,"translation":"ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।"},{"id":80,"translation":"(ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।[4]","footnotes":"[4] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 57/2"},{"id":81,"translation":"ਜਿਹੜੀਆਂ ਵੀ ਪਾਕ ਚੀਜ਼ਾਂ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ ਉਹਨਾਂ ਵਿਚੋਂ ਹੀ ਖਾਇਆ ਕਰੋ ਅਤੇ ਇਸ ਤੋਂ ਅੱਗੇ ਨਾ ਵਧੋ, ਨਹੀਂ ਤਾਂ ਤੁਹਾਡੇ ’ਤੇ ਮੇਰਾ ਗ਼ਜ਼ਬ (ਕਰੋਪ) ਨਾਜ਼ਿਲ ਹੋਵੇਗਾ ਅਤੇ ਜਿਸ ਉੱਤੇ ਵੀ ਮੇਰਾ ਗ਼ਜ਼ਬ ਆ ਜਾਵੇ ਉਹ ਬਰਬਾਦ ਹੋ ਜਾਂਦਾ ਹੈ।"},{"id":82,"translation":"ਅਤੇ ਜਿਹੜੇ (ਅੱਲਾਹ ਦੀ ਨਾ-ਫ਼ਰਮਾਨੀ ਤੋਂ) ਤੌਬਾ ਕਰਨ, ਫੇਰ ਈਮਾਨ ਲਿਆਉਣ ਤੇ ਨੇਕ ਕੰਮ ਵੀ ਕਰਨ ਅਤੇ ਫੇਰ ਸਿੱਧੀ ਰਾਹ ’ਤੇ ਹੀ ਰਹਿਣ। ਬੇਸ਼ਕ ਮੈਂ ਅਤਿ ਅੰਤ ਬਖ਼ਸ਼ਨਹਾਰ ਹਾਂ।"},{"id":83,"translation":"(ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?"},{"id":84,"translation":"(ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।"},{"id":85,"translation":"(ਅੱਲਾਹ ਨੇ) ਫ਼ਰਮਾਇਆ ਕਿ ਅਸੀਂ ਤੇਰੇ ਪਿੱਛੋਂ ਤੇਰੀ ਕੌਮ ਨੂੰ ਇਕ ਅਜ਼ਮਾਇਸ਼ ਵਿਚ ਪਾ ਦਿੱਤਾ ਹੈ, ਉਹਨਾਂ ਨੂੰ ਸਾਮਰੀ ਨੇ ਕੁਰਾਹੇ ਪਾ ਦਿੱਤਾ ਹੈ।"},{"id":86,"translation":"ਫੇਰ ਮੂਸਾ ਅਤਿਅੰਤ ਗੁੱਸੇ ਅਤੇ ਦੁਖੀ ਹੋਕੇ ਆਪਣੀ ਕੌਮ ਵੱਲ ਪਰਤਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ ਵਾਲਿਓ! ਕੀ ਤੁਹਾਡੇ ਰੱਬ ਨੇ ਤੁਹਾਡੇ ਨਾਲ ਨੇਕ ਵਾਅਦਾ ਨਹੀਂ ਸੀ ਕੀਤਾ ? ਕੀ ਤੁਹਾਨੂੰ ਮੇਰੀ ਜੁਦਾਈ ਦਾ ਸਮਾਂ ਲੰਮਾ ਲੱਗ ਰਿਹਾ ਸੀ ਜਾਂ ਤੁਸੀਂ ਇਹ ਚਾਹੁੰਦੇ ਹੋ ਕਿ ਤੁਹਾਡੇ ’ਤੇ ਤੁਹਾਡੇ ਪਾਲਣਹਾਰ ਦਾ ਕਰੋਪ ਨਾਜ਼ਿਲ ਹੋਵੇ ? ਤੁਸੀਂ ਮੇਰੇ ਨਾਲ ਕੀਤੇ ਹੋਏ ਵਚਨਾਂ ਤੋਂ ਫਿਰ ਗਏ (ਕਿ ਅਸੀਂ ਤੁਹਾਡਾ ਕਹਿਣਾ ਮੰਨਾਗੇ ਤੁਸੀਂ ਸਾਨੂੰ ਫ਼ਿਰਔਨ ਤੋਂ ਬਚਾਓ)।"},{"id":87,"translation":"ਉਹਨਾਂ (ਬਨੀ-ਇਸਰਾਈਲੀਆਂ) ਨੇ ਉੱਤਰ ਵਿਚ ਕਿਹਾ ਕਿ ਅਸੀਂ ਤੁਹਾਡੇ ਨਾਲ ਵਚਨਾਂ ਦੀ ਉਲੰਘਣਾ ਆਪਣੀ ਮਰਜ਼ੀ ਨਾਲ ਨਹੀਂ ਕੀਤੀ, ਸਾਥੋਂ ਫ਼ਿਰਔਨ ਦੀ ਕੌਮ ਦੇ ਗਹਿਿਣਆਂ ਦਾ ਭਾਰ ਚੁਕਵਾਇਆ ਗਿਆ ਸੀ। ਅਸੀਂ ਉਹਨਾਂ ਨੂੰ (ਅੱਗ ਵਿਚ) ਸੁੱਟ ਦਿੱਤਾ ਸੀ ਅਤੇ ਇੰਜ ਹੀ ਸਾਮਰੀ ਨੇ ਵੀ ਗਹਿਣੇ (ਅੱਗ ਵਿਚ) ਸੁੱਟ ਦਿੱਤੇ ਸੀ।"},{"id":88,"translation":"ਫੇਰ ਉਸ (ਸਾਮਰੀ) ਨੇ ਉਹਨਾਂ (ਬਨੀ-ਇਸਰਾਈਲੀਆਂ) ਲਈ ਗਹਿਨਿਆਂ ਦਾ ਇਕ ਵੱਛੇ ਦਾ ਧੜ੍ਹ ਬਣਾ ਦਿੱਤਾ ਜਿਸ ਵਿੱਚੋਂ (ਗਊ ਦੀ) ਆਵਾਜ਼ ਨਿਕਲਦੀ ਸੀ ਅਤੇ ਫੇਰ ਉਹ ਲੋਕ ਆਖਣ ਲੱਗੇ ਕਿ ਤੁਹਾਡਾ ਇਸ਼ਟ ਅਤੇ ਮੂਸਾ ਦਾ ਇਸ਼ਟ ਇਹੋ ਹੈ, ਉਹ ਮੂਸਾ ਤਾਂ (ਸਾਨੂੰ) ਭੁਲ ਗਿਆ ਹੈ।"},{"id":89,"translation":"ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।"},{"id":90,"translation":"ਜਦ ਕਿ ਹਾਰੂਨ ਨੇ ਉਹਨਾਂ ਨੂੰ ਪਹਿਲਾਂ ਹੀ ਆਖ ਦਿੱਤਾ ਸੀ ਕਿ ਹੇ ਮੇਰੀ ਕੌਮ! ਇਸ (ਵੱਛੇ) ਦੇ ਕਾਰਨ ਤਾਂ ਤੁਹਾਡੀ ਅਜ਼ਮਾਇਸ਼ ਕੀਤੀ ਗਈ ਹੈ, ਤੁਹਾਡਾ ਅਸਲੀ ਪਾਲਣਹਾਰ ਤਾਂ ਰਹਿਮਾਨ ਹੀ ਹੈ ਸੋ ਤੁਸੀਂ ਸਾਰੇ ਮੇਰੇ ਪਿੱਛੇ ਲੱਗੋ ਅਤੇ ਮੇਰੀ ਹੀ ਗੱਲ ਮੰਨੋ।"},{"id":91,"translation":"ਪਰੰਤੂ ਉਹਨਾਂ ਨੇ ਉੱਤਰ ਦਿੱਤਾ ਕਿ ਮੂਸਾ ਦੇ ਮੁੜ ਆਉਣ ਤਕ ਤਾਂ ਅਸੀਂ ਇਸੇ (ਵੱਛੇ) ਦੀ ਹੀ ਪੂਜਾ ਕਰਾਂਗੇ।"},{"id":92,"translation":"ਫੇਰ ਮੂਸਾ ਨੇ ਹਾਰੂਨ ਨੂੰ ਕਿਹਾ ਕਿ ਹੇ ਹਾਰੂਨ! ਉਹਨਾਂ ਨੂੰ ਕੁਰਾਹੇ ਪੈਂਦੇ ਵੇਖ ਕੇ ਤੈਨੂੰ ਕਿਸ ਗੱਲ ਨੇ ਰੋਕ ਰੱਖਿਆ ਸੀ ?"},{"id":93,"translation":"ਤੂੰ ਮੇਰੇ ਪਿੱਛੇ (ਤੂਰ ਪਹਾੜ ’ਤੇ) ਨਹੀਂ ਆਇਆ ਕੀ ਤੂੰ ਵੀ ਮੇਰੇ ਹੁਕਮਾਂ ਦੀ ਉਲੰਘਨਾਂ ਕਰਨ ਲੱਗ ਪਿਆ ?"},{"id":94,"translation":"ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ ਦਾੜੀ ਨਾ ਫੜ ਅਤੇ ਮੇਰੇ ਸਿਰ ਦੇ ਵਾਲਾਂ ਨੂੰ ਨਾ ਖਿੱਚ ਮੈਂ ਤਾਂ ਇਸ ਗੱਲ ਤੋਂ ਡਰਦਾ ਸੀ ਕਿ ਤੁਸੀਂ ਆਕੇ ਇਹ ਨਾ ਆਖੋ ਕਿ ਤੂੰ ਬਨੀ-ਇਸਰਾਈਲ ਵਿਚ ਫੁਟ ਪਾ ਦਿੱਤੀ ਹੈ, ਮੇਰੀ ਗੱਲ ਦਾ ਧਿਆਨ ਨਹੀਂ ਰੱਖਿਆ।"},{"id":95,"translation":"ਪੁੱਛਿਆ (ਮੂਸਾ ਨੇ) ਕਿ ਹੇ ਸਾਮਰੀ! ਤੇਰਾ ਮਾਮਲਾ ਕੀ ਹੈ ?"},{"id":96,"translation":"ਉਸ (ਸਾਮਰੀ) ਨੇ ਕਿਹਾ ਕਿ ਮੈਂ ਇਕ ਉਹ ਚੀਜ਼ ਵੇਖੀ ਹੈ ਜਿਹੜੀ ਇਹਨਾਂ ਲੋਕਾਂ ਨੇ ਨਹੀਂ ਸੀ ਵੇਖੀ। ਮੈਂਨੇ ਜਿਬਰਾਈਲ ਦੇ ਘੋੜੇ ਦੇ ਪੈਰਾਂ ਦੀ ਮਿੱਟੀ ’ਚੋਂ ਇਕ ਮੁੱਠ ਚੁੱਕ ਲਈ ਤੇ ਉਸ ਨੂੰ (ਅੱਗ ਵਿਚ) ਸੁੱਟ ਦਿੱਤਾ। ਮੇਰੇ ਮਨ ਨੇ ਮੈਨੂੰ ਇਹੋ ਸੁਝਾਇਆ ਸੀ।"},{"id":97,"translation":"(ਮੂਸਾ ਨੇ) ਕਿਹਾ ਕਿ ਚੰਗਾ ਤੂੰ ਜਾ, ਹੁਣ ਸਾਰੀ ਉਮਰ ਤੇਰੀ ਇਹੋ ਸਜ਼ਾ ਹੈ ਕਿ ਤੂੰ (ਲੋਕਾਂ ਨੂੰ) ਆਖਿਆ ਕਰੇਂਗਾ ਕਿ ਮੈਨੂੰ ਨਾ ਛੂਣਾ ਅਤੇ ਤੇਰੇ ਲਈ (ਆਖ਼ਿਰਤ ਦੀ ਸਜ਼ਾ ਦਾ) ਇਕ ਹੋਰ ਵੀ ਵਾਅਦਾ ਹੈ ਜਿਹੜਾ ਟਲਣ ਵਾਲਾ ਨਹੀਂ। ਫੇਰ ਤੂੰ ਆਪਣੇ ਇਸ ਇਸ਼ਟ ਨੂੰ ਵੀ ਵੇਖ ਲਈਂ ਜਿਸ ਦੀ ਤੂੰ ਪੂਜਾ ਕਰਦਾ ਸੀ, ਅਸੀਂ ਇਸ ਨੂੰ (ਅੱਗ ਵਿਚ) ਸਾੜ ਦਿਆਂਗੇ ਅਤੇ ਚੂਰਾ-ਚੂਰਾ ਕਰਕੇ ਦਰਿਆ ਵਿਚ ਸੁੱਟ ਦਿਆਂਗੇ।"},{"id":98,"translation":"ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।"},{"id":99,"translation":"ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।"},{"id":100,"translation":"ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।[5]","footnotes":"[5] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":101,"translation":"ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।"},{"id":102,"translation":"ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।"},{"id":103,"translation":"ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।"},{"id":104,"translation":"ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।"},{"id":105,"translation":"(ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।"},{"id":106,"translation":"ਅਤੇ ਧਰਤੀ ਨੂੰ ਰੜਾ ਮੈਦਾਨ ਬਣਾ ਦੇਵੇਗਾ।"},{"id":107,"translation":"ਜਿਸ ਵਿਚ ਨਾ ਤਾਂ ਕੋਈ ਮੋੜ ਹੋਵੇਗਾ ਤੇ ਨਾ ਹੀ ਕੋਈ ਉੱਚਾਈ ਹੋਵੇਗੀ।"},{"id":108,"translation":"ਉਸ ਦਿਨ ਸਾਰੇ ਲੋਕੀ ਬੁਲਾਉਣ ਵਾਲੇ (ਫ਼ਰਿਸ਼ਤੇ) ਦੇ ਪਿੱਛੇ-ਪਿੱਛੇ ਤੁਰਨਗੇ ਜਿਸ ਦੇ ਸਾਹਮਣੇ ਕੋਈ ਆਕੜ ਨਹੀਂ ਵਿਖਾ ਸਕੇਗਾ ਅਤੇ ਰਹਿਮਾਨ ਦੇ ਅੱਗੇ ਸਾਰੀਆਂ ਆਵਾਜ਼ਾਂ ਦਬ ਜਾਣਗੀਆਂ। ਇਕ ਸਰਸਰਾਹਟ ਤੋਂ ਛੁੱਟ ਹੋਰ ਕੁੱਝ ਵੀ ਸੁਣਾਈ ਨਹੀਂ ਦੇਵੇਗਾ।"},{"id":109,"translation":"ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।"},{"id":110,"translation":"ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।"},{"id":111,"translation":"ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।"},{"id":112,"translation":"ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।"},{"id":113,"translation":"ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।"},{"id":114,"translation":"ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।"},{"id":115,"translation":"ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।"},{"id":116,"translation":"ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।"},{"id":117,"translation":"ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।"},{"id":118,"translation":"ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।"},{"id":119,"translation":"ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।"},{"id":120,"translation":"ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?"},{"id":121,"translation":"ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।"},{"id":122,"translation":"ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।"},{"id":123,"translation":"ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।"},{"id":124,"translation":"ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।"},{"id":125,"translation":"ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।"},{"id":126,"translation":"(ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।"},{"id":127,"translation":"ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।"},{"id":128,"translation":"ਕੀ ਉਹਨਾਂ ਲੋਕਾਂ ਨੇ ਇਸ ਗੱਲ ਤੋਂ ਵੀ ਕੋਈ ਸਿੱਖਿਆ ਨਹੀਂ ਲਈ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਬਸਤੀਆਂ ਤਬਾਹ ਕਰ ਚੁੱਕੇ ਹਾਂ ਜਿੱਥੇ ਅੱਜ ਇਹ ਤੁਰਦੇ-ਫਿਰਦੇ ਹਨ। ਸੂਝਵਾਨ ਵਿਅਕਤੀਆਂ ਲਈ ਇਹਨਾਂ ਵਿਚ ਅਨੇਕਾਂ ਨਿਸ਼ਾਨੀਆਂ ਹਨ।"},{"id":129,"translation":"ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।"},{"id":130,"translation":"ਸੋ (ਹੇ ਨਬੀ ਸ:!) ਤੁਸੀਂ ਉਹਨਾਂ (ਕਾਫ਼ਿਰਾਂ) ਦੀਆਂ ਗੱਲਾਂ ’ਤੇ ਸਬਰ ਕਰੋ, ਸੂਰਜ ਨਿਕਲਣ ਤੋਂ ਪਹਿਲਾਂ ਅਤੇ ਇਸ ਦੇ ਡੋਬਣ ਤੋਂ ਪਹਿਲਾਂ ਅਤੇ ਰਾਤ ਦੀਆਂ ਘੜੀਆਂ ਵਿਚ ਵੀ ਅਤੇ ਦਿਨ ਦੀਆਂ ਹੱਦਾਂ (ਖ਼ਤਮ ਤੇ ਸ਼ੁਰੂ ਹੋਣ) ’ਤੇ ਵੀ ਤੁਸੀਂ ਆਪਣੇ ਰੱਬ ਦੀ ਤਸਬੀਹ ਕਰਦੇ ਰਹੋ, ਹੋ ਸਕਦਾ ਹੈ ਕਿ (ਜੋ ਇਸ ਦੇ ਬਦਲੇ ਵਿਚ ਰੱਬ ਤੁਹਾਨੂੰ ਸਫ਼ਲਤਾ ਬਖ਼ਸ਼ੇ ਅਤੇ ਤੁਸੀਂ ਰਾਜ਼ੀ (ਸੰਤੁਸ਼ਟ) ਹੋ ਜਾਓ।"},{"id":131,"translation":"(ਹੇ ਨਬੀ ਸ:!) ਤੁਸੀਂ ਅੱਖ ਚੁੱਕ ਕੇ ਵੀ ਉਹਨਾਂ ਚੀਜ਼ਾਂ ਵੱਲ ਨਾ ਵੇਖਣਾ ਜਿਹੜੀਆਂ ਅਸੀਂ ਉਹਨਾਂ ਵਿੱਚੋਂ ਵੱਖੋ-ਵੱਖ ਲੋਕਾਂ ਨੂੰ ਸੰਸਾਰਿਕ ਜੀਵਨ ਦੀ ਠਾਠ ਬਾਠ ਲਈ ਦਿੱਤੀਆਂ ਹੋਈਆਂ ਹਨ, ਤਾਂ ਜੋ ਅਸੀਂ ਉਹਨਾਂ ਨੂੰ ਇਹਨਾਂ ਚੀਜ਼ਾਂ ਰਾਹੀਂ ਪਰਖੀਏ। ਤੇਰੇ ਪਾਲਣਹਾਰ ਦਾ ਦਿੱਤਾ ਹੋਇਆ ਰਿਜ਼ਕ ਹੀ ਸੱਬ ਤੋਂ ਵਧੀਆ ਅਤੇ ਸਦਾ ਰਹਿਣ ਵਾਲਾ ਹੈ।"},{"id":132,"translation":"(ਹੇ ਨਬੀ ਸ:!) ਆਪਣੇ ਘਰ ਵਾਲਿਆਂ ਨੂੰ ਨਮਾਜ਼ ਲਈ ਪ੍ਰੇਰਿਤ ਕਰੋ ਅਤੇ ਆਪ ਵੀ ਉਸ ਦੇ ਪਾਬੰਦ ਰਹੋ। ਅਸੀਂ (ਅੱਲਾਹ) ਤੁਹਾਥੋਂ ਕੋਈ ਰੋਜ਼ੀ ਨਹੀਂ ਮੰਗਦੇ ਸਗੋਂ ਅਸੀਂ ਤਾਂ ਆਪ ਹੀ ਤੁਹਾਨੂੰ ਰੋਜ਼ੀ ਦੇਣ ਵਾਲੇ ਹਾਂ, ਅੰਤ ਵਿਚ ਸਫ਼ਲਤਾ ਪਰਹੇਜ਼ਗਾਰਾਂ ਨੂੰ ਹੀ ਮਿਲੇਗੀ।"},{"id":133,"translation":"ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:) ਸਾਡੇ ਕੋਲ ਆਪਣੇ ਪਾਲਣਹਾਰ ਵੱਲੋਂ ਕੋਈ (ਨਬੀ ਹੋਣ ਦੀ) ਨਿਸ਼ਾਨੀ ਕਿਉਂ ਨਹੀਂ ਲਿਆਇਆ ? ਕੀ ਉਹਨਾਂ (ਕਾਫ਼ਿਰਾਂ) ਕੋਲ ਪਹਿਲੀਆਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ਵਿਚ ਸਪਸ਼ਟ ਦਲੀਲਾਂ ਨਹੀਂ ਆ ਚੁੱਕੀਆਂ।"},{"id":134,"translation":"ਜੇ ਅਸੀਂ ਇਸ (ਨਬੀ) ਤੋਂ ਪਹਿਲਾਂ ਹੀ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਅਜ਼ਾਬ ਵਿਚ ਹਲਾਕ ਕਰ ਦਿੰਦੇ ਤਾਂ ਇਹ ਲੋਕ ਲਾਜ਼ਮਨ ਇਹੋ ਕਹਿੰਦੇ ਕਿ ਹੇ ਸਾਡੇ ਮਾਲਿਕ! ਤੂੰ ਸਾਡੇ ਕੋਲ ਆਪਣਾ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮਾਂ) ਦੀ ਪਾਲਣਾ ਕਰਦੇ ਇਸ ਤੋਂ ਪਹਿਲਾਂ ਕਿ ਅਸੀਂ (ਇਨਕਾਰੀ) ਜ਼ਲੀਲ ਤੇ ਰੁਸਵਾ ਹੁੰਦੇ।"},{"id":135,"translation":"(ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ ਉਡੀਕ ਵਿਚ ਹੈ (ਕਿ ਕੌਣ ਭਾਰੂ ਰਹੇਗਾ) ਸੋ ਤੁਸੀਂ ਵੀ ਉਡੀਕੋ ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਿੱਧੇ ਰਾਹ ’ਤੇ ਤੁਰਨ ਵਾਲੇ ਕੌਣ ਹਨ ਅਤੇ ਕਿਹੜੇ ਹਿਦਾਇਤ ਪ੍ਰਾਪਤ ਕਰ ਚੁੱਕੇ ਹਨ ?"}]},{"id":21,"verses":[{"id":1,"translation":"ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।"},{"id":2,"translation":"ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।"},{"id":3,"translation":"ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?"},{"id":4,"translation":"(ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।"},{"id":5,"translation":"ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।"},{"id":6,"translation":"ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?"},{"id":7,"translation":"(ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।"},{"id":8,"translation":"ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।"},{"id":9,"translation":"ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।"},{"id":10,"translation":"(ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?"},{"id":11,"translation":"ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।"},{"id":12,"translation":"ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।"},{"id":13,"translation":"(ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।"},{"id":14,"translation":"(ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।"},{"id":15,"translation":"ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।"},{"id":16,"translation":"ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।[1]","footnotes":"[1] ਕਿ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖਾਂ ਲਈ ਕੁਦਰਤ ਦੀਆਂ ਨਿਸ਼ਾਨੀਆਂ ਹਨ ਕਿ ਇਸ ਤੋਂ ਉਹ ਸਿੱਖਿਆ ਗ੍ਰਹਣ ਕਰਨ ਅਤੇ ਇਹ ਜਾਣ ਲੈਣ ਕਿ ਸ੍ਰਿਸ਼ਟੀ ਦਾ ਰਚਣਹਾਰ ਕੇਵਲ ਇਕ ਅੱਲਾਹ ਹੀ ਹੈ ਅਤੇ ਊਸ ਤੋਂ ਛੁਟ ਹੋਰ ਕੋਈ ਇਸ਼ਟ ਨਹੀਂ।"},{"id":17,"translation":"ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।"},{"id":18,"translation":"ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।"},{"id":19,"translation":"ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।"},{"id":20,"translation":"ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।"},{"id":21,"translation":"ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।"},{"id":22,"translation":"ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।"},{"id":23,"translation":"ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।"},{"id":24,"translation":"ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।"},{"id":25,"translation":"ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।"},{"id":26,"translation":"ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।"},{"id":27,"translation":"ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।"},{"id":28,"translation":"ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।"},{"id":29,"translation":"ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।"},{"id":30,"translation":"ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।"},{"id":31,"translation":"ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।"},{"id":32,"translation":"ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।"},{"id":33,"translation":"ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।"},{"id":34,"translation":"(ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?"},{"id":35,"translation":"ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।"},{"id":36,"translation":"ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।"},{"id":37,"translation":"ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।"},{"id":38,"translation":"ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।"},{"id":39,"translation":"ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।"},{"id":40,"translation":"ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।"},{"id":41,"translation":"(ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।"},{"id":42,"translation":"(ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।"},{"id":43,"translation":"ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।"},{"id":44,"translation":"ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?"},{"id":45,"translation":"ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।"},{"id":46,"translation":"ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।"},{"id":47,"translation":"ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।"},{"id":48,"translation":"(ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।"},{"id":49,"translation":"(ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।"},{"id":50,"translation":"ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? [2]","footnotes":"[2] ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":51,"translation":"ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।"},{"id":52,"translation":"ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?"},{"id":53,"translation":"ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।"},{"id":54,"translation":"(ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।"},{"id":55,"translation":"(ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?"},{"id":56,"translation":"ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।"},{"id":57,"translation":"(ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।"},{"id":58,"translation":"(ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।"},{"id":59,"translation":"(ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।"},{"id":60,"translation":"(ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।"},{"id":61,"translation":"ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ।"},{"id":62,"translation":"(ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?"},{"id":63,"translation":"ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।"},{"id":64,"translation":"(ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।"},{"id":65,"translation":"ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।"},{"id":66,"translation":"(ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?"},{"id":67,"translation":"ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?"},{"id":68,"translation":"(ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।"},{"id":69,"translation":"(ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।"},{"id":70,"translation":"ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।"},{"id":71,"translation":"ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।"},{"id":72,"translation":"ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।"},{"id":73,"translation":"ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।"},{"id":74,"translation":"ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।"},{"id":75,"translation":"ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।"},{"id":76,"translation":"ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।"},{"id":77,"translation":"ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।"},{"id":78,"translation":"(ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।"},{"id":79,"translation":"ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।"},{"id":80,"translation":"ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?"},{"id":81,"translation":"ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।"},{"id":82,"translation":"ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।"},{"id":83,"translation":"(ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।"},{"id":84,"translation":"ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।"},{"id":85,"translation":"ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।"},{"id":86,"translation":"ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।"},{"id":87,"translation":"ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।"},{"id":88,"translation":"ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।"},{"id":89,"translation":"ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।"},{"id":90,"translation":"ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।"},{"id":91,"translation":"ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।"},{"id":92,"translation":"ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।"},{"id":93,"translation":"ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।"},{"id":94,"translation":"ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।"},{"id":95,"translation":"ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।"},{"id":96,"translation":"ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।[3]","footnotes":"[3] ਵੇਖੋ ਸੂਰਤ ਅਲ-ਕਹਫ਼, ਹਾਸ਼ੀਆ ਆਇਤ 94/18"},{"id":97,"translation":"ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।"},{"id":98,"translation":"(ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। [4]","footnotes":"[4] ਜਦੋਂ ਅੱਲਾਹ ਨੇ ਇਹ ਇਰਸ਼ਾਦ ਫ਼ਰਮਾਇਆ ਤਾਂ ਮੁਸ਼ਰੀਕੀਨ-ਏ-ਕੁਰੈਸ਼ ਬਹੁਤ ਖ਼ੁਸ਼ ਹੋਏ ਅਤੇ ਆਖਣ ਲੱਗੇ ਕਿ ਅਸੀਂ ਤਾਂ ਦੋਜ਼ਖ ਵਿਚ ਆਪਣੇ ਈਸ਼ਟਾਂ ਨਾਲ ਹੋਵਾਂਗੇ। ਜਿਵੇਂ ਨਕਰ ਵਿਚ ਬੁਤ ਆਪਣੇ ਪੁਜਾਰੀਆਂ ਨਾਲ ਹੋਣਗੇ। ਸੋ ਮਰੀਅਮ ਦਾ ਪੁੱਤਰ ਈਸਾ ਅਤੇ ਉਜ਼ੈਰ (ਅ:) ਨਰਕ ਵਿਚ ਆਪਣੇ ਪੂਜਾਰੀਆਂ ਨਾਲ ਹੋਣਗੇ, ਇਸ ਤਰ੍ਹਾਂ ਦੂਜੇ ਲੋਕ ਵੀ। ਸੋ ਅੱਲਾਹ ਨੇ ਇਸ ਸਮੱਸਿਆ ਦਾ ਹੱਲ ਅਤੇ ਮੁਸ਼ਰਿਕਾਂ ਦੇ ਦਾਵੇ ਦੀ ਨਖੇਦੀ ਲਈ ਕੁਰਆਨ ਦੀ ਆਇਤ 101/21 ਨਾਜ਼ਿਲ ਫ਼ਰਮਾਈ ਕਿ ਬੇਸ਼ੱਕ ਜਿਨ੍ਹਾਂ ਲੋਕਾਂ ਲਈ ਸਾਡੇ ਵੱਲੋਂ ਪਹਿਲਾਂ ਤੋਂ ਹੀ ਨੇਕੀ ਮੁਕੱਦਰ ਬਣ ਚੁੱਕੀ ਹੈ ਉਹ ਜ਼ਰੂਰ ਹੀ ਨਰਕ ਤੋਂ ਦੂਰ ਰੱਖੇ ਜਾਣਗੇ।"},{"id":99,"translation":"ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।"},{"id":100,"translation":"ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।[5]","footnotes":"[5] ਜਦੋਂ ਹਜ਼ਰਤ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ ਅਤੇ ਆਖਿਆ ਕਿ ਜਦੋਂ ਉਹ ਲੋਕ ਜਿਨ੍ਹਾਂ ਦੇ ਮੁਕੱਦਰ ਵਿਚ ਨਰਕ ਲਿਖੀ ਜਾ ਚੁੱਕੀ ਹੈ ਕਿ ਉਹ ਸਦਾ ਹੀ ਉੱਥੇ ਰਹਿਣਗੇ ਅਤੇ ਨਰਕ ਵਿਚ ਸੁੱਟ ਦਿੱਤੇ ਜਾਣਗੇ ਤਾਂ ਇਹਨਾਂ ਵਿੱਚੋਂ ਹਰ ਇਕ ਨੂੰ ਵੱਖ ਵੱਖ ਅੱਗ ਦੇ ਸੰਦੂਕ ਵਿਚ ਸੁੱਟ ਦਿੱਤਾ ਜਾਵੇਗਾ ਅਤੇ ਉਹ ਦੇਖ ਨਾ ਸਕਣਗੇ ਕਿ ਉਸ ਦੋਂ ਛੁੱਟ ਕਿਸੇ ਹੋਰ ਨੂੰ ਵੀ ਨਰਕ ਦੀ ਸਜ਼ਾ ਦਿੱਤੀ ਗਈ ਹੈ। ਫੇਰ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ। (ਇਬਨੇ ਕਸੀਰ, ਅਤ-ਤਿਬਰੀ, ਅਲ-ਕੁਰਤਬੀ)"},{"id":101,"translation":"ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।"},{"id":102,"translation":"ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।"},{"id":103,"translation":"ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।"},{"id":104,"translation":"ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ।"},{"id":105,"translation":"ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।"},{"id":106,"translation":"ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ।"},{"id":107,"translation":"(ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।"},{"id":108,"translation":"ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?"},{"id":109,"translation":"ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?"},{"id":110,"translation":"ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ।"},{"id":111,"translation":"ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ।"},{"id":112,"translation":"(ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।"}]},{"id":22,"verses":[{"id":1,"translation":"ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।"},{"id":2,"translation":"ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।"},{"id":3,"translation":"ਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ।"},{"id":4,"translation":"ਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।"},{"id":5,"translation":"ਹੇ ਲੋਕੋ! ਜੇ ਤੁਹਾਨੂੰ ਮਰਨ ਮਗਰੋਂ ਮੁੜ ਜੀਵਿਤ ਹੋਣ ਬਾਰੇ ਕੋਈ ਸ਼ੱਕ ਹੈ ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਬੇਸ਼ੱਕ ਅਸੀਂ (ਆਰੰਭ ਵਿਚ) ਤੁਹਾਨੂੰ ਮਿੱਟੀ ਤੋਂ ਸਾਜਿਆ ਹੈ ਫੇਰ ਵੀਰਜ ਤੋਂ, ਫੇਰ ਜੱਮੇ ਹੋਏ ਖ਼ੂਨ ਤੋਂ, ਫੇਰ ਮਾਸ ਦੀ ਬੋਟੀ [1] ਤੋਂ ਜਿਹੜਾ ਰੂਪਮਾਨ ਵੀ ਹੁੰਦੀ ਹੈ ਤੇ ਰੂਪਹੀਣ ਵੀ (ਇਹ ਅਸੀਂ ਇਸ ਲਈ ਦੱਸ ਰਹੇ ਹਾਂ) ਤਾਂ ਜੋ ਅਸੀਂ ਤੁਹਾਡੇ ’ਤੇ (ਆਪਣੀ ਕੁਦਰਤ) ਸਪਸ਼ਟ ਕਰ ਦਈਏ। ਅਸੀਂ ਜਿਸ (ਵੀਰਜ) ਨੂੰ ਵੀ ਚਾਹੀਏ ਇਕ ਮਿਥੇ ਹੋਏ ਸਮੇਂ ਲਈ ਗਰਭਾਂ ਵਿਚ ਰੱਖਦੇ ਹਾਂ ਫੇਰ ਤੁਹਾਨੂੰ ਇਕ ਬੱਚੇ ਦੇ ਰੂਪ ਵਿਚ ਕੱਢ ਲਿਆਉਂਦੇ ਹਾਂ ਤਾਂ ਜੋ ਤੁਸੀਂ ਆਪਣੀ ਜਵਾਨੀ ਨੂੰ ਪੁੱਜੋ। ਤੁਹਾਡੇ ਵਿੱਚੋਂ ਕੁੱਝ ਨੂੰ (ਬੁਢਾਪੇ ਤੋਂ ਪਹਿਲਾਂ ਹੀ) ਵਾਪਸ ਬੁਲਾ ਲਿਆ ਜਾਂਦਾ ਹੈ ਅਤੇ ਕੁੱਝ ਅਤਿ ਭੈੜੀ ਉਮਰ (ਬੁਢਾਪੇ) ਵੱਲ ਫੇਰ ਦਿੱਤੇ ਜਾਂਦੇ ਹਨ ਕਿ ਉਹ ਜਾਣਦੇ ਹੋਏ ਵੀ ਕੁੱਝ ਨਹੀਂ ਜਾਣਦੇ ਹੁੰਦੇ। (ਇਸੇ ਪ੍ਰਕਾਰ) ਤੁਸੀਂ ਵੇਖਦੇ ਹੋ ਕਿ ਧਰਤੀ ਬੰਜਰ ਤੇ ਸੁੱਕੀ ਪਈ ਹੈ। ਫੇਰ ਜਦੋਂ ਅਸੀਂ ਉਸ (ਧਰਤੀ) ’ਤੇ ਮੀਂਹ ਬਰਸਾਉਂਦੇ ਹਾਂ ਤਾਂ ਉਹ ਉਪਜਾਊ ਹੋ ਜਾਂਦੀ ਰੁ ਅਤੇ ਉਸ ਵਿਚ ਹਰੇਕ ਤਰ੍ਹਾਂ ਦੀ ਸੋਹਣੀ ਦਿਸਣ ਵਾਲੀ ਬਨਸਪਤੀ ਕੱਢੀ ਜਾਂਦੀ ਹੈ।","footnotes":"[1] ਹਦੀਸ ਤੋਂ ਵੀ ਇਸ ਦੀ ਪੁਸ਼ਟੀ ਹੁੰਦੀ ਹੈ। ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਤੁਹਾਡੇ ਵਿੱਚੋਂ ਹਰ ਵਿਅਕਤੀ ਆਪਣੀ ਮਾਂ ਦੇ ਗਰਭ ਵਿਚ ਪਹਿਲਾਂ 40 ਦਿਨ ਤੱਕ ਵਿਰਜ ਦੇ ਰੂਪ ਵਿਚ ਰਹਿੰਦਾ ਹੈ ਫੇਰ ਉਹ 40 ਦਿਨ ਤੱਕ ਜੱਮੇ ਹੋਏ ਖ਼ੂਨ ਦਾ ਰੂਪ ਲੈ ਲਿੰਦਾ ਹੈ। ਫੇਰ ਉਹ 40 ਦਿਨ ਤੱਕ ਗੋਸ਼ਤ ਦਾ ਲੋਥੜਾ ਬਣ ਕੇ ਰਹਿੰਦਾ ਹੈ ਫੇਰ ਅੱਲਾਹ ਉਸ ਵਲ ਇਕ ਫ਼ਰਿਸ਼ਤਾ ਭੇਜਦਾ ਹੈ ਕਿ ਉਹ ਉਸ ਦੇ ਲਈ ਚਾਰ ਗੱਲਾਂ ਲਿਖ ਦੇਵੇ ਸੋ ਉਹ ਉਸ ਦੇ ਕਰਮ, ਉਸ ਦੀ ਮੌਤ ਦਾ ਸਮਾਂ, ਉਸ ਦਾ ਰਿਜ਼ਕ ਅਤੇ ਇਹ ਕਿ ਉਹ ਭਾਗਾਂਵਾਲਾ ਹੈ ਜਾਂ ਮੰਦਭਾਗਾ ਲਿਖ ਦਿੰਦਾ ਹੈ। ਫੇਰ ਉਸ ਦੇ ਸਰੀਰ ਵਿਚ ਆਤਮਾਂ ਪਾਈ ਜਾਂਦੀ ਹੈ, ਇਸੇ ਲਈ ਕੋਈ ਆਦਮੀ ਨਰਕੀਆਂ ਜਿਹੇ ਕੰਮ ਕਰਦਾ ਰਹਿੰਦਾ ਹੈ ਇਥੋਂ ਤੱਕ ਕਿ ਉਸ ਦੇ ਅਤੇ ਨਰਕ ਵਿਚਾਲੇ ਇਕ ਹੱਥ ਜਿੰਨ੍ਹੀ ਦੂਰੀ ਰਹਿ ਜਾਂਦੀ ਹੈ। ਪਰ ਉਸ ਦੇ ਮੁਕੱਦਰ ਵਿਚ ਲਿਖਿਆ ਹੋਇਆ ਭਾਰੂ ਹੋ ਜਾਂਦਾ ਹੈ ਅਤੇ ਉਹ ਜੰਨਤੀਆਂ ਵਰਗੇ ਕੰਮ ਕਰਕੇ ਜੰਨਤ ਵਿਚ ਚਲਿਆ ਜਾਂਦਾ ਹੈ। ਇੰਜ ਹੀ ਇਕ ਵਿਅਕਤੀ ਜੰਨਤੀ ਜਿਹੇ ਕੰਮ ਕਰਦਾ ਰਹਿੰਦਾ ਹੈ ਕਿ ਉਸ ਦੇ ਅਤੇ ਜੰਨਤ ਵਿਚਾਲੇ ਇਕ ਹੱਥ ਦੀ ਦੂਰੀ ਰਹਿ ਜਾਂਦੀ ਹੈ ਪਰ ਉਸ ਉੱਤੇ ਮੁਕੱਦਰ ਭਾਰੂ ਹੋ ਜਾਂਦਾ ਹੈ ਅਤੇ ਉਹ ਨਰਕੀਆਂ ਜਿਹੇ ਕੰਮ ਕਰਨ ਗਲ ਜਾਂਦਾ ਅਤੇ ਨਰਕ ਵਿਚ ਚਲਿਆ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ: 3332)"},{"id":6,"translation":"(ਇਹ ਸਭ) ਇਸ ਲਈ ਵਰਣਨ ਕੀਤਾ ਜਾ ਰਿਹਾ ਹੈ (ਤਾਂ ਜੋ ਤੁਸੀਂ ਜਾਣ ਲਓ) ਕਿ ਬੇਸ਼ੱਕ ਅੱਲਾਹ ਹੀ ਹੱਕ (ਸਤਿ) ਹੈ, ਬੇਸ਼ੱਕ ਉਹੀ ਮੁਰਦਿਆਂ ਨੂੰ ਜਿਊਂਦਾ ਕਰਦਾ ਹੈ ਅਤੇ ਉਹ ਹਰੇਕ ਸ਼ੈਅ ਉੱਤੇ ਕੁਦਰਤ ਰੱਖਦਾ ਹੈ।"},{"id":7,"translation":"ਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ।"},{"id":8,"translation":"ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।"},{"id":9,"translation":"ਜਿਹੜਾ ਘਮੰਡ [2] ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।","footnotes":"[2] ਇਸ ਤੋਂ ਭਾਵ ਤਕਬੱਰ ਜਾਂ ਘਮੰਡ ਦਾ ਪ੍ਰਗਟਾਵਾ ਕਰਨਾ ਹੈ ਜੋ ਕਿ ਅੱਲਾਹ ਨੂੰ ਨਾ ਪਸੰਦ ਹੈ। ਹਦੀਸ ਵਿਚ ਨਬੀ (ਸ:) ਨੇ ਫ਼ਰਮਾਇਆ ਕਿ ਜਿਸ ਵਿਅਕਤੀ ਦੇ ਦਿਲ ਵਿਚ ਰਤਾ ਭਰ ਵੀ ਵਡਿਆਈ ਹੋਵੇਗੀ ਉਹ ਜੰਨਤ ਵਿਚ ਨਹੀਂ ਜਾਵੇਗਾ। ਇਕ ਸਹਾਬੀ ਨੇ ਪੁੱਛਿਆ ਕਿ ਇਕ ਵਿਅਕਤੀ ਚਾਹੁੰਦਾ ਹੈ ਕਿ ਉਸ ਦਾ ਲਿਬਾਸ ਤੇ ਜੁੱਤੇ ਵਧੀਆ ਹੋਣ ਤਾਂ ਕੀ ਇਹ ਵੀ ਤਕੱਬਰ ਹੈ। ਆਪ (ਸ:) ਨੇ ਫ਼ਰਮਾਇਆ ਕਿ ਅੱਲਾਹ ਸੋਹਣਾ ਹੈ ਅਤੇ ਸੋਹਣੀਆਂ ਚੀਜ਼ਾਂ ਨੂੰ ਹੀ ਪਸੰਦ ਕਰਦਾ ਹੈ। ਤਕੱਬਰ ਤਾਂ ਇਹ ਹੈ ਕਿ ਆਦਮੀ ਹੱਕ ਸੱਚ ਤੋਂ ਕੱਨੀ ਕਤਰਾਵੇ ਅਤੇ ਦੂਜਿਆਂ ਨੂੰ ਹੀਣਾ ਸਮਝੇ। (ਸਹੀ ਮੁਸਲਿਮ, ਹਦੀਸ: 91)"},{"id":10,"translation":"(ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ।"},{"id":11,"translation":"ਕੁੱਝ ਅਜਿਹੇ ਵੀ ਲੋਕ ਹਨ ਜਿਹੜੇ (ਸ਼ੱਕ ਦੇ) ਕੰਡੇ ’ਤੇ ਰਹਿ ਕੇ ਅੱਲਾਹ ਦੀ ਬੰਦਗੀ ਕਰਦੇ ਹਨ, ਜੇ ਕੋਈ ਲਾਭ ਮਿਲ ਗਿਆ ਤਾਂ ਸੰਤੁਸ਼ਟ ਹੋ ਜਾਂਦੇ ਹਨ, ਜੇ ਕੋਈ ਮੁਸੀਬਤ ਆ ਜਾਵੇ ਤਾਂ ਉਸੇ ਸਮੇਂ (ਇਸਲਾਮ ਤੋਂ) ਮੂੰਹ ਮੋੜ ਲੈਂਦੇ ਹਨ। ਉਹਨਾਂ ਦਾ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਘਾਟਾ ਹੋਵੇਗਾ। ਇਹੋ ਅਸਲੀ ਘਾਟਾ ਹੈ।"},{"id":12,"translation":"ਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ।"},{"id":13,"translation":"ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।"},{"id":14,"translation":"ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।"},{"id":15,"translation":"ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?"},{"id":16,"translation":"ਅਸੀਂ ਕੁਰਆਨ ਦੀਆਂ ਆਇਤਾਂ ਨੂੰ ਸਪਸ਼ਟ ਕਰਕੇ ਉਤਾਰਿਆ ਹੈ ਜਿਸ ਨੂੰ ਅੱਲਾਹ ਚਾਹਵੇ ਉਸੇ ਨੂੰ ਹਿਦਾਇਤ ਨਸੀਬ ਹੁੰਦੀ ਹੈ।"},{"id":17,"translation":"ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।[3]","footnotes":"[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 62/2"},{"id":18,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਦੇ ਅੱਗੇ ਹੀ ਸਭ ਧਰਤੀ ਵਾਲੇ ਅਤੇ ਅਕਾਸ਼ ਵਾਲੇ ਸੀਸ ਝੁਕਾਉਂਦੇ ਹਨ ਅਤੇ ਉਸ ਦੇ ਨਾਲ ਹੀ ਸੂਰਜ, ਚੰਨ ਤਾਰੇ, ਪਹਾੜ, ਰੁੱਖ ਅਤੇ ਜਾਨਵਰ ਅਤੇ ਬਥੇਰੇ ਮਨੁੱਖ ਵੀ ਸੀਸ ਝੁਕਾਉਂਦੇ ਹਨ। ਉਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਲਈ ਅਜ਼ਾਬ ਦਾ ਹੋਣਾ ਤੈਅ ਹੋ ਚੁੱਕਿਆ ਹੈ। ਜਿਸ ਨੂੰ ਰੱਬ ਹੀ ਜ਼ਲੀਲ ਕਰ ਦੇਵੇ ਉਸ ਨੂੰ ਕੋਈ ਇੱਜ਼ਤ ਦੇਣ ਵਾਲਾ ਨਹੀਂ, ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।"},{"id":19,"translation":"ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।"},{"id":20,"translation":"ਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ।"},{"id":21,"translation":"ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।"},{"id":22,"translation":"ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।"},{"id":23,"translation":"ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।"},{"id":24,"translation":"ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।"},{"id":25,"translation":"ਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ।"},{"id":26,"translation":"ਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ।"},{"id":27,"translation":"(ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।[4]","footnotes":"[4] ਇਸ ਵਿਚ ਹੱਜ ਕਰਨ ਦਾ ਹੁਕਮ ਦਿੱਤਾ ਗਿਆ ਹੈ। ਹੱਜ ਦੀ ਅਤਿਅੰਤ ਮਹੱਤਤਾ ਹੈ ਜਿਵੇਂ ਕਿ ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਿਸ ਨੇ ਵੀ ਅੱਲਾਹ ਦੇ ਲਈ ਉਸ ਦੇ ਘਰ ਖ਼ਾਨਾ ਕਾਅਬਾ ਦਾ ਹੱਜ ਕੀਤਾ ਨਾ ਤਾਂ ਉਸ ਨੇ ਆਪਣੀ ਪਤਨੀ ਨਾਲ ਸਰੀਰਿਕ ਸੰਬੰਧ ਬਣਾਏ ਨਾ ਕੋਈ ਹੋਰ ਪਾਪ ਕੀਤਾ ਤਾਂ ਉਹ ਉਸ ਬੱਚੇ ਵਾਂਗ ਪਵਿੱਤਰ ਹੈ ਜਿਸ ਨੇ ਹੁਣੇ ਹੁਣੇ ਜਨਮ ਲਿਆ ਹੋਵੇ। (ਸਹੀ ਬੁਖ਼ਾਰੀ, ਹਦੀਸ: 1819)"},{"id":28,"translation":"ਤਾਂ ਜੋ ਉਹ ਆਪਣੇ (ਲੋਕ-ਪਰਲੋਕ ਦਾ) ਲਾਭ ਪ੍ਰਾਪਤ ਕਰਨ ਲਈ (ਖਾਨਾ ਕਾਅਬਾ ਵਿਚ) ਹਾਜ਼ਰ ਹੋਣ ਅਤੇ ਨਿਸ਼ਚਿਤ ਦਿਨਾਂ ਵਿਚ ਉਹਨਾਂ ਪਸ਼ੂਆਂ ਤੇ ਜ਼ਿਬਹ ਕਰਦੇ ਸਮੇਂ ਅੱਲਾਹ ਦਾ ਨਾਂ ਲੈਣ ਜਿਹੜੇ ਅੱਲਾਹ ਨੇ ਉਨ੍ਹਾਂ ਨੂੰ ਦਿੱਤੇ ਹਨ। ਫੇਰ ਤੁਸੀਂ ਆਪ ਵੀ ਉਹਨਾਂ (ਪਸ਼ੂਆਂ) ਦਾ ਮਾਸ ਖਾਓ ਅਤੇ ਹਰੇਕ ਭੁੱਖੇ ਫਕੀਰ ਨੂੰ ਵੀ ਖਵਾਓ।"},{"id":29,"translation":"ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।[5]","footnotes":"[5] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 32/5"},{"id":30,"translation":"ਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ।"},{"id":31,"translation":"ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।"},{"id":32,"translation":"ਇਹ ਹੁਕਮ ਉਸ ਲਈ ਹੈ ਜਿਹੜਾ ਅੱਲਾਹ ਦੀਆਂ ਮਿਥੀਆਂ ਹੋਈਆਂ ਨਿਸ਼ਾਨੀਆਂ ਦਾ ਆਦਰ ਕਰਦਾ ਹੈ। ਬੇਸ਼ੱਕ ਇਸ ਦਾ ਸੰਬੰਧ ਦਿਲਾਂ ਦੀ ਪਾਕੀਜ਼ਗੀ ਨਾਲ ਜੁੜ੍ਹਿਆ ਹੋਇਆ ਹੈ।"},{"id":33,"translation":"ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।"},{"id":34,"translation":"ਅਸੀਂ ਹਰ ਉੱਮਤ ਲਈ ਕੁਰਬਾਨੀ ਕਰਨ ਦੇ ਤਰੀਕੇ ਮੁਕੱਰਰ ਕੀਤੇ ਹਨ ਕਿ ਉਹਨਾਂ ਚਾਰ ਪੈਰਾਂ ਵਾਲੇ ਜਾਨਵਰਾਂ ਉੱਤੇ, ਜਿਹੜੇ ਜਾਨਵਰ ਅੱਲਾਹ ਨੇ ਹੀ ਉਹਨਾਂ ਨੂੰ ਬਖ਼ਸ਼ੇ ਹੋਏ ਹਨ, (ਜ਼ਿਬਹ ਕਰਦੇ ਸਮੇਂ) ਅੱਲਾਹ ਦਾ ਨਾਂ ਲਿਆ ਜਾਵੇ। ਤੁਹਾਡਾ ਸਭ ਦਾ ਇਕ ਹੀ ਇਸ਼ਟ ਹੈ ਤੁਸੀਂ ਉਸੇ ਦੇ ਆਗਿਆਕਾਰੀ ਬਣੋ। (ਹੇ ਨਬੀ!) ਤੁਸੀਂ ਨਿਮਰਤਾ ਧਾਰਨ ਕਰਨ ਵਾਲਿਆਂ ਨੂੰ (ਰੱਬ ਦੀ ਰਜ਼ਾ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।"},{"id":35,"translation":"ਜਦੋਂ ਰੱਬ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ। ਜਦੋਂ ਉਹਨਾਂ ਨੂੰ ਕੋਈ ਮੁਸੀਬਤ ਆਉਂਦੀ ਹੈ ਉਸ ’ਤੇ ਸਬਰ ਕਰਦੇ ਹਨ, ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਧੰਨ-ਦੌਲਤ) ਬਖ਼ਸ਼ਿਆ ਹੈ, ਉਸ ਵਿੱਚੋਂ ਖ਼ਰਚ ਕਰਦੇ ਹਨ।"},{"id":36,"translation":"ਕੁਰਬਾਨੀ ਦੇ ਊਠਾਂ ਨੂੰ ਅਸੀਂ ਤੁਹਾਡੇ ਲਈ ਅੱਲਾਹ ਦੀਆਂ ਨਿਸ਼ਾਨੀਆਂ ਵਜੋਂ ਨਿਯਤ ਕੀਤਾ ਹੈ। ਇਸ ਵਿਚ ਤੁਹਾਡੇ ਲਈ (ਕਈ) ਲਾਭ ਹਨ। ਸੋ ਉਹਨਾਂ (ਊਠਾਂ) ਨੂੰ (ਕੁਰਬਾਨੀ ਕਰਦੇ ਸਮੇਂ) ਖੜਾ ਕਰਕੇ ਉਹਨਾਂ ’ਤੇ ਅੱਲਾਹ ਦਾ ਨਾ ਲਵੋ, ਫੇਰ ਜਦੋਂ ਉਹ ਧਰਤੀ ’ਤੇ ਟਿਕ ਜਾਣ ਤਾਂ ਤੁਸੀਂ ਉਹਨਾਂ ਦਾ ਮੀਟ ਆਪ ਵੀ ਖਾਓ ਅਤੇ ਮਸਕੀਨਾਂ, ਨਾ-ਮੰਗਣ ਵਾਲਿਆਂ ਅਤੇ ਮੰਗਣ ਵਾਲਿਆਂ ਨੂੰ ਵੀ ਖੁਵਾਓ। ਇਸ ਤਰ੍ਹਾਂ ਅਸੀਂ (ਅੱਲਾਹ ਨੇ ਪਸ਼ੂਆਂ ਨੂੰ) ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਕਰੋਂ।"},{"id":37,"translation":"ਅੱਲਾਹ ਕੋਲ ਨਾ ਤਾਂ ਉਹਨਾਂ ਕੁਰਬਾਨੀ ਦੇ ਜਾਨਵਰਾਂ ਦਾ ਮਾਸ (ਗੋਸ਼ਤ) ਪਹੁੰਚਦਾ ਹੈ ਅਤੇ ਨਾ ਹੀ ਖ਼ੂਨ, ਉਸ ਕੋਲ ਤਾਂ ਤੁਹਾਡੀ ਪਰਹੇਜ਼ਗਾਰੀ ਪਹੁੰਚਦੀ ਹੈ। ਇਸ ਲਈ ਅੱਲਾਹ ਨੇ ਉਹਨਾਂ (ਕੁਰਬਾਨੀ ਵਾਲੇ) ਜਾਨਵਰਾਂ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ ਅੱਲਾਹ ਦੀ ਵਡਿਆਈ ਬਿਆਨ ਕਰੋ ਕਿ ਉਸ ਨੇ ਤੁਹਾਨੂੰ ਹਿਦਾਇਤ ਦਿੱਤੀ ਹੈ। (ਹੇ ਨਬੀ!) ਨੇਕ ਅਮਲ ਕਰਨ ਵਾਲਿਆਂ ਨੂੰ (ਜੰਨਤ) ਦੀ ਖ਼ੁਸ਼ਖ਼ਬਰੀ ਸੁਣਾ ਦਿਓ।"},{"id":38,"translation":"ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ (ਵੈਰੀਆਂ ਤੋਂ) ਬਚਾਓ ਕਰਦਾ ਹੈ। ਅੱਲਾਹ ਕਿਸੇ ਵੀ ਖ਼ਾਇਨ (ਹੇਰਾ-ਫੇਰੀ) ਕਰਨ ਵਾਲੇ ਨੂੰ ਅਤੇ ਨਾ-ਸ਼ੁਕਰੇ ਨੂੰ ਪਸੰਦ ਨਹੀਂ ਕਰਦਾ।"},{"id":39,"translation":"ਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ।"},{"id":40,"translation":"ਇਹ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਘਰੋਂ ਅਣ-ਹੱਕਾ ਕੱਢਿਆ ਗਿਆ ਕੇਵਲ ਇਹ ਕਹਿਣ ’ਤੇ ਕਿ ਸਾਡਾ ਮਾਲਿਕ ਅੱਲਾਹ ਹੈ। ਜੇ ਅੱਲਾਹ ਇਕ (ਜ਼ਾਲਮ) ਨੂੰ ਦੂਜੇ ਜ਼ਾਲਿਮ ਰਾਹੀਂ (ਸੱਤਾ ਤੋਂ) ਪਰਾਂ ਨਾ ਕਰਦਾ ਤਾਂ ਧਰਮ ਸਥਾਨ ਗਿਰਜੇ ਮਸੀਤਾਂ ਅਤੇ ਯਹੂਦੀਆਂ ਦੇ ਧਰਮ ਸਥਾਨ ਅਤੇ ਉਹ ਸਾਰੀਆਂ ਮਸੀਤਾਂ ਵੀ ਢਾਹ ਦਿੱਤੀਆਂ ਜਾਂਦੀਆਂ ਜਿਨ੍ਹਾਂ ਵਿਚ ਅੱਲਾਹ ਦਾ ਸਿਮਰਨ ਵੱਧ ਤੋਂ ਵੱਧ ਕੀਤਾ ਜਾਂਦਾ ਹੈ। ਜਿਹੜਾ ਵੀ ਉਸ (ਦੇ ਦੀਨ ਇਸਲਾਮ) ਦੀ ਮਦਦ ਕਰੇਗਾ, ਅੱਲਾਹ ਜ਼ਰੂਰ ਹੀ ਉਸਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਅਤਿਅੰਤ ਜ਼ੋਰਾਵਰ ਹੈ।"},{"id":41,"translation":"ਇਹ ਉਹ ਲੋਕ ਹਨ ਕਿ ਜੇ ਅਸੀਂ ਉਹਨਾਂ ਨੂੰ ਧਰਤੀ ਉੱਤੇ ਸੱਤਾ ਬਖ਼ਸ਼ ਦਈਏ ਤਾਂ ਉਹ ਨਮਾਜ਼ ਕਾਇਮ ਕਰਨਗੇ,[6] ਜ਼ਕਾਤ ਦੇਣਗੇ ਅਤੇ ਭਲੇ ਕੰਮਾਂ ਦਾ ਹੈ ਕਮ ਦੇਣਗੇ ਤੇ ਭੈੜੇ ਕੰਮਾਂ ਤੋਂ ਰੋਕਣਗੇ। ਸਾਰੇ ਹੀ ਕੰਮਾਂ ਦਾ ਬਦਲਾ ਅੱਲਾਹ ਦੇ ਅਧਿਕਾਰ ਵਿਚ ਹੈ।","footnotes":"[6] ਨਮਾਜ਼ ਕਾਇਮ ਕਰਨ ਤੋਂ ਭਾਵ ਇਹ ਹੈ ਕਿ ਨਮਾਜ਼ ਹਰ ਮੁਸਲਮਾਨ ਮਰਦ ਹੋਵੇ ਜਾਂ ਔੌਰਤ ਉੱਤੇ ਫ਼ਰਜ਼ ਹੈ ਕਿ ਉਹ ਦਿਨ ਵਿਚ ਪੰਜ ਨਮਾਜ਼ਾਂ ਨਿਯਤ ਸਮੇਂ ਅਨੁਸਾਰ ਅਦਾ ਕਰੇ। ਨਬੀ (ਸ:) ਨੇ ਫ਼ਰਮਇਆ ਕਿ ਜਦੋਂ ਤੁਹਾਡੇ ਬੱਚੇ ਸੱਤ ਸਾਲ ਦੇ ਹੋ ਜਾਣ ਤਾਂ ਉਨ੍ਹਾਂ ਨੂੰ ਨਮਾਜ਼ ਪੜ੍ਹਣ ਲਈ ਹੁਕਮ ਦਿਓ ਅਤੇ ਜਦੋਂ ਦੱਸ ਸਾਲ ਦੇ ਹੋ ਜਾਣ ਤਾਂ ਨਮਾਜ਼ ਨਾ ਪੜ੍ਹਨ ਉੱਤੇ ਉਨ੍ਹਾਂ ਨੂੰ ਸਜ਼ਾ ਦਿਓ। (ਅਬੁ ਦਾਊਦ, ਹਦੀਸ: 495) ● ਨਬੀ (ਸ:) ਨੇ ਇਹ ਵੀ ਫ਼ਰਮਾਇਆ ਕਿ ਨਮਾਜ਼ ਇਸ ਤਰ੍ਹਾਂ ਪੜ੍ਹੋ ਜਿਸ ਤਰ੍ਹਾਂ ਤੁਸੀਂ ਮੈਨੂੰ ਨਮਾਜ਼ ਪੜ੍ਹਦੇ ਹੋਏ ਵੇਖਦੇ ਹੋ। (ਸਹੀ ਬੁਖ਼ਾਰੀ, ਹਦੀਸ: 7246"},{"id":42,"translation":"(ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।"},{"id":43,"translation":"ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।"},{"id":44,"translation":"ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।"},{"id":45,"translation":"ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।"},{"id":46,"translation":"ਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ।"},{"id":47,"translation":"ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ।"},{"id":48,"translation":"ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।"},{"id":49,"translation":"(ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।"},{"id":50,"translation":"ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।"},{"id":51,"translation":"ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ।"},{"id":52,"translation":"(ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।"},{"id":53,"translation":"ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।"},{"id":54,"translation":"ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।"},{"id":55,"translation":"ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।"},{"id":56,"translation":"ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।"},{"id":57,"translation":"ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।"},{"id":58,"translation":"ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।"},{"id":59,"translation":"ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।"},{"id":60,"translation":"ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।"},{"id":61,"translation":"ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।"},{"id":62,"translation":"ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।"},{"id":63,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।"},{"id":64,"translation":"ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।"},{"id":65,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।"},{"id":66,"translation":"ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।"},{"id":67,"translation":"ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।"},{"id":68,"translation":"ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।"},{"id":69,"translation":"ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।"},{"id":70,"translation":"ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।"},{"id":71,"translation":"ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।"},{"id":72,"translation":"ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੇ ਕਲਾਮ (.ਕੁਰਆਨ) ਦੀਆਂ ਆਇਤਾਂ ਦੀ ਤਲਾਵਤ ਕੀਤੀ ਜਾਂਦੀ ਹੈ (ਭਾਵ ਪੜ੍ਹੀਆਂ ਜਾਂਦੀਆਂ ਹਨ) ਤਾਂ ਤੁਸੀਂ ਕਾਫ਼ਿਰਾਂ ਦੇ ਚਿਹਰਿਆਂ ਨੂੰ ਵਿਗੜਦੇ ਹੋਏ ਵੇਖੋਗੇ ਅਤੇ ਇੰਜ ਲੱਗਦਾ ਹੈ ਕਿ ਹੁਣੇ ਉਹ ਸਾਡੀਆਂ ਆਇਤਾਂ (ਰੱਬੀ ਕਲਾਮ .ਕੁਰਆਨ) ਸੁਣਾਉਣ ਵਾਲਿਆਂ ਉੱਤੇ ਹਮਲਾ ਕਰ ਦੇਣਗੇ। ਹੇ ਨਬੀ! ਉਹਨਾਂ ਨੂੰ ਆਖ ਦਿਓ ਕਿ ਮੈਂ ਤੁਹਾਨੂੰ ਇਸ ਤੋਂ ਵੀ ਭੈੜੀ ਖ਼ਬਰ ਦਿੰਦਾ ਹੈ ਕਿ ਉਹ ਇਕ ਅੱਗ ਹੈ ਜਿਸ ਦਾ ਵਾਅਦਾ ਅੱਲਾਹ ਨੇ ਕਾਫ਼ਿਰਾਂ ਨਾਲ ਕੀਤਾ ਹੋਇਆ ਹੈ, ਜਿਹੜੀ ਕਿ ਸਭ ਤੋਂ ਵੱਧ ਭੈੜੀ ਥਾਂ ਹੈ।"},{"id":73,"translation":"ਹੇ ਲੋਕੋ! (ਤੁਹਾਨੂੰ ਸਮਝਾਉਣ ਲਈ) ਇਕ ਉਦਹਾਰਨ ਦਿੱਤੀ ਜਾ ਰਹੀ ਹੈ ਸੋ ਤੁਸੀਂ ਧਿਆਨ ਨਾਲ ਸੁਣੋ। ਅੱਲਾਹ ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ (ਮਦਦ ਲਈ) ਪੁਕਾਰ ਦੇ ਹੋ ਉਹ ਇਕ ਮੱਖੀ ਵੀ ਪੈਦਾ ਨਹੀਂ ਕਰ ਸਕਦੇ ਭਾਵੇਂ ਕਿ ਉਹ ਸਾਰੇ ਹੀ ਇਕੱਠੇ ਹੋ ਜਾਣ। ਜੇ ਉਹਨਾਂ (ਇਸ਼ਟਾਂ ਜਿਵੇਂ ਮੂਰਤੀਆਂ, ਕਬਰਾਂ) ਤੋਂ ਮੱਖੀ ਕੋਈ ਚੀਜ਼ ਖੋਹ ਕੇ ਲੈ ਜਾਵੇ ਤਾਂ ਇਹ ਉਸ ਤੋਂ ਖੋਹ ਨਹੀਂ ਸਕਦੇ। ਕਿੰਨਾਂ ਬੋਦਾ ਹੈ ਉਹਨਾਂ ਤੋਂ ਸਹਾਇਤਾ ਮੰਗਣ ਵਾਲਾ ਅਤੇ ਕਿੰਨਾਂ ਬੋਦਾ ਹੈ ਉਹ (ਇਸ਼ਟ), ਜਿਸ ਤੋਂ ਮਦਦ ਮੰਗੀ ਜਾਂਦੀ ਹੈ।"},{"id":74,"translation":"ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਹੀ ਨਹੀਂ ਕੀਤੀ (ਜਿਵੇਂ ਕਿ ਉਸ ਦਾ ਹੱਕ ਬਣਦਾ ਸੀ)। ਜਦ ਕਿ ਅੱਲਾਹ ਤਾਂ ਬਹੁਤ ਹੀ ਜ਼ਬਰਦਸਤ ਤਾਕਤ ਰੱਖਦਾ ਹੈ।"},{"id":75,"translation":"ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।"},{"id":76,"translation":"ਉਹ ਸਭ ਜਾਣਦਾ ਹੈ ਜੋ ਉਹਨਾਂ ਦੇ ਅੱਗੇ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਅਤੇ ਸਾਰੇ ਕੰਮ ਅੱਲਾਹ ਵੱਲ ਹੀ ਪਰਤਾਏ ਜਾਂਦੇ ਹਨ।"},{"id":77,"translation":"ਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ।"},{"id":78,"translation":"ਅਤੇ ਤੁਸੀਂ ਅੱਲਾਹ ਦੀ ਰਾਹ ਵਿਚ (ਜੀ ਜਾਨ ਨਾਲ) ਜਿਹਾਦ ਕਰੋ ਜਿਵੇਂ ਕਿ ਜਿਹਾਦ ਕਰਨ ਦਾ ਹੱਕ ਹੈ। ਉਸ ਨੇ ਤੁਹਾਨੂੰ ਆਪਣੇ ਦੀਨ (ਦੀ ਸੇਵਾ) ਲਈ ਚੁਣ ਲਿਆ ਹੈ ਅਤੇ ਉਸ ਨੇ ਦੀਨ ਵਿਚ ਤੁਹਾਡੇ ਲਈ ਕੋਈ ਅੋਖਿਆਈ ਨਹੀਂ ਰੱਖੀ।[7] ਆਪਣੇ ਪਿਓ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੋ। ਅੱਲਾਹ ਨੇ ਪਹਿਲਾਂ ਵੀ ਤੁਹਾਡਾ ਨਾਂ ਮੁਸਲਿਮ (ਆਗਿਆਕਾਰੀ) ਰੱਖਿਆ ਸੀ ਅਤੇ ਇਸ .ਕੁਰਆਨ ਵਿਚ ਵੀ ਤੁਹਾਡਾ ਇਹੋ ਨਾਂ ਹੈ, ਤਾਂ ਜੋ ਰਸੂਲ ਤੁਹਾਡੇ ਲਈ ਤੁਹਾਡੇ ਉੱਤੇ ਗਵਾਹ ਹੋਵੇ ਅਤੇ ਤੁਸੀਂ ਲੋਕਾਂ ਉੱਤੇ ਗਵਾਹ ਹੋਵੇ। ਸੋ ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਅੱਲਾਹ (ਦੇ ਹੁਕਮਾਂ) ਨੂੰ ਮਜ਼ਬੂਤੀ ਨਾਲ ਫੜੀਂ ਰੱਖਿਓ। ਉਹੀਓ ਤੁਹਾਡਾ ਕਾਰਜ ਸਾਧਕ ਹੈ, ਅਤੇ ਸਭ ਤੋਂ ਵਧੀਆ ਕਾਰਜ ਸਾਧਕ ਵੀ ਉਹੀਓ ਹੈ ਅਤੇ ਸਭ ਤੋਂ ਵਧੀਆ ਸਹਾਇਕ ਵੀ ਉਹੀਓ ਹੈ।","footnotes":"[7] ਭਾਵ ਦੀਨ ਬਹੁਤ ਹੀ ਆਸਾਨ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਅੱਲਾਹ ਦਾ ਪਸੰਦੀਦਾ ਦੀਨ ਉਹ ਹੈ ਜਿਹੜਾ ਸਿੱਧਾ ਅਤੇ ਆਸਾਨ ਹੈ। ਆਪ (ਸ:) ਨੇ ਇਹ ਵੀ ਫ਼ਰਮਾਇਆ ਕਿ ਬੇਸ਼ੱਕ ਦੀਨ ਇਸਲਾਮ ਬਹੁਤ ਆਸਾਨ ਹੈ ਜਿਹੜਾ ਕੋਈ ਇਸ ਦੀਨ ਵਿਚ ਸਖ਼ਤੀ ਕਰੇਗਾ ਤਾਂ ਉਹ ਦੀਨ ਉਸ ਲਈ ਭਾਰੀ ਹੋ ਜਾਵੇਗਾ। ਸੋ ਤੁਸੀਂ ਵਿਚਕਾਰਲੀ ਰਾਹ ਇਖਤਿਆਰ ਕਰੋ ਅਤੇ ਚੰਗੇ ਅਮਲਾਂ ਨਾਲ ਅੱਲਾਹ ਦੇ ਨੇੜੇ ਹੋ ਜਾਓ ਅਤੇ ਚੰਗੇ ਬਦਲੇ ਦੀ ਉੱਮੀਦ ਰਖਦੇ ਹੋਏ ਜੋ ਤੁਹਾਨੂੰ ਦਿੱਤਾ ਜਾਵੇ ਉਸ ਤੇ ਖ਼ੁਸ਼ ਹੋ ਜਾ ਅਤੇ ਸਵੇਰੇ ਸ਼ਾਮ ਅਤੇ ਰਾਤ ਦੇ ਆਖ਼ਰੀ ਹਿੱਸੇ ਵਿਚ ਇਬਾਦਤ ਕਰਕੇ ਮਦਦ ਪ੍ਰਾਪਤ ਕਰੋ। (ਸਹੀ ਬੁਖ਼ਾਰੀ, ਹਦੀਸ: 39)"}]},{"id":23,"verses":[{"id":1,"translation":"ਬੇਸ਼ੱਕ ਉਹ ਈਮਾਨ ਵਾਲੇ (ਆਖ਼ਿਰਤ ਵਿਚ) ਜ਼ਰੂਰ ਕਾਮਯਾਬ ਹੋਣਗੇ।"},{"id":2,"translation":"ਜਿਹੜੇ ਆਪਣੀਆਂ ਨਮਾਜ਼ਾਂ ਵਿਚ ਆਜਜ਼ੀ (ਨਿਮਰਤਾ) ਧਾਰਨ ਕਰਦੇ ਹਨ।"},{"id":3,"translation":"ਜਿਹੜੇ ਵਿਅਰਥ ਗੱਲਾਂ ਤੋਂ ਦੂਰ ਰਹਿੰਦੇ ਹਨ।"},{"id":4,"translation":"ਜਿਹੜੇ ਜ਼ਕਾਤ ਅਦਾ ਕਰਦੇ ਹਨ।"},{"id":5,"translation":"ਜਿਹੜੇ ਆਪਣੇ ਗੁਪਤ ਅੰਗਾਂ ਦੀ ਰਾਖੀ ਕਰਦੇ ਹਨ।"},{"id":6,"translation":"ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।"},{"id":7,"translation":"ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।"},{"id":8,"translation":"ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।"},{"id":9,"translation":"ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।"},{"id":10,"translation":"ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।"},{"id":11,"translation":"ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।"},{"id":12,"translation":"ਅਸਾਂ ਮਨੁੱਖ ਨੂੰ ਮਿੱਟੀ ਦੇ ਸਤ ਤੋਂ ਪੈਦਾ ਕੀਤਾ।"},{"id":13,"translation":"ਫੇਰ ਅਸੀਂ ਉਸ ਨੂੰ ਇਕ ਸੁਰੱਖਿਅਤ ਥਾਂ (ਮਾਂ ਦੇ ਗਰਭ ਵਿਚ) ਵੀਰਜ ਬਣਾ ਕੇ ਰੱਖ ਦਿੱਤਾ।"},{"id":14,"translation":"ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।[1]","footnotes":"[1] ਵੇਖੋ ਸੂਰਤ ਅਲ-ਹੱਜ, ਹਾਸ਼ਿਆ ਆਇਤ 5/22"},{"id":15,"translation":"ਫੇਰ ਇਸ (ਪੈਦਾ ਹੋਣ) ਤੋਂ ਪਿੱਛੋਂ ਤੁਸੀਂ (ਸਾਰੇ ਇਕ ਦਿਨ) ਜ਼ਰੂਰ ਹੀ ਮਰ ਜਾਣ ਵਾਲੇ ਹੋ।"},{"id":16,"translation":"ਫੇਰ ਤੁਸੀਂ ਸਾਰੇ (ਮਰੇ ਹੋਏ) ਲੋਕ ਕਿਆਮਤ ਵਾਲੇ ਦਿਨ ਮੁੜ ਉਠਾਏ ਜਾਓਗੇ।"},{"id":17,"translation":"ਅਸੀਂ ਤੁਹਾਡੇ ਉੱਤੇ ਸਤ ਅਕਾਸ਼ ਬਣਾਏ। ਅਸੀਂ ਆਪਣੀ ਬਣਾਈਆਂ ਹੋਈਆਂ ਵਸਤੂਆਂ ਤੋਂ ਕੁੱਝ ਵੀ ਬੇਖ਼ਬਰ ਨਹੀਂ।"},{"id":18,"translation":"ਅਸੀਂ ਇਕ ਵਿਸ਼ੇਸ਼ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਉਸ (ਪਾਣੀ) ਨੂੰ ਧਰਤੀ ਵਿਚ ਰੋਕ ਛੱਡਿਆ। ਅਤੇ ਅਸੀਂ ਇਸ ਨੂੰ ਅਲੋਪ ਵੀ ਕਰ ਸਕਦੇ ਹਾਂ।"},{"id":19,"translation":"ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।"},{"id":20,"translation":"ਉਹ (ਜ਼ੈਤੂਨ ਦਾ) ਰੁੱਖ ਜਿਹੜਾ ਸੀਨਾ ਦੇ ਪਹਾੜਾਂ ਵਿਚ ਪੈਦਾ ਹੁੰਦਾ ਹੈ, ਉਹ ਖਾਣ ਵਾਲਿਆਂ ਲਈ ਤੇਲ ਤੇ ਸਾਲਣ ਲੈਕੇ ਉਗਦਾ ਹੈ।"},{"id":21,"translation":"ਬੇਸ਼ੱਕ ਤੁਹਾਡੇ ਲਈ ਪਸ਼ੂਆਂ ਵਿਚ ਵੀ ਇਕ ਸਿੱਖਿਆ ਹੈ। ਜੋ ਉਹਨਾਂ ਦੇ ਢਿੱਡਾਂ ਵਿਚ ਹੈ ਅਸੀਂ ਤੁਹਾਨੂੰ ਉਹ ਦੁੱਧ ਪਿਆਉਂਦੇ ਹਾਂ। ਉਹਨਾਂ ਪਸ਼ੂਆਂ ਵਿਚ ਤੁਹਾਡੇ ਲਈ ਅਨੇਕਾਂ ਹੀ ਲਾਭ ਹਨ, ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਖਾਂਦੇ ਵੀ ਹੋ।"},{"id":22,"translation":"ਉਹਨਾਂ (ਪਸ਼ੂਆਂ) ਉੱਤੇ ਅਤੇ ਬੇੜੀਆਂ ਉੱਤੇ ਤੁਸੀਂ ਲੋਕ ਸਵਾਰ ਵੀ ਹੁੰਦੇ ਹੋ।"},{"id":23,"translation":"ਬੇਸ਼ੱਕ ਅਸੀਂ ਨੂਹ ਨੂੰ ਉਸੇ ਦੀ ਕੌਮ ਵੱਲ (ਰਸੂਲ ਬਣਾ ਕੇ) ਭੇਜਿਆ। ਉਹਨਾਂ ਨੇ ਕਿਹਾ ਕਿ ਹੇ ਮੇਰੀ ਕੌਮ! ਅੱਲਾਹ ਦੀ ਬੰਦਗੀ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?"},{"id":24,"translation":"ਉਸ ਦੀ ਕੌਮ ਦੇ ਸਰਦਾਰ, ਜਿਨ੍ਹਾਂ ਨੇ ਕੁਫ਼ਰ ਕੀਤਾ ਸੀ, (ਕੌਮ ਨੂੰ) ਆਖਣ ਲੱਗੇ ਕਿ ਇਹ (ਨੂਹ) ਤਾਂ ਤੁਹਾਡੇ ਜਿਹਾ ਹੀ ਇਕ ਵਿਅਕਤੀ ਹੈ, ਇਹ ਤਾਂ ਤੁਹਾਡੇ ਉੱਤੇ ਸਰਦਾਰੀ ਕਰਨਾ ਚਾਹੁੰਦਾ ਹੈ। ਜੇ ਅੱਲਾਹ ਚਾਹੁੰਦਾ ਤਾਂ ਕਿਸੇ ਫ਼ਰਿਸ਼ਤੇ ਨੂੰ (ਨਬੀ ਬਣਾ ਕੇ) ਭੇਜਦਾ। ਅਸੀਂ ਤਾਂ ਅਜਿਹੀ (ਤੌਹੀਦ ਦੀ) ਗੱਲ ਆਪਣੇ ਪਿਓ ਦਾਦੇ ਦੇ ਸਮੇਂ ਤੋਂ ਕਦੇ ਸੁਣੀ ਹੀ ਨਹੀਂ।"},{"id":25,"translation":"(ਅਤੇ ਆਖਿਆ) ਇਹ ਇਕ ਮਨੁੱਖ ਹੀ ਤਾਂ ਹੈ ਜਿਸ ਨੂੰ ਸੁਦਾ ਹੋ ਗਿਆ ਹੈ, ਤੁਸੀਂ ਕੁੱਝ ਸਮੇਂ ਲਈ ਉਡੀਕ ਕਰ ਲਓ (ਹੋ ਸਕਦਾ ਹੈ ਕਿ ਠੀਕ ਹੋ ਜਾਵੇ)।"},{"id":26,"translation":"ਨੂਹ ਨੇ ਕਿਹਾ ਕਿ ਹੇ ਰੱਬਾ! ਤੂੰ ਮੇਰੀ ਸਹਾਇਤਾ ਕਰ, ਉਹਨਾਂ ਨੇ ਮੈਨੂੰ ਝੁਠਲਾਇਆ ਹੈ।"},{"id":27,"translation":"ਅਸੀਂ ਉਸ (ਨੂਹ) ਵੱਲ ਇਕ ਵਹੀ (ਪੈਗ਼ਾਮ) ਭੇਜੀ ਕਿ ਤੂੰ ਸਾਡੀ ਦੇਖ ਰੇਖ ਵਿਚ ਸਾਡੀ ਵਹੀ (ਆਦੇਸ਼) ਅਨੁਸਾਰ ਇਕ ਬੇੜੀ ਤਿਆਰ ਕਰ। ਜਦੋਂ ਸਾਡਾ ਹੁਕਮ ਆ ਜਾਵੇ ਅਤੇ ਤੰਦੂਰ ਉੱਬਲ ਪਵੇ (ਭਾਵ ਧਰਤੀ ਵਿਚ ਪਾਣੀ ਹੜ ਵਾਂਗ ਨਿਕਲ ਆਵੇ) ਤਾਂ ਤੂੰ ਹਰੇਕ ਭਾਂਤ ਦੇ ਜਾਨਵਰਾਂ ਦਾ ਇਕ-ਇਕ (ਨਰ-ਮਦੀਨ ਦਾ) ਜੋੜਾ ਅਤੇ ਆਪਣੇ ਪਰਿਵਾਰ ਨੂੰ ਇਸ ਬੇੜੀ ਵਿਚ ਸਵਾਰ ਕਰ ਲੈ। ਪਰੰਤੂ ਉਸ ਨੂੰ ਸਵਾਰ ਨਹੀਂ ਕਰਨਾ, ਜਿਸ ਦੇ ਸੰਬੰਧ ਵਿਚ ਅਸੀਂ ਪਹਿਲਾਂ ਹੀ ਫ਼ੈਸਲਾ ਦੇ ਚੁੱਕੇ ਹਾਂ (ਭਾਵ ਨੂਹ ਦੀ ਪਤਨੀ ਜਿਹੜੀ ਕਾਫ਼ਿਰਾਂ ਦਾ ਸਾਥ ਦੇ ਰਹੀ ਸੀ)। ਜਿਨ੍ਹਾਂ ਨੇ ਜ਼ੁਲਮ ਕੀਤਾ ਹੈ, ਉਹਨਾਂ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕਰਨੀ। ਉਹ ਤਾਂ ਸਾਰੇ ਹੀ ਡੋਬ ਦਿੱਤੇ ਜਾਣਗੇ।"},{"id":28,"translation":"(ਅਤੇ ਆਖਿਆ) ਜਦੋਂ ਤੂੰ (ਨੂਹ) ਅਤੇ ਤੇਰੇ ਸਾਥੀ ਬੇੜੀ ਉੱਤੇ ਸਵਾਰ ਹੋ ਜਾਣ ਤਾਂ ਕਹਿਣਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹੀ ਹਨ ਜਿਸ ਨੇ ਸਾਨੂੰ ਜ਼ਾਲਮਾਂ ਤੋਂ ਮੁਕਤ ਕਰਵਾਇਆ।"},{"id":29,"translation":"ਅਤੇ ਕਹਿਣਾ ਕਿ ਹੇ ਮੇਰੇ ਮਾਲਿਕ! ਮੈਨੂੰ ਬਰਕਤਾਂ ਵਾਲੀ ਥਾਂ ਉਤਾਰ ਅਤੇ ਤੂੰਹੀਓ ਸਭ ਤੋਂ ਵਧੀਆ (ਥਾਂ) ਉਤਾਰਨ ਵਾਲਾ ਹੈ।"},{"id":30,"translation":"ਇਸ ਕਿੱਸੇ ਵਿਚ ਵੱਡੀਆਂ ਨਿਸ਼ਾਨੀਆਂ ਹਨ। ਬੇਸ਼ੱਕ ਅਸੀਂ ਹੀ (ਲੋਕਾਂ ਦੀ) ਪਰੀਖਿਆ ਲੈਣ ਵਾਲੇ ਹਾਂ।"},{"id":31,"translation":"ਫੇਰ ਅਸੀਂ ਉਹਨਾਂ (ਨੂਹ ਦੀ ਕੌਮ) ਮਗਰੋਂ ਇਕ ਹੋਰ ਉੱਮਤ (ਕੌਮ) ਨੂੰ ਪੈਦਾ ਕੀਤਾ।"},{"id":32,"translation":"ਅਸੀਂ ਉਹਨਾਂ ਵਿੱਚੋਂ ਹੀ ਉਹਨਾਂ ਵੱਲ ਇਕ ਰਸੂਲ ਘੱਲਿਆ (ਇਹ ਕਹਿਣ ਲਈ) ਕਿ ਤੁਸੀਂ ਸਾਰੇ ਅੱਲਾਹ ਦੀ ਹੀ ਇਬਾਦਤ ਕਰੋ, ਇਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਤੁਸੀਂ (ਰੱਬ ਦੇ ਅਜ਼ਾਬ ਤੋਂ) ਕਿਉਂ ਨਹੀਂ ਡਰਦੇ ?"},{"id":33,"translation":"ਕੌਮ ਦੇ ਉਹ ਸਰਦਾਰ, ਜਿਨ੍ਹਾਂ ਨੇ (ਰਸੂਲ) ਮੰਣਨ ਤੋਂ ਨਾ ਕਰ ਦਿੱਤੀ ਸੀ ਅਤੇ ਪਰਲੋਕ ਦੀ ਮੁਲਾਕਾਤ ਨੂੰ ਝੂਠ ਆਖਦੇ ਸੀ, ਉਹਨਾਂ ਨੂੰ ਅਸੀਂ ਸੰਸਾਰਿਕ ਜੀਵਨ ਦੀ ਖ਼ੁਸ਼ਹਾਲੀ ਵੀ ਦੇ ਛੱਡੀ ਸੀ, (ਕੌਮ ਨੂੰ ਆਖਣ ਲੱਗੇ) ਕਿ ਇਹ ਰਸੂਲ ਤਾਂ ਤੁਹਾਡੇ ਵਰਗਾ ਹੀ ਇਕ ਮਨੁੱਖ ਹੈ। ਜੋ ਤੁਸੀਂ ਖਾਂਦੇ ਹੋ ਉਹਨਾਂ ਚੀਜ਼ਾਂ ਨੂੰ ਇਹ ਵੀ ਖਾਂਦਾ ਹੈ ਅਤੇ ਜਿਹੜਾ ਪਾਣੀ ਤੁਸੀਂ ਪੀਂਦੇ ਹੋ ਉਹੀਓ ਇਹ ਪੀਂਦਾ ਹੈ।"},{"id":34,"translation":"ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।"},{"id":35,"translation":"ਕੀ ਇਹ ਰਸੂਲ ਤੁਹਾਨੂੰ ਇਹ ਵਚਨ ਦਿੰਦਾ ਹੈ ਕਿ ਜਦੋਂ ਤੁਸੀਂ ਮਰ ਜਾਓਗੇ ਅਤੇ ਮਿੱਟੀ ਤੇ ਹੱਡੀਆਂ ਹੋ ਕੇ ਰਹਿ ਜਾਓਗੇ ਤਾਂ ਫੇਰ (ਕਬਰਾਂ ਵਿੱਚੋਂ ਕੱਢ ਕੇ) ਮੁੜ ਜੀਵਿਤ ਕੀਤੇ ਜਾਓਗੇ?"},{"id":36,"translation":"ਜਿਹੜਾ ਵਚਨ ਤੁਹਾਨੂੰ ਦਿੱਤਾ ਜਾ ਰਿਹਾ ਹੈ ਉਹ ਪੂਰਾ ਹੋਣਾ ਅਸੰਭਵ ਹੈ।"},{"id":37,"translation":"ਇਹੋ ਸਾਡਾ ਸੰਸਾਰਿਕ ਜੀਵਨ (ਹੀ ਤਾਂ ਸਭ ਕੁੱਝ) ਹੈ, ਜਿੱਥੇ ਅਸੀਂ ਮਰਦੇ ਤੇ ਜਿਊਂਦੇ ਰਹਿੰਦੇ ਹਾਂ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।"},{"id":38,"translation":"ਉਹ ਇਕ ਮਨੁੱਖ ਹੀ ਤਾਂ ਹੈ ਜਿਸ ਨੇ (ਅੱਲਾਹ) ’ਤੇ ਝੂਠ ਜੜ ਦਿੱਤਾ ਹੈ, ਅਸੀਂ ਤਾਂ ਇਸ ਦੀਆਂ ਗੱਲਾਂ ਨੂੰ ਮੰਣਨ ਵਾਲੇ ਨਹੀਂ।"},{"id":39,"translation":"ਨਬੀ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਉਹਨਾਂ ਨੇ ਮੈਨੂੰ ਝੁਠਲਾਇਆ ਹੈ, ਸੋ ਹੁਣ ਤੂੰ ਮੇਰੀ ਮਦਦ ਕਰ।"},{"id":40,"translation":"ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ।"},{"id":41,"translation":"ਅੰਤ ਬਣਦੇ ਹੱਕ ਅਨੁਸਾਰ ਇਕ ਤੇਜ਼ ਚੀਕ ਨੇ ਉਹਨਾਂ ਨੂੰ ਆ ਨੱਪਿਆ ਅਤੇ ਅਸੀਂ ਉਹਨਾਂ ਨੂੰ ਕੂੜਾ-ਕਚਰਾ ਬਣਾ ਕੇ ਸੁੱਟ ਦਿੱਤਾ। ਸੋ ਜ਼ਾਲਮਾਂ ਲਈ ਲਾਅਨਤ ਹੈ।"},{"id":42,"translation":"ਉਹਨਾਂ ਤੋਂ ਮਗਰੋਂ ਅਸੀਂ ਹੋਰ ਵੀ ਕਈ ਉੱਮਤਾਂ (ਕੌਮਾਂ) ਨੂੰ ਪੈਦਾ ਕੀਤਾ।"},{"id":43,"translation":"ਨਾ ਕੋਈ ਉੱਮਤ ਆਪਣੇ ਮਿਥੇ ਸਮੇਂ ਤੋਂ ਅੱਗੇ ਲੰਘ ਸਕਦੀ ਹੈ (ਭਾਵ ਜਿਊਂਦੀ ਰਹਿ ਸਕਦੀ ਹੈ) ਅਤੇ ਨਾ ਹੀ ਉਹ ਪਿੱਛੇ ਰਹਿ ਸਕਦੀ ਹੈ (ਭਾਵ ਮਰ ਸਕਦੀ ਹੈ)।"},{"id":44,"translation":"ਅਸੀਂ ਨਾਲੋ-ਨਾਲ ਰਸੂਲ ਭੇਜਦੇ ਰਹੇ ਹਾਂ, ਜਦ ਵੀ ਕਿਸੇ ਉੱਮਤ ਕੋਲ ਉਹਨਾਂ ਦਾ ਰਸੂਲ ਆਇਆ ਤਾਂ ਉਸ (ਉੱਮਤ) ਨੇ ਉਸ ਨੂੰ ਝੁਠਲਾਇਆ। ਅਸੀਂ ਇਕ ਤੋਂ ਬਾਅਦ ਦੂਜੀ ਉੱਮਤ ਨੂੰ ਹਲਾਕ ਕਰਦੇ ਗਏ ਅਤੇ ਉਹ (ਕੌਮਾਂ) ਕੇਵਲ ਕਹਾਣੀ ਬਣ ਕੇ ਰਹਿ ਗਈਆਂ। ਉਹਨਾਂ ਲੋਕਾਂ ਲਈ ਫਿਟਕਾਰ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।"},{"id":45,"translation":"ਅਸੀਂ ਮੂਸਾ ਅਤੇ ਉਸ ਦੇ ਭਰਾ ਹਾਰੂਨ ਨੂੰ ਆਪਣੀਆਂ ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।"},{"id":46,"translation":"ਅਸਾਂ ਫ਼ਿਰਔਨ ਅਤੇ ਉਸ ਦੇ ਸਰਦਾਰਾਂ ਵੱਲ (ਮੂਸਾ ਤੇ ਹਾਰੂਨ ਨੂੰ) ਭੇਜਿਆ, ਪਰ ਉਹਨਾਂ ਨੇ ਹੰਕਾਰ ਕੀਤਾ, ਉਹ ਸਰਕਸ਼ (ਬਾਗ਼ੀ) ਲੋਕ ਸੀ।"},{"id":47,"translation":"ਉਹ (ਫ਼ਿਰਔਨ ਅਤੇ ਉਸ ਦੇ ਸਾਥੀ) ਕਹਿਣ ਲੱਗੇ ਕਿ ਕੀ ਅਸੀਂ ਆਪਣੇ ਹੀ ਵਰਗੇ ਦੋ ਵਿਅਕਤੀਆਂ ’ਤੇ ਈਮਾਨ ਲਿਆਈਏ? ਜਦੋਂ ਕਿ ਉਹਨਾਂ ਦੀ ਕੌਮ ਸਾਡੀ ਗ਼ੁਲਾਮ ਹੈ।"},{"id":48,"translation":"ਬਸ ਫੇਰ ਉਹਨਾਂ (ਫ਼ਿਰਔਨੀਆਂ) ਨੇ ਉਹਨਾਂ ਨੂੰ (ਰਸੂਲ) ਮੰਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵੀ ਤਬਾਹ ਹੋਣ ਵਾਲਿਆਂ ਵਿੱਚੋਂ ਹੋ ਗਏ।"},{"id":49,"translation":"ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਵੀ ਦਿੱਤੀ ਸੀ, ਤਾਂ ਜੋ ਉਹ ਲੋਕ ਸਿੱਧੇ ਰਾਹ ਉੱਤੇ ਆ ਜਾਣ।"},{"id":50,"translation":"ਅਸੀਂ ਮਰੀਅਮ ਦੇ ਪੁੱਤਰ (ਈਸਾ) ਨੂੰ ਅਤੇ ਉਸ ਦੀ ਮਾਂ (ਮਰੀਅਮ) ਨੂੰ (ਕੁਦਰਤ ਦੀ) ਇਕ ਨਿਸ਼ਾਨੀ ਬਣਾਇਆ ਅਤੇ ਉਹਨਾਂ ਦੋਵਾਂ (ਮਾਂ ਅਤੇ ਪੁੱਤਰ) ਨੂੰ ਉੱਚੀ ਪਾਕ ਥਾਂ ’ਤੇ ਠਹਿਰਾਇਆ, ਜਿੱਥੇ ਚਸ਼ਮੇ ਵਗਦੇ ਸੀ।"},{"id":51,"translation":"ਅੱਲਾਹ ਨੇ ਫ਼ਰਮਾਇਆ ਕਿ ਹੇ ਪੈਗ਼ੰਬਰੋ! ਪਾਕ ਚੀਜ਼ਾਂ ਖਾਓ ਅਤੇ ਨੇਕ ਕੰਮ ਕਰੋ, ਤੁਸੀਂ ਜੋ ਵੀ ਕਰ ਰਹੇ ਹੋ ਮੈਂ ਉਸ ਤੋਂ ਭਲੀ-ਭਾਂਤ ਜਾਣੂ ਹਾਂ।"},{"id":52,"translation":"ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।"},{"id":53,"translation":"ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ਿਆ ਆਇਤ 103/3"},{"id":54,"translation":"ਬਸ (ਹੇ ਨਬੀ!) ਤੁਸੀਂ ਵੀ ਕੁੱਝ ਸਮੇਂ ਲਈ ਉਹਨਾਂ ਨੂੰ ਮਸਤੀ ਵਿਚ ਰਹਿਣ ਦਿਓ।"},{"id":55,"translation":"ਕੀ ਉਹ ਇਹ ਸਮਝਦੇ ਹਨ ਕਿ ਜਿਹੜਾ ਵੀ ਅਸੀਂ ਉਨ੍ਹਾਂ ਦੇ ਮਾਲ ਅਤੇ ਔਲਾਦ ਵਿਚ ਵਾਧਾ ਕਰ ਰਹੇ ਹਾਂ।"},{"id":56,"translation":"ਤਾਂ ਕੀ ਅਸੀਂ ਉਹਨਾਂ ਲਈ ਭਲਾਈਆਂ ਕਰਨ ਵਿਚ ਛੇਤੀ ਕਰ ਰਹੇ ਹਾਂ ? ਇੰਜ ਨਹੀਂ, ਸਗੋਂ ਇਹ ਲੋਕ (ਹਕੀਕਤ ਨੂੰ) ਸਮਝਦੇ ਹੀ ਨਹੀਂ।"},{"id":57,"translation":"ਜਿਹੜੇ ਲੋਕ ਆਪਣੇ ਰੱਬ ਦੇ ਗੁੱਸੇ ਤੋਂ ਡਰਦੇ ਹਨ।"},{"id":58,"translation":"ਅਤੇ ਜਿਹੜੇ ਆਪਣੇ ਰੱਬ ਦੀਆਂ ਆਇਤਾਂ (.ਕੁਰਆਨ) ਨੂੰ ਮੰਨਦੇ ਹਨ।"},{"id":59,"translation":"ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।"},{"id":60,"translation":"ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। [3]","footnotes":"[3] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਉਹ ਲੋਕ ਜਿਹੜੇ ਰੋਜ਼ਾ ਰੱਖਦੇ ਹਨ, ਨਮਾਜ਼ ਪੜ੍ਹਦੇ ਹਨ ਅਤੇ ਜ਼ਕਾਤ ਵੀ ਦਿੰਦੇ ਹਨ ਉਹ ਇਸ ਗੱਲ ਤੋਂ ਡਰੇ ਰਹਿੰਦੇ ਹਨ ਕਿ ਕੀਤੇ ਅੱਲਾਹ ਉਨ੍ਹਾਂ ਦੇ ਅਮਲਾਂ ਨੂੰ ਕਬੂਲ ਹੀ ਨਾ ਕਰੇ। ਇਹੋ ਲੋਕ ਭਲਾਈਆਂ ਕਰਨ ਵਿਚ ਛੇਤੀ ਕਰਦੇ ਹਨ। (ਤਿਰਮਜ਼ੀ ਸ਼ਰੀਫ਼, ਹਦੀਸ: 3175)"},{"id":61,"translation":"ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।"},{"id":62,"translation":"ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।"},{"id":63,"translation":"ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।"},{"id":64,"translation":"ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ।"},{"id":65,"translation":"(ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।"},{"id":66,"translation":"(ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।"},{"id":67,"translation":"ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।"},{"id":68,"translation":"ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?"},{"id":69,"translation":"ਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ।"},{"id":70,"translation":"ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।"},{"id":71,"translation":"ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।"},{"id":72,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।"},{"id":73,"translation":"(ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।"},{"id":74,"translation":"ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।"},{"id":75,"translation":"ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।"},{"id":76,"translation":"ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।"},{"id":77,"translation":"ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।"},{"id":78,"translation":"ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।"},{"id":79,"translation":"ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।"},{"id":80,"translation":"ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?"},{"id":81,"translation":"ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।"},{"id":82,"translation":"ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?"},{"id":83,"translation":"ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।"},{"id":84,"translation":"(ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?"},{"id":85,"translation":"ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?"},{"id":86,"translation":"ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?"},{"id":87,"translation":"ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।"},{"id":88,"translation":"(ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?"},{"id":89,"translation":"ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?"},{"id":90,"translation":"ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।"},{"id":91,"translation":"ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।"},{"id":92,"translation":"ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।"},{"id":93,"translation":"(ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।"},{"id":94,"translation":"ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।"},{"id":95,"translation":"(ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ।"},{"id":96,"translation":"(ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।"},{"id":97,"translation":"ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ।"},{"id":98,"translation":"ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।"},{"id":99,"translation":"ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।"},{"id":100,"translation":"ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।"},{"id":101,"translation":"ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।"},{"id":102,"translation":"ਜਿਨ੍ਹਾਂ ਦੇ ਕਰਮਾਂ ਦੇ ਤੋਲ ਭਾਰੀ ਹੋਣਗੇ ਉਹੀਓ ਸਫ਼ਲ ਹੋਣਗੇ।"},{"id":103,"translation":"ਅਤੇ ਜਿਨ੍ਹਾਂ ਦਾ ਤੋਲ ਹਲਕਾ ਹੋਵੇਗਾ ਇਹ ਉਹ ਹੋਣਗੇ ਜਿਨ੍ਹਾਂ ਨੇ ਆਪਣਾ ਨੁਕਸਾਨ ਆਪ ਹੀ ਕੀਤਾ ਹੋਵੇਗਾ ਅਤੇ ਉਹ ਸਦਾ ਲਈ ਨਰਕ ਵਿਚ ਜਾਣਗੇ।"},{"id":104,"translation":"ਉਹਨਾਂ ਦੇ ਚਿਹਰਿਆਂ ਨੂੰ ਅੱਗ ਸਾੜੇਗੀ ਅਤੇ ਉਹਨਾਂ ਦੀਆਂ ਸ਼ਕਲਾਂ ਭੈੜੀਆਂ ਹੋ ਜਾਣਗੀਆਂ।"},{"id":105,"translation":"ਉਹਨਾਂ ਨੂੰ ਪੂੱਛਿਆ ਜਾਵੇਗਾ, ਕੀ ਮੇਰੀਆਂ ਆਇਤਾਂ ਤੁਹਾਨੂੰ ਨਹੀਂ ਸੁਣਾਈਆਂ ਜਾਂਦੀਆਂ ਸੀ ? ਫੇਰ ਤੁਸੀਂ ਉਹਨਾਂ ਨੂੰ ਝੁਠਲਾ ਦਿਆ ਕਰਦੇ ਸੀ।"},{"id":106,"translation":"(ਇਨਕਾਰੀ) ਜਵਾਬ ਵਿਚ ਆਖਣਗੇ ਕਿ ਹੇ ਸਾਡੇ ਰੱਬਾ! ਸਾਡੀ ਮਾੜੀ ਕਿਸਮਤ ਸਾਡੇ ’ਤੇ ਭਾਰੂ ਹੋ ਗਈ ਸੀ, ਬੇਸ਼ੱਕ ਅਸੀਂ ਰਾਹੋਂ ਭਟਕ ਗਏ ਸੀ।"},{"id":107,"translation":"ਹੇ ਸਾਡੇ ਰੱਬਾ! ਸਾਨੂੰ ਇਸ ਥਾਂ (ਨਰਕ) ਤੋਂ ਬਾਹਰ ਕੱਢ (ਤੇ ਸੰਸਾਰ ਵਿਚ ਭੇਜ), ਜੇ ਅਸੀਂ ਫੇਰ ਵੀ (ਕੁਫ਼ਰ) ਕਰੀਏ ਫੇਰ ਅਸੀਂ ਜ਼ਾਲਮ ਹੋਵਾਂਗੇ।"},{"id":108,"translation":"ਅੱਲਾਹ ਫ਼ਰਮਾਏਗਾ ਕਿ ਹੁਣ ਇਸੇ (ਨਰਕ) ਵਿਚ ਪਏ ਰਹੋ ਅਤੇ ਮੇਰੇ ਨਾਲ ਕਲਾਮ ਨਾ ਕਰੋ।"},{"id":109,"translation":"ਮੇਰੇ (ਨੇਕ) ਬੰਦਿਆਂ ਦੀ ਇਕ ਜਮਾਅਤ ਸੀ, ਜਿਹੜੀ ਇਹੋ ਕਿਹਾ ਕਰਦੀ ਸੀ ਕਿ ਹੇ ਸਾਡੇ ਮਾਲਿਕ! ਅਸੀਂ ਈਮਾਨ ਲਿਆਏ ਹਾਂ, ਤੂੰ ਸਾਨੂੰ ਬਖ਼ਸ਼ ਦੇ ਅਤੇ ਸਾਡੇ ਉੱਤੇ ਰਹਿਮ ਫ਼ਰਮਾ। ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।"},{"id":110,"translation":"ਪਰ ਤੁਸੀਂ (ਕਾਫ਼ਿਰੋ) ਉਹਨਾਂ (ਈਮਾਨ ਵਾਲਿਆਂ) ਦਾ ਮਖੌਲ ਕਰਦੇ ਰਹੇ ਇੱਥੋਂ ਤੀਕ ਕਿ ਤੁਸੀਂ ਮੈਨੂੰ ਵੀ ਭੁਲਾ ਦਿੱਤਾ ਤੁਸੀਂ ਉਹਨਾਂ ਉੱਤੇ ਹਸਿਆ ਕਰਦੇ ਸੀ।"},{"id":111,"translation":"ਅੱਜ ਮੈਂਨੇ ਉਹਨਾਂ (ਮੋਮਿਨਾਂ) ਨੂੰ ਉਹਨਾਂ ਦੇ ਸਬਰ ਦਾ ਬਦਲਾ (ਜੰਨਤ) ਦੇ ਦਿੱਤਾ ਹੈ ਅਤੇ ਉਹ ਆਪਣੀ ਸਫ਼ਲਤਾ ਨੂੰ ਪਹੁੰਚਗੇ।"},{"id":112,"translation":"ਅੱਲਾਹ ਪੁੱਛੇਗਾ ਕਿ ਤੁਸੀਂ ਧਰਤੀ ’ਤੇ ਕਿੰਨੇ ਸਾਲ ਰਹੇ ਸੀ।"},{"id":113,"translation":"ਉਹ ਕਹਿਣਗੇ ਕਿ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ (ਧਰਤੀ) ਉੱਤੇ ਰਹੇ ਸੀ, ਗਿਣਤੀਕਾਰਾਂ ਕੋਲੋਂ ਪੁੱਛ ਲਵੋ।"},{"id":114,"translation":"ਅੱਲਾਹ ਫ਼ਰਮਾਏਗਾ, ਫੇਰ ਤਾਂ ਤੁਸੀਂ ਉੱਥੇ (ਧਰਤੀ ਉੱਤੇ) ਬਹੁਤ ਹੀ ਘੱਟ ਰਹੇ ਹੋ। ਕਾਸ਼! ਤੁਸੀਂ (ਇਹ ਗੱਲ ਸੰਸਾਰ ਵਿਚ ਹੀ) ਜਾਣ ਲੈਂਦੇ।"},{"id":115,"translation":"ਕੀ ਤੁਸੀਂ ਇਸ ਖ਼ਿਆਲ ਵਿਚ ਸੀ ਕਿ ਅਸੀਂ ਤੁਹਾਨੂੰ ਐਵੇਂ ਬੇਕਾਰ ਹੀ ਪੈਦਾ ਕੀਤਾ ਹੈ ਅਤੇ ਇਹ ਵੀ ਕਿ ਤੁਸੀਂ ਸਾਡੇ ਵੱਲ ਪਰਤੇ ਨਹੀਂ ਜਾਓਗੇ ?"},{"id":116,"translation":"ਜਦ ਕਿ ਅੱਲਾਹ ਦੀ ਪਾਤਸ਼ਾਹੀ ਹੱਕ ਹੈ ਅਤੇ ਉਹ ਸਭ ਤੋਂ ਉੱਚਾ ਹੈ, ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਹੀਓ ਉੱਚੇ ਅਰਸ਼ਾਂ ਦਾ ਮਾਲਿਕ ਹੈ।"},{"id":117,"translation":"ਜਿਹੜਾ ਵੀ ਕੋਈ ਅੱਲਾਹ ਦੇ ਨਾਲ-ਨਾਲ ਕਿਸੇ ਦੂਜੇ ਇਸ਼ਟ ਨੂੰ (ਮਦਦ ਲਈ) ਪੁਕਾਰਦਾ ਹੈ, ਜਿਸ ਲਈ ਉਸ ਦੇ ਕੋਲ ਦਲੀਲ ਵੀ ਨਹੀਂ, ਉਸ ਦੀ ਪੁੱਛ-ਗਿੱਛ ਕਰਨਾ ਰੱਬ ਦੇ ਜ਼ਿੰਮੇ ਹੈ। ਬੇਸ਼ੱਕ ਕਾਫ਼ਿਰ ਲੋਕ ਕਦੇ ਵੀ ਸਫ਼ਲ ਨਹੀਂ ਹੋ ਸਕਦੇ।"},{"id":118,"translation":"ਹੇ ਨਬੀ! (ਦੁਆਵਾਂ ਕਰਦੇ ਹੋਏ) ਆਖੋ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਬਖ਼ਸ਼ ਦੇ ਅਤੇ (ਮੇਰੇ ਹਾਲ ਉੱਤੇ) ਰਹਿਮ ਕਰ, ਤੂੰ ਸਭ ਤੋਂ ਵੱਧ ਮਿਹਰਾਂ ਕਰਨ ਵਾਲਾ ਹੈ।"}]},{"id":24,"verses":[{"id":1,"translation":"ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।"},{"id":2,"translation":"ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।[1] ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।","footnotes":"[1] ਇਹ ਸਜ਼ਾ ਅਜਿਹੇ ਬਦਕਾਰ ਮਰਦ ਜਾਂ ਔਰਤ ਲਈ ਹੈ ਜਿਹੜੀ ਵਿਵਾਹਿਤ ਨਹੀਂ ਹੈ ਇਸ ਦੇ ਨਾਲ ਹੀ ਆਪ (ਸ:) ਨੇ ਅਜਿਹੇ ਲੋਕਾਂ ਲਈ ਦੇਸ਼ ਨਿਕਾਲੇ ਦੀ ਸਜ਼ਾ ਵੀ ਵਧਾਈ ਹੈ। ਜਿਵੇਂ ਸਹੀ ਬੁਖ਼ਾਰੀ ਹਦੀਸ 6833 ਵਿਚ ਇਸ ਦੀ ਵਿਆਖਿਆ ਕੀਤੀ ਗਈ ਹੈ।"},{"id":3,"translation":"ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।"},{"id":4,"translation":"ਜਿਹੜੇ ਲੋਕ ਪਵਿੱਤਰ ਔਰਤਾਂ ਉੱਤੇ ਜ਼ਨਾ ਦੀ ਤੁਹੱਮਤ ਲਾਉਣ ਫੇਰ ਉਹ ਚਾਰ ਗਵਾਹ ਪੇਸ਼ ਨਾ ਕਰ ਸਕਣ ਤਾਂ ਤੁਸੀਂ ਉਹਨਾਂ ਨੂੰ ਅੱਸੀ ਕੋੜੇ ਮਾਰੋ ਅਤੇ ਉਹਨਾਂ ਦੀ ਗਵਾਹੀ ਕਦੇ ਵੀ ਕਬੂਲ ਨਾ ਕਰੋ, ਇਹ ਤਾਂ ਝੂਠੇ (ਨਾ-ਫ਼ਰਮਾਨ) ਲੋਕ ਹਨ।"},{"id":5,"translation":"ਹਾਂ ਜਿਹੜੇ ਲੋਕ ਇਸ (ਕੁਕਰਮ) ਪਿੱਛੋਂ ਤੌਬਾ ਕਰ ਲੈਣ ਅਤੇ ਆਪਣੇ ਆਪ ਨੂੰ ਸੁਧਾਰ ਲੈਣ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ।"},{"id":6,"translation":"ਜਿਹੜੇ ਲੋਕ ਆਪਣੀਆਂ ਪਤਨੀਆਂ ਉੱਤੇ ਤੁਹਮਤਾਂ (ਦੋਸ਼) ਲਾਉਣ ਅਤੇ ਉਹਨਾਂ ਕੋਲ ਆਪਣੇ ਆਪ ਤੋਂ ਛੁੱਟ ਹੋਰ ਕੋਈ ਗਵਾਹ ਨਾ ਹੋਵੇ ਤਾਂ ਅਜਿਹੀ ਸਥਿਤੀ ਵਿਚ ਉਹਨਾਂ ਵਿੱਚੋਂ ਇਕ ਵਿਅਕਤੀ (ਪਤੀ) ਦੀ ਗਵਾਹੀ ਇਹ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਹ ਸੱਚਾ ਹੈ।"},{"id":7,"translation":"ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ ਤਾਂ ਉਸ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।"},{"id":8,"translation":"ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।"},{"id":9,"translation":"ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।"},{"id":10,"translation":"ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।"},{"id":11,"translation":"ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,[2] ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।","footnotes":"[2] ਇਸ ਵਿਚ ਉਸ ਬਹੁਤਾਨ ਦੀ ਗੱਲ ਕੀਤੀ ਗਈ ਹੈ ਜਿਹੜਾ ਨਬੀ (ਸ:) ਦੀ ਪਤਨੀ ਬੀਬੀ ਆਇਸ਼ਾ ਪਰ ਮੁਨਾਫ਼ਿਕਾਂ ਵੱਲੋਂ ਘੜ੍ਹਿਆ ਗਿਆ ਸੀ। ਇਹ ਘਟਨਾ ਕਿਸਾ-ਏ-ਇਫ਼ਕ ਦੇ ਨਾਂ ਨਾਲ ਪ੍ਰਸਿੱਧ ਹੈ। ਜਿਸ ਦੀ ਵਿਆਖਿਆ ਸਹੀ ਬੁਖ਼ਾਰੀ ਦੀ ਹਦੀਸ 4750 ਵਿਚ ਕੀਤੀ ਹੈ। ਸੂਰਤ ਨੂਰ ਦੀ 11 ਤੋਂ 20 ਤੱਕ ਦੀਆਂ ਆਇਤਾਂ ਵਿਚ ਅੱਲਾਹ ਤਆਲਾ ਨੇ ਹਜ਼ਰਤ ਆਇਸ਼ਾ ਨੂੰ ਇਸ ਬਹੁਤਾਨ ਤੋਂ ਬਰੀ ਕਰ ਦਿੱਤਾ ਸੀ।"},{"id":12,"translation":"ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।"},{"id":13,"translation":"ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।"},{"id":14,"translation":"(ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ।"},{"id":15,"translation":"ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।"},{"id":16,"translation":"(ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।"},{"id":17,"translation":"ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ।"},{"id":18,"translation":"ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ।"},{"id":19,"translation":"ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।"},{"id":20,"translation":"ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।"},{"id":21,"translation":"ਹੇ ਈਮਾਨ ਵਾਲਿਓ! ਸ਼ੈਤਾਨ ਦੀ ਪੈਰਵੀ ਨਾ ਕਰੋ, ਜਿਹੜਾ ਵੀ ਉਸ ਦੇ ਪਿੱਛੇ ਚੱਲੇਗਾ ਤਾਂ ਉਹ (ਸ਼ੈਤਾਨ) ਉਸ ਨੂੰ ਬੇਹਿਯਾਈ (ਅਸ਼ਲੀਲਤਾਂ) ਅਤੇ ਬੁਰੇ ਕੰਮਾਂ ਦਾ ਹੀ ਹੁਕਮ ਦੇਵੇਗਾ। ਜੇਕਰ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਤੁਹਾਡੇ ਵਿੱਚੋਂ ਕੋਈ ਵੀ ਪਾਕ ਸਾਫ਼ ਨਾ ਹੁੰਦਾ। ਅੱਲਾਹ ਜਿਸ ਨੂੰ ਚਾਹੁੰਦਾ ਹੈ ਪਾਕ ਕਰ ਦਿੰਦਾ ਹੈ ਅਤੇ ਅੱਲਾਹ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":22,"translation":"ਤੁਹਾਡੇ ਵਿੱਚੋਂ ਜਿਹੜੇ ਵੀ ਲੋਕ ਮਾਲ ਪੱਖੋਂ ਸਰਦੇ-ਪੁੱਜਦੇ ਹਨ ਉਹਨਾਂ ਨੂੰ ਆਪਣੇ ਸਕੇ-ਸੰਬੰਧੀਆਂ ਨੂੰ, ਮੁਥਾਜਾਂ ਨੂੰ ਅਤੇ ਰੱਬ ਦੀ ਰਾਹ ਵਿਚ ਘਰ-ਬਾਰ ਛੱਡਣ ਵਾਲਿਆਂ (ਮੁਹਾਜਰਾਂ) ਨੂੰ ਸਹਾਇਤਾ ਨਾ ਦੇਣ ਦੀ ਕਸਮ ਨਹੀਂ ਖਾਣੀ ਚਾਹੀਦੀ, ਸਗੋਂ ਮੁਆਫ਼ ਕਰ ਦੇਣਾ ਅਤੇ ਭੁੱਲ ਜਾਣਾ ਚਾਹੀਦਾ ਹੈ। ਕੀ ਤੁਸੀਂ ਨਹੀਂ ਚਾਹੁੰਦੇ ਕਿ ਅੱਲਾਹ ਤੁਹਾਡੀਆਂ ਭੁੱਲਾਂ ਨੂੰ ਮੁਆਫ਼ ਕਰੇ? ਅੱਲਾਹ ਮੁਆਫ਼ ਕਰਨ ਵਾਲਾ ਤੇ ਮਿਹਰਬਾਨ ਹੈ।"},{"id":23,"translation":"ਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ।"},{"id":24,"translation":"ਜਦੋਂ ਉਹਨਾਂ ਦੀਆਂ ਆਪਣੀਆਂ ਜ਼ੁਬਾਨਾਂ ਤੇ ਉਹਨਾਂ ਦੇ ਹੱਥ ਪੈਰ ਉਹਨਾਂ ਦੇ ਵਿਰੁੱਧ ਉਹਨਾਂ ਦੀਆਂ ਕਰਤੂਤਾਂ ਦੀ ਗਵਾਹੀ ਦੇਣਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦੇ ਸੀ।"},{"id":25,"translation":"ਉਸ ਦਿਨ ਅੱਲਾਹ ਉਹਨਾਂ (ਪਾਪੀਆਂ) ਨੂੰ ਹੱਕ ਤੇ ਇਨਸਾਫ਼ ਨਾਲ (ਬਣਦਾ) ਬਦਲਾ ਦੇਵੇਗਾ ਅਤੇ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਅੱਲਾਹ ਹੀ ਸੱਚਾ ਹੈ ਅਤੇ ਉਹੀਓ ਸੱਚ ਨੂੰ ਸਪਸ਼ਟ ਕਰਨ ਵਾਲਾ ਹੈ।"},{"id":26,"translation":"ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ ਨਾ-ਪਾਕ ਔਰਤਾਂ ਲਈ ਹਨ ਅਤੇ ਪਾਕ ਔਰਤਾਂ ਪਾਕ ਮਰਦਾਂ ਲਈ ਅਤੇ ਪਾਕ ਮਰਦ ਪਾਕ ਔਰਤਾਂ ਦੇ ਯੋਗ ਹਨ। ਇਹ (ਪਾਕ) ਲੋਕ ਉਹਨਾਂ ਗੱਲਾਂ ਤੋਂ ਨਿਰਲੇਪ ਹਨ, ਜਿਹੜੀਆਂ ਗੱਲਾਂ (ਗੰਦੀ ਸੋਚ ਵਾਲੇ) ਲੋਕ ਆਖਦੇ ਹਨ। ਉਹਨਾਂ (ਨੇਕ ਲੋਕਾਂ) ਲਈ ਬਖ਼ਸ਼ਿਸ਼ ਅਤੇ ਇੱਜ਼ਤ ਵਾਲਾ ਰਿਜ਼ਕ ।"},{"id":27,"translation":"ਹੇ ਈਮਾਨ ਵਾਲੀਓ! ਆਪਣੇ ਘਰਾਂ ਤੋਂ ਛੁੱਟ ਪਰਾਏ ਘਰਾਂ ਵਿਚ ਉਦੋਂ ਤਕ ਨਾ ਵੜੋ ਜਦੋਂ ਤਕ ਕਿ ਤੁਸੀਂ ਆਗਿਆ ਨਾ ਲੈ ਲਵੋ ਅਤੇ (ਜਦੋਂ ਆਗਿਆ ਮਿਲ ਜਾਵੇ ਤਾਂ) ਘਰ ਵਾਲਿਆਂ ਨੂੰ ਸਲਾਮ ਕਰੋ। ਇਹੋ ਤੁਹਾਡੇ ਲਈ ਵਧੀਆ ਗੱਲ ਹੈ। ਆਸ ਹੈ ਕਿ ਤੁਸੀਂ ਧਿਆਨ ਰੱਖੋਂਗੇ।"},{"id":28,"translation":"ਜੇ ਉੱਥੇ (ਪਰਾਏ ਘਰ) ਤੁਹਾਨੂੰ ਕੋਈ ਨਾ ਮਿਲੇ ਤਾਂ ਬਿਨਾਂ ਆਗਿਆ ਤੋਂ ਅੰਦਰ ਨਾ ਵੜੋ, ਅਤੇ ਜੇ ਤੁਹਾਨੂੰ ਵਾਪਸ ਜਾਣ ਲਈ ਆਖਿਆ ਜਾਵੇ ਤਾਂ ਵਾਪਸ ਮੁੜ ਜਾਓ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।"},{"id":29,"translation":"ਹਾਂ ਤੁਹਾਡੇ ਲਈ ਅਜਿਹੇ ਘਰਾਂ ਵਿਚ ਜਾਣ ਵਿਚ ਕੋਈ ਹਰਜ ਨਹੀਂ, ਜਿੱਥੇ ਕਿਸੇ ਦਾ ਨਿਵਾਸ ਸਥਾਨ ਨਾ ਹੋਵੇ (ਭਾਵ ਸਾਂਝੀ ਜਗ੍ਹਾ ਹੋਵੇ) ਜਾਂ ਜਿੱਥੇ ਤੁਹਾਡੇ ਲਾਭ ਦੀ ਕੋਈ ਚੀਜ਼ ਹੋਵੇ (ਜਿਵੇਂ ਹੋਟਲ, ਸਰਾਂ ਜਾਂ ਕਾਰੋਬਾਰੀ ਥਾਵਾਂ)। ਤੁਸੀਂ ਜੋ ਵੀ ਜ਼ਾਹਰ ਕਰਦੇ ਹੋ ਅਤੇ ਜੋ ਤੁਹਾਡੇ (ਦਿਲਾਂ ਵਿਚ) ਲੁਕਿਆ ਹੋਇਆ ਹੈ ਉਹ ਸਭ ਅੱਲਾਹ ਨੂੰ ਪਤਾ ਹੈ।"},{"id":30,"translation":"(ਹੇ ਨਬੀ!) ਤੁਸੀਂ ਮੁਸਲਮਾਨ ਮਰਦਾਂ ਨੂੰ ਆਖੋ ਕਿ ਉਹ ਆਪਣੀਆਂ ਨਜ਼ਰਾਂ ਨੀਵੀਆਂ ਰੱਖਣ ਅਤੇ ਆਪਣੇ ਗੁਪਤ ਅੰਗਾਂ ਦੀ ਹਿਫ਼ਾਜ਼ਤ ਕਰਨ, ਇਹੋ ਉਹਨਾਂ ਲਈ ਵਧੀਆ ਗੱਲ । ਜੋ ਕੁੱਝ ਵੀ ਉਹ ਕਰਦੇ ਹਨ ਉਹ ਸਭ ਅੱਲਾਹ ਜਾਣਦਾ ।"},{"id":31,"translation":"ਅਤੇ ਮੁਸਲਮਾਨ ਔਰਤਾਂ ਨੂੰ ਆਖੋ ਕਿ ਉਹ (ਵੀ) ਆਪਣੀਆਂ ਨਜ਼ਰਾਂ ਨੂੰ ਨੀਵੀਆਂ ਕਰਕੇ ਰੱਖਣ ਅਤੇ ਆਪਣੀ ਇੱਜ਼ਤ ਆਬਰੂ (ਗੁਪਤ ਅੰਗਾਂ) ਦੀ ਹਿਫ਼ਾਜ਼ਤ ਕਰਨ, ਆਪਣੀ ਖ਼ੂਬਸੂਰਤੀ ਨੂੰ ਪ੍ਰਗਟ ਨਾ ਹੋਣ ਦੇਣ [3] (ਭਾਵ ਲਿਬਾਸ ਸ਼ਰੀਰ ਨੂੰ ਛਪਾਉਣ ਵਾਲਾ ਪਾਉਣ) ਛੁੱਟ ਉਸ ਤੋਂ ਜਿਹੜਾ ਆਪ ਹੀ ਵਿਖਾਈ ਦਿੰਦਾ ਹੈ (ਜਿਵੇਂ ਹੱਥ ਤੇ ਚਿਹਰਾ) ਅਤੇ ਆਪਣੇ ਸੀਨਿਆਂ ਉੱਤੇ ਆਪਣੀਆਂ (ਵੱਡੀ) ਚੱਦਰ ਦੀ ਬੁੱਕਲ ਮਾਰੀ ਰੱਖਣ। ਆਪਣੇ ਬਣਾਓ-ਸ਼ਿੰਗਾਰ (ਮੇਕਅੱਪ) ਨੂੰ ਛੁੱਟ ਆਪਣੇ ਪਤੀ, ਆਪਣੇ ਪਿਤਾ ਜਾਂ ਸੌਹਰਾ ਜਾਂ ਆਪਣੇ ਪੁੱਤਰ ਜਾਂ ਆਪਣੇ ਪਤੀ ਦੇ (ਪਹਿਲੇ) ਪੁੱਤਰ ਜਾਂ ਆਪਣੇ ਭਰਾ ਜਾਂ ਆਪਣੇ ਭਤੀਜੇ ਜਾਂ ਭਾਣਜੇ ਜਾਂ ਆਪਣੀਆਂ ਸਹੇਲੀਆਂ ਜਾਂ ਗ਼ੁਲਾਮ ਜਾਂ ਅਜਿਹੇ ਨੌਕਰ ਜਿਹੜੇ ਕਿਸੇ ਪ੍ਰਕਾਰ ਦੀ ਵਾਸਨਾ ਨਾ ਰੱਖਦੇ ਹੋਣ ਜਾਂ ਛੋਟੇ ਬੱਚੇ ਜਿਹੜੇ ਜ਼ਨਾਨੀਆਂ ਦੀਆਂ ਗੁਪਤ ਗੱਲਾਂ ਤੋਂ ਅਨਜਾਣ ਹੋਣ, ਕਿਸੇ ਹੋਰ ਅੱਗੇ ਇਜ਼ਹਾਰ ਨਾ ਕਰਨ, ਪ੍ਰਗਟ ਨਾ ਹੋਣ ਦੇਣ ਅਤੇ ਨਾ ਹੀ ਧਰਤੀ ਉੱਤੇ ਦੱਬ ਦੱਬ ਕੇ ਪੈਰਾਂ ਨੂੰ ਮਾਰਦੇ ਹੋਏ ਚੱਲਣ ਜਿਸ ਤੋਂ ਉਹਨਾਂ ਦਾ ਲੁਕਿਆ ਹੋਇਆ ਬਨਾਓ ਸ਼ਿੰਗਾਰ ਦਾ ਪਤਾ ਲੱਗੇ (ਜਿਵੇਂ ਗਹਿਣਿਆਂ ਦੀ ਅਵਾਜ਼ ਜਾਂ ਸ਼ਰੀਰ ਦਾ ਹਿਲਨਾ ਆਦਿ)। ਹੇ ਮੁਸਲਮਾਨੋ! ਤੁਸੀਂ ਸਾਰੇ (ਔਰਤਾਂ ਤੇ ਪੁਰਸ਼) ਅੱਲਾਹ ਦੇ ਹਜ਼ੂਰ ਤੌਬਾ ਕਰੋ ਤਾਂ ਜੋ ਤੁਸੀਂ ਸਫ਼ਲਤਾ ਪ੍ਰਾਪਤ ਕਰ ਸਕੋ।","footnotes":"[3] ਹਜ਼ਰਤ ਆਇਸ਼ਾ ਫ਼ਰਮਾਂਦੀਆਂ ਹਨ ਕਿ ਜਦੋਂ ਇਹ ਆਇਤ ਨਾਜ਼ਿਲ ਹੋਈ ਤਾਂ ਔਰਤਾਂ ਨੇ ਆਪਣੀਆਂ ਚੱਦਰਾਂ ਨੂੰ ਦੋਨਾਂ ਸਿਿਰਆ ਤੋਂ ਪਾੜ ਕੇ ਆਪਣੇ ਉੱਪਰ ਲੈ ਲਈਆਂ। (ਸਹੀ ਬੁਖ਼ਾਰੀ, ਹਦੀਸ: 4759)"},{"id":32,"translation":"ਤੁਹਾਡੇ ਵਿੱਚੋਂ ਜਿਹੜੇ ਵੀ ਪੁਰਸ਼ ਤੇ ਇਸਤਰੀਆਂ ਦੇ ਨਿਕਾਹ ਨਹੀਂ ਹੋਏ ਉਹਨਾਂ ਦੇ ਨਿਕਾਹ ਕਰ ਦਿਓ ਅਤੇ ਆਪਣੇ ਨੇਕ ਆਚਰਨ ਵਾਲੇ ਗ਼ੁਲਾਮ ਮੁੰਡੇ ਕੁੜੀਆਂ ਦੇ ਵੀ (ਨਿਕਾਹ ਕਰ ਦਿਓ)। ਜੇਕਰ ਉਹ ਗ਼ਰੀਬ ਵੀ ਹੋਣ ਤਾਂ ਅੱਲਾਹ ਆਪਣੇ ਫ਼ਜ਼ਲਾਂ ਨਾਲ ਉਹਨਾਂ ਨੂੰ ਅਮੀਰ ਬਣਾ ਦੇਵੇਗਾ। ਅੱਲਾਹ ਵੱਡੀਆਂ ਗੁੰਜਾਇਸ਼ਾਂ ਵਾਲਾ ਤੇ (ਹਰੇਕ ਦੇ ਹਾਲ ਦਾ) ਜਾਣਨਹਾਰ ਹੈ।"},{"id":33,"translation":"ਜਿਹੜੇ ਲੋਕ ਨਿਕਾਹ ਕਰਵਾਉਣ ਦੀ ਹਿੱਮਤ ਨਹੀਂ ਰੱਖਦੇ, ਉਹਨਾਂ ਨੂੰ ਚਾਹੀਦਾ ਹੈ ਕਿ ਆਪਣੇ ਆਪ ਨੂੰ ਪਾਕ ਰੱਖਣ ਇੱਥੋਂ ਤੀਕ ਕਿ ਅੱਲਾਹ ਉਹਨਾਂ ਨੂੰ ਆਪਣੇ ਫ਼ਜ਼ਲ ਨਾਲ ਅਮੀਰ ਬਣਾ ਦੇਵੇ। ਜੇ ਤੁਹਾਡੇ ਗ਼ੁਲਾਮ (ਗੋਲੇ) ਆਜ਼ਾਦ ਹੋਣ ਲਈ ਲਿਖਤ-ਪੜ੍ਹਤ ਕਰਨਾ ਚਾਹੁਣ ਅਤੇ ਜੇ ਤੁਸੀਂ ਉਹਨਾਂ ਵਿਚ ਕੋਈ ਭਲਾਈ ਵੇਖੋ ਤਾਂ ਉਹਨਾਂ ਨੂੰ ਲਿਖ ਦਿਓ (ਭਾਵ ਆਜ਼ਾਦ ਕਰ ਦਿਓ)। ਅੱਲਾਹ ਨੇ ਜਿਹੜਾ ਮਾਲ ਤੁਹਾਨੂੰ ਦਿੱਤਾ ਹੈ, ਉਸ ਵਿੱਚੋਂ ਉਹਨਾਂ (ਗ਼ੁਲਾਮਾਂ) ਨੂੰ ਵੀ ਦਿਓ। ਜੇ ਤੁਹਾਡੀਆਂ ਗੋਲੀਆਂ (ਗ਼ੁਲਾਮ ਔਰਤਾਂ) ਪਵਿੱਤਰ ਰਹਿਣਾ ਚਾਹੁੰਦੀਆਂ ਹਨ ਤਾਂ ਤੁਸੀਂ ਉਹਨਾਂ ਨੂੰ ਸੰਸਾਰਿਕ ਲਾਭ ਲਈ ਬਦਕਾਰੀ ਕਰਨ ਲਈ ਮਜਬੂਰ ਨਾ ਕਰੋ, ਜਿਹੜਾ ਵੀ ਉਹਨਾਂ ਨੂੰ ਮਜਬੂਰ ਕਰੇਗਾ ਤਾਂ ਅੱਲਾਹ ਉਹਨਾਂ ਦੀ ਮਜਬੂਰੀ ਪਿੱਛੋਂ ਵੀ ਉਹਨਾਂ ਲਈ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":34,"translation":"ਬੇਸ਼ੱਕ ਅਸੀਂ ਤੁਹਾਡੇ (ਮੁਸਲਮਾਨਾਂ) ਲਈ ਸਪਸ਼ਟ ਤੇ ਸਾਫ਼-ਸਾਫ਼ ਦਰਸਾਉਣ ਵਾਲਿਆਂ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਅਤੇ ਕੁੱਝ ਉਹਨਾਂ ਲੋਕਾਂ ਦੇ ਹਾਲਾਤ ਹਨ ਜੋ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ। ਜੋ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ, ਇਹਨਾਂ ਵਿਚ ਉਨ੍ਹਾਂ ਲਈ ਸਿੱਖਿਆਵਾਂ ਹਨ।"},{"id":35,"translation":"ਅੱਲਾਹ ਅਕਾਸ਼ਾਂ ਤੇ ਧਰਤੀ ਦਾ ਨੂਰ (ਹਿਦਾਇਤ ਦਾ ਸਾਧਨ) ਹੈ, ਉਸ ਦੇ ਨੂਰ ਦੀ ਮਿਸਾਲ ਇੰਜ ਹੈ ਕਿ ਜਿਵੇਂ ਇਕ ਆਲਾ ਹੋਵੇ ਜਿਸ ਵਿਚ ਇਕ ਚਰਾਗ਼ ਰੱਖਿਆ ਹੋਵੇ ਅਤੇ ਇਹ ਚਰਾਗ਼ ਕਿਸੇ ਫ਼ਾਨੂਸ ਵਿਚ ਹੋਵੇ ਅਤੇ ਫ਼ਾਨੂਸ ਇਸ ਤਰ੍ਹਾਂ ਹੋਵੇ ਜਿਵੇਂ ਲਿਸ਼ਕਦਾ ਹੋਇਆ ਤਾਰਾ ਅਤੇ ਉਹ ਚਰਾਗ਼ ਇਕ ਬਰਕਤਾਂ ਵਾਲੇ ਰੁੱਖ ਜ਼ੈਤੂਨ (ਦੇ ਤੇਲ) ਨਾਲ ਬਾਲਿਆ ਗਿਆ ਹੋਵੇ, ਜਿਸ ਦੀ ਰੌਸ਼ਨੀ ਨਾ ਪੂਰਬ ਵੱਲ ਹੈ ਤੇ ਨਾ ਹੀ ਪੱਛਮ ਵੱਲ। ਜਿਸ ਦਾ ਤੇਲ ਆਪਣੇ ਆਪ ਹੀ ਬਲ ਪੈਂਦਾ ਹੋਵੇ, ਭਾਵੇਂ ਉਸ ਨੂੰ ਅੱਗ ਨਾ ਵੀ ਲੱਗੀ ਹੋਵੇ। ਉਹ ਨੂਰ ’ਤੇ ਨੂਰ ਹੈ। ਅੱਲਾਹ ਆਪਣੇ ਨੂਰ (ਹਿਦਾਇਤ) ਵੱਲ ਜਿਸ ਦੀ ਚਾਹੁੰਦਾ ਹੈ ਅਗਵਾਈ ਕਰਦਾ ਹੈ। ਅੱਲਾਹ ਲੋਕਾਂ ਨੂੰ (ਸਮਝਾਉਣ ਲਈ) ਇਹ ਉਦਾਹਰਨ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":36,"translation":"(ਇਸ ਨੂਰ ਤੋਂ ਲਾਭ ਉਠਾਉਣ ਵਾਲੇ) ਉਹਨਾਂ ਘਰਾਂ (ਮਸੀਤਾਂ) ਵਿਚ ਮਿਲਦੇ ਹਨ, ਜਿਨ੍ਹਾਂ ਨੂੰ ਉੱਚਾ ਰੱਖਣ ਦਾ ਅਤੇ ਉਹਨਾਂ ਵਿਚ ਅੱਲਾਹ ਦਾ ਨਾਂ ਜਪਣ ਦਾ ਅੱਲਾਹ ਨੇ ਹੁਕਮ ਦਿੱਤਾ ਹੈ। ਉੱਥੇ ਉਹ ਲੋਕ ਰਹਿੰਦੇ ਹਨ ਜਿਹੜੇ ਸਵੇਰੇ-ਸ਼ਾਮ (ਹਰ ਵੇਲੇ) ਅੱਲਾਹ ਦੀ ਤਸਬੀਹ ਕਰਦੇ ਹਨ।[4]","footnotes":"[4] ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਦੋਂ ਤੁਸੀਂ ਮੁਸੀਤ ਵਿਚ ਦਾਖ਼ਿਲ ਹੋਵੋਂ ਤਾਂ ਬੈਠਣ ਤੋਂ ਪਹਿਲਾਂ ਦੋ ਰਕਾਤ ਨਮਾਜ਼ ਪੜ੍ਹ ਲੈਣੀ ਚਾਹੀਦੀ ਹੈ। (ਸਹੀ ਬੁਖ਼ਾਰੀ, ਹਦੀਸ: 444)"},{"id":37,"translation":"ਅਜਿਹੇ ਲੋਕ ਜਿਨ੍ਹਾਂ ਨੂੰ ਕਾਰੋਬਾਰ ਅਤੇ ਖ਼ਰੀਦ-ਵੇਚ ਅੱਲਾਹ ਦੀ ਯਾਦ ਅਤੇ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਦੇਣ ਤੋਂ ਭੁਲਾ ਨਹੀਂ ਦਿੰਦੀ, ਉਹ ਉਸ ਦਿਹਾੜੇ ਤੋਂ ਡਰਦੇ ਹਨ, ਜਦੋਂ ਦਿਲ ਅਤੇ ਅੱਖਾਂ ਉਲਟਾ ਦਿੱਤੀਆਂ ਜਾਣਗੀਆਂ।"},{"id":38,"translation":"(ਉਹ ਨੇਕ ਅਮਲ ਇਸ ਆਸ ਵਿਚ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਵਧੀਆ ਬਦਲਾ ਦੇਵੇ ਅਤੇ ਆਪਣੇ ਫ਼ਜ਼ਲ (ਕ੍ਰਿਪਾ) ਤੋਂ ਕੁੱਝ ਹੋਰ ਵਧਾ ਕੇ ਦੇਵੇ। ਅੱਲਾਹ ਜਿਸ ਨੂੰ ਵੀ ਚਾਹੇ ਬੇਹਿਸਾਬ ਰਿਜ਼ਕ ਨਾਲ ਨਿਵਾਜ਼ਦਾ ਹੈ।"},{"id":39,"translation":"ਅਤੇ ਕਾਫ਼ਿਰਾਂ ਦੇ ਕੰਮਾਂ ਦੀ ਉਦਾਹਰਨ ਇਕ ਰੜੇ ਮੈਦਾਨ ਵਿਚ ਚਮਕਦੀ ਹੋਈ ਰੇਤ ਦੀ ਹੈ। ਇਕ ਪਿਆਸਾ ਵਿਅਕਤੀ ਦੂਰ ਤੋਂ ਇਸ (ਰੇਤ) ਨੂੰ ਪਾਣੀ ਸਮਝਦਾ ਰਿਹਾ ਪਰੰਤੂ ਜਦੋਂ ਉਸ ਦੇ ਨੇੜੇ ਪਹੁੰਚਦਾ ਹੈ ਤਾਂ ਉੱਥੇ (ਪੀਣ ਨੂੰ) ਕੁੱਝ ਵੀ ਨਹੀਂ ਮਿਲਦਾ,[5] ਹਾਂ! ਅੱਲਾਹ ਨੂੰ ਜ਼ਰੂਰ ਆਪਣੇ ਕੋਲ ਵੇਖਦਾ ਹੈ ਜਿਹੜਾ ਉਸ (ਕਾਫ਼ਿਰ) ਦਾ ਪੂਰਾ-ਪੂਰਾ ਲੇਖਾ-ਜੋਖਾ ਕਰਦਾ ਹੈ। ਅੱਲਾਹ ਹਿਸਾਬ ਲੈਣ ਵਿਚ ਛੇਤੀ ਕਰਨ ਵਾਲਾ ਹੈ।","footnotes":"[5] ਭਾਵ ਕਾਫ਼ਿਰ ਦੇ ਅਮਲ ਉਸ ਪਿਆਸੇ ਵਿਅਕਤੀ ਵਾਂਗ ਹਨ ਜਿਹੜਾ ‘ਸਰਾਬ’ ਵਾਂਗ ਹੈ ਜਦੋਂ ਕਾਫ਼ਿਰ ਅੱਲਾਹ ਨੂੰ ਮਿਲੇਗਾ ਤਾਂ ਉਹ ਇਹ ਵਿਚਾਰੇਗਾ ਕਿ ਅੱਲਾਹ ਉਸ ਨੂੰ ਆਪਣੇ ਵਲੋਂ ਉਸ ਦੇ ਨੇਕ ਅਮਲਾਂ ਦਾ ਚੰਗਾ ਬਦਲਾ ਦੇਵੇਗਾ। ਪਰ ‘ਸਰਾਬ’ ਵਾਂਗ ਉਸ ਕੁਝ ਵੀ ਨਹੀਂ ਮਿਲੇਗਾ ਅਤੇ ਉਸ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ।"},{"id":40,"translation":"ਜਾਂ ਕਾਫ਼ਿਰਾਂ ਦੇ ਅਮਲਾਂ ਦੀ ਉਦਾਹਰਨ ਉਹਨਾਂ ਹਨੇਰਿਆਂ ਵਾਂਗ ਹੈ ਜਿਸ ਨੂੰ ਇਕ ਲਹਿਰ (ਪਾਣੀ ਦੀ ਛੱਲ) ਢੱਕ ਲਵੇ ਇਸ ਦੇ ਉੱਪਰ ਇਕ ਲਹਿਰ ਹੋਰ ਹੋਵੇ, ਫੇਰ ਉੱਪਰ ਤੋਂ ਬੱਦਲ ਛਾ ਜਾਵੇ ਭਾਵ ਉੱਪਰ ਥੱਲੇ ਹਨੇਰਾ ਹੀ ਹਨੇਰਾ ਵੀ ਹੋਵੇ, ਜਦੋਂ ਉਹ ਆਪਣਾ ਹੱਥ ਕੱਢੇ ਤਾਂ ਉਸ ਨੂੰ ਵੀ ਨਾ ਵੇਖ ਸਕੇ। ਅਸਲ ਗੱਲ ਇਹ ਹੈ ਕਿ ਜਿਸ ਨੂੰ ਅੱਲਾਹ ਹੀ ਨੂਰ (ਹਿਦਾਇਤ) ਤੋਂ ਨਾ ਨਿਵਾਜ਼ੇ ਉਸ ਲਈ (ਕਿਸੇ ਪਾਸਿਓਂ) ਕੋਈ ਵੀ ਨੂਰ ਨਹੀਂ।"},{"id":41,"translation":"ਕੀ ਤੁਸੀਂ ਵੇਖਦੇ ਨਹੀਂ ਕਿ ਅਕਾਸ਼ ਅਤੇ ਧਰਤੀ ਦੇ ਵਿਚਕਾਰ ਦੀ ਹਰੇਕ ਚੀਜ਼, ਖੰਭ ਪਸਾਰੀਂ ਉੱਡਦੇ ਹੋਏ ਪੰਖ-ਪਖੇਰੂ ਅੱਲਾਹ ਦੀ ਤਸਬੀਹ ਵਿਚ ਰੁਝੇ ਹੋਏ ਹਨ। ਹਰੇਕ ਆਪਣੀ ਨਮਾਜ਼ ਤੇ ਤਸਬੀਹ ਨੂੰ ਜਾਣਦਾ ਹੈ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਸ ਤੋਂ ਭਲੀ-ਭਾਂਤ ਜਾਣੂ ਹੈ।"},{"id":42,"translation":"ਅਤੇ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਉਹੀਓ ਅੱਲਾਹ ਹੈ ਅਤੇ ਉਸੇ ਅੱਲਾਹ ਵੱਲ ਹੀ (ਸਭ ਨੇ) ਪਰਤਣਾ ਹੈ।"},{"id":43,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਹੀ ਬੱਦਲਾਂ ਨੂੰ ਤੋਰਦਾ ਹੈ, ਫੇਰ ਉਹਨਾਂ ਨੂੰ ਇਕ ਦੂਜੇ ਨਾਲ ਮਿਲਾਉਂਦਾ ਹੈ, ਫੇਰ ਉਹਨਾਂ ਨੂੰ ਉੱਪਰ ਥੱਲੇ ਕਰ ਦਿੰਦਾ ਹੈ, ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ ਬੱਦਲਾਂ ਵਿੱਚੋਂ ਵਰਖਾ ਨਿਕਲਦੀ ਹੈ। ਇੰਜ ਲਗਦਾ ਹੈ ਜਿਵੇਂ ਉਹੀਓ ਅਕਾਸ਼ ਤੋਂ ਭਾਵ ਓਲੇ ਦੇ ਪਹਾੜਾਂ ਵਿੱਚੋਂ ਗੜੇ ਬਰਸਾਉਂਦਾ ਹੈ। ਫੇਰ ਉਹਨਾਂ ਨੂੰ ਜਿੱਥੇ ਚਾਹੁੰਦਾ ਹੈ ਡੇਗ ਦਿੰਦਾ ਹੈ ਅਤੇ ਜਿੱਥਿਓਂ ਚਾਹੇ ਮੋੜ ਲੈਂਦਾ ਹੈ। ਬੱਦਲਾਂ ਤੋਂ ਨਿਕਲਣ ਵਾਲੀ ਬਿਜਲੀ ਦੀ ਲਿਸ਼ਕ ਅਜਿਹੀ ਹੁੰਦੀ ਹੈ ਕਿ ਜਿਵੇਂ ਅੱਖਾਂ ਦੀ ਰੌਸ਼ਨੀ ਹੀ ਚੱਲੀ ਜਾਵੇ।"},{"id":44,"translation":"ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।"},{"id":45,"translation":"ਅੱਲਾਹ ਨੇ ਧਰਤੀ ’ਤੇ ਤੁਰਨ ਵਾਲੇ ਹਰ ਜੀਵ-ਜੰਤੂ ਨੂੰ ਪਾਣੀ ਤੋਂ ਹੀ ਪੈਦਾ ਕੀਤਾ ਹੈ ਉਹਨਾਂ ਵਿੱਚੋਂ ਕੋਈ ਤਾਂ ਆਪਣੇ ਢਿਡ ਪਰਨੇ ਰਿੜਦਾ ਹੈ ਕੁੱਝ ਦੋ ਪੈਰਾਂ ’ਤੇ ਤੁਰਦਾ ਹੈ ਅਤੇ ਕੋਈ ਚਾਰ ਪੈਰਾਂ ’ਤੇ ਤੁਰਦਾ ਹੈ। (ਭਾਵ) ਅੱਲਾਹ ਜਿਵੇਂ ਚਾਹਵੇ ਉਵੇਂ ਪੈਦਾ ਕਰਦਾ ਹੈ। ਨਿਰਸੰਦੇਹ, ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।"},{"id":46,"translation":"ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ।"},{"id":47,"translation":"ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ।"},{"id":48,"translation":"ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।"},{"id":49,"translation":"ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ ਆਗਿਆਕਾਰੀ ਬਣਕੇ ਆ ਜਾਂਦੇ ਹਨ।"},{"id":50,"translation":"ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।"},{"id":51,"translation":"ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।"},{"id":52,"translation":"ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।"},{"id":53,"translation":"ਇਹ (ਮੁਨਾਫ਼ਿਕ) ਅੱਲਾਹ ਦੇ ਨਾਂ ਦੀਆਂ ਪੱਕੀਆਂ ਕਸਮਾਂ ਚੁੱਕ-ਚੁੱਕ ਕੇ ਆਖਦੇ ਹਨ ਕਿ (ਹੇ ਨਬੀ!) ਜੇ ਤੁਸੀਂ ਹੁਕਮ ਦਿਓ ਤਾਂ ਅਸੀਂ ਅਵਸ਼ ਜਿਹਾਦ ਲਈ ਨਿਕਲਾਂਗੇ। (ਹੇ ਨਬੀ!) ਉਹਨਾਂ ਨੂੰ ਆਖੋ ਕਿ ਕਸਮਾਂ ਨਾ ਖਾਓ, ਤੁਹਾਡੀ ਆਗਿਆਕਾਰੀ ਦਾ ਪਤਾ ਹੈ, ਜੋ ਵੀ ਤੁਸੀਂ (ਪਾਖੰਡ) ਕਰ ਰਹੇ ਹੋ ਅੱਲਾਹ ਨੂੰ ਸਭ ਪਤਾ ਹੈ।"},{"id":54,"translation":"(ਹੇ ਨਬੀ!) ਉਹਨਾਂ ਨੂੰ ਕਹਿ ਦਿਓ ਕਿ ਅੱਲਾਹ ਦੇ ਹੁਕਮਾਂ ਦੀ ਪਾਲਣਾ ਕਰੋ ਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੋ, ਪਰ ਜੇ ਤੁਸੀਂ ਮੂੰਹ ਮੋੜਦੇ ਹੋ (ਤਾਂ ਤੁਹਾਡੀ ਇੱਛਾ) ਰਸੂਲ ਦੇ ਜ਼ਿੰਮੇ ਤਾਂ ਉਹੀ ਹੈ ਜਿਹੜੇ ਕੰਮ ਦਾ ਉਸ ’ਤੇ ਭਾਰ ਰੱਖਿਆ ਗਿਆ ਹੈ। ਤੁਹਾਡੇ ਉੱਤੇ ਜਿਸ ਕੰਮ ਦਾ ਭਾਰ ਪਾਇਆ ਗਿਆ ਹੈ ਉਸ ਦੇ ਜ਼ਿੰਮੇਵਾਰ ਤੁਸੀਂ ਹੋ। ਹਿਦਾਹਿਤ ਤਾਂ ਉਸ ਸਮੇਂ ਹੀ ਮਿਲੇਗੀ ਜਦੋਂ ਰਸੂਲ ਦੀ ਤਾਬੇਦਾਰੀ ਕਰੋਗੇ। ਰਸੂਲ ਦੇ ਜ਼ਿੰਮੇ ਤਾਂ ਕੇਵਲ (ਅੱਲਾਹ ਦੇ ਹੁਕਮਾਂ ਨੂੂੰ ਲੋਕਾਂ ਤੀਕ ਵਿਸਥਾਰ ਨਾਲ) ਪਹੁੰਚਾਣਾ ਹੈ।"},{"id":55,"translation":"ਅੱਲਾਹ ਨੇ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਵਚਨ ਦਿੱਤਾ ਹੈ, ਜਿਹੜੇ ਈਮਾਨ ਲਿਆਏ ਹਨ ਅਤੇ ਨੇਕ ਕੰਮ ਕਰਦੇ ਹਨ, ਕਿ ਉਹਨਾਂ ਨੂੰ ਜ਼ਰੂਰ ਹੀ ਇਸ ਧਰਤੀ ਦੀ ਹਕੂਮਤ ਮਿਲੇਗੀ, ਜਿਵੇਂ ਕਿ ਉਸ ਨੇ ਇਹਨਾਂ ਤੋਂ ਪਹਿਲੇ ਲੋਕਾਂ ਨੂੰ ਖ਼ਲੀਫ਼ਾ (ਹਾਕਮ) ਬਣਾਇਆ ਸੀ। ਉਹਨਾਂ ਲਈ ਇਸ ਧਰਮ (ਇਸਲਾਮ) ਨੂੰ ਪੱਕੀਆਂ ਨੀਹਾਂ ’ਤੇ ਜਮਾਂ ਦੇਵੇਗਾ ਜਿਸ ਨੂੰ ਅੱਲਾਹ ਨੇ ਉਹਨਾਂ ਲਈ ਪਸੰਦ ਕੀਤਾ ਹੈ ਅਤੇ ਉਹਨਾਂ ਦੇ ਡਰ-ਖ਼ੌਫ਼ ਨੂੰ ਅਮਨ ਸ਼ਾਂਤੀ ਵਿਚ ਬਦਲ ਦੇਵੇਗਾ। ਬਸ ਉਹ ਮੇਰੀ ਬੰਦਗੀ ਕਰਨਗੇ ਅਤੇ ਮੇਰੇ ਸੰਗ ਕਿਸੇ ਨੂੰ (ਬੰਦਗੀ ਵਿਚ) ਸ਼ਰੀਕ ਨਹੀਂ ਕਰਨਗੇ। ਜੇ ਕੋਈ ਇਸ ਤੋਂ ਬਾਅਦ ਵੀ ਨਾ-ਸ਼ੁਕਰੀ ਕਰੇ, ਫੇਰ ਉਹ ਫ਼ਾਸਿਕ (ਝੂਠੇ ਲੋਕ) ਹਨ।"},{"id":56,"translation":"ਤੁਸੀਂ ਨਮਾਜ਼ ਨੂੰ ਕਾਇਮ ਰੱਖੋ, ਜ਼ਕਾਤ ਅਦਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਤਾਂ ਜੋ ਤੁਹਾਡੇ ’ਤੇ ਮਿਹਰਾਂ ਹੁੰਦੀਆਂ ਰਹਿਣ।"},{"id":57,"translation":"(ਹੇ ਨਬੀ ਸ:!) ਕਾਫ਼ਿਰਾਂ ਬਾਰੇ ਆਪਣੇ ਮਨ ਵਿਚ ਕਦੇ ਵੀ ਇਹ ਖ਼ਿਆਲ ਨਹੀਂ ਲਿਆਉਣਾ ਕਿ ਉਹ (ਇਨਕਾਰੀ) ਲੋਕ ਧਰਤੀ ’ਤੇ ਅੱਲਾਹ ਨੂੰ ਆਜਿਜ਼ (ਬੇਵਸ) ਕਰ ਦੇਣਗੇ। ਉਹਨਾਂ ਦਾ ਅਸਲੀ ਟਿਕਾਣਾ ਤਾਂ ਨਰਕ ਹੈ, ਜਿਹੜੀ ਬਹੁਤ ਹੀ ਭੈੜੀ ਥਾਂ ਹੈ।"},{"id":58,"translation":"ਹੇ ਈਮਾਨ ਵਾਲਿਓ! ਤੁਹਾਡੇ ਆਪਣੇ ਗ਼ੁਲਾਮ, ਗੋਲੀਆਂ ਅਤੇ ਉਹਨਾਂ ਨੂੰ ਵੀ ਜਿਹੜੇ ਅਜੇ ਬਾਲਿਗ਼ ਨਹੀਂ ਹੋਏ ਤਿੰਨ ਸਮਿਆਂ ਵਿਚ, ਫ਼ਜਰ ਦੀ ਨਮਾਜ਼ ਤੋਂ ਪਹਿਲਾਂ, ਦੁਪਹਿਰ ਵੇਲੇ ਜਦੋਂ ਕਿ ਤੁਸੀਂ ਕੱਪੜੇ ਲਾਹ ਕੇ ਰੱਖ ਦਿੰਦੇ ਹੋ ਅਤੇ ਇਸ਼ਾ ਦੀ ਨਮਾਜ਼ ਮਗਰੋਂ ਆਗਿਆ ਲੈ ਕੇ ਤੁਹਾਡੇ ਕੋਲ ਆਇਆ ਕਰਨ। ਇਹ ਤਿੰਨੋ ਸਮੇਂ ਤੁਹਾਡੇ ਲਈ ਪੜਦੇ ਦੇ ਸਮੇਂ ਹਨ। ਇਹਨਾਂ ਸਮਿਆਂ ਤੋਂ ਛੁੱਟ (ਜੇ ਆਉਣ) ਤਾਂ ਨਾ ਤੁਹਾਡੇ ਲਈ ਨਾ ਉਹਨਾਂ ਲਈ ਕੋਈ ਹਰਜ ਵਾਲੀ ਗੱਲ ਹੈ। ਤੁਸੀਂ ਸਾਰੇ ਆਪਸ ਵਿਚ ਇਕ ਦੂਜੇ ਕੋਲ ਘੜੀ-ਮੁੜੀ ਆਉਣ ਜਾਣ ਵਾਲੇ ਹੋ। ਇਸ ਤਰ੍ਹਾਂ ਅੱਲਾਹ ਤੁਹਾਡੇ ਲਈ ਆਪਣੇ ਆਦੇਸ਼ਾਂ ਨੂੰ ਸਪਸ਼ਟ ਕਰਦਾ ਹੈ। ਅੱਲਾਹ ਪੂਰਨ ਗਿਆਨ ਵਾਲਾ ਤੇ ਹਿਕਮਤਾਂ ਵਾਲਾ (ਯੁਕਤੀਮਾਨ) ਹੈ।"},{"id":59,"translation":"ਇਸੇ ਪ੍ਰਕਾਰ ਜਦੋਂ ਤੁਹਾਡੇ ਆਪਣੇ ਬੱਚੇ ਵੀ ਬਾਲਗ ਹੋ ਜਾਣ ਤਾਂ ਜਿਵੇਂ ਉਹਨਾਂ ਦੇ ਸਿਆਣੇ ਆਗਿਆ ਲੈਕੇ ਆਉਂਦੇ ਹਨ ਉਹਨਾਂ ਨੂੰ ਵੀ ਆਗਿਆ ਲੈਕੇ ਹੀ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਅੱਲਾਹ ਆਪਣੀ ਆਇਤਾਂ (ਹੁਕਮ) ਤੁਹਾਡੇ ਅੱਗੇ ਬਿਆਨ ਕਰਦਾ ਹੈ। ਅੱਲਾਹ ਹੀ ਜਾਣਨਹਾਰ ਤੇ ਹਿਕਮਤਾਂ ਵਾਲਾ ਹੈ।"},{"id":60,"translation":"ਜਿਹੜੀਆਂ ਇਸਤਰੀਆਂ ਬ੍ਰਿਧ ਹੋ ਜਾਣ, ਵਿਆਹ ਦੀ ਆਸ ਨਾ ਰੱਖਦੀਆਂ ਹੋਣ, ਜੇਕਰ ਉਹ ਆਪਣੇ (ਪੜਦੇ ਵਾਲੇ) ਕੱਪੜੇ (ਚੱਦਰਾਂ, ਬੁਰਕਾ ਆਦਿ) ਉਤਾਰ ਦੇਣ ਤਾਂ ਕੋਈ ਗੁਨਾਹ ਨਹੀਂ ਸ਼ਰਤ ਇਹ ਹੈ ਕਿ ਉਹ ਆਪਣੇ ਹਾਰ ਸ਼ਿੰਗਾਰ ਦਾ ਪ੍ਰਗਟਾਵਾ ਕਰਨ ਵਾਲੀਆਂ ਨਾ ਹੋਣ, ਜੇ ਇਹ (ਬ੍ਰਿਧ ਔਰਤਾਂ) ਇਹਨਾਂ ਗੱਲਾਂ ਤੋਂ ਬੱਚ ਕੇ ਰਹਿਣ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ। ਅੱਲਾਹ ਸਭ ਕੁੱਝ ਸੁਣਦਾ ਤੇ ਜਾਣਦਾ ਹੈ।"},{"id":61,"translation":"ਨਾ ਹੀ ਕਿਸੇ ਅੰਨ੍ਹੇ ਲਈ ਜਾਂ ਲੰਗੜੇ ਲਈ ਜਾਂ ਬੀਮਾਰ ਲਈ ਅਤੇ ਨਾ ਹੀ ਤੁਹਾਡੇ ਲਈ ਕੋਈ ਹਰਜ ਦੀ ਗੱਲ ਨਹੀਂ ਕਿ ਭਾਵੇਂ ਤੁਸੀਂ ਆਪਣੇ ਘਰਾਂ ਵਿਚ ਖਾਓ ਜਾ ਆਪਣੇ ਪਿਤਾ ਦੇ ਘਰੋਂ ਜਾਂ ਅਪਾਣੀ ਮਾਤਾ ਦੇ ਘਰੋਂ ਜਾਂ ਆਪਣੇ ਭਰਾਵਾਂ ਦੇ ਘਰੋਂ ਜਾਂ ਭੈਣ ਦੇ ਘਰੋਂ ਜਾਂ ਚਾਚੇ ਤਾਏ ਦੇ ਘਰੋਂ ਜਾਂ ਆਪਣੀ ਭੂਆ ਜਾਂ ਮਾਮੇ ਜਾਂ ਮਾਸੀ ਦੇ ਘਰੋਂ ਜਾਂ ਉਹਨਾਂ ਘਰਾਂ ਵਿੱਚੋਂ ਜਿਨ੍ਹਾਂ ਦੀਆਂ ਕੁੰਜੀਆਂ ਤੁਹਾਡੇ ਕੋਲ ਹਨ ਜਾਂ ਅਪਣੇ ਮਿਤਰਾਂ ਦੇ ਘਰੋਂ ਖਾਓ। ਤੁਹਾਡੇ ਲਈ ਇਸ ਵਿਚ ਵੀ ਕੋਈ ਹਰਜ ਨਹੀਂ ਭਾਵੇਂ ਰਲ ਮਿਲਕੇ (ਇਕੋ ਭਾਂਡੇ ਵਿਚ) ਖਾਓ ਜਾਂ ਅੱਡ-ਅੱਡ ਖਾਓ। ਜਦੋਂ ਤੁਸੀਂ ਆਪਣੇ ਘਰਾਂ ਵਿਚ ਜਾਓ ਤਾਂ ਆਪਣੇ ਘਰ ਵਾਲਿਆਂ ਨੂੰ ਸਲਾਮ ਕਰ ਲਿਆ ਕਰੋ, ਇਹ ਅੱਲਾਹ ਵੱਲੋਂ ਨਾਜ਼ਿਲ ਕੀਤੀ ਹੋਈ ਖ਼ੈਰੋ-ਬਰਕਤ (ਭਲਾਈ) ਦੀ ਦੁਆ ਹੈ। ਇੰਜ ਹੀ ਅੱਲਾਹ ਤੁਹਾਡੇ ਸਮਝਣ ਲਈ ਆਪਣੀਆਂ ਆਇਤਾਂ (ਆਦੇਸ਼) ਖੋਲ੍ਹ-ਖੋਲ੍ਹ ਕੇ ਬਿਆਨ ਕਰ ਰਿਹਾ ਹੈ।"},{"id":62,"translation":"ਈਮਾਨ ਵਾਲੇ ਲੋਕ ਤਾਂ ਉਹ ਹਨ ਜਿਹੜੇ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਏ ਅਤੇ ਜਦੋਂ ਉਹ ਕਿਸੇ ਸਮੂਹਿਕ ਕਾਰਜ ਵਿਚ ਰਸੂਲ (ਸ:) ਦੇ ਸਾਥ ਹੁੰਦੇ ਹਨ ਤਾਂ ਬਿਨਾਂ ਤੁਹਾਡੀ ਆਗਿਆ ਤੋਂ ਉਥਿੱਓਂ ਨਹੀਂ ਜਾਂਦੇ। (ਹੇ ਨਬੀ!) ਜਿਹੜੇ ਲੋਕ ਤੁਹਾਥੋਂ ਇਜਾਜ਼ਤ ਮੰਗਦੇ ਹਨ ਇਹੋ ਉਹ ਲੋਕ ਹਨ ਜਿਹੜੇ ਅੱਲਾਹ ਅਤੇ ਰਸੂਲ ਉੱਤੇ ਈਮਾਨ ਲਿਆ ਚੁੱਕੇ ਹਨ। ਸੋ ਜਦੋਂ ਉਹ (ਈਮਾਨ ਵਾਲੇ) ਤੁਹਾਥੋਂ ਕਿਸੇ ਕੰਮ ਲਈ ਆਗਿਆ ਮੰਗਣ ਤਾਂ ਤੁਸੀਂ ਉਹਨਾਂ ਵਿੱਚੋਂ ਜਿਸ ਨੂੰ ਚਾਹੋ ਆਗਿਆ ਦੇ ਦਿਓ ਅਤੇ ਉਹਨਾਂ ਲਈ ਅੱਲਾਹ ਤੋਂ ਬਖ਼ਸ਼ਿਸ਼ ਦੀਆਂ ਦੁਆ ਮੰਗਿਆ ਕਰੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਹੈ ਤੇ ਮਿਹਰਬਾਨ ਹੈ।"},{"id":63,"translation":"(ਹੇ ਮੁਸਲਮਾਨੋ!) ਤੁਸੀਂ ਰਸੂਲ ਸ: ਦੇ ਬੁਲਾਵੇ ਨੂੰ ਆਪੋ ਵਿਚ ਇਕ ਦੂਜੇ ਦੇ ਬੁਲਾਵੇ ਵਾਂਗ ਨਾ ਸਮਝ ਬੈਠੋ। ਅੱਲਾਹ ਉਹਨਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜੇ ਤੁਹਾਡੇ ਵਿੱਚੋਂ ਅੱਖ ਬਚਾ ਕੇ ਖਿਸਕ ਜਾਂਦੇ ਹਨ। ਸੋ ਜਿਹੜੇ ਲੋਕੀ ਰਸੂਲ ਦੇ ਹੁਕਮਾਂ ਦੀ ਉਲੰਘਣਾ ਕਰਦੇ ਹਨ, ਉਹਨਾਂ ਨੂੰ ਡਰਨਾ ਚਾਹੀਦਾ ਹੈ ਕਿ ਉਹ ਕਿਸੇ ਅਜ਼ਮਾਇਸ਼ ਵਿਚ ਨਾ ਫਸ ਜਾਣ ਜਾਂ ਉਹਨਾਂ ਉੱਤੇ ਕੋਈ ਦਰਦਨਾਕ ਅਜ਼ਾਬ ਨਾ ਆ ਜਾਵੇ।"},{"id":64,"translation":"ਖ਼ਬਰਦਾਰ! ਅਕਾਸ਼ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੈ। ਜਿਸ ਰਾਹ ’ਤੇ ਤੁਸੀਂ ਚੱਲ ਰਹੇ ਹੋ ਉਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਜਿਸ ਦਿਨ ਉਹ ਉਸ ਵੱਲ ਪਰਤਾਏ ਜਾਣਗੇ ਉਸ ਦਿਨ ਉਹ (ਅੱਲਾਹ) ਉਹਨਾਂ ਦੇ ਕੀਤੇ ਕੰਮਾਂ ਬਾਰੇ ਦੱਸੇਗਾ। ਅੱਲਾਹ ਹਰ ਸ਼ੈਅ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"}]},{"id":25,"verses":[{"id":1,"translation":"ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ’ਤੇ ਫ਼ੁਰਕਾਨ (.ਕੁਰਆਨ) ਉਤਾਰਿਆ ਤਾਂ ਜੋ ਉਹ ਸਾਰੇ ਲੋਕਾਂ ਨੂੰ (ਕਿਆਮਤ ਦੇ ਅਜ਼ਾਬ ਤੋਂ) ਡਰਾਉਣ ਵਾਲਾ ਬਣੇ।"},{"id":2,"translation":"ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਉਸੇ (ਅੱਲਾਹ) ਦੀ ਹੈ। ਨਾ ਹੀ ਉਹ (ਅੱਲਾਹ) ਆਪਣੇ ਲਈ ਕੋਈ ਪੁੱਤਰ ਰੱਖਦਾ ਹੈ ਅਤੇ ਨਾ ਹੀ ਪਾਤਸ਼ਾਹੀ ਵਿਚ ਉਸ ਦਾ ਕੋਈ ਭਾਈਵਾਲ ਹੈ। ਉਸ ਨੇ ਹਰੇਕ ਚੀਜ਼ ਨੂੰ ਪੈਦਾ ਕੀਤਾ ਤੇ ਫੇਰ ਇਕ ਨਿਯਤ ਸਮੇਂ ਲਈ ਉਹਨਾਂ ਦੀ ਤਕਦੀਰ ਬਣਾਈ।"},{"id":3,"translation":"ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਨੂੰ ਛੱਡ ਹੋਰ ਜਿਹੜੇ ਇਸ਼ਟ ਬਣਾ ਰੱਖੇ ਹਨ ਉਹ (ਕਿਸੇ ਵੀ ਚੀਜ਼ ਦੀ ਸਿਰਜਣਾ) ਨਹੀਂ ਕਰ ਸਕਦੇ ਸਗੋਂ ਉਹ ਤਾਂ ਆਪ ਸਾਜੇ ਗਏ ਹਨ। ਇਹ ਤਾਂ ਆਪ ਆਪਣੇ ਲਈ ਕਿਸੇ ਨਫ਼ਾ-ਨੁਕਸਾਨ ਕਰਨ ਦਾ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਜੀਵਨ ਤੇ ਮੌਤ ਦਾ, ਅਤੇ ਨਾ ਹੀ ਮੁੜ ਜੀ ਉਠਣਾ ਉਹਨਾਂ ਦੇ ਵੱਸ ਵਿਚ ਹੈ।"},{"id":4,"translation":"ਅਤੇ ਕਾਫ਼ਿਰ ਨੇ ਕਿਹਾ ਕਿ ਇਹ (.ਕੁਰਆਨ) ਤਾਂ ਨਿਰਾ ਝੂਠ ਹੈ ਜਿਸ ਨੂੰ ਇਸ (ਮੁਹੰਮਦ) ਨੇ ਆਪ ਹੀ ਘੜ੍ਹ ਲਿਆ ਹੈ ਜਿਸ ਦੇ (ਘੜ੍ਹਣ) ਵਿਚ ਹੋਰਾਂ ਨੇ ਵੀ ਇਸ ਦੀ ਮਦਦ ਕੀਤੀ ਹੈ। ਹੇ ਨਬੀ! (ਇਹ ਕਹਿ ਕੇ) ਉਹਨਾਂ ਨੇ ਬਹੁਤ ਹੀ ਵੱਡੇ ਜ਼ੁਲਮ ਅਤੇ ਝੂਠ ਦਾ ਅਪਰਾਧ ਕੀਤਾ ਹੈ।"},{"id":5,"translation":"(ਉਹਨਾਂ ਨੇ) ਇਹ ਵੀ ਕਿਹਾ ਕਿ ਇਹ ਤਾਂ ਪਿਛਲੇ ਲੋਕਾਂ ਦੇ ਕਿੱਸੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਲਈ ਲਿਖਵਾਏ ਹਨ। ਬਸ ਉਹੀਓ ਸਵੇਰੇ-ਸ਼ਾਮ ਉਸ ਦੇ ਸਾਹਮਣੇ ਪੜ੍ਹੇ ਜਾਂਦੇ ਹਨ।"},{"id":6,"translation":"(ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਤਾਂ ਉਸ ਨੇ ਉਤਾਰਿਆ ਹੈ ਜਿਹੜਾ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":7,"translation":"ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।"},{"id":8,"translation":"ਜਾਂ ਇਸ ਲਈ ਕੋਈ ਖ਼ਜ਼ਾਨਾ ਹੀ ਉਤਾਰਿਆ ਹੁੰਦਾ ਜਾਂ ਇਸ ਦਾ ਕੋਈ ਬਾਗ਼ ਹੀ ਹੁੰਦਾ ਜਿਸ ਵਿੱਚੋਂ ਇਹ (ਫਲ) ਖਾਂਦਾ। ਉਹਨਾਂ ਜ਼ਾਲਮਾਂ ਨੇ (ਈਮਾਨ ਲਿਆਉਣ ਵਾਲਿਆਂ ਨੂੰ ਕਿਹਾ) ਕਿ ਤੁਸੀਂ ਅਜਿਹੇ ਆਦਮੀ ਦੇ ਪਿੱਛੇ ਲੱਗ ਟੁਰੇ ਹੋ ਜਿਸ ’ਤੇ ਜਾਦੂ ਕੀਤਾ ਹੋਇਆ ਹੈ।"},{"id":9,"translation":"(ਹੇ ਮੁਹੰਮਦ ਸ:!) ਵੇਖੋ ਤਾਂ ਸਹਿ ਕਿ ਇਹ (ਕਾਫ਼ਿਰ) ਲੋਕ ਤੁਹਾਡੇ ਪ੍ਰਤੀ ਕਿਹੋ ਜਹੀਆਂ ਗੱਲਾਂ ਬਣਾ ਰਹੇ ਹਨ। ਉਹ ਕੁਰਾਹੇ ਪਏ ਹੋਏ ਹੋ, ਹੁਣ ਉਹ ਕਿਸੇ ਤਰ੍ਹਾਂ ਵੀ ਸਿੱਧੇ ਰਾਹ ਨਹੀਂ ਆ ਸਕਦੇ।"},{"id":10,"translation":"ਉਹ (ਅੱਲਾਹ) ਦੀ ਜ਼ਾਤ ਵੱਡੀਆਂ ਬਰਕਤਾਂ ਵਾਲੀ ਹੈ। ਜੇ ਉਹ ਚਾਹਵੇ ਤਾਂ ਤੁਹਾਡੇ ਲਈ ਇਹਨਾਂ ਤੋਂ ਵਧੀਆ ਚੀਜ਼ਾਂ ਬਣਾ ਦੇਵੇ ਭਾਵ ਅਜਿਹੇ ਬਾਗ਼ ਬਣਾ ਦੇਵੇ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣ ਅਤੇ ਤੁਹਾਨੂੰ ਕਈ ਮਹਿਲ ਵੀ ਦੇ ਦੇਵੇ।"},{"id":11,"translation":"ਪਰ ਉਹਨਾਂ ਨੇ ਕਿਆਮਤ ਨੂੰ ਝੁਠਲਾਇਆ ਹੈ ਅਤੇ ਅਸੀਂ ਉਸ ਵਿਅਕਤੀ ਲਈ, ਜਿਹੜਾ ਕਿਆਮਤ ਨੂੰ ਝੁਠਲਾਏ, ਭੜਕਦੀ ਹੋਈ ਅੱਗ ਤਿਆਰ ਕੀਤੀ ਹੋਈ ਹੈ।"},{"id":12,"translation":"ਜਦੋਂ ਉਹ (ਨਰਕ ਦੀ ਅੱਗ) ਉਹਨਾਂ (ਇਨਕਾਰੀਆਂ) ਨੂੰ ਦੂਰ ਤੋਂ ਵੇਖੇਗੀ ਤਾਂ ਇਹ ਲੋਕੀ ਉਸ (ਅੱਗ) ਦੀਆਂ ਗੁੱਸੇ ਭਰੀਆਂ ਤੇ ਜੋਸ਼ ਮਾਰਦੀਆਂ ਆਵਾਜ਼ਾਂ ਸੁਣ ਲੈਣਗੇ।"},{"id":13,"translation":"ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।"},{"id":14,"translation":"(ਉਹਨਾਂ ਕਾਫ਼ਿਰਾਂ ਨੂੰ ਕਿਹਾ ਜਾਵੇਗਾ) ਕਿ ਅੱਜ ਇਕ ਮੌਤ ਨਾ ਬੁਲਾਓ ਸਗੋਂ ਕਈ ਸਾਰੀਆਂ ਮੌਤਾਂ ਨੂੰ ਪੁਕਾਰੋ।"},{"id":15,"translation":"(ਹੇ ਨਬੀ!) ਤੁਸੀਂ (ਉਹਨਾਂ ਕਾਫ਼ਿਰਾਂ ਤੋਂ) ਪੁੱਛੋ ਕਿ ਕੀ ਇਹ (ਨਰਕ) ਵਧੀਆ ਹੈ ਜਾਂ ਉਹ ਸਦਾ ਰਹਿਣ ਵਾਲੀ ਜੰਨਤ ਜਿਸ ਦਾ ਵਾਅਦਾ ਪਰਹੇਜ਼ਗਾਰਾਂ (ਨੇਕ ਲੋਕਾਂ) ਨੂੰ ਦਿੱਤਾ ਗਿਆ ਹੈ? ਉਹ ਉਹਨਾਂ ਦੇ ਨੇਕ ਕੰਮਾਂ ਦਾ ਬਦਲਾ ਹੋਵੇਗਾ ਅਤੇ ਉਹਨਾਂ ਦੇ ਰਹਿਣ ਦਾ ਅਸਲੀ ਟਿਕਾਣਾ ਹੈ।"},{"id":16,"translation":"ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।"},{"id":17,"translation":"ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਅਤੇ ਉਹਨਾਂ ਇਸ਼ਟਾਂ ਨੂੰ, ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ ਉਹਨਾਂ ਸਭ ਨੂੰ ਇਕੱਠਾ ਕਰੇਗਾ ਅਤੇ (ਇਹਨਾਂ ਤੋਂ) ਪੁੱਛੇਗਾ, ਕੀ ਮੇਰੇ ਇਨ੍ਹਾਂ ਬੰਦਿਆਂ ਨੂੰ ਤੁਸੀਂ ਕੁਰਾਹੇ ਪਾਇਆ ਸੀ ਜਾਂ ਇਹ ਆਪ ਹੀ ਕੁਰਾਹੇ ਪਏ ਗਏ ਸੀ?"},{"id":18,"translation":"ਉਹ (ਇਸ਼ਟ) ਉੱਤਰ ਦੇਣਗੇ ਕਿ ਤੇਰੀ ਜ਼ਾਤ ਪਾਕ ਹੈ, ਸਾਡੀ ਇਹ ਮਜਾਲ ਨਹੀਂ ਸੀ ਕਿ ਅਸੀਂ ਤੇਥੋਂ ਛੁੱਟ ਹੋਰਾਂ ਨੂੰ ਆਪਣਾ (ਕਾਰਜ ਸਾਧਕ) ਬਣਾਉਂਦੇ। ਅਸਲ ਗੱਲ ਇਹ ਹੈ ਕਿ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ ਹਰ ਪ੍ਰਕਾਰ ਦੀ ਜੀਵਨ ਸਮੱਗਰੀ ਬਖ਼ਸ਼ੀ, ਪਰ ਉਹ ਤੇਰੀਆਂ ਨਸੀਹਤਾਂ ਨੂੰ ਭੁਲਾ ਬੈਠੇ, ਫੇਰ ਤਾਂ ਉਹਨਾਂ ਲੋਕਾਂ ਨੇ ਬਰਬਾਦ ਹੋਣਾ ਹੀ ਸੀ।"},{"id":19,"translation":"(ਅੱਲਾਹ ਕਾਫ਼ਿਰਾਂ ਨੂੰ ਆਖੇਗਾ ਕਿ) ਉਹਨਾਂ (ਇਸ਼ਟਾਂ) ਨੇ ਤਾਂ ਤੁਹਾਡੀਆਂ ਸਾਰੀਆਂ ਗੱਲਾਂ ਦੀ ਨਿਖੇਦੀ ਕੀਤੀ ਹੈ। ਹੁਣ ਨਾ ਤਾਂ ਤੁਸੀਂ ਅਜ਼ਾਬ ਨੂੰ ਟਾਲ ਸਕਦੇ ਹੋ ਅਤੇ ਨਾ ਹੀ (ਕਿਸੇ ਤੋਂ) ਕੋਈ ਮਦਦ ਲੈ ਸਕਦੇ ਹੋ। ਤੁਹਾਡੇ (ਕਾਫ਼ਿਰਾਂ) ਵਿੱਚੋਂ ਜਿਹੜਾ ਵੀ ਜ਼ੁਲਮ (ਸ਼ਿਰਕ) ਕਰੇਗਾ ਹੈ ਅਸੀਂ ਉਸ ਨੂੰ ਕਰੜਾ ਅਜ਼ਾਬ ਦੇਵਾਂਗੇ।[1]","footnotes":"[1] ਇਸ ਆਇਤ ਤੋਂ ਪਤਾ ਲੱਗਦਾ ਹੈ ਕਿ ਇਕ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਜਾਇਜ਼ ਨਹੀਂ, ਜਿਹੜੇ ਕਿਸੇ ਹੋਰ ਦੀ ਇਬਾਦਤ ਕਰੇਗਾ ਤਾਂ ਉਹ ਅੱਲਾਹ ਦੇ ਅਜ਼ਾਬ ਦਾ ਹੱਕਦਾਰ ਹੋਵੇਗਾ ਨਹੀਂ ਤਾਂ ਅੱਲਾਹ ਇੰਨਾ ਮਿਹਰਬਾਨ ਹੈ ਕਿ ਉਹ ਆਪਣੇ ਬੰਦਿਆਂ ਨੂੰ ਅਜ਼ਾਬ ਦੇਣਾ ਪਸੰਦ ਹੀ ਨਹੀਂ ਕਰਦਾ। ਇਕ ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ “ਹੇ ਮਆਜ਼! ਕੀ ਤੂੰ ਜਾਣਦਾ ਹੈ ਕਿ ਅੱਲਾਹ ਦਾ ਬੰਦਿਆਂ ਉੱਤੇ ਕੀ ਹੱਕ ਹੈ ? ਮਆਜ਼ ਨੇ ਕਿਹਾ ਕਿ ਅੱਲਾਹ ਅਤੇ ਉਸ ਦਾ ਰਸੂਲ ਵੱਧ ਜਾਣਦਾ ਹੈ” ਆਪ (ਸ:) ਨੇ ਫ਼ਰਮਾਇਆ ਕਿ ਉਹ ਹੱਕ ਇਹ ਹੈ ਕਿ ਉਹ ਉਸ ਦੀ ਇਬਾਦਤ ਕਰਨ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਨਾ ਬਣਾਉਣ। ਫੇਰ ਆਪ (ਸ:) ਨੇ ਫ਼ਰਮਾਇਆ ਕੀ ਤੂੰ ਜਾਣਦਾ ਹੈ ਕਿ ਬੰਦਿਆਂ ਦਾ ਅੱਲਾਹ ਉੱਤੇ ਕੀ ਹੱਕ ਹੈ? ਹਜ਼ਰਤ ਮਆਜ਼ ਰ:ਅ ਨੇ ਬੇਨਤੀ ਕੀਤੀ ਕਿ ਅੱਲਾਹ ਅਤੇ ਉਸ ਦਾ ਰਸੂਲ ਹੀ ਵੱਧ ਜਾਣਦੇ ਹਨ “ਨਬੀ ਕਰੀਮ (ਸ:) ਨੇ ਫ਼ਰਮਾਇਆ, ਉਹ ਇਹ ਹੈ ਕਿ ਉਹਨਾਂ ਬੰਦਿਆਂ ਨੂੰ ਅਜ਼ਾਬ ਨਾ ਦੇਵੇ। (ਸਹੀ ਬੁਖ਼ਾਰੀ, ਹਦੀਸ: 7373)"},{"id":20,"translation":"(ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜਿੰਨੇ ਵੀ ਪੈਗ਼ੰਬਰ ਭੇਜੇ ਸਨ, ਉਹ ਵੀ ਸਾਰੇ ਦੇ ਸਾਰੇ ਭੋਜਨ ਕਰਦੇ ਸਨ ਅਤੇ ਬਜ਼ਾਰਾਂ ਵਿਚ ਤੁਰਦੇ-ਫਿਰਦੇ ਸਨ ਅਤੇ ਅਸੀਂ ਤੁਹਾਨੂੰ ਇਕ ਦੂਜੇ ਲਈ ਪਰਖਣ ਦਾ ਸਾਧਨ ਬਣਾਇਆ ਹੈ। ਕੀ ਤੁਸੀਂ (ਉਹਨਾਂ ਕਾਫ਼ਿਰਾਂ ਦੀਆਂ ਕਰਤੂਤਾਂ ’ਤੇ) ਧੀਰਜ ਤੋਂ ਕੰਮ ਲਵੋਂਗੇ ? (ਹੇ ਨਬੀ! ਤੇਰਾ ਰੱਬ ਸਭ ਕੁੱਝ ਵੇਖਦਾ ਹੈ)।"},{"id":21,"translation":"ਜਿਹੜੇ ਲੋਕ ਸਾਡੇ ਨਾਲ (ਭਾਵ ਰੱਬ ਨਾਲ) ਮਿਲਣ ਦੀ ਆਸ ਨਹੀਂ ਰੱਖਦੇ ਉਹ ਆਖਦੇ ਹਨ ਕਿ ਸਾਡੇ ਲਈ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਜਾਂ ਅਸੀਂ ਆਪਣੇ ਰੱਬ ਨੂੰ (ਅੱਖੀਂ) ਵੇਖ ਲੈਂਦੇ (ਫੇਰ ਈਮਾਨ ਲੈ ਆਉਂਦੇ)। ਉਹਨਾਂ ਲੋਕਾਂ ਨੇ ਆਪਣੇ ਆਪ ਨੂੰ ਬਹੁਤ ਵੱਡਾ ਸਮਝ ਰੱਖਿਆ ਹੈ ਅਤੇ ਇਸੇ ਕਾਰਨ ਉਹ ਸਰਕਸ਼ੀ ਵੀ ਕਰਦੇ ਹਨ।"},{"id":22,"translation":"ਜਿਸ ਦਿਨ ਇਹ ਲੋਕ ਫ਼ਰਿਸ਼ਤਿਆਂ ਨੂੰ ਵੇਖ ਲੈਣਗੇ ਉਸ ਦਿਨ ਉਹਨਾਂ ਪਾਪੀਆਂ ਲਈ ਕੋਈ ਖ਼ੁਸ਼ੀ ਵਾਲੀ ਗੱਲ ਨਹੀਂ ਹੋਵੇਗੀ। ਅਤੇ ਉਹ (ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ਲਈ ਜੰਨਤ ਹਰਾਮ ਕਰ ਦਿੱਤੀ ਗਈ ਹੈ।"},{"id":23,"translation":"ਅਤੇ ਉਹਨਾਂ (ਪਾਪੀਆਂ) ਨੇ ਜਿਹੜੇ ਵੀ (ਵੇਖਣ ਵਿਚ ਨੇਕ) ਅਮਲ ਕੀਤੇ ਹੋਣਗੇ ਜਦੋਂ ਅਸੀਂ ਉਹਨਾਂ ਵੱਲ ਧਿਆਨ ਦਿਆਂਗੇ ਤਾਂ ਉਹਨਾਂ ਨੂੰ ਧੂੜ ਵਾਂਗ ਉਡਾ ਦਿਆਂਗੇ।"},{"id":24,"translation":"ਉਸ (ਕਿਆਮਤ) ਦਿਹਾੜੇ ਜੰਨਤੀਆਂ ਲਈ ਠਹਿਰਨ ਦੀ ਵਧੀਆ ਥਾਂ ਹੋਵੇਗੀ ਅਤੇ ਵਧੀਆ ਆਰਾਮਗਾਹ ਵਿਚ ਹੋਣਗੇ।"},{"id":25,"translation":"ਜਿਸ ਦਿਨ ਅਕਾਸ਼ ਬੱਦਲਾਂ ਸਮੇਤ ਫੱਟ ਜਾਵੇਗਾ ਅਤੇ ਫ਼ਰਿਸ਼ਤਿਆਂ ਦੀਆਂ ਡਾਰਾਂ ਦੀਆਂ ਡਾਰਾਂ (ਧਰਤੀ ’ਤੇ) ਉਤਾਰੀਆਂ ਜਾਣਗੀਆਂ।"},{"id":26,"translation":"ਉਸ ਦਿਨ ਸੱਚੀ ਪਾਤਸ਼ਾਹੀ ਕੇਵਲ ਰਹਿਮਾਨ ਦੀ ਹੀ ਹੋਵੇਗੀ ਅਤੇ ਉਹ ਦਿਨ ਕਾਫ਼ਿਰਾਂ ਲਈ ਬਹੁਤ ਭਾਰੀ ਹੋਵੇਗਾ।"},{"id":27,"translation":"ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।[2]","footnotes":"[2] ਇਸ ਤੋਂ ਪਤਾ ਲੱਗਦਾ ਹੈ ਕਿ ਮੁਹੰਮਦ (ਸ:) ਦੀ ਰਸਾਲਤ ’ਤੇ ਈਮਾਨ ਰੱਖਣਾ ਜ਼ਰੂਰੀ ਹੈ, ਜਿਵੇਂ ਹਦੀਸ ਵਿਚ ਵੀ ਹੈ ਕਿ ਮੁਹੰਮਦ (ਸ:) ਦੀ ਰਸਾਲਤ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)"},{"id":28,"translation":"ਹਾਏ ਮੇਰੇ ਮਾੜੇ ਭਾਗ! ਕਾਸ਼! ਮੈਂ ਫਲਾਣੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ।"},{"id":29,"translation":"ਬੇਸ਼ੱਕ ਉਸ (ਮਿੱਤਰ) ਨੇ ਹੀ ਮੈਨੂੰ ਗੁਮਰਾਹੀ ਵਿਚ ਪਾਈਆਂ ਸੀ ਜਦ ਕਿ ਜ਼ਿਕਰ (.ਕੁਰਆਨ) ਮੇਰੇ ਕੋਲ ਆ ਚੁੱਕਾ ਸੀ। ਸ਼ੈਤਾਨ ਤਾਂ ਮਨੁੱਖ ਨੂੰ ਬਿਪਤਾ ਵਿਚ ਫਸਾ ਕੇ ਬੇ-ਸਹਾਰਾ ਛੱਡ ਦੇਣ ਵਾਲਾ ਹੈ।"},{"id":30,"translation":"ਅਤੇ ਰਸੂਲ (ਕਿਆਮਤ ਦਿਹਾੜੇ) ਆਖੇਗਾ ਕਿ ਹੇ ਮੇਰੇ ਮਾਲਿਕ! ਮੇਰੀ ਕੌਮ ਨੇ ਇਸ .ਕੁਰਆਨ ਨੂੰ ਪਿੱਠ ਪਿੱਛੇ ਸੁੱਟ ਰੱਖਿਆ ਸੀ।"},{"id":31,"translation":"(ਹੇ ਨਬੀ!) ਅਸੀਂ ਤਾਂ ਇਸੇ ਪ੍ਰਕਾਰ ਹਰੇਕ ਨਬੀ ਦਾ ਵੈਰੀ ਅਪਰਾਧੀਆਂ ਵਿੱਚੋਂ ਬਣਾਇਆ ਹੈ ਅਤੇ ਤੁਹਾਡਾ ਰੱਬ ਅਗਵਾਈ ਅਤੇ ਮਦਦ ਕਰਨ ਲਈ ਬਥੇਰਾ ਹਾ।"},{"id":32,"translation":"ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।"},{"id":33,"translation":"ਜੇ ਇਹ (ਕਾਫ਼ਿਰ) ਤੁਹਾਡੇ ਕੋਲ ਕੋਈ ਵੀ ਉਦਾਹਰਨ (ਜਾਂ ਵਿਚਿੱਤਰ ਪ੍ਰਸ਼ਨ) ਲੈ ਕੇ ਆਉਣ ਤਾਂ ਅਸੀਂ (ਉਸੇ ਵੇਲੇ) ਸੱਚਾਈ ’ਤੇ ਆਧਾਰਿਤ ਢੁਕਵਾਂ ਜਵਾਬ ਅਤੇ ਸੁਚੱਜੇ ਢੰਗ ਨਾਲ ਉਸ ਦਾ ਵਿਆਖਣ ਦੱਸ ਦਿੰਦੇ ਹਾਂ।"},{"id":34,"translation":"ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।[3]","footnotes":"[3] ਵੇਖੋ ਸੂਰਤ ਬਨੀ-ਇਸਰਾਈਲ, ਹਾਸ਼ੀਆ ਆਇਤ 97/17"},{"id":35,"translation":"ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਅਤੇ ਉਸ ਦੇ ਭਰਾ ਹਾਰੂਨ ਨੂੰ ਉਸ ਦਾ ਸਹਾਇਕ ਬਣਾਇਆ।"},{"id":36,"translation":"ਅਸੀਂ ਉਹਨਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਉਸ ਕੌਮ ਵੱਲ ਜਾਓ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਇਆ ਹੈ। ਫੇਰ ਅਸੀਂ ਉਹਨਾਂ ਲੋਕਾਂ ਨੂੰ ਮਲਿਆਮੇਟ ਕਰ ਸੁੱਟਿਆ।"},{"id":37,"translation":"ਅਤੇ ਨੂਹ ਦੀ ਕੌਮ ਨੇ ਵੀ ਜਦੋਂ ਰਸੂਲਾਂ ਨੂੰ ਝੂਠਾ ਕਿਹਾ ਤਾਂ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ ਅਤੇ ਸੰਸਾਰ ਦੇ ਸਾਰੇ ਲੋਕਾਂ ਲਈ ਇਕ ਸਿੱਖਿਆਦਾਇਕ ਨਿਸ਼ਾਨੀ ਬਣਾ ਦਿੱਤਾ। ਅਸੀਂ ਜ਼ਾਲਮਾਂ ਲਈ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।"},{"id":38,"translation":"ਆਦ, ਸਮੂਦ ਤੇ ਖੂਹ ਵਾਲੇ ਅਤੇ ਇਹਨਾਂ ਦੇ ਵਿਚਕਾਰ ਦੀਆਂ ਹੋਰ ਬਹੁਤ ਸਾਰੀਆਂ ਕੌਮਾਂ ਨੂੰ ਵੀ ਅਸੀਂ ਹਲਾਕ ਕਰ ਚੁੱਕੇ ਹਾਂ।"},{"id":39,"translation":"ਅਸੀਂ ਉਹਨਾਂ ਸਭ ਕੌਮਾਂ ਨੂੰ (ਪਿੱਛੇ ਬਰਬਾਦ ਹੋਣ ਵਾਲਿਆਂ ਦੀਆਂ) ਉਦਾਹਰਣਾਂ ਪੇਸ਼ ਕੀਤੀਆਂ (ਤਾਂ ਜੋ ਸਮਝ ਜਾਣ) ਅਖ਼ੀਰ ਹਰੇਕ ਨੂੰ ਬਰਬਾਦ ਕਰਕੇ ਮਲੀਆਂਮੇਟ ਕਰ ਦਿੱਤਾ।"},{"id":40,"translation":"ਇਹ (ਮੱਕੇ ਦੇ) ਲੋਕ ਉਸ ਬਸਤੀ ਦੇ ਨੇੜ੍ਹਿਓ ਹੀ ਲੰਘਦੇ ਹਨ ਜਿੱਥੇ ਬੜੀ ਭੈੜੀ (ਪੱਥਰਾਂ ਦੀ) ਬਾਰਿਸ਼ ਹੋਈ ਸੀ। ਕੀ ਇਹ ਫੇਰ ਵੀ ਉਸ ਨੂੰ ਨਹੀਂ ਵੇਖਦੇ ? ਸੱਚੀ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਮਰਨ ਮਗਰੋਂ ਮੁੜ ਸੁਰਜੀਤ ਹੋਣ ਦੀ ਆਸ ਹੀ ਨਹੀਂ।"},{"id":41,"translation":"ਹੇ ਨਬੀ! ਜਦੋਂ ਉਹ ਤੁਹਾਨੂੰ ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ (ਅਤੇ ਕਹਿੰਦੇ ਹਨ), ਕੀ ਇਹ ਇਹੋ ਵਿਅਕਤੀ ਹੈ ਜਿਸ ਨੂੰ ਅੱਲਾਹ ਨੇ ਆਪਣਾ ਰਸੂਲ ਬਣਾ ਕੇ ਭੇਜਿਆ ਹੈ ?"},{"id":42,"translation":"ਇਹ ਕਾਫ਼ਿਰ ਤਾਂ ਇਹ ਵੀ ਕਹਿੰਦੇ ਹਨ ਕਿ ਜੇ ਅਸੀਂ ਇਸ (ਕੁਫ਼ਰ) ’ਤੇ ਅੜੇ ਨਾ ਰਹਿੰਦੇ ਤਾਂ ਇਸ (ਨਬੀ ਸ:) ਨੇ ਤਾਂ ਸਾਨੂੰ ਸਾਡੇ ਇਸ਼ਟਾਂ ਤੋਂ ਬਹਕਾ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਸੀ। ਪਰੰਤੂ ਜਦੋਂ ਇਹ ਅਜ਼ਾਬਾਂ ਨੂੰ ਵੇਖਣਗੇ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕੌਣ ਰਾਹੋਂ ਭਟਕਿਆ ਹੋਇਆ ਹੈ ?"},{"id":43,"translation":"ਕੀ ਤੁਸੀਂ (ਹੇ ਨਬੀ!) ਉਸ ਨੂੰ ਨਹੀਂ ਵੇਖਿਆ ਜਿਸ ਨੇ ਆਪਣੀਆਂ ਇੱਛਾਵਾਂ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ? ਕੀ ਤੁਸੀਂ ਅਜਿਹੇ ਵਿਅਕਤੀ ਦੀ (ਸਿੱਧੇ ਰਾਹ ਚੱਲਣ ਦੀ) ਜ਼ਿੰਮੇਵਾਰੀ ਲੈ ਸਕਦੇ ਹੋ?"},{"id":44,"translation":"ਕੀ ਤੁਸੀਂ ਇਸ ਖ਼ਿਆਲ ਵਿਚ ਹੋ ਕਿ ਉਹਨਾਂ ਲੋਕਾਂ ਵਿੱਚੋਂ ਬਹੁਤੇ ਲੋਕ ਸੁਣਦੇ ਜਾਂ ਸਮਝਦੇ ਹਨ ? ਇਹ ਤਾਂ ਪਸ਼ੂਆਂ ਸਮਾਨ ਹਨ ਸਗੋਂ ਉਹਨਾਂ ਤੋਂ ਵੀ ਗਏ ਗੁਜ਼ਰੇ ਹਨ।"},{"id":45,"translation":"(ਹੇ ਮੁਹੰਮਦ!) ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ਪਰਛਾਵੇਂ ਨੂੰ ਕਿਵੇਂ ਫੈਲਾਇਆ ਹੈ ? ਜੇਕਰ ਉਹ ਚਾਹੁੰਦਾ ਤਾਂ ਉਸ ਨੂੰ ਸਥਿਰ ਹੀ ਕਰ ਦਿੰਦਾ। ਫੇਰ ਅਸਾਂ ਸੂਰਜ ਨੂੰ ਉਸ (ਪਰਛਾਵੇਂ) ਦਾ ਆਗੂ ਬਣਾਇਆ। (ਭਾਵ ਜੇ ਸੂਰਜ ਨਾ ਹੁੰਦਾ ਤਾਂ ਪਰਛਾਵਾਂ ਵੀ ਨਾ ਹੁੰਦਾ)।"},{"id":46,"translation":"ਫੇਰ ਅਸੀਂ ਇਸ (ਸੂਰਜ) ਨੂੰ ਹੌਲੀ-ਹੌਲੀ ਆਪਣੇ ਵੱਲ ਸਮੇਟ ਲਿਆ (ਭਾਵ ਸੂਰਜ ਨੂੰ ਡੋਬ ਦਿੱਤਾ)।"},{"id":47,"translation":"ਅਤੇ ਉਹੀ (ਅੱਲਾਹ) ਹੈ ਜਿਸ ਨੇ ਰਾਤ ਨੂੰ ਤੁਹਾਡੇ ਲਈ ਪੜਦਾ ਬਣਾਇਆ ਅਤੇ ਨੀਂਦਰ ਨੂੰ ਅਰਾਮ ਸਕੂਨ ਦਾ ਸਾਧਨ ਬਣਾਇਆ ਅਤੇ ਦਿਨ ਨੂੰ ਉਠ ਖੜੇ ਹੋਣ ਦਾ (ਭਾਵ ਜਾਗਣ ਦਾ) ਵੇਲਾ ਬਣਾਇਆ।"},{"id":48,"translation":"ਅਤੇ ਉਹੀ (ਅੱਲਾਹ) ਹੈ ਜਿਹੜਾ ਆਪਣੀ ਮਿਹਰਾਂ ਵਾਲੇ ਮੀਂਹ ਤੋਂ ਪਹਿਲਾਂ ਹਵਾਵਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀਆਂ ਬਣਾ ਕੇ ਭੇਜਦਾ ਹੈ ਅਤੇ ਅਕਾਸ਼ ਤੋਂ ਪਵਿੱਤਰ ਪਾਣੀ ਵੀ ਅਸੀਂ ਹੀ ਉਤਾਰਿਆ ਹੈ।"},{"id":49,"translation":"ਤਾਂ ਜੋ ਇਸ (ਮੀਂਹ) ਰਾਹੀਂ ਮੁਰਦਾ ਇਲਾਕੇ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਈਏ ਅਤੇ ਅਸੀਂ ਇਸ (ਪਾਣੀ) ਨੂੰ ਆਪਣੀ ਮਖ਼ਲੂਕ (ਸ੍ਰਿਸ਼ਟੀ) ਵਿੱਚੋਂ ਬਹੁਤ ਸਾਰੇ ਜਾਨਵਰਾਂ ਅਤੇ ਮਨੁੱਖਾਂ ਨੂੰ ਪਿਆਈਏ।"},{"id":50,"translation":"ਅਤੇ ਬੇਸ਼ੱਕ ਅਸੀਂ ਇਸ (ਮੀਂਹ) ਨੂੰ ਮੁੜ-ਮੁੜ ਉਹਨਾਂ ਦੇ ਸਾਹਮਣੇ ਲਿਆਉਂਦੇ ਭਾਵ ਬਰਸਾਉਂਦੇ ਹਾਂ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰ ਸਕਣ ਪਰ ਫੇਰ ਵੀ ਬਹੁਤੇ ਲੋਕ ਨਾ-ਸ਼ੁਕਰੀ ਕਰਦੇ ਹਨ।"},{"id":51,"translation":"ਜੇਕਰ ਅਸੀਂ ਚਾਹੁੰਦੇ ਤਾਂ ਹਰੇਕ ਬਸਤੀ ਵਿਚ (ਨਰਕ ਤੋਂ) ਇਕ ਡਰਾਉਣ ਵਾਲਾ (ਨਬੀ) ਭੇਜਦੇ।"},{"id":52,"translation":"ਸੋ (ਹੇ ਨਬੀ!) ਤੁਸੀਂ ਕਾਫ਼ਿਰਾਂ ਦੇ ਆਖੇ ਨਾਂ ਲੱਗੋ ਅਤੇ ਇਸ .ਕੁਰਆਨ (ਦੀਆਂ ਸਿੱਖਿਆਵਾਂ) ਰਾਹੀਂ ਉਹਨਾਂ (ਕਾਫ਼ਿਰਾਂ) ਵਿਰੁੱਧ ਜਿਹਾਦ (ਸੰਘਰਸ਼) ਕਰੋ।"},{"id":53,"translation":"ਅਤੇ ਉਹੀ (ਅੱਲਾਹ) ਹੈ ਜਿਸ ਨੇ ਦੋ ਸਮੁੰਦਰਾਂ ਨੂੰ ਮਿਲਾ ਰੱਖਿਆ ਹੈ। ਇਕ ਪਾਣੀ ਮੀਠਾ ਤੇ ਪਿਆਸ ਬੁਝਾਉਂਦਾ ਹੈ ਅਤੇ ਦੂਜਾ ਖਾਰਾ ਤੇ ਕੌੜਾ ਹੈ ਅਤੇ ਉਹਨਾਂ ਦੋਵਾਂ ਵਿਚਕਾਰ ਇਕ ਪੜ੍ਹਦਾ ਹੈ, ਜਿਸ ਨੇ ਉਹਨਾਂ ਨੂੰ ਗਡ-ਮਡ ਹੋਣ ਤੋਂ ਰੋਕ ਰੱਖਿਆ ਹੈ।"},{"id":54,"translation":"ਅਤੇ (ਅੱਲਾਹ) ਉਹੀ ਹੈ ਜਿਸ ਨੇ ਪਾਣੀ (ਭਾਵ ਵੀਰਜ) ਤੋਂ ਮਨੁੱਖ ਨੂੰ ਪੈਦਾ ਕੀਤਾ ਫੇਰ ਉਸ ਨੂੰ ਪਰਿਵਾਰ ਵਾਲਾ ਅਤੇ ਸਹੁਰਿਆਂ ਵਾਲਾ ਬਣਾਇਆ। ਬੇਸ਼ੱਕ ਤੁਹਾਡਾ ਰੱਬ ਹਰ ਕੰਮ ਕਰਨ ਦੀ ਕੁਦਰਤ ਰੱਖਦਾ ਹੈ।"},{"id":55,"translation":"ਇਹ (ਕਾਫ਼ਿਰ) ਲੋਕ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜੋ ਨਾ ਤਾਂ ਉਹਨਾਂ ਨੂੰ ਕੋਈ ਲਾਭ ਹੀ ਦੇ ਸਕਦੇ ਹਨ ਤੇ ਨਾ ਹੀ ਕੋਈ ਹਾਨੀ। ਕਾਫ਼ਿਰ ਤਾਂ ਆਪਣੇ ਰੱਬ ਦੇ ਵਿਰੁੱਧ (ਸ਼ੈਤਾਨ ਦਾ) ਸਹਾਈ ਹੈ।"},{"id":56,"translation":"(ਹੇ ਮੁਹੰਮਦ!) ਅਸਾਂ ਤਾਂ ਤੁਹਾਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਅਤੇ (ਅਜ਼ਾਬ) ਤੋਂ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।"},{"id":57,"translation":"(ਹੇ ਨਬੀ! ਉਹਨਾਂ ਕਾਫ਼ਿਰਾਂ ਨੂੰ) ਆਖੋ ਕਿ ਮੈਂ ਇਸ ਕੰਮ ਲਈ (.ਕੁਰਆਨੀ ਸਿੱਖਿਆਵਾਂ ਪਹੁੰਚਾਉਣ ਲਈ) ਤੁਹਾਥੋਂ ਕੋਈ ਬਦਲਾ ਨਹੀਂ ਮੰਗਦਾ। ਸੋ ਜੋ ਵੀ ਚਾਹਵੇਂ (ਇਹਨਾਂ ਸਿੱਖਿਆਵਾਂ ਨੂੰ ਮੰਨਦਾ ਹੋਇਆ) ਆਪਣੇ ਰੱਬ ਵੱਲ ਜਾ ਸਕਦਾ ਹੈ।"},{"id":58,"translation":"ਸੋ ਤੁਸੀਂ ਉਸ ਸਦਾ ਜੀਵਿਤ ਰਹਿਣ ਵਾਲੇ (ਅੱਲਾਹ) ’ਤੇ ਭਰੋਸਾ ਰੱਖੋ ਜਿਸ ਨੂੰ ਕਦੇ ਮੌਤ ਨਹੀਂ ਆਵੇਗੀ ਅਤੇ ਉਸ ਦੀ ਮਹਿਮਾ ਨਾਲ ਉਸ ਦੀ ਤਸਬੀਹ ਕਰੋ। ਉਹ (ਰੱਬ) ਆਪਣੇ ਬੰਦਿਆਂ ਦੇ ਗੁਨਾਹਾਂ ਤੋਂ ਸਭ ਤੋਂ ਵੱਧ ਜਾਣੂ ਹੈ।"},{"id":59,"translation":"(ਅੱਲਾਹ) ਉਹ ਜ਼ਾਤ ਹੈ ਜਿਸ ਨੇ ਅਕਾਸ਼ਾਂ ਅਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਫੇਰ ਅਰਸ਼ (ਅਕਾਸ਼) ’ਤੇ ਵਿਰਾਜਮਾਨ ਹੋਇਆ। ਉਹੀ ਰਹਿਮਾਨ ਹੈ, ਤੁਸੀਂ ਉਸ ਦੀ ਸ਼ਾਨ ਕਿਸੇ ਜਾਣਨ ਵਾਲੇ ਤੋਂ ਪੁੱਛੋ।"},{"id":60,"translation":"ਜਦੋਂ ਉਹਨਾਂ (ਕਾਫ਼ਿਰਾਂ) ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ ਤਾਂ ਪੁੱਛਦੇ ਹਨ ਕਿ ਰਹਿਮਾਨ ਕੌਣ ਹੈ? ਕੀ ਅਸੀਂ ਉਸ ਨੂੰ ਸਿਜਦਾ ਕਰੀਏ ਜਿਸ ਦਾ ਹੁਕਮ ਤੁਸੀਂ (ਮੁਹੰਮਦ ਸ:) ਸਾਨੂੰ ਦੇ ਰਹੇ ਹੋ? ਇਸ ਗੱਲ ਨੇ ਤਾਂ ਉਹਨਾਂ ਦੀ ਘਿਰਨਾਂ ਵਿਚ ਵਧੇਰੇ ਵਾਧਾ ਕੀਤਾ ਹੈ।"},{"id":61,"translation":"ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ।"},{"id":62,"translation":"ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ।"},{"id":63,"translation":"ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ।"},{"id":64,"translation":"ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।[4]","footnotes":"[4] ਭਾਵ ਫ਼ਰਜ਼ਾਂ ਦੇ ਨਾਲੋ-ਨਾਲ ਨਫ਼ਲਾਂ ਦੀ ਅਦਾਇਗੀ ਕਰਨ ਵਾਲੇ ਵੀ ਇਹਨਾਂ ਵਾਂਗ ਹੋਣਗੇ ਫ਼ਰਜਾਂ ਦੀ ਅਦਾਇਗੀ ਵੀ ਕੋਈ ਛੋਟੀ ਜਿਹੇ ਗੱਲ ਨਹੀਂ ਉਹ ਸਭ ਵੀ ਇਸ ਵਿਚ ਸ਼ਾਮਲ ਹਨ।"},{"id":65,"translation":"ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ।"},{"id":66,"translation":"ਨਿਰਸੰਦੇਹ, ਉਹ (ਨਰਕ) ਤਾਂ ਵੱਡੀ ਭੈੜੀ ਠਹਿਰਨ ਅਤੇ ਰਹਿਣ ਵਾਲੀ ਥਾਂ ਹੈ।"},{"id":67,"translation":"ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ।"},{"id":68,"translation":"ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ।"},{"id":69,"translation":"ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ।"},{"id":70,"translation":"ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ।[5]","footnotes":"[5] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ “ਬੇਸ਼ੱਕ ਇਸਲਾਮ ਪਿਛਲੇ ਸਾਰੇ ਗੁਨਾਹਾਂ ਨੂੰ ਖ਼ਤਮ ਕਰ ਦਿੰਦਾ ਹੈ ਇੰਜ ਹੀ ਅੱਲਾਹ ਲਈ ਹਿਜਰਤ ਅਤੇ ਅੱਲਾਹ ਦੇ ਘਰ ਦਾ ਹੱਜ ਵੀ” (ਸਹੀ ਮੁਸਲਿਮ, ਹਦੀਸ: 121) ਹਜ਼ਰਤ ਇਬਨੇ ਅੱਬਾਸ ਰਾਹੀਂ ਪਤਾ ਲੱਗਦਾ ਹੈ ਕਿ ਕੁੱਝ ਮੁਸ਼ਰਿਕ ਜਿਨ੍ਹਾਂ ਨੇ ਬਹੁਤ ਕਤਲ ਅਤੇ ਜ਼ਨਾ ਕੀਤੇ ਸੀ। ਨਬੀ ਕਰੀਮ (ਸ:) ਦੀ ਸੇਵਾ ਵਿਖੇ ਹਾਜ਼ਿਰ ਹੋਏ ਅਤੇ ਉਹਨਾਂ ਨੇ ਕਿਹਾ ਕਿ ਤੁਸੀਂ ਜੋ ਵੀ ਆਖਦੇ ਹੋ ਅਤੇ ਜਿਹੜੇ ਧਰਮ ਵੱਲ ਬੁਲਾਉਂਦੇ ਹੋ ਉਹ ਬਹੁਤ ਹੀ ਵਧੀਆ ਹੈ ਪਰ ਤੁਸੀਂ ਸਾਨੂੰ ਇਹ ਤਾਂ ਦੱਸੋ ਕਿ ਅਸਾਂ ਜਿਹੜੇ ਭੈੜੇ ਕੰਮ ਕੀਤੇ ਹੋਏ ਹਨ ਉਹਨਾਂ ਦਾ ਕੋਈ ਕੱਫ਼ਾਰਾ (ਬਚਾਓ) ਵੀ ਹੈ?ਇਸ ’ਤੇ •ਕੁਰਆਨ ਦੀ ਇਹ ਆਇਤ ਨਾਜ਼ਿਲ ਹੋਈ ਕਿ ਜਿਹੜੇ ਅੱਲਾਹ ਦੇ ਨਾਲ ਕਿਸੇ ਦੂਜੇ ਇਸ਼ਟ ਨੂੰ ਨਹੀਂ ਪੁਕਾਰਦੇ ਅਤੇ ਜਿਸ ਮਨੁੱਖੀ ਜਾਨ ਨੂੰ ਹਰਾਮ ਕੀਤਾ ਹੈ ਉਸ ਨੂੰ ਨਾ-ਹੱਕਾ ਕਤਲ ਨਹੀਂ ਕਰਦੇ ਅਤੇ ਨਾ ਹੀ ਉਹ ਜ਼ਨਾ ਕਰਦੇ ਹਨ ਅਤੇ ਜਿਹੜਾ ਕੋਈ ਅਜਿਹੇ ਕੰਮ ਕਰੇਗਾ ਉਸ ਨੂੰ ਗੁਨਾਹ ਦਾ ਬਦਲਾ ਮਿਲੇਗਾ ਪਰ ਜਿਸ ਨੇ ਤੌਬਾ ਕਰ ਲਈ ਉਸ ਨੂੰ ਸਜ਼ਾ ਨਹੀਂ ਅਤੇ ਸੂਰਤ ਅਲ ਜ਼ੁਮਰ ਦੀ ਇਹ ਆਇਤ ਵੀ ਨਾਜ਼ਿਲ ਹੋਈ, “ਹੇ ਰਸੂਲ! ਤੁਸੀਂ ਸਾਡੇ ਵੱਲੋਂ ਆਖ ਦਿਓ ਕਿ ਹੇ ਮੇਰੇ ਬੰਦਿਓ! ਜਿਨ੍ਹਾਂ ਨੇ ਵੀ ਪਾਪ ਕਰਕੇ ਆਪਣੀਆਂ ਜਾਨਾਂ ਨਾਲ ਵਧੀਕੀ ਕੀਤੀ ਹੈ, ਉਹ ਅੱਲਾਹ ਦੀਆਂ ਮਿਹਰਾਂ ਤੋਂ ਬੇ-ਆਸ ਨਾ ਹੋਣ”। (ਸਹੀ ਬੁਖ਼ਾਰੀ, ਹਦੀਸ: 4810, ਸਹੀ ਮੁਸਲਿਮ, ਹਦੀਸ: 122)"},{"id":71,"translation":"ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।"},{"id":72,"translation":"ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ।"},{"id":73,"translation":"ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।"},{"id":74,"translation":"ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ।"},{"id":75,"translation":"ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ।"},{"id":76,"translation":"ਉਹ ਸਦਾ (ਉੱਥੇ ਹੀ ਰਹਿਣਗੇ ਅਤੇ ਉਹ (ਜੰਨਤ) ਬਹੁਤ ਹੀ ਵਧੀਆ ਨਿਵਾਸ ਸਥਾਨ ਹੈ।"},{"id":77,"translation":"(ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ ਰੱਬ ਤੋਂ ਅਰਦਾਸਾਂ ਜਾਂ ਬੇਨਤੀਆਂ ਨਹੀਂ ਕਰਦੇ ਤਾਂ ਰੱਬ ਨੂੰ ਵੀ ਤੁਹਾਡੀ ਕੋਈ ਪਰਵਾਹ ਨਹੀਂ। ਤੁਸੀਂ ਤਾਂ (ਹੱਕ) ਦਾ ਇਨਕਾਰ ਕਰ ਹੀ ਚੁੱਕੇ ਹੋ, ਹੁਣ ਛੇਤੀ ਹੀ ਤੁਹਾਨੂੰ ਉਸ ਦਾ ਅਜ਼ਾਬ ਆਉਣ ਵਾਲਾ ਹੈ।"}]},{"id":26,"verses":[{"id":1,"translation":"ਤਾ, ਸੀਨ, ਮੀਮ।"},{"id":2,"translation":"ਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।"},{"id":3,"translation":"(ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।"},{"id":4,"translation":"ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।"},{"id":5,"translation":"ਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।"},{"id":6,"translation":"ਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।"},{"id":7,"translation":"ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।"},{"id":8,"translation":"ਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।"},{"id":9,"translation":"(ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":10,"translation":"(ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।"},{"id":11,"translation":"ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?"},{"id":12,"translation":"ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।"},{"id":13,"translation":"ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।"},{"id":14,"translation":"ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।"},{"id":15,"translation":"ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।"},{"id":16,"translation":"ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।"},{"id":17,"translation":"(ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ"},{"id":18,"translation":"ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?"},{"id":19,"translation":"ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।"},{"id":20,"translation":"ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।"},{"id":21,"translation":"ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।"},{"id":22,"translation":"ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।"},{"id":23,"translation":"ਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ?"},{"id":24,"translation":"ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।"},{"id":25,"translation":"ਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)?"},{"id":26,"translation":"(ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।"},{"id":27,"translation":"(ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।"},{"id":28,"translation":"(ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।"},{"id":29,"translation":"ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।"},{"id":30,"translation":"(ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?"},{"id":31,"translation":"ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।"},{"id":32,"translation":"ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।"},{"id":33,"translation":"ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।"},{"id":34,"translation":"ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।"},{"id":35,"translation":"ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?"},{"id":36,"translation":"ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।"},{"id":37,"translation":"ਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ।"},{"id":38,"translation":"ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।"},{"id":39,"translation":"ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।"},{"id":40,"translation":"ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।"},{"id":41,"translation":"ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?"},{"id":42,"translation":"ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।"},{"id":43,"translation":"ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।"},{"id":44,"translation":"ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।"},{"id":45,"translation":"ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।"},{"id":46,"translation":"ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।"},{"id":47,"translation":"ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।"},{"id":48,"translation":"ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।"},{"id":49,"translation":"ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।"},{"id":50,"translation":"ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।"},{"id":51,"translation":"ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।"},{"id":52,"translation":"ਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।"},{"id":53,"translation":"ਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।"},{"id":54,"translation":"ਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।"},{"id":55,"translation":"ਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।"},{"id":56,"translation":"ਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।"},{"id":57,"translation":"ਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।"},{"id":58,"translation":"ਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।"},{"id":59,"translation":"ਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।"},{"id":60,"translation":"(ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।"},{"id":61,"translation":"ਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।"},{"id":62,"translation":"ਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।"},{"id":63,"translation":"ਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।"},{"id":64,"translation":"ਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।"},{"id":65,"translation":"ਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।"},{"id":66,"translation":"ਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।"},{"id":67,"translation":"ਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।"},{"id":68,"translation":"ਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।"},{"id":69,"translation":"(ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।"},{"id":70,"translation":"ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?"},{"id":71,"translation":"ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।"},{"id":72,"translation":"ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?"},{"id":73,"translation":"ਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ?"},{"id":74,"translation":"ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।"},{"id":75,"translation":"ਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ?"},{"id":76,"translation":"(ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।"},{"id":77,"translation":"ਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ।"},{"id":78,"translation":"ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।"},{"id":79,"translation":"ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।"},{"id":80,"translation":"ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।"},{"id":81,"translation":"ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।"},{"id":82,"translation":"ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।"},{"id":83,"translation":"ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।"},{"id":84,"translation":"ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।"},{"id":85,"translation":"ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।"},{"id":86,"translation":"ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।"},{"id":87,"translation":"ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।"},{"id":88,"translation":"ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।"},{"id":89,"translation":"ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।"},{"id":90,"translation":"ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।"},{"id":91,"translation":"ਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ।"},{"id":92,"translation":"ਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ?"},{"id":93,"translation":"ਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ?"},{"id":94,"translation":"ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।"},{"id":95,"translation":"ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।"},{"id":96,"translation":"ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।"},{"id":97,"translation":"ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।"},{"id":98,"translation":"ਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ"},{"id":99,"translation":"ਸਾਨੂੰ ਤਾਂ ਉਹਨਾਂ ਅਪਰਾਧੀਆਂ ਨੇ ਗੁਮਰਾਹ ਕੀਤਾ ਸੀ।"},{"id":100,"translation":"ਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ।"},{"id":101,"translation":"ਅਤੇ ਨਾ ਹੀ ਕੋਈ ਸੱਚਾ ਦੋਸਤ ਹੈ।"},{"id":102,"translation":"ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।"},{"id":103,"translation":"ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।"},{"id":104,"translation":"ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।"},{"id":105,"translation":"ਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।"},{"id":106,"translation":"ਜਦੋਂ ਉਹਨਾਂ ਦੇ ਹੀ ਇਕ ਭਰਾ ਨੂਹ ਨੇ ਕਿਹਾ, ਕੀ ਤੁਸੀਂ ਰੱਬ ਤੋਂ ਡਰਦੇ ਨਹੀਂ ?"},{"id":107,"translation":"ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।"},{"id":108,"translation":"ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।"},{"id":109,"translation":"ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।"},{"id":110,"translation":"ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।"},{"id":111,"translation":"(ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।"},{"id":112,"translation":"ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?"},{"id":113,"translation":"ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।"},{"id":114,"translation":"ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।"},{"id":115,"translation":"ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।"},{"id":116,"translation":"ਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।"},{"id":117,"translation":"(ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।"},{"id":118,"translation":"ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।"},{"id":119,"translation":"ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।"},{"id":120,"translation":"ਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।"},{"id":121,"translation":"ਬੇਸ਼ੱਕ ਇਸ ਘਟਨਾ ਵਿਚ ਬਹੁਤ ਵੱਡੀ ਸਿੱਖਿਆ ਹੈ ਪਰ ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਨਹੀਂ ਲਿਆਏ।"},{"id":122,"translation":"ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।"},{"id":123,"translation":"ਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।"},{"id":124,"translation":"ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?"},{"id":125,"translation":"ਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।"},{"id":126,"translation":"ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।"},{"id":127,"translation":"ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।"},{"id":128,"translation":"ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।"},{"id":129,"translation":"ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।"},{"id":130,"translation":"ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।"},{"id":131,"translation":"ਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।"},{"id":132,"translation":"ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।"},{"id":133,"translation":"ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।"},{"id":134,"translation":"ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।"},{"id":135,"translation":"ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।"},{"id":136,"translation":"ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।"},{"id":137,"translation":"ਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।"},{"id":138,"translation":"ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।"},{"id":139,"translation":"ਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ"},{"id":140,"translation":"ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।"},{"id":141,"translation":"ਸਮੂਦੀਆਂ ਨੇ ਵੀ ਪੈਗ਼ੰਬਰਾਂ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ।"},{"id":142,"translation":"ਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?"},{"id":143,"translation":"ਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।"},{"id":144,"translation":"ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।"},{"id":145,"translation":"ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।"},{"id":146,"translation":"ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?"},{"id":147,"translation":"ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।"},{"id":148,"translation":"ਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।"},{"id":149,"translation":"ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।"},{"id":150,"translation":"ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।"},{"id":151,"translation":"ਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ"},{"id":152,"translation":"ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।"},{"id":153,"translation":"ਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।"},{"id":154,"translation":"ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?"},{"id":155,"translation":"ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।"},{"id":156,"translation":"ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।"},{"id":157,"translation":"(ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।"},{"id":158,"translation":"ਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।"},{"id":159,"translation":"ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":160,"translation":"ਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।"},{"id":161,"translation":"ਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?"},{"id":162,"translation":"ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।"},{"id":163,"translation":"ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।"},{"id":164,"translation":"ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।"},{"id":165,"translation":"ਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?"},{"id":166,"translation":"ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।"},{"id":167,"translation":"ਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।"},{"id":168,"translation":"ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।"},{"id":169,"translation":"ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।"},{"id":170,"translation":"ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।"},{"id":171,"translation":"ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।"},{"id":172,"translation":"ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।"},{"id":173,"translation":"ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।"},{"id":174,"translation":"ਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।"},{"id":175,"translation":"ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।"},{"id":176,"translation":"‘ਐਕੇ’ ਵਾਲਿਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ।"},{"id":177,"translation":"ਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?"},{"id":178,"translation":"ਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।"},{"id":179,"translation":"ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।"},{"id":180,"translation":"(ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।"},{"id":181,"translation":"ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।"},{"id":182,"translation":"ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।"},{"id":183,"translation":"ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।"},{"id":184,"translation":"ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।"},{"id":185,"translation":"ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।"},{"id":186,"translation":"ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।"},{"id":187,"translation":"ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।"},{"id":188,"translation":"ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।"},{"id":189,"translation":"ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।"},{"id":190,"translation":"ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।"},{"id":191,"translation":"ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।"},{"id":192,"translation":"ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।"},{"id":193,"translation":"ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।"},{"id":194,"translation":"(ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।"},{"id":195,"translation":"ਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ।"},{"id":196,"translation":"ਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ।"},{"id":197,"translation":"ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। [1]","footnotes":"[1] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5, (ਅਬਦੁੱਲਾ ਬਿਨ ਸਲਾਮ ਦਾ ਕਿੱਸਾ)।"},{"id":198,"translation":"ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।"},{"id":199,"translation":"ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।"},{"id":200,"translation":"ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।"},{"id":201,"translation":"ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।"},{"id":202,"translation":"ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।"},{"id":203,"translation":"ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)"},{"id":204,"translation":"ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?"},{"id":205,"translation":"ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।"},{"id":206,"translation":"ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।"},{"id":207,"translation":"ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।"},{"id":208,"translation":"ਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।"},{"id":209,"translation":"ਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।"},{"id":210,"translation":"ਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।"},{"id":211,"translation":"ਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।"},{"id":212,"translation":"ਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।"},{"id":213,"translation":"ਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।"},{"id":214,"translation":"ਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।[2]","footnotes":"[2] ਹਜ਼ਰਤ ਇਬਨੇ ਅੱਬਾਸ ਰ:ਅ ਦਾ ਕਹਿਣਾ ਹੈ ਕਿ ਜਦੋਂ .ਕੁਰਆਨ ਕਰੀਮ ਦੀ ਇਹ ਆਇਤ ਨਾਜ਼ਿਲ ਹੋਈ ਤਾਂ ਅੱਲਾਹ ਦੇ ਰਸੂਲ (ਸ:) ਆਏ ਅਤੇ ਸਫ਼ਾ ਪਹਾੜ ’ਤੇ ਚੜ੍ਹ ਗਏ ਅਤੇ ਉੱਚੀਂ ਅਵਾਜ਼ ਨਾਲ ਐਲਾਨ ਕਰਨ ਲੱਗ ਪਏ ਕਿ ਲੋਕੋ ਸਾਵਧਾਨ ਹੋ ਜਾਓ। ਮੱਕੇ ਦੇ ਲੋਕ ਆਖਣ ਲੱਗੇ ਕਿ ਇਹ ਕੌਣ ਹੈ ? ਫੇਰ ਉਹ ਨਬੀ ਕਰੀਮ (ਸ:) ਦੇ ਕੋਲ ਜਮਾ ਹੋ ਗਏ, ਤਾਂ ਆਪ (ਸ:) ਨੇ ਫ਼ਰਮਾਇਆ “ਜੇ ਮੈਂ ਤੁਹਾਨੂੰ ਇਹ ਦੱਸਾਂ ਕਿ ਵੈਰੀਆਂ ਦੇ ਸਵਾਰ ਇਸ ਪਹਾੜ ਤੋਂ ਨਿਕਲ ਕੇ ਤੁਹਾਡੇ ’ਤੇ ਹਮਲਾ ਕਰਨ ਵਾਲੇ ਹਨ ਤਾਂ ਕੀ ਤੁਸੀਂ ਸੱਚ ਮੰਨੋਗੇ ? ਲੋਕਾਂ ਨੇ ਕਿਹਾ ਸਾਨੇ ਤੁਹਾਨੂੰ ਕਦੇ ਵੀ ਝੂਠ ਬੋਲਦੇ ਨਹੀਂ ਵੇਖਿਆ, ਇਹੋ ਕਾਰਨ ਸੀ ਕਿ ਮੱਕੇ ਵਾਲੇ ਆਪ ਜੀ ਨੂੰ ‘ਅਮੀਨ’ ਤੇ ‘ਸਾਦਿਕ’ ਆਖਦੇ ਸਨ। ਨਬੀ ਕਰੀਮ (ਸ:) ਨੇ ਫ਼ਰਮਾਇਆ, ਤਾਂ ਫੇਰ ਮੈਂ ਤੁਹਾਨੂੰ ਉਸ ਅਜ਼ਾਬ ਤੋਂ ਡਰਾਉਣ ਵਾਲਾ ਹਾਂ ਜਿਹੜੇ ਤੁਹਾਡੇ ਸਾਹਮਣੇ ਮੌਜੂਦ ਹੈ। ਇਹ ਸੁਣ ਕੇ ਅਬੂ ਲਹਬ ਆਖਣ ਲੱਗਾ, ਤੂੰ ਬਰਬਾਦ ਹੋ ਜਾਵੇਂ, ਕੀ ਤੂੰ ਸਾਨੂੰ ਇਸੇ ਲਈ ਜਮ੍ਹਾਂ ਕੀਤਾ ਸੀ ? ਫਿਰ ਅਬੂ ਲਹਬ ਮੁੜ ਤੁਰਿਆ ਇਸੇ ਸੰਬੰਧ ਵਿਚ ਸੂਰਤ ਲਹਬ ਨਾਜ਼ਿਲ ਹੋਈ ਸੀ। (ਸਹੀ ਬੁਖ਼ਾਰੀ, ਹਦੀਸ: 4971)"},{"id":215,"translation":"ਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।"},{"id":216,"translation":"ਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।"},{"id":217,"translation":"(ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।"},{"id":218,"translation":"ਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।"},{"id":219,"translation":"ਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।"},{"id":220,"translation":"ਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।"},{"id":221,"translation":"ਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।"},{"id":222,"translation":"ਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।"},{"id":223,"translation":"ਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।"},{"id":224,"translation":"ਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।"},{"id":225,"translation":"ਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?"},{"id":226,"translation":"ਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।"},{"id":227,"translation":"ਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।"}]},{"id":27,"verses":[{"id":1,"translation":"ਤਾ, ਸੀਨ। ਇਹ .ਕੁਰਆਨ ਅਤੇ ਚਾਨਣ ਵਿਖਾਉਣ ਵਾਲੀ ਕਿਤਾਬ ਦੀਆਂ ਆਇਤਾਂ ਹਨ।"},{"id":2,"translation":"(ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।"},{"id":3,"translation":"ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।"},{"id":4,"translation":"ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।"},{"id":5,"translation":"ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।"},{"id":6,"translation":"(ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।"},{"id":7,"translation":"(ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।"},{"id":8,"translation":"ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।"},{"id":9,"translation":"ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।"},{"id":10,"translation":"(ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।"},{"id":11,"translation":"ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।"},{"id":12,"translation":"(ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।"},{"id":13,"translation":"ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।"},{"id":14,"translation":"ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।"},{"id":15,"translation":"ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।"},{"id":16,"translation":"ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।"},{"id":17,"translation":"ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।"},{"id":18,"translation":"(ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।"},{"id":19,"translation":"ਇਸ (ਕੀੜੀ) ਦੀ ਇਹ ਗੱਲ ਸੁਣ ਕੇ ਸੁਲੇਮਾਨ ਮੁਸਕੜੀਂ ਹੱਸ ਪਿਆ ਅਤੇ ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਤੂੰ ਮੈਨੂੰ ਇਹ ਬਲ ਬਖ਼ਸ਼ ਕਿ ਮੈਂ ਤੇਰੇ ਉਹਨਾਂ ਸਾਰੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰਦਾ ਰਹਾਂ, ਜਿਹੜੀਆਂ ਵੀ ਤੈਨੇ ਮੈਨੂੰ ਅਤੇ ਮੇਰੇ ਮਾਂ-ਪਿਓ ਨੂੰ ਬਖ਼ਸ਼ੀਆਂ ਹਨ। ਇਸ ਗੱਲ ਲਈ ਵੀ (ਦੁਆਂ ਮੰਗਦਾ ਹਾਂ) ਕਿ ਮੈਂ ਅਜਿਹੇ ਭਲੇ ਕੰਮ ਕਰਾਂ ਜਿਹੜੇ ਤੂੰ ਪਸੰਦ ਕਰੇ ਅਤੇ ਆਪਣੀ ਮਿਹਰ ਸਦਕਾ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਲੈ।"},{"id":20,"translation":"(ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ?"},{"id":21,"translation":"ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।"},{"id":22,"translation":"ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।"},{"id":23,"translation":"ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।"},{"id":24,"translation":"ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।"},{"id":25,"translation":"ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।"},{"id":26,"translation":"ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।"},{"id":27,"translation":"(ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।"},{"id":28,"translation":"ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।"},{"id":29,"translation":"(ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।"},{"id":30,"translation":"ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।"},{"id":31,"translation":"(ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।"},{"id":32,"translation":"ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।"},{"id":33,"translation":"ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।"},{"id":34,"translation":"ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।"},{"id":35,"translation":"ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।"},{"id":36,"translation":"ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।"},{"id":37,"translation":"(ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।"},{"id":38,"translation":"ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।"},{"id":39,"translation":"ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।"},{"id":40,"translation":"ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।"},{"id":41,"translation":"(ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।"},{"id":42,"translation":"ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।"},{"id":43,"translation":"ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।"},{"id":44,"translation":"ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।"},{"id":45,"translation":"ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।"},{"id":46,"translation":"ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।"},{"id":47,"translation":"ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।"},{"id":48,"translation":"ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।"},{"id":49,"translation":"ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।"},{"id":50,"translation":"ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।"},{"id":51,"translation":"ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।"},{"id":52,"translation":"ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।"},{"id":53,"translation":"ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।"},{"id":54,"translation":"(ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?"},{"id":55,"translation":"ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।"},{"id":56,"translation":"ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।"},{"id":57,"translation":"ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।"},{"id":58,"translation":"ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।"},{"id":59,"translation":"(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਅੱਲਾਹ ਲਈ ਹਨ। ਉਸ ਦੇ ਉਹਨਾਂ ਬੰਦਿਆਂ ’ਤੇ ਸਲਾਮ ਹੋਵੇ ਜਿਨ੍ਹਾਂ ਨੂੰ ਉਸ ਨੇ (ਪੈਗ਼ੰਬਰੀ ਲਈ) ਚੁਣ ਲਿਆ ਹੈ। ਕੀ ਅੱਲਾਹ ਚੰਗੇਰਾ ਹੈ ਜਾਂ ਉਹ (ਇਸ਼ਟ) ਜਿਨ੍ਹਾਂ ਨੂੰ ਇਹ ਲੋਕੀ (ਰੱਬ ਦਾ) ਸ਼ਰੀਕ ਥਾਪ ਰਹੇ ਹਨ? [1]","footnotes":"[1] ਇਸ ਆਇਤ ਰਾਹੀਂ ਸ਼ਿਰਕ ਤੋਂ ਡਰਾਇਆ ਜਾ ਰਿਹਾ ਹੈ, ਕਿਉਂ ਜੋ ਸ਼ਿਰਕ ਅੱਲਾਹ ਦੀ ਮੁਹੱਬਤ ਦੇ ਉਲਟ ਹੈ, ਜਦ ਕਿ ਇਕ ਮੋਮਿਨ ਦੇ ਦਿਲ ਵਿਚ ਸਭ ਤੋਂ ਵੱਧ ਮੁਹੱਬਤ ਅੱਲਾਹ ਅਤੇ ਉਸ ਦੇ ਰਸੂਲ ਦੀ ਹੋਣੀ ਚਾਹੀਦੀ ਹੈ। ਸ਼ਿਰਕ ਮੁਆਫ਼ੀ ਯੋਗ ਵੀ ਨਹੀਂ ਜੇ ਕੋਈ ਵਿਅਕਤੀ ਸ਼ਿਰਕ ਕਰਦੇ ਕਰਦੇ ਹੀ ਮਰ ਜਾਵੇ ਤਾਂ ਉਹ ਸਦਾ ਲਈ ਨਰਕੀ ਹੈ।"},{"id":60,"translation":"(ਕੀ ਇਹ ਝੂਠੇ ਇਸ਼ਟ ਚੰਗੇਰੇ ਹਨ) ਜਾਂ ਉਹ (ਅੱਲਾਹ) ਜਿਸ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ ਤੇ ਤੁਹਾਡੇ ਲਈ ਅਕਾਸ਼ ਤੋਂ ਮੀਂਹ ਬਰਸਾਇਆ ? ਫੇਰ ਇਸ (ਮੀਂਹ) ਤੋਂ ਅਸੀਂ ਰਮਣੀਕ ਬਾਗ਼ ਉਗਾਏ ਜਿਨ੍ਹਾਂ ਬਾਗ਼ਾਂ ਦੇ ਦਰਖ਼ਤਾਂ ਨੂੰ ਤੁਸੀਂ ਕਦੇ ਵੀ ਉਗਾ ਨਹੀਂ ਸੀ ਸਕਦੇ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? (ਜੋ ਇਹ ਸਭ ਕੁੱਝ ਕਰ ਸਕਦਾ ਹੋਵੇ)। ਇਹੋ ਲੋਕ ਹਨ ਜਿਹੜੇ ਥਾਪੇ ਹੋਏ ਇਸ਼ਟਾਂ ਨੂੰ ਅੱਲਾਹ ਦੇ ਬਰਾਬਰ ਖੜ੍ਹਾ ਕਰਦੇ ਹਨ।"},{"id":61,"translation":"ਉਹ (ਅੱਲਾਹ ਹੈ) ਜਿਸ ਨੇ ਧਰਤੀ ਨੂੰ ਠਹਿਰਨ (ਵਸਨ) ਦੇ ਯੋਗ ਬਣਾਇਆ ਅਤੇ ਉਸੇ (ਧਤਰੀ) ਵਿਚ ਨਹਿਰਾਂ ਵਗਾਈਆਂ ਅਤੇ ਇਸ ਲਈ (ਕਿ ਧਰਤੀ ਨਾ ਹਿੱਲੇ) ਪਹਾੜ ਬਣਾ ਦਿੱਤੇ ਅਤੇ ਦੋ ਸਮੁੰਦਰਾਂ ਦੇ ਵਿਚਕਾਰ ਪੜਦਿਆਂ ਦੀ ਰੋਕ ਲਗਾ ਦਿੱਤੀ। ਕੀ ਉਸ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ (ਇਹਨਾਂ ਕੰਮਾਂ ਦਾ ਕਰਨ ਵਾਲਾ) ਹੈ ?ਉਹਨਾਂ ਵਿਚ ਵਧੇਰੇ ਹਨ ਜਿਹੜੇ ਇਹ ਗੱਲ ਨਹੀਂ ਜਾਣਦੇ।"},{"id":62,"translation":"ਕੀ ਉਹ ਝੂਠੇ ਇਸ਼ਟ ਚੰਗੇ ਹਨ ਜਾਂ ਉਹ ਅੱਲਾਹ ਚੰਗਾ ਹੈ ਜਿਹੜਾ ਬੇਵਸ (ਮਜਬੂਰ) ਦੀ ਦੁਆ ਕਬੂਲਦਾ ਹੈ, ਉਸ ਦੀ ਪੁਕਾਰ ਨੂੰ ਸੁਣ ਕੇ ਉਸ ਦੀਆਂ ਮੁਸ਼ਕਲਾਂ, ਤਕਲੀਫ਼ਾਂ ਨੂੰ ਦੂਰ ਕਰਦਾ ਹੈ। ਉਹ ਤੁਹਾਨੂੰ ਧਰਤੀ ਦਾ ਆਧਿਕਾਰੀ ਬਣਾਉਂਦਾ ਹੈ ? ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? ਤੁਸੀਂ ਤਾਂ ਬਹੁਤ ਹੀ ਘੱਟ ਸੋਚ ਵਿਚਾਰ ਕਰਦੇ ਹੋ।"},{"id":63,"translation":"ਕੀ ਬੁਤ ਚੰਗੇ ਹਨ ਜਾਂ ਕਿ ਉਹ ਜਿਹੜਾ ਤੁਹਾਨੂੰ ਜਲ ਅਤੇ ਥਲ ਦੇ ਹਨੇਰਿਆਂ ਵਿੱਚੋਂ ਰਾਹ ਵਿਖਾਉਂਦਾ ਹੈ ਅਤੇ ਜਿਹੜਾ ਆਪਣੀਆਂ ਰਹਿਮਤਾਂ ਤੋਂ ਪਹਿਲਾਂ ਹੀ (ਬਾਰਿਸ਼ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ (ਇਸ਼ਟ) ਹੈ? ਅੱਲਾਹ ਤਾਂ ਉਹਨਾਂ ਸਭ (ਇਸ਼ਟਾਂ ਤੋਂ) ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਰੱਬ ਦਾ) ਸ਼ਰੀਕ ਥਾਪਦੇ ਹਨ।"},{"id":64,"translation":"ਕੀ ਥਾਪੇ ਇਸ਼ਟ ਵਧੀਆ ਹਨ ਜਾਂ ਉਹ ਅੱਲਾਹ ਜਿਹੜਾ ਮੁੱਢੋਂ ਮਖ਼ਲੂਕ ਦੀ ਰਚਨਾਂ ਰਚਾਉਂਦਾ ਹੈ (ਉਸ ਦੇ ਮਰਨ ਮਗਰੋਂ) ਫੇਰ ਮੁੜ ਰਚਾਵੇਗਾ ਅਤੇ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਵਿੱਚੋਂ ਰੋਜ਼ੀਆਂ ਦਿੰਦਾ ਹੈ ? ਕੀ ਅੱਲਾਹ ਤੋਂ ਛੁੱਟ ਕੋਈ ਹੋਰ ਵੀ ਇਸ਼ਟ ਹੈ ? (ਹੇ ਮੁਹੰਮਦ!) ਉਹਨਾਂ ਮੁਸ਼ਰਿਕਾਂ ਨੂੰ ਆਖੋ ਕਿ ਜੇ ਤੁਸੀਂ ਸੱਚੇ ਹੋ (ਕਿ ਅੱਲਾਹ ਦਾ ਹੋਰ ਸਾਂਝੀ ਹੈ) ਤਾਂ ਕੋਈ ਦਲੀਲ ਲਿਆਓ।"},{"id":65,"translation":"(ਹੇ ਨਬੀ!) ਆਖ ਦਿਓ ਕਿ ਛੁੱਟ ਅੱਲਾਹ ਤੋਂ ਅਕਾਸ਼ਾਂ ਵਿਚ ਰਹਿਣ ਵਾਲੇ (ਭਾਵ ਫ਼ਰਿਸ਼ਤੇ) ਅਤੇ ਧਰਤੀ ’ਤੇ ਰਹਿਣ ਵਾਲਿਆਂ (ਮਨੁੱਖ ਤੇ ਜਿੰਨਾਂ) ਵਿੱਚੋਂ ਕੋਈ ਵੀ ਗ਼ੈਬ ਦਾ ਗਿਆਨ ਨਹੀਂ ਰੱਖਦਾ, ਇਹ (ਥਾਪੇ ਹੋਏ ਇਸ਼ਟ) ਤਾਂ ਇਹ ਵੀ ਨਹੀਂ ਜਾਣਦੇ ਕਿ ਉਹਨਾਂ ਨੂੰ ਮੁੜ ਜਿਊਂਦਾ ਕਦੋਂ ਕੀਤਾ ਜਾਵੇਗਾ।"},{"id":66,"translation":"ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।"},{"id":67,"translation":"ਕਾਫ਼ਿਰ ਪੁੱਛਦੇ ਹਨ ਕਿ ਕੀ ਜਦੋਂ ਅਸੀਂ ਅਤੇ ਸਾਡੇ ਪਿਓ-ਦਾਦੇ ਮਿੱਟੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ (ਧਰਤੀ ਵਿੱਚੋਂ) ਕੱਢੇ ਜਾਵਾਂਗੇ?"},{"id":68,"translation":"ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।"},{"id":69,"translation":"(ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।"},{"id":70,"translation":"(ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।"},{"id":71,"translation":"ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।"},{"id":72,"translation":"ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।"},{"id":73,"translation":"ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।"},{"id":74,"translation":"ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।"},{"id":75,"translation":"ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।"},{"id":76,"translation":"ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।"},{"id":77,"translation":"ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।"},{"id":78,"translation":"ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।"},{"id":79,"translation":"ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।"},{"id":80,"translation":"ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।"},{"id":81,"translation":"ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।"},{"id":82,"translation":"ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ [2] ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।","footnotes":"[2] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6"},{"id":83,"translation":"ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।"},{"id":84,"translation":"ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।"},{"id":85,"translation":"ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।"},{"id":86,"translation":"ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।"},{"id":87,"translation":"ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।"},{"id":88,"translation":"ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।"},{"id":89,"translation":"ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।"},{"id":90,"translation":"ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":91,"translation":"(ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,[3] ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।","footnotes":"[3] ਇਸ ਤੋਂ ਭਾਵ ਮੱਕਾ ਸ਼ਹਿਰ ਵਿਚ ਨਬੀ ਕਰੀਮ (ਸ:) ਨੇ ਫਤਿਹ ਮੱਕੇ ਦੇ ਦਿਨ ਫ਼ਰਮਾਇਆ “ਅੱਲਾਹ ਨੇ ਇਸ ਸ਼ਹਿਰ ਨੂੰ ਹਰਮ (ਅਮਨ ਦਾ ਸ਼ਹਿਰ) ਘੋਸ਼ਿਤ ਕੀਤਾ ਹੈ ਇਸ ਦੀਆਂ ਕੰਡੇਦਾਰ ਝਾੜੀਆਂ ਨਾ ਕੱਟੀਆਂ ਜਾਣ ਨਾ ਉੱਥੇ ਸ਼ਿਕਾਰ ਦਾ ਪਿੱਛਾ ਕੀਤਾ ਜਾਵੇ ਜੇ ਉੱਥੇ ਕੋਈ ਚੀਜ਼ ਗਿਰੀ ਪਈ ਹੋਵੇ ਉਸ ਨੂੰ ਨਾ ਚੁੱਕਿਆ ਜਾਵੇ। (ਸਹੀ ਬੁਖ਼ਾਰੀ, ਹਦੀਸ: 1587 ਅਤੇ ਵੋਖੋ ਹਾਸ਼ੀਆ ਸੂਰਤ ਬਕਰਾ 191/2)"},{"id":92,"translation":"(ਅਤੇ ਹੁਕਮ ਹੋਇਆ ਹੈ) ਕਿ .ਕੁਰਆਨ ਦੀ ਤਲਾਵਤ ਕਰਾਂ (ਭਾਵ ਪੜ੍ਹ ਪੜ੍ਹ ਕੇ ਸੁਣਾਉਂਦਾ ਰਵਾਂ) ਜਿਹੜਾ ਕੋਈ (.ਕੁਰਆਨ ਸੁਣ ਕੇ) ਸਿੱਧੇ ਰਾਹ ’ਤੇ ਆ ਜਾਵੇਗਾ ਉਹ ਆਪਣੇ ਭਲੇ ਲਈ ਹੀ ਹਿਦਾਇਤ ਪਾਵੇਗਾ ਅਤੇ ਜਿਹੜਾ ਕੁਰਾਹੇ ਪੈ ਗਿਆ ਤਾਂ ਉਸ ਨੂੰ ਆਖ ਦਿਓ ਕਿ ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਿਆਂ ਵਿੱਚੋਂ ਹਾਂ।"},{"id":93,"translation":"(ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਕਹੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਉਹ ਤੁਹਾਨੂੰ ਛੇਤੀ ਹੀ ਆਪਣੀਆਂ (ਹੋਂਦ ਦੀਆਂ) ਨਿਸ਼ਾਨੀਆਂ ਵਿਖਾਵੇਗਾ ਜਿਨ੍ਹਾਂ ਨੂੰ ਤੁਸੀਂ ਆਪ ਹੀ ਪਛਾਣ ਲਵੋਗੇ ਅਤੇ ਜੋ ਕੁੱਝ ਤੁਸੀਂ ਕਰਦੇ ਹੋ ਉਸ ਤੋਂ ਤੁਹਾਡਾ ਰੱਬ ਬੇਖ਼ਬਰ ਨਹੀਂ ਹੈ।"}]},{"id":28,"verses":[{"id":1,"translation":"ਤਾ, ਸੀਨ, ਮੀਮ।"},{"id":2,"translation":"ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।"},{"id":3,"translation":"ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।"},{"id":4,"translation":"ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।"},{"id":5,"translation":"ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।"},{"id":6,"translation":"ਅਤੇ ਇਹ ਵੀ ਇੱਛਾ ਸੀ ਕਿ ਅਸੀਂ ਉਹਨਾਂ (ਕਮਜ਼ੋਰ ਲੋਕਾਂ) ਨੂੰ (ਫ਼ਲਸਤੀਨ ਦੀ ਧਰਤੀ ਦੀ) ਪ੍ਰਭੂਸੱਤਾ ਬਖ਼ਸ਼ੀਏ ਅਤੇ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ ਨੂੰ (ਉਹਨਾਂ ਕਮਜ਼ੋਰ ਲੋਕਾਂ ਦੇ ਹੱਥੋਂ) ਉਹ (ਭਵਿਸ਼ਵਾਣੀ ਸੱਚ ਕਰ) ਵਿਖਾ ਦਈਏ ਜਿਸ ਤੋਂ ਉਹ ਡਰ ਰਹੇ ਸੀ।"},{"id":7,"translation":"ਅਸੀਂ ਮੂਸਾ ਦੀ ਮਾਂ ਨੂੰ ਇਸ਼ਾਰਾ ਕੀਤਾ ਕਿ ਤੂੰ ਇਸ (ਮੂਸਾ) ਨੂੰ ਦੁੱਧ ਪਿਆਉਂਦੀ ਰਹਿ ਅਤੇ ਜੇ ਇਸ ਵੱਲੋਂ ਕੋਈ ਚਿੰਤਾ ਹੋਵੇ (ਕਿ ਫ਼ਿਰਔਨ ਦੇ ਬੰਦੇ ਇਸ ਨੂੰ ਮਾਰ ਨਾ ਦੇਣ) ਤਾਂ ਤੂੰ ਇਸ (ਮੂਸਾ) ਨੂੰ ਦਰਿਆ ਵਿਚ ਰੋੜ੍ਹ ਦਈਂ, ਨਾ ਕਿਸੇ ਤਰ੍ਹਾਂ ਦਾ ਕੋਈ ਡਰ ਖ਼ੌਫ ਰੱਖਣਾ ਤੇ ਨਾ ਹੀ ਕੋਈ ਚਿੰਤਾ ਆਦਿ ਕਰਨਾ। ਅਸੀਂ (ਅੱਲਾਹ) ਇਸ (ਮੂਸਾ) ਨੂੰ ਤੇਰੇ ਕੋਲ ਮੋੜ ਲਿਆਵਾਂਗੇ ਅਤੇ ਇਸ ਨੂੰ ਆਪਣੇ ਪੈਗ਼ੰਬਰਾਂ ਵਿਚ ਸ਼ਾਮਲ ਕਰਾਂਗੇ।"},{"id":8,"translation":"ਸੋ ਫ਼ਿਰਔਨ ਦੇ ਘਰ ਵਾਲਿਆਂ ਨੇ ਉਸ (ਮੂਸਾ) ਨੂੰ (ਦਰਿਆ ’ਚੋਂ) ਕੱਢ ਲਿਆ ਤਾਂ ਜੋ ਇਹ (ਮੂਸਾ ਇਕ ਦਿਨ) ਉਹਨਾਂ (ਫ਼ਿਰਔਨੀਆਂ) ਦਾ ਦੁਸ਼ਮਨ ਸਿੱਧ ਹੋਵੇ ਅਤੇ ਉਹਨਾਂ ਦੀ ਚਿੰਤਾ ਦਾ ਕਾਰਨ ਬਣੇ। ਬੇਸ਼ੱਕ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ (ਸਾਥੀ) ਅਪਰਾਧੀ ਸਨ।"},{"id":9,"translation":"(ਫ਼ਿਰਔਨ ਨੇ ਜਦੋਂ ਉਸ ਬੱਚੇ ਨੂੰ ਕਤਲ ਕਰਨਾ ਚਾਹਿਆ ਤਾਂ) ਫ਼ਿਰਔਨ ਦੀ ਪਤਨੀ ਨੇ ਕਿਹਾ ਇਹ ਬੱਚਾ ਤਾਂ ਤੁਹਾਡੇ ਤੇ ਮੇਰੇ ਲਈ ਅੱਖਾਂ ਦੀ ਠੰਢਕ ਹੈ, ਇਸ ਨੂੰ ਨਾ ਮਾਰੋ, ਹੋ ਸਕਦਾ ਹੈ ਕਿ ਇਹ ਸਾਡੇ ਲਈ ਲਾਹੇਵੰਦ ਸਿੱਧ ਹੋਵੇ ਜਾਂ ਅਸੀਂ ਇਸ ਨੂੰ ਆਪਣਾ ਪੁੱਤਰ ਹੀ ਬਣਾ ਲਈਏ। (ਅਸਲ ਗੱਲ ਤਾਂ ਇਹ ਹੈ ਕਿ) ਉਹ ਇਸ ਦੇ ਸਿੱਟੇ ਤੋਂ ਅਣਜਾਣ ਸੀ ਉਹਨਾਂ ਨੂੰ ਕੁੱਝ ਵੀ ਸਮਝ ਨਹੀਂ ਸੀ (ਕਿ ਉਹ ਕਿਸ ਨੂੰ ਪੁੱਤਰ ਬਣਾ ਰਹੇ ਹਨ)।"},{"id":10,"translation":"ਉੱਧਰ ਮੂਸਾ ਦੀ ਮਾਂ ਦਾ ਦਿਲ ਬੇਚੈਨ ਸੀ, ਜੇ ਅਸੀਂ ਉਸ ਨੂੰ ਹੌਸਲਾ ਨਾ ਦੁਆਉਂਦੇ ਤਾਂ ਹੋ ਸਕਦਾ ਸੀ ਕਿ ਉਹ ਇਸ ਭੇਦ ਨੂੰ ਹੀ ਖੋਲ ਦਿੰਦੀ। (ਇਹ ਹੌਸਲਾ ਇਸ ਲਈ ਦਿੱਤਾ ਗਿਆ ਸੀ) ਤਾਂ ਜੋ ਉਹ (ਸਾਡੇ ਵਚਨਾਂ ਉੱਤੇ) ਭਰੋਸਾ ਕਰਨ ਵਾਲਿਆਂ ਵਿੱਚੋਂ ਹੋ ਜਾਵੇ।"},{"id":11,"translation":"ਮੂਸਾ ਦੀ ਮਾਂ ਨੇ ਉਸ (ਮੂਸਾ) ਦੀ ਭੈਣ ਨੂੰ ਕਿਹਾ ਕਿ ਤੂੰ ਇਸ ਦੇ ਪਿੱਛੇ-ਪਿੱਛੇ ਜਾ ਅਤੇ ਉਹ (ਭੈਣ) ਉਸ (ਮੂਸਾ) ਨੂੰ ਦੂਰ ਤੋਂ ਹੀ ਵੇਖਦੇ ਹੋਏ ਪਿੱਛੇ-ਪਿੱਛੇ ਜਾ ਰਹੀ ਸੀ ਜਦ ਕਿ ਫ਼ਿਰਔਨੀਆਂ ਨੂੰ ਇਸ ਦਾ ਕੁੱਝ ਪਤਾ ਵੀ ਨਹੀਂ ਸੀ।"},{"id":12,"translation":"ਅਸੀਂ (ਮੂਸਾ ਤੇ ਮੂਸਾ ਦੀ ਭੈਣ ਦੇ ਫ਼ਿਰਔਨ ਦੇ ਦਰਬਾਰ ਵਿਚ ਪਹੁੰਚਣ ਤੋਂ) ਪਹਿਲਾਂ ਹੀ ਮੂਸਾ ਉੱਤੇ ਦਾਈਆਂ ਦਾ ਦੁੱਧ ਹਰਾਮ ਕਰ (ਭਾਵ ਦੁੱਧ ਚੁੰਘਣ ਤੋਂ ਰੋਕ) ਦਿੱਤਾ ਸੀ। ਮੂਸਾ ਦੀ ਭੈਣ ਨੇ (ਫ਼ਿਰਔਨ ਦੀ ਪਤਨੀ ਨੂੰ) ਕਿਹਾ, ਕੀ ਮੈਂ ਤੁਹਾਨੂੰ ਉਹ ਘਰ ਦੱਸਾਂ ਜਿਹੜਾ ਇਸ ਬੱਚੇ ਦਾ ਪਾਲਣ ਪੋਸ਼ਣ ਕਰੇ ਅਤੇ ਇਸ ਬੱਚੇ ਦੇ ਸ਼ੁਭ ਚਿੰਤਕ ਵੀ ਹੋਣ।"},{"id":13,"translation":"ਇੰਜ ਅਸੀਂ ਉਸ ਬੱਚੇ (ਮੂਸਾ) ਨੂੰ ਉਸ ਦੀ ਮਾਂ ਕੋਲ ਮੋੜ ਲਿਆਂਦਾ ਤਾਂ ਜੋ ਉਸ ਦੀਆਂ ਅੱਖਾਂ ਠੰਡੀਆਂ ਰਹਿਣ ਅਤੇ ਕਿਸੇ ਪ੍ਰਕਾਰ ਦੀ ਕੋਈ ਚਿੰਤਾ ਨਾ ਹੋਵੇ ਅਤੇ ਇਹ ਵੀ ਜਾਣ ਲਵੇ ਕਿ ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ, ਪਰ ਵਧੇਰੇ ਲੋਕੀ ਇਹ ਗੱਲ ਨਹੀਂ ਜਾਣਦੇ।"},{"id":14,"translation":"ਜਦੋਂ ਮੂਸਾ ਆਪਣੀ ਭਰ ਜਵਾਨੀ ਨੂੰ ਪੁੱਜ ਗਿਆ ਅਤੇ ਸਮਝ ਬੂਝ ਵਾਲਾ ਹੋ ਗਿਆ ਫੇਰ ਅਸੀਂ ਉਸ (ਮੂਸਾ) ਨੂੰ ਹਿਕਮਤ (ਸਮਝਦਾਰੀ) ਤੇ ਗਿਆਨ ਬਖ਼ਸ਼ਿਆ। ਅਸੀਂ ਨੇਕੀ ਕਰਨ ਵਾਲਿਆਂ ਨੂੰ ਇੰਜ ਹੀ ਬਦਲਾ ਦਿਆ ਕਰਦਾ ਹਾਂ।"},{"id":15,"translation":"(ਇਕ ਦਿਨ ਮੂਸਾ) ਉਸ ਸ਼ਹਿਰ ਵਿਚ ਅਜਿਹੇ ਵੇਲੇ ਦਾਖ਼ਲ ਹੋਇਆ ਜਦੋਂ ਸ਼ਹਿਰ ਨਿਵਾਸੀ ਬੇਖ਼ਬਰੀ ਵਿਚ ਸਨ। ਉੱਥੇ ਉਸ (ਮੂਸਾ ਨੇ) ਦੋ ਆਦਮੀਆਂ ਨੂੰ ਲੜਦੇ ਵੇਖਿਆ। (ਉਹਨਾਂ ਵਿਚ) ਇਕ ਤਾਂ ਉਸ (ਮੂਸਾ) ਦੀ ਕੌਮ ਵਿੱਚੋਂ ਸੀ ਅਤੇ ਦੂਜਾ ਉਸ ਦੀ ਵੈਰੀ ਕੌਮ ਵਿੱਚੋਂ ਸੀ। ਜਿਹੜਾ (ਮੂਸਾ) ਦੀ ਕੌਮ ਵਿੱਚੋਂ ਸੀ ਉਸ ਨੇ ਉਸ ਦੇ ਵਿਰੁੱਧ, ਜੋ ਉਸ ਦੀ ਕੌਮ ਦਾ ਵੈਰੀ ਸੀ, ਉਸ (ਮੂਸਾ) ਤੋਂ ਸਹਾਇਤਾ ਮੰਗੀ। ਜਿਸ ਤੋਂ ਮੂਸਾ ਨੇ ਉਸ ਦੇ ਇਕ ਮੁੱਕਾ ਜੜ੍ਹ ਦਿੱਤਾ ਜਿਸ ਕਾਰਨ ਉਹ ਮਰ ਗਿਆ। ਮੂਸਾ (ਨੂੰ ਇਸ ਦਾ ਪਛਤਾਵਾ ਹੋਇਆ ਅਤੇ) ਆਖਣ ਲੱਗਾ ਕਿ ਇਹ ਤਾਂ ਸ਼ੈਤਾਨੀ ਕੰਮ ਹੈ, ਬੇਸ਼ੱਕ ਉਹ ਸ਼ੈਤਾਨ (ਮਨੁੱਖ ਦਾ) ਖੁੱਲਾ ਦੁਸ਼ਮਨ ਹੈ ਅਤੇ ਕੁਰਾਹੇ ਪਾਉਂਦਾ ਹੈ।"},{"id":16,"translation":"(ਮੂਸਾ ਨੇ ਮੁਆਫ਼ੀ ਮੰਗਦੇ ਹੋਏ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੇ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ, ਸੋ ਤੂੰ ਮੈਨੂੰ ਖਿਮਾ ਕਰ ਦੇ। ਅੱਲਾਹ ਨੇ ਉਸ ਨੂੰ ਮੁਆਫ਼ ਕਰ ਦਿੱਤਾ। ਉਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।"},{"id":17,"translation":"(ਮੂਸਾ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿੱਦਾਂ ਤੂੰ ਮੇਰੇ ’ਤੇ ਉਪਕਾਰ ਕੀਤਾ ਹੈ ਹੁਣ ਮੈਂ ਕਦੇ ਵੀ ਕਿਸੇ ਅਪਰਾਧੀ ਦੀ ਮਦਦ ਨਹੀਂ ਕਰਾਂਗਾ।"},{"id":18,"translation":"ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ।"},{"id":19,"translation":"ਜਦੋਂ (ਮੂਸਾ ਨੇ) ਆਪਣੇ ਅਤੇ ਉਸ ਵਿਅਕਤੀ ਨੂੰ ਫੜਣਾ ਚਾਹਿਆ, ਜਿਹੜਾ ਉਹਨਾਂ ਦੋਹਾਂ ਦਾ ਵੈਰੀ ਸੀ ਤਾਂ ਉਹ (ਇਸਰਾਈਲੀ) ਆਖਣ ਲੱਗਾ ਕਿ ਹੇ ਮੂਸਾ! ਜਿਵੇਂ ਤੂੰ ਕੱਲ ਇਕ ਵਿਅਕਤੀ ਨੂੰ ਕਤਲ ਕੀਤਾ ਸੀ, ਕੀ ਤੂੰ ਉਸੇ ਪ੍ਰਕਾਰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ? ਤੂੰ ਤਾਂ ਇਹ ਚਾਹੁੰਣਾ ਹੈ ਕਿ ਇਸ ਦੇਸ਼ ਵਿਚ ਜਬਰ ਦੇ ਜ਼ੁਲਮ ਕਰਦਾ ਫਿਰੇਂ, ਤੂੰ ਨਹੀਂ ਚਾਹੁੰਦਾ ਕਿ ਕੋਈ ਸੁਧਾਰ ਹੋਵੇ।"},{"id":20,"translation":"(ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।"},{"id":21,"translation":"(ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।"},{"id":22,"translation":"ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ ਕਹਿਣ ਲੱਗਾ ਕਿ ਆਸ ਹੈ ਕਿ ਮੇਰਾ ਰੱਬ ਮੈਨੂੰ ਸਿੱਧੀ ਰਾਹ ਦੀ ਹਿਦਾਇਤ ਦੇਵੇਗਾ।"},{"id":23,"translation":"ਜਦੋਂ ਉਹ ਮਦਯਨ ਦੇ ਪਾਣੀ (ਖੂਹ) ’ਤੇ ਅੱਪੜ੍ਹਿਆ ਤਾਂ ਉੱਥੇ ਉਸ ਨੇ ਲੋਕਾਂ ਦੀ ਇਕ ਭੀੜ ਵੇਖੀ, ਉਹ ਆਪਣੇ ਪਸ਼ੂਆਂ ਨੂੰ ਪਾਣੀ ਪਿਆ ਰਹੇ ਸਨ। ਉੱਥੇ ਹੀ ਉਸ ਨੇ ਦੋ ਔਰਤਾਂ ਦੇਖੀਆਂ ਜਿਹੜੀਆਂ (ਆਪਣੇ ਪਸ਼ੂਆਂ ਨੂੰ) ਰੋਕੀਂ ਵੱਖਰੀਆਂ ਖੜ੍ਹੀਆਂ ਸਨ। ਮੂਸਾ ਨੇ ਉਹਨਾਂ ਤੋਂ ਪੁੱਛਿਆ, ਕੀ ਗੱਲ ਤੁਸੀਂ ਪਾਣੀ ਨਹੀਂ ਪਿਆ ਰਹੀਆਂ? ਉਹ ਬੋਲੀਆਂ ਕਿ ਜਦੋਂ ਤਕ ਇਹ ਆਜੜੀ ਇੱਥੋਂ (ਪਾਣੀ ਪਿਆ ਕੇ) ਮੁੜ ਨਹੀਂ ਜਾਂਦੇ ਅਸੀਂ ਪਾਣੀ ਨਹੀਂ ਪਿਆ ਸਕਦੀਆਂ, ਸਾਡੇ ਪਿਤਾ ਜੀ ਬਹੁਤ ਬ੍ਰਿਧ ਹੋ ਚੁੱਕੇ ਹਨ।"},{"id":24,"translation":"ਇਹ ਸੁਣ ਕੇ ਮੂਸਾ ਨੇ ਉਹਨਾਂ ਦੇ ਪਸ਼ੂਆਂ ਨੂੰ ਪਾਣੀ ਪਿਆ ਦਿੱਤਾ, ਫੇਰ ਇਕ ਛਾਂ ਵਾਲੀ ਥਾਂ ਜਾ ਕੇ ਬਹਿ ਗਿਆ ਤੇ ਆਖਿਆ ਕਿ ਹੇ ਮੇਰੇ ਰੱਬਾ! ਤੂੰ ਜਿਹੜੀ ਵੀ ਨੇਕੀ ਮੇਰੇ ਵੱਲ ਉਤਾਰਦਾ ਹੈ, ਮੈਂ ਉਸ ਦਾ ਮੁਥਾਜ ਹਾਂ।"},{"id":25,"translation":"(ਕੁੱਝ ਚਿਰ ਮਗਰੋਂ) ਉਹਨਾਂ ਦੋਵਾਂ ਔਰਤਾਂ ਵਿੱਚੋਂ ਇਕ ਔਰਤ ਸ਼ਰਮਾਉਂਦੀ ਲੱਜਾਉਂਦੀ ਹੋਈ ਉਸ ਕੋਲ ਆਈ ਤੇ ਕਹਿਣ ਲੱਗੀ ਕਿ ਤੁਹਾਨੂੰ ਮੇਰੇ ਪਿਤਾ ਜੀ ਨੇ ਬੁਲਾਇਆ ਹੈ ਤਾਂ ਕਿ ਜਿਹੜਾ ਤੁਸੀਂ (ਪਸ਼ੂਆਂ ਨੂੰ) ਪਾਣੀ ਪਿਆਇਆ ਹੈ ਉਸ ਦੀ ਮਜ਼ਦੂਰੀ ਦੇਣ। ਜਦੋਂ ਉਹ ਉਸ (ਪਿਤਾ) ਦੇ ਕੋਲ ਪੁੱਜਿਆ ਅਤੇ ਉਹਨਾਂ ਨੂੰ ਆਪਣੀ ਕਹਾਣੀ ਸੁਣਾਈ ਤਾਂ ਉਹ ਕਹਿਣ ਲੱਗਿਆ ਕਿ ਹੁਣ ਕੋਈ ਡਰਣ ਦੀ ਲੋੜ ਨਹੀਂ, ਤੁਸੀਂ ਜ਼ਾਲਮ ਕੌਮ ਤੋਂ ਨਜਾਤ ਪਾ ਚੁੱਕੇ ਹੋ।"},{"id":26,"translation":"ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।"},{"id":27,"translation":"ਉਸ (ਔਰਤ ਦੇ ਪਿਤਾ ਨੇ ਮੂਸਾ ਨੂੰ) ਕਿਹਾ ਕਿ ਮੈਂ ਆਪਣੀਆਂ ਧੀਆਂ ਵਿੱਚੋਂ ਇਕ ਨੂੰ ਤੇਰੇ ਨਿਕਾਹ ਵਿਚ ਦੇਣਾ ਚਾਹੁੰਦਾ ਹਾਂ ਪਰ ਇਸ ਸ਼ਰਤ ’ਤੇ ਕਿ ਤੁਸੀਂ ਅੱਠ ਸਾਲ (ਮਹਿਰ ਵਜੋਂ) ਮੇਰੀ ਨੌਕਰੀ ਕਰੋਗੇ, ਹਾਂ! ਜੇ ਦਸ ਸਾਲ ਤਕ ਕਰੋ ਤਾਂ ਇਹ ਤੁਹਾਡੀ ਇੱਛਾ ਹੈ ਮੈਂ ਤੁਹਾਡੇ ’ਤੇ ਸਖ਼ਤੀ ਕਰਨਾ ਨਹੀਂ ਚਾਹੁੰਦਾ। ਜੇ ਅੱਲਾਹ ਨੂੰ ਇਹ ਮਨਜ਼ੂਰ ਹੋਇਆ ਤਾਂ ਤੁਸੀਂ ਮੈਨੂੰ ਇਕ ਭਲਾ ਆਦਮੀ ਹੀ ਵੇਖੋਗੇ।"},{"id":28,"translation":"(ਮੂਸਾ ਨੇ) ਕਿਹਾ ਕਿ ਇਸ ਗੱਲ ਦੀ (ਸੰਧੀ) ਮੇਰੇ ਤੇ ਤੁਹਾਡੇ ਵਿਚਾਲੇ ਹੈ, ਮੈਂ ਇਹਨਾਂ ਦੋਵਾਂ ਮੁੱਦਤਾਂ ਵਿੱਚੋਂ ਜਿਹੜੀ ਵੀ ਚਾਹਵਾਂ ਪੂਰੀ ਕਰਾਂਗਾ, ਫੇਰ ਮੇਰੇ ਨਾਲ ਕੋਈ ਵਧੀਕੀ ਨਹੀਂ ਹੋਣੀ ਚਾਹੀਦੀ, ਅਸੀਂ ਜੋ ਸੰਧੀ ਕਰ ਰਹੇ ਹਾਂ ਅੱਲਾਹ ਉਸ ਦਾ ਨਿਗਰਾਨ ਹੈ।"},{"id":29,"translation":"ਜਦੋਂ ਮੂਸਾ ਨੇ ਉਹ ਮੁੱਦਤ ਪੂਰੀ ਕਰ ਲਈ ਅਤੇ ਆਪਣੀ ਪਤਨੀ ਨੂੰ ਲੈਕੇ ਟੁਰਿਆ ਤਾਂ ਤੂਰ ਪਹਾੜ ਵੱਲ ਉਸ ਨੇ ਇਕ ਅੱਗ ਵੇਖੀ, ਉਸ ਨੇ ਆਪਣੀ ਪਤਨੀ ਨੂੰ ਕਿਹਾ ਕਿ ਤੂੰ ਇੱਥੇ ਹੀ ਠਹਿਰ ਮੈਂਨੇ ਅੱਗ ਵੇਖੀ ਹੈ, ਹੋ ਸਕਦਾ ਹੈ ਕਿ ਮੈਂ ਉੱਥਿਓਂ ਕੋਈ ਖ਼ਬਰ ਲੈ ਆਵਾਂ ਜਾਂ ਅੱਗ ਦਾ ਅੰਗਿਆਰਾ ਹੀ ਲੈ ਆਵਾਂ ਤਾਂ ਜੋ ਤੁਸੀਂ ਸੇਕ ਸਕੋ।"},{"id":30,"translation":"ਜਦੋਂ ਉਹ (ਮੂਸਾ ਉਸ ਤੂਰ ਪਹਾੜ) ਕੋਲ ਪਹੁੰਚਿਆ ਤਾਂ ਉਸ ਨੂੰ ਬਰਕਤਾਂ ਵਾਲੀ ਧਰਤੀ ਦੇ ਸੱਜੇ ਕੰਢੇ ਇਕ ਰੁੱਖ ’ਚੋਂ ਆਵਾਜ਼ ਆਈ ਕਿ ਹੇ ਮੂਸਾ! ਮੈਂ ਹੀ ਅੱਲਾਹ ਹਾਂ, ਸਾਰੇ ਜਹਾਨਾਂ ਦਾ ਪਾਲਣਹਾਰ ਹਾਂ।"},{"id":31,"translation":"(ਅਤੇ ਇਹ ਵੀ ਕਿਹਾ ਕਿ) ਤੂੰ ਆਪਣਾ ਅਸਾ (ਲਾਠੀ) ਸੁੱਟ ਦੇ, (ਸੁੱਟਣ ਮਗਰੋਂ) ਜਦੋਂ ਉਸ (ਲਾਠੀ) ਨੂੰ ਵੇਖਿਆ ਤਾਂ ਉਹ ਸੱਪ ਵਾਂਗ ਵੱਲ ਖਾ ਰਹੀ ਸੀ ਤਾਂ ਉਹ (ਮੂਸਾ) ਪਿੱਠ ਮੋੜ ਕੇ ਨੱਸਿਆ ਤੇ ਪਿੱਛੇ ਮੁੜ ਕੇ ਵੀ ਨਹੀਂ ਵੇਖਿਆ। ਅਸੀਂ ਕਿਹਾ ਕਿ ਹੇ ਮੂਸਾ! ਅੱਗੇ ਆ ਤੇ ਨਾ ਡਰ, ਬੇਸ਼ੱਕ ਤੂੰ ਹਰ ਤਰ੍ਹਾਂ ਨਾਲ ਸੁਰੱਖਿਅਤ ਹੈ।"},{"id":32,"translation":"(ਅਤੇ ਕਿਹਾ ਕਿ) ਆਪਣੇ ਹੱਥ ਨੂੰ ਆਪਣੇ ਗਲਾਂਵੇਂ ਵਿਚ ਪਾ, ਉਹ ਬਿਨਾਂ ਕਿਸੇ ਐਬ ਤੋਂ ਚਮਕਦਾ ਹੋਇਆ ਨਿਕਲੇਗਾ। ਅਤੇ ਡਰ ਭੈਅ ਤੋਂ ਬਚਣ ਲਈ ਆਪਣੀਆਂ ਬਾਵਾਂ ਨੂੰ ਮੀਚ ਲੈ। ਇਹ ਦੋਵੇਂ ਮੁਅਜਜ਼ੇ (ਬੇਵਸ ਕਰਨ ਵਾਲੇ ਰੱਬੀ ਚਮਤਕਾਰ) ਤੇਰੇ ਰੱਬ ਵੱਲੋਂ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਵੱਲ ਭੇਜੇ ਗਏ ਹਨ। ਬੇਸ਼ੱਕ ਉਹ ਸਾਰੇ ਹੀ ਨਾ-ਫ਼ਰਮਾਨ ਲੋਕ ਹਨ।"},{"id":33,"translation":"ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਮੈਂ ਤਾਂ ਉਹਨਾਂ ਦਾ ਇਕ ਆਦਮੀ ਕਤਲ ਕਰ ਚੁੱਕਿਆ ਹਾਂ, ਸੋ ਮੈਨੂੰ ਡਰ ਹੈ ਕਿ ਉਹ ਮੈਨੂੰ ਮਾਰ ਦੇਣਗੇ।"},{"id":34,"translation":"ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।"},{"id":35,"translation":"ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।"},{"id":36,"translation":"ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।"},{"id":37,"translation":"ਅਤੇ ਮੂਸਾ ਨੇ (ਜਵਾਬ ਵਿਚ) ਕਿਹਾ, ਮੇਰਾ ਰੱਬ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜਾ ਉਸ ਵੱਲੋਂ ਹਿਦਾਇਤ ਲੈਕੇ ਆਉਂਦਾ ਹੈ ਅਤੇ (ਉਸ ਨੂੰ ਵੀ) ਜਿਸ ਦਾ ਅੰਤ ਚੰਗਾ ਹੋਵੇਗਾ। ਸੱਚੀ ਗੱਲ ਤਾਂ ਇਹ ਹੈ ਕਿ ਜ਼ਾਲਮ ਕਦੇ ਸਫ਼ਲਤਾ ਨਹੀਂ ਪਾਉਂਦੇ।"},{"id":38,"translation":"ਫ਼ਿਰਔਨ ਨੇ ਕਿਹਾ ਕਿ ਹੇ ਦਰਬਾਰੀਓ! ਮੈਂ ਤਾਂ ਤੁਹਾਡੇ ਲਈ ਛੁੱਟ ਆਪਣੇ ਆਪ ਤੋਂ ਹੋਰ ਕਿਸੇ ਇਸ਼ਟ ਨੂੰ ਨਹੀਂ ਜਾਣਦਾ। ਹੇ ਹਾਮਾਨ! ਤੂੰ ਗਾਰੇ ਦੀਆਂ ਇੱਟਾਂ ਨੂੰ ਪਕਵਾ ਕੇ ਮੇਰੇ ਲਈ ਇਕ ਉੱਚਾ ਮਹਿਲ ਤਾਂ ਬਣਵਾ ਤਾਂ ਜੋ (ਇਸ ’ਤੇ ਚੜ੍ਹ ਕੇ) ਮੂਸਾ ਦੇ ਇਸ਼ਟ ਨੂੰ ਵੇਖ ਸਕਾਂ, ਮੈਂ ਤਾਂ ਇਸ ਗੱਲ ਨੂੰ (ਕਿ ਰੱਬ ਅਕਾਸ਼ ’ਤੇ ਰੁ) ਝੂਠ ਸਮਝਦਾ ਹਾਂ।"},{"id":39,"translation":"ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।"},{"id":40,"translation":"ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।"},{"id":41,"translation":"ਅਤੇ ਅਸੀਂ ਉਹਨਾਂ ਨੂੰ ਨਰਕ ਵੱਲ ਸੱਦਾ ਦੇਣ ਵਾਲੇ ਆਗੂ ਬਣਾ ਦਿੱਤਾ ਅਤੇ ਕਿਅਮਾਤ ਵਾਲੇ ਦਿਨ ਉਹਨਾਂ ਦੀ ਕੁੱਝ ਵੀ ਸਹਾਇਤਾ ਨਹੀਂ ਕੀਤੀ ਜਾਵੇਗੀ।"},{"id":42,"translation":"ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।"},{"id":43,"translation":"ਪਹਿਲੀਆਂ ਉੱਮਤਾਂ (ਨਸਲਾਂ) ਨੂੰ ਹਲਾਕ ਕਰਨ ਮਗਰੋਂ ਅਸੀਂ (ਰੱਬ ਨੇ) ਮੂਸਾ ਨੂੰ ਅਜਿਹੀ ਕਿਤਾਬ (ਤੌਰੈਤ) ਬਖ਼ਸ਼ੀ ਜਿਹੜੀ ਲੋਕਾਂ ਲਈ ਦਾਨਾਈ, ਹਿਦਾਇਤ ਅਤੇ ਰਹਿਮਤ ਬਣ ਕੇ ਆਈ ਸੀ, ਸ਼ਾਇਦ ਕਿ ਉਹ (ਇਸ ਤੋਂ) ਨਸੀਹਤ ਗ੍ਰਹਿਣ ਕਰ ਸਕਣ।"},{"id":44,"translation":"(ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।"},{"id":45,"translation":"ਪਰ ਇਸ ਤੋਂ ਪਿੱਛੋਂ ਅਸੀਂ ਕਈਆਂ ਨਸਲਾਂ ਨੂੰ ਪੈਦਾ ਕੀਤਾ ਅਤੇ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਚੁੱਕਾ ਹੈ। ਤੁਸੀਂ (ਮੁਹੰਮਦ ਸ:) ਮਦਯਨ ਦੇ ਰਹਿਣ ਵਾਲੇ ਨਹੀਂ ਸੀ ਕਿ ਉਹਨਾਂ ਦੇ ਸਾਹਮਣੇ ਸਾਡੀਆਂ ਆਇਤਾਂ (.ਕੁਰਆਨ) ਨੂੰ ਪੜ੍ਹਦੇ, ਅਸਲੀਅਤ ਇਹ ਹੈ ਕਿ ਸਾਰੇ ਰਸੂਲਾਂ ਨੂੰ ਭੇਜਣ ਵਾਲੇ ਅਸੀਂ ਹੀ ਹਾਂ।"},{"id":46,"translation":"ਅਤੇ ਤੁਸੀਂ ਤੂਰ (ਪਹਾੜ) ਕੋਲ ਨਹੀਂ ਸੀ ਜਦੋਂ ਅਸੀਂ (ਮੂਸਾ ਨੂੰ) ਅਵਾਜ਼ ਦੇ ਕੇ ਬੁਲਾਇਆ ਸੀ। ਪਰ ਇਹ ਵਹੀ (ਰੱਬੀ ਬਾਣੀ) ਤੇਰੇ ਰੱਬ ਵੱਲੋਂ ਇਕ ਰਹਿਮਤ ਹੈ। ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਡਰਾਉਣ ਵਾਲਾ ਨਹੀਂ ਆਇਆ। ਸ਼ਾਇਦ ਕਿ ਉਹ ਨਸੀਹਤ ਗ੍ਰਹਿਣ ਕਰ ਲੈਣ।"},{"id":47,"translation":"ਜੇ ਇਹ ਗੱਲ ਨਾ ਹੁੰਦੀ ਕਿ ਲੋਕਾਂ ਦੀਆਂ ਆਪਣੀਆਂ ਕਰਤੂਤਾਂ ਕਾਰਨ ਉਹਨਾਂ ਉੱਤੇ ਕੋਈ ਮੁਸੀਬਤ ਆ ਜਾਂਦੀ ਤਾਂ ਉਹ ਇਹੋ ਆਖਦੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਵੱਲ ਕੋਈ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮ) ਦੀ ਪਾਲਣਾ ਕਰਦੇ ਅਤੇ ਈਮਾਨ ਵਾਲਿਆਂ ਵਿੱਚੋਂ ਹੋ ਜਾਂਦੇ (ਤਾਂ ਅਸੀਂ ਰਸੂਲ ਨਾ ਭੇਜਦੇ)।"},{"id":48,"translation":"ਫੇਰ ਜਦੋਂ ਸਾਡੇ ਵੱਲੋਂ ਉਹਨਾਂ (ਮੱਕੇ ਵਾਲਿਆਂ) ਕੋਲ ਹੱਕ (.ਕੁਰਆਨ) ਆ ਗਿਆ ਤਾਂ ਕਹਿਣ ਲੱਗੇ ਕਿ ਉਹੀਓ ਚਮਤਕਾਰ ਤੁਹਾਨੂੰ ਕਿਉਂ ਨਹੀਂ ਦਿੱਤੇ ਗਏ ਜਿਵੇਂ ਮੂਸਾ ਨੂੰ ਦਿੱਤੇ ਗਏ ਸੀ? (ਰੱਬ ਪੁੱਛਦਾ ਹੈ ਕਿ ਇਹ ਦੱਸੋ) ਕੀ ਉਹਨਾਂ ਲੋਕਾਂ ਨੇ ਉਹਨਾਂ (ਚਮਤਕਾਰਾਂ) ਨੂੰ ਮੰਣਨ ਤੋਂ ਇਨਕਾਰ ਨਹੀਂ ਸੀ ਕੀਤਾ ਜਿਹੜੇ ਇਸ ਤੋਂ ਪਹਿਲਾਂ ਮੂਸਾ ਨੂੰ ਦਿੱਤੇ ਗਏ ਸਨ ? ਕਹਿੰਦੇ ਹਨ ਕਿ ਦੋਵੇਂ (ਤੌਰੈਤ ਤੇ .ਕੁਰਆਨ) ਜਾਦੂ ਹਨ, ਜੋ ਇਕ ਦੂਜੇ ਦੀ ਮਦਦ ਕਰਦੇ ਹਨ। ਅਸੀਂ ਕਿਸੇ ਨੂੰ ਵੀ ਨਹੀਂ ਮੰਨਦੇ।"},{"id":49,"translation":"(ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।"},{"id":50,"translation":"ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।"},{"id":51,"translation":"ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।"},{"id":52,"translation":"ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।"},{"id":53,"translation":"ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ [1] (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।","footnotes":"[1] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5"},{"id":54,"translation":"ਉਹਨਾਂ ਲੋਕਾਂ ਨੂੰ ਉਹਨਾਂ ਦੇ (ਈਮਾਨ ਲਿਆਉਣ ਦਾ) ਦੂਹਰਾ ਬਦਲਾ ਦਿੱਤਾ ਜਾਵੇਗਾ, ਕਿਉਂ ਜੋ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਸਬਰ ਤੋਂ ਕੰਮ ਲਿਆ [2] ਅਤੇ ਬੁਰਾਈ ਨੂੰ ਭਲਾਈ ਨਾਲ ਪਰਾਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਵਿੱਚੋਂ (ਰੱਬੀ ਹੁਕਮਾਂ ਅਨੁਸਾਰ) ਖ਼ਰਚ ਕਰਦੇ ਹਨ।","footnotes":"[2] ਇਸ ਤੋਂ ਭਾਵ ਉਹ ਲੋਕ ਹਨ ਜਿਹੜੇ ਹਰ ਤਰ੍ਹਾਂ ਦੇ ਹਾਲਾਦ ਵਿਚ ਪੈਗ਼ੰਬਰਾਂ ਅਤੇ ਰੱਬੀ ਕਿਤਾਬਾਂ ਉੱਤੇ ਈਮਾਨ ਲਿਆਏ ਅਤੇ ਆਪਣੇ ਈਮਾਨ ਉੱਤੇ ਜਮੇ ਰਹੇ। ਉਹ ਪਹਿਲੇ ਨਬੀ ਉੱਤੇ ਈਮਾਨ ਲਿਆਏ ਉਸ ਮਗਰੋਂ ਦੂਜਾ ਨਬੀ ਆ ਗਿਆ ਤਾਂ ਉਸ ਤੇ ਈਮਾਨ ਲਿਆਏ ਉਹਨ੍ਹਾਂ ਉੱਤੇ ਦੋਹਰਾ ਅਜਰ ਹੈ। ਸਹੀ ਬੁਖ਼ਾਰੀ ਹਦੀਸ 5083 ਵਿਚ ਨਬੀ (ਸ:) ਨੇ ਫ਼ਰਮਾਇਆ ਹੈ ਕਿ ਜਿਹੜੇ ਵਿਅਕਤੀ ਆਪਣੇ ਪੈਗ਼ੰਬਰ ਉੱਤੇ ਈਮਾਨ ਲਿਆਇਆ ਤੇ ਫੇਰ ਮੇਰੇ ਉੱਤੇ ਈਮਾਨ ਲਿਆਇਆ ਉਸ ਨੂੰ ਦੂਰਾ ਸਵਾਬ ਮਿਲੇਗਾ।"},{"id":55,"translation":"ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ ਤਾਂ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਆਖਦੇ ਹਨ ਕਿ ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ ਹਨ। ਤੁਹਾਨੂੰ ਸਾਡਾ ਸਲਾਮ ਹੈ, ਅਸੀਂ ਜਾਹਲਾਂ ਨਾਲ ਉਲਝਣਾ ਨਹੀਂ ਚਾਹੁੰਦੇ।"},{"id":56,"translation":"ਹੇ ਨਬੀ! ਤੁਸੀਂ ਜਿਸ ਨੂੰ ਚਾਹੋ ਹਿਦਾਇਤ ਨਹੀਂ ਦੇ ਸਕਦੇ, ਸਗੋਂ ਜਿਸ ਨੂੰ ਅੱਲਾਹ ਚਾਹੁੰਦਾ ਹੈ ਉਸ ਨੂੰ ਹਿਦਾਇਤ ਦਿੰਦਾ ਹੈ। ਉਹ ਹਿਦਾਇਤ ਕਬੂਲ ਕਰਨ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":57,"translation":"ਉਹ (ਮੱਕੇ ਦੇ ਮੁਸ਼ਰਿਕ) ਆਖਦੇ ਹਨ ਕਿ ਜੇ ਅਸੀਂ ਤੁਹਾਡੀ ਹਿਦਾਇਤ ਅਨੁਸਾਰ ਪੈਰਵੀਂ ਕਰਾਗਾਂ ਤਾਂ ਅਸੀਂ ਆਪਣੀ ਧਰਤੀ (ਮੱਕੇ) ਵਿੱਚੋਂ ਕੱਢ ਦਿੱਤੇ ਜਾਵਾਂਗੇ। (ਅੱਲਾਹ ਪੁੱਛਦਾ ਹੈ) ਕੀ ਅਸੀਂ ਉਹਨਾਂ ਨੂੰ ਅਮਨ ਸ਼ਾਂਤੀ ਵਾਲੀ ਥਾਂ ‘ਹਰਮ’ ਵਿਚ ਨਿਵਾਸ ਸਥਾਨ ਨਹੀਂ ਦਿੱਤਾ, ਜਿਸ ਵੱਲ ਹਰ ਤਰ੍ਹਾਂ ਦੇ ਫਲ ਰਿਜ਼ਕ ਵਜੋਂ ਸਾਡੇ ਵਲ ਲਿਆਏ ਜਾਂਦੇ ਹਨ, [3]ਪਰ (ਅਫ਼ਸੋਸ) ਉਹਨਾਂ ਵਿੱਚੋਂ ਵਧੇਰੇ (ਲੋਕ) ਕੁੱਝ ਵੀ ਨਹੀਂ ਜਾਣਦੇ।","footnotes":"[3] ਇਹ ਮੱਕੇ ਦੀ ਉਹ ਵਿਸ਼ੇਸ਼ਤਾ ਜਿਸ ਨੂੰ ਲੱਖਾਂ ਹਾਜੀ ਅਤੇ ਉਮਰਾ ਕਰਨ ਵਾਲੇ ਲੋਕ ਹਰ ਸਾਲ ਵੇਖਦੇ ਹਨ ਕਿ ਮੱਕੇ ਵਿਚ ਪੈਦਾਵਾਰ ਨਾ ਹੰਦੇ ਹੋਏ ਵੀ ਹਰ ਤਰ੍ਹਾਂ ਦਾ ਫਲ ਬੜੀ ਆਸਾਨੀ ਨਾਲ ਮਿਲ ਜਾਂਦਾ ਹੈ। ਵੇਖੋ ਸੂਰਤ ਅਨ-ਨਮਲ, ਹਾਸ਼ੀਆ ਆਇਤ 91/27, ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 191/2"},{"id":58,"translation":"ਅਸੀਂ ਕਿੰਨੀਆਂ ਹੀ ਬਸਤੀਆਂ ਨੂੰ ਤਬਾਹ ਕਰ ਚੁੱਕੇ ਹਾਂ ਜਿਹੜੀਆਂ ਆਪਣੀ ਅਰਥ ਵਿਵਸਥਾ ’ਤੇ ਘਮੰਡ ਕਰਦੀਆਂ ਸਨ। ਇਹ ਹਨ ਉਹਨਾਂ ਦੇ (ਉੱਜੜੇ ਹੋਏ) ਘਰ ਜਿਹੜੇ ਉਹਨਾਂ ਮਗਰੋਂ ਬਹੁਤ ਹੀ ਘੱਟ ਆਬਾਦ ਹੋਏ ਹਨ (ਭਾਵ ਖੰਡਰ ਬਣ ਗਏ) ਅਖ਼ੀਰ ਅਸੀਂ ਹੀ ਉਹਨਾਂ ਸਭ ਦੇ ਵਾਰਸ ਹਾਂ।"},{"id":59,"translation":"(ਹੇ ਮੁਹੰਮਦ!) ਤੇਰਾ ਰੱਬ ਕਿਸੇ ਵੀ ਬਸਤੀ ਨੂੰ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤੀਕ ਉੱਥੇ ਦੀ ਕਿਸੇ ਵੱਡੀ ਬਸਤੀ ਵਿਚ ਆਪਣਾ ਕੋਈ ਪੈਗ਼ੰਬਰ ਨਹੀਂ ਭੇਜਦਾ, ਉਹ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀਆਂ ਆਇਤਾਂ (ਹੁਕਮ) ਸੁਣਾਉਂਦਾ ਹੈ ਅਤੇ ਅਸੀਂ ਉਹਨਾਂ ਬਸਤੀਆਂ ਨੂੰ ਉਦੋਂ ਤਕ ਹਲਾਕ ਨਹੀਂ ਕਰਦੇ ਜਦੋਂ ਤਕ ਉੱਥੇ ਦੇ ਵਸਨੀਕ ਜ਼ੁਲਮ ਕਰਨ ਨਹੀਂ ਲੱਗ ਜਾਂਦੇ।"},{"id":60,"translation":"ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ ਕੇਵਲ ਸੰਸਾਰਿਕ ਜੀਵਨ ਦੀ ਸਮੱਗਰੀ ਹੈ ਅਤੇ ਉਸ ਦਾ ਸੁਹਪਣ ਹੈ, ਪਰ ਜੋ ਕੁੱਝ ਅੱਲਾਹ ਦੇ ਕੋਲ ਹੈ ਉਹ ਬਹੁਤ ਹੀ ਵਧੀਆ ਹੈ ਅਤੇ ਲੰਮੇ ਸਮੇਂ ਲਈ ਹੈ। ਕੀ ਤੁਸੀਂ ਅਕਲ ਨਹੀਂ ਰੱਖਦੇ?"},{"id":61,"translation":"ਕੀ ਉਹ ਵਿਅਕਤੀ ਜਿਸ ਨਾਲ ਅਸੀਂ ਨੇਕ ਵਾਅਦਾ ਕੀਤਾ ਹੋਵੇ, ਜਿਸ ਨੂੰ ਉਹ ਪ੍ਰਾਪਤ ਕਰਨ ਵਾਲਾ ਹੈ, ਕਦੇ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਨੂੰ ਅਸੀਂ ਸੰਸਾਰਿਕ ਜੀਵਨ ਦੀ ਸਮੱਗਰੀ ਦੇ ਛੱਡੀ ਹੋਵੇ ਅਤੇ ਅੰਤ ਕਿਆਮਤ ਵਾਲੇ ਦਿਨ ਸਜ਼ਾ ਲਈ ਪੇਸ਼ ਹੋਣ ਵਾਲਿਆਂ ਵਿੱਚੋਂ ਹੋਵੇ।"},{"id":62,"translation":"ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?"},{"id":63,"translation":"ਉਹ ਲੋਕ ਜਿਨ੍ਹਾਂ ਲਈ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੋਵੇਗਾ, ਉਹ ਆਖਣਗੇ ਕਿ ਹੇ ਸਾਡੇ ਪਾਲਣਹਾਰ! ਇਹੋ ਉਹ ਲੋਕ ਹਨ, ਜਿਨ੍ਹਾਂ ਨੂੰ ਅਸੀਂ ਕੁਰਾਹੇ ਪਾਇਆ ਸੀ। ਅਸੀਂ ਇਹਨਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ, ਜਿੱਦਾਂ ਅਸੀਂ ਆਪ ਭਟਕੇ ਫਿਰਦੇ ਸੀ। ਅਸੀਂ ਤੇਰੇ ਹਜ਼ੂਰ ਐਲਾਨ ਕਰਦੇ ਹਾਂ ਕਿ ਉਹ ਸਾਡੀ ਬੰਦਗੀ ਨਹੀਂ ਸੀ ਕਰਦੇ।"},{"id":64,"translation":"ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ।"},{"id":65,"translation":"ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ?"},{"id":66,"translation":"ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ।"},{"id":67,"translation":"ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।"},{"id":68,"translation":"(ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।"},{"id":69,"translation":"ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।"},{"id":70,"translation":"ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।"},{"id":71,"translation":"(ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?"},{"id":72,"translation":"ਉਹਨਾਂ ਨੂੰ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਸਦਾ ਲਈ ਦਿਨ ਹੀ ਕੱਢੀਂ ਰੱਖੇ (ਰਾਤ ਆਵੇ ਹੀ ਨਾ) ਤਾਂ ਅੱਲਾਹ ਤੋਂ ਛੁੱਟ ਕੋਈ ਇਸ਼ਟ ਅਜਿਹਾ ਹੈ ਜਿਹੜਾ ਤੁਹਾਡੇ ਲਈ ਰਾਤ ਲੈ ਆਵੇ ਕਿ ਤੁਸੀਂ ਆਰਾਮ ਕਰ ਸਕੋਂ? ਕੀ ਤੁਸੀਂ ਵੇਖਦੇ ਨਹੀਂ?"},{"id":73,"translation":"ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।"},{"id":74,"translation":"ਅਤੇ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਉਹ (ਇਸ਼ਟ) ਕਿੱਥੇ ਹਨ ਜਿਨ੍ਹਾਂ ਨੂੰ ਤੁਸੀਂ ਮੇਰਾ ਸਾਂਝੀ ਖ਼ਿਆਲ ਕਰਦੇ ਸੀ।"},{"id":75,"translation":"ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ ਲਿਆਵਾਂਗੇ ਫੇਰ ਅਸੀਂ ਆਖਾਂਗੇ ਕਿ ਤੁਸੀਂ (ਮੇਰਾ ਸ਼ਰੀਕ ਬਣਾਉਣ ਲਈ) ਕੋਈ ਦਲੀਲ ਪੇਸ਼ ਕਰੋ। ਉਸ ਸਮੇਂ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਬੇਸ਼ੱਕ ਸੱਚੀ ਗਲ ਤਾਂ ਅੱਲਾਹ ਹੀ ਦੀ ਹੈ ਅਤੇ ਉਹਨਾਂ ਤੋਂ ਉਹ ਸਭ ਗੁਆਚ ਜਾਵੇਗਾ, ਜੋ ਝੂਠ ਉਹ ਘੜਦੇ ਸੀ।"},{"id":76,"translation":"ਬੇਸ਼ੱਕ ਕਾਰੂਨ ਵੀ ਮੂਸਾ ਦੀ ਕੌਮ ਵਿੱਚੋਂ ਹੀ ਸੀ, ਪਰ ਉਹ ਉਹਨਾਂ ’ਤੇ ਜ਼ੁਲਮ ਕਰਦਾ ਸੀ। ਅਸੀਂ ਉਸ ਨੂੰ ਇੰਨੇ ਖ਼ਜ਼ਾਨੇ ਦੇ ਰੱਖੇ ਸੀ ਕਿ ਉਸ ਦੀਆਂ ਕੁੰਜੀਆਂ ਦਾ ਭਾਰ ਕਈ ਕਈ ਤਾਕਤਵਰ ਲੋਕਾਂ ਨੂੰ ਵੀ ਥਕਾ ਦਿੰਦੀਆਂ ਸੀ। ਇਕ ਵਾਰ ਉਸ ਦੀ ਕੌਮ ਨੇ ਕਿਹਾ ਕਿ ਤੂੰ ਘਮੰਡ ਨਾ ਕਰ, ਅੱਲਾਹ ਘਮੰਡੀ ਲੋਕਾਂ ਨੂੰ ਪਸੰਦ ਨਹੀਂ ਕਰਦਾ।"},{"id":77,"translation":"ਅਤੇ ਜੋ (ਦੌਲਤ) ਅੱਲਾਹ ਨੇ ਤੈਨੂੰ ਦਿੱਤੀ ਹੋਈ ਹੈ ਤੂੰ ਉਸ ਨਾਲ ਆਖ਼ਿਰਤ ਦਾ ਘਰ ਬਣਾਉਣ ਦੀ ਵੀ ਚਿੰਤਾ ਕਰ ਅਤੇ ਦੁਨੀਆਂ ਵਿੱਚੋਂ ਵੀ ਆਪਣਾ ਹਿੱਸਾ ਲੈਣਾ ਨਾ ਭੁੱਲੀਂ ਅਤੇ ਜਿਸ ਤਰ੍ਹਾਂ ਅੱਲਾਹ ਨੇ ਤੇਰੇ ’ਤੇ ਅਹਿਸਾਨ ਕੀਤਾ ਹੈ, ਤੂੰ ਵੀ (ਲੋਕਾਂ ’ਤੇ) ਅਹਿਸਾਨ ਕਰ ਅਤੇ ਧਰਤੀ ’ਤੇ ਵਿਗਾੜ ਪੈਦਾ ਨਾ ਕਰ। ਬੇਸ਼ੱਕ ਅੱਲਾਹ ਫ਼ਸਾਦੀਆਂ ਨੂੰ ਪਸੰਦ ਨਹੀਂ ਕਰਦਾ।"},{"id":78,"translation":"ਕਾਰੂਨ ਨੇ ਉੱਤਰ ਵਿਚ ਕਿਹਾ ਕਿ ਇਹ ਸਭ ਕੁੱਝ (ਮਾਲਦੌਲਤ) ਮੈਨੂੰ ਮੇਰੀ ਅਕਲ-ਸਮਝ ਕਾਰਨ ਹੀ ਦਿੱਤਾ ਗਿਆ ਹੈ। ਕੀ ਉਹ ਨਹੀਂ ਜਾਣਦਾ ਕਿ ਬੇਸ਼ੱਕ ਅੱਲਾਹ ਇਸ ਤੋਂ ਪਹਿਲਾਂ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਨਸ਼ਟ ਕਰ ਚੁੱਕਿਆ ਹੈ ਜੋ ਇਸ ਤੋਂ ਕਿਤੇ ਵੱਧ ਜ਼ੋਰਾਵਰ ਸੀ ਅਤੇ ਬਹੁਤ ਵੱਡੇ ਧਨਵਾਨ ਸੀ? ਗੁਨਾਹਗਾਰਾਂ (ਪਾਪੀਆਂ) ਤੋਂ ਉਹਨਾਂ ਦੇ ਅਪਰਾਧਾਂ ਪ੍ਰਤੀ ਨਹੀਂ ਪੁੱਛਿਆ ਜਾਂਦਾ।"},{"id":79,"translation":"ਜਦੋਂ ਉਹ (ਕਾਰੂਨ) ਆਪਣੀ ਕੌਮ ਦੇ ਸਾਹਮਣੇ ਪੂਰੀ ਸੱਜ-ਧੱਜ ਨਾਲ ਨਿਕਲਿਆ ਤਾਂ ਸੰਸਾਰਿਕ ਜੀਵਨ ਦੇ ਮਤਵਾਲੇ ਕਹਿਣ ਲੱਗੇ ਕਿ ਕਾਸ਼! ਸਾਨੂੰ ਵੀ ਕਿਸੇ ਪ੍ਰਕਾਰ ਉਹ ਮਿਲ ਜਾਂਦਾ ਜੋ (ਧੰਨ-ਦੌਲਤ) ਕਾਰੂਨ ਨੂੰ ਦਿੱਤਾ ਗਿਆ ਹੈ। ਬੇਸ਼ੱਕ ਉਹ ਤਾਂ ਕਿਸਮਤ ਦਾ ਧੰਨੀ ਹੈ।"},{"id":80,"translation":"ਪਰ ਜਿਨ੍ਹਾਂ ਨੂੰ ਗਿਆਨ ਦਿੱਤਾ ਗਿਆ ਸੀ ਉਹਨਾਂ ਨੇ ਕਿਹਾ ਕਿ ਅਫ਼ਸੋਸ ਤੁਹਾਡੀਆਂ ਅਕਲਾਂ ’ਤੇ, ਉਸ ਵਿਅਕਤੀ ਲਈ ਅੱਲਾਹ ਵੱਲੋਂ ਚੰਗਾ ਬਦਲਾ ਹੈ ਜਿਹੜਾ ਅੱਲਾਹ ’ਤੇ ਈਮਾਨ ਲਿਆਇਆ ਤੇ ਨੇਕ ਅਮਲ ਕੀਤੇ। ਇਹ ਗੱਲ ਸਬਰ ਕਰਨ ਵਾਲਿਆਂ ਨੂੰ ਹੀ ਸਿਖਾਈ ਜਾਂਦੀ ਹੈ।"},{"id":81,"translation":"ਸੋ ਅਸੀਂ ਉਸ (ਕਾਰੂਨ) ਨੂੰ ਸਨੇ ਉਸ ਦੇ ਮਹਿਲ ਦੇ ਧਰਤੀ ਵਿਚ ਧਸਾ ਦਿੱਤਾ ਅਤੇ ਫੇਰ ਉਸ ਲਈ (ਉਸ ਦੇ ਹਾਮੀਆਂ ਦੀ) ਕੋਈ ਟੋਲੀ ਅਜਿਹੀ ਨਹੀਂ ਸੀ ਜਿਹੜੀ ਅੱਲਾਹ ਦੇ ਮੁਕਾਬਲੇ ਵਿਚ ਉਸ ਦੀ ਮਦਦ ਕਰਦੀ ਅਤੇ ਨਾ ਹੀ ਉਹ ਆਪ ਬਦਲਾ ਲੈ ਸਕਿਆ।[4]","footnotes":"[4] ਇਹ ਰੁ ਉਹ ਅੰਤ ਜਿਹੜਾ ਤਕੱਬਰ ਕਰਨ ਵਾਲਿਆਂ ਦਾ ਹੁੰਦਾ ਹੈ। ਹਦੀਸ ਵਿਚ ਹੈ ਕਿ ਵਡਿਆਈ ਅਤੇ ਹੰਕਾਰ ਨਾਲ ਪਜਾਮਾ, ਪੈਂਟ, ਸ਼ਲਵਾਰ ਜਾਂ ਚਾਦਰਾ ਧਰਤੀ ਉੱਤੇ ਘਸੀਟ ਕੇ ਚਲੱਣ ਵਾਲਾ ਭੈੜੇ ਅੰਜਾਮ ਹੁੰਦਾ ਹੈ। ਇਸੇ ਲਈ ਨਬੀ (ਸ:) ਨੇ ਫ਼ਰਮਾਇਆ ਕਿ ਕਿਆਮਤ ਦੇ ਦਿਹਾੜੇ ਉਸ ਵਿਅਕਤੀ ਵਲ ਨਹੀਂ ਵੇਖੇਗਾ ਜਿਹੜਾ ਘਮੰਡ ਵਿਚ ਆਕੇ ਪਜਾਮਾ ਜਾਂ ਸ਼ਲਵਾਰ ਘਸੀਟ ਕੇ ਚਲਦਾ ਹੈ। (ਸਹੀ ਬੁਖ਼ਾਰੀ, ਹਦੀਸ: 5788)"},{"id":82,"translation":"ਅਤੇ ਜਿਹੜੇ ਲੋਕੀ ਕੱਲ ਤੀਕ ਉਸ ਵਾਂਗ ਅਮੀਰ ਬਣਨ ਦੀ ਇੱਛਾ ਰੱਖਦੇ ਸੀ, ਉਹ ਸਵੇਰ ਨੂੰ ਉਠ ਕੇ ਕਹਿਣ ਲੱਗੇ, ਹਾਏ ਅਫ਼ਸੋਸ (ਸਾਡੀ ਭੁੱਲ ਉੱਤੇ)! ਅੱਲਾਹ ਆਪਣੇ ਬੰਦਿਆ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਖੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਜੇ ਅੱਲਾਹ ਸਾਡੇ ’ਤੇ ਆਪਣੀ ਕ੍ਰਿਪਾ ਨਾ ਕਰਦਾ ਤਾਂ ਸਾਨੂੰ ਵੀ ਧੁਸਾ ਦਿੰਦਾ। ਕੀ ਤੁਸੀਂ ਨਹੀਂ ਜਾਣਦੇ ਕਿ ਨਾ-ਸ਼ੁਕਰੇ ਕਦੇ ਸਫ਼ਲ ਨਹੀਂ ਹੁੰਦੇ?"},{"id":83,"translation":"ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।[5]","footnotes":"[5] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22"},{"id":84,"translation":"ਜਿਹੜਾ ਕੋਈ (ਕਿਆਮਤ ਦਿਹਾੜੇ) ਨੇਕੀ ਲਿਆਵੇਗਾ ਉਸ ਨੂੰ ਉਸ (ਨੇਕੀ) ਤੋਂ ਵਧੀਆ ਬਦਲਾ ਮਿਲੇਗਾ ਜਿਹੜਾ ਕੋਈ ਬੁਰਾਈ ਲਿਆਵੇਗਾ ਤਾਂ ਭੈੜੀਆਂ ਕਰਤੂਤਾਂ ਕਰਨ ਵਾਲੇ ਨੂੰ ਉਹੀ ਬਦਲਾ ਮਿਲੇਗਾ, ਜੋ ਉਹ ਕਰਮ ਕਰਦੇ ਸਨ।"},{"id":85,"translation":"(ਹੇ ਨਬੀ!) ਜਿਸ ਅੱਲਾਹ ਨੇ ਤੁਹਾਡੇ ’ਤੇ ਇਹ (.ਕੁਰਆਨ) ਨਾਜ਼ਿਲ ਕੀਤਾ ਹੈ ਲਾਜ਼ਮਨ ਉਹ ਤੁਹਾਨੂੰ ਵਧੀਆ ਅੰਤ ਤਕ ਪਹੁੰਚਾਉਣ ਵਾਲਾ ਹੈ। ਆਖ ਦਿਓ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਕਿ ਕੌਣ ਹਿਦਾਇਤ ਦੇ ਨਾਲ (ਅੱਲਾਹ ਕੋਲ) ਆਇਆ ਹੈ ਤੇ ਕੌਣ ਗੁਮਰਾਹੀ ਨਾਲ ਆਇਆ ਹੈ।"},{"id":86,"translation":"(ਹੇ ਨਬੀ!) ਤੁਸੀਂ ਤਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਆਪ ਵੱਲ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਾਵੇਗੀ। ਇਹਤਾਂ ਤੁਹਾਡੇ ਰੱਬ ਦੀਆਂ ਮਿਹਰਾਂ ਸਦਕੇ ਹੀ ਉੱਤਰਿਆ ਹੈ। ਸੋ ਹੁਣ ਤੁਸੀਂ ਕਦੇ ਵੀ ਕਾਫ਼ਿਰਾਂ ਦਾ ਸਹਾਇਕ ਨਹੀਂ ਬਣੋ। (ਭਾਵ ਕੋਈ ਕੰਮ ਜਾਂ ਗੱਲ ਅਜਿਹੀ ਨਾ ਕਰੋ ਜਿਸ ਤੋਂ ਉਹਨਾਂ ਨੂੰ ਕਿਸੇ ਪ੍ਰਕਾਰ ਦਾ ਲਾਭ ਹੋਵੇ)।"},{"id":87,"translation":"ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ ਪ੍ਰਚਾਰ ਤੋਂ ਨਾ ਰੋਕ ਦੇਣ ਜਦ ਕਿ ਇਹ ਤੁਹਾਡੇ ਉੱਤੇ ਹੀ ਉਤਾਰੀਆਂ ਗਈਆਂ ਹਨ। ਤੁਸੀਂ (ਉਹਨਾਂ ਨੂੰ) ਆਪਣੇ ਰੱਬ ਵੱਲ ਬਲਾਉਂਦੇ ਰਹੋ ਅਤੇ ਕਦੇ ਵੀ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਾ ਹੋਣਾ।"},{"id":88,"translation":"ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਆਖੋ। ਅੱਲਾਹ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਹਰ ਚੀਜ਼ ਦਾ ਅੰਤ ਹੋਣ ਵਾਲਾ ਹੈ ਸਿਵਾਏ ਉਸ (ਅੱਲਾਹ) ਦੀ ਹਸਤੀ ਤੋਂ, ਉਸੇ ਦਾ ਹੁਕਮ ਚਲਦਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।"}]},{"id":29,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।"},{"id":3,"translation":"ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।"},{"id":4,"translation":"ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)"},{"id":5,"translation":"ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":6,"translation":"ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।"},{"id":7,"translation":"ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।"},{"id":8,"translation":"ਅਸੀਂ ਹਰੇਕ ਵਿਅਕਤੀ ਨੂੰ ਆਪਣੇ ਮਾਤਾ ਪਿਤਾ ਨਾਲ ਵਧੀਆ ਵਰਤਾਓ ਕਰਨ ਦੀ ਨਸੀਹਤ ਕੀਤੀ ਹੈ, ਹਾਂ! ਜੇ ਉਹ ਤੇਰੇ ਉੱਤੇ ਜ਼ੋਰ ਪਾਉਣ ਕਿ ਤੂੰ ਮੇਰੇ ਨਾਲ ਉਹਨਾਂ (ਇਸ਼ਟਾਂ) ਨੂੰ ਸ਼ਰੀਕ ਬਣਾ ਜਿਸ ਨੂੰ ਤੂੰ ਜਾਣਦਾ ਵੀ ਨਹੀਂ ਤਾਂ ਉਹਨਾਂ ਦਾ ਕਹਿਣਾ ਨਾ ਮੰਨੀ। ਤੁਸੀਂ ਸਭ ਨੇ ਆਉਣਾ ਤਾਂ ਮੇਰੇ ਕੋਲ ਹੀ ਹੈ, ਫੇਰ ਮੈਂ ਤੁਹਾਨੂੰ ਦੱਸਾਂਗਾ ਜੋ ਤੁਸੀਂ ਕਰਿਆ ਕਰਦੇ ਸੀ।"},{"id":9,"translation":"ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।"},{"id":10,"translation":"ਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?"},{"id":11,"translation":"ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।"},{"id":12,"translation":"ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।"},{"id":13,"translation":"ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।"},{"id":14,"translation":"ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।"},{"id":15,"translation":"ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।"},{"id":16,"translation":"ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।"},{"id":17,"translation":"(ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।"},{"id":18,"translation":"(ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।"},{"id":19,"translation":"ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।"},{"id":20,"translation":"(ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।"},{"id":21,"translation":"ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।"},{"id":22,"translation":"ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।"},{"id":23,"translation":"ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।"},{"id":24,"translation":"ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 173/3"},{"id":25,"translation":"ਅਤੇ ਇਬਰਾਹੀਮ ਨੇ ਕਿਹਾ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਜਿਹੜੇ ਵੀ ਬੁਤਾਂ ਨੂੰ ਪੂਜਦੇ ਹੋ, ਇਹ ਦਾ ਕਾਰਨ ਤਾਂ ਕੇਵਲ ਤੁਹਾਡੇ ਸੰਸਾਰਿਕ ਪ੍ਰੇਮ ਹੈ, ਪਰ ਕਿਆਮਤ ਵਾਲੇ ਦਿਹਾੜੇ ਤੁਸੀਂ ਇਕ ਦੂਜੇ ਦੇ ਇਨਕਾਰੀ ਹੋ ਜਾਓਂਗੇ ਤੇ ਤੁਸੀਂ ਇਕ ਦੂਜੇ ’ਤੇ ਫਿਟਕਾਰਾਂ ਪਾਓਂਗੇ। ਤੁਹਾਡਾ ਸਭ ਦਾ ਟਿਕਾਣਾ (ਨਰਕ ਦੀ) ਅੱਗ ਹੋਵੇਗੀ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।"},{"id":26,"translation":"ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।"},{"id":27,"translation":"ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।"},{"id":28,"translation":"ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।"},{"id":29,"translation":"ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।"},{"id":30,"translation":"ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।"},{"id":31,"translation":"ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।"},{"id":32,"translation":"(ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।"},{"id":33,"translation":"ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।"},{"id":34,"translation":"(ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।"},{"id":35,"translation":"ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।"},{"id":36,"translation":"ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।"},{"id":37,"translation":"ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।"},{"id":38,"translation":"ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।"},{"id":39,"translation":"ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।"},{"id":40,"translation":"ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।"},{"id":41,"translation":"ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।"},{"id":42,"translation":"ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ [2] ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":43,"translation":"ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।"},{"id":44,"translation":"ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।"},{"id":45,"translation":"(ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ।"},{"id":46,"translation":"(ਹੇ ਮੁਹੰਮਦ!) ਤੁਸੀਂ ਕਿਤਾਬ ਵਾਲਿਆਂ (ਈਸਾਈ ਤੇ ਯਹੂਦੀਆਂ) ਨਾਲ ਸੁਚੱਜੇ ਢੰਗ ਨਾਲ ਵਾਦ-ਵਿਵਾਦ ਕਰੋ। ਪਰੰਤੂ ਜਿਹੜੇ ਉਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੂੰ ਸਪਸ਼ਟ ਸ਼ਬਦਾਂ ਵਿਚ ਆਖ ਦਿਓ ਕਿ ਸਾਡਾ ਤਾਂ ਇਸ ਕਿਤਾਬ (.ਕੁਰਆਨ) ’ਤੇ ਵੀ ਈਮਾਨ ਹੈ ਅਤੇ ਉਹਨਾਂ ’ਤੇ ਵੀ ਜਿਹੜੀਆਂ ਤੁਹਾਡੇ ਵਲ (ਇੰਜੀਲ ਤੇ ਤੌਰੈਤ) ਉਤਾਰੀਆਂ ਗਈਆਂ ਸਨ। ਸਾਡਾ ਤੇ ਤੁਹਾਡਾ ਇਸ਼ਟ ਇਕ ਹੀ ਹੈ ਅਤੇ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।"},{"id":47,"translation":"(ਹੇ ਨਬੀ! ਪਹਿਲੇ ਨਬੀਆਂ ਵਾਂਗ) ਅਸਾਂ ਤੁਹਾਡੇ ਵੱਲ ਵੀ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ। ਇਸ ਕਿਤਾਬ ਤੇ ਉਹੀਓ ਈਮਾਨ ਲਿਆਉਂਦੇ ਹਨ ਜਿਨ੍ਹਾਂ ਨੂੰ ਅਸੀਂ (ਇਸ ਤੋਂ ਪਹਿਲਾਂ) ਕਿਤਾਬ ਦਿੱਤੀ ਸੀ ਅਤੇ ਉਹਨਾਂ (ਮੱਕੇ ਵਾਲਿਆਂ) ਵਿੱਚੋਂ ਵੀ ਕੁੱਝ ਲੋਕ ਇਸ (.ਕੁਰਆਨ) ’ਤੇ ਈਮਾਨ ਲਿਆਉਂਦੇ ਹਨ। ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੇਵਲ ਕਾਫ਼ਿਰ ਹੀ ਕਰਦੇ ਹਨ।"},{"id":48,"translation":"(ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।"},{"id":49,"translation":"ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।"},{"id":50,"translation":"(ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।"},{"id":51,"translation":"ਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। [3] ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।","footnotes":"[3] ਜੇ ਕੁਰਆਨ ਪਾਕ ਨੂੰ ਸੋਚ ਵਿਚਾਰ ਕਰਦੇ ਹੋਏ ਪੜ੍ਹਿਆ ਜਾਵੇ ਤਾਂ ਮਨੁੱਖ ਨੂੰ ਇਸ ਦਾ ਲਾਭ ਹੁੰਦਾ ਹੈ ਅਤੇ ਅੱਲਾਹ ਤਆਲਾ ਵੀ ਇਸੇ ਤਰ੍ਹਾਂ ਕੁਰਆਨ ਪੜ੍ਹਨ ਵਾਲ ਤੋਂ ਖ਼ੁਸ਼ ਹੁੰਦਾ ਹੈ। ਹਦੀਸ ਵਿਚ ਹੈ ਕਿ ਅੱਲਾਹ ਤਆਲਾ ਕਿਸੇ ਗੱਲ ਉੱਤੇ ਇੰਨਾਂ ਧਿਆਨ ਨਹੀਂ ਦਿੰਦਾ ਜਿੰਨਾਂ ਪੈਗ਼ੰਬਰ ਦੀ ਸੋਹਣੀ ਤੇ ਉੱਚੀ ਅਵਾਜ਼ ਨਾਲ ਕੁਰਆਨ ਪੜ੍ਹਨ ਤੇ ਖ਼ੁਸ਼ ਹੁੰਦਾ ਹੈ। (ਸਹੀ ਬੁਖ਼ਾਰੀ, ਹਦੀਸ: 5024) ● ਇਕ ਦੂਜੀ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਇਆ ਕਿ ਈਰਖਾ ਕੇਵਲ ਦੋ ਆਦਮੀਆਂ ਤੇ ਕੀਤੀ ਜਾ ਸਕਦੀ ਹੈ ਇਕ ਉਹ ਜਿਸ ਨੂੰ ਅੱਲਾਹ ਨੇ ਕੁਰਆਨ ਦੇ ਗਿਆਨ ਨਾਲ ਨਵਾਜ਼ਿਆ ਹੈ ਅਤੇ ਦੂਜਾ ਉਹ ਜਿਹੜਾ ਦਿਨ ਰਾਤ ਇਸ ਦੀ ਤਲਾਵਤ ਵਿਚ ਰੁਝਿਆ ਰਹਿੰਦਾ ਹੈ ਕਿ ਉਸ ਦੀ ਤਲਾਵਤ ਸੁਣ ਕੇ ਉਸ ਦਾ ਗਵਾਂਡੀ ਈਰਖਾ ਕਰੇ ਕਿ ਕਾਸ਼! ਮੈਨੂੰ ਵੀ ਇੰਜ ਹੀ ਕੁਰਆਨ ਯਾਦ ਹੁੰਦਾ ਤਾਂ ਮੈਂ ਵੀ ਇਸੇ ਤਰ੍ਹਾਂ .ਕੁਰਆਨ ਪੜ੍ਹਦਾ। ਦੂਜਾ ਉਹ ਵਿਅਕਤੀ ਜਿਸ ਨੂੰ ਅੱਲਾਹ ਨੇ ਧਨ ਬਖ਼ਸ਼ਿਆ ਹੋਵੇ ਅਤੇ ਉਸ ਨੂੰ ਚੰਗੇ ਕੰਮਾ ਲਈ ਖ਼ਰਚ ਕਰਦਾ ਹੋਵੇ। ਇਸ ’ਤੇ ਕੋਈ ਵਿਅਕਤੀ ਇਹ ਕਹਿ ਸਕਦਾ ਹੈ ਕਿ ਕਾਸ਼ ਮੈਨੂੰ ਵੀ ਅਜਿਹੀ ਦੋਲਤ ਮਿਲ ਜਾਂਦੀ ਤਾਂ ਮੈਂ ਵੀ ਉਸ ਨੂੰ ਚੰਗੇ ਕੰਮਾਂ ਵਿਚ ਖ਼ਰਚ ਕਰਦਾ (ਸਹੀ ਬੁਖ਼ਾਰੀ, ਹਦੀਸ: 5026)"},{"id":52,"translation":"(ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।"},{"id":53,"translation":"(ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।"},{"id":54,"translation":"ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।"},{"id":55,"translation":"ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।"},{"id":56,"translation":"(ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।[4]","footnotes":"[4] ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਹੇ ਮਆਜ਼! ਕਿ ਤੂੰ ਜਾਣਦਾ ਹੈ ਕਿ ਅੱਲਾਹ ਦਾ ਬੰਦਿਆਂ ਉੱਤੇ ਕੀ ਹੱਕ ਹੈ ? ਤਾਂ ਹਜ਼ਰਤ ਮਆਜ਼ ਨੇ ਆਖਿਆ ਕਿ ਮੈਂ ਨਹੀਂ ਜਾਣਦਾ। ਤਾਂ ਆਪ ਨੇ ਫ਼ਰਮਾਇਆ ਕਿ ਅੱਲਾਹ ਦਾ ਹੱਕ ਬੰਦਿਆਂ ਉੱਤੇ ਇਹ ਹੈ ਕਿ ਉਹ ਕੇਵਲ ਉਸੇ ਦੀ ਈਬਾਦਤ ਕਰਨ ਅਤੇ ਉਸ ਦੀ ਇਬਾਦਤ ਵਿਚ ਕਿਸੇ ਨੂੰ ਸਾਂਝੀ ਨਾ ਬਣਾਉਣ। ਫੇਰ ਆਪ (ਸ:) ਨੇ ਫ਼ਰਮਇਆ ਕਿ ਕੀ ਤੂੰ ਜਾਣਦਾ ਹੈ ਕਿ ਬੰਦਿਆਂ ਦਾ ਹੱਕ ਅੱਲਾਹ ਉੱਤੇ ਕੀ ਹੈ। ਜੱਦ ਕਿ ਉਹ ਸ਼ਿਰਕ ਨਾ ਕਰਦੇ ਹੋਣ? ਉਹ ਇਹ ਹੈ ਕਿ ਅੱਲਾਹ ਉਨ੍ਹਾਂ ਨੂੰ ਅਜ਼ਾਬ ਦੇਵੇ। (ਸਹੀ ਬੁਖ਼ਾਰੀ, ਹਦੀਸ 6267)"},{"id":57,"translation":"ਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।"},{"id":58,"translation":"(ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।"},{"id":59,"translation":"ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। [5]","footnotes":"[5] ਵੇਖੋ ਸੂਰਤ ਯੁਸੂਫ਼, ਹਾਸ਼ੀਆ ਆਇਤ 67/12"},{"id":60,"translation":"ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":61,"translation":"ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!"},{"id":62,"translation":"ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":63,"translation":"ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।"},{"id":64,"translation":"ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।[6]","footnotes":"[6] ਜੰਨਤ ਵਾਲਿਆਂ ਦਾ ਸਥਾਨ ਕੀ ਹੋਵੇਗਾ ਅਤੇ ਉਨ੍ਹਾਂ ਨੂੰ ਕੀ ਕੁਝ ਮਿਲੇਗਾ ? ਇਕ ਹਦੀਸ ਵਿਚ ਦੱਸਿਆ ਗਿਆ ਹੈ ਕਿ ਜੰਨਤ ਵਿਚ ਦਾਖ਼ਿਲ ਹੋਣ ਵਾਲੇ ਪਹਿਲੀ ਟੋਲੀ ਦੀਆਂ ਸੂਰਤਾਂ ਚੌਦਵੀਂ ਦੇ ਚੰਨ ਵਾਂਗ ਚਮਕ ਰਹੀਆਂ ਹੋਣਗੀਆਂ। ਉਹ ਥੁੱਕ, ਸੀਂਡ, ਟੱਟੀ ਪਸ਼ਾਬ ਆਦਿ ਤੋਂ ਮੁਕਤ ਹੋਣਗੇ। ਉਨ੍ਹਾਂ ਦੇ ਪਾਂਡੇ ਸੋਨੇ ਦੇ ਅਤੇ ਕੰਘੀਆਂ ਚਾਂਦੀ ਦੀਆਂ ਹੋਣਗੀਆਂ। ਅੰਗੀਠੀਆਂ ਵਿਚ ਓਦ ਦੀ ਖ਼ੁਸ਼ਬੂ ਵਾਲੀ ਲਕੜੀ ਵਰਤੀ ਜਾਵੇਗੀ ਉਨ੍ਹਾਂ ਦੇ ਪਸੀਨੇ ਵਿੱਚੋਂ ਮੁਸ਼ਕ ਦੀ ਖ਼ੁਸ਼ਬੂ ਆਵੇਗੀ। ਹਰੇਕ ਦੀਆਂ ਦੋ ਦੋ ਪਤਨੀਆਂ ਹੋਣਗੀਆਂ। ਜਿਨ੍ਹਾਂ ਦੀ ਖ਼ੂਬਸੂਰਤੀ ਅਤੇ ਨਜ਼ਾਕਤ ਇੰਨੀ ਹੋਵੇਗੀ ਕਿ ਉਨ੍ਹਾਂ ਦੀ ਪਿੰਡਲੀ ਦਾ ਗੁੱਦਾ ਵੀ ਬਾਹਰੋਂ ਦਿਸਦਾ ਹੋਵੇਗਾ। ਆਪਸੀ ਵਿਰੋਧ ਅਤੇ ਮੱਤਭੇਦ ਤੋਂ ਪਾਕ ਹੋਣਗੇ ਸਵੇਰੇ ਸ਼ਾਮ ਅੱਲਾਹ ਦੀ ਤਸਬਿਹ ਕਰਨਗੇ। (ਸਹੀ ਬੁਖ਼ਾਰੀ, ਹਦੀਸ 3245)"},{"id":65,"translation":"ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।[7]","footnotes":"[7] ਵੇਖੋ ਸੂਰਤ ਬਨੀ ਇਸਰਾਈ, ਹਾਸ਼ੀਆ ਆਇਤ 67/17"},{"id":66,"translation":"(ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।"},{"id":67,"translation":"ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?"},{"id":68,"translation":"ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?"},{"id":69,"translation":"ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।"}]},{"id":30,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਰੂਮੀ (ਈਰਾਨ) ਤੋਂ ਹਾਰ ਗਏ।"},{"id":3,"translation":"ਨੇੜੇ ਦੀ ਧਰਤੀ (ਸ਼ਾਮ ਤੇ ਫਲਸਤੀਨ) ਵਿਚ ਉਹ (ਰੂਮੀ) ਆਪਣੀ ਇਸ ਹਾਰ ਮਗਰੋਂ ਛੇਤੀ ਹੀ (ਈਰਾਨ ਉੱਤੇ) ਜਿੱਤ ਪ੍ਰਾਪਤ ਕਰਨਗੇ।"},{"id":4,"translation":"ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ।"},{"id":5,"translation":"(ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ।"},{"id":6,"translation":"ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।"},{"id":7,"translation":"ਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ।"},{"id":8,"translation":"ਕੀ ਉਹਨਾਂ (ਬੇਖ਼ਬਰ) ਲੋਕਾਂ ਨੇ ਆਪਣੇ ਮਨਾਂ ’ਚ ਸੋਚ ਵਿਚਾਰ ਨਹੀਂ ਕੀਤਾ ਕਿ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਅਤੇ ਉਹਨਾਂ ਦੇ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਹੱਕ-ਸੱਚ ਨਾਲ ਤੇ ਇਕ ਮਿਥੇ ਹੋਏ ਸਮੇਂ ਲਈ ਪੈਦਾ ਕੀਤਾ ਹੈ ? ਅਤੇ ਨਿਰਸੰਦੇਹ, ਵਧੇਰੇ ਲੋਕ ਆਪਣੇ ਰੱਬ ਦੀ ਮਿਲਣੀ (ਕਿਆਮਤ) ਤੋਂ ਹੀ ਇਨਕਾਰ ਕਰਦੇ ਹਨ।"},{"id":9,"translation":"ਕੀ ਉਹ (ਇਨਕਾਰੀ) ਧਰਤੀ ’ਤੇ ਤੁਰੇ ਫਿਰੇ ਨਹੀਂ? ਫੇਰ ਉਹ ਵੇਖਦੇ ਕਿ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਕਿਹੋ ਜਿਹਾ ਅੰਤ ਹੋਇਆ ਸੀ? ਉਹ ਉਹਨਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਉਹਨਾਂ ਨੇ ਧਰਤੀ ਨੂੰ ਇਹਨਾਂ ਤੋਂ ਵੱਧ ਵਾਹਿਆ-ਬੀਜੀਆ ਸੀ ਅਤੇ ਇਸ ਨੂੰ ਆਬਾਦ ਕੀਤਾ ਸੀ ਜਿੱਨਾ ਇਹਨਾਂ ਨੇ (ਅਰਬ ਨੂੰ) ਆਬਾਦ ਕੀਤਾ ਹੈ। ਉਹਨਾਂ ਕੋਲ ਵੀ ਉਹਨਾਂ ਦੇ ਪੈਗ਼ੰਬਰ ਖੁੱਲ੍ਹੀਆਂ ਨਿਸ਼ਾਨੀਆਂ (ਰਸੂਲ ਹੋਣ ਦੀਆਂ) ਲੈ ਕੇ ਆਏ ਸੀ (ਪਰ ਉਹਨਾਂ ਨੇ ਰਸੂਲਾਂ ਦਾ ਇਨਕਾਰ ਕੀਤਾ)। ਫੇਰ ਇੰਜ ਵੀ ਨਹੀਂ ਸੀ ਕਿ ਅੱਲਾਹ (ਬਿਨਾ ਪਾਪ ਕੀਤੇ) ਉਹਨਾਂ ਉੱਤੇ ਜ਼ੁਲਮ ਕਰਦਾ ਜਦ ਕਿ ਉਹ ਆਪਣੇ ਉੱਤੇ ਆਪ ਹੀ ਜ਼ੁਲਮ ਕਰਦੇ ਸਨ।"},{"id":10,"translation":"ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।"},{"id":11,"translation":"(ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।"},{"id":12,"translation":"ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।"},{"id":13,"translation":"ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।"},{"id":14,"translation":"ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ।"},{"id":15,"translation":"ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ।"},{"id":16,"translation":"ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।"},{"id":17,"translation":"ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।"},{"id":18,"translation":"ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।"},{"id":19,"translation":"ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।"},{"id":20,"translation":"ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।"},{"id":21,"translation":"ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।"},{"id":22,"translation":"ਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।"},{"id":23,"translation":"ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ।"},{"id":24,"translation":"ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।"},{"id":25,"translation":"ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।"},{"id":26,"translation":"ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।"},{"id":27,"translation":"ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।"},{"id":28,"translation":"(ਹੇ ਲੋਕੋ!) ਉਸ ਨੇ ਤੁਹਾਡੇ (ਸਮਝਾਉਣ) ਲਈ ਤੁਹਾਡੇ ਵਿੱਚੋਂ ਹੀ ਇਕ ਉਦਾਹਰਨ ਦਿੱਤੀ ਹੈ ਕਿ ਜੋ ਅਸੀਂ ਤੁਹਾਨੂੰ ਰਿਜ਼ਕ ਦਿੱਤਾ ਹੈ, ਕੀ ਉਸ ਵਿਚ ਤੁਹਾਡੇ ਗ਼ੁਲਾਮਾਂ (ਅਧੀਨ ਲੋਕਾਂ) ਵਿੱਚੋਂ ਵੀ ਕੋਈ ਸਾਂਝੀ ਹੋ ਸਕਦਾ ਹੈ ? ਕੀ ਤੁਸੀਂ ਅਤੇ ਉਹ ਇਕੋ ਬਰਾਬਰ ਹੋ ? ਕੀ ਤੁਸੀਂ (ਆਪਣੇ ਮਾਲ ’ਚੋਂ ਖ਼ਰਚ ਕਰਦੇ ਹੋਏ) ਉਹਨਾਂ ਤੋਂ ਇਸ ਤਰ੍ਹਾਂ ਡਰਦੇ ਹੋ ਜਿਵੇਂ ਆਪਣੇ ਸਾਂਝੀਆਂ ਤੋਂ ਡਰਦੇ ਹੋ ? ਇਸ ਤਰ੍ਹਾਂ ਅਸੀਂ ਸਮਝ ਰੱਖਣ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।"},{"id":29,"translation":"ਪਰ ਇਹ ਜ਼ਾਲਮ ਬਿਨਾਂ ਸੋਚੇ ਸਮਝੇ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ। ਜਿਸਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ ਫੇਰ ਉਸ ਨੂੰ ਰਾਹ ਕੌਣ ਵਿਖਾ ਸਕਦਾ ਹੈ ? ਉਹਨਾਂ ਦਾ ਤਾਂ ਕੋਈ ਵੀ ਸਹਾਈ ਨਹੀਂ ਹੋਵੇਗਾ।"},{"id":30,"translation":"(ਹੇ ਨਬੀ!) ਤੁਸੀਂ ਇਕਾਗਰਤਾ ਨਾਲ ਆਪਣਾ ਮੂੰਹ (ਅੱਲਾਹ ਦੇ) ਦੀਨ ਇਸਲਾਮ ਵੱਲ ਸਿੱਧਾ ਰੱਖੋ। ਕਾਇਮ ਹੋ ਜਾਓ ਉਸ ਫ਼ਿਤਰਤ (ਸੁਭਾਓ) ਉੱਤੇ ਜਿਸ ਉੱਤੇ ਅੱਲਾਹ ਨੇ ਮਨੁੱਖ ਨੂੰ ਪੈਦਾ ਕੀਤਾ ਹੈ। (ਭਾਵ ਮੁਸਲਮਾਨ ਹੀ ਪੈਦਾ ਕੀਤਾ ਹੈ) ਅੱਲਾਹ ਦੀ ਬਣਾਈ ਹੋਈ ਬਣਤਰ ਨੂੰ ਬਦਲਿਆ ਨਹੀਂ ਜਾ ਸਕਦਾ। ਇਹੋ ਸਿੱਧਾ ਤੇ ਸੱਚਾ ਧਰਮ (ਦੀਨ) ਹੈ, ਪਰ ਵਧੇਰੇ ਲੋਕ ਨਹੀਂ ਜਾਣਦੇ।[1]","footnotes":"[1] ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 19/10"},{"id":31,"translation":"(ਹੇ ਲੋਕੋ!) ਉਸੇ (ਅੱਲਾਹ) ਵੱਲ ਝੁਕਦੇ ਹੋਏ ਦੀਨ ’ਤੇ ਕਾਇਮ ਰਹੋ ਅਤੇ ਤੁਸੀਂ ਉਸੇ ਤੋਂ ਡਰਦੇ ਰਹੋ ਅਤੇ ਨਮਾਜ਼ ਕਾਇਮ ਰੱਖੋ ਅਤੇ ਤੁਸੀਂ ਮੁਸ਼ਰਿਕਾਂ ਵਿੱਚੋਂ ਨਾ ਹੋ ਜਾਓ।"},{"id":32,"translation":"(ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।"},{"id":33,"translation":"ਜਦੋਂ ਲੋਕਾਂ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਉਹ (ਮਦਦ ਲਈ) ਆਪਣੇ ਰੱਬ ਵੱਲ ਮੁੜ ਆਉਂਦੇ ਹਨ ਤੇ ਉਸੇ ਤੋਂ ਦੁਆਵਾਂ ਮੰਗਦੇ ਹਨ ਫੇਰ ਜਦੋਂ ਉਹ ਆਪਣੇ ਵੱਲੋਂ ਉਹਨਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦਾ ਹੈ (ਭਾਵ ਬਿਪਤਾ ਦੂਰ ਕਰ ਦਿੰਦਾ ਹੈ)। ਤਾਂ ਉਹਨਾਂ ਵਿੱਚੋਂ ਕਈ ਲੋਕ ਆਪਣੇ ਰੱਬ ਨਾਲ ਸ਼ਿਰਕ ਕਰਨ ਲੱਗ ਜਾਂਦੇ।"},{"id":34,"translation":"(ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।"},{"id":35,"translation":"ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ ਕਿ ਉਹ ਉਹਨਾਂ ਦੇ ਸ਼ਿਰਕ ਨੂੰ ਜਾਇਜ਼ ਕਰਦੀ ਹੋਵੇ।"},{"id":36,"translation":"ਜਦੋਂ ਅਸੀਂ ਲੋਕਾਂ ਨੂੰ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਖ਼ੁਸ਼ ਹੋ ਜਾਂਦੇ ਹਨ ਅਤੇ ਜਦੋਂ ਉਹਨਾਂ ਦੇ ਆਪਣੇ ਹੱਥੀਂ ਅੱਗੇ ਭੇਜੀਆਂ ਹੋਈਆਂ ਕਰਤੂਤਾਂ ਕਾਰਨ ਕੋਈ ਮੁਸੀਬਤ ਆ ਜਾਵੇ ਤਾਂ ਝੱਟ (ਰੱਬ ਦੀਆਂ ਮਿਹਰਾਂ ਤੋਂ) ਬੇ-ਆਸ ਹੋ ਜਾਂਦੇ ਹਨ।"},{"id":37,"translation":"ਕੀ ਉਹਨਾਂ ਨੇ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਰੋਜ਼ੀ ਵਿਚ ਫ਼ਰਾਖ਼ੀ (ਖੁੱਲ੍ਹ) ਜਾਂ ਤੰਗੀ ਦਿੰਦਾ ਹੈ ? ਇਸ ਵਿਚ ਉਹਨਾਂ ਲੋਕਾਂ ਲਈ ਅਨੇਕਾਂ ਨਿਸ਼ਾਨੀਆਂ ਹਨ ਜਿਹੜੇ ਈਮਾਨ ਰੱਖਦੇ ਹਨ।"},{"id":38,"translation":"ਤੁਸੀਂ (ਆਪਣੇ ਮਾਲ ’ਚੋਂ) ਆਪਣੇ ਸਾਕ-ਸੰਬੰਧੀਆਂ ਨੂੰ, ਮਸਕੀਨਾਂ ਨੂੰ ਅਤੇ ਮੁਸਾਫ਼ਰਾਂ ਨੂੰ ਉਹਨਾਂ ਦਾ ਬਣਦਾ ਹੱਕ ਅਦਾ ਕਰੋ। ਜਿਹੜੇ ਲੋਕੀ ਅੱਲਾਹ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹਨਾਂ ਲਈ ਇੰਜ ਕਰਨਾ ਬਹੁਤ ਚੰਗਾ ਹੈ, ਅਜਿਹੇ ਲੋਕ ਹੀ ਕਾਮਯਾਬ ਹੋਣਗੇ।"},{"id":39,"translation":"(ਹੇ ਲੋਕੋ!) ਤੁਸੀਂ ਜਿਹੜਾ (ਧੰਨ) ਸੂਦ ’ਤੇ ਦਿੰਦੇ ਹੋ ਤਾਂ ਜੋ ਉਹ ਲੋਕਾਂ ਦੇ ਮਾਲ ਵਿਚ ਰਲ ਕੇ ਵਧਦਾ ਰਹੇ, ਉਹ ਅੱਲਾਹ ਦੀਆਂ ਨਜ਼ਰਾਂ ਵਿਚ ਨਹੀਂ ਵਧਦਾ। ਤੁਸੀਂ ਅੱਲਾਹ ਦੇ ਦਰਸ਼ਨ ਕਰਨ ਲਈ ਜਿਹੜਾ ਕੁੱਝ ਜ਼ਕਾਤ ਵਿਚ ਦਿੰਦੇ ਹੋ ਅਜਿਹੇ ਲੋਕ ਹੀ ਆਪਣੇ ਮਾਲ ਨੂੰ (ਅੱਲਾਹ ਦੀਆਂ ਨਜ਼ਰਾਂ ਵਿਚ) ਕਈ ਗੁਣਾ ਵਧਾਉਣ ਵਾਲੇ ਹਨ।"},{"id":40,"translation":"ਅੱਲਾਹ ਹੀ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਫੇਰ (ਖਾਣ ਪੀਣ ਨੂੰ) ਰਿਜ਼ਕ ਦਿੱਤਾ ਫੇਰ ਉਹ ਤੁਹਾਨੂੰ ਮੌਤ ਦੇਵੇਗਾ ਫੇਰ ਉਹ ਤੁਹਾਨੂੰ ਜਿਊਂਦਾ ਕਰੇਗਾ। ਕੀ ਤੁਹਾਡੇ (ਮਿਥੇ ਹੋਏ) ਸ਼ਰੀਕਾਂ ਵਿੱਚੋਂ ਵੀ ਕੋਈ ਅਜਿਹਾ ਹੈ ਜਿਹੜਾ ਇਹ ਕੁੱਝ ਕਰ ਸਕਦਾ ਹੋਵੇ ? ਅੱਲਾਹ ਉਹਨਾਂ ਦੇ ਥਾਪੇ ਹੋਏ ਸ਼ਰੀਕਾਂ ਤੋਂ ਪਾਕ ਪਵਿੱਤਰ ਹੈ ਤੇ ਕਿਤੇ ਉੱਚਾ ਹੈ।"},{"id":41,"translation":"ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।"},{"id":42,"translation":"(ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।"},{"id":43,"translation":"ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।"},{"id":44,"translation":"ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।"},{"id":45,"translation":"ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।"},{"id":46,"translation":"ਅਤੇ ਉਹ ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਉਹ ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ ਤਾਂ ਜੋ ਉਹ ਤੁਹਾਨੂੰ ਆਪਣੀਆਂ ਮਿਹਰਾਂ ਦਾ ਆਨੰਦ ਦੇਵੇ। ਉਸ ਦੇ ਹੁਕਮ ਨਾਲ ਹੀ (ਪਾਣੀ ਵਿਚ) ਬੇੜੀਆਂ ਚੱਲਦੀਆਂ ਹਨ ਤਾਂ ਜੋ (ਸਮੁੰਦਰਾਂ ਵਿਚ) ਤੁਸੀਂ ਉਸ ਦੇ ਫ਼ਜ਼ਲ ਦੀ ਭਾਲ ਕਰੋ ਤਾਂ ਜੋ ਤੁਸੀਂ ਉਸ ਦਾ ਧੰਨਵਾਦ ਕਰ ਸਕੋਂ।"},{"id":47,"translation":"(ਹੇ ਮੁਹੰਮਦ ਸ:!) ਅਸੀਂ ਤੁਹਾਥੋਂ ਪਹਿਲਾਂ ਵੀ ਆਪਣੇ ਕਈ ਪੈਗ਼ੰਬਰਾਂ ਨੂੰ ਉਹਨਾਂ ਦੀਆਂ ਹੀ ਕੌਮਾਂ ਵੱਲ ਭੇਜੇ ਸਨ। ਉਹ (ਰਸੂਲ) ਉਹਨਾਂ ਕੋਲ ਸਪਸ਼ਟ ਦਲੀਲਾਂ ਵੀ ਲਿਆਏ ਸਨ। (ਜਦੋਂ ਉਹ ਕੌਮਾਂ ਨਹੀਂ ਮੰਨੀਆਂ) ਫੇਰ ਅਸੀਂ ਗੁਨਾਹਗਾਰਾਂ ਤੋਂ (ਆਪਣੇ ਅਜ਼ਾਬ ਰਾਹੀਂ) ਬਦਲਾ ਲਿਆ। ਸਾਡੇ ਲਈ ਤਾਂ ਮੋਮਿਨਾਂ ਦੀ ਮਦਦ ਕਰਨਾ ਲਾਜ਼ਮੀ ਹੈ।"},{"id":48,"translation":"ਅੱਲਾਹ ਉਹ ਜ਼ਾਤ ਰੁ ਜਿਹੜਾ ਹਵਾਵਾਂ ਨੂੰ ਭੇਜਦਾ ਹੈ ਫੇਰ ਉਹ ਬੱਦਲਾਂ ਨੂੰ ਚੁੱਕਦੀਆਂ ਹਨ ਫੇਰ ਅੱਲਾਹ ਆਪਣੀ ਇੱਛਾ ਅਨੁਸਾਰ ਉਹਨਾਂ (ਬੱਦਲਾਂ) ਨੂੰ ਅਕਾਸ਼ ਵਿਚ ਫੈਲਾ ਦਿੰਦਾ ਹੈ ਅਤੇ ਉਹਨਾਂ (ਬੱਦਲਾਂ) ਨੂੰ ਟੁਕੜੀਆਂ ਵਿਚ ਵੰਡ ਦਿੰਦਾ ਹੈ ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ (ਬੱਦਲਾਂ) ਵਿੱਚੋਂ (ਪਾਣੀ ਦੀਆਂ) ਬੁੰਦਾਂ ਨਿਕਲਦੀਆਂ ਹਨ ਅਤੇ ਜਿਨ੍ਹਾਂ ਬੰਦਿਆਂ ’ਤੇ ਅੱਲਾਹ ਚਾਹੁੰਦਾ ਹੈ, ਉਹਨਾਂ ਉੱਤੇ ਮੀਂਹ ਬਰਸਾਉਂਦਾ ਹੈ। ਉਸ ਸਮੇਂ ਉਹ ਲੋਕ ਖ਼ੁਸ਼ ਹੋ ਜਾਂਦੇ ਹਨ।"},{"id":49,"translation":"ਨਿਰਸੰਦੇਹ, ਇਸ ਮੀਂਹ ਦੇ ਆਉਣ ਤੋਂ ਪਹਿਲਾਂ ਤਾਂ ਉਹ ਲੋਕ ਬੇ-ਆਸ ਹੋ ਰਹੇ ਸਨ।"},{"id":50,"translation":"ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।"},{"id":51,"translation":"ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।"},{"id":52,"translation":"ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।"},{"id":53,"translation":"ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।"},{"id":54,"translation":"ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।"},{"id":55,"translation":"ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।"},{"id":56,"translation":"ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।"},{"id":57,"translation":"ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।"},{"id":58,"translation":"ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।"},{"id":59,"translation":"ਇਸ ਤਰ੍ਹਾਂ ਅੱਲਾਹ ਬੇ-ਸਮਝ ਲੋਕਾਂ ਦੇ ਦਿਲਾਂ ’ਤੇ ਮੋਹਰਾਂ ਲਾ ਛੱਡਦਾ ਹੈ।"},{"id":60,"translation":"ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।"}]},{"id":31,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਇਹ ਹਿਕਮਤ ਵਾਲੀ ਕਿਤਾਬ (•ਕੁਰਆਨ) ਦੀਆਂ ਆਇਤਾਂ ਹਨ।"},{"id":3,"translation":"ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।[1]","footnotes":"[1] ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 120/9"},{"id":4,"translation":"(ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।"},{"id":5,"translation":"ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।"},{"id":6,"translation":"ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,[2] ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।","footnotes":"[2] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 90/5"},{"id":7,"translation":"ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। [3]","footnotes":"[3] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22"},{"id":8,"translation":"ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।"},{"id":9,"translation":"ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।"},{"id":10,"translation":"ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।"},{"id":11,"translation":"ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।"},{"id":12,"translation":"ਨਿਰਸੰਦੇਹ, ਅਸੀਂ ਲੁਕਮਾਨ ਨੂੰ ਦਾਨਾਈ ਬਖ਼ਸ਼ੀ ਸੀ ਕਿ ਉਹ ਅੱਲਾਹ ਦਾ ਸ਼ੁਕਰ ਅਦਾ ਕਰੇ। ਹਰ ਸ਼ੁਕਰ ਕਰਨ ਵਾਲਾ ਆਪਣੇ ਨਿਜੀ ਲਾਭ ਲਈ ਹੀ ਸ਼ੁਕਰ ਕਰਦਾ ਹੈ ਅਤੇ ਜਿਹੜਾ ਨਾ-ਸ਼ੁਕਰੀ ਕਰਦਾ ਹੈ ਤਾਂ ਵਾਸਤਵ ਵਿਚ ਅੱਲਾਹ (ਉਸ ਦੀ ਨਾ-ਸ਼ੁਕਰੀ ਤੋਂ)ਬੇਪਰਵਾਹ ਹੈ ਅਤੇ ਸਾਰੀਆਂ ਖ਼ੂਬੀਆਂ ਦਾ ਮਾਲਿਕ ਹੈ ।"},{"id":13,"translation":"(ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।[4]","footnotes":"[4] ਵੇਖੋ ਸੂਰਤ ਅਨ-ਨਮਲ, ਹਾਸ਼ੀਆ ਆਇਤ 59/27 ਅਤੇ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 22/2"},{"id":14,"translation":"ਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਪ੍ਰਤੀ ਵਧੀਆ ਤੋਂ ਵਧੀਆ ਵਿਹਾਰ ਕਰਨ ਦਾ ਹੁਕਮ ਦਿੱਤਾ ਹੈ। ਉਸ ਦੀ ਮਾਂ ਨੇ ਕਿੰਨੀਆਂ ਕਮਜ਼ੋਰੀਆਂ (ਦੁੱਖ) ਸਹਿ ਕੇ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਦੋ ਸਾਲ ਉਸਦੀ ਦੁੱਧ ਛੁੜਾਈ ਵਿਚ ਲੱਗ ਗਏ ਸੀ ਸੋ ਤੂੰ ਮੇਰਾ ਤੇ ਆਪਣੇ ਮਾਂ-ਪਿਓ ਦਾ ਧੰਨਵਾਦ ਕਰ, ਮੇਰੇ ਵੱਲ ਹੀ (ਤੁਸੀਂ ਸਭ ਨੇ) ਪਰਤ ਕੇ ਆਉਣਾ ਹੈ।"},{"id":15,"translation":"ਪਰ ਜੇ ਉਹ ਦੋਵੇਂ (ਮਾਂ-ਪਿਓ) ਤੇਰੇ ਉੱਤੇ ਦਬਾਓ ਪਾਉਣ ਕਿ ਤੂੰ ਕਿਸੇ ਅਜਿਹੇ ਨੂੰ (ਸਿਫ਼ਤਾਂ ਤੇ ਪੂਜਾ ਵਿਚ) ਮੇਰਾ ਸਾਂਝੀ ਬਣਾ ਜਿਸ ਦਾ ਤੈਨੂੰ ਕੁੱਝ ਵੀ ਗਿਆਨ ਨਹੀਂ ਤਾਂ ਉਹਨਾਂ ਦੀ ਗੱਲ ਕਦੇ ਵੀ ਨਾ ਮੰਨੀ, ਹਾਂ! ਦੁਨੀਆਂ ਵਿਚ ਉਹਨਾਂ ਨਾਲ ਸੁਚੱਜਾ ਵਰਤਾਓ ਕਰਦਾ ਰਹੀਂ ਅਤੇ ਉਸ ਵਿਅਕਤੀ ਦੇ ਪਿੱਛੇ ਲੱਗੀਂ, ਜਿਹੜਾ ਮੇਰੇ ਵਲ ਮੁੜਦਾ ਹੈ (ਭਾਵ ਝੁਕਦਾ ਹੈ)। ਫੇਰ ਤੁਹਾਡਾ ਸਭ ਦਾ ਪਰਤਣਾ ਤਾਂ ਮੇਰੇ ਵੱਲ ਹੀ ਹੈ। ਤੁਸੀਂ ਜੋ ਵੀ ਕਰਦੇ ਹੋ, ਮੈਂ ਤੁਹਾਨੂੰ ਦੱਸ ਦਿਆਂਗਾ।"},{"id":16,"translation":"(ਲੁਕਮਾਨ ਨੇ ਆਖਿਆ) ਹੇ ਮੇਰੇ ਪੁੱਤਰ! ਬੇਸ਼ੱਕ ਜੇ ਕੋਈ ਚੀਜ਼ ਰਾਈ ਦੇ ਦਾਣੇ ਦੇ ਬਰਾਬਰ ਵੀ ਹੋਵੇ, ਫੇਰ ਉਹ ਭਾਵੇਂ ਕਿਸੇ ਚਟਾਨ ਜਾਂ ਅਕਾਸ਼ਾਂ ਜਾਂ ਧਰਤੀ ਵਿਚ ਕੀਤੇ ਵੀ ਹੋਵੇ, ਅੱਲਾਹ ਉਸ ਨੂੰ (ਕਿਆਮਤ ਦਿਹਾੜੇ) ਜ਼ਰੂਰ ਕੱਢ ਲਿਆਵੇਗਾ। ਬੇਸ਼ੱਕ ਅੱਲਾਹ ਵੱਡਾ ਸੂਖਮਦਰਸ਼ੀ ਤੇ ਖ਼ਬਰਦਾਰ ਹੈ।"},{"id":17,"translation":"ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।"},{"id":18,"translation":"ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।"},{"id":19,"translation":"ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।"},{"id":20,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ।"},{"id":21,"translation":"ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)"},{"id":22,"translation":"ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।"},{"id":23,"translation":"(ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":24,"translation":"ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।"},{"id":25,"translation":"ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।"},{"id":26,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।"},{"id":27,"translation":"ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ।"},{"id":28,"translation":"ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।"},{"id":29,"translation":"ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ।"},{"id":30,"translation":"ਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।"},{"id":31,"translation":"ਕੀ ਤੁਸੀਂ ਇਸ ’ਤੇ ਵਿਚਾਰ ਨਹੀਂ ਕਰਦੇ ਕਿ ਬੇਸ਼ੱਕ ਸਮੁੰਦਰਾਂ ਵਿਚ ਬੇੜੀਆਂ ਅੱਲਾਹ ਦੀ ਮਿਹਰਬਾਨੀਆਂ ਨਾਲ ਹੀ ਚਲਦੀਆਂ ਹਨ ਤਾਂ ਜੋ ਉਹ ਤੁਹਾਨੂੰ ਆਪਣੀ (ਕੁਦਰਤ ਦੀਆਂ) ਨਿਸ਼ਾਨੀਆਂ ਵਿਖਾਵੇ। ਨਿਰਸੰਦੇਹ, ਇਸ ਵਿਚ ਹਰ ਸਬਰ ਤੇ ਸ਼ੁਕਰ ਕਰਨ ਵਾਲੇ ਲਈ ਨਿਸ਼ਾਨੀਆਂ ਹਨ।"},{"id":32,"translation":"ਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।[5]","footnotes":"[5] ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 67/17"},{"id":33,"translation":"(ਹੇ ਲੋਕੋ!) ਆਪਣੇ ਰੱਬ (ਦੀ ਕਰੋਪੀ) ਤੋਂ ਡਰੋ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਪਿਓ ਆਪਣੇ ਸੰਤਾਨ ਦੇ ਕਿਸੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਸੰਤਾਨ ਆਪਣੇ ਪਿਓ ਦੇ ਕੁੱਝ ਕੰਮ ਆਵੇਗੀ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ ਅਤੇ ਨਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ ਅੱਲਾਹ ਪ੍ਰਤੀ ਕਿਸੇ ਧੋਖੇ ਵਿਚ ਪਾ ਦੇਵੇ।"},{"id":34,"translation":"ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ। ਉਹੀ ਬਰਖਾ ਵਰ੍ਹਾਉਂਦਾ ਹੈ ਅਤੇ ਉਹੀਓ ਜਾਣਦਾ ਹੈ ਕਿ ਮਾਵਾਂ ਦੇ ਗਰਭਾਂ ਵਿਚ ਕੀ (ਪਲ ਰਿਹਾ) ਹੈ ? ਕੋਈ ਨਹੀਂ ਜਾਣਦਾ ਕਿ ਕੱਲ ਉਹ ਕੀ ਕਰਨ ਵਾਲਾ ਹੈ ਤੇ ਨਾ ਕਿਸੇ ਨੂੰ ਇਹ ਪਤਾ ਹੈ ਕਿ ਕਿਸ ਧਰਤੀ ਉੱਤੇ ਉਸ ਨੂੰ ਮੌਤ ਆਵੇਗੀ। (ਜਾਣ ਲਵੋ ਕਿ) ਬੇਸ਼ੱਕ ਅੱਲਾਹ ਹੀ ਸਾਰਾ ਕੁੱਝ ਜਾਣਦਾ ਹੈ ਤੇ ਹਰ ਚੀਜ਼ ਦੀ ਖ਼ਬਰ ਰਖਦਾ ਹੈ।"}]},{"id":32,"verses":[{"id":1,"translation":"ਅਲਿਫ਼, ਲਾਮ, ਮੀਮ।"},{"id":2,"translation":"ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ ਉਤਾਰੀ ਗਈ ਹੈ।"},{"id":3,"translation":"ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ।"},{"id":4,"translation":"ਅੱਲਾਹ ਉਹ ਜਿਸਨੇ ਅਕਾਸ਼ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ, ਛੇ ਦਿਨਾਂ ਵਿਚ ਸਾਜਿਆ ਹੈ। ਫੇਰ ਉਹ ਅਰਸ਼ ਦੇ ਸਿੰਘਾਸਨ ਉੱਤੇ ਵਿਰਾਜਮਾਨ ਹੋਇਆ। ਉਸ ਤੋਂ ਛੁੱਟ ਨਾ ਕੋਈ ਤੁਹਾਡਾ ਸਹਾਈ ਹੈ ਅਤੇ ਨਾ ਹੀ ਸਿਫ਼ਾਰਸ਼ੀ। ਕੀ ਤੁਸੀਂ ਫੇਰ ਵੀ ਨਸੀਹਤ ਗ੍ਰਿਹਣ ਨਹੀਂ ਕਰਦੇ ?"},{"id":5,"translation":"ਉਹ ਅਕਾਸ਼ ਤੋਂ ਲੈ ਕੇ ਧਰਤੀ ਤਕ (ਭਾਵ ਸੰਸਾਰ) ਦੇ ਸਾਰੇ ਮਾਮਲਿਆਂ ਦਾ ਸੰਚਾਲਨ ਕਰਦਾ ਹੈ ਅਤੇ ਇਕ ਦਿਨ, ਜਿਹੜਾ ਤੁਹਾਡੇ ਇਕ ਹਜ਼ਾਰ ਸਾਲ ਦੇ ਬਰਾਬਰ ਹੈ, ਉਹ ਮਾਮਲਾ ਉਸ ਕੋਲ (ਅਕਾਸ਼ ’ਤੇ ਚੜ੍ਹ) ਜਾਂਦਾ ਹੈ।"},{"id":6,"translation":"ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।"},{"id":7,"translation":"ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।"},{"id":8,"translation":"ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।"},{"id":9,"translation":"ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।"},{"id":10,"translation":"ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।"},{"id":11,"translation":"(ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।"},{"id":12,"translation":"ਹੇ ਨਬੀ! ਕਾਸ਼! ਤੁਸੀਂ ਵੀ ਵੇਖਦੇ ਜਦੋਂ ਪਾਪੀ ਆਪਣੇ ਰੱਬ ਅੱਗੇ ਨੀਵੀਂ ਪਾਈਂ ਖੜੇ ਹੋਣਗੇ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਇਸ (ਕਿਆਮਤ ਦਿਹਾੜੇ) ਨੂੰ ਵੇਖ ਲਿਆ ਅਤੇ ਸੁਣ ਵੀ ਲਿਆ, ਹੁਣ ਤੂੰ ਸਾਨੂੰ ਮੁੜ (ਧਰਤੀ ’ਤੇ) ਭੇਜ ਦੇ ਹੁਣ ਅਸੀਂ ਭਲੇ ਕੰਮ ਕਰਾਂਗੇ, ਸਾਨੂੰ ਯਕੀਨ ਹੋ ਗਿਆ ਹੈ (ਕਿ ਤੇਰੇ ਨਬੀ ਦੀਆਂ ਗੱਲਾਂ ਸੱਚੀਆਂ ਸਨ)।"},{"id":13,"translation":"ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ ਰਾਹ ਦਰਸਾਉਂਦੇ ਪਰ ਮੇਰੇ ਲਈ ਇਹ ਗੱਲ ਸੱਚ ਸਾਬਤ ਹੋ ਗਈ (ਜਿਹੜੀ ਮੈਂ ਆਖੀ ਸੀ) ਕਿ ਮੈਂ ਨਰਕ ਨੂੰ ਮਨੁੱਖਾਂ ਤੇ ਜਿੰਨਾਂ ਨਾਲ ਜ਼ਰੂਰ ਹੀ ਭਰ ਦੇਵਾਂਗਾ।"},{"id":14,"translation":"ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।"},{"id":15,"translation":"ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।[1]","footnotes":"[1] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22"},{"id":16,"translation":"ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ [2] (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।","footnotes":"[2] ਇਕ ਹਦੀਸ ਵਿਚ ਰੁ ਕਿ ਅੱਲਾਹ ਦੇ ਨੇਕ ਬੰਦੇ ਰਾਤ ਦੇ ਆਖ਼ਰੀ ਤਿਹਾਈ ਹਿੱਸੇ ਵਿਚ ਨਮਾਜ਼ ਪੜ੍ਹਦੇ ਹਨ, ਆਪ (ਸ:) ਨੇ ਇਹ ਆਇਤ ਤਿਲਾਵਤ ਫ਼ਰਮਾਈ ਕਿ ਉਨ੍ਹਾਂ ਦੀਆਂ ਪਿੱਠਾਂ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ। (ਜਾਮੇ ਤਿਰਮਜ਼ੀ, ਹਦੀਸ: 2616)"},{"id":17,"translation":"ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।"},{"id":18,"translation":"ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।"},{"id":19,"translation":"ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।"},{"id":20,"translation":"ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।"},{"id":21,"translation":"ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।"},{"id":22,"translation":"ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।"},{"id":23,"translation":"ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।"},{"id":24,"translation":"ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।"},{"id":25,"translation":"ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।"},{"id":26,"translation":"ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?"},{"id":27,"translation":"ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?"},{"id":28,"translation":"ਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?"},{"id":29,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।"},{"id":30,"translation":"ਸੋ ਤੁਸੀਂ (ਹੇ ਨਬੀ!) ਉਹਨਾਂ ਤੋਂ ਮੂੰਹ ਫੇਰ ਲਵੋ (ਭਾਵ ਉਹਨਾਂ ਦੇ ਹਾਲ ’ਤੇ ਛੱਡ ਦਿਓ) ਅਤੇ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ) ਵੀ (ਅੱਲਾਹ ਦੇ ਫੈਸਲੇ ਦੀ) ਉਡੀਕ ਕਰ ਰਹੇ ਹਨ।"}]},{"id":33,"verses":[{"id":1,"translation":"ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ ਅਤੇ ਕਾਫ਼ਿਰਾਂ ਤੇ ਮੁਨਾਫ਼ਿਕਾਂ ਦੇ ਆਖੇ ਨਾ ਲੱਗੋ। ਬੇਸ਼ੱਕ ਅੱਲਾਹ ਵੱਡਾ ਜਾਣਨਹਾਰ ਤੇ ਹਿਕਮਤ ਵਾਲਾ (ਯੁਕਤੀਮਾਨ) ਹੈ।"},{"id":2,"translation":"ਅਤੇ ਉਸ ਵਹੀ (ਰੱਬੀ ਹਿਦਾਇਤ) ਦੀ ਪੈਰਵੀ ਕਰੋ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ਉੱਤੇ ਨਾਜ਼ਿਲ ਕੀਤੀ ਜਾਂਦੀ ਹੈ, ਬੇਸ਼ੱਕ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਖ਼ਬਰ ਰੱਖਦਾ ਹੈ।"},{"id":3,"translation":"ਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ ਲਈ ਅੱਲਾਹ ਹੀ ਬਥੇਰਾ ਹੈ।"},{"id":4,"translation":"ਅੱਲਾਹ ਨੇ ਕਿਸੇ ਵਿਅਕਤੀ ਦੇ ਸੀਨੇ ਵਿਚ ਦੋ ਦਿਲ ਨਹੀਂ ਰੱਖੇ। ਤੁਸੀਂ ਆਪਣੀਆਂ ਜਿਨ੍ਹਾਂ ਪਤਨੀਆਂ ਨੂੰ ਮਾਂ ਕਹਿ ਬੈਠਦੇ ਹੋ ਅੱਲਾਹ ਨੇ ਉਹਨਾਂ ਨੂੰ ਨਾ ਹੀ ਤੁਹਾਡੀ (ਸਕੀ) ਮਾਂ ਬਣਾਇਆ ਹੈ ਅਤੇ ਨਾ ਹੀ ਤੁਹਾਡੇ ਲਈ ਲੇ ਪਾਲਕਾਂ (ਮੂੰਹ-ਬੋਲੇ ਬੇਟੇ) ਨੂੰ ਤੁਹਾਡਾ (ਸਕਾ) ਪੁੱਤਰ ਬਣਾਇਆ ਹੈ। ਇਹ ਤਾਂ ਤੁਹਾਡੇ ਆਪਣੇ ਮੂੰਹਾਂ ਦੀਆਂ ਗੱਲਾਂ ਹਨ। ਜਦ ਕਿ ਅੱਲਾਹ ਤੁਹਾਨੂੰ ਹੱਕ-ਸੱਚ ਗੱਲ ਹੀ ਆਖਦਾ ਹੈ ਅਤੇ ਉਹੀਓ ਸਿੱਧੀ ਰਾਹ ਦਰਸਾਉਂਦਾ ਹੈ।"},{"id":5,"translation":"ਪਾਲਕਾਂ ਨੂੰ ਉਹਨਾਂ ਦੇ (ਅਸਲੀ) ਬਾਪਾਂ ਦੇ ਨਾਂ ਲੈ ਕੇ ਪੁਕਾਰੋ, ਅੱਲਾਹ ਦੀ ਨਜ਼ਰ ਵਿਚ ਇਹੋ ਇਨਸਾਫ਼ ਵਾਲੀ ਗੱਲ ਹੈ। ਫੇਰ ਜੇ ਤੁਹਾਨੂੰ ਉਹਨਾਂ ਦੇ ਅਸਲੀ ਪਿਓ ਦਾ ਪਤਾ ਹੀ ਨਾ ਹੋਵੇ (ਕਿ ੳਹਨਾਂ ਦਾ ਪਿਓ ਕੌਣ ਹੈ) ਤਾਂ ਉਹ ਤੁਹਾਡੇ ਧਰਮ-ਭਰਾ ਤੇ ਤਹਾਡੇ ਮਿੱਤਰ ਹਨ। ਜੇ ਇਸ ਮਾਮਲੇ ਵਿਚ ਤੁਹਾਥੋਂ ਕੋਈ ਭੁੱਲ-ਚੁੱਕ ਹੋ ਜਾਵੇ ਤਾਂ ਤੁਹਾਡੇ ਸਿਰ ਕੋਈ ਦੋਸ਼ ਨਹੀਂ, ਹਾਂ! ਦੋਸ਼ ਉਸ ਗੱਲ ਦਾ ਹੈ ਜਿਹੜਾ ਤੁਸੀਂ ਆਪਣੇ ਮਨੋ ਇਰਾਦਾ ਕਰਦੇ ਹੋ। ਅੱਲਾਹ ਵੱਡਾ ਬਖ਼ਸ਼ਨਹਾਰ ਤੇ ਮਿਹਰਾਂ ਵਾਲਾ ਹੈ।"},{"id":6,"translation":"ਬੇਸ਼ੱਕ ਨਬੀ ਤਾਂ ਈਮਾਨ ਵਾਲਿਆਂ ਲਈ ਉਹਨਾਂ ਦੇ ਆਪਣੇ ਆਪ ਤੋਂ ਵੀ ਕਿਤੇ ਵੱਧ ਹੱਕ ਰੱਖਦਾ ਹੈ[1] ਅਤੇ ਨਬੀ ਦੀਆਂ ਪਤਨੀਆਂ ਈਮਾਨ ਵਾਲਿਆਂ ਦੀਆਂ ਮਾਵਾਂ ਹਨ ਅਤੇ ਅੱਲਾਹ ਦੀ ਕਿਤਾਬ (.ਕੁਰਆਨ) ਅਨੁਸਾਰ ਦੂਜੇ ਮੋਮਿਨਾਂ ਅਤੇ ਮੁਹਾਜਰਾਂ ਨਾਲੋਂ, ਰਿਸ਼ਤੇਦਾਰ (ਵਰਾਸਤ ਦਾ) ਵਧੇਰੇ ਹੱਕਦਾਰ ਹਨ। ਜੇ ਤੁਸੀਂ ਆਪਣੇ ਮਿੱਤਰਾਂ ਨਾਲ ਭਲਾਈ ਕਰਨਾ ਚਾਹੁੰਦੇ ਹੋ (ਤਾਂ ਕਰ ਸਕਦੇ ਹੋ) ਇਹ ਹੁਕਮ ਰੱਬੀ ਕਿਤਾਬ (.ਕੁਰਆਨ) ਵਿਚ ਲਿਖਿਆ ਹੋਇਆ ਹੈ।","footnotes":"[1] ਇਸ ਤੋਂ ਭਾਵ ਹੈ ਕਿ ਮੋਮਿਨਾਂ ਨੂੰ ਸਤਿਕਾਰਯੋਗ ਮੁਹੰਮਦ (ਸ:) ਦੇ ਨਾਲ ਆਪਣੀਆਂ ਜਾਨਾ ਤੋਂ ਵੀ ਵੱਧ ਮੁਹੱਬਤ ਹੋਣੀ ਚਾਹੀਦੀ ਹੈ। ਇਕ ਹਦੀਸ ਵਿਚ ਹੈ ਕਿ ਨਬੀ (ਸ:) ਨੇ ਹਜ਼ਰਤ ਉਮਰ ਦਾ ਹੱਥ ਫੜਿਆ ਹੋਇਆ ਸੀ ਕਿ ਹਜ਼ਰਤ ਉਮਰ ਨੇ ਅਰਜ਼ ਕੀਤੀ ਕਿ ਹੇ ਰਸੂਲ (ਸ:) ਤੁਸੀਂ ਮੈਨੂੰ ਹਰ ਚੀਜ਼ ਤੋਂ ਵਧਕੇ ਪਿਆਰੇ ਹੋ ਛੁੱਟ ਮੇਰੀ ਆਪਣੀ ਜਾਨ ਤੋਂ। ਆਪ (ਸ:) ਨੇ ਫ਼ਰਮਾਇਆ ਕਿ ਕਸਮ ਹੈ ਮੈਨੂੰ ਉਸ ਜ਼ਾਤ ਦੀ ਜਿਸ ਦੇ ਕਬਜ਼ੇ ਵਿਚ ਮੇਰੀ ਜਾਨ ਹੈ ਕਿ ਤੁਹਾਡਾ ਈਮਾਨ ਉਸ ਸਮੇਂ ਤੱਕ ਮੱਕਮੱਲ ਨਹੀਂ ਹੋ ਸਕਦਾ ਜਦੋਂ ਤੱਕ ਤੁਸੀ ਮੈਨੂੂੰ ਆਪਣੀ ਜਾਨਾਂ ਤੋਂ ਵੀ ਵੱਧ ਮੁਹੱਬਤ ਨਹੀਂ ਕਰੋਂਗੇ। ਇਹ ਸੁਣ ਕੇ ਹਜ਼ਰਤ ਉਮਰ ਨੇ ਕਿਹਾ ਕਿ ਜੇ ਇੰਜ ਹੈ ਤਾਂ ਅੱਲਾਹ ਦੀ ਕਸਮ ਹੁਣ ਤੁਸੀਂ ਮੈਨੂੰ ਮੇਰੀ ਜਾਨ ਤੋਂ ਵੀ ਵੱਧ ਕੇ ਪਿਆਰੇ ਹੋ। ਇਹ ਸੁਣ ਕੇ ਆਪ (ਸ:) ਨੇ ਫ਼ਰਮਇਆ ਕਿ ਹੇ ਉਮਰ! ਹੁਣ ਤੂੰ ਮੋਮਿਨ ਹੈ। (ਸਹੀ ਬੁਖ਼ਾਰੀ, ਹਦੀਸ: 6232)"},{"id":7,"translation":"(ਹੇ ਨਬੀ! ਯਾਦ ਕਰੋ) ਜਦੋਂ ਅਸੀਂ ਸਾਰੇ ਨਬੀਆਂ ਤੋਂ (ਰੱਬੀ ਪੈਗ਼ਾਮ ਲੋਕਾਂ ਤਕ ਪਹੁੰਚਾਉਣ ਦਾ) ਪ੍ਰਣ ਲਿਆ ਸੀ। ਤੁਹਾਥੋਂ (ਭਾਵ ਮੁਹੰਮਦ ਸ: ਤੋਂ) ਵੀ ਅਤੇ ਨੂਹ, ਇਬਰਾਹੀਮ, ਮੂਸਾ ਤੇ ਮਰੀਅਮ ਦੇ ਪੁੱਤਰ ਈਸਾ [2] ਤੋਂ (ਵੀ ਇਹੋ ਪ੍ਰਣ ਲਿਆ ਸੀ) ਅਤੇ ਅਸੀਂ ਸਭ ਤੋਂ ਪੱਕਾ ਪ੍ਰਣ ਲੈ ਚੁੱਕੇ ਹਾਂ।","footnotes":"[2] ਅੱਲਾਹ ਨੇ ਬਹੁਤ ਬੜੀ ਸੰਖਿਆ ਵਿਚ ਪੈਗ਼ੰਬਰ ਤੇ ਨਬੀ ਭੇਜੇ ਹਨ ਪਰ .ਕੁਰਆਨ ਪਾਕ ਵਿਚ ਲਗ-ਭਗ 25 ਨਬੀਆਂ ਦੇ ਨਾਵਾਂ ਦੀ ਹੀ ਚਰਚਾ ਕੀਤੀ ਗਈ ਹੈ। ਇਨ੍ਹਾਂ ਵਿੱਚ ਉੱਚ ਕੋਟੀ ਦੇ ਪੰਜ ਪੈਗ਼ੰਬਰ ਹੀ ਹਨ। 1਼ ਮੁਹੰਮਦ (ਸ:) 2਼ ਹਜ਼ਰਤ ਨੂਹ 3਼ ਹਜ਼ਰਤ ਇਬਰਾਹੀਮ 4਼ ਹਜ਼ਰਤ ਮੂਸਾ 5਼ ਹਜ਼ਰਤ ਈਸਾ।"},{"id":8,"translation":"ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।"},{"id":9,"translation":"(ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।"},{"id":10,"translation":"(ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।"},{"id":11,"translation":"ਉਸ ਵੇਲੇ ਮੋਮਿਨਾਂ ਦੀ ਪਰਖ ਹੋਈ ਸੀ ਅਤੇ ਉਹਨਾਂ ਨੂੰ ਬੁਰੀ ਤਰ੍ਹਾਂ ਹਲੂਣਿਆ ਗਿਆ।"},{"id":12,"translation":"ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।"},{"id":13,"translation":"ਜਦੋਂ ਉਹਨਾਂ (ਮੁਨਾਫ਼ਿਕਾਂ) ਦੇ ਇਕ ਧੜੇ ਨੇ ਆਖਿਆ ਕਿ ਹੇ ਯਸਰਬ (ਮਦੀਨਾ) ਵਾਲਿਓ! ਅੱਜ ਤੁਹਾਡੇ ਲਈ (ਮੱਕੇ ਦੀਆਂ ਫ਼ੌਜਾਂ ਦੇ ਸਾਮ੍ਹਣੇ) ਠਹਿਰਨ ਦਾ ਕੋਈ ਮੌਕਾ ਨਹੀਂ, ਪਿਛਾਂਹ ਪਰਤ ਚੱਲੋ। ਅਤੇ ਉਹਨਾਂ ਵਿੱਚੋਂ ਹੀ ਇਕ ਹੋਰ ਟੋਲੀ ਇਹ ਕਹਿ ਕੇ ਨਬੀ (ਸ:) ਤੋਂ ਛੁੱਟੀ ਮੰਗ ਰਹੀ ਸੀ ਕਿ ਸਾਡੇ ਘਰ ਸੁਰੱਖਿਅਤ ਨਹੀਂ ਹਨ ਜਦ ਕਿ ਉਹਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਸੀ। ਅਸਲ ਵਿਚ ਉਹ ਤਾਂ ਕੇਵਲ (ਜੰਗ ਤੋਂ) ਭੱਜਣਾ ਚਾਹੁੰਦੇ ਸਨ।"},{"id":14,"translation":"ਜੇ ਕਿਤੇ ਇਸ (ਮਦੀਨੇ) ਦੇ ਕਿਨਾਰਿਆਂ ਤੋਂ ਉਹਨਾਂ (ਮੁਨਾਫ਼ਿਕਾਂ) ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਅੰਦਰ ਆ ਵੜੀਆਂ ਹੁੰਦੀਆਂ ਅਤੇ ਫੇਰ ਉਹਨਾਂ ਨੂੰ ਉਪੱਦਰ ਮਚਾਉਣ ਲਈ ਸੱਦਾ ਦਿੱਤਾ ਜਾਂਦਾ ਤਾਂ ਇਹ ਉਸੇ ਵੇਲੇ ਉਸ ਨੂੰ ਪ੍ਰਵਾਨ ਕਰ ਲੈਂਦੇ ਅਤੇ ਉਹਨਾਂ ਨੂੰ ਇਸ (ਉਪੱਦਰ ਵਿਚ) ਰਲਣੋਂ ਸ਼ਾਇਦ ਹੀ ਕੋਈ ਸੰਕੋਚ ਹੋਣਾ ਸੀ।"},{"id":15,"translation":"ਨਿਰਸੰਦੇਹ, ਇਸ ਤੋਂ ਪਹਿਲਾਂ ਇਹਨਾਂ (ਮੁਨਾਫ਼ਿਕਾਂ) ਨੇ ਅੱਲਾਹ ਨਾਲ ਪ੍ਰਣ ਕੀਤਾ ਸੀ ਕਿ ਉਹ (ਜੰਗ ਤੋਂ) ਪਿੱਠ ਨਹੀਂ ਫੇਰਨਗੇ। ਉਹਨਾਂ ਨੇ ਜਿਹੜਾ ਵਾਅਦਾ ਅੱਲਾਹ ਨਾਲ ਕੀਤਾ ਹੈ ਉਸ ਦੀ ਪੁੱਛ-ਗਿੱਛ ਤਾਂ ਹੋਵੇਗੀ।"},{"id":16,"translation":"(ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ ਹੋਣ ਦੇ ਡਰ ਤੋਂ ਭਾਵੇਂ ਕਿੰਨਾਂ ਹੀ ਨੱਸੋ, ਇਹ ਨੱਸਣਾ ਤੁਹਾਡੇ ਲਈ ਕੁੱਝ ਵੀ ਲਾਹੇਵੰਦ ਸਿੱਧ ਨਹੀਂ ਹੋਵੇਗਾ। (ਇਸ ਭੱਜਣ ਮਗਰੋਂ) ਤੁਸੀਂ ਆਪਣੇ ਜੀਵਨ ਦਾ ਬਹੁਤ ਹੀ ਘੱਟ ਲਾਭ ਉਠਾਓਗੇ।"},{"id":17,"translation":"(ਹੇ ਨਬੀ!) ਉਹਨਾਂ (ਡਰਪੋਕ) ਲੋਕਾਂ ਨੂੰ ਪੁੱਛੋ ਕਿ ਕੌਣ ਹੈ ਜੋ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾ ਸਕੇ ਜੇ ਉਹ ਤੁਹਾਨੂੰ ਕੋਈ ਹਾਨੀ ਪਹੁੰਚਾਉਣਾ ਚਾਹਵੇ ਜਾਂ ਤੁਹਾਡੇ ’ਤੇ ਕੋਈ ਮਿਹਰਬਾਨੀ ਕਰਨਾ ਚਾਹਵੇ ਤਾਂ ਕੌਣ ਰੋਕ ਸਕਦਾ ਹੈ ? ਅਤੇ ਉਹ ਲੋਕ ਛੁੱਟ ਅੱਲਾਹ ਤੋਂ ਆਪਣਾ ਕੋਈ ਵੀ ਸਹਾਈ ਤੇ ਹਿਮਾਇਤੀ ਨਹੀਂ ਪਾਉਣਗੇ।"},{"id":18,"translation":"ਬੇਸ਼ੱਕ ਅੱਲਾਹ ਤੁਹਾਡੇ ਵਿੱਚੋਂ ਉਹਨਾਂ ਸਭ ਨੂੰ ਜਾਣਦਾ ਹੈ ਜਿਹੜੇ ਜਿਹਾਦ ਵਿਚ ਅੜੀਕੇ ਲਾਉਂਦੇ ਹਨ ਅਤੇ ਉਹਨਾਂ ਨੂੰ ਵੀ (ਜਾਣਦਾ ਹੈ) ਜਿਹੜੇ ਆਪਣੇ ਭਰਾਵਾਂ ਨੂੰ ਕਹਿੰਦੇ ਹਨ ਕਿ ਸਾਡੇ ਕੋਲ ਆ ਜਾਓ (ਜਿਹਾਦ ਨਾ ਕਰੋ) ਅਤੇ ਉਹ ਆਪ ਵੀ ਜੰਗ ਵਿਚ ਬਹੁਤ ਹੀ ਘੱਟ ਹਿੱਸਾ ਲੈਂਦੇ ਹਨ।"},{"id":19,"translation":"ਹੇ ਨਬੀ ਇਸ (ਜੰਗ ਦੀ) ਹਾਲਤ ਵਿਚ ਉਹ (ਮੁਨਾਫ਼ਿਕ) ਤੁਹਾਡਾ ਸਾਥ ਦੇਣ ਵਿਚ ਬਹੁਤ ਹੀ ਕੰਜੂਸ (ਸੂਮ) ਹਨ। ਜਦੋਂ ਡਰ ਖ਼ੌਫ (ਜੰਗ) ਦਾ ਵੇਲਾ ਆ ਜਾਵੇ ਤਾਂ ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਇੰਜ ਅੱਖਾਂ (ਦੇ ਡੇਲੇ) ਘੁੰਮਾ ਘੁੰਮਾ ਕੇ ਤੁਹਾਡੇ ਵਲ ਦੇਖਦੇ ਹਨ ਜਿਵੇਂ ਕਿ ਉਹ ਵਿਅਕਤੀ ਵੇਖਦਾ ਹੈ ਜਿਸ ਉੱਤੇ ਮੌਤ ਦੀ ਬੇਹੋਸ਼ੀ ਛਾ ਜਾਵੇ, ਪਰ ਜਦੋਂ ਖ਼ਤਰਾ ਟਲ ਜਾਂਦਾ ਹੈ ਤਾਂ ਮਾਲੇ ਗ਼ਨੀਮਤ ਦੇ ਲੋਭੀ ਬਣ ਕੇ ਤੁਹਾਡੇ ਸਾਮ੍ਹਣੇ (ਯੋਧੇ ਬਣ ਕੇ) ਤੇਜ਼ ਤੇਜ਼ (ਕੈਂਚੀਆਂ ਵਾਂਗ) ਜ਼ੁਬਾਨਾਂ ਚਲਾਉਂਣ ਲਗ ਜਾਂਦੇ ਹਨ। ਅਸਲੋਂ ਇਹ ਲੋਕ ਉੱਕਾ ਹੀ ਈਮਾਨ ਨਹੀਂ ਲਿਆਏ, ਇਸੇ ਲਈ ਅੱਲਾਹ ਨੇ ਉਹਨਾਂ ਦੇ ਸਾਰੇ ਕਰਮ ਨਸ਼ਟ ਕਰ ਦਿਤੇ ਹਨ ਅਤੇ ਅਜਿਹਾ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।"},{"id":20,"translation":"ਉਹ ਸਮਝਦੇ ਹਨ ਕਿ ਅਜਿਹ ਤਕ ਵੈਰੀ ਦੀਆਂ ਫ਼ੌਜਾਂ ਵਾਪਸ ਨਹੀਂ ਗਈਆਂ (ਜਦ ਕਿ ਜਾ ਚੁੱਕੀਆਂ ਹਨ) ਅਤੇ ਜੇ ਫ਼ੌਜਾਂ ਆ ਚੜ੍ਹਣ ਤਾਂ ਉਹਨਾਂ ਦੀ ਮਨ ਦੀ ਇੱਛਾ ਇਹੋ ਹੁੰਦੀ ਹੈ ਕਿ ਉਹ ਜੰਗਲਾਂ ਵਿਚ ਰਹਿਣ ਵਾਲੇ ਬੱਦੂਆਂ ਨਾਲ ਜਾ ਕੇ ਰਹਿਣ ਲਗ ਜਾਣ ਅਤੇ ਉੱਥਿਓਂ ਹੀ ਤੁਹਾਡੀ ਖ਼ੈਰ-ਖ਼ੈਰੀਯਤ ਪੁੱਛਦੇ ਰਹਿੰਦੇ। (ਹੇ ਨਬੀ!) ਜੇਕਰ ਉਹ ਲੋਕ ਤੁਹਾਡੇ ਸੰਗ ਹੁੰਦੇ ਤਾਂ ਵੀ ਉਹ ਨਾ-ਮਾਤਰ ਲੜਦੇ।"},{"id":21,"translation":"ਬੇਸ਼ੱਕ ਤੁਹਾਡੇ ਲਈ ਅੱਲਾਹ ਦੇ ਰਸੂਲ (ਹਜ਼ਰਤ ਮੁਹੰਮਦ ਸ:) ਦੀ ਸ਼ਖ਼ਸੀਅਤ ਇਕ ਉੱਤਮ ਨਮੂਨਾ ਹੈ (ਅਤੇ ਇਹ ਨਮੂਨਾ) ਹਰ ਉਸ ਵਿਅਕਤੀ ਲਈ ਹੈ ਜਿਹੜਾ ਅੱਲਾਹ ਅਤੇ ਕਿਆਮਤ ਦਿਹਾੜੇ ਦੀ ਆਸ ਰੱਖਦਾ ਹੈ ਅਤੇ ਅੱਲਾਹ ਨੂੰ ਵਧੇਰੇ ਯਾਦ ਕਰਦਾ ਹੈ।"},{"id":22,"translation":"(ਦੂਜੇ ਪਾਸੇ) ਜਦੋਂ ਈਮਾਨ ਵਾਲਿਆਂ ਨੇ (ਕਾਫ਼ਿਰਾਂ ਦੀਆਂ) ਫ਼ੌਜਾਂ ਨੂੰ ਵੇਖਿਆ ਤਾਂ ਬੋਲ ਪਏ ਕਿ ਇਹ ਉਹੀਓ ਚੀਜ਼ ਹੈ ਜਿਸ ਦਾ ਵਾਅਦਾ ਸਾਡੇ ਨਾਲ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਕੀਤਾ ਸੀ ਅਤੇ ਅੱਲਾਹ ਤੇ ਉਸ ਦੇ ਰਸੂਲ ਦਾ ਆਖਣਾ ਸੱਚ ਸੀ। ਇਸ (ਘਟਨਾ) ਨੇ ਉਹਨਾਂ ਦੇ ਈਮਾਨ ਤੇ ਫ਼ਰਮਾਂਬਰਦਾਰੀ ਵਿਚ ਹੋਰ ਵਾਧਾ ਕਰ ਦਿੱਤਾ।"},{"id":23,"translation":"ਮੋਮਿਨਾਂ ਵਿੱਚੋਂ ਕੁੱਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਜੋ ਵੀ ਅੱਲਾਹ ਨਾਲ ਪ੍ਰਣ ਕੀਤਾ ਸੀ, ਉਸ ਨੂੰ ਸੱਚ ਕਰ ਵਿਖਾਇਆ।[3]ਸੋ ਕੁੱਝ ਨੇ ਤਾਂ ਆਪਣੇ ਵਚਨਾਂ ਨੂੰ ਪੂਰਾ ਕਰ ਦਿੱਤਾ (ਭਾਵ ਸ਼ਹੀਦ ਹੋ ਗਏ) ਅਤੇ ਕੁੱਝ ਉਹਨਾਂ ਵਿੱਚੋਂ (ਸ਼ਹੀਦ ਹੋਣ ਦੀ) ਉਡੀਕ ਵਿਚ ਹਨ ਅਤੇ ਉਹਨਾਂ ਨੇ ਆਪਣੇ ਵਿਹਾਰ ਵਿਚ ਕੋਈ ਬਦਲਾਓ ਨਹੀਂ ਕੀਤਾ।","footnotes":"[3] ਇਹ ਆਇਤ ਉਨ੍ਹਾਂ ਸਹਾਬੀਆਂ ਦੇ ਬਾਰੇ ਨਾਜ਼ਲ ਹੋਈ ਹੈ ਜਿਨ੍ਹਾਂ ਨੇ ਬਦਰ ਦੀ ਜੰਗ ਵਿਚ ਜੋਹਰ ਦਿਖਾਏ ਅਤੇ ਇਨ੍ਹਾਂ ਵਿਚ ਹੀ ਉਹ ਵੀ ਸਹਾਬੀ ਹਨ ਜਿਹੜੇ ਬਦਰ ਦੀ ਜੰਗ ਵਿਚ ਭਾਗ ਨਹੀਂ ਲੈ ਸਕੇ ਪਰ ਉਨ੍ਹਾਂ ਨੇ ਇਹ ਵਚਨ ਵੀ ਲਿਆ ਸੀ ਕਿ ਜਦੋਂ ਵੀ ਕੋਈ ਹੋਰ ਜੰਗ ਹੋਵੇਗੀ ਉਸ ਵਿਚ ਭਾਗ ਜਰੂਰ ਲੈਣਗੇ।"},{"id":24,"translation":"(ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ ਲੋਕਾਂ ਨੂੰ ਉਹਨਾਂ ਦੀ ਸੱਚਾਈ ਦਾ ਬਦਲਾ ਦੇਵੇ ਅਤੇ ਜੇ ਚਾਹੇ ਤਾਂ ਮੁਨਾਫ਼ਿਕਾਂ ਨੂੰ ਸਜ਼ਾ ਦੇਵੇ ਜਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":25,"translation":"(ਅਹਜ਼ਾਬ ਦੀ ਜੰਗ ਵਿਚ) ਅੱਲਾਹ ਨੇ ਕਾਫ਼ਿਰਾਂ ਨੂੰ (ਨਾ-ਮੁਰਾਦੀ ਦੇ) ਗੁੱਸੇ ਨਾਲ ਵਾਪਸ ਮੋੜ ਦਿੱਤਾ, ਉਹ (ਜੰਗ ਵਿਚ) ਕੁੱਝ ਵੀ ਲਾਭ ਪ੍ਰਾਪਤ ਨਹੀਂ ਕਰ ਸਕੇ ਅਤੇ ਇਸ ਲੜਾਈ ਵਿਚ ਮੋਮਿਨਾਂ ਲਈ ਅੱਲਾਹ ਹੀ ਬਥੇਰਾ ਹੋ ਗਿਆ। ਅੱਲਾਹ ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।"},{"id":26,"translation":"ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ ਮਦਦ ਕੀਤੀ ਸੀ ਅੱਲਾਹ ਉਹਨਾਂ ਦੀਆਂ ਗੜ੍ਹੀਆਂ ਤੋਂ ਉਹਨਾਂ ਨੂੰ ਕੱਢ ਲਿਆਇਆ। ਉਹਨਾਂ ਦੇ ਦਿਲਾਂ ਵਿਚ (ਮੁਸਲਮਾਨਾਂ ਦਾ) ਅਜਿਹਾ ਰੋਅਬ ਪਾ ਦਿੱਤਾ ਕਿ ਅੱਜ ਤੁਸੀਂ ਉਹਨਾਂ (ਬਨੂਕੁਰੇਜ਼ਾ ਦੇ ਮੁਨਾਫ਼ਿਕਾਂ) ਦੇ ਇਕ ਧੜੇ ਨੂੰ ਕਤਲ ਕਰ ਰਹੇ ਹੋ ਅਤੇ ਦੂਜੇ ਨੂੰ ਕੈਦੀ ਬਣਾ ਰਹੇ ਹੋ।"},{"id":27,"translation":"ਅਤੇ ਇੰਜ ਅੱਲਾਹ ਨੇ ਤੁਹਾਨੂੰ ਉਹਨਾਂ ਦੀ ਧਰਤੀ, ਘਰਾਂ ਅਤੇ ਮਾਲਾਂ ਦਾ ਵਾਰਸ ਬਣਾ ਦਿੱਤਾ ਅਤੇ ਉਸ ਧਰਤੀ ਦਾ ਵੀ (ਵਾਰਸ ਬਣਾਇਆ) ਜਿਸ ਨੂੰ ਤੁਸੀਂ ਆਪਣੇ ਪੈਰਾ ਹੇਠ ਲਤਾੜ੍ਹਿਆ ਵੀ ਨਹੀਂ (ਭਾਵ ਜਿੱਥੇ ਅਜੇ ਤੁਸੀਂ ਗਏ ਵੀ ਨਹੀਂ) ਅੱਲਾਹ ਤਾਂ ਹਰੇਕ ਕੰਮ ਕਰਨ ਦੀ ਸਮਰਥਾ ਰੱਖਦਾ ਹੈ।"},{"id":28,"translation":"ਹੇ ਨਬੀ! ਆਪਣੀਆਂ ਪਤਨੀਆਂ ਨੂੰ ਆਖ ਦਿਓ ਕਿ ਜੇ ਤੁਸੀਂ ਸੰਸਾਰਿਕ ਜੀਵਨ ਅਤੇ ਉਸ ਦੀ ਸ਼ੋਭਾ ਚਾਹੁੰਦੀਆਂ ਹੋ ਤਾਂ ਆਓ! ਮੈਂ ਤੁਹਾਨੂੰ ਕੁੱਝ ਦੇ ਦੁਆ ਦੇ ਸੋਹਣੇ ਢੰਗ ਨਾਲ ਤੌਰ ਦਿਆਂ[4] (ਭਾਵ ਤੁਹਾਨੂੰ ਤਲਾਕ ਦੇ ਦਿਆਂ)।","footnotes":"[4] ਇਸ ਆਇਤ ਵਿਚ ਉਸ ਘਟਨਾ ਦੀ ਚਰਚਾ ਕੀਤੀ ਗਈ ਰੁ ਜਦੋਂ ਨਬੀ (ਸ:) ਦੀਆਂ ਪਤਨੀਆਂ ਨੇ ਆਪ ਜੀ ਤੋਂ ਕੁਝ ਵੱਧ ਖ਼ਰਚੇ ਲਈ ਮੰਗ ਕੀਤੀ ਸੀ ਜਿਸ ਨੂੰ ਆਪ ਜੀ ਨੇ ਨਾ ਪਸੰਦ ਫ਼ਰਮਾਇਆ ਸੀ ਅਤੇ ਕੁਝ ਸਮੇਂ ਲਈ ਉਨ੍ਹਾਂ ਪਤਨੀਆਂ ਤੋਂ ਅੱਡ ਰਹਿਣ ਲੱਗ ਪਏ ਸੀ। ਜਿਸ ਕਰਕੇ ਅੱਲਾਹ ਤਆਲਾ ਨੇ ਇਹ ਆਇਤ ਨਾਜ਼ਿਲ ਫ਼ਰਮਾਈ ਕਿ ਤੁਸੀਂ ਜਿਨ੍ਹਾਂ ਪਤਨੀਆਂ ਨੂੰ ਤਲਾਕ ਦੇਣਾ ਚਾਹੁੰਦੇ ਹੋ ਦੇ ਸਕਦੇ ਹੋ। ਤਾਂ ਆਪ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਲੈਣ ਦਾ ਅਧਿਕਾਰ ਦੇ ਦਿੱਤਾ। ਪਰ ਕਿਸੇ ਵੀ ਪਤਨੀ ਨੇ ਆਪ ਤੋਂ ਤਲਾਕ ਨਹੀਂ ਲਈ।"},{"id":29,"translation":"ਅਤੇ ਜੇ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਅਤੇ ਆਖ਼ਿਰਤ (ਪਰਲੋਕ) ਦਾ ਘਰ ਚਾਹੁੰਦੀਆਂ ਹੋ ਤਾਂ ਜਾਣ ਲਓ ਕਿ ਤੁਹਾਡੇ ਵਿੱਚੋਂ ਨੇਕ ਕੰਮ ਕਰਨ ਵਾਲੀਆਂ ਲਈ ਤਾਂ ਅੱਲਾਹ ਨੇ ਬਹੁਤ ਹੀ ਵੱਡਾ ਬਦਲਾ ਤਿਆਰ ਕਰ ਛੱਡਿਆ ਹੈ।"},{"id":30,"translation":"ਹੇ ਨਬੀ ਦੀ ਪਤਨੀਓ! ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਪ੍ਰਤੱਖ ਅਸ਼ਲੀਲ ਕੰਮ ਕਰੇਗੀ ਉਸ ਨੂੰ ਦੂਹਰਾ ਅਜ਼ਾਬ ਦਿੱਤਾ ਜਾਵੇਗਾ ਅਤੇ ਅੱਲਾਹ ਲਈ ਇਹ ਕਰਨਾ ਬਹੁਤ ਹੀ ਸੌਖਾ ਕੰਮ ਹੈ।"},{"id":31,"translation":"ਅਤੇ ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਅੱਲਾਹ ਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਤੇ ਨੇਕ ਕੰਮ ਕਰੇਗੀ ਅਸੀਂ ਉਸ ਨੂੰ ਅਜਰ (ਬਦਲਾ) ਵੀ ਦੂਹਰਾ ਹੀ ਦਿਆਂਗੇ ਅਤੇ ਉਸ ਲਈ ਅਸੀਂ ਮਾਨ ਮਰਿਆਦਾ ਵਾਲੀ ਰੋਜ਼ੀ ਤਿਆਰ ਕਰ ਰੱਖੀ ਹੈ।"},{"id":32,"translation":"ਹੇ ਨਬੀ ਦੀ ਪਤਨੀਓ! ਤੁਸੀਂ ਸਾਧਾਰਨ ਔਰਤਾਂ ਵਾਂਗ ਨਹੀਂ ਹੋ, ਜੇ ਤੁਸੀਂ ਰੱਬ ਤੋਂ ਡਰਨ ਵਾਲੀਆਂ ਹੋ ਤਾਂ (ਕਿਸੇ ਵੀ ਗੈਰ ਮਹਿਰਮ ਨਾਲ) ਦਬਵੀਂ ਜ਼ੁਬਾਨ (ਨਰਮੀ) ਨਾਲ ਗੱਲ ਬਾਤ ਨਾ ਕਰੋ ਕਿ ਉਹ ਵਿਅਕਤੀ ਜਿਸ ਦੇ ਮਨ ਵਿਚ (ਕਾਮ ਵਾਸਨਾ ਦਾ) ਰੋਗ ਹੈ ਉਹ ਕਿਸੇ ਲੋਭ ਵਿਚ ਜਾ ਡਿਗੇ, ਸਗੋਂ ਸਾਫ਼ ਤੇ ਸਪਸ਼ਟ (ਸ਼ਬਦਾਂ ਵਿਚ) ਗੱਲ ਕਰੋ।"},{"id":33,"translation":"ਤੁਸੀਂ ਆਪਣੇ ਘਰਾਂ ਵਿਚ ਟਿਕੀਆਂ ਬੈਠੀਆਂ ਰਿਹਾ ਕਰੋ ਅਤੇ ਪੁਰਾਣੇ ਜਹਾਲਤ ਦੇ ਸਮੇਂ (ਭਾਵ਼ ਕੁਰਆਨੀ ਸਿੱਖਿਆਵਾਂ ਆਉਣ ਤੋਂ ਪਹਿਲਾਂ) ਵਾਂਗ ਆਪਣੇ ਹੁਸਨ ਦਾ ਪ੍ਰਗਟਾਵਾ ਨਾ ਕਰਦੀਆਂ ਫਿਰੋ। ਅਤੇ ਨਮਾਜ਼ਾਂ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਤੇ ਉਸ ਦੇ ਰਸੂਲ ਦੀ ਆਗਿਆ ਦੀ ਪਾਲਣਾ ਕਰੋ। (ਹੇ ਅਹਲੇ ਬੈਤ!) ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਉਹ ਤੁਹਾਥੋਂ ਹਰ ਪ੍ਰਕਾਰ ਦੀ ਬੁਰਾਈ ਦੂਰ ਕਰ ਦੇਵੇ ਅਤੇ ਤੁਹਾਨੂੰ ਚੰਗੀ ਤਰ੍ਹਾਂ ਪਵਿੱਤਰ ਕਰ ਦੇਵੇ।"},{"id":34,"translation":"ਅਤੇ ਤੁਹਾਡੇ ਘਰਾਂ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਆਦੇਸ਼) ਅਤੇ ਹਿਕਮਤਾਂ (ਰਸੂਲ ਦੀਆਂ ਗੱਲਾਂ) ਸੁਣਾਈਆਂ ਜਾਂਦੀਆਂ ਹਨ ਉਹਨਾਂ ਨੂੰ ਯਾਦ ਰੱਖੋ। ਬੇਸ਼ੱਕ ਅੱਲਾਹ ਸੂਖਮਦਰਸ਼ੀ ਤੇ ਬਾ-ਖ਼ਬਰ ਹੈ।"},{"id":35,"translation":"ਨਿਰਸੰਦੇਹ, ਮੁਸਲਮਾਨ ਮਰਦ ਤੇ ਔਰਤਾਂ, ਮੋਮਿਨ ਮਰਦ ਤੇ ਔਰਤਾਂ, ਆਗਿਆਕਾਰੀ ਮਰਦ ਤੇ ਔਰਤਾਂ (ਕਹਿਣੀ ਤੇ ਕਰਨੀ ਵਿਚ), ਸੱਚੇ ਮਰਦ ਤੇ ਔਰਤਾਂ, (ਮੁਸ਼ਕਲਾਂ ਆਉਣ ’ਤੇ) ਸਬਰ ਕਰਨ ਵਾਲੇ ਮਰਦ ਤੇ ਔਰਤਾਂ, ਅੱਲਾਹ ਦੇ ਅੱਗੇ ਝੁਕਣ ਵਾਲੇ ਮਰਦ ਤੇ ਔਰਤਾਂ, ਸਦਕਾ (ਪੁੱਨ-ਦਾਨ) ਕਰਨ ਵਾਲੇ ਮਰਦ ਤੇ ਔਰਤਾਂ, ਰੋਜ਼ੇ ਰੱਖਣ ਵਾਲੇ ਮਰਦ ਤੇ ਔਰਤਾਂ, ਗੁਪਤ ਅੰਗਾਂ ਦੀ ਰਾਖੀ ਕਰਨ ਵਾਲੇ ਮਰਦ ਤੇ ਇਸਤਰੀਆਂ, ਅੱਲਾਹ ਦਾ ਵੱਧ ਤੋਂ ਵੱਧ ਸਿਮਰਨ ਕਰਨ ਵਾਲੇ ਮਰਦ ਤੇ ਔਰਤਾਂ, ਇਹਨਾਂ ਸਭ ਲਈ ਅੱਲਾਹ ਨੇ ਬਹੁਤ ਹੀ ਵੱਡਾ ਬਖ਼ਸ਼ਿਸ਼ ਤੇ ਉੱਚ ਦਰਜੇ ਦਾ ਬਦਲਾ ਦੇਣ ਦਾ ਪ੍ਰਬੰਧ ਕੀਤਾ ਹੋਇਆ ਹੈ।"},{"id":36,"translation":"ਅਤੇ ਕਿਸੇ ਵੀ ਮੋਮਿਨ ਮਰਦ ਜਾਂ ਔਰਤ ਨੂੰ ਇਹ ਹੱਕ ਨਹੀਂ ਕਿ ਜਦੋਂ ਅੱਲਾਹ ਤੇ ਉਸ ਦਾ ਰਸੂਲ ਕਿਸੇ ਮਾਮਲੇ ਦਾ ਫ਼ੈਸਲਾ ਕਰ ਦੇਵੇ ਤਾਂ ਫੇਰ ਉਸ ਨੂੰ ਆਪਣੇ ਉਸ ਮਾਮਲੇ ਵਿਚ ਫ਼ੈਸਲਾ ਕਰਨ ਦਾ ਕੋਈ ਅਧਿਕਾਰ (ਬਾਕੀ) ਨਹੀਂ। ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੀ ਅਵੱਗਿਆ ਕਰੇਗਾ ਉਹ ਸਪਸ਼ਟ ਕੁਰਾਹੇ ਜਾ ਪਿਆ।"},{"id":37,"translation":"(ਹੇ ਨਬੀ!) ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਉਸ ਵਿਅਕਤੀ (ਜ਼ੈਦ ਬਿਨ ਹਾਰਿਸ) ਨੂੰ ਆਖ ਰਹੇ ਸੀ, ਜਿਸ ’ਤੇ ਅੱਲਾਹ ਨੇ ਅਤੇ ਤੁਸੀਂ ਵੀ ਉਪਕਾਰ ਕੀਤਾ ਸੀ ਕਿ ਤੂੰ ਆਪਣੀ ਪਤਨੀ (ਜ਼ੈਨਬ) ਨੂੰ ਆਪਣੇ ਕੋਲ ਹੀ ਰੱਖ (ਤਲਾਕ ਨਾ ਦੇ) ਅਤੇ ਅੱਲਾਹ ਤੋਂ ਡਰ। ਉਸ ਸਮੇਂ ਤੁਸੀਂ ਆਪਣੇ ਮਨ ਵਿਚ ਉਹ ਗੱਲ ਲੁਕਾ ਛੱਡੀ ਸੀ ਜਿਸ ਨੂੰ ਅੱਲਾਹ ਖੋਲਣਾ ਚਾਹੁੰਦਾ ਸੀ। ਤੁਸੀਂ ਲੋਕਾਂ ਤੋਂ ਡਰ ਰਹੇ ਸੀ ਜਦ ਕਿ ਅੱਲਾਹ ਹੀ ਵਧੇਰੇ ਹੱਕ ਰੱਖਦਾ ਹੈ ਕਿ ਉਸੇ ਤੋਂ ਹੀ ਡਰਿਆ ਜਾਵੇ, ਜਦੋਂ ਜ਼ੈਦ ਨੇ ਉਸ ਔਰਤ (ਪਤਨੀ) ਤੋਂ ਆਪਣੀ ਲੋੜ ਪੂਰੀ ਕਰ ਲਈ (ਭਾਵ ਪਤਨੀ ਤੋਂ ਦਿਲ ਭਰ ਗਿਆ ਤੇ ਤਲਾਕ ਦੇ ਦਿੱਤੀ) ਫੇਰ ਅਸੀਂ ਉਸ (ਤਲਾਕੀ ਹੋਈ ਜ਼ੈਨਬ) ਨੂੰ ਤੁਹਾਡੇ ਨਿਕਾਹ ਵਿਚ ਦੇ ਦਿੱਤਾ, ਤਾਂ ਜੋ ਮੁਸਲਮਾਨਾਂ ਲਈ ਆਪਣੇ ਲੇ-ਪਾਲਕਾਂ ਦੀਆਂ ਪਤਨੀਆਂ (ਨਾਲ ਨਿਕਾਹ) ਦੇ ਮਾਮਲੇ ਵਿਚ ਕੋਈ ਤੰਗੀ ਨਾ ਰਹੇ ਜਦ ਕਿ ਉਹ (ਲੇ-ਪਾਲਕ) ਉਹਨਾਂ ਤੋਂ ਆਪਣੀ ਲੋੜਾਂ ਪੂਰੀਆਂ ਕਰ ਚੁੱਕੇ ਹੋਣ। ਅੱਲਾਹ ਦਾ ਹਰ ਹੁਕਮ ਸਾਕਾਰ ਹੋ ਕੇ ਹੀ ਰਹਿਣਾ ਹੈ।"},{"id":38,"translation":"ਅਤੇ ਨਬੀ ਲਈ ਉਸ ਕੰਮ ਕਰਨ ਵਿਚ ਕੋਈ ਹਰਜ ਨਹੀਂ ਜਿਹੜਾ ਅੱਲਾਹ ਨੇ ਉਸ ਲਈ ਫਰਜ਼ ਕਰ ਦਿੱਤਾ ਹੈ। ਇਹੋ ਅੱਲਾਹ ਦਾ ਦਸਤੂਰ ਉਹਨਾਂ (ਪੈਗ਼ੰਬਰਾਂ) ਲਈ ਵੀ ਰਿਹਾ ਹੈ ਜਿਹੜੇ ਪਹਿਲਾਂ ਹੋ ਚੁੱਕੇ ਹਨ। ਅੱਲਾਹ ਦੇ ਆਦੇਸ਼ ਇਕ ਅਟਲ ਫ਼ੈਸਲਾ ਹੁੰਦਾ ਹੈ।"},{"id":39,"translation":"ਉਹ ਸਾਰੇ ਪੈਗ਼ੰਬਰ ਜਿਹੜੇ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪਹੁੰਚਾਦੇ ਸਨ ਉਹ ਉਸੇ (ਅੱਲਾਹ) ਤੋਂ ਹੀ ਡਰਦੇ ਸਨ ਹੋਰ ਕਿਸੇ ਤੋਂ ਨਹੀਂ ਸੀ ਡਰਦੇ। ਲੇਖਾ-ਜੋਖਾ ਲੈਣ ਲਈ ਤਾਂ ਅੱਲਾਹ ਹੀ ਕਾਫ਼ੀ ਹੈ।"},{"id":40,"translation":"(ਹੇ ਲੋਕੋ! ਸੁਣੋ ਕਿ) ਮੁਹੰਮਦ (ਸ:) ਤੁਹਾਡੇ ਲੋਕਾਂ ਵਿੱਚੋਂ ਕਿਸੇ ਦੇ ਵੀ ਪਿਤਾ ਨਹੀਂ ਪਰ ਉਹ ਅੱਲਾਹ ਦੇ ਰਸੂਲ ਅਤੇ ਸਾਰੇ ਨਬੀਆਂ ਦੇ ਸਮਾਪਕ ਹਨ[5] (ਭਾਵ ਆਖ਼ਰੀ ਨਬੀ ਹਨ) ਅਤੇ ਅੱਲਾਹ (ਸਾਰੀਆਂ ਗੱਲਾਂ ਤੋਂ) ਚੰਗੀ ਤਰ੍ਹਾਂ ਜਾਣੂ ਹੈ।","footnotes":"[5] ਖ਼ਤਮ-ਏ-ਨਬੁਵੱਤ ਤੋਂ ਭਾਵ ਹੈ ਕਿ ਹੁਣ ਰਸਾਲਤੇ ਮੁਹੰਮਦੀਆ ਉੱਤੇ ਈਮਾਨ ਲਿਆਏ ਬਿਨਾਂ ਮੁਕਤੀ ਨਹੀਂ। (ਸਹੀ ਬੁਖ਼ਾਰੀ, ਹਦੀਸ: 335, 3535, 3455)"},{"id":41,"translation":"ਹੇ ਈਮਾਨ ਵਾਲਿਓ! ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰਿਆ ਕਰੋ।"},{"id":42,"translation":"ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ) ਉਸੇ (ਅੱਲਾਹ) ਦੀ ਤਸਬੀਹ ਕਰੋ।"},{"id":43,"translation":"ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।"},{"id":44,"translation":"ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।"},{"id":45,"translation":"ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।"},{"id":46,"translation":"ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼[6] (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।","footnotes":"[6] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3"},{"id":47,"translation":"ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ ਉਹਨਾਂ ਲਈ ਰੱਬ ਵੱਲੋਂ ਬਹੁਤ ਵੱਡੀ ਕ੍ਰਿਪਾਲਤਾ ਹੈ।"},{"id":48,"translation":"(ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਦਾ ਉੱਕਾ ਹੀ ਕਹਿਣਾ ਨਾ ਮੰਨੋ, ਉਹਨਾਂ ਵੱਲੋਂ ਦਿੱਤੀ ਹੋਈ ਤਕਲੀਫ਼ ਦੀ ਪਰਵਾਹ ਨਾ ਕਰੋ। ਅੱਲਾਹ ’ਤੇ ਹੀ ਭਰੋਸਾ ਰੱਖੋ ਅਤੇ ਸਾਰੇ ਕੰਮ ਸਵਾਰਨ ਵਾਲਾ ਅੱਲਾਹ ਹੀ ਬਥੇਰਾ ਹੈ।"},{"id":49,"translation":"(ਹੇ ਈਮਾਨ ਵਾਲਿਓ!) ਜਦੋਂ ਤੁਸੀਂ ਮੋਮਿਨ ਔਰਤਾਂ ਨਾਲ ਨਿਕਾਹ ਕਰੋ ਜੇ ਹੱਥ ਲਾਉਣ ਤੋਂ ਪਹਿਲਾਂ ਹੀ ਉਹਨਾਂ ਨੂੰ ਤਲਾਕ ਦੇ ਦਿਓ ਤਾਂ ਤੁਹਾਡੇ ਵੱਲੋਂ ਉਹਨਾਂ ’ਤੇ ਕੋਈ ਇੱਦਤ ਪੂਰੀ ਕਰਨਾ ਜ਼ਰੂਰੀ ਨਹੀਂ ਕਿ ਤੁਸੀਂ ਉਸ (ਇੱਦਤ) ਦੇ ਦਿਨਾਂ ਦੀ ਗਿਣਤੀ ਕਰੋ, ਸਗੋਂ ਤੁਸੀਂ ਉਹਨਾਂ ਨੂੰ ਕੁੱਝ ਨਾ ਕੁੱਝ (ਮਾਲ) ਦੇ ਕੇ ਸੋਹਣੇ ਢੰਗ ਨਾਲ ਵਿਦਾ ਕਰੋ।"},{"id":50,"translation":"(ਹੇ ਨਬੀ!) ਅਸਾਂ ਤੁਹਾਡੇ ਲਈ ਤੁਹਾਡੀਆਂ ਉਹ ਪਤਨੀਆਂ ਹਲਾਲ (ਜਾਇਜ਼) ਕਰ ਦਿੱਤੀਆਂ ਜਿਨ੍ਹਾਂ ਦੇ ਮਹਿਰ ਤੁਸੀਂ ਅਦਾ ਕਰ ਚੁੱਕੇ ਹੋ ਅਤੇ ਉਹ ਦਾਸੀਆਂ ਵੀ ਜਾਇਜ਼ ਹਨ ਜਿਹੜੀਆਂ ਤੁਹਾਡੀ ਮਲਕੀਯਤ ਵਿਚ ਹਨ, ਜਿਹਨਾਂ ਨੂੰ ਅੱਲਾਹ ਨੇ ਤੁਹਾਨੂੰ ਮਾਲੇ-ਗ਼ਨੀਮਤ ਵਜੋਂ ਦਿੱਤੀਆਂ ਹਨ। ਤੁਹਾਡੇ ਚਾਚੇ, ਭੂਆ, ਮਾਮੇ ਅਤੇ ਮਾਸੀ ਦੀਆਂ ਧੀਆਂ, ਜਿਨ੍ਹਾਂ ਨੇ ਤੁਹਾਡੇ ਨਾਲ ਹਿਜਰਤ ਕੀਤੀ ਹੈ ਅਤੇ ਉਹ ਈਮਾਨ ਵਾਲੀਆਂ ਜ਼ਨਾਨੀਆਂ ਵੀ ਹਲਾਲ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਨਬੀ ਲਈ ਹਿਬਾ ਕਰ ਦਿੱਤਾ ਹੋਵੇ ਅਤੇ ਜੇ ਨਬੀ ਵੀ ਉਸ ਨਾਲ ਨਿਕਾਹ ਕਰਨਾ ਚਾਹੁੰਦਾ ਹੋਵੇ ਤਾਂ ਉਸ ਨੂੰ ਨਿਕਾਹ ਵਿਚ ਲੈ ਆਵੇ। ਪਰ ਇਹ ਛੂਟ ਕੇਵਲ ਤੁਹਾਡੇ ਲਈ ਹੈ, ਦੂਜੇ ਮੋਮਿਨਾਂ ਲਈ ਨਹੀਂ। ਜਿਹੜੇ ਹੁਕਮ ਅਸੀਂ ਉਹਨਾਂ (ਸਾਧਾਰਨ ਮੁਸਲਮਾਨ) ਦੀਆਂ ਪਤਨੀਆਂ ਅਤੇ ਦਾਸੀਆਂ ਬਾਰੇ ਦਿੱਤੇ ਹੋਏ ਹਨ ਅਸੀਂ ਭਲੀ-ਭਾਂਤ ਜਾਣਦੇ ਹਾਂ। (ਤੁਹਾਡੇ ਲਈ ਪਤਨੀਆਂ ਦੀ ਵਿਸ਼ੇਸ਼ ਛੂਟ ਇਸ ਲਈ ਹੈ ਕਿ) ਤੁਹਾਨੂੰ ਕਿਸੇ ਤਰ੍ਹਾਂ ਦੀ ਤੰਗੀ ਨਾ ਹੋਵੇ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।"},{"id":51,"translation":"(ਹੇ ਨਬੀ!) ਤੁਸੀਂ ਆਪਣੀਆਂ ਪਤਨੀਆਂ ਵਿੱਚੋਂ ਜਿਸ ਨੂੰ ਵੀ ਚਾਹੋ ਆਪਣੇ ਤੋਂ ਅੱਡ ਰੱਖੋ ਤੇ ਜਿਸ ਨੂੰ ਚਾਹੋ ਆਪਣੇ ਕੋਲ ਰੱਖੋ। ਜਿਨ੍ਹਾਂ ਨੂੰ ਤੁਸੀਂ ਅੱਡ ਰੱਖਿਆ ਹੋਇਆ ਹੈ ਜੇ ਤੁਸੀਂ ਉਹਨਾਂ ਨੂੰ ਵੀ ਆਪਣੇ ਕੋਲ ਬੁਲਾ ਲਵੋ ਤਾਂ ਵੀ ਤੁਹਾਡੇ ਸਿਰ ਕੋਈ ਦੋਸ਼ ਨਹੀਂ। ਇਸ ਗੱਲ ਤੋਂ ਵਧੇਰੇ ਆਸ ਕੀਤੀ ਜਾ ਸਕਦੀ ਹੈ ਕਿ ਉਹਨਾਂ ਦੀਆਂ ਅੱਖਾਂ (ਆਪ ਜੀ ਨੂੰ ਵੇਖ ਕੇ) ਠੰਡੀਆਂ ਰਹਿਣਗੀਆਂ, ਉਹ ਦੁਖੀ ਨਹੀਂ ਹੋਣਗੀਆਂ ਅਤੇ ਤੁਸੀਂ ਉਹਨਾਂ ਨੂੰ ਜੋ ਵੀ ਦਿਓਗੇ ਉਹ ਸਭ ਉਸ ਤੋਂ ਖ਼ੁਸ਼ ਹੋਣਗੀਆਂ। ਤੁਹਾਡੇ ਦਿਲਾਂ ਵਿਚ ਜੋ ਵੀ (ਭਲਾਈ) ਉਹਨਾਂ ਲਈ ਹੈ, ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅੱਲਾਹ ਸਹਿਨਸ਼ੀਲਤਾ ਨਾਲ ਹਰ ਗੱਲ ਜਾਣਦਾ ਹੈ।"},{"id":52,"translation":"ਇਹਨਾਂ ਪਤਨੀਆਂ ਤੋਂ ਬਾਅਦ ਤੁਹਾਡੇ ਲਈ ਹੋਰ ਔਰਤਾਂ (ਨਿਕਾਹ ਲਈ) ਜਾਇਜ਼ ਨਹੀਂ ਅਤੇ ਨਾ ਇਹ (ਜਾਇਜ਼) ਹੈ ਕਿ ਤੁਸੀਂ ਇਹਨਾਂ ਪਤਨੀਆਂ ਦੀ ਥਾਂ ਹੋਰਾਂ ਪਤਨੀਆਂ ਨਾਲ ਨਿਕਾਹ ਕਰੋ, ਭਾਵੇਂ ਉਹ ਤੁਹਾਨੂੰ ਕਿੰਨੀਆਂ ਹੀ ਸੋਹਣੀਆਂ ਕਿਉਂ ਨਾ ਲੱਗਦੀਆਂ ਹੋਣ, ਪਰ ਹਾਂ ਉਹਨਾਂ ਦਾਸੀਆਂ ਦੀ ਛੂਟ ਹੈ ਜਿਹੜੀਆਂ ਤੁਹਾਡੀ ਮਲਕੀਯਤ ਵਿਚ ਹਨ। ਅੱਲਾਹ ਹਰੇਕ ਗੱਲ ਦੀ ਨਿਗਰਾਨੀ ਕਰਦਾ ਹੈ।"},{"id":53,"translation":"(ਹੇ ਈਮਾਨ ਵਾਲਿਓ!) ਤੁਸੀਂ ਨਬੀ (ਸ:) ਦੇ ਘਰਾਂ ਵਿਚ ਬਿਨਾਂ ਆਗਿਆ ਨਾ ਵੜ੍ਹਿਆ ਕਰੋ, ਹਾਂ! ਜੇ ਤੁਹਾਨੂੰ ਸੱਦਿਆ ਜਾਵੇ (ਤਦ ਜਾਓ) ਪਰ ਉੱਥੇ ਜਾਕੇ ਭੋਜਨ ਤਿਆਰ ਹੋਣ ਦੀ ਉਡੀਕ ਵਿਚ ਨਾ ਬੈਠੋ ਰਹੋ, ਹਾਂ! ਜੇ ਤੁਹਾਨੂੰ ਭੋਜਨ ਲਈ ਸੱਦਿਆ ਜਾਵੇ, ਉਸ ਸਮੇਂ ਜਾਓ। ਜਦੋਂ ਭੋਜਨ ਕਰ ਚੁੱਕੋ ਤਾਂ ਖਿਲਰ ਜਾਓ, ਉੱਥੇ ਹੀ ਗੱਲਾਂ ਵਿਚ ਨਾ ਰੁੱਝੇ ਰਹੋ। ਨਬੀ (ਸ:) ਨੂੰ ਤੁਹਾਡੀਆਂ ਇਹ ਹਰਕਤਾਂ ਦੁੱਖ ਦਿੰਦੀਆਂ ਹਨ। ਪਰ ਉਹ (ਕੁੱਝ ਕਹਿਣੋ) ਸੰਗਦਾ ਹੈ, ਜਦ ਕਿ ਅੱਲਾਹ ਸੱਚੀ ਗੱਲ ਆਖਣੋ ਨਹੀਂ ਸੰਗਦਾ। (ਹੇ ਮੁਸਲਮਾਨੋ!) ਜਦੋਂ ਤੁਸੀਂ ਨਬੀ (ਸ:) ਦੀਆਂ ਪਤਨੀਆਂ ਤੋਂ ਕੁੱਝ ਮੰਗਣਾ ਹੋਵੇ (ਜਾਂ ਪੁੱਛਣਾ ਹੋਵੇ) ਤਾਂ ਪੜਦੇ ਦੀ ਓਟ ਕਰਕੇ ਮੰਗੋ। ਤੁਹਾਡੇ ਮਨ ਲਈ ਵੀ ਅਤੇ ਉਹਨਾਂ ਦੇ ਮਨਾਂ ਦੀ ਪਵਿੱਤਰਤਾ ਲਈ ਇਹੋ ਵਧੇਰੇ ਉਚਿਤ ਹੈ। ਇਹ ਗੱਲ ਤੁਹਾਡੇ ਲਈ ਉਚਿਤ ਨਹੀਂ ਕਿ ਤੁਸੀਂ ਅੱਲਾਹ ਦੇ ਪੈਗ਼ੰਬਰ ਨੂੰ ਕਿਸੇ ਤਰ੍ਹਾਂ ਦਾ ਦੁੱਖ ਪਹੁੰਚਾਓ ਅਤੇ ਨਾ ਹੀ ਇਹ ਜਾਇਜ਼ ਹੈ ਕਿ ਤੁਸੀਂ ਉਹਨਾਂ ਦੇ (ਅਕਾਲ ਚਲਾਣੇ) ਮਗਰੋਂ ਉਹਨਾਂ ਦੀਆਂ ਪਤਨੀਆਂ ਨਾਲ ਨਿਕਾਹ ਕਰੋ। ਅੱਲਾਹ ਦੀ ਨਜ਼ਰ ਵਿਚ ਇਹ ਬਹੁਤ ਹੀ ਵੱਡਾ ਪਾਪ ਹੈ।"},{"id":54,"translation":"ਤੁਸੀਂ ਕਿਸੇ ਗੱਲ ਨੂੰ ਪ੍ਰਗਟ ਕਰੋ ਜਾਂ ਛੁਪਾਓ ਅੱਲਾਹ ਹਰ ਗੱਲ ਤੋਂ ਜਾਣੂ ਹੈ।"},{"id":55,"translation":"ਉਹਨਾਂ (ਜ਼ਨਾਨੀਆਂ) ਲਈ ਆਪਣੇ ਪਿਓ (ਸਨੇ ਦਾਦਾ, ਨਾਨਾ, ਸੋਹਰਾ), ਪੁੱਤਰ, ਭਰਾ, ਭਤੀਜੇ, ਭਾਂਜੇ ਅਤੇ ਆਪਣੇ ਵਰਗੀਆਂ ਮੋਮਿਨ ਔੌਰਤਾਂ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ (ਨੌੌਕਰਾਂ) ਦੇ ਸਾਹਮਣੇ ਆਉਣ ਵਿਚ ਕੋਈ ਹਰਜ ਨਹੀਂ। (ਹੇ ਔੌਰਤੋ!) ਤੁਸੀਂ ਅੱਲਾਹ ਤੋਂ ਡਰਦੀਆਂ ਰਹੋ, ਬੇਸ਼ੱਕ ਅੱਲਾਹ ਤੁਹਾਡੇ ਹਰੇਕ ਕੰਮ ਦਾ ਗਵਾਹ ਹੈ।"},{"id":56,"translation":"ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।"},{"id":57,"translation":"ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।"},{"id":58,"translation":"ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।"},{"id":59,"translation":"ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ [7] (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।","footnotes":"[7] ਵੇਖੋ ਸੂਰਤ ਅਨ-ਨੂਰ, ਹਾਸ਼ੀਆ ਆਇਤ 31/24"},{"id":60,"translation":"ਜੇ ਮੁਨਾਫ਼ਿਕ ਅਤੇ ਉਹ ਜਿਨ੍ਹਾਂ ਦੇ ਮਨਾਂ ਵਿਚ ਖੋਟ ਹੈ ਅਤੇ ਉਹ ਜਿਹੜੇ ਮਦੀਨੇ ਵਿਚ ਬੈਠਿਆਂ ਅਫ਼ਵਾਹਾਂ ਫੈਲਾਉਂਦੇ ਹਨ, ਜੇ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਜ਼ਰੂਰ ਹੀ ਉਹਨਾਂ ਦੇ ਵਿਰੁੱਧ ਇਕ ਨਾ ਇਕ ਦਿਨ ਖੜਾ ਕਰਾਂਗੇ, ਫੇਰ ਤਾਂ ਉਹ ਤੁਹਾਡੇ ਨਾਲ (ਹੇ ਨਬੀ!) ਇਸ ਸ਼ਹਿਰ (ਮਦੀਨੇ) ਵਿਖੇ ਥੋੜ੍ਹੇ ਹੀ ਸਮੇਂ ਲਈ ਰਹਿ ਸਕਣਗੇ।"},{"id":61,"translation":"ਉਹ (ਹਰ ਪਾਸਿਓਂ) ਫਿਟਕਾਰੇ ਹੋਏ ਹਨ, ਜਿੱਥੇ ਵੀ ਉਹ ਵਿਖਾਈ ਦੇਣਗੇ ਫੜੇ ਜਾਣਗੇ ਅਤੇ ਬੁਰੀ ਤਰ੍ਹਾਂ ਮਾਰ ਦਿੱਤੇ ਜਾਣਗੇ।"},{"id":62,"translation":"ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।"},{"id":63,"translation":"(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?"},{"id":64,"translation":"ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।"},{"id":65,"translation":"ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।"},{"id":66,"translation":"ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।"},{"id":67,"translation":"ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।"},{"id":68,"translation":"(ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।"},{"id":69,"translation":"ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਮੂਸਾ ਨੂੰ ਸਤਾਇਆ ਸੀ। ਜਿਹੜੀਆਂ ਗੱਲਾਂ ਉਹ (ਮੂਸਾ) ਬਾਰੇ ਕਰਦੇ ਸੀ ਅੱਲਾਹ ਨੇ ਉਹਨਾਂ ਸਭ ਤੋਂ (ਮੂਸਾ ਨੂੰ) ਬਰੀ ਕਰ ਦਿੱਤਾ। ਉਹ (ਮੂਸਾ) ਤਾਂ ਰੱਬ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਸੀ।"},{"id":70,"translation":"ਹੇ ਈਮਾਨ ਵਾਲਿਓ! ਤੁਸੀਂ (ਕੇਵਲ) ਅੱਲਾਹ ਤੋਂ ਹੀ ਡਰੋ ਅਤੇ ਸਿੱਧੀਆਂ ਤੇ ਸੱਚੀਆਂ ਗੱਲਾਂ ਕਰਿਆ ਕਰੋ।"},{"id":71,"translation":"(ਇੰਜ ਕਰਨ ਨਾਲ) ਉਹ (ਅੱਲਾਹ) ਤੁਹਾਡੇ ਸਾਰੇ ਕੰਮਾਂ ਨੂੰ ਸੁਆਰ ਦੇਵੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ ਅਤੇ ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੇਗਾ, ਬੇਸ਼ੱਕ ਉਸ ਨੇ ਹੀ ਅਸਲੀ ਕਾਮਯਾਬੀ ਪ੍ਰਾਪਤ ਕਰ ਲਈ ਹੈ।"},{"id":72,"translation":"ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ ਤੇ ਧਰਤੀ ਨੂੰ ਕਿਹਾ ਪਰ ਉਹ ਇਸ ਨੂੰ ਚੁਕੱਣ ਲਈ ਤਿਆਰ ਨਾ ਹੋਏ ਸਗੋਂ ਡਰ ਗਏ ਪਰ ਮਨੁੱਖ ਨੇ ਚੁੱਕ ਲਿਆ। ਬੇਸ਼ੱਕ ਉਹ ਬਹੁਤ ਹੀ ਜ਼ਾਲਮ ਤੇ ਬੇ-ਸਮਝ ਹੈ।"},{"id":73,"translation":"ਅਸੀਂ ਇਹ ਅਮਾਨਤ[8] (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ ਅੱਲਾਹ ਮੁਨਾਫ਼ਿਕ ਮਰਦਾਂ ਤੇ ਔਰਤਾਂ ਨੂੰ ਅਤੇ ਮੁਸ਼ਰਿਕ ਮਰਦਾਂ ਤੇ ਔਰਤਾਂ ਨੂੰ ਸਜ਼ਾ ਦੇਵੇ ਅਤੇ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਉੱਤੇ ਰਹਿਮ ਕਰੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।","footnotes":"[8] ਇਥੇ ਅਮਾਨਤ ਤੋਂ ਭਾਵ ਉਹ ਅਧਿਕਾਰ ਤੇ ਛੂਟ ਹੈ ਜਿਸ ਨੂੰ ਅੱਲਾਹ ਨੇ ਮਨੁੱਖ ਨੂੰ ਉਸ ਦੀ ਬੰਦਗੀ ਕਰਨ ਦੇ ਸੰਬੰਧ ਵਿਚ ਦਿੱਤੇ ਸੀ। ਕਿਉਂਜੋ ਮਨੁੱਖ ਦੇ ਸੁਭਾਓ ਵਿਚ ਤੇਜ਼ੀ ਹੈ ਸੋ ਉਸ ਨੇ ਬਿਨਾਂ ਸੋਚੇ ਸਮਝੇ ਇਸ ਜ਼ਿੰਮੇਵਾਰੀ ਨੂੰ ਚੁੱਕਣ ਲਈ ਹਾਮੀ ਭਰ ਲਈ ਜਦ ਕਿ ਧਰਤੀ, ਅਕਾਸ਼ ਅਤੇ ਪਹਾੜ ਵਰਗੇ ਸ਼ਕਤੀਸ਼ਾਲੀ ਚੀਜ਼ਾਂ ਨੇ ਰੱਬ ਦੀ ਇਸ ਪੇਸ਼ਕਸ਼ ਨੂੰ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ।"}]},{"id":34,"verses":[{"id":1,"translation":"ਸਾਰੀਆਂ ਹੀ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਲਈ ਜਿਸ ਦਾ ਉਹ ਸਭ ਕੁੱਝ ਹੈ ਜਿਹੜਾ ਅਕਾਸ਼ਾਂ ਤੇ ਧਰਤੀ ਵਿਚ ਹੈ। ਪਰਲੋਕ ਵਿਚ ਵੀ ਉਸੇ ਦੀ ਹੀ ਤਾਰੀਫ਼ ਹੋਵੇਗੀ। ਉਹ ਹਿਕਮਤਾਂ (ਸੂਝ-ਬੂਝ) ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੈ।"},{"id":2,"translation":"ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।"},{"id":3,"translation":"ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।"},{"id":4,"translation":"(ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।"},{"id":5,"translation":"ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।"},{"id":6,"translation":"ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।"},{"id":7,"translation":"ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?"},{"id":8,"translation":"ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।"},{"id":9,"translation":"ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।"},{"id":10,"translation":"ਬੇਸ਼ੱਕ ਅਸੀਂ ਹੀ ਦਾਊਦ ਨੂੰ ਆਪਣੇ ਵੱਲੋਂ ਵਡਿਆਈ ਬਖ਼ਸ਼ੀ ਸੀ। (ਅਸਾਂ ਹੁਕਮ ਦਿੱਤਾ ਕਿ) ਹੇ ਪਹਾੜੋ! ਉਸ (ਦਾਊਦ) ਦੇ ਸੰਗ (ਮੇਰੀ) ਤਸਬੀਹ ਕਰਿਆ ਕਰੋ ਅਤੇ ਇਹੋ ਹੁਕਮ ਪੰਛੀਆਂ ਨੂੰ ਵੀ ਸੀ ਅਤੇ ਅਸੀਂ ਉਸ ਲਈ ਲੋਹੇ ਨੂੰ ਨਰਮ ਕਰ ਦਿੱਤਾ।"},{"id":11,"translation":"(ਹਿਦਾਇਤ ਦਿੱਤੀ) ਕਿ ਇਸ ਲੋਹੇ ਤੋਂ ਖੁੱਲ੍ਹੇ ਡੁੱਲੇ ਜ਼ੱਰਾ-ਬਕਤਰ (ਸੰਜੋਆਂ ਤੇ ਹਥਿਆਰ) ਬਣਾਓ ਤੇ ਇਸ ਦੇ ਜੋੜਾਂ ਵਿਚ ਠੀਕ ਅੰਤਰ ਰੱਖੋ। ਤੁਸੀਂ ਸਾਰੇ ਨੇਕ ਕੰਮਾਂ ਲਈ ਹੀ (ਇਸ ਦੀ ਵਰਤੋਂ) ਕਰਿਆ ਕਰੋ। ਮੈਂ ਤੁਹਾਡੇ ਸਾਰੇ ਹੀ ਕੰਮਾਂ ਨੂੰ ਵੇਖ ਰਿਹਾ ਹੈ।"},{"id":12,"translation":"ਅਸੀਂ ਸੁਲੇਮਾਨ ਦੇ ਅਧੀਨ ਹਵਾ ਨੂੰ ਕਰ ਦਿੱਤਾ। ਸਵੇਰੇ ਵੇਲੇ ਉਸ ਦਾ ਚੱਲਣਾ ਇਕ ਮਹੀਨੇ ਦੀ ਰਾਹ ਤਕ ਅਤੇ ਸੰਝ ਵੇਲੇ ਉਸ ਦਾ ਚੱਲਣਾ ਇਕ ਮਹੀਨੇ ਦੀ ਰਾਹ ਤਕ ਸੀ। ਅਸੀਂ ਉਸ (ਸੁਲੈਮਾਨ) ਲਈ ਪਿਘਲੇ ਹੋਏ ਤਾਂਬੇ ਦਾ ਚਸ਼ਮਾ ਵਗ੍ਹਾ ਦਿੱਤਾ ਅਤੇ ਉਸ ਦੇ ਅਧੀਨ ਕੁੱਝ ਅਜਿਹੇ ਜਿੰਨ ਕਰ ਛੱਡੇ ਸੀ ਜਿਹੜੇ ਉਸ ਦੇ ਅੱਗੇ ਉਸ ਦੇ ਰੱਬ ਦੇ ਹੁਕਮ ਨਾਲ ਕੰਮ ਕਰਦੇ ਸਨ ਅਤੇ ਉਹਨਾਂ (ਜਿੰਨਾਂ) ਵਿੱਚੋਂ ਜਿਸ ਨੇ ਵੀ ਸਾਡੇ ਹੁਕਮ ਦੀ ਉਲੰਘਣਾ ਕੀਤੀ ਅਸੀਂ ਉਸ ਨੂੰ ਦਹਕਦੀ ਹੋਈ ਅੱਗ ਦਾ ਸੁਆਦ ਚਖਾਉਂਦੇ ਹਾਂ।"},{"id":13,"translation":"ਸੁਲੇਮਾਨ ਜੋ ਚਾਹੁੰਦਾ ਸੀ ਉਸ ਲਈ ਜਿੰਨ ਉਹੀਓ ਬਣਾ ਦਿੰਦੇ, ਜਿਵੇਂ ਸ਼ਾਨਦਾਰ ਭਵਨ, ਤਸਵੀਰਾਂ, ਵੱਡੇ-ਵੱਡੇ ਹੌਜ਼ਾਂ ਵਰਗੇ ਪਰਾਂਤ ਅਤੇ ਆਪਣੀ ਥਾਂ ਤੋਂ ਨਾ ਹਿੱਲਣ ਵਾਲੀਆਂ ਚੂਲ੍ਹਿਆਂ ਉੱਤੇ ਪਈਆਂ ਦੇਗਾਂ। ਹੇ ਦਾਊਦ ਦੀ ਸੰਤਾਨ! (ਇਹਨਾਂ ਅਹਿਸਾਨਾਂ ਲਈ) ਧੰਨਵਾਦ ਵਜੋਂ ਨੇਕ ਕੰਮ ਕਰੋ। ਮੇਰੇ ਬੰਦਿਆਂ ਵਿਚ ਧੰਨਵਾਦ ਕਰਨ ਵਾਲੇ ਬਹੁਤ ਹੀ ਥੋੜ੍ਹੇ ਹਨ।"},{"id":14,"translation":"ਫੇਰ ਜਦੋਂ ਅਸੀਂ ਉਹਨਾਂ (ਸੁਲੈਮਾਨ) ਲਈ ਮੌਤ ਦਾ ਹੁਕਮ ਲਾਗੂ ਕਰ ਦਿੱਤਾ ਤਾਂ ਇਸ ਦੀ ਸੂਚਨਾ ਜਿੰਨਾਂ ਨੂੰ ਦੇਣ ਵਾਲਾ ਕੇਵਲ ਉਹ ਸਿਊਂਕ ਵਾਲਾ ਕੀੜਾ ਸੀ, ਜਿਹੜਾ ਉਹਨਾਂ (ਸੁਲੈਮਾਨ) ਦੀ ਲਾਠੀ ਨੂੰ ਖਾ ਰਿਹਾ ਸੀ। ਜਦੋਂ ਉਹ (ਸੁਲੈਮਾਨ) ਡਿਗ ਪਏ, ਉਸ ਵੇਲੇ ਜਿੰਨਾਂ ਨੇ ਜਾਣਿਆ ਕਿ ਜੇਕਰ ਉਹ (ਜਿੰਨ) ਪਰੋਖ ਦੇ ਜਾਣਕਾਰ ਹੁੰਦੇ ਤਾਂ ਉਹ ਹੀਣਤਾ ਭਰੇ ਕਸ਼ਟ ਵਿਚ ਫਸੇ ਨਾ ਰਹਿੰਦੇ।"},{"id":15,"translation":"ਸਬਾ (ਕੌਮ) ਲਈ ਉਸ ਦੀ ਆਪਣੀ ਬਸਤੀ ਵਿਚ ਇਕ ਵੱਡੀ (ਰੱਬ ਦੀ) ਨਿਸ਼ਾਨੀ ਮੌਜੂਦ ਸੀ। ਇਸ (ਬਸਤੀ) ਦੇ ਸੱਜੇ ਤੇ ਖੱਬੇ ਪਾਸੇ ਦੋ ਬਾਗ਼ ਸਨ। ਅਸੀਂ ਉਹਨਾਂ (ਬਸਤੀ ਵਾਲਿਆਂ) ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਰੱਬ ਦੀ ਬਖ਼ਸ਼ੀ ਹੋਈ ਰੋਜ਼ੀ ਖਾਓ ਅਤੇ ਉਸ ਦਾ ਧੰਨਵਾਦ ਕਰੋ। ਇਹ ਪਵਿੱਤਰ ਬਸਤੀ ਹੈ ਅਤੇ ਤੁਹਾਡਾ ਰੱਬ ਵੱਡਾ ਬਖ਼ਸ਼ਣਹਾਰ ਹੈ।"},{"id":16,"translation":"ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ।"},{"id":17,"translation":"ਇਹ ਸਜ਼ਾ ਅਸੀਂ ਉਹਨਾਂ ਨੂੰ ਉਹਨਾਂ ਦੀ ਨਾ-ਸ਼ੁਕਰੀ ਦੀ ਦਿੱਤਾ ਸੀ। ਅਸੀਂ ਨਾ-ਸ਼ੁਕਰਿਆਂ ਨੂੰ ਹੀ ਸਜ਼ਾ ਦਿੰਦੇ ਹਾਂ।"},{"id":18,"translation":"ਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ।"},{"id":19,"translation":"ਪਰ ਉਹਨਾਂ (ਸਬਾ ਦੀ ਬਸਤੀ ਵਾਲਿਆਂ) ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਸਾਡੀ ਯਾਤਰਾ ਵਿਚ ਦੂਰੀਆਂ (ਭਾਵ ਦੇਸ਼ ਦੀਆਂ ਸਰਹਦਾਂ) ਵਧਾ ਦੇ। (ਇਹ ਕਹਿ ਕੇ) ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ, ਸੋ ਅਸੀਂ ਉਹਨਾਂ ਨੂੰ ਕਿੱਸੇ-ਕਹਾਣੀਆਂ ਬਣਾ ਛੱਡਿਆ ਅਤੇ ਉਹਨਾਂ ਨੂੰ (ਪੁਰਾਣੇ ਕਿੱਸਿਆਂ ਵਾਂਗ) ਤਿੱਤਰ-ਬਿੱਤਰ ਕਰ ਦਿੱਤਾ (ਭਾਵ ਅਜ਼ਾਬ ਦੇ ਛੱਡਿਆ)। ਬੇਸ਼ੱਕ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਇਸ (ਕਿੱਸੇ) ਵਿਚ ਮਹੱਤਵਪੂਰਨ ਸਿੱਖਿਆਵਾਂ ਹਨ।"},{"id":20,"translation":"ਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ।"},{"id":21,"translation":"ਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ।"},{"id":22,"translation":"(ਹੇ ਨਬੀ!) ਆਖ ਦਿਓ ਕਿ ਉਹਨਾਂ ਨੂੰ ਸੱਦੋ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਆਪਣਾ ਇਸ਼ਟ ਸਮਝਦੇ ਹੋ। ਉਹ ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਮਾਲਕੀ ਵਿਚ ਕੋਈ ਹਿੱਸੇਦਾਰੀ ਹੈ ਅਤੇ ਨਾ ਹੀ ਇਹਨਾਂ ਵਿੱਚੋਂ ਕੋਈ (ਸਸ਼੍ਰਿਟੀ ਦੇ ਬਣਾਉਣ ਵਿਚ) ਅੱਲਾਹ ਦਾ ਸਹਾਈ ਹੈ।"},{"id":23,"translation":"ਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ।"},{"id":24,"translation":"ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?"},{"id":25,"translation":"ਆਖ ਦਿਓ ਕਿ ਸਾਡੇ ਕੀਤੇ ਹੋਏ ਅਪਰਾਧਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ ਅਤੇ ਨਾ ਹੀ ਤੁਹਾਡੇ ਕੰਮਾਂ ਬਾਰੇ ਸਾਥੋਂ ਕੁੱਝ ਪੁੱਛਿਆ ਜਾਵੇਗਾ।"},{"id":26,"translation":"ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।"},{"id":27,"translation":"ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।"},{"id":28,"translation":"(ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2"},{"id":29,"translation":"(ਹੇ ਨਬੀ!) ਉਹ ਲੋਕੀ ਤੁਹਾਥੋਂ ਪੁੱਛਦੇ ਹਨ ਕਿ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ ? (ਜੇ ਤੁਸੀਂ ਸੱਚੇ ਹੋ ਤਾਂ ਦੱਸੋ ?)"},{"id":30,"translation":"(ਹੇ ਨਬੀ!) ਉਹਨਾਂ ਨੂੰ ਕਹੋ ਕਿ ਤੁਹਾਡੇ ਲਈ ਇਕ ਅਜਿਹੇ ਵਾਅਦਾ ਦਾ ਦਿਨ ਨਿਯਤ ਹੈ ਜਿਸ ਤੋਂ ਤੁਸੀਂ ਇਕ ਘੜ੍ਹੀ ਵੀ ਨਾ ਪਿਛਾਂਹ ਰਹਿ ਸਕਦੇ ਹੋ ਅਤੇ ਨਾ ਹੀ ਅਗਾਂਹ ਵਧ ਸਕਦੇ ਹੋ।"},{"id":31,"translation":"ਅਤੇ ਕਾਫ਼ਿਰ ਆਖਦੇ ਹਨ ਕਿ ਅਸੀਂ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਵਾਂਗੇ ਅਤੇ ਨਾ ਹੀ ਇਸ ਤੋਂ ਪਹਿਲੀਆਂ ਕਿਤਾਬਾਂ ’ਤੇ (ਈਮਾਨ ਹੈ)। (ਹੇ ਨਬੀ!) ਕਾਸ਼! ਜੇ ਤੁਸੀਂ ਉਹਨਾਂ ਜ਼ਾਲਮਾਂ ਨੂੰ ਉਸ ਸਮੇਂ ਵੇਖੋ ਜਦੋਂ ਉਹ ਆਪਣੇ ਰੱਬ ਦੇ ਹਜ਼ੂਰ ਖਲੋਤੇ ਇਕ ਦੂਜੇ ’ਤੇ ਆਰੋਪ ਲਾ ਰਹੇ ਹੋਣਗੇ। ਜਿਹੜੇ ਲੋਕੀ ਸੰਸਾਰ ਵਿਚ ਕਮਜ਼ੋਰ ਸਮਝੇ ਜਾਂਦੇ ਸੀ ਉਹ ਵਡਿਆਈ ਮਾਰਨ ਵਾਲਿਆਂ ਨੂੰ ਆਖਣਗੇ ਕਿ ਜੇ ਤੁਸੀਂ ਨਾ ਹੁੰਦੇ ਤਾਂ ਅਸੀਂ ਵੀ ਈਮਾਨ ਵਾਲੇ ਹੁੰਦੇ।"},{"id":32,"translation":"ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?"},{"id":33,"translation":"(ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ।"},{"id":34,"translation":"ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ।"},{"id":35,"translation":"ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।"},{"id":36,"translation":"ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।"},{"id":37,"translation":"ਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ।"},{"id":38,"translation":"ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।"},{"id":39,"translation":"(ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।"},{"id":40,"translation":"ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?"},{"id":41,"translation":"ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ।"},{"id":42,"translation":"ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।[2]","footnotes":"[2] ਵੇਖੋ ਸੂਰਤ ਅਲ-ਕਹਫ਼, ਹਾਸ਼ੀਆ ਆਇਤ 102/18"},{"id":43,"translation":"ਜਦੋਂ ਉਹਨਾਂ (ਕਾਫ਼ਿਰਾਂ) ਨੂੰ ਸਾਡੀਆਂ ਸਪਸ਼ਟ ਆਇਤਾਂ (.ਕੁਰਆਨ ਦੀਆਂ) ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਇਹ (ਮੁਹੰਮਦ ਸ:) ਤਾਂ ਉਹ ਵਿਅਕਤੀ ਹੈ ਜਿਹੜਾ ਤੁਹਾਨੂੰ ਤੁਹਾਡੇ ਬਾਪ ਦਾਦਾ (ਬਜ਼ੁਰਗਾਂ) ਦੇ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਅਤੇ ਉਹ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਘੜ੍ਹਿਆ ਘੜ੍ਹਾਇਆ ਝੂਠ ਹੈ। ਜਦ ਕਿ ਹੱਕ ਉਹਨਾਂ ਕਾਫ਼ਿਰਾਂ ਕੋਲ ਆ ਚੁੱਕਿਆ ਹੈ, ਫੇਰ ਵੀ ਕਾਫ਼ਿਰ ਇਹੋ ਆਖਦੇ ਰਹੇ ਕਿ ਉਹ ਤਾਂ ਸਪਸ਼ਟ ਰੂਪ ਵਿਚ ਇਕ ਜਾਦੂ ਹੈ।"},{"id":44,"translation":"ਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ।"},{"id":45,"translation":"ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਦੇ ਲੋਕਾਂ ਨੇ ਵੀ ਹੱਕ ਨੂੰ ਝੁਠਲਾਇਆ ਸੀ ਜਦ ਕਿ ਇਹ ਉਹਨਾਂ ਦੇ ਦਸਵੇਂ ਹਿੱਸੇ ਨੂੰ ਵੀ ਨਹੀਂ ਪਹੁੰਚਦੇ ਜਿਹੜਾ ਅਸੀਂ ਉਹਨਾਂ ਨੂੰ (ਜੀਵਨ ਸਮੱਗਰੀ) ਦਿੱਤਾ ਸੀ। ਫੇਰ ਵੀ ਉਹਨਾਂ ਨੇ ਮੇਰੇ ਰਸੂਲਾਂ ਨੂੰ ਝੁਠਲਾਇਆ, ਫੇਰ ਵੇਖੋ ਉਹਨਾਂ ’ਤੇ ਮੇਰੇ ਅਜ਼ਾਬ ਕਿਹੋ ਜਿਹਾ ਹੋਇਆ ਸੀ?"},{"id":46,"translation":"(ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਇਕ ਹੀ ਗੱਲ ਦੀ ਨਸੀਹਤ ਕਰਦਾ ਹਾਂ ਕਿ ਤੁਸੀਂ ਅੱਲਾਹ ਵਾਸਤੇ, ਇਕੱਲੇ-ਇਕੱਲੇ ਜਾਂ ਦੋ-ਦੋ ਮਿਲ ਕੇ (ਇਕ ਪਾਸੇ) ਖੜ੍ਹੇ ਹੋ ਜਾਓ ਤੇ ਰਤਾ ਸੋਚ-ਵਿਚਾਰ ਤਾਂ ਕਰੋ (ਕਿ ਹਕੀਕਤ ਕੀ ਹੈ) ਤੁਹਾਡੇ ਇਸ ਸਾਥੀ (ਮੁਹੰਮਦ ਸ:) ਵਿਚ ਕੋਈ ਵੀ ਦੀਵਾਨਗੀ ਵਾਲੀ ਗੱਲ ਨਹੀਂ, ਉਹ ਤਾਂ ਤੁਹਾਨੂੰ ਇਕ ਵੱਡੇ ਅਜ਼ਾਬ (ਕਿਆਮਤ ਦਿਹਾੜੇ ਦੇ) ਆਉਣ ਤੋਂ ਪਹਿਲਾਂ ਡਰਾਉਣ ਵਾਲਾ ਹੈ।"},{"id":47,"translation":"(ਹੇ ਨਬੀ!) ਆਖ ਦਿਓ ਕਿ ਜੇ ਮੈਂ ਤੁਹਾਥੋਂ ਕੋਈ ਬਦਲਾ (ਇਹਨਾਂ ਚਿਤਾਵਨੀਆਂ ਦੇਣ ਦਾ) ਮੰਗਾਂ ਤਾਂ ਉਹ ਤੁਹਾਨੂੰ ਹੀ ਮੁਬਾਰਕ, ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਉਹ ਹਰ ਗੱਲ ਦੀ ਖ਼ਬਰ ਰੱਖਦਾ ਹੈ।"},{"id":48,"translation":"ਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।"},{"id":49,"translation":"(ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।"},{"id":50,"translation":"(ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।"},{"id":51,"translation":"(ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।"},{"id":52,"translation":"ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?"},{"id":53,"translation":"ਜਦ ਕਿ ਇਸ (ਕਿਆਮਤ) ਤੋਂ ਪਹਿਲਾਂ (ਸੰਸਾਰ ਵਿਚ) ਉਹ ਇਸ ਦੇ ਇਨਕਾਰੀ ਸਨ ਅਤੇ ਦੂਰ ਤੋਂ ਹੀ ਬਿਨਾਂ ਵੇਖੇ ਹੀ (ਖ਼ਿਆਲੀ ਤੀਰ) ਸੁੱਟਦੇ ਰਹੇ।"},{"id":54,"translation":"(ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ ਓਟ ਕਰ ਦਿੱਤੀ ਜਾਵੇਗੀ। ਜਿਵੇਂ ਕਿ ਇਨ੍ਹਾਂ ਤੋਂ ਪਹਿਲਾਂ ਉਹਨਾਂ ਵਰਗਿਆਂ ਨਾਲ ਕੀਤਾ ਗਿਆ ਸੀ। ਬੇਸ਼ੱਕ ਉਹ ਦੁਵਿਧਾ ਵਿਚ ਪਾਉਣ ਵਾਲੀ ਅਸ਼ੰਕਾ ਵਿਚ ਫਸੇ ਹੋਏ ਸਨ।"}]},{"id":35,"verses":[{"id":1,"translation":"ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਪੈਦਾ ਕਰਨ ਵਾਲਾ ਹੈ ਅਤੇ ਦੋ-ਦੋ ਤਿੰਨ ਤਿੰਨ ਚਾਰ ਚਾਰ ਪਰਾਂ ਵਾਲੇ ਫ਼ਰਿਸ਼ਤਿਆਂ ਰਾਹੀਂ ਆਪਣੇ ਸੁਨੇਹੇ ਪਹੁੰਚਾਉਣ ਵਾਲਾ ਹੈ। ਉਹ ਆਪਣੀ ਰਚਨਾ ਵਿਚ ਜਿਵੇਂ ਚਾਹਵੇ ਵਾਧਾ ਕਰਦਾ ਹੈ। ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।"},{"id":2,"translation":"ਅੱਲਾਹ ਲੋਕਾਂ ਲਈ ਆਪਣੀਆਂ ਰਹਿਮਤਾਂ ਦੇ ਜਿਹੜੇ ਬੂਹੇ ਖੋਲ ਦਿੰਦਾ ਹੈ ਉਸ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਜਿਸ ਨੂੰ ਉਹ ਬੰਦ ਕਰ ਦਿੰਦਾ ਹੈ ਉਸ ਨੂੰ ਕੋਈ ਖੋਲ ਨਹੀਂ ਸਕਦਾ ਅਤੇ ਉਹੀਓ ਸ਼ਕਤੀਸ਼ਾਲੀ ਤੇ ਹਿਕਮਤ ਵਾਲਾ (ਸੂਝ-ਬੂਝ ਦਾਨਾਈ ਵਾਲਾ) ਹੈ।"},{"id":3,"translation":"ਹੇ ਲੋਕੋ! ਅੱਲਾਹ ਵੱਲੋਂ ਜੋ ਤੁਹਾਡੇ ਉੱਤੇ ਉਪਕਾਰ ਕੀਤੇ ਗਏ ਹਨ ਉਹਨਾਂ ਨੂੰ ਯਾਦ ਰੱਖੋ। ਕੀ ਅੱਲਾਹ ਤੋਂ ਛੁੱਟ ਕੋਈ ਹੋਰ ਰਚਨਾਹਾਰ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਤੋਂ ਰਿਜ਼ਕ ਦਿੰਦਾ ਹੋਵੇ ? ਛੁੱਟ ਉਸ (ਅੱਲਾਹ) ਤੋਂ ਕੋਈ ਵੀ ਹੋਰ (ਸੱਚਾ) ਇਸ਼ਟ ਨਹੀਂ, ਤੁਸੀਂ ਕਿਧਰੋਂ ਧੋਖਾ ਖਾ ਰਹੇ ਹੋ ?"},{"id":4,"translation":"(ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ।"},{"id":5,"translation":"ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ, ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਈਂ ਰੱਖੇ ਅਤੇ ਨਾ ਹੀ ਉਹ ਵੱਡਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ (ਅੱਲਾਹ ਬਾਰੇ ਕਿਸੇ) ਧੋਖੇ ਵਿਚ ਪਾ ਦੇਵੇ।"},{"id":6,"translation":"ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।"},{"id":7,"translation":"ਜਿਹੜੇ ਲੋਕ ਕਾਫ਼ਿਰ (ਇਕ ਰੱਬ ਦੇ ਇਨਕਾਰੀ) ਹੋ ਗਏ ਉਹਨਾਂ ਲਈ ਕਰੜੀ ਸਜ਼ਾ ਹੈ ਅਤੇ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਉਹਨਾਂ ਲਈ ਬਖ਼ਸ਼ਿਸ਼ ਤੇ ਬਹੁਤ ਵੱਡਾ ਬਦਲਾ ਹੈ।"},{"id":8,"translation":"ਕੀ ਉਹ ਵਿਅਕਤੀ (ਹਿਦਾਇਤ ਵਾਲਾ ਹੋ ਸਕਦਾ ਹੈ) ਜਿਸ ਲਈ ਉਸ ਦੇ ਭੈੜੇ ਕਰਮਾਂ ਨੂੰ ਸੋਹਣਾ ਬਣਾ ਦਿੱਤਾ ਗਿਆ ਹੋਵੇ ਅਤੇ ਉਹ ਉਹਨਾਂ ਨੂੰ ਚੰਗਾ ਸਮਝਦਾ ਹੋਵੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ ਗੁਮਰਾਹ ਕਰ ਦਿੰਦਾ ਹੈ ਤੇ ਜਿਸ ਨੂੰ ਚਾਹੁੰਦਾ ਹੈ ਸਿੱਧੇ ਰਾਹ ਪਾਉਂਦਾ ਹੈ। ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਵਿਚ ਕਿਤੇ ਆਪਣੀ ਜਿੰਦ ਨੂੰ ਹੀ ਨਾ ਗੁਆਚ ਬੇਠੋ। ਉਹ ਜੋ ਵੀ ਕਰ ਰਹੇ ਹਨ ਅੱਲਾਹ ਭਲੀ-ਭਾਂਤ ਜਾਣੂ ਹੈ।"},{"id":9,"translation":"ਅਤੇ ਅੱਲਾਹ ਹੀ ਉਹਨਾਂ ਹਵਾਵਾਂ ਨੂੰ ਭੇਜਦਾ ਹੈ ਜਿਹੜੀਆਂ ਬੱਦਲਾਂ ਨੂੰ ਚੁੱਕਦੀਆਂ ਹਨ, ਫੇਰ ਅਸੀਂ ਉਹਨਾਂ ਬੱਦਲਾਂ ਨੂੰ ਮੁਰਦਾ (ਬੰਜਰ) ਧਰਤੀ ਵੱਲ ਭੇਜਦੇ ਹਾਂ ਅਤੇ ਇਹਨਾਂ (ਬੱਦਲਾਂ) ਰਾਹੀਂ ਉਸੇ ਧਰਤੀ ਨੂੰ ਉਸ ਦੀ ਮੌਤ (ਉਜਾੜ) ਤੋਂ ਮਗਰੋਂ ਜਿਊਂਦਾ (ਉਪਜਾਊ) ਕਰ ਦਿੰਦੇ ਹਾਂ। ਇਸੇ ਪ੍ਰਕਾਰ (ਤੁਸੀਂ ਸਭ ਨੇ ਵੀ ਕਿਆਮਤ ਦਿਹਾੜੇ) ਮੁੜ ਜਿਊਂਦਾ ਹੋਣਾ ਹੈ।"},{"id":10,"translation":"ਜੋ ਵਿਅਕਤੀ ਮਾਨ-ਸਨਮਾਨ ਚਾਹੁੰਦਾ ਹੈ (ਤਾਂ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ) ਆਦਰ ਸਤਿਕਾਰ ਤਾਂ ਸਾਰਾ ਦਾ ਸਾਰਾ ਅੱਲਾਹ ਲਈ ਹੀ ਹੈ, ਸਾਰੇ ਪਵਿੱਤਰ ਸ਼ਬਦ ਉਸੇ ਵੱਲ ਚੜ੍ਹਦੇ ਹਨ ਅਤੇ ਨੇਕ ਕਰਮ ਉਹਨਾਂ (ਸ਼ਬਦਾਂ) ਉਤਾਂਹ ਚੁੱਕ ਲੈ ਜਾਂਦੇ ਹਨ। ਜਿਹੜੇ ਲੋਕ ਭੈੜੀਆਂ ਚਾਲਾਂ ਚਲਦੇ ਹਨ ਉਹਨਾਂ ਲਈ ਕਰੜਾ ਅਜ਼ਾਬ ਹੈ ਅਤੇ ਉਹਨਾਂ ਦੀਆਂ ਸਾਰੀਆਂ ਚਾਲਾਂ ਆਪੇ ਨਸ਼ਟ ਹੋ ਜਾਣਗੀਆਂ।"},{"id":11,"translation":"(ਲੋਕੋ) ਅੱਲਾਹ ਨੇ ਹੀ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ ਫੇਰ ਵੀਰਜ ਤੋਂ (ਪੈਦਾ ਕੀਤਾ) ਫੇਰ ਤੁਹਾਡੇ ਜੋੜੇ (ਪਤੀ ਪਤਨੀ) ਬਣਾਏ ਅਤੇ ਜਿਹੜੀ ਵੀ ਇਸਤਰੀ ਗਰਭਵਤੀ ਹੁੰਦੀ ਹੈ ਤੇ ਬੱਚਾ ਜਣਦੀ ਹੈ, ਅੱਲਾਹ ਨੂੰ ਉਸ ਦਾ ਗਿਆਨ ਹੁੰਦਾ ਹੈ ਅਤੇ ਜੇ ਕਿਸੇ ਦੀ ਆਯੂ ਵਿਚ ਵਾਧਾ ਕੀਤਾ ਜਾਂਦਾ ਹੈ ਜਾਂ ਕਿਸੇ ਦੀ ਆਯੂ ਘਟਾਈ ਜਾਂਦੀ ਹੈ ਤਾਂ ਇਹ ਸਾਰੀਆਂ ਗੱਲਾਂ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖੀਆਂ ਹੋਈਆਂ ਹਨ। ਬੇਸ਼ੱਕ ਅੱਲਾਹ ਲਈ ਇਹ ਸਭ ਕਰਨਾ ਬਹੁਤ ਹੀ ਸੌਖਾ ਹੈ।"},{"id":12,"translation":"ਅਤੇ ਦੋ ਦਰਿਆਵਾਂ ਵਿਚ ਇਕ ਦਾ ਪਾਣੀ ਮਿੱਠਾ ਹੈ, ਪੀਣ ਵਿਚ ਸੁਆਦੀ ਹੈ ਅਤੇ ਦੂਜਾ ਖਾਰਾ ਹੈ ਅਤੇ ਕੌੜਾ ਹੈ। (ਹੇ ਲੋਕੋ!) ਤੁਸੀਂ ਉਹਨਾਂ ਦੋਹਾਂ ਦਰਿਆਵਾਂ ਵਿੱਚੋਂ ਤਾਜ਼ਾ ਮਾਸ (ਮੱਛੀਆਂ ਆਦਿ) ਖਾਂਦੇ ਹੋ ਅਤੇ ਗਹਣੀਆਂ ਦੀ ਸਮੱਗਰੀ (ਮੌਤੀ ਹੀਰੇ) ਕੱਢਦੇ ਹੋ, ਜਿਨ੍ਹਾਂ ਨੂੰ ਤੁਸੀਂ ਪਹਿਣਦੇ ਹੋ। ਤੁਸੀਂ (ਦਰਿਆਵਾਂ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਵੱਡੀਆਂ-ਵੱਡੀਆਂ ਬੇੜੀਆਂ ਤੁਰਦੀਆਂ ਵੇਖਦੇ ਹੋ ਤਾਂ ਜੋ ਤੁਸੀਂ ਅੱਲਾਹ ਦੀ ਕ੍ਰਿਪਾਲਤਾ (ਰੋਜ਼ੀ) ਉਹਨਾਂ (ਦਰਿਆਵਾਂ) ਵਿੱਚੋਂ ਲੱਭੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।"},{"id":13,"translation":"ਉਹ (ਅੱਲਾਹ) ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ਅਤੇ ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ਲਾ ਰੱਖਿਆ ਹੈ। ਹਰੇਕ ਆਪਣੇ ਨਿਯਤ ਸਮੇਂ ਤੀਕ ਲਈ ਚੱਲ ਰਿਹਾ ਹੈ। ਉਹੀਓ ਅੱਲਾਹ ਤੁਹਾਡਾ ਸਭ ਦਾ ਪਾਲਣਹਾਰ ਹੈ, ਪਾਤਸ਼ਾਹੀ ਉਸੇ ਦੀ ਹੈ। ਜਿਨ੍ਹਾਂ ਨੂੰ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਬੇਨਤੀਆਂ ਕਰਦੇ ਹੋ ਉਹ ਤਾਂ ਖਜੂਰ ਦੇ ਛਿਲਕੇ ਜਿੱਨਾ ਵੀ ਅਧਿਕਾਰ ਨਹੀਂ ਰਖਦੇ।"},{"id":14,"translation":"ਜੇ ਤੁਸੀਂ ਉਹਨਾਂ (ਝੂਠੇ ਇਸ਼ਟਾਂ)ਨੂੰ ਸੱਦੋ ਤਾਂ ਉਹ ਤੁਹਾਡੀਆਂ ਬੇਨਤੀਆਂ ਨਹੀਂ ਸੁਣਦੇ, ਜੇ ਭਲਾ ਸੁਣ ਵੀ ਲੈਣ ਤਾਂ ਉਹ (ਤੁਹਾਡੀ ਬੇਨਤੀਆਂ ਦਾ) ਜਵਾਬ ਨਹੀਂ ਦੇ ਸਕਦੇ, ਸਗੋਂ ਕਿਆਮਤ ਵੇਲੇ ਉਹ ਤੁਹਾਡੇ ਇਸ ਸ਼ਿਰਕ ਦਾ ਇਨਕਾਰ ਕਰ ਦੇਣਗੇ।[1] ਅੱਲਾਹ ਵਰਗੇ ਜਾਣਕਾਰ ਤੋਂ ਛੁੱਟ ਤੁਹਾਨੂੰ ਕੋਈ ਵੀ (ਉਹਨਾਂ ਮੁਸ਼ਰਿਕਾਂ ਦੇ ਹਾਲ ਦੀ ਸੂਚਨਾ) ਨਹੀਂ ਦੇਵੇਗਾ।","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":15,"translation":"ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।"},{"id":16,"translation":"ਜੇ ਉਹ ਚਾਹੇ ਤਾਂ ਤੁਹਾਨੂੰ ਖ਼ਤਮ ਕਰਕੇ (ਤੁਹਾਡੀ ਥਾਂ) ਇਕ ਨਵੀ ਮਖ਼ਲੂਕ ਪੈਦਾ ਕਰ ਦੇਵੇ।"},{"id":17,"translation":"ਅਤੇ ਇੰਜ ਕਰਨਾ ਅੱਲਾਹ ਲਈ ਕੋਈ ਔਖਾ ਕੰਮ ਨਹੀਂ।"},{"id":18,"translation":"ਯਾਦ ਰਖੋ ਕਿ (ਕਿਆਮਤ ਦਿਹਾੜੇ) ਕੋਈ ਵੀ ਵਿਅਕਤੀ ਕਿਸੇ ਦੂਜੇ ਦੇ (ਗੁਨਾਹਾਂ ਦਾ) ਭਾਰ ਨਹੀਂ ਚੁੱਕੇਗਾ ਅਤੇ ਜੇ ਕੋਈ (ਆਪਣੇ ਗੁਨਾਹਾਂ ਦੇ) ਭਾਰ ਤੋਂ ਲੱਦਿਆ ਹੋਇਆ ਵਿਅਕਤੀ ਆਪਣਾ ਭਾਰ ਵੰਡਾਉਣ ਲਈ ਕਿਸੇ ਨੂੰ ਸੱਦੇਗਾ ਤਾਂ ਉਸ ਦੇ ਭਾਰ ਵਿੱਚੋਂ ਕੁੱਝ ਵੀ ਚੁੱਕ ਨਹੀਂ ਸਕੇਗਾ, ਭਾਵੇਂ ਉਹ ਕੋਈ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ। (ਹੇ ਨਬੀ!) ਤੁਸੀਂ ਕੇਵਲ ਉਹਨਾਂ ਨੂੰ ਹੀ ਸਾਵਧਾਨ ਕਰ ਸਕਦੇ ਹੋ ਜਿਹੜੇ ਲੋਕੀ ਆਪਣੇ ਰੱਬ ਤੋਂ ਬਿਨਾਂ ਵੇਖੇ ਹੀ ਡਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ। ਜਿਹੜਾ ਵੀ ਕੋਈ (ਗੁਨਾਹਾਂ ਤੋਂ) ਪਾਕ ਭਾਵ ਬਚ ਕੇ ਰਹਿੰਦਾ ਹੈ ਉਹ ਆਪਣੇ ਲਈ ਹੀ ਪਵਿੱਤਰਤਾ ਧਾਰਨ ਕਰਦਾ ਹੈ, ਕਿਉਂ ਜੋ ਪਰਤਣਾ ਤਾਂ ਸਾਰਿਆਂ ਨੇ ਅੱਲਾਹ ਵੱਲ ਹੀ ਹੈ।"},{"id":19,"translation":"ਅੰਨ੍ਹਾ ਤੇ ਸੁਜਾਖਾ ਇੱਕੋ ਜਿਹੇ ਨਹੀਂ ਹੁੰਦੇ।"},{"id":20,"translation":"ਨਾ ਹੀ ਹਨੇਰੇ ਤੇ ਚਾਨਣ ਇਕ ਸਮਾਨ ਹਨ।"},{"id":21,"translation":"ਤੇ ਨਾ ਹੀ ਧੁੱਪ ਤੇ ਛਾਂ ਇਕ ਬਰਾਬਰ ਹੈ।"},{"id":22,"translation":"ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।"},{"id":23,"translation":"(ਹੇ ਮੁਹੰਮਦ ਸ:!) ਤੁਸੀਂ ਤਾਂ ਕੇਵਲ (ਨਰਕ ਤੋਂ) ਸਾਵਧਾਨ ਕਰਨ ਵਾਲੇ ਹੋ।"},{"id":24,"translation":"ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।"},{"id":25,"translation":"(ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।"},{"id":26,"translation":"ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।"},{"id":27,"translation":"ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।"},{"id":28,"translation":"ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।"},{"id":29,"translation":"ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।"},{"id":30,"translation":"(ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।"},{"id":31,"translation":"(ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ।"},{"id":32,"translation":"ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।"},{"id":33,"translation":"ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।"},{"id":34,"translation":"ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।"},{"id":35,"translation":"ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।"},{"id":36,"translation":"ਜਿਨ੍ਹਾਂ ਨੇ (ਪੈਗ਼ੰਬਰਾਂ ਦੀਆਂ ਗੱਲਾਂ ਦਾ) ਇਨਕਾਰ ਕੀਤਾ ਸੀ ਉਹਨਾਂ ਲਈ ਨਰਕ ਦੀ ਅੱਗ ਹੋਵੇਗੀ ਫੇਰ ਨਾ ਉਹਨਾਂ ਨੂੰ ਮੌਤ ਆਵੇਗੀ ਕਿ ਮਰ ਹੀ ਜਾਣ ਅਤੇ ਨਾ ਹੀ ਨਰਕ ਦੇ ਅਜ਼ਾਬ ਵਿਚ ਕੋਈ ਕਟੋਤੀ ਕੀਤੀ ਜਾਵੇਗੀ। ਅਸੀਂ ਕਾਫ਼ਿਰਾਂ ਨੂੰ ਇਸ ਪ੍ਰਕਾਰ ਹੀ ਸਜ਼ਾ ਦਿੰਦੇ ਹਾਂ।"},{"id":37,"translation":"ਅਤੇ ਉਹ (ਕਾਫ਼ਿਰ) ਉਸ (ਨਰਕ) ਵਿੱਚੋਂ ਚੀਕਾਂ ਮਾਰ-ਮਾਰ ਕੇ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇੱਥੋਂ ਕੱਢ ਲੈ, (ਹੁਣ) ਅਸੀਂ ਚੰਗੇ ਕੰਮ ਕਰਾਂਗੇ ਨਾ ਕਿ ਉਹ ਜਿਹੜੇ ਕੰਮ ਅਸੀਂ ਪਹਿਲਾਂ ਕਰਿਆ ਕਰਦੇ ਸੀ। (ਅੱਲਾਹ ਪੁੱਛੇਗਾ) ਕੀ ਅਸੀਂ ਤੁਹਾਨੂੰ ਇੰਨੀ ਉਮਰ ਨਹੀਂ ਦਿੱਤੀ ਸੀ ਕਿ ਜਿਸ ਵਿਚ ਜੇ ਕੋਈ ਕੁੱਝ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਤਾਂ ਉਹ ਕਰ ਸਕਦਾ ਸੀ? ਅਤੇ ਤੁਹਾਡੇ ਕੋਲ ਇਕ ਚਿਤਾਵਨੀ ਦੇਣ ਵਾਲਾ (ਪੈਗ਼ੰਬਰ) ਵੀ ਆਇਆ ਸੀ। ਹੁਣ ਤੁਸੀਂ (ਅੱਗ ਦਾ) ਸੁਆਦ ਲਵੋ। ਜ਼ਾਲਮਾਂ ਦਾ ਇੱਥੇ ਕੋਈ ਵੀ ਸਹਾਇਕ ਨਹੀਂ।"},{"id":38,"translation":"ਬੇਸ਼ੱਕ ਅਕਾਸ਼ਾਂ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਅੱਲਾਹ ਹੀ ਜਾਣਦਾ ਹੈ ਅਤੇ ਦਿਲਾਂ ਵਿਚ ਛੁੱਪੇ ਹੋਏ ਭੇਤਾਂ ਨੂੰ ਵੀ ਉਹੀਓ ਜਾਣਦਾ ਹੈ।"},{"id":39,"translation":"ਉਹੀ (ਅੱਲਾਹ) ਹੈ ਜਿਸ ਨੇ ਤੁਹਾਨੂੰ ਧਰਤੀ ਦਾ ਵਾਰਿਸ ਬਣਾਇਆ, ਸੋ ਜੋ ਕੋਈ ਕੁਫ਼ਰ (ਨਾ-ਸ਼ੁਕਰੀ) ਕਰੇਗਾ ਉਸ ਦੇ ਕੁਫ਼ਰ ਦਾ ਦੋਸ਼ ਉਸੇ ’ਤੇ ਹੀ ਹੋਵੇਗਾ ਅਤੇ ਕਾਫ਼ਿਰਾਂ (ਇਨਕਾਰੀਆਂ) ਲਈ ਉਹਨਾਂ ਦਾ ਕੁਫ਼ਰ (ਇਨਕਾਰ) ਉਹਨਾਂ ਦੇ ਰੱਬ ਦੇ (ਗੁੱਸੇ) ਨੂੰ ਵਧਾਉਣ ਦਾ ਕਾਰਨ ਬਣਦਾ ਹੈ ਅਤੇ ਕਾਫ਼ਿਰਾਂ ਲਈ ਉਹਨਾਂ ਦਾ ਕੁਫ਼ਰ ਉਹਨਾਂ ਦੇ ਨੁਕਸਾਨ ਵਿਚ ਵਾਧਾ ਕਰਦਾ ਹੈ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":40,"translation":"(ਹੇ ਨਬੀ! ਮੁਸ਼ਰਿਕਾਂ ਨੂੰ) ਆਖੋ, ਚੰਗਾ ਤੁਸੀਂ ਆਪਣੇ ਜਿਹੜੇ ਇਸ਼ਟ ਦੇਵ ਨੂੰ, ਅੱਲਾਹ ਨੂੰ ਛੱਡ ਕੇ (ਮਦਦ ਲਈ), ਪੁਕਾਰਦੇ ਹੋ ਰਤਾ ਮੈਨੂੰ ਵੀ ਵਿਖਾਓ ਕਿ ਉਹਨਾਂ ਨੇ ਧਰਤੀ ’ਤੇ ਕਿਹੜੀ ਰਚਨਾ ਰਚਾਈ ਹੈ ਜਾਂ ਅਕਾਸ਼ ਵਿਚ ਉਹਨਾਂ ਦੀ ਕਿਹੜੀ ਸਾਂਝ ਹੈ ? ਜਾਂ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਕੋਈ ਲਿਖਤ ਦੇ ਛੱਡੀ ਹੈ ਜਿਸ ਦੇ ਆਧਾਰ ’ਤੇ ਉਹ ਖੜ੍ਹੇ ਹਨ ? ਨਹੀਂ ਕੁੱਝ ਵੀ ਤਾਂ ਨਹੀਂ, ਸਗੋਂ ਇਹ ਜ਼ਾਲਮ ਇਕ ਦੂਜੇ ਨੂੰ ਕੇਵਲ ਲਾਰੇ ਅਤੇ ਧੋਖੇ ਦਈਂ ਜਾ ਰਹੇ ਹਨ। [3]","footnotes":"[3] ਹਜ਼ਰਤ ਅਬੂ-ਹੁਰੈਰਾ ਦਸੱਦੇ ਹਨ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਕਿਆਮਤ ਦੇ ਦਿਨ ਅੱਲਾਹ ਜ਼ਮੀਨ ਨੂੂੰ ਆਪਣੀ ਮੁੱਠੀ ਵਿਚ ਲੈ ਲਵੇਗਾ ਅਤੇ ਆਸਮਾਨਾਂ ਨੂੰ ਮੁੱਠੀ ਵਾਂਗ ਆਪਣੇ ਸੱਜੇ ਹੱਥ ਵਿਚ ਵਲੇਟ ਲਵੇਗਾ ਫੇਰ ਫ਼ਰਮਾਏਗਾ ਕਿ ਮੈਂ ਬਾਦਸ਼ਾਹ ਹਾਂ ਧਰਤੀ ਦੇ ਬਾਦਸ਼ਾਹ ਕਿੱਥੇ ਹਨ। (ਸਹੀ ਬੁਖ਼ਾਰੀ, ਹਦੀਸ: 4812)"},{"id":41,"translation":"ਹਕੀਕਤ ਇਹ ਹੈ ਕਿ ਅੱਲਾਹ ਨੇ ਹੀ ਅਕਾਸ਼ਾਂ ਤੇ ਧਰਤੀ ਨੂੰ ਫੜ੍ਹਿਆ ਹੋਇਆ ਹੈ ਕਿ ਉਹ ਦੋਵੇਂ ਆਪਣੀ ਥਾਂ ਤੋਂ ਸਿਰਕ ਨਾ ਜਾਣ। ਜੇ ਉਹ ਸਿਰਕ ਜਾਣ ਫੇਰ ਉਹਨਾਂ ਨੂੰ ਹੋਰ ਕੋਈ ਥਮ੍ਹਣ ਵਾਲਾ ਵੀ ਨਹੀਂ। ਬੇਸ਼ੱਕ ਉਹ ਵੱਡਾ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।"},{"id":42,"translation":"ਅਤੇ ਉਹਨਾਂ (ਮੱਕੇ ਦੇ) ਕਾਫ਼ਿਰਾਂ ਨੇ ਅੱਲਾਹ ਦੀਆਂ ਪੱਕੀਆਂ ਸੁੰਹਾਂ ਖਾ ਕੇ ਕਿਹਾ ਸੀ ਕਿ ਜੇ ਉਹਨਾਂ ਕੋਲ ਕੋਈ ਡਰਾਉਣ ਵਾਲਾ (ਪੈਗ਼ੰਬਰ) ਆਵੇਗਾ ਤਾਂ ਉਹ ਹੋਰਾਂ ਕੌਮਾਂ ਤੋਂ ਕਿਤੇ ਵੱਧ ਕੇ ਹਿਦਾਹਿਤਾਂ ਕਬੂਲ ਕਰਨ ਵਾਲੇ ਹੋਣਗੇ, ਪ੍ਰੰਤੂ ਜਦੋਂ ਉਹਨਾਂ ਕੋਲ ਡਰਾਉਣ ਵਾਲਾ (ਪੈਗ਼ੰਬਰ) ਆ ਗਿਆ ਤਾਂ ਉਸ ਦੇ ਆਉਣ ਨਾਲ ਉਹਨਾਂ ਵਿਚ ਹੱਕ ਪ੍ਰਤੀ ਨਫ਼ਰਤ ਵਿਚ ਵਾਧਾ ਹੋਣ ਲੱਗ ਪਿਆ।"},{"id":43,"translation":"ਨਫ਼ਰਤ ਦਾ ਕਾਰਨ ਇਹ ਸੀ ਕਿ ਉਹ ਆਪਣੇ ਆਪ ਨੂੰ ਧਰਤੀ ਉੱਤੇ ਵੱਡਾ ਸਮਝਦੇ ਸਨ ਅਤੇ (ਹੱਕ ਦੇ ਵਿਰੁੱਧ) ਭੈੜੀਆਂ ਚਾਲਾਂ ਵੀ ਚਲਦੇ ਸਨ। ਜਦੋਂ ਕਿ ਭੈੜੀਆਂ ਚਾਲਾਂ ਤਾਂ ਆਪਣੇ ਚਲਾਉਣ ਵਾਲੇ ਨੂੰ ਹੀ ਆ ਘੇਰਦੀਆਂ ਹਨ। ਹੁਣ ਇਹ ਲੋਕ ਉਸ (ਅਜ਼ਾਬ) ਦੀ ਉਡੀਕ ਕਰ ਰਹੇ ਹਨ ਜਿਹੜਾ ਪਹਿਲੀਆਂ ਕੌਮਾਂ ਨਾਲ ਅੱਲਾਹ ਦੀ ਮਰਿਆਦਾ ਰਹੀ ਹੈ। ਸੋ ਤੁਸੀਂ (ਹੇ ਨਬੀ!) ਕਦੇ ਵੀ ਅੱਲਾਹ ਦੀ ਮਰਿਆਦਾ ਨੂੰ ਬਦਲਦਾ ਹੋਇਆ ਨਹੀਂ ਵੇਖੋਗੇ ਅਤੇ ਨਾ ਹੀ ਤੁਸੀਂ ਅੱਲਾਹ ਦੀ ਮਰਿਆਦਾ ਨੂੰ ਟਲਦਾ ਵੇਖੋਗੇ।"},{"id":44,"translation":"ਕੀ ਉਹ (ਮੱਕੇ ਦੇ) ਲੋਕ ਧਰਤੀ ਉੱਤੇ ਤੁਰੇ ਫਿਰੇ ਨਹੀਂ, ਜਿਸ ਤੋਂ ਉਹਨਾਂ ਨੂੰ ਪਤਾ ਲੱਗਦਾ ਕਿ ਜਿਹੜੇ ਲੋਕੀ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ ਸੀ ਜਦ ਕਿ ਉਹ ਉਹਨਾਂ ਤੋਂ ਕਿਤੇ ਵੱਧ ਸ਼ਕਤੀਸ਼ਾਲੀ ਸੀ। ਅੱਲਾਹ ਅਜਿਹਾ ਨਹੀਂ ਕਿ ਕੋਈ ਚੀਜ਼ ਉਸ ਨੂੰ ਅਕਾਸ਼ਾਂ ਵਿਚ ਤੇ ਧਰਤੀ ਵਿਚ ਬੇਵਸ ਕਰ ਦੇਵੇ। ਉਹ ਸਭ ਕੁੱਝ ਜਾਣਦਾ ਹੈ ਅਤੇ ਹਰੇਕ ਪ੍ਰਕਾਰ ਦੀ ਸਮਰਥਾ ਰੱਖਦਾ ਹੈ।"},{"id":45,"translation":"ਅਤੇ ਜੇ ਅੱਲਾਹ ਲੋਕਾਂ ਨੂੰ ਉਹਨਾਂ ਦੀਆਂ ਕਰਤੂਤਾਂ ਕਾਰਨ ਫੜਣ ਲੱਗ ਜਾਂਦਾ ਹੈ ਤਾਂ ਇਸ (ਧਰਤੀ) ਦੀ ਪਿੱਠ ਉੱਤੇ ਤੁਰਨ-ਫਿਰਨ ਵਾਲਾ ਕੋਈ ਵੀ ਪ੍ਰਾਣੀ (ਉਸ ਦੇ ਅਜ਼ਾਬ ਤੋਂ) ਨਾ ਬਚ ਸਕਦਾ, ਪਰ ਉਹ (ਅੱਲਾਹ) ਨੇ ਉਹਨਾਂ ਸਭ ਨੂੰ ਇਕ ਨਿਯਤ ਸਮੇਂ ਲਈ ਢਿੱਲ ਦਿੱਤੀ ਹੋਈ ਹੈ, ਜਦੋਂ ਉਹਨਾਂ ਦਾ ਸਮਾਂ ਆ ਜਾਵੇਗਾ (ਉਹਨਾਂ ਨੂੰ ਸਜ਼ਾ ਦੇਵੇਗਾ)। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਨੂ ਚੰਗੀ ਤਰ੍ਹਾਂ ਵੇਖ ਰਿਹਾ ਹੈ।"}]},{"id":36,"verses":[{"id":1,"translation":"ਯਾ, ਸੀਨ।"},{"id":2,"translation":"ਕਸਮ ਹੈ ਹਿਕਮਤ ਭਰੇ .ਕੁਰਆਨ ਦੀ।"},{"id":3,"translation":"ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।"},{"id":4,"translation":"ਅਤੇ ਸਿੱਧੇ ਰਾਹ ’ਤੇ ਹੋ।"},{"id":5,"translation":"ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।"},{"id":6,"translation":"ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।"},{"id":7,"translation":"ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।"},{"id":8,"translation":"ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।"},{"id":9,"translation":"ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।"},{"id":10,"translation":"(ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।"},{"id":11,"translation":"(ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।"},{"id":12,"translation":"ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।"},{"id":13,"translation":"(ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।"},{"id":14,"translation":"ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।"},{"id":15,"translation":"ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।"},{"id":16,"translation":"ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।"},{"id":17,"translation":"ਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।"},{"id":18,"translation":"ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।"},{"id":19,"translation":"ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।"},{"id":20,"translation":"ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।"},{"id":21,"translation":"ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।"},{"id":22,"translation":"ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।"},{"id":23,"translation":"ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।"},{"id":24,"translation":"ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।"},{"id":25,"translation":"(ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।"},{"id":26,"translation":"(ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।"},{"id":27,"translation":"ਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।"},{"id":28,"translation":"ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।"},{"id":29,"translation":"ਉਹ ਤਾਂ ਕੇਵਲ ਇਕ (ਦਿਲ ਦਹਲਾਉਣ ਵਾਲੀ) ਚੀਕ ਸੀ (ਜਿਸ ਨੂੰ ਸੁਣ ਕੇ) ਅਚਣਚੇਤ ਉਹ ਸਾਰੇ ਲੋਕੀ ਬੁਝ ਕੇ ਰਹਿ ਗਏ (ਭਾਵ ਮਰ ਗਏ)।"},{"id":30,"translation":"ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।"},{"id":31,"translation":"ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।"},{"id":32,"translation":"ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।"},{"id":33,"translation":"(ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।"},{"id":34,"translation":"ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।"},{"id":35,"translation":"ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।"},{"id":36,"translation":"ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।"},{"id":37,"translation":"ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।"},{"id":38,"translation":"ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।"},{"id":39,"translation":"ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।"},{"id":40,"translation":"ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।"},{"id":41,"translation":"ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।"},{"id":42,"translation":"ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।"},{"id":43,"translation":"ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।"},{"id":44,"translation":"ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।"},{"id":45,"translation":"ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।"},{"id":46,"translation":"ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।"},{"id":47,"translation":"ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।"},{"id":48,"translation":"ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।"},{"id":49,"translation":"(ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।"},{"id":50,"translation":"(ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।"},{"id":51,"translation":"ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।"},{"id":52,"translation":"ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।"},{"id":53,"translation":"ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।"},{"id":54,"translation":"ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।"},{"id":55,"translation":"ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।"},{"id":56,"translation":"ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।"},{"id":57,"translation":"ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।"},{"id":58,"translation":"ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।"},{"id":59,"translation":"(ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।"},{"id":60,"translation":"ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।"},{"id":61,"translation":"ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 22/2"},{"id":62,"translation":"ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?"},{"id":63,"translation":"(ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।"},{"id":64,"translation":"ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।"},{"id":65,"translation":"ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।"},{"id":66,"translation":"ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?"},{"id":67,"translation":"ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3"},{"id":68,"translation":"ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?"},{"id":69,"translation":"ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।"},{"id":70,"translation":"ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।"},{"id":71,"translation":"ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।"},{"id":72,"translation":"ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।"},{"id":73,"translation":"ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?"},{"id":74,"translation":"ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।"},{"id":75,"translation":"ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।"},{"id":76,"translation":"ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।"},{"id":77,"translation":"ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।"},{"id":78,"translation":"ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।"},{"id":79,"translation":"(ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":80,"translation":"ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।"},{"id":81,"translation":"ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।"},{"id":82,"translation":"ਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।"},{"id":83,"translation":"ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।"}]},{"id":37,"verses":[{"id":1,"translation":"ਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।"},{"id":2,"translation":"ਕਸਮ ਹੈ (ਕਿਆਮਤ ਦਿਹਾੜੇ ਅਪਰਾਧੀਆਂ ਨੂੰ) ਝਿੜਕੀਆਂ ਦੇਣ ਵਾਲੇ (ਫ਼ਰਿਸ਼ਤਿਆਂ ਦੀ)।"},{"id":3,"translation":"ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।"},{"id":4,"translation":"ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।"},{"id":5,"translation":"ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।"},{"id":6,"translation":"ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।[1]","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6"},{"id":7,"translation":"ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।"},{"id":8,"translation":"ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।"},{"id":9,"translation":"(ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।"},{"id":10,"translation":"ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।"},{"id":11,"translation":"(ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।"},{"id":12,"translation":"(ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।"},{"id":13,"translation":"ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।"},{"id":14,"translation":"ਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।"},{"id":15,"translation":"ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।"},{"id":16,"translation":"(ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?"},{"id":17,"translation":"ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?"},{"id":18,"translation":"ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।"},{"id":19,"translation":"ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।"},{"id":20,"translation":"ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।"},{"id":21,"translation":"(ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।"},{"id":22,"translation":"(ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।"},{"id":23,"translation":"ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।"},{"id":24,"translation":"ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।"},{"id":25,"translation":"(ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?"},{"id":26,"translation":"ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।"},{"id":27,"translation":"ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।"},{"id":28,"translation":"ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।"},{"id":29,"translation":"ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।"},{"id":30,"translation":"ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।"},{"id":31,"translation":"ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।"},{"id":32,"translation":"ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।"},{"id":33,"translation":"ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।"},{"id":34,"translation":"ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।"},{"id":35,"translation":"ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।[2]","footnotes":"[2] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22"},{"id":36,"translation":"ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?"},{"id":37,"translation":"ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।"},{"id":38,"translation":"ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।"},{"id":39,"translation":"ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":40,"translation":"ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।"},{"id":41,"translation":"ਉਹਨਾਂ ਲਈ ਜਾਣਿਆ-ਪਛਾਣਿਆ ਰਿਜ਼ਕ ਹੈ।"},{"id":42,"translation":"(ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।"},{"id":43,"translation":"ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।"},{"id":44,"translation":"ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।"},{"id":45,"translation":"ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।"},{"id":46,"translation":"(ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।"},{"id":47,"translation":"ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।"},{"id":48,"translation":"ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।"},{"id":49,"translation":"ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।"},{"id":50,"translation":"ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।"},{"id":51,"translation":"ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।"},{"id":52,"translation":"ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?"},{"id":53,"translation":"ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?"},{"id":54,"translation":"ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।"},{"id":55,"translation":"ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।"},{"id":56,"translation":"ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।"},{"id":57,"translation":"ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।"},{"id":58,"translation":"(ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?"},{"id":59,"translation":"(ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।"},{"id":60,"translation":"ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।"},{"id":61,"translation":"ਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।"},{"id":62,"translation":"ਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?"},{"id":63,"translation":"ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।"},{"id":64,"translation":"ਇਹ ਉਹ ਰੁੱਖ ਹੈ ਜਿਹੜਾ ਨਰਕ ਦੇ ਹੇਠ ਤੋਂ ਨਿਕਲਦਾ ਹੈ।"},{"id":65,"translation":"ਉਸ ਦੇ ਫਲ ਸ਼ੈਤਾਨ ਦੇ ਸਿਰਾਂ ਵਾਂਗ ਹਨ।"},{"id":66,"translation":"ਉਹਨਾਂ ਰੁੱਖਾਂ (ਦੇ ਫਲਾਂ) ਵਿੱਚੋਂ ਹੀ (ਨਰਕਧਾਰੀ) ਖਾਣਗੇ ਅਤੇ ਆਪਣੇ ਢਿੱਡ ਭਰਨਗੇ।"},{"id":67,"translation":"ਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।"},{"id":68,"translation":"(ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।"},{"id":69,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।"},{"id":70,"translation":"ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।"},{"id":71,"translation":"ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।"},{"id":72,"translation":"ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।"},{"id":73,"translation":"ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।"},{"id":74,"translation":"(ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।"},{"id":75,"translation":"ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।"},{"id":76,"translation":"ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।"},{"id":77,"translation":"ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।"},{"id":78,"translation":"ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।"},{"id":79,"translation":"ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।"},{"id":80,"translation":"ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।"},{"id":81,"translation":"ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।"},{"id":82,"translation":"ਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।"},{"id":83,"translation":"ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।"},{"id":84,"translation":"ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।"},{"id":85,"translation":"ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?"},{"id":86,"translation":"ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?"},{"id":87,"translation":"ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?"},{"id":88,"translation":"ਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।"},{"id":89,"translation":"ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।"},{"id":90,"translation":"ਇਸ ਤੋਂ ਉਹ ਉਸ (ਇਬਰਾਹੀਮ) ਨੂੰ ਘਰ ਛੱਡ ਕੇ (ਮੇਲੇ ਵਿਚ) ਚਲੇ ਗਏ।"},{"id":91,"translation":"ਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?"},{"id":92,"translation":"ਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?"},{"id":93,"translation":"ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।"},{"id":94,"translation":"(ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।"},{"id":95,"translation":"ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?"},{"id":96,"translation":"ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।"},{"id":97,"translation":"ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।"},{"id":98,"translation":"ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।"},{"id":99,"translation":"ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।"},{"id":100,"translation":"(ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।"},{"id":101,"translation":"ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।"},{"id":102,"translation":"ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।"},{"id":103,"translation":"ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।"},{"id":104,"translation":"ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!"},{"id":105,"translation":"ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।"},{"id":106,"translation":"ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।"},{"id":107,"translation":"ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।"},{"id":108,"translation":"ਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ।"},{"id":109,"translation":"ਇਬਰਾਹੀਮ ’ਤੇ ਸਲਾਮਤੀ ਹੋਵੇ।"},{"id":110,"translation":"ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਵਧੀਆ ਬਦਲਾ ਦਿਆ ਕਰਦੇ ਹਾਂ।"},{"id":111,"translation":"ਬੇਸ਼ੱਕ ਉਹ (ਇਬਰਾਹੀਮ) ਸਾਡੇ ਮੋਮਿਨ ਬੰਦਿਆਂ ਵਿੱਚੋਂ ਸੀ।"},{"id":112,"translation":"ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।"},{"id":113,"translation":"ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।"},{"id":114,"translation":"ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।"},{"id":115,"translation":"ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।"},{"id":116,"translation":"ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।"},{"id":117,"translation":"ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।"},{"id":118,"translation":"ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।"},{"id":119,"translation":"ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।"},{"id":120,"translation":"ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।"},{"id":121,"translation":"ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।"},{"id":122,"translation":"ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।"},{"id":123,"translation":"ਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।"},{"id":124,"translation":"ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?"},{"id":125,"translation":"ਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।"},{"id":126,"translation":"ਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।"},{"id":127,"translation":"ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।"},{"id":128,"translation":"ਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)।"},{"id":129,"translation":"ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।"},{"id":130,"translation":"ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।"},{"id":131,"translation":"ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।"},{"id":132,"translation":"ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।"},{"id":133,"translation":"ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।"},{"id":134,"translation":"ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।"},{"id":135,"translation":"ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।"},{"id":136,"translation":"ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।"},{"id":137,"translation":"ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।"},{"id":138,"translation":"ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?"},{"id":139,"translation":"ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।"},{"id":140,"translation":"ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।"},{"id":141,"translation":"ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।"},{"id":142,"translation":"(ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।"},{"id":143,"translation":"ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।"},{"id":144,"translation":"ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।"},{"id":145,"translation":"ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।"},{"id":146,"translation":"ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।"},{"id":147,"translation":"ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।"},{"id":148,"translation":"ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।"},{"id":149,"translation":"ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?"},{"id":150,"translation":"ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?"},{"id":151,"translation":"(ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।"},{"id":152,"translation":"ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।"},{"id":153,"translation":"ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?"},{"id":154,"translation":"ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?"},{"id":155,"translation":"ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?"},{"id":156,"translation":"ਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?"},{"id":157,"translation":"ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।"},{"id":158,"translation":"ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।"},{"id":159,"translation":"ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।"},{"id":160,"translation":"ਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।"},{"id":161,"translation":"ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।"},{"id":162,"translation":"ਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।"},{"id":163,"translation":"ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।"},{"id":164,"translation":"(ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।"},{"id":165,"translation":"ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।"},{"id":166,"translation":"ਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।"},{"id":167,"translation":"ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।"},{"id":168,"translation":"ਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।"},{"id":169,"translation":"ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।"},{"id":170,"translation":"ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।"},{"id":171,"translation":"ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।"},{"id":172,"translation":"ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।"},{"id":173,"translation":"ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।"},{"id":174,"translation":"ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।"},{"id":175,"translation":"ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।"},{"id":176,"translation":"ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?"},{"id":177,"translation":"ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।"},{"id":178,"translation":"(ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।"},{"id":179,"translation":"ਕੇਵਲ ਉਹਨਾਂ ਨੂੰ ਵੇਖਦੇ ਰਹੋ ਅਤੇ ਉਹ ਵੀ ਛੇਤੀ ਹੀ ਵੇਖ ਲੈਣਗੇ।"},{"id":180,"translation":"ਤੁਹਾਡਾ ਰੱਬ, ਜਿਹੜਾ ਇੱਜ਼ਤਾਂ ਦਾ ਮਾਲਿਕ ਹੈ, ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ ਮੁਸ਼ਰਿਕ ਬਿਆਨ ਕਰਦੇ ਹਨ।"},{"id":181,"translation":"ਸਮੂਹ ਪੈਗ਼ੰਬਰਾਂ ’ਤੇ ਸਲਾਮ ਹੋਵੇ।"},{"id":182,"translation":"ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।"}]},{"id":38,"verses":[{"id":1,"translation":"ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ।"},{"id":2,"translation":"ਪਰ ਇਨਕਾਰੀ ਤਾਂ ਘਮੰਡ ਵਿਚ ਅਤੇ (.ਕੁਰਆਨ ਦੀ) ਵਿਰੋਧਤਾ ਵਿਚ ਫਸੇ ਹੋਏ ਹਨ।"},{"id":3,"translation":"ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।"},{"id":4,"translation":"ਅਤੇ ਉਹਨਾਂ ਲੋਕਾਂ ਨੂੰ ਇਸ ਗੱਲ ਉੱਤੇ ਰੁਰਾਨੀ ਸੀ ਕਿ ਇਕ ਡਰਾਉਣ ਵਾਲਾ ਆਪ ਉਹਨਾਂ ਵਿੱਚੋਂ ਹੀ ਆ ਗਿਆ ਅਤੇ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਇਕ ਜਾਦੂਗਰ ਹੈ ਅਤੇ ਵੱਡਾ ਝੂਠਾ ਹੈ।"},{"id":5,"translation":"ਕੀ ਇਸ ਨੇ ਸਾਰੇ ਇਸ਼ਟਾਂ ਨੂੰ ਇਕ ਹੀ ਇਸ਼ਟ ਬਣਾ ਦਿੱਤਾ ਹੈ? ਇਹ ਤਾਂ ਬਹੁਤ ਹੀ ਅਜੀਬ ਗੱਲ ਹੈ।"},{"id":6,"translation":"ਅਤੇ (ਮੱਕੇ ਦੇ) ਸਰਦਾਰ ਇਹ ਕਹਿੰਦੇ ਹੋਏ (ਮੁਹੰਮਦ ਸ: ਦੀ ਸਭਾ ਵਿੱਚੋਂ) ਉੱਠ ਤੁਰੇ ਕਿ ਚੱਲੋ ਅਤੇ ਆਪਣੇ ਇਸ਼ਟਾਂ ਦੀ ਇਬਾਦਤ ’ਤੇ ਹੀ ਡਟੇ ਰਹੋ। ਬੇਸ਼ੱਕ ਇਹ ਗੱਲ ਕਿਸੇ ਨਿਜੀ ਉਦੇਸ਼ ਨੂੰ ਲੈ ਕੇ ਆਖੀ ਜਾ ਰਹੀ ਹੈ।"},{"id":7,"translation":"ਅਸੀਂ ਤਾਂ ਇਹ ਗੱਲ ਪਹਿਲੀਆਂ ਕੌਮਾਂ ਤੋਂ ਵੀ ਨਹੀਂ ਸੁਣੀ, ਇਹ ਤਾਂ ਕੇਵਲ ਘੜ੍ਹੀ ਹੋਈ ਇਕ ਗੱਲ ਹੈ।"},{"id":8,"translation":"ਕੀ ਸਾਡੇ ਵਿੱਚੋਂ ਇਸੇ ’ਤੇ ਹੀ ਜ਼ਿਕਰ (.ਕੁਰਆਨ) ਉੱਤਰਿਆ ਹੈ ? ਅਸਲ ਵਿਚ ਇਹ ਲੋਕ ਮੇਰੇ ਜ਼ਿਕਰ (.ਕੁਰਆਨ) ਉੱਤੇ ਸ਼ੱਕ ਕਰ ਰਹੇ ਹਨ, ਕਿਉਂ ਜੋ ਅਜੇ ਉਹਨਾਂ ਨੇ ਮੇਰੇ ਅਜ਼ਾਬ ਦਾ ਸੁਆਦ ਨਹੀਂ ਚੱਖਿਆ।"},{"id":9,"translation":"(ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?"},{"id":10,"translation":"ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ।"},{"id":11,"translation":"ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।"},{"id":12,"translation":"ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ।"},{"id":13,"translation":"ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।"},{"id":14,"translation":"ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।"},{"id":15,"translation":"ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ।"},{"id":16,"translation":"ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।"},{"id":17,"translation":"(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਉੱਤੇ ਜੋ ਇਹ ਕਹਿ ਰਹੇ ਹਨ, ਧੀਰਜ ਤੋਂ ਕੰਮ ਲਓ ਅਤੇ ਸਾਡੇ ਬੰਦੇ ਦਾਊਦ ਨੂੰ ਯਾਦ ਕਰੋ ਜੋ ਜ਼ੋਰਾਵਰ, ਸ਼ਕਤੀਸ਼ਾਲੀ ਅਤੇ ਹਰੇਕ ਮਾਮਲੇ ਵਿਚ (ਰੱਬ ਵੱਲ) ਪਰਤਣ ਵਾਲਾ ਸੀ।"},{"id":18,"translation":"ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ।"},{"id":19,"translation":"ਅਤੇ ਪੰਛੀ ਵੀ (ਤਸਬੀਹ ਕਰਨ ਲਈ) ਇਕੱਠੇ ਹੋ ਆਉਂਦੇ ਅਤੇ ਉਹ ਸਾਰੇ ਉਸ (ਦਾਊਦ) ਦੇ ਆਗਿਆਕਾਰੀ ਸਨ।"},{"id":20,"translation":"ਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ।"},{"id":21,"translation":"(ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ?"},{"id":22,"translation":"ਜਦੋਂ ਉਹ ਦਾਊਦ ਦੇ ਕੋਲ ਪਹੁੰਚੇ ਤਾਂ ਉਹ (ਦਾਊਦ) ਉਹਨਾਂ ਤੋਂ ਡਰ ਗਿਆ। ਤਾਂ ਉਹਨਾਂ (ਆਉਣ ਵਾਲਿਆਂ) ਨੇ ਆਖਿਆ ਕਿ ਤੁਸੀਂ ਸਾਥੋਂ ਡਰੋ ਨਾ ਅਸੀਂ ਦੋਵੇਂ ਇਕ ਦੂਜੇ ਨਾਲ ਝਗੜ ਪਏ ਹਾਂ, ਅਸੀਂ ਇਕ ਦੂਜੇ ਨਾਲ ਵਧੀਕੀ ਕੀਤੀ ਹੈ, ਸੋ ਤੁਸੀਂ ਸਾਡੇ ਵਿਚਾਲੇ ਹੱਕ ਅਨੁਸਾਰ ਫ਼ੈਸਲਾ ਕਰ ਦਿਓ ਅਤੇ ਬੇਇਨਸਾਫ਼ੀ ਨਾ ਹੋਵੇ ਅਤੇ ਇਨਸਾਫ਼ ਵੱਲ ਹੀ ਸਾਡੀ ਅਗਵਾਈ ਕਰੋ।"},{"id":23,"translation":"(ਇਕ ਬੋਲਿਆ ਕਿ) ਇਹ ਮੇਰਾ ਭਰਾ ਹੈ ਇਸ ਦੇ ਕੋਲੇ ਨੜ੍ਹਿਨਵੇਂ ਦੁੰਬੀਆਂ ਹਨ, ਜਦੋਂ ਕਿ ਮੇਰੇ ਕੋਲ ਇਕ ਹੀ ਦੁੰਬੀ ਹੈ। ਇਹ ਆਖਦਾ ਹੈ ਕਿ ਉਹ ਇਕ ਦੁੰਬੀ ਵੀ ਮੇਰੇ ਹਵਾਲੇ ਕਰਦੇ ਅਤੇ ਗੱਲੀਂ ਬਾਤੀਂ ਮੈਨੂੰ ਦਬਾ ਲੈਂਦਾ ਹੈ।"},{"id":24,"translation":"ਦਾਊਦ ਨੇ (ਬਿਨਾ ਦੂਜੇ ਧਿਰ ਦੀ ਗੱਲ ਸੁਣੇ ਅਤੇ ਬਿਨਾ ਕਿਸੇ ਗਵਾਹੀ ਤੋਂ ਫ਼ੈਸਲਾ) ਫ਼ਰਮਾਇਆ ਕਿ ਤੇਰੀ ਇਕ ਦੁੰਬੀ ਨੂੰ ਆਪਣੀਆਂ ਦੁੰਬੀਆਂ ਨਾਲ ਜੋੜਣ ਦੀ ਗੱਲ ਕਰਕੇ ਬੇਸ਼ੱਕ ਇਸ ਨੇ ਤੇਰੇ ਨਾਲ ਵਧੀਕੀ ਕੀਤੀ ਹੈ। ਆਮ ਕਰਕੇ ਸਾਝੀਂਦਾਰ ਇਕ ਦੂਜੇ ਨਾਲ ਧੱਕਾ ਕਰਦੇ ਹਨ, ਛੁੱਟ ਉਹਨਾਂ ਤੋਂ ਜਿਹੜੇ (ਰੱਬ ’ਤੇ) ਈਮਾਨ ਰੱਖਦੇ ਹਨ ਅਤੇ ਭਲੇ ਕੰਮ ਕਰਦੇ ਹਨ, ਅਜਿਹੇ ਲੋਕੀ ਤਾਂ ਬਹੁਤ ਹੀ ਥੋੜ੍ਹੇ ਹਨ। ਦਾਊਦ ਸਮਝ ਗਿਆ ਕਿ ਅਸੀਂ (ਇਸ ਫ਼ੈਸਲੇ ਰਾਹੀਂ) ਉਸ ਨੂੰ ਅਜ਼ਮਾਇਆ ਹੈ। ਫੇਰ ਤਾਂ ਉਸ (ਦਾਊਦ) ਨੇ ਆਪਣੇ ਰੱਬ ਤੋਂ ਬਖ਼ਸ਼ਿਸ਼ ਦੀ ਦੁਆ ਮੰਗੀ ਅਤੇ ਰੁਕੂਅ ਵਿਚ ਝੁਕ ਗਿਆ ਅਤੇ (ਰੱਬ ਵੱਲ) ਪਰਤ ਆਇਆ।"},{"id":25,"translation":"ਅਸੀਂ (ਰੱਬ ਨੇ) ਉਸ ਦੀ ਇਹ ਭੁੱਲ ਬਖ਼ਸ਼ ਦਿੱਤੀ। ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਸਥਾਨ ਤੇ ਸੋਹਣਾ ਟਿਕਾਣਾ (ਭਾਵ ਜੰਨਤ) ਹੈ।"},{"id":26,"translation":"ਅਸੀਂ ਕਿਹਾ ਕਿ ਹੇ ਦਾਊਦ! ਅਸੀਂ ਤੁਹਾਨੂੰ ਧਰਤੀ ’ਤੇ ਖ਼ਲੀਫ਼ਾ (ਰੱਬੀ ਹਾਕਮ) ਬਣਾਇਆ ਹੈ, ਸੋ ਤੂੰ ਲੋਕਾਂ ਵਿਚਕਾਰ ਇਨਸਾਫ਼ ਅਨੁਸਾਰ ਫ਼ੈਸਲੇ ਕਰ ਅਤੇ ਆਪਣੀ ਇੱਛਾ ਦੇ ਪਿੱਛੇ ਨਾ ਲੱਗ। ਇਹ (ਮਨ ਦੀ ਇੱਛਾ) ਤੈਨੂੰ ਅੱਲਾਹ ਦੇ ਰਸਤੇ ਤੋਂ ਹਟਾ ਦੇਵੇਗੀ। ਜਿਹੜੇ ਲੋਕ ਅੱਲਾਹ ਦੀ ਰਾਹ ਤੋਂ ਭਟਕ ਜਾਂਦੇ ਹਨ ਉਹਨਾਂ ਲਈ ਕਰੜਾ ਅਜ਼ਾਬ ਹੈ ਇਸ ਲਈ ਕਿ ਉਹਨਾਂ ਨੇ ਹਿਸਾਬ ਹੋਣ ਵਾਲੇ ਦਿਨ (ਕਿਆਮਤ) ਨੂੰ ਭੁਲਾ ਦਿੱਤਾ ਹੈ।"},{"id":27,"translation":"ਅਸੀਂ ਅਕਾਸ਼ ਤੇ ਧਰਤੀ ਨੂੰ ਅਤੇ ਜੋ ਇਹਨਾਂ ਦੇ ਵਿਚਾਲੇ ਹੈ, ਵਿਅਰਥ ਨਹੀਂ ਸਾਜਿਆ, ਇਹ ਤਾਂ ਵਿਚਾਰ ਉਹਨਾਂ ਲੋਕਾਂ ਦਾ ਹੈ ਜਿਹੜੇ ਰੱਬ ਦਾ ਇਨਕਾਰ ਕਰਦੇ ਹਨ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਲਈ ਨਰਕ ਦੀ ਅੱਗ ਰਾਹੀਂ ਬਰਬਾਦੀ ਹੈ।"},{"id":28,"translation":"ਕੀ ਅਸੀਂ ਈਮਾਨ ਲਿਆਉਣ ਵਾਲੇ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਉਹਨਾਂ ਲੋਕਾਂ ਦੇ ਬਰਾਬਰ ਕਰ ਦਿਆਂਗੇ ਜਿਹੜੇ ਧਰਤੀ ’ਤੇ ਵਿਗਾੜ ਪਾਉਣ ਵਾਲੇ ਹਨ ? ਜਾਂ ਅਸੀਂ ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਨਾਲ ਬਦਕਾਰਾਂ ਵਰਗਾ (ਸਲੂਕ) ਕਰਾਂਗੇ।"},{"id":29,"translation":"ਇਹ (.ਕੁਰਆਨ) ਬਰਕਤਾਂ ਵਾਲੀ ਕਿਤਾਬ ਹੈ ਜਿਸ ਨੂੰ ਅਸੀਂ ਤੁਹਾਡੇ ਵੱਲ (ਹੇ ਮੁਹੰਮਦ!) ਇਸ ਲਈ ਉਤਾਰੀ ਹੈ ਤਾਂ ਜੋ ਲੋਕੀ ਇਸ ਦੀਆਂ ਆਇਤਾਂ (ਆਦੇਸ਼ਾਂ) ’ਤੇ ਸੋਚ ਵਿਚਾਰ ਕਰਨ ਅਤੇ ਅਕਲ ਵਾਲੇ ਇਸ ਤੋਂ ਨਸੀਹਤ ਗ੍ਰਹਿਣ ਕਰਨ।"},{"id":30,"translation":"ਅਸੀਂ ਦਾਊਦ ਨੂੰ ਸੁਲੇਮਾਨ ਜਿਹਾ ਪੁੱਤਰ ਬਖ਼ਸ਼ਿਆ, ਜਿਹੜਾ ਬਹੁਤ ਹੀ ਨੇਕ ਬੰਦਾ ਸੀ ਅਤੇ ਉਹ ਬਹੁਲਤਾ ਨਾਲ (ਰੱਬ ਵੱਲ) ਪਰਤਣ ਵਾਲਾ ਸੀ।"},{"id":31,"translation":"ਜਦੋਂ ਸ਼ਾਮ ਵੇਲੇ ਉਸ (ਸੁਲੈਮਾਨ) ਦੇ ਅੱਗੇ ਤੇਜ਼ ਭੱਜਣ ਵਾਲੇ ਅਸੀਲ ਘੋੜੇ ਹਾਜ਼ਰ ਕੀਤੇ ਗਏ। (ਜਿਸ ਕਾਰਨ ਨਮਾਜ਼ ਦਾ ਸਮਾਂ ਬੀਤ ਗਿਆ)"},{"id":32,"translation":"(ਯਾਦ ਆਉਣ ’ਤੇ) ਉਸ ਨੇ ਆਖਿਆ ਕਿ ਮੈਨੇ ਆਪਣੇ ਰੱਬ ਦੀ ਯਾਦ ਨੂੰ ਇਸ ਮਾਲ (ਘੋੜ੍ਹਿਆਂ) ਦੀ ਮੁਹੱਬਤ ’ਤੇ ਪਹਿਲ ਦਿੱਤੀ, ਇੱਥੋਂ ਤਕ ਕਿ ਸੂਰਜ ਅੱਖਾਂ ਤੋਂ ਉਹਲੇ ਹੋ ਗਿਆ।"},{"id":33,"translation":"ਸੁਲੇਮਾਨ ਨੇ ਹੁਕਮ ਦਿੱਤਾ ਕਿ ਇਹਨਾਂ ਘੋੜ੍ਹਿਆਂ ਨੂ ਮੇਰੇ ਕੋਲ ਲਿਆਓ। ਫੇਰ ਉਹਨਾਂ ਦੀਆਂ ਪਿੰਨੀਆਂ ਤੇ ਗਰਦਨਾਂ ’ਤੇ ਹੱਥ ਫੇਰਨ ਲੱਗਾ। (ਭਾਵ ਵਡਣ ਲੱਗ ਪਿਆ)"},{"id":34,"translation":"ਨਿਰਸੰਦੇਹ, ਅਸੀਂ ਸੁਲੇਮਾਨ ਨੂੰ ਅਜ਼ਮਾਇਆ ਅਤੇ ਅਸੀਂ ਉਸ ਦੀ ਕੁਰਸੀ ਉੱਤੇ ਇਕ ਬੇਜਾਨ ਧੜ ਰੱਖ ਦਿੱਤਾ। ਫੇਰ ਉਸ (ਸੁਲੈਮਾਨ) ਨੇ ਰੱਬ ਵੱਲ ਧਿਆਨ ਦਿੱਤਾ।"},{"id":35,"translation":"ਉਸ ਨੇ ਕਿਹਾ ਕਿ ਹੇ ਮੇਰੇ ਰੱਬ! ਮੈਨੂੰ ਬਖ਼ਸ਼ ਦੇ ਅਤੇ ਮੈਨੂੰ ਉਹ ਪਾਤਸ਼ਾਹੀ ਬਖ਼ਸ਼ ਜਿਹੜੀ ਮੇਰੇ ਪਿੱਛੋਂ ਕਿਸੇ ਨੂੰ ਨਾ ਫਬੇ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਦਾਤਾ ਹੈ।"},{"id":36,"translation":"ਫੇਰ ਅਸੀਂ ਹਵਾ ਨੂੰ ਉਸ ਦੇ ਅਧੀਨ ਕਰ ਦਿੱਤਾ, ਉਹ (ਹਵਾ) ਉਸ ਦੇ ਹੁਕਮ ਅਨੁਸਾਰ ਜਿੱਧਰ ਉਹ ਚਾਹੁੰਦਾ ਸੀ, ਨਰਮੀ ਨਾਲ ਵਗਦੀ ਸੀ।"},{"id":37,"translation":"ਸ਼ੈਤਾਨਾਂ (ਜਿੰਨਾਂ) ਨੂੰ ਵੀ, ਜਿਹੜੇ ਭਵਨ ਉਸਾਰਦੇ ਸੀ ਅਤੇ (ਸਮੁੰਦਰਾਂ ਵਿਚ) ਗੋਤੇ ਲਗਾਉਂਦੇ ਸੀ, ਉਸ ਦੇ ਅਧੀਨ ਕਰ ਛੱਡੇ ਸਨ।"},{"id":38,"translation":"ਅਤੇ ਹੋਰ (ਜਿੰਨ) ਜਿਹੜੇ ਸੰਗਲਾਂ ਨਾਲ ਜਕੜੇ ਹੋਏ ਸਨ। (ਉਹ ਵੀ ਅਧੀਨ ਸੀ)।"},{"id":39,"translation":"(ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।"},{"id":40,"translation":"ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਅਤੇ ਵਧੀਆ ਟਿਕਾਣਾ ਹੈ।"},{"id":41,"translation":"ਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।"},{"id":42,"translation":"ਅਸਾਂ ਕਿਹਾ ਕਿ ਆਪਣਾ ਪੈਰ ਧਰਤੀ ’ਤੇ (ਦੱਬ ਕੇ) ਮਾਰ (ਕੇ ਪਾਣੀ ਕੱਢੋ), ਇਹ ਠੰਡਾ ਪਾਣੀ ਇਸ਼ਨਾਨ ਲਈ ਤੇ ਪੀਣ ਲਈ ਹੈ।"},{"id":43,"translation":"ਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।"},{"id":44,"translation":"ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ।[1] (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।","footnotes":"[1] ਹਜ਼ਰਤ ਅਯੂਬ ਦੀ ਪਤਨੀ ਬਿਮਾਰੀ ਦੇ ਦਿਨਾਂ ਵਿਚ ਉਨ੍ਹਾਂ ਦੀ ਸੇਵਾ ਕਰਿਆ ਕਰਦੀ ਸੀ। ਇਕ ਵਾਰ ਕਿਸੇ ਗੱਲ ਤੇ ਨਾਰਾਜ਼ ਹੋਕੇ ਹਜ਼ਰਤ ਅਯੂਬ ਨੇ ਉਸ ਨੂੰ 100 ਕੌਰੜੇ ਮਾਰਨ ਦੀ ਕਸਮ ਖਾ ਲਈ, ਸੋ ਅੱਲਾਹ ਨੇ ਉਨ੍ਹਾਂ ਨੂੰ ਹੁਕਮ ਦਿਤਾ ਕਿ 100 ਝਾੜੂ ਦੀਆਂ ਸਿੰਖਾਂ ਲੈਕੇ ਇਕ ਵਾਰ ਉਸ ਨੂੰ ਮਾਰੋ ਤੇਰੀ ਕਸਮ ਪੂਰੀ ਹੋ ਜਾਵੇਗੀ।"},{"id":45,"translation":"ਸਾਡੇ ਬੰਦੇ ਇਬਰਾਹੀਮ, ਇਸਹਾਕ ਤੇ ਯਾਕੂਬ ਦੀ ਵੀ ਚਰਚਾ ਕਰੋ, ਜਿਹੜੇ ਕਾਰਜਸ਼ਕਤੀ ਰੱਖਣ ਵਾਲੇ ਸੂਝਵਾਨ ਲੋਕ ਸਨ।"},{"id":46,"translation":"ਅਸੀਂ ਉਹਨਾਂ ਨੂੰ ਇਕ ਵਿਸ਼ੇਸ਼ ਗੁਣ, ਪਰਲੋਕ ਦੀ ਯਾਦ, ਕਾਰਨ ਚੁਣ ਲਿਆ ਸੀ।"},{"id":47,"translation":"ਉਹ ਸਾਰੇ ਸਾਡੇ ਲਈ (ਰੱਬ ਲਈ) ’ਚੋਂਣਵੇਂ ਨੇਕ ਲੋਕਾਂ ਵਿੱਚੋਂ ਸਨ।"},{"id":48,"translation":"ਇਸਮਾਈਲ, ਅਲ-ਯਾਸਆ ਤੇ ਜ਼ੁਲ-ਕਿਫ਼ਲ ਦੀ ਵੀ ਚਰਚਾ ਕਰੋ, ਇਹ ਸਾਰੇ ਨੇਕ ਲੋਕਾਂ ਵਿੱਚੋਂ ਸਨ।"},{"id":49,"translation":"ਇਹ (.ਕੁਰਆਨ) ਇਕ ਨਸੀਹਤ ਹੈ ਅਤੇ (ਸੱਚ ਜਾਣ ਕਿ) ਮੁੱਤਕੀਨ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਬਹੁਤ ਹੀ ਵਧੀਆ ਥਾਂ (ਸਵਰਗ) ਹੈ।"},{"id":50,"translation":"ਸਦੀਵੀ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਬੂਹੇ ਉਹਨਾਂ (ਨੇਕ ਲੋਕਾਂ) ਲਈ ਖੁੱਲ੍ਹੇ ਹੋਣਗੇ।"},{"id":51,"translation":"ਜਿੱਥੇ ਉਹ ਬੜੇ ਆਰਾਮ ਨਾਲ ਢਾਸਣੇ ਲਾਈਂ ਬੈਠੇ ਹੋਣਗੇ ਅਤੇ ਤਰ੍ਹਾਂ-ਤਰ੍ਹਾਂ ਦੇ ਫਲਾਂ ਦੀਆਂ ਤੇ ਪੀਣ ਵਾਲੀਆਂ ਚੀਜ਼ਾਂ ਦੀਆਂ ਫ਼ਰਮਾਇਸ਼ਾਂ ਕਰਣਗੇ।"},{"id":52,"translation":"ਉਹਨਾਂ ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਹਾਣ-ਪਰਵਾਣ ਦੀਆਂ ਪਤਨੀਆਂ ਹੋਣਗੀਆਂ।"},{"id":53,"translation":"(ਆਖਿਆ ਜਾਵੇਗਾ ਕਿ) ਇਹ ਹੈ ਉਹ ਵਾਅਦਾ, ਜਿਹੜਾ ਤੁਹਾਡੇ (ਨੇਕ ਲੋਕਾਂ) ਨਾਲ ਹਿਸਾਬ ਵਾਲੇ ਦਿਨ ਲਈ ਕੀਤਾ ਜਾਂਦਾ ਸੀ।"},{"id":54,"translation":"ਬੇਸ਼ੱਕ ਇਹ ਰਿਜ਼ਕ ਸਾਡੇ ਵੱਲੋਂ ਵਿਸ਼ੇਸ਼ ਬਖ਼ਸ਼ਿਸ਼ ਹੈ, ਜਿਹੜਾ ਕਦੇ ਵੀ ਮੁੱਕੇਗਾ ਨਹੀਂ।"},{"id":55,"translation":"ਇਹ ਤਾਂ ਹੈ (ਨੇਕ ਲੋਕਾਂ) ਦਾ ਬਦਲਾ, ਪ੍ਰੰਤੂ ਬਾਗ਼ੀਆਂ ਲਈ ਬਹੁਤ ਹੀ (ਭੈੜਾ) ਟਿਕਾਣਾ ਹੈ।"},{"id":56,"translation":"ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।"},{"id":57,"translation":"ਇਹ ਖੌਲਦਾ ਹੋਇਆ ਪਾਣੀ ਤੇ ਪੀਪ ਹੈ, ਹੁਣ ਉਹ ਇਸ ਦਾ ਸੁਆਦ ਚਖਣ।"},{"id":58,"translation":"ਇਸੇ ਪ੍ਰਕਾਰ ਦੀਆਂ ਹੋਰ ਕਈ ਤਰ੍ਹਾਂ ਦੀਆਂ ਦੂਜੀਆਂ ਸਜ਼ਾਵਾਂ ਵੀ ਹੋਣਗੀਆਂ।"},{"id":59,"translation":"ਕਿਹਾ ਜਾਵੇਗਾ ਇਹ ਤੁਹਾਡੇ ਪੈਰੋਕਾਰਾਂ ਦਾ ਜੱਥਾ ਹੈ ਜਿਹੜਾ ਤੁਹਾਡੇ ਨਾਲ (ਨਰਕ ਵਿਚ) ਘੁਸਦਾ ਜਾ ਰਿਹਾ ਹੈ। ਇਹਨਾਂ ਲਈ ਕੋਈ ਖ਼ੁਸ਼ੀ ਜਾਂ ਕੋਈ ਖੁੱਲ੍ਹ ਨਹੀਂ ਹੋਵੇਗੀ ਸਗੋਂ ਇਹ ਤਾਂ ਨਰਕ ਦੀ ਅੱਗ ਵਿਚ ਜਾਣ ਵਾਲੇ ਹਨ।"},{"id":60,"translation":"ਉਹ (ਸਰਕਸ਼ੀ ਕਰਨ ਵਾਲੇ) ਆਖਣਗੇ ਕਿ ਸਗੋਂ ਤੁਸੀਂ ਹੀ ਇਸ ਯੋਗ ਹੋ ਕਿ ਤੁਹਾਡੇ ਲਈ ਕੋਈ ਖ਼ੁਸ਼ੀ ਜਾ ਕੋਈ ਖੁੱਲ੍ਹ ਨਹੀਂ ਭਾਵ ਕੋਈ ਆਓ-ਭਗਤ ਨਹੀਂ। ਤੁਸੀਂ ਹੀ ਇਸ (ਨਰਕ) ਨੂੰ ਸਾਡੇ ਸਾਹਮਣੇ ਲਿਆਏ ਹੋ, ਇਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ।"},{"id":61,"translation":"ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।"},{"id":62,"translation":"ਉਹ (ਨਰਕੀ) ਆਖਣਗੇ, ਕੀ ਗੱਲ ਹੈ ਕਿ ਅੱਜ ਸਾਨੂੰ ਉਹ ਲੋਕੀ ਵਿਖਾਈ ਨਹੀਂ ਦਿੰਦੇ, ਜਿਨ੍ਹਾਂ ਨੂੰ ਅਸੀਂ ਭੈੜ੍ਹਿਆਂ ਵਿਚ ਗਿਣਦੇ ਸਾਂ ?"},{"id":63,"translation":"ਕੀ ਅਸੀਂ ਐਂਵੇ ਹੀ (ਸੰਸਾਰ ਵਿਚ) ਉਹਨਾਂ ਦਾ ਮਖੌਲ ਕਰਦੇ ਸੀ ਜਾਂ ਸਾਡੀਆਂ ਅੱਖਾਂ ਹੀ ਉਹਨਾਂ ਤੋਂ ਫਿਰ ਗਈਆਂ ਹਨ ?"},{"id":64,"translation":"ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ।"},{"id":65,"translation":"(ਹੇ ਮੁਹੰਮਦ) ਤੁਸੀਂ ਕਹਿ ਦਿਓ ਕਿ ਮੈਂ ਤਾਂ ਕੇਵਲ ਚਿਤਾਵਨੀ ਦੇਣ ਵਾਲਾ ਹਾਂ ਅਤੇ ਛੁੱਟ ਅੱਲਾਹ ਜ਼ੋਰਾਵਰ ਤੋਂ ਹੋਰ ਕੋਈ ਪੂਜਣਹਾਰ ਨਹੀਂ।"},{"id":66,"translation":"ਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਕੁੱਝ ਵੀ ਉਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦਾ ਮਾਲਿਕ ਹੈ। ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।"},{"id":67,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਇਕ ਵੱਡੀ ਖ਼ਬਰ ਹੈ।"},{"id":68,"translation":"ਜਿਸ ਨੂੰ ਸੁਣ ਕੇ ਤੁਸੀਂ ਮੂੰਹ ਫੇਰਨ ਵਾਲੇ ਹੋ।"},{"id":69,"translation":"(ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।"},{"id":70,"translation":"ਮੇਰੇ ਵੱਲ ਤਾਂ ਕੇਵਲ ਵਹੀ ਘੱਲੀ ਜਾਂਦੀ ਹੈ ਅਤੇ ਮੈਂ ਤਾਂ ਸਪਸ਼ਟ ਰੂਪ ਵਿਚ (ਨਰਕ ਦੀ ਅੱਗ ਤੋਂ) ਖ਼ਬਰਦਾਰ ਕਰਨ ਵਾਲਾ ਹਾਂ।"},{"id":71,"translation":"(ਯਾਦ ਕਰੋ) ਜਦੋਂ ਤੁਹਾਡੇ ਪਾਲਣਹਾਰ ਨੇ ਫ਼ਰਿਸ਼ਤਿਆਂ ਨੂੰ ਕਿਹਾ ਕਿ ਮੈਂ ਮਿੱਟੀ ਤੋਂ ਇਕ ਮਨੁੱਖ ਨੂੰ ਪੈਦਾ ਕਰਨ ਵਾਲਾ ਹਾਂ।"},{"id":72,"translation":"ਜਦੋਂ ਮੈਂ ਇਸ (ਮਨੁੱਖ) ਨੂੰ ਠੀਕ-ਠਾਕ ਕਰ ਲਵਾਂ ਅਤੇ ਉਸ ਵਿਚ ਆਪਣੀ ਰੂਹ ਪਾ ਦੇਵਾਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਪੈਣਾ।"},{"id":73,"translation":"(ਇਸ ਆਦੇਸ਼ ਅਨੁਸਾਰ) ਸਾਰੇ ਫ਼ਰਿਸ਼ਤਿਆਂ ਨੇ ਇਕੱਠਾ ਹੋ ਕੇ ਸਿਜਦਾ ਕੀਤਾ।"},{"id":74,"translation":"ਛੁੱਟ ਇਬਲੀਸ ਤੋਂ, ਉਸ ਨੇ ਘਮੰਡ ਕੀਤਾ, ਇੰਜ ਉਹ ਇਨਕਾਰੀਆਂ ਵਿੱਚੋਂ ਹੋ ਗਿਆ।"},{"id":75,"translation":"ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ? [2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3"},{"id":76,"translation":"ਉਸ (ਇਬਲੀਸ) ਨੇ ਉੱਤਰ ਦਿੱਤਾ ਕਿ ਮੈਂ ਇਸ (ਆਦਮ) ਤੋਂ ਚੰਗਾ ਹਾਂ, ਤੁਸਾਂ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਜਦ ਕਿ ਇਸ (ਮਨੁੱਖ) ਨੂੰ ਮਿੱਟੀ ਤੋਂ ਬਣਾਇਆ ਹੈ।"},{"id":77,"translation":"ਅੱਲਾਹ ਵੱਲੋਂ ਹੁਕਮ ਹੋਇਆ ਕਿ ਤੂੰ ਐਥੋਂ ਨਿਕਲ ਜਾ ਤੂੰ ਤਾਂ ਮਰਦੂਦ (ਧਿੱਕਾਰਿਆ ਹੋਇਆ) ਹੈ।"},{"id":78,"translation":"ਅਤੇ ਕਿਅਮਾਤ ਤਕ ਲਈ ਤੇਰੇ ਉੱਤੇ ਮੇਰੀ ਫ਼ਿਟਕਾਰ ਹੈ।"},{"id":79,"translation":"(ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।"},{"id":80,"translation":"ਫ਼ਰਮਾਇਆ ਕਿ ਬੇਸ਼ੱਕ ਤੂੰ ਵੀ ਮੋਹਲਤ ਦਿੱਤੀ ਜਾਣ ਵਾਲੇ ਲੋਕਾਂ ਵਿੱਚੋਂ ਹੋ ਗਿਆ।"},{"id":81,"translation":"ਉਸ ਦਿਨ ਤਕ (ਮੋਹਲਤ) ਹੈ ਜਿਸ ਦਾ ਸਮਾਂ ਮੇਰੇ ਵੱਲੋਂ ਮਿਥਿਆ ਹੋਇਆ ਹੈ।"},{"id":82,"translation":"(ਸ਼ੈਤਾਨ ਨੇ) ਕਿਹਾ ਕਿ ਮੈਨੂੰ ਤੇਰੀ ਇੱਜ਼ਤ ਦੀ ਕਸਮ! ਮੈਂ ਉਹਨਾਂ ਸਭ (ਮਨੁੱਖਾਂ) ਨੂੰ (ਰੱਬ ਦੇ ਰਸਤਿਓਂ) ਲਾਜ਼ਮੀ ਕੁਰਾਹੇ ਪਾਵਾਂਗਾ।"},{"id":83,"translation":"ਛੁੱਟ ਉਹਨਾਂ ਤੋਂ ਜਿਹੜੇ ਉਹਨਾਂ ਵਿੱਚੋਂ ਤੇਰੇ ਚੋਂਣਵੇਂ ਤੇ ਪਸੰਦ ਦੇ ਬੰਦੇ ਹਨ।"},{"id":84,"translation":"ਫ਼ਰਮਾਇਆ ਕਿ ਸੱਚੀ ਗੱਲ ਤਾਂ ਇਹੋ ਹੈ ਅਤੇ ਮੈਂ ਸੱਚ ਹੀ ਕਿਹਾ ਕਰਦਾ ਹਾਂ।"},{"id":85,"translation":"ਕਿ ਮੈਂ ਤੇਰੇ ਅਤੇ ਤੇਰਾ ਕਹਿਣਾ ਮੰਣਨ ਵਾਲਿਆਂ ਨਾਲ ਨਰਕ ਨੂੰ ਜ਼ਰੂਰ ਭਰ ਦੇਵਾਂਗਾਂ।"},{"id":86,"translation":"(ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ।"},{"id":87,"translation":"ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।"},{"id":88,"translation":"ਅਤੇ ਤੁਸੀਂ ਇਸ ਦੀ ਸੱਚਾਈ ਨੂੰ ਕੁੱਝ ਦੇਰ ਮਗਰੋਂ (ਭਾਵ ਕਿਆਮਤ ਵੇਲੇ ਜ਼ਰੂਰ ਹੀ) ਜਾਣ ਲਵੋਗੇ।"}]},{"id":39,"verses":[{"id":1,"translation":"ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ।"},{"id":2,"translation":"ਬੇਸ਼ੱਕ ਅਸੀਂ ਇਸ ਕਿਤਾਬ (.ਕੁਰਆਨ) ਨੂੰ ਤੁਹਾਡੇ ਵੱਲ (ਹੇ ਮੁਹੰਮਦ ਸ:) ਹੱਕ ਨਾਲ ਨਾਜ਼ਿਲ ਕੀਤੀ ਹੈ। ਸੋ ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਹੀ ਇਬਾਦਤ ਕਰੋ।"},{"id":3,"translation":"ਹੁਸ਼ਿਆਰ ਰਹੋ! ਬੰਦਗੀ ਨਿਰੋਲ ਅੱਲਾਹ ਲਈ ਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਹੋਰਾਂ ਨੂੰ ਆਪਣਾ ਸਰਪਰਸਤ ਬਣਾ ਰੱਖਿਆ ਹੈ, (ਉਹ ਆਖਦੇ ਹਨ) ਕਿ ਅਸੀਂ ਤਾਂ ਉਹਨਾਂ ਦੀ ਇਬਾਦਤ ਇਸ ਲਈ ਕਰਦੇ ਹਾਂ ਕਿ ਉਹ ਸਾਨੂੰ ਅੱਲਾਹ ਦੇ ਵੱਧ ਨੇੜੇ ਕਰ ਦੇਣਗੇ। ਅੱਲਾਹ ਜ਼ਰੂਰ ਹੀ ਉਹਨਾਂ ਵਿਚਾਲੇ ਉਹਨਾਂ ਸਾਰੀਆਂ ਗੱਲਾਂ ਦਾ ਨਿਬੇੜਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮੱਤਭੇਦ ਕਰਦੇ ਹਨ। ਬੇਸ਼ੱਕ ਅੱਲਾਹ ਝੂਠਿਆਂ ਅਤੇ ਨਾ-ਸ਼ੁਕਰਿਆਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।"},{"id":4,"translation":"ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ[1] ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2"},{"id":5,"translation":"ਉਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਨਾਲ ਸਾਜਿਆ। ਉਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਵਲੇਟਦਾ ਹੈ। ਉਸੇ ਨੇ ਸੂਰਜ ਅਤੇ ਚੰਨ ਨੂੰ ਕੰਮ ਲਾ ਰੱਖਿਆ ਹੈ, ਹਰੇਕ ਇਕ ਨਿਯਤ ਸਮੇਂ ਤੀਕ ਚੱਲ ਰਿਹਾ ਹੈ। ਸੱਚ ਜਾਣੋ, ਕਿ ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।"},{"id":6,"translation":"ਉਸੇ (ਅੱਲਾਹ) ਨੇ ਤੁਹਾਨੂੰ ਸਭ ਨੂੰ ਇਕ ਹੀ ਜਾਨ (ਭਾਵ ਆਦਮ) ਤੋਂ ਪੈਦਾ ਕੀਤਾ ਹੈ, ਫੇਰ ਉਸ ਨੇ ਉਸੇ ਤੋਂ ਉਸ ਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਸੇ ਨੇ ਤੁਹਾਡੇ ਲਈ ਅੱਠ ਪ੍ਰਕਾਰ ਦੇ ਮਵੇਸ਼ੀ (ਨਰ ਤੇ ਮਦੀਨ) ਉਤਾਰੇ। ਉਹ ਤੁਹਾਨੂੰ ਤੁਹਾਡੀਆਂ ਮਾਵਾਂ ਦੇ ਢਿੱਡਾਂ ਵਿਚ ਹੀ ਇਕ ਬਣਤਰ ਤੋਂ ਮਗਰੋਂ ਦੂਜੀ ਬਣਤਰ ਵਿਚ ਪੈਦਾ ਕਰਦਾ ਹੈ ਜੋ ਕਿ ਤਿੰਨ ਤਰ੍ਹਾਂ ਦੇ ਹਨੇਰੇ ਪੜਦਿਆਂ (ਭਾਵ ਗਰਵ) ਦੇ ਅੰਦਰ ਹੈ, ਇਹ ਹੈ ਅੱਲਾਹ, ਜਿਹੜਾ ਤੁਹਾਡਾ ਰੱਬ ਹੈ, ਪਾਤਸ਼ਾਹੀ ਉਸੇ ਦੀ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਫੇਰ ਤੁਸੀਂ ਕਿੱਥੇ ਭਟਕੇ ਫਿਰਦੇ ਹੋ? ਤੁਸੀਂ ਕਿਧਰੋਂ ਫੇਰੇ ਜਾ ਰਹੇ ਹਨ?"},{"id":7,"translation":"ਜੇ ਤੁਸੀਂ ਕੁਫ਼ਰ (ਭਾਵ ਨਾ-ਸ਼ੁਕਰੀ) ਕਰੋਗੇ ਤਾਂ ਇਹ ਵੀ ਯਾਦ ਰੱਖੋ ਕਿ ਅੱਲਾਹ ਵੀ ਤੁਹਾਥੋਂ ਬੇਪਰਵਾਹ ਹੈ, ਪਰ ਉਹ ਆਪਣੇ ਬੰਦਿਆਂ ਲਈ ਨਾ-ਸ਼ੁਕਰੀ (ਕੁਫ਼ਰ) ਕਰਨ ਨੂੰ ਪਸੰਦ ਨਹੀਂ ਕਰਦਾ। ਜੇ ਤੁਸੀਂ ਸ਼ੁਕਰ ਅਦਾ ਕਰੋਗੇ ਤਾਂ ਉਹ ਉਸ ਨੂੰ ਤੁਹਾਡੇ ਲਈ ਪਸੰਦ ਕਰਦਾ ਹੈ। ਅਤੇ (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਜਾਣਾ ਤੁਸੀਂ ਸਾਰਿਆਂ ਨੇ ਰੱਬ ਵੱਲ ਹੀ ਹੈ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ (ਸੰਸਾਰ ਵਿਚ) ਕੀ ਕਰਦੇ ਰਹੇ ਹੋ? ਉਹ ਤਾਂ ਦਿਲਾਂ ਦਾ ਹਾਲ ਤਕ ਜਾਣਦਾ ਹੈ।"},{"id":8,"translation":"ਜਦੋਂ ਮਨੁੱਖ ਨੂੰ ਕੋਈ ਕਸ਼ਟ ਪਹੁੰਚਦਾ ਹੈ ਤਾਂ ਉਹ ਆਪਣੇ ਰੱਬ ਨੂੰ (ਮਦਦ ਲਈ) ਪੁਕਾਰਦਾ ਹੈ। ਫੇਰ ਜਦੋਂ ਉਹ ਉਸ ਨੂੰ ਆਪਣੇ ਵੱਲੋਂ ਕੋਈ ਨਿਅਮਤ ਬਖ਼ਸ਼ਦਾ ਹੈ (ਜਾਂ ਪਰੇਸ਼ਾਨੀ ਨੂੰ ਦੂਰ ਕਰ ਦਿੰਦਾ ਹੈ) ਤਾਂ ਉਹ ਉਹਨਾਂ ਦੁਆਵਾਂ ਨੂੰ ਭੁੱਲ ਜਾਂਦਾ ਹੈ ਜਿਹੜੀਆਂ ਉਹ ਪਹਿਲਾਂ ਕਰਿਆ ਕਰਦਾ ਸੀ, ਸਗੋਂ ਅੱਲਾਹ ਦੇ ਸ਼ਰੀਕ ਬਣਾਉਣ ਲੱਗ ਜਾਂਦਾ ਹੈ ਤਾਂ ਜੋ ਹੋਰਾਂ ਨੂੰ ਵੀ ਉਸ ਦੇ ਰਾਹੋਂ (ਲੋਕਾਂ ਨੂੰ) ਦੂਰ ਕਰੇ। (ਹੇ ਨਬੀ!) ਤੁਸੀਂ ਉਸ ਨੂੰ ਆਖ ਦਿਓ ਕਿ ਤੂੰ ਆਪਣੇ ਇਸ ਕੁਫ਼ਰ (ਨਾ-ਸ਼ੁਕਰੀ) ਦਾ ਕੁੱਝ ਦੇਰ ਲਈ (ਸੰਸਾਰਿਕ) ਲਾਭ ਉਠਾ ਲੈ। ਨਿਰਸੰਦੇਹ, ਤੂੰ ਨਰਕੀਆਂ ਵਿੱਚੋਂ ਹੈ।"},{"id":9,"translation":"ਕੀ (ਮੁਸ਼ਰਿਕ ਵਧੀਆ ਹੈ ਜਾਂ) ਉਹ ਵਿਅਕਤੀ ਜਿਹੜਾ ਰਾਤ ਦੀਆਂ ਘੜ੍ਹੀਆਂ ਵਿਚ ਸਿਜਦਾ ਕਰਦਾ ਹੋਵੇ ਅਤੇ ਖੜਾ-ਖੜਾ (ਅੱਲਾਹ ਦੀ) ਇਬਾਦਤ ਕਰਦਾ ਹੈ, ਜਦ ਕਿ ਉਹ ਪਰਲੋਕ ਤੋਂ ਡਰਦਾ ਹੈ ਅਤੇ ਆਪਣੇ ਰੱਬ ਦੀ ਰਹਿਮਤ ਦੀ ਆਸ ਵੀ ਰੱਖਦਾ ਹੈ ? (ਹੇ ਨਬੀ!) ਇਹਨਾਂ ਤੋਂ ਪੁੱਛੋ, ਕੀ ਗਿਆਨੀ ਅਤੇ ਅਗਿਆਨੀ ਇੱਕੋ ਬਰਾਬਰ ਹੋ ਸਕਦੇ ਹਨ ? ਬੇਸ਼ੱਕ ਅਕਲ ਵਾਲੇ ਹੀ ਨਸੀਹਤ ਗ੍ਰਹਿਣ ਕਰਦੇ ਹਨ।"},{"id":10,"translation":"ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ।"},{"id":11,"translation":"(ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।"},{"id":12,"translation":"ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ।"},{"id":13,"translation":"ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।"},{"id":14,"translation":"ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।"},{"id":15,"translation":"(ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।"},{"id":16,"translation":"ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।"},{"id":17,"translation":"ਜਿਹੜੇ ਲੋਕ ਤਾਗੂਤ [2] ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 257/2"},{"id":18,"translation":"ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।"},{"id":19,"translation":"(ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?"},{"id":20,"translation":"ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।"},{"id":21,"translation":"ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।"},{"id":22,"translation":"ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ।"},{"id":23,"translation":"ਅੱਲਾਹ ਨੇ ਸਭ ਤੋਂ ਉੱਤਮ ਕਲਾਮ (.ਕੁਰਆਨ) ਉਤਾਰਿਆ ਹੈ ਜਿਹੜਾ ਅਜਿਹੀ ਕਿਤਾਬ ਵਿਚ ਹੈ, ਜਿਸ ਦੀਆਂ ਆਇਤਾਂ (ਅੰਸ਼) ਰਲਦੀਆਂ ਮਿਲਦੀਆਂ ਅਤੇ ਵਾਰ-ਵਾਰ ਦੁਹਰਾਈਆਂ ਜਾਣ ਵਾਲੀਆਂ ਹਨ। ਜਿਸ ਨੂੰ ਸੁਣ ਕੇ ਉਹਨਾਂ ਲੋਕਾਂ ਦੇ ਰੋਂਗਟੇ (ਰੂਆਂ-ਰੂਆਂ) ਖੜੇ ਹੋ ਜਾਂਦੇ ਹਨ, ਜਿਹੜੇ ਆਪਣੇ ਰੱਬ ਦਾ ਡਰ ਰੱਖਦੇ ਹਨ, ਉਹਨਾਂ ਦੇ ਸਰੀਰ ਤੇ ਦਿਲ ਨਰਮ ਹੋ ਕੇ ਅੱਲਾਹ ਦੀ ਯਾਦ ਵੱਲ ਝੁੱਕ ਜਾਂਦੇ ਹਨ। ਇਹੋ (.ਕੁਰਆਨ) ਅੱਲਾਹ ਦੀ ਹਿਦਾਇਤ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਇਸ (.ਕੁਰਆਨ) ਰਾਹੀਂ ਹਿਦਾਇਤ ਦਿੰਦਾ ਹੈ ਅਤੇ ਜਿਸ ਨੂੰ ਅੱਲਾਹ ਹੀ ਰਾਹੋਂ ਭਟਕਾ ਦੇਵੇ ਉਸ ਨੂੰ ਰਾਹ ਦੱਸਣ ਵਾਲਾ ਕੋਈ ਨਹੀਂ।"},{"id":24,"translation":"ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।"},{"id":25,"translation":"ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।"},{"id":26,"translation":"ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।"},{"id":27,"translation":"ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ।"},{"id":28,"translation":".ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।"},{"id":29,"translation":"ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।"},{"id":30,"translation":"(ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।"},{"id":31,"translation":"ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।"},{"id":32,"translation":"ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)"},{"id":33,"translation":"ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।"},{"id":34,"translation":"ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।"},{"id":35,"translation":"ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।[3]","footnotes":"[3] ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9"},{"id":36,"translation":"ਕੀ ਅੱਲਾਹ ਆਪਣੇ (ਨੇਕ) ਬੰਦਿਆਂ ਲਈ ਕਾਫ਼ੀ ਨਹੀਂ ਹੈ ? ਇਹ ਲੋਕ (ਕਾਫ਼ਿਰ) ਤੁਹਾਨੂੰ (ਹੇ ਨਬੀ!) ਅੱਲਾਹ ਤੋਂ ਛੁੱਟ ਹੋਰਨਾਂ (ਇਸ਼ਟਾਂ ਤੋਂ) ਡਰਾ ਰਹੇ ਹਨ। ਜਦ ਕਿ ਜਿਸ ਨੂੰ ਅੱਲਾਹ ਰਾਹੋਂ ਭਟਕਾ ਦੇਵੇ ਉਸ ਨੂੰ ਸਿੱਧੀ ਰਾਹ ਦਰਸਾਉਣ ਵਾਲਾ ਵੀ ਕੋਈ ਨਹੀਂ।"},{"id":37,"translation":"ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ ਵੀ ਰਾਹੋ ਨਹੀਂ ਭਟਕਾ ਸਕਦਾ ਕੀ ਅੱਲਾਹ ਸ਼ਕਤੀਸ਼ਾਲੀ ਤੇ (ਆਪਣੇ ਦੁਸ਼ਮਨਾਂ ਤੋਂ) ਬਦਲਾ ਲੈਣ ਵਾਲਾ ਨਹੀਂ ?"},{"id":38,"translation":"(ਹੇ ਨਬੀ!) ਜੇ ਤੁਸੀਂ ਉਹਨਾਂ ਤੋਂ ਇਹ ਪੁੱਛੋ ਕਿ ਅਕਾਸ਼ ਤੇ ਧਰਤੀ ਨੂੰ ਕਿਸ ਨੇ ਰਚਾਇਆ ਹੈ ? ਤਾਂ ਉਹ ਕਹਿਣਗੇ ਕਿ ਅੱਲਾਹ ਨੇ। (ਇਹ ਵੀ ਪੁੱਛੋ ਕਿ) ਜਿਹਨਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰਦੇ ਹੋ, ਰਤਾ ਦੱਸੋ, ਉਹ ਕੀ ਕਰਦੇ ਹਨ? ਪੁੱਛੋ! ਜੇਕਰ ਅੱਲਾਹ ਮੈਨੂੰ ਕੋਈ ਤਕਲੀਫ਼ ਪਹੁੰਚਾਉਣਾ ਚਾਵੇ ਤਾਂ ਕੀ ਉਹ (ਤੁਹਾਡੇ ਝੂਠੇ ਇਸ਼ਟ) ਮੈਨੂ ਉਸ ਦੀ ਪਹੁੰਚਾਈ ਹੋਈ ਤਕਲੀਫ਼ ਤੋਂ ਦੂਰ ਕਰ ਸਕਦੇ ਹਨ ? ਜਾਂ ਜੇਕਰ ਉਹ ਮੇਰੇ ਉੱਤੇ ਕੋਈ ਮਿਹਰ ਕਰਨਾ ਚਾਵੇ ਤਾਂ ਕੀ ਉਹ ਉਸ ਦੀ ਮਿਹਰ ਨੂੰ ਰੋਕ ਸਕਦੇ ਹਨ ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਲਈ ਤਾਂ ਅੱਲਾਹ ਹੀ ਬਥੇਰਾ ਹੈ, ਭਰੋਸਾ ਕਰਨ ਵਾਲੇ ਤਾਂ ਉਸੇ (ਅੱਲਾਹ) ’ਤੇ ਹੀ ਭਰੋਸਾ ਕਰਦੇ ਹਨ।[4]","footnotes":"[4] ਵੇਖੋ ਸੂਰਤ ਯੂਸੁਫ਼, ਹਾਸ਼ੀਆ ਆਇਤ 67/12"},{"id":39,"translation":"(ਹੇ ਨਬੀ!) ਕਹੋ ਕਿ ਹੇ ਮੇਰੀ ਕੌਮ! ਤੁਸੀਂ ਆਪਣੀ ਥਾਂ ’ਤੇ ਭਾਵ ਸਮਝ ਅਨੁਸਾਰ ਕਰਮ ਕਰਦੇ ਰਹੋ, ਮੈਂ ਆਪਣਾ ਕੰਮ ਕਰਦਾ ਰਹਾਂਗਾ। ਛੇਤੀ ਹੀ ਤੁਸੀਂ (ਹਕੀਕਤ ਨੂੰ) ਜਾਣ ਲਓਗੇ (ਕਿ ਕੌਣ ਸੱਚਾ ਹੈ)।"},{"id":40,"translation":"ਕਿ ਸੰਸਾਰ ਵਿਚ ਹੀਣਤਾ ਭਰਿਆ ਅਜ਼ਾਬ ਕਿਸ ਉੱਤੇ ਆਵੇਗਾ ਅਤੇ ਸਦਾ ਰਹਿਣ ਵਾਲਾ (ਪਰਲੋਕ ਦਾ) ਅਜ਼ਾਬ ਕਿਸ ’ਤੇ ਉੱਤਰਦਾ ਹੈ।"},{"id":41,"translation":"(ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।[5]","footnotes":"[5] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":42,"translation":"ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ ਨੂੰ ਹਾਲਾਂ ਮੌਤ ਨਹੀਂ, ਉਹਨਾਂ ਦੀ ਰੂਹ (ਜਾਨ) ਨੂੰ ਉਸ ਦੀ ਨੀਂਦਰ ਵੇਲੇ ਕੱਢਦਾ ਹੈ, ਫੇਰ ਉਹ ਉਸ (ਰੂਹ) ਨੂੰ ਰੋਕ ਲੈਂਦਾ ਹੈ ਜਿਸ ਲਈ ਉਸ ਨੇ ਮੌਤ ਦਾ ਫ਼ੈਸਲਾ ਕੀਤਾ ਹੁੰਦਾ ਹੈ ਅਤੇ ਦੂਜਿਆਂ (ਰੂਹਾਂ) ਨੂੰ ਇਕ ਨਿਯਤ ਸਮੇਂ ਲਈ ਵਾਪਸ ਭੇਜ ਦਿੰਦਾ ਹੈ। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।"},{"id":43,"translation":"ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)"},{"id":44,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।"},{"id":45,"translation":"ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।[6]","footnotes":"[6] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":46,"translation":"(ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।"},{"id":47,"translation":"ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। [7]","footnotes":"[7] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3"},{"id":48,"translation":"ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।"},{"id":49,"translation":"(ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।"},{"id":50,"translation":"ਇਹਨਾਂ ਤੋਂ ਪਹਿਲਾਂ ਦੇ ਲੋਕ ਵੀ ਇਹੋ ਗੱਲ ਕਹਿੰਦੇ ਸੀ ਪਰ ਉਹਨਾਂ ਦਾ ਕੀਤਾ ਕਮਾਇਆ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਇਆ।"},{"id":51,"translation":"ਸੋ ਉਹਨਾਂ ਨੂੰ ਉਹਨਾਂ ਕਰਤੂਤਾਂ ਦੀ ਸਜ਼ਾ ਮਿਲੀ (ਜਿਹੜੀਆਂ ਉਹ ਕਰਦੇ ਸੀ) ਅਤੇ ਜਿਹੜੇ ਇਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ। ਇਹ (ਅੱਲਾਹ ਨੂੰ) ਆਜਿਜ਼ (ਬੇਵਸ) ਨਹੀਂ ਕਰ ਸਕਦੇ।"},{"id":52,"translation":"ਕੀ ਉਹ ਨਹੀਂ ਜਾਣਦੇ ਕਿ ਅੱਲਾਹ ਜਿਸ ਲਈ ਚਾਹੁੰਦਾ ਹੈ ਰਿਜ਼ਕ ਵਿਚ ਖੁੱਲ੍ਹ ਪੈਦਾ ਕਰ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਈਮਾਨ ਰੱਖਣ ਵਾਲਿਆਂ ਲਈ ਬਥੇਰੀਆਂ ਹੀ ਨਿਸ਼ਾਨੀਆਂ ਹਨ।"},{"id":53,"translation":"(ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।[8]","footnotes":"[8] ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9 ਅਤੇ ਵੇਖੋ ਸੂਰਤ ਅਲ-ਫ਼ੁਰਕਾਨ, ਹਾਸ਼ੀਆ ਆਇਤ 70/25"},{"id":54,"translation":"ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।"},{"id":55,"translation":"ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।"},{"id":56,"translation":"(ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।"},{"id":57,"translation":"ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।"},{"id":58,"translation":"ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।"},{"id":59,"translation":"(ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।"},{"id":60,"translation":"ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?"},{"id":61,"translation":"ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।"},{"id":62,"translation":"ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।"},{"id":63,"translation":"ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।"},{"id":64,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?"},{"id":65,"translation":"ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ।"},{"id":66,"translation":"ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ।"},{"id":67,"translation":"ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।"},{"id":68,"translation":"ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।"},{"id":69,"translation":"ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।"},{"id":70,"translation":"ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।"},{"id":71,"translation":"(ਫ਼ੈਸਲਿਆਂ ਪਿੱਛੋਂ) ਕਾਫ਼ਿਰਾਂ ਦੇ ਟੋਲੇ ਦੇ ਟੋਲੇ ਨਰਕ ਵੱਲ ਹੱਕੇ ਜਾਣਗੇ, ਜਦੋਂ ਉਹ (ਕਾਫ਼ਿਰ) ਉਸ ਦੇ ਨੇੜੇ ਪਹੁੰਚਣਗੇ ਤਾਂ ਉਸ ਦੇ ਬੂਹੇ ਉਹਨਾਂ ਲਈ ਖੋਲ੍ਹ ਦਿੱਤੇ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਵਿੱਚੋਂ ਰਸੂਲ ਨਹੀਂ ਆਏ ਸੀ ਜਿਹੜੇ ਤੁਹਾਨੂੰ ਤੁਹਾਡੇ ਰੱਬ ਦੀਆਂ ਆਇਤਾਂ ਪੜ੍ਹ ਕੇ ਸਣਾਉਂਦੇ ਸਨ ਅਤੇ ਤੁਹਾਨੂੰ ਉਸ (ਕਿਆਮਤ) ਦਿਨ ਦੀ ਮਿਲਣੀ ਤੋਂ ਡਰਾਉਂਦੇ ਸਨ? ਉਹ (ਕਾਫ਼ਿਰ) ਕਹਿਣਗੇ ਕਿ ਹਾਂ! (ਆਏ ਸਨ)। ਹੁਣ ਅਜ਼ਾਬ ਦਾ ਫ਼ੈਸਲਾ ਕਾਫ਼ਿਰਾਂ ਲਈ ਠੀਕ ਸਿੱਧ ਹੋ ਗਿਆ ਹੈ।[9]","footnotes":"[9] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":72,"translation":"ਕਿਹਾ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਪ੍ਰਵੇਸ਼ ਕਰ ਜਾਓ, ਜਿੱਥੇ ਤੁਸੀਂ ਸਦਾ ਰਹੋਗੇ। ਸੋ ਘਮੰਡੀਆਂ ਦਾ (ਇਹ) ਟਿਕਾਣਾ ਬਹੁਤ ਹੀ ਭੈੜਾ ਹੈ।"},{"id":73,"translation":"ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਸੀ ਉਹਨਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਜੰਨਤ ਵੱਲ ਘੱਲੀਆਂ ਜਾਣਗੀਆਂ। ਜਦੋਂ ਉਹ ਉਸ (ਜੰਨਤ) ਦੇ ਨੇੜੇ ਜਾਣਗੇ ਤਾਂ ਉਸ ਦੇ ਬੂਹੇ ਖੁੱਲ੍ਹ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਨੂੰ ਆਖਣਗੇ ਕਿ ਤੁਹਾਡੇ ’ਤੇ ਸਲਾਮ ਹੋਵੇ, ਤੁਸੀਂ (ਗੁਨਾਹਾਂ ਤੋਂ) ਪਾਕ ਹੋ। ਹੁਣ ਤੁਸੀਂ ਸਦਾ ਲਈ ਇਸ ਸਵਰਗ ਵਿਚ ਦਾਖ਼ਲ ਹੋ ਜਾਓ।"},{"id":74,"translation":"ਉਹ ਨੇਕ ਲੋਕ ਕਹਿਣਗੇ ਕਿ ਅੱਲਾਹ ਦਾ ਸ਼ੁਕਰ ਹੈ ਜਿਸ ਨੇ ਅਪਣਾ ਵਚਨ ਸੱਚ ਕਰ ਵਿਖਾਇਆ ਅਤੇ ਸਾਨੂੰ ਇਸ (ਸਵਰਗ) ਦੀ ਧਰਤੀ ਦਾ ਵਾਰਸ ਬਣਾ ਦਿੱਤਾ, ਹੁਣ ਅਸੀਂ ਜੰਨਤ ਵਿਚ ਜਿੱਥੇ ਚਾਹੀਏ ਉੱਥੇ ਹੀ ਆਪਣਾ ਟਿਕਾਣਾ ਬਣਾ ਸਕਦੇ ਹਾਂ। ਸੋ ਨੇਕ ਅਮਲ ਕਰਨ ਵਾਲਿਆਂ ਲਈ ਕਿੰਨਾ ਸੋਹਣਾ ਬਦਲਾ ਹੈ।"},{"id":75,"translation":"ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।"}]},{"id":40,"verses":[{"id":1,"translation":"ਹਾ, ਮੀਮ।"},{"id":2,"translation":"ਇਹ ਕਿਤਾਬ (.ਕੁਰਆਨ) ਦਾ ਉਤਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।"},{"id":3,"translation":"ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ ਵਾਲਾ ਹੈ। ਕਰੜੀ ਸਜ਼ਾ ਦੇਣ ਵਾਲਾ ਅਤੇ ਵੱਡਾ ਦਾਤਾ ਦਾਤਾਰ ਹੈ। ਉਸ (ਅੱਲਾਹ) ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ, ਸਾਰਿਆਂ ਨੇ ਉਸੇ ਵੱਲ ਮੁੜ ਜਾਣਾ ਹੈ।"},{"id":4,"translation":"ਅੱਲਾਹ ਦੀਆਂ ਆਇਤਾਂ (.ਕੁਰਆਨ) ਬਾਰੇ ਕੇਵਲ ਇਨਕਾਰੀ ਹੀ ਝਗੜਦੇ ਹਨ। ਸੋ ਉਹਨਾਂ (ਇਨਕਾਰੀਆਂ) ਦੀ ਸ਼ਹਿਰਾਂ ਵਿਚ ਚੱਲਤ ਫਿਰਤ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ।"},{"id":5,"translation":"ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਉਸ ਦੇ ਮਗਰੋਂ ਦੂਜੀਆਂ ਕੌਮਾਂ ਨੇ ਵੀ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ। ਹਰ ਉੱਮਤ ਨੇ ਆਪਣੇ ਰਸੂਲ ਨੂੰ ਗ੍ਰਿਫਤਾਰ ਕਰਨ ਦਾ ਇਰਾਦਾ ਕੀਤਾ ਅਤੇ ਉਹਨਾਂ ਨਾਲ ਅਣਹੱਕਾ ਝਗੜਾ ਕੀਤਾ ਤਾਂ ਜੋ ਹੱਕ ਨੂੰ (ਝੂਠ ਰਾਹੀਂ) ਨੀਵਾਂ ਵਿਖਆਇਆ ਜਾਵੇ। ਫੇਰ ਮੈਂਨੇ (ਭਾਵ ਅੱਲਾਹ ਨੇ ਇਕ ਦਿਨ) ਉਹਨਾਂ ਨੂੰ ਨੱਪ ਲਿਆ। ਸੋ ਵੇਖੋ! ਮੇਰੇ ਵੱਲੋਂ ਉਹਨਾਂ ਨੂੰ ਕਿਹੋ ਜਿਹੀ ਸਜ਼ਾ ਦਿੱਤੀ ਗਈ।"},{"id":6,"translation":"ਇਸੇ ਤਰ੍ਹਾਂ ਉਹਨਾਂ ਲੋਕਾਂ ਉੱਤੇ ਤੁਹਾਡੇ ਰੱਬ ਦਾ ਹੁਕਮ ਢੁਕਵਾਂ ਸਿੱਧ ਹੋਇਆ, ਜਿਨ੍ਹਾਂ ਨੇ (ਰਸੂਲਾਂ ਦਾ) ਇਨਕਾਰ ਕੀਤਾ ਸੀ। ਨਿਰਸੰਦੇਹ, ਉਹ ਸਭ ਨਰਕੀ ਹਨ।"},{"id":7,"translation":"ਜਿਹੜੇ ਫ਼ਰਿਸ਼ਤਿਆਂ ਨੇ ਰੱਬ ਦੇ ਅਰਸ਼ (ਸਿੰਘਾਸਨ) ਨੂੰ ਚੁੱਕਿਆ ਹੋਇਆ ਹੈ ਅਤੇ ਉਹ ਜਿਹੜੇ ਉਸ ਦੇ ਆਲੇ-ਦੁਆਲੇ (ਸੇਵਾ ਲਈ) ਰਹਿੰਦੇ ਹਨ, ਉਹ ਆਪਣੇ ਰੱਬ ਦੀ ਸ਼ਲਾਘਾ ਦੇ ਨਾਲੋ-ਨਾਲ ਉਸਦੀ ਪਾਕੀ ਬਿਆਨ ਕਰਦੇ ਹਨ ਅਤੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਈਮਾਨ ਵਾਲਿਆਂ ਲਈ ਬਖ਼ਸ਼ਿਸ਼ ਦੀਆਂ ਦੁਆਵਾਂ ਕਰਦੇ ਹਨ। ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਆਪਣੀ ਮਿਹਰ ਤੇ ਗਿਆਨ ਸਦਕਾ ਹਰ ਚੀਜ਼ ’ਤੇ ਛਾਇਆ ਹੋਇਆ ਹੈ। ਸੋ ਤੂੰ ਉਹਨਾਂ ਲੋਕਾਂ ਨੂੰ ਬਖ਼ਸ਼ ਦੇ ਜਿਹੜੇ ਤੌਬਾ ਕਰਦੇ ਹਨ ਅਤੇ (ਤੇਰੇ ਵੱਲ ਆਉਣ ਵਾਲੇ) ਰਾਹ ’ਤੇ ਚਲਦੇ ਹਨ, ਤੂੰ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲੈ।"},{"id":8,"translation":"(ਫ਼ਰਿਸ਼ਤੇ ਅਰਦਾਸ ਕਰਦੇ ਹਨ) ਹੇ ਸਾਡੇ ਰੱਬਾ! ਤੂੰ ਉਹਨਾਂ (ਈਮਾਨ ਵਾਲਿਆਂ) ਨੂੰ ਸਦੀਵੀ ਬਾਗ਼ਾਂ ਵਿਚ ਦਾਖ਼ਲ ਕਰ ਜਿਸ ਦਾ ਤੂੰ ਉਹਨਾਂ ਨੂੰ ਬਚਨ ਦਿੱਤਾ ਹੋਇਆ ਹੈ ਅਤੇ ਉਹਨਾਂ ਦੇ ਪਿਓ, ਦਾਦੇ, ਪਤਨੀਆਂ ਅਤੇ ਔਲਾਦਾਂ ਵਿੱਚੋਂ ਵੀ ਜਿਹੜੇ ਨੇਕ ਅਮਲ ਕਰਦੇ ਹਨ (ਸਵਰਗ ਵਿਚ ਲੈ ਜਾ)। ਬੇਸ਼ੱਕ ਤੂੰ ਹੀ ਜ਼ੋਰਾਵਰ ਤੇ ਹਿਕਮਤ ਵਾਲਾ ਹੈ।"},{"id":9,"translation":"(ਇਹ ਵੀ ਬੇਨਤੀ ਹੈ ਕਿ) ਇਹਨਾਂ (ਈਮਾਨ ਵਾਲਿਆਂ) ਨੂੰ ਬੁਰਾਈਆਂ ਤੋਂ ਬਚਾ ਕੇ ਰੱਖ, ਸੱਚੀ ਗੱਲ ਤਾਂ ਇਹ ਹੈ ਕਿ ਉਸ ਦਿਨ (ਕਿਆਮਤ ਵੇਲੇ) ਤੈਨੇ ਜਿਸ ਨੂੰ ਬੁਰਾਈਆਂ (ਦੀ ਸਜ਼ਾ) ਤੋਂ ਬਚਾ ਲਿਆ ਹਕੀਕਤ ਵਿਚ ਤੈਨੇ ਉਸ ਉੱਤੇ ਰਹਿਮ ਕੀਤਾ, ਇਹੋ ਵੱਡੀ ਕਾਮਯਾਬੀ ਹੈ।"},{"id":10,"translation":"ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਸੀ ਉਹਨਾਂ ਨੂੰ ਪੁਕਾਰ ਕੇ ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਜਿੱਨਾ ਭਾਰਾ ਗ਼ੁੱਸਾ ਆਪਣੇ ਆਪ ’ਤੇ ਆ ਰਿਹਾ ਹੈ ਇਸ ਤੋਂ ਕਿਤੇ ਵੱਧ ਅੱਲਾਹ ਨੂੰ ਤੁਹਾਡੇ ’ਤੇ ਗ਼ੁੱਸਾ ਉਸ ਸਮੇਂ ਆਉਂਦਾ ਸੀ ਜਦੋਂ (ਸੰਸਾਰ ਵਿਚ) ਤੁਹਾਨੂੰ ਈਮਾਨ ਲਿਆਉਣ ਲਈ ਕਿਹਾ ਜਾਂਦਾ ਸੀ ਪਰ ਤੁਸੀਂ ਇਨਕਾਰ ਕਰ ਦਿੰਦੇ ਸੀ।"},{"id":11,"translation":"ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ?"},{"id":12,"translation":"(ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ।"},{"id":13,"translation":"ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।"},{"id":14,"translation":"ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।"},{"id":15,"translation":"ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ।"},{"id":16,"translation":"ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ।"},{"id":17,"translation":"ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।"},{"id":18,"translation":"(ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।"},{"id":19,"translation":"ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।"},{"id":20,"translation":"ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।"},{"id":21,"translation":"ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।"},{"id":22,"translation":"ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।"},{"id":23,"translation":"ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।"},{"id":24,"translation":"(ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।"},{"id":25,"translation":"ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।"},{"id":26,"translation":"ਫ਼ਿਰਔਨ ਨੇ ਆਪਣੇ ਸਾਥੀਆਂ ਨੂੰ ਆਖਿਆ ਕਿ ਮੈਨੂੰ ਛੱਡ ਦਿਓ ਕਿ ਮੈਂ ਮੂਸਾ ਨੂੰ ਕਤਲ ਕਰ ਦਵਾਂ। ਇਸ (ਮੂਸਾ) ਨੂੰ ਚਾਹੀਦਾ ਹੈ ਕਿ ਆਪਣੇ ਰੱਬ ਨੂੰ (ਮਦਦ ਲਈ) ਬੁਲਾ ਲਵੇ। ਮੈਨੂੰ ਤਾਂ ਇਹ ਵੀ ਡਰ ਹੈ ਕਿ ਇਹ ਤੁਹਾਡਾ ਧਰਮ ਹੀ ਨਾ ਬਦਲ ਦੇਵੇ ਜਾਂ ਦੇਸ਼ ਵਿਚ ਕੋਈ ਫ਼ਸਾਦ ਹੀ ਨਾ ਕਰਾ ਦੇਵੇ।"},{"id":27,"translation":"ਮੂਸਾ ਨੇ ਕਿਹਾ ਕਿ ਮੈਂ ਹਰੇਕ ਉਸ ਹੰਕਾਰੇ ਹੋਏ ਤੋਂ ਤੁਹਾਡੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ, ਜਿਹੜਾ ਪੁੱਛ-ਗਿੱਛ ਵਾਲੇ ਦਿਨ (ਕਿਆਮਤ) ’ਤੇ ਈਮਾਨ ਨਹੀਂ ਰੱਖਦਾ।"},{"id":28,"translation":"ਫ਼ਿਰਔਨ ਦੇ ਪਰਿਵਾਰ ਵਿੱਚੋਂ ਇਕ ਮੋਮਿਨ ਪੁਰਸ਼, ਜਿਸ ਨੇ ਆਪਣੇ ਈਮਾਨ ਨੂੰ ਲੁਕਾਇਆ ਹੋਇਆ ਸੀ, ਆਖਣ ਲਗਿਆ, ਕੀ ਤੁਸੀਂ ਇਸ ਵਿਅਕਤੀ ਨੂੰ ਕੇਵਲ ਇਸ ਲਈ ਕਤਲ ਕਰਦੇ ਹੋ ਕਿ ਉਹ ਕਹਿੰਦਾ ਹੈ ਕਿ ਮੇਰਾ ਰੱਬ ਅੱਲਾਹ ਹੈ ਅਤੇ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ (ਨਬੀ ਹੋਣ ਦੀਆਂ) ਖੁੱਲ੍ਹੀਆਂ ਦਲੀਲਾਂ ਲੈ ਕੇ ਆਇਆ ਹੈ ? ਜੇ ਉਹ ਝੂਠਾ ਹੈ ਤਾਂ ਉਸ ਦਾ ਝੂਠ ਆਪ ਉਸੇ ’ਤੇ ਆ ਪਏਗਾ ਹੈ ਅਤੇ ਜੇ ਉਹ ਸੱਚਾ ਹੈ ਤਾਂ (ਅਜ਼ਾਬ) ਦਾ ਕੁੱਝ ਹਿੱਸਾ ਤੁਹਾਨੂੰ ਵੀ ਮਿਲੇਗਾ ਜਿਸ ਦਾ ਉਹ ਤੁਹਾਨੂੰ ਵਾਅਦਾ ਕਰਦਾ ਹੈ। ਬੇਸ਼ੱਕ ਅੱਲਾਹ ਉਸ ਵਿਅਕਤੀ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ ਜਿਹੜਾ (ਨਾ-ਫ਼ਰਮਾਨੀ ਵਿਚ) ਹੱਦੋਂ ਟੱਪਣ ਵਾਲਾ ਹੋਵੇ ਅਤੇ (ਨਾਲ ਹੀ) ਝੂਠਾ ਵੀ ਹੋਵੇ।"},{"id":29,"translation":"(ਉਸੇ ਵਿਅਕਤੀ ਨੇ ਆਖਿਆ) ਹੇ ਮੇਰੀ ਕੌਮ! ਅੱਜ ਰਾਜ ਤੁਹਾਡਾ ਹੀ ਹੈ ਕਿਉਂ ਜੋ ਧਰਤੀ ’ਤੇ ਤੁਸੀਂ ਹੀ ਗ਼ਲਿਬ (ਭਾਰੂ) ਹੋ। ਫੇਰ ਸਾਨੂੰ ਅੱਲਾਹ ਦੇ ਅਜ਼ਾਬ ਤੋਂ ਕੌਣ ਬਚਾਵੇਗਾ ਜੇ ਉਹ ਸਾਡੇ ’ਤੇ ਆ ਡਿਿਗਆ? ਫ਼ਿਰਔਨ ਬੋਲਿਆ ਕਿ ਮੈਂ ਤਾਂ ਤੁਹਾਨੂੰ ਉਹੀਓ ਬਚਾਓ ਵਾਲਾ ਰਾਹ ਵਿਖਾਉਂਦਾ ਹਾਂ, ਜੋ ਮੈਂ ਆਪ ਵੇਖ ਰਿਹਾ ਹਾਂ ਮੈਂ ਤਾਂ ਭਲਾਈ ਵੱਲ ਹੀ ਤੁਹਾਡੀ ਅਗਵਾਈ ਕਰਦਾ ਹਾਂ।"},{"id":30,"translation":"ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।"},{"id":31,"translation":"ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।"},{"id":32,"translation":"ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।"},{"id":33,"translation":"ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।"},{"id":34,"translation":"ਬੇਸ਼ੱਕ ਇਸ (ਮੂਸਾ) ਤੋਂ ਪਹਿਲਾਂ ਤੁਹਾਡੇ ਕੋਲ ਯੂਸੁਫ਼ ਵੀ (ਨਬੀ ਹੋਣ ਦੀਆਂ) ਦਲੀਲਾਂ ਲੈ ਕੇ ਆਇਆ ਸੀ, ਫੇਰ ਵੀ ਤੁਸੀਂ ਉਸ ਦੇ ਬਾਰੇ ਸ਼ੱਕ ਵਿਚ ਹੀ ਰਹੇ ਜੋ ਉਹ ਤੁਹਾਡੇ ਕੋਲ ਨਿਸ਼ਾਨੀਆਂ ਲਿਆਇਆ ਸੀ। ਇੱਥੋਂ ਤਕ ਕਿ ਜਦੋਂ ਉਹ (ਯੂਸੁਫ਼) ਦਾ ਅਕਾਲ ਚਲਾਣਾ ਹੋ ਗਿਆ ਤਾਂ ਤੁਸੀਂ ਆਖਿਆ ਸੀ ਕਿ ਇਹ ਤੋਂ ਮਗਰੋਂ ਅੱਲਾਹ ਹੁਣ ਕਿਸੇ ਰਸੂਲ ਨੂੰ ਨਹੀਂ ਭੇਜੇਗਾ। ਅੱਲਾਹ ਉਸ ਵਿਅਕਤੀ ਨੂੰ ਇਸੇ ਤਰ੍ਹਾਂ ਗੁਮਰਾਹ ਕਰਦਾ ਹੈ ਜਿਹੜਾ ਹੱਦੋਂ ਟੱਪਣ ਵਾਲਾ ਹੈ ਤੇ ਸ਼ੱਕੀ ਹੈ।"},{"id":35,"translation":"ਜਿਹੜੇ ਲੋਕ ਅੱਲਾਹ ਵੱਲੋਂ ਆਉਣ ਵਾਲੀਆਂ ਆਇਤਾਂ (ਨਿਸ਼ਾਨੀਆਂ) ਵਿਚ ਜਿਹੜੀਆਂ ਉਹਨਾਂ ਕੋਲ ਆਇਆਂ ਹਨ ਬਿਨਾਂ ਕਿਸੇ ਦਲੀਲ ਤੋਂ ਹੀ ਝਗੜਦੇ ਹਨ, ਉਹਨਾਂ ਦਾ ਇਹ ਵਤੀਰਾ ਅੱਲਾਹ ਅਤੇ ਈਮਾਨ ਵਾਲਿਆਂ ਦੀਆਂ ਨਜ਼ਰਾਂ ਵਿਚ ਗ਼ੁੱਸਾ ਚਾੜ੍ਹਣ ਵਾਲਾ ਹੈ। ਇਸੇ ਲਈ ਅੱਲਾਹ ਹਰ ਹੰਕਾਰੇ ਹੋਏ ਸਰਕਸ਼ (ਬਾਗ਼ੀ) ਦੇ ਦਿਲ ਉੱਤੇ ਠੱਪਾ ਲਾ ਦਿੰਦਾ ਹੈ (ਤਾਂ ਜੋ ਸਮਝ ਸੋਚ ਨਾ ਸਕੇ)।"},{"id":36,"translation":"ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ ਇਕ ਉੱਚਾ ਭਵਨ ਉਸਾਰ ਦੇ ਤਾਂ ਜੋ ਮੈਂ (ਉਸ ੳੱਤੇ ਚੱੜ੍ਹ ਕੇ) ਗਹਾਂ ਤੀਕ ਪਹੁੰਚ ਜਾਵਾਂ।"},{"id":37,"translation":"ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।"},{"id":38,"translation":"ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।"},{"id":39,"translation":"ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।"},{"id":40,"translation":"ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ।"},{"id":41,"translation":"ਅਤੇ ਉਸ ਨੇ ਇਹ ਵੀ ਕਿਹਾ ਕਿ ਹੇ ਮੇਰੀ ਕੌਮ! ਮੇਰਾ ਇਸ ਵਿਚ ਕੀ ਲਾਭ ਹੈ? ਮੈਂ ਤਾਂ ਤੁਹਾਨੂੰ ਨਰਕ ਤੋਂ ਮੁਕਤੀ ਵੱਲ ਬੁਲਾ ਰਿਹਾ ਹਾਂ ਜਦ ਕਿ ਤੁਸੀਂ ਮੈਨੂੰ ਅੱਗ ਵੱਲ ਬੁਲਾ ਰਹੇ ਹੋ।"},{"id":42,"translation":"ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।"},{"id":43,"translation":"ਇਹ ਵੀ ਗੱਲ ਸੱਚ ਹੈ ਕਿ ਤੁਸੀਂ ਜਿਨ੍ਹਾਂ ਵੱਲ ਮੈਨੂੰ ਬੁਲਾ ਰਹੇ ਹੋ ਨਾ ਤਾਂ ਉਹ ਸੰਸਾਰ ਵਿਚ ਪੁਕਾਰਨ ਦੇ ਯੋਗ ਹਨ ਅਤੇ ਨਾ ਹੀ ਆਖ਼ਿਰਤ ਵਿਚ। ਇਹ ਗੱਲ ਵੀ ਲਾਜ਼ਮੀ ਹੈ ਕਿ ਸਾਡਾ ਸਭ ਦਾ ਪਰਤਣਾ ਅੱਲਾਹ ਵੱਲ ਹੀ ਹੈ ਅਤੇ ਨਿਰਸੰਦੇਹ, ਹੱਦਾ ਨੂੰ ਟੱਪਣ ਵਾਲੇ (ਭਾਵ ਉਲੰਘਣਾਕਾਰੀ) ਹੀ ਨਰਕ ਵਿਚ ਜਾਣ ਵਾਲੇ ਹਨ।"},{"id":44,"translation":"ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।"},{"id":45,"translation":"ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ।"},{"id":46,"translation":"ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।"},{"id":47,"translation":"ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?"},{"id":48,"translation":"ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।"},{"id":49,"translation":"ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।"},{"id":50,"translation":"ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।"},{"id":51,"translation":"ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।"},{"id":52,"translation":"ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।"},{"id":53,"translation":"ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।"},{"id":54,"translation":"(ਇਹ ਕਿਤਾਬ) ਅਕਲ ਵਾਲਿਆਂ ਲਈ ਹਿਦਾਇਤ ਅਤੇ ਨਸੀਹਤ ਹੈ।"},{"id":55,"translation":"ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।[1]","footnotes":"[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 106/4"},{"id":56,"translation":"ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।"},{"id":57,"translation":"ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।"},{"id":58,"translation":"ਅੱਨਾ ਅਤੇ ਸੁਜਾਖਾ ਇਕੋ ਬਰਾਬਰ ਨਹੀਂ ਹੋ ਸਕਦੇ ਅਤੇ ਨਾ ਹੀ ਉਹ ਲੋਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਅਤੇ ਬੁਰਾਈ ਕਰਨ ਵਾਲੇ, ਬਰਾਬਰ ਹਨ। ਤੁਸੀਂ ਲੋਕ ਬਹੁਤ ਹੀ ਘੱਟ ਨਸੀਹਤ ਗ੍ਰਹਿਣ ਕਰਦੇ ਹੋ।"},{"id":59,"translation":"ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ ਲੋਕ ਇਸ ਗੱਲ ਨੂੰ ਨਹੀਂ ਮੰਨਦੇ।"},{"id":60,"translation":"ਤੁਹਾਡੇ ਪਾਲਣਹਾਰ ਦਾ ਫ਼ਰਮਾਨ ਹੈ ਕਿ ਮੈਨੂੰ ਹੀ ਪੁਕਾਰੋ, ਮੈਂ ਤੁਹਾਡੀਆਂ ਦੁਆਵਾਂ ਨੂੰ ਕਬੂਲ ਕਰਾਂਗਾ। ਸੱਚ ਜਾਣੋਂ ਕਿ ਜਿਹੜੇ ਲੋਕ ਮੇਰੀ ਬੰਦਗੀ ਕਰਨ ਤੋਂ ਮੂੰਹ ਮੋੜਦੇ ਹਨ ਉਹ ਲੋਕ ਜ਼ਲੀਲ ਹੋਕੇ ਨਰਕ ਵਿਚ ਪ੍ਰਵੇਸ਼ ਕਰਨਗੇ।"},{"id":61,"translation":"ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।"},{"id":62,"translation":"ਇਹੋ ਅੱਲਾਹ ਤੁਹਾਡਾ ਰੱਬ ਹੈ ਅਤੇ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ, ਇਸ ਤੋਂ ਛੁੱਟ ਹੋਰ ਕੋਈ ਸੱਚਾ ਇਸ਼ਟ ਨਹੀਂ। ਤੁਸੀਂ ਕਿੱਧਰੋਂ ਬਹਿਕਾਏ ਜਾ ਰਹੇ ਹੋ?"},{"id":63,"translation":"ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ ਰੱਬ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕਰਿਆ ਕਰਦੇ ਸਨ।"},{"id":64,"translation":"ਅੱਲਾਹ ਉਹ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਠਹਿਰਨ ਵਾਲੀ ਥਾਂ ਅਤੇ ਅਕਾਸ਼ ਨੂੰ ਛੱਤ ਬਣਾਇਆ। ਉਸ ਨੇ ਤੁਹਾਡੀਆਂ ਸ਼ਕਲਾਂ ਬਣਾਈਆਂ ਅਤੇ ਬਹੁਤ ਹੀ ਸੋਹਣੀਆਂ ਬਣਾਈਆਂ। ਉਸ ਨੇ ਤੁਹਾਨੂੰ ਪਾਕੀਜ਼ਾਂ ਤੇ ਸਾਫ਼ ਸੁਥਰਾ ਰਿਜ਼ਕ ਦਿੱਤਾ। ਅੱਲਾਹ ਤੁਹਾਡਾ ਪਾਲਣਹਾਰ ਹੈ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ ਅਤੇ ਸਾਰੇ ਜਹਾਨ ਦਾ ਪਾਲਣਹਾਰ ਹੈ।"},{"id":65,"translation":"ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।"},{"id":66,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਉਹਨਾਂ ਸਭ ਦੀ ਇਬਾਦਤ ਕਰਨ ਤੋਂ ਰੋਕ ਦਿੱਤਾ ਹੈ ਕਿ ਮੈਂ ਉਹਨਾਂ ਦੀ ਇਬਾਦਤ ਕਰਾਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਪੁਕਾਰਦੇ ਹੋ, ਜਦ ਕਿ ਮੇਰੇ ਕੋਲ ਰੱਬ ਵੱਲੋਂ ਸਪਸ਼ਟ ਨਿਸ਼ਾਨੀਆਂ ਆ ਚੁੱਕੀਆਂ ਹਨ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਸਾਰੇ ਜਹਾਨਾ ਦੇ ਰੱਬ ਦਾ ਆਗਿਆਕਾਰੀ ਬਣ ਕੇ ਰਹਾਂ।"},{"id":67,"translation":"(ਅੱਲਾਹ) ਉਹੀਓ ਹੈ ਜਿਸ ਨੇ ਤੁਹਾਨੂੰ (ਪਹਿਲੀ ਵਾਰ) ਮਿੱਟੀ ਤੋਂ ਸਾਜਿਆ, ਫੇਰ ਵੀਰਜ ਤੋਂ, ਫੇਰ ਲਹੂ ਦੇ ਲੋਥੜੇ ਤੋਂ, ਫੇਰ ਉਹ ਤੁਹਾਨੂੰ ਬੱਚੇ ਦੇ ਰੂਪ ਵਿਚ (ਮਾਂ ਦੇ ਗਰਭ ’ਚੋਂ) ਕੱਢਦਾ ਹੈ, ਫੇਰ ਤੁਹਾਨੂੰ ਵਧਾਉਂਦਾ ਹੈ ਤਾਂ ਜੋ ਤੁਸੀਂ ਆਪਣੀ ਪੂਰੀ ਜਵਾਨੀ ਨੂੰ ਪਹੁੰਚ ਜਾਓ, ਫੇਰ (ਵਧਾਉਂਦਾ ਹੈ) ਤਾਂ ਜੋ ਤੁਸੀਂ ਬੁੱਢੇ ਹੋ ਜਾਓ। ਤੁਹਾਡੇ ਵਿੱਚੋਂ ਕੁੱਝ ਇਸ (ਬੁਢਾਪੇ) ਤੋਂ ਪਹਿਲਾਂ ਹੀ ਪੂਰੇ ਹੋ ਜਾਂਦੇ ਹਨ। (ਭਾਵ ਮਰ ਜਾਂਦੇ ਹੋ) ਅਤੇ (ਇਹ ਸਭ ਇਸ ਲਈ ਹੈ) ਤਾਂ ਜੋ ਤੁਸੀਂ ਆਪਣੀ ਨਿਯਤ ਉਮਰ ਤਕ ਪਹੁੰਚ ਜਾਓ ਅਤੇ ਤੁਸੀਂ (ਹਕੀਕਤ ਨੂੰ) ਸਮਝ ਸਕੋ।[2]","footnotes":"[2] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 5/22"},{"id":68,"translation":"ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।"},{"id":69,"translation":"ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ।"},{"id":70,"translation":"ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।"},{"id":71,"translation":"ਜਦੋਂ ਉਹਨਾਂ ਦੀਆਂ ਗਰਦਨਾਂ ਵਿਚ ਸੰਗਲ ਤੇ (ਪੈਰਾਂ ਵਿਚ) ਬੇੜੀਆਂ ਹੋਣਗੀਆਂ ਜਿਨ੍ਹਾਂ ਨਾਲ ਜਕੜ ਕੇ ਉਹ ਘਸੀਟੇ ਜਾਣਗੇ।"},{"id":72,"translation":"(ਪਹਿਲਾਂ) ਉਹ ਉੱਬਲਦੇ ਹੋਏ ਪਾਣੀ ਵਿਚ ਅਤੇ ਫੇਰ (ਨਰਕ ਦੀ) ਅੱਗ ਵਿਚ ਸੁੱਟ ਦਿੱਤੇ ਜਾਣਗੇ।"},{"id":73,"translation":"ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?"},{"id":74,"translation":"ਅੱਲਾਹ ਤੋਂ ਛੁੱਟ ਦੂਜੇ ਇਸ਼ਟ ਕਿੱਥੇ ਹਨ ? ਉਹ (ਮੁਸ਼ਰਿਕ) ਆਖਣਗੇ ਕਿ ਉਹ ਤਾਂ ਸਾਥੋਂ ਗੁਆਚ ਗਏ। ਅਸੀਂ ਤਾਂ ਇਸ ਤੋਂ ਪਹਿਲਾਂ ਹੀ (ਅੱਲਾਹ ਤੋਂ ਛੁਟ) ਕਿਸੇ ਨੂੰ ਵੀ ਨਹੀਂ ਪੁਕਾਰਦੇ ਸੀ। ਅੱਲਾਹ ਕਾਫ਼ਿਰਾਂ ਨੂੰ ਇਸੇ ਤਰ੍ਹਾਂ ਕੁਰਾਹੇ ਪਾਉਂਦਾ ਹੈ।"},{"id":75,"translation":"ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।"},{"id":76,"translation":"ਹੁਣ ਤੁਸੀਂ ਨਰਕ ਵਿਚ ਸਦਾ ਰਹਿਣ ਲਈ ਉਸ ਦੇ ਬੂਹਿਆਂ ਵਿਚ ਦਾਖ਼ਲਾ ਹੋ ਜਾਓ। ਉਹਨਾਂ ਹੰਕਾਰਿਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।"},{"id":77,"translation":"ਸੋ ਹੇ ਨਬੀ! ਤੁਸੀਂ ਧੀਰਜ ਰੱਖੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ। ਜੇ ਅਸੀਂ ਚਾਹੀਏ ਤਾਂ ਤੁਹਾਨੂੰ ਉਸ ਅਜ਼ਾਬ ਵਿੱਚੋਂ ਕੁੱਝ ਵਿਖਾ ਦਈਏ ਜਿਸ ਦਾ ਅਸੀਂ ਇਹਨਾਂ ਕਾਫ਼ਿਰਾਂ ਨਾਲ ਵਾਅਦਾ ਕੀਤਾ ਹੈ, ਜਾਂ ਅਸੀਂ ਇਸ ਤੋਂ ਪਹਿਲਾਂ ਹੀ ਤੁਹਾਨੂੰ ਮੌਤ ਦੇ ਦਈਏ। ਅੰਤ ਨੂੰ ਉਹ ਸਾਰੇ ਸਾਡੇ ਵੱਲ ਹੀ ਪਰਤਾਏ ਜਾਣਗੇ।"},{"id":78,"translation":"ਹੇ ਨਬੀ! ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਭੇਜ ਚੁੱਕੇ ਹਾਂ ਜਿਨ੍ਹਾਂ ਵਿੱਚੋਂ ਕੁੱਝ (ਰਸੂਲਾਂ) ਦੇ ਹਾਲਾਤ ਅਸੀਂ ਤੁਹਾਨੂੰ ਦੱਸ ਚੁੱਕੇ ਹਾਂ ਅਤੇ ਕਈਆਂ ਦੇ ਹਾਲਾਤ ਤੁਹਾਨੂੰ ਬਿਆਨ ਵੀ ਨਹੀਂ ਕੀਤੇ। ਕਿਸੇ ਵੀ ਰਸੂਲ ਦੀ ਇਹ ਤਾਕਤ ਨਹੀਂ ਸੀ ਕਿ ਉਹ ਕੋਈ ਮੌਅਜਜ਼ਾ (ਨਿਸ਼ਾਨੀ) ਅੱਲਾਹ ਦੀ ਆਗਿਆ ਤੋਂ ਬਿਨਾਂ ਲੈ ਆਵੇ। ਜਦੋਂ ਅੱਲਾਹ ਦਾ ਅਜ਼ਾਬ ਆਉਣ ਦਾ ਹੁਕਮ ਆ ਗਿਆ, ਫੇਰ ਉਹਨਾਂ ਦਾ ਇਨਸਾਫ਼ ਨਾਲ ਫ਼ੈਸਲਾ ਕਰ ਦਿੱਤਾ ਗਿਆ ਤੇ ਉਸ ਸਮੇਂ ਝੂਠੇ ਲੋਕ ਘਾਟੇ ਵਿਚ ਰਹੇ।"},{"id":79,"translation":"ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ।"},{"id":80,"translation":"ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।"},{"id":81,"translation":"ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।"},{"id":82,"translation":"ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।"},{"id":83,"translation":"ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।"},{"id":84,"translation":"ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।"},{"id":85,"translation":"ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।"}]},{"id":41,"verses":[{"id":1,"translation":"ਹਾ, ਮੀਮ।"},{"id":2,"translation":"(ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ।"},{"id":3,"translation":"ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।"},{"id":4,"translation":"(ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।"},{"id":5,"translation":"ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ।"},{"id":6,"translation":"(ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ।"},{"id":7,"translation":"(ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ।"},{"id":8,"translation":"ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।"},{"id":9,"translation":"(ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।"},{"id":10,"translation":"ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।"},{"id":11,"translation":"ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।"},{"id":12,"translation":"ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ [1] ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6"},{"id":13,"translation":"ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।"},{"id":14,"translation":"ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ।"},{"id":15,"translation":"ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ।"},{"id":16,"translation":"ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।"},{"id":17,"translation":"ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।"},{"id":18,"translation":"ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।"},{"id":19,"translation":"ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।"},{"id":20,"translation":"ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।"},{"id":21,"translation":"ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।"},{"id":22,"translation":"ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।"},{"id":23,"translation":"ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।"},{"id":24,"translation":"ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।"},{"id":25,"translation":"ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।"},{"id":26,"translation":"ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।"},{"id":27,"translation":"ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।"},{"id":28,"translation":"ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।"},{"id":29,"translation":"ਅਤੇ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਜਿੰਨਾਂ ਤੇ ਮਨੁੱਖਾਂ ਵਿੱਚੋਂ ਉਹ ਲੋਕ ਵਿਖਾ ਜਿਨ੍ਹਾਂ ਨੇ ਸਾਨੂੰ (ਸਿੱਧੇ ਰਾਹੋਂ) ਭਟਕਾਇਆ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੇ ਪੈਰਾਂ ਹੇਠ ਲਤਾੜੀਏ, ਤਾਂ ਜੋ ਉਹ ਜ਼ਲੀਲ ਲੋਕਾਂ ਵਿਚ ਹੋ ਜਾਣ।"},{"id":30,"translation":"ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ[2], ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।","footnotes":"[2] ਮਜ਼ਬੂਤੀ ਨਾਲ ਡਟੇ ਰਹਿਣ ਤੋਂ ਭਾਵ ਹੈ ਕਿ ਉਹ ਈਮਾਨ ਅਤੇ ਤੌਹੀਦ ਤੇ ਕਾਇਮ ਰਹੇ। ਕੇਵਲ ਇਕ ਅੱਲਾਹ ਦੀ ਇਬਾਦਤ ਕਰੇ ਜਿਹੜੇ ਚੰਗੇ ਕੰਮ ਕਰਨ ਦਾ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਦੀ ਪਾਲਣਾ ਕਰੇ ਅਤੇ ਬੁਰੇ ਕੰਮਾਂ ਤੋਂ ਬਚੇ।"},{"id":31,"translation":"ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।"},{"id":32,"translation":"ਉਹ ਮਹਿਮਾਨਦਾਰੀ ਤੁਹਾਡੇ ਲਈ ਉਸ ਵੱਲੋਂ ਹੋਵੇਗੀ ਜਿਹੜਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।"},{"id":33,"translation":"ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।"},{"id":34,"translation":"ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।"},{"id":35,"translation":"ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।"},{"id":36,"translation":"ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":37,"translation":"ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।"},{"id":38,"translation":"ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ [3] (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।","footnotes":"[3] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22"},{"id":39,"translation":"ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।"},{"id":40,"translation":"ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।"},{"id":41,"translation":"ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।"},{"id":42,"translation":"ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।"},{"id":43,"translation":"(ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।"},{"id":44,"translation":"ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ।"},{"id":45,"translation":"ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ।"},{"id":46,"translation":"ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।"},{"id":47,"translation":"ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।"},{"id":48,"translation":"ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।"},{"id":49,"translation":"ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।"},{"id":50,"translation":"ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।"},{"id":51,"translation":"(ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।"},{"id":52,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।"},{"id":53,"translation":"ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?"},{"id":54,"translation":"ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।"}]},{"id":42,"verses":[{"id":1,"translation":"ਹਾ, ਮੀਮ।"},{"id":2,"translation":"ਐਨ, ਸੀਨ, ਕਾਫ਼।"},{"id":3,"translation":"(ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।[1]","footnotes":"[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4"},{"id":4,"translation":"ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।"},{"id":5,"translation":"ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।"},{"id":6,"translation":"ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।"},{"id":7,"translation":"(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":8,"translation":"ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।"},{"id":9,"translation":"ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।"},{"id":10,"translation":"(ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।"},{"id":11,"translation":"ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ।"},{"id":12,"translation":"ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।"},{"id":13,"translation":"(ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ।[3] (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।","footnotes":"[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3"},{"id":14,"translation":"ਉਹ ਲੋਕ ਆਪਣੇ ਕੋਲ ਗਿਆਨ ਆ ਚੁੱਕਣ ਮਗਰੋਂ ਕੇਵਲ ਆਪਣੇ ਵਿਚਾਲੇ ਦੀ ਹਟ ਧਰਮੀ ਕਾਰਨ ਧੜੇਬੰਦੀ ਦਾ ਸ਼ਿਕਾਰ ਹੋਏ। (ਹੇ ਨਬੀ!) ਜੇ ਤੁਹਾਡੇ ਰੱਬ ਵੱਲੋਂ ਇਕ ਨਿਯਤ ਸਮੇਂ ਤਕ ਲਈ ਫ਼ੈਸਲਾ ਅੱਗੇ ਪਾਉਣ ਦੀ ਗੱਲ ਪਹਿਲਾਂ ਤੋਂ ਹੀ ਨਾ ਆਖੀ ਹੁੰਦੀ ਤਾਂ ਉਹਨਾਂ ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਜਿਹੜੇ ਲੋਕ ਉਹਨਾਂ ਤੋਂ ਬਾਅਦ ਅੱਲਾਹ ਦੀ ਕਿਤਾਬ ਦੇ ਵਾਰਸ ਬਣਾਏ ਗਏ ਉਹ ਉਸ ਪ੍ਰਤੀ ਦੁਵਿਧਾ ਭਰੇ ਸ਼ੱਕ ਵਿਚ ਹਨ।"},{"id":15,"translation":"ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ।"},{"id":16,"translation":"ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।[4]","footnotes":"[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":17,"translation":"ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।"},{"id":18,"translation":"ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।"},{"id":19,"translation":"ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।"},{"id":20,"translation":"ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।"},{"id":21,"translation":"ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।"},{"id":22,"translation":"ਤੁਸੀਂ ਇਹਨਾਂ ਜ਼ਾਲਮਾਂ ਨੂੰ (ਕਿਆਮਤ ਦਿਹਾੜੇ) ਵੇਖੋਗੇ ਕਿ ਉਹ ਆਪਣੀਆਂ ਕਰਣੀਆਂ ਦੀ ਸਜ਼ਾ ਤੋਂ ਡਰ ਰਹੇ ਹੋਣਗੇ, ਜਦੋਂ ਕਿ ਉਹ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ, ਅਤੇ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹ ਲੋਕ ਜੰਨਤ ਦੇ ਬਾਗ਼ਾਂ ਵਿਚ ਹੋਣਗੇ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਉਹ ਸਭ ਕੁੱਝ ਹੋਵੇਗਾ ਜੋ ਉਹ ਚਾਹੁਣਗੇ। ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।"},{"id":23,"translation":"ਇਹੋ ਉਹ ਚੀਜ਼ ਹੈ ਜਿਸ ਦੀ ਖ਼ੁਸ਼ਖ਼ਬਰੀ ਅੱਲਾਹ ਆਪਣੇ ਉਹਨਾਂ ਬੰਦਿਆਂ ਨੂੰ ਦਿੰਦਾ ਹੈ ਜਿਹੜੇ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਰਹੇ। (ਹੇ ਨਬੀ!) ਤੁਸੀਂ (ਇਹਨਾਂ ਲੋਕਾਂ ਨੂੰ) ਆਖ ਦਿਓ ਕਿ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਪਰ ਹਾਂ! ਸਾਕ-ਸੰਬੰਧਿਆਂ ਵਾਲਾ ਪ੍ਰੇਮਭਾਵ ਜ਼ਰੂਰ ਚਾਹੁੰਦਾ ਹੈ।[5] ਜੇ ਕੋਈ ਨੇਕੀ ਕਮਾਵੇਗਾ ਤਾਂ ਅਸਾਂ ਉਸ ਲਈ ਉਸ ਭਲਾਈ ਵਿਚ ਸੁਹੱਪਣ ਦਾ ਵਾਧਾ ਕਰ ਦਿੰਦੇ ਹਾਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣਵਾਲਾ ਅਤੇ (ਨੇਕੀਆਂ ਦੀ) ਕਦਰ ਕਰਨ ਵਾਲਾ ਹੈ।","footnotes":"[5] ਭਾਵ ਮੈਂ ਇਸ ਧਰਮ ਪ੍ਰਚਾਰ ਦਾ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ ਪਰ ਤੁਹਾਥੋਂ ਇਹ ਬੇਨਤੀ ਕਰਦਾ ਹਾਂ ਕਿ ਆਪਣੇ ਅਤੇ ਮੇਰੇ ਵਿਚਕਾਰ ਦੀ ਰਿਸ਼ਤੇਦਾਰੀ ਦਾ ਧਿਆਨ ਰਖਦੇ ਹੋਏ ਮੈਨੂੰ ਤਕਲੀਫ਼ ਨਾ ਦਿਓ ਤੁਸੀਂ ਮੇਰੇ ਕਬੀਲੇ ਦੇ ਹੋ, ਇਸ ਲਈ ਤੁਸੀਂ ਮੇਰੀ ਪਾਲਣਾ ਕਰੋ ਅਤੇ ਜਿਸ ਤੌਹੀਦੇ ਦੇ ਅਕੀਦੇ ਵੱਲ ਮੈਂ ਤੁਹਾਨੂੰ ਬੁਲਾ ਰਿਹਾ ਹਾਂ ਉਸ ਦੀ ਪੈਰਵੀ ਕਰਨਾ ਤੁਹਾਡੇ ਲਈ ਲਾਜ਼ਮੀ ਹੈ।"},{"id":24,"translation":"(ਹੇ ਨਬੀ!) ਕੀ ਉਹ (ਕਾਫ਼ਿਰ ਤੁਹਾਡੇ ਸੰਬੰਧ ਵਿਚ) ਆਖਦੇ ਹਨ ਕਿ ਇਸ ਰਸੂਲ ਨੇ ਅੱਲਾਹ ਉੱਤੇ ਝੂਠਾ ਆਰੋਪ ਘੜ੍ਹਿਆ ਹੈ ਜੇ ਅੱਲਾਹ ਚਾਹੇ ਤਾਂ ਤੁਹਾਡੇ ਦਿਲ ਉੱਤੇ ਠੱਪਾ ਲਾ ਦਿੰਦਾ। ਅੱਲਾਹ ਝੂਠ ਦਾ ਸਰਵਨਾਸ਼ ਕਰਦਾ ਹੈ ਅਤੇ ਹੱਕ ਸੱਚ ਨੂੰ ਆਪਣੀ ਬਾਣੀ ਰਾਹੀਂ ਸੱਚ ਕਰ ਵਿਖਾਉਂਦਾ ਹੈ। ਬੇਸ਼ੱਕ ਉਹ ਸੀਨਿਆਂ (ਦਿਲਾਂ) ਦੇ ਲੁਕੇ ਹੋਏ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":25,"translation":"ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ।"},{"id":26,"translation":"ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।"},{"id":27,"translation":"ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।"},{"id":28,"translation":"ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।"},{"id":29,"translation":"ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।"},{"id":30,"translation":"ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।"},{"id":31,"translation":"ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।"},{"id":32,"translation":"ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।"},{"id":33,"translation":"ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।"},{"id":34,"translation":"ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।"},{"id":35,"translation":"ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।"},{"id":36,"translation":"(ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।"},{"id":37,"translation":"ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ [6] ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।","footnotes":"[6] ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।"},{"id":38,"translation":"ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।"},{"id":39,"translation":"ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।"},{"id":40,"translation":"ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।"},{"id":41,"translation":"ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।"},{"id":42,"translation":"ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।"},{"id":43,"translation":"ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।"},{"id":44,"translation":"ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?"},{"id":45,"translation":"(ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।"},{"id":46,"translation":"ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।"},{"id":47,"translation":"(ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।"},{"id":48,"translation":"(ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।"},{"id":49,"translation":"ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।"},{"id":50,"translation":"ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।"},{"id":51,"translation":"ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।[7] ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।","footnotes":"[7] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4"},{"id":52,"translation":"(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।"},{"id":53,"translation":"ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।"}]},{"id":43,"verses":[{"id":1,"translation":"ਹਾ, ਮੀਮ।"},{"id":2,"translation":"ਰੌਸ਼ਨ ਕਿਤਾਬ ਦੀ ਸੁੰਹ।"},{"id":3,"translation":"ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ।"},{"id":4,"translation":"ਬੇਸ਼ੱਕ ਇਹ .ਕੁਰਆਨ ਸਾਡੇ ਕੋਲ ਮੂਲ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ। ਜੋ ਕਿ ਸਰਵਉੱਚ ਸ਼ਾਨ ਵਾਲੀ ਤੇ ਯੁਕਤੀਆਂ ਨਾਲ ਭਰਪੂਰ ਕਿਤਾਬ ਹੈ।"},{"id":5,"translation":"(ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? [1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":6,"translation":"(ਨਹੀਂ ਇੰਜ ਨਹੀਂ) ਅਸਾਂ ਪਹਿਲਾਂ ਬੀਤ ਚੁੱਕੇ ਲੋਕਾਂ ਵਿਚ ਕਿੰਨੇ ਹੀ ਨਬੀ ਭੇਜੇ।"},{"id":7,"translation":"ਅਤੇ ਉਹਨਾਂ ਕੋਲ ਜਿਹੜਾ ਵੀ ਨਬੀ ਆਉਂਦਾ ਸੀ ਉਹ ਉਸ ਦਾ ਮਖੌਲ ਉਡਾਇਆ ਕਰਦੇ ਸਨ।"},{"id":8,"translation":"ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।"},{"id":9,"translation":"(ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।"},{"id":10,"translation":"ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।"},{"id":11,"translation":"ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।"},{"id":12,"translation":"ਉਹ ਜਿਸ ਨੇ ਸਾਰਿਆਂ ਦੇ ਜੋੜੇ ਪੈਦਾ ਕੀਤੇ ਅਤੇ ਤੁਹਾਡੇ ਲਈ ਬੇੜੀਆਂ ਅਤੇ ਚਾਰ ਪੈਰਾਂ ਵਾਲੇ ਜਾਨਵਰ ਬਣਾਏ, ਜਿਨ੍ਹਾਂ ਉੱਤੇ ਤੁਸੀਂ ਸਵਾਰ ਹੁੰਦੇ ਹੋ।"},{"id":13,"translation":"ਤਾਂ ਜੋ ਤੁਸੀਂ ਉਹਨਾਂ (ਪਸ਼ੂਆਂ) ਦੀ ਪਿੱਠ ਉੱਤੇ ਚੱੜ੍ਹ ਕੇ ਬੈਠੋ। ਜਦੋਂ ਤੁਸੀਂ ਚੰਗੀ ਤਰ੍ਹਾਂ ਬੈਠ ਜਾਓ ਤਾਂ ਆਪਣੇ ਰੱਬ ਦੀ ਨਿਅਮਤ ਨੂੰ ਯਾਦ ਕਰੋ ਅਤੇ ਆਖੋ ਕਿ ਅੱਲਾਹ (ਹਰ ਐਬ ਤੋਂ) ਪਾਕ ਹੈ, ਜਿਸ ਨੇ ਇਸ (ਸਵਾਰੀ) ਨੂੰ ਸਾਡੇ ਵਸ ਵਿਚ ਕਰ ਛੱਡਿਆ ਹੈ, ਜਦ ਕਿ ਅਸੀਂ ਇਸ ਨੂੰ ਕਾਬੂ ਕਰ ਲੈਣ ਦੀ ਸਮਰਥਾ ਨਹੀਂ ਸੀ ਰੱਖਦੇ।"},{"id":14,"translation":"ਅਸੀਂ ਜ਼ਰੂਰ ਹੀ ਆਪਣੇ ਰੱਬ ਵੱਲ ਪਰਤਨ ਵਾਲੇ ਹਾਂ।"},{"id":15,"translation":"ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ।"},{"id":16,"translation":"ਕੀ ਉਸ (ਅੱਲਾਹ) ਨੇ ਉਸ ਵਿੱਚੋਂ, ਜੋ ਉਹ ਪੈਦਾ ਕਰਦਾ ਹੈ, (ਆਪਣੇ ਲਈ ਤਾਂ) ਧੀਆਂ ਦੀ ’ਚੋਂਣ ਕਰ ਲਈ ਅਤੇ ਤੁਹਾਨੂੰ ਪੁੱਤਰਾਂ ਨਾਲ ਨਿਵਾਜ਼ ਦਿੱਤਾ ?"},{"id":17,"translation":"ਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।"},{"id":18,"translation":"ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?"},{"id":19,"translation":"ਉਹਨਾਂ ਨੇ ਫਰਿਸ਼ਤਿਆਂ ਨੂੰ, ਜਿਹੜੇ ਕਿ ਰਹਿਮਾਨ ਦੇ ਬੰਦੇ ਹਨ, ਰਹਿਮਾਨ (ਅੱਲਾਹ) ਦੀਆਂ ਧੀਆਂ ਮੰਨ ਲਿਆ। ਕੀ ਉਹ (ਫਰਿਸ਼ਤਿਆਂ) ਦੇ ਜਨਮ ਸਮੇਂ ਹਾਜ਼ਰ ਸਨ? ਇਹਨਾਂ ਦੀ ਗਵਾਹੀ ਜ਼ਰੂਰ ਲਿਖੀ ਜਾਵੇਗੀ ਅਤੇ ਇਹਨਾਂ ਤੋਂ ਇਸ (ਗੱਲ) ਦੀ ਪੁੱਛ-ਗਿੱਛ ਵੀ ਕੀਤੀ ਜਾਵੇਗੀ।"},{"id":20,"translation":"ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।"},{"id":21,"translation":"ਜਾਂ ਅਸੀਂ ਇਸ ਤੋਂ ਪਹਿਲਾਂ ਇਹਨਾਂ ਨੂੰ ਕੋਈ ਕਿਤਾਬ ਦਿੱਤੀ ਹੋਈ ਹੈ ਜਿਸ ਨੂੰ ਇਹ ਲੋਕ ਮਜ਼ਬੂਤੀ ਨਾਲ ਫੜੀ ਫਿਰਦੇ ਹਨ ?"},{"id":22,"translation":"ਨਹੀਂ, ਸਗੋਂ ਇਹ ਲੋਕ ਆਖਦੇ ਹਨ ਕਿ ਬੇਸ਼ੱਕ ਅਸੀਂ ਤਾਂ ਆਪਣੇ ਪਿਓ ਦਾਦਿਆਂ ਨੂੰ ਇਕ ਰਾਹ ਉੱਤੇ ਹੀ ਵੇਖਿਆ ਹੈ ਅਤੇ ਅਸੀਂ ਤਾਂ ਉਹਨਾਂ ਦੀ ਪੈਰਵੀ ਕਰਨ ਵਾਲੇ ਹਾਂ।"},{"id":23,"translation":"(ਹੇ ਨਬੀ!) ਇਸ ਤਰ੍ਹਾਂ ਤਹਾਥੋਂ ਪਹਿਲਾਂ ਅਸੀਂ ਜਿਸ ਬਸਤੀ ਵਿਚ ਵੀ ਕੋਈ ਡਰਾਉਣ ਵਾਲਾ (ਪੈਗ਼ੰਬਰ) ਭੇਜਿਆ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੇ ਇਹੋ ਆਖਿਆ ਕਿ ਅਸੀਂ ਆਪਣੇ ਪਿਓ ਦਾਦਿਆਂ ਨੂੰ ਇਸੇ ਇਕ ਰਾਹ ਉੱਤੇ ਹੀ ਵੇਖਿਆ ਹੈ ਤੇ ਅਸੀਂ ਉਹਨਾਂ ਦੀ ਹੀ ਪੈਰਵੀ ਕਰਾਂਗੇ।"},{"id":24,"translation":"ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।"},{"id":25,"translation":"ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ।"},{"id":26,"translation":"(ਹੇ ਨਬੀ! ਉਹ ਵੇਲਾ ਵੀ ਯਾਦ ਕਰੋ) ਜਦੋਂ ਇਬਰਾਹੀਮ ਨੇ ਆਪਣੇ ਪਿਓ ਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਬੇਸ਼ੱਕ ਮੇਰਾ ਇਹਨਾਂ ਬੁਤਾਂ ਨਾਲ ਕੋਈ ਸੰਬੰਧ ਨਹੀਂ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਹੋ।"},{"id":27,"translation":"ਛੁੱਟ ਉਸ ਤੋਂ ਜਿਸ (ਅੱਲਾਹ) ਨੇ ਮੈਨੂੰ ਪੈਦਾ ਕੀਤਾ ਹੈ ਅਤੇ ਉਹ ਛੇਤੀ ਹੀ ਮੇਰੀ ਅਗਵਾਈ ਕਰੇਗਾ।"},{"id":28,"translation":"ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।"},{"id":29,"translation":"ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।"},{"id":30,"translation":"ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।"},{"id":31,"translation":"ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?"},{"id":32,"translation":"(ਹੇ ਨਬੀ!) ਕੀ ਤੁਹਾਡੇ ਰੱਬ ਦੀ ਮਿਹਰ ਦੀ ਵੰਡ ਇਹ ਲੋਕ ਕਰਦੇ ਹਨ? ਜਦ ਕਿ ਅਸੀਂ ਹੀ ਸੰਸਾਰਿਕ ਜਿਵਨ ਵਿਚ ਇਹਨਾਂ ਵਿਚਾਲੇ ਰੋਜ਼ੀ ਵੰਡੀ ਹੈ ਅਤੇ ਅਸਾਂ ਹੀ ਮਰਤਬਿਆਂ ਵਿਚ ਇਹਨਾਂ ਨੂੰ ਇਕ ਦੂਜੇ ਤੋਂ ਉੱਚਾ ਦਰਜਾ ਦਿੱਤਾ ਹੈ, ਤਾਂ ਜੋ ਉਹ ਇਕ ਦੂਜੇ ਤੋਂ ਸੇਵਾ ਕਰਵਾ ਸਕਣ। ਤੁਹਾਡੇ ’ਤੇ ਰੱਬ ਦੀ ਮਿਹਰ (ਭਾਵ ਪੈਗ਼ੰਬਰੀ) ਉਸ ਧਨ-ਪਦਾਰਥ ਨਾਲੋਂ ਕਿਤੇ ਵੱਧ ਕੀਮਤੀ ਹੈ ਜੋ ਇਹ ਜਮ੍ਹਾਂ ਕਰ ਰਹੇ ਹਨ।"},{"id":33,"translation":"ਜੇ ਇਹ ਸ਼ੰਕਾ ਨਾ ਹੁੰਦੀ ਕਿ ਸਾਰੇ ਹੀ ਲੋਕ ਇਕ ਹੀ ਟੋਲਾ (ਭਾਵ ਕਾਫ਼ਿਰ) ਹੋ ਜਾਣਗੇ ਤਾਂ ਅਸਾਂ ਉਹਨਾਂ ਲੋਕਾਂ ਲਈ, ਜਿਹੜੇ ਰਹਿਮਾਨ (ਅੱਲਾਹ) ਦਾ ਇਨਕਾਰ ਕਰਦੇ ਹਨ, ਉਹਨਾਂ ਦੇ ਘਰਾਂ ਦੀਆਂ ਛੱਤਾਂ ਅਤੇ ਪੌੜੀਆਂ ਚਾਂਦੀ ਦੀਆਂ ਬਣਾ ਦਿੰਦੇ, ਜਿਨ੍ਹਾਂ ਉੱਤੇ ਉਹ ਚੜ੍ਹਦੇ ਹਨ।"},{"id":34,"translation":"ਅਤੇ ਉਹਨਾਂ ਦੇ ਘਰਾਂ ਦੇ ਬੂਹੇ ਅਤੇ ਤਖ਼ਤ ਵੀ (ਚਾਂਦੀ ਦੇ ਬਣਾ ਦਿੰਦੇ) ਜਿਨ੍ਹਾਂ ਉੱਤੇ ਉਹ ਤਕੀਏ ਲਾ ਕੇ ਬਹਿੰਦੇ ਹਨ।"},{"id":35,"translation":"ਅਤੇ ਇਹ ਸਭ ਸੋਨੇ ਦੇ ਵੀ ਬਣਾ ਦਿੰਦੇ ਅਤੇ ਇਹ ਸਭ ਸੰਸਾਰਿਕ ਜੀਵਨ ਸਮੱਗਰੀ ਹੈ, ਜਦ ਕਿ ਆਖ਼ਿਰਤ ਦੀ ਸਮੱਗਰੀ, ਤੁਹਾਡੇ ਰੱਬ ਦੀ ਨਜ਼ਰ ਵਿਚ ਕੇਵਲ ਰੱਬ ਦਾ ਡਰ-ਭੌ ਮੰਣਨ ਵਾਲਿਆਂ ਲਈ ਹੈ।"},{"id":36,"translation":"ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।"},{"id":37,"translation":"ਉਹ (ਸ਼ੈਤਾਨ) ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕਦਾ ਹੈ ਜਦ ਕਿ ਉਹ ਆਪ ਇਹ ਸਮਝਦੇ ਹਨ ਕਿ ਉਹ ਹਿਦਾਇਤ (ਵਾਲੀ ਰਾਹ) ਉੱਤੇ ਹਨ।"},{"id":38,"translation":"ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।"},{"id":39,"translation":"ਉਸ ਵੇਲੇ ਉਹਨਾਂ ਕਾਫ਼ਿਰਾਂ ਨੂੰ ਆਖਿਆ ਜਾਵੇਗਾ ਕਿ ਜਦੋਂ ਤੁਸੀਂ ਵਧੀਕੀਆਂ ਕਰ ਚੁੱਕੇ ਤਾਂ ਅੱਜ ਇਹ ਗੱਲ (ਆਖਣੀ) ਤੁਹਾਡੇ ਲਈ ਕੁੱਝ ਵੀ ਲਾਹੇਵੰਦ ਨਹੀਂ ਹੋਵੇਗੀ, ਅੱਜ ਤੁਸੀਂ ਸਾਰੇ ਅਜ਼ਾਬ ਵਿਚ ਭਾਈਵਾਲ ਹੋ।"},{"id":40,"translation":"(ਹੇ ਨਬੀ!) ਕੀ ਤੁਸੀਂ ਬੋਲਿਆਂ ਨੂੰ ਸੁਣਾ ਸਕਦੇ ਹੋ? ਜਾਂ ਅਨ੍ਹਿਆਂ ਨੂੰ ਰਾਹ ਵਿਖਾ ਸਕਦੇ ਹੋ, ਜਿਹੜੇ ਖੁੱਲ੍ਹੀ ਗੁਮਰਾਹੀ ਵਿਚ ਪਏ ਹੋਏ ਹਨ?"},{"id":41,"translation":"ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ।"},{"id":42,"translation":"ਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।"},{"id":43,"translation":"(ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।"},{"id":44,"translation":"ਬੇਸ਼ੱਕ ਇਹ .ਕੁਰਆਨ ਤੁਹਾਡੇ ਲਈ ਤੇ ਤੁਹਾਡੀ ਕੌਮ ਲਈ ਨਸੀਹਤ ਹੈ, ਛੇਤੀ ਹੀ ਤੁਹਾਥੋਂ (ਤੁਹਾਡੇ ਅਮਲਾਂ ਦੀ) ਪੁੱਛ-ਗਿੱਛ ਹੋਵੇਗੀ।"},{"id":45,"translation":"(ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?"},{"id":46,"translation":"ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।"},{"id":47,"translation":"ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।"},{"id":48,"translation":"ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।"},{"id":49,"translation":"(ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।"},{"id":50,"translation":"ਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।"},{"id":51,"translation":"ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?"},{"id":52,"translation":"ਅਤੇ ਕਿਹਾ ਮੈਂ ਤਾਂ ਇਸ (ਮੂਸਾ) ਤੋਂ ਕਿਤੇ ਵਧੀਆ ਹਾਂ, ਇਹ ਤਾਂ ਇਕ ਜ਼ਲੀਲ ਵਿਅਕਤੀ ਹੈ ਅਤੇ ਠੀਕ ਬੋਲ ਵੀ ਨਹੀਂ ਸਕਦਾ।"},{"id":53,"translation":"(ਜੇ ਇਹ ਅੱਲਾਹ ਦਾ ਰਸੂਲ ਹੈ) ਫੇਰ ਇਸ ਲਈ ਸੋਨੇ ਦੇ ਕੰਗਣ ਕਿਉਂ ਨਹੀਂ ਉਤਾਰੇ ਗਏ? ਜਾਂ ਇਸ ਦੀ ਅਰਦਲ ਵਿਚ ਫ਼ਰਿਸ਼ਤੇ ਕਿਉਂ ਨਹੀਂ ਆਉਂਦੇ ?"},{"id":54,"translation":"ਇੰਜ ਫ਼ਿਰਔਨ ਨੇ ਆਪਣੀ ਕੌਮ ਦੀ ਮੱਤ ਮਾਰ ਦਿੱਤੀ ਤੇ ਉਹਨਾਂ ਨੇ ਉਸ ਦੀ ਗੱਲ ਮੰਨ ਲਈ। ਨਿਰਸੰਦੇਹ, ਉਹੀ ਲੋਕ ਅਵੱਗਿਆਕਾਰੀ ਸਨ।"},{"id":55,"translation":"ਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।"},{"id":56,"translation":"ਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ।"},{"id":57,"translation":"(ਹੇ ਨਬੀ!) ਜਦੋਂ ਮਰੀਅਮ ਦੇ ਪੁੱਤਰ (ਈਸਾ) ਦੀ ਉਦਾਹਰਨ ਦਿੱਤੀ ਗਈ ਤਾਂ ਤੁਹਾਡੀ ਕੌਮ (ਖ਼ੁਸ਼ੀ ਨਾਲ) ਰੌਲਾ ਪਾਉਣ ਲੱਗ ਪਈ।"},{"id":58,"translation":"ਅਤੇ ਆਖਣ ਲੱਗੀ ਕੀ ਸਾਡੇ ਇਸ਼ਟ ਚੰਗੇ ਹਨ ਜਾਂ ਉਹ (ਈਸਾ)? ਉਹਨਾਂ ਨੇ ਇਹ ਉਦਾਹਰਨ ਤੁਹਾਡੇ ਨਾਲ ਝਗੜਾ ਕਰਨ ਲਈ ਬਿਆਨ ਕੀਤੀ ਸੀ। ਸੱਚਾਈ ਇਹੋ ਹੈ ਕਿ ਇਹ ਲੋਕ ਨਿਰੇ ਝਗੜਾਲੂ ਹਨ।"},{"id":59,"translation":"ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।"},{"id":60,"translation":"ਜੇ ਅਸੀਂ ਚਾਹੁੰਦੇ ਤਾਂ (ਤੁਹਾਡੇ ਵਿੱਚੋਂ ਹੀ) ਫ਼ਰਿਸ਼ਤੇ ਬਣਾ ਦਿੰਦੇ, ਜਿਹੜੇ ਧਰਤੀ ਉੱਤੇ (ਤੁਹਾਡੇ) ਜਾਨਸ਼ੀਨ ਹੁੰਦੇ।"},{"id":61,"translation":"ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।"},{"id":62,"translation":"(ਹੇ ਲੋਕੋ!) ਸ਼ੈਤਾਨ ਤੁਹਾਨੂੰ (ਸਿੱਧੀ ਰਾਹ ਤੋਂ) ਨਾ ਰੋਕ ਦੇਵੇ, ਕਿਉਂ ਜੋ ਉਹ ਤੁਹਾਡਾ ਖੁੱਲ੍ਹਾ ਵੈਰੀ ਹੈ।"},{"id":63,"translation":"ਜਦੋਂ ਈਸਾ ਖੁੱਲ੍ਹੀਆਂ ਨਿਸ਼ਾਨੀਆਂ (ਮੁਅਜਜ਼ੇ) ਲੈਕੇ ਆਇਆ ਤਾਂ ਉਸ ਨੇ (ਕੌਮ ਨੂੰ) ਆਖਿਆ, ਮੈਂ ਤੁਹਾਡੇ ਲਈ ਹਿਕਮਤ (ਯੁਕਤੀ) ਲੈਕੇ ਆਇਆ ਹਾਂ ਤਾਂ ਜੋ ਮੈਂ ਤੁਹਾਡੇ ਉੱਤੇ ਕੁੱਝ ਉਹਨਾਂ ਗੱਲਾਂ ਨੂੰ ਸਪਸ਼ਟ ਕਰ ਦੇਵਾਂ ਜਿਨ੍ਹਾਂ ਵਿਚ ਤੁਸੀਂ ਮਦ-ਭੇਦ ਕਰਦੇ ਹੋ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।"},{"id":64,"translation":"ਬੇਸ਼ੱਕ ਅੱਲਾਹ ਹੀ ਮੇਰਾ ਤੇ ਤੁਹਾਡਾ ਰੱਬ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ, ਇਹੋ ਸਿੱਧਾ ਰਾਹ ਹੈ।"},{"id":65,"translation":"ਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।"},{"id":66,"translation":"ਕੀ ਇਹ ਲੋਕ ਕਿਆਮਤ ਦਿਹਾੜੇ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਇਹਨਾਂ ਉੱਤੇ ਆ ਜਾਵੇ ਤੇ ਇਹਨਾਂ ਨੂੰ ਖ਼ਬਰ ਵੀ ਨਾ ਹੋਵੇ।"},{"id":67,"translation":"ਉਸ ਦਿਹਾੜੇ ਰੱਬ ਦਾ ਡਰ-ਭੌ ਮੰਣਨ ਵਾਲਿਆਂ ਤੋਂ ਛੁੱਟ ਬਾਕੀ ਸਾਰੇ ਮਿੱਤਰ-ਪਿਆਰੇ ਇਕ ਦੂਜੇ ਦੇ ਵੈਰੀ ਬਣ ਜਾਣਗੇ।"},{"id":68,"translation":"(ਉਸ ਦਿਨ ਨੇਕ ਲੋਕਾਂ ਨੂੰ ਕਿਹਾ ਜਾਵੇਗਾ ਕਿ) ਹੇ ਮੇਰੇ ਬੰਦਿਓ! ਅੱਜ ਨਾ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ ਅਤੇ ਨਾ ਹੀ ਕੋਈ ਦੁੱਖ ਹੋਵੇਗਾ।"},{"id":69,"translation":"ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ।"},{"id":70,"translation":"(ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ ਜਾਓ, ਜਿੱਥੇ ਤੁਹਾਨੂੰ ਤੇ ਤੁਹਾਡੀਆਂ ਪਤਨੀਆਂ ਨੂੰ ਨਿਹਾਲ ਕਰ ਦਿੱਤਾ ਜਾਵੇਗਾ।"},{"id":71,"translation":"ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।"},{"id":72,"translation":"ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।"},{"id":73,"translation":"ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ।"},{"id":74,"translation":"ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ।"},{"id":75,"translation":"ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ।"},{"id":76,"translation":"ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ।"},{"id":77,"translation":"ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।"},{"id":78,"translation":"ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ।"},{"id":79,"translation":"ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।"},{"id":80,"translation":"ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।"},{"id":81,"translation":"(ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।"},{"id":82,"translation":"ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।"},{"id":83,"translation":"ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।"},{"id":84,"translation":"ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਇਸ਼ਟ ਹੈ ਅਤੇ ਧਰਤੀ ਵਿਚ ਵੀ ਉਹੀਓ ਇਸ਼ਟ ਹੈ। ਉਹੀਓ ਵੱਡਾ ਯੁਕਤੀਮਾਨ ਤੇ ਜਾਣਨਹਾਰ ਹੈ।"},{"id":85,"translation":"ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ।"},{"id":86,"translation":"ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।[2]","footnotes":"[2]। ਜਿਹੜੇ ਲੋਕ ਕਾਫ਼ਿਰ ਮੁਸ਼ਰਿਕ, ਮੂਰਤੀ ਪੂਜਕ, ਕਬਰ ਪ੍ਰਸਤ ਅਤੇ ਬੇ-ਦੀਨ ਹਨ। ਜਿਹੜੇ ਅੱਲਾਹ ਦੇ ਇਕ ਹੋਣ ਅਤੇ ਮੁਹੰਮਦ (ਸ:) ਦੀ ਰਸਾਲਤ ਦਾ ਇਨਕਾਰ ਕਰਦੇ ਹਨ ਇਹੋ ਲੋਕ ਹੱਦੋਂ ਟੱਪਨ ਵਾਲੇ ਹਨ।"},{"id":87,"translation":"ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।"},{"id":88,"translation":"ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ।"},{"id":89,"translation":"ਸੋ (ਹੇ ਨਬੀ!) ਤੁਸੀਂ ਇਹਨਾਂ ਦਾ ਖਹਿੜਾ ਛੱਡ ਦਿਓ ਅਤੇ ਆਖ ਦਿਓ ਕਿ ਤੁਹਾਨੂੰ ਮੇਰਾ ਸਲਾਮ! ਫੇਰ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।"}]},{"id":44,"verses":[{"id":1,"translation":"ਹਾ, ਮੀਮ।"},{"id":2,"translation":"ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।"},{"id":3,"translation":"ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।"},{"id":4,"translation":"ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।"},{"id":5,"translation":"ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।"},{"id":6,"translation":"ਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।"},{"id":7,"translation":"ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।"},{"id":8,"translation":"ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।"},{"id":9,"translation":"ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।"},{"id":10,"translation":"ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।"},{"id":11,"translation":"ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।"},{"id":12,"translation":"ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।"},{"id":13,"translation":"ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।"},{"id":14,"translation":"ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।"},{"id":15,"translation":"ਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।"},{"id":16,"translation":"ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।"},{"id":17,"translation":"ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।"},{"id":18,"translation":"ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।"},{"id":19,"translation":"ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।"},{"id":20,"translation":"ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।"},{"id":21,"translation":"ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।"},{"id":22,"translation":"ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।"},{"id":23,"translation":"(ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।"},{"id":24,"translation":"ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।"},{"id":25,"translation":"ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।"},{"id":26,"translation":"ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।"},{"id":27,"translation":"ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।"},{"id":28,"translation":"ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ­ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।"},{"id":29,"translation":"ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।"},{"id":30,"translation":"ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।"},{"id":31,"translation":"ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।"},{"id":32,"translation":"ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।"},{"id":33,"translation":"ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।"},{"id":34,"translation":"ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।"},{"id":35,"translation":"ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾ­ਨੂੰ ਮੁੜ ਉਠਾਇਆ ਨਹੀਂ ਜਾਵੇਗਾ।"},{"id":36,"translation":"ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ (ਜਿਊਂਦਾ ਕਰਕੇ) ਲੈ ਆਓ।"},{"id":37,"translation":"ਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ।"},{"id":38,"translation":"ਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।"},{"id":39,"translation":"ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।"},{"id":40,"translation":"ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।"},{"id":41,"translation":"ਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।"},{"id":42,"translation":"ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।"},{"id":43,"translation":"ਬੇਸ਼ੱਕ ਥੋਹਰ ਦਾ ਰੁਖ,"},{"id":44,"translation":"ਪਾਪੀਆਂ ਦਾ ਭੋਜਨ ਹੈ।"},{"id":45,"translation":"ਪਿਘਲੇ ਹੋਏ ਤਾਂਬੇ ਵਾਂਗ ਉਹ ਢਿੱਡ ਵਿਚ ਉੱਬਲੇਗਾ।"},{"id":46,"translation":"ਜਿਵੇਂ ਤੇਜ਼ ਗਰਮ ਪਾਣੀ ਉਬਾਲੀਆਂ ਖਾਂਦਾ ਹੈ।"},{"id":47,"translation":"(ਹੁਕਮ ਹੋਵੇਗਾ ਕਿ) ਇਸ ਅਪਰਾਧੀ ­ਨੂੰ ਫੜੋ ਤੇ ਘਸੀਟਦੇ ਹੋਏ ਨਰਕ ਵਿਚ ਲੈ ਜਾਓ।"},{"id":48,"translation":"ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।"},{"id":49,"translation":"ਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।"},{"id":50,"translation":"ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।"},{"id":51,"translation":"ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।"},{"id":52,"translation":"ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।"},{"id":53,"translation":"ਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।"},{"id":54,"translation":"ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।"},{"id":55,"translation":"ਉੱਥੇ ਉਹ ਨਿਸਚਿੰਤ ਹੋਕੇ ਹਰ ਤਰ੍ਹਾਂ ਦੇ ਫਲਾਂ ਦੀ ਮੰਗ ਕਰਨਗੇ।"},{"id":56,"translation":"ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।"},{"id":57,"translation":"(ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।"},{"id":58,"translation":"(ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।"},{"id":59,"translation":"ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।"}]},{"id":45,"verses":[{"id":1,"translation":"ਹਾ, ਮੀਮ।"},{"id":2,"translation":"ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।"},{"id":3,"translation":"ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।"},{"id":4,"translation":"ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।"},{"id":5,"translation":"ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।"},{"id":6,"translation":"ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?"},{"id":7,"translation":"ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।"},{"id":8,"translation":"ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।"},{"id":9,"translation":"ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ।"},{"id":10,"translation":"ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ।"},{"id":11,"translation":"ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।"},{"id":12,"translation":"ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।"},{"id":13,"translation":"ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।"},{"id":14,"translation":"(ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।"},{"id":15,"translation":"ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।"},{"id":16,"translation":"(ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ।"},{"id":17,"translation":"ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।"},{"id":18,"translation":"(ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।"},{"id":19,"translation":"ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।"},{"id":20,"translation":"ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।[1]","footnotes":"[1] ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10"},{"id":21,"translation":"ਕੀ ਉਹ ਲੋਕ ਜਿਨ੍ਹਾਂ ਨੇ ਬੁਰਾਈਆਂ ਕੀਤੀਆਂ ਹਨ, ਇਹ ਸਮਝੀਂ ਬੈਠੇ ਹਨ ਕਿ ਅਸੀਂ ਉਹਨਾਂ ਨੂੰ ਅਤੇ ਈਮਾਨ ਲਿਆਉਣ ਵਾਲਿਆਂ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਇੱਕੋ ਜਿਹਾ ਕਰ ਦਿਆਂਗੇ ਕਿ ਉਹਨਾਂ ਦਾ ਜਿਊਣ ਮਰਨ ਇਕ ਬਰਾਬਰ ਹੋ ਜਾਵੇ ? ਉਹ ਬਹੁਤ ਹੀ ਭੈੜੇ ਫ਼ੈਸਲੇ ਕਰ ਰਹੇ ਹਨ।"},{"id":22,"translation":"ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। [2]","footnotes":"[2] ਵੇਖੋ ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15"},{"id":23,"translation":"ਕੀ ਤੁਸੀਂ ਕਦੇ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਆਪਣੀ ਮਨੋਕਾਮਨਾ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ। ਅੱਲਾਹ ਨੇ ਉਸ ਨੂੰ ਕੁਰਾਹੇ ਪਾ ਸੁੱਟਿਆ ਅਤੇ ਉਸ ਦੇ ਕੰਨਾਂ ਅਤੇ ਦਿਲ (ਅਕਲ) ਉੱਤੇ ਮੋਹਰ ਲਾ ਛੱਡੀ ਹੈ ਅਤੇ ਉਸ ਦੀਆਂ ਅੱਖਾਂ ’ਤੇ ਪੜਦਾ ਪਾ ਦਿੱਤਾ, ਜਦ ਕਿ ਉਸ ਨੂੰ (ਹੱਕ-ਸੱਚ ਦਾ) ਗਿਆਨ ਸੀ। ਅੱਲਾਹ ਤੋਂ ਛੁੱਟ ਹੋਰ ਕੌਣ ਹੈ ਜਿਹੜਾ ਉਸ ਨੂੰ ਹਿਦਾਇਤ ਦੇਵੇ ? ਕੀ ਤੁਸੀਂ ਫੇਰ ਵੀ ਨਸੀਹਤ ਗ੍ਰਹਿਣ ਨਹੀਂ ਕਰਦੇ ?"},{"id":24,"translation":"ਉਹ ਲੋਕ ਆਖਦੇ ਹਨ ਕਿ ਸਾਡਾ ਜੀਵਨ ਤਾਂ ਬੱਸ ਇਹੋ (ਸੰਸਾਰਿਕ ਜੀਵਨ) ਹੈ, ਅਸੀਂ ਇੱਥੇ ਹੀ ਮਰਦੇ ਹਾਂ ਅਤੇ ਇੱਥੇ ਹੀ ਜਿਊਂਦੇ ਹਾਂ, ਸਮੇਂ ਦਾ ਫੇਰ ਹੀ ਸਾਨੂੰ ਹਲਾਕ ਕਰਦਾ ਹੈ।[3] (ਹੇ ਨਬੀ) ਇਹਨਾਂ ਲੋਕਾਂ ਨੂੰ ਇਸ ਦੀ ਕੁੱਝ ਵੀ ਜਾਣਕਾਰੀ ਨਹੀਂ। ਇਹ ਲੋਕ ਤਾਂ ਨਿਰੀ ਅਟਕਲ ਦੇ ਆਧਾਰ ’ਤੇ ਹੀ ਗੱਲਾਂ ਕਰਦੇ ਹਨ।","footnotes":"[3] ਸੰਸਾਰ ਵਿਚ ਜੋ ਕੁਝ ਵੀ ਹੁੰਦਾ ਹੈ ਕੁਝ ਲੋਕ ਉਸ ਨੂੰ ਸਮੇਂ ਦੀ ਘਟਨਾ ਸਮਝਦੇ ਹਨ ਜਿਹੜੀਆਂ ਆਪਣੇ ਆਪ ਹੀ ਘਟਦੀਆਂ ਹਨ ਜਦ ਕਿ ਇਹ ਅਕੀਦਾ ਉਨ੍ਹਾਂ ਲੋਕਾਂ ਦਾ ਹੈ ਜਿਹੜੇ ਧਰਮਾਂ ਨੂੰ ਨਹੀਂ ਮੰਨਦੇ। ਹਕੀਕਤ ਇਹ ਹੈ ਕਿ ਜੋ ਕੁਝ ਵੀ ਸੰਸਾਰ ਵਿਚ ਹੁੰਦਾ ਹੈ ਉਸ ਸਭ ਅੱਲਾਹ ਦੀ ਰਜ਼ਾ ਅਨੁਸਾਰ ਹੀ ਹੁੰਦੀ ਹੈ। ਇਸ ਲਈ ਹਦੀਸ ਵਿਚ ਸੰਸਾਰ ਵਿਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਸਮੇਂ ਦੇ ਨਾਲ ਜੋੜਨਾ ਤੋਂ ਰੋਕਿਆ ਗਿਆ ਹੈ। ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਅੱਲਾਹ ਫ਼ਰਮਾਉਂਦਾ ਹੈ ਕਿ ਆਦਮੀ ਜਦੋਂ ਜ਼ਮਾਨੇ ਨੂੰ ਗਾਲਾਂ ਕਡਦਾ ਹੈ ਤਾਂ ਉਹ ਮੈਨੂੰ ਸਤਾਉਂਦਾ ਹੈ। ਹਾਲਾਂ ਕਿ ਜ਼ਮਾਨਾ ਮੈਂ ਹੀ ਹਾਂ, ਸਾਰੇ ਕੰਮ ਮੇਰੇ ਹੱਥ ਵਿਚ ਹਨ ਅਤੇ ਰਾਤ ਦਿਨ ਦਾ ਫੇਰ ਬਦਲ ਮੈਂ ਹੀ ਕਰਦਾ ਹੈ। (ਸਹੀ ਬੁਖ਼ਾਰੀ, ਹਦੀਸ: 4826)"},{"id":25,"translation":"ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।"},{"id":26,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।"},{"id":27,"translation":"ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।"},{"id":28,"translation":"(ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।"},{"id":29,"translation":"ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।"},{"id":30,"translation":"ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।"},{"id":31,"translation":"ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।"},{"id":32,"translation":"ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।"},{"id":33,"translation":"(ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।"},{"id":34,"translation":"ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।"},{"id":35,"translation":"(ਇਹ ਤੁਹਾਡਾ ਅੰਤ) ਇਸ ਲਈ ਹੋਇਆ ਹੈ ਕਿਉਂ ਜੋ ਤੁਸੀਂ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਮਖੌਲ ਬਣਾ ਛੱਡਿਆ ਸੀ ਅਤੇ ਸੰਸਾਰਿਕ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਸੀ। ਸੋ ਅੱਜ ਉਹ ਇਸ ਨਰਕ ’ਚੋਂ ਕੱਢੇ ਨਹੀਂ ਜਾਣਗੇ ਤੇ ਨਾ ਹੀ ਉਹਨਾਂ ਤੋਂ ਅੱਲਾਹ ਨੂੰ ਰਾਜ਼ੀ ਕਰਨ (ਲਈ ਮੁਆਫ਼ੀ) ਦੀ ਮੰਗ ਕੀਤੀ ਜਾਵੇਗੀ।[4]","footnotes":"[4] ਇਸ ਤੋਂ ਭਾਵ ਹੈ ਕਿ ਮਨੁੱਖ ਨੇ ਦੁਨਿਆਂ ਵਿਚ ਜੋ ਵੀ ਕਰਮ ਕੀਤੇ ਹੋਣਗੇ ਉਹਨਾਂ ਅਨੁਸਾਰ ਹੀ ਉਨ੍ਹਾਂ ਨੂੰ ਬਦਲਾ ਦਿੱਤਾ ਜਾਵੇਗਾ ਕਿਸੇ ਵੀ ਤਰ੍ਹਾਂ ਦੇ ਬਹਾਨੇ ਤੋਂ ਕੰਮ ਨਹੀਂ ਚੱਲੇਗਾ। ਕੇਵਲ ਉਸ ਦਾ ਕਰਮ ਹੀ ਉਸ ਦੇ ਨਾਲ ਜਾਵੇਗਾ। ਬਾਕੀ ਸਭ ਕੁਝ ਇਸੇ ਸੰਸਾਰ ਵਿਚ ਰਹਿ ਜਾਵੇਗਾ। ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੱਯਤ ਦੇ ਨਾਲ ਤਿੰਨ ਚੀਜ਼ਾਂ ਜਾਂਦੀਆਂ ਹਨ, ਉਨ੍ਹਾਂ ਵਿੱਚੋਂ ਦੋ ਮੁੜ ਆਉਂਦੀਆਂ ਹਨ ਇਕ ਉਸ ਦੇ ਨਾਲ ਰਹਿ ਜਾਂਦੀ ਹੈ। ਇਸ ਦੇ ਪਿੱਛੇ ਉਸ ਦੇ ਘਰ ਵਾਲੇ ਅਤੇ ਧੰਨ ਪਦਾਰਥ ਅਤੇ ਉਸ ਦੇ ਕਰਮ ਜਾਂਦੇ ਹਨ। ਫੇਰ ਘਰ ਵਾਲੇ ਤੇ ਧੰਨ ਪਦਾਰਥ ਤਾਂ ਮੁੜ ਆਉਂਦੇ ਹਨ ਜਦ ਕਿ ਕਰਮ ਉਸ ਦੇ ਨਾਲ ਰਹਿ ਜਾਂਦੇ ਹਨ। (ਸਹੀ ਬੁਖ਼ਾਰੀ, ਹਦੀਸ: 6514)"},{"id":36,"translation":"ਸੋ ਸਾਰੀਆਂ ਤਾਰੀਫ਼ਾ ਅੱਲਾਹ ਲਈ ਹੀ ਹਨ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਰੱਬ ਹੈ ਅਤੇ ਕੁੱਲ ਜਹਾਨਾਂ ਦਾ ਪਾਲਣਹਾਰ ਹੈ।"},{"id":37,"translation":"ਅਕਾਸ਼ਾਂ ਤੇ ਧਰਤੀ ਵਿਚ ਉਸੇ ਦੀ ਵਡਿਆਈ ਹੈ, ਉਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।"}]},{"id":46,"verses":[{"id":1,"translation":"ਹਾ, ਮੀਮ।"},{"id":2,"translation":"ਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।"},{"id":3,"translation":"ਅਸੀਂ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੋਹਾਂ ਦੇ ਵਿਚਾਲੇ ਹੈ (ਉਸ ਨੂੰ) ਹੱਕ ’ਤੇ ਆਧਾਰਿਤ ਅਤੇ ਇਕ ਨਿਸ਼ਚਿਤ ਸਮੇਂ ਲਈ ਪੈਦਾ ਕੀਤਾ ਹੈ। ਜਿਹੜੇ ਲੋਕਾਂ ਨੇ (ਰੱਬੀ ਨਿਸ਼ਾਨੀਆਂ) ਦਾ ਇਨਕਾਰ ਕੀਤਾ ਹੈ, ਉਹ ਉਹਨਾਂ ਚੀਜ਼ਾਂ ਤੋਂ ਮੂੰਹ ਮੋੜੀ ਬੈਠੇ ਹਨ, ਜਿਨ੍ਹਾਂ ਤੋਂ ਇਨ੍ਹਾਂ ਨੂੰ ਡਰਾਇਆ ਗਿਆ ਹੈ।"},{"id":4,"translation":"(ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!"},{"id":5,"translation":"ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":6,"translation":"ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।"},{"id":7,"translation":"ਜਦੋਂ ਉਹਨਾਂ (ਇਨਕਾਰੀਆਂ) ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਾਫ਼ਿਰ ਲੋਕ ਇਸ ਹੱਕ (.ਕੁਰਆਨ) ਦੇ ਸੰਬੰਧ ਵਿਚ ਆਖਦੇ ਹਨ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ, ਜਦ ਕਿ ਇਹ ਉਹਨਾਂ ਕੋਲ ਆ ਚੁੱਕਿਆ ਹੈ।"},{"id":8,"translation":"ਸਗੋਂ ਉਹ ਤਾਂ ਇਹ ਵੀ ਆਖਦੇ ਹਨ ਕਿ ਉਸ (ਮੁਹੰਮਦ ਸ:) ਨੇ ਇਸ (.ਕੁਰਆਨ) ਨੂੰ ਆਪੇ ਘੜ੍ਹ ਲਿਆ ਹੈ। (ਹੇ ਨਬੀ!) ਤੁਸੀਂ ਆਖ ਦਿਓ! ਜੇ ਮੈਂਨੇ ਇਹ ਆਪੇ ਘੜ੍ਹਿਆ ਹੈ ਤਾਂ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣਾ ਤੁਹਾਡੇ ਵੱਸ ਵਿਚ ਨਹੀਂ। ਉਹ ਉਹਨਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਇਸ (.ਕੁਰਆਨ) ਦੇ ਸੰਬੰਧ ਵਿਚ ਬਣਾਉਂਦੇ ਹੋ। ਮੇਰੇ ਤੇ ਤੁਹਾਡੇ ਵਿਚਕਾਰ ਉਸੇ ਦੀ ਗਵਾਹੀ ਕਾਫ਼ੀ ਹੈ। ਉਹ ਅਤਿ ਬਖ਼ਸ਼ਣਹਾਰ ਤੇ ਅਤਿ ਰਹਿਮ ਵਾਲਾ ਹੈ।"},{"id":9,"translation":"(ਹੇ ਨਬੀ!) ਇਹ ਵੀ ਆਖ ਦਿਓ! ਮੈਂ ਰਸੂਲਾਂ ਵਿਚ ਕੋਈ ਨਿਆਰਾ ਰਸੂਲ ਨਹੀਂ। ਮੈਂ ਨਹੀਂ ਜਾਣਦਾ ਕਿ ਮੇਰੇ ਨਾਲ ਤੇ ਤੁਹਾਡੇ ਨਾਲ ਕੀ ਵਾਪਰੇਗਾ। ਮੈਂ ਤਾਂ ਬਸ ਉਸੇ ਦੀ ਪੈਰਵੀ ਕਰਦਾ ਹਾਂ, ਜਿਹੜੀ ਵਹੀ (ਰੱਬੀ ਸੁਨੇਹਾ) ਮੇਰੇ ਵੱਲ ਭੇਜੀ ਜਾਂਦੀ ਹੈ। ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਾ ਹਾਂ।"},{"id":10,"translation":"(ਹੇ ਨਬੀ!) ਰਤਾ ਇਹ ਵੀ ਪੁੱਛੋ ਕਿ ਜੇ ਇਹ .ਕੁਰਆਨ ਅਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰ ਦਿੱਤਾ ਤਾਂ ਤੁਹਾਡਾ ਕੀ ਬਚੇਗਾ? ਬਨੀ-ਇਸਰਾਈਲ ਦਾ ਇਕ ਵਿਅਕਤੀ ਇਹੋ ਜਿਹੇ (ਕਿਤਾਬ ਉੱਤਰਨ ਦੀ) ਗਵਾਹੀ ਦੇ ਚੁੱਕਿਆ ਹੈ, ਉਹ ਈਮਾਨ ਲੈ ਆਇਆ, ਪਰ ਤੁਸੀਂ ਘਮੰਡ ਕੀਤਾ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਨਹੀਂ ਦਿੰਦਾ।[2]","footnotes":"[2] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5"},{"id":11,"translation":"ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ, ਜੇ ਇਹ (ਧਰਮ) ਚੰਗਾ ਹੁੰਦਾ ਤਾਂ ਦੂਜੇ ਲੋਕ ਉਸ ਨੂੰ ਕਬੂਲ ਕਰਨ ਵਿਚ ਸਾਥੋਂ ਅੱਗੇ ਨਾ ਲੰਘਦੇ। ਜਦੋਂ ਉਹਨਾਂ ਨੇ ਇਸ (.ਕੁਰਆਨ) ਤੋਂ ਹਿਦਾਇਤ ਪ੍ਰਾਪਤ ਕੀਤੀ ਹੀ ਨਹੀਂ ਫੇਰ ਉਹ ਤਾਂ ਹੁਣ ਇਹੋ ਕਹਿਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।"},{"id":12,"translation":"ਇਸ (.ਕੁਰਆਨ) ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਅਗਵਾਈ ਕਰਨ ਵਾਲੀ ਅਤੇ ਰਹਿਮਤ ਸੀ ਅਤੇ ਹੁਣ ਇਹ (.ਕੁਰਆਨ) ਅਰਬੀ ਭਾਸ਼ਾ ਵਿਚ ਉਸ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਕਿਤਾਬ ਹੈ, ਤਾਂ ਜੋ ਉਹ ਉਹਨਾਂ ਲੋਕਾਂ ਨੂੰ (ਨਰਕ ਤੋਂ) ਡਰਾਵੇ, ਜਿਨ੍ਹਾਂ ਨੇ ਜ਼ੁਲਮ ਕੀਤਾ ਹੈ ਅਤੇ ਨੇਕੀਆਂ ਕਰਨ ਵਾਲਿਆਂ ਲਈ ਇਸ ਵਿਚ ਖ਼ੁਸ਼ਖ਼ਬਰੀਆਂ ਹਨ।"},{"id":13,"translation":"ਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।"},{"id":14,"translation":"ਇਹੋ ਲੋਕ ਜੰਨਤੀ ਹਨ, ਉਹ ਸਦਾ ਲਈ ਇਸ ਵਿਚ ਰਹਿਣਗੇ। ਇਹ ਉਹਨਾਂ ਦੇ (ਨੇਕ) ਅਮਲਾਂ ਦਾ ਬਦਲਾ ਹੈ ਜਿਹੜੇ ਉਹ (ਸੰਸਾਰ ਵਿਚ) ਕਰਿਆ ਕਰਦੇ ਸਨ।"},{"id":15,"translation":"ਅਸਾਂ ਮਨੁੱਖ ਨੂੰ ਉਸ ਦੇ ਮਾਪਿਆਂ ਨਾਲ ਸੋਹਣਾ ਵਿਹਾਰ ਕਰਨ ਦਾ ਆਦੇਸ਼ ਦਿੱਤਾ। ਉਸ ਦੀ ਮਾਤਾ ਨੇ ਉਸ ਨੂੰ ਕਸ਼ਟਾਂ ਨਾਲ ਢਿੱਡ ਵਿਚ ਰੱਖਿਆ ਤੇ ਕਸ਼ਟ ਸਹਿ ਕੇ ਹੀ ਜਣਿਆ। ਉਸ ਦੇ ਗਰਭ ਅਤੇ ਦੁੱਧ ਛੁਡਾਉਣ ਵਿਚ ਤੀਹ ਮਹੀਨਿਆਂ ਦਾ ਸਮਾਂ ਹੈ। ਇੱਥੋਂ ਤਕ ਕਿ ਜਦੋਂ ਉਹ ਆਪਣੀ ਪੁੂਰੀ ਜਵਾਨੀ ਨੂੰ ਪੁਜਿਆ ਅਤੇ ਚਾਲੀ ਵਰ੍ਹਿਆਂ ਦਾ ਹੋ ਗਿਆ ਤਾਂ ਉਸ ਨੇ ਦੁਆ ਕੀਤੀ ਕਿ ਰੱਬਾ! ਮੈਨੂੰ ਬਲ ਬਖ਼ਸ਼ ਕਿ ਮੈਂ ਤੇਰੀ ਉਸ ਨਿਅਮਤਾਂ ਦਾ ਧੰਨਵਾਦ ਕਰਾਂ ਜੋ ਤੂੰ ਮੈਨੂੰ ਤੇ ਮੇਰੇ ਮਾਪਿਆਂ ਨੂੰ ਬਖ਼ਸ਼ੀਆਂ ਹਨ। ਮੇਰੇ ਰੱਬਾ! ਮੈਨੂੰ ਹਿੰਮਤ ਦੇ ਕਿ ਮੈਂ ਉਹ ਨੇਕ ਕੰਮ ਕਰਾਂ ਜਿਸ ਨੂੰ ਤੂੰ ਪਸੰਦ ਕਰੇਂ। ਤੂੰ ਮੇਰੇ ਲਈ ਮੇਰੀ ਸੰਤਾਨ ਦਾ ਸੁਧਾਰ ਕਰ। ਬੇਸ਼ਕ ਮੈਨੇ ਤੇਰੇ ਹਜ਼ੂਰ ਤੌਬਾ ਕੀਤੀ ਹੈ ਅਤੇ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹਾਂ।"},{"id":16,"translation":"ਇਹ ਉਹ ਲੋਕ ਹਨ ਜਿਨ੍ਹਾਂ ਦੇ ਨੇਕ ਅਮਲਾਂ ਨੂੰ, ਜਿਹੜੇ ਉਹ ਕਰਦੇ ਹਨ, ਅਸੀਂ ਕਬੂਲ ਕਰਦੇ ਹਾਂ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦੇ ਹਾਂ, ਇਹ ਜੰਨਤੀਆਂ ਵਿੱਚੋਂ ਹੋਣਗੇ। ਇਹ ਸੱਚਾ ਵਾਅਦਾ ਹੈ ਜਿਹੜਾ ਉਹਨਾਂ ਨਾਲ (ਰੱਬ ਵੱਲੋਂ) ਕੀਤਾ ਜਾ ਰਿਹਾ ਹੈ।"},{"id":17,"translation":"ਅਤੇ ਜਿਸ ਕਿਸੇ ਨੇ ਆਪਣੇ ਮਾਪਿਆਂ ਨੂੰ ਆਖਿਆ, ਅਫਸੂਸ ਹੈ! ਤੁਹਾਡੇ ਦੋਵਾਂ (ਦੀ ਸੋਚ) ’ਤੇ, ਕੀ ਤੁਸੀਂ ਦੋਵੇਂ ਮੈਨੂੰ ਇਹ ਵਚਨ ਦਿੰਦੇ ਹੋ ਕਿ ਮੈਨੂੰ (ਕਬਰ) ਵਿੱਚੋਂ (ਜਿਊਂਦਾ) ਕੱਢਿਆ ਜਾਵੇਗਾ, ਜਦ ਕਿ ਮੈਥੋਂ ਪਹਿਲਾਂ ਬਹੁਤ ਸਾਰੀਆਂ ਉੱਮਤਾਂ ਬੀਤ ਚੁੱਕੀਆਂ ਹਨ? ਜਦ ਕਿ ਉਹ ਦੋਵੇਂ (ਮਾਂ ਤੇ ਪਿਓ ਪੁਤੱਰ ਲਈ) ਅੱਲਾਹ ਤੋਂ ਅਰਦਾਸ ਕਰਦੇ ਹਨ, (ਤੇ ਆਖਦੇ ਹਨ ਕਿ) ਪੁਤੱਰ ਈਮਾਨ ਲੈ ਆ, ਨਹੀਂ ਤਾਂ ਤੂੰ ਬਰਬਰਾਦ ਹੋ ਜਾਵੇਂਗਾ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਪਰ ਉਹ (ਪੁੱਤਰ) ਆਖਦਾ ਹੈ ਕਿ ਇਹ ਸਭ ਬੀਤੇ ਸਮੇਂ ਦੀਆਂ ਕਹਾਣੀਆਂ ਹਨ।"},{"id":18,"translation":"ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਵੱਲੋਂ ਅਜ਼ਾਬ ਆਉਣ ਦੀ ਗੱਲ ਠੀਕ ਬੈਠ ਚੁੱਕੀ ਹੈ (ਅਤੇ ਉਹਨਾਂ ਉੱਤੇ ਵੀ ਜਿਹੜੇ) ਜਿੰਨਾਂ ਤੇ ਮਨੁੱਖਾਂ ਦੇ ਟੋਲੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਬੇਸ਼ਕ ਉਹ ਘਾਟੇ ਪਾਉਣ ਵਾਲੇ ਲੋਕ ਸਨ।"},{"id":19,"translation":"ਹਰੇਕ ਲਈ ਉਸ ਦੇ ਕਰਮਾਂ ਅਨੁਸਾਰ ਦਰਜੇ ਹਨ, ਤਾਂ ਜੋ ਅੱਲਾਹ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦੇਵੇ। ਉਹਨਾਂ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾਵੇਗੀ।"},{"id":20,"translation":"ਜਿਸ ਦਿਨ ਕਾਫ਼ਿਰਾਂ ਨੂੰ ਅੱਗ ਦੇ ਸਾਮ੍ਹਣੇ ਪੇਸ਼ ਕੀਤਾ ਜਾਵੇਗਾ ਤਾਂ ਉਹਨਾਂ ਨੂੰ ਆਖਿਆ ਜਾਵੇਗਾ ਕਿ ਤੁਸੀਂ ਤਾਂ ਸੰਸਾਰਿਕ ਜੀਵਨ ਵਿਚ ਹੀ ਆਪਣੇ ਹਿੱਸੇ ਦੀਆਂ ਨਿਅਮਤਾਂ ਦਾ ਪੂਰਾ-ਪੂਰਾ ਸੁਆਦ ਲੈ ਲਿਆ ਅਤੇ ਤੁਸੀਂ ਉਹਨਾਂ ਤੋਂ ਪੂਰਾ ਲਾਭ ਵੀ ਉਠਾਇਆ, ਸੋ ਅੱਜ (ਕਿਆਮਤ ਦਿਹਾੜੇ) ਤੁਹਾਨੂੰ ਹੀਣਤਾ ਭਰਿਆ ਅਜ਼ਾਬ ਦਿੱਤਾ ਜਾਵੇਗਾ। ਇਸ ਲਈ ਕਿ ਤੁਸੀਂ ਧਰਤੀ ਉੱਤੇ ਅਣ-ਹੱਕਾ ਹੰਕਾਰ ਕਰਦੇ ਰਹੇ ਅਤੇ ਇਸ ਲਈ ਵੀ ਕਿ ਤੁਸੀਂ ਨਾ-ਫ਼ਰਮਾਨੀਆਂ ਕਰਦੇ ਰਹੇ।"},{"id":21,"translation":"(ਹੇ ਨਬੀ!) ਰਤਾ ਆਦ ਦੇ ਭਰਾ (ਹੂਦ) ਨੂੰ ਯਾਦ ਕਰੋ ਜਦੋਂ ਉਸ ਨੇ ਅਹਕਾਫ਼ (ਯਮਨ) ਵਿਖੇ ਆਪਣੀ ਕੌਮ ਨੂੰ (ਰੱਬੀ ਅਜ਼ਾਬ ਤੋਂ) ਡਰਾਇਆ ਸੀ। ਬੇਸ਼ਕ ਇਸ (ਹੂਦ) ਤੋਂ ਪਹਿਲਾਂ ਵੀ ਕਿੰਨੇ ਹੀ ਡਰਾਉਣ ਵਾਲੇ (ਰਸੂਲ) ਬੀਤ ਚੁੱਕੇ ਅਤੇ ਇਸ ਤੋਂ ਮਗਰੋਂ ਵੀ ਹੋ ਚੁੱਕੇ ਹਨ। (ਹਰੇਕ ਨੇ ਇਹੋ ਆਖਿਆ ਕਿ) ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ। ਬੇਸ਼ੱਕ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਹਾੜੇ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।"},{"id":22,"translation":"ਉਹਨਾਂ (ਕੌਮ) ਨੇ ਆਖਿਆ, (ਹੇ ਹੂਦ!) ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਤੂੰ ਸਾਨੂੰ ਸਾਡੇ ਇਸ਼ਟਾਂ (ਦੀ ਪੂਜਾ) ਤੋਂ ਫੇਰ ਦੇਵੇਂ? ਜੇ ਤੂੰ ਸੱਚਾ ਹੈ ਤਾਂ ਸਾਡੇ ਲਈ ਉਹ ਅਜ਼ਾਬ ਲੈ ਆ ਜਿਸ ਤੋਂ ਤੂੰ ਸਾਨੂੰ ਡਰਾਉਣਦਾ ਹੈ।"},{"id":23,"translation":"(ਹੂਦ ਨੇ) ਆਖਿਆ ਕਿ ਇਸ (ਅਜ਼ਾਬ) ਦੇ ਆਉਣ ਦਾ ਗਿਆਨ ਤਾਂ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਤੁਹਾਨੂੰ ਉਹ ਸੁਨੇਹਾ ਪਹੁੰਚਾ ਰਿਹਾ ਹਾਂ ਜਿਸ ਦੇ ਨਾਲ ਮੈਨੂੰ ਭੇਜਿਆ ਗਿਆ ਹੈ। ਪਰ ਮੈਂ ਤੁਹਾਨੂੰ ਅਜਿਹੇ ਲੋਕ ਵੇਖ ਰਿਹਾ ਹਾਂ ਜਿਹੜੇ ਅਗਿਆਨਤਾ ਤੋਂ ਕੰਮ ਲੈ ਰਹੇ ਹਨ।"},{"id":24,"translation":"ਫੇਰ ਜਦੋਂ ਉਹਨਾਂ (ਹੂਦ ਦੀ ਕੌਮ) ਨੇ ਉਸ (ਅਜ਼ਾਬ) ਨੂੰ ਵੇਖਿਆ ਕਿ ਉਹਨਾਂ ਦੀਆਂ ਘਾਟੀਆਂ ਵੱਲ ਇਕ ਬਦੱਲ ਤੁਰਿਆ ਆ ਰਿਹਾ ਹੈ ਤਾਂ ਉਹ ਆਖਣ ਲੱਗੇ ਕਿ ਇਹ ਬੱਦਲ ਤਾਂ ਸਾਡੇ ‘ਤੇ ਮੀਂਹ ਵਰ੍ਹਾਉਣ ਵਾਲਾ ਹੈ। ਤਾਂ ਹੂਦ ਨੇ ਆਖਿਆ ਕਿ ਨਹੀਂ ਇਹ ਤਾਂ ਅਜ਼ਾਬ ਹੈ, ਜਿਸ ਲਈ ਤੁਸੀਂ ਕਾਹਲੀ ਕਰਦੇ ਸੀ। ਇਹ ਹਨੇਰੀ ਹੈ ਜਿਸ ਵਿਚ ਦੁਖਦਾਈ ਅਜ਼ਾਬ (ਲੁਕਿਆ ਹੋਇਆ) ਹੈ।"},{"id":25,"translation":"ਉਹ (ਹਨੇਰੀ) ਆਪਣੇ ਰੱਬ ਦੇ ਹੁਕਮ ਨਾਲ ਹਰੇਕ ਚੀਜ਼ ਨੂੰ ਬਰਬਾਦ ਕਰ ਦੇਵੇਗੀ, ਫੇਰ ਉਹ ਇੰਜ ਹੋ ਗਏ ਕਿ ਉਹਨਾਂ ਦੇ ਘਰਾਂ ਤੋਂ ਛੁੱਟ ਉੱਥੇ ਕੁੱਝ ਵੀ ਨਹੀਂ ਸੀ ਦਿਸਦਾ। ਅਸਾਂ ਅਪਰਾਧੀਆਂ ਨੂੰ ਇਸੇ ਤਰ੍ਹਾਂ ਸਜ਼ਾ ਦਿਆ ਕਰਦੇ ਹਾਂ।"},{"id":26,"translation":"ਅਸੀਂ ਆਦ ਕੌਮ ਨੂੰ ਉਹ ਕੁੱਝ ਦਿੱਤਾ ਸੀ ਜੋ ਤੁਹਾਨੂੰ ਨਹੀਂ ਬਖ਼ਸ਼ਿਆ। ਅਸਾਂ ਉਹਨਾਂ ਨੂੰ ਕੰਨ, ਅੱਖਾਂ ਤੇ ਦਿਲ ਦਿੱਤੇ, ਪਰ ਨਾ ਉਹਨਾਂ ਦੇ ਕੰਨਾਂ ਨੇ, ਨਾ ਉਹਨਾਂ ਦੀਆਂ ਅੱਖਾਂ ਨੇ ਅਤੇ ਨਾ ਹੀ ਉਹਨਾਂ ਦੇ ਦਿਲਾਂ (ਅਕਲਾਂ) ਨੇ ਉਹਨਾਂ ਨੂੰ ਕੋਈ ਲਾਭ ਦਿੱਤਾ, ਸਗੋਂ ਉਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕਰਦੇ ਰਹੇ ਅਤੇ ਉਹਨਾਂ ਨੂੰ ਉਸ ਅਜ਼ਾਬ ਨੇ ਘੇਰ ਲਿਆ ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।"},{"id":27,"translation":"ਅਸਾਂ ਤੁਹਾਡੇ ਆਲੇ ਦੁਅਲੇ ਦੀਆਂ ਬਸਤੀਆਂ ਨਸ਼ਟ ਕਰ ਛੱਡੀਆਂ। ਅਸੀਂ ਆਪਣੀਆਂ ਆਇਤਾਂ ਨੂੰ ਤਰ੍ਹਾਂ-ਤਰ੍ਹਾਂ ਬਿਆਨ ਕੀਤਾ ਤਾਂ ਜੋ ਉਹ ਸਾਡੇ ਵੱਲ ਪਰਤ ਆਉਣ।"},{"id":28,"translation":"ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ ਕੀਤੀ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਦੀ ਨੇੜਤਾ ਪ੍ਰਾਪਤ ਕਰਨ ਲਈ ਅੱਲਾਹ ਨੂੰ ਛੱਡ ਕੇ ਇਸ਼ਟ ਬਣਾ ਰੱਖਿਆ ਸੀ। ਸਗੋਂ ਉਹ ਇਸ਼ਟ ਤਾਂ ਉਹਨਾਂ ਕੋਲੋਂ ਗੁਆਚ ਗਏ ਇਹ ਸਭ ਉਹਨਾਂ ਦਾ ਝੂਠ ਤੇ ਉਹਨਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸਨ।"},{"id":29,"translation":"(ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।"},{"id":30,"translation":"ਉਹਨਾਂ (ਜਿੰਨਾਂ ਨੇ) ਆਖਿਆ ਕਿ ਹੇ ਸਾਡੀ ਕੌਮ! ਬੇਸ਼ੱਕ ਅਸੀਂ ਇਕ ਕਿਤਾਬ ਸੁਣੀ ਹੈ ਜਿਹੜੀ ਮੂਸਾ ਤੋਂ ਪਿੱਛੋਂ ਉਤਾਰੀ ਗਈ ਹੈ। ਉਹ ਉਹਨਾਂ ਕਿਤਾਬਾਂ ਦੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦੀ ਹੈ ਜਿਹੜੀਆਂ ਇਸ ਤੋਂ ਪਹਿਲਾਂ ਦੀਆਂ ਹਨ। ਉਹ ਕਿਤਾਬ ਹੱਕ ਸੱਚ ਵੱਲ ਤੇ ਸਿੱਧੇ ਰਾਹ ਵੱਲ ਅਗਵਾਈ ਕਰਦੀ ਹੈ।"},{"id":31,"translation":"ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।[3]","footnotes":"[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":32,"translation":"ਅਤੇ ਜਿਹੜਾ ਕੋਈ ਅੱਲਾਹ ਦੇ ਦਾਅਈ (ਰੱਬ ਵੱਲ ਸੱਦਣ ਵਾਲੇ) ਦੀ ਗੱਲ ਨਹੀਂ ਮੰਨੇਗਾ ਤਾਂ ਉਹ ਧਰਤੀ ਉੱਤੇ ਅੱਲਾਹ ਨੂੰ ਬੇਵਸ ਨਹੀਂ ਕਰ ਸਕੇਗਾ। ਅੱਲਾਹ ਤੋਂ ਛੁੱਟ ਉਸ ਦਾ ਕੋਈ ਸਹਾਈ ਵੀ ਨਹੀਂ ਹੋਵੇਗਾ। ਇਹੋ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।"},{"id":33,"translation":"ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ।"},{"id":34,"translation":"ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ।"},{"id":35,"translation":"(ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ (ਤੁਹਾਥੋਂ ਪਹਿਲਾਂ) ਹਿੰਮਤ ਤੇ ਹੌਸਲੇ ਵਾਲੇ ਰਸੂਲਾਂ ਨੇ ਧੀਰਜ ਤੋਂ ਕੰਮ ਲਿਆ ਸੀ।[4] ਇਹਨਾਂ ਕਾਫ਼ਿਰਾਂ ਲਈ ਅਜ਼ਾਬ ਮੰਗਣ ਵਿਚ ਕਾਹਲੀ ਨਾ ਕਰੋ। ਜਿਸ ਦਿਨ ਉਹ (ਕਾਫ਼ਿਰ) ਉਸ (ਅਜ਼ਾਬ) ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ (ਤਾਂ ਉਹ ਸਮਝਣਗੇ) ਕਿ ਉਹ ਤਾਂ (ਸੰਸਾਰ ਵਿਚ) ਦਿਨ ਦੀ ਬਸ ਇਕ ਘੜੀ ਹੀ ਠਹਿਰੇ ਸਨ। (ਹੇ ਨਬੀ) ਇਹ (ਰੱਬੀ ਪੈਗ਼ਾਮ ਲੋਕਾਂ ਤੱਕ) ਪਹੁੰਚਾ ਦਿਓ ਹੈ, ਸੋ ਨਾ-ਫ਼ਰਮਾਨ ਲੋਕਾਂ ਤੋਂ ਛੁੱਟ ਹੋਰ ਕੋਈ ਵੀ ਬਰਬਾਦ ਨਹੀਂ ਹੋਵੇਗਾ।","footnotes":"[4] ਅੱਲਾਹ ਨੇ ਦੁਨੀਆਂ ਵਿਚ ਵੱਡੀ ਸੰਖਿਆ ਵਿਚ ਪੈਗ਼ੰਬਰ ਭੇਜੇ ਸੀ ਪਰ ਇਨ੍ਹਾਂ ਵਿਚ ਪੰਜ ਉਹ ਪੈਬੰਬਰ ਹਨ ਜਿਹੜੇ ਬਹੁਤ ਹੀ ਬੜੀ ਹਿੰਮਤ ਅਤੇ ਹੌਂਸਲੇ ਵਾਲੇ ਹਨ। ਜਿਨ੍ਹਾਂ ਵਿਚ ਹਜ਼ਰਤ ਮੁਹੰਮਦ (ਸ:), ਹਜ਼ਰਤ ਨੂਹ, ਹਜ਼ਰਤ ਇਬਰਾਹੀਮ, ਹਜ਼ਰਤ ਮੂਸਾ, ਹਜ਼ਰਤ ਈਸਾ ਸ਼ਾਮਿਲ ਹਨ।"}]},{"id":47,"verses":[{"id":1,"translation":"ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":2,"translation":"ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਕੀਤੇ ਅਤੇ ਉਹ ਉਸ (.ਕੁਰਆਨ) ਉੱਤੇ ਈਮਾਨ ਲਿਆਏ ਜੋ ਹਜ਼ਰਤ ਮੁਹੰਮਦ (ਸ:) ’ਤੇ ਉਤਾਰਿਆ ਗਿਆ ਅਤੇ ਉਹ ਉਹਨਾਂ ਦੇ ਰੱਬ ਵੱਲੋਂ ਹੱਕ-ਸੱਚ ’ਤੇ ਆਧਾਰਿਤ ਹੈ, ਅੱਲਾਹ ਨੇ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਿੱਤੀਆਂ ਅਤੇ ਉਹਨਾਂ ਦਾ ਹਾਲ ਸੁਆਰ ਦਿੱਤਾ।"},{"id":3,"translation":"ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।"},{"id":4,"translation":"ਸੋ ਜਦੋਂ ਇਹਨਾਂ ਇਨਕਾਰੀਆਂ ਨਾਲ (ਜੰਗ ਦੇ ਮੈਦਾਨ ਵਿਚ) ਤੁਹਾਡੀ ਮੁਠਭੇੜ ਹੋ ਜਾਵੇ ਤਾਂ (ਸਭ ਤੋਂ ਪਹਿਲਾਂ) ਇਹਨਾਂ ਦੀਆਂ ਧੌਨਾਂ ਵੱਡੋ।[2] ਜਦੋਂ ਤੁਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਕੁਚਲ ਦਿਓ ਤਾਂ ਕੈਦੀਆਂ ਨੂੰ ਚੰਗੀ ਤਰ੍ਹਾਂ ਬੰਨ੍ਹ ਲਵੋ, ਇਸ ਤੋਂ ਪਿੱਛੋਂ ਜਾਂ ਤਾਂ ਤੁਸੀਂ ਉਹਨਾਂ ’ਤੇ ਅਹਿਸਾਨ ਕਰੋ ਜਾਂ ਫ਼ਿਦੀਯਾ (ਫ਼ਿਰੌਤੀ) ਲੈ ਲਓ, ਇੱਥੋਂ ਤਕ ਕਿ ਲੜਾਈ ਆਪਣੇ ਹਥਿਆਰ ਸੁੱਟ ਦੇਵੇ (ਭਾਵ ਜੰਗ ਖ਼ਤਮ ਹੋ ਜਾਵੇ), ਤੁਹਾਡੇ ਲਈ ਹੁਕਮ ਇਹੋ ਹੈ। ਜੇ ਅੱਲਾਹ ਚਾਹੁੰਦਾ ਤਾਂ ਆਪ ਹੀ ਉਹਨਾਂ ਤੋਂ ਬਦਲਾ ਲੈ ਲੈਂਦਾ, ਪਰ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ਤਾਂ ਜੋ ਉਹ ਤੁਹਾਡੀ ਇਕ ਦੂਜੇ ਰਾਹੀਂ ਪਰਖ ਕਰ ਸਕੇ। ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਕਤਲ (ਸ਼ਹੀਦ) ਕੀਤੇ ਗਏ, ਅੱਲਾਹ ਉਹਨਾਂ ਦੇ ਕੀਤੇ (ਨੇਕ) ਕੰਮ ਅਜਾਈਂ ਨਹੀਂ ਜਾਣ ਦੇਵੇਗਾ।","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 190/2 ਅਤੇ ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 20/9"},{"id":5,"translation":"ਉਹ ਛੇਤੀ ਹੀ ਉਹਨਾਂ ਦੀ ਅਗਵਾਈ ਕਰੇਗਾ ਅਤੇ ਉਹਨਾਂ ਦੇ ਹਾਲ ਸੁਆਰ ਦੇਵੇਗਾ।"},{"id":6,"translation":"ਉਹ ਉਹਨਾਂ ਨੂੰ ਉਸ (ਜੰਨਤ) ਵਿਚ ਦਾਖ਼ਲ ਕਰੇਗਾ, ਜਿਸ ਤੋਂ ਉਹ ਉਹਨਾਂ ਨੂੰ ਜਾਣੂ ਕਰਾ ਚੁੱਕਾ ਹੈ।"},{"id":7,"translation":"ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।"},{"id":8,"translation":"ਪਰ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ ਤਾਂ ਉਹਨਾਂ ਲਈ ਬਰਬਾਦੀ ਹੈ ਅਤੇ ਅੱਲਾਹ ਉਹਨਾਂ ਦੇ ਕਰਮਾਂ ਨੂੰ ਅਜਾਈਂ ਕਰ ਦੇਵੇਗਾ।"},{"id":9,"translation":"ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।"},{"id":10,"translation":"ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।"},{"id":11,"translation":"ਇਹ ਇਸ ਲਈ ਕਿ ਬੇਸ਼ੱਕ ਅੱਲਾਹ ਉਹਨਾਂ ਲੋਕਾਂ ਦੀ ਮਦਦ ਕਰਦਾ ਹੈ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਦਾ ਕੋਈ ਵੀ ਸਹਾਇਕ ਨਹੀਂ।"},{"id":12,"translation":"ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਤਾਂ ਅੱਲਾਹ ਉਹਨਾਂ ਲੋਕਾਂ ਨੂੰ ਅਜਿਹੇ ਬਾਗ਼ਾਂ ਵਿਚ ਦਾਖ਼ਲ ਕਰੇਗਾ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਨ੍ਹਾਂ ਲੋਕਾਂ ਨੇ (ਰੱਬ ਅਤੇ ਉਸ ਦੇ ਰਸੂਲ ਦਾ) ਇਨਕਾਰ ਕੀਤਾ, ਉਹ ਸੰਸਾਰ ਦਾ ਹੀ ਲਾਭ ਉਠਾਉਂਦੇ ਹਨ। ਉਹ ਇੰਜ ਨਿਸ਼ਚਿੰਤ ਹੋਕੇ ਖਾਂਦੇ-ਪੀਂਦੇ ਹਨ ਜਿਵੇਂ ਡੰਗਰ-ਪਸ਼ੂ ਖਾਂਦੇ ਹਨ। ਅੰਤ ਅੱਗ ਹੀ ਉਹਨਾਂ ਦਾ ਆਖ਼ਰੀ ਟਿਕਾਣਾ ਹੈ।"},{"id":13,"translation":"(ਹੇ ਨਬੀ!) ਕਿੰਨੀਆਂ ਹੀ ਉਹ ਬਸਤੀਆਂ ਤੁਹਾਡੀ ਇਸ ਬਸਤੀ (ਮੱਕਾ) ਨਾਲੋਂ ਜਿਸ (ਦੇ ਵਸਨੀਕਾਂ) ਨੇ ਤੁਹਾਨੂੰ ਬਾਹਰ ਕੱਢ ਦਿੱਤਾ, ਕਿਤੇ ਵੱਧ ਜ਼ੋਰਾਵਰ ਸਨ। ਅਸੀਂ ਉਹਨਾਂ ਨੂੰ ਬਰਬਾਦ ਕਰ ਸੁੱਟਿਆ, ਫੇਰ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।"},{"id":14,"translation":"ਭਲਾਂ ਕੀ ਉਹ ਵਿਅਕਤੀ, ਜਿਹੜਾ ਆਪਣੇ ਰੱਬ ਵੱਲੋਂ ਪ੍ਰਤੱਖ ਤੇ ਸਪਸ਼ਟ ਹਿਦਾਇਤ ਉੱਤੇ ਹੋਵੇ, ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਲਈ ਉਸ ਦੀ ਭੈੜੀ ਕਰਨੀ ਸ਼ੋਭਾਮਾਨ ਬਣਾ ਦਿੱਤੀ ਗਈ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਗਿਆ ਹੋਵੇ?"},{"id":15,"translation":"ਜਿਸ ਜੰਨਤ ਦਾ ਵਾਅਦਾ ਪਰਹੇਜ਼ਗਾਰਾਂ ਨਾਲ ਕੀਤਾ ਗਿਆ ਹੈ, ਉਸ ਦੀ ਸ਼ਾਨ ਇਹ ਹੈ ਕਿ ਉਸ ਵਿਚ ਅਜਿਹੇ ਪਾਣੀ ਦੀਆਂ ਨਹਿਰਾਂ ਹਨ, ਜਿਹੜਾ ਬਦਲਣ ਵਾਲਾ ਨਹੀਂ ਅਤੇ ਅਜਿਹੇ ਦੁੱਧ ਦੀਆਂ ਨਹਿਰਾਂ ਹਨ ਜਿਸ ਦੇ ਸਵਾਦ ਵਿਚ ਕੋਈ ਫ਼ਰਕ ਨਹੀਂ ਆਇਆ ਹੋਵੇਗਾ ਅਤੇ ਅਜਿਹੀ ਸ਼ਰਾਬ ਦੀਆਂ ਨਹਿਰਾਂ ਹਨ ਜਿਹੜੀਆਂ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ ਅਤੇ ਪਾਕ-ਸਾਫ਼ ਸ਼ਹਿਦ ਦੀਆਂ ਨਹਿਰਾਂ ਹਨ। ਉੱਥੇ ਉਹਨਾਂ ਲਈ ਹਰ ਪ੍ਰਕਾਰ ਦੇ ਫਲ ਹੋਣਗੇ ਤੇ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ ਹੋਵੇਗੀ। ਕੀ ਇਹ (ਨੇਕ ਲੋਕ) ਉਹਨਾਂ ਲੋਕਾਂ ਵਾਂਗ ਹੋ ਸਕਦੇ ਹਨ ਜਿਹੜੇ ਸਦਾ ਨਰਕ ਵਿਚ ਰਹਿਣ ਵਾਲੇ ਹਨ। ਉੱਥੇ ਉਹਨਾਂ ਨੂੰ ਉਬਲਦਾ ਹੋਇਆ ਪਾਣੀ ਪਿਆਇਆ ਜਾਵੇਗਾ ਜੋ ਉਹਨਾਂ ਦੀਆਂ ਆਂਤੜਾਂ ਦੇ ਟੋਟੇ-ਟੋਟੇ ਕਰ ਦੇਵੇਗਾ।"},{"id":16,"translation":"(ਹੇ ਨਬੀ!) ਇਹਨਾਂ (ਮੁਨਾਫ਼ਿਕਾਂ) ਵਿਚ ਹੀ ਕੁੱਝ ਲੋਕ ਅਜਿਹੇ ਹਨ ਜਿਹੜੇ ਤੁਹਾਡੇ ਵੱਲ ਕੰਨ ਲਾਈਂ ਰੱਖਦੇ ਹਨ। ਜਦੋਂ ਉਹ ਤੁਹਾਡੇ ਕੋਲੋਂ ਨਿਕਲਦੇ ਹਨ ਤਾਂ ਉਹ ਉਹਨਾਂ ਤੋਂ ਜਿਨ੍ਹਾਂ ਨੂੰ (ਆਸਮਾਨੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਹੈ, ਪੁੱਛਦੇ ਹਨ ਕਿ ਇਸ (ਨਬੀ) ਨੇ ਹੁਣੇ-ਹੁਣੇ ਤੁਹਾਨੂੰ ਕੀ ਆਖਿਆ ਸੀ? ਇਹ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਉੱਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ।"},{"id":17,"translation":"ਜਿਹੜੇ ਲੋਕ ਸਿੱਧੇ ਰਾਹ ਪਏ ਹਨ ਅੱਲਾਹ ਉਹਨਾਂ ਨੂੰ ਵਧੇਰੇ ਹਿਦਾਇਤ ਦਿੰਦਾ ਹੈ ਅਤੇ ਉਹਨਾਂ ਨੂੰ ਉਹਨਾਂ ਦੇ ਹਿੱਸੇ ਦਾ ਡਰ-ਭੌ ਦਿੰਦਾ ਹੈ।"},{"id":18,"translation":"ਇਹ ਲੋਕ ਤਾਂ ਹੁਣ ਕਿਆਮਤ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਉਹਨਾਂ ’ਤੇ ਆ ਜਾਵੇ। ਬੇਸ਼ੱਕ ਉਸ ਦੀਆਂ ਨਿਸ਼ਾਨੀਆਂ ਤਾਂ ਆ ਚੁੱਕੀਆਂ ਹਨ। ਸੋ ਜਦੋਂ ਉਹਨਾਂ ਕੋਲ ਕਿਆਮਤ ਆ ਪੁੱਜੇਗੀ ਤਾਂ ਉਹਨਾਂ ਲਈ ਨਸੀਹਤ ਕਬੂਲ ਕਰਨ ਦਾ ਕਿਹੜਾ ਮੌਕਾ ਬਾਕੀ ਰਹਿ ਜਾਵੇਗਾ?[3]","footnotes":"[3] ਭਾਵ ਉਸ ਸਮੇਂ ਤੌਬਾ ਨਹੀਂ ਕਰ ਸਕਣਗੇ ਨਾ ਹੀ ਤੌਬਾ ਲਾਭਦਾਇਕ ਹੋਵੇਗੀ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6"},{"id":19,"translation":"ਸੋ (ਹੇ ਨਬੀ!) ਚੰਗੀ ਤਰ੍ਹਾਂ ਜਾਣ ਲਓ ਕਿ ਅੱਲਾਹ ਤੋਂ ਛੁੱਟ ਕੋਈ ਸੱਚਾ ਇਸ਼ਟ ਨਹੀਂ ਹੈ ਤੁਸੀਂ ਆਪਣੇ ਲਈ ਵੀ ਅਤੇ ਮੋਮਿਨ ਮਰਦਾਂ ਅਤੇ ਮੋਮਿਨ ਔਰਤਾਂ ਦੇ ਗੁਨਾਹਾਂ ਲਈ ਵੀ (ਰੱਬ ਤੋਂ) ਮੁਆਫ਼ੀ ਮੰਗੋ। ਅੱਲਾਹ ਤੁਹਾਡੇ ਤੁਰਨ-ਫਿਰਨ (ਸਰਗਰਮੀਆਂ) ਤੋਂ ਅਤੇ ਤੁਹਾਡੇ ਟਿਕਾਣੇ ਤੋਂ ਵੀ ਜਾਣੂ ਹੈ।"},{"id":20,"translation":"ਜਿਹੜੇ ਲੋਕ ਈਮਾਨ ਲਿਆਏ ਉਹ ਆਖਦੇ ਹਨ ਕਿ ਕੋਈ ਸੂਰਤ (ਜਿਹਾਦ ਦੇ ਸੰਬੰਧ ਵਿਚ) ਕਿਉਂ ਨਹੀਂ ਉਤਾਰੀ ਗਈ? ਜਦੋਂ ਕੋਈ ਸਪਸ਼ਟ ਤੇ ਪੱਕੀ ਸੂਰਤ ਉਤਾਰੀ ਜਾਂਦੀ ਹੈ, ਜਿਸ ਵਿਚ ਕਤਲ ਕਰਨ ਦੀ ਚਰਚਾ ਕੀਤੀ ਜਾਂਦੀ ਹੈ। (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਵੇਖਿਆ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਸੀ, ਉਹ ਤੁਹਾਡੇ ਵੱਲ ਉਸ ਵਿਅਕਤੀ ਵਾਂਗ ਵੇਖਦੇ ਹਨ ਜਿਵੇਂ ਕਿਸੇ ’ਤੇ ਮੌਤ ਛਾ ਗਈ ਹੋਵੇ। ਸੋ ਉਹਨਾਂ ਲਈ ਬਰਬਾਦੀ ਹੈ।"},{"id":21,"translation":"ਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।"},{"id":22,"translation":"ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।[4]","footnotes":"[4] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਰਿਸ਼ਤੇਦਾਰੀਆਂ ਤੌੜਨ ਵਾਲਾ ਜੰਨਤ ਵਿਚ ਦਾਖ਼ਿਲ ਨਹੀਂ ਹੋਵੇਗਾ। (ਸਹੀ ਬੁਖ਼ਾਰੀ, ਹਦੀਸ: 5984)"},{"id":23,"translation":"ਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।"},{"id":24,"translation":"ਕੀ ਉਹ ਲੋਕ .ਕੁਰਆਨ ਉੱਤੇ ਵਿਚਾਰ ਨਹੀਂ ਕਰਦੇ ਜਾਂ ਉਹਨਾਂ ਦੇ ਦਿਲਾਂ ਉੱਤੇ ਜੰਦਰੇ ਲੱਗੇ ਹੋਏ ਹਨ?"},{"id":25,"translation":"ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।"},{"id":26,"translation":"ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।"},{"id":27,"translation":"ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।"},{"id":28,"translation":"ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।"},{"id":29,"translation":"ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?"},{"id":30,"translation":"ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।"},{"id":31,"translation":"(ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।"},{"id":32,"translation":"ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,[5] ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।","footnotes":"[5] ਵੇਖੋ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 6/1"},{"id":33,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਆਗਿਆ ਦੀ ਪਾਲਣਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਅਤੇ ਆਪਣੇ ਕਰਮਾਂ ਨੂੰ ਅਜਾਈਂ ਨਾ ਕਰੋ।"},{"id":34,"translation":"ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।[6]","footnotes":"[6] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":35,"translation":"ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।"},{"id":36,"translation":"ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।"},{"id":37,"translation":"ਜੇ ਅੱਲਾਹ ਤੁਹਾਥੋਂ ਉਹ (ਮਾਲ-ਦੌਲਤ) ਮੰਗ ਲਵੇ ਅਤੇ ਇਸ ਲਈ ਜ਼ੋਰ ਪਾਵੇ, ਤਾਂ ਫੇਰ ਤੁਸੀਂ ਕੰਜੂਸੀ ਕਰੋਗੇ ਅਤੇ ਉਹ ਤੁਹਾਡੇ (ਦਿਲਾਂ ਦੇ) ਖੋਟ ਬਾਹਰ ਕੱਢ ਲਿਆਵੇਗਾ।"},{"id":38,"translation":"ਸੁਣੋ! ਤੁਸੀਂ ਤਾਂ ਉਹ ਲੋਕ ਹੋ ਕਿ ਜਿਹਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ, ਤੁਹਾਡੇ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਕੰਜੂਸੀਆਂ ਕਰਦੇ ਹਨ। ਜਿਹੜਾ ਕੋਈ ਕੰਜੂਸੀ ਕਰਦਾ ਹੈ (ਉਹ ਸੁਣ ਲਵੇ!) ਉਹ ਤਾਂ ਆਪਣੇ ਆਪ ਨਾਲ ਹੀ ਕੰਜੂਸੀ ਕਰਦਾ ਹੈ। ਅੱਲਾਹ ਤਾਂ ਬੇਪਰਵਾਹ ਹੈ, ਤੁਸੀਂ ਹੀ ਉਸ ਦੇ ਮੁਥਾਜ ਹੋ। ਜੇ ਤੁਸੀਂ (ਉਸ ਤੋਂ) ਮੂੰਹ ਮੋੜੋਗੇ ਤਾਂ ਅੱਲਾਹ ਤੁਹਾਡੀ ਥਾਂ ਦੂਜੇ ਲੋਕਾਂ ਨੂੰ ਬਦਲ ਦੇਵੇਗਾ, ਫੇਰ ਉਹ ਤੁਹਾਡੇ ਵਰਗੇ (ਨਾ-ਫ਼ਰਮਾਨ) ਨਹੀਂ ਹੋਣਗੇ।"}]},{"id":48,"verses":[{"id":1,"translation":"(ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਖੱਲ੍ਹੀ ਫ਼ਤਿਹ ਬਖ਼ਸ਼ ਦਿੱਤੀ ਹੈ।"},{"id":2,"translation":"ਤਾਂ ਜੋ ਅੱਲਾਹ ਤੁਹਾਡੀਆਂ ਸਾਰੀਆਂ ਅਗਲੀਆਂ ਪਿਛਲੀਆਂ ਭੁੱਲਾਂ ਨੂੰ ਮੁਆਫ਼ ਕਰ ਦੇਵੇ [1] ਅਤੇ ਤੁਹਾਡੇ ਉੱਤੇ ਆਪਣੀ ਨਿਅਮਤ (ਇਨਾਮ) ਨੂੰ ਪੂਰੀ ਕਰੇ ਅਤੇ ਤੁਹਾਨੂੰ ਸਿੱਧੀ ਰਾਹ ਦੀ ਹਿਦਾਇਤ ਬਖ਼ਸ਼ੇ।","footnotes":"[1] ਹਜ਼ਰਤ ਮੂਗ਼ੈਰਾ ਬਿਨ ਸ਼ਾਅਬਾ ਤੋਂ ਪਤਾ ਲਗਦਾ ਹੈ ਕਿ ਨਬੀ (ਸ:) ਤਹੱਜਦ ਦੀ ਨਮਾਜ਼ ਵਿਚ ਇੰਨੀ ਦੇਰ ਖੜੇ ਰਹਿੰਦੇ ਸੀ ਕਿ ਉਨ੍ਹਾਂ ਦੇ ਪੈਰਾਂ ਉੱਤੇ ਸੋਜਾ ਆ ਜਾਂਦਾ ਸੀ। ਲੋਕਾਂ ਨੇ ਕਿਹਾ ਕਿ ਅੱਲਾਹ ਨੇ ਤਾਂ ਤੁਹਾਡੇ ਅਗਲੇ ਪਿਛਲੇ ਸਾਰੇ ਹੀ ਗੁਨਾਹ ਬਖ਼ਸ਼ ਦਿੱਤੇ ਹਨ ਫੇਰ ਤੁਸੀਂ ਇੰਨੀ ਤਪੱਸਿਆ ਕਿਉਂ ਕਰਦੇ ਹੋ। ਤਾਂ ਆਪ (ਸ:) ਨੇ ਫ਼ਰਮਾਇਆ, ਕੀ ਮੈਂ ਅੱਲਾਹ ਦਾ ਧੰਨਵਾਦੀ ਬੰਦਾ ਨਾ ਬਣਾਂ ? (ਸਹੀ ਬੁਖ਼ਾਰੀ, ਹਦੀਸ: 4836)"},{"id":3,"translation":"ਅਤੇ ਅੱਲਾਹ ਤੁਹਾਡੀ ਭਰਪੂਰ ਮਦਦ ਕਰੇ।"},{"id":4,"translation":"ਉਹੀਓ (ਅੱਲਾਹ) ਹੈ ਜਿਸ ਨੇ ਮੋਮਿਨਾਂ ਦੇ ਦਿਲਾਂ ਵਿਚ ਸਕੀਨਤ (ਮਨ ਦੀ ਸ਼ਾਂਤੀ) ਉਤਾਰੀ ਤਾਂ ਜੋ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਹੋਵੇ। ਅਕਾਸ਼ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।"},{"id":5,"translation":"(ਇਹ ਸਭ ਕੁੱਝ ਇਸ ਲਈ ਕੀਤਾ ਹੈ) ਤਾਂ ਜੋ ਉਹ ਮੋਮਿਨ ਪੁਰਸ਼ਾਂ ਨੂੰ ਤੇ ਮੋਮਿਨ ਇਸਤਰੀਆਂ ਨੂੰ ਅਜਿਹੇ ਬਾਗ਼ਾਂ ਵਿਚ ਦਾਖ਼ਲ ਕਰੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਸਦਾ ਉਹਨਾਂ ਬਾਗ਼ਾਂ ਵਿਚ ਹੀ ਰਹਿਣਗੇ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਉਹਨਾਂ ਤੋਂ ਦੂਰ ਕਰ ਦੇਵੇਗਾ। ਅੱਲਾਹ ਦੀ ਨਜ਼ਰ ਵਿਚ ਇਹ ਬਹੁਤ ਵੱਡੀ ਕਾਮਯਾਬੀ ਹੈ।"},{"id":6,"translation":"ਤਾਂ ਜੋ ਮੁਨਾਫ਼ਿਕ (ਪਖੰਡੀ) ਪੁਰਸ਼ ਅਤੇ ਮੁਨਾਫ਼ਿਕ ਇਸਤਰੀਆਂ ਅਤੇ ਮੁਸ਼ਰਿਕ ਪੁਰਸ਼ ਅਤੇ ਮੁਸ਼ਰਿਕ ਇਸਤਰੀਆਂ ਨੂੰ ਅਜ਼ਾਬ (ਸਜ਼ਾ) ਦੇਵੇ ਜਿਹੜੇ ਅੱਲਾਹ ਦੇ ਸੰਬੰਧ ਵਿਚ ਭੈੜੇ ਵਿਚਾਰ ਰੱਖਦੇ ਹਨ। ਬੁਰਾਈ ਦੇ ਫੇਰ ਵਿਚ ਉਹ ਆਪੇ ਹੀ ਹਨ। ਉਹਨਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਅਤੇ ਉਸ ਨੇ ਉਹਨਾਂ ਉੱਤੇ ਫਿਟਕਾਰ ਪਾਈ ਅਤੇ ਉਸ ਨੇ ਉਹਨਾਂ ਲਈ ਨਰਕ ਤਿਆਰ ਕਰ ਰੱਖੀ ਹੈ ਅਤੇ ਉਹ ਬਹੁਤ ਹੀ ਭੈੜਾ ਪਰਤਨ ਵਾਲਾ ਟਿਕਾਣਾ ਹੈ।"},{"id":7,"translation":"ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।"},{"id":8,"translation":"(ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਨੂੰ (ਹੱਕ ਦੀ) ਗਵਾਹੀ ਦੇਣ ਵਾਲਾ, (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।[2]","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 42/2"},{"id":9,"translation":"(ਸੋ ਹੇ ਲੋਕੋ!) ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਉੱਤੇ ਈਮਾਨ ਲਿਆਓ, ਤੁਸੀਂ ਉਸ (ਰਸੂਲ) ਦੀ ਮਦਦ ਕਰੋ ਅਤੇ ਉਸ ਦਾ ਸਤਿਕਾਰ ਕਰੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਉਸ (ਅੱਲਾਹ) ਦੀ ਪਾਕੀ ਬਿਆਨ ਕਰੋ।"},{"id":10,"translation":"(ਹੇ ਨਬੀ!) ਬੇਸ਼ੱਕ ਜਿਹੜੇ ਲੋਕ ਤੁਹਾਡੇ ਨਾਲ ‘ਬੈਅਤ’ (ਪ੍ਰਤਿੱਗਿਆ) ਕਰ ਰਹੇ ਹਨ, ਅਸਲ ਵਿਚ ਉਹ ਅੱਲਾਹ ਨਾਲ ‘ਬੈਅਤ’ ਕਰ ਰਹੇ ਹਨ। ਅੱਲਾਹ ਦਾ ਹੱਥ ਉਹਨਾਂ ਦੇ ਹੱਥਾਂ ਉੱਤੇ ਹੈ। ਹੁਣ ਜਿਹੜਾ ਆਪਣੀ ਪ੍ਰਤਿੱਗਿਆ ਨੂੰ ਤੋੜੇਗਾ, ਉਸ ਦੀ ਪ੍ਰਤਿੱਗਿਆ ਤੋੜਨ ਦਾ ਦੋਸ਼ ਉਸ ਦੇ ਆਪਣੇ ਹੀ ਸਿਰ ਹੋਵੇਗਾ। ਅਤੇ ਜਿਹੜਾ ਉਸ ‘ਬੈਅਤ’ ਨੂੰ ਤੋੜ ਨਿਭਾਏਗਾ ਜੋ ਉਸ ਨੇ ਅੱਲਾਹ ਨਾਲ ਕੀਤੀ ਹੈ ਤਾਂ ਅੱਲਾਹ ਉਸ ਨੂੰ ਛੇਤੀ ਹੀ ਵੱਡਾ-ਉੱਚਾ ਬਦਲਾ ਦੇਵੇਗਾ।"},{"id":11,"translation":"(ਹੇ ਨਬੀ!) ਅਰਬ-ਬੱਦੂਆਂ ਵਿੱਚੋਂ (ਜੰਗ ਵਿਚ) ਪਿੱਛੇ ਰਹਿ ਜਾਣ ਵਾਲੇ ਲੋਕ ਤੁਹਾਨੂੰ ਜ਼ਰੂਰ ਆਖਣਗੇ ਕਿ ਸਾਨੂੰ ਸਾਡੇ ਮਾਲ-ਪਦਾਰਥਾਂ ਅਤੇ ਬਾਲ-ਬੱਚਿਆਂ ਨੇ ਰੁਝੇਵਿਆਂ ਵਿਚ ਪਾ ਰੱਖਿਆ ਸੀ, ਸੋ ਤੁਸੀਂ ਸਾਡੇ ਲਈ ਬਖ਼ਸ਼ਿਸ਼ ਦੀ ਦੁਆ ਕਰੋ। ਉਹ ਆਪਣੇ ਮੂੰਹੋਂ ਉਹ ਗੱਲਾਂ ਆਖ ਰਹੇ ਹਨ ਜੋ ਉਹਨਾਂ ਦੇ ਦਿਲਾਂ ਵਿਚ ਨਹੀਂ। ਤੁਸੀਂ ਉਹਨਾਂ ਨੂੰ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਡੇ ਮਾਮਲੇ ਵਿਚ ਅੱਲਾਹ ਵੱਲੋਂ ਕੀਤੇ ਗਏ ਫ਼ੈਸਲਿਆਂ ਦੇ ਸੰਬੰਧ ਵਿਚ ਕੋਈ ਅਧਿਕਾਰ ਰਖਦਾ ਹੈ, ਜੇ ਉਹ ਤੁਹਾਨੂੰ ਕੋਈ ਹਾਨੀ ਪਹੁੰਚਾਉਣਾ ਚਾਹੇ ਜਾਂ ਕੋਈ ਲਾਭ ਦੇਣਾ ਚਾਹੇ? (ਇਹ ਅਧਿਕਾਰ ਕਿਸੇ ਨੂੰ ਵੀ ਨਹੀਂ)। ਸਗੋਂ ਅੱਲਾਹ ਹੀ ਤੁਹਾਡੇ ਕਰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ?"},{"id":12,"translation":"ਸਗੋਂ ਤੁਹਾਡੀ ਸੋਚ ਤਾਂ ਇਹ ਸੀ ਕਿ ਰਸੂਲ ਤੇ ਈਮਾਨ ਵਾਲੇ ਕਦੇ ਵੀ ਪਰਤ ਕੇ ਆਪਣੇ ਪਰਿਵਾਰ ਵੱਲ ਨਹੀਂ ਆ ਸਕਣਗੇ ਅਤੇ ਇਹ ਵਿਚਾਰ ਤੁਹਾਡੇ ਦਿਲਾਂ ਨੂੰ ਸੋਹਣਾ ਜਾਪਦਾ ਸੀ। ਤੁਸੀਂ ਬਹੁਤ ਹੀ ਭੈੜਾ ਗੁਮਾਨ ਕੀਤਾ ਸੀ। (ਹੇ ਮੁਨਾਫ਼ਿਕੋ!) ਤੁਸੀਂ ਤਾਂ ਬਰਬਾਦ ਹੋਣ ਵਾਲੇ ਲੋਕ ਹੋ।"},{"id":13,"translation":"ਜਿਹੜਾ ਵਿਅਕਤੀ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਨਹੀਂ ਲਿਆਇਆ [3] ਤਾਂ ਅਸੀਂ ਅਜਿਹੇ ਕਾਫ਼ਿਰਾ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।","footnotes":"[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":14,"translation":"ਅਕਾਸ਼ਾਂ ਅਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਲਈ ਹੀ ਹੈ। ਉਹ ਜਿਸ ਨੂੰ ਚਾਹੇ ਮੁਆਫ਼ ਕਰ ਦੇਵੇ ਤੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":15,"translation":"(ਹੇ ਨਬੀ!) ਤੁਸੀਂ ਛੇਤੀ ਹੀ ਮਾਲੇ-ਗ਼ਨੀਮਤ ਪ੍ਰਾਪਤ ਕਰਨ ਲਈ (ਖ਼ੈਬਰ ਵੱਲ) ਜਾਓਗੇ ਤਾਂ ਪਿੱਛੇ ਛੱਡੇ ਜਾਣ ਵਾਲੇ ਲੋਕ ਤੁਹਾਨੂੰ ਜ਼ਰੂਰ ਆਖਣਗੇ ਕਿ ਸਾਨੂੰ ਵੀ ਆਪਣੇ ਨਾਲ ਚੱਲਣ ਦੀ ਆਗਿਆ ਦਿਓ। ਉਹ ਅੱਲਾਹ ਦੇ ਹੁਕਮ ਨੂੰ ਬਦਲ ਦੇਣਾ ਚਾਹੁੰਦੇ ਹਨ। ਸੋ ਤੁਸੀਂ ਆਖ ਦਿਓ! ਕਿ ਤੁਸੀਂ ਕਦੇ ਵੀ ਸਾਡੇ ਨਾਲ ਨਹੀਂ ਚੱਲੋਗੇ, ਕਿਉਂ ਜੋ ਅੱਲਾਹ ਇਹ ਹੁਕਮ ਪਹਿਲਾਂ ਹੀ ਫ਼ਰਮਾ ਚੁੱਕਿਆ ਹੈ। ਫੇਰ ਉਹ ਆਖਣਗੇ ਕਿ ਇਹ ਗੱਲ ਨਹੀਂ, ਸਗੋਂ ਤੁਸੀਂ ਤਾਂ ਸਾਡੇ ਨਾਲ ਈਰਖਾ ਕਰਦੇ ਹੋ (ਜਦੋਂ ਕਿ ਅਜਿਹਾ ਨਹੀਂ)। ਇਹ ਲੋਕ ਠੀਕ ਗਲ ਨੂੰ ਘੱਟ ਹੀ ਸਮਝਦੇ ਹਨ।"},{"id":16,"translation":"(ਹੇ ਨਬੀ!) ਤੁਸੀਂ ਇਹਨਾਂ ਪਿੱਛੇ ਛੱਡੇ ਜਾਣ ਵਾਲੇ ਦਿਹਾਤੀਆਂ (ਅਰਬ-ਬੱਦੂਆਂ) ਨੂੰ ਆਖ ਦਿਓ ਕਿ ਛੇਤੀ ਹੀ ਤੁਹਾਨੂੰ ਇਕ ਲੜਾਕੂ ਕੌਮ ਨਾਲ ਯੁੱਧ ਕਰਨ ਲਈ ਸੱਦਿਆ ਜਾਵੇਗਾ ਜਾਂ ਤੁਸੀਂ ਉਹਨਾਂ ਨਾਲ ਲੜਦੇ ਹੀ ਰਹੋਗੇ ਜਾਂ ਉਹ ਮੁਸਲਮਾਨ (ਭਾਵ ਆਗਿਆਕਾਰੀ) ਬਣ ਜਾਣਗੇ। ਸੋ ਜੇ ਤੁਸੀਂ (ਅੱਲਾਹ ਦੇ) ਹੁਕਮਾਂ ਦੀ ਪਾਲਣਾ ਕਰੋਗੇ ਤਾਂ ਅੱਲਾਹ ਤੁਹਾਨੂੰ ਸੋਹਣਾ ਬਦਲਾ ਦੇਵੇਗਾ। ਪਰ ਜੇ ਤੁਸੀਂ ਮੂੰਹ ਮੋੜ੍ਹਿਆ (ਭਾਵ ਅਵਗਿਆਕਾਰੀ ਕੀਤੀ) ਜਿਵੇਂ ਕਿ ਤੁਸੀਂ ਪਹਿਲਾਂ (ਹੁਦੈਬੀਆ ਵੇਲੇ) ਮੂੰਹ ਮੋੜ੍ਹਿਆ ਸੀ, ਤਾਂ ਅੱਲਾਹ ਤੁਹਾਨੂੰ ਦੁਖਦਾਈ ਅਜ਼ਾਬ ਦੇਵੇਗਾ।"},{"id":17,"translation":"ਹਾਂ ਜੇ ਅੰਨ੍ਹਾ, ਲੂਲਾ-ਲੰਗੜਾ ਤੇ ਰੋਗੀ (ਜਿਹਾਦ ਲਈ) ਨਾ ਜਾਵੇ ਤਾਂ ਕੋਈ ਗੁਨਾਹ ਨਹੀਂ। ਜਿਹੜਾ ਵੀ ਕੋਈ ਅੱਲਾਹ ਤੇ ਉਸ ਦੇ ਰਸੂਲ ਹਜ਼ਰਤ (ਮੁਹੰਮਦ ਸ:) ਦੇ ਆਖੇ ਲੱਗੇਗਾ, ਅੱਲਾਹ ਉਸ ਨੂੰ ਅਜਿਹੇ ਬਾਗ਼ਾਂ ਵਿਚ ਰੱਖੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਹੜਾ ਕੋਈ (ਹੱਕ ਸੱਚ ਤੋਂ) ਮੂੰਹ ਫੇਰੇਗਾ ਤਾਂ ਉਹ (ਅੱਲਾਹ) ਉਸ ਨੂੰ ਦੁਖਦਾਈ ਸਜ਼ਾ ਦੇਵੇਗਾ।"},{"id":18,"translation":"ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨਾਲ ਉਸੇ ਸਮੇਂ ਰਾਜ਼ੀ ਹੋ ਗਿਆ ਸੀ ਜਦੋਂ ਉਹ ਇਕ ਰੁੱਖ ਦੇ ਹੇਠ ਤੁਹਾਡੇ (ਮੁਹੰਮਦ ਸ:) ਨਾਲ ਪ੍ਰਤਿੱਗਿਆ ਕਰ ਰਹੇ ਸਨ। ਸੋ ਜੋ ਉਹਨਾਂ ਦੇ ਮਨਾਂ ਵਿਚ ਸੀ, ਅੱਲਾਹ ਨੇ ਉਸ ਨੂੰ ਵੇਖ ਲਿਆ ਸੀ। ਫੇਰ ਅੱਲਾਹ ਨੇ ਉਹਨਾਂ ਉੱਤੇ ਸਕੀਨਤ (ਮਨਾਂ ਦੀ ਸ਼ਾਂਤੀ) ਉਤਾਰੀ ਅਤੇ ਬਦਲੇ ਵਿਚ ਨਿਕਟ ਭਵਿੱਖ ਵਿਚ ਪ੍ਰਾਪਤ ਹੋਣ ਵਾਲੀ ਜਿੱਤ (ਦੀ ਖ਼ੁਸ਼ਖ਼ਬਰੀ) ਦਿੱਤੀ।"},{"id":19,"translation":"ਅਤੇ ਢੇਰ ਸਾਰਾ ਮਾਲੇ-ਗ਼ਨੀਮਤ ਵੀ ਬਖ਼ਸ਼ਿਆ, ਜੋ ਉਹ ਪ੍ਰਾਪਤ ਕਰ ਲੈਣਗੇ। ਅੱਲਾਹ ਬਹੁਤ ਹੀ ਜ਼ੋਰਾਵਰ ਤੇ ਯੁਕਤੀਮਾਨ ਹੈ।"},{"id":20,"translation":"ਅੱਲਾਹ ਨੇ ਤੁਹਾਨੂੰ ਢੇਰ ਸਾਰੇ ਮਾਲੇ-ਗ਼ਨੀਮਤ ਦਾ ਵਚਨ ਦਿੱਤਾ ਹੈ ਕਿ ਤੁਸੀਂ ਉਸ ਨੂੰ (ਜੰਗ ਵਿਚ) ਪ੍ਰਾਪਤ ਕਰੋਗੇ, ਸੋ ਉਸ ਨੇ ਛੇਤੀ ਹੀ ਤੁਹਾਨੂੰ (ਖ਼ੈਬਰ ਵਿਚ) ਉਹ (ਮਾਲ ਪਦਾਰਥ) ਬਖ਼ਸ਼ ਦਿੱਤੇ। ਲੋਕਾਂ ਦੇ ਹੱਥ ਤੁਹਾਡੇ ਵਿਰੁਧ ਉੱਠਣ ਤੋਂ ਰੋਕ ਦਿੱਤੇ ਤਾਂ ਜੋ ਇਹ ਈਮਾਨ ਵਾਲਿਆਂ ਲਈ ਇਕ ਨਿਸ਼ਾਨੀ ਬਣ ਜਾਵੇ ਅਤੇ ਉਹ (ਅੱਲਾਹ) ਤੁਹਾਨੂੰ ਸਿੱਧੇ ਰਾਹ ਦੀ ਹਿਦਾਇਤ ਬਖ਼ਸ਼ੇ।"},{"id":21,"translation":"ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।"},{"id":22,"translation":"ਜੇ (ਖ਼ੈਬਰ ਵਿਚ) ਉਹ ਕਾਫ਼ਿਰ ਤੁਹਾਡੇ ਨਾਲ ਲੜਦੇ ਤਾਂ ਫੇਰ ਉਹ ਜ਼ਰੂਰ ਹੀ ਪਿੱਠ ਵਿਖਾ ਜਾਂਦੇ। ਫੇਰ ਉਹਨਾਂ ਨੂੰ ਨਾ ਕੋਈ ਮਿੱਤਰ ਤੇ ਨਾ ਹੀ ਕੋਈ ਸਹਾਈ ਲਭਦਾ।"},{"id":23,"translation":"ਇਹੋ ਅੱਲਾਹ ਦੀ ਮਰਿਆਦਾ ਹੈ ਜੋ ਮੁੱਢੋਂ ਚੱਲੀ ਆ ਰਹੀ ਹੈ। ਤੁਸੀਂ ਅੱਲਾਹ ਦੀ ਮਰਿਆਦਾ ਵਿਚ ਕਦੇ ਵੀ ਤਬਦੀਲੀ ਨਹੀਂ ਵੇਖੋਗੇ।"},{"id":24,"translation":"ਉਹ ਅੱਲਾਹ ਹੀ ਹੈ ਜਿਸ ਨੇ ਮੱਕੇ ਦੀ ਘਾਟੀ ਵਿਚ ਉਹਨਾਂ (ਕਾਫ਼ਿਰਾਂ) ਦੇ ਹੱਥ ਤੁਹਾਥੋਂ ਅਤੇ ਤੁਹਾਡੇ ਹੱਥ ਉਹਨਾਂ ਤੋਂ ਰੋਕ ਦਿੱਤੇ (ਭਾਵ ਲੜਾਈ ਨਹੀਂ ਹੋਈ), ਜਦੋਂ ਕਿ ਇਸ ਦੇ ਮਗਰੋਂ ਉਸ (ਅੱਲਾਹ) ਨੇ ਤੁਹਾਨੂੰ ਉਹਨਾਂ ਉੱਤੇ ਭਾਰੂ ਕਰ ਛੱਡਿਆ ਸੀ। ਅੱਲਾਹ ਉਹ ਸਭ ਕੁੱਝ ਵੇਖ ਰਿਹਾ ਹੈ ਜੋ ਤੁਸੀਂ ਕਰ ਰਹੇ ਹੋ।"},{"id":25,"translation":"ਇਹ ਉਹ ਲੋਕ ਹਨ ਜਿਨ੍ਹਾਂ ਨੇ (ਤੁਹਾਡਾ) ਇਨਕਾਰ ਕੀਤਾ ਅਤੇ ਤੁਹਾਨੂੰ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਜਾਣ ਤੋਂ ਰੋਕਿਆ ਅਤੇ ਕੁਰਬਾਨੀ ਦੇ ਜਾਨਵਰਾਂ ਨੂੰ ਵੀ ਕੁਰਬਾਨਗਾਹ ਜਾਣ ਤੋਂ ਰੋਕੀਂ ਰੱਖਿਆ। ਜੇ (ਮੱਕੇ ਵਿਖੇ) ਕੁੱਝ ਈਮਾਨ ਵਾਲੇ ਪੁਰਸ਼ ਅਤੇ ਈਮਾਨ ਵਾਲੀ ਇਸਤਰੀਆਂ ਨਾ ਹੁੰਦੀਆਂ ਜਿਨ੍ਹਾਂ (ਦੇ ਈਮਾਨ) ਨੂੰ ਤੁਸੀਂ ਜਾਣਦੇ ਵੀ ਨਹੀਂ ਸੀ, (ਜੇ ਇਹ ਖ਼ਤਰਾ ਨਾ ਹੁੰਦਾ ਕਿ) ਤੁਸੀਂ (ਕਾਫ਼ਿਰਾਂ ਨਾਲ ਲੜਦੇ ਹੋਏ) ਉਹਨਾਂ (ਈਮਾਨ ਵਾਲਿਆਂ) ਨੂੰ ਵੀ ਲਤਾੜ ਸੁੱਟੋਗੇ ਤੇ ਅਣਜਾਣਪੁਣੇ ਵਿਚ ਹੋਏ ਉਹਨਾਂ ਦੇ ਕਤਲ ਕਾਰਨ ਤੁਹਾਨੂੰ ਦੁੱਖ ਹੁੰਦਾ (ਤਾਂ ਤੁਹਾਨੂੰ ਲੜਨ ਦੀ ਆਗਿਆ ਦੇ ਦਿੱਤੀ ਜਾਂਦੀ, ਪਰ ਇੰਜ ਨਹੀਂ ਕੀਤਾ) ਤਾਂ ਜੋ ਅੱਲਾਹ ਜਿਸ ਨੂੰ ਚਾਹੇ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਵੇ। ਜੇ ਉਹ (ਈਮਾਨ ਵਾਲੇ ਤੇ ਇਨਕਾਰੀ) ਵਖਰੇ-ਵਖਰੇ ਹੋ ਜਾਂਦੇ ਤਾਂ ਜਿਹੜੇ ਉਹਨਾਂ ਵਿੱਚੋਂ ਇਨਕਾਰੀ ਸੀ, ਅਸੀਂ ਉਹਨਾਂ ਨੂੰ ਦੁਖਦਾਈ ਸਜ਼ਾ ਦਿੰਦੇ।"},{"id":26,"translation":"ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਜਦੋਂ ਉਹਨਾਂ ਨੇ ਆਪਣੇ ਦਿਲਾਂ ਵਿਚ ਹਟਧਰਮੀ ਪੈਦਾ ਕਰ ਲਈ, ਹਟਧਰਮੀ ਵੀ ਅਗਿਆਨਤਾ ਵਾਲੀ, ਤਾਂ ਅੱਲਾਹ ਨੇ ਆਪਣੇ ਰਸੂਲ ਤੇ ਮੋਮਿਨਾਂ ਉੱਤੇ ਸਕੀਨਤ (ਸ਼ਾਂਤੀ) ਉਤਾਰੀ ਅਤੇ ਉਹਨਾਂ ਨੂੰ ਅੱਲਾਹ ਦੇ ਡਰ ਉੱਤੇ ਕਾਇਮ ਰੱਖਿਆ, ਕਿਉਂ ਜੋ ਉਹੀਓ ਉਸ ਦੇ ਵਧੇਰੇ ਹੱਕਦਾਰ ਤੇ ਯੋਗ ਸਨ। ਅੱਲਾਹ ਹਰੇਕ ਚੀਜ਼ ਦਾ ਗਿਆਨ ਰਖਦਾ ਹੈ।"},{"id":27,"translation":"ਬੇਸ਼ੱਕ ਅੱਲਾਹ ਨੇ ਆਪਣੇ ਰਸੂਲ ਨੂੰ ਸੁਪਨੇ ਵਿਚ ਹੱਕ-ਸੱਚ ਨਾਲ ਸੂਚਨਾ ਦਿੱਤੀ ਸੀ ਕਿ ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਆਪਣੇ ਸਿਰ ਮੁਨਵਾਉਂਦੇ ਹੋਏ ਅਤੇ ਆਪਣੇ ਵਾਲ ਕੁਤਰਵਾਉਂਦੇ ਹੋਏ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਵਿਖੇ ਜ਼ਰੂਰ ਹੀ ਪ੍ਰਵੇਸ਼ ਕਰੋਗੇ। ਤੁਹਾਨੂੰ (ਕਿਸੇ ਦਾ ਵੀ) ਕੋਈ ਡਰ ਨਹੀਂ ਹੋਵੇਗਾ। ਅੱਲਾਹ ਉਹ ਗੱਲਾਂ ਜਾਣਦਾ ਹੈ ਜੋ ਤੁਸੀਂ ਨਹੀਂ ਜਾਣਦੇ। ਸੋ ਉਸ ਅੱਲਾਹ ਨੇ ਉਸ (ਫਤਿਹ ਮੁੱਕਾ) ਤੋਂ ਪਹਿਲਾਂ ਤੁਹਾਨੂੰ ਇਕ ਨੇੜੇ ਦੀ ਫ਼ਤਿਹ (ਭਾਵ ਸੁਲੇਹ ਹੁਦੈਬੀਆ) ਬਖ਼ਸ਼ੀ ਹੈ।"},{"id":28,"translation":"ਉਹ ਅੱਲਾਹ ਹੀ ਤਾਂ ਹੈ ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਘੱਲਿਆ ਹੈ ਤਾਂ ਜੋ ਉਹ ਇਸ ਧਰਮ (ਇਸਲਾਮ) ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਅਤੇ ਇਸ ਦੇ ਹੱਕ ਹੋਣ ’ਤੇ ਅੱਲਾਹ ਦੀ ਗਵਾਹੀ ਕਾਫ਼ੀ ਹੈ।"},{"id":29,"translation":"ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ ਅਤੇ ਜਿਹੜੇ ਲੋਕ ਉਹਨਾਂ ਨਾਲ (ਭਾਵ ਸਹਾਬੀ) ਹਨ, ਉਹ ਕਾਫ਼ਿਰਾਂ ਲਈ ਤਾਂ ਬਹੁਤ ਕਰੜੇ ਤੇ ਕਠੋਰ ਹਨ ਪਰ ਆਪੋ ਵਿਚ ਅਤਿਅੰਤ ਮਿਹਰਬਾਨ ਹਨ। ਤੁਸੀਂ ਉਹਨਾਂ ਨੂੰ ਰੁਕੂਅ ਤੇ ਸਿਜਦਾ ਕਰਦੇ ਹੋਏ ਵੇਖੋਗੇ ਅਤੇ ਉਹ ਅੱਲਾਹ ਦੀ ਕ੍ਰਿਪਾਲਤਾ ਤੇ ਰਜ਼ਾ ਦੀ ਭਾਲ ਵਿਚ ਰੁਝੇ ਰਹਿੰਦੇ ਹਨ। ਉਹਨਾਂ ਦੀ ਵਿਸ਼ੇਸ਼ ਪਛਾਣ ਉਹਨਾਂ ਦੇ ਮੱਥਿਆਂ ਉੱਤੇ ਸਿਜਦਿਆਂ ਦੇ ਨਿਸ਼ਾਨ ਹਨ। ਉਹਨਾਂ ਦੀ ਇਹੋ ਸਿਫ਼ਤ ਤੌਰੈਤ ਵਿਚ ਹੈ ਅਤੇ ਇੰਜੀਲ ਵਿਚ ਉਹਨਾਂ ਦੀ ਇਹ ਸਿਫ਼ਤ ਉਸ ਖੇਤੀ ਵਾਂਗ ਹੈ ਜਿਸ ਨੇ ਆਪਣੀ ਪਹਿਲੀ ਤੂਈ ਕੱਢੀ, ਫੇਰ ਉਸ ਨੂੰ ਪਕਿਆਈ ਦਿੱਤੀ, ਫੇਰ ਉਹ ਗਦਰਾਈ ਅਤੇ ਫੇਰ ਆਪਣੀ ਨਾਲੀ ਉੱਤੇ ਖਲੋ ਗਈ। ਕਿਸਾਨਾਂ ਨੂੰ ਉਹ (ਖੇਤੀ) ਖ਼ੁਸ਼ ਕਰ ਦਿੰਦੀ ਹੈ। ਅੱਲਾਹ ਨੇ ਇਹ ਇਸ ਲਈ ਕੀਤਾ ਹੈ ਤਾਂ ਜੋ ਇਹਨਾਂ (ਸਹਾਬਾ) ਦੇ ਕਾਰਨ ਕਾਫ਼ਿਰ ਸੜ ਜਾਣ। ਅੱਲਾਹ ਨੇ ਉਹਨਾਂ ਲੋਕਾਂ ਲਈ (ਜਿਹੜੇ ਈਮਾਨ ਲਿਆਏ ਅਤੇ ਨੇਕ ਤੇ ਭਲੇ ਕੰਮ ਕੀਤੇ) ਬਖ਼ਸ਼ਿਸ਼ ਅਤੇ ਵੱਡੇ ਉੱਚੇ ਦਰਜੇ ਦਾ ਬਦਲਾ ਦੇਣ ਦਾ ਵਚਨ ਦਿੱਤਾ ਹੈ।"}]},{"id":49,"verses":[{"id":1,"translation":"ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ [1] ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।","footnotes":"[1] ਭਾਵ ਦੀਨ ਦੇ ਮਾਮਲੇ ਵਿਚ ਅੱਲਾਹ ਅਤੇ ਉਸ ਦੇ ਰਸੂਲ ਤੋਂ ਅੱਗੇ ਵਧਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂ ਜੋ ਅੱਲਾਹ ਤਆਲਾ ਨੇ ਇਸ ਦੀ ਸਖ਼ਤ ਨਖੇਦੀ ਕੀਤੀ ਹੈ। ਜਿਹੜਾ ਕੋਈ ਦੀਨ ਦੇ ਵਿਚ ਨਵੀਂ ਗੱਲ ਵਧਾਉਂਦਾ ਹੈ ਉਸ ਨੂੰ ਬਿਦਅਤੀ ਕਿਹਾ ਜਾਂਦਾ ਹੈ।"},{"id":2,"translation":"ਹੇ ਈਮਾਨ ਵਾਲਿਓ! ਆਪਣੀਆਂ ਆਵਾਜ਼ਾਂ ਨਬੀ (ਮੁਹੰਮਦ ਸ:) ਦੀ ਅਵਾਜ਼ ਨਾਲੋਂ ਉੱਚੀ ਨਾ ਕਰੋ ਅਤੇ ਨਾ ਹੀ ਉਹਨਾਂ ਨਾਲ ਉੱਚੀ ਆਵਾਜ਼ ਕਰਕੇ ਗੱਲ ਕਰੋ ਜਿਵੇਂ ਤੁਸੀਂ ਇਕ-ਦੂਜੇ ਨਾਲ ਉੱਚੀ ਆਵਾਜ਼ ਨਾਲ ਗੱਲਬਾਤ ਕਰਦੇ ਹੋ। ਕਿਤੇ ਇੰਜ ਨਾ ਹੋਵੇ ਕਿ ਤੁਹਾਡੇ ਕਿਤੇ ਕਰਾਏ ਸਾਰੇ ਕੰਮ ਵਿਅਰਥ ਹੀ ਚਲੇ ਜਾਣ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।"},{"id":3,"translation":"ਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।"},{"id":4,"translation":"(ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।"},{"id":5,"translation":"ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।"},{"id":6,"translation":"ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।"},{"id":7,"translation":"ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।"},{"id":8,"translation":"ਇਹ ਸਭ ਅੱਲਾਹ ਦਾ ਅਹਿਸਾਨ ਅਤੇ ਇਨਾਮ ਹੈ ਅਤੇ ਅੱਲਾਹ ਸਭ ਕੁੱਝ ਜਾਣਨ ਵਾਲਾ ਅਤੇ ਯੁਕਤੀਮਾਨ (ਹਿਕਮਤ) ਵਾਲਾ ਹੈ।"},{"id":9,"translation":"ਅਤੇ (ਹੇ ਮੁਸਲਮਾਨੋ!) ਜੇ ਈਮਾਨ ਵਾਲਿਆਂ ਦੇ ਦੋ ਧੜੇ ਆਪੋ ਵਿਚ ਲੜ ਪੈਣ ਤਾਂ ਉਹਨਾਂ ਵਿਚਾਲੇ ਮੇਲ-ਮਿਲਾਪ ਕਰਾ ਦਿਓ। (ਜੇ ਉਹਨਾਂ ਵਿਚਾਲੇ ਸੁਲਾਹ ਨਾ ਹੋਵੇ ਤਾਂ) ਫੇਰ ਜਿਹੜਾ ਉਹਨਾਂ ’ਚੋਂ ਦੂਜੇ ਨਾਲ ਵਧੀਕੀ ਕਰਦਾ ਹੈ ਤਾਂ ਤੁਸੀਂ ਵਧੀਕੀ ਕਰਨ ਵਾਲੇ ਨਾਲ ਲੜੋ, ਇੱਥੋਂ ਤਕ ਕਿ ਉਹ ਅੱਲਾਹ ਦੇ ਹੁਕਮਾਂ ਨੂੰ ਮੰਣਨ ਵਾਲਾ ਬਣ ਜਾਵੇ। ਜੇ ਉਹ ਸੁਲਾਹ ਵੱਲ ਪਰਤ ਆਵੇ ਤਾਂ ਇਨਸਾਫ਼ ਨਾਲ ਸੁਲਾਹ ਕਰਵਾ ਦਿਓ ਅਤੇ ਨਿਆ ਕਰੋ, ਕਿਉਂ ਜੋ ਅੱਲਾਹ ਨਿਆ ਕਰਨ ਵਾਲਿਆਂ ਨੂੰ ਹੀ ਮੁਹੱਬਤ ਕਰਦਾ ਹੈ।"},{"id":10,"translation":"(ਯਾਦ ਰੱਖੋ ਕਿ) ਸਾਰੇ ਹੀ ਈਮਾਨ ਵਾਲੇ (ਇਕ-ਦੂਜੇ ਦੇ) ਭਰਾ ਹਨ, ਸੋ ਤੁਸੀਂ ਆਪਣੇ ਭਰਾਵਾਂ ਵਿਚਾਲੇ (ਜੇ ਲੜਾਈ ਹੋ ਜਾਵੇ) ਸੁਲਾਹ ਕਰਾ ਦਿਆ ਕਰੋ ਅਤੇ ਅੱਲਾਹ ਤੋਂ ਡਰੋ ਤਾਂ ਜੋ ਤੁਹਾਡੇ ’ਤੇ ਮਿਹਰ ਕੀਤੀ ਜਾਵੇ।"},{"id":11,"translation":"ਹੇ ਈਮਾਨ ਵਾਲਿਓ! ਪੁਰਸ਼ਾਂ ਦਾ ਕੋਈ ਧੜਾ ਦੂਜੇ ਪੁਰਸ਼ਾਂ ਦਾ ਮਖੌਲ ਨਾ ਉਡਾਵੇ, ਹੋ ਸਕਦਾ ਹੈ ਕਿ ਉਹ ਲੋਕ ਉਹਨਾਂ ਨਾਲੋਂ ਚੰਗੇਰੇ ਹੋਣ, ਅਤੇ ਨਾ ਹੀ ਜ਼ਨਾਨੀਆਂ ਦੂਜੀਆਂ ਜ਼ਨਾਨੀਆਂ ਦਾ ਮਖੌਲ ਉਡਾਉਣ, ਹੋ ਸਕਦਾ ਹੈ ਕਿ ਉਹ (ਜ਼ਨਾਨੀਆਂ) ਉਹਨਾਂ ਨਾਲੋਂ ਚੰਗੀਆਂ ਹੋਣ। ਅਤੇ ਆਪਸ ਵਿਚ ਇਕ ਦੂਜੇ ਦੀਆਂ ਬੁਰਾਈਆਂ ਨਾ ਕਰੋ, ਨਾ ਹੀ ਕਿਸੇ ਨੂੰ ਭੈੜੇ ਨਾਂ ਨਾਲ ਪੁਕਾਰੋ, ਈਮਾਨ ਲਿਆਉਣ ਮਗਰੋਂ ਭੈੜੇ ਨਾਂ ਨਾਲ ਪੁਕਾਰਨਾ ਗੁਨਾਹ ਹੈ। ਜਿਹੜੇ ਲੋਕ (ਗੁਨਾਹ ਕਰਨ ਮਗਰੋਂ) ਤੌਬਾ ਨਹੀਂ ਕਰਦੇ ਉਹੀਓ ਜ਼ਾਲਿਮ ਹਨ।"},{"id":12,"translation":"ਹੇ ਈਮਾਨ ਵਾਲਿਓ! ਬਹੁਤੇ ਗੁਮਾਨ ਕਰਨ ਤੋਂ ਬਚੋ ਕਿਉਂ ਜੋ ਕਈ ਗੁਮਾਨ ਤਾਂ ਗੁਨਾਹ ਹੁੰਦੇ ਹਨ। ਤੁਸੀਂ ਇਕ ਦੂਜੇ ਦੀ ਟੋਹ ਵਿਚ ਨਾ ਰਹੋ ਅਤੇ ਨਾ ਹੀ ਤੁਹਾਡੇ ਵਿੱਚੋਂ ਕੋਈ ਕਿਸੇ ਦੀ ਚੁਗ਼ਲੀ ਕਰੇ। ਕੀ ਤੁਹਾਡੇ ਵਿੱਚੋਂ ਕੋਈ ਆਪਣੇ ਮਰੇ ਹੋਏ ਭਰਾ ਦਾ ਮਾਸ ਖਾਣਾ ਪਸੰਦ ਕਰੇਗਾ ? ਸਗੋਂ ਤੁਹਾਨੂੰ ਤਾਂ ਇਸ ਤੋਂ ਘ੍ਰਿਣਾ ਆਵੇਗੀ। [2] ਅੱਲਾਹ ਤੋਂ ਡਰੋ (ਜੇ ਕੋਈ ਪਾਪ ਹੋ ਗਿਆ ਤਾਂ ਤੌਬਾ ਕਰੋ) ਬੇਸ਼ੱਕ ਅੱਲਾਹ ਤੌਬਾ ਕਬੂਲਣ ਵਾਲਾ ਅਤੇ ਮਿਹਰਬਾਨ ਹੈ।","footnotes":"[2] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਹੇ ਲੋਕੋ! ਤੁਸੀਂ ਬਦ ਗੁਮਾਨੀ ਤੋਂ ਬਚੋ ਕਿਉਂ ਜੋ ਬਦ-ਗ਼ੁਮਾਨੀ ਸਭ ਤੋਂ ਭੈੜੀ ਚੀਜ਼ ਹੈ। ਦੂਜਿਆਂ ਦੀ ਟੋਹ ਵਿਚ ਨਾ ਰਹੋ, ਕਿਸੇ ਦੇ ਐਬ ਨਾ ਲੱਭੋ ਨਾ ਇਕ ਦੂਜੇ ਤੋਂ ਵੱਧਣ ਦੀ ਬੇਜਾ ਲਾਲਸਾ ਕਰੋ ਅਤੇ ਨਾ ਆਪਸ ਵਿਚ ਈਰਖਾ ਕਰੋ ਅਤੇ ਨਾ ਇਕ ਦੂਜੇ ਤੋਂ ਮੂੰਹ ਫੈਰੋ। ਹੇ ਅੱਲਾਹ ਦੇ ਬੰਦਿਓ! ਆਪਸ ਵਿਚ ਭਾਈ ਭਾਈ ਬਣ ਕੇ ਰਹੋ। (ਸਹੀ ਬੁਖ਼ਾਰੀ, ਹਦੀਸ, 6066) ਦੂਜੀ ਹਦੀਸ ਵਿਚ ਹੈ ਕਿ ਨਬੀ (ਸ:) ਦੋ ਕਬਰਾਂ ਦੇ ਨੇੜਿਓਂ ਲੰਘੇ ਤਾਂ ਆਪ ਨੇ ਫ਼ਰਮਾਇਆ ਕਿ ਇਨ੍ਹਾਂ ਕਬਰਾਂ ਵਾਲਿਆਂ ਨੂੰ ਅਜ਼ਾਬ ਹੋ ਰਿਹਾ ਹੈ ਕਿਉਂ ਜੋ ਇਨ੍ਹਾਂ ਵਿੱਚੋਂ ਇਕ ਪੈਸ਼ਾਬ ਦੇ ਛੀਟਿਆਂ ਤੋਂ ਨਹੀਂ ਬਚਦਾ ਸੀ ਅਤੇ ਦੂਜਾ ਚੁਗ਼ਲਖ਼ੋਰ ਸੀ। (ਸਹੀ ਬੁਖ਼ਾਰੀ, ਹਦੀਸ : 6052)"},{"id":13,"translation":"ਹੇ ਲੋਕੋ! ਅਸਾਂ ਤੁਹਾਨੂੰ ਸਭ ਨੂੰ ਇੱਕ ਪੁਰਸ਼ ਅਤੇ ਇਕ ਇਸਤਰੀ (ਆਦਮ ਤੇ ਹਵਾ) ਤੋਂ ਪਦਾ ਕੀਤਾ ਹੈ। ਇਕ ਦੂਜੇ ਦੀ ਪਛਾਣ ਲਈ ਤੁਹਾਡੇ ਖ਼ਾਨਦਾਨ ਅਤੇ ਕਬੀਲੇ (ਗੋਤਰ, ਬਰਾਦਰੀਆਂ) ਬਣਾ ਦਿੱਤੀਆਂ (ਪ੍ਰੰਤੂ) ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵਧੇਰੇ ਆਦਰ-ਮਾਨ ਵਾਲਾ ਤੁਹਾਡੇ ਵਿੱਚੋਂ ਉਹੀਓ ਹੈ ਜਿਹੜਾ ਸਭ ਤੋਂ ਵੱਧ (ਰੱਬ ਤੋਂ) ਡਰਦਾ ਹੈ। ਬੇਸ਼ੱਕ ਅੱਲਾਹ ਸਭ ਕੁੱਝ ਜਾਣਦਾ ਹੈ ਅਤੇ ਹਰੇਕ ਗੱਲ ਦੀ ਖ਼ਬਰ ਰੱਖਦਾ ਹੈ।"},{"id":14,"translation":"ਦਿਹਾਤੀ (ਬੱਦੂ) ਆਖਦੇ ਹਨ ਕਿ ਅਸੀਂ ਈਮਾਨ ਲਿਆਏ ਹਾਂ। ਤੁਸੀਂ (ਹੇ ਨਬੀ!) ਉਹਨਾਂ ਨੂੰ ਆਖੋ ਕਿ (ਹਕੀਕਤ ਵਿਚ ਤਾਂ) ਤੁਸੀਂ ਈਮਾਨ ਨਹੀਂ ਲਿਆਏ, ਹਾਂ ਇੰਜ ਕਹੋ ਕਿ ਅਸੀਂ ਇਸਲਾਮ ਲਿਆਏ ਹਾਂ ਜਦ ਕਿ ਸੱਚ ਇਹ ਹੈ ਕਿ ਅਜਿਹੇ ਤਕ ਤੁਹਾਡੇ ਮਨਾਂ ਵਿਚ (ਸੱਚੇ) ਈਮਾਨ ਨੇ ਪ੍ਰਵੇਸ਼ ਨਹੀਂ ਕੀਤਾ। ਜੇ ਤੁਸੀਂ ਅੱਲਾਹ ਦੀ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਫ਼ਰਮਾਂਬਰਦਾਰੀ ਕਰੋਗੇ ਤਾਂ ਅੱਲਾਹ ਤੁਹਾਡੇ ਅਮਲਾਂ ਵਿੱਚੋਂ ਕੁੱਝ ਵੀ ਘਾਟ ਨਹੀਂ ਕਰੇਗਾ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਦਿਆਲੂ ਹੈ।"},{"id":15,"translation":"ਹਕੀਕਤ ਵਿਚ (ਸੱਚੇ) ਮੋਮਿਨ ਤਾਂ ਉਹ ਹਨ ਜਿਹੜੇ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ’ਤ ਪੱਕਾ ਈਮਾਨ ਲਿਆਏ, ਫੇਰ ਉਹਨਾਂ ਨੇ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਨਹੀਂ ਕੀਤਾ ਅਤੇ ਉਹਨਾਂ ਨੇ ਆਪਣੇ ਧੰਨ ਅਤੇ ਆਪਣੀਆਂ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕੀਤਾ, ਉਹੀਓ ਲੋਕ ਸੱਚੇ ਈਮਾਨ ਵਾਲੇ ਹਨ।"},{"id":16,"translation":"(ਹੇ ਨਬੀ! ਤੁਸੀਂ ਈਮਾਨ ਦੇ ਦਾਅਵੇਦਾਰਾਂ ਨੂੰ) ਆਖੋ, ਕੀ ਤੁਸੀਂ ਅੱਲਾਹ ਨੂੰ ਆਪਣੀ ਦੀਨਦਾਰੀ ਤੋਂ ਜਾਣੂ ਕਰਵਾਂਦੇ ਹੋ ?ਜਦ ਕਿ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਸ ਤੋਂ ਅੱਲਾਹ ਭਲੀ-ਭਾਂਤ ਜਾਣੂ ਹੈ ਅਤੇ ਅੱਲਾਹ ਹੀ ਹਰ ਚੀਜ਼ ਦਾ ਗਿਆਨ ਰੱਖਦਾ ਹੈ।"},{"id":17,"translation":"(ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।"},{"id":18,"translation":"ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।"}]},{"id":50,"verses":[{"id":1,"translation":"ਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।"},{"id":2,"translation":"ਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।"},{"id":3,"translation":"ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।"},{"id":4,"translation":"(ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।"},{"id":5,"translation":"ਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।"},{"id":6,"translation":"ਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?"},{"id":7,"translation":"ਅਤੇ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ ਅਤੇ ਇਸ ਵਿਚ ਪਹਾੜ ਗੱਡ ਦਿੱਤੇ ਅਤੇ ਇਸ ਵਿਚ ਭਾਂਤ-ਭਾਂਤ ਦੀਆਂ ਸੋਹਣੀਆਂ ਦਿਸਣ ਵਾਲੀਆਂ ਚੀਜ਼ਾਂ ਉਗਾ ਦਿੱਤੀਆਂ।"},{"id":8,"translation":"ਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।"},{"id":9,"translation":"ਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।"},{"id":10,"translation":"ਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।"},{"id":11,"translation":"(ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।"},{"id":12,"translation":"ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।"},{"id":13,"translation":"ਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।"},{"id":14,"translation":"ਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।"},{"id":15,"translation":"ਕੀ ਅਸੀਂ ਪਹਿਲੀ ਵਾਰ ਪੈਦਾ ਕਰਕੇ ਥੱਕ ਚੱਕੇ ਹਾਂ? (ਨਹੀਂ) ਉਹ ਤਾਂ ਮੁੜ ਜੀਵਤ ਹੋਣ ਦੇ ਸ਼ੱਕ ਵਿਚ ਫਸੇ ਹੋਏ ਹਨ।"},{"id":16,"translation":"ਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ।"},{"id":17,"translation":"ਮਨੁੱਖ ਜੋ ਵੀ ਕਰਦਾ ਹੈ, ਤਾਂ ਦੋ ਲਿਖਣ ਵਾਲੇ (ਫ਼ਰਿਸ਼ਤੇ) ਲਿਖ ਲੈਂਦੇ ਹਨ। ਜਿਹੜੇ ਉਸ ਦੇ ਸੱਜੇ ਅਤੇ ਖੱਬੇ (ਮੋਢਿਆਂ ਉੱਤੇ) ਬੈਠੇ ਹਨ।[1]","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6"},{"id":18,"translation":"ਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ।[2]","footnotes":"[2] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6"},{"id":19,"translation":"(ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ।"},{"id":20,"translation":"ਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।"},{"id":21,"translation":"ਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ।"},{"id":22,"translation":"ਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।"},{"id":23,"translation":"ਉਸ ਦਾ ਸਹਿਯੋਗੀ (ਫ਼ਰਿਸ਼ਤਾ) ਆਖੇਗਾ ਕਿ ਇਹ ਹੈ ਉਹ (ਅਮਲ-ਪਤਰੀ) ਜਿਹੜੀ ਮੇਰੇ ਕੋਲ ਤਿਆਰ ਪਈ ਹੈ।"},{"id":24,"translation":"(ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।"},{"id":25,"translation":"ਜਿਹੜਾ ਨੇਕ ਕੰਮ ਕਰਨ ਤੋਂ ਰੋਕਦਾ ਸੀ ਅਤੇ (ਸਰਕਸ਼ੀ ਵਿੱਚ) ਹੱਦੋਂ ਟੱਪਣ ਵਾਲਾ ਅਤੇ (ਕਿਆਮਤ ਦਿਹਾੜੇ ਵਿੱਚ) ਸ਼ੱਕ ਕਰਨ ਵਾਲਾ ਸੀ।"},{"id":26,"translation":"ਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।"},{"id":27,"translation":"ਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।"},{"id":28,"translation":"ਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।"},{"id":29,"translation":"ਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।"},{"id":30,"translation":"ਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?[3]","footnotes":"[3] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਨਰਕੀ ਨਰਕ ਵਿਚ ਸੁੱਟੇ ਜਾਣਗੇ ਪਰ ਨਰਕ ਆਖਦੀ ਰਹੇਗੀ ਕਿ ਹੋਰ ਵੀ ਕੁਝ ਹੈ? ਇਥੋਂ ਤੱਕ ਕਿ ਅੱਲਾਹ ਆਪਣਾ ਪੈਰ ਇਸ ਵਿਚ ਰੱਖ ਦੇਵੇਗਾ ਉਸ ਸਮੇਂ ਨਰਕ ਆਖੇਗੀ ਕਿ ਬਸ ਬਸ ਮੈਂ ਭਰ ਗਈ। (ਸਹੀ ਬੁਖ਼ਾਰੀ, ਹਦੀਸ: 4848)"},{"id":31,"translation":"ਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।[4]","footnotes":"[4] ਇੰਜ ਹੀ ਅੱਲਾਹ ਵੀ ਈਮਾਨ ਵਾਲਿਆਂ ਤੋਂ ਦੂਰ ਨਹੀਂ ਹੋਵੇਗਾ। ਸਗੋਂ ਜੰਨਤ ਵਿਚ ਉਹ ਲੋਕ ਆਪਣੇ ਰੱਬ ਦਾ ਦੀਦਾਰ ਕਰਨਗੇ। ਹਦੀਸ ਵਿਚ ਹੈ ਕਿ ਹਜ਼ਰਤ ਜੂਬੈਰ ਬਿਨ ਅਬਦੁੱਲਾਹ (ਰਜ਼:) ਬਿਆਨ ਕਰਦੇ ਹਨ ਕਿ ਅਸੀਂ ਰਾਤ ਵੇਲੇ ਅੱਲਾਹ ਦੇ ਰਸੂਲ ਕੋਲ ਬੇਠੇ ਸੀ ਕਿ ਆਪ ਜੀ ਨੇ ਚੰਦ ਵੱਲ ਵੇਖ ਕੇ ਫ਼ਰਮਾਇਆ ਕਿ ਤੁਸੀਂ ਆਪਣੇ ਰੱਬ ਨੂੰ ਇਸੇ ਤਰ੍ਹਾਂ ਵੇਖੋਗੇ ਜਿਵੇਂ ਇਸ ਚੰਨ ਨੂੰ ਵੇਖਦੇ ਹੋ। ਤੁਹਾਨੂੰ ਉਸ ਨੂੰ ਵੇਖਣ ਵਿਚ ਕੋਈ ਕਠਿਨਾਈ ਨਹੀਂ ਹੋਵੇਗੀ। ਸੋ ਤੁਸੀਂ ਪਹੁ ਫ਼ਟਨ ਤੋਂ ਪਹਿਲਾਂ ਦੀ ਨਮਾਜ਼ ਅਤੇ ਸੂਜਰ ਡੁੱਬਣ ਤੋਂ ਪਹਿਲਾਂ ਦੀ ਨਮਾਜ਼ ਕਿਸੇ ਦੁੱਜੇ ਕੰਮ ਵਿਚ ਰੁਝੇਵੇਂ ਕਾਰਨ ਨਾ ਛੱਡੋ। ਫੇਰ ਆਪ ਨੇ ਸੂਰਤ ਕਾਫ਼ ਦੀ ਆਇਤ ਨੰਬਰ 39 ਦੀ ਤਿਲਾਵਤ ਫ਼ਰਮਾਈ (ਸਹੀ ਬੁਖ਼ਾਰੀ, ਹਦੀਸ: 554)"},{"id":32,"translation":"ਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।"},{"id":33,"translation":"ਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।"},{"id":34,"translation":"ਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।"},{"id":35,"translation":"ਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।"},{"id":36,"translation":"ਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?"},{"id":37,"translation":"(ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।"},{"id":38,"translation":"ਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।"},{"id":39,"translation":"ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।"},{"id":40,"translation":"ਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।"},{"id":41,"translation":"ਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।"},{"id":42,"translation":"ਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।"},{"id":43,"translation":"ਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।"},{"id":44,"translation":"ਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।"},{"id":45,"translation":"ਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।"}]},{"id":51,"verses":[{"id":1,"translation":"ਸੁੰਹ ਉਹਨਾਂ ਹਵਾਵਾਂ ਦੀ ਜਿਹੜੀਆਂ (ਧੂੜ) ਉਡਾਉਣ ਵਾਲੀਆਂ ਹਨ।"},{"id":2,"translation":"ਫੇਰ ਉਹਨਾਂ ਬੱਦਲਾਂ ਦੀ ਜਿਹੜੇ ਪਾਣੀ ਦਾ ਭਾਰ ਚੁੱਕਣ ਵਾਲੇ ਹਨ।"},{"id":3,"translation":"(ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ।"},{"id":4,"translation":"(ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ।"},{"id":5,"translation":"ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ।"},{"id":6,"translation":"ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।"},{"id":7,"translation":"ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ।"},{"id":8,"translation":"ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।"},{"id":9,"translation":"ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ।"},{"id":10,"translation":"ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।"},{"id":11,"translation":"ਉਹ ਲੋਕ ਜਿਹੜੇ ਗਫ਼ਲਤ ਵਿਚ ਬੇ-ਸੁਰਤ ਹਨ।"},{"id":12,"translation":"ਉਹ ਪੁੱਛਦੇ ਹਨ ਕਿ ਬਦਲੇ ਵਾਲਾ ਦਿਨ ਕਦੋਂ ਆਵੇਗਾ ?"},{"id":13,"translation":"(ਪ੍ਰਲੋਕ ਉਸ ਦਿਨ ਆਵੇਗਾ) ਜਦੋਂ ਉਹ (ਬੇ-ਸੁਰਤ ਲੋਕ) ਅੱਗ ਵਿਚ ਸਾੜੇ ਜਾਣਗੇ।"},{"id":14,"translation":"ਅਤੇ ਆਖਿਆ ਜਾਵੇਗਾ ਕਿ ਹੁਣ ਆਪਣੇ ਅਜ਼ਾਬ ਦਾ ਸੁਆਦ ਵੇਖੋ, ਇਹੋ ਉਹ ਅਜ਼ਾਬ ਹੈ ਜਿਸ ਲਈ ਤੁਸੀਂ ਕਾਹਲੀ ਪਾ ਰਹੇ ਸੀ।"},{"id":15,"translation":"ਬੇਸ਼ੱਕ ਉਸ ਦਿਹਾੜੇ ਮੁੱਤਕੀ (ਭਾਵ ਰੱਬ ਤੋਂ ਡਰਨ ਵਾਲੇ) ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2"},{"id":16,"translation":"ਜੋ ਵੀ ਉਹਨਾਂ ਦਾ ਰੱਬ ਉਹਨਾਂ ਨੂੰ ਦੇਵੇਗਾ, ਉਹ ਉਸ ਨੂੰ (ਖ਼ੁਸ਼ੀ ਖ਼ੁਸ਼ੀ) ਲੈ ਰਹੇ ਹੋਣਗੇ। ਬੇਸ਼ੱਕ ਉਹ ਇਸ (ਦਿਹਾੜੇ ਆਉਣ) ਤੋਂ ਪਹਿਲਾਂ ਨੇਕੀ ਕਰਨ ਵਾਲੇ ਲੋਕ ਸਨ।"},{"id":17,"translation":"ਉਹ ਰਾਤਾਂ ਨੂੰ ਬਹੁਤ ਹੀ ਘੱਟ ਸੌਂਦੇ ਸਨ।"},{"id":18,"translation":"ਅਤੇ ਉਹ ਸਰਘੀ ਵੇਲੇ ਬਖ਼ਸ਼ਿਸ਼ (ਦੀ ਦੁਆਵਾਂ) ਮੰਗਦੇ ਸਨ।"},{"id":19,"translation":"ਉਹਨਾਂ ਦੀ ਧਨ-ਦੌਲਤ ਵਿਚ ਮੰਗਤਿਆਂ ਤੇ ਮਹਿਰੂਮਾਂ (ਲੋੜਵੰਦਾਂ) ਦਾ ਵੀ ਹੱਕ ਹੁੰਦਾ ਸੀ।[2]","footnotes":"[2] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4"},{"id":20,"translation":"ਵਿਸ਼ਵਾਸ ਕਰਨ ਵਾਲਿਆਂ ਲਈ ਧਰਤੀ ਵਿਚ (ਬਹੁਤ ਸਾਰੀਆਂ) ਨਿਸ਼ਾਨੀਆਂ ਹਨ।"},{"id":21,"translation":"ਅਤੇ ਤੁਹਾਡੀ ਆਪਣੀ ਜ਼ਾਤ ਵਿਚ ਵੀ (ਨਿਸ਼ਾਨੀਆਂ) ਹਨ, ਕੀ ਫੇਰ ਵੀ ਤੁਸੀਂ ਵੇਖਦੇ ਨਹੀਂ ?"},{"id":22,"translation":"ਤੁਹਾਡੀ ਰੋਜ਼ੀ ਅਤੇ ਉਹ ਚੀਜ਼ ਵੀ (ਸਵਰਗ-ਨਰਕ) ਜਿਸ ਦਾ ਤੁਹਾਨੂੰ ਵਚਨ ਦਿੱਤਾ ਜਾ ਰਿਹਾ ਹੈ, ਅਕਾਸ਼ ਵਿਚ ਹੈ।"},{"id":23,"translation":"ਅਕਾਸ਼ ਤੇ ਧਰਤੀ ਦੇ ਰੱਬ ਦੀ ਸੁੰਹ, ਇਹ (ਕਿਆਮਤ) ਇਕ ਅਟੱਲ ਸੱਚਾਈ ਹੈ, ਜਿਵੇਂ ਤੁਹਾਡਾ ਬੋਲਣਾ।"},{"id":24,"translation":"(ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?"},{"id":25,"translation":"ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।"},{"id":26,"translation":"ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ।"},{"id":27,"translation":"ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ?"},{"id":28,"translation":"ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ।"},{"id":29,"translation":"ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।[3]","footnotes":"[3] ਜਦੋਂ ਹਜ਼ਰਤ ਸਾਰਾ ਨੇ ਇਹ ਕਿਹਾ ਸੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ਉਸ ਸਮੇਂ ਹਜ਼ਰਤ ਸਾਰਾ ਦੀ ਉਮਰ 99 ਸਾਲ ਸੀ।"},{"id":30,"translation":"ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ।"},{"id":31,"translation":"ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ?"},{"id":32,"translation":"ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।"},{"id":33,"translation":"ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।"},{"id":34,"translation":"ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।"},{"id":35,"translation":"ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।"},{"id":36,"translation":"ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।[4]","footnotes":"[4] ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੇਰੀ ਉਮਤ ਵਿਚ ਇਕ ਧੜਾ ਸਦਾ ਹੀ ਹੱਕ ਉੱਤੇ ਕਾਇਮ ਰਹੇਗਾ। ਜੋ ਕੋਈ ਵੀ ਉਸ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ ਜਾਂ ਝੁਠਲਾਏਗਾ ਉਹ ਉਨ੍ਹਾਂ ਦਾ ਕੁਝ ਨਹੀਂ ਬਿਗਾੜ ਸਕੇਗਾ। ਇਥੋਂ ਤੱਕ ਕਿ ਅੱਲਾਹ ਦਾ ਹੁਕਮ ਆ ਪਹੁੰਚੇਗਾ ਅਤੇ ਉਹ ਇਸੇ ਹਾਲਤ ਵਿਚ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 7460)"},{"id":37,"translation":"ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ।"},{"id":38,"translation":"ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ।"},{"id":39,"translation":"ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ।"},{"id":40,"translation":"ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ।"},{"id":41,"translation":"ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ।"},{"id":42,"translation":"ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।"},{"id":43,"translation":"ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।"},{"id":44,"translation":"ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।"},{"id":45,"translation":"ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ।"},{"id":46,"translation":"ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।"},{"id":47,"translation":"ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ।"},{"id":48,"translation":"ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।"},{"id":49,"translation":"ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।"},{"id":50,"translation":"ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।[5]","footnotes":"[5] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":51,"translation":"ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।"},{"id":52,"translation":"ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।"},{"id":53,"translation":"ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।"},{"id":54,"translation":"(ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।"},{"id":55,"translation":"ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।"},{"id":56,"translation":"ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ।"},{"id":57,"translation":"ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ।"},{"id":58,"translation":"ਨਿਰਸੰਦੇਹ, ਅੱਲਾਹ ਤਾਂ ਆਪ ਹੀ ਰੋਜ਼ੀ ਦੇਣ ਵਾਲਾ ਹੈ, ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।"},{"id":59,"translation":"ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ।"},{"id":60,"translation":"ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।[6]","footnotes":"[6] ਹਜ਼ਰਤ ਅਨਸ ਨਬੀ (ਸ:) ਤੋਂ ਰਿਵਾਇਤ ਕਰਦੇ ਹਨ ਕਿ ਅੱਲਾਹ ਉਨ੍ਹਾਂ ਨਰਕੀਆਂ ਤੋਂ ਪੱਛੇਗਾ ਜਿਨ੍ਹਾਂ ਨੂੰ ਸਭ ਤੋਂ ਘਟ ਸਜ਼ਾ ਦਿੱਤੀ ਜਾਵੇਗੀ ਕਿ ਜੇ ਤੁਹਾ` ਉਹ ਸਭ ਕੁਝ ਮਿਲੇ ਜਾਵੇ ਜੋ ਧਰਤੀ ਉੱਤੇ ਹੈ ਤਾਂ ਕੀ ਤੁਸੀਂ ਉਸ ਦੇ ਬਦਲੇ ਇਸ ਬਿਪਤਾ ਤੋਂ ਮੁਕਤੀ ਪਾਉਣਾ ਪਸੰਦ ਕਰੋਗੇ? ਉਹ ਆਖਣਗੇ ਕਿ ਹੇ ਅੱਲਾਹ! ਜ਼ਰੂਰ ਹੀ ਕਰਾਂਗੇ। ਅੱਲਾਹ ਆਖੇਗਾ ਕਿ ਜਦੋਂ ਤੁਸੀਂ ਆਦਮ ਦੀ ਪਿੱਠ ਵਿਚ ਸੀ ਤਾਂ ਮੈਨੇ ਤੁਹਾਥੋਂ ਇਸ ਤੋਂ ਬਹੁਤ ਹੀ ਘਟ ਮੰਗ ਕੀਤੀ ਸੀ। ਪਰ ਤੁਸੀਂ ਮੇਰੇ ਨਾਲ ਦੂਜਿਆਂ ਇਸ਼ਟਾਂ ਦੀ ਵੀ ਪੂਜਾ ਕਰਦੇ ਰਹੇ। ਸੋ ਹੁਣ ਤੁਸੀਂ ਨਰਕ ਦਾ ਵੀ ਸਵਾਦ ਲਵੋ। (ਸਹੀ ਬੁਖ਼ਾਰੀ, ਹਦੀਸ: 3334)"}]},{"id":52,"verses":[{"id":1,"translation":"ਸੁੰਹ ਹੈ ਤੂਰ (ਪਹਾੜ) ਦੀ।"},{"id":2,"translation":"ਸੁੰਹ, ਉਸ ਕਿਤਾਬ ਦੀ, ਜਿਹੜੀ (ਲੌਹੇ-ਮਹਿਫ਼ੂਜ਼ ਵਿਚ) ਲਿਖੀ ਹੋਈ ਹੈ।"},{"id":3,"translation":"ਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।"},{"id":4,"translation":"ਸੁੰਹ, ਰਸਦੇ ਵਸਦੇ ਘਰ ਦੀ।"},{"id":5,"translation":"ਉੱਚੀ ਛੱਤ ਦੀ ਸੁੰਹ।"},{"id":6,"translation":"ਭੜਕੇ ਹੋਏ ਸਮੁੰਦਰਾਂ ਦੀ ਸੁੰਹ।"},{"id":7,"translation":"ਬੇਸ਼ੱਕ ਤੁਹਾਡੇ ਰੱਬ ਦਾ ਅਜ਼ਾਬ ਜ਼ਰੂਰ ਵਾਪਰੇਗਾ।"},{"id":8,"translation":"ਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।"},{"id":9,"translation":"ਉਹ ਉਸ ਦਿਨ ਵਾਪਰੇਗਾ, ਜਿਸ ਦਿਨ ਅਕਾਸ਼ ਬੁਰੀ ਤਰ੍ਹਾਂ ਡਕ-ਡੋਲੇ ਖਾਵੇਗਾ।"},{"id":10,"translation":"ਪਹਾੜ ਤੁਰਨ ਲੱਗ ਪੈਣਗੇ।"},{"id":11,"translation":"ਸੋ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।"},{"id":12,"translation":"ਜਿਹੜੇ ਹੱਕ ਨੂੰ ਝੁਠਲਾਉਣ ਵਿਚ ਖੇਡ ਵਜੋਂ ਮਸਤ ਹਨ।"},{"id":13,"translation":"ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।"},{"id":14,"translation":"ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।"},{"id":15,"translation":"ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?"},{"id":16,"translation":"ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।"},{"id":17,"translation":"ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।"},{"id":18,"translation":"ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।"},{"id":19,"translation":"ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।"},{"id":20,"translation":"ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।"},{"id":21,"translation":"ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।"},{"id":22,"translation":"ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।"},{"id":23,"translation":"ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 219/2"},{"id":24,"translation":"ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।"},{"id":25,"translation":"ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।"},{"id":26,"translation":"ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।"},{"id":27,"translation":"ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।"},{"id":28,"translation":"ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।[2] ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":29,"translation":"ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।"},{"id":30,"translation":"ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?"},{"id":31,"translation":"(ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।"},{"id":32,"translation":"ਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?"},{"id":33,"translation":"ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।"},{"id":34,"translation":"ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।"},{"id":35,"translation":"ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।"},{"id":36,"translation":"ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।"},{"id":37,"translation":"ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?"},{"id":38,"translation":"ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।"},{"id":39,"translation":"ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।"},{"id":40,"translation":"ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।"},{"id":41,"translation":"ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।"},{"id":42,"translation":"ਕੀ ਇਹ ਕੋਈ ਧੋਖਾ ਦੇਣਾ ਚਾਹੁੰਦੇ ਹਨ ? ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ, ਧੋਖਾ ਤਾਂ ਇਹ ਖਾਈਂ ਫਿਰਦੇ ਹਨ।"},{"id":43,"translation":"ਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ।"},{"id":44,"translation":"(ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।"},{"id":45,"translation":"(ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।"},{"id":46,"translation":"ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।"},{"id":47,"translation":"ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।[3] ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।","footnotes":"[3] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 93/6"},{"id":48,"translation":"ਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।"},{"id":49,"translation":"ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ।"}]},{"id":53,"verses":[{"id":1,"translation":"ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।"},{"id":2,"translation":"ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।"},{"id":3,"translation":"ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।"},{"id":4,"translation":"ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।"},{"id":5,"translation":"ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।"},{"id":6,"translation":"ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।"},{"id":7,"translation":"ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।"},{"id":8,"translation":"ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।"},{"id":9,"translation":"ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।"},{"id":10,"translation":"ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।"},{"id":11,"translation":"ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।"},{"id":12,"translation":"ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।[1]","footnotes":"[1] ਇਹ ਤੋਂ ਭਾਵ ਮਿਅਰਾਜ ਹੈ। ਭਾਵ ਅੱਲਾਹ ਦੇ ਰਸੂਲ ਆਪਣੇ ਸ਼ਰੀਰ ਤੇ ਪ੍ਰਾਣ ਦੇ ਨਾਲ ਅਸਮਾਨਾਂ ਦੇ ਸਫ਼ਰ ਤੇ ਗਏ। ਵਿਸਥਾਰਪੂਰਵਕ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 3260।"},{"id":13,"translation":"ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।"},{"id":14,"translation":"ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।"},{"id":15,"translation":"ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।"},{"id":16,"translation":"ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।"},{"id":17,"translation":"ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।"},{"id":18,"translation":"ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।"},{"id":19,"translation":"ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।"},{"id":20,"translation":"ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।"},{"id":21,"translation":"ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?"},{"id":22,"translation":"ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।"},{"id":23,"translation":"ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।"},{"id":24,"translation":"ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?"},{"id":25,"translation":"ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।"},{"id":26,"translation":"ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।"},{"id":27,"translation":"ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।"},{"id":28,"translation":"ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।"},{"id":29,"translation":"ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।"},{"id":30,"translation":"ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।"},{"id":31,"translation":"ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।"},{"id":32,"translation":"ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।"},{"id":33,"translation":"ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?"},{"id":34,"translation":"ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।"},{"id":35,"translation":"ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?"},{"id":36,"translation":"ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?"},{"id":37,"translation":"ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?"},{"id":38,"translation":"ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।"},{"id":39,"translation":"ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।[2]","footnotes":"[2] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਸਮਾਪਤ ਹੋ ਜਾਂਦਾ ਹੈ। ਛੁਟ ਤਿੰਨ ਗੱਲਾਂ ਤੋਂ 1਼ ਸਦਕਾ-ਏ-ਜਾਰੀਆ, 2਼ ਉਹ ਗਿਆਨ ਜਿਸ ਤੋਂ ਲਾਭ ਉਠਾਉਣ, 3਼ ਨੇਕ ਔਲਾਜ ਜਿਹੜੀ ਆਪਣੇ ਮਾਪਿਆਂ ਲਈ ਰੱਬ ਤੋਂ ਦੁਆਇਆਂ ਕਰਦੀ ਹੈ। (ਸਹੀ ਮੁਸਲਿਮ, ਹਦੀਸ: 1631)"},{"id":40,"translation":"ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।"},{"id":41,"translation":"ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।"},{"id":42,"translation":"(ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।"},{"id":43,"translation":"ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।"},{"id":44,"translation":"ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।"},{"id":45,"translation":"ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।"},{"id":46,"translation":"ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।"},{"id":47,"translation":"(ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।"},{"id":48,"translation":"ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।"},{"id":49,"translation":"ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)"},{"id":50,"translation":"ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।"},{"id":51,"translation":"ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।"},{"id":52,"translation":"ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।"},{"id":53,"translation":"ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।"},{"id":54,"translation":"ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।"},{"id":55,"translation":"ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?"},{"id":56,"translation":"ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।"},{"id":57,"translation":"ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।"},{"id":58,"translation":"ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।"},{"id":59,"translation":"ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ?"},{"id":60,"translation":"ਤੁਸੀਂ ਹਸਦੇ ਹੋ, ਰੌਂਦੇ ਨਹੀਂ।"},{"id":61,"translation":"ਤੁਸੀਂ ਖੇਡ-ਕੁੱਦ ਵਿਚ ਮਸਤ ਹੋ।"},{"id":62,"translation":"ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ।"}]},{"id":54,"verses":[{"id":1,"translation":"ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।[1]","footnotes":"[1] ਇਹ ਉਹ ਮੋਅਜਜ਼ਾ ਹੈ ਜਿਹੜਾ ਮੱਕੇ ਵਾਲਿਆਂ ਦੀ ਮੰਗ ਉੱਤੇ ਵਿਖਾਇਆ ਗਿਆ ਸੀ। ਹਜ਼ਰਤ ਅਨਸ ਫ਼ਰਮਾਉਂਦੇ ਹਨ ਕਿ ਮੱਕੇ ਵਾਲਿਆਂ ਨੇ ਅੱਲਾਹ ਦੇ ਰਸੂਲ ਤੋਂ ਕੋਈ ਨਿਸ਼ਾਨੀ ਵਿਖਾਉਣ ਲਈ ਮੰਗ ਕੀਤੀ ਤਾਂ ਆਪ (ਸ:) ਨੇ ਅੱਲਾਹ ਦੇ ਹੁਕਮ ਨਾਲ ਚੰਨ ਦੇ ਦੋ ਟੁਕੜੇ ਕਰਕੇ ਵਿਖਾ ਦਿੱਤੇ। (ਸਹੀ ਬੁਖ਼ਾਰੀ, ਹਦੀਸ: 4867)"},{"id":2,"translation":"ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।"},{"id":3,"translation":"ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।"},{"id":4,"translation":"ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।"},{"id":5,"translation":"ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।"},{"id":6,"translation":"ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।"},{"id":7,"translation":"(ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।"},{"id":8,"translation":"ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।"},{"id":9,"translation":"ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।"},{"id":10,"translation":"ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।"},{"id":11,"translation":"ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।"},{"id":12,"translation":"ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।"},{"id":13,"translation":"ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।"},{"id":14,"translation":"ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।"},{"id":15,"translation":"ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?"},{"id":16,"translation":"ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।"},{"id":17,"translation":"ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?"},{"id":18,"translation":"‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।"},{"id":19,"translation":"ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।"},{"id":20,"translation":"ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।"},{"id":21,"translation":"ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।"},{"id":22,"translation":"ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?"},{"id":23,"translation":"(ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ।"},{"id":24,"translation":"ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ।"},{"id":25,"translation":"ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ।"},{"id":26,"translation":"ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।"},{"id":27,"translation":"ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।"},{"id":28,"translation":"ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।"},{"id":29,"translation":"ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।"},{"id":30,"translation":"ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?"},{"id":31,"translation":"ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।"},{"id":32,"translation":"ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?"},{"id":33,"translation":"ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।"},{"id":34,"translation":"ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।"},{"id":35,"translation":"ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।"},{"id":36,"translation":"ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।"},{"id":37,"translation":"ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।"},{"id":38,"translation":"ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।"},{"id":39,"translation":"ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।"},{"id":40,"translation":"ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ।"},{"id":41,"translation":"ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ।"},{"id":42,"translation":"ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ।"},{"id":43,"translation":"ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?"},{"id":44,"translation":"ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ"},{"id":45,"translation":"(ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।"},{"id":46,"translation":"ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।"},{"id":47,"translation":"ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।"},{"id":48,"translation":"ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ [2] ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।","footnotes":"[2] ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 97/17"},{"id":49,"translation":"ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।"},{"id":50,"translation":"ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।"},{"id":51,"translation":"(ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?"},{"id":52,"translation":"ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।"},{"id":53,"translation":"ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ।"},{"id":54,"translation":"ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ।"},{"id":55,"translation":"ਸੱਚੀ ਇੱਜ਼ਤ ਦੀ ਥਾਂ ਹਰ ਪ੍ਰਕਾਰ ਦੀ ਸਮਰਥਾ ਰੱਖਣ ਵਾਲੇ ਪਾਤਸ਼ਾਹ ਦੇ ਕੋਲ ਹੈ।"}]},{"id":55,"verses":[{"id":1,"translation":"ਰਹਿਮਾਨ (ਅੱਲਾਹ ਹੀ ਹੈ)।"},{"id":2,"translation":"ਉਸੇ ਨੇ .ਕੁਰਆਨ ਸਿਖਾਇਆ।"},{"id":3,"translation":"ਉਸੇ ਨੇ ਮਨੁੱਖ ­ਨੂੰ ਪੈਦਾ ਕੀਤਾ।"},{"id":4,"translation":"ਉਸੇ ਨੇ ਬੋਲਣਾ ਸਿਖਾਇਆ।"},{"id":5,"translation":"ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।"},{"id":6,"translation":"ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।"},{"id":7,"translation":"ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।"},{"id":8,"translation":"ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।"},{"id":9,"translation":"ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।"},{"id":10,"translation":"ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।"},{"id":11,"translation":"ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।"},{"id":12,"translation":"ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।"},{"id":13,"translation":"ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":14,"translation":"ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।"},{"id":15,"translation":"ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।"},{"id":16,"translation":"ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":17,"translation":"ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।"},{"id":18,"translation":"ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":19,"translation":"ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ।"},{"id":20,"translation":"ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।"},{"id":21,"translation":"ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":22,"translation":"ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।"},{"id":23,"translation":"ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":24,"translation":"ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।"},{"id":25,"translation":"ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":26,"translation":"ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।"},{"id":27,"translation":"ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ।"},{"id":28,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":29,"translation":"ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।"},{"id":30,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":31,"translation":"ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।"},{"id":32,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":33,"translation":"ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।"},{"id":34,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":35,"translation":"ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।"},{"id":36,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":37,"translation":"ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ।"},{"id":38,"translation":"ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":39,"translation":"ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ।"},{"id":40,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":41,"translation":"ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।"},{"id":42,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":43,"translation":"ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ।"},{"id":44,"translation":"ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।"},{"id":45,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":46,"translation":"ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।[1]","footnotes":"[1] ਵੇਖੋ ਸੂਰਤ ਅਲ-ਮੋਮਿਨੂਨ, ਹਾਸ਼ੀਆ ਆਇਤ 60/23"},{"id":47,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":48,"translation":"ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।"},{"id":49,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":50,"translation":"ੳਹਨਾਂ ਦੋਵੇਂ ਬਾਗ਼ਾਂ ਵਿਚ ਦੋ ਚਸ਼ਮੇਂ ਵਗਦੇ ਹਨ।"},{"id":51,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":52,"translation":"ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ ਹੋਣਗੀਆਂ।"},{"id":53,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":54,"translation":"ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ।"},{"id":55,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":56,"translation":"ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ।"},{"id":57,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":58,"translation":"ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।"},{"id":59,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":60,"translation":"ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।"},{"id":61,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":62,"translation":"ਇਹਨਾਂ ਦੋ ਬਾਗ਼ਾਂ ਤੋਂ ਛੁੱਟ ਦੋ ਬਾਗ਼ ਹੋਰ ਵੀ ਹਨ।"},{"id":63,"translation":"ਫੇਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":64,"translation":"ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।"},{"id":65,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?"},{"id":66,"translation":"ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ।"},{"id":67,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":68,"translation":"ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।"},{"id":69,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":70,"translation":"ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।"},{"id":71,"translation":"ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":72,"translation":"ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।[2]","footnotes":"[2] ਵੇਖੋ ਸੂਰਤ ਤੂਰ, ਹਾਸ਼ੀਆ ਆਇਤ 20/52"},{"id":73,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":74,"translation":"ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।"},{"id":75,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":76,"translation":"ਹਰੇ ਰੰਗ ਦੇ ਅਤਿਅੰਤ ਵੱਡਮੁੱਲੇ ਤੇ ਦੁਰਲਭ ਗ਼ਲੀਚਿਆਂ ਉੱਤੇ ਤਕੀਏ ਲਾਈਂ (ਜੰਨਤੀ ਬੈਠੇ) ਹੋਣਗੇ।"},{"id":77,"translation":"ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?"},{"id":78,"translation":"(ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦਾ ਨਾਂ ਬਰਕਤਾਂ ਵਾਲਾ ਹੈ।"}]},{"id":56,"verses":[{"id":1,"translation":"ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।"},{"id":2,"translation":"ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।"},{"id":3,"translation":"ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।"},{"id":4,"translation":"ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।"},{"id":5,"translation":"ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।"},{"id":6,"translation":"ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।"},{"id":7,"translation":"ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।"},{"id":8,"translation":"(ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।"},{"id":9,"translation":"(ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।"},{"id":10,"translation":"(ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।"},{"id":11,"translation":"ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।"},{"id":12,"translation":"ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।"},{"id":13,"translation":"(ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।"},{"id":14,"translation":"ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।"},{"id":15,"translation":"ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।"},{"id":16,"translation":"ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।"},{"id":17,"translation":"ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।"},{"id":18,"translation":"ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।"},{"id":19,"translation":"ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।"},{"id":20,"translation":"ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।"},{"id":21,"translation":"ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।"},{"id":22,"translation":"ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।"},{"id":23,"translation":"ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।"},{"id":24,"translation":"ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।"},{"id":25,"translation":"ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।"},{"id":26,"translation":"ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।"},{"id":27,"translation":"ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।"},{"id":28,"translation":"ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।"},{"id":29,"translation":"ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।"},{"id":30,"translation":"ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।"},{"id":31,"translation":"(ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।"},{"id":32,"translation":"ਅਣਗ਼ਿਣਤ ਫਲ ਹੋਣਗੇ।"},{"id":33,"translation":"ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।"},{"id":34,"translation":"(ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।"},{"id":35,"translation":"ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।"},{"id":36,"translation":"ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।"},{"id":37,"translation":"ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।"},{"id":38,"translation":"ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।"},{"id":39,"translation":"ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।"},{"id":40,"translation":"ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।"},{"id":41,"translation":"ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।"},{"id":42,"translation":"ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।"},{"id":43,"translation":"ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।"},{"id":44,"translation":"ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।"},{"id":45,"translation":"ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।"},{"id":46,"translation":"ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130/3"},{"id":47,"translation":"ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?"},{"id":48,"translation":"ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?"},{"id":49,"translation":"(ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।"},{"id":50,"translation":"ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।"},{"id":51,"translation":"ਹੇ ਕੁਰਾਹੀਓ ਅਤੇ ਇਨਕਾਰੀਓ!"},{"id":52,"translation":"ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।"},{"id":53,"translation":"(ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।"},{"id":54,"translation":"ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।"},{"id":55,"translation":"ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।"},{"id":56,"translation":"ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।"},{"id":57,"translation":"(ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।"},{"id":58,"translation":"ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?"},{"id":59,"translation":"ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?"},{"id":60,"translation":"ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।"},{"id":61,"translation":"ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।"},{"id":62,"translation":"ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?"},{"id":63,"translation":"ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।"},{"id":64,"translation":"ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?"},{"id":65,"translation":"ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।"},{"id":66,"translation":"ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।"},{"id":67,"translation":"(ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।"},{"id":68,"translation":"ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।"},{"id":69,"translation":"ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।"},{"id":70,"translation":"ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?"},{"id":71,"translation":"ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।"},{"id":72,"translation":"ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?"},{"id":73,"translation":"ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।"},{"id":74,"translation":"ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।"},{"id":75,"translation":"ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।"},{"id":76,"translation":"ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।"},{"id":77,"translation":"ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।"},{"id":78,"translation":"ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।"},{"id":79,"translation":"ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।"},{"id":80,"translation":"ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।"},{"id":81,"translation":"ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?"},{"id":82,"translation":"ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।"},{"id":83,"translation":"ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।"},{"id":84,"translation":"ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।"},{"id":85,"translation":"ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।"},{"id":86,"translation":"ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।"},{"id":87,"translation":"ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?"},{"id":88,"translation":"ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।"},{"id":89,"translation":"ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।"},{"id":90,"translation":"ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।"},{"id":91,"translation":"ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।"},{"id":92,"translation":"ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।"},{"id":93,"translation":"ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।"},{"id":94,"translation":"ਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।"},{"id":95,"translation":"ਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।"},{"id":96,"translation":"ਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।"}]},{"id":57,"verses":[{"id":1,"translation":"ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।"},{"id":2,"translation":"ਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।"},{"id":3,"translation":"ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।"},{"id":4,"translation":"ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।"},{"id":5,"translation":"ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।"},{"id":6,"translation":"ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।"},{"id":7,"translation":"(ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।"},{"id":8,"translation":"ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ? ਜਦੋਂ ਕਿ ਰਸੂਲ ਤੁਹਾਨੂੰ ਸੱਦਾ ਦੇ ਰਿਹਾ ਹੈ ਕਿ ਤੁਸੀਂ ਆਪਣੇ ਪਾਲਣਹਾਰ ’ਤੇ ਈਮਾਨ ਲੈ ਆਓ ਜਦ ਕਿ ਉਹ ਤੁਹਾਥੋਂ (ਪਹਿਲਾਂ ਹੀ) ਪੱਕਾ ਵਚਨ ਲੈ ਚੁੱਕਿਆ ਹੈ, ਜੇ ਤੁਸੀਂ ਈਮਾਨਦਾਰ ਹੋ। (ਤਾਂ ਮੰਨ ਲਓ)"},{"id":9,"translation":"ਉਹੀ ਤਾਂ ਹੈ ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਉੱਤੇ ਸਪਸ਼ਟ ਆਇਤਾਂ (ਆਦੇਸ਼) ਉਤਾਰਦਾ ਹੈ ਤਾਂ ਜੋ ਉਹ (ਰਸੂਲ) ਤੁਹਾਨੂੰ ਹਨੇਰ੍ਹਿਆਂ ਤੋਂ ਉਜਾਲੇ ਵੱਲ ਕੱਢ ਲਿਆਵੇ। ਬੇਸ਼ੱਕ ਅੱਲਾਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਤੇ ਰਹਿਮ ਕਰਨ ਵਾਲਾ ਹੈ।"},{"id":10,"translation":"ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰਦੇ? ਜਦੋਂ ਕਿ ਅਕਾਸ਼ਾਂ ਤੇ ਧਰਤੀ ਦੀ ਮਲਕੀਅਤ ਅੱਲਾਹ ਲਈ ਹੈ। ਤੁਹਾਡੇ ਵਿੱਚੋਂ ਜਿਨ੍ਹਾਂ ਲੋਕਾਂ ਨੇ ਮੱਕੇ ਦੀ ਫ਼ਤਿਹ ਤੋਂ ਪਹਿਲਾਂ ਖ਼ਰਚ ਕੀਤਾ ਤੇ ਜਿਹਾਦ ਕੀਤਾ, ਇਹ ਉਹਨਾਂ ਲੋਕਾਂ ਦੇ ਬਰਾਬਰ ਨਹੀਂ ਜਿਨ੍ਹਾਂ ਨੇ ਮੱਕਾ ਫ਼ਤਿਹ ਹੋਣ ਤੋਂ ਬਾਅਦ ਇਹੋ ਕੰਮ ਕੀਤਾ। ਉਹ (ਪਹਿਲਾਂ ਖ਼ਰਚ ਕਰਨ ਵਾਲੇ) ਲੋਕ ਦਰਜੇ ਵਿਚ ਉਹਨਾਂ ਲੋਕਾਂ ਤੋਂ ਉੱਚੇ ਹਨ, ਜਿਨ੍ਹਾਂ ਨੇ ਇਸ (ਫ਼ਤਿਹ) ਤੋਂ ਬਾਅਦ ਖ਼ਰਚ ਕੀਤਾ ਤੇ ਜਿਹਾਦ ਵੀ ਕੀਤਾ। ਅੱਲਾਹ ਨੇ ਹਰੇਕ ਨੂੰ ਵਧੀਆ ਬਦਲਾ ਦੇਣ ਦਾ ਵਾਅਦਾ ਕੀਤਾ ਹੈ। ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਅਮਲ ਕਰਦੇ ਹੋ।"},{"id":11,"translation":"ਉਹ ਕੌਣ ਹੈ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ ਦੇਵੇ ਤਾਂ ਜੋ ਅੱਲਾਹ ਉਸ (ਦੇ ਧੰਨ) ਵਿੱਚ ਹੋਰ ਵਾਧਾ ਕਰੇ ਤੇ ਉਸ ਦੇ (ਕਰਜ਼ ਦੇਣ ਵਾਲੇ) ਲਈ ਇਹੋ ਵਧੀਆ ਬਦਲਾ ਹੈ।"},{"id":12,"translation":"(ਹੇ ਨਬੀ!) ਉਸ (ਕਿਆਮਤ) ਦਿਹਾੜੇ ਤੁਸੀਂ ਈਮਾਨ ਵਾਲੇ ’ਤੇ ਈਮਾਨ ਵਾਲੀਆਂ ਨੂੰ ਵੇਖੋਗੇ ਕਿ ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਉਹਨਾਂ ਦੇ ਸੱਜੇ ਪਾਸੇ ਨੱਸਦਾ ਹੋਵੇਗਾ। ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਹੈ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਉਹਨਾਂ ਵਿਚ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।"},{"id":13,"translation":"ਉਸ ਦਿਨ ਮੁਨਾਫ਼ਿਕ (ਪਖੰਡੀ) ਪੁਰਸ਼ ਅਤੇ ਮੁਨਾਫ਼ਿਕ ਇਸਤਰੀਆਂ ਈਮਾਨ ਲਿਆਉਣ ਵਾਲਿਆਂ ਨੂੰ ਆਖਣਗੇ ਕਿ ਤੁਸੀਂ ਸਾਡੀ ਉਡੀਕ ਕਰੋ ਕਿ ਅਸੀਂ ਵੀ ਤੁਹਾਡੇ ਨੂਰ ਵਿੱਚੋਂ ਕੁੱਝ ਚਾਨਣ ਪ੍ਰਾਪਤ ਕਰ ਲਈਏ। ਉਹਨਾਂ ਨੂੰ ਆਖਿਆ ਜਾਵੇਗਾ ਕਿ ਆਪਣੇ ਪਿੱਛਾਂਹ ਮੁੜ ਜਾਓ ਤੇ ਫੇਰ ਨੂਰ ਨੂੰ ਲੱਭੋ। ਫੇਰ ਉਹਨਾਂ ਵਿਚਾਲੇ ਇਕ ਕੰਧ ਖੜੀ ਕਰ ਦਿੱਤੀ ਜਾਵੇਗੀ ਜਿਸ ਦਾ ਇਕ ਬੂਹਾ ਹੋਵੇਗਾ, ਉਸ ਦੇ ਅੰਦਰ ਰਹਿਮਤਾਂ ਹੋਣਗੀਆਂ ਤੇ ਉਸ ਦੇ ਬਾਹਰ ਅਜ਼ਾਬ ਹੋਵੇਗਾ।"},{"id":14,"translation":"ਉਹ (ਮੁਨਾਫ਼ਿਕ) ਇਹਨਾਂ (ਮੋਮਿਨਾਂ) ਨੂੰ ਆਖਣਗੇ, ਕੀ (ਸੰਸਾਰ) ਵਿਚ ਅਸੀਂ ਤੁਹਾਡੇ ਸੰਗ ਨਹੀਂ ਸੀ? ਉਹ ਆਖਣਗੇ ਕਿ ਹਾਂ! ਕਿਉਂ ਨਹੀਂ! ਪਰ ਤੁਸੀਂ ਆਪਣੇ ਆਪ ਨੂੰ ਅਜ਼ਮਾਇਸ਼ਾਂ ਵਿਚ ਪਾ ਲਿਆ ਸੀ ਅਤੇ ਤੁਸੀਂ ਈਮਾਨ ਵਾਲਿਆਂ ਪ੍ਰਤੀ (ਭੈੜੇ) ਸਮੇਂ ਦੀ ਉਡੀਕ ਵਿਚ ਸੀ। ਤੁਸੀਂ (ਦੀਨ ਵਿਚ) ਸ਼ੱਕ ਵੀ ਕੀਤਾ ਅਤੇ ਤੁਹਾਨੂੰ ਤੁਹਾਡੀਆਂ ਇੱਛਾਵਾਂ ਨੇ ਧੋਖੇ ਵਿਚ ਰੱਖਿਆ, ਇੱਥੋਂ ਤਕ ਕਿ ਅੱਲਾਹ ਦਾ ਹੁਕਮ ਆ ਪਹੁੰਚਿਆ ਅਤੇ ਧੋਖੇਬਾਜ਼ ਸ਼ੈਤਾਨ ਨੇ ਤੁਹਾਨੂੰ ਅੱਲਾਹ ਦੇ ਬਾਰੇ ਧੋਖਾ ਦਿੱਤਾ।"},{"id":15,"translation":"ਸੋ ਅੱਜ ਨਾ ਤੁਹਾਥੋਂ ਅਤੇ ਨਾ ਹੀ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੇ ਕੁਫ਼ਰ ਕੀਤਾ ਸੀ ਕੋਈ ਛੁਡਵਾਈ ਕਬੂਲ ਕੀਤੀ ਜਾਵੇਗੀ। ਤੁਹਾਡਾ ਟਿਕਾਣਾ ਤਾਂ ਅੱਗ ਹੈ। ਤੁਹਾਡੇ ਯੋਗ ਤਾਂ ਇਹੀਓ ਟਿਕਾਣਾ ਹੈ ਅਤੇ ਇਹ ਬਹੁਤ ਹੀ ਭੈੜਾ ਪਰਤਨ ਟਿਕਾਣਾ ਹੈ।"},{"id":16,"translation":"ਕੀ ਈਮਾਨ ਵਾਲਿਆਂ ਲਈ ਅਜਿਹੇ ਉਹ ਸਮਾਂ ਨਹੀਂ ਆਇਆ ਕਿ ਉਹਨਾਂ ਦੇ ਦਿਲ ਅੱਲਾਹ ਦੀ ਯਾਦ ਨਾਲ ਝੁੱਕ ਜਾਣ ਅਤੇ (ਇਸ .ਕੁਰਆਨ ਦੇ ਲਈ) ਜੋ ਹੱਕ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ। ਉਹ ਉਹਨਾਂ ਲੋਕਾਂ ਵਾਂਗ ਨਾ ਹੋ ਜਾਣ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਕਿਤਾਬ (ਤੌਰੈਤ) ਦਿੱਤੀ ਗਈ ਸੀ। ਫੇਰ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਗਿਆ ਤਾਂ ਉਹਨਾਂ ਦੇ ਦਿਲ ਕਠੋਰ ਹੋ ਗਏ ਅਤੇ ਇਹਨਾਂ ਵਿੱਚੋਂ ਬਹੁਤੇ ਤਾਂ ਝੂਠੇ ਹਨ।"},{"id":17,"translation":"ਤੁਸੀਂ ਚੰਗੀ ਤਰ੍ਹਾਂ ਇਹ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਧਰਤੀ ਨੂੰ ਉਸ ਦੀ ਮੌਤ (ਬੰਜਰ) ਪਿੱਛੋਂ ਸੁਰਜੀਤ (ਉਪਜਾਊ) ਕਰਦਾ ਹੈ। ਸੋ ਅਸੀਂ ਆਪਣੀਆਂ ਆਇਤਾਂ (ਆਦੇਸ਼) ਤੁਹਾਡੇ ਲਈ ਬਿਆਨ ਕਰ ਦਿੱਤੇ ਹਨ ਤਾਂ ਜੋ ਤੁਸੀਂ ਕੁੱਝ ਸਮਝ ਸਕੋਂ।"},{"id":18,"translation":"ਬੇਸ਼ੱਕ ਸਦਕਾ (ਸੱਚੇ ਮਨੋ ਪੁੰਨ-ਦਾਣ) ਦੇਣ ਵਾਲੇ ਪੁਰਸ਼, ਇਸਤੀਆਂ ਅਤੇ ਜਿਨ੍ਹਾਂ ਨੇ ਅੱਲਾਹ ਨੂੰ ਕਰਜ਼ੇ-ਹਸਨਾ (ਸੋਹਣਾ ਕਰਜ਼ਾ) ਦਿੱਤਾ ਹੈ, ਨਿਰਸੰਦੇਹ, ਉਹਨਾਂ ­ਨੂੰ ਕਈ ਗੁਣਾ ਵਧਾ ਕੇ (ਵਾਪਿਸ ਕਰ) ਦਿੱਤਾ ਜਾਵੇਗਾ ਅਤੇ ਉਹਨਾਂ ਲਈ ਬਹੁਤ ਹੀ ਸੋਹਣਾ ਬਦਲਾ ਹੈ।"},{"id":19,"translation":"ਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਉਹੀਓ ਆਪਣੇ ਰੱਬ ਦੀਆਂ ਨਜ਼ਰਾਂ ਵਿਚ ਸਿੱਦੀਕ (ਸਚਿਆਰਾ) ਅਤੇ ਸ਼ਹੀਦ ਹਨ। ਉਹਨਾਂ ਲਈ ਉਹਨਾਂ ਦੇ ਅਮਲਾਂ ਦਾ ਸੋਹਣਾ ਬਦਲਾ ਹੋਵੇਗਾ ਅਤੇ (ਉਹਨਾਂ ਦੇ ਸੰਗ) ਉਹਨਾਂ ਦਾ ਨੂਰ ਹੋਵੇ। ਅਤੇ ਜਿਨ੍ਹਾਂ ਲੋਕਾਂ ਨੇ (ਸਾਡੇ ਹੁਕਮਾਂ ਦਾ) ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਇਆ ਹੈ, ਉਹ ਸਭ ਨਰਕੀ ਹਨ।"},{"id":20,"translation":"(ਹੇ ਲੋਕੋ!) ਤੁਸੀਂ ਇਹ ਗੱਲ ਜਾਣ ਲਓ! ਕਿ ਸੰਸਾਰਿਕ ਜੀਵਨ ਕੇਵਲ ਇਕ ਖੇਡ ਤਮਾਸ਼ਾ ਤੇ ਸਜਾਵਟ ਦੀ ਚੀਜ਼ ਹੈ। ਆਪੋ ਵਿਚ ਘਮੰਡ ਕਰਨਾ ਅਤੇ ਮਾਲ ਦੌਲਤ ਤੇ ਸੰਤਾਨ ਪੱਖੋਂ ਇਕ ਦੂਜੇ ਉੱਤੇ ਵਡਿਆਈ ਜਤਾਉਣਾ ਹੈ। (ਇਸ ਦੀ ਉਦਾਹਰਨ ਤਾਂ ਇੰਜ ਹੈ) ਜਿਵੇਂ ਵਰਖਾ, ਜਿਸ ਤੋਂ ਮਗਰੋਂ ਉਪਜਣ ਵਾਲੀ ਪੈਦਾਵਾਰ ਕਿਸਾਨਾਂ ਨੂੰ ਖ਼ੁਸ਼ ਕਰਦੀ ਹੈ। ਫੇਰ ਉਹ (ਪੈਦਾਵਾਰ) ਸੁੱਕ ਜਾਂਦੀ ਹੈ ਭਾਵ ਪੱਕ ਜਾਂਦੀ ਹੈ ਤਾਂ ਤੁਸੀਂ ਉਸ ਨੂੰ ਪੀਲੀ (ਮੁਰਝਾਈ) ਹੁੰਦੀ ਵੇਖਦੇ ਹੋ, ਫੇਰ ਉਹ ਚੂਰਾ-ਚੂਰਾ ਹੋ ਜਾਂਦੀ ਹੈ। ਐਵੇਂ ਹੀ ਆਖ਼ਿਰਤ ਵਿਚ (ਕਾਫ਼ਿਰਾਂ ਲਈ) ਕਰੜਾ ਅਜ਼ਾਬ ਹੈ ਅਤੇ (ਈਮਾਨ ਵਾਲਿਆਂ ਲਈ) ਅੱਲਾਹ ਵੱਲੋਂ ਬਖ਼ਸ਼ਿਸ਼ ਅਤੇ ਉਸ ਦੀ ਰਜ਼ਾਮੰਦੀ ਹੈ। ਸੰਸਾਰਿਕ ਜੀਵਨ ਤਾਂ ਧੋਖਾ ਦੇਣ ਦਾ ਇਕ ਸਾਧਨ ਹੈ।"},{"id":21,"translation":"ਸੋ (ਹੇ ਈਮਾਨ ਵਾਲਿਓ!) ਤੁਸੀਂ ਆਪਣੇ ਰੱਬ ਦੀ ਬਖ਼ਸ਼ਿਸ਼ ਤੇ ਉਸ ਜੰਨਤ ਵੱਲ ਦੌੜੋ ਜਿਸ ਦੀ ਵਿਸ਼ਾਲਤਾ ਅਕਾਸ਼ ਤੇ ਧਰਤੀ ਜਿਹੀ ਹੈ। ਇਹ ਉਹਨਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਹੜੇ ਅੱਲਾਹ ਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ। ਇਹ ਅੱਲਾਹ ਦਾ ਫ਼ਜ਼ਲ (ਕ੍ਰਿਪਾਲਤਾ) ਹੈ, ਉਹ ਜਿਸ ਨੂੰ ਚਾਹੁੰਦਾ ਹੈ ਦਿੰਦਾ ਹੈ, ਅੱਲਾਹ ਬਹੁਤ ਵੱਡਾ ਕ੍ਰਿਪਾਲੂ ਹੈ।"},{"id":22,"translation":"ਧਰਤੀ ’ਤੇ ਜਾਂ ਤੁਹਾਡੀਆਂ ਜਾਨਾਂ ਉੱਤੇ ਜਿਹੜੀ ਵੀ ਬਿਪਤਾ ਆਉਂਦੀ ਹੈ ਉਹ ਤਾਂ ਤੁਹਾਡੇ ਜਨਮ ਤੋਂ ਪਹਿਲਾਂ ਹੀ ਕਿਤਾਬ ਵਿਚ ਲਿਖੀ ਹੋਈ ਹੈ। ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।"},{"id":23,"translation":"ਇਹ ਸਭ ਇਸ ਲਈ ਦੱਸਿਆ ਜਾ ਰਿਹਾ ਹੈ ਤਾਂ ਜੋ ਜੇ ਕੋਈ ਚੀਜ਼ ਤੁਹਾਡੇ ਹੱਥੋਂ ਖੁਸ ਜਾਵੇ ਤਾਂ ਤੁਸੀਂ ਦੁਖੀ ਨਾ ਹੋਵੋ ਅਤੇ ਜੇ ਉਹ (ਅੱਲਾਹ) ਤੁਹਾਨੂੰ ਨਵਾਜ਼ਦਾ ਹੈ ਤਾਂ ਤੁਸੀਂ ਸ਼ੇਖ਼ੀਆਂ ਨਾ ਮਾਰਦੇ ਫਿਰੋ। ਅੱਲਾਹ ਕਿਸੇ ਵੀ ਸ਼ੇਖ਼ੀਖ਼ੋਰੇ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।"},{"id":24,"translation":"(ਅਤੇ ਨਾ ਹੀ ਅੱਲਾਹ ਉਹਨਾਂ ਨੂੰ ਪਸੰਦ ਕਰਦਾ ਹੈ) ਜਿਹੜੇ ਆਪੇ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਪ੍ਰੇਰਿਤ ਕਰਦੇ ਹਨ। ਜਿਹੜਾ ਕੋਈ ਵਿਅਕਤੀ (ਅੱਲਾਹ ਦੇ ਹੁਕਮਾਂ ਤੋਂ) ਮੂੰਹ ਮੋੜਦਾ ਹੈ ਤਾਂ ਅੱਲਾਹ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ, ਉਹ ਤਾਂ ਆਪ ਹੀ ਅਤਿਅੰਤ ਸ਼ਲਾਘਾਯੋਗ ਹੈ।"},{"id":25,"translation":"ਬੇਸ਼ੱਕ ਅਸਾਂ ਆਪਣੇ ਰਸੂਲਾਂ ਨੂੰ ਸਪਸ਼ਟ ਨਿਸ਼ਾਨੀਆਂ ਨਾਲ ਭੇਜਿਆ ਅਤੇ ਅਸੀਂ ਉਹਨਾਂ ਨਾਲ ਕਿਤਾਬ (ਰੱਬੀ ਬਾਣੀ) ਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਉਤਾਰੀ ਤਾਂ ਜੋ ਲੋਕ ਇਨਸਾਫ਼ ’ਤੇ ਕਾਇਮ ਰਹਿਣ। ਅਸੀਂ ਲੋਹਾ ਪੈਦਾ ਕੀਤਾ, ਇਸ ਵਿਚ ਬਹੁਤ ਸ਼ਕਤੀ ਹੈ[1] ਅਤੇ ਲੋਕਾਂ ਲਈ ਅਨੇਕਾਂ ਲਾਭ ਹਨ। ਤਾਂ ਜੋ ਅੱਲਾਹ ਨੂੰ ਗਿਆਨ ਹੋ ਜਾਵੇ ਕਿ ਕੌਣ ਬਿਨ ਵੇਖਿਆਂ ਉਸ ਦੀ ਤੇ ਉਸ ਦੇ ਪੈਗ਼ੰਬਰਾਂ ਦੀ ਮਦਦ ਕਰਦਾ ਹੈ। ਬੇਸ਼ੱਕ ਅੱਲਾਹ ਅਤਿਅੰਤ ਸ਼ਕਤੀਸ਼ਾਲੀ ਅਤੇ ਜ਼ੋਰਾਵਰ ਹੈ।","footnotes":"[1] ਇਸੀ ਲੋਹੇ ਤੋਂ ਤਲਵਾਰਾਂ ਬਣਦੀਆਂ ਹਨ ਜਿਵੇਂ ਦੇ ਸੰਬੰਧ ਵਿਚ ਕਿਹਾ ਜਾਂਦਾ ਹੈ ਕਿ ਜੰਨਤ ਤਲਵਾਰਾਂ ਦੀਆਂ ਛਾਵਾਂ ਹੇਠ ਹੈ। (ਸਹੀ ਰਬਖ਼ਾਰੀ, ਹਦੀਸ: 2818)"},{"id":26,"translation":"ਬੇਸ਼ੱਕ ਅਸੀਂ ਨੂਹ ਨੂੰ ਅਤੇ ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ। ਅਸੀਂ ਉਹਨਾਂ ਦੋਹਾਂ ਦੀ ਸੰਤਾਨ ਵਿਚ ਪੈਗ਼ੰਬਰੀ ਅਤੇ (ਰੱਬੀ) ਕਿਤਾਬ ਰੱਖ ਦਿੱਤੀ, ਫੇਰ ਇਹਨਾਂ ਵਿੱਚੋਂ ਹੀ ਕੁੱਝ ਹਿਦਾਇਤ ਪ੍ਰਾਪਤ ਕਰਨ ਵਾਲੇ ਹਨ ਅਤੇ ਇਹਨਾਂ ਵਿੱਚੋਂ ਹੀ ਬਹੁਤੇ ਲੋਕ ਨਾ-ਫ਼ਰਮਾਨ ਹਨ।"},{"id":27,"translation":"ਫੇਰ ਅਸੀਂ ਇਹਨਾਂ ਦੇ ਪਿੱਛੇ ਲੜੀਵਾਰ ਰਸੂਲ ਭੇਜੇ ਅਤੇ ਇਹਨਾਂ ਸਭ ਦੇ ਪਿੱਛੇ ਮਰੀਅਮ ਦੇ ਪੁੱਤਰ ਈਸਾ ਨੂੰ ਭੇਜਿਆ। ਉਸ ਨੂੰ ਅਸੀਂ ਇੰਜੀਲ ਦਿੱਤੀ ਅਤੇ ਉਹਨਾਂ ਦੇ ਦਿਲਾਂ ਵਿਚ ਜਿਨ੍ਹਾਂ ਨੇ ਉਹਨਾਂ ਦੀ ਪੈਰਵੀ ਕੀਤੀ, ਨਰਮੀ ਤੇ ਮੁਹੱਬਤ ਰੱਖ ਦਿੱਤੀ। ਸੰਸਾਰ ਤਿਆਗ ਪ੍ਰਥਾ ਤਾਂ ਉਹਨਾਂ ਦੀ ਆਪਣੀ ਬਣਾਈ ਹੋਈ ਹੈ, ਅਸੀਂ ਉਹਨਾਂ ਲਈ ਇਹ ਫ਼ਰਜ਼ ਨਹੀਂ ਸੀ ਕੀਤਾ, ਪਰ ਅੱਲਾਹ ਦੀ ਰਜ਼ਾ ਦੀ ਤਲਾਸ਼ ਵਿਚ ਉਹਨਾਂ ਨੇ ਆਪ ਹੀ ਇਹ ਸਭ ਕੀਤਾ ਸੀ। ਉਹਨਾਂ ਨੇ ਇਸ ਗੱਲ ਦਾ ਧਿਆਨ ਨਹੀਂ ਰੱਖਿਆ ਜਿਵੇਂ ਕਿ ਰਖਣਾ ਚਾਹੀਦਾ ਸੀ। ਫੇਰ ਅਸੀਂ ਉਹਨਾਂ ਲੋਕਾਂ ਨੂੰ ਜਿਹੜੇ ਉਹਨਾਂ ਵਿੱਚੋਂ ਈਮਾਨ ਲਿਆਏ, ਉਹਨਾਂ ਦੇ (ਈਮਾਨ ਦਾ) ਬਦਲਾ ਦਿੱਤਾ ਅਤੇ ਇਹਨਾਂ ਵਿੱਚੋਂ ਵਧੇਰੇ ਲੋਕ ਤਾਂ ਝੂਠੇ ਹਨ।"},{"id":28,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਤੋਂ ਡਰੋ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਲਿਆਓ, ਅੱਲਾਹ ਤੁਹਾਨੂੰ ਆਪਣੀ ਮਿਹਰ ਦਾ ਦੁਹਰਾ ਹਿੱਸਾ ਬਖ਼ਸ਼ੇਗਾ[2] ਅਤੇ ਤੁਹਾਡੇ ਲਈ ਅਜਿਹਾ ਨੂਰ ਬਣਾਵੇਗਾ ਜਿਸ ਦੀ ਰੌਸ਼ਨੀ ਵਿਚ ਤੁਸੀਂ ਚੱਲੋਂਗੇ ਅਤੇ ਉਹ ਤੁਹਾਨੂੰ ਬਖ਼ਸ਼ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।","footnotes":"[2] ਵੇਖੋ ਸੂਰਤ ਅਲ-ਕਸਸ, ਹਾਸ਼ੀਆ ਆਇਤ 54/28 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":29,"translation":"ਤਾਂ ਜੋ ਕਿਤਾਬ ਵਾਲੇ (ਯਹੂਦੀ ਅਤੇ ਈਸਾਈ) ਇਹ ਜਾਣ ਲੈਣ ਕਿ ਉਹ ਅੱਲਾਹ ਦੀ ਕ੍ਰਿਪਾਲਤਾ ਨਾਲ ਕਿਸੇ ਸ਼ੈਅ ’ਤੇ ਕੁਦਰਤ ਨਹੀਂ ਰੱਖਦੇ। ਬੇਸ਼ੱਕ ਸਾਰੇ ਫ਼ਜ਼ਲ (ਕ੍ਰਿਪਾਲਤਾ ਤੇ ਬਖ਼ਸ਼ਿਸ਼ਾਂ) ਅੱਲਾਹ ਦੇ ਹੱਥ ਵਿਚ ਹੀ ਹਨ। ਉਹ ਜਿਸ ਨੂੰ ਚਾਹੁੰਦਾ ਹੈ (ਆਪਣੀ ਕ੍ਰਿਪਾ ਨਾਲ) ਦੇ ਦਿੰਦਾ ਹੈ ਅਤੇ ਅੱਲਾਹ ਅਤਿਅੰਤ ਕ੍ਰਿਪਾਲੂ ਹੈ।"}]},{"id":58,"verses":[{"id":1,"translation":"(ਹੇ ਨਬੀ!) ਅੱਲਾਹ ਨੇ ਉਸ ਜ਼ਨਾਨੀ (ਬੀਬੀ ਖੌਲਾ) ਦੀ ਗੱਲ ਸੁਣ ਲਈ ਜਦੋਂ ਉਹ ਆਪਣੇ ਪਤੀ (ਓਸ ਬਿਨ ਸਾਮਤ) ਦੇ ਸੰਬੰਧ ਵਿਚ ਤੁਹਾਡੇ ਨਾਲ ਝਗੜ ਰਹੀ ਸੀ। ਉਹ ਅੱਲਾਹ ਅੱਗੇ ਸ਼ਿਕਾਇਤ ਕਰ ਰਹੀ ਸੀ ਅਤੇ ਅੱਲਾਹ ਤੁਹਾਡੇ ਦੋਵਾਂ ਦੀ ਗੱਲ-ਬਾਤ ਸੁਣ ਰਿਹਾ ਸੀ। ਬੇਸ਼ੱਕ ਅੱਲਾਹ ਵੱਡਾ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।"},{"id":2,"translation":"ਤੁਹਾਡੇ ਵਿੱਚੋਂ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰ ਬੈਠਦੇ ਹੋ[1] ਉਹ ਉਹਨਾਂ ਦੀਆਂ ਮਾਵਾਂ ਨਹੀਂ, ਉਹਨਾਂ ਦੀਆਂ ਮਾਵਾਂ ਤਾਂ ਉਹੀਓ ਹਨ ਜਿਨ੍ਹਾਂ ਨੇ ਉਹਨਾਂ ਨੂੰ ਜਣਿਆ ਹੈ। ਬੇਸ਼ੱਕ ਇਹ ਲੋਕ ਬਹੁਤ ਹੀ ਭੈੜੀ ਤੇ ਝੂਠੀ ਗੱਲ ਆਖਦੇ ਹਨ। ਬੇਸ਼ੱਕ ਅੱਲਾਹ ਵੱਡਾ ਖਿਮਾ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।","footnotes":"[1] ਜ਼ਿਹਾਰ ਤੋਂ ਭਾਵ ਹੈ ਕਿ ਪਤਨੀ ਨੂੰ ਇਹ ਕਹਿ ਦੇਣਾ ਕਿ ਤੇਰੀ ਪਿਠ ਮੇਰੇ ਲਈ ਮੇਰੀ ਮਾਂ ਦੀ ਪਿਠ ਵਾਂਗ ਹੈ ਜਾਂ ਇਹ ਕਹਿ ਦੇਣਾ ਕਿ ਤੂੰ ਮੇਰੇ ਉੱਤੇ ਮੇਰੀ ਮਾਂ ਵਾਂਗ ਹੀ ਹਰਾਮ ਹੈ।"},{"id":3,"translation":"ਜਿਹੜੇ ਲੋਕੀ ਆਪਣੀਆਂ ਪਤਨੀਆਂ ਨਾਲ ‘ਜ਼ਿਹਾਰ’ ਕਰਨ ਫੇਰ ਆਪਣੀ ਆਖੀ ਹੋਈ ਗੱਲ ਤੋਂ ਮੁੜ ਆਉਣਾ ਚਾਹੁੰਦੇ ਹਨ ਤਾਂ ਇਕ ਦੂਜੇ ਨੂੰ ਹੱਥ ਲਾਉਣ ਤੋਂ ਪਹਿਲਾਂ (ਪਤੀ ਨੂੰ) ਇਕ ਗ਼ੁਲਾਮ ਅਜ਼ਾਦ ਕਰਨਾ ਚਾਹੀਦਾ ਹੈ। ਇਸ (ਹੁਕਮ) ਦੀ ਤੁਹਾਨੂੰ ਨਸੀਹਤ ਕੀਤੀ ਜਾਂਦੀ ਹੈ ਅਤੇ ਅੱਲਾਹ ਨੂੰ ਇਸ ਗੱਲ ਦੀ ਖ਼ਬਰ ਹੈ ਜੋ ਤੁਸੀਂ ਕਰਦੇ ਹੋ।"},{"id":4,"translation":"ਫੇਰ ਜਿਸ ਵਿਅਕਤੀ ਨੂੰ ਗ਼ੁਲਾਮ ਨਾ ਜੁੜੇ ਤਾਂ ਉਹ ਦੋ ਮਹੀਨਿਆਂ ਦੇ ਲੜੀਵਾਰ ਰੋਜ਼ੇ ਰੱਖੇ ਇਸ ਤੋਂ ਪਹਿਲਾਂ ਕਿ ਉਹ ਇਕ ਦੂਜੇ ਨੂੰ ਹੱਥ ਲਾਉਣ। ਫੇਰ ਜੋ ਇਸ ਦੀ ਹਿੱਮਤ ਨਾ ਰੱਖਦਾ ਹੋਵੇ ਉਹ ਸੱਠ ਮੁਥਾਜਾਂ ਨੂੰ ਭੋਜਨ ਕਰਾਵੇ। ਇਹ ਹੁਕਮ ਇਸ ਲਈ ਹਨ ਕਿ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਹੋ। ਇਹ ਅੱਲਾਹ ਦੀਆਂ ਹੱਦਾਂ ਹਨ, ਨਾ ਮੰਣਨ ਵਾਲਿਆਂ ਲਈ ਦਰਦਨਾਕ ਅਜ਼ਾਬ ਹੈ।"},{"id":5,"translation":"ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":6,"translation":"ਜਿਸ ਦਿਹਾੜੇ ਅੱਲਾਹ ਉਹਨਾਂ ਸਭ ਲੋਕਾਂ ਨੂੰ ਮੁੜ ਸੁਰਜੀਤ ਕਰੇਗਾ ਫੇਰ ਇਹਨਾਂ ਨੂੰ ਦੱਸੇਗਾ ਕਿ ਉਹਨਾਂ ਨੇ ਕੀ ਕੰਮ ਕੀਤੇ ਹਨ। ਅੱਲਾਹ ਨੇ ਉਹਨਾਂ ਸਭ ਦੇ ਕਰਮਾਂ ਨੂੰ ਗਿਣ ਰੱਖਿਆ ਹੈ ਜਦ ਕਿ ਉਹ ਤਾਂ ਉਹਨਾਂ ਨੂੰ ਭੁਲੀ ਬੈਠੇ ਸੀ। ਜਦ ਕਿ ਅੱਲਾਹ ਹਰ ਚੀਜ਼ ਦਾ ਰਾਖਾ ਹੈ।"},{"id":7,"translation":"(ਹੇ ਨਬੀ!) ਕੀ ਤੁਸੀਂ ਨਹੀਂ ਵੇਖਦੇ ਕਿ ਬੇਸ਼ੱਕ ਅੱਲਾਹ ਸਭ ਜਾਣਦਾ ਹੈ ਜੋ ਕੁੱਝ ਅਕਾਸ਼ਾਂ ਵਿਚ ਹੈ ਅਤੇ ਜੋ ਧਰਤੀ ਵਿਚ ਹੈ। ਤਿੰਨ (ਵਿਅਕਤੀਆਂ) ਵਿਚਾਲੇ ਕਦੇ ਕੋਈ ਕਾਨਾਫੂਸੀ ਨਹੀਂ ਹੁੰਦੀ ਜਦ ਕਿ ਉਹਨਾਂ ਵਿਚਾਲੇ ’ਚੋਂਥਾਂ (ਭਾਵ ਅੱਲਾਹ) ਹੁੰਦਾ ਹੈ ਅਤੇ ਨਾ ਹੀ ਪੰਜ ਵਿਅਕਤੀਆਂ ਦੀ ਕਾਨਾਫੂਸੀ ਹੁੰਦੀ ਹੈ ਸਗੋਂ ਉਹਨਾਂ ਵਿਚਾਲੇ ਛੇਵਾਂ ਅੱਲਾਹ ਹੁੰਦਾ ਹੈ, ਉਹ ਭਾਵੇਂ ਘੱਟ ਹੋਣ ਜਾਂ ਵੱਧ, ਜਿੱਥੇ ਕਿਤੇ ਵੀ ਉਹ ਹੋਣ, ਉਹ ਉਹਨਾਂ ਦੇ ਨਾਲ ਹੁੰਦਾ ਹੈ। ਫੇਰ ਉਹ ਉਹਨਾਂ ਨੂੰ ਕਿਆਮਤ ਦਿਹਾੜੇ ਦੱਸ ਦੇਵੇਗਾ ਜਿਹੜੇ ਉਹ ਕੰਮ (ਸੰਸਾਰ ਵਿਚ) ਕਰਦੇ ਸਨ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।[3]","footnotes":"[3] ਵੇਖੋ ਸੂਰਤ ਹੂਦ, ਹਾਸ਼ੀਆ ਆਇਤ 18/11"},{"id":8,"translation":"ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਾਨਾਫੂਸੀ ਕਰਨ ਤੋਂ ਰੋਕਿਆ ਗਿਆ ਸੀ ਫੇਰ ਵੀ ਉਹ ਉਹੀਓ (ਹਰਕਤਾਂ) ਕਰੀ ਜਾ ਰਹੇ ਹਨ, ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ? ਉਹ ਪਾਪ, ਵਧੀਕੀ ਤੇ ਰਸੂਲ ਦੀ ਅਵੱਗਿਆ ਦੀਆਂ ਗੱਲਾਂ (ਭਾਵ ਸਾਜ਼ਿਸ਼ਾਂ) ਕਰਦੇ ਹਨ। (ਹੇ ਨਬੀ!) ਜਦੋਂ ਉਹ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਨੂੰ ਉਹਨਾਂ (ਸ਼ਬਦਾਂ) ਨਾਲ ਸਲਾਮ ਆਖਦੇ ਹਨ ਕਿ ਅੱਲਾਹ ਨੇ ਕਦੇ ਤੁਹਾਨੂੰ ਉਹਨਾਂ ਸ਼ਬਦਾਂ ਨਾਲ ਸਲਾਮ ਨਹੀਂ ਕੀਤਾ ਅਤੇ ਉਹ ਆਪਣੇ ਮਨ ਵਿਚ ਆਖਦੇ ਹਨ ਕਿ ਅਸੀਂ ਜੋ ਆਖਦੇ ਹਾਂ ਅੱਲਾਹ ਸਾ` ਇਹਨਾਂ ਗੱਲਾਂ ਉੱਤੇ ਅਜ਼ਾਬ ਕਿਉਂ ਨਹੀਂ ਦਿੰਦਾ ? ਹੇ ਨਬੀ! ਉਹਨਾਂ ਲਈ ਤਾਂ ਨਰਕ ਹੀ ਬਥੇਰੀ ਹੈ, ਉਹ ਉਸੇ ਵਿਚ ਦਾਖ਼ਲ ਕੀਤੇ ਜਾਣਗੇ। ਉਹ ਬਹੁਤ ਹੀ ਭੈੜਾ ਟਿਕਾਣਾ ਹੈ।"},{"id":9,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਆਪੋ ਵਿਚ ਗੁਪਤ ਗੱਲਾਂ ਕਰੋ ਤਾਂ ਪਾਪ, ਵਧੀਕੀ ਤੇ ਰਸੂਲ ਦੀ ਨਾ-ਫ਼ਰਮਾਨੀਆਂ ਵਾਲੀਆਂ ਗੱਲਾਂ ਨਾ ਕਰੋ, ਸਗੋਂ ਨੇਕੀ ਤੇ ਪਰਹੇਜ਼ਗਾਰੀ ਦੀਆਂ ਗੱਲਾਂ ਕਰੋ। ਅੱਲਾਹ ਤੋਂ ਡਰੋ ਜਿਸ ਦੀ ਹਜ਼ੂਰੀ ਵਿਚ ਤੁਸੀਂ ਇਕੱਤਰ ਹੋਣਾ ਹੈ।"},{"id":10,"translation":"(ਭੈੜੀ) ਕਾਨਾਫੂਸੀ ਤਾਂ ਸ਼ੈਤਾਨ ਵੱਲੋਂ ਹੀ ਹੁੰਦੀ ਹੈ, ਤਾਂ ਜੋ ਉਹ ਈਮਾਨ ਵਾਲਿਆਂ ਨੂੰ ਦੁਖੀ ਕਰ ਸਕੇ ਜਦ ਕਿ ਉਹ ਉਹਨਾਂ ਨੂੰ ਅੱਲਾਹ ਦੇ ਹੁਕਮ ਤੋਂ ਬਿਨਾਂ ਕੋਈ ਹਾਨੀ ਨਹੀਂ ਪੁਚਾ ਸਕਦਾ। ਮੋਮਿਨਾਂ ਨੂੰ ਤਾਂ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ।[4]","footnotes":"[4] ਅੱਲਾਹ ’ਤੇ ਭਰੋਸਾ ਇਕ ਮੋਮਿਨ ਦਾ ਸਭ ਤੋਂ ਵੱਡਾ ਹੱਥਿਆਰ ਤੇ ਸਹਾਰਾ ਹੈ। ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਮੇਰੀ ਉੱਮਤ ਦੇ ਸੱਤਰ ਹਜ਼ਾਰ ਵਿਅਕਤੀ ਬਿਨਾਂ ਲੇਖਾ-ਜੋਖਾ ਤੋਂ ਜੰਨਤ ਵਿਚ ਜਾਣਗੇ ਅਤੇ ਇਹ ਲੋਕ ਉਹ ਹਨ ਜਿਹੜੇ ਦਮ ਨਹੀਂ ਕਰਵਾਉਂਦੇ ਨਾ ਹੀ ਸ਼ਗੁਨ ਲੈਂਦੇ ਹਨ ਅਤੇ ਉਹ ਆਪਣੇ ਅੱਲਾਹ ਉੱਤੇ ਭਰੋਸਾ ਕਰਦੇ ਹਨ। (ਸਹੀ ਬੁਖ਼ਾਰੀ, ਹਦੀਸ: 6472)"},{"id":11,"translation":"ਹੇ ਈਮਾਨ ਵਾਲਿਓ! ਜਦੋਂ ਤੁਹਾਨੂੰ ਆਖਿਆ ਜਾਵੇ ਕਿ ਆਪਣੀਆਂ ਮਜਲਿਸਾਂ (ਸਭਾਵਾਂ) ਵਿਚ ਖੁੱਲ੍ਹ ਪੈਦਾ ਕਰੋ ਤਾਂ ਖੋਲ ਦਿਆ ਕਰੋ, ਅੱਲਾਹ ਤੁਹਾਨੂੰ ਖੁੱਲ੍ਹ ਬਖ਼ਸ਼ੇਗਾ। ਜਦੋਂ ਆਖਿਆ ਜਾਵੇ ਕਿ ਉਠ ਜਾਓ ਤਾਂ ਉਠ ਖੜ੍ਹੇ ਹੋ ਜਾਇਆ ਕਰੋ। ਤੁਹਾਡੇ ਵਿੱਚੋਂ ਜਿਹੜੇ ਈਮਾਨ ਲਿਆਏ ਹਨ ਅਤੇ ਜਿਨ੍ਹਾਂ ਨੂੰਗਿਆਨ ਬਖ਼ਸ਼ਿਆ ਗਿਆ ਹੈ ਅੱਲਾਹ ਉਹਨਾਂ ਦੇ ਦਰਜਿਆਂ ਨੂੰ ਉੱਚਾ ਕਰੇਗਾ, ਅੱਲਾਹ ਨੂੰ ਸਭ ਖ਼ਬਰ ਹੈ ਜੋ ਵੀ ਤੁਸੀਂ ਕਰਦੇ ਹੋ।"},{"id":12,"translation":"ਹੇ ਈਮਾਨ ਵਾਲਿਓ! ਜਦੋਂ ਤੁਸੀਂ ਰਸੂਲ ਨਾਲ ਗੁਪਤ ਵਾਰਤਾ ਕਰੋ ਤਾਂ ਆਪਣੀ ਵਾਰਤਾਲਾਪ ਤੋਂ ਪਹਿਲਾਂ ਕੁੱਝ ਸਦਕਾ (ਦਾਨ) ਕਰ ਦਿਆ ਕਰੋ। ਇਹ ਤੁਹਾਡੇ ਲਈ ਚੰਗੇਰਾ ਹੈ ਤੇ ਪਵਿੱਤਰਤਾ ਵਿਚ ਵੀ ਵੱਧ ਹੈ। ਜੇ ਤੁਹਾਡੇ ਵਿਚ (ਪੁੰਨ-ਦਾਨ ਕਰਨ ਦੀ) ਸਮਰਥਾ ਨਹੀਂ ਹੈ (ਤਾਂ ਕੋਈ ਗੱਲ ਨਹੀਂ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।"},{"id":13,"translation":"ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।"},{"id":14,"translation":"ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ।"},{"id":15,"translation":"ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।"},{"id":16,"translation":"ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।"},{"id":17,"translation":"ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।"},{"id":18,"translation":"ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।"},{"id":19,"translation":"ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।"},{"id":20,"translation":"ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।"},{"id":21,"translation":"ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।"},{"id":22,"translation":"(ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।"}]},{"id":59,"verses":[{"id":1,"translation":"ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।"},{"id":2,"translation":"ਇਹ ਅੱਲਾਹ ਉਹੀ ਹੈ ਜਿਸ ਨੇ ਕਿਤਾਬ ਵਾਲਿਆਂ ਦੇ ਇਨਕਾਰੀਆਂ ਨੂੰ ਪਹਿਲੇ ਦੇਸ਼ ਨਿਕਾਲੇ ਸਮੇਂ ਹੀ ਉਹਨਾਂ ਦੇ ਘਰੋਂ ਕੱਢ ਦਿੱਤਾ ਸੀ। (ਹੇ ਨਬੀ!) ਤੁਸੀਂ ਤਾਂ ਕਦੇ ਇਹ ਸੋਚਿਆ ਵੀ ਨਹੀਂ ਸੀ ਕਿ ਉਹ (ਮਦੀਨੇ ਤੋਂ) ਨਿੱਕਲਣਗੇ ਅਤੇ ਉਹ (ਅਹਿਲੇ ਕਿਤਾਬ) ਇਹ ਸਮਝਦੇ ਸਨ ਕਿ ਬੇਸ਼ੱਕ ਉਹਨਾਂ ਦੀਆਂ ਗੜ੍ਹੀਆਂ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾ ਲੈਣਗੀਆਂ, ਪਰ ਉਹਨਾਂ ਉੱਤੇ ਅੱਲਾਹ ਦਾ ਅਜ਼ਾਬ ਉਸ ਪਾਸਿਓਂ ਆਇਆ ਜਿਧਰੋਂ ਉਹਨਾਂ ਦਾ ਧਿਆਨ ਵੀ ਨਹੀਂ ਸੀ ਗਿਆ। ਉਸੇ ਨੇ ਉਹਨਾਂ ਦੇ ਦਿਲਾਂ ਵਿਚ ਰੋਅਬ ਪਾ ਦਿੱਤਾ। ਉਹ ਆਪਣੇ ਹੱਥੀਂ ਆਪਣੇ ਘਰ ਉਜਾੜ ਰਹੇ ਸਨ ਅਤੇ ਮੋਮਿਨਾਂ ਦੇ ਹੱਥੋਂ ਵੀ ਬਰਬਾਦ ਹੋ ਰਹੇ ਸਨ। ਸੋ ਹੇ ਅੱਖਾਂ ਵਾਲਿਓ! (ਇਸ ਘਟਨਾਂ ਤੋਂ) ਸਿੱਖਿਆ ਗ੍ਰਹਿਣ ਕਰੋ।"},{"id":3,"translation":"ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।"},{"id":4,"translation":"ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।"},{"id":5,"translation":"ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।"},{"id":6,"translation":"ਅੱਲਾਹ ਨੇ ਉਹਨਾਂ (ਕਾਫ਼ਿਰਾਂ) ਵੱਲੋਂ ਜਿਹੜਾ ਵੀ (ਧੰਨ ਪਦਾਰਥ) ਆਪਣੇ ਰਸੂਲ ਵੱਲ ਪਰਤਾਇਆ ਹੈ, ਉਸ ਦੇ ਲਈ ਤੁਸੀਂ ਘੋੜੇ ਤੇ ਊਂਠ ਨਹੀਂ ਦੌੜਾਏ (ਭਾਵ ਤੁਸੀਂ ਕੁਝ ਵੀ ਨਹੀਂ ਸੀ ਕੀਤਾ। ਪਰ ਅੱਲਾਹ ਆਪਣੇ ਰਸੂਲਾਂ ਨੂੰ ਜਿਸ ’ਤੇ ਚਾਹੁੰਦਾ ਹੈ ਭਾਰੂ ਕਰ ਦਿੰਦਾ ਹੈ। ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।"},{"id":7,"translation":"ਅੱਲਾਹ ਆਪਣੇ ਰਸੂਲ ਵੱਲ ਬਸਤੀਆਂ ਵਾਲਿਆਂ ਦਾ ਜੋ (ਮਾਲ) ਵੀ ਪਰਤਾ ਦੇਵੇ ਉਹ ਅੱਲਾਹ ਲਈ ਅਤੇ ਉਸ ਦੇ ਰਸੂਲ ਲਈ ਅਤੇ ਉਸ ਦੇ ਸਕੇ-ਸੰਬੰਧੀਆਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਰਾਂ ਲਈ ਹੈ, ਤਾਂ ਜੋ ਇਹ ਦੌਲਤ ਤੁਹਾਡੇ ਧਨਵਾਨ ਲੋਕਾਂ ਵਿਚਾਲੇ ਹੀ ਚੱਕਰ ਨਾ ਕੱਟਦੀ ਰਹੇ। ਅੱਲਾਹ ਦਾ ਰਸੂਲ ਤੁਹਾਨੂੰ ਜੋ ਵੀ ਦੇਵੇ ਉਸ ਨੂੰ ਲੈ ਲਵੋ ਅਤੇ ਜਿਸ ਤੋਂ ਰੋਕੇ ਉਸ ਨੂੰ ਛੱਡ ਦਿਓ।[1] ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਸਜ਼ਾ ਦੇਣ ਵਿਚ ਕਰੜਾ ਹੈ।","footnotes":"[1] ਇਸ ਆਇਤ ਵਿਚ ਅੱਲਾਹ ਅਤੇ ਉਸ ਦੇ ਰਸੂਲ (ਸ:) ਦੀ ਤਾਬੇਦਾਰੀ ਦਾ ਹੁਕਮ ਹੈ, ਜਿਸ ਦਾ ਅਰਥ ਹੈ ਕਿ ਅੱਲਾਹ ਦੇ ਰਸੂਲ (ਸ:) ਦੀ ਤਾਬੇਦਾਰੀ ਅੱਲਾਹ ਦੀ ਤਾਬੇਦਾਰੀ ਹੈ ਅਤੇ ਸਹਾਬਾ ਨੇ ਵੀ ਇਸ ਆਇਤ ਤੋਂ ਇਹੋ ਅਰਥ ਸਮਝਿਆ ਹੈ ਅਤੇ ਉਹਨਾਂ ਨੇ ਬਿਨਾਂ ਕਿਸੇ ਕਿੰਤੂ-ਪ੍ਰੰਤੂ ਹਦੀਸਾਂ ’ਤੇ ਉਸੇ ਤਰ੍ਹਾਂ ਅਮਲ ਕੀਤਾ ਜਿੱਦਾਂ .ਕੁਰਆਨ ’ਤੇ ਅਮਲ ਕੀਤਾ ਸੀ ਅਤੇ ਹਦੀਸ ਨੂੰ ਵੀ ਉਹੀਓ ਮਹੱਤਤਾ ਦਿੱਤੀ ਜੋ .ਕੁਰਆਨ ਦੀ ਸੀ।"},{"id":8,"translation":"ਉਹ ਮਾਲ ਉਹਨਾਂ ਗ਼ਰੀਬ ਮਹਾਜਰਾਂ ਲਈ ਹੈ ਜਿਹੜੇ ਆਪਣੇ ਘਰਾਂ ’ਚੋਂ ਤੇ ਜਾਇਦਾਦਾਂ ’ਚੋਂ ਬਾਹਰ ਕੱਢ ਦਿੱਤੇ ਗਏ, ਉਹ ਅੱਲਾਹ ਦੇ ਫ਼ਜ਼ਲ ਅਤੇ ਉਸ ਦੀ ਰਜ਼ਾ ਦੇ ਚਾਹਵਾਨ ਹਨ ਅਤੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਮਦਦ ਕਰਦੇ ਹਨ, ਉਹੀਓ ਸੱਚੇ ਲੋਕ ਹਨ।"},{"id":9,"translation":"ਅਤੇ (ਉਹਨਾਂ ਲਈ ਰੁ) ਜਿਨ੍ਹਾਂ ਨੇ (ਮਦੀਨੇ ਨੂੰ ਹੀ) ਆਪਣਾ ਘਰ ਬਣਾਇਆ ਸੀ (ਭਾਵ ਮਦੀਨੇ ਦੇ ਵਸਨੀਕ ਸਨ) ਅਤੇ ਇਹਨਾਂ ਮਹਾਜਰਾਂ ਤੋਂ ਪਹਿਲਾਂ ਈਮਾਨ ਲਿਆਏ ਸਨ, ਉਹ (ਮਦੀਨੇ ਦੇ ਮੋਮਿਨ) ਉਹਨਾਂ ਨਾਲ ਮੁਹੱਬਤ ਕਰਦੇ ਹਨ ਜਿਹੜੇ ਉਹਨਾਂ ਵੱਲ ਹਿਜਰਤ ਕਰਦੇ ਹਨ। ਉਹ ਆਪਣੇ ਦਿਲਾਂ ਵਿਚ ਇਸ (ਮਾਲ) ਦੀ ਕੋਈ ਚਾਹਤ ਨਹੀਂ ਰੱਖਦੇ ਜਿਹੜਾ ਇਹਨਾਂ (ਮਹਾਜਰਾਂ) ਨੂੰ ਦਿਆ ਜਾਂਦਾ ਹੈ। (ਉਹ ਆਪਣੀ) ਜ਼ਾਤ ਉੱਤੇ ਉਹਨਾਂ ਨੂੰ ਪਹਿਲ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਿੰਨੀ ਹੀ ਲੋੜ ਹੋਵੇ। ਜਿਸ ਨੇ ਆਪਣੇ ਆਪ ਨੂੰ ਲਾਲਚ ਤੋਂ ਬਚਾ ਲਿਆ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਰੁ।"},{"id":10,"translation":"ਉਹ ਲੋਕ ਜਿਹੜੇ ਹਿਜਰਤ ਮਗਰੋਂ ਈਮਾਨ ਲਿਆਏ ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੇ ਉਹਨਾਂ ਭਰਾਵਾਂ ਨੂੰ ਜਿਨ੍ਹਾਂ ਨੇ ਈਮਾਨ ਲਿਆਉਣ ਵਿਚ ਸਾਥੋਂ ਪਹਿਲ ਕੀਤੀ, ਬਖ਼ਸ਼ ਦੇ। ਸਾਡੇ ਦਿਲਾਂ ਵਿਚ ਮੋਮਿਨਾਂ ਪ੍ਰਤੀ ਈਰਖਾ ਨਾ ਰਹਿਣ ਦੇ। ਹੇ ਸਾਡੇ ਰੱਬਾ! ਬੇਸ਼ੱਕ ਤੂੰ ਅਤਿ ਨਰਮਾਈ ਵਾਲਾ ਤੇ ਅਤਿਅੰਤ ਰਹਿਮ ਵਾਲਾ ਹੈ।"},{"id":11,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਮੁਨਾਫ਼ਕਤ (ਦੋਰੰਗੀ) ਅਪਣਾਈ ਹੈ? ਉਹ ਆਪਣੇ ਕਿਤਾਬ ਵਾਲੇ ਕਾਫ਼ਿਰ ਭਰਾਵਾਂ (ਯਹੂਦੀਆਂ) ਨੂੰ ਆਖਦੇ ਹਨ ਕਿ ਜੇ ਤੁਹਾਨੂੰ ਘਰਾਂ ਵਿੱਚੋਂ ਕੱਢਿਆ ਗਿਆ ਤਾਂ ਅਸੀਂ ਵੀ ਤੁਹਾਡੇ ਨਾਲ ਹੀ (ਮਦੀਨੇ ਵਿੱਚੋਂ) ਨਿੱਕਲਾਂਗੇ ਅਤੇ ਤੁਹਾਡੇ (ਵਿਰੁੱਧ) ਅਸੀਂ ਕਿਸੇ ਪ੍ਰਕਾਰ ਦੀ ਗੱਲ ਨਹੀਂ ਮੰਨਾਂਗੇ। ਜੇਕਰ ਤੁਹਾਡੇ ਨਾਲ ਜੰਗ ਕੀਤੀ ਗਈ ਤਾਂ ਅਸੀਂ ਤੁਹਾਡੀ ਸਹਾਇਤਾ ਕਰਾਂਗੇ। ਪ੍ਰੰਤੂ ਅੱਲਾਹ ਉਹਨਾਂ ਦੇ ਝੂਠੇ ਹੋਣ ਦੀ ਗਵਾਹੀ ਦਿੰਦਾ ਹੈ।"},{"id":12,"translation":"(ਜਦ ਕਿ ਹਕੀਕਤ ਇਹ ਹੈ ਕਿ) ਜੇ ਉਹਨਾਂ ਕਾਫ਼ਿਰਾਂ ਨੂੰ ਘਰੋਂ (ਮਦੀਨੇ ਵਿੱਚੋਂ) ਕੱਢਿਆ ਗਿਆ ਤਾਂ ਇਹ (ਮੁਨਾਫ਼ਿਕ) ਉਹਨਾਂ ਦੇ ਨਾਲ ਨਹੀਂ ਨਿੱਕਲਣਗੇ। ਜੇਕਰ ਉਹਨਾਂ ਨਾਲ ਕੋਈ ਜੰਗ ਕੀਤੀ ਗਈ ਤਾਂ ਇਹ ਉਹਨਾਂ ਦੀ ਮਦਦ ਨਹੀਂ ਕਰਨਗੇ। ਜੇ ਉਹਨਾਂ ਦੀ ਮਦਦ ਨੂੰ ਆ ਵੀ ਗਏ ਤਾਂ ਪਿੱਠ ਵਿਖਾਕੇ ਭੱਜ ਜਾਣਗੇ, ਫੇਰ ਉਹਨਾਂ ਨੂੰ ਕਿਸੇ (ਹੋਰ ਪਾਸਿਓਂ) ਮਦਦ ਨਹੀਂ ਮਿਲੇਗੀ।"},{"id":13,"translation":"(ਹੇ ਮੁਸਲਮਾਨੋ!) ਸੱਚ ਜਾਣੋਂ ਕਿ ਉਹਨਾਂ ਦੇ ਦਿਲਾਂ ਵਿਚ ਅੱਲਾਹ ਨਾਲੋਂ ਕਿਤੇ ਵੱਧ ਤੁਹਾਡਾ ਰੋਅਬ ਹੈ। ਇਹ ਇਸ ਲਈ ਹੈ ਕਿ ਬੇਸ਼ੱਕ ਉਹ ਬੇਸਮਝ ਲੋਕ ਹਨ।"},{"id":14,"translation":"ਉਹ ਸਾਰੇ ਮਿਲ ਕੇ ਵੀ ਤੁਹਾਡੇ ਨਾਲ ਲੜ ਨਹੀਂ ਸਕਦੇ, ਜੇ ਲੜਣਗੇ ਵੀ ਤਾਂ ਕਿਲਾ ਬੰਦ ਬਸਤੀਆਂ ਵਿਚ ਬੈਠ ਕੇ ਜਾਂ ਕੰਧਾਂ ਉਹਲੇ ਲੁਕ ਛਿਪ ਕੇ (ਲੜਣਗੇ)। ਉਹਨਾਂ (ਕਾਫ਼ਿਰਾਂ) ਦੀ ਆਪੋ ਵਿਚਾਲੀ ਲੜਾਈ ਵੀ ਬਹੁਤ ਸਖ਼ਤ ਹੈ। ਤੁਸੀਂ ਉਹਨਾਂ ਨੂੰ ਇਕਜੁਟ ਸਮਝਦੇ ਹੋ, ਜਦ ਕਿ ਉਹਨਾਂ ਦੇ ਦਿਲ ਇਕ ਦੂਜੇ ਤੋਂ ਪਾਟੇ ਹੋਏ ਹਨ, ਬੇਸ਼ੱਕ ਉਹ ਸਾਰੇ ਬੇ-ਅਕਲ ਲੋਕ ਹਨ।"},{"id":15,"translation":"ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।"},{"id":16,"translation":"ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।"},{"id":17,"translation":"ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।"},{"id":18,"translation":"ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ[2] ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।","footnotes":"[2] ਵੇਖੋ ਸੂਰਤ ਅਸ-ਸਜਦਾ, ਹਾਸ਼ੀਆ ਆਇਤ 16/32, ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15 ਅਤੇ ਸੂਰਤ ਅਤ-ਤੌਬਾ, ਹਾਸ਼ੀਆ ਆਇਤ 111/9"},{"id":19,"translation":"ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।"},{"id":20,"translation":"ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।"},{"id":21,"translation":"ਜੇ ਅਸੀਂ (ਅੱਲਾਹ) ਇਸ .ਕੁਰਆਨ ਨੂੰ ਕਿਸੇ ਪਹਾੜ ਉੱਤੇ ਨਾਜ਼ਿਲ ਕਰ ਦਿੰਦੇ ਤਾਂ (ਹੇ ਲੋਕੋ!) ਤੁਸੀਂ ਵੇਖਦੇ ਕਿ ਉਹ ਪਹਾੜ ਰੱਬ ਦੇ ਡਰ ਨਾਲ ਦੱਬ ਜਾਂਦਾ ਅਤੇ ਪਾਟ ਜਾਂਦਾ ।[3] ਅਸੀਂ ਇਹ ਮਿਸਾਲਾਂ ਲੋਕਾਂ ਅੱਗੇ ਇਸ ਲਈ ਬਿਆਨ ਕਰਦੇ ਹਾਂ ਤਾਂ ਜੋ ਲੋਕੀ ਉਹਨਾਂ ਉੱਤੇ ਸੋਚ ਵਿਚਾਰ ਕਰਨ।","footnotes":"[3] ਇਸ ਤੋਂ ਪਤਾ ਲੱਗਦਾ ਹੈ ਕਿ ਪੇੜ-ਪੌਦੇ ਵੀ ਕੁੱਝ ਹੱਦ ਤਕ ਸੁਰਤ ਰੱਖਦੇ ਹਨ। ਇਸ ਦੀ ਪੁਸ਼ਟੀ ਹਦੀਸ ਤੋਂ ਵੀ ਹੁੰਦੀ ਹੈ ਜਿਸ ਵਿਚ ਇਕ ਰੁੱਖ ਦੇ ਹੋਣ ਦੀ ਚਰਚਾ ਕੀਤੀ ਗਈ ਹੈ ਭਾਵੇਂ ਕਿ ਇਹ ਨਬੀ (ਸ:) ਦਾ ਮੂਅਜਜ਼ਾ ਹੈ ਪਰ ਫੇਰ ਵੀ ਇਸ ਤੋਂ ਰੁੱਖ ਦੇ ਸੁਰਤ ਵਿਚ ਹੋਣ ਦਾ ਪਤਾ ਚਲਦਾ ਹੈ। ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ (ਸ:) ਜੁਮੇ ਵਾਲੇ ਦਿਨ ਇਕ ਰੁੱਖ ਜਾਂ ਇਕ ਟਾਹਣੀ ਨਾਲ ਢਾਹਸਣਾ ਲਾ ਕੇ ਖੜ੍ਹਿਆ ਕਰਦੇ ਸੀ। ਅਨਸਾਰ ਦੀ ਇਕ ਔਰਤ ਜਾਂ ਮਰਦ ਨੇ ਬੇਨਤੀ ਕੀਤੀ, ਹੇ ਅੱਲਾਹ ਦੇ ਰਸੂਲ! ਅਸੀਂ ਤੁਹਾਡੇ ਲਈ ਇਕ ਮਿੰਬਰ ਨਾ ਬਣਵਾ ਦਈਏ? ਆਪ (ਸ:) ਨੇ ਫ਼ਰਮਾਇਆ, ਚੰਗਾ ਤੁਹਾਡੀ ਇੱਛਾ, ਫੇਰ ਉਹਨਾਂ ਨੇ ਮਿੰਬਰ ਬਣਵਾ ਦਿੱਤਾ। ਜਦੋਂ ਜੁਮੇ ਦਾ ਦਿਨ ਆਇਆ ਤਾਂ ਆਪ ਮਿੰਬਰ ’ਤੇ ਪਧਾਰੇ, ਰੁੱਖ ਦੀ ਟਾਹਣੀ ਇਕ ਬਾਲਕ ਵਾਂਗ ਰੋਣ ਲੱਗ ਪਈ, ਆਪ (ਸ:) ਮਿੰਬਰ ਤੋਂ ਹੇਠ ਉੱਤਰ ਰੁੱਖ ਨੂੰ ਛਾਤੀ ਨਾਲ ਲਾਇਆ, ਇਸ ’ਤੇ ਉਹ ਰੁੱਖ ਇੰਜ ਰੋਣ ਲੱਗਿਆ ਜਿਵੇਂ ਕਿਸੇ ਨੂੰ ਤਸੱਲੀ ਦਿੱਤੀ ਜਾਂਦੀ ਹੈ। ਆਪ (ਸ:) ਨੇ ਫ਼ਰਮਾਇਆ, ਇਹ ਰੁੱਖ ਇਸ ਲਈ ਰੋਂਦਾ ਹੈ ਕਿ ਪਹਿਲਾਂ ਇਹ ਅੱਲਾਹ ਦਾ ਨਾਂ ਸੁਣਦਾ ਸੀ। (ਸਹੀ ਬੁਖ਼ਾਰੀ, ਹਦੀਸ: 3584)"},{"id":22,"translation":"ਉਹ ਅੱਲਾਹ ਹੀ ਹੈ ਜਿਸ ਤੋਂ ਛੁੱਟ ਕੋਈ ਇਸ਼ਟ ਨਹੀਂ। ਗੁਪਤ ਤੇ ਪ੍ਰਗਟ ਹੋਣ ਵਾਲੀ ਹਰੇਕ ਚੀਜ਼ ਦਾ ਜਾਣਨਹਾਰ ਹੈ, ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।"},{"id":23,"translation":"ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ। ਉਹ ਪਾਤਸ਼ਾਹ ਹੈ, ਅਤਿਅੰਤ ਪਵਿੱਤਰ ਹੈ, ਸੰਪੂਰਨ ਸਲਾਮਤੀ ਅਮਨ-ਸ਼ਾਂਤੀ ਵਾਲਾ, ਦੇਖ-ਭਾਲ ਕਰਨ ਵਾਲਾ, ਵੱਡਾ ਜ਼ੋਰਾਵਰ ਅਤੇ ਵੱਡਿਆਈਆਂ ਵਾਲਾ ਹੈ। ਅੱਲਾਹ ਉਸ ਸ਼ਿਰਕ ਤੋਂ ਪਾਕ ਹੈ, ਜੋ ਇਹ ਲੋਕ ਕਰ ਰਹੇ ਹਨ।"},{"id":24,"translation":"ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ[4] ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।","footnotes":"[4] ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 180/7"}]},{"id":60,"verses":[{"id":1,"translation":"ਹੇ ਈਮਾਨ ਵਾਲਿਓ! ਤੁਸੀਂ ਮੇਰੇ ਅਤੇ ਆਪਣੇ ਵੈਰੀਆਂ ਨੂੰ ਆਪਣਾ ਮਿੱਤਰ ਨਾ ਬਣਾਓ। ਤੁਸੀਂ ਤਾਂ ਉਹਨਾਂ ਵੱਲ ਦੋਸਤੀ ਦੇ ਸੁਨੇਹੇ ਘੱਲਦੇ ਹੋ ਜਦ ਕਿ ਉਹ, ਜਿਹੜਾ ਹੱਕ (ਸੱਚਾ ਧਰਮ) ਤੁਹਾਡੇ ਕੋਲ ਆਇਆ ਹੈ ਉਸ ਦੇ ਇਨਕਾਰੀ ਹਨ। ਉਹ ਰਸੂਲ (ਮੁਹੰਮਦ ਸ:) ਨੂੰ ਤੇ ਤੁਹਾਨੂੰ ਵੀ ਇਸ ਲਈ (ਮੱਕੇ ਤੋਂ) ਦੇਸ਼ ਨਿਕਾਲਾ ਦੇ ਰਹੇ ਹਨ ਕਿ ਤੁਸੀਂ ਆਪਣੇ ਰੱਬ ਉੱਤੇ ਈਮਾਨ ਰੱਖਦੇ ਹੋ। ਜੇ ਤੁਸੀਂ ਮੇਰੀ ਰਾਹ ਵਿਚ ਜਿਹਾਦ ਲਈ ਤੇ ਮੇਰੀ ਰਜ਼ਾ ਦੀ ਭਾਲ ਲਈ ਨਿਕਲੇ ਹੋ ਤਾਂ ਕਾਫ਼ਿਰਾਂ ਨੂੰ ਦੋਸਤ ਨਾ ਬਣਾਓ। ਤੁਸੀਂ ਉਹਨਾਂ ਕਾਫ਼ਿਰਾਂ ਵੱਲ ਲੁਕ-ਛਿਪ ਕੇ ਦੋਸਤੀ ਦੇ ਪੈਗ਼ਾਮ ਭੇਜਦੇ ਹੋ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਤੁਸੀਂ ਲੁਕਾਉਂਦੇ ਹੋ ਅਤੇ ਜੋ ਵਿਖਾਉਂਦੇ ਹੋ। ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਅਜਿਹਾ ਕਰੇਗਾ ਤਾਂ ਉਹ ਜ਼ਰੂਰ ਹੀ ਸਿੱਧੀ ਰਾਹ ਤੋਂ ਭਟਕ ਗਿਆ ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 149/3"},{"id":2,"translation":"ਜੇ ਉਹ (ਕਾਫ਼ਿਰ) ਤੁਹਾਡੇ ਉੱਤੇ ਕਾਬੂ ਪਾ ਲੈਣ ਤਾਂ ਉਹ ਤੁਹਾਡੀ ਜਾਨ ਦੇ ਦੁਸ਼ਮਨ ਹੋ ਜਾਣ ਅਤੇ ਬੁਰਾਈ ਦੇ ਇਰਾਦੇ ਨਾਲ, ਆਪਣੇ ਹੱਥਾਂ ਤੇ ਜ਼ੁਬਾਨਾਂ ਨਾਲ, ਤੁਹਾਨੂੰ ਕਸ਼ਟ ਪਚਾਉਣ। ਉਹ ਚਾਹੁੰਦੇ ਹਨ ਕਿ ਕਿਸੇ ਤਰ੍ਹਾਂ ਤੁਸੀਂ ਵੀ (ਹੱਕ ਤੋਂ) ਮੁਨਕਰ ਹੋ ਜਾਓ।"},{"id":3,"translation":"ਤੁਹਾਡੀਆਂ ਰਿਸ਼ਤੇਦਾਰੀਆਂ ਕਿਆਮਤ ਦਿਹਾੜੇ ਤੁਹਾਨੂੰ ਕੋਈ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਤੁਹਾਡੀ ਔਲਾਦ ਕਿਸੇ ਕੰਮ ਆਵੇਗੀ। ਉਹ ਤੁਹਾਡੇ ਵਿਚਾਲੇ ਫ਼ੈਸਲਾ ਕਰ ਦੇਵੇਗਾ, ਅੱਲਾਹਾ ਤੁਹਾਡੀਆਂ ਕਰਨੀਆਂ ਨੂੰ ਚੰਗੀ ਤਰ੍ਹਾਂ ਵੇਖਣ ਵਾਲਾ ਹੈ।"},{"id":4,"translation":"ਤੁਹਾਡੇ ਲਈ, ਇਬਰਾਹੀਮ ਤੇ ਉਸ ਦੇ ਸਾਥੀ, ਇਕ ਸੋਹਣਾ ਆਦਰਸ਼ ਹਨ। ਜਦੋਂ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਅਸੀਂ ਤੁਹਾਥੋਂ ਤੇ ਤੁਹਾਡੇ ਉਹਨਾਂ ਇਸ਼ਟਾਂ ਤੋਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੂਜਾ ਕਰਦੇ ਹੋ ਉੱਕਾ ਹੀ ਅਬਾਜ਼ਾਰ ਹਾਂ। ਅਸੀਂ ਤੁਹਾਡਾ ਇਨਕਾਰ ਕਰਦੇ ਹਾਂ। ਸਾਡੇ ਤੇ ਤੁਹਾਡੇ ਵਿਚਾਲੇ ਸਦਾ ਲਈ ਵੈਰ-ਵਿਰੋਧ ਤੇ ਈਰਖਾ ਸਪਸ਼ਟ ਹੋ ਚੁੱਕੀ ਹੈ ਜਦੋਂ ਤਕ ਕਿ ਤੁਸੀਂ ਇੱਕੋ ਇਕ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ। ਇਬਰਾਹੀਮ ਦਾ ਆਪਣੇ ਪਿਓ ਨੂੰ ਇਹ ਕਹਿਣਾ (ਆਦਰਸ਼ ਨਹੀਂ) ਕਿ ਮੈਂ ਤੁਹਾਡੇ ਲਈ ਆਪਣੇ ਰੱਬ ਤੋਂ ਖਿਮਾ ਦੀ ਅਰਦਾਸ ਕਰਾਂਗਾ ਪਰ ਮੈਂ ਤੁਹਾਡੇ ਲਈ (ਅੱਲਾਹ ਵੱਲੋਂ) ਕੋਈ ਅਧਿਕਾਰ ਨਹੀਂ ਰੱਖਦਾ (ਕਿ ਮੇਰੀ ਅਰਦਾਸ ਮੰਨੀ ਹੀ ਜਾਵੇ)। (ਇਬਰਾਹੀਮ ਨੇ ਬੇਨਤੀ ਕੀਤੀ ਕਿ) ਹੇ ਸਾਡੇ ਪਾਲਣਹਾਰ! ਅਸੀਂ ਤੇਰੇ ਉੱਤੇ ਹੀ ਭਰੋਸਾ ਕਰਦੇ ਹਾਂ ਅਤੇ ਤੇਰੇ ਵੱਲ ਹੀ ਭਓ ਆਏ ਹਾਂ ਅਤੇ ਤੇਰੇ ਵੱਲ ਹੀ ਅਸੀਂ ਪਰਤਣਾ ਹੈ।"},{"id":5,"translation":"ਹੇ ਸਾਡੇ ਰੱਬ! ਤੂੰ ਸਾਨੂੰ ਉਹਨਾਂ ਲੋਕਾਂ ਲਈ ਅਜ਼ਮਾਇਸ਼ ਨਾ ਬਣਾ ਜਿਨ੍ਹਾ ਨੇ (ਤੇਰਾ) ਇਨਕਾਰ ਕੀਤਾ ਹੈ। ਤੂੰ ਸਾਡੀਆਂ ਭੁੱਲਾਂ ਨੂੰ ਮੁਆਫ਼ ਕਰਦੇ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।"},{"id":6,"translation":"ਨਿਰਸੰਦੇਹ, ਉਹਨਾਂ ਲੋਕਾਂ (ਦੇ ਪੂਰਨਿਆਂ) ਵਿਚ ਤੁਹਾਡੇ ਲਈ ਅਤੇ ਹਰ ਉਸ ਵਿਅਕਤੀ ਲਈ ਇਕ ਸੋਹਣਾ ਆਦਰਸ਼ ਹੈ ਜਿਹੜਾ ਅੱਲਾਹ (ਨੂੰ ਮਿਲਣ) ਅਤੇ ਅੰਤਿਮ ਦਿਹਾੜੇ (ਭਾਵ ਕਿਆਮਤ) ਦੀ ਆਸ ਰੱਖਦਾ ਹੈ। ਅਤੇ ਜਿਹੜਾ ਕੋਈ ਹੱਕ ਤੋਂ ਬੇਮੁੱਖ ਹੋ ਜਾਵੇ ਤਾਂ ਅੱਲਾਹ ਵੱਡਾ ਬੇਪਰਵਾਹ ਤੇ ਸ਼ਲਾਘਾ ਯੋਗ ਹੈ।"},{"id":7,"translation":"ਹੋ ਸਕਦਾ ਹੈ ਕਿ ਅੱਲਾਹ ਤੁਹਾਡੇ ਤੇ ਉਹਨਾਂ ਲੋਕਾਂ ਵਿਚਾਲੇ ਮਿੱਤਰਤਾ ਪੈਦਾ ਕਰ ਦੇਵੇ ਜਿਨ੍ਹਾਂ ਨਾਲ ਅੱਜ ਤੁਹਾਡਾ ਵੈਰ ਹੈ। ਅੱਲਾਹ ਵੱਡਾ ਕੁਦਰਤ ਵਾਲਾ ਹੈ ਅਤੇ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":8,"translation":"ਅੱਲਾਹ ਤੁਹਾਨੂੰ ਉਹਨਾਂ ਲੋਕਾਂ ਬਾਰੇ ਨਹੀਂ ਰੋਕਦਾ, ਜਿਹੜੇ ਧਰਮ ਦੇ ਮਾਮਲੇ ਵਿਚ ਤੁਹਾਡੇ ਨਾਲ ਨਹੀਂ ਲੜੇ ਅਤੇ ਨਾ ਹੀ ਉਹਨਾਂ ਨੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਕੱਢਿਆ ਹੈ, ਕਿ ਤੁਸੀਂ ਉਹਨਾਂ ਨਾਲ ਭਲਾਈ ਕਰੋ ਤੇ ਉਹਨਾਂ ਨਾਲ ਇਨਸਾਫ਼ ਕਰੋ। ਬੇਸ਼ੱਕ ਅੱਲਾਹ ਇਨਸਾਫ਼ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ।"},{"id":9,"translation":"ਅੱਲਾਹ ਤੁਹਾਨੂੰ ਕੇਵਲ ਉਹਨਾਂ ਲੋਕਾਂ ਨਾਲ ਦੋਸਤੀ ਕਰਨ ਤੋਂ ਰੋਕਦਾ ਹੈ ਜਿਹੜੇ ਧਰਮ ਦੇ ਮਾਮਲੇ ਵਿਚ ਤੁਹਾਡੇ ਨਾਲ ਲੜੇ, ਤੁਹਾਨੂੰ ਤੁਹਾਡੇ ਘਰਾਂ ’ਚੋਂ ਕੱਢਿਆ, ਅਤੇ ਤੁਹਾਡੇ ਦੇਸ਼-ਨਿਕਾਲੇ ਵਿਚ ਸਹਾਈ ਬਣੇ। ਜਿਹੜਾ ਕੋਈ ਇਹਨਾਂ ਨਾਲ ਦੋਸਤੀ ਕਰੇਗਾ ਉਹੀਓ ਜ਼ਾਲਮ ਹੈ।"},{"id":10,"translation":"ਹੇ ਈਮਾਨ ਵਾਲਿਓ! ਜਦੋਂ ਤੁਹਾਡੇ ਕੋਲ ਮੋਮਿਨ ਬੀਬੀਆਂ ਹਿਜਰਤ ਕਰਕੇ ਆਉਣ ਤਾਂ ਤੁਸੀਂ ਉਹਨਾਂ (ਦੇ ਮੋਮਿਨ ਹੋਣ) ਦੀ ਜਾਂਚ-ਪੜਤਾਲ ਕਰ ਲਿਆ ਕਰੋ। ਅੱਲਾਹ ਉਹਨਾਂ ਦੇ ਈਮਾਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਫੇਰ ਜੇ ਤੁਹਾਨੂੰ ਤਸੱਲੀ ਹੋ ਜਾਵੇ ਕਿ ਉਹ ਈਮਾਨ ਵਾਲੀਆਂ ਹੀ ਹਨ ਫੇਰ ਉਹਨਾਂ ਨੂੰ ਕਾਫ਼ਿਰਾਂ ਵੱਲ ਵਾਪਸ ਨਾ ਭੇਜੋ, ਕਿਉਂ ਜੋ ਹੁਣ ਨਾ ਉਹ (ਮੋਮਿਨ ਔਰਤਾਂ) ਇਹਨਾਂ ਕਾਫ਼ਿਰਾਂ ਲਈ ਹਲਾਲ (ਜਾਇਜ਼) ਹਨ ਅਤੇ ਨਾ ਹੀ ਉਹ ਕਾਫ਼ਿਰ ਇਹਨਾਂ ਲਈ ਹਲਾਲ ਹਨ। ਤੁਸੀਂ ਉਹਨਾਂ ਕਾਫ਼ਿਰਾਂ ਨੂੰ ਜੋ ਉਹਨਾਂ ਨੇ (ਮਹਿਰ ਆਦਿ) ਖ਼ਰਚ ਕੀਤਾ ਹੈ ਉਹਨਾਂ ਨੂੰ ਮੋੜ ਦਿਓ। ਜੇ ਤੁਸੀਂ ਉਹਨਾਂ ਨੂੰ ਮਹਿਰ [2] ਦੇ ਕੇ ਉਹਨਾਂ ਨਾਲ ਨਿਕਾਹ ਕਰ ਲਵੋ ਤਾਂ ਤੁਹਾਡੇ ਉੱਤੇ ਕੋਈ ਪਾਪ ਨਹੀਂ। ਤੁਸੀਂ ਕਾਫ਼ਿਰ ਔਰਤਾਂ ਨੂੰ ਆਪਣੇ ਕਬਜ਼ੇ ਵਿਚ ਨਾ ਰੱਖੋ, ਜੋ ਤੁਸੀਂ ਉਹਨਾਂ (ਕਾਫ਼ਿਰ ਔਰਤਾਂ) ’ਤੇ ਖ਼ਰਚ ਕੀਤਾ ਹੈ ਉਹ ਵਾਪਸ ਮੰਗ ਲਓ ਅਤੇ ਜਿਹੜਾ ਖ਼ਰਚ ਉਹਨਾਂ ਕਾਫ਼ਿਰਾਂ ਨੇ (ਮੁਸਲਮਾਨ ਔਰਤਾਂ) ਉੱਤੇ) ਕੀਤਾ ਹੈ ਉਹ ਵੀ ਮੰਗ ਲੈਣ। ਇਹ ਅੱਲਾਹ ਦਾ ਹੁਕਮ ਹੈ ਉਹ ਤੁਹਾਡੇ ਵਿਚਾਲੇ ਨਿਆ ਪੁਰਵਕ ਫ਼ੈਸਲਾ ਕਰਦਾ ਹੈ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਅਤੇ ਯੁਕਤੀਮਾਨ ਹੈ।","footnotes":"[2] ਮਹਿਰ ਤੋਂ ਭਾਵ ਵਿਆਹ ਸਮੇਂ ਲਾੜੇ ਵੱਲੋਂ ਲਾੜੀ ਨੂੰ ਦਿੱਤੀ ਜਾਣ ਵਾਲੀ ਕੋਈ ਧਨ-ਰਾਸ਼ੀ ਜਾ ਕੋਈ ਚੀਜ਼ ਰੁ ਇਹ ਔਰਤ ਦਾ ਜ਼ਰੂਰੀ ਹੱਕ ਹੈ ਅਤੇ ਉਸ ਨੂੰ ਅਦਾ ਕਰਨ ਲਈ ਵਿਸ਼ੇਸ਼ ਹੁਕਮ ਹੈ। ਮਹਿਰ ਆਦਮੀ ਦੀ ਹਿੱਮਤ ਅਨੁਸਾਰ ਹੋਣੀ ਚਾਹੀਦੀ ਹੈ ਇਸ ਵਿਚ ਲੋਕ ਵਿਖਾਵਾ ਲਈ ਮਹਿਰ ਦੀ ਵੱਡੀ-ਵੱਡੀ ਰਾਸ਼ੀ ਨੂੰ ਨਾ-ਪਸੰਦ ਕੀਤਾ ਗਿਆ ਹੈ ਹਿੱਮਤ ਰੱਖਦੇ ਹੋਏ ਵੀ ਨਾ ਮਾਤਰ ਮਹਿਰ ਵੀ ਸ਼ਰੀਅਤ ਦੇ ਰੂਹ ਦੇ ਵਿਰੁੱਧ ਹੈ।"},{"id":11,"translation":"ਜੇ ਤੁਹਾਡੀਆਂ ਪਤਨੀਆਂ ਵਿਚੋਂ ਕੋਈ (ਤੁਹਾਥੋਂ ਅੱਡ ਹੋ ਕੇ) ਕਾਫ਼ਿਰਾਂ ਕੋਲ ਚਲੀਆਂ ਜਾਣ (ਅਤੇ ਤੁਹਾਨੂੰ ਕੀਤਾ ਹੋਇਆ ਖ਼ਰਚ ਨਾ ਮਿਲੇ) ਤਾਂ ਤੁਸੀਂ (ਕਾਫ਼ਿਰਾਂ ਨਾਲ) ਲੜੋ। (ਤਾਂਜੋ ਗ਼ਨੀਮਤ ਹੱਥ ਲੱਗੇ) ਜਿਨ੍ਹਾਂ ਦੀਆਂ ਪਤਨੀਆਂ ਚਲੀਆਂ ਗਈਆਂ ਸਨ ਉਹਨਾਂ ਨੂੰ ਉਹਨਾਂ ਨੂੰ ਉਸ (ਮਹਿਰ) ਦੇ ਬਰਾਬਰ ਦਿਓ ਜੋ ਉਹਨਾਂ ਨੇ ਖ਼ਰਚ ਕੀਤਾ ਹੈ। ਤੁਸੀਂ ਅੱਲਾਹ ਤੋਂ ਡਰੋ ਜਿਸ ਉੱਤੇ ਤੁਹਾਡਾ ਈਮਾਨ ਹੈ।"},{"id":12,"translation":"ਹੇ ਨਬੀ! ਜਦੋਂ ਮੋਮਿਨ ਇਸਤਰੀਆਂ ਤੁਹਾਡੇ ਕੋਲ ਬੈਅਤ (ਪ੍ਰਣ) ਕਰਨ ਲਈ ਆਉਣ ਕਿ ਉਹ ਅੱਲਾਹ ਦੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਬਣਾਉਣਗੀਆਂ, ਨਾ ਚੋਰੀ ਕਰਨਗੀਆਂ, ਨਾ ਜ਼ਨਾਂ ਕਰਨਗੀਆਂ, ਨਾ ਆਪਣੀ ਔਲਾਦ ਨੂੰ ਕਤਲ ਕਰਨਗੀਆਂ, ਨਾ ਆਪਣੇ ਹੱਥਾਂ-ਪੈਰਾਂ ਦੇ ਅੱਗੇ ਕੋਈ ਊਜ ਘੜ੍ਹ ਕੇ ਲਿਆਉਣਗੀਆਂ ਅਤੇ ਨਾ ਕਿਸੇ ਭਲੇ ਕੰਮ ਵਿਚ ਤੁਹਾਡੀ ਨਾ-ਫ਼ਰਮਾਨੀ ਕਰਨਗਈਆਂ, ਫੇਰ ਤੁਸੀਂ ਉਹਨਾਂ ਤੋਂ ਬੈਅਤ ਲੈ ਲਓ ਅਤੇ ਉਹਨਾਂ ਲਈ ਅੱਲਾਹ ਤੋਂ ਖਿਮਾ ਮੰਗੋ। ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।"},{"id":13,"translation":"ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ ਕਰੋ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਹੈ, ਜਿਹੜੇ ਅੰਤਿਮ ਦਿਹਾੜੇ ਤੋਂ ਨਿਰਾਸ਼ ਹੋ ਗਏ ਹਨ। ਜਿਵੇਂ ਕਬਰਾਂ ਵਿਚ ਪਏ ਕਾਫ਼ਿਰ (ਮੁੜ ਜੀਵਨ) ਤੋਂ ਨਿਰਾਸ਼ ਹਨ।"}]},{"id":61,"verses":[{"id":1,"translation":"ਅੱਲਾਹ ਦੀ ਤਸਬੀਹ ਹਰ ਉਹ ਚੀਜ਼ ਕਰਦੀ ਹੈ ਜਿਹੜੀ ਅਕਾਸ਼ਾਂ ਤੇ ਧਰਤੀ ਵਿਚ ਹੈ। ਉਹ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।"},{"id":2,"translation":"ਹੇ ਈਮਾਨ ਵਾਲਿਓ! ਤੁਸੀਂ ਉਹ ਗੱਲ ਕਿਉਂ ਆਖਦੇ ਹੋ ਜੋ ਤੁਸੀਂ ਕਰਦੇ ਨਹੀਂ ?"},{"id":3,"translation":"ਅੱਲਾਹ ਦੀਆਂ ਨਜ਼ਰਾਂ ਵਿਚ ਇਹ ਨਾਰਾਜ਼ ਹੋਣ ਵਾਲੀ ਗੱਲ ਹੈ ਕਿ ਤੁਸੀਂ ਉਹ ਗੱਲ ਆਖੋ ਜਿਹੜੀ ਤੁਸੀਂ ਕਰਦੇ ਨਹੀਂ।"},{"id":4,"translation":"ਬੇਸ਼ੱਕ ਅੱਲਾਹ ਉਹਨਾਂ ਲੋਕਾਂ ਨੂੰ ਪਸੰਦ ਕਰਦਾ ਹੈ ਜਿਹੜੇ ਉਸ ਦੀ ਰਾਹ ਵਿਚ ਪੰਕਤੀਆਂ ਬੰਨ੍ਹ ਕੇ (ਭਾਵ ਇਕ ਜੁੱਟ ਹੋ ਕੇ) ਲੜਦੇ ਹਨ [1] ਜਿਵੇਂ ਕਿ ਉਹ ਸਿੱਕੇ ਵਿੱਚ ਢਾਲੀ ਹੋਈ ਇਕ ਕੰਧ ਹੋਣ।","footnotes":"[1] ਇਸ ਆਇਤ ਵਿਚ ਰੱਬ ਦੀ ਰਾਹ ਵਿਚ ਲੜਣ ਵਾਲਿਆਂ ਦੀ ਵਡਿਆਈ ਬਿਆਨ ਕੀਤੀ ਗਈ ਹੈ। ਹਦੀਸ ਵਿਚ ਵੀ ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਵਾਲਿਆਂ ਦੀ ਮਹਤੱਤਾ ਦੱਸੀ ਗਈ ਹੈ, ਕਿਸੇ ਨੇ ਅੱਲਾਹ ਦੇ ਰਸੂਲ ਨੂੰ ਪੁੱਛਿਆ ਕਿ ਲੋਕਾਂ ਵਿਚ ਸਭ ਤੋਂ ਉੱਚਾ ਦਰਜਾ ਕਿਸ ਦਾ ਹੈ ? ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਉਹ ਮੋਮਿਨ ਜਿਹੜਾ ਅੱਲਾਹ ਦੀ ਰਾਹ ਵਿਚ ਜਾਨ ਤੇ ਮਾਲ ਨਾਲ ਜਿਹਾਦ ਕਰੇ, ਲੋਕਾਂ ਨੇ ਪੁੱਛਿਆ ਫੇਰ ਕੋਣ ? ਆਪ (ਸ:) ਨੇ ਫ਼ਰਮਾਇਆ, ਉਹ ਮੁਸਲਮਾਨ ਜਿਹੜਾ ਕਿਸੇ ਪਹਾੜ ਦੀ ਖੋਹ ਵਿਚ ਰਹੇ, ਅੱਲਾਹ ਤੋਂ ਡਰਦਾ ਹੋਵੇ ਅਤੇ ਲੋਕਾਂ ਤੋਂ ਅੱਡ ਰਹਿ ਕੇ ਉਹਨਾਂ ਨੂੰ ਆਪਣੇ ਸ਼ਰ (ਸ਼ਰਾਰਤਾਂ) ਤੋਂ ਸੁਰੱਖਿਅਤ ਰੱਖੇ। (ਸਹੀ ਬੁਖ਼ਾਰੀ, ਹਦੀਸ: 2789)"},{"id":5,"translation":"ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਮੈਨੂੰ ਤਸੀਹੇ ਕਿਉਂ ਦਿੰਦੇ ਹੋ ? ਜਦੋਂ ਕਿ ਤੁਸੀਂ ਭਲੀ-ਭਾਂਤ ਜਾਣਦੇ ਹੋ ਕਿ ਮੈਂ ਤੁਹਾਡੇ ਵੱਲ ਭੇਜਿਆ ਹੋਇਆ ਅੱਲਾਹ ਦਾ ਰਸੂਲ ਹਾਂ। ਫੇਰ ਜਦੋਂ ਉਹਨਾਂ ਨੇ ਟੇਢਪੁਣਾ ਇਖ਼ਤਿਆਰ ਕਰ ਲਿਆ ਤਾਂ ਅੱਲਾਹ ਨੇ ਵੀ ਉਹਨਾਂ ਦੇ ਦਿਲ ਟੇਢੇ ਕਰ ਦਿੱਤੇ। ਅੱਲਾਹ ਨਾ-ਫ਼ਰਮਾਨ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।"},{"id":6,"translation":"ਜਦੋਂ ਮਰੀਅਮ ਦੇ ਪੁੱਤਰ ਈਸਾ ਨੇ ਆਖਿਆ ਕਿ ਹੇ ਬਨੀ-ਇਸਰਾਈਲ! ਬੇਸ਼ੱਕ ਮੈਂ ਤੁਹਾਡੇ ਵੱਲ ਅੱਲਾਹ ਦਾ ਰਸੂਲ ਹਾਂ, ਉਸ ਕਿਤਾਬ ਦੀ ਪੁਸ਼ਟੀ ਕਰਨ ਵਾਲਾ ਹਾਂ ਜਿਹੜੀ ਮੈਥੋਂ ਪਹਿਲਾਂ (ਤੌਰੈਤ) ਨਾਜ਼ਿਲ ਹੋਈ ਹੈ। ਮੈਂ ਇਕ ਰਸੂਲ ਦੀ ਖ਼ੁਸ਼ਖ਼ਬਰੀ ਦੇਣ ਵਾਲਾ ਹਾਂ, ਉਹ ਮੈਥੋਂ ਬਾਅਦ ਆਵੇਗਾ ਤੇ ਉਸ ਦਾ ਨਾਂ ‘ਅਹਿਮਦ’ [2] ਹੋਵੇਗਾ, ਫੇਰ ਜਦੋਂ ਉਹ ਰਸੂਲ (ਭਾਵ ਹਜ਼ਰਤ ਮੁਹੰਮਦ ਸ:) ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਤਾਂ ਉਹ ਲੋਕ ਆਖਣ ਲੱਗੇ, ਇਹ ਤਾਂ ਖੁੱਲ੍ਹਾ ਜਾਦੂ ਹੈ।","footnotes":"[2] ‘ਅਹਿਮਦ’ ਨਬੀ (ਸ:) ਦਾ ਦੂਜਾ ਨਾਂ ਹੈ ਜਿਸ ਦਾ ਅਰਥ ਹੈ ਅਜਿਹਾ ਵਿਅਕਤੀ ਜਿਹੜਾ ਦੂਜਿਆਂ ਦੇ ਮੁਕਾਬਲੇ ਵੱਧ ਤੋਂ ਵੱਧ ਅੱਲਾਹ ਦੀ ਸ਼ਲਾਘਾ ਕਰੇ। ਨਬੀ (ਸ:) ਨੇ ਫ਼ਰਮਾਇਆ, ਮੇਰੇ ਪੰਜ ਨਾਂ ਹਨ ਮੈਂ ਮੁਹੰਮਦ, ਅਹਿਮਦ, ਮਾਹੀ, ਹਾਸ਼ਰ ਤੇ ਆਕਿਬ ਹਾਂ। (ਸਹੀ ਬੁਖ਼ਾਰੀ, ਹਦੀਸ: 3532)"},{"id":7,"translation":"ਭਲਾ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ਉੱਤੇ ਝੂਠ ਮੜ੍ਹੇ, ਹਾਲਾਂ ਕਿ ਉਸ ਨੂੰ ਅੱਲਾਹ ਵੱਲ ਸੱਦਿਆ ਜਾਂਦਾ ਹੈ ? ਅਤੇ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।"},{"id":8,"translation":"ਉਹ (ਇਨਕਾਰੀ) ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹ ਦੀਆਂ ਫੂਕਾਂ ਨਾਲ ਬੁਝਾ ਦੇਣ। ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰੀ ਤਰ੍ਹਾਂ ਫੈਲਾਉਣ ਵਾਲਾ ਹੈ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਨਾ-ਪਸੰਦ ਹੋਵੇ।"},{"id":9,"translation":"ਉਹ (ਅੱਲਾਹ) ਹੈ, ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਭੇਜਿਆ ਹੈ ਤਾਂ ਜੋ ਉਹ ਉਸ ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਭਾਵੇਂ ਕਿ ਮੁਸ਼ਰਿਕ ਇਸ ਨੂੰ ਨਾ-ਪਸੰਦ ਹੀ ਕਿਉਂ ਨਾ ਕਰਨ।"},{"id":10,"translation":"ਹੇ ਈਮਾਨ ਵਾਲਿਓ! ਕੀ ਮੈਂ ਤੁਹਾਨੂੰ ਉਹ ਵਪਾਰ ਦੱਸਾਂ ਜੋ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਦੇਵੇ ?"},{"id":11,"translation":"ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ) ਉੱਤੇ ਈਮਾਨ ਲਿਆਓ ਤੇ ਅੱਲਾਹ ਦੀ ਰਾਹ ਵਿਚ ਆਪਣੇ ਧੰਨ ਤੇ ਆਪਣੀਆਂ ਜਾਨਾਂ ਨਾਲ ਜਿਹਾਦ (ਸੰਘਰਸ਼) ਕਰੋ। ਇਹ ਤੁਹਾਡੇ ਲਈ ਬਹੁਤ ਹੀ ਚੰਗਾ ਹੈ, ਜੇ ਤੁਸੀਂ ਕੁੱਝ ਗਿਆਨ ਰੱਖਦੇ ਹੋ।"},{"id":12,"translation":"ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਸਦੀਵੀ ਰਹਿਣ ਵਾਲੀਆਂ ਜੰਨਤਾਂ ਵਿਚ ਪਵਿੱਤਰ ਮਹਿਲ ਹਨ, ਇਹੋ ਵੱਡੀ ਸਫ਼ਲਤਾ ਹੈ।"},{"id":13,"translation":"ਅਤੇ ਇਕ ਹੋਰ ਨਿਅਮਤ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ ਉਹ ਅੱਲਾਹ ਦੀ ਮਦਦ ਅਤੇ ਨਿਕਟ ਵਿਚ ਹੋ ਜਾਣ ਵਾਲੀ ਫ਼ਤਿਹ ਹੈ, ਇਸ ਦੀ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।"},{"id":14,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੇ ਸਹਾਈ ਬਣ ਜਾਓ, ਜਿਵੇਂ ਮਰੀਅਮ ਦੇ ਪੁੱਤਰ ਈਸਾ ਨੇ ਆਪਣੇ ਹਵਾਰੀਆਂ ਨੂੰ ਆਖਿਆ ਸੀ ਕਿ ਅੱਲਾਹ ਦੀ ਰਾਹ ਵੱਲ (ਸੱਦਾ ਦੇਣ ਵਿਚ) ਮੇਰਾ ਸਹਾਈ ਕੌੌਣ ਹੈ? ਹਵਾਰੀਆਂ (ਸਾਥੀਆਂ) ਨੇ ਆਖਿਆ ਕਿ ਅਸੀਂ ਅੱਲਾਹ ਦੇ ਸਹਾਈ ਹਾਂ। ਬਨੀ-ਇਸਰਾਈਲ ਵਿੱਚੋਂ ਇਕ ਟੋਲੀ ਈਮਾਨ ਲਿਆਈ ਅਤੇ ਦੂਜੀ ਟੋਲੀ ਨੇ ਇਨਕਾਰ ਕਰ ਦਿੱਤਾ। ਅਸੀਂ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਉਹਨਾਂ ਦੇ ਵੈਰੀਆਂ ਵਿਰੁੱਧ ਤਾਕਤ ਬਖ਼ਸ਼ੀ ਤਾਂ ਉਹ ਭਾਰੂੁ[3] ਹੋ ਗਏ।","footnotes":"[3] ਇਹ ਵਿਆਖਣ ਉਸ ਸਮੇਂ ਦਾ ਹੈ ਜਦੋਂ ਹਜ਼ਰਤ ਈਸਾ ਨਬੀ ਬਣ ਕੇ ਬਨੀ-ਇਸਰਾਈਲ ਵੱਲ ਘੱਲੇ ਗਏ ਸੀ, ਫੇਰ ਆਪ ਨੂੰ ਜਿਊਂਦਾ ਅਕਾਸ਼ ਉੱਤੇ ਚੁੱਕ ਲਿਆ ਗਿਆ ਅਤੇ ਕਿਆਮਤ ਦੇ ਨੇੜੇ ਆਪ ਮੁੜ ਧਰਤੀ ਉੱਤੇ ਵਿਰਾਜਮਾਨ ਹੋਣਗੇ। ਉਸ ਸਮੇਂ ਆਪ ਨਬੀ ਕਰੀਮ (ਸ:) ਦੇ ਇਕ ਉੱਮਤੀ ਵਜੋਂ ਹੋਣਗੇ, ਪਰ ਅੱਲਾਹ ਆਪ (ਈਸਾ) ਜੀ ਤੋਂ ਵੱਡੇ-ਵੱਡੇ ਕੰਮ ਲਵੇਗਾ ਅਤੇ ਆਪ ਰਾਹੀਂ ਈਸਾਈਅਤ ਦਾ ਅੰਤ ਕਰੇਗਾ ਅਤੇ ਇਸਲਾਮ ਹੀ ਗਾਲਿਬ ਹੋਵੇਗਾ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਸਮ ਹੈ ਉਸ ਜ਼ਾਤ ਦੀ ਜਿਸ ਦੇ ਕਬਜ਼ੇ ਵਿਚ ਮੇਰੀ ਜਾਨ ਹੈ, ਤੁਹਾਡੇ ਵਿਚ ਛੇਤੀ ਹੀ ਮਰੀਅਮ ਦਾ ਪੁੱਤਰ ਈਸਾ ਉੱਤਰੇਗਾ ਉਹ ਨਿਆ ਪੂਰਬਕ ਹਕੂਮਤ ਕਰੇਗੇ ਅਤੇ ਸ਼ਲੀਬ ਨੂੰ ਤੋੜੇਗਾ, ਅਤੇ ਜਜ਼ੀਆ ਲੈਣਾ ਬੰਦ ਕਰ ਦੇਵੇਗੇ ਅਤੇ ਧਨ-ਦੌਲਤ ਇੰਨੀ ਹੋਵੇਗੀ ਕਿ ਕੋਈ ਉਸ ਨੂੰ ਲੈਣ ਵਾਲਾ ਨਹੀਂ ਹੋਵੇਗਾ। (ਸਹੀ ਬੁਖ਼ਾਰੀ, ਹਦੀਸ 2222) ● ਭਾਵ ਮੁਸਲਮਾਨਾਂ ਦੇ ਆਗੂ ਬਣ ਕੇ ਆਉਣਗੇ ਅਤੇ ਈਸਾਈਆਂ ਲਈ, ਜਿਹੜੇ ਆਪਣੇ ਆਪਨੂੰ ਹਜ਼ਰਤ ਈਸਾ ਦਾ ਪੈਰੋਕਾਰ ਕਹਿੰਦੇ ਹਨ ਉਹਨਾਂ ਨੂੰ ਸਖ਼ਤ ਚਿਤਾਵਨੀ ਹੈ ਕਿ ਉਹ ਸਲੀਬ ਤੋੜ ਦੇਣਗੇ, ਜਜ਼ੀਆ ਲੈਣਾ ਬੰਦ ਕਰ ਦੇਣਗੇ ਦਾ ਅਰਥ ਹੈ ਕਿ ਸਾਰੇ ਦੇ ਸਾਰੇ ਮਨੁੱਖ ਇਸਲਾਮ ਕਬੂਲ ਕਰ ਲੈਣਗੇ, ਇਸ ਤੋਂ ਛੁੱਟ ਹੋਰ ਕੋਈ ਰਾਹ ਵੀ ਨਹੀਂ ਹੋਵੇਗਾ।"}]},{"id":62,"verses":[{"id":1,"translation":"ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।"},{"id":2,"translation":"ਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।"},{"id":3,"translation":"ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।"},{"id":4,"translation":"ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।"},{"id":5,"translation":"ਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।"},{"id":6,"translation":"(ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।"},{"id":7,"translation":"ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":8,"translation":"ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":9,"translation":"ਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।"},{"id":10,"translation":"ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।"},{"id":11,"translation":"(ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।"}]},{"id":63,"verses":[{"id":1,"translation":"(ਹੇ ਨਬੀ!) ਜਦੋਂ ਮੁਨਾਫ਼ਿਕ (ਭਾਵ ਦੋਗਲੇ) ਤੁਹਾਡੇ ਕੋਲ ਆਉਂਦੇ ਹਨ ਤਾਂ ਆਖਦੇ ਹਨ ਕਿ ਅਸੀਂ ਗਵਾਹੀ ਦਿੰਦੇ ਹਾਂ ਕਿ ਬੇਸ਼ੱਕ ਤੁਸੀਂ ਅੱਲਾਹ ਦੇ ਪੈਗਬੰਰ ਹੋ ਅਤੇ ਅੱਲਾਹ ਗਵਾਹੀ ਦਿੰਦਾ ਹੈ ਕਿ ਇਹ ਮੁਨਾਫ਼ਿਕ ਝੂਠੇ ਹਨ।"},{"id":2,"translation":"ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।"},{"id":3,"translation":"ਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ।"},{"id":4,"translation":"ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਤੁਹਾਨੂੰ ਉਹਨਾਂ ਦੇ ਸਰੀਰ (ਜੁੱਸੇ) ਭਲੇ ਚੰਗੇ ਲਗਦੇ ਹਨ। ਜੇ ਉਹ ਕੋਈ ਗੱਲ ਆਖਣ ਤਾਂ ਤੁਸੀਂ ਉਹਨਾਂ ਦੀਆਂ ਗੱਲਾਂ ਕੰਨ ਲਾ ਕੇ ਸੁਣੋ (ਪਰ ਹਕੀਕਤ ਵਿਚ) ਉਹ ਇੰਜ ਹਨ ਜਿਵੇਂ ਕਿ ਉਹ ਕੰਧ ਨਾਲ ਚਿਨ ਕੇ ਰੱਖਿਆਂ ਹੋਈਆਂ ਲਕੜੀਆਂ ਹੋਣ। ਉਹ ਹਰ ਉੱਚੀ ਆਵਾਜ਼ ਨੂੰ ਇਹੋ ਸਮਝਦੇ ਹਨ ਕਿ ਉਹਨਾਂ ਉੱਤੇ (ਕੋਈ ਬਿਪਤਾ ਆ ਖੜੀ) ਹੈ, ਉਹੀਓ ਤੁਹਾਡੇ ਅਸਲੀ ਦੁਸ਼ਮਨ ਹਨ। ਸੋ ਤੁਸੀਂ ਉਹਨਾਂ ਤੋਂ ਸਾਵਧਾਨ ਰਹੋ, ਅੱਲਾਹ ਉਹਨਾਂ ਨੂੰ ਹਲਾਕ ਕਰੇ, ਉਹ ਕਿੱਥੇ ਫਿਰੀਂ ਜਾ ਰਹੇ ਹਨ ?"},{"id":5,"translation":"ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।"},{"id":6,"translation":"ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।[1]","footnotes":"[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 138,145/4"},{"id":7,"translation":"ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।"},{"id":8,"translation":"ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।"},{"id":9,"translation":"ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।"},{"id":10,"translation":"ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ। [2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 180/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4"},{"id":11,"translation":"ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।"}]},{"id":64,"verses":[{"id":1,"translation":"ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।"},{"id":2,"translation":"ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।"},{"id":3,"translation":"ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।"},{"id":4,"translation":"ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।"},{"id":5,"translation":"ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।"},{"id":6,"translation":"ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।"},{"id":7,"translation":"ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।"},{"id":8,"translation":"ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।"},{"id":9,"translation":"ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।"},{"id":10,"translation":"ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,[1] ਉਹ ਬਹੁਤ ਹੀ ਭੈੜਾ ਸਥਾਨ ਹੈ।","footnotes":"[1]। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":11,"translation":"ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।"},{"id":12,"translation":"ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।"},{"id":13,"translation":"ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।"},{"id":14,"translation":"ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"},{"id":15,"translation":"ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।"},{"id":16,"translation":"ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।"},{"id":17,"translation":"ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।"},{"id":18,"translation":"ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।"}]},{"id":65,"verses":[{"id":1,"translation":"ਹੇ ਨਬੀ! ਜਦੋਂ ਵੀ ਤੁਸੀਂ ਇਸਤਰੀਆਂ (ਪਤਨੀਆਂ) ਨੂੰ ਤਲਾਕ ਦਿਓ ਤਾਂ ਉਹਨਾਂ ਨੂੰ ਉਹਨਾਂ ਦੀ ਇੱਦਤ (ਦੇ ਆਰੰਭਿਕ ਦਿਨਾਂ) ਵਿਚ ਹੀ ਤਲਾਕ ਦਿਓ ਅਤੇ ਇੱਦਤ (ਦੇ ਦਿਨਾਂ) ਦੀ ਗਿਣਤੀ ਰੱਖੋ।[1] ਅੱਲਾਹ ਤੋਂ ਡਰੋ ਜੋ ਤੁਹਾਡਾ ਪਾਲਣਹਾਰ ਹੈ। ਇੱਦਤ ਦੇ ਦਿਨਾਂ ਵਿਚ ਨਾ ਤੁਸੀਂ ਉਹਨਾਂ ਨੂੰ ਉਹਨਾਂ ਦੇ ਘਰੋਂ ਕੱਢੋ ਅਤੇ ਨਾ ਹੀ ਉਹ ਆਪ ਨਿਕਲਣ, ਪਰ ਜੇ ਉਹ ਕੋਈ ਪ੍ਰਤੱਖ ਬੁਰਾਈ ਕਰ ਬੈਠਣ (ਤਾਂ ਕੱਢ ਸਕਦੇ ਹੋ) ਇਹ ਹੱਦਾਂ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ। ਜਿਹੜਾ ਕੋਈ ਅੱਲਾਹ ਦੀਆਂ ਹੱਦਾਂ ਦੀ ਉਲੰਘਣਾ ਕਰੇਗਾ ਉਹ ਆਪਣੇ ’ਤੇ ਆਪ ਜ਼ੁਲਮ ਕਰੇਗਾ। (ਹੇ ਲੋਕੋ!) ਤੁਸੀਂ ਨਹੀਂ ਜਾਣਦੇ ਕਿ ਇਸ (ਤਲਾਕ) ਤੋਂ ਮਗਰੋਂ ਅੱਲਾਹ (ਮੇਲ ਮਿਲਾਪ ਦੀ) ਕੋਈ ਨਵੀਂ ਰਾਹ ਕੱਢ ਦੇਵੇ॥","footnotes":"[1] “ਇੱਦਤ ਦੇ ਸਮੇਂ ਵਿਚ ਤਲਾਕ ਦਿਓ” ਤੋਂ ਭਾਵ ਹੈ ਕਿ ਇੱਦਤ ਦੇ ਆਰੰਭ ਵਿਚ ਭਾਵ ਜਦੋਂ ਔੌਰਤ ਮਾਹਵਾਰੀ ਤੋਂ ਪਾਕ ਹੋ ਜਾਵੇ ਤਾਂ ਉਸ ਨਾਲ ਸੰਭੋਗ ਕਰੇ ਬਿਨਾਂ ਤਲਾਕ ਦਿਓ, ਪਾਕੀ ਦੀ ਹਾਲਤ ਇਸ ਦੀ ਇੱਦਤ ਦਾ ਆਰੰਭ ਹੈ। ਹਦੀਸ ਵਿਚ ਹੈ ਕਿ ਅਬਦੁਲਾ ਬਿਨ ਉਮਰ ਨੇ ਨਬੀ (ਸ:) ਦੇ ਸਮੇਂ ਵਿਚ ਆਪਣੀ ਪਤਨੀ ਆਮਨਾ ਬਿਨਤ ਗੁੱਫ਼ਾਰ ਨੂੰ ਮਾਹਵਾਰੀ ਦੇ ਦਿਨਾਂ ਵਿਚ ਹੀ ਤਲਾਕ ਦੇ ਦਿੱਤੀ, ਹਜ਼ਰਤ ਉਮਰ ਨੇ ਇਸ ਸੰਬੰਧ ਵਿਚ ਨਬੀ= ਕਰੀਮ (ਸ:) ਨੂੰ ਪੁੱਛਿਆ ਤਾਂ ਆਪ (ਸ:) ਨੇ ਫ਼ਰਮਾਇਆ, ਆਪਣੇ ਪੁੱਤਰ ਨੂੰ ਕਹੋ ਕਿ ਉਹ ਪਰਤ ਜਾਵੇ ਅਤੇ ਇਸ ਔੌਰਤ ਨੂੰ ਮਾਹਵਾਰੀ ਤੋਂ ਪਾਕ ਹੋਣ ਤਕ ਆਪਣੇ ਕੋਲ ਰਹਿਣ ਦਿਓ ਇੱਥੋਂ ਤਕ ਕਿ ਉਸ ਨੂੰ ਮੁੜ ਮਾਹਵਾਰੀ ਆ ਜਾਵੇ, ਫੇਰ ਉਹ ਮਾਹਵਾਰੀ ਤੋਂ ਪਾਕ ਹੋਵੇ ਫੇਰ ਉਸ ਨੂੰ ਅਧਿਕਾਰ ਰੁ ਕਿ ਜੇ ਉਹ ਉਸ ਨੂੰ ਰੱਖਣਾ ਚਾਹੇ ਤਾਂ ਰੱਖ ਲਵੇ ਜੇ ਤਲਾਕ ਦੇਣਾ ਚਾਹਵੇ ਤਾਂ ਸੰਭੋਗ ਤੋਂ ਪਹਿਲਾਂ ਤਲਾਕ ਦੇਵੇ ਅਤੇ ਇਹੋ ਇੱਦਤ ਹੈ ਜਿਸ ਨੂੰ ਅੱਲਾਹ ਨੇ ਨਿਯਤ ਕੀਤਾ ਹੈ ਕਿ ਔੌਰਤਾਂ ਨੂੰ ਉਹਨਾਂ ਦੀ ਇੱਦਤ ਵਿਚ ਹੀ ਤਲਾਕ ਦਿਓ। (ਸਹੀ ਬੁਖ਼ਾਰੀ, ਹਦੀਸ: 5251)"},{"id":2,"translation":"ਫੇਰ ਜਦੋਂ ਉਹ ਆਪਣੀ ਇੱਦਤ (ਦੀ ਸਮਾਪਤੀ) ਨੂੰ ਪੁੱਜ ਜਾਣ ਤਾਂ ਉਹਨਾਂ ਨੂੰ ਜਾਂ ਤਾਂ ਭਲੇ ਤਰੀਕੇ ਨਾਲ (ਆਪਣੇ ਨਿਕਾਹ ਵਿਚ) ਰੋਕ ਲਵੋ ਜਾਂ ਉਹਨਾਂ ਨੂੰ ਭਲੇ ਤਰੀਕੇ ਨਾਲ ਛੱਡ ਦਿਓ। ਜਦੋਂ ਤਲਾਕ ਦਿਓ ਤਾਂ ਤੁਸੀਂ ਆਪਣੇ ਵਿੱਚੋਂ ਦੋ ਵਿਅਕਤੀਆਂ ਨੂੰ ਗਵਾਹ ਬਣਾ ਲਓ, ਜਿਹੜੇ ਨਿਆਕਾਰ ਹੋਣ ਅਤੇ ਗਵਾਹੀ ਨੂੰ ਅੱਲਾਹ ਵਾਸਤੇ ਕਾਇਮ ਰੱਖਣ। ਇਹਨਾਂ ਹੁਕਮਾਂ ਦੀ ਨਸੀਹਤ ਉਸ ਨੂੰ ਕੀਤੀ ਜਾਂਦੀ ਹੈ ਜਿਹੜਾ ਕੋਈ ਅੱਲਾਹ ਤੇ ਅੰਤਿਮ ਦਿਹਾੜੇ (ਕਿਆਮਤ) ਉੱਤੇ ਈਮਾਨ ਰੱਖਦਾ ਹੈ ਅਤੇ ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੋਵੇ ਤਾਂ ਉਹ (ਅੱਲਾਹ) ਉਸ ਲਈ ਔਕੜਾਂ ਵਿੱਚੋਂ ਨਿਕਲਣ ਦੀ ਰਾਹ ਕੱਢ ਦਿੰਦਾ ਹੈ।"},{"id":3,"translation":"ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ।"},{"id":4,"translation":"ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।[2]","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 234/2"},{"id":5,"translation":"ਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ।"},{"id":6,"translation":"ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ।"},{"id":7,"translation":"ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।"},{"id":8,"translation":"ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।"},{"id":9,"translation":"ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ।"},{"id":10,"translation":"ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।"},{"id":11,"translation":"ਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ।"},{"id":12,"translation":"ਅੱਲਾਹ ਉਹ ਜ਼ਾਤ ਹੈ ਜਿਸ ਨੇ ਸੱਤ ਅਕਾਸ਼ ਸਾਜੇ ਤੇ ਧਰਤੀਆਂ ਵੀ ਓਂਨੀਆਂ ਹੀ (ਭਾਵ ਸੱਤ) ਸਾਜੀਆਂ। ਇਹਨਾਂ ਦੋਵਾਂ ਵਿਚਾਲੇ ਹੀ ਉਸ ਦਾ ਹੁਕਮ ਉੱਤਰਦਾ ਹੈ ਇਹ ਗੱਲ ਤਾਂ ਤੁਹਾਨੂੰ ਇਸ ਲਈ ਦੱਸੀ ਗਈ ਹੈ ਤਾਂ ਜੋ ਤੁਸੀਂ ਜਾਣ ਲਵੋ ਕਿ ਨਿਰਸੰਦੇਹ, ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। ਅੱਲਾਹ ਨੇ ਹਰੇਕ ਚੀਜ਼ ਨੂੰ ਆਪਣੇ ਗਿਆਨ ਦੇ ਘੇਰੇ ਵਿਚ ਲੈ ਛੱਡਿਆ ਹੈ।"}]},{"id":66,"verses":[{"id":1,"translation":"ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।"},{"id":2,"translation":"ਅੱਲਾਹ ਨੇ ਤੁਹਾਡੇ ਲਈ ਤੁਹਾਡੀਆਂ (ਨਾ-ਜਾਇਜ਼ ਸੰਹੁਾਂ) ਨੂੰ ਤੋੜਣਾ ਫ਼ਰਜ਼ ਕਰ ਦਿੱਤਾ ਹੈ। ਅੱਲਾਹ ਤੁਹਾਡਾ ਮੌਲਾ ਹੈ, ਉਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।"},{"id":3,"translation":"ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।"},{"id":4,"translation":"ਕਿਉਂ ਜੋ ਤੁਹਾਡੇ ਦਿਲ ਸੱਚਾਈ ਤੋਂ ਹਟ ਗਏ ਹਨ ਸੋ ਤੁਸੀਂ ਦੋਵੇਂ (ਪਤਨੀਆਂ) ਅੱਲਾਹ ਤੋਂ ਤੌਬਾ ਕਰ ਲਵੋ ਤਾਂ ਤੁਹਾਡੇ ਲਈ ਵਧੀਆ ਹੈ। ਜੇ ਤੁਸੀਂ ਇਸ (ਨਬੀ) ਦੇ ਵਿਰੁੱਧ ਏਕਾ ਕੀਤਾ ਤਾਂ ਅੱਲਾਹ ਆਪ ਹੀ ਉਸ ਦੀ ਸਹਾਇਤਾ ਕਰੇਗਾ, ਅਤੇ ਜਿਬਰਾਈਲ, ਨੇਕ ਮੋਮਿਨ ਤੇ ਇਹਨਾਂ ਦੇ ਨਾਲ-ਨਾਲ ਸਾਰੇ ਫ਼ਰਿਸ਼ਤੇ ਵੀ ਉਸ ਦੇ ਸਹਾਈ ਹਨ।"},{"id":5,"translation":"ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ ਸਕਦਾ ਹੈ ਕਿ ਬਦਲੇ ਵਿਚ ਉਸ ਦਾ ਰੱਬ ਉਸ ਨੂੰ ਤੁਹਾਥੋਂ ਚੰਗੀਆਂ ਪਤਨੀਆਂ ਦੇ ਦੇਵੇ। ਉਹ ਮੁਸਲਮਾਨ, ਮੋਮਿਨ, ਆਗਿਆਕਾਰੀ, ਤੌਬਾ ਕਰਨ ਵਾਲੀਆਂ, ਬੰਦਗੀ ਕਰਨ ਵਾਲੀਆਂ, ਰੋਜ਼ਾ ਰੱਖਣ ਵਾਲੀਆਂ, ਉਹ ਪਹਿਲਾਂ ਵਿਆਹੀਆਂ ਹੋਈਆਂ (ਭਾਵ ਵਿਧਵਾ), ਜਾਂ ਕੁਆਰੀਆਂ ਹੋਣਗੀਆਂ।"},{"id":6,"translation":"ਹੇ ਈਮਾਨ ਵਾਲਿਓ! ਤੁਸੀਂ ਆਪਣੇ ਆਪ ਨੂੰ ਤੇ ਆਪਣੇ ਘਰ ਵਾਲਿਆਂ ਨੂੰ ਉਸ ਅੱਗ ਤੋਂ ਬਚਾਓ ਜਿਸ ਦਾ ਬਾਲਣ (ਕੁਫ਼ਰ ਕਰਨ ਵਾਲੇ) ਮਨੁੱਖ ਤੇ (ਪੂਜੇ ਗਏ) ਪੱਥਰ ਹਨ। ਇਸ (ਨਰਕ ਉੱਤੇ) ਅਤਿ ਖਰਵੇ ਸੁਭਾ ਵਾਲੇ ਤੇ ਕਠੋਰ-ਚਿੱਤ ਫ਼ਰਿਸ਼ਤੇ (ਨਿਯੁਕਤ) ਹਨ। ਅੱਲਾਹ ਉਹਨਾਂ ਨੂੰ ਜਿਹੜਾ ਹੁਕਮ ਦੇਵੇ ਉਹ ਉਸ ਦੀ ਨਾ-ਫ਼ਰਮਾਨੀ ਨਹੀਂ ਕਰਦੇ। ਅਤੇ ਜੋ ਉਹਨਾਂ ਨੂੰ ਹੁਕਮ ਦਿੱਤਾ ਜਾਂਦਾ ਹੈ ਉਹ ਉਸੇ ਦੀ ਪਾਲਣਾ ਕਰਦੇ ਹਨ।"},{"id":7,"translation":"ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":8,"translation":"ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਦੀ ਹਜ਼ੂਰੀ ਵਿਚ ਖ਼ਾਲਿਸ (ਸੱਚੇ ਮਨੋ) ਤੌਬਾ ਕਰੋ, ਆਸ ਹੈ ਕਿ ਤੁਹਾਡਾ ਰੱਬ ਤੁਹਾਥੋਂ ਤੁਹਾਡੀਆਂ ਬੁਰਾਈਆਂ ਦੂਰ ਕਰ ਦੇਵੇ ਅਤੇ ਤੁਹਾਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ । [2] ਉਸ (ਕਿਆਮਤ) ਦਿਹਾੜੇ ਅੱਲਾਹ ਨਬੀ ਨੂੰ ਅਤੇ ਉਸ ਦੇ ਨਾਲ ਈਮਾਨ ਲਿਆਉਣ ਵਾਲਿਆਂ ਨੂੰ ਜ਼ਲੀਲ ਨਹੀਂ ਕਰੇਗਾ। ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਸੱਜੇ ਪਾਸੇ ਨੱਸ ਰਿਹਾ ਹੋਵੇਗਾ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਨੂਰ ਨੂੰ ਸਾਡੇ ਲਈ ਸੰਪੂਰਨ ਕਰਦੇ ਅਤੇ ਸਾਡੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹਰ ਚੀਜ਼ ਦੀ ਸਮਰਥਾ ਰੱਖਦਾ ਹੈ।","footnotes":"[2] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਕਿਆਮਤ ਦਿਹਾੜੇ ਪਾਲਣਹਾਰ ਆਪਣੀ ਪਿੰਨੀ ਖੋਲੇਗਾ ਤਾਂ ਸਾਰੇ ਮੋਮਿਨ ਮਰਦ ਤੇ ਔਰਤਾਂ ਸਿਜਦੇ ਵਿਚ ਡਿਗ ਪੈਣਗੇ, ਪਰ ਉਹ ਲੋਕ ਰਹਿ ਜਾਣਗੇ ਜਿਹੜੇ ਸੰਸਾਰ ਵਿਚ ਲੋਕ ਵਿਖਾਵੇ ਲਈ ਤੇ ਨੇਕ ਅਖਵਾਉਣ ਲਈ ਇਬਾਦਤ ਕਰਦੇ ਸਨ, ਉਹ ਵੀ ਸਿਜਦਾ ਕਰਨਾ ਚਾਹੁਣਗੇ ਪਰ ਉਹਨਾਂ ਦੀਆਂ ਪਿੱਠਾਂ ਆਕੜ ਜਾਣਗੀਆਂ ਸੋ ਉਹ ਸਿਜਦਾ ਨਾ ਕਰ ਸਕਣਗੇ। (ਸਹੀ ਬੁਖ਼ਾਰੀ, ਹਦੀਸ: 4919)"},{"id":9,"translation":"(ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਸੰਘਰਸ਼) ਕਰੋ ਅਤੇ ਉਹਨਾਂ ਉੱਤੇ ਕਰੜਾਈ ਕਰੋ। ਉਹਨਾਂ ਦਾ ਟਿਕਾਣਾ ਨਰਕ ਹੈ ਜਿਹੜਾ ਕਿ ਬਹੁਤ ਹੀ ਭੈੜਾ ਟਿਕਾਣਾ ਹੈ।"},{"id":10,"translation":"ਇਨਕਾਰ ਕਰਨ ਵਾਲਿਆਂ ਲਈ ਅੱਲਾਹ ਨੇ ਨੂਹ ਅਤੇ ਲੂਤ ਦੀਆਂ ਪਤਨੀਆਂ ਦੀ ਉਦਾਹਰਨ ਦਿੱਤੀ ਹੈ। ਉਹ ਦੋਵੇਂ ਸਾਡੇ ਨੇਕ ਬੰਦਿਆਂ ਦੇ ਨਿਕਾਹ ਵਿਚ ਸਨ। ਪਰ ਉਹਨਾਂ ਦੋਵਾਂ ਨੇ ਆਪਣੇ ਪਤੀਆਂ ਨਾਲ ਵਿਸ਼ਵਾਸਘਾਤ ਕੀਤਾ, ਫੇਰ ਉਹ ਦੋਵੇਂ ਰਸੂਲ ਉਹਨਾਂ ਦੋਵਾਂ (ਔਰਤਾਂ) ਨੂੰ (ਅਜ਼ਾਬ ਤੋਂ) ਬਚਾਉਣ ਵਿਚ ਕੁੱਝ ਵੀ ਕੰਮ ਨਾ ਆ ਸਕੇ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਦੋਵੇਂ ਵੀ ਨਰਕ ਵਿਚ ਦਾਖ਼ਲ ਹੋਣ ਵਾਲਿਆਂ ਵਿਚ ਦਾਖ਼ਲ ਹੋ ਜਾਓ।"},{"id":11,"translation":"ਅੱਲਾਹ ਨੇ ਈਮਾਨ ਵਾਲਿਆਂ ਲਈ ਫ਼ਿਰਔਨ ਦੀ ਪਤਨੀ ਦੀ ਉਦਾਹਰਨ ਦਿੱਤੀ ਹੈ,[3] ਜਦੋਂ ਉਸ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬ! ਮੇਰੇ ਲਈ ਆਪਣੇ ਕੋਲ ਜੰਨਤ ਵਿਚ ਇਕ ਘਰ ਬਣਾ ਅਤੇ ਮੈਨੂੰ ਫ਼ਿਰਔਨ ਅਤੇ ਉਸ ਦੇ ਅਮਲਾਂ ਤੋਂ ਬਚਾ ਲੈ ਤੇ ਮੈਨੂੰ ਜ਼ਾਲਮ ਕੌਮ ਤੋਂ ਛੁਟਕਾਰਾ ਦੁਆਦੇ।","footnotes":"[3] ਫ਼ਿਰਔਨ ਦੀ ਪਤਨੀ ਦਾ ਨਾਂ ਆਸੀਆ ਸੀ, ਉਹ ਇਕ ਪਾਕ-ਪਵਿੱਤਰ ਮੋਮਿਨ ਔਰਤ ਸੀ ਇਸੇ ਲਈ ਹਦੀਸ ਵਿਚ ਇਸ ਦੀ ਸ਼ਲਾਘਾ ਕੀਤੀ ਗਈ ਹੈ। ਸੋ ਨਬੀ ਕਰੀਮ (ਸ:) ਨੇ ਫਰਮਾਇਆ, ਪੁਰਸ਼ਾਂ ਵਿਚ ਤਾਂ ਬਹੁਤ ਸਾਰੇ ਪਹੁੰਚੇ ਹੋਏ ਲੋਕ ਹੋਏ ਹਨ ਪਰ ਔਰਤਾਂ ਵਿਚ ਆਸੀਆ ਫ਼ਿਰਔਨ ਦੀ ਪਤਨੀ ਅਤੇ ਮਰੀਅਮ ਇਮਰਾਨ ਦੀ ਧੀ ਹੀ ਕਮਾਲ ਨੂੰ ਪਹੁੰਚੀਆਂ ਅਤੇ ਹਜ਼ਰਤ ਆਇਸ਼ਾ ਦੀ ਮਹੱਤਤਾ ਇਹਨਾਂ ਸਭ ’ਤੇ ਇੰਜ ਹੈ ਜਿਵੇਂ ਸਰੀਦ ਦਾ ਦੂਜੀਆਂ ਖਾਣ ਵਾਲੀਆਂ ਚੀਜ਼ਾਂ ’ਤੇ। (ਸਹੀ ਬੁਖ਼ਾਰੀ, ਹਦੀਸ: 3411)"},{"id":12,"translation":"ਅਤੇ ਉਦਾਹਰਨ ਇਮਰਾਨ ਦੀ ਸਪੁੱਤਰੀ ਮਰੀਅਮ ਦੀ ਵੀ ਹੈ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ, ਫੇਰ ਅਸੀਂ ਉਸ ਦੇ (ਗਲਾਂਵੇ) ਅੰਦਰ ਆਪਣੀ ਰੂਹ ਫੂਂਕ ਦਿੱਤੀ ਅਤੇ ਉਸ ਨੇ ਆਪਣੇ ਰੱਬ ਦੇ ਬੋਲਾਂ ਦੀ ਅਤੇ ਉਸ ਦੀਆਂ ਕਿਤਾਬਾਂ ਦੀ ਪੁਸ਼ਟੀ ਕੀਤੀ ਅਤੇ ਉਹ ਆਗਿਆਕਾਰੀਆਂ ਵਿੱਚੋਂ ਸੀ।"}]},{"id":67,"verses":[{"id":1,"translation":"ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।"},{"id":2,"translation":"ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।[1] ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।","footnotes":"[1] ਭਾਵ ਤੁਹਾਡੇ ਵਿੱਚੋਂ ਵਧੀਆ ਤੇ ਚੰਗੇ ਢੰਗ ਨਾਲ ਨੇਕ ਅਮਲ ਕੌਣ ਕਰਦਾ ਹੈ ਜੋ ਕਿ ਕੇਵਲ ਅੱਲਾਹ ਦੀ ਰਜ਼ਾ ਲਈ ਤੇ ਹਜ਼ਰਤ ਮੁਹੰਮਦ (ਸ:) ਦੀ ਸੁੱਨਤ ਅਨੁਸਾਰ ਹੋਣ?"},{"id":3,"translation":"ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?"},{"id":4,"translation":"ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।"},{"id":5,"translation":"ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ [2] ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।","footnotes":"[2] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6"},{"id":6,"translation":"ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।"},{"id":7,"translation":"ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।"},{"id":8,"translation":"ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?"},{"id":9,"translation":"ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।"},{"id":10,"translation":"ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।"},{"id":11,"translation":"ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।"},{"id":12,"translation":"ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।"},{"id":13,"translation":"ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।"},{"id":14,"translation":"ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।"},{"id":15,"translation":"ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।"},{"id":16,"translation":"ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?"},{"id":17,"translation":"ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।"},{"id":18,"translation":"ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।"},{"id":19,"translation":"ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।"},{"id":20,"translation":"ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।"},{"id":21,"translation":"ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।"},{"id":22,"translation":"ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?"},{"id":23,"translation":"(ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।"},{"id":24,"translation":"ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।"},{"id":25,"translation":"ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?"},{"id":26,"translation":"ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।"},{"id":27,"translation":"ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।"},{"id":28,"translation":"(ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?"},{"id":29,"translation":"ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।"},{"id":30,"translation":"ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?"}]},{"id":68,"verses":[{"id":1,"translation":"ਕਸਮ ਹੈ ਨੂਨ, ਕਲਮ ਦੀ ਅਤੇ ਉਸ ਦੀ ਜੋ ਉਹ (ਫ਼ਰਿਸ਼ਤੇ) ਲਿਖਦੇ ਹਨ।"},{"id":2,"translation":"(ਹੇ ਨਬੀ!) ਤੁਸੀਂ ਆਪਣੇ ਰੱਬ ਦੀ ਕ੍ਰਿਪਾ ਨਾਲ ਉੱਕਾ ਹੀ ਸੁਦਾਈ ਨਹੀਂ।"},{"id":3,"translation":"ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।"},{"id":4,"translation":"ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।"},{"id":5,"translation":"ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।"},{"id":6,"translation":"ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।"},{"id":7,"translation":"ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।"},{"id":8,"translation":"ਸੋ (ਹੇ ਨਬੀ!) ਤੁਸੀਂ ਝੁਠਲਾਉਣ ਵਾਲਿਆਂ ਦੇ ਪਿੱਛੇ ਨਹੀਂ ਲੱਗਣਾ।"},{"id":9,"translation":"ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।"},{"id":10,"translation":"ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।"},{"id":11,"translation":"ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।"},{"id":12,"translation":"ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।"},{"id":13,"translation":"ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।"},{"id":14,"translation":"ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।"},{"id":15,"translation":"ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।"},{"id":16,"translation":"ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।"},{"id":17,"translation":"ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।"},{"id":18,"translation":"ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।"},{"id":19,"translation":"ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।"},{"id":20,"translation":"ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।"},{"id":21,"translation":"ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।"},{"id":22,"translation":"ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।"},{"id":23,"translation":"ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।"},{"id":24,"translation":"ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।"},{"id":25,"translation":"ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।"},{"id":26,"translation":"ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।"},{"id":27,"translation":"(ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।"},{"id":28,"translation":"ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?"},{"id":29,"translation":"ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।"},{"id":30,"translation":"ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।"},{"id":31,"translation":"ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।"},{"id":32,"translation":"ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।"},{"id":33,"translation":"ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।"},{"id":34,"translation":"ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।"},{"id":35,"translation":"ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।"},{"id":36,"translation":"ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?"},{"id":37,"translation":"ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?"},{"id":38,"translation":"ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।"},{"id":39,"translation":"ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?"},{"id":40,"translation":"ਇਹਨਾਂ ਤੋਂ ਪੁੱਛੋ ਕਿ ਤੁਹਾਡੇ ਵਿੱਚੋਂ ਕੌਣ ਇਸ ਦੀ ਜ਼ਮਾਨਤ ਲੈਂਦਾ ਹੈ?"},{"id":41,"translation":"ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।"},{"id":42,"translation":"ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।[1]","footnotes":"[1] ਵੇਖੋ ਸੂਰਤ ਅਤ-ਤਹਰੀਮ, ਹਾਸ਼ੀਆ ਆਇਤ 8/66"},{"id":43,"translation":"ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।"},{"id":44,"translation":"ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।"},{"id":45,"translation":"ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।"},{"id":46,"translation":"(ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?"},{"id":47,"translation":"ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।"},{"id":48,"translation":"ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।"},{"id":49,"translation":"ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।"},{"id":50,"translation":"ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।"},{"id":51,"translation":"ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।"},{"id":52,"translation":"ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।"}]},{"id":69,"verses":[{"id":1,"translation":"ਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।"},{"id":2,"translation":"ਕੀ ਹੈ, ਉਹ ਵਾਪਰਨ ਵਾਲੀ?"},{"id":3,"translation":"ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?"},{"id":4,"translation":"‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।"},{"id":5,"translation":"ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।"},{"id":6,"translation":"ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।"},{"id":7,"translation":"ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।"},{"id":8,"translation":"ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?"},{"id":9,"translation":"ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।"},{"id":10,"translation":"ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।"},{"id":11,"translation":"ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।"},{"id":12,"translation":"ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।"},{"id":13,"translation":"ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।"},{"id":14,"translation":"ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।"},{"id":15,"translation":"ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।"},{"id":16,"translation":"ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।"},{"id":17,"translation":"ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।"},{"id":18,"translation":"ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।"},{"id":19,"translation":"ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।"},{"id":20,"translation":"ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।"},{"id":21,"translation":"ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।"},{"id":22,"translation":"ਉੱਚੀਆਂ ਜੰਨਤਾਂ ਵਿਚ ਹੋਵੇਗਾ।"},{"id":23,"translation":"ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।"},{"id":24,"translation":"ਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।"},{"id":25,"translation":"ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।"},{"id":26,"translation":"ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?"},{"id":27,"translation":"ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।"},{"id":28,"translation":"ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।"},{"id":29,"translation":"ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।"},{"id":30,"translation":"ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।"},{"id":31,"translation":"ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।"},{"id":32,"translation":"ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।"},{"id":33,"translation":"ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।"},{"id":34,"translation":"ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।[1]","footnotes":"[1] ਅੱਲਾਹ ਦੇ ਰਸੂਲ (ਸ:) ਨੂੰ ਪੁੱਛਿਆ ਗਿਆ ਕਿ ਇਸਲਾਮ ਦੀ ਕਿਹੜੀ ਖ਼ਸਲਤ ਸਭ ਤੋਂ ਵਧੀਆ ਹੈ? ਆਪ (ਸ:) ਨੇ ਫ਼ਰਮਾਇਆ, ਭੁੱਖੇ ਨੂੰ ਭੋਜਨ ਕਰਵਾਉਣਾ, ਹਰ ਮੁਸਲਮਾਨ ਨੂੰ ਸਲਾਮ ਕਰਨਾ, ਭਾਵੇਂ ਤੁਸੀਂ ਉਸ ਨੂੰ ਜਾਣਦੇ ਹੋ ਜਾਂ ਨਹੀਂ। (ਸਹੀ ਬੁਖ਼ਾਰੀ, ਹਦੀਸ: 12)"},{"id":35,"translation":"ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।"},{"id":36,"translation":"ਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।"},{"id":37,"translation":"ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।"},{"id":38,"translation":"ਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।"},{"id":39,"translation":"ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।"},{"id":40,"translation":"ਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।"},{"id":41,"translation":"ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।"},{"id":42,"translation":"ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।"},{"id":43,"translation":"ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।"},{"id":44,"translation":"ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।"},{"id":45,"translation":"ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।"},{"id":46,"translation":"ਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।"},{"id":47,"translation":"ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।"},{"id":48,"translation":"ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।"},{"id":49,"translation":"ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।"},{"id":50,"translation":"ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।[2]","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3 ਅਤੇ ਸੂਰਤ ਯੂਨੁਸ, ਹਾਸ਼ੀਆ ਆਇਤ 37/10"},{"id":51,"translation":"ਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।[3]","footnotes":"[3] ਵੇਖੋ ਸੂਰਤ ਅਰ-ਰਅਦ, ਹਾਸ਼ੀਆ ਆਇਤ 28/13"},{"id":52,"translation":"ਸੋ (ਹੇ ਨਬੀ!) ਤੁਸੀਂ ਆਪਣੇ ਸਰਵੁਚ ਤੇ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।"}]},{"id":70,"verses":[{"id":1,"translation":"ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ ਵਾਲਾ ਹੈ।"},{"id":2,"translation":"ਇਹ ਅਜ਼ਾਬ ਕਾਫ਼ਿਰਾਂ ਲਈ ਹੈ, ਕੋਈ ਇਸ ਨੂੰ ਟਾਲਣ ਵਾਲਾ ਨਹੀਂ।"},{"id":3,"translation":"ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।"},{"id":4,"translation":"ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।"},{"id":5,"translation":"ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।"},{"id":6,"translation":"ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।"},{"id":7,"translation":"ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।"},{"id":8,"translation":"ਜਿਸ ਦਿਨ ਅਕਾਸ਼ ਪਿਘਲੇ ਹੋਏ ਤਾਂਬੇ ਵਾਂਗ ਹੋ ਜਾਵੇਗਾ।"},{"id":9,"translation":"ਅਤੇ ਪਹਾੜ ਧੁਣਖੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।"},{"id":10,"translation":"ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।"},{"id":11,"translation":"ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।"},{"id":12,"translation":"ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।"},{"id":13,"translation":"ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।"},{"id":14,"translation":"ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।[1]","footnotes":"[1] ਵੇਖੋ ਸੂਰਤ ਅਜ਼-ਜ਼ਾਰਿਆਤ, ਹਾਸ਼ੀਆ ਆਇਤ 60/51"},{"id":15,"translation":"ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।"},{"id":16,"translation":"ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।"},{"id":17,"translation":"ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।"},{"id":18,"translation":"ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।"},{"id":19,"translation":"ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।"},{"id":20,"translation":"ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।"},{"id":21,"translation":"ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।"},{"id":22,"translation":"ਪਰ ਉਹ ਨਮਾਜ਼ੀ।"},{"id":23,"translation":"ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।"},{"id":24,"translation":"ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।"},{"id":25,"translation":"(ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।"},{"id":26,"translation":"ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।"},{"id":27,"translation":"ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।"},{"id":28,"translation":"ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।"},{"id":29,"translation":"ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।"},{"id":30,"translation":"ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।"},{"id":31,"translation":"ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।"},{"id":32,"translation":"ਅਤੇ ਜਿਹੜੇ ਆਪਣੀ ਅਮਾਨਤਾਂ ਦੀ ਰਾਖੀ ਤੇ ਆਪਣੇ ਵਚਨਾਂ ਦੀ ਪਾਲਣਾ ਕਰਨ ਵਾਲੇ ਹਨ।"},{"id":33,"translation":"ਅਤੇ ਜਿਹੜੇ ਆਪਣੀਆਂ ਗਵਾਹੀਆਂ ਉੱਤੇ ਕਾਇਮ ਰਹਿੰਦੇ ਹਨ।"},{"id":34,"translation":"ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।[2]","footnotes":"[2] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 238/2"},{"id":35,"translation":"ਉਹੀਓ ਲੋਕ ਬਾਗ਼ਾਂ (ਭਾਵ ਜੰਨਤਾਂ) ਵਿਚ ਆਦਰ-ਮਾਨ ਵਾਲੇ ਹੋਣਗੇ।"},{"id":36,"translation":"(ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।"},{"id":37,"translation":"ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।"},{"id":38,"translation":"ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।"},{"id":39,"translation":"ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।"},{"id":40,"translation":"ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।"},{"id":41,"translation":"ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।"},{"id":42,"translation":"ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।"},{"id":43,"translation":"ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ, ਜਿਵੇਂ ਉਹ ਆਪਣੇ ਅਸਥਾਨਾਂ ਵੱਲ ਨੱਸ ਰਹੇ ਹੋਣ।"},{"id":44,"translation":"ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।"}]},{"id":71,"verses":[{"id":1,"translation":"ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।"},{"id":2,"translation":"ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।"},{"id":3,"translation":"ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।"},{"id":4,"translation":"ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।"},{"id":5,"translation":"ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।"},{"id":6,"translation":"ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।"},{"id":7,"translation":"ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।"},{"id":8,"translation":"ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।"},{"id":9,"translation":"ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।"},{"id":10,"translation":"ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।"},{"id":11,"translation":"ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।"},{"id":12,"translation":"ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।"},{"id":13,"translation":"ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।"},{"id":14,"translation":"ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।"},{"id":15,"translation":"ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।"},{"id":16,"translation":"ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।"},{"id":17,"translation":"ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।"},{"id":18,"translation":"ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।"},{"id":19,"translation":"ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।"},{"id":20,"translation":"(ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।"},{"id":21,"translation":"ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।"},{"id":22,"translation":"ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।"},{"id":23,"translation":"ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।"},{"id":24,"translation":"ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।"},{"id":25,"translation":"ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।"},{"id":26,"translation":"ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।"},{"id":27,"translation":"ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।"},{"id":28,"translation":"ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।"}]},{"id":72,"verses":[{"id":1,"translation":"(ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।"},{"id":2,"translation":"ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ।"},{"id":3,"translation":"ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।[1]","footnotes":"[1] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2"},{"id":4,"translation":"ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ।"},{"id":5,"translation":"ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। [2]","footnotes":"[2] ਜਿੱਦਾਂ ਮਨੁੱਖ ਨੂੰ ਮਿੱਟੀ ਤੋਂ, ਫ਼ਰਿਸ਼ਤਿਆਂ ਨੂੰ ਨੂਰ ਤੋਂ ਪੈਦਾ ਕੀਤਾ ਗਿਆ ਹੈ ਐਵੇਂ ਹੀ ਜਿੰਨ ਵੀ ਅੱਲਾਹ ਦੀ ਰਚਨਾ ਹੈ ਜਿਹੜੀ ਅੱਗ ਤੋਂ ਸਾਜੀ ਗਈ ਹੈ।"},{"id":6,"translation":"ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।"},{"id":7,"translation":"ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।"},{"id":8,"translation":"ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।"},{"id":9,"translation":"ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।"},{"id":10,"translation":"ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?"},{"id":11,"translation":"ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।"},{"id":12,"translation":"ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।"},{"id":13,"translation":"ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।"},{"id":14,"translation":"ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।"},{"id":15,"translation":"ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।"},{"id":16,"translation":"(ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।"},{"id":17,"translation":"ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।"},{"id":18,"translation":"ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।[3]","footnotes":"[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2"},{"id":19,"translation":"ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।"},{"id":20,"translation":"(ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।"},{"id":21,"translation":"(ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।"},{"id":22,"translation":"ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।"},{"id":23,"translation":"(ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।[4]","footnotes":"[4] ਵੇਖੋ ਸੂਰਤ ਆਲ-ਇਸਰਾਨ, ਹਾਸ਼ੀਆ ਆਇਤ 85/3"},{"id":24,"translation":"ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ।"},{"id":25,"translation":"(ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।"},{"id":26,"translation":"ਉਹੀਓ ਗ਼ੈਬ (ਪਰੋਖ) ਦਾ ਜਾਣਨਹਾਰ ਹੈ ਅਤੇ ਉਹ ਆਪਣਾ ਗਿਆਨ ਕਿਸੇ ’ਤੇ ਵੀ ਪ੍ਰਗਟ ਨਹੀਂ ਕਰਦਾ।"},{"id":27,"translation":"ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ।"},{"id":28,"translation":"ਤਾਂ ਜੋ ਉਹ ਜਾਣ ਲਵੇ ਕਿ ਉਹਨਾਂ ਰਸੂਲਾਂ ਨੇ ਆਪਣੇ ਰੱਬ ਦੇ ਸੁਨੇਹੇ ਨੂੰ (ਲੋਕਾਂ ਤੱਕ) ਪਹੁੰਚਾ ਦਿੱਤਾ ਹੈ ਅਤੇ ਉਸ ਨੇ ਉਹਨਾਂ ਦੇ ਆਲੇ-ਦੁਆਲੇ ਘੇਰਾ ਪਾਇਆ ਹੋਇਆ ਹੈ ਅਤੇ ਉਹ ਨੇ ਹਰ ਚੀਜ਼ ਦੀ ਗਿਣਤੀ ਕਰ ਰੱਖੀ ਹੈ।"}]},{"id":73,"verses":[{"id":1,"translation":"ਹੇ ਕਪੜਾ ਓੜ ਲਪੇਟ ਕੇ ਪੈਣ ਵਾਲੇ!"},{"id":2,"translation":"ਰਾਤ ਵੇਲੇ ਥੋੜ੍ਹੇ ਸਮੇਂ ਲਈ (ਨਮਾਜ਼ ਲਈ) ਖਲੋਤਾ ਰਿਹਾ ਕਰ।"},{"id":3,"translation":"ਭਾਵ ਅੱਧੀ ਰਾਤ ਜਾਂ ਇਸ ਤੋਂ ਕੁੱਝ ਘੱਟ ਕਰ ਲਓ।"},{"id":4,"translation":"ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।[1]","footnotes":"[1] ਇਸ ਆਇਤ ਵਿਚ ਨਬੀ (ਸ:) ਨੂੰ .ਕੁਰਆਨ ਪੜ੍ਹਣ ਦੀ ਪ੍ਰੇਰਨਾ ਦਿੱਤੀ ਗਈ ਹੈ, ਜਿਸ ਦਾ ਅਸਲ ਉਦੇਸ਼ ਉੱਮਤ ਨੂੰ ਪ੍ਰੇਰਿਤ ਕਰਨਾ ਹੈ। ਕਿਉਂ ਜੋ .ਕੁਰਆਨ ਦਾ ਪਾਠ ਕਰਨਾ, ਉਸ ਨੂੰ ਕੰਢ ਕਰਨਾ ਅਤੇ ਇਸ ਦਾ ਗਿਆਨ ਰੱਖਣ ਦਾ ਬਹੁਤ ਮਹੱਤਵ ਹੈ, ਇਹ ਉਹ ਕੰਮ ਹਨ ਕਿ ਜਿਨ੍ਹਾਂ ਨੂੰ ਇਹ ਚੀਜ਼ਾਂ ਮਿਲ ਜਾਣ ਉਹ ਰਸ਼ਕ ਕਰਨ ਯੋਗ ਹਨ, ਜਿਵੇਂ ਕਿ ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਰਸ਼ਕ ਕੇਵਲ ਦੋ ਵਿਅਕਤੀਆਂ ’ਤੇ ਹੀ ਕੀਤਾ ਜਾ ਸਕਦਾ ਹੈ। ਇਕ ਉਹ ਜਿਸ ਨੂੰ ਅੱਲਾਹ ਨੇ .ਕੁਰਆਨ ਦੇ ਗਿਆਨ ਨਾਲ ਨਵਾਜ਼ਿਆ ਹੋਵੇ ਅਤੇ ਉਹ ਦਿਨ-ਰਾਤ ਉਸੇ ਦੀ ਤਲਾਵਤ ਭਾਵ ਪੜ੍ਹਣ ਵਿਚ ਵਿਅਸਥ ਰਹੇ, ਫੇਰ ਉਸ ਦਾ ਪੜ੍ਹੋਸੀ ਰਸ਼ਕ ਕਰ ਸਕਦਾ ਹੈ ਕਿ ਕਾਸ਼! ਮੈਨੂੰ ਵੀ ਇਹ .ਕੁਰਆਨ ਇਸ ਵਿਅਕਤੀ ਵਾਂਗ ਯਾਦ ਹੁੰਦਾ ਤਾਂ ਮੈਂ ਵੀ ਇਸੇ ਤਰ੍ਹਾਂ ਇਸ ਦੀ ਤਲਾਵਤ ਕਰਿਆ ਕਰਦਾ। ਦੂਜਾ ਉਹ ਜਿਸ ਨੂੰ ਅੱਲਾਹ ਨੇ ਦੌਲਤ ਨਾਲ ਨਵਾਜ਼ਿਆ ਹੋਵੇ ਅਤੇ ਉਹ ਉਸ ਨੂੰ ਭਲੇ ਕੰਮਾਂ ਵਿਚ ਖ਼ਰਚ ਕਰਦਾ ਹੋਵੇ। ਉਸ ਨਾਲ ਇੰਜ ਰਸ਼ਕ ਕੀਤਾ ਜਾ ਸਕਦਾ ਹੈ ਕਿ ਕਾਸ਼! ਮੈਨੂੰ ਵੀ ਅਜਿਹੀ ਦੌਲਤ ਮਿਲ ਜਾਂਦੀ ਤਾਂ ਮੈਂ ਵੀ ਉਸ ਨੂੰ ਉਸ ਦੀ ਤ੍ਹਰਾਂ ਅੱਲਾਹ ਦੀ ਰਾਹ ਵਿਚ ਖ਼ਰਚ ਕਰਦਾ। (ਸਹੀ ਬੁਖ਼ਾਰੀ, ਹਦੀਸ: 5026)"},{"id":5,"translation":"ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।"},{"id":6,"translation":"ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।"},{"id":7,"translation":"ਬੇਸ਼ੱਕ ਦਿਨ ਵੇਲੇ ਤੁਹਾਡੇ ਲਈ ਵਧੇਰੇ ਰੁਝੇਵੇਂ ਹਨ।"},{"id":8,"translation":"ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।"},{"id":9,"translation":"ਉਹ ਪੂਰਬ ਅਤੇ ਪੱਛਮ ਦਾ ਰੱਬ ਹੈ[2] ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।","footnotes":"[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 173/3"},{"id":10,"translation":"ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।"},{"id":11,"translation":"ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।"},{"id":12,"translation":"ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।"},{"id":13,"translation":"ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।"},{"id":14,"translation":"ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।"},{"id":15,"translation":"ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,[3] ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।","footnotes":"[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2"},{"id":16,"translation":"ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।"},{"id":17,"translation":"ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।"},{"id":18,"translation":"ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।"},{"id":19,"translation":"ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।"},{"id":20,"translation":"(ਹੇ ਨਬੀ!) ਤੁਹਾਡਾ ਰੱਬ ਜਾਣਦਾ ਹੈ ਕਿ ਤੁਸੀਂ ਲੱਗ-ਭੱਗ ਦੋ ਤਿਹਾਈ ਰਾਤ ਜਾਂ ਅੱਧੀ ਰਾਤ ਜਾਂ ਇਕ ਤਿਹਾਈ ਰਾਤ ਨਮਾਜ਼ ਲਈ ਖੜੇ ਰਹਿੰਦੇ ਹੋ। ਤੁਹਾਡੇ ਸਾਥੀਆਂ ਵਿੱਚੋਂ ਵੀ ਇਕ ਟੋਲੀ ਇਹੋ ਕਰਦੀ ਹੈ। ਅੱਲਾਹ ਹੀ ਰਾਤ ਅਤੇ ਦਿਨ ਦਾ ਲੇਖਾ-ਜੋਖਾ ਰੱਖਦਾ ਹੈ। ਉਹ ਜਾਣਦਾ ਹੈ ਕਿ ਤੁਸੀਂ ਇਸ (ਰਾਤ ਦੇ ਕਿਆਮ) ਨੂੰ ਨਿਭਾ ਨਹੀਂ ਸਕੋਗੇ ਸੋ ਉਸ ਨੇ ਤੁਹਾਡੇ ਉੱਤੇ ਕ੍ਰਿਪਾ ਕੀਤੀ, ਹੁਣ ਜਿੱਨਾ .ਕੁਰਆਨ ਤੁਸੀਂ ਆਸਾਨੀ ਨਾਲ ਪੜ੍ਹ ਸਕਦੇ ਹੋ ਪੜ੍ਹ ਲਿਆ ਕਰੋ। ਉਹ ਜਾਣਦਾ ਹੈ ਕਿ ਤੁਹਾਡੇ ਵਿੱਚੋਂ ਕਿੰਨੇ ਲੋਕ ਬੀਮਾਰ ਹੋਣਗੇ ਅਤੇ ਕਿੰਨੇ ਧਰਤੀ ਉੱਤੇ ਅੱਲਾਹ ਦਾ ਫ਼ਜ਼ਲ (ਰੋਜ਼ੀ) ਲੱਭਦੇ ਫਿਰਦੇ ਹੋਣਗੇ ਅਤੇ ਕਿੰਨੇ ਅੱਲਾਹ ਦੇ ਰਾਹ ਵਿਚ ਲੜਦੇ ਹੋਣਗੇ। ਸੋ ਇਸ (ਕੁਰਆਨ) ਵਿੱਚੋਂ ਜਿੱਨਾ ਵੀ ਆਸਾਨੀ ਨਾਲ ਪੜ੍ਹਿਆ ਜਾ ਸਕੇ ਪੜ੍ਹੋ ਅਤੇ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ, ਅੱਲਾਹ ਨੂੰ ਸੋਹਣਾ ਕਰਜ਼ਾ ਦਿਓ। ਤੁਸੀਂ ਆਪਣੇ ਲਈ ਜਿਹੜੀ ਵੀ ਨੇਕੀ ਅੱਗੇ ਭੇਜੋਗੇ ਉਸ ਦਾ ਬਦਲਾ ਅੱਲਾਹ ਦੇ ਕੋਲ ਵਧੇਰੇ ਚੰਗਾ ਹੈ ਤੇ ਬਹੁਤ ਵੱਡਾ ਹੈ ਅਤੇ ਅੱਲਾਹ ਕੋਲੋਂ ਬਖ਼ਸ਼ਿਸ਼ ਮੰਗਦੇ ਰਹੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।"}]},{"id":74,"verses":[{"id":1,"translation":"ਹੇ ਕਪੜਾ (ਕੰਬਲ) ਓੜ ਲਪੇਟ ਕੇ ਪੈਣ ਵਾਲੇ!"},{"id":2,"translation":"ਉਠੋ ਅਤੇ (ਲੋਕਾਂ ਨੂੰ) ਡਰਾਓ।"},{"id":3,"translation":"ਅਤੇ ਆਪਣੇ ਰੱਬ ਦੀ ਵਡਿਆਈ ਦੀ ਚਰਚਾ ਕਰੋ।"},{"id":4,"translation":"ਅਤੇ ਆਪਣੇ ਕੱਪੜ੍ਹਿਆਂ ਨੂੰ ਪਾਕ-ਸਾਫ਼ ਰੱਖੋ।"},{"id":5,"translation":"ਅਪਵਿੱਤਰਤਾ ਤੋਂ ਦੂਰ ਰਹੋ।"},{"id":6,"translation":"ਵਧੇਰੇ ਪ੍ਰਾਪਤ ਕਰਨ ਲਈ ਅਹਿਸਾਨ ਨਾ ਕਰੋ।"},{"id":7,"translation":"ਅਤੇ ਆਪਣੇ ਰੱਬ ਲਈ ਸਬਰ ਤੋਂ ਕੰਮ ਲਓ।"},{"id":8,"translation":"ਜਦੋਂ ਸੂਰ (ਨਰਸਿੰਘਾ) ਵਜਾਇਆ ਜਾਵੇਗਾ।"},{"id":9,"translation":"ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।"},{"id":10,"translation":"ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।"},{"id":11,"translation":"ਮੈਨੂੰ (ਭਾਵ ਅੱਲਾਹ ਨੂੰ) ਅਤੇ ਉਸ ਵਿਅਕਤੀ ਨੂੰ ਇਕੱਲਾ ਛੱਡ ਦਿਓ ਜਿਸ ਨੂੰ ਮੈਂ ਇਕੱਲਾ ਪੈਦਾ ਕੀਤਾ ਹੈ।"},{"id":12,"translation":"ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।"},{"id":13,"translation":"ਉਸ ਦੇ ਅੰਗ ਸੰਗ ਰਹਿਣ ਵਾਲੇ ਪੁੱਤਰ ਦਿੱਤੇ।"},{"id":14,"translation":"ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।"},{"id":15,"translation":"ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।"},{"id":16,"translation":"ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।"},{"id":17,"translation":"ਛੇਤੀ ਹੀ ਉਸ ਨੂੰ ਮੈਂ (ਭਾਵ ਅੱਲਾਹ) ਇਕ ਕਠਿਨ ਚੜ੍ਹਾਈ ਚੜ੍ਹਾਵਾਂਗਾ।"},{"id":18,"translation":"ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ ਦਾ ਜਤਨ ਕੀਤਾ।"},{"id":19,"translation":"ਸੋ ਉਹ ਤਾਂ ਮਾਰਿਆ ਜਾਵੇਗਾ, ਉਸ ਨੇ ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।"},{"id":20,"translation":"ਉਹ ਤਾਂ ਮਾਰਿਆ ਜਾਵੇਗਾ, ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।"},{"id":21,"translation":"ਫੇਰ ਉਸ ਨੇ ਲੋਕਾਂ ਵੱਲ ਵੇਖਿਆ।"},{"id":22,"translation":"ਫੇਰ ਮੱਥੇ ਵੱਟ ਪਾਇਆ ਅਤੇ ਮੂੰਹ ਵਿਗਾੜ੍ਹਿਆ।"},{"id":23,"translation":"ਫੇਰ ਪਿੱਠ ਫੇਰੀ ਤੇ ਹੰਕਾਰ ਵੀ ਕੀਤਾ।"},{"id":24,"translation":"ਫੇਰ ਉਸ ਨੇ ਆਖਿਆ ਇਹ (.ਕੁਰਆਨ) ਤਾਂ ਇਕ ਜਾਦੂ ਹੈ ਜਿਹੜਾ ਪਹਿਲਾਂ ਤੋਂ ਤੁਰਿਆ ਆ ਰਿਹਾ ਹੈ।"},{"id":25,"translation":"ਇਹ ਤਾਂ ਕੇਵਲ ਇਕ ਮਨੁੱਖੀ ਬਾਣੀ ਹੈ।"},{"id":26,"translation":"ਮੈਂ ਛੇਤੀ ਹੀ ਉਸ ਵਿਅਕਤੀ ਨੂੰ ‘ਸਕਰ’ ਵਿਚ ਸੁੱਟ ਦੇਵਾਂਗਾ।[1]","footnotes":"[1] ਵੇਖੋ ਸੂਰਤ ਬਨੀ-ਇਸਰਾਈਲ, ਹਾਸ਼ੀਆ ਆਇਤ 97/17"},{"id":27,"translation":"ਤੁਸੀਂ ਕੀ ਜਾਣੋਂ ਕਿ ਸਕਰ ਕੀ ਹੈ ?"},{"id":28,"translation":"(ਇਹ ‘ਸਕਰ’ ਨਰਕ ਹੈ) ਜਿਹੜੀ (ਸ਼ਰੀਰ ਨੂੰ) ਨਾ ਬਾਕੀ ਰੱਖੇਗੀ ਤੇ ਨਾ ਛੱਡੇਗੀ।"},{"id":29,"translation":"ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।"},{"id":30,"translation":"ਇਸ (ਸਕਰ ਭਾਵ ਨਰਕ) ਉੱਤੇ ਉੱਨੀ (19) ਪਹਿਰੇਦਾਰ ਨਿਯੁਕਤ ਹਨ।"},{"id":31,"translation":"ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।"},{"id":32,"translation":"ਉੱਕਾ ਨਹੀਂ ਸਹੁੰ ਹੈ ਚੰਨ ਦੀ।"},{"id":33,"translation":"ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।"},{"id":34,"translation":"ਅਤੇ ਸਵੇਰੇ ਦੀ ਜਦੋਂ ਉਹ ਰੌਸ਼ਨ ਹੁੰਦੀ ਹੈ।"},{"id":35,"translation":"ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।"},{"id":36,"translation":"ਮਨੁੱਖਾਂ ਲਈ ਡਰਾਵਾ ਹੈ।"},{"id":37,"translation":"ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।"},{"id":38,"translation":"ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।"},{"id":39,"translation":"ਛੁੱਟ ਸੱਜੇ ਹੱਥ ਵਾਲਿਆਂ ਤੋਂ।"},{"id":40,"translation":"ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।"},{"id":41,"translation":"ਅਪਰਾਧੀਆਂ ਬਾਰੇ ਗੱਲਾਂ ਕਰਨਗੇ।"},{"id":42,"translation":"(ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?"},{"id":43,"translation":"ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ।[2]","footnotes":"[2] ਵੇਖੋ ਸੂਰਤ ਅਲ-ਅਨਫ਼ਾਲ, ਹਾਸ਼ੀਆ ਆਇਤ 39/8"},{"id":44,"translation":"ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।"},{"id":45,"translation":"ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ।"},{"id":46,"translation":"ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ।"},{"id":47,"translation":"ਇੱਥੋਂ ਤਕ ਕਿ ਸਾਨੂੰ ਮੌਤ ਨੇ ਆ ਝੱਫਿਆ।"},{"id":48,"translation":"ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।"},{"id":49,"translation":"ਭਲਾ ਇਹਨਾਂ ਲੋਕਾਂ ਨੂੰ ਕੀ ਹੋ ਗਿਆ ਕਿ ਨਸੀਹਤ (.ਕੁਰਆਨ) ਤੋਂ ਮੂੰਹ ਮੋੜ ਰਹੇ ਹਨ।"},{"id":50,"translation":"ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।"},{"id":51,"translation":"ਜਿਹੜੇ ਸ਼ੇਰ ਨੂੰ ਵੇਖ ਕੇ ਨੱਸ ਖਲੋਤੇ ਹੋਣ।"},{"id":52,"translation":"ਇਹਨਾਂ (ਕਾਫ਼ਿਰਾਂ) ਵਿੱਚੋਂ ਹਰ ਵਿਅਕਤੀ ਇਹੋ ਚਾਹੁੰਦਾ ਹੈ ਕਿ ਉਸ ਨੂੰ ਖੁੱਲ੍ਹੀਆਂ ਪੋਥੀਆਂ ਦਿੱਤੀਆਂ ਜਾਣ।"},{"id":53,"translation":"ਉੱਕਾ ਨਹੀਂ! ਅਸਲ ਗੱਲ ਇਹ ਹੈ ਕਿ ਇਹ ਲੋਕ ਆਖ਼ਿਰਤ ਤੋਂ ਨਹੀਂ ਡਰਦੇ।"},{"id":54,"translation":"ਉੱਕਾ ਨਹੀਂ! ਇਹ (.ਕੁਰਆਨ) ਤਾਂ ਇਕ ਨਸੀਹਤ ਹੈ।"},{"id":55,"translation":"ਜਿਹੜਾ ਕੋਈ ਚਾਹੇ ਇਸ (ਨਸੀਹਤ) ਨੂੰ ਯਾਦ ਰੱਖੇ।"},{"id":56,"translation":"ਜਦ ਕਿ ਉਹ (ਕਾਫ਼ਿਰ) ਇਸ ਨੂੰ ਯਾਦ ਨਹੀਂ ਰਖੱਣਗੇ, ਛੁੱਟ ਅੱਲਾਹ ਹੀ ਜੇ ਅਜਿਹਾ ਚਾਹੇ। ਉਹ ਇਸ ਯੋਗ ਹੈ ਕਿ ਉਸ ਤੋਂ ਡਰਿਆ ਜਾਵੇ ਅਤੇ ਉਹੀਓ ਖਿਮਾ ਕਰਨ ਦੇ ਯੋਗ ਹੈ।"}]},{"id":75,"verses":[{"id":1,"translation":"ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।"},{"id":2,"translation":"ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।"},{"id":3,"translation":"ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?"},{"id":4,"translation":"ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।[1]","footnotes":"[1] ਇਹ ਇਕ ਸੱਚਾਈ ਹੈ ਕਿ ਹਰੇਕ ਵਿਅਕਤੀ ਦੇ ਵਿਸ਼ੇਸ਼ ਉਂਗਲਾ ਦੇ ਨਿਸ਼ਾਨ ਸੰਸਾਰ ਦੇ ਕਿਸੇ ਵੀ ਦੂਜੇ ਮਨੁੱਖ ਨਾਲ ਨਹੀਂ ਮਿਲਦੇ। ਇਹ ਆਇਤ ਉਸੇ ਵੱਲ ਅਗਵਾਈ ਕਰਦੀ ਹੈ ਕਿ ਸਾਡਾ ਪਾਲਣਹਾਰ ਸਭ ਤੋਂ ਉੱਚਾ ਤੇ ਵਡਿਆਈ ਵਾਲਾ ਹੈ ਅਤੇ ਹਰੇਕ ਚੀਜ਼ ਦਾ ਬਣਾਉਣ ਵਾਲਾ ਉਹੀਓ ਹੈ, ਛੁੱਟ ਉਸ ਤੋਂ ਹੋਰ ਕੋਈ ਬੰਦਗੀ ਦੇ ਯੋਗ ਨਹੀਂ।"},{"id":5,"translation":"ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।"},{"id":6,"translation":"ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।"},{"id":7,"translation":"(ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।"},{"id":8,"translation":"ਚੰਨ ਬੇ-ਨੂਰ ਹੋ ਜਾਵੇਗਾ।"},{"id":9,"translation":"ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। [2]","footnotes":"[2] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਿਆਮਤ ਦਿਹਾੜੇ ਸੂਰਜ ਤੇ ਚੰਨ ਦੋਵੇਂ ਬੇ-ਨੂਰ ਹੋ ਜਾਣਗੇ। (ਸਹੀ ਬੁਖ਼ਾਰੀ, ਹਦੀਸ: 3200)"},{"id":10,"translation":"ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?"},{"id":11,"translation":"ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।"},{"id":12,"translation":"ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।"},{"id":13,"translation":"ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।"},{"id":14,"translation":"ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।"},{"id":15,"translation":"ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।"},{"id":16,"translation":"(ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।"},{"id":17,"translation":"ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।"},{"id":18,"translation":"ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।"},{"id":19,"translation":"ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।"},{"id":20,"translation":"ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।"},{"id":21,"translation":"ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।"},{"id":22,"translation":"ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।"},{"id":23,"translation":"ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।"},{"id":24,"translation":"ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।"},{"id":25,"translation":"ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।"},{"id":26,"translation":"ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।"},{"id":27,"translation":"ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?"},{"id":28,"translation":"ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।"},{"id":29,"translation":"ਪਿੰਨੀ ਨਾਲ ਪਿੰਨੀ ਜੁੜ ਜਾਵੇਗੀ।[3]","footnotes":"[3]। ਇਸ ਦਾ ਅਰਥ ਇਹ ਵੀ ਹੋ ਸਕਦਾ ਹੈ ਕਿ ਉਹਨਾਂ ਦੀ ਘਬਰਾਹਟ ਵਿਚ ਹੋਰ ਵੀ ਬਿਪਤਾ ਦਾ ਵਾਧਾ ਹੋ ਜਾਵੇਗਾ ਭਾਵ ਮੌਤ ਤੇ ਮੌਤ ਮਗਰੋਂ ਹੋਣ ਵਾਲੀ ਘਬਰਾਹਟ ਤੇ ਪਰੇਸ਼ਾਨੀ। (ਤਫ਼ਸੀਰ ਤਿਬਰੀ, ਹਦੀਸ: 243/29)"},{"id":30,"translation":"ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।"},{"id":31,"translation":"ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।"},{"id":32,"translation":"ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।"},{"id":33,"translation":"ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।"},{"id":34,"translation":"ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।"},{"id":35,"translation":"ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।"},{"id":36,"translation":"ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।"},{"id":37,"translation":"ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।"},{"id":38,"translation":"ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।[4]","footnotes":"[4] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 5/22"},{"id":39,"translation":"ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।"},{"id":40,"translation":"ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।"}]},{"id":76,"verses":[{"id":1,"translation":"ਜ਼ਰੂਰ ਹੀ ਮਨੁੱਖ ਉੱਤੇ ਅਨੰਤ-ਕਾਲ ਦਾ ਇਕ ਅਜਿਹਾ ਸਮਾਂ ਵੀ ਬੀਤ ਚੁੱਕਾ ਹੈ ਜਦੋਂ ਉਹ ਕੋਈ ਵਰਣਨ ਯੋਗ ਚੀਜ਼ ਨਹੀਂ ਸੀ।"},{"id":2,"translation":"ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ ਮਿਲੇ ਵੀਰਜ ਤੋਂ ਸਾਜਿਆ ਹੈ, ਅਸੀਂ ਉਸ ਨੂੰ ਪਰਖਣਾ ਚਾਹੁੰਦੇ ਹਾਂ ਇਸ ਲਈ ਅਸੀਂ ਉਸ ਨੂੰ ਸੁਣਨ ਵਾਲਾ ਅਤੇ ਵੇਖਣ ਵਾਲਾ ਬਣਾ ਦਿੱਤਾ।"},{"id":3,"translation":"ਅਸੀਂ ਉਸ ਨੂੰ ਸਿੱਧੇ ਰਾਹ ਦੀ ਹਿਦਾਇਤ ਬਖ਼ਸ਼ੀ ਹੁਣ ਭਾਵੇਂ ਉਹ ਸ਼ੁਕਰਗੁਜ਼ਾਰ ਹੋਵੇ ਜਾਂ ਨਾ-ਸ਼ੁਕਰਾ।"},{"id":4,"translation":"ਨਿਰਸੰਦੇਹ, ਅਸੀਂ ਕਾਫ਼ਿਰਾਂ ਲਈ ਜ਼ੰਜੀਰਾਂ, ਸੰਗਲ ਤੇ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।"},{"id":5,"translation":"ਬੇਸ਼ੱਕ ਨੇਕ ਲੋਕ (ਸਵਰਗ ਵਿਚ) ਅਜਿਹੇ ਜਾਮ ਤੋਂ (ਸ਼ਰਾਬ) ਪੀਣਗੇ ਜਿਸ ਵਿਚ ਕਪੂਰ-ਜਲ ਦਾ ਰਲਾ ਹੋਵੇਗ।"},{"id":6,"translation":"ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ ਬੰਦੇ (ਸ਼ਰਾਬ) ਪੀਣਗੇ ਅਤੇ ਜਿੱਥੇ ਵੀ ਚਾਹੁੰਣਗੇ ਉਸ ਦੀਆਂ ਸ਼ਾਖ਼ਾਂ ਕੱਢ ਲੈਣਗੇ।"},{"id":7,"translation":"ਉਹ (ਸੰਸਾਰ ਵਿਚ) ਆਪਣੀਆਂ ਸੁੱਖਾਂ ਪੂਰੀਆਂ ਕਰਦੇ ਹਨ ਅਤੇ ਉਸ ਦਿਹਾੜ੍ਹਿਓ ਭੈ-ਭੀਤ ਰਹਿੰਦੇ ਹਨ ਜਿਸ ਦੀ ਬਿਪਤਾ (ਚਾਰੋਂ ਪਾਸੇ) ਫੈਲੀ ਹੋਈ ਹੋਵੇਗੀ।"},{"id":8,"translation":"ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।"},{"id":9,"translation":"(ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।"},{"id":10,"translation":"ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।"},{"id":11,"translation":"ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।"},{"id":12,"translation":"ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।"},{"id":13,"translation":"ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।"},{"id":14,"translation":"ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।"},{"id":15,"translation":"ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ।"},{"id":16,"translation":"ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।"},{"id":17,"translation":"ਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।"},{"id":18,"translation":"ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।"},{"id":19,"translation":"ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।"},{"id":20,"translation":"ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।"},{"id":21,"translation":"ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।"},{"id":22,"translation":"(ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।"},{"id":23,"translation":"ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।"},{"id":24,"translation":"ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।"},{"id":25,"translation":"ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।"},{"id":26,"translation":"ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।"},{"id":27,"translation":"ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।"},{"id":28,"translation":"ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।"},{"id":29,"translation":"ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।"},{"id":30,"translation":"ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।"},{"id":31,"translation":"ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।"}]},{"id":77,"verses":[{"id":1,"translation":"ਲਗਾਤਾਰ ਭੇਜੀਆਂ ਗਈਆਂ ਹਵਾਵਾਂ ਦੀ ਸਹੁੰ।"},{"id":2,"translation":"ਫੇਰ ਤੇਜ਼ ਚੱਲਣ ਵਾਲੀਆਂ ਤੂਫ਼ਾਨੀ ਹਵਾਵਾਂ ਦੀ ਸਹੁੰ।"},{"id":3,"translation":"ਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ।"},{"id":4,"translation":"ਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ।"},{"id":5,"translation":"ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।"},{"id":6,"translation":"ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ।"},{"id":7,"translation":"ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।"},{"id":8,"translation":"ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ।"},{"id":9,"translation":"ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ।"},{"id":10,"translation":"ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।"},{"id":11,"translation":"ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।"},{"id":12,"translation":"(ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?"},{"id":13,"translation":"ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?"},{"id":14,"translation":"ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?"},{"id":15,"translation":"ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।"},{"id":16,"translation":"ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?"},{"id":17,"translation":"ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।"},{"id":18,"translation":"ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।"},{"id":19,"translation":"ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।"},{"id":20,"translation":"ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?"},{"id":21,"translation":"ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।"},{"id":22,"translation":"ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।"},{"id":23,"translation":"ਅਸੀਂ ਇਸ ਦੇ ਸਮਰਥ ਸਾਂ, ਸੋ ਅਸੀਂ ਬਹੁਤ ਚੰਗੀ ਸਮਰਥਾ ਰਖਦੇ ਹਾਂ।"},{"id":24,"translation":"ਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।"},{"id":25,"translation":"ਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ?"},{"id":26,"translation":"ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।"},{"id":27,"translation":"ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।"},{"id":28,"translation":"ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।"},{"id":29,"translation":"(ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।"},{"id":30,"translation":"ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।"},{"id":31,"translation":"ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।"},{"id":32,"translation":"ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।"},{"id":33,"translation":"(ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ।"},{"id":34,"translation":"ਅੱਜ ਇਹਨਾਂ ਝੁਠਲਾਉਣ ਵਾਲੀ ਦੀ ਮਾੜੀ ਹਾਲਤ ਹੋਵੇਗੀ।"},{"id":35,"translation":"ਇਹ ਉਹ ਦਿਨ ਹੈ ਕਿ ਕੁੱਝ ਬੋਲ ਵੀ ਨਹੀਂ ਸਕਣਗੇ।"},{"id":36,"translation":"ਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ।"},{"id":37,"translation":"ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।"},{"id":38,"translation":"ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।"},{"id":39,"translation":"ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।"},{"id":40,"translation":"ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।"},{"id":41,"translation":"ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।"},{"id":42,"translation":"ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।"},{"id":43,"translation":"(ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।"},{"id":44,"translation":"ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।"},{"id":45,"translation":"ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।"},{"id":46,"translation":"(ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ।"},{"id":47,"translation":"ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।"},{"id":48,"translation":"ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਰੁਕੂਅ ਕਰੋ (ਭਾਵ ਝੁਕ ਜਾਓ) ਤਾਂ ਉਹ ਰੁਕੂਅ ਨਹੀਂ ਸੀ ਕਰਦੇ।[1]","footnotes":"[1] ਰੁਕੂਅ ਤੋਂ ਭਾਵ ਨਮਾਜ਼ ਪੜ੍ਹਣਾ ਹੈ ਅਤੇ ਨਮਾਜ਼ ਪੜ੍ਹਣ ਤੋਂ ਭਾਵ ਮੁਸਲਮਾਨ ਹੋਣਾ ਹੈ, ਕਿਉਂ ਜੋ ਨਮਾਜ਼ ਤੋਂ ਬਿਨਾਂ ਕੋਈ ਮੁਸਲਮਾਨ ਨਹੀਂ ਹੋ ਸਕਦਾ ਇਸ ਲਈ ਮੁਸਲਮਾਨ ਦੀ ਪਛਾਣ ਵਿਚ ਨਮਾਜ਼ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿਹੜਾ ਵਿਅਕਤੀ ਖ਼ਾਨਾ-ਕਾਅਬਾ ਵੱਲ ਮੂੰਹ ਕਰਕੇ ਨਮਾਜ਼ ਪੜ੍ਹਦਾ ਹੈ ਉਸ ਦੀ ਜਾਨ-ਮਾਲ ਸੁਰੱਖਿਅਤ ਹੋਵੇਗਾ ਜਿਵੇਂ ਕਿ ਹਦੀਸ ਵਿਚ ਹੈ ਕਿ ਮੈਨੂੰ ਹੁਕਮ ਹੋਇਆ ਕਿ ਲੋਕਾਂ ਨਾਲ ਜੰਗ ਕਰਾ ਇੱਥੋਂ ਤਕ ਕਿ ਉਹ ਲਾ ਇਲਾਹਾ ਇਲੱਲ ਲਾਹ ਨੂੰ ਮੰਨ ਲੈਣ, ਜਦੋਂ ਉਹ ਇਸ ਕਲਮੇ ਦਾ ਇਕਰਾਰ ਕਰ ਲੈਣ ਫੇਰ ਉਹ ਸਾਡੇ ਵਾਂਗ ਨਮਾਜ਼ ਪੜ੍ਹਣ ਲੱਗ ਜਾਣ ਅਤੇ ਨਮਾਜ਼ ਵਿਚ ਸਾਡੇ ਕਾਅਬੇ ਵੱਲ ਮੂੰਹ ਕਰਨ ਜਿੱਦਾਂ ਅਸੀਂ ਜ਼ਿਬਹ ਕਰਦੇ ਹਾਂ ਉਸੇ ਤਰ੍ਹਾਂ ਜ਼ਿਬਹ ਕਰਨ ਤਾਂ ਸਾਡੇ ਲਈ ਉਹਨਾਂ ਦੀ ਜਾਨ ਤੇ ਮਾਲ ਹਰਾਮ ਹੋ ਗਈ, ਪਰ ਹੱਕ ਅਨੁਸਾਰ ਹਲਾਲ ਹੈ ਅਤੇ ਇਸ ਦਾ ਹਿਸਾਬ ਅੱਲਾਹ ਦੇ ਜ਼ਿੰਮੇ ਹੈ। ਮੈਮੂਨ ਬਿਨ ਸਿਹਾ ਨੇ ਹਜ਼ਰਤ ਅਨਸ ਬਿਨ ਮਾਲਿਕ ਰ:ਅ: ਨੂੰ ਪੁੱਛਿਆ ਕਿ ਕਿਹੜੀ ਚੀਜ਼ ਆਦਮੀ ਦੀ ਜਾਨ ਤੇ ਮਾਲ ਨੂੰ ਹਰਾਮ ਤੋਂ ਸੁਰੱਖਿਅਤ ਕਰ ਦਿੰਦੀ ਹੈ, ਉਹਨਾਂ ਨੇ ਕਿਹਾ ਕਿ ਜਿਹੜਾ ਕੋਈ ਆਖੇ ਲਾ ਇਲਾਹਾ ਇਲੱਲ ਲਾਹ ਭਾਵ ਗਵਾਹੀ ਦੇਵੇ ਕਿ ਅੱਲਾਹ ਤੋਂ ਛੁੱਟ ਸਾਡਾ ਕੋਈ ਇਸ਼ਟ ਨਹੀਂ ਅਤੇ ਸਾਡੇ ਕਿਬਲੇ ਵੱਲ ਮੂੰਹ ਕਰਕੇ ਅਤੇ ਸਾਡੇ ਵਾਂਗ ਨਮਾਜ਼ ਪੜ੍ਹੇ ਅਤੇ ਸਾਡਾ ਜ਼ਿਬਹ ਕੀਤਾ ਹੋਇਆ ਜਾਨਵਰ ਖਾਵੇ ਤਾਂ ਉਹ ਮੁਸਲਮਾਨ ਹੈ ਅਤੇ ਜਿਹੜਾ ਹੱਕ ਦੂਜੇ ਮੁਸਲਮਾਨਾਂ ਦਾ ਹੈ ਉਹੀਓ ਹੱਕ ਉਸ ਦਾ ਹੈ ਜਿਹੜੇ ਕਰਤੱਵ ਦੂਜੇ ਮੁਸਲਮਾਨਾਂ ’ਤੇ ਲਾਗੂ ਹੁੰਦੇ ਹਨ ਉਹੀਓ ਉਸੇ ’ਤੇ ਹੋਣ। (ਸਹੀ ਬੁਖ਼ਾਰੀ, ਹਦੀਸ: 393-392)"},{"id":49,"translation":"ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।"},{"id":50,"translation":"ਹੁਣ ਇਸ (.ਕੁਰਆਨ) ਤੋਂ ਪਿੱਛੋਂ ਉਹ ਕਿਹੜੀ ਗੱਲ ਉੱਤੇ ਈਮਾਨ ਲਿਆਉਣਗੇ ?"}]},{"id":78,"verses":[{"id":1,"translation":"ਉਹ ਲੋਕ ਆਪੋ ਵਿਚ ਕਿਹੜੀ ਚੀਜ਼ ਬਾਰੇ ਪੁੱਛਦੇ ਹਨ ?"},{"id":2,"translation":"ਕੀ ਉਸ ਵੱਡੀ ਸੂਚਨਾ ਬਾਰੇ ?"},{"id":3,"translation":"ਜਿਸ ਵਿਚ (ਲੋਕਾਂ ਦੇ) ਵੱਖੋ-ਵੇਖ ਵਿਚਾਰ ਹਨ।"},{"id":4,"translation":"ਉਹ ਛੇਤੀ ਹੀ ਜਾਣ ਲੈਣਗੇ।"},{"id":5,"translation":"ਹਾਂ! ਉੱਕਾ ਨਹੀਂ, ਛੇਤੀ ਹੀ ਉਹ ਜਾਣ ਲੈਂਣਗੇ।"},{"id":6,"translation":"ਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ ?"},{"id":7,"translation":"ਕੀ ਪਹਾੜਾਂ ਨੂੰ ਮੇਖਾਂ ਵਾਂਗ ਨਹੀਂ ਬਣਾਇਆ ?"},{"id":8,"translation":"ਅਤੇ ਅਸੀਂ ਤੁਹਾਨੂੰ ਜੋੜਾ-ਜੋੜਾ ਪੈਦਾ ਕੀਤਾ।"},{"id":9,"translation":"ਤੁਹਾਡੀ ਨੀਂਦਰ ਨੂੰ ਤੁਹਾਡੇ ਸੁਖ ਦਾ ਸਾਧਨ ਬਣਾਇਆ ?"},{"id":10,"translation":"ਅਤੇ ਰਾਤ ਨੂੰ (ਤੁਹਾਡੇ ਲਈ) ਪੜਦਾ ਬਣਾਇਆ।"},{"id":11,"translation":"ਅਤੇ ਦਿਨ ਨੂੰ ਅਸੀਂ ਰੋਜ਼ੀ ਕਮਾਉਣ ਦਾ ਵੇਲਾ ਬਣਾਇਆ।"},{"id":12,"translation":"ਅਤੇ ਤੁਹਾਡੇ ਉੱਤੇ ਸੱਤ ਮਜ਼ਬੂਤ ਅਕਾਸ਼ ਬਣਾਏ।"},{"id":13,"translation":"ਅਤੇ ਇਕ ਲਿਸ਼ਕਾਰੇ ਮਾਰਦਾ ਚਰਾਗ਼ (ਸੂਰਜ) ਬਣਾਇਆ।"},{"id":14,"translation":"ਬੱਦਲਾਂ ਤੋਂ ਬੇ-ਥੋਹਾ ਪਾਣੀ ਬਰਸਾਇਆ।"},{"id":15,"translation":"ਤਾਂ ਜੋ ਇਸ ਤੋਂ ਅਨਾਜ ਅਤੇ ਸਬਜ਼ਾ ਉਗਾਈਏ।"},{"id":16,"translation":"ਸੰਘਣੇ ਅਤੇ ਘਨੇ ਬਾਗ਼ ਵੀ ਉਗਾਈਏ।"},{"id":17,"translation":"ਬੇਸ਼ੱਕ ਫ਼ੈਸਲੇ (ਕਿਆਮਤ) ਦਾ ਦਿਨ ਨਿਸ਼ਚਿਤ ਹੈ।"},{"id":18,"translation":"ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।"},{"id":19,"translation":"ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।"},{"id":20,"translation":"ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।"},{"id":21,"translation":"ਬੇਸ਼ੱਕ ਨਰਕ (ਸ਼ਕਾਰ ਕਰਨ ਲਈ) ਘਾਤ ਵਿਚ ਹੈ।"},{"id":22,"translation":"ਬਾਗ਼ੀਆਂ ਦਾ ਇਹੋ ਟਿਕਾਣਾ ਹੈ।"},{"id":23,"translation":"ਇਸ ਵਿਚ ਉਹ ਮੁੱਦਤਾਂ ਤਕ ਪਏ ਰਹਿਣਗੇ।"},{"id":24,"translation":"ਨਾ ਇਸ ਵਿਚ ਉਹਨਾਂ ਨੂੰ ਠੰਢੀ (ਹਵਾ) ਦਾ ਸੁਆਦ ਮਿਲੇਗਾ ਨਾ ਹੀ ਪੀਣਯੋਗ ਕੋਈ ਚੀਜ਼ ਮਿਲੇਗੀ।"},{"id":25,"translation":"ਹਾਂ! ਗਰਮ ਪਾਣੀ ਅਤੇ ਪੀਪ ਮਿਲੇਗੀ।"},{"id":26,"translation":"ਇਹ ਹੈ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ।"},{"id":27,"translation":"ਉਹਨਾਂ ਨੂੰ ਤਾਂ ਹਿਸਾਬ ਹੋਣ ਦੀ ਆਸ ਵੀ ਨਹੀਂ ਸੀ।"},{"id":28,"translation":"(ਇਸੇ ਕਰਕੇ) ਉਹਨਾਂ ਨੇ ਸਾਡੀਆਂ ਆਇਤਾਂ ਦਾ ਉੱਕਾ ਹੀ ਇਨਕਾਰ ਕੀਤਾ।"},{"id":29,"translation":"ਅਸੀਂ ਹਰੇਕ ਚੀਜ਼ ਦੀ ਗਿਣਤੀ ਇਕ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਲਿਖ ਰੱਖੀ ਹੈ।"},{"id":30,"translation":"ਸੋ ਹੁਣ ਤੁਸੀਂ ਆਪਣੇ ਕੀਤੇ ਕੰਮਾਂ ਦਾ ਸੁਆਦ ਲਵੋ, ਅਸੀਂ ਤੁਹਾਡਾ ਅਜ਼ਾਬ ਵਧਾਉਂਦੇ ਹੀ ਰਹਾਂਗੇ।"},{"id":31,"translation":"ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।"},{"id":32,"translation":"(ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।"},{"id":33,"translation":"ਅਤੇ ਹਾਣ-ਪ੍ਰਵਾਣ ਦੀਆਂ ਮੁਟਿਆਰਾਂ ਹਨ।"},{"id":34,"translation":"ਛਲਕਦੇ ਹੋਏ ਭਾਵ ਭਰੇ ਹੋਏ (ਸ਼ਰਾਬ ਦੇ) ਜਾਮ (ਪਿਆਲੇ) ਹਨ।"},{"id":35,"translation":"ਉਹ ਜੰਨਤ ਵਿਚ ਨਾ ਤਾਂ ਭੈੜੀਆਂ ਗੱਲਾਂ ਸੁਣਨਗੇ ਅਤੇ ਨਾ ਹੀ ਝੂਠ।"},{"id":36,"translation":"ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।[1]","footnotes":"[1]। ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9"},{"id":37,"translation":"(ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।"},{"id":38,"translation":"ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।"},{"id":39,"translation":"ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।"},{"id":40,"translation":"ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)।"}]},{"id":79,"verses":[{"id":1,"translation":"ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ।"},{"id":2,"translation":"ਅਤੇ ਨਰਮਾਈ ਨਾਲ ਰੂਹ ਕੱਢਣ ਵਾਲਿਆਂ ਦੀ ਸਹੁੰ।"},{"id":3,"translation":"ਅਤੇ ਤੇਜ਼ੀ ਨਾਲ ਤੁਰਨ-ਫਿਰਨ ਵਾਲਿਆਂ ਦੀ ਸਹੁੰ।"},{"id":4,"translation":"ਫੇਰ ਨੱਸ ਕੇ ਅੱਗੇ ਵਧਣ ਵਾਲਿਆਂ ਦੀ ਸਹੁੰ।"},{"id":5,"translation":"ਫੇਰ ਕਾਰਜਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਸਹ"},{"id":6,"translation":"ਜਿਸ ਦਿਨ ਕੰਬਣ ਵਾਲੀ (ਧਰਤੀ) ਕੰਬੇਗੀ।"},{"id":7,"translation":"ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ।"},{"id":8,"translation":"ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ।"},{"id":9,"translation":"ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।"},{"id":10,"translation":"(ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?"},{"id":11,"translation":"ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।"},{"id":12,"translation":"ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।"},{"id":13,"translation":"ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।"},{"id":14,"translation":"ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।"},{"id":15,"translation":"(ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?"},{"id":16,"translation":"ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।"},{"id":17,"translation":"(ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।"},{"id":18,"translation":"ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?"},{"id":19,"translation":"ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।"},{"id":20,"translation":"ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।"},{"id":21,"translation":"ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।"},{"id":22,"translation":"ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।"},{"id":23,"translation":"ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।"},{"id":24,"translation":"ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।"},{"id":25,"translation":"ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।"},{"id":26,"translation":"ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।"},{"id":27,"translation":"ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।"},{"id":28,"translation":"ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।"},{"id":29,"translation":"ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।"},{"id":30,"translation":"ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।"},{"id":31,"translation":"ਇਸ ਵਿੱਚੋਂ ਪਾਣੀ ਤੇ ਚਾਰਾ ਕੱਢਿਆ।"},{"id":32,"translation":"ਅਤੇ ਪਹਾੜਾਂ ਨੂੰ ਚੰਗੀ ਤਰ੍ਹਾਂ ਗੱਡ ਦਿੱਤਾ।"},{"id":33,"translation":"ਇਹ ਸਭ ਤੁਹਾਡੇ ਅਤੇ ਤੁਹਾਡੇ ਪਸ਼ੂਆਂ ਦੇ ਲਾਭ ਲਈ ਹੈ।"},{"id":34,"translation":"ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।"},{"id":35,"translation":"ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।"},{"id":36,"translation":"ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।"},{"id":37,"translation":"ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।"},{"id":38,"translation":"ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।"},{"id":39,"translation":"ਉਸ ਦਾ ਟਿਕਾਣਾ ਨਰਕ ਹੀ ਹੈ।"},{"id":40,"translation":"ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।"},{"id":41,"translation":"ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।"},{"id":42,"translation":"(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?"},{"id":43,"translation":"ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!"},{"id":44,"translation":"ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।"},{"id":45,"translation":"ਤੁਸੀਂ ਤਾਂ ਕੇਵਲ ਇਸ ਤੋਂ ਡਰਣ ਵਾਲਿਆਂ ਨੂੰ ਸੁਚੇਤ ਕਰਨ ਵਾਲੇ ਹੋ।"},{"id":46,"translation":"ਜਿਸ ਦਿਨ ਉਹ ਕਿਆਮਤ ਨੂੰ ਵੇਖ ਲੈਣਗੇ ਤਾਂ ਇੰਜ ਲੱਗੇਗਾ ਕਿ ਕੇਵਲ ਦਿਨ ਦੇ ਪਿਛਲੇ ਪਹਿਰ ਜਾਂ ਪਹਿਲੇ ਪਹਿਰ ਤਕ ਹੀ (ਸੰਸਾਰ ਵਿਚ) ਠਹਿਰੇ ਹਨ।"}]},{"id":80,"verses":[{"id":1,"translation":"ਉਸ (ਮੁਹੰਮਦ ਸ:) ਨੇ ਮੱਥੇ ਵਿਚ ਵੱਟ ਪਾਏ ਅਤੇ ਬੇ-ਰੁਖੀ ਵਿਖਾਈ।"},{"id":2,"translation":"ਉਹ ਇਸ ਲਈ ਕਿ ਉਸ ਦੇ ਕੋਲ ਇਕ ਅੱਨਾ ਵਿਅਕਤੀ (ਅਬਦੁੱਲਾ ਬਿਨ ਮਕਤੂਮ) ਆਇਆ ਸੀ।"},{"id":3,"translation":"ਹੇ ਨਬੀ! ਤੁਹਾਨੂੰ ਕੀ ਪਤਾ ਹੈ ਕਿ ਉਹ ਪਵਿੱਤਰਤਾ ਗ੍ਰਹਿਣ ਕਰੇ।"},{"id":4,"translation":"ਜਾਂ ਜੇ ਨਸੀਹਤ ਸੁਣਦਾ ਤਾਂ ਉਹ ਉਸ ਨੂੰ ਲਾਭ ਦਿੰਦੀ।"},{"id":5,"translation":"ਪਰ ਜਿਹੜਾ ਬੇ-ਪਰਵਾਹੀ ਵਿਖਾਦਾਂ ਹੈ।"},{"id":6,"translation":"ਤੁਸੀਂ ਉਸ ਵੱਲ ਧਿਆਨ ਦਿੰਦੇ ਹੋ।"},{"id":7,"translation":"ਹਾਲਾਂ ਕਿ ਜੇ ਉਹ (ਕਾਫ਼ਿਰ) ਨਹੀਂ ਸੁਧਰਦੇ ਤਾਂ ਤੁਹਾਡੇ ਉੱਤੇ (ਹੇ ਨਬੀ!) ਕੋਈ ਦੋਸ਼ ਨਹੀਂ।"},{"id":8,"translation":"ਅਤੇ ਜਿਹੜਾ ਵਿਅਕਤੀ ਤੇਰੇ ਕੋਲ ਨੱਸ ਕੇ ਆਉਂਦਾ ਹੈ।"},{"id":9,"translation":"ਅਤੇ ਉਹ (ਰੱਬ ਤੋਂ) ਡਰਦਾ ਵੀ ਹੈ।"},{"id":10,"translation":"ਉਸ ਤੋਂ ਤੁਸੀਂ ਬੇਰੁਖੀ ਵਾਲਾ ਵਰਤਾਓ ਕਰਦੇ ਹੋ"},{"id":11,"translation":"ਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।"},{"id":12,"translation":"ਜੋ ਵੀ ਚਾਹੇ ਉਸ ਤੋਂ (ਹਿਦਾਇਤ) ਲੈ ਸਕਦਾ ਹੈ।"},{"id":13,"translation":"ਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।"},{"id":14,"translation":"ਜਿਹੜੇ ਬਹੁਤ ਹੀ ਉੱਚੇ ਅਤੇ ਪਵਿੱਤਰ ਹਨ।"},{"id":15,"translation":"ਅਜਿਹਾ ਲਿਖਣ ਵਾਲੇ ਹੱਥਾਂ ਵਿਚ (ਸੁਰੱਖਿਅਤ) ਹਨ।"},{"id":16,"translation":"ਜਿਹੜੇ ਪਤਵੰਤੇ ਤੇ ਪਾਕਬਾਜ਼ ਹਨ।"},{"id":17,"translation":"ਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।"},{"id":18,"translation":"ਉਸ ਨੂੰ ਅੱਲਾਹ ਨੇ ਕਿਸ ਚੀਜ਼ ਤੋਂ ਪੈਦਾ ਕੀਤਾ ਹੈ ?"},{"id":19,"translation":"ਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।"},{"id":20,"translation":"ਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।"},{"id":21,"translation":"ਫੇਰ ਉਸ ਨੂੰ ਮੌਤ ਦਿੱਤੀ ਅਤੇ ਕਬਰ ਵਿਚ ਦਫ਼ਨਾ ਦਿੱਤਾ।"},{"id":22,"translation":"ਫੇਰ ਜਦੋਂ ਉਹ ਚਾਹੇਗਾ ਉਸ ਨੂੰ (ਮੁੜ) ਜਿਊਂਦਾ ਕਰੇਗਾ।"},{"id":23,"translation":"(ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ।"},{"id":24,"translation":"ਸੋ ਇਨਸਾਨ ਨੂੰ ਚਾਹੀਦਾ ਹੈ ਕਿ ਆਪਣੇ ਭੋਜਨ ਵੱਲ ਵੇਖੋ (ਕਿ ਉਹ ਕਿਵੇਂ ਆਇਆ)।"},{"id":25,"translation":"ਅਸੀਂ ਚੰਗੀ ਤਰ੍ਹਾਂ ਪਾਣੀ ਬਰਸਾਇਆ।"},{"id":26,"translation":"ਫੇਰ ਧਰਤੀ ਨੂੰ ਚੰਗੀ ਤਰ੍ਹਾਂ ਪਾੜ੍ਹਿਆ।"},{"id":27,"translation":"ਫੇਰ ਇਸ ਵਿੱਚੋਂ ਅਨਾਜ ਉਗਾਏ।"},{"id":28,"translation":"ਅੰਗੂਉਰ ਅਤੇ ਤਰਕਾਰੀ।"},{"id":29,"translation":"ਜ਼ੈਤੂਨ ਤੇ ਖਜੂਰ ਉਗਾਏ।"},{"id":30,"translation":"ਅਤੇ ਘਨੇ ਬਾਗ਼।"},{"id":31,"translation":"ਫਲ ਤੇ ਘਾਹ ਵੀ ਉਗਾਇਆ।"},{"id":32,"translation":"ਤੁਹਾਡੇ ਲਈ ਅਤੇ ਤੁਹਾਡੇ ਪਸ਼ੂਆਂ ਲਈ ਜੀਵਨ ਸਮੱਗਰੀ ਹੈ।"},{"id":33,"translation":"ਜਦੋਂ ਕੰਨ ਬੋਲੇ ਕਰਨ ਵਾਲੀ ਕਰੜੀ ਆਵਾਜ਼ ਆਵੇਗੀ।"},{"id":34,"translation":"ਉਸ ਦਿਨ ਆਦਮੀ ਆਪਣੇ ਭਰਾ ਤੋਂ ਦੂਰ ਨੱਸੇਗਾ।"},{"id":35,"translation":"ਅਤੇ ਆਪਣੀ ਮਾਂ ਅਤੇ ਆਪਣੇ ਬਾਪ ਤੋਂ ਵੀ।"},{"id":36,"translation":"ਅਤੇ ਪਤਨੀ ਤੇ ਆਪਣੀ ਔਲਾਦ ਤੋਂ ਵੀ ਨੱਸੇਗਾ।"},{"id":37,"translation":"ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ।"},{"id":38,"translation":"ਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।"},{"id":39,"translation":"ਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।"},{"id":40,"translation":"ਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।"},{"id":41,"translation":"ਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।"},{"id":42,"translation":"ਇਹ ਕਾਫ਼ਿਰ ਤੇ ਭੈੜੀਆਂ ਕਰਤੂਤਾਂ ਵਾਲੇ ਲੋਕ ਹੋਣਗੇ।"}]},{"id":81,"verses":[{"id":1,"translation":"ਜਦੋਂ ਸੂਰਜ ਨੂੰ ਵਲੇਟ ਦਿੱਤਾ ਜਾਵੇਗਾ।[1]","footnotes":"[1] ਵੇਖੋ ਸੂਰਤ ਅਲ-ਕਯਾਮਾ, ਹਾਸ਼ੀਆ ਆਇਤ 9/75"},{"id":2,"translation":"ਜਦੋਂ ਤਾਰੇ ਬੇ-ਨੂਰ ਹੋ ਜਾਣਗੇ।"},{"id":3,"translation":"ਜਦੋਂ ਪਹਾੜਾਂ ਨੂੰ ਤੋਰਿਆ ਜਾਵੇਗਾ।"},{"id":4,"translation":"ਜਦੋਂ ਦਸ-ਦਸ ਮਹੀਨਿਆਂ ਦੀਆਂ ਗਭਣ ਊਂਠਣੀਆਂ ਨੂੰ ਐਵੇਂ ਖੁੱਲ੍ਹਾ ਹੀ ਛੱਡ ਦਿੱਤਾ ਜਾਵੇਗਾ।"},{"id":5,"translation":"ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।"},{"id":6,"translation":"ਜਦੋਂ ਸਮੁੰਦਰਾਂ ਨੂੰ ਭੜਕਾ ਦਿੱਤਾ ਜਾਵੇਗਾ।"},{"id":7,"translation":"ਜਦੋਂ ਰੂਹਾਂ ਨੂੰ (ਸਰੀਰ ਨਾਲ) ਜੋੜ ਦਿੱਤਾ ਜਾਵੇਗਾ।"},{"id":8,"translation":"ਜਦੋਂ (ਧਰਤੀ ਵਿਚ) ਜਿਊਂਦੀ ਦੱਬੀ ਹੋਈ ਕੁੜੀ ਤੋਂ ਪੁੱਛਿਆ ਜਾਵੇਾਗ । [2]","footnotes":"[2] ਲੜਕੀ ਤੋਂ ਪੁੱਛਣ ਤੋਂ ਭਾਵ ਅਪਰਾਧੀਆਂ ਨੂੰ ਸ਼ਰਮਿੰਦਾ ਕਰਨਾ ਹੈ ਅਤੇ ਪਕੜ ਵਿਚ ਲਿਆਉਣ ਹੈ ਕਿਉਂ ਜੋ ਜਿਉਂਦੀਆਂ ਨੂੰ ਧਰਤੀ ਵਿੱਚੋਂ ਦਬਣਾ ਮਹਾ ਪਾਪ ਹੈ ਜਿਵੇਂ ਕਿ ਨਬੀ ਕਰੀਮ (ਸ:) ਨੇ ਫ਼ਰਮਾਇਆ, ਅੱਲਾਹ ਨੇ ਤੁਹਾਡੇ ’ਤੇ 1਼ ਮਾਂ ਦੀ ਨਾ-ਫ਼ਰਮਾਨੀ, 2਼ ਕੁੜੀਆਂ ਨੂੰ ਜਿਊਂਦੇ ਜੀ ਧਰਤੀ ਵਿਚ ਦਬਣਾ, 3਼ ਦੂਜਿਆਂ ਦੇ ਹੱਕ ਨਾ ਦੇਣਾ (ਸਦਕਾ ਆਦਿ), 4਼ ਕੇਵਲ ਆਪਣੇ ਅਧਿਕਾਰਾਂ ਦੀ ਹੀ ਮੰਗ ਕਰਨਾ ਜਿਹੇ ਕੰਮ ਹਰਾਮ ਕਰ ਛੱਡੇ ਹਨ ਤੇ ਅੱਲਾਹ ਤੁਹਾਡੇ ਲਈ ਇਹ ਚੀਜ਼ ਨੂੰ ਨਾ-ਪਸੰਦ ਕਰਦਾ ਹੈ। 1਼ ਭੈੜੀਆਂ ਤੇ ਫਾਲਤੂ ਗੱਲਾਂ ਕਰਣੀਆਂ, ਜਿਵੇਂ ਚੁਗ਼ਲੀ ਆਦਿ, 2਼ ਵਾਧੂ ਸਵਾਲ ਕਰਨਾ ਤੇ 3਼ ਦੌਲਤ ਦੇ ਬਰਬਾਦ ਕਰਨ ਨੂੰ। (ਸਹੀ ਬੁਖ਼ਾਰੀ, ਹਦੀਸ: 2408)"},{"id":9,"translation":"ਕਿ ਉਸ ਨੂੰ ਕਿਸ ਦੋਸ਼ ਵਿਚ ਮਾਰਿਆ ਗਿਆ ਸੀ ?"},{"id":10,"translation":"ਜਦੋਂ ਕਰਮ-ਪੱਤਰ ਖੋਲੇ ਜਾਣਗੇ।"},{"id":11,"translation":"ਜਦੋਂ ਅਕਾਸ਼ ਦੀ ਖੱਲ (ਪੜਦਾ) ਉਤਾਰ ਦਿੱਤਾ ਜਾਵੇਗਾ।"},{"id":12,"translation":"ਜਦੋਂ ਨਰਕ (ਅੱਗ ਨਾਲ) ਭੜਕਾਈ ਜਾਵੇਗੀ।"},{"id":13,"translation":"ਜਦੋਂ ਸਵਰਗ ਨੇੜੇ ਕਰ ਦਿੱਤੀ ਜਾਵੇਗੀ।"},{"id":14,"translation":"ਉਸ ਸਮੇਂ ਹਰੇਕ ਵਿਅਕਤੀ ਜਾਣ ਲਵੇਗਾ ਕਿ ਉਹ ਕੀ ਲੈਕੇ ਆਇਆ ਹੈ ?"},{"id":15,"translation":"ਸੋ ਮੈਂ ਸਹੁੰ ਖਾਂਦਾ ਹਾਂ ਪਿਛਾਂਹ ਹਟਣ ਵਾਲੇ।"},{"id":16,"translation":"ਤੁਰਨ-ਫਿਰਣ ਵਾਲੇ ਤੇ ਲੁਕ ਜਾਣ ਵਾਲੇ ਤਾਰਿਆਂ ਦੀ।"},{"id":17,"translation":"ਅਤੇ ਰਾਤ ਦੀ ਜਦੋਂ ਉਹ ਚਲੀ ਜਾਂਦੀ ਹੈ।"},{"id":18,"translation":"ਅਤੇ ਪਹੁ ਦੀ ਜਦੋਂ ਉਹ ਰੋਸ਼ਣ ਹੁੰਦੀ ਹੈ।"},{"id":19,"translation":"ਬੇਸ਼ੱਕ ਇਹ (.ਕੁਰਆਨ) ਇਕ ਪਤਵੰਤੇ ਸੁਨੇਹਾਂ ਪਹੁੰਚਾਉਣ ਵਾਲੇ (ਜਿਬਰਾਈਲ) ਦਾ (ਰੱਬੀ) ਕਥਣ ਹੈ।"},{"id":20,"translation":"ਜਿਹੜਾ ਸ਼ਕਤੀਸ਼ਾਲੀ ਅਰਸ਼ ਵਾਲੇ ਭਾਵ ਅੱਲਾਹ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਹੈ।"},{"id":21,"translation":"ਉੱਥੇ (ਅਕਾਸ਼ਾਂ ਵਿਚ) ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਉਹ ਵਿਸ਼ਵਾਸ ਪਾਤਰ ਵੀ ਹੈ।"},{"id":22,"translation":"(ਹੇ ਮੱਕੇ ਵਾਲਿਓ!) ਤੁਹਾਡਾ ਸਾਥੀ (ਮੁਹੰਮਦ ਸ:) ਸੁਦਾਈ ਨਹੀਂ।"},{"id":23,"translation":"ਇਹ (ਨਬੀ) ਤਾਂ ਇਸ (ਜਿਬਰਾਈਲ) ਨੂੰ (ਮਿਅਰਾਜ ਵੇਲੇ) ਖੁੱਲ੍ਹੇ ਦਿਸਹੱਦੇ ’ਤੇ ਵੇਖ ਚੁੱਕਿਆ ਹੈ।"},{"id":24,"translation":"ਉਹ (ਜਿਬਰਾਈਲ) ਗ਼ੈਬ (ਪਰੋਖ ਦੀਆਂ ਗੱਲਾਂ) ਨੂੰ ਦੱਸਣ ਵਿਚ ਕੰਜੂਸੀ ਨਹੀਂ ਕਰਦਾ।"},{"id":25,"translation":"ਇਹ (.ਕੁਰਆਨ) ਕਿਸੇ ਮਰਦੂਦ ਸ਼ੈਤਾਨ ਦੀ ਕਥਣੀ ਨਹੀਂ।"},{"id":26,"translation":"ਫੇਰ ਤੁਸੀਂ ਕਿਧਰ ਤੁਰੇ ਜਾ ਰਹੇ ਹੋ ?"},{"id":27,"translation":"ਇਹ (.ਕੁਰਆਨ) ਤਾਂ ਕੁਲ ਜਹਾਨ ਲਈ ਇਕ ਨਸੀਹਤ ਹੈ।[3]","footnotes":"[3] ਇਹ ਗੱਲ .ਕੁਰਆਨ ਪਾਕ ਦੇ ਸੰਬੰਧ ਵਿਚ ਹੈ ਜਿਹੜਾ ਨਬੀ (ਸ:) ਦਾ ਮੁਅਜਜ਼ਾ ਕਿਆਮਤ ਤਕ ਬਾਕੀ ਰਹਿਣ ਵਾਲਾ ਹੈ। ਜਿਵੇਂ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਮੈਥੋਂ ਪਹਿਲਾਂ ਕੋਈ ਵੀ ਪੈਗ਼ੰਬਰ ਅਜਿਹਾ ਨਹੀਂ ਆਇਆ ਜਿਸ ਨੂੰ ਮੁਅਜਜ਼ੇ ਨਾ ਦਿੱਤੇ ਗਏ ਹੋਣ। ਜਿਸ ਕਾਰਨ ਲੋਕੀ ਉਹਨਾਂ ’ਤੇ ਈਮਾਨ ਲਿਆਏ ਪਰ ਮੇਰੇ ਉੱਤੇ ਵਹੀ ਉਤਾਰੀ ਗਈ ਉਹ ਆਪਣੇ ਆਪ ਵਿਚ ਹੀ ਇਕ ਮੁਅਜਜ਼ਾ ਹੈ। ਸੋ ਮੈਂ ਆਸ ਕਰਦਾ ਹਾਂ ਕਿ ਕਿਆਮਤ ਦਿਹਾੜੇ ਮੇਰੀ ਉੱਮਤ ਸਾਰੀਆਂ ਉੱਮਤਾਂ ਤੋਂ ਗਿਣਤੀ ਵਿਚ ਵੱਧ ਹੋਵੇਗੀ। (ਸਹੀ ਬੁਖ਼ਾਰੀ, ਹਦੀਸ: 7274) ● ਸੋ ਇਸੇ ਲਈ ਨਬੀ (ਸ:) ਦੀ ਰਸਾਲਤ ਉੱਤੇ ਈਮਾਨ ਲਿਆਉਣਾ ਜ਼ਰੂਰੀ ਹੈ। ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਉਸ ਅੱਲਾਹ ਦੀ ਕਸਮ ਜਿਸ ਦੇ ਹੱਥ ਵਿਚ ਮੁਹੰਮਦ ਦੀ ਜਾਨ ਹੈ, ਜਿਹੜਾ ਕੋਈ ਯਹੂਦੀ ਜਾਂ ਈਸਾਈ ਮੇਰੇ ਬਾਰੇ ਸੁਣੇ ਅਤੇ ਉਸ ਪੈਗ਼ਾਮ ਨੂੰ ਜਿਹੜਾ ਮੈਂ ਲਿਆਇਆ ਹਾਂ ਉਸ ’ਤੇ ਈਮਾਨ ਲਿਆਏ ਬਿਨਾਂ ਮਰ ਜਾਵੇ ਉਹ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)"},{"id":28,"translation":"(ਪਰ ਇਹ ਉਸ ਲਈ ਹੈ) ਜਿਹੜਾ ਤੁਹਾਡੇ ’ਚੋਂ ਸਿੱਧੇ ਰਾਹ ਤੁਰਨਾ ਚਾਹੁੰਦਾ ਹੈ।"},{"id":29,"translation":"ਅਤੇ ਕੁਲ ਜਹਾਨ ਦੇ ਪਾਲਣਹਾਰ ਦੇ ਚਾਹਨ ਤੋਂ ਬਿਨਾਂ ਤੁਸੀਂ ਕੁਝ ਨਹੀਂ ਕਰ ਸਕਦੇ।"}]},{"id":82,"verses":[{"id":1,"translation":"ਜਦੋਂ ਅਕਾਸ਼ ਫੱਟ ਜਾਵੇਗਾ।"},{"id":2,"translation":"ਜਦੋਂ ਤਾਰੇ ਖਿਲਰ ਜਾਣਗੇ।"},{"id":3,"translation":"ਜਦੋਂ ਸਮੁੰਦਰਾਂ ਨੂੰ ਪਾਟ ਦਿੱਤਾ ਜਾਵੇਗਾ।"},{"id":4,"translation":"ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।"},{"id":5,"translation":"ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।"},{"id":6,"translation":"ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?"},{"id":7,"translation":"ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।"},{"id":8,"translation":"ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।"},{"id":9,"translation":"(ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।"},{"id":10,"translation":"ਜਦ ਕਿ ਤੁਹਾਡੇ ਉੱਤੇ ਨਿਗਰਾਨੀ ਲਈ (ਫ਼ਰਿਸ਼ਤੇ) ਨਿਯਤ ਕੀਤੇ ਹੋਏ ਹਨ।"},{"id":11,"translation":"(ਉਹ) ਪਤਵੰਤੇ ਲਿਖਾਰੀ ਹਨ।[1]","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 160/6"},{"id":12,"translation":"ਉਹ ਜਾਣਦੇ ਹਨ, ਜੋ ਵੀ ਤੁਸੀਂ ਕਰਦੇ ਹੋ।"},{"id":13,"translation":"ਬੇਸ਼ੱਕ ਨੇਕ ਲੋਕ (ਸਵਰਗਾਂ ਵਿਚ) ਆਨੰਦ ਮਾਣਨਗੇ।"},{"id":14,"translation":"ਅਤੇ ਭੈੜੇ ਲੋਕ ਜ਼ਰੂਰ ਹੀ ਨਰਕ ਵਿਚ ਹੋਣਗੇ।"},{"id":15,"translation":"ਇਹ ਲੋਕ ਬਦਲੇ ਵਾਲੇ ਦਿਨ ਇਸ (ਨਰਕ) ਵਿਚ ਦਾਖ਼ਿਲ ਹੋਣਗੇ।"},{"id":16,"translation":"ਅਤੇ ਇਹ ਲੋਕ ਇਸ (ਨਰਕ) ਤੋਂ ਬੱਚ ਨਹੀਂ ਸਕਣਗੇ।"},{"id":17,"translation":"ਤੁਸੀਂ ਕੀ ਜਾਣੋਂ ਕਿ ਬਦਲੇ ਦਾ ਦਿਨ ਕੀ ਹੈ ?"},{"id":18,"translation":"ਤੁਸੀਂ ਉੱਕਾ ਹੀ ਨਹੀਂ ਜਾਣਦੇ ਕਿ ਬਦਲੇ ਵਾਲਾ ਦਿਨ ਕਿਹੋ ਜਿਹਾ ਹੈ ?"},{"id":19,"translation":"ਉਸ ਦਿਹਾੜੇ ਕੋਈ ਵੀ ਵਿਅਕਤੀ ਕਿਸੇ ਲਈ ਕੁੱਝ ਵੀ ਕਰਨ ਦਾ ਅਧਿਕਾਰ ਨਹੀਂ ਰੱਖੇਗਾ ਅਤੇ ਉਸ ਦਿਨ ਹੁਕਮ ਕੇਵਲ ਅੱਲਾਹ ਦਾ ਹੀ ਹੋਵੇਗਾ।"}]},{"id":83,"verses":[{"id":1,"translation":"ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।"},{"id":2,"translation":"ਉਹ ਜਦੋਂ ਲੋਕਾਂ ਤੋਂ ਲੈਂਦੇ ਹਨ ਤਾਂ ਪੂਰਾ ਮਿਣ ਕੇ ਲੈਂਦੇ ਹਨ।"},{"id":3,"translation":"ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।"},{"id":4,"translation":"ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।"},{"id":5,"translation":"ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।"},{"id":6,"translation":"ਜਿਸ ਦਿਨ ਸਾਰੇ ਲੋਕ ਕੁੱਲ ਜਹਾਨਾਂ ਦੇ ਪਾਲਣਹਾਰ ਦੇ ਅੱਗੇ ਖੜੇ ਹੋਣਗੇ।"},{"id":7,"translation":"ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।"},{"id":8,"translation":"ਅਤੇ ਤੁਸੀਂ ਕੀ ਜਾਣੋਂ ਕਿ ਸਿੱਜੀਨ ਕੀ ਹੈ।"},{"id":9,"translation":"ਇਹ ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿੱਚੋਂ ਭੈੜੇ ਲੋਕਾਂ ਦੀ ਕਰਮ-ਪੱਤਰੀ) ਹੈ।"},{"id":10,"translation":"ਤਬਾਹੀ ਹੈ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ।"},{"id":11,"translation":"(ਉਹਨਾਂ ਲੋਕਾਂ) ਲਈ ਜਿਹੜੇ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਲਾਉਂਦੇ ਹਨ।"},{"id":12,"translation":"ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ ਝੁਠਲਾਉਂਦਾ ਹੈ।"},{"id":13,"translation":"ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਆਖਦਾ ਹੈ ਕਿ ਇਹ ਤਾਂ ਪਹਿਲੇ ਲੋਕਾਂ ਦੀਆਂ ਕਹਾਣੀਆਂ ਹਨ।"},{"id":14,"translation":"ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। [1]","footnotes":"[1] ਇਸ ਗੱਲ ਨੂੰ ਹਦੀਸ ਵਿਚ ਇਸ ਤਰ੍ਹਾਂ ਰਸੂਲ (ਸ:) ਨੇ ਫ਼ਰਮਾਇਆ ਹੈ ਕਿ ਜਦੋਂ ਬੰਦਾ ਗੁਨਾਹ ਕਰਦਾ ਹੈ ਤਾਂ ਉਸ ਦੇ ਦਿਲ ਉੱਤੇ ਇਕ ਕਾਲਾ ਚਿੰਨ ਲੱਗ ਜਾਂਦਾ ਹੈ। ਜੇ ਉਹ ਉਸ ਬੁਰਾਈ ਤੋਂ ਬਾਜ਼ ਆ ਜਾਵੇ, ਅੱਲਾਹ ਤੋਂ ਖਿਮਾ ਮੰਗੇ ਲਵੇ ਤੇ ਸ਼ਰਮਿੰਦਾ ਹੋਵੇ ਤਾਂ ਉਹ ਚਿੰਨ ਸਾਫ਼ ਹੋ ਜਾਂਦਾ ਹੈ, ਪਰ ਜੇ ਉਹ ਬੁਰਾਈ ਨੂੰ ਕਰਦਾ ਰਹਿੰਦਾ ਹੈ ਤਾਂ ਉਹ ਚਿੰਨ ਵੀ ਵਧਦਾ ਜਾਂਦਾ ਹੈ ਇੱਥੋਂ ਤਕ ਕਿ ਉਸ ਦੇ ਪੂਰੇ ਦਿਲ ’ਤੇ ਛਾ ਜਾਂਦਾ ਹੈ, ਪੂਰਾ ਦਿਲ ਹੀ ਕਾਲਾ ਹੋ ਜਾਂਦਾ ਹੈ। (ਜਾਮੇਅ ਤਿਰਮਾਜ਼ੀ, ਹਦੀਸ 3334)"},{"id":15,"translation":"ਉੱਕਾ ਹੀ ਨਹੀਂ! ਬੇਸ਼ੱਕ ਉਸ ਦਿਨ ਉਹ (ਇਨਕਾਰੀ) ਆਪਣੇ ਰੱਬ (ਦੇ ਦਰਸ਼ਨਾਂ) ਤੋਂ ਵਾਂਝੇ ਰੱਖੇ ਜਾਣਗੇ।"},{"id":16,"translation":"ਫੇਰ ਉਹ ਜ਼ਰੂਰ ਹੀ ਨਰਕ ਵਿਚ ਜਾਣਗੇ।"},{"id":17,"translation":"ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼ ਹੈ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।"},{"id":18,"translation":"ਉੱਕਾ ਨਹੀਂ, ਬੇਸ਼ੱਕ ਨੇਕ ਲੋਕਾਂ ਦੀ ਕਰਮ-ਪੱਤਰੀ ਇੱਲੀਨ ਵਿਚ ਹੈ।"},{"id":19,"translation":"ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?"},{"id":20,"translation":"(ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।"},{"id":21,"translation":"ਜਿਸ ਦੇ ਕੋਲ (ਰੱਬ ਦੇ) ਨਿਕਟਵਰਤੀ ਫ਼ਰਿਸ਼ਤੇ ਹਾਜ਼ਰ ਰਹਿੰਦੇ ਹਨ।"},{"id":22,"translation":"ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।"},{"id":23,"translation":"ਉੱਚੇ ਸਿੰਘਾਸਣਾਂ ’ਤੇ (ਬੈਠੇ) ਵੇਖ ਰਹੇ ਹੋਣਗੇ।"},{"id":24,"translation":"ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।"},{"id":25,"translation":"ਉਹਨਾਂ ਨੂੰ ਵਧੀਆ ਸੀਲਬੰਦ ਸ਼ਰਾਬ ਪਿਆਈ ਜਾਵੇਗੀ।"},{"id":26,"translation":"ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ ਪੀਣ ਦਾ ਸ਼ੋਕ ਰੱਖਣ ਵਾਲਿਆਂ ਨੂੰ ਉਸ ਦੀ ਇੱਛਾ ਰੱਖਣੀ ਚਾਹੀਦੀ ਹੈ।"},{"id":27,"translation":"ਉਸ (ਸ਼ਰਾਬ) ਵਿਚ ‘ਤਸਨੀਮ’ ਦੀ ਮਿਲਾਵਟ ਹੋਵੇਗੀ।"},{"id":28,"translation":"ਭਾਵ ਉਹ (ਤਸਨੀਮ) ਇਕ ਚਸ਼ਮਾਂ ਹੈ ਜਿਸ ਨੂੰ (ਅੱਲਾਹ) ਦੇ ਨਿਕਟਵਰਤੀ ਪੀਣਗੇ।"},{"id":29,"translation":"ਬੇਸ਼ੱਕ ਅਪਰਾਧੀ ਮੋਮਿਨਾਂ ਉੱਤੇ (ਸੰਸਾਰ ਵਿਚ) ਹੱਸਦੇ ਸੀ।"},{"id":30,"translation":"ਅਤੇ ਜਦੋਂ ਉਹ (ਮੁਸਲਮਾਨਾਂ) ਦੇ ਨੇੜੇ ਤੋਂ ਲੰਘਦੇ ਤਾਂ ਅੱਖਾਂ-ਅੱਖਾਂ ਵਿਚ ਇਸ਼ਾਰੇ (ਮਖੌਲ) ਕਰਦੇ ਸਨ।"},{"id":31,"translation":"ਅਤੇ ਜਦੋਂ ਉਹ ਆਪਣੇ ਪਰਿਵਾਰ (ਸਾਥੀਆਂ) ਵੱਲ ਪਰਤਦੇ ਤਾਂ ਦਿਲ ਪਰਚਾਵਾ ਕਰਦੇ ਹੋਏ ਪਰਤਦੇ ਸਨ।"},{"id":32,"translation":"ਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ ਆਖਦੇ ਕਿ ਇਹ ਕੁਰਾਹੇ ਪਏ ਹੋਏ ਲੋਕ ਹਨ।"},{"id":33,"translation":"ਹਾਲਾਂ ਕਿ ਉਹ (ਕਾਫ਼ਿਰ) ਉਹਨਾਂ ਉੱਤੇ ਨਿਗਰਾਨ ਬਣਾ ਕੇ ਨਹੀਂ ਭੇਜੇ ਗਏ ਸਨ।"},{"id":34,"translation":"ਸੋ ਅੱਜ (ਕਿਆਮਤ ਦਿਹਾੜੇ) ਈਮਾਨ ਵਾਲੇ ਕਾਫ਼ਿਰਾਂ ਉੱਤੇ ਹੱਸ ਰਹੇ ਹੋਣਗੇ।"},{"id":35,"translation":"ਸੰਘਾਸਣਾਂ ਉੱਤੇ ਬੈਠੇ ਉਹਨਾਂ ਨੂੰ ਵੇਖ ਰਹੇ ਹੋਣਗੇ।"},{"id":36,"translation":"(ਅਤੇ ਆਖਣਗੇ) ਕੀ ਇਨਕਾਰੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲ ਗਿਆ ਜੋ ਉਹ (ਸੰਸਾਰ ਵਿਚ) ਕਰਦੇ ਸੀ ?"}]},{"id":84,"verses":[{"id":1,"translation":"ਜਦੋਂ ਅਕਾਸ਼ ਫੱਟ ਜਾਵੇਗਾ।"},{"id":2,"translation":"ਅਤੇ ਉਹ ਆਪਣੇ ਰੱਬ ਦੇ ਹੁਕਮਾਂ ਦੀ ਪਾਲਣਾ ਕਰੇਗਾ ਅਤੇ ਇਹੋ ਉਸ ਲਈ ਹੱਕ ਬਣਦਾ ਹੈ।"},{"id":3,"translation":"ਜਦੋਂ ਧਰਤੀ ਫੈਲਾਈ ਜਾਵੇਗੀ।"},{"id":4,"translation":"ਅਤੇ ਉਸ ਦੇ ਅੰਦਰ ਜੋ ਵੀ ਹੈ ਉਹ ਉਸ ਨੂੰ ਬਾਹਰ ਸੁੱਟ ਦੇਵੇਗੀ ਅਤੇ ਖਾਲੀ ਹੋ ਜਾਵੇਗੀ।"},{"id":5,"translation":"ਅਤੇ (ਇੰਜ) ਉਹ ਆਪਣੇ ਰੱਬ ਦੇ ਹੁਕਮਾਂ ਦੀ ਪਾਲਣਾ ਕਰੇਗੀ ਅਤੇ ਉਸ ਦਾ ਹੱਕ ਵੀ ਇਹੋ ਹੈ।"},{"id":6,"translation":"(ਹੇ ਮਨੁੱਖ! ਤੂੰ ਆਪਣੇ ਰੱਬ ਵੱਲ (ਜਾਣ ਲਈ) ਕਰੜੀ ਮਿਹਨਤ ਕਰ ਰਿਹਾ ਹੈ, ਅੰਤ ਤੂੰ ਉਸ ਨੂੰ ਮਿਲਣ ਵਾਲਾ ਹੈ।"},{"id":7,"translation":"ਬਸ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ।"},{"id":8,"translation":"ਤਾਂ ਛੇਤੀ ਹੀ ਉਸ ਤੋਂ ਸੌਖਾ ਹਿਸਾਬ ਲਿਆ ਜਾਵੇਗਾ।"},{"id":9,"translation":"ਉਹ ਆਪਣੇ ਆਪਣੇ ਜਹਿ (ਨੇਕ ਲੋਕਾਂ) ਵੱਲ ਖ਼ੁਸ਼ੀ ਖ਼ੁਸ਼ੀ ਜਾਵੇਗਾ।"},{"id":10,"translation":"ਅਤੇ ਜਿਸ ਦੀ ਕਰਮ-ਪੱਤਰੀ ਉਸ ਦੀ ਪਿੱਠ ਪਿੱਛਿਓ ਫੜਾਈ ਜਾਵੇਗਾ।"},{"id":11,"translation":"ਤਾਂ ਉਹ ਜ਼ਰੂਰ ਹੀ ਬਰਬਾਦੀ ਨੂੰ ਸੱਦੇਗਾ।"},{"id":12,"translation":"ਅਤੇ ਉਹ ਭੜਕਦੀ ਹੋਈ ਅਗੱ ਵਿਚ ਸੁੱਟਿਆ ਜਾਵੇਗਾ।"},{"id":13,"translation":"ਬੇਸ਼ੱਕ ਉਹ (ਸੰਸਾਰ ਵਿਚ) ਆਪਣੇ ਪਰਿਵਾਰ (ਆਪਣੇ ਜਿਿਹਆਂ) ਵਿਚ ਬਹੁਤ ਖ਼ੁਸ਼ ਸੀ।"},{"id":14,"translation":"ਬੇਸ਼ੱਕ ਉਹ ਸਮਝਦਾ ਸੀ ਕਿ ਉਹ ਕਦੇ ਵੀ (ਅੱਲਾਹ ਵੱਲ) ਮੁੜਕੇ ਨਹੀਂ ਜਾਵੇਗਾ।"},{"id":15,"translation":"ਕਿਉਂ ਨਹੀਂ (ਜਾਵੇਗਾ), ਉਸ ਦਾ ਰੱਬ ਉਸ ਨੂੰ ਵੇਖ ਰਿਹਾ ਸੀ।"},{"id":16,"translation":"ਸੋ ਮੈਂ ਸਹੁੰ ਖਾਂਦਾ ਹਾਂ ਸੰਝ ਵੇਲੇ ਦੀ ਲਾਲੀ ਦੀ।"},{"id":17,"translation":"ਅਤੇ ਰਾਤ ਦੀ ਅਤੇ ਉਸ ਦੀ ਜੋ ਕੁੱਝ ਉਹ ਸਮੇਟ ਲੈਂਦੀ ਹੈ।"},{"id":18,"translation":"ਅਤੇ ਚੰਨ ਦੀ ਜਦੋਂ ਉਹ ਪੂਰਾ ਹੁੰਦਾ ਹੈ।"},{"id":19,"translation":"ਤੁਸੀਂ (ਲੋਕ) ਜ਼ਰੂਰ ਹੀ ਇਕ ਹਾਲਤ ਤੋਂ ਦੂਜੀ ਹਾਲਤ ਵੱਲ ਦਰਜਾ-ਬ-ਦਰਜਾ ਪਹੁੰਚ ਰਹੇ ਹੋ।"},{"id":20,"translation":"ਫੇਰ ਇਹਨਾਂ (ਇਨਕਾਰੀਆਂ) ਨੂੰ ਕੀ ਹੋ ਗਿਆ ਕਿ ਉਹ ਈਮਾਨ ਨਹੀਂ ਲਿਆਏ ?"},{"id":21,"translation":"ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ ਉਹ ਸਿਜਦਾ ਨਹੀਂ ਕਰਦੇ।"},{"id":22,"translation":"ਸਗੋਂ ਕਾਫ਼ਿਰ ਤਾਂ (.ਕੁਰਆਨ ਨੂੰ) ਝੁਠਲਾਉਂਦੇ ਹਨ। [1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":23,"translation":"ਅਤੇ ਜੋ ਕੁੱਝ ਵੀ ਉਹ (ਆਪਣੇ ਦਿਲਾਂ ਵਿਚ) ਸੁਰੱਖਿਅਤ ਰੱਖਦੇ ਹਨ ਅੱਲਾਹ ਉਹਨਾਂ (ਗੱਲਾਂ) ਨੂੰ ਭਲੀ-ਭਾਂਤ ਜਾਣਦਾ ਹੈ।"},{"id":24,"translation":"ਤੁਸੀਂ (ਹੇ ਮੁਹੰਮਦ ਸ:!) ਉਹਨਾਂ ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।"},{"id":25,"translation":"ਪਰ ਜਿਹੜੇ ਲੋਕ ਅੱਲਾਹ ਅਤੇ ਰਸੂਲ ਉੱਤੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ, ਉਹਨਾਂ ਲਈ ਨਾ ਮੁੱਕਣ ਵਾਲਾ ਅਜਰ (ਬਦਲਾ) ਹੈ।"}]},{"id":85,"verses":[{"id":1,"translation":"ਬੁਰਜਾਂ ਵਾਲੇ ਅਕਾਸ਼ ਦੀ ਸਹੁੰ। [1]","footnotes":"[1] ਬੁਰਜ ਤੋਂ ਭਾਵ ਤਾਰਿਆਂ ਦੀਆਂ ਮੰਜ਼ਿਲਾਂ ਹਨ। ਕੁੱਝ ਵਿਦਵਾਨਾਂ ਅਨੁਸਾਰ ਇਸ ਤੋਂ ਭਾਵ ਤਾਰੇ ਹਨ। ਤਾਰਿਆਂ ਵਾਲੇ ਅਕਾਸ਼ ਦੀ ਸਹੁੰ। (ਵੇਖੋ ਸੂਰਲ ਅਲ-ਅਨਾਮ, ਹਾਸ਼ੀਆ ਆਇਤ 97/6)"},{"id":2,"translation":"ਅਤੇ ਉਸ ਦਿਨ ਦੀ ਸੰਹੁ ਜਿਸ (ਦੇ ਆਉਣ) ਦਾ ਵਚਨ ਦਿੱਤਾ ਹੋਇਆ ਹੈ।"},{"id":3,"translation":"(ਕਿਆਮਤ ਦਿਹਾੜੇ ਰੱਬ ਦੇ ਹਜ਼ੂਰ) ਹਾਜ਼ਰ ਹੋਣ ਵਾਲੀ (ਕਿਆਮਤ) ਅਤੇ ਹਾਜ਼ਰ ਕੀਤੇ ਗਏ (ਪ੍ਰਾਣੀਆਂ) ਦੀ ਸਹੁੰ।"},{"id":4,"translation":"ਖ਼ੰਦਕਾਂ (ਖਾਈ) ਵਾਲੇ ਤਬਾਹ ਹੋ ਗਏ।[2]","footnotes":"[2] ਇਕ ਹਦੀਸ ਅਨੁਸਾਰ ਬੀਤੇ ਸਮੇਂ ਵਿਚ ਇਕ ਬਾਦਸ਼ਾਹ ਸੀ ਜਿਸ ਨੇ ਈਮਾਨ ਵਾਲਿਆਂ ਨੂੰ ਤਸੀਹੇ ਦੇਣ ਲਈ ਅਤੇ ਉਹਨਾਂ ਨੂੰ ਹੱਕ ਸੱਚ ਵਾਲੀ ਰਾਹ ਤੋਂ ਪਰਾਂ ਕਰਨ ਲਈ ਵੱਡੇ-ਵੱਡੇ (ਖੰਦਕਾਂ) ਟੋਏ ਪੁੱਟਵਾਈਆਂ ਸੀ ਅਤੇ ਉਸ ਵਿਚ ਅੱਗ ਬਾਲੀ ਤੇ ਹੁਕਮ ਦਿੱਤਾ ਕਿ ਇਹਨਾਂ ਵਿੱਚੋਂ ਜਿਹੜਾ ਈਮਾਨ ਤੋਂ ਮੁਨਕਰ ਨਹੀਂ ਹੁੰਦਾ ਉਸ ਨੂੰ ਅੱਗ ਵਿਚ ਸੁੱਟ ਦਿਓ। ਇੰਜ ਈਮਾਨ ਵਾਲੇ ਆਉਂਦੇ ਰਹੇ ਅਤੇ ਅੱਗ ਦੇ ਹਵਾਲੇ ਹੁੰਦੇ ਗਏ। ਇੱਥੋਂ ਤਕ ਕਿ ਇਕ ਔਰਤ ਆਈ ਜਿਸ ਦੇ ਨਾਲ ਇਕ ਬੱਚਾ ਵੀ ਸੀ ਉਹ ਕੁੱਝ ਪਲ ਲਈ ਝਿਝਕੀ ਤਾਂ ਬੱਚਾ ਬੋਲ ਪਿਆ ਕਿ ਹੇ ਅੱਮਾਂ! ਸਬਰ ਕਰ, ਤੂੰ ਹੱਕ ’ਤੇ ਹੈ। ਸੋ ਉਹ ਵੀ ਸਨੇ ਬੱਚਾ ਅੱਗ ਵਿਚ ਕੁਦ ਗਈ ਤਾਂ ਜੋ ਜੰਨਤ ਵਿਚ ਸ਼ਹੀਦਾਂ ਦੇ ਸਾਥ ਹੋਵੇ। (ਸਹੀ ਮੁਸਲਿਮ, ਹਦੀਸ: 3005)"},{"id":5,"translation":"ਉਹਨਾਂ ਖ਼ੰਦਕਾਂ ਵਿਚ (ਭੜਕਦੇ ਹੋਏ) ਬਾਲਣ ਵਾਲੀ ਅੱਗ ਸੀ।"},{"id":6,"translation":"ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।"},{"id":7,"translation":"ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।"},{"id":8,"translation":"ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।"},{"id":9,"translation":"ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।"},{"id":10,"translation":"ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।"},{"id":11,"translation":"ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।"},{"id":12,"translation":"ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।"},{"id":13,"translation":"ਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।"},{"id":14,"translation":"ਉਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮੁਹੱਬਤ ਕਰਨ ਵਾਲਾ ਹੈ।"},{"id":15,"translation":"ਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।"},{"id":16,"translation":"ਜੋ ਚਾਹੁੰਦਾ ਹੈ ਕਰਦਾ ਹੈ।"},{"id":17,"translation":"ਕੀ ਤੁਹਾਨੂੰ ਫ਼ੋਜਾਂ ਦੀ ਖ਼ਬਰ ਪਹੁੰਚੀ ਹੈ।"},{"id":18,"translation":"ਭਾਵ ਫ਼ਿਰਔਨ ਅਤੇ ਸਮੂਦ (ਦੀਆਂ ਫ਼ੌਜਾਂ)।"},{"id":19,"translation":"ਜਦ ਕਿ ਕਾਫ਼ਿਰ (ਇਨਕਾਰੀ) ਤਾਂ (ਇਸ ਖ਼ਬਰ ਨੂੰ) ਝੁਠਲਾਉਣ ਵਿਚ ਲੱਗੇ ਹੋਏ ਹਨ।"},{"id":20,"translation":"ਅਤੇ (ਜਦ ਕਿ) ਅੱਲਾਹ ਨੇ ਹਰ ਪਾਸਿਓਂ ਉਹਨਾਂ ਨੂੰ ਘੇਰਾ ਪਾ ਰੱਖਿਆ ਹੈ।"},{"id":21,"translation":"ਇਹ .ਕੁਰਆਨ ਤਾਂ ਉੱਚੀ ਸ਼ਾਨ ਵਾਲਾ ਹੈ।"},{"id":22,"translation":"ਜੋ ਕਿ ਲੋਹੇ ਮਹਿਫੂਜ਼ (ਸੁਰੱਖਿਅਤ ਪੱਟੀ) ਵਿਚ (ਲਿਿਖਆ ਹੋਇਆ) ਹੈ।"}]},{"id":86,"verses":[{"id":1,"translation":"ਸਹੁੰ ਹੈ ਅਕਾਸ਼ ਦੀ ਅਤੇ ਰਾਤ ਵੇਲੇ ਆਉਣ ਵਾਲੇ ਦੀ।"},{"id":2,"translation":"ਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?"},{"id":3,"translation":"ਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।"},{"id":4,"translation":"ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। [1]","footnotes":"[1] ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 160-61/6"},{"id":5,"translation":"ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।"},{"id":6,"translation":"ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।"},{"id":7,"translation":"ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।"},{"id":8,"translation":"ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।"},{"id":9,"translation":"ਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।"},{"id":10,"translation":"ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।"},{"id":11,"translation":"ਸਹੁੰ ਹੈ ਵਾਰ-ਵਾਰ ਮੀਂਹ ਬਰਸਾਉਣ ਵਾਲੇ ਅਕਾਸ਼ ਦੀ।"},{"id":12,"translation":"ਅਤੇ ਪਾਟ ਜਾਣ ਵਾਲੀ ਧਰਤੀ ਦੀ।"},{"id":13,"translation":"ਬੇਸ਼ੱਕ ਇਹ (.ਕੁਰਆਨ) ਇਕ ਨਪੀ ਤੁਲੀ ਗੱਲ ਹੈ।"},{"id":14,"translation":"ਇਹ ਕੋਈ ਹਾਸਾ ਮਖੌਲ ਨਹੀਂ।"},{"id":15,"translation":"ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।"},{"id":16,"translation":"ਅਤੇ ਮੈਂ ਵੀ ਇਕ ਚਾਲ ਚਲਦਾ ਹਾਂ।"},{"id":17,"translation":"ਸੋ (ਹੇ ਨਬੀ!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਇਹਨਾਂ ਦੇ ਹਾਲ ’ਤੇ ਹੀ ਛੱਡ ਦਿਓ।"}]},{"id":87,"verses":[{"id":1,"translation":"ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।"},{"id":2,"translation":"ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।"},{"id":3,"translation":"ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ।"},{"id":4,"translation":"ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ।"},{"id":5,"translation":"ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ।"},{"id":6,"translation":"ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ।"},{"id":7,"translation":"ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।"},{"id":8,"translation":"ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।"},{"id":9,"translation":"ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।"},{"id":10,"translation":"ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।"},{"id":11,"translation":"ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।"},{"id":12,"translation":"ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।"},{"id":13,"translation":"ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ।"},{"id":14,"translation":"ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ।"},{"id":15,"translation":"ਅਤੇ ਆਪਣੇ ਰੱਬ ਦੇ ਨਾਂ ਦਾ ਸਿਮਰਨ ਕੀਤਾ ਅਤੇ ਨਮਾਜ਼ ਪੜ੍ਹੀ।"},{"id":16,"translation":"ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ।"},{"id":17,"translation":"ਜਦ ਕਿ ਪਰਲੋਕ ਬਹੁਤ ਹੀ ਵਧੀਆ ਅਤੇ ਸਦਾ ਰਹਿਣ ਵਾਲੀ (ਥਾਂ) ਹੈ।"},{"id":18,"translation":"ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ।"},{"id":19,"translation":"ਅਰਥਾਤ ਇਬਰਾਹੀਮ ਤੇ ਮੂਸਾ ਦੀਆਂ ਪੋਥੀਆਂ ਵਿਚ ਵੀ ਸਨ।"}]},{"id":88,"verses":[{"id":1,"translation":"ਕੀ ਤੁਹਾਨੂੰ (ਹਰੇਕ ਚੀਜ਼ ’ਤੇ) ਛਾ ਜਾਣ ਵਾਲੀ (ਕਿਆਮਤ) ਦੀ ਸੂਚਨਾ ਪਹੁੰਚ ਗਈ ਹੈ ?"},{"id":2,"translation":"ਉਸ ਦਿਹਾੜੇ ਕਿੰਨੇ ਹੀ ਚਿਹਰੇ ਜ਼ਲੀਲ (ਰੁਸਵਾ) ਹੋਣਗੇ।"},{"id":3,"translation":"(ਸੰਸਾਰਿਕ ਜੀਵਨ ਲਈ) ਕਰੜੀ ਮਿਹਨਤ ਕਰਨ ਵਾਲੇ ਥੱਕੇ ਹਾਰੇ ਹੋਣਗੇ।"},{"id":4,"translation":"ਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।"},{"id":5,"translation":"ਉਹਨਾਂ ਨੂੰ (ਨਰਕ ਵਿਚ) ਉੱਬਲਦੇ ਹੋਏ ਸੋਮੇ ਦਾ ਪਾਣੀ ਪਿਆਇਆ ਜਾਵੇਗਾ।"},{"id":6,"translation":"ਉਹਨਾਂ ਦਾ ਭੋਜਨ ਕੇਵਲ ਕੰਢੇਦਾਰ ਝਾੜੀਆਂ ਹੋਣਗੀਆਂ।"},{"id":7,"translation":"ਜਿਹੜਾ ਨਾ ਤਾਂ ਮੋਟਾ ਕਰੇਗਾ ਅਤੇ ਨਾ ਹੀ ਭੁੱਖ ਮਟਾਵੇਗਾ।"},{"id":8,"translation":"ਉਸੇ ਦਿਨ ਕਈ ਚਿਹਰੇ ਖਿੜੇ ਹੋਣਗੇ।"},{"id":9,"translation":"(ਸੰਸਾਰ ਵਿਚ) ਆਪਣੀਆਂ ਕੀਤੀਆਂ ਕੋਸ਼ਿਸ਼ਾਂ ’ਤੇ ਖ਼ੁਸ਼ ਹੋਣਗੇ।"},{"id":10,"translation":"ਸਵਰਗਾਂ ਵਿਖੇ ਹੋਣਗੇ।"},{"id":11,"translation":"ਉਸ ਵਿਚ ਉਹ ਕੋਈ ਵੀ ਵਿਅਰਥ ਗੱਲ ਨਹੀਂ ਸੁਣਨਗੇ।"},{"id":12,"translation":"ਉਸ (ਸਵਰਗ) ਵਿਚ ਇਕ ਚਸ਼ਮਾਂ ਵਗਦਾ ਹੋਵੇਗਾ।"},{"id":13,"translation":"ਉਸ ਵਿਚ ਉੱਚੇ ਤਖ਼ਤ ਹੋਣਗੇ।"},{"id":14,"translation":"ਅਤੇ ਜਾਮ ਰੱਖੇ ਹੋਣਗੇ।"},{"id":15,"translation":"ਕਤਾਰਾਂ ਵਿਚ ਗਾਵੇ ਲੱਗੇ ਹੋਣਗੇ।"},{"id":16,"translation":"ਅਤੇ ਵਧੀਆ ਕਾਲੀਨ ਵਿਛੇ ਹੋਣਗੇ।"},{"id":17,"translation":"ਕੀ ਉਹ (ਰੱਬ ਦੇ ਇਨਕਾਰੀ) ਊਠਾਂ ਵੱਲ ਨਹੀਂ ਵੇਖਦੇ ਕਿ ਉਹ ਕਿਵੇਂ ਪੈਦਾ ਕੀਤੇ ਗਏ ਹਨ ?"},{"id":18,"translation":"ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?"},{"id":19,"translation":"ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।"},{"id":20,"translation":"ਅਤੇ ਧਰਤੀ ਵੱਲ (ਨਹੀਂ ਵੇਖਦੇ) ਕਿ ਕਿਵੇਂ ਵਿਛਾਈ ਗਈ ਹੈ ?"},{"id":21,"translation":"ਸੋ ਤੁਸੀਂ (ਹੇ ਨਬੀ!) ਨਸੀਹਤ ਕਰਦੇ ਰਹੋ, ਤੁਸੀਂ ਤਾਂ ਕੇਵਲ ਨਸੀਹਤ ਕਰਨ ਵਾਲੇ ਹੋ।"},{"id":22,"translation":"ਤੁਸੀਂ ਇਹਨਾਂ ’ਤੇ ਕੋਈ ਦਰੋਗਾ ਨਹੀਂ।"},{"id":23,"translation":"ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ।"},{"id":24,"translation":"ਉਸ ਨੂੰ ਅੱਲਾਹ ਬਹੁਤ ਵੱਡਾ ਅਜ਼ਾਬ ਦੇਵੇਗਾ।"},{"id":25,"translation":"ਬੇਸ਼ੱਕ ਸਾਡੇ ਵੱਲ ਹੀ ਇਹਨਾਂ ਸਭ ਨੇ ਪਰਤਣਾ ਹੈ।"},{"id":26,"translation":"ਫੇਰ ਬੇਸ਼ੱਕ ਇਹਨਾਂ ਦਾ ਲੇਖਾ-ਜੋਖਾ ਲੈਣਾ ਸਾਡੇ ਹੀ ਜ਼ਿੰਮੇ ਹੈ।"}]},{"id":89,"verses":[{"id":1,"translation":"ਸਹੁੰ ਹੈ ਪਹੁਫਟਣ ਦੀ।"},{"id":2,"translation":"ਅਤੇ ਦਸ ਰਾਤਾਂ ਦੀ।[1]","footnotes":"[1] ਬਹੁਤੇ ਵਿਦਵਾਨ ਇਸ ਤੋਂ ਜ਼ਿਲ ਹੱਜ ਦੀਆਂ ਪਹਿਲੀਆਂ ਦੱਸ ਰਾਤਾਂ ਸਮਝਦੇ ਹਨ ਜਿਨ੍ਹਾਂ ਦੀ ਵਡਿਆਈ ਹਦੀਸਾਂ ਤੋਂ ਸਿੱਧ ਹੁੰਦੀ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਕਿਸੇ ਵੀ ਦੂਜੇ ਦਿਨਾਂ ਦਾ ਅਮਲ ਕਰਨਾ ਇਹਨਾਂ ਜ਼ਿਲ ਹੱਜ ਦੇ ਪਹਿਲੇ ਦਸ ਦਿਨਾਂ ਦੇ ਅਮਲ ਤੋਂ ਵਧ ਨਹੀਂ। ਸਾਥੀਆਂ ਨੇ ਪੁੱਛਿਆ ਕਿ ਜਿਹਾਦ ਵੀ ਨਹੀਂ ? ਆਪ (ਸ:) ਨੇ ਫ਼ਰਮਾਇਆ ਕਿ ਜਿਹਾਦ ਵੀ ਨਹੀਂ, ਪਰ ਹਾਂ! ਕੇਵਲ ਉਹ ਜਿਹਾਦ ਜਿਸ ਨੇ ਆਪਣੀ ਜਾਨ ਮਾਲ ਦੇ ਨਾਲ ਜਿਹਾਦ ਕੀਤਾ ਅਤੇ ਵਾਪਸ ਕੁੱਝ ਵੀ ਨਹੀਂ ਆਇਆ (ਜਾਂ ਸ਼ਹੀਦ ਹੋ ਗਿਆ)। (ਸਹੀ ਬੁਖ਼ਾਰੀ, ਹਦੀਸ: 969)"},{"id":3,"translation":"ਜਿਸਤ ਤੇ ਟਾਂਕ ਦੀ।[2]","footnotes":"[2] ਵਿਦਵਾਨਾਂ ਅਨੁਸਾਰ ਜਿਸਤ ਤੇ ਟਾਂਕ ਦੀਆਂ ਵੱਖੋ-ਵੱਖ ਵਿਆਖਿਆ ਹੈ। 1਼ ਕੁੱਝ ਅਨੁਸਾਰ ਜਿਸਤ ਤੋਂ ਭਾਵ ਦਸ ਜ਼ਿਲ-ਹੱਜ ਭਾਵ ਕੁਰਬਾਨੀ ਦਾ ਦਿਨ ਵੱਲ ਇਸ਼ਾਰਾ ਹੈ ਤੇ ਟਾਂਕ ਨੋ ਜ਼ਿਲਾ-ਹੱਜ ਭਾਵ ਅਰਫ਼ੇ ਦਾ ਦਿਨ। 2਼ ਕੁੱਝ ਦੇ ਅਨੁਸਾਰ ਜਿਸਤ ਅੱਲਾਹ ਦੀਆਂ ਸਾਰੀਆਂ ਰਚਨਾਵਾਂ ਤੇ ਟਾਂਕ ਅੱਲਾਹ ਦੀ ਜ਼ਾਤ ਹੈ। 3਼ ਕੁੱਝ ਅਨੁਸਾਰ ਫ਼ਰਜ਼ ਨਮਾਜ਼ਾਂ ਨਾਲ ਸੰਬੰਧ ਵਿਖਾਇਆ ਗਿਆ ਹੈ, ਜਦ ਕਿ ਮਗ਼ਰਿਬ ਦੀ ਨਮਾਜ਼ ‘ਫ਼ਿਤਰ’ ਹੈ ਤੇ ਦੂਜੀਆਂ ਚਾਰ ਨਮਾਜ਼ਾਂ ‘ਸ਼ਫਾਅ’ ਭਾਵ ਜੋੜਾ ਹੈ। ਵੇਖੋ ਸੂਰਤ ਅਸ਼-ਸ਼ੁਅਰਾ, ਹਾਸ਼ੀਆ ਆਇਤ 149/26"},{"id":4,"translation":"ਅਤੇ ਰਾਤ ਦੀ ਜਦੋਂ ਉਹ ਵਿਦਾ ਹੋ ਰਹੀ ਹੋਵੇ।"},{"id":5,"translation":"ਕੀ ਇਹਨਾਂ (ਚੀਜ਼ਾਂ) ਵਿਚ ਸੂਝਵਾਨਾਂ ਲਈ ਕੋਈ ਮਹੱਤਤਾ ਹੈ ?"},{"id":6,"translation":"ਕੀ ਤੁਸੀਂ ਨਹੀਂ ਵੇਖਿਆ ਕਿ ਤੁਹਾਡੇ ਰੱਬ ਨੇ ‘ਆਦ’ ਨਾਲ ਕੀ ਵਰਤਾਓ ਕੀਤਾ ਸੀ ?"},{"id":7,"translation":"ਉਹ ‘ਆਦੇ ਇਰਮ’ ਜਿਹੜੇ ਉੱਚੀਆਂ ਥੰਮਾਂ ਵਾਲੇ ਸਨ।"},{"id":8,"translation":"ਜਿਨ੍ਹਾਂ ਵਰਗੀ ਕੋਈ ਕੌਮ ਦੁਨੀਆਂ ਵਿਚ ਪੈਦਾ ਨਹੀਂ ਕੀਤੀ ਗਈ।"},{"id":9,"translation":"ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।"},{"id":10,"translation":"ਅਤੇ ਕਿੱਲਾਂ ਵਾਲੇ ਫ਼ਿਰਔਨ ਨਾਲ (ਕੀ ਵਰਤਾਓ ਕੀਤਾ ?)।"},{"id":11,"translation":"ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ) ਵਿਚ ਸਰਕਸ਼ੀ ਕੀਤੀ।"},{"id":12,"translation":"ਅਤੇ ਉਹਨਾਂ ਵਿਚ ਬਹੁਤ ਵਿਗਾੜ ਪਾ ਛੱਡਿਆ ਸੀ।"},{"id":13,"translation":"ਫੇਰ ਤੁਹਾਡੇ ਰੱਬ ਨੇ ਉਹਨਾਂ ਉੱਤੇ ਅਜ਼ਾਬ ਦਾ ਕੋੜਾ ਬਰਸਾਇਆ।"},{"id":14,"translation":"ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।"},{"id":15,"translation":"ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।"},{"id":16,"translation":"ਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।"},{"id":17,"translation":"ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ ਸੀ ਕਰਦੇ।"},{"id":18,"translation":"ਅਤੇ ਨਾ ਹੀ ਮੁਥਾਜ ਨੂੰ ਭੋਜਨ ਕਰਵਾਉਣ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਦੇ ਸੀ।"},{"id":19,"translation":"ਅਤੇ ਤੁਸੀਂ ਵਰਾਸਤ ਦਾ ਸਾਰਾ ਮਾਲ ਹੂੰਝ ਕੇ ਖਾ ਜਾਂਦੇ ਹੋ।"},{"id":20,"translation":"ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।"},{"id":21,"translation":"(ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।"},{"id":22,"translation":"ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।"},{"id":23,"translation":"ਉਸ ਦਿਨ ਨਰਕ (ਲੋਕਾਂ ਦੇ) ਸਾਹਮਣੇ ਲਿਆਂਦੀ ਜਾਵੇਗੀ ਅਤੇ ਉਸ ਦਿਨ ਮਨੁੱਖ ਆਪਣੀਆਂ ਕਰਤੂਤਾਂ ਨੂੰ ਯਾਦ ਕਰੇਗਾ, ਪਰ ਉਸ ਸਮੇਂ ਯਾਦ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ।"},{"id":24,"translation":"ਉਹ ਆਖੇਗਾ ਕਾਸ਼! ਮੈਂਨੇ ਆਪਣੇ ਇਸ ਜੀਵਨ ਲਈ ਕੁੱਝ ਅੱਗੇ ਭੇਜਿਆ ਹੁੰਦਾ।"},{"id":25,"translation":"ਸੋ ਉਸ ਦਿਨ ਉਸ ਜਿਹਾ ਅਜ਼ਾਬ ਦੇਣ ਵਾਲਾ ਕੋਈ ਨਹੀਂ ਹੋਵੇਗੀ।"},{"id":26,"translation":"ਅਤੇ ਨਾ ਹੀ ਉਸ ਜਿਹਾ ਕੋਈ ਬੰਣਨ ਵਾਲਾ ਹੋਵੇਗਾ।"},{"id":27,"translation":"(ਪਰ ਨੇਕ ਲੋਕਾਂ ਨੂੰ ਫ਼ਰਿਸ਼ਤੇ ਆਖਣਗੇ) ਹੇ ਸ਼ਾਂਤ ਆਤਮਾ!"},{"id":28,"translation":"ਤੂੰ ਆਪਣੇ ਰੱਬ ਵੱਲ ਇਸ ਹਾਲ ਵਿਚ ਤੁਰ ਕਿ ਤੂੰ ਉਸ ਤੋਂ ਰਾਜ਼ੀ ਅਤੇ ਉਹ ਤੇਥੋਂ ਰਾਜ਼ੀ ਹੈ।"},{"id":29,"translation":"ਫੇਰ ਤੂੰ ਮੇਰੇ ਨੇਕ ਬੰਦਿਆਂ ਵਿਚ ਜਾ ਰਲ।"},{"id":30,"translation":"ਅਤੇ ਮੇਰੀ ਜੰਨਤ ਵਿਚ ਦਾਖ਼ਲ ਹੋ ਜਾ।"}]},{"id":90,"verses":[{"id":1,"translation":"ਨਹੀਂ ਮੈਂ ਸਹੁੰ ਖਾਂਦਾ ਹਾਂ ਇਸ ਸ਼ਹਿਰ (ਮੱਕੇ) ਦੀ।"},{"id":2,"translation":"(ਹੇ ਨਬੀ!) ਤੁਸੀਂ ਇਸ ਸ਼ਹਿਰ ਮੱਕੇ ਦੇ ਵਸਨੀਕ ਹੋ।"},{"id":3,"translation":"(ਮਨੁੱਖਾਂ ਦੇ) ਪਿਓ (ਆਦਮ) ਅਤੇ ਉਸ ਦੀ ਸੰਤਾਨ ਦੀ ਸਹੁੰ।"},{"id":4,"translation":"ਬੇਸ਼ਕ ਅਸੀਂ ਮਨੁੱਖ ਨੂੰ ਔਖਿਆਈ ਵਿਚ (ਜੀਵਨ ਬਤੀਤ ਕਰਨ ਲਈ ਹੀ) ਪੈਦਾ ਕੀਤਾ ਹੈ।"},{"id":5,"translation":"ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?"},{"id":6,"translation":"ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।"},{"id":7,"translation":"ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।"},{"id":8,"translation":"ਕੀ ਅਸੀਂ ਉਸ ਨੂੰ ਦੋ ਅੱਖਾਂ ਨਹੀਂ ਦਿੱਤੀਆਂ ?"},{"id":9,"translation":"ਅਤੇ ਇਕ ਜੀਭ ਤੇ ਦੋ ਬੁੱਲ ਨਹੀਂ ਦਿੱਤੇ ?"},{"id":10,"translation":"ਕੀ ਉਸ ਨੂੰ ਦੋਵੇਂ ਰਸਤੇ (ਨੇਕੀ ਤੇ ਬੁਰਾਈ ਦੇ) ਨਹੀਂ ਦਰਸਾਏ ?"},{"id":11,"translation":"ਪਰ ਉਹ (ਨੇਕੀ ਦੀ) ਘਾਟੀ ਵਿੱਚੋਂ ਦੀ ਹੋ ਕੇ ਨਹੀਂ ਲੰਘਿਆ।"},{"id":12,"translation":"ਤੁਸੀਂ ਕੀ ਜਾਣੋਂ ਕਿ ਉਹ ਔਖੀ ਘਾਟੀ ਕੀ ਹੈ ?"},{"id":13,"translation":"ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।[1]","footnotes":"[1] ਹਦੀਸਾਂ ਵਿਚ ਗ਼ੁਲਾਮ ਨੂੰ ਆਜ਼ਾਦ ਕਰਨ ਦੀ ਬਹੁਤ ਮਹੱਤਤਾ ਦੱਸੀ ਗਈ ਹੈ ਸੋ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਕਿਸੇ ਮੁਸਲਮਾਨ ਗ਼ੁਲਾਮ ਨੂੰ ਆਜ਼ਾਦ ਕਰੇ ਅੱਲਾਹ ਉਸ ਦੇ ਹਰ ਅੰਗ ਨੂੰ ਗ਼ੁਲਾਮ ਦੇ ਅੰਗ ਦੇ ਬਦਲੇ ਨਰਕ ਦੀ ਅੱਗ ਤੋਂ ਬਚਾਏਗਾ। (ਸਹੀ ਬੁਖ਼ਾਰੀ, ਹਦੀਸ: 2517)"},{"id":14,"translation":"ਜਾਂ ਭੁੱਖ ਵਾਲੇ ਦਿਨ ਭੋਜਨ ਕਰਵਾਉਣ।"},{"id":15,"translation":"ਕਿਸੇ ਰਿਸ਼ਤੇਦਾਰ ਯਤੀਮ ਨੂੰ।"},{"id":16,"translation":"ਜਾਂ ਕਿਸੇ ਮਿੱਟੀ ’ਚ ਰੁਲਦੇ ਮੁਥਾਜ ਨੂੰ (ਭੋਜਨ ਕਰਵਾਉਣਾ)।"},{"id":17,"translation":"(ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।"},{"id":18,"translation":"ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।"},{"id":19,"translation":"ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।"},{"id":20,"translation":"ਉਹਨਾਂ ਉੱਤੇ ਅੱਗ ਛਾਈ ਹੋਈ ਹੋਵੇਗੀ ।[2]","footnotes":"[2] ਵੇਖੋ ਸੂਰਤ ਅੰਬੀਆ, ਹਾਸ਼ੀਆ ਆਇਤ 100/21"}]},{"id":91,"verses":[{"id":1,"translation":"ਸੂਰਜ ਅਤੇ ਉਸ ਦੀ ਧੁੱਪ ਚੜਣ ਦੀ ਸਹੁੰ।"},{"id":2,"translation":"ਅਤੇ ਚੰਨ ਦੀ ਜਦੋਂ ਉਹ ਉਸ (ਸੂਰਜ) ਦੇ ਪਿੱਛੇ ਆਉਂਦਾ ਹੈ।"},{"id":3,"translation":"ਅਤੇ ਦਿਨ ਦੀ ਜਦੋਂ ਉਹ ਸੂਰਜ ਨੂੰ ਸਪਸ਼ਟ ਕਰਦਾ ਹੈ।"},{"id":4,"translation":"ਅਤੇ ਰਾਤ ਦੀ ਜਦੋਂ ਉਹ ਉਸ ਨੂੰ ਢੱਕ ਲੈਂਦੀ ਹੈ।"},{"id":5,"translation":"ਅਤੇ ਅਕਾਸ਼ ਦੀ ਅਤੇ ਉਸ ਦੀ, ਜਿਸਨੇ ਉਸ ਨੂੰ ਬਣਾਇਆ।"},{"id":6,"translation":"ਅਤੇ ਧਰਤੀ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਵਿਛਾਇਆ।"},{"id":7,"translation":"ਅਤੇ (ਮਨੁੱਖੀ) ਜਾਨ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਠੀਕ ਬਣਾਇਆ।"},{"id":8,"translation":"ਫੇਰ ਉਸ ਦੀ, ਜਿਸ ਨੇ ਉਸ ਦੀ ਬੁਰਾਈ ਅਤੇ ਨੇਕੀ ਉਸ ਨੂੰ ਸਮਝਾਈ।"},{"id":9,"translation":"ਬੇਸ਼ੱਕ ਸਫ਼ਲਤਾ ਉਸੇ ਨੇ ਹੀ ਪ੍ਰਾਪਤ ਕੀਤਾ ਜਿਸ ਨੇ ਆਪਣੇ ਮਨ ਨੂੰ ਪਵਿੱਤਰ ਰੱਖਿਆ।"},{"id":10,"translation":"ਅਤੇ ਬੇਸ਼ੱਕ ਉਹ ਨਾ-ਮੁਰਾਦ ਹੋਇਆ ਜਿਸ ਨੇ ਉਸ ਨੂੰ ਅਪਵਿੱਤਰ ਕੀਤਾ।"},{"id":11,"translation":"ਸਮੂਦ ਦੀ ਕੌਮ ਨੇ ਆਪਣੀ ਸਰਕਸ਼ੀ ਕਾਰਨ (ਨਬੀ ਨੂੰ) ਝੁਠਲਾਇਆ।"},{"id":12,"translation":"ਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ (ਊਂਠਣੀ ਨੂੰ ਵੱਡਣ ਲਈ) ਉੱਠਿਆ।"},{"id":13,"translation":"ਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।"},{"id":14,"translation":"ਪਰ ਉਹਨਾਂ ਨੇ ਉਸ (ਨਬੀ ਦੀ ਗੱਲ) ਨੂੰ ਝੁਠਲਾਇਆ ਅਤੇ ਊਠਣੀ ਨੂੰ ਮਾਰ ਸੁੱਟਿਆ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਦੇ ਪਾਪਾਂ ਕਾਰਨ ਉਹਨਾਂ ’ਤੇ ਅਜ਼ਾਬ ਭੇਜ ਕੇ ਉਹਨਾਂ ਸਭ ਦਾ ਸਫ਼ਾਇਆ ਕਰ ਦਿੱਤਾ।"},{"id":15,"translation":"ਅਤੇ ਉਹ ਇਸ (ਤਬਾਹੀ) ਦੇ ਅੰਜਾਮ ਤੋਂ ਨਹੀਂ ਡਰਦਾ।"}]},{"id":92,"verses":[{"id":1,"translation":"ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ।"},{"id":2,"translation":"ਅਤੇ ਦਿਨ ਦੀ ਜਦੋਂ ਉਹ ਚਮਕੇ।"},{"id":3,"translation":"ਅਤੇ ਉਸ ਹਸਤੀ (ਅੱਲਾਹ) ਦੀ ਸਹੁੰ ਜਿਸ ਨੇ ਨਰ ਤੇ ਮਦੀਨ ਨੂੰ ਪੈਦਾ ਕੀਤਾ।"},{"id":4,"translation":"ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ।"},{"id":5,"translation":"ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ।"},{"id":6,"translation":"ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ।"},{"id":7,"translation":"ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ।"},{"id":8,"translation":"ਪਰ ਜਿਸ ਨੇ ਕੰਜੂਸੀ ਕੀਤੀ ਅਤੇ (ਰੱਬ ਦੀ) ਪਰਵਾਹ ਨਹੀਂ ਕੀਤੀ।"},{"id":9,"translation":"ਅਤੇ ਉਸ ਨੇ ਸੱਚਾਈ ਨੂੰ ਝੁਠਲਾਇਆ।"},{"id":10,"translation":"ਤਾਂ ਅਸੀਂ ਉਸ ਨੂੰ ਕਠਿਨ ਰਾਹ (ਨਰਕ ਵਲ) ਜਾਣ ਵਾਲੀਆਂ ਸਹੂਲਤਾਂ ਦਿਆਂਗੇ।"},{"id":11,"translation":"ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ ਤਾਂ ਉਸ ਦਾ ਧੰਨ ਉਸ ਨੂੰ ਕੁੱਝ ਵੀ ਲਾਭ ਨਹੀਂ ਦੇਵੇਗਾ।"},{"id":12,"translation":"ਬੇਸ਼ੱਕ ਹਿਦਾਇਤ ਦੇਣਾ ਸਾਡੇ ਹੀ ਜ਼ਿੰਮੇ ਹੈ।"},{"id":13,"translation":"ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।"},{"id":14,"translation":"ਸੋ ਮੈਂਨੇ ਤੁਹਾਨੂੰ (ਨਰਕ ਦੀ) ਭੜਕਦੀ ਹੋਈ ਅੱਗ ਤੋਂ ਡਰਾ ਦਿੱਤਾ ਹੈ।"},{"id":15,"translation":"ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।"},{"id":16,"translation":"ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।"},{"id":17,"translation":"ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।"},{"id":18,"translation":"ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ।"},{"id":19,"translation":"ਅਤੇ ਇਸ ਉੱਤੇ ਕਿਸੇ ਦਾ ਕੋਈ ਅਹਿਸਾਨ ਵੀ ਨਹੀਂ, ਜਿਸ ਦਾ ਬਦਲਾ ਉਸ ਨੇ ਦੇਣਾ ਹੈ।"},{"id":20,"translation":"ਹਾਂ ਜਿਹੜਾ ਕੇਵਲ ਆਪਣੇ ਰੱਬੇ ਬਰਤਰ ਦਾ ਚਿਹਰਾ ਵੇਖਣਾ ਚਾਹੁੰਦਾ ਹੈ (ਉਹੀਓ ਉਸ ਦੀ ਰਾਹ ਵਿਚ ਮਾਲ ਖ਼ਰਚ ਕਰਦਾ ਹੈ)।"},{"id":21,"translation":"ਬੇਸ਼ੱਕ ਉਹ (ਅੱਲਾਹ) ਛੇਤੀ ਹੀ ਉਸ ਤੋਂ ਰਾਜ਼ੀ ਹੋ ਜਾਵੇਗਾ।"}]},{"id":93,"verses":[{"id":1,"translation":"ਦਿਨ ਚੜ੍ਹੇ ਹੋਏ ਦੀ ਸਹੁੰ।"},{"id":2,"translation":"ਅਤੇ ਰਾਤ ਦੀ ਜਦੋਂ ਉਹ ਛਾ ਜਾਵੇ।"},{"id":3,"translation":"(ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।"},{"id":4,"translation":"ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।"},{"id":5,"translation":"ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।"},{"id":6,"translation":"ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।"},{"id":7,"translation":"ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।"},{"id":8,"translation":"ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?"},{"id":9,"translation":"ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।"},{"id":10,"translation":"ਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।"},{"id":11,"translation":"ਸਗੋਂ ਆਪਣੇ ਰੱਬ ਵੱਲੋਂ (ਬਖ਼ਸ਼ੀਆਂ ਗਈਆਂ) ਇਹਨਾਂ ਨਿਅਮਤਾਂ ਦੀ ਚਰਚਾ ਕਰਦੇ ਰਹੋ।"}]},{"id":94,"verses":[{"id":1,"translation":"(ਹੇ ਨਬੀ ਸ:!) ਕੀ ਅਸੀਂ ਤੁਹਾਡਾ ਸੀਨਾ (ਹੱਕ ਦੀ ਰੌਸ਼ਨੀ) ਲਈ ਨਹੀਂ ਖੋਲ੍ਹਿਆ।"},{"id":2,"translation":"ਅਤੇ ਸਾਨੇ ਤੁਹਾਡੇ ਉੱਤੋਂ ਤੁਹਾਡਾ ਬੋਝ ਉਤਾਰ ਦਿੱਤਾ।"},{"id":3,"translation":"ਜਿਸ (ਬੋਝ) ਨੇ ਤੁਹਾਡੀ ਢੂੰਹੀ ਤੋੜ ਸੁੱਟੀ ਸੀ।"},{"id":4,"translation":"ਅਤੇ ਅਸੀਂ ਤੁਹਾਡੇ ਲਈ ਤੁਹਾਡੇ ਜ਼ਿਕਰ (ਚਰਚਾ) ਨੂੰ ਉੱਚਾ ਕਰ ਦਿੱਤਾ।"},{"id":5,"translation":"ਬੇਸ਼ੱਕ ਹਰੇਕ ਔਖਿਆਈ ਤੋਂ ਮਗਰੋਂ ਸੌਖਿਆਈ ਹੈ।"},{"id":6,"translation":"ਬੇਸ਼ੱਕ ਹਰੇਕ ਤੰਗੀ ਦੇ ਨਾਲ ਆਸਾਨੀ ਜੁੜੀ ਹੋਈ ਹੈ।"},{"id":7,"translation":"ਸੋ ਜਦੋਂ ਵੀ ਤੁਸੀਂ (ਤਬਲੀਗ ਤੋਂ) ਵਿਹਲੇ ਹੋਵੋ ਤਾਂ (ਇਬਾਦਤ ਵਿਚ) ਮਿਹਨਤ ਕਰੋ।"},{"id":8,"translation":"ਅਤੇ ਆਪਣੇ ਰੱਬ ਨਾਲ ਹੀ ਮੋਹ ਰੱਖੋ।"}]},{"id":95,"verses":[{"id":1,"translation":"ਸਹੁੰ ਹੈ ਅੰਜੀਰ ਅਤੇ ਜ਼ੈਤੂਨ ਦੀ।"},{"id":2,"translation":"ਅਤੇ ਤੂਰ ਪਹਾੜ ਦੀ।"},{"id":3,"translation":"ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।"},{"id":4,"translation":"ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।"},{"id":5,"translation":"(ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।"},{"id":6,"translation":"ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।"},{"id":7,"translation":"(ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।"},{"id":8,"translation":"ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?"}]},{"id":96,"verses":[{"id":1,"translation":"(ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ।"},{"id":2,"translation":"ਉਸ ਨੇ ਮਨੁੱਖ ਨੂੰ ਜੱਮੇ ਹੋਏ ਖ਼ੂਨ (ਦੇ ਇਕ ਲੋਥੜੇ) ਤੋਂ ਪੈਦਾ ਕੀਤਾ।"},{"id":3,"translation":"ਪੜੋ ਤੁਹਾਡਾ ਰੱਬ ਅਤਿਅੰਤ ਕਰੀਮ (ਉਦਾਰ) ਹੈ।"},{"id":4,"translation":"ਉਹ ਹਸਤੀ ਜਿਸ ਨੇ ਕਲਮ ਰਾਹੀਂ ਗਿਆਨ ਸਿਖਾਇਆ।"},{"id":5,"translation":"ਉਸ ਨੇ ਮਨੁੱਖ ਨੂੰ ਉਹ ਗਿਆਨ ਦਿੱਤਾ ਜੋ ਉਹ ਜਾਣਦਾ ਨਹੀਂ ਸੀ।"},{"id":6,"translation":"ਸੱਚਾਈ ਇਹ ਹੈ ਕਿ ਮਨੁੱਖ ਹੱਦੋਂ ਟਪ ਜਾਂਦਾ ਹੈ।"},{"id":7,"translation":"ਕੀ ਉਹ ਆਪਣੇ ਆਪ ਨੂੰ (ਰੱਬ ਕੋਲ ਜਾਣ ਤੋਂ) ਬੇਪਰਵਾਹ ਸਮਝਦਾ ਹੈ ?"},{"id":8,"translation":"ਬੇਸ਼ੱਕ ਸਭ ਨੇ ਤੁਹਾਡੇ ਰੱਬ ਵੱਲ ਹੀ ਮੁੜ ਜਾਣਾ ਹੈ।"},{"id":9,"translation":"ਕੀ ਤੁਸੀਂ ਉਸ ਨੂੰ ਵੇਖਿਆ ਹੈ ਜਿਹੜਾ ਰੋਕਦਾ ਹੈ ?"},{"id":10,"translation":"ਇਕ ਬੰਦੇ ਨੂੰ ਜਦੋਂ ਉਹ ਨਮਾਜ਼ ਪੜ੍ਹਦਾ ਹੈ ?"},{"id":11,"translation":"(ਤੁਹਾਡਾ ਕੀ ਵਿਚਾਰ ਹੈ ਕਿ) ਜੇ ਭਲਾਂ ਉਹ (ਬੰਦਾ) ਸਿੱਧੀ ਰਾਹ ’ਤੇ ਹੋਵੇ ?"},{"id":12,"translation":"ਜਾਂ ਡਰ ਭਾਓ ਮੰਣਨ ਦੀ ਪ੍ਰੇਰਨਾ ਦਿੰਦਾ ਹੋਵੇ ?"},{"id":13,"translation":"ਭਲਾਂ ਜੇਕਰ ਉਹ (ਹੱਕ ਨੂੰ) ਝੁਠਲਾਉਂਦਾ ਹੋਵੇ ਅਤੇ ਉਸ ਤੋਂ ਮੂੰਹ ਮੋੜਦਾ ਹੋਵੇ (ਫੇਰ ਕੀ ਹੋਵੇਗਾ)।"},{"id":14,"translation":"ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?"},{"id":15,"translation":"ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।"},{"id":16,"translation":"ਉਹ ਮੱਥਾ ਜਿਹੜਾ ਦੋਸ਼ੀ ਹੈ।"},{"id":17,"translation":"ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।"},{"id":18,"translation":"ਅਤੇ ਅਸੀਂ ਵੀ ਅਜ਼ਾਬ ਦੇਣ ਵਾਲੇ ਫ਼ਰਿਸ਼ਤਿਆਂ ਨੰ ਬੁਲਾ ਲਿਆਂਗੇ।"},{"id":19,"translation":"ਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।"}]},{"id":97,"verses":[{"id":1,"translation":"ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।[1]","footnotes":"[1] ਇਹ ਭਾਗਾਂ ਵਾਲੀ ਰਾਤ ਪਵਿੱਤਰ ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀ ਟਾਂਕ ਰਾਤਾਂ ਵਿੱਚੋਂ ਕੋਈ ਇਕ ਰਾਤ ਹੈ। ਜਿਵੇਂ ਸਤਿਕਾਰਯੋਕ ਮੁਹੰਮਦ (ਸ:) ਨੇ ਫ਼ਰਮਾਇਆ “ਲੈਲਾਤੁਲ-ਕਦਰ (ਭਾਗਾਂ ਵਾਲੀ ਰਾਤ) ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀਆਂ ਟਾਂਕ ਰਾਤਾਂ ਵਿਚ ਲੱਭੋ।” (ਸਹੀ ਬੁਖ਼ਾਰੀ, ਹਦੀਸ: 2017)"},{"id":2,"translation":"ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?"},{"id":3,"translation":"ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।"},{"id":4,"translation":"ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।"},{"id":5,"translation":"(ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।"}]},{"id":98,"verses":[{"id":1,"translation":"ਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ।"},{"id":2,"translation":"(ਭਾਵ) ਅੱਲਾਹ ਵੱਲੋਂ ਇਕ ਪੈਗ਼ੰਬਰ ਆਵੇ, ਜਿਹੜਾ ਪਵਿੱਤਰ (.ਕੁਰਆਨ ਦੇ) ਪੰਨੇ ਪੜ੍ਹੇ।"},{"id":3,"translation":"ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।"},{"id":4,"translation":"ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।"},{"id":5,"translation":"ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।"},{"id":6,"translation":"ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।[1]","footnotes":"[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3"},{"id":7,"translation":"ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹੀਓ (ਸਾਰੀ) ਮਖ਼ਲੂਕ ਵਿੱਚੋਂ ਵਧੀਆ (ਲੋਕ) ਹਨ।"},{"id":8,"translation":"ਉਹਨਾਂ ਦੀ ਜਜ਼ਾ (ਵਧੀਆ ਬਦਲਾ) ਉਹਨਾਂ ਦੇ ਰੱਬ ਕੋਲ ਸਦਾ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ (ਈਮਾਨ ਵਾਲੇ) ਸਦਾ ਲਈ ਉਸ ਵਿਚ ਰਹਿਣਗੇ, ਅੱਲਾਹ ਉਹਨਾਂ ਤੋਂ ਰਾਜ਼ੀ ਹੈ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ। ਇਹ (ਬਦਲਾ) ਉਹਨਾਂ ਨੂੰ ਹੀ ਮਿਲਦਾ ਹੈ, ਜਿਹੜੇ ਆਪਣੇ ਰੱਬ ਤੋਂ ਡਰਦੇ ਹੈ।"}]},{"id":99,"verses":[{"id":1,"translation":"ਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।"},{"id":2,"translation":"ਅਤੇ ਧਰਤੀ ਆਪਣਾ ਸਾਰਾ ਬੋਝ ਬਾਹਰ ਕੱਢ ਸੁੱਟੇਗੀ।"},{"id":3,"translation":"ਅਤੇ (ਉਸ ਸਮੇਂ) ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋ ਗਿਆ ?"},{"id":4,"translation":"ਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।"},{"id":5,"translation":"ਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।"},{"id":6,"translation":"ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। [1]","footnotes":"[1] ਵੇਖੋ ਸੂਰਤ ਹੂਦ, ਹਾਸ਼ੀਆ ਆਇਤ 18/11"},{"id":7,"translation":"ਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।"},{"id":8,"translation":"ਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।"}]},{"id":100,"verses":[{"id":1,"translation":"ਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ।"},{"id":2,"translation":"ਫੇਰ ਟਾਪਾਂ ਮਾਰ ਕੇ ਚੰਗਿਆੜੀਆਂ ਕੱਢਣ ਵਾਲਿਆਂ ਦੀ ਸਹੁੰ।"},{"id":3,"translation":"ਫੇਰ ਸਵੇਰੇ ਦੇ ਸਮੇਂ ਹਮਲਾ ਕਰਨ ਵਾਲਿਆਂ ਦੀ ਸਹੁੰ।"},{"id":4,"translation":"ਫੇਰ ਉਸ ਸਮੇਂ ਜਦੋਂ ਉਹ ਧੂਲ ਉੜਾਉਂਦੇ ਹਨ।"},{"id":5,"translation":"ਫੇਰ ਉਸ ਸਮੇਂ ਜਦੋਂ ਉਹ ਵੈਰੀ ਧਿਰ ਦੇ ਵਿਚਾਲੇ ਘੁੱਸ ਜਾਂਦੇ ਹਨ।"},{"id":6,"translation":"ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।"},{"id":7,"translation":"ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।"},{"id":8,"translation":"ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।"},{"id":9,"translation":"ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।"},{"id":10,"translation":"ਅਤੇ ਉਹ ਸਭ ਸਪਸ਼ਟ ਕਰ ਦਿੱਤਾ ਜਾਵੇਗਾ ਜੋ ਕੁੱਝ ਦਿਲਾਂ ਵਿਚ ਹੈ।"},{"id":11,"translation":"ਬੇਸ਼ੱਕ ਉਹਨਾਂ (ਮਨੁੱਖਾਂ) ਦਾ ਰੱਬ ਉਸ (ਕਿਆਮਤ) ਦਿਹਾੜੇ ਉਹਨਾਂ ਦੇ (ਹਾਲਾਂ) ਤੋਂ ਭਲੀ-ਭਾਂਤ ਜਾਣੂ ਹੋਵੇਗਾ।"}]},{"id":101,"verses":[{"id":1,"translation":"ਖੜਖੜਾ ਦੇਣ ਵਾਲੀ (ਆਫ਼ਤ ਜ਼ਰੂਰ ਆਵੇਗੀ)।"},{"id":2,"translation":"ਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)?"},{"id":3,"translation":"ਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ?"},{"id":4,"translation":"(ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।"},{"id":5,"translation":"ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।"},{"id":6,"translation":"ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।"},{"id":7,"translation":"ਉਹ (ਸਵਰਗ ਵਿਚ) ਆਪਣੀ ਮਨ ਭਾਉਂਦੀ ਜ਼ਿੰਦਗੀ ਵਿਚ ਹੋਵੇਗਾ।"},{"id":8,"translation":"ਅਤੇ ਜਿਸ ਵਿਅਕਤੀ ਦੇ ਪਲੜੇ ਹਲਕੇ ਹੋਣਗੇ।"},{"id":9,"translation":"ਤਾਂ ਉਸ ਦਾ ਟਿਕਾਣਾ ‘ਹਾਵਿਆ’ ਹੋਵੇਗਾ।"},{"id":10,"translation":"ਅਤੇ ਤੁਹਾਨੂੰ ਕੀ ਖ਼ਬਰ ਕਿ ਇਹ (ਹਾਵਿਆ) ਕੀ ਹੈ ?"},{"id":11,"translation":"ਉਹ ਇਕ ਦਹਕਦੀ ਹੋਈ (ਨਰਕ ਦੀ) ਅੱਗ ਹੈ।"}]},{"id":102,"verses":[{"id":1,"translation":"ਬਹੁਤਾ (ਧੰਨ) ਹੋਣ ਦੀ ਇੱਛਾ ਨੇ ਤੁਹਾਨੂੰ (ਪਰਲੋਕ ਤੋਂ) ਬੇਖ਼ਬਰ ਕਰ ਛੱਡਿਆ ਹੈ।"},{"id":2,"translation":"ਇੱਥੋਂ ਤਕ ਕਿ ਤੁਸੀਂ ਕਬਰਾਂ ਵਿਚ ਪਹੁੰਚ ਗਏ (ਭਾਵ ਮਰ ਗਏ)।"},{"id":3,"translation":"ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।"},{"id":4,"translation":"ਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।"},{"id":5,"translation":"ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।"},{"id":6,"translation":"ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।"},{"id":7,"translation":"ਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।"},{"id":8,"translation":"ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।[1]","footnotes":"[1] ਸੰਸਾਰ ਵਿਚ ਮਨੁੱਖ ਨੂੰ ਜਿਹੜੀਆਂ ਵੀ ਨਿਅਮਤਾਂ ਮਿਲੀਆਂ ਹੋਇਆ ਹਨ ਪਰਲੋਕ ਵਿਚ ਇਹਨਾਂ ਦੇ ਬਾਰੇ ਪੁੱਛਿਆ ਜਾਵੇਗਾ। ਜਿਵੇਂ ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਇਕ ਹਦੀਸ ਅਨੁਸਾਰ ਇਕ ਵਾਰ ਰਾਤ ਜਾਂ ਦਿਨ ਦਾ ਸਮਾਂ ਸੀ ਅੱਲਾਹ ਦੇ ਰਸੂਲ (ਸ:) ਬਾਹਰ ਆਏ ਤਾਂ ਹਜ਼ਰਤ ਅਬੂਬਕਰ ਤੇ ਹਜ਼ਰਤ ਉਮਰ (ਰਜ਼:) ਨੇ ਵੇਖਿਆ ਤੇ ਉਹਨਾਂ ਤੋਂ ਪੁੱਛਿਆ, ਇਸ ਸਮੇਂ ਤੁਸੀਂ ਬਾਹਰ ਕਿਉਂ ਆਏ ਹੋ? ਉਹਨਾਂ ਨੇ ਜਵਾਬ ਦਿੱਤਾ ਕਿ ਭੁੱਖ ਕਾਰਨ ਹੇ ਅੱਲਾਹ ਦੇ ਰਸੂਲ!"}]},{"id":103,"verses":[{"id":1,"translation":"ਜ਼ਮਾਨੇ ਦੀ ਸਹੁੰ।"},{"id":2,"translation":"ਬੇਸ਼ੱਕ ਮਨੁੱਖ ਘਾਟੇ ਵਿਚ ਹੈ।"},{"id":3,"translation":"ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। [1]","footnotes":"[1] ਇਹ ਸੁਣ ਕੇ ਆਪ (ਸ:) ਨੇ ਫ਼ਰਮਾਇਆ, ਸਹੁੰ ਹੈ ਉਸ ਜ਼ਾਤ ਦੀ ਜਿਸ ਦੇ ਹੱਥ ਵਿਚ ਮੇਰੀ ਜਾਨ ਹੈ ਮੈਂ ਵੀ ਇਸੇ ਲਈ ਬਾਹਰ ਆਇਆ ਹਾਂ ਜਿਸ ਲਈ ਤੁਸੀਂ ਬਾਹਰ ਨਿਕਲੇ ਹੋ (ਆਪ (ਸ:) ਨੇ ਫ਼ਰਮਾਇਆ) ਚੱਲੋ! ਤਾਂ ਉਹ ਆਪ ਜੀ ਦੇ ਨਾਲ ਤੁਰ ਪਏ, ਫੇਰ ਆਪ (ਸ:) ਉਹਨਾਂ ਨੂੰ ਇਕ ਅਨਸਾਰੀ ਦੇ ਘਰ ਲੈ ਗਏ ਜਿਹੜਾ ਬਾਹਰੋ ਪਾਣੀ ਲੈਣ ਗਿਆ ਹੋਇਆ ਸੀ। ਕੁੱਝ ਦੇਰ ਬਾਅਦ ਉਹ ਮੁੜ ਆਇਆ ਤਾਂ ਆਪ ਤੇ ਆਪ (ਸ:) ਜੀ ਦੇ ਸਹਾਬੀਆਂ ਨੂੰ ਵੇਖ ਕੇ ਖ਼ੁਸ਼ੀ ਨਾਲ ਆਖਣ ਲੱਗਿਆ, ਅੱਲਾਹ ਦਾ ਸ਼ੁਕਰ ਹੈ ਕਿ ਅੱਜ ਦੇ ਦਿਨ ਕਿਸੇ ਕੋਲ ਅਜਿਹੇ ਪਤਵੰਤੇ ਮਹਿਮਾਨ ਨਹੀਂ ਜਿਹੋ ਜੇ ਮੇਰੇ ਕੋਲ ਹਨ। ਫੇਰ ਉਹ ਖਜੂਰਾਂ ਦਾ ਇਕ ਗੁੱਛਾ ਲਿਆਇਆ ਜਿਸ ਵਿਚ ਅੱਧ-ਪੱਕੀਆਂ ਸੁੱਕੀਆਂ ਤੇ ਤਾਜ਼ਾ ਖਜੂਰਾਂ ਸਨ ਅਤੇ ਉਹਨਾਂ ਨੂੰ ਖਾਣ ਲਈ ਕਿਹਾ ਫੇਰ ਉਸ ਨੇ ਛੁਰੀ ਫੜੀ ਤੇ ਆਪ ਨੇ ਦੁੱਧ ਦੇਣ ਵਾਲੀ ਬੱਕਰੀ ਨੂੰ ਜ਼ਿਬਹ ਕਰਨ ਤੋਂ ਮਨ੍ਹਾਂ ਕੀਤਾ। ਸੋ ਉਸ ਨੇ ਇਕ ਬੱਕਰਾ ਜ਼ਿਬਹ ਕੀਤਾ ਤਾਂ ਸਾਰਿਆਂ ਨੇ ਉਸ ਦਾ ਮਾਸ ਤੇ ਖਜੂਰਾਂ ਖਾਦੀਆਂ ਤੇ ਪਾਣੀ ਪੀਤਾ। ਜਦੋਂ ਸਾਰੇ ਰੱਜ ਗਏ ਫੇਰ ਅੱਲਾਹ ਦੇ ਰਸੂਲ ਨੇ ਫ਼ਰਮਾਇਆ, ਸਹੁੰ ਹੈ ਉਸ ਜ਼ਾਤ ਦੀ ਜਿਸ ਦੇ ਹੱਥ ਵਿਚ ਮੇਰੀ ਜਾਨ ਹੈ ਤੁਹਾਥੋਂ ਕਿਆਮਤ ਦਿਹਾੜੇ ਇਸ ਨਿਅਮਤ ਦੇ ਬਾਰੇ ਜ਼ਰੂਰ ਪੁੱਛਿਆ ਜਾਵੇਗਾ। ਤੁਸੀਂ ਆਪਣੇ ਘਰਾਂ ਤੋਂ ਭੁੱਖੇ ਨਿਕਲੇ ਸੀ ਫੇਰ ਘਰੇ ਨਹੀਂ ਮੁੜੇ ਇੱਥੋਂ ਤਕ ਕਿ ਤੁਹਾਨੂੰ ਇਹ ਨਿਅਮਤ ਮਿਲ ਗਈ। (ਸਹੀ ਬੁਖ਼ਾਰੀ, ਹਦੀਸ: 2038)"}]},{"id":104,"verses":[{"id":1,"translation":"ਹਰ ਤਾਅਨੇ-ਮਿਹਨੇ ਦੇਣ ਵਾਲੇ ਤੇ ਬੁਰਾਈਆਂ ਦੀ ਟੋਹ ਵਿਚ ਰਹਿਣ ਵਾਲੇ (ਵਿਅਕਤੀ) ਲਈ ਤਬਾਹੀ ਹੈ।[1]","footnotes":"[1] ਵੇਖੋ ਸੂਰਤ ਹੁਜਰਾਤ, ਹਾਸ਼ੀਆ ਆਇਤ 12/49"},{"id":2,"translation":"(ਅਤੇ ਉਸ ਲਈ ਵੀ) ਜਿਸ ਨੇ ਧਨ-ਦੌਲਤ ਨੂੰ ਜੋੜ੍ਹਿਆ ਅਤੇ ਉਸ ਨੂੰ ਗਿਣ ਗਿਣ ਰੱਖਿਆ।"},{"id":3,"translation":"ਉਹ ਸਮਝਦਾ ਹੈ ਕਿ ਉਸ ਦਾ ਮਾਲ ਉਸ ਨੂੰ ਸਦਾ ਲਈ ਜੀਊਂਦਾ ਰੱਖੇਗਾ।"},{"id":4,"translation":"ਬਿਲਕੁਲ ਵੀ ਨਹੀਂ, ਉਸ ਨੂੰ ਜ਼ਰੂਰ ਹੀ ‘ਹੋਤਾਮਾਂ’ ਵਿਚ ਸੁੱਟਿਆ ਜਾਵੇਗਾ।"},{"id":5,"translation":"ਅਤੇ ਤੁਹਾਨੂੰ ਕੀ ਪਤਾ ਹੈ ਕਿ ਉਹ (ਹੋਤਾਮਾਂ) ਕੀ ਹੈ ?"},{"id":6,"translation":"ਉਹ ਅੱਲਾਹ ਵੱਲੋਂ ਭੜਕਾਈ ਹੋਈ ਅੱਗ ਹੈ।"},{"id":7,"translation":"ਜਿਹੜੀ ਦਿਲਾਂ ਤਕ ਪਹੁੰਚੇਗੀ।"},{"id":8,"translation":"ਬੇਸ਼ੱਕ ਉਹ (ਅੱਗ) ਉਹਨਾਂ ’ਤੇ (ਹਰ ਪਾਸਿਓਂ) ਬੰਦ ਕਰ ਦਿੱਤੀ ਜਾਵੇਗੀ।"},{"id":9,"translation":"ਉਹ ਲੰਮੇ-ਲੰਮੇ ਥੰਮ੍ਹਾਂ ਵਿਚਾਲੇ (ਬੰਦ ਕਰ ਦਿੱਤੀ ਜਾਵੇਗੀ)।"}]},{"id":105,"verses":[{"id":1,"translation":"ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?"},{"id":2,"translation":"ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?"},{"id":3,"translation":"ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।"},{"id":4,"translation":"ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।"},{"id":5,"translation":"ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। [1]","footnotes":"[1] ਇਹ ਘਟਨਾ ਉਸ ਵਰ੍ਹੇ ਦੀ ਹੈ ਜਦੋਂ ਰਸੂਲ (ਸ:) ਜਨਮੇ ਸੀ। ਹਬਸ਼ਾ ਦੇ ਬਾਦਸ਼ਾਹ ਵੱਲੋਂ ਯਮਨ ਵਿਖੇ ਅਬਰਾਹ ਅਲਅਸ਼ਰਮ ਗਵਰਨਰ ਸੀ। ਉਸ ਨੇ ਸਨਆ ਵਿਖੇ ਇਕ ਗਿਰਜਾ ਘਰ ਉਸਾਰਿਆਂ ਸੀ ਅਤੇ ਚਾਹੁੰਦਾ ਸੀ ਕਿ ਲੋਕੀ ਖ਼ਾਨਾ-ਕਾਅਬਾ ਦੀ ਥਾਂ ਇਬਾਦਤ ਤੇ ਹੱਜ-ਉਮਰਾ ਲਈ ਇੱਥੇ ਆਇਆ ਕਰਨ। ਇਹ ਗੱਲ ਮੱਕਾ ਵਾਲਿਆਂ ਲਈ ਤੇ ਦੂਜੇ ਕਬੀਲਿਆਂ ਲਈ ਬਹੁਤ ਹੀ ਨਾ-ਪਸੰਦ ਸੀ। ਸੋ ਕਰੈਸ਼ ਦੇ ਇਕ ਵਿਅਕਤੀ ਨੇ ਅਬਰਾਹ ਦੇ ਬਣਾਏ ਹੋਏ ਪੂਜਾ ਸਥਾਨ ਨੂੰ ਗੰਦਗੀ ਨਾਲ ਖ਼ਰਾਬ ਕਰ ਦਿੱਤਾ। ਜਦੋਂ ਅਬਰਾਹ ਨੂੰ ਇਸ ਦਾ ਪਤਾ ਲਗਿਆ ਤਾਂ ਉਹ ਗੁੱਸੇ ਵਿਚ ਬੇ-ਕਾਬੂ ਹੋ ਗਿਆ ਅਤੇ ਲੜਣ ਵਾਲਾ ਲਸ਼ਕਰ ਦੇ ਨਾਲ ਮੱਕੇ ’ਤੇ ਹਮਲਾ ਕਰ ਦਿੱਤਾ ਅਤੇ ਖ਼ਾਨਾ-ਕਾਅਬਾ ਨੂੰ ਮਲਿਆਮੇਟ ਕਰਨ ਦਾ ਇਰਾਦਾ ਕਰ ਲਿਆ। ਤੇਰ੍ਹਾਂ ਹਾਥੀਆਂ ਨਾਲ ਜਦੋਂ ਇਹ ਲਸ਼ਕਰ ਅੱਗੇ ਵਧਿਆ ਤਾਂ ਜਿਸ ਕਬੀਲੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤਾ ਉਸੇ ਨੂੰ ਤਬਾਹ ਹੋਣਾ ਪਿਆ ਇੱਥੋਂ ਤਕ ਕਿ ਮੱਕੇ ਦੇ ਨੇੜੇ ਪਹੁੰਚ ਗਿਆ, ਜਦੋਂ ਅਬਰਾਹ ਦਾ ਲਸ਼ਕਰ ਮੁਸਹਾਸਰ ਬਸਤੀ ਵਿਖੇ ਪਹੁੰਚਿਆ ਤਾਂ ਅੱਲਾਹ ਨੇ ਪੰਛੀਆਂ ਦੇ ਝੁੰਡ ਭੇਜ ਦਿੱਤੇ ਜਿਨ੍ਹਾਂ ਦੀਆਂ ਚੁੰਝਾ ਵਿਚ ਤੇ ਪੰਜਿਆ ਵਿਚ ਰੋਡੀਆਂ ਸਨ ਜਿਹੜੀਆਂ ਛੋਲਿਆਂ ਜਾਂ ਮਸਰ ਦੇ ਦਾਨੇ ਸਮਾਨ ਸੀ, ਜਿਸ ਵੀ ਫੌਜੀ ਨੂੰ ਇਹ ਰੋੜੀ ਲੱਗਦੀ ਉਹ ਪਿਘਲ ਜਾਂਦਾ ਤੇ ਉਸ ਦਾ ਮਾਸ ਝੜ ਜਾਂਦਾ ਅਤੇ ਮਰ ਜਾਂਦਾ। ਇੰਜ ਉਹ ਲਸ਼ਕਰ ਬੁਰੀ ਤਰ੍ਹਾਂ ਖ਼ਤਮ ਹੋ ਗਿਆ। ਅਬਰਾਹ ਨੇ ਭੱਜ ਕੇ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਸਨਆ ਤੀਕ ਪਹੁੰਚਦੇ ਪਹੁੰਚਦੇ ਉਸ ਦਾ ਅੰਤ ਹੋ ਗਿਆ। ਇੰਜ ਅੱਲਾਹ ਨੇ ਆਪਣੇ ਘਰ ਦੀ ਰਾਖੀ ਕੀਤੀ ਤੇ ਮੱਕੇ ਵਾਲਿਆਂ ਨੂੰ ਜਿੱਤ ਬਖ਼ਸ਼ੀ। ਇਸ ਘਟਨਾ ਤੋਂ ਬਾਅਦ ਸਾਰੇ ਅਰਬ ਦਾ ਇਲਾਕਾ ਖ਼ਾਨਾ-ਕਾਅਬਾ ਦਾ ਸਤਿਕਾਰ ਤੇ ਉੱਥੋਂ ਦੇ ਰਹਿਣ ਵਾਲਿਆਂ ਦਾ ਆਦਰ-ਮਾਨ ਕਰਦਾ ਹੈ। (ਤਫ਼ਸੀਰ ਇਬਨੇ ਕਸੀਰ)"}]},{"id":106,"verses":[{"id":1,"translation":"ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।"},{"id":2,"translation":"ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।"},{"id":3,"translation":"ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।"},{"id":4,"translation":"ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।"}]},{"id":107,"verses":[{"id":1,"translation":"ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]","footnotes":"[1] ਯਤੀਮ ਦੇ ਪਾਲਣ-ਪੋਸ਼ਣ ਕਰਨ ਦੀ ਬਹੁਤ ਮਹੱਤਤਾ ਹੈ ਜਿਵੇਂ ਰਸੂਲ (ਸ:) ਨੇ ਫ਼ਰਮਾਇਆ, ਮੈਂ ਤੇ ਯਤੀਮ ਦੀ ਪਰਵਰਿਸ਼ ਕਰਨ ਵਾਲਾ ਦੋਵੇਂ ਜੰਨਤ ਵਿਚ ਇੰਜ ਨੇੜੇ ਹੋਵਾਂਗੇ ਆਪ ਜੀ (ਸ:) ਨੇ ਆਪਣੀ ਸ਼ਹਾਦਤ ਦੀ ਉਂਗਲ (ਅੰਗੂਠੇ ਦੇ ਨਾਲ ਲੱਗਦੀ ਉਂਗਲੀ ਅਤੇ ਵਿਚਾਰਲੀ ਉਂਗਲੀ (ਦੋਵਾਂ ਨੂੰ ਮਿਲਾ ਕੇ ਇਸ਼ਾਰਾ ਕੀਤਾ। (ਸਹੀ ਬੁਖ਼ਾਰੀ, ਹਦੀਸ: 6005) ● ਇਸ ਤੋਂ ਪਤਾ ਲੱਗਦਾ ਹੈ ਕਿ ਯਤੀਮ ਦਾ ਪਾਲਣ ਪੋਸ਼ਣ ਓਹੀਓ ਕਰੇਗਾ ਜਿਹੜਾ ਆਖ਼ਿਰਤ ਦੀ ਜਜ਼ਾ-ਸਜ਼ਾ ਨੂੰ ਮੰਨਦਾ ਹੋਵੇਗਾ ਨਹੀਂ ਤਾਂ ਯਤੀਮਾਂ ਨੂੰ ਧੱਕੇ ਹੀ ਦੇਵੇਗਾ ਜਿਵੇਂ ਆਇਤ ਦੱਸਦੀ ਹੈ।"},{"id":2,"translation":"ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। [2]","footnotes":"[2] ਮਸਕੀਨ ਤੇ ਗ਼ਰੀਬ ਨੂੰ ਭੋਜਨ ਕਰਾਉਣ ਦੀ ਬਹੁਤ ਵੱਡੀ ਮਹੱਤਤਾ ਹੈ ਇਸ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਸੋ ਰਸੂਲ (ਸ:) ਨੇ ਫ਼ਰਮਾਇਆ ਕਿ ਵਿਧਵਾ ਤੇ ਮੁਥਾਜ ਦੀ ਦੇਖ ਭਾਲ ਦੀ ਕੋਸ਼ਿਸ਼ ਕਰਨ ਵਾਲਾ ਅੱਲਾਹ ਦੀ ਰਾਹ ਵਿਖੇ ਜਿਹਾਦ ਕਰਨ ਵਾਲੇ ਜਾਂ ਸਾਰੀ ਰਾਤ ਨਮਾਜ਼ ਲਈ ਖੜਾ ਹੋਣ ਤੇ ਰੋਜ਼ਾ ਰੱਖਣ ਦੇ ਬਰਾਬਰ ਹੈ। (ਸਹੀ ਬੁਖ਼ਾਰੀ, ਹਦੀਸ: 5353)"},{"id":3,"translation":"ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।"},{"id":4,"translation":"ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।"},{"id":5,"translation":"ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।"},{"id":6,"translation":"ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।"},{"id":7,"translation":"ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।"}]},{"id":108,"verses":[{"id":1,"translation":"(ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਕੌਸਰ [1] ਬਖ਼ਸ਼ ਛੱਡੀ ਹੈ।","footnotes":"[1]਼ ਅੱਲਾਹ ਦੇ ਰਸੂਲ ਨੇ ਮਿਅਰਾਜ ਦੇ ਕਿੱਸੇ ਵਿਚ ਫ਼ਰਮਾਇਆ ਕਿ ਮੈਂ ਇਕ ਨਹਿਰ ’ਤੇ ਪਹੁੰਚਿਆ ਉਹਦੇ ਕੰਡਿਆਂ ’ਤੇ ਮੋਤੀਆਂ ਦੇ ਖੇਮੇਂ ਸੀ ਮੈਂਨੇ ਜਿਬਰਾਈਲ ਤੋਂ ਪੁੱਛਿਆ ? ਇਹ ਕਿਹੋ ਜਹੀ ਨਹਿਰ ਹੈ ? ਉਹਨਾਂ ਨੇ ਜਵਾਬ ਦਿੱਤਾ “ਇਹ ਕੌਸਰ ਹੈ”। (ਸਹੀ ਬੁਖ਼ਾਰੀ, ਹਦੀਸ: 4964)"},{"id":2,"translation":"ਸੋ ਤੁਸੀਂ ਆਪਣੇ ਰੱਬ (ਦੀ ਰਜ਼ਾ) ਲਈ ਹੀ ਨਮਾਜ਼ ਪੜ੍ਹੋ ਅਤੇ (ਉਸੇ ਦੇ ਨਾਂ ਦੀ) ਕੁਰਬਾਨੀ ਕਰੋ।"},{"id":3,"translation":"ਬੇਸ਼ੱਕ ਤੁਹਾਡਾ ਵੈਰੀ ਹੀ ਜੜ-ਕਟਾ ਹੈ। [2]","footnotes":"[2]਼ ਇਹ ਮੱਕੇ ਦੇ ਮੁਸ਼ਰਿਕਾਂ ਨੂੰ ਜਵਾਬ ਸੀ, ਜਿਹੜਾ ਕਿਹਾ ਕਰਦੇ ਸੀ ਕਿ ਕਿਉਂ ਜੋ ਅੱਲਾਹ ਦੇ ਰਸੂਲ (ਸ:) ਦੇ ਨਰੀਨ ਔੌਲਾਦ ਜਿਊਂਦਾ ਨਹੀਂ ਬਚੀ ਸੀ ਹੁਣ ਇਹਨਾਂ ਦੀ ਨਸਲ ਕਿਵੇਂ ਅੱਗੇ ਵਧੇਗੀ ਇਹ ਛੇਤੀ ਹੀ ਬੇ-ਨਿਸ਼ਾਨ ਹੋ ਜਾਣਗੇ, ਪਰ ਅੱਲਾਹ ਨੇ ਫ਼ਰਮਾਇਆ, ਬੇਸ਼ੱਕ ਤੇਰੇ ਦੁਸ਼ਮਨ ਹੀ ਬੇ-ਨਾਮੋ ਨਿਸ਼ਾਨ ਹੋਣਗੇ (ਭਾਵ ਉਹਨਾਂ ਦੀਆਂ ਨਸਲਾਂ ਬਰਬਾਦ ਹੋ ਜਾਣਗੀਆਂ। ● ਸੋ ਅੱਜ ਇੰਜ ਹੀ ਹੋ ਰਿਹਾ ਹੈ। ਆਪ (ਸ:) ਦੇ ਵੈਰੀਆਂ ਦਾ ਕੋਈ ਵੀ ਨਾਂ ਨਹੀਂ ਲੈਂਦਾ ਜਦ ਕਿ ਨਬੀ ਕਰੀਮ (ਸ:) ਦੇ ਨਾਂ ਦੀ ਚਰਚਾ ਮੁਸਲਮਾਨ ਦੀ ਜ਼ੁਬਾਨ ’ਤੇ ਹਰ ਵੇਲੇ ਰਹਿੰਦਾ ਹੈ ਤੇ ਆਪ (ਸ:) ਦੀ ਮੁਹੱਬਤ ਹਰ ਮੁਸਲਮਾਨ ਦੇ ਦਿਲ ਵਿਚ ਹੈ ਅਤੇ ਆਪ (ਸ:) ਨਾਲ ਮੁਹੱਬਤ ਕਰਨਾ ਈਮਾਨ ਹੈ ਜਿਵੇਂ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਤੁਹਾਡੇ ਵਿੱਚੋਂ ਕੋਈ ਵੀ ਉਦੋਂ ਤਕ ਮੁਸਲਮਾਨ ਨਹੀਂ ਹੋ ਸਕਦਾ ਜਦੋਂ ਤਕ ਕਿ ਮੈਨੂੰ ਆਪਣੇ ਮਾਪਿਆਂ, ਸੰਤਾਨ ਤੇ ਸਾਰੇ ਮਨੁੱਖਾਂ ਤੋਂ ਵੱਧ ਕੇ ਮੁਹੱਬਤ ਨਹੀਂ ਕਰਦਾ। (ਸਹੀ ਬੁਖ਼ਾਰੀ, ਹਦੀਸ: 15)"}]},{"id":109,"verses":[{"id":1,"translation":"(ਹੇ ਨਬੀ!) ਆਖ ਦਿਓ ਕਿ ਹੇ (ਅੱਲਾਹ ਦੇ) ਇਨਕਾਰੀਓ!"},{"id":2,"translation":"ਮੈਂ ਉੱਕਾ ਹੀ ਇਹਨਾਂ (ਬੁਤਾਂ) ਦੀ ਬੰਦਗੀ ਨਹੀਂ ਕਰਦਾ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ।"},{"id":3,"translation":"ਅਤੇ ਨਾ ਹੀ ਤੁਸੀਂ ਉਸ (ਇੱਕੋ ਅੱਲਾਹ) ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ।"},{"id":4,"translation":"ਅਤੇ ਨਾ ਹੀ ਮੈਂ ਉਹਨਾਂ ਦੀ ਬੰਦਗੀ ਕਰਨ ਵਾਲਾ ਹਾਂ, ਜਿਨ੍ਹਾਂ ਦੀ ਬੰਦਗੀ ਤੁਸੀਂ ਕਰਦੇ ਹੋ।"},{"id":5,"translation":"ਅਤੇ ਨਾ ਤੁਸੀਂ ਉਸ ਦੀ ਬੰਦਗੀ ਕਰਨ ਵਾਲੇ ਹੋ, ਜਿਸ ਦੀ ਬੰਦਗੀ ਮੈਂ ਕਰਦਾ ਹਾਂ।"},{"id":6,"translation":"(ਸੋ) ਤੁਹਾਡੇ ਲਈ ਤੁਹਾਡਾ ਦੀਨ (ਧਰਮ) ਅਤੇ ਮੇਰੇ ਲਈ ਮੇਰਾ ਦੀਨ।"}]},{"id":110,"verses":[{"id":1,"translation":"(ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।"},{"id":2,"translation":"ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।"},{"id":3,"translation":"ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।"}]},{"id":111,"verses":[{"id":1,"translation":"ਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। [1]","footnotes":"[1]਼ ਇਸ ਸੂਰਤ ਦੇ ਸੰਬੰਧ ਵਿਚ ਆਉਂਦਾ ਹੈ ਕਿ ਜਦੋਂ ਇਹ ਸੂਰਤ ਉੱਤਰੀ ਕਿ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ ਤਾਂ ਅਰਬ ਦੇ ਰਵਾਜ ਅਨੁਸਾਰ ਨਬੀ (ਸ:) ਸਫ਼ਾ ਨਾਂ ਦੀ ਪਹਾੜੀ ’ਤੇ ਚੜ੍ਹ ਗਏ ਅਤੇ ਲੋਕਾਂ ਨੂੰ ਹੋਕਾ ਦਿੱਤਾ, ਜਦੋਂ ਲੋਕੀ ਜਮਾਂ ਹੋ ਗਏ ਤਾਂ ਆਪ (ਸ:) ਨੇ ਫ਼ਰਮਾਇਆ, ਜੇ ਮੈਂ ਤੁਹਾਨੂੰ ਆਖਾਂ ਕਿ ਪਹਾੜ ਦੇ ਦੂਜੇ ਪਾਸੇ ਇੱਕ ਲਸ਼ਕਰ ਤੁਹਾਡੇ ’ਤੇ ਹਮਲਾ ਕਰਨ ਵਾਲਾ ਹੈ ਤਾਂ ਕੀ ਤੁਸੀਂ ਵਿਸ਼ਵਾਸ ਕਰ ਲਓਗੇ ? ਉਹਨਾਂ ਨੇ ਆਖਿਆ ਕਿ ਕਿਉਂ ਨਹੀਂ, ਸਾਨੇ ਤੁਹਾਨੂੰ ਕਦੇ ਝੂਠ ਬੋਲਦੇ ਨਹੀਂ ਵੇਖਿਆ। ਆਪ (ਸ:) ਨੇ ਫ਼ਰਮਾਇਆ, ਸੁਣੋ! ਮੈਂ ਤੁਹਾਨੂੰ ਡਰਾਉਂਦਾ ਹੈ ਉਸ ਖ਼ੌਫ਼ਨਾਕ ਅਜ਼ਾਬ ਤੋਂ ਜਿਹੜਾ ਈਮਾਨ ਨਾ ਲਿਆਉਣ ਦੀ ਹਾਲਤ ਵਿਚ ਤੁਹਾਡੇ ’ਤੇ ਆਉਣ ਵਾਲਾ ਹੈ। ਅਬੂ-ਲਹਬ, ਜਿਹੜਾ ਆਪ (ਸ:) ਦਾ ਚਾਚਾ ਸੀ, ਨੇ ਕਿਹਾ ਕਿ ਤੂੰ ਬਰਬਾਦ ਹੋਵੇਂ, ਕੀ ਤੂੰ ਸਾਨੂੰ ਇਸੇ ਲਈ ਬੁਲਾਇਆ ਸੀ? ਫੇਰ ਉਹ ਉਠ ਕੇ ਚਲਾ ਗਿਆ ਇਸ ’ਤੇ ਇਹ ਸੂਰਤ ਨਾਜ਼ਿਲ ਹੋਈ। (ਸਹੀ ਬੁਖ਼ਾਰੀ, ਹਦੀਸ: 4971)"},{"id":2,"translation":"ਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ।"},{"id":3,"translation":"ਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ।"},{"id":4,"translation":"ਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)।"},{"id":5,"translation":"ਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ।"}]},{"id":112,"verses":[{"id":1,"translation":"(ਹੇ ਨਬੀ!) ਤੁਸੀਂ ਆਖੋ ਕਿ ਉਹ ਅੱਲਾਹ ਇਕ ਹੈ।"},{"id":2,"translation":"ਅੱਲਾਹ ਬੇਨਿਆਜ਼ ਹੈ।"},{"id":3,"translation":"ਉਸ ਨੇ ਕਿਸੇ ਨੂੰ ਵੀ ਨਹੀਂ ਜਨਮਿਆਂ ਅਤੇ ਨਾ ਹੀ ਉਸ ਨੂੰ ਕਿਸੇ ਨੇ ਜਨਮਿਆਂ ਹੈ [1]","footnotes":"[1]਼ “ਅੱਲਾਹ ਦੀ ਔਲਾਦ ਕਹਿਣਾ” ਹਦੀਸ ਵਿਚ ਇਸ ` ਅੱਲਾਹ ` ਗਾਲਾਂ ਕੱਢਣੀਆਂ ਕਿਹਾ ਗਿਆ ਹੈ। ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2"},{"id":4,"translation":"ਅਤੇ ਨਾ ਹੀ ਉਸ ਜਿਹਾ ਹੋਰ ਕੋਈ ਹੈ। [2]","footnotes":"[2]਼ ਇਹ ਬਹੁਤ ਹੀ ਵੱਡੀ ਮਹੱਤਤਾ ਵਾਲੀ ਸੂਰਤ ਹੈ। ਇਸ ਨੂੰ ਇਕ ਵਾਰ ਪੜ੍ਹਣਾ ਦੋ ਤਿਹਾਈ .ਕੁਰਆਨ ਪੜ੍ਹਣ ਦੇ ਸਵਾਬ ਦੇ ਬਰਾਬਰ ਹੈ। ਸੋ ਹਜ਼ਰਤ ਅਬੂ-ਸਈਦ ਖ਼ੁਦਰੀ ਰ:ਅ: ਦੱਸਦੇ ਹਨ ਕਿ ਇਕ ਵਿਅਕਤੀ ਨੇ ਦੂਜੇ ਵਿਅਕਤੀ ਨੂੰ ‘ਕੁਲ ਹੋ ਵੱਲਾਂ ਹੋ ਆਹਦ’ ਦੀ ਤਲਾਵਤ ਕਰਦੇ ਵੇਖਿਆ ਜੋ ਉਸ ਨੂੰ ਮੁੜ-ਮੁੜ ਪੜ੍ਹ ਰਿਹਾ ਸੀ, ਸਵੇਰ ਨੂੰ ਉਹ ਵਿਅਕਤੀ ਨਬੀ (ਸ:) ਦੀ ਸੇਵਾ ਵਿਖੇ ਹਾਜ਼ਰ ਹੋਇਆ ਅਤੇ ਆਪ (ਸ:) ਨੂੰ ਇਹ ਗੱਲ ਦੱਸੀ ਜਿਵੇਂ ਕਿ ਉਹ ਇਸ ਸੂਰਤ ਦੀ ਤਲਾਵਤ ਨੂੰ ਕਾਫ਼ੀ ਨਾ-ਸਮਝਦਾ ਹੋਵੇ। ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਸਹੁੰ ਹੈ ਉਸ ਜ਼ਾਤ ਦੀ ਜਿਸ ਦੇ ਕਬਜ਼ੇ ਵਿਚ ਮੇਰੀ ਜਾਨ ਹੈ ਇਹ ਸੂਰਤ .ਕੁਰਆਨ ਦੇ ਇਕ ਤਿਹਾਈ ਦੇ ਬਰਾਬਰ ਹੈ। ਹਜ਼ਰਤ ਆਇਸ਼ਾਂ ਬਿਆਨ ਕਰਦੀਆਂ ਹਨ ਕਿ ਅੱਲਾਹ ਦੇ ਰਸੂਲ (ਸ:) ਨੇ ਇਕ ਵਿਅਕਤੀ (ਕਲਸੂਮ ਬਿਨ ਜ਼ੈਦ ਰ:ਅ:) ਨੂੰ ਇਕ ਫ਼ੌਜੀ ਲਸ਼ਕਰ ਦਾ ਸਰਦਾਰ ਬਣਾ ਕੇ ਭੇਜਿਆ ਉਹ ਨਮਾਜ਼ ਦੀ ਹਰ ਰਕਾਅਤ ਕੁਲ ਹੁ-ਵੱਲਾ ’ਤੇ ਖ਼ਤਮ ਕਰਦਾ, ਜਦੋਂ ਲਸ਼ਕਰ ਦੇ ਲੋਕ ਘਰਾਂ ਨੂੰ ਪਰਤੇ ਤਾਂ ਉਹਨਾਂ ਲੋਕਾਂ ਨੇ ਇਹ ਗੱਲ ਆਪ ਜੀ (ਸ:) ਨੂੰ ਦੱਸੀ, ਆਪ (ਸ:) ਨੇ ਫ਼ਰਮਾਇਆ, ਉਹ ਤੋਂ ਪੁੱਛੋ ਕਿ ਉਹ ਇੰਜ ਕਿਉਂ ਕਰਦਾ ਹੈ ? ਲੋਕਾਂ ਨੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਇਸ ਸੂਰਤ ਵਿਚ ਅੱਲਾਹ ਦੀਆਂ ਸਿਫ਼ਤਾਂ ਦੱਸੀਆਂ ਗਈਆਂ ਹਨ, ਮੈਨੂੰ ਇਸ ਨੂੰ ਪੜ੍ਹਣਾ ਮਹਬੂਬ ਹੈ। ਆਪ (ਸ:) ਨੇ ਫ਼ਰਮਾਇਆ ਕਿ ਉਸ ਨੂੰ ਕਹਿ ਦਿਓ ਕਿ ਅੱਲਾਹ ਵੀ ਤੇਰੇ ਨਾਲ ਮੁਹੱਬਤ ਕਰਦਾ ਹੈ। (ਸਹੀ ਬੁਖ਼ਾਰੀ, ਹਦੀਸ: 7335-7334)"}]},{"id":113,"verses":[{"id":1,"translation":"(ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।"},{"id":2,"translation":"ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।"},{"id":3,"translation":"ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।"},{"id":4,"translation":"ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।"},{"id":5,"translation":"ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।"}]},{"id":114,"verses":[{"id":1,"translation":"(ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।"},{"id":2,"translation":"ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।[1]","footnotes":"[1] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਅੱਲਾਹ ਕਿਆਮਤ ਵਾਲੇ ਦਿਨ ਧਰਤੀ ਨੂੰ ਆਪਣੀ ਮੁੱਠੀ ਵਿਚ ਲਵੇਗਾ ਅਤੇ ਅਕਾਸ਼ਾਂ ਨੂੰ ਆਪਣੇ ਸੱਜੇ ਹੱਥ ਵਿਚ ਲਪੇਟ ਲਵੇਗਾ। ਫਿਰ ਫ਼ਰਮਾਏਗਾ, ਮੈਂ ਬਾਦਸ਼ਾਹ ਹਾਂ, ਧਰਤੀ ਦੇ ਬਾਦਸ਼ਾਹ ਕਿੱਥੇ ਹਨ ? (ਸਹੀ ਬੁਖ਼ਾਰੀ, ਹਦੀਸ: 7382"},{"id":3,"translation":"ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।"},{"id":4,"translation":"ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। [2]","footnotes":"[2] ਇਸ ਤੋਂ ਭਾਵ ਸ਼ੈਤਾਨ ਹੈ ਤੇ ਇਸ ਦਾ ਭਾਵ ਮਨੁੱਖੀ ਇੱਛਾਵਾਂ ਵੀ ਹਨ ਕਿਉਂ ਜੋ ਉਹ ਵੀ ਮਨੁੱਖ ਨੂੰ ਆਮ ਕਰਕੇ ਬੁਰਾਈ ਵੱਲ ਹੀ ਲੈਕੇ ਜਾਂਦੀਆਂ ਹਨ ਜਿਵੇਂ ਕਿ ਹਦੀਸ ਵਿਚ ਹੈ, ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿ ਨਰਕ ਮਨੁੱਖੀ ਇੱਛਾਵਾਂ ਵਿਚ ਘਿਰੀ ਹੋਈ ਹੈ ਅਤੇ ਜੰਨਤ ਉਹਨਾਂ ਕੰਮਾਂ ਵਿਚ ਘਿਰੀ ਹੋਈ ਹੈ ਜਿਹੜੀ ਦਿਲ ਨੂੰ ਬੁਰੀਆਂ ਲੱਗਦੀਆਂ ਹਨ। (ਸਹੀ ਬੁਖ਼ਾਰੀ, ਹਦੀਸ: 6487) ● ਇਸ ਤੋਂ ਭਾਵ ਹੈ ਕਿ ਮਨੁੱਖੀ ਇੱਛਾਵਾਂ ਤੇ ਰੁਵਾਨੀ ਜਜ਼ਬਾਤ ਨਰਕ ਵੱਲ ਹੀ ਅਗਵਾਈ ਕਰਦੇ ਹਨ ਜਦ ਕਿ ਇੱਛਾਵਾਂ ’ਤੇ ਕਾਬੂ ਪਾਉਣਾ ਪਵਿੱਤਰਤਾ ਧਾਰਨ ਕਰਨਾ, ਨੇਕੀ ਦੇ ਦੂਜੇ ਕੰਮ ਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਜੰਨਤ ਵੱਲ ਲੈਕੇ ਜਾਂਦੀ ਹੈ। ਜਿਹੜੀਆਂ ਕਰਤੂਤਾਂ ਨਰਕ ਦਾ ਕਾਰਨ ਬਣਦੀਆਂ ਹਨ ਉਹਨਾਂ ਦਾ ਕਰਨਾ ਬਹੁਤ ਸੌੌਖਾ ਦਿੱਸਦਾ ਹੈ ਜਦ ਕਿ ਜੰਨਤ ਦੀ ਪ੍ਰਾਪਤੀ ਵਾਲੇ ਕੰਮ ਔੌਖੇ ਵਿਖਾਈ ਦਿੰਦੇ ਹਨ।"},{"id":5,"translation":"ਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ।"},{"id":6,"translation":"ਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ।"}]}]
